Home Blog Page 1423

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 8-8-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 8-8-2024

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਵੀਰਵਾਰ, ੨੪ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੫੪)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

 

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ || Latest News || || Punjab News

0

ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਰਚ 2024 ਤੋਂ ਫਰਾਰ ਸੀ।

ਇਹ ਵੀ ਪੜ੍ਹੋ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ ॥ Latest News

ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਣਕ ਦੇ ਸਟਾਕ ਵਿੱਚ ਹੇਰਾਫੇਰੀ ਦੇ ਇੱਕ ਕੇਸ ਵਿੱਚ ਤਫ਼ਤੀਸ਼ ਦੌਰਾਨ ਜੁਟਾਏ ਗਏ ਸਬੂਤਾਂ ਅਤੇ ਉਸਦੇ ਸਹਿ-ਮੁਲਜ਼ਮ ਦੇ ਬਿਆਨਾਂ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਸ ਨੇ ਹੋਰਨਾਂ ਮੁਲਜ਼ਮਾਂ ਨਾਲ ਮਿਲ ਕੇ ਕਣਕ ਦਾ 1 ਕਰੋੜ 25 ਲੱਖ ਰੁਪਏ ਦਾ ਸਰਕਾਰੀ ਸਟਾਕ ਧੋਖੇ ਨਾਲ ਵੇਚ ਦਿੱਤਾ ਸੀ।

ਮੁਲਜ਼ਮ ਦਾ ਇੱਕ ਦਿਨ ਦਾ ਦਿੱਤਾ ਗਿਆ ਪੁਲਿਸ ਰਿਮਾਂਡ

ਦੱਸਣਯੋਗ ਹੈ ਕਿ ਉਕਤ ਮੁਲਜ਼ਮ ਏ.ਐਫ.ਐਸ.ਓ. ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਬਿਊਰੋ ਨੂੰ ਉਸਦਾ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵਿਖੇ ਅਗਲੇਰੀ ਜਾਂਚ ਜਾਰੀ ਹੈ।

ਗੰਨੇ ਦਾ ਰਸ ਸਿਹਤ ਲਈ ਹੁੰਦਾ ਹੈ ਫਾਇਦੇਮੰਦ, ਕੈਂਸਰ ਦੀ ਰੋਕਥਾਮ ਲਈ ਹੁੰਦਾ ਹੈ ਸਹਾਇਕ || Health News

0

ਗੰਨੇ ਦਾ ਰਸ ਸਿਹਤ ਲਈ ਹੁੰਦਾ ਹੈ ਫਾਇਦੇਮੰਦ, ਕੈਂਸਰ ਦੀ ਰੋਕਥਾਮ ਲਈ ਹੁੰਦਾ ਹੈ ਸਹਾਇਕ

ਗੰਨੇ ਦਾ ਰਸ ਸਿਹਤ ਲਈ ਬਹੁਤ ਗੁਣਕਾਰੀ ਹੁੰਦਾ ਹੈ। ਦਰਅਸਲ ਗੰਨੇ ਦੀ ਠੰਡੀ ਤਾਸੀਰ ਕਾਰਨ ਗਰਮੀਆਂ ਵਿੱਚ ਗੰਨੇ ਦਾ ਰਸ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਪਰ ਫਿਰ ਵੀ ਬਹੁਤ ਸਾਰੇ ਲੋਕ ਕੋਲਡ ਡਰਿੰਕ ਪੀਣ ਨੂੰ ਤਰਜੀਹ ਦਿੰਦੇ ਹਨ। ਪਰ ਇਸ ਦਾ ਸੇਵਨ ਸਿਹਤ ਨੂੰ ਕਈ ਨੁਕਸਾਨ ਪਹੁੰਚਾਉਂਦਾ ਹੈ। ਜੇਕਰ ਤੁਸੀਂ ਵੀ ਉਨ੍ਹਾਂ ਲੋਕਾਂ ‘ਚੋਂ ਹੋ ਜੋ ਗਰਮੀਆਂ ‘ਚ ਕੋਲਡ ਡ੍ਰਿੰਕ ਜਾਂ ਸਾਫਟ ਡਰਿੰਕਸ ਪੀਣਾ ਪਸੰਦ ਕਰਦੇ ਹਨ ਤਾਂ ਅਸੀਂ ਤੁਹਾਨੂੰ ਗੰਨੇ ਦੇ ਰਸ ਦੇ ਕੁਝ ਅਜਿਹੇ ਫਾਇਦਿਆਂ ਬਾਰੇ ਦੱਸਾਂਗੇ, ਜਿਸ ਨੂੰ ਦੇਖ ਕੇ ਤੁਸੀਂ ਕੋਲਡ ਡਰਿੰਕ ਪੀਣਾ ਭੁੱਲ ਜਾਓਗੇ।

ਇਮਿਊਨਿਟੀ ਕਰੇ ਮਜ਼ਬੂਤ
ਗੰਨੇ ਦਾ ਰਸ ਪੀਣ ਨਾਲ ਸਾਡੀ ਇਮਿਊਨਿਟੀ ਵੀ ਮਜ਼ਬੂਤ ​​ਹੁੰਦੀ ਹੈ। ਅਕਸਰ, ਕਮਜ਼ੋਰ ਇਮਿਊਨ ਸਿਸਟਮ ਦੇ ਕਾਰਨ, ਅਸੀਂ ਆਸਾਨੀ ਨਾਲ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ. ਅਜਿਹੇ ‘ਚ ਗੰਨੇ ਦਾ ਰਸ ਪੀਣ ਨਾਲ ਸਾਡੀ ਰੋਗ ਪ੍ਰਤੀਰੋਧਕ ਸ਼ਕਤੀ ਵਧੇਗੀ, ਜਿਸ ਨਾਲ ਅਸੀਂ ਆਪਣੇ ਆਪ ਨੂੰ ਕਈ ਬੀਮਾਰੀਆਂ ਤੋਂ ਦੂਰ ਰੱਖ ਸਕਦੇ ਹਾਂ। ਕਈ ਖੋਜਾਂ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਗੰਨੇ ‘ਚ ਮੌਜੂਦ ਹੈਪੇਟੋਪ੍ਰੋਟੈਕਟਿਵ ਅਤੇ ਐਂਟੀਆਕਸੀਡੈਂਟ ਗੁਣ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਤੋਂ ਬਚਾਉਣ ‘ਚ ਮਦਦਗਾਰ ਹੁੰਦੇ ਹਨ।

ਸਰੀਰ ਨੂੰ ਬਣਾਏ ਊਰਜਾਵਾਨ
ਸਰੀਰ ਵਿੱਚ ਊਰਜਾ ਬਣਾਈ ਰੱਖਣ ਲਈ ਕਾਰਬੋਹਾਈਡਰੇਟ ਬਹੁਤ ਜ਼ਰੂਰੀ ਹੈ। ਅਜਿਹੇ ‘ਚ ਜੇਕਰ ਤੁਸੀਂ ਆਪਣੇ ਸਰੀਰ ‘ਚ ਊਰਜਾ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਗੰਨੇ ਦੇ ਰਸ ਦਾ ਸੇਵਨ ਫਾਇਦੇਮੰਦ ਸਾਬਤ ਹੋਵੇਗਾ। ਅਸਲ ‘ਚ ਇਸ ‘ਚ ਮੌਜੂਦ ਕਾਰਬੋਹਾਈਡ੍ਰੇਟਸ ਦੀ ਭਰਪੂਰ ਮਾਤਰਾ ਕਾਰਨ ਸਰੀਰ ‘ਚ ਊਰਜਾ ਬਣੀ ਰਹਿੰਦੀ ਹੈ। ਇਸ ਦੇ ਨਾਲ ਹੀ ਇਹ ਸਰੀਰ ਵਿੱਚ ਹਾਈਡ੍ਰੇਟ ਬਣਾਏ ਰੱਖਣ ਵਿੱਚ ਵੀ ਮਦਦ ਕਰਦਾ ਹੈ।

ਇਹ ਵੀ ਪੜ੍ਹੋ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਫਿਰ ਭੇਜਿਆ 5 ਦਿਨਾਂ ਦੇ ਰਿਮਾਂਡ ‘ਤੇ ॥ Latest News

ਜਿਗਰ ਲਈ ਫਾਇਦੇਮੰਦ
ਗੰਨੇ ਦਾ ਰਸ ਜਿਗਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਲੀਵਰ ਨੂੰ ਡੀਟੌਕਸਫਾਈ ਕਰਨ ‘ਚ ਮਦਦ ਮਿਲਦੀ ਹੈ। ਅਸਲ ‘ਚ ਗੰਨੇ ਦੇ ਰਸ ‘ਚ ਮੌਜੂਦ ਐਂਟੀਆਕਸੀਡੈਂਟ ਲਿਵਰ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦੇ ਹਨ, ਜਿਸ ਨਾਲ ਇਸ ਨੂੰ ਇਨਫੈਕਸ਼ਨ ਤੋਂ ਬਚਾਉਂਦੇ ਹਨ। ਇਸ ਦੇ ਨਾਲ ਹੀ ਪੀਲੀਆ ਦੀ ਸਥਿਤੀ ਵਿੱਚ ਵੀ ਗੰਨੇ ਦਾ ਰਸ ਪੀਣਾ ਫਾਇਦੇਮੰਦ ਮੰਨਿਆ ਗਿਆ ਹੈ।

ਕੈਂਸਰ ਦੀ ਰੋਕਥਾਮ ‘ਚ ਸਹਾਇਕ
ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਗੰਨੇ ਦੇ ਰਸ ਵਿੱਚ ਅਜਿਹੇ ਕਈ ਗੁਣ ਪਾਏ ਜਾਂਦੇ ਹਨ, ਇਸ ਲਈ ਇਹ ਸਾਨੂੰ ਕੈਂਸਰ ਤੋਂ ਬਚਾਉਂਦੇ ਹਨ। ਗੰਨੇ ਦਾ ਰਸ ਪੀਣ ਨਾਲ ਗਦੂਦਾਂ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘੱਟ ਜਾਂਦੀ ਹੈ।

ਚਮੜੀ ਲਈ ਫਾਇਦੇਮੰਦ
ਐਂਟੀਆਕਸੀਡੈਂਟਸ ਨਾਲ ਭਰਪੂਰ ਗੰਨੇ ਦਾ ਰਸ ਸਾਡੀ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਨਾ ਸਿਰਫ ਫ੍ਰੀ ਰੈਡੀਕਲਸ ਦੇ ਪ੍ਰਭਾਵ ਨੂੰ ਘੱਟ ਕਰਦਾ ਹੈ, ਬਲਕਿ ਇਹ ਸਾਨੂੰ ਖਤਰਨਾਕ ਯੂਵੀ ਕਿਰਨਾਂ ਤੋਂ ਵੀ ਬਚਾਉਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਬੇਵਕਤੀ ਝੁਰੜੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਦੇ ਨਾਲ ਹੀ ਗੰਨੇ ਦਾ ਰਸ ਪੀਣ ਨਾਲ ਚਮੜੀ ਚਮਕਦਾਰ ਬਣ ਜਾਂਦੀ ਹੈ ਅਤੇ ਮੁਹਾਸੇ ਵੀ ਦੂਰ ਹੋ ਜਾਂਦੇ ਹਨ।

 

ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਫਿਰ ਭੇਜਿਆ 5 ਦਿਨਾਂ ਦੇ ਰਿਮਾਂਡ ‘ਤੇ ॥ Latest News

0

ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਫਿਰ ਭੇਜਿਆ 5 ਦਿਨਾਂ ਦੇ ਰਿਮਾਂਡ ‘ਤੇ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਐੱਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਜਲੰਧਰ ਦਫ਼ਤਰ ਵਿਚ ਪੁੱਛਗਿੱਛ ਤੋਂ ਬਾਅਦ ਬੀਤੇ ਦਿਨੀਂ ਗ੍ਰਿਫ਼ਤਾਰ ਕਰ ਲਿਆ ਸੀ। ਭਾਰਤ ਭੂਸ਼ਣ ਆਸ਼ੂ ਨੂੰ ਅੱਜ 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਮੁੜ 5 ਦਿਨਾਂ ਦੇ ਰਿਮਾਂਡ ਲਈ ਭੇਜ ਦਿੱਤਾ ਗਿਆ। ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਵਿਚ ਪੇਸ਼ੀ ਦੌਰਾਨ ਆਸ਼ੂ ਦੀ ਸਪੋਰਟ ਵਿਚ ਕਾਂਗਰਸੀ ਵਿਧਾਇਕ ਪਰਗਟ ਸਿੰਘ ਸਮੇਤ ਕਾਂਗਰਸ ਦੀ ਲੋਕਲ ਲੀਡਰਸ਼ਿਪ ਵੀ ਮੌਜੂਦ ਰਹੀ।

ਈ. ਡੀ. ਵਿਭਾਗ ਦੇ ਅਧਿਕਾਰੀਆਂ ਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਗਿਆ ਸੀ ਮੰਗਿਆ

ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਸਤਾਵੇਜ ਪੇਸ਼ ਕੀਤੇ ਗਏ। ਅਦਾਲਤ ਨੇ ਈ. ਡੀ. ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਉਮੇਸ਼ ਢਿੰਗਰਾ ਅਤੇ ਹੋਰਨਾ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਤੋਂ ਈ. ਡੀ. ਵਿਭਾਗ ਦੇ ਅਧਿਕਾਰੀਆਂ ਅਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ।

ਜਿਸ ‘ਤੇ ਮਾਨਯੋਗ ਅਦਾਲਤ ਨੇ 5 ਦਿਨਾਂ ਦਾ ਪੁਲਸ ਰਿਮਾਂਡ ਦੇ ਕੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਈ. ਡੀ. ਦੀ ਗ੍ਰਿਫ਼ਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ ਤਾਂਕਿ ਘਪਲੇ ਦੇ ਤੱਥਾਂ ਦਾ ਡੂੰਘਾਈ ਨਾਲ ਪਤਾ ਚਲ ਸਕੇ। ਹੁਣ ਸਾਬਕਾ ਮੰਤਰੀ ਆਸ਼ੂ ਨੂੰ 12 ਅਗਸਤ 2024 ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਈ. ਡੀ. ਦੇ ਵੱਡੇ ਅਧਿਕਾਰੀ ਅਤੇ ਕਾਂਗਰਸ ਦੇ ਆਗੂ ਮੌਜੂਦ ਰਹੇ। ਈ. ਡੀ .ਵੱਲੋਂ ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘੁਟਾਲੇ ਨੂੰ ਲੈ ਕੇ ਦਸਤਾਵੇਜ ਵੀ ਪੇਸ਼ ਕੀਤੇ ਗਏ ਸਨ।

ਇਹ ਵੀ ਪੜ੍ਹੋ:ਸਕੂਲ ਬੱਸ ਤੇ ਪ੍ਰਾਈਵੇਟ ਬੱਸ ‘ਚ ਹੋਈ ਭਿਆਨਕ ਟੱਕਰ, ਸਕੂਲੀ ਬੱਚੇ ਹੋਏ ਜ਼ਖ਼ਮੀ || Today News

ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਬੀਤੇ ਵੀਰਵਾਰ ਸਵੇਰੇ ਈ. ਡੀ. ਦਫ਼ਤਰ ਪਹੁੰਚੇ ਸਨ, ਜਿੱਥੇ ਲਗਾਤਾਰ ਪੁੱਛਗਿੱਛ ਮਗਰੋਂ ਦੇਰ ਸ਼ਾਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਆਸ਼ੂ ਜਦੋਂ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ।

ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈ. ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈ. ਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਪ੍ਰੇਮੀ ਵਲੋਂ ਆਪਣੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਕ.ਤਲ ॥ Latest News

0

ਪ੍ਰੇਮੀ ਵਲੋਂ ਆਪਣੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਕ.ਤਲ

ਫਰੀਦਕੋਟ ‘ਚ ਵੱਡੀ ਵਾਰਦਾਤ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਔਲਖ ‘ਚ ਨਜਾਇਜ਼ ਸਬੰਧਾਂ ਦੇ ਚੱਲਦੇ ਪ੍ਰੇਮੀ ਵਲੋਂ ਆਪਣੀ ਪ੍ਰੇਮਿਕਾ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਵਿਦੇਸ਼ ਗਿਆ ਹੋਇਆ ਹੈ।

ਉਨ੍ਹਾਂ ਦੀ ਮਾਤਾ ਦੇ ਕੋਟਕਪੂਰਾ ਦੇ ਰਹਿਣ ਵਾਲੇ ਇਕ ਸ਼ਖਸ ਨਾਲ ਪ੍ਰੇਮ ਸਬੰਧ ਸਨ ਪਰ ਹੁਣ ਪਿਛਲੇ ਕੁਝ ਮਹੀਨਿਆਂ ਤੋਂ ਦੋਵੇਂ ਗੱਲਬਾਤ ਨਹੀਂ ਕਰਦੇ ਸਨ। ਉਨ੍ਹਾਂ ਦੀ ਮਾਂ ਨੇ ਉਸ ਸ਼ਖਸ ਨਾਲ ਸਬੰਧ ਸਮਾਪਤ ਕਰ ਲਏ ਸਨ ਪਰ ਉਹ ਅਜੇ ਵੀ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਘਰ ਆ ਕੇ ਕੁੱਟਮਾਰ ਵੀ ਕਰਦਾ ਸੀ।

ਇਹ ਵੀ ਪੜ੍ਹੋ:ਸਕੂਲ ਬੱਸ ਤੇ ਪ੍ਰਾਈਵੇਟ ਬੱਸ ‘ਚ ਹੋਈ ਭਿਆਨਕ ਟੱਕਰ, ਸਕੂਲੀ ਬੱਚੇ ਹੋਏ ਜ਼ਖ਼ਮੀ || Today News

ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦੀ ਮਾਂ ਕੰਮ ‘ਤੇ ਗਈ ਸੀ ਤਾਂ ਰਸਤੇ ਵਿਚ ਉਸ ਦੇ ਪ੍ਰੇਮੀ ਨੇ ਘੇਰ ਕੇ ਕਤਲ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ DSP ਫਰੀਦਕੋਟ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪਿੰਡ ਔਲਖ ਦੀ ਔਰਤ ਦੁੱਧ ਲੈ ਕੇ ਜਾ ਰਹੀ ਸੀ ਜਿਸ ਦਾ ਕਿਸੇ ਨੇ ਰਾਹ ਵਿਚ ਰੋਕ ਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕੀਤੀ ਸ਼ੁਰੂ

ਉਨ੍ਹਾਂ ਦੱਸਿਆ ਕਿ ਪੁਲਸ ਮੌਕੇ ‘ਤੇ ਪਹੁੰਚੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਕਤਲ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਹੋ ਚੁੱਕੀ ਹੈ ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਲੈਕਟ੍ਰਿਕ ਸਨਰੂਫ ਨਾਲ ਲਾਂਚ ਹੋਈ Hyundai Venue S(O) Plus ॥ Latest News

0

ਇਲੈਕਟ੍ਰਿਕ ਸਨਰੂਫ ਨਾਲ ਲਾਂਚ ਹੋਈ Hyundai Venue S(O) Plus

ਹੁੰਡਈ ਨੇ Venue ਦਾ S(O) Plus ਵੇਰੀਐਂਟ ਲਾਂਚ ਕਰ ਦਿੱਤਾ ਹੈ। ਇਸ ਦੀ ਕੀਮਤ 9,99,900 ਰੁਪਏ ਐਕਸ-ਸ਼ੋਅਰੂਮ ਹੈ। ਇਸ ਵੇਰੀਐਂਟ ‘ਚ ਨਵੇਂ ਫੀਚਰਜ਼ ਨੂੰ ਜੋੜਿਆ ਗਿਆ ਹੈ। ਇਸ ਸਬ-4 ਮੀਟਰ ਐੱਸ.ਯੂ.ਵੀ. ਦਾ ਮੁਕਾਬਲਾ ਕੀਆ ਸੋਨੇਟ, ਮਹਿੰਦਰਾ XUV 3XO, ਟਾਟਾ ਨੈਕਸਨ, ਮਾਰੂਤੀ ਸੁਜ਼ੂਕੀ ਬ੍ਰੇਜ਼ਾ, ਰੇਨੋਲਟ ਕਿਗਰ, ਨੇਸਾਨ ਮੈਗਨਾਈਟ ਵਰਗੀਆਂ ਕਾਰਾਂ ਨਾਲ ਹੋਵੇਗਾ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਹੋਇਆ ਵੱਡਾ ਖੁਲਾਸਾ ॥ Latest…

Hyundai Venue S(O) Plus ਵੇਰੀਐਂਟ ‘ਚ 1.2 ਲੀਟਰ ਦਾ ਕੱਪਾ (Kappa) ਪੈਟਰੋਲ ਇੰਜਣ ਦਿੱਤਾ ਗਿਆ ਹੈ, ਜੋ 83PS ਦੀ ਪਾਵਰ ਅਤੇ 114PS Nm ਦਾ ਟਾਰਕ ਜਨਰੇਟ ਕਰਦਾ ਹੈ। ਇਸ ਨੂੰ 5 ਸਪੀਡ ਮੈਨੁਅਲ ਟ੍ਰਾਂਸਮਿਸ਼ਨ ਦੇ ਨਾਲ ਜੋੜਿਆ ਗਿਆ ਹੈ।

ਫੀਚਰਜ਼

ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿਚ ਸਮਾਰਟ ਇਲੈਕਟ੍ਰਿਕ ਸਨਰੂਫ, LED DRLs, LED ਪ੍ਰੋਜੈਕਟਰ ਹੈੱਡਲੈਂਪ ਅਤੇ ਵਾਇਰਲੈੱਸ ਐਂਡਰਾਇਡ ਆਟੋ ਅਤੇ ਐਪਲ ਕਾਰਪਲੇਅ ਨੂੰ ਸਪੋਰਟ ਕਰਨ ਵਾਲਾ 8 ਇੰਚ ਦਾ ਟੱਚਸਕਰੀਨ ਟੱਚਸਕਰੀਨ ਇੰਫੋਟੇਨਮੈਂਟ ਸਿਸਮਟ, 6 ਏਅਰਬੈਗ, TPMS ਹਾਰਡਲਾਈਨ, ਆਟੋਮੈਟਿਕ ਹੈੱਡਲੈਂਪ, ਇਲੈਕਟ੍ਰੋਨਿਕ ਸਟੇਬਿਲਿਟੀ ਕੰਟਰੋਲ (ESC), ਹਿਲ-ਸਟਾਰਟ ਅਸਿਸਟ ਕੰਟਰੋਲ (HAC) ਅਤੇ ਰੀਅਰ ਕੈਮਰਾ ਵਰਗੇ ਫੀਚਰਜ਼ ਦਿੱਤੇ ਗਏ ਹਨ।

ਫਰੀਦਕੋਟ ‘ਚ ਆਪ੍ਰੇਸ਼ਨ CASO ਤਹਿਤ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ || News of Punjab

0
The police conducted a search operation under Operation CASO in Faridkot

ਫਰੀਦਕੋਟ ‘ਚ ਆਪ੍ਰੇਸ਼ਨ CASO ਤਹਿਤ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ

ਫਰੀਦਕੋਟ ‘ਚ ਆਪ੍ਰੇਸ਼ਨ CASO ਤਹਿਤ ਸਮੂਹ ਸਬ-ਡਵੀਜਨਾਂ ਵਿੱਚ ਅੱਜ ਆਪ੍ਰੇਸ਼ਨ ਈਗਲ-5 ਤਹਿਤ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਮੁੱਖ ਅਫਸਰਾਂ ਵੱਲੋਂ ਪਲਿਸ ਜਵਾਨਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਨਸ਼ਾ ਤਸਕਰਾਂ ਦੇ ਘਰਾਂ/ਟਿਕਾਣਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸੇ ਦੇ ਚੱਲਦਿਆਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈ ਆਂਵਲਾ ਚ ਵੀ ਕਾਸਕੋ ਅਪ੍ਰੇਸ਼ਨ ਚਲਾਇਆ, ਸ਼ੱਕੀ ਘਰਾਂ ਚ ਪਹੁੰਚ ਕੇ ਤਲਾਸ਼ੀ ਲਈ ਅਤੇ ਕੁਝ ਸ਼ਕੀ ਵਿਅਕਤੀਆਂ ਨੂੰ ਰਾਊਂਡਅਪ ਕਰਨ ਦੇ ਨਾਲ ਕੁਝ ਵਹੀਕਲ ਵੀ ਜ਼ਬਤ ਕੀਤੇ।

ਆਪ੍ਰੇਸ਼ਨ ਰਹਿਣਗੇ ਜਾਰੀ

ਇਸ ਮੌਕੇ ਡੀ.ਆਈ.ਜੀ. ਫਰੀਦਕੋਟ ਰੇਂਜ ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ IPS, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸਪੈਸ਼ਲ ਕਾਰਡਨ ਐਂਡ ਸਰਚ ਓਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਚੈਕਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰਾਂ ਦੇ ਆਪ੍ਰੇਸ਼ਨ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਸੇਵਾਮੁਕਤ ਅਧਿਆਪਕਾਂ ਦੀ ਹੋਣ ਜਾ ਰਹੀ ਮੁੜ ਭਰਤੀ , ਹਰ ਮਹੀਨੇ ਮਿਲਣਗੇ 6000 ਰੁਪਏ

ਡਰੱਗ ਹੌਟਸਪੌਟ ਏਰੀਆ ਵਿੱਚ ਕੀਤੀਆਂ ਜਾ ਰਹੀਆਂ ਰੇਡ

ਇਸ ਮੌਕੇ ਡਾ. ਪ੍ਰਗਿਆ ਜੈਨ IPS ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਰੇਡ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਡਰੱਗ ਤਸਕਰਾਂ ਦੇ ਘਰਾਂ ਨੂੰ ਚੈਕ ਕਰਕੇ ਉਹਨਾਂ ਨਾਨ ਸਬੰਧਤ ਪ੍ਰਾਪਰਟੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਕਿ ਉਸ ਨੂੰ ਡਰੱਗ ਪ੍ਰਾਪਰਟੀ ਵਿੱਚ ਅਟੈਚ ਕਰਕੇ ਫਰੀਜ ਕੀਤੀ ਜਾ ਸਕੇ। ਇਸ ਮੌਕੇ ਵਹੀਕਲਾਂ ਦੀ ਵੀ ਸਨਾਖਤ ਕੀਤੀ ਜਾ ਰਹੀ ਹੈ। SSP ਫਰੀਦਕੋਟ ਨੇ ਨਸ਼ੇ ਖਿਲਾਫ ਜਾਰੀ ਇਸ ਜੰਗ ਵਿੱਚ ਸਾਰੇ ਫਰੀਦਕੋਟ ਨਿਵਾਸੀਆਂ ਨੂੰ ਵੱਧ ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਤਾਂ ਕਿ ਨਸ਼ੇ ਨੂੰ ਜੜ ਤੋ ਖਤਮ ਕੀਤਾ ਜਾ ਸਕੇ।

 

 

 

 

 

ਸੇਵਾਮੁਕਤ ਅਧਿਆਪਕਾਂ ਦੀ ਹੋਣ ਜਾ ਰਹੀ ਮੁੜ ਭਰਤੀ , ਹਰ ਮਹੀਨੇ ਮਿਲਣਗੇ 6000 ਰੁਪਏ || latest Update

0
Re-recruitment of retired teachers will get 6000 rupees every month

ਸੇਵਾਮੁਕਤ ਅਧਿਆਪਕਾਂ ਦੀ ਹੋਣ ਜਾ ਰਹੀ ਮੁੜ ਭਰਤੀ , ਹਰ ਮਹੀਨੇ ਮਿਲਣਗੇ 6000 ਰੁਪਏ

ਜਲਦੀ ਹੀ ਉੱਤਰ ਪ੍ਰਦੇਸ਼ ਸਰਕਾਰ ਸੇਵਾਮੁਕਤ ਅਧਿਆਪਕਾਂ ਦੀ ਭਰਤੀ ਕਰਨ ਜਾ ਰਹੀ ਹੈ। ਇੰਨਾ ਹੀ ਨਹੀਂ, ਇਸ ਲਈ ਉਚਿਤ ਮਾਣ ਭੱਤਾ ਦੇਣ ਦੀ ਵੀ ਸਲਾਹ ਕੀਤੀ ਜਾ ਰਹੀ ਹੈ | ਜੇਕਰ ਸਭ ਕੁਝ ਯੋਜਨਾ ਅਨੁਸਾਰ ਰਿਹਾ ਤਾਂ ਇਨ੍ਹਾਂ ਅਧਿਆਪਕਾਂ ਨੂੰ 6000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਵੀ ਮਿਲੇਗਾ। ਦਰਅਸਲ, ਯੂਪੀ ਦੀ ਯੋਗੀ ਸਰਕਾਰ ਨੇ ‘ਰੋਜ਼ ਸਕੂਲ ਆਓ’ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਨ੍ਹਾਂ ਸੇਵਾਮੁਕਤ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਤਹਿਤ ਨਿਯੁਕਤ ਕੀਤਾ ਜਾਵੇਗਾ। ਇਨ੍ਹਾਂ ਅਧਿਆਪਕਾਂ ਦੀ ਨਿਯੁਕਤੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਹੋਣ ਜਾ ਰਹੀ ਹੈ। ਇਸ ਲਈ ਸਰਕਾਰੀ ਪੱਧਰ ਰਾਹੀਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬਲਾਕ ਪੱਧਰੀ ਕਮੇਟੀ ਅਜਿਹੇ ਅਧਿਆਪਕਾਂ ਦੀ ਚੋਣ ਕਰੇਗੀ

ਸਕੂਲ ਨਾ ਆਉਣ ਵਾਲੇ ਬੱਚਿਆਂ ਨੂੰ ਪੜ੍ਹਾਉਣ ਦਾ ਕਰਨਗੇ ਕੰਮ

ਦਰਅਸਲ , ਇਨ੍ਹਾਂ ਸੇਵਾਮੁਕਤ ਅਧਿਆਪਕਾਂ ਨੂੰ ਉਨ੍ਹਾਂ ਬੱਚਿਆਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਜੋ ਉੱਤਰ ਪ੍ਰਦੇਸ਼ ਸਰਕਾਰ ਦੇ ‘ਹਰ ਰੋਜ਼ ਸਕੂਲ ਆਓ’ (ਸ਼ਾਰਦਾ) ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲੈ ਰਹੇ ਹਨ। ਇਸ ਤਹਿਤ ਇਹ ਸੇਵਾਮੁਕਤ ਅਧਿਆਪਕ ਸਕੂਲ ਨਾ ਆਉਣ ਵਾਲੇ ਬੱਚਿਆਂ ਨੂੰ ਪੜ੍ਹਾਉਣ ਦਾ ਕੰਮ ਕਰਨਗੇ। ਜਿਸਦੇ ਚੱਲਦਿਆਂ ਉਨ੍ਹਾਂ ਨੂੰ ਇਸ ਲਈ ਬਣਦਾ ਮਾਣ ਭੱਤਾ ਵੀ ਦਿੱਤਾ ਜਾਵੇਗਾ।

ਬੱਚਿਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨ ਲਈ  ਚਲਾਈ ਜਾ ਰਹੀ ਮੁਹਿੰਮ

ਧਿਆਨਯੋਗ ਹੈ ਕਿ ‘ਹਰ ਰੋਜ਼ ਸਕੂਲ ਆਓ’ ਪ੍ਰੋਗਰਾਮ ਤਹਿਤ ਸਰਕਾਰ ਵੱਲੋਂ ਸੂਬੇ ਭਰ ‘ਚ ਬੱਚਿਆਂ ਨੂੰ ਸਕੂਲ ਆਉਣ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਪਰ ਫਿਰ ਵੀ ਕੁਝ ਸਕੂਲਾਂ ‘ਚ ਬੱਚੇ ਨਹੀਂ ਆ ਰਹੇ ਹਨ। ਅਜਿਹੇ ‘ਚ ਸਰਕਾਰ ਦੀ ਯੋਜਨਾ ਹੈ ਕਿ ਉਹ ਸਕੂਲ ਜਿੱਥੇ ਰੋਜ਼ਾਨਾ 5 ਜਾਂ ਇਸ ਤੋਂ ਵੱਧ ਬੱਚੇ ਸਕੂਲ ਨਹੀਂ ਆ ਰਹੇ ਹਨ, ਉਥੇ ਸੇਵਾਮੁਕਤ ਅਧਿਆਪਕ ਨਿਯੁਕਤ ਕੀਤੇ ਜਾਣ ਤਾਂ ਜੋ ਬੱਚਿਆਂ ਨੂੰ ਪੜ੍ਹਾਇਆ ਜਾ ਸਕੇ।

ਛੇ ਸਾਲ ਤੋਂ ਲੈ ਕੇ 14 ਸਾਲ ਤੱਕ ਦੇ ਬੱਚਿਆਂ ਨੂੰ ਦਿੱਤਾ ਜਾਵੇਗਾ ਦਾਖਲਾ

ਸਰਕਾਰੀ ਯੋਜਨਾ ਅਨੁਸਾਰ ਸੇਵਾਮੁਕਤ ਅਧਿਆਪਕਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ ਜਿੱਥੇ 5 ਜਾਂ ਇਸ ਤੋਂ ਵੱਧ ਬੱਚੇ ਸਕੂਲੋਂ ਬਾਹਰ ਹਨ। ਇਸ ਸਕੀਮ ਤਹਿਤ ਇਨ੍ਹਾਂ ਬੱਚਿਆਂ ਨੂੰ ਨੌਂ ਮਹੀਨੇ ਵਿਸ਼ੇਸ਼ ਸਿੱਖਿਆ ਦੇ ਕੇ ਨਿਪੁੰਨ ਬਣਾਇਆ ਜਾਵੇਗਾ। ਛੇ ਸਾਲ ਤੋਂ ਲੈ ਕੇ 14 ਸਾਲ ਤੱਕ ਦੇ ਇਨ੍ਹਾਂ ਬੱਚਿਆਂ ਨੂੰ ਵੱਖ-ਵੱਖ ਜਮਾਤਾਂ ਵਿੱਚ ਦਾਖਲਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੰਦਰਾਂ ਨੂੰ ਚੁਣ-ਚੁਣ ਕੇ ਢਾਹਿਆ ਜਾ ਰਿਹੈ… ਹਿੰਦੂਆਂ ਨੂੰ ਹੋਣਾ ਪੈਣਾ ਇਕਜੁੱਟ : CM ਯੋਗੀ

ਸਕੂਲ ਸਿੱਖਿਆ ਵਿਭਾਗ ਦੀ ਡਾਇਰੈਕਟਰ ਜਨਰਲ ਕੰਚਨ ਵਰਮਾ ਵੱਲੋਂ ਚੋਣ ਪ੍ਰਕਿਰਿਆ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਲਈ ਬਲਾਕ ਪੱਧਰ ‘ਤੇ ਇਕ ਕਮੇਟੀ ਬਣਾਈ ਜਾਵੇਗੀ ਜੋ ਇਨ੍ਹਾਂ ਸੇਵਾਮੁਕਤ ਅਧਿਆਪਕਾਂ ਦੀ ਚੋਣ ਕਰੇਗੀ।

 

 

 

 

 

ਤੇਜ਼ ਰਫਤਾਰ ਦਾ ਕਹਿਰ, 2 ਨੌਜਵਾਨਾਂ ਦੀ ਹੋਈ ਮੌ.ਤ || Punjab News

0

ਤੇਜ਼ ਰਫਤਾਰ ਦਾ ਕਹਿਰ, 2 ਨੌਜਵਾਨਾਂ ਦੀ ਹੋਈ ਮੌ.ਤ

ਤੇਜ਼ ਰਫ਼ਤਾਰ ਕਾਰ ਚਾਲਕ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਬਾਈਕ ਸਵਾਰ ਕਰੀਬ 15 ਫੁੱਟ ਦੀ ਦੂਰੀ ‘ਤੇ ਜਾ ਡਿੱਗੇ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ।

ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਇਹ ਘਟਨਾ ਸ਼੍ਰੀਗੰਗਾਨਗਰ ਰਾਸ਼ਟਰੀ ਰਾਜਮਾਰਗ ‘ਤੇ ਖੂਈਆਂ ਸਰਵਰ ਪਿੰਡ ਨੇੜੇ ਵਾਪਰੀ। ਲਕਸ਼ਮਣ ਪੁੱਤਰ ਪ੍ਰਭਾਤੀ ਰਾਮ ਵਾਸੀ ਪਿੰਡ ਹਿੰਦੂਮਲਕੋਟ ਅੱਜ ਆਪਣੇ ਦੋਸਤ ਨਾਲ ਕਿਸੇ ਕੰਮ ਲਈ ਅਬੋਹਰ ਆ ਰਿਹਾ ਸੀ। ਜਦੋਂ ਉਹ ਖੂਈਆਂ ਸਰਵਰ ਵਿਖੇ ਸੜਕ ਪਾਰ ਕਰਨ ਲੱਗਾ ਤਾਂ ਚਾਲਕ ਹਿੰਮਤਪੁਰਾ ਵਾਸੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਚਾਲਕ ਰਾਏ ਸਿੰਘ ਨਗਰ ਜਾ ਰਿਹਾ ਸੀ।

ਇਹ ਵੀ ਪੜ੍ਹੋ :ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ || Punjab News

ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ 112 ਹੈਲਪਲਾਈਨ ‘ਤੇ ਦਿੱਤੀ। ਜਿਸ ‘ਤੇ ਏ.ਐੱਸ.ਆਈ ਸਤਨਾਮ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਸਤਨਾਮ ਸਿੰਘ ਨੇ ਦੱਸਿਆ ਕਿ ਇਕ ਨੌਜਵਾਨ ਦੀ ਪਛਾਣ ਹੋ ਗਈ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮੰਦਰਾਂ ਨੂੰ ਚੁਣ-ਚੁਣ ਕੇ ਢਾਹਿਆ ਜਾ ਰਿਹੈ… ਹਿੰਦੂਆਂ ਨੂੰ ਹੋਣਾ ਪੈਣਾ ਇਕਜੁੱਟ : CM ਯੋਗੀ || Latest News

0
Temples are being demolished selectively... Hindus must be united: CM Yogi

ਮੰਦਰਾਂ ਨੂੰ ਚੁਣ-ਚੁਣ ਕੇ ਢਾਹਿਆ ਜਾ ਰਿਹੈ… ਹਿੰਦੂਆਂ ਨੂੰ ਹੋਣਾ ਪੈਣਾ ਇਕਜੁੱਟ : CM ਯੋਗੀ

ਆਪਣੇ ਦੋ ਦਿਨਾਂ ਅਯੁੱਧਿਆ ਦੌਰੇ ਦੇ ਆਖਰੀ ਦਿਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਿਨਾਂ ਨਾਮ ਲਏ ਬੰਗਲਾਦੇਸ਼ ਵਿੱਚ ਤਖ਼ਤਾ ਪਲਟ ਅਤੇ ਹਿੰਦੂਆਂ ਵਿਰੁੱਧ ਹਿੰਸਾ ਬਾਰੇ ਚੇਤਾਵਨੀ ਦਿੱਤੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਜੋ ਇਤਿਹਾਸ ਦੀਆਂ ਗਲਤੀਆਂ ਤੋਂ ਸਬਕ ਨਹੀਂ ਲੈਂਦਾ, ਉਸ ਦੇ ਉੱਜਵਲ ਭਵਿੱਖ ਨੂੰ ਵੀ ਗ੍ਰਹਿਣ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਦੀ ਰੱਖਿਆ ਲਈ ਹਿੰਦੂਆਂ ਨੂੰ ਇਕਜੁੱਟ ਹੋਣਾ ਪਵੇਗਾ।

ਕਈ ਗੁਆਂਢੀ ਦੇਸ਼ਾਂ ਵਿੱਚ ਮੰਦਰਾਂ ਨੂੰ ਢਾਹਿਆ ਜਾ ਰਿਹਾ

ਅਯੁੱਧਿਆ ਰਾਮ ਮੰਦਰ ਅੰਦੋਲਨ ਦੇ ਮੋਢੀ ਮਹੰਤ ਪਰਮਹੰਸ ਦਾਸ ਦੀ ਮੂਰਤੀ ਦੇ ਉਦਘਾਟਨ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮਲਲਾ ਮੰਦਰ ਦੀ ਉਸਾਰੀ ਲਈ ਰਾਹ ਪੱਧਰਾ ਹੋ ਗਿਆ ਹੈ। ਅੱਜ ਮੈਂ ਇਹੀ ਕਹਿਣਾ ਚਾਹੁੰਦਾ ਹਾਂ, ਤੁਸੀਂ ਇਸ ਸਮੇਂ ਦੁਨੀਆ ਦੀ ਤਸਵੀਰ ਜ਼ਰੂਰ ਦੇਖ ਰਹੇ ਹੋਵੋਗੇ। ਅੱਜ ਭਾਰਤ ਦੇ ਕਈ ਗੁਆਂਢੀ ਦੇਸ਼ਾਂ ਵਿੱਚ ਮੰਦਰਾਂ ਨੂੰ ਢਾਹਿਆ ਜਾ ਰਿਹਾ ਹੈ। ਹਿੰਦੂਆਂ ਨੂੰ ਚੋਣਵੇਂ ਢੰਗ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਤੇ ਭਾਵੇਂ ਅਸੀਂ ਇਤਿਹਾਸ ਦੀਆਂ ਘਟਨਾਵਾਂ ਤੋਂ ਸਿੱਖਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ। ਉੱਥੇ ਸਰਕਾਰ ਦੀ ਮੰਦਭਾਗੀ ਸਥਿਤੀ ਕਿਉਂ ਪੈਦਾ ਹੋ ਗਈ ਹੈ? ਯਾਦ ਰਹੇ ਕਿ ਜਿਹੜਾ ਸਮਾਜ ਇਤਿਹਾਸ ਦੀਆਂ ਗਲਤੀਆਂ ਤੋਂ ਸਬਕ ਨਹੀਂ ਸਿੱਖ ਸਕਦਾ, ਉਸ ਦਾ ਉੱਜਵਲ ਭਵਿੱਖ ਵੀ ਗ੍ਰਹਿਣ ਲੱਗ ਜਾਂਦਾ ਹੈ।

ਆਉਣ ਵਾਲੇ ਸੰਕਟ ਲਈ ਦੁਬਾਰਾ ਮਿਲ ਕੇ ਕੰਮ ਕਰਨ ਦੀ ਲੋੜ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਅੱਗੇ ਕਿਹਾ, ‘ਸਨਾਤਨ ਧਰਮ ‘ਤੇ ਆਉਣ ਵਾਲੇ ਸੰਕਟ ਲਈ ਦੁਬਾਰਾ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਸ ਲਈ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ। ਰਾਮ ਮੰਦਰ ਦਾ ਨਿਰਮਾਣ ਸਿਰਫ਼ ਇੱਕ ਮੰਜ਼ਿਲ ਨਹੀਂ ਹੈ। ਇੱਕ ਮੀਲ ਪੱਥਰ ਹੈ ਅਤੇ ਇਸ ਮੀਲ ਪੱਥਰ ਨੂੰ ਅੱਗੇ ਵੀ ਜਾਰੀ ਰੱਖਣਾ ਹੋਵੇਗਾ, ਕਿਉਂਕਿ ਸਨਾਤਨ ਧਰਮ ਦੀ ਤਾਕਤ ਇਨ੍ਹਾਂ ਸਾਰੀਆਂ ਮੁਹਿੰਮਾਂ ਨੂੰ ਇੱਕ ਨਵੀਂ ਗਤੀ ਪ੍ਰਦਾਨ ਕਰਦੀ ਹੈ।”

ਇਹ ਵੀ ਪੜ੍ਹੋ : ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਨਾਉਣ ਲਈ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਂਜਾਂ: ਹਰਜੋਤ ਬੈਂਸ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਉਹ ਲੋਕ ਸਭਾ ਚੋਣਾਂ ‘ਚ ਅਯੁੱਧਿਆ ਸੀਟ ਤੋਂ ਹਾਰ ਗਏ ਹਨ ਅਤੇ ਆਉਣ ਵਾਲੇ ਦਿਨਾਂ ‘ਚ ਅਯੁੱਧਿਆ ਦੀ ਮਿਲਕੀਪੁਰ ਸੀਟ ‘ਤੇ ਵਿਧਾਨ ਸਭਾ ਉਪ ਚੋਣਾਂ ਹੋਣੀਆਂ ਹਨ।