Home Blog Page 1420

ਵਿੱਤ ਮੰਤਰੀ ਵੱਲੋਂ ਕਰ ਅਧਿਕਾਰੀਆਂ ਨੂੰ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ॥ Latest News

0

ਵਿੱਤ ਮੰਤਰੀ ਵੱਲੋਂ ਕਰ ਅਧਿਕਾਰੀਆਂ ਨੂੰ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਇਸ ਪਹਿਲਕਦਮੀ ਦਾ ਉਦੇਸ਼ ਓ.ਟੀ.ਐਸ-3 ਦਾ ਲਾਭ ਉਠਾਉਣ ਤੋਂ ਖੁੰਝ ਗਈਆਂ ਫਰਮਾਂ ਨੂੰ ਇਸ ਯੋਜਨਾ ਤਹਿਤ ਆਪਣੇ ਕਰ ਬਕਾਏ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕਰਨਾ ਹੈ।

ਇੱਥੇ ਪੰਜਾਬ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਓ.ਟੀ.ਐਸ.-3 ਤਹਿਤ ਹੋਈ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ 30 ਜੂਨ ਦੀ ਸਮਾਂ ਸੀਮਾ ਤੋਂ ਖੁੰਝ ਗਏ ਬਾਕੀ ਬਚੇ 11,130 ਡੀਲਰਾਂ ਜਿੰਨ੍ਹਾਂ ਅਜੇ ਇਸ ਸਕੀਮ ਅਧੀਨ ਅਪਲਾਈ ਕਰਨਾ ਹੈ, ਤੱਕ ਪਹੁੰਚਣ ਲਈ ਡਵੀਜ਼ਨ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪਣੇ ਯਤਨ ਤੇਜ਼ ਕਰਨ ਲਈ ਕਿਹਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ, ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ।

ਇਹ ਵੀ ਪੜ੍ਹੋ:ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ || News of Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਓ.ਟੀ.ਐੱਸ.-3 ਦੀ ਸਫਲਤਾ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਰਾਹੀਂ ਜਿੱਥੇ ਕਰ ਮਾਲੀਆ ਵਿੱਚ 141.58 ਕਰੋੜ ਰੁਪਏ ਪ੍ਰਾਪਤ ਹੋਏ ਉਥੇ ਹੀ 59,182 ਡੀਲਰਾਂ ਨੇ ਇਸ ਯੋਜਨਾ ਦਾ ਲਾਭ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਬਾਕੀ ਰਹਿੰਦੀਆਂ ਫਰਮਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਹੋਰ ਉਤਸ਼ਾਹਿਤ ਕਰਨ ਵਿੱਚ ਸਫਲਤਾ ਦੇ ਆਧਾਰ ‘ਤੇ ਹੀ ਉਨ੍ਹਾਂ ਅਧਿਕਾਰੀਆਂ ਦੀ ਕਾਰਜਕੁਸ਼ਲਤਾ ਅਤੇ ਵਚਨਬੱਧਤਾ ਦਾ ਮੁਲਾਂਕਣ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਕਰਦਾਤਾਵਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਸੂਬੇ ਨੂੰ ਆਰਥਕ ਪੱਖੋਂ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਇਸ ਯੋਜਨਾ ਤਹਿਤ ਸਾਰੀਆਂ ਯੋਗ ਫਰਮਾਂ ਨੂੰ ਸੂਚਿਤ ਕੀਤਾ ਜਾਵੇ ਅਤੇ ਰਾਜ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਨਾਲ-ਨਾਲ ਇਸ ਮੌਕੇ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।

15 ਨਵੰਬਰ, 2023 ਨੂੰ ਓ.ਟੀ.ਐਸ-3 ਨੂੰ ਕੀਤਾ ਗਿਆ ਸੀ ਲਾਗੂ

ਇਥੇ ਜਿਕਰਯੋਗ ਹੈ ਕਿ 15 ਨਵੰਬਰ, 2023 ਨੂੰ ਓ.ਟੀ.ਐਸ-3 ਨੂੰ ਲਾਗੂ ਕੀਤਾ ਗਿਆ ਸੀ। ਇਹ ਯੋਜਨਾ ਕਰਦਾਤਾਵਾਂ ਨੂੰ ਮੁਲਾਂਕਣ ਸਾਲ 2016-17 ਤੱਕ ਦੇ ਕੇਸਾਂ ਨੂੰ ਕਵਰ ਕਰਨ ਅਤੇ 1 ਕਰੋੜ ਰੁਪਏ ਤੱਕ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਇੱਕ ਵਾਰ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਯੋਜਨਾ ਤਹਿਤ 31 ਮਾਰਚ, 2024 ਤੱਕ 1 ਲੱਖ ਰੁਪਏ ਤੱਕ ਦੇ ਬਕਾਏ ਦੇ ਮਾਮਲੇ ਵਿੱਚ ਕਰ, ਵਿਆਜ ਅਤੇ ਜੁਰਮਾਨੇ ਦੀ ਪੂਰੀ ਛੋਟ, ਅਤੇ ਇੱਕ ਲੱਖ ਤੋਂ ਰੁਪਏ ਤੋਂ ਇੱਕ ਕਰੋੜ ਰੁਪਏ ਤੱਕ ਦੇ ਬਕਾਏ ਲਈ 100% ਵਿਆਜ, 100% ਜੁਰਮਾਨੇ, ਅਤੇ 50% ਕਰ ਦੀ ਰਕਮ ਦੀ ਮੁਆਫੀ ਦੀ ਸਹੂਲਤ ਦਿੱਤੀ ਗਈ ਹੈ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ ਅਲਾਟ ਕਰਨ ਦੇ ਨਿਰਦੇਸ਼ ॥ Latest News

0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ ਅਲਾਟ ਕਰਨ ਦੇ ਨਿਰਦੇਸ਼

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਮੱਛੀ ਪਾਲਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਜ਼ਮੀਨ ਵਿੱਚ ਆਧੁਨਿਕ ਮੱਛੀ ਮੰਡੀ ਦੀ ਉਸਾਰੀ ਮੁਕੰਮਲ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਨਾਲ ਲੈਸ ਇਹ ਮਾਰਕੀਟ ਮੱਛੀ ਪਾਲਕਾਂ ਅਤੇ ਕਾਰੋਬਾਰ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ਨੂੰ ਇੱਕ ਥਾਂ ਮੁਹੱਈਆ ਕਰਵਾਉਂਦੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਪਟਿਆਲਾ ਮੱਛੀ ਮੰਡੀ ਵਿੱਚ ਰਿਟੇਲ ਦੁਕਾਨਾਂ ਦੀ ਸਰਬੋਤਮ ਵਰਤੋਂ ਕਰਨ ਲਈ ਅਲਾਟਮੈਂਟ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਬਠਿੰਡਾ ਅਤੇ ਅੰਮ੍ਰਿਤਸਰ ਦੀਆਂ ਮੱਛੀ ਮੰਡੀਆਂ ਵਿਚਲੀਆਂ ਦੁਕਾਨਾਂ ਦੀ ਵੰਡ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵੀ ਕਿਹਾ।

ਇਹ ਵੀ ਪੜ੍ਹੋ:ਸੁਪਰੀਮ ਕੋਰਟ ‘ਚ ਦਾਇਰ NEET PG ਮੁਲਤਵੀ ਕਰਨ ਦੀ ਮੰਗ,  ਭਲਕੇ ਹੋਵੇਗੀ ਸੁਣਵਾਈ||Education News

ਕੈਬਨਿਟ ਮੰਤਰੀ ਨੇ ਪਿੰਡ ਕਿੱਲਿਆਂਵਾਲੀ ਵਿੱਚ 10.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਸਰਕਾਰੀ ਮੱਛੀ ਪੂੰਗ ਫਾਰਮ ਸਮੇਤ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਉਤਪਾਦਨ ਨੂੰ ਹੋਰ ਵਧਾਉਣ ਅਤੇ ਪਸਾਰ ਸੇਵਾਵਾਂ ਵਿੱਚ ਸੁਧਾਰ ਲਈ ਹੋਰ ਉਪਰਾਲੇ ਕੀਤੇ ਜਾਣ।

10,000 ਤੋਂ ਵੱਧ ਵਿਅਕਤੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਸਬੰਧੀ ਦਿੱਤੀ ਗਈ ਮੁਫ਼ਤ ਸਿਖਲਾਈ

ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਸ੍ਰੀ ਅਲੋਕ ਸ਼ੇਖਰ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 43,972 ਏਕੜ ਵਿੱਚ ਮੱਛੀ ਪਾਲਣ ਅਤੇ 1315 ਏਕੜ ਰਕਬੇ ਵਿੱਚ ਝੀਂਗਾ ਪਾਲਣ ਦਾ ਕਾਰੋਬਾਰ ਸ਼ੁਰੂ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ 1,81,188 ਟਨ ਮੱਛੀ ਅਤੇ 2,793 ਟਨ ਝੀਂਗੇ ਦਾ ਉਤਪਾਦਨ ਹੋਇਆ। ਉਨ੍ਹਾਂ ਦੱਸਿਆ ਕਿ ਸਰਕਾਰੀ ਮੱਛੀ ਬੀਜ ਫਾਰਮਾਂ ਤੋਂ 13.90 ਕਰੋੜ ਮੱਛੀ ਬੀਜ ਮੁਹੱਈਆ ਕਰਵਾਏ ਗਏ ਅਤੇ 10,000 ਤੋਂ ਵੱਧ ਵਿਅਕਤੀਆਂ ਨੂੰ ਮੱਛੀ ਪਾਲਣ ਦੇ ਕਿੱਤੇ ਸਬੰਧੀ ਮੁਫ਼ਤ ਸਿਖਲਾਈ ਦਿੱਤੀ ਗਈ।

ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਮਿਸ ਨੀਲਿਮਾ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਸ਼ੇਰਗਿੱਲ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਸਤਿੰਦਰ ਕੌਰ ਅਤੇ ਮੱਛੀ ਪਾਲਣ ਵਿਭਾਗ ਦੇ ਹੋਰ ਮੁਲਾਜ਼ਮ ਵੀ ਹਾਜ਼ਰ ਸਨ।

 

ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਸ਼ਰਧਾਲੂ ਹੋਏ ਜ਼ਖਮੀ ॥ Latest News

0

ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਸ਼ਰਧਾਲੂ ਹੋਏ ਜ਼ਖਮੀ

ਊਨਾ ‘ਚ ਸ਼ਰਧਾਲੂਆਂ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਟਰਾਲੀ ਵਿੱਚ ਕਰੀਬ 35 ਸ਼ਰਧਾਲੂ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਏਐਸਪੀ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ:ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ || News of Punjab

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪੀਰਨੀਗਾਹ ਵਿਖੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਸੜਕ ‘ਤੇ ਪਲਟ ਜਾਣ ਦਾ ਦੁਖਾਂਤਕ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਦਾ ਊਨਾ ਦੇ ਖੇਤਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

 ਸਾਰੇ ਸ਼ਰਧਾਲੂ ਪੀਰਨੀਗਾਹ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ ਪੰਜਾਬ

ਇਨ੍ਹਾਂ ਵਿੱਚ 4 ਤੋਂ 11 ਸਾਲ ਦੇ ਚਾਰ ਬੱਚੇ ਵੀ ਸ਼ਾਮਲ ਹਨ।ਦੱਸਿਆ ਜਾ ਰਿਹਾ ਹੈ ਕਿ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਪੋਹਾ ਦੇ ਰਹਿਣ ਵਾਲੇ ਹਨ। ਉਹ ਧਾਰਮਿਕ ਸਥਾਨ ਪੀਰਨੀਗਾਹ ਵਿਖੇ ਮੱਥਾ ਟੇਕ ਕੇ ਵਾਪਸ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟਰੈਕਟਰ ਟਰਾਲੀ ਪਲਟ ਗਈ। ਇਸ ਤੋਂ ਬਾਅਦ ਮੌਕੇ ‘ਤੇ ਰੌਲਾ ਪੈ ਗਿਆ।

Paris Olympics 2024: ਅਮਨ ਸਹਿਰਾਵਤ ਨੇ ਸੈਮੀਫਾਈਨਲ ‘ਚ ਬਣਾਈ ਜਗ੍ਹਾ ॥ Latest News

0

Paris Olympics 2024: ਅਮਨ ਸਹਿਰਾਵਤ ਨੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

ਝੱਜਰ ਦੇ ਅਮਨ ਸਹਿਰਾਵਤ ਨੇ ਪੈਰਿਸ ‘ਚ ਕਮਾਲ ਕਰ ਦਿਖਾਇਆ ਹੈ। ਪਹਿਲਵਾਨ ਅਮਨ ਨੇ 57 ਕਿਲੋਗ੍ਰਾਮ ਕੁਸ਼ਤੀ ਵਰਗ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਅਮਨ ਸਹਿਰਾਵਤ ਨੇ ਅਲਬਾਨੀਅਨ ਪਹਿਲਵਾਨ ਨੂੰ 12-0 ਨਾਲ ਹਰਾਇਆ।

ਇਹ ਵੀ ਪੜ੍ਹੋ:ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ || News of Punjab

ਇਸ ਜਿੱਤ ਨਾਲ ਅਮਨ ਹੁਣ ਤਗਮੇ ਤੋਂ ਇਕ ਕਦਮ ਦੂਰ ਹੈ। ਜੇਕਰ ਅਮਨ ਸਹਿਰਾਵਤ ਸੈਮੀਫਾਈਨਲ ਜਿੱਤ ਕੇ ਫਾਈਨਲ ‘ਚ ਪਹੁੰਚ ਜਾਂਦਾ ਹੈ ਤਾਂ ਉਸ ਦਾ ਚਾਂਦੀ ਦਾ ਤਮਗਾ ਪੱਕਾ ਹੋ ਜਾਵੇਗਾ ਅਤੇ ਜੇਕਰ ਉਹ ਉੱਥੇ ਵੀ ਜਿੱਤਦਾ ਹੈ ਤਾਂ ਸੋਨ ਤਮਗਾ ਉਸ ਦੇ ਨਾਂ ਹੋਵੇਗਾ।

ਪ੍ਰੀ-ਕੁਆਰਟਰ ਫਾਈਨਲ ‘ਚ ਵਲਾਦੀਮੀਰ ਇਗੋਰੋਵ ਨੂੰ ਹਰਾਇਆ

ਇਸ ਤੋਂ ਪਹਿਲਾਂ ਅਮਨ ਨੇ ਪ੍ਰੀ-ਕੁਆਰਟਰ ਫਾਈਨਲ ਮੈਚ ਵਿੱਚ ਉੱਤਰੀ ਮੈਸੇਡੋਨੀਆ ਦੇ ਵਲਾਦੀਮੀਰ ਇਗੋਰੋਵ ਨੂੰ ਹਰਾਇਆ। ਅਮਨ ਸਹਿਰਾਵਤ ਨੇ ਪੁਰਸ਼ਾਂ ਦੇ ਫ੍ਰੀਸਟਾਈਲ 57 ਕਿਲੋਗ੍ਰਾਮ ਵਰਗ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਤਕਨੀਕੀ ਉੱਤਮਤਾ ਦੇ ਆਧਾਰ ’ਤੇ ਵਲਾਦੀਮੀਰ ਇਗੋਰੋਵ ਨੂੰ 10-0 ਨਾਲ ਹਰਾਇਆ।

 

ਪੰਜਾਬ ‘ਚ STF ਦਾ ਵੱਡਾ ਐਕਸ਼ਨ, ਡਰੱਗ ਇੰਸਪੈਕਟਰ ਦੇ ਘਰ ‘ਚ ਮਾਰੀ ਰੇਡ || Punjab news

0
Big action of STF in Punjab, raid in drug inspector's house

ਪੰਜਾਬ ‘ਚ STF ਦਾ ਵੱਡਾ ਐਕਸ਼ਨ, ਡਰੱਗ ਇੰਸਪੈਕਟਰ ਦੇ ਘਰ ‘ਚ ਮਾਰੀ ਰੇਡ

ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (STF) ਨੇ ਵੀਰਵਾਰ ਨੂੰ ਫਾਜ਼ਿਲਕਾ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। STF ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਜਾਂਚ ਲਈ ਟੀਮਾਂ ਬਠਿੰਡਾ, ਮੁਹਾਲੀ, ਗਿੱਦੜਬਾਹਾ, ਜ਼ੀਰਕਪੁਰ ਅਤੇ ਫਤਿਹਾਬਾਦ ਪਹੁੰਚੀਆਂ। ਇਸ ਸਾਰੀ ਕਾਰਵਾਈ ਦੀ STF ਵੱਲੋਂ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਨੇ ਗੈਸ ਸਿਲੰਡਰ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ

ਜੇਲ੍ਹ ਵਿੱਚ ਬੰਦ ਵੱਡੇ ਨਸ਼ਾ ਤਸਕਰਾਂ ਨਾਲ ਹਨ ਸਬੰਧ

ਸਪੈਸ਼ਲ ਟਾਸਕ ਫੋਰਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੇ ਜੇਲ੍ਹ ਵਿੱਚ ਬੰਦ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਇਸ ਤੋਂ ਬਾਅਦ STF ਨੇ ਉਸ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਤਲਾਸ਼ੀ ਦੌਰਾਨ STF ਨੂੰ ਕਈ ਅਹਿਮ ਸੁਰਾਗ ਮਿਲੇ ਹਨ ਅਤੇ ਨਾਲ ਹੀ ਉਹਨਾਂ ਨੇ ਕਈ ਦਸਤਾਵੇਜ਼ ਵੀ ਇਕੱਠੇ ਕੀਤੇ ਹਨ।  TF ਅਧਿਕਾਰੀਆਂ ਦਾ ਮੰਨਣਾ ਹੈ ਕਿ ਮੁਲਜ਼ਮ ਨਸ਼ਾ ਤਸਕਰਾਂ ਨਾਲ ਸਿੰਥੈਟਿਕ ਡਰੱਗ ਰੈਕੇਟ ਵਿੱਚ ਸ਼ਾਮਲ ਸੀ। ਸਰਚ ਪੂਰੀ ਹੋਣ ਤੋਂ ਬਾਅਦ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

 

 

 

 

 

 

ਹਰਿਆਣਾ ਸਰਕਾਰ ਨੇ ਗੈਸ ਸਿਲੰਡਰ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ || Latest Update || Haryana News

0
Haryana government made a big announcement about gas cylinder

ਹਰਿਆਣਾ ਸਰਕਾਰ ਨੇ ਗੈਸ ਸਿਲੰਡਰ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੈਸ ਸਿਲੰਡਰ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਜਿਹੜਾ ਮਹਿਲਾਵਾਂ ਲਈ ਵੱਡਾ ਤੋਹਫ਼ਾ ਸਾਬਿਤ ਹੋਵੇਗਾ | ਇਸ ਐਲਾਨ ਦੇ ਤਹਿਤ  ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਮਹੀਨੇ ਵਿੱਚ ਇੱਕ ਵਾਰ 500 ਰੁਪਏ ਵਿੱਚ ਗੈਸ ਸਿਲੰਡਰ ਮਿਲ ਸਕੇਗਾ। ਸੂਬਾ ਸਰਕਾਰ ਦੇ ਇਸ ਐਲਾਨ ਨਾਲ ਪ੍ਰਦੇਸ਼ ਦੇ 1.80 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਆਰਥਿਕ ਲਾਭ ਹੋ ਸਕੇਗਾ।

46 ਲੱਖ ਪਰਿਵਾਰਾਂ ਨੂੰ ਹੋਵੇਗਾ ਫਾਇਦਾ

CM ਸੈਣੀ ਨੇ ਕਿਹਾ ਕਿ ਅੱਜ ਮੈਂ ਐਲਾਨ ਕਰਦਾ ਹਾਂ ਕਿ ਹਰਿਆਣਾ ਵਿੱਚ 1,80,000 ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮਿਲੇਗਾ। ਤੀਜ ਦੇ ਮੌਕੇ ‘ਤੇ ਜੀਂਦ ਵਿੱਚ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਅਰੋਪਣੇ ਸੰਬੋਧਨ ਦੌਰਾਨ ਸੈਣੀ ਨੇ ਕਿਹਾ ਕਿ ਇਸ ਪਹਿਲ ਤੋਂ 1.80 ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਲਗਭਗ 46 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਇਸਦੇ ਇਲਾਵਾ CM ਨੇ ਕਿਹਾ ਕਿ ਮੁੱਖ ਮੰਤਰੀ ਮਿਲਕ ਗਿਫਟ ਸਕੀਮ ਤਹਿਤ ਹੁਣ 14-18 ਸਾਲ ਦੀਆਂ ਧੀਆਂ ਨੂੰ 150 ਦਿਨਾਂ ਤੱਕ ਸਕੂਲਾਂ ਵਿੱਚ ਫੋਰਟਫਾਈਡ ਦੁੱਧ ਉਪਲਬਧ ਕਰਵਾਇਆ ਜਾਵੇਗਾ।

ਕਰਜ਼ੇ ਦੀ ਰਕਮ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ

ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਮਾਤ ਸ਼ਕਤੀ ਉਦਮਤਾ ਯੋਜਨਾ ਦੇ ਤਹਿਤ ਸਵੈ-ਰੁਜ਼ਗਾਰ ਲਈ ਕਰਜ਼ੇ ਦੀ ਰਕਮ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਸੈਣੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਵੈ-ਸਹਾਇਤਾ ਸਮੂਹਾਂ (ਐੱਸ.ਐੱਚ.ਜੀ.) ਨੂੰ ਰੋਜ਼ਾਨਾ ਲੋੜਾਂ ਲਈ ਮੁਹੱਈਆ ਕਰਵਾਏ ਜਾਣ ਵਾਲੇ ਫੰਡ ਨੂੰ 20,000 ਰੁਪਏ ਤੋਂ ਵਧਾ ਕੇ 30,000 ਰੁਪਏ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਸਖੀ ਦਾ ਮਹੀਨਾਵਾਰ ਮਾਣ ਭੱਤਾ 150 ਰੁਪਏ ਤੋਂ ਵਧਾ ਕੇ 500 ਰੁਪਏ ਕਰਨ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ : LPU ਯੂਨੀਵਰਸਿਟੀ ਦੇ ਚਾਂਸਲਰ ਨੇ ਕੀਤਾ ਵੱਡਾ ਐਲਾਨ, ਵਿਨੇਸ਼ ਫੋਗਾਟ ਦਾ 25 ਲੱਖ ਰੁਪਏ ਨਾਲ ਕਰਨਗੇ ਸਨਮਾਨ

ਇਸ ਤੋਂ ਇਲਾਵਾ ਸੈਣੀ ਨੇ ਸੂਬੇ ਦੀਆਂ 487 ਉੱਦਮੀ ਔਰਤਾਂ ਨੂੰ 8 ਕਰੋੜ 70 ਲੱਖ ਰੁਪਏ ਦਾ ਕਰਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਵਿਆਹ ਦੇ ਸ਼ਗਨ ਦੀ ਰਾਸ਼ੀ 41 ਹਜ਼ਾਰ ਰੁਪਏ ਤੋਂ ਵਧਾ ਕੇ 71 ਹਜ਼ਾਰ ਰੁਪਏ ਕਰਨ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਿੱਚ 15 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ।

 

 

 

 

 

 

 

 

ਸੁਖਬੀਰ ਬਾਦਲ ਨੇ ਹਿਮਾਚਲ ਦੇ CM ਨਾਲ ਕੀਤੀ ਮੁਲਾਕਾਤ || Today News

0

ਸੁਖਬੀਰ ਬਾਦਲ ਨੇ ਹਿਮਾਚਲ ਦੇ CM ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ। ਸਕੱਤਰੇਤ ‘ਚ ਦੋਵਾਂ ਨੇਤਾਵਾਂ ਵਿਚਾਲੇ ਕਰੀਬ 20 ਮਿੰਟ ਤੱਕ ਗੱਲਬਾਤ ਹੋਈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ || Punjab Update

ਪੰਜਾਬ ਦੇ ਸਿਆਸੀ ਹਾਲਾਤਾਂ ‘ਤੇ ਵੀ ਕੀਤੀ ਚਰਚਾ

ਸੁਖਬੀਰ ਬਾਦਲ ਸਵੇਰੇ ਅਚਾਨਕ ਸੂਬਾ ਸਕੱਤਰੇਤ ਪੁੱਜੇ ਅਤੇ ਮੁੱਖ ਮੰਤਰੀ ਸੁੱਖੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਹਿਮਾਚਲ ਅਤੇ ਪੰਜਾਬ ਦੇ ਸਿਆਸੀ ਹਾਲਾਤਾਂ ‘ਤੇ ਵੀ ਚਰਚਾ ਕੀਤੀ।

LPU ਯੂਨੀਵਰਸਿਟੀ ਦੇ ਚਾਂਸਲਰ ਨੇ ਕੀਤਾ ਵੱਡਾ ਐਲਾਨ, ਵਿਨੇਸ਼ ਫੋਗਾਟ ਦਾ 25 ਲੱਖ ਰੁਪਏ ਨਾਲ ਕਰਨਗੇ ਸਨਮਾਨ || Sports News

0
Chancellor of LPU University made a big announcement, Vinesh Phogat will be honored with 25 lakh rupees

LPU ਯੂਨੀਵਰਸਿਟੀ ਦੇ ਚਾਂਸਲਰ ਨੇ ਕੀਤਾ ਵੱਡਾ ਐਲਾਨ, ਵਿਨੇਸ਼ ਫੋਗਾਟ ਦਾ 25 ਲੱਖ ਰੁਪਏ ਨਾਲ ਕਰਨਗੇ ਸਨਮਾਨ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚਾਂਸਲਰ ਨੇ ਵੱਡਾ ਐਲਾਨ ਕੀਤਾ ਹੈ ਜਿਸਦੇ ਤਹਿਤ ਉਹਨਾਂ ਨੇ ਆਪਣੀ ਸਾਬਕਾ ਵਿਦਿਆਰਥੀ ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ 2024 ਵਿੱਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਬਣਨ ‘ਤੇ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਨੇਸ਼ ਨੂੰ ਹਾਲ ਹੀ ਵਿੱਚ ਪੈਰਿਸ ਓਲੰਪਿਕ-2024 ਤੋਂ ਅਯੋਗ ਕਰਾਰ ਦਿੱਤੇ ਜਾਣ ਦੇ ਬਾਵਜੂਦ ਪੁਰਸਕਾਰ ਦਾ ਐਲਾਨ ਕੀਤਾ ਗਿਆ ਹੈ। ਯੂਨੀਵਰਸਿਟੀ ਨੇ ਕਿਹਾ ਕਿ ਉਸਦੀ ਅਯੋਗਤਾ ਉਸਨੂੰ ਕਿਸੇ ਚੈਂਪੀਅਨ ਤੋਂ ਘੱਟ ਨਹੀਂ ਬਣਾਉਂਦੀ! ਭਾਰਤ ਦੀ ਧੀ ਵਿਨੇਸ਼ ‘ਤੇ ਸਾਨੂੰ ਮਾਣ ਹੈ”।

ਵਿਨੇਸ਼ ਅਜੇ ਵੀ ਹੈ ਤਮਗਾ ਜੇਤੂ

ਡਾ. ਅਸ਼ੋਕ ਕੁਮਾਰ ਮਿੱਤਲ, ਸੰਸਦ ਮੈਂਬਰ (ਰਾਜ ਸਭਾ) ਅਤੇ LPU ਦੇ ਸੰਸਥਾਪਕ ਚਾਂਸਲਰ ਨੇ ਕਿਹਾ, “ਭਾਰਤੀ ਖੇਡ ਪ੍ਰਸ਼ੰਸਕਾਂ ਲਈ ਇਸ ਦੁਖਦਾਈ ਪਲ ਦੇ ਬਾਵਜੂਦ, LPU ਆਪਣੇ ਵਿਦਿਆਰਥੀਆਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਸਾਡੇ ਲਈ ਵਿਨੇਸ਼ ਅਜੇ ਵੀ ਤਮਗਾ ਜੇਤੂ ਹੈ। ਉਨ੍ਹਾਂ ਦੇ ਸਫ਼ਰ ਦੌਰਾਨ ਉਨ੍ਹਾਂ ਦਾ ਸਮਰਪਣ ਅਤੇ ਹੁਨਰ ਮਾਨਤਾ ਦੇ ਹੱਕਦਾਰ ਹਨ ਅਤੇ ਸਾਨੂੰ ਉਨ੍ਹਾਂ ਨੂੰ 25 ਲੱਖ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕਰਨ ‘ਤੇ ਮਾਣ ਹੈ, ਜੋ ਕਿ ਚਾਂਦੀ ਦਾ ਤਗਮਾ ਜੇਤੂਆਂ ਲਈ ਰਾਖਵੀਂ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ

ਯੂਨੀਵਰਸਿਟੀ ਦੇ ਲਗਭਗ 24 ਵਿਦਿਆਰਥੀ ਭਾਰਤ ਦੀ ਕਰ ਰਹੇ ਨੁਮਾਇੰਦਗੀ

ਦੱਸ ਦੇਈਏ ਕਿ LPU ਨੇ ਪੈਰਿਸ ਓਲੰਪਿਕ ਵਿੱਚ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਲਈ ਇੱਕ ਵਿਆਪਕ ਨਕਦ ਇਨਾਮ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਸੋਨ ਤਮਗਾ ਜੇਤੂਆਂ ਨੂੰ 50 ਲੱਖ ਰੁਪਏ, ਚਾਂਦੀ ਦਾ ਤਗਮਾ ਜੇਤੂ ਨੂੰ 25 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਯੂਨੀਵਰਸਿਟੀ ਦੇ ਲਗਭਗ 24 ਵਿਦਿਆਰਥੀ ਜੈਵਲਿਨ, ਕੁਸ਼ਤੀ, ਹਾਕੀ, ਅਥਲੈਟਿਕਸ, ਵੇਟਲਿਫਟਿੰਗ, ਨਿਸ਼ਾਨੇਬਾਜ਼ੀ ਅਤੇ ਮੁੱਕੇਬਾਜ਼ੀ ਸਮੇਤ ਵੱਖ-ਵੱਖ ਖੇਡਾਂ ਦੇ ਅਨੁਸ਼ਾਸਨਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ।

 

 

 

 

 

 

 

 

ਜਾਪਾਨ ‘ਚ 7.1 ਤੀਬਰਤਾ ਨਾਲ ਆਇਆ ਭੂਚਾਲ || Today News

0

ਜਾਪਾਨ ‘ਚ 7.1 ਤੀਬਰਤਾ ਨਾਲ ਆਇਆ ਭੂਚਾਲ

ਜਾਪਾਨ ‘ਚ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਸੁਨਾਮੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭੂਚਾਲ ਦਾ ਕੇਂਦਰ ਜਾਪਾਨ ਦੇ ਕਿਊਸ਼ੂ ਸ਼ਹਿਰ ‘ਚ ਜ਼ਮੀਨ ਤੋਂ ਕਰੀਬ 8.8 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।

SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਮਜੀਠੀਆ ॥ Latest News

ਮਿਆਜ਼ਾਕੀ, ਕੋਚੀ, ਓਇਟਾ, ਕਾਗੋਸ਼ੀਮਾ ਅਤੇ ਇਹੀਮੇ ਸ਼ਹਿਰਾਂ ਲਈ ਸੁਨਾਮੀ ਦੀ ਸਲਾਹ ਜਾਰੀ ਕੀਤੀ ਗਈ ਹੈ।

 

ਫਾਜ਼ਿਲਕਾ ‘ਚ ਬੱਸ ਤੇ ਕਾਰ ਵਿਚਾਲੇ ਹੋਈ ਟੱਕਰ||Punjab News

0

ਫਾਜ਼ਿਲਕਾ ‘ਚ ਬੱਸ ਤੇ ਕਾਰ ਵਿਚਾਲੇ ਹੋਈ ਟੱਕਰ

ਫਾਜ਼ਿਲਕਾ ਦੇ ਜਲਾਲਾਬਾਦ ‘ਚ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ‘ਤੇ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਅਤੇ ਬੱਸ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ‘ਚ ਦਾਇਰ NEET PG ਮੁਲਤਵੀ ਕਰਨ ਦੀ ਮੰਗ,  ਭਲਕੇ ਹੋਵੇਗੀ ਸੁਣਵਾਈ

ਇਹ ਹਾਦਸਾ ਬਸਤੀ ਬਾਬਾ ਸਰੂਪ ਦਾਸ ਕਾਲੂਵਾਲਾ ਨੇੜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਜਿੱਥੇ ਸੜਕ ‘ਤੇ ਪਏ ਟੋਏ ਕਾਰਨ ਤੇਜ਼ ਰਫਤਾਰ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਈ, ਬੱਸ ਡਰਾਈਵਰ ਮੁਤਾਬਕ ਕਾਰ ਤੇਜ਼ ਰਫਤਾਰ ‘ਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਬੱਸ ਫਾਜ਼ਿਲਕਾ ਤੋਂ ਅੰਮ੍ਰਿਤਸਰ ਜਾ ਰਹੀ ਸੀ

ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਮੰਗਲ ਸਿੰਘ ਨੇ ਦੱਸਿਆ ਕਿ ਉਹ ਫਾਜ਼ਿਲਕਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ ਇਸ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ ਗਿਆ, ਜਿਸ ਨਾਲ ਯਾਤਰੀਆਂ ਦੀ ਜਾਨ ਬਚ ਗਈ ਹਾਲਾਂਕਿ ਇਸ ਹਾਦਸੇ ‘ਚ ਕਾਰ ਅਤੇ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ।

ਹਾਈਵੇ ‘ਤੇ ਸੜਕ ‘ਚ ਪਏ ਟੋਏ ਕਾਰਨ ਹਾਦਸੇ ਵਾਪਰ ਰਹੇ ਹਨ

ਦੂਜੇ ਪਾਸੇ ਮੌਕੇ ‘ਤੇ ਮੌਜੂਦ ਸੜਕ ਦੇ ਨੇੜੇ ਹੀ ਇਕ ਮਕਾਨ ‘ਚ ਰਹਿੰਦੇ ਨੱਥੂ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਹਾਈਵੇ ‘ਤੇ ਸੜਕ ‘ਚ ਪਏ ਟੋਏ ਕਾਰਨ ਹਾਦਸੇ ਵਾਪਰ ਰਹੇ ਹਨ | ਇਹੀ ਕਾਰਨ ਹੈ ਕਿ ਪਾਣੀ ਜਮ੍ਹਾਂ ਹੋਣ ਕਾਰਨ ਸੜਕਾਂ ਖ਼ਰਾਬ ਹੋ ਰਹੀਆਂ ਹਨ ਅਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ।