Home Blog Page 1421

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ || Punjab Update

0
Punjab government's big decision, now the registration of land-property will have to be done expensively

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਾਉਣੀ ਪਵੇਗੀ ਮਹਿੰਗੀ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਜਿਸਦੇ ਤਹਿਤ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਮਹਿੰਗੀ ਹੋਣ ਵਾਲੀ ਹੈ | ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ । ਇਸ ਨਾਲ ਰਾਜ ਸਰਕਾਰ ਨੂੰ ਲਗਪਗ 1500 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ । ਦਰਅਸਲ ਪਟਿਆਲਾ ਜ਼ਿਲ੍ਹੇ ਨੇ 22 ਜੁਲਾਈ ਨੂੰ ਕੁਲੈਕਟਰ ਰੇਟ ਵਧਾ ਦਿੱਤੇ ਸਨ। ਜਦਕਿ ਹੁਣ ਇਸ ਸਬੰਧੀ ਹੋਰ ਜ਼ਿਲ੍ਹਿਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਨਾਲ ਲੋਕਾਂ ਵਿੱਚ ਨਾਰਾਜ਼ਗੀ ਪੈਦਾ ਹੋ ਸਕਦੀ ਹੈ ਪਰ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਜ਼ਰੂਰ ਮਜ਼ਬੂਤੀ ਮਿਲੇਗੀ।

ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ

ਮਿਲੀ ਜਾਣਕਾਰੀ ਅਨੁਸਾਰ ਕੁਲੈਕਟਰ ਰੇਟ ਵਧਾਉਣ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਇਸ ਸਬੰਧੀ ਪੂਰੀ ਰਣਨੀਤੀ ਬਣਾਈ ਗਈ ਹੈ । ਕੁਲੈਕਟਰ ਰੇਟ ਵਿੱਚ 5 ਤੋਂ 10 ਫੀਸਦੀ ਦਾ ਵਾਧਾ ਆਮ ਗੱਲ ਹੈ ਪਰ ਇਹ ਤੈਅ ਕਰਦੇ ਸਮੇਂ ਜ਼ਮੀਨ ਦੀ ਲੋਕੇਸ਼ਨ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ । ਜੇਕਰ ਕੋਈ ਖੇਤਰ ਜ਼ਿਆਦਾ ਵਿਕਸਿਤ ਹੋ ਰਿਹਾ ਤਾਂ ਉੱਥੇ ਕੁਲੈਕਟਰ ਰੇਟ ਨੂੰ ਜ਼ਿਆਦਾ ਵਧਾਇਆ ਜਾਂਦਾ ਹੈ।

ਜ਼ਮੀਨ ਲਈ ਕੁਲੈਕਟਰ ਰੇਟ ਵੱਖਰੇ ਤੌਰ ‘ਤੇ ਕੀਤੇ ਜਾਂਦੇ ਤੈਅ

ਦੱਸ ਦਈਏ ਕਿ ਖੇਤੀਬਾੜੀ ਜਾਇਦਾਦ, ਰਿਹਾਇਸ਼ੀ, ਵਪਾਰਕ ਤੇ ਉਦਯੋਗਿਕ ਜ਼ਮੀਨ ਲਈ ਕੁਲੈਕਟਰ ਰੇਟ ਵੱਖਰੇ ਤੌਰ ‘ਤੇ ਤੈਅ ਕੀਤੇ ਜਾਂਦੇ ਹਨ। ਸਾਰੇ ਜ਼ਿਲ੍ਹਿਆਂ ਨੂੰ ਆਪਣੇ ਪੱਧਰ ‘ਤੇ ਕੁਲੈਕਟਰ ਰੇਟ ਵਧਾਉਣਾ ਹੁੰਦਾ ਹੈ । ਹਾਲਾਂਕਿ, ਜ਼ਿਲ੍ਹਿਆਂ ਨੂੰ ਪਟਿਆਲਾ ਵਿੱਚ ਲਾਗੂ ਕੀਤੇ ਗਏ ਮਾਡਲ ਨੂੰ ਦੇਖਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਰੇ ਅਧਿਕਾਰੀ ਆਪੋ ਆਪਣੇ ਇਲਾਕੇ ਦੀ ਪ੍ਰਾਪਰਟੀ ਮਾਰਕੀਟ ਦਾ ਵੀ ਅਧਿਐਨ ਕਰ ਰਹੇ ਹਨ ਤਾਂ ਜੋ ਇਸ ਦਾ ਸਹੀ ਫੈਸਲਾ ਕੀਤਾ ਜਾ ਸਕੇ। ਹਾਲਾਂਕਿ ਲੰਬੇ ਸਮੇਂ ਤੋਂ ਕੁਲੈਕਟਰ ਰੇਟ ਨਹੀਂ ਵਧਾਇਆ ਗਿਆ ਸੀ।

ਇਹ ਵੀ ਪੜ੍ਹੋ : ਸੁਲਤਾਨਪੁਰ-ਅੰਮ੍ਰਿਤਸਰ ਹਾਈਵੇਅ ‘ਤੇ ਪਿਓ-ਧੀ ਨਾਲ ਵਾਪਰ ਗਿਆ ਭਾਣਾ

ਕੁਲੈਕਟਰ ਰੇਟਾਂ ਵਿੱਚ ਕੀਤਾ ਗਿਆ ਵੱਖ-ਵੱਖ ਵਾਧਾ

ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕੁਲੈਕਟਰ ਰੇਟਾਂ ਵਿੱਚ ਵੱਖ-ਵੱਖ ਵਾਧਾ ਕੀਤਾ ਗਿਆ ਹੈ। ਕੁਝ ਖੇਤਰਾਂ ਵਿੱਚ ਇਹ 100 ਪ੍ਰਤੀਸ਼ਤ ਤੱਕ ਵਧਿਆ ਹੈ। ਲੇਹਲ ਵਿੱਚ ਖੇਤੀ ਵਾਲੀ ਜ਼ਮੀਨ ਦਾ ਕੁਲੈਕਟਰ ਰੇਟ 70 ਲੱਖ ਰੁਪਏ ਤੋਂ ਵਧ ਕੇ 1.50 ਲੱਖ ਰੁਪਏ ਪ੍ਰਤੀ ਏਕੜ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਾਲ 2024-25 ਦੇ ਬਜਟ ਵਿੱਚ ਮਾਲੀਆ 1500 ਕਰੋੜ ਰੁਪਏ ਵਧਾਉਣ ਦਾ ਟੀਚਾ ਰੱਖਿਆ ਹੈ। ਸਾਲ 2023-24 ਵਿੱਚ 4200 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ । ਚਾਲੂ ਸਾਲ ਵਿੱਚ 6000 ਕਰੋੜ ਰੁਪਏ ਨੂੰ ਛੂਹਣ ਦੀ ਕੋਸ਼ਿਸ਼ ਹੈ। ਚਾਲੂ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਅਪ੍ਰੈਲ ਤੋਂ ਜੁਲਾਈ ਤੱਕ 1854 ਕਰੋੜ ਰੁਪਏ ਇਕੱਠੇ ਹੋਏ ਹਨ । ਮਾਰਚ ਤੱਕ ਇਹ ਮਾਲੀਆ ਕੁਲੈਕਸ਼ਨ ਛੇ ਹਜ਼ਾਰ ਕਰੋੜ ਨੂੰ ਛੂਹ ਜਾਵੇਗਾ।

 

 

 

 

 

ਸੁਪਰੀਮ ਕੋਰਟ ‘ਚ ਦਾਇਰ NEET PG ਮੁਲਤਵੀ ਕਰਨ ਦੀ ਮੰਗ,  ਭਲਕੇ ਹੋਵੇਗੀ ਸੁਣਵਾਈ||Education News

0

ਸੁਪਰੀਮ ਕੋਰਟ ‘ਚ ਦਾਇਰ NEET PG ਮੁਲਤਵੀ ਕਰਨ ਦੀ ਮੰਗ,  ਭਲਕੇ ਹੋਵੇਗੀ ਸੁਣਵਾਈ

NEET PG 2024 ਦੀ ਪ੍ਰੀਖਿਆ 11 ਅਗਸਤ ਨੂੰ ਹੋਣੀ ਹੈ। ਵਿਦਿਆਰਥੀਆਂ ਨੇ ਇਸ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਅਲਾਟ ਕਰਨ ਵਿੱਚ ਦੇਰੀ ਹੋਈ ਸੀ। ਇਸ ਕਾਰਨ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ। ਇਸ ਪਟੀਸ਼ਨ ‘ਤੇ ਭਲਕੇ 9 ਅਗਸਤ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।

2 ਲੱਖ ਤੋਂ ਵੱਧ ਵਿਦਿਆਰਥੀ

ਪ੍ਰੀਖਿਆ ਕੇਂਦਰਾਂ ਦੀ ਅਲਾਟਮੈਂਟ 31 ਜੁਲਾਈ ਨੂੰ ਹੋ ਚੁੱਕੀ ਹੈ ਅਤੇ ਪ੍ਰੀਖਿਆ ਕੇਂਦਰਾਂ ਦਾ ਐਲਾਨ ਅੱਜ ਯਾਨੀ 8 ਅਗਸਤ ਨੂੰ ਕੀਤਾ ਜਾਵੇਗਾ। ਪ੍ਰੀਖਿਆ ਲਈ ਐਡਮਿਟ ਕਾਰਡ ਅੱਜ ਹੀ ਜਾਰੀ ਕਰ ਦਿੱਤੇ ਜਾਣਗੇ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਭਾਵੇਂ ਇਸ ਫੈਸਲੇ ਦਾ ਉਦੇਸ਼ ਪ੍ਰੀਖਿਆਵਾਂ ‘ਚ ਧੋਖਾਧੜੀ ਨੂੰ ਰੋਕਣਾ ਹੈ ਪਰ ਇਸ ਨਾਲ 2 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਉਮੀਦਵਾਰਾਂ ਲਈ ਕੇਂਦਰ ਤੱਕ ਪਹੁੰਚਣਾ ਆਸਾਨ ਨਹੀਂ ਹੋਵੇਗਾ। ਖਾਸ ਤੌਰ ‘ਤੇ ਜਦੋਂ ਰੇਲਗੱਡੀ ਦੇ ਵਿਕਲਪ ਬਹੁਤ ਘੱਟ ਹੁੰਦੇ ਹਨ ਅਤੇ ਉਡਾਣ ਦੀਆਂ ਕੀਮਤਾਂ ਬਹੁਤ ਜ਼ਿਆਦਾ ਹੁੰਦੀਆਂ ਹਨ।

185 ਪ੍ਰੀਖਿਆ ਕੇਂਦਰ

ਬਾਰ ਅਤੇ ਬੈਂਚ ਦੇ ਅਨੁਸਾਰ ਪਟੀਸ਼ਨਰ ਵਿਸ਼ਾਲ ਸੋਰੇਨ ਨੇ ਆਪਣੀ ਅਪੀਲ ਵਿੱਚ ਕਿਹਾ ਹੈ ਕਿ ਉਸਨੂੰ ਉਸਦੇ ਜੱਦੀ ਸ਼ਹਿਰ ਤੋਂ ਇਲਾਵਾ ਹੋਰ ਸ਼ਹਿਰਾਂ ਵਿੱਚ ਕੇਂਦਰ ਅਲਾਟ ਕੀਤੇ ਗਏ ਹਨ। ਕਿਹਾ ਗਿਆ ਹੈ ਕਿ ਇਸ ਪ੍ਰੀਖਿਆ ਵਿੱਚ ਦੋ ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਇਹ ਪ੍ਰੀਖਿਆ 185 ਪ੍ਰੀਖਿਆ ਕੇਂਦਰਾਂ ‘ਤੇ ਹੋਵੇਗੀ ਅਤੇ ਇੰਨੇ ਘੱਟ ਸਮੇਂ ‘ਚ ਟ੍ਰੇਨ ਦਾ ਪ੍ਰਬੰਧ ਕਰਨਾ ਅਤੇ ਕੇਂਦਰ ਤੱਕ ਪਹੁੰਚਣਾ ਅਸੰਭਵ ਹੋਵੇਗਾ।

ਪਟੀਸ਼ਨ ਵਿੱਚ ਮੁਲਾਂਕਣ ਵਿੱਚ ਪਾਰਦਰਸ਼ਤਾ ਦੀ ਗੱਲ ਵੀ ਕੀਤੀ ਗਈ ਹੈ

ਇਸ ਦੇ ਨਾਲ ਹੀ ਪਟੀਸ਼ਨਰ ਨੇ ਕਿਹਾ ਕਿ ਚਾਰੇ ਪੇਪਰ ਸੈੱਟਾਂ ਦਾ ਮੁੱਲ ਨਿਰਧਾਰਨ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ਦਾਇਰ ਕਰਨ ਦਾ ਮਕਸਦ ਪੇਪਰ ਵਿੱਚ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨੂੰ ਰੋਕਣਾ ਹੈ।

ਇਸ ਤੋਂ ਪਹਿਲਾਂ ਵੀ NEET-PG ਪੇਪਰ ਲੀਕ ਨੂੰ ਲੈ ਕੇ X (ਪਹਿਲਾਂ ਟਵਿੱਟਰ) ‘ਤੇ ਕਈ ਦਾਅਵੇ ਕੀਤੇ ਗਏ ਸਨ। ਸਕਰੀਨਸ਼ਾਟ ਆਨਲਾਈਨ ਸਰਕੂਲੇਟ ਕੀਤੇ ਜਾ ਰਹੇ ਸਨ ਅਤੇ ਕਿਹਾ ਜਾ ਰਿਹਾ ਸੀ ਕਿ ਟੈਲੀਗ੍ਰਾਮ ‘ਤੇ 70 ਹਜ਼ਾਰ ਰੁਪਏ ‘ਚ ਪੇਪਰ ਆਨਲਾਈਨ ਵੇਚੇ ਜਾ ਰਹੇ ਸਨ।

ਆਪਣੇ ਸਿਟੀ ਸੈਂਟਰ ਦੇ ਉਮੀਦਵਾਰਾਂ ਨੂੰ ਕਿਵੇਂ ਵੇਖਣਾ ਹੈ

nbe.edu.in. ਅਤੇ natboard.edu.in. ਤੁਸੀਂ ਜਾ ਕੇ ਸ਼ਹਿਰ ਦੀ ਸੂਚਨਾ ਸਲਿੱਪ ਨੂੰ ਡਾਊਨਲੋਡ ਕਰ ਸਕਦੇ ਹੋ। ਪਹਿਲਾਂ ਇਹ ਪਰਚੀ 29 ਜੁਲਾਈ ਨੂੰ ਜਾਰੀ ਕੀਤੀ ਜਾਣੀ ਸੀ, ਪਰ NBEMS ਨੇ ਇਸ ਨੂੰ ਟਾਲ ਦਿੱਤਾ।

NBEMS ਨੇ ਸਿਰਫ਼ ਉਨ੍ਹਾਂ ਸ਼ਹਿਰਾਂ ਦੇ ਨਾਮ ਦਿੱਤੇ ਹਨ ਜਿੱਥੇ ਉਮੀਦਵਾਰਾਂ ਦੇ ਪ੍ਰੀਖਿਆ ਕੇਂਦਰ ਹੋਣਗੇ। ਉਮੀਦਵਾਰਾਂ ਨੂੰ NBEMS ਦੁਆਰਾ ਅਲਾਟ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਪ੍ਰੀਖਿਆ ਸਿਟੀ ਸਲਿੱਪ ਤੋਂ ਆਪਣੀ ਪ੍ਰੀਖਿਆ-ਦਿਨ ਯਾਤਰਾ ਯੋਜਨਾ ਬਣਾ ਸਕਣ।

ਇਹ ਇਮਤਿਹਾਨ ਜੂਨ ਚ ਹੋਣੀ ਸੀ, ਇਸਤੋਂ ਪਹਿਲਾਂ NEET-UG ਦੇ ਨਤੀਜੇ ‘ਚ ਕਈ ਵਿਵਾਦ ਸ਼ੁਰੂ ਹੋਣ ਤੋਂ  ਬਾਅਦ ਇਹ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਸੀ। ਇਸ ਦੇ ਐਡਮਿਟ ਕਾਰਡ ਅੱਜ ਯਾਨੀ 8 ਅਗਸਤ ਨੂੰ ਜਾਰੀ ਹੋਣ ਜਾ ਰਹੇ ਹਨ।

NEET PG 2024 ਲਈ 1000 ਤੋਂ ਵੱਧ ਕੇਂਦਰ ਬਣਾਏ

NEET PG 2024 ਲਈ 1000 ਤੋਂ ਵੱਧ ਕੇਂਦਰ ਬਣਾਏ ਗਏ ਸਨ। ਇਸ ਤੋਂ ਪਹਿਲਾਂ, NEET PG ਪ੍ਰੀਖਿਆ ਲਈ 259 ਸ਼ਹਿਰਾਂ ਵਿੱਚ 1000 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਇਹ ਟੈਸਟ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਿਜ਼ (NBEMS) ਦੁਆਰਾ ਕਰਵਾਇਆ ਜਾਂਦਾ ਹੈ। ਇਸ ਦੇ ਜ਼ਰੀਏ, ਐਮਬੀਬੀਐਸ ਵਿਦਿਆਰਥੀ ਦੇਸ਼ ਦੇ ਚੋਟੀ ਦੇ ਮੈਡੀਕਲ ਕਾਲਜਾਂ ਵਿੱਚ ਮਾਸਟਰ ਆਫ਼ ਸਰਜਰੀ (ਐਮਐਸ) ਅਤੇ ਐਮਡੀ (ਡਾਕਟਰ ਆਫ਼ ਮੈਡੀਸਨ) ਵਰਗੇ ਕੋਰਸਾਂ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸਾਲ NEET PG ਪ੍ਰੀਖਿਆ ਆਨਲਾਈਨ ਮੋਡ ਵਿੱਚ ਹੋਵੇਗੀ।

 

ਪਿਓ-ਪੁੱਤ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ || Latest News

0
Amritpal Singh died due to drug overdose

ਪਿਓ-ਪੁੱਤ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ ਦੇ ਸੈਕਟਰ-20 ਸਥਿਤ ਘਰ ‘ਚ ਪਿਓ-ਪੁੱਤ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਦੋਵੇਂ ਇਸ ਘਰ ਵਿਚ ਇਕੱਲੇ ਰਹਿੰਦੇ ਸੀ। ਜਦੋਂ ਉਹ ਰੋਜ਼ਾਨਾ ਵਾਂਗ ਸਵੇਰੇ ਘਰੋਂ ਬਾਹਰ ਨਹੀਂ ਆਇਆ ਤਾਂ ਲੋਕਾਂ ਨੂੰ ਸ਼ੱਕ ਹੋਇਆ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਜਦੋਂ ਪੁਲਸ ਮੌਕੇ ‘ਤੇ ਪਹੁੰਚੀ ਤਾਂ ਦੋਹਾਂ ਦੀਆਂ ਲਾਸ਼ਾਂ ਕਮਰੇ ‘ਚ ਬੈੱਡ ‘ਤੇ ਪਈਆਂ ਸਨ।

ਦੋਵੇਂ ਪਿਉ-ਪੁੱਤਰ ਕਈ ਦਿਨਾਂ ਤੋਂ ਸਨ ਤਣਾਅ ‘ਚ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਬਾਕੀ ਪਰਿਵਾਰ ਵਿਦੇਸ਼ ‘ਚ ਰਹਿੰਦਾ ਹੈ। ਮ੍ਰਿਤਕ ਪੁੱਤਰ ਅਧਰੰਗ ਤੋਂ ਪੀੜਤ ਸੀ। ਉਹ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਇਸ ਮਾਮਲੇ ਨੂੰ ਲੈ ਕੇ ਦੋਵੇਂ ਪਿਉ-ਪੁੱਤਰ ਕਈ ਦਿਨਾਂ ਤੋਂ ਤਣਾਅ ਵਿਚ ਸਨ। ਮ੍ਰਿਤਕਾਂ ਦੀ ਪਛਾਣ ਹਰਮਨਪ੍ਰੀਤ ਸਿੰਘ (28 ਸਾਲ) ਅਤੇ ਉਸ ਦੇ ਪਿਤਾ ਸੁਰਿੰਦਰ ਸਿੰਘ ਵਜੋਂ ਹੋਈ ਹੈ।

  ਪੁਲਿਸ ਟੀਮਾਂ ਵੱਲੋਂ 270 ਗ੍ਰਾਮ ਹੈਰੋਇਨ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 15210 ਰੁਪਏ ਦੀ ਡਰੱਗ ਮਨੀ ਬਰਾਮਦ ||Punjab News

0

  ਪੁਲਿਸ ਟੀਮਾਂ ਵੱਲੋਂ 270 ਗ੍ਰਾਮ ਹੈਰੋਇਨ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 15210 ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ, ’ਤੇ ਇੱਕ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ।

ਇਹ ਵੀ ਪੜ੍ਹੋ: ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ’ਤੇ ਚਲਾਇਆ ਗਿਆ। ਇਸ ਦੌਰਾਨ ਰੇਂਜ ਅਧਿਕਾਰੀਆਂ ਅਤੇ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਇਸ ਵਿਸ਼ੇਸ਼ ਕਾਰਵਾਈ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ- ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਨੂੰ ਲਾਗੂ ਕੀਤਾ ਹੈ। ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਕੇਸਾਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਸ਼ੱਕੀ ਜਗਾਵਾਂ ਤੇ ਨਾਕੇ ਵੀ ਲਗਾਏ

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰਾਜ ਪੱਧਰ ’ਤੇ ਆਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਨਸ਼ਿਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਸੁਚੱਜੇ ਢੰਗ ਨਾਲ  ਅਪਰੇਸ਼ਨ ਨੂੰ ਨੇਪਰੇ ਚੜ੍ਹਾਉਣ ਸਬੰਧੀ ਯੋਜਨਾ ਬਣਾਉਣ ਅਤੇ  ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਅਜਿਹੇ ਖੇਤਰਾਂ ’ਤੇ ਛਾਪੇਮਾਰੀ ਕਰਨ, ਜੋ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣੇ ਬਣ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ 4000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 518 ਤੋਂ ਵੱਧ ਪੁਲਿਸ ਟੀਮਾਂ, ਨੇ 512 ਨਸ਼ਿਆਂ ਦੇ ਹੌਟਸਪੌਟਸ ’ਤੇ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ । ਇਸ ਦੌਰਾਨ ਨਸ਼ਿਆਂ ਦੇ ਹੌਟਸਪੌਟਸ ’ਤੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਾਲੀਆਂ ਥਾਵਾਂ ’ਤੇ 419 ਮਜ਼ਬੂਤ ਨਾਕੇ ਵੀ ਲਗਾਏ ਗਏ।

ਪੁਲਿਸ ਟੀਮਾਂ ਨੇ 82 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਅਪਰੇਸ਼ਨ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 82 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 61 ਐਫਆਈਆਰ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਤੋਂ ਇਲਾਵਾ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵੱਡੇ ਅਪ੍ਰੇਸ਼ਨ ਦੌਰਾਨ 270 ਗ੍ਰਾਮ ਹੈਰੋਇਨ, 15210 ਰੁਪਏ ਦੀ ਡਰੱਗ ਮਨੀ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 1868 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ।

ਸੁਲਤਾਨਪੁਰ-ਅੰਮ੍ਰਿਤਸਰ ਹਾਈਵੇਅ ‘ਤੇ ਪਿਓ-ਧੀ ਨਾਲ ਵਾਪਰ ਗਿਆ ਭਾਣਾ || Punjab Update

0
What happened to father and daughter on Sultanpur-Amritsar highway

ਸੁਲਤਾਨਪੁਰ-ਅੰਮ੍ਰਿਤਸਰ ਹਾਈਵੇਅ ‘ਤੇ ਪਿਓ-ਧੀ ਨਾਲ ਵਾਪਰ ਗਿਆ ਭਾਣਾ

ਦੇਸ਼ ਭਰ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ ਜਿਸ ਨਾਲ ਰੋਜ਼ਾਨਾ ਹੀ ਪਤਾ ਨਹੀਂ ਕਿੰਨੇ ਹੀ ਮਾਸੂਮਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ ਅਜਿਹਾ ਹੀ ਇਕ ਹੋਰ ਸੜਕ ਹਾਦਸਾ ਪੰਜਾਬ ਦੇ ਸੁਲਤਾਨਪੁਰ ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਹੈ | ਜਿਸ ਵਿੱਚ ਇਕ ਪਿਓ-ਧੀ ਦੀ ਮੌਤ ਹੋ ਗਈ। ਹਾਦਸਾ 7 ਵਜੇ ਦੇ ਕਰੀਬ ਵਾਪਰਿਆ, ਜਿੱਥੇ ਕਿ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਬਾਈਕ ਕਰੀਬ 15 ਫੁੱਟ ਦੂਰ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਕਿਸੇ ਨੇ ਵੀ ਨਹੀਂ ਕੀਤਾ ਸਹੀ ਇਲਾਜ

ਜਿਸ ਤੋਂ ਬਾਅਦ ਜ਼ਖਮੀ ਦੇ ਪਰਿਵਾਰਕ ਮੈਂਬਰ ਅਤੇ ਲੋਕ ਵੱਖ-ਵੱਖ ਹਸਪਤਾਲਾਂ ਵਿੱਚ ਗੇੜੇ ਮਾਰਦੇ ਰਹੇ ਪਰ ਕਿਸੇ ਨੇ ਵੀ ਉਹਨਾਂ ਦਾ ਸਹੀ ਇਲਾਜ ਨਹੀਂ ਕੀਤਾ। ਜਦੋਂ ਤੱਕ ਜ਼ਖਮੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ, ਉਦੋਂ ਤੱਕ 6 ਸਾਲਾ ਬੱਚੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਵਿਅਕਤੀ ਦਾ ਨਾਮ ਸੰਦੀਪ ਹੈ। ਉਸਦੀ ਧੀ 6 ਸਾਲ ਦੀ ਕੋਹਿਨੂਰ ਹੈ। ਉੱਥੇ ਹੀ ਪਤਨੀ ਗਗਨ ਅਤੇ 10 ਸਾਲਾ ਬੇਟੀ ਅਰਲੀਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਮ੍ਰਿਤਕ ਸੰਦੀਪ ਪਿੰਡ ਲੋਹਾਰਾ ਦਾ ਰਹਿਣ ਵਾਲਾ ਸੀ। ਉਹ ਸੰਦੀਪ ਪਰਿਵਾਰ ਦਾ ਇੱਕੋ ਇੱਕ ਸਹਾਰਾ ਸੀ।

ਕਾਰ ਚਾਲਕ ਤੁਰੰਤ ਮੌਕੇ ਤੋਂ ਫਰਾਰ

ਮਿਲੀ ਜਾਣਕਾਰੀ ਮੁਤਾਬਕ ਪਿਛਲੇ -3 ਦਿਨਾਂ ਤੋਂ ਸੰਦੀਪ ਆਪਣੀ ਪਤਨੀ ਅਤੇ ਦੋਨਾਂ ਧੀਆਂ ਨਾਲ ਨਕੋਦਰ ਵਿਖੇ ਆਪਣੀ ਭੈਣ ਕੋਲ ਰਹਿ ਰਿਹਾ ਸੀ। ਅੱਜ ਉਹ ਭੈਣ ਦੇ ਘਰ ਤੋਂ ਆਪਣੇ ਜੀਜਾ ਦਾ ਮੋਟਰਸਾਈਕਲ ਲੈ ਕੇ ਨਾਨਕੇ ਘਰ ਸੁਲਤਾਨਪੁਰ ਲੋਧੀ ਗਿਆ ਸੀ। ਉਥੋਂ ਉਹ ਅੰਮ੍ਰਿਤਸਰ ਜਾ ਰਿਹਾ ਸੀ। ਸੁਲਤਾਨਪੁਰ ਅੰਮ੍ਰਿਤਸਰ ਹਾਈਵੇ ‘ਤੇ ਇਕ ਤੇਜ਼ ਰਫਤਾਰ ਈਟੀਓਸ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਚਾਲਕ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਖੂਨ ਨਾਲ ਲੱਥਪੱਥ ਸੰਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਆਸ -ਪਾਸ ਦੇ ਲੋਕਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ |

ਇਹ ਵੀ ਪੜ੍ਹੋ : ਹਿਮਾਚਲ ‘ਚ ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਇਸ ਸਬੰਧੀ ਸਿਵਲ ਹਸਪਤਾਲ ਲੁਧਿਆਣਾ ਪੁੱਜੇ ਥਾਣਾ ਸੁਲਤਾਨਪੁਰ ਲੋਧੀ ਦੇ ਸਬ-ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ। ਜਿੱਥੋਂ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਲਿਜਾਇਆ ਗਿਆ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

 

 

 

 

 

 

 

 

 

 

ਮਨੂ ਭਾਕਰ ਨੇ ਸੋਨੀਆਂ ਗਾਂਧੀ ਨਾਲ ਕੀਤੀ ਮੁਲਾਕਾਤ ॥ Latest News

0

ਮਨੂ ਭਾਕਰ ਨੇ ਸੋਨੀਆਂ ਗਾਂਧੀ ਨਾਲ ਕੀਤੀ ਮੁਲਾਕਾਤ

ਪੈਰਿਸ ਓਲੰਪਿਕ ‘ਚ ਇਤਿਹਾਸਕ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਰਤ ਦੀ ਦੋਹਰਾ ਤਗਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਘਰ ਪਰਤ ਆਈ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੈਰਿਸ ‘ਚ ਇਤਿਹਾਸ ਰਚਣ ਤੋਂ ਬਾਅਦ ਮਨੂ ਭਾਕਰ ਨੇ 10 ਜਨਪਥ ‘ਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ।

ਮਨੂ ਨੇ ਪੈਰਿਸ ਵਿੱਚ ਔਰਤਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਭਾਰਤ ਨੂੰ ਪਹਿਲਾ ਤਗ਼ਮਾ ਦਿਵਾਇਆ। ਇਸ ਤੋਂ ਬਾਅਦ ਉਸ ਨੇ ਸਰਬਜੋਤ ਸਿੰਘ ਨਾਲ ਮਿਲ ਕੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ।

ਲੁਧਿਆਣਾ – ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ, ਹਰ ਐਤਵਾਰ ਨੂੰ ਪੈਟਰੋਲ ਪੰਪ ਰਹਿਣਗੇ ਬੰਦ ||Punjab News

ਉਹ ਤਿੰਨ ਓਲੰਪਿਕ ਤਮਗੇ ਜਿੱਤਣ ਵਾਲੀ ਇਕਲੌਤੀ ਭਾਰਤੀ ਬਣ ਕੇ ਇਤਿਹਾਸ ਰਚਣ ਦੀ ਕਗਾਰ ‘ਤੇ ਸੀ ਪਰ ਔਰਤਾਂ ਦੇ 25 ਮੀਟਰ ਪਿਸਟਲ ਮੁਕਾਬਲੇ ਵਿਚ ਥੋੜ੍ਹੇ ਫਰਕ ਨਾਲ ਖੁੰਝ ਗਈ। ਉਹ ਐਤਵਾਰ ਨੂੰ ਓਲੰਪਿਕ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਹਿੱਸਾ ਲੈਣ ਲਈ ਇਸ ਹਫ਼ਤੇ ਪੈਰਿਸ ਪਰਤੇਗੀ। ਪੈਰਿਸ ਓਲੰਪਿਕ 2024 ਦੇ ਸਮਾਪਤੀ ਸਮਾਰੋਹ ਦੌਰਾਨ ਮਨੂ ਭਾਕਰ ਭਾਰਤ ਦੀ ਝੰਡਾ ਬਰਦਾਰ ਹੋਵੇਗੀ। 22 ਸਾਲਾ ਮਨੂ ਨੇ ਓਲੰਪਿਕ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਮਜੀਠੀਆ ॥ Latest News

0

SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ SIT ਸਾਹਮਣੇ ਪੇਸ਼ ਹੋਣ ਲਈ ਪਹੁੰਚੇ। SIT ਨੇ ਉਨ੍ਹਾਂ ਨੂੰ ਡਰੱਗਸ ਕੇਸ ਦੇ ਸੰਬੰਧ ਵਿਚ ਪਟਿਆਲਾ ਵਿਖੇ ਤਲਬ ਕੀਤਾ ਹੈ। SIT ਵਲੋਂ ਪਹਿਲਾਂ ਤਿੰਨ ਵਾਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਹੋਣ ਲਈ ਨਹੀਂ ਪੁੱਜੇ ਸਨ ਤੇ ਇਸ ਲਈ ਉਨ੍ਹਾਂ ਵਲੋਂ ਵੱਖ ਵੱਖ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ 30 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਭੇਜੇ ਜਵਾਬ ਵਿੱਚ ਉਨ੍ਹਾਂ ਕਿਹਾ ਸੀ ,..ਕਿ ਚੰਡੀਗੜ੍ਹ ਵਿੱਚ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ।

ਇਹ ਵੀ ਪੜ੍ਹੋ: ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ||Entertainment News

ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚ ਪੇਸ਼ ਹੋਣ ਲਈ ਕਿਹਾ ਤੇ ਬਿਕਰਮ ਮਜੀਠੀਆ ਨੂੰ 20 ਜੁਲਾਈ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਐਸਆਈਟੀ ਨੇ ਮਜੀਠੀਆ ਨੂੰ 23 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਉਸ ਵੇਲੇ ਵੀ ਮਜੀਠੀਆ ਨੇ ਰੈਗੂਲਰ ਜ਼ਮਾਨਤ ਕੇਸ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਾ ਸੀ

ਦੱਸ ਦੇਈਏ ਕਿ 2021 ਵਿਚ ਦਰਜ NDPS ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋ ਇਸ ਬਾਰੇ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ SIT ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ||Entertainment News

0

ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ

ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਓਲੰਪਿਕ ਮੈਡਲ ਜੇਤੂ ਪਿਸਟਲ ਨਿਸ਼ਾਨੇਬਾਜ਼ ਮਨੂ ਭਾਕਰ ਨਾਲ ਮੁਲਾਕਾਤ ਕੀਤੀ। ਜਾਨ ਨੇ ਆਪਣੇ ਇੰਸਟਾ ਅਕਾਊਂਟ ‘ਤੇ ਦਿੱਲੀ ‘ਚ ਹੋਈ ਇਸ ਮੁਲਾਕਾਤ ਦੀ ਤਸਵੀਰ ਸ਼ੇਅਰ ਕੀਤੀ ਹੈ।

ਇਹ ਵੀ ਪੜ੍ਹੋ: ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਹੋਇਆ ਦੇਹਾਂਤ, 80 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਜਾਨ ਨੇ ਲਿਖਿਆ, ‘ਮਨੂੰ ਭਾਕਰ ਅਤੇ ਉਨ੍ਹਾਂ ਦੇ ਪਿਆਰੇ ਪਰਿਵਾਰ ਨੂੰ ਮਿਲਣ ਦਾ ਸੁਭਾਗ ਮਿਲਿਆ। ਉਸ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ।

ਮੈਡਲ ਹੱਥ ਚ ਫੜਨ ਤੇ ਟ੍ਰੋਲ ਕੀਤਾ ਗਿਆ

ਤਸਵੀਰ ‘ਚ ਜੌਨ ਮਨੂ ਦਾ ਮੈਡਲ ਫੜੇ ਨਜ਼ਰ ਆ ਰਹੇ ਹਨ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਕਈ ਯੂਜ਼ਰਸ ਨੇ ਟ੍ਰੋਲ ਕੀਤਾ ਹੈ। ਯੂਜ਼ਰਸ ਨੇ ਕਿਹਾ ਕਿ ਤੁਹਾਨੂੰ ਉਸ ਦੇ ਮੈਡਲ ਨੂੰ ਨਹੀਂ ਛੂਹਣਾ ਚਾਹੀਦਾ, ਇਹ ਉਸ ਦੀ ਮਿਹਨਤ ਦਾ ਨਤੀਜਾ ਹੈ।

ਵੇਦਾ‘ 15 ਅਗਸਤ ਨੂੰ ਰਿਲੀਜ਼ ਹੋਵੇਗੀ

ਵਰਕ ਫਰੰਟ ‘ਤੇ ਜੌਨ ਦੀ ਅਗਲੀ ਫਿਲਮ ‘ਵੇਦਾ’ ਹੈ ਜੋ 15 ਅਗਸਤ ਨੂੰ ਰਿਲੀਜ਼ ਹੋਵੇਗੀ। ਉਨ੍ਹਾਂ ਤੋਂ ਇਲਾਵਾ ਇਸ ‘ਚ ਸ਼ਰਵਰੀ, ਤਮੰਨਾ ਭਾਟੀਆ ਅਤੇ ਮੌਨੀ ਰਾਏ ਵਰਗੀਆਂ ਅਦਾਕਾਰਾਂ ਵੀ ਨਜ਼ਰ ਆਉਣਗੀਆਂ।

ਹਿਮਾਚਲ ‘ਚ ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ || Latest Update

0
13 people died due to cloudburst near Samaj Bridge in Himachal, rescue operation continues

ਹਿਮਾਚਲ ‘ਚ ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਹਿਮਾਚਲ ‘ਚ ਮੀਂਹ ਕਾਰਨ ਤਬਾਹੀ ਹੀ ਮਚੀ ਪਈ ਹੈ ਜਿਸਦੇ ਚੱਲਦਿਆਂ ਬੁੱਧਵਾਰ ਰਾਤ ਨੂੰ ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਸਮੇਜ ਅਤੇ ਬਾਗੀ ਪੁਲ ਦੇ ਕੋਲ ਭਿਆਨਕ ਬੱਦਲ ਫਟ ਗਿਆ, ਜਿਸ ਨੇ 45 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ |  ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ 14ਵੀਂ ਬਟਾਲੀਅਨ ਦੇ ਕਮਾਂਡੈਂਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਹਿਮਾਚਲ ਪ੍ਰਦੇਸ਼ ਵਿੱਚ NDRF ਦੀਆਂ ਟੀਮਾਂ ਪੂਰੀ ਤਰ੍ਹਾਂ ਤਿਆਰ ਹੋ ਕੇ ਭੇਜੀਆਂ ਗਈਆਂ ਸਨ ਤਾਂ ਜੋ ਬਚਾਅ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ।

ਬੱਦਲ ਫਟਣਾ ਇੱਕ ਵੱਡੀ ਤਬਾਹੀ

ਸਿੰਘ ਨੇ ਕਿਹਾ, “ਇਸ ਸਾਲ NDRF ਦੀਆਂ ਟੀਮਾਂ ਨੂੰ ਹਿਮਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭੇਜਿਆ ਗਿਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਚਾਅ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ। ਸਮਾਜ ਵਿੱਚ ਬੱਦਲ ਫਟਣਾ ਇੱਕ ਵੱਡੀ ਤਬਾਹੀ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਸਵੇਰ ਤੱਕ 13 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਦਸ ਹੋਰ ਲੋਕ ਲਾਪਤਾ ਸਨ, ਅਤੇ ਹੁਣ ਤੱਕ ਸਾਨੂੰ ਨੌਂ ਲਾਸ਼ਾਂ ਮਿਲੀਆਂ ਹਨ।

ਇੱਕ ਵੀ ਵਿਅਕਤੀ ਦਾ ਨਹੀਂ ਲੱਗ ਸਕਿਆ ਪਤਾ

ਉਨ੍ਹਾਂ ਦੱਸਿਆ ਇੱਕ ਵੀ ਵਿਅਕਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਬਚਾਅ ਕਾਰਜ ਸਹੀ ਢੰਗ ਨਾਲ ਚੱਲੇ।” ਇਸ ਤੋਂ ਪਹਿਲਾਂ, IMD ਨੇ 7 ਅਗਸਤ ਨੂੰ ਸੂਬੇ ਭਰ ਵਿੱਚ ਭਾਰੀ ਬਾਰਸ਼ ਦੀ ਰਿਪੋਰਟ ਦਿੱਤੀ ਸੀ, ਜਿਸ ਵਿੱਚ ਮੰਡੀ ਜ਼ਿਲ੍ਹੇ ਦੇ ਜੋਗਿੰਦਰ ਨਗਰ ਵਿੱਚ 24 ਘੰਟਿਆਂ ਵਿੱਚ ਸਭ ਤੋਂ ਵੱਧ 110 ਮਿਲੀਮੀਟਰ ਬਾਰਸ਼ ਹੋਈ ਸੀ।

ਇਹ ਵੀ ਪੜ੍ਹੋ : CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਸਥਾਪਤ ਕੀਤਾ ਸਹਾਇਤਾ ਕੇਂਦਰ ,  24 ਘੰਟੇ ਮਿਲੇਗੀ ਮਦਦ

110 ਮਿਲੀਮੀਟਰ ਬਾਰਸ਼ ਕੀਤੀ ਦਰਜ

IMD ਹਿਮਾਚਲ ਪ੍ਰਦੇਸ਼ ਦੇ ਮੁਖੀ ਕੁਲਦੀਪ ਸ਼੍ਰੀਵਾਸਤਵ ਨੇ ਕਿਹਾ ਕਿ ਬੁੱਧਵਾਰ ਨੂੰ ਵੱਖ-ਵੱਖ ਖੇਤਰਾਂ ਲਈ ਅਲਰਟ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਪਿਛਲੇ 24 ਘੰਟਿਆਂ ਦੌਰਾਨ ਮੰਡੀ ਜ਼ਿਲ੍ਹੇ ਦੇ ਜੋਗਿੰਦਰ ਨਗਰ ਵਿੱਚ 110 ਮਿਲੀਮੀਟਰ ਬਾਰਸ਼ ਦਰਜ ਕੀਤੀ ਹੈ। ਇਹ ਭਾਰੀ ਮੀਂਹ ਹੈ ਅਤੇ ਸਿਰਮੌਰ ਜ਼ਿਲ੍ਹੇ ਵਿੱਚ ਭਾਰੀ ਬਾਰਸ਼ ਹੋਈ ਹੈ,” ਡਾ. ਸ਼੍ਰੀਵਾਸਤਵ ਨੇ ਦੱਸਿਆ, “ਰਾਜ ਦੇ ਹੋਰ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਲਗਭਗ 75 ਪ੍ਰਤੀਸ਼ਤ ਖੇਤਰਾਂ ਵਿੱਚ 30 ਮਿਲੀਮੀਟਰ ਤੋਂ 50 ਮਿਲੀਮੀਟਰ ਤੱਕ ਬਾਰਿਸ਼ ਹੋਈ ਹੈ।” IMD ਨੇ ਹੇਠਲੇ ਹਿਮਾਲੀਅਨ ਜ਼ਿਲ੍ਹਿਆਂ ਬਿਲਾਸਪੁਰ, ਹਮੀਰਪੁਰ, ਕਾਂਗੜਾ, ਚੰਬਾ ਅਤੇ ਮੰਡੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

 

 

 

 

 

 

 

 

 

 

 

 

 

 

 

 

 

CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਸਥਾਪਤ ਕੀਤਾ ਸਹਾਇਤਾ ਕੇਂਦਰ , 24 ਘੰਟੇ ਮਿਲੇਗੀ ਮਦਦ || Punjab Update

0
CM Mann set up a support center at Delhi Airport, 24 hours help will be provided

CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਸਥਾਪਤ ਕੀਤਾ ਸਹਾਇਤਾ ਕੇਂਦਰ ,  24 ਘੰਟੇ ਮਿਲੇਗੀ ਮਦਦ

ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਉਣ-ਜਾਣ ਵਾਲੇ NRI ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਇੱਥੇ ਲੋਕਾਂ ਦੀ ਸਹੂਲਤ ਲਈ ਮੁਲਾਜ਼ਮ 24 ਘੰਟੇ ਤਾਇਨਾਤ ਰਹਿਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਇਕ ਪ੍ਰਾਈਵੇਟ ਕੰਪਨੀ ਨਾਲ ਸਮਝੌਤਾ ਕੀਤਾ ਹੈ।  ਜਿਸਦੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਇਸ ਨੂੰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ ।

ਟਰਮੀਨਲ-3 ‘ਤੇ ਬਣਾਇਆ ਜਾਵੇਗਾ ਕੇਂਦਰ

ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ। ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਮਦਦ ਲਈ ਉਪਲਬਧ ਹੋਵੇਗਾ। ਇਸ ਦੇ ਨਾਲ ਹੀ ਜੇਕਰ ਕਿਸੇ ਵੀ ਪੰਜਾਬੀ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ।

ਹੋਰ ਲੋੜੀਂਦੀ ਸਹਾਇਤਾ ਲਈ ਮਿਲੇਗੀ ਮਦਦ

ਸਰਕਾਰ ਵੱਲੋਂ ਖੋਲ੍ਹਿਆ ਜਾ ਰਿਹਾ ਇਹ ਸੈਂਟਰ ‘ਤੇ ਲੋਕਾਂ ਨੂੰ ਹਵਾਈ ਅੱਡੇ ‘ਤੇ ਉਡਾਣਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਮਿਲੇਗੀ। ਜਦੋਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ, ਉਪਲਬਧਤਾ ਦੇ ਅਧਾਰ ‘ਤੇ ਪੰਜਾਬ ਭਵਨ, ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ

ਸਟਾਫ ਨੂੰ ਪੰਜਾਬੀ ਚੰਗੀ ਤਰ੍ਹਾਂ ਆਉਣੀ ਚਾਹੀਦੀ

ਸਟਾਫ ‘ਤੇ ਤਾਇਨਾਤ ਕੀਤੇ ਜਾਣ ਵਾਲੇ ਨੌਜਵਾਨਾਂ ਨੂੰ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਪੰਜਾਬੀ ਚੰਗੀ ਤਰ੍ਹਾਂ ਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਸਰਕਾਰ ਵੱਲੋਂ ਸਹਾਇਤਾ ਕੇਂਦਰ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ। ਲੋਕ ਫੋਨ ਕਰਕੇ ਵੀ ਉਥੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ ਹੈਲਪਲਾਈਨ ਨੰਬਰ 011-61232182 ‘ਤੇ ਸੰਪਰਕ ਕਰਨਾ ਹੋਵੇਗਾ।