Home Blog Page 1427

ਬੰਗਲਾਦੇਸ਼ ਦੇ ਗੁਰਦੁਆਰਿਆਂ ਤੇ ਮੰਦਰਾਂ ਦੀ ਸੁਰੱਖਿਆ ਲਈ ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ || Today News

0

ਬੰਗਲਾਦੇਸ਼ ਦੇ ਗੁਰਦੁਆਰਿਆਂ ਤੇ ਮੰਦਰਾਂ ਦੀ ਸੁਰੱਖਿਆ ਲਈ ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ

ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ ‘ਤੇ ਹਮਲਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਢਾਕਾ ਵਿਚ ਸਥਿਤ ਸਿੱਖ ਗੁਰਧਾਮਾਂ ਅਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ।

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਇੱਕ ਅਧਿਕਾਰਤ ਪੱਤਰ ਲਿਖ ਕੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਢਾਕਾ ਵਿੱਚ ਸਥਿਤ ਦੋ ਇਤਿਹਾਸਕ ਸਿੱਖ ਗੁਰਧਾਮਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਲਈ ਬੰਗਲਾਦੇਸ਼ ਵਿੱਚ ਫੌਜ ਦੇ ਅਧਿਕਾਰੀਆਂ ਕੋਲ ਉਠਾਉਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ।

ਸਿੱਖ ਕੌਮ ਸਿੱਖ ਗੁਰਧਾਮਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ

ਬਿੱਟੂ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਅਤੇ ਕੁਝ ਭਾਰਤ ਵਿਰੋਧੀ ਤੱਤ ਧਾਰਮਿਕ ਸਥਾਨਾਂ ਦੀ ਭੰਨਤੋੜ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖ ਗੁਰਧਾਮਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਬੰਗਲਾਦੇਸ਼ ਅਤੇ ਭਾਰਤ ਵਿਚਲੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਸਿੱਖ ਗੁਰਧਾਮਾਂ ਦੀ ਸੁਰੱਖਿਆ ਲਈ ਕਦਮ ਚੁੱਕੇਗੀ।

ਓਲੰਪਿਕ ਜੈਵਲਿਨ ਥਰੋਅ ਦੇ ਫਾਈਨਲ ‘ਚ ਪਹੁੰਚਿਆ ਨੀਰਜ ਚੋਪੜਾ, ਪਹਿਲਵਾਨ ਵਿਨੇਸ਼ ਫੋਗਾਟ ਵੀ ਪਹੁੰਚੀ ਕੁਆਰਟਰ ਫਾਈਨਲ ‘ਚ ॥ Latest News

0

ਓਲੰਪਿਕ ਜੈਵਲਿਨ ਥਰੋਅ ਦੇ ਫਾਈਨਲ ‘ਚ ਪਹੁੰਚਿਆ ਨੀਰਜ ਚੋਪੜਾ, ਪਹਿਲਵਾਨ ਵਿਨੇਸ਼ ਫੋਗਾਟ ਵੀ ਪਹੁੰਚੀ ਕੁਆਰਟਰ ਫਾਈਨਲ ‘ਚ

ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਸੋਮਵਾਰ ਨੂੰ ਸਟੈਡ ਡੀ ਫਰਾਂਸ ਵਿੱਚ 89.34 ਮੀਟਰ ਥਰੋਅ ਕਰਕੇ ਜੈਵਲਿਨ ਥਰੋਅ ਫਾਈਨਲ ਲਈ ਕੁਆਲੀਫਾਈ ਕੀਤਾ। ਇਹ ਗਲੋਬਲ ਚੈਂਪੀਅਨਸ਼ਿਪ ਵਿੱਚ ਨੀਰਜ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਥਰੋਅ ਹੈ ਅਤੇ ਸਟਾਕਹੋਮ (ਡਾਇਮੰਡ ਲੀਗ) ਵਿੱਚ 89.94 ਮੀਟਰ ਜੈਵਲਿਨ ਸੁੱਟਣ ਤੋਂ ਬਾਅਦ ਹੁਣ ਤੱਕ ਦਾ ਉਸਦਾ ਦੂਜਾ ਸਰਵੋਤਮ ਥਰੋਅ ਹੈ। ਉਸਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ ਹੀ ਯੋਗਤਾ ਪੂਰੀ ਕੀਤੀ।

ਇਸ ਤੋਂ ਪਹਿਲਾਂ ਸਾਲ ਵਿੱਚ ਨੀਰਜ ਨੇ ਦੋਹਾ ਵਿੱਚ 88.36 ਮੀਟਰ ਥਰੋਅ ਕੀਤਾ ਸੀ, ਜੋ ਉਸ ਦਾ ਸਾਲ ਦਾ ਸਰਵੋਤਮ ਪ੍ਰਦਰਸ਼ਨ ਸੀ ਅਤੇ ਉਸ ਨੇ ਪਾਵੋ ਨੂਰਮੀ ਖੇਡਾਂ ਵਿੱਚ ਵੀ 85.97 ਮੀਟਰ ਦੀ ਥਰੋਅ ਨਾਲ ਜਿੱਤ ਦਰਜ ਕੀਤੀ ਸੀ।

ਇਹ ਵੀ ਪੜ੍ਹੋ:PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ||Education News

ਪੈਰਿਸ ਓਲੰਪਿਕ 2024 ਵਿੱਚ ਔਰਤਾਂ ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਨੇਸ਼ ਫੋਗਾਟ ਪ੍ਰੀ-ਕੁਆਰਟਰ ਫਾਈਨਲ ਵਿੱਚ ਵਿਸ਼ਵ ਨੰਬਰ-1 ਅਤੇ 2020 ਦੀ ਟੋਕੀਓ ਓਲੰਪਿਕ ਚੈਂਪੀਅਨ ਜਾਪਾਨ ਦੀ ਯੂਈ ਸੁਸਾਕੀ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ।

 ਇਸ ਮੈਚ ‘ਚ ਵਿਨੇਸ਼ ਆਖਰੀ ਮਿੰਟ ਤੋਂ ਪਹਿਲਾਂ 0-2 ਨਾਲ ਸੀ ਪਿੱਛੇ

ਵਿਨੇਸ਼ ਦਾ ਇਹ ਪਹਿਲਾ ਮੈਚ ਸੀ ਅਤੇ ਉਸ ਨੇ ਇਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਚ ਜਿੱਤਣ ਤੋਂ ਬਾਅਦ ਵਿਨੇਸ਼ ਭਾਵੁਕ ਹੋ ਗਈ। ਵਿਨੇਸ਼ ਆਖਰੀ ਮਿੰਟ ਤੋਂ ਪਹਿਲਾਂ ਇਸ ਮੈਚ ਵਿੱਚ 0-2 ਨਾਲ ਪਿੱਛੇ ਸੀ। ਪਰ ਉਨ੍ਹਾਂ ਨੇ ਆਖ਼ਰੀ ਪਲਾਂ ਵਿੱਚ ਜ਼ੋਰਦਾਰ ਬਾਜ਼ੀ ਲਗਾ ਕੇ ਹਾਰ ਨੂੰ ਜਿੱਤ ਵਿੱਚ ਬਦਲ ਦਿੱਤਾ। ਇਸ ਦੇ ਨਾਲ ਵਿਨੇਸ਼ ਫੋਗਾਟ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ।

ਸ਼ਿਕਾਇਤ ਨਿਵਾਰਣ ਰੈਂਕਿੰਗ ‘ਚ ਪੰਜਾਬ ਬਣਿਆ ਨੰਬਰ-1 ॥ Latest News

0

ਸ਼ਿਕਾਇਤ ਨਿਵਾਰਣ ਰੈਂਕਿੰਗ ‘ਚ ਪੰਜਾਬ ਬਣਿਆ ਨੰਬਰ-1

ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ।

ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਇੰਡੈਕਸ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚੋਣ ਦੋ ਮੁੱਖ ਪਹਿਲੂਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦੀ ਮਿਆਦ ਦਾ ਡਾਟਾ ਵਰਤਿਆ ਗਿਆ ਹੈ।

ਤੇਜ਼ ਰਫ਼ਤਾਰ  ਕਾਰ  ਬੇਕਾਬੂ ਹੋਕੇ ਦਰੱਖਤ ਨਾਲ ਟਕਰਾਈ, ਨੌਜਵਾਨ ਦੀ ਹੋਈ ਦਰਦਨਾਕ ਮੌਤ||Punjab News

ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਇੰਡੈਕਸ ਲਈ ਸਖ਼ਤ ਮਾਪਦੰਡ ਤਿਆਰ ਕੀਤੇ ਗਏ ਸਨ ਜਿਸ ਵਿੱਚ 30 ਦਿਨਾਂ ਦੇ ਅੰਦਰ ਸ਼ਿਕਾਇਤਾਂ ਦੇ ਨਿਪਟਾਰੇ ਦੀ ਫ਼ੀਸਦ, ਸ਼ਿਕਾਇਤਾਂ ਦੇ ਹੱਲ ਦੀ ਫ਼ੀਸਦ ਅਤੇ ਨਾਗਰਿਕ ਫੀਡਬੈਕ ਸ਼ਾਮਲ ਹਨ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਪ੍ਰਾਪਤ 20,000 ਤੋਂ ਵੱਧ ਸ਼ਿਕਾਇਤਾਂ ਵਿੱਚੋਂ 62.27% ਸਕੋਰ ਨਾਲ ਪੰਜਾਬ ਨੇ ਸਿਖਰਲਾ ਸਥਾਨ ਮੱਲਿਆ ਹੈ।

ਸ਼ਿਕਾਇਤਾਂ ਦੇ ਨਿਪਟਾਰੇ ਦੀ ਸਖ਼ਤ ਨਿਗਰਾਨੀ ਨੂੰ ਉੱਚ ਪੱਧਰ ‘ਤੇ ਬਣਾਇਆ ਜਾ ਰਿਹਾ ਯਕੀਨੀ

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਨਾਗਰਿਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਮਰਪਿਤ ਭਾਵਨਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਖ਼ਤ ਨਿਗਰਾਨੀ ਨੂੰ ਉੱਚ ਪੱਧਰ ‘ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਸਰਕਾਰ ਦੇ ਪੋਰਟਲ https://connect.punjab.gov.in ਰਾਹੀਂ ਜਾਂ ਟੋਲ-ਫ੍ਰੀ ਨੰਬਰ 1100 ‘ਤੇ ਕਾਲ ਕਰਕੇ ਜਾਂ ਕਿਸੇ ਵੀ ਸੇਵਾ ਕੇਂਦਰ ‘ਤੇ ਪਹੁੰਚ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਸ਼ਿਵ ਮੰਦਿਰ ‘ਚ ਅਣਪਛਾਤੇ ਚੋਰ ਨੇ ਦਿੱਤਾ ਚੋਰੀ ਦੀ ਘਟਨਾ ਨੂੰ ਅੰਜ਼ਾਮ || Latest News

0

ਸ਼ਿਵ ਮੰਦਿਰ ‘ਚ ਅਣਪਛਾਤੇ ਚੋਰ ਨੇ ਦਿੱਤਾ ਚੋਰੀ ਦੀ ਘਟਨਾ ਨੂੰ ਅੰਜ਼ਾਮ

ਸ਼੍ਰੀ ਰਾਮੇਸ਼ਵਰ ਮਹਾਦੇਵ ਸ਼ਿਵ ਮੰਦਿਰ ਡੱਬੀ ਬਾਜ਼ਾਰ ਸਮਰਾਲਾ ਵਿਖੇ ਅਣਪਛਾਤੇ ਚੋਰਾਂ ਵੱਲੋਂ ਸ਼ਿਵਲਿੰਗ ਦੀ ਗਲਹੈਰੀ ਨੂੰ ਲੱਗੀ ਹੋਈ ਪੌਣਾ ਕਿਲੋ ਚਾਂਦੀ ਨੂੰ ਚੋਰੀ ਕਰਨ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਣਪਛਾਤੇ ਵੱਲੋਂ ਅੱਜ ਸਵੇਰੇ 10.30 ਵਜੇ ਤੋਂ 11 ਵਜੇ ਦੇ ਕਰੀਬ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੰਦਿਰ ਦੇ ਪੁਜਾਰੀ ਵੱਲੋਂ ਇਸ ਦੀ ਸੂਚਨਾ ਸਮਰਾਲਾ ਪੁਲਿਸ ਨੂੰ ਦਿੱਤੀ।

ਇਸ ਘਟਨਾ ਦੇ ਸਬੰਧ ਸਮਰਾਲਾ ਸ਼ਹਿਰ ਦੇ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਮੌਕੇ ਤੇ ਮੰਦਰ ਵਿੱਚ ਹੋਏ ਇਕੱਠ ਵਿੱਚ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਰਮਨ ਮਡੇਰਾ ਅਤੇ ਵਾਰਡ ਨੰਬਰ ਪੰਜ ਦੇ ਐਮਸੀ ਸਨੀ ਦੂਆ ਪਹੁੰਚੇ ਅਤੇ ਮਹੱਲਾ ਵਾਸੀਆਂ ਨੇ ਭਾਰੀ ਰੋਸ ਪ੍ਰਗਟ ਕੀਤਾ।

ਜਦੋਂ ਇਸ ਘਟਨਾ ਬਾਰੇ ਮੰਦਰ ਦੇ ਪੁਜਾਰੀ ਧਰਿੰਦਰ ਸ਼ਾਸਤਰੀ ਨੂੰ ਪੁੱਛਿਆ ਗਿਆ। ਪੁਜਾਰੀ ਨੇ ਦੱਸਿਆ ਕਿ ਜਦੋਂ ਇਸ ਚੋਰੀ ਦੀ ਘਟਨਾ ਨੂੰ 10.30 ਵਜੇ ਅੰਜਾਮ ਦਿੱਤਾ ਗਿਆ ਉਸ ਸਮੇਂ ਮੈਂ ਆਪਣੇ ਕਮਰੇ ਵਿੱਚ ਖਾਣਾ ਖਾ ਰਿਹਾ ਸੀ ਜਦੋਂ ਮੈਂ ਮੰਦਰ ਵਿੱਚ ਆ ਕੇ ਦੇਖਿਆ ਤਾਂ ਮੰਦਰ ਵਿੱਚ ਸ਼ਿਵਲਿੰਗ ਤੋੰ ਚਾਂਦੀ ਗਾਇਬ ਸੀ ਜਿਸ ਦਾ ਵਜਨ ਪੌਣਾ ਕਿਲੋ ਕਰੀਬ ਦੱਸਿਆ ਜਾ ਰਿਹਾ ਹੈ ਜਦੋਂ ਪੰਡਿਤ ਨੂੰ ਕੈਮਰੇ ਬਾਰੇ ਪੁੱਛਿਆ ਤਾਂ ਉਸਨੇ ਕਿਹਾ ਕਿ ਕੈਮਰੇ ਪਿਛਲੇ ਇੱਕ ਮਹੀਨੇ ਤੋਂ ਖਰਾਬ ਹਨ ਕੈਮਰੇ ਦੀਆਂ ਤਾਰਾਂ ਨੂੰ ਚੂਹਾ ਵੱਲੋਂ ਕੁਤਰਨ ਕਾਰਨ ਕੈਮਰੇ ਖਰਾਬ ਹਨ ਪੰਡਿਤ ਨੇ ਦੱਸਿਆ ਕਿ ਕੈਮਰੇ ਖਰਾਬ ਹੋਣ ਦੀ ਸੂਚਨਾ ਮੰਦਰ ਕਮੇਟੀ ਨੂੰ ਮੈਂ ਕਈ ਵਾਰ ਦੇ ਚੁੱਕਿਆ ਹਾਂ ਪਰ ਇਹਨਾਂ ਵੱਲੋਂ ਕੈਮਰਿਆਂ ਨੂੰ ਕਦੇ ਵੀ ਠੀਕ ਨਹੀਂ ਕਰਾਇਆ ਗਿਆ। ਪਹਿਲਾਂ ਵੀ ਇੱਕ ਦੋ ਵਾਰ ਕੈਮਰੇ ਖਰਾਬ ਹੋਏ ਹਨ ਜਿਨਾਂ ਨੂੰ ਮੈਂ ਹੀ ਠੀਕ ਕਰਵਾਇਆ ਸੀ

ਰਾਹੁਲ ਗਾਂਧੀ ਨਾਲ SKM ਦਾ ਵਫ਼ਦ ਕਰੇਗਾ ਮੁਲਾਕਾਤ || Today News

ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਰਮਨ ਡੇਰਾ ਨੇ ਕਿਹਾ ਕਿ ਸਾਵਣ ਮਹੀਨੇ ਦੇ ਵਿੱਚ ਇਸ ਤਰ੍ਹਾਂ ਦੀ ਘਟਨਾ ਹੋਣਾ ਬੜੀ ਨਿੰਦਿਆ ਯੋਗ ਗੱਲ ਹੈ। ਇੱਥੇ ਦੀ ਕਮੇਟੀ ਵੀ ਇਸ ਵਿੱਚ ਕਸੂਰਵਾਰ ਹੈ ਕਿਉਂਕਿ ਕੈਮਰੇ ਇੱਕ ਮਹੀਨੇ ਤੋਂ ਖਰਾਬ ਹੋਣ ਤੇ ਬਾਵਜੂਦ ਵੀ ਕੈਮਰੇਆਂ ਨੂੰ ਠੀਕ ਨਹੀਂ ਕਰਾਇਆ ਗਿਆ। ਅਗਰ ਕੋਈ ਬੇਅਦਬੀ ਕਰ ਜਾਂਦਾ ਤਾਂ ਵੀ ਲੋਕਾਂ ਨੇ ਸੜਕਾਂ ਤੇ ਆਉਣਾ ਸੀ ਇਹਦੇ ਨਾਲ ਚੰਗਾ ਹੈ ਕਿ ਕੈਮਰਿਆਂ ਦੀ ਮੁਰੰਮਤ ਸਮਾਂ ਰਹਿੰਦੇ ਕਰਵਾ ਦੇਣੀ ਚਾਹੀਦੀ ਸੀ ਪੰਡਿਤ ਵੀ ਇਸ ਵਿੱਚ ਕਸੂਰਵਾਰ ਹੈ ਜਿਸ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਉਸ ਦੀ ਡਿਊਟੀ ਬਣਦੀ ਹੈ ਕਿ ਮੰਦਰ ਵਿੱਚ ਕਿਸੇ ਨਾ ਕਿਸੇ ਨੂੰ ਕਹਿਣਾ ਚਾਹੀਦਾ ਹੈ ਸਾਵਣ ਦਾ ਮਹੀਨਾ ਹੋਣ ਕਾਰਨ ਮੰਦਰਾਂ ਵਿੱਚ ਚਹਿਲ ਪਹਿਲ ਲੱਗੀ ਰਹਿੰਦੀ ਹੈ ਪਰ ਫਿਰ ਵੀ ਇਸ ਤਰ੍ਹਾਂ ਦੀ ਘਟਨਾ ਹੁਣ ਬੜੀ ਨਿੰਦਿਆ ਯੋਗ ਗੱਲ ਹੈ।

ਬਾਜ਼ਾਰ ਦੇ ਕੈਮਰਿਆਂ ਨੂੰ ਜਾ ਰਿਹਾ ਹੈ ਖੰਗਾਲਿਆ

ਮੌਕੇ ‘ਤੇ ਪਹੁੰਚੇ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਮੰਦਰ ਵਿੱਚ ਚੋਰੀ ਹੋਣ ਦੀ ਘਟਨਾ ਬਾਰੇ 11.40 ਤੇ ਸਾਨੂੰ ਪਤਾ ਲੱਗ ਗਿਆ ਸੀ ਮੰਦਰ ਦੇ ਕੈਮਰੇ ਖਰਾਬ ਹੋਣ ਕਾਰਨ ਚੋਰੀ ਕਿਸ ਨੇ ਕੀਤੀ ਇਸ ਦਾ ਹਾਲੇ ਤੱਕ ਪਤਾ ਨਹੀਂ ਲੱਗਿਆ। ਬਾਜ਼ਾਰ ਦੇ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਜਿਸ ਤਰ੍ਹਾਂ ਹੀ ਚੋਰੀ ਕਿਸ ਨੇ ਕੀਤੀ ਹੈ ਇਸ ਦਾ ਪਤਾ ਲੱਗੇਗਾ ਉਸ ਉਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ||Education News

0

PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ ਚੇਅਰਪਰਸਨ ਸਾਬਕਾ ਆਈਏਐਸ ਅਧਿਕਾਰੀ ਸਤਬੀਰ ਬੇਦੀ ਨੇ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦਾ ਅਸਤੀਫਾ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਨਾਲ ਹੀ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ। ਹਾਲਾਂਕਿ ਅਸਤੀਫੇ ਦਾ ਕਾਰਨ ਸਪੱਸ਼ਟ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਤੇਜ਼ ਰਫ਼ਤਾਰ  ਕਾਰ  ਬੇਕਾਬੂ ਹੋਕੇ ਦਰੱਖਤ ਨਾਲ ਟਕਰਾਈ, ਨੌਜਵਾਨ ਦੀ ਹੋਈ ਦਰਦਨਾਕ ਮੌਤ

ਨਿਯੁਕਤੀ ਹੁੰਦੇ ਹੀ ਵਿਵਾਦ ਸ਼ੁਰੂ ਹੋ ਗਿਆ

ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਵਿਵਾਦ ਸ਼ੁਰੂ ਹੋ ਗਏ ਸਨ। ਇਲਜ਼ਾਮ ਸੀ ਕਿ ਉਸ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ, ਇਸ ਬਾਰੇ ਵੱਡਾ ਮੁੱਦਾ ਉਠਾਇਆ ਗਿਆ ਸੀ।

ਹਾਲਾਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੋਰਡ ਨੇ ਕਈ ਵੱਡੇ ਕਦਮ ਚੁੱਕੇ ਹਨ। ਜਿਨ੍ਹਾਂ ਦਾ ਭਰਪੂਰ ਸਹਿਯੋਗ ਮਿਲਿਆ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਹੁਣ ਅਜਿਹੇ ਵਿਅਕਤੀ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਕਰ ਰਹੀ ਹੈ। ਜਿਸ ਕੋਲ ਸਿੱਖਿਆ ਦੇ ਖੇਤਰ ਵਿੱਚ ਲੰਮਾ ਤਜਰਬਾ ਹੈ। ਨਾਲ ਹੀ, ਉਹ ਬੋਰਡ ਨੂੰ ਸ਼ਾਨਦਾਰ ਤਰੀਕੇ ਨਾਲ ਅੱਗੇ ਲੈ ਜਾ ਸਕਦਾ ਹੈ।

ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ

ਸਤਬੀਰ ਬੇਦੀ ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਸ ਨੇ ਕੁਝ ਸਮੇਂ ਲਈ ਬੋਰਡ ਤੋਂ ਦੂਰੀ ਬਣਾ ਲਈ ਸੀ। ਉਸ ਦੀ ਸਿਹਤ ਵੀ ਠੀਕ ਨਹੀਂ ਸੀ। ਉਹ ਦਿੱਲੀ ਗਈ ਹੋਈ ਸੀ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ ਹੈ। ਸਰਕਾਰ ਦਾ ਦੋਸ਼ ਸੀ ਕਿ ਦਿੱਲੀ ਵਾਲਿਆਂ ਨੂੰ ਪੰਜਾਬ ਦੀ ਕਮਾਨ ਸੌਂਪੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਸੱਤਿਆ ਗੋਪਾਲ ਨੇ ਵੀ ਅਸਤੀਫਾ ਦੇ ਦਿੱਤਾ ਸੀ।

 

ਤੇਜ਼ ਰਫ਼ਤਾਰ  ਕਾਰ  ਬੇਕਾਬੂ ਹੋਕੇ ਦਰੱਖਤ ਨਾਲ ਟਕਰਾਈ, ਨੌਜਵਾਨ ਦੀ ਹੋਈ ਦਰਦਨਾਕ ਮੌਤ||Punjab News

0

ਤੇਜ਼ ਰਫ਼ਤਾਰ  ਕਾਰ  ਬੇਕਾਬੂ ਹੋਕੇ ਦਰੱਖਤ ਨਾਲ ਟਕਰਾਈ, ਨੌਜਵਾਨ ਦੀ ਹੋਈ ਦਰਦਨਾਕ ਮੌਤ

ਬੀਤੀ  ਰਾਤ ਕਪੂਰਥਲਾ ਸੁਲਤਾਨਪੁਰ ਲੋਧੀ ਮਾਰਗ ਤੇ ਪਿੰਡ ਉੱਚਾ ਬੇਟ ਨੇੜੇ ਇਕ ਤੇਜ਼ ਰਫ਼ਤਾਰ  ਕਾਰ  ਬੇਕਾਬੂ ਹੋਕੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ  ਕਾਰ ਚਾਲਕ ਨੌਜਵਾਨ ਦੀ ਘਟਨਾ ਸਥਾਨ ਤੇ ਦਰਦਨਾਕ ਮੌਤ ਹੋ ਗਈ  ਹੈ। ਜਿਸ ਦੀ ਪਹਿਚਾਣ ਉੱਤਮ ਸਿੰਘ ਪੁੱਤਰ ਬਿਕਰਮ ਸਿੰਘ ਉੱਚਾ ਵਾਸੀ ਪਿੰਡ ਉੱਚਾ ਬੇਟ ਵਜੋਂ ਹੋਈ ਹੈ। ਘਟਨਾ ਸਮੇਂ ਮੌਜੂਦਾ ਇਕ ਪਟਰੋਲ ਪੰਪ ਕਰਮੀਂ ਜਿਸ ਨੇ ਪੂਰਾ ਇਹ ਮੰਜ਼ਰ ਆਪਣੀ ਅੱਖੀਂ ਵੇਖਿਆ ਤੇ ਪਰਿਵਾਰ ਨੂੰ ਫੋਨ ਕਾਲ ਕੀਤੀ ਸੀ ਉਸ ਵਿਅਕਤੀ ਦਾ ਕੀ ਕਹਿਣਾ ਹੈ। 

ਇਹ ਵੀ ਪੜ੍ਹੋ: ਸਲਮਾਨ ਦੇ ਘਰ ਗੋਲੀਬਾਰੀ ਮਾਮਲੇ: ਦੋਸ਼ੀ ਵਿੱਕੀ ਨੇ ਕਿਹਾ- ਲਾਰੇਂਸ ਦਾ ਇਸ ‘ਚ ਕੋਈ ਹੱਥ ਨਹੀਂ

ਦੱਸ ਦਈਏ ਕਿ ਹਾਦਸੇ ਤੋਂ ਬਾਅਦ  ਕਾਰ ਦਾ ਸਪੀਡੋ ਮੀਟਰ  165 ਕਿਲੋਮੀਟਰ ਪ੍ਰਤੀ ਘੰਟਾ ਗਤੀ ਦਰਸਾ ਰਿਹਾ ਹੈ ਜਿਸ ਤੋਂ ਸਹਿਜੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਰ ਬਹੁਤ ਤੇਜ਼ ਰਫ਼ਤਾਰ ਹੋਵੇਗੀ ਜਿਸ ਕਾਰਨ ਇਹ ਹਾਦਸਾ ਗ੍ਰਸਤ ਹੋਈ ਹੈ।   ਕਾਰ ਦੇ ਉੱਡੇ ਪਰਖੱਚੇ ਦੇਖ਼ ਕੇ ਹਰ ਇਕ ਦਾ ਦਿਲ ਦਹਿਲ ਜਾਵੇਗਾ ਕਿਉਂਕਿ ਕਾਰ ਦਾ ਮਲਬਾ ਸੈਂਕੜੇ ਫੁੱਟ ਦੂਰ ਤੱਕ ਖਿਲਰਿਆ ਦਿਖਾਈ ਦੇ ਰਿਹਾ ਹੈ।  ਪਹਿਲੀ ਨਜ਼ਰੇ ਇਉਂ ਮਹਿਸੂਸ ਹੋ ਹੈ ਜਿਵੇਂ ਇਸ ਦੀ ਹਾਲਤ ਕਿਸੇ  ਨੇ ਜਾਣਬੁੱਝ ਕੇ ਕਰ ਦਿੱਤੀ ਹੋਵੇ ਤੇ ਵੱਖ ਵੱਖ ਭਾਗਾਂ ਵਿੱਚ ਵੰਡ ਦਿੱਤਾ ਗਿਆ ਹੋਵੇ l          

    ਪਰਿਵਾਰਕ ਮੈਂਬਰਾਂ ਨੇ ਰੋ ਰੋ ਕੇ ਦੱਸਿਆ ਕਿ ਅਸੀਂ ਤਾਂ ਆਪਣੇ ਪੁੱਤਰ ਦੀ 18ਵਾ ਜਨਮ ਦਿਨ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਹਾਂ ਪਰ ਹੋਣੀਂ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ ਇਹ ਵੀ ਦੱਸ ਦਈਏ ਕਿ ਮਿਰਤਕ ਦੇ ਪਿਤਾ ਬਿਕਰਮ ਸਿੰਘ ਉੱਚਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਨ ਜਿਸ ਕਾਰਨ ਉਹਨਾਂ ਦਾ ਇਲਾਕੇ ਭਰ ਵਿੱਚ ਚੰਗ਼ਾ ਅਸਰ ਰਸੂਖ ਹੈ  ਤੇ ਉਹਨਾਂ ਨਾਲ ਅਫਸੋਸ ਕਰਨ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ

ਸਲਮਾਨ ਦੇ ਘਰ ਗੋਲੀਬਾਰੀ ਮਾਮਲੇ: ਦੋਸ਼ੀ ਵਿੱਕੀ ਨੇ ਕਿਹਾ- ਲਾਰੇਂਸ ਦਾ ਇਸ ‘ਚ ਕੋਈ ਹੱਥ ਨਹੀਂ||Entertainment News

0

ਸਲਮਾਨ ਦੇ ਘਰ ਗੋਲੀਬਾਰੀ ਮਾਮਲੇ: ਦੋਸ਼ੀ ਵਿੱਕੀ ਨੇ ਕਿਹਾ- ਲਾਰੇਂਸ ਦਾ ਇਸ ‘ਚ ਕੋਈ ਹੱਥ ਨਹੀਂ

14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ‘ਤੇ 4 ਰਾਉਂਡ ਫਾਇਰ ਕੀਤੇ ਗਏ ਸਨ। ਇਸ ਮਾਮਲੇ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। 5 ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਮੁੰਬਈ ਦੀ ਸਪੈਸ਼ਲ ਮਕੋਕਾ ਕੋਰਟ ‘ਚ ਹੋਈ, ਜਿੱਥੇ ਦੋਸ਼ੀ ਵਿੱਕੀ ਦੇ ਹਵਾਲੇ ਨਾਲ ਚਾਰਜਸ਼ੀਟ ‘ਚ ਕਈ ਵੱਡੇ ਖੁਲਾਸੇ ਹੋਏ ਹਨ।

ਇਹ ਵੀ ਪੜ੍ਹੋ: ਹਰਿਆਣਾ ਸਰਕਾਰ ਹਰ ਫਰੰਟ ‘ਤੇ ਫੇਲ੍ਹ – ਗੁਰਪਾਲ ਸਿੰਘ 

ਮੁਲਜ਼ਮ ਦੇ ਬਿਆਨ ਮੁਤਾਬਕ ਲਾਰੈਂਸ ਦਾ ਇਸ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਦਾ ਸਲਮਾਨ ਖਾਨ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ, ਉਹ ਸਿਰਫ ਉਨ੍ਹਾਂ ਨੂੰ ਡਰਾਉਣਾ ਚਾਹੁੰਦੇ ਸਨ।

ਲਾਰੈਂਸ ਦਾ ਇਸ ਕੇਸ ਨਾਲ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ

ਪੀਟੀਆਈ ਦੀ ਰਿਪੋਰਟ ਮੁਤਾਬਕ ਵਿੱਕੀ ਗੁਪਤਾ ਨੇ ਸੁਣਵਾਈ ਦੌਰਾਨ ਕਿਹਾ ਹੈ ਕਿ ਉਹ ਲਾਰੇਂਸ ਦੇ ਜੀਵਨ ਦੇ ਸਿਧਾਂਤਾਂ ਤੋਂ ਪ੍ਰੇਰਿਤ ਹੈ, ਹਾਲਾਂਕਿ ਉਸ ਦਾ ਇਸ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਮੁਤਾਬਕ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਦਾ ਨਾਂ ਇਸ ਕੇਸ ਨਾਲ ਗਲਤ ਢੰਗ ਨਾਲ ਜੋੜਿਆ ਜਾ ਰਿਹਾ ਹੈ। 1998 ਦੇ ਕਾਲੇ ਹਿਰਨ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਸਨ।

ਵਿੱਕੀ ਗੁਪਤਾ ਨੇ ਦੱਸਿਆ ਹੈ ਕਿ ਉਹ ਬਿਹਾਰ ਦੇ ਪਿੰਡ ਸੁੰਦਰ ਦਾ ਰਹਿਣ ਵਾਲਾ ਹੈ। ਉਹ ਤਾਮਿਲਨਾਡੂ ਵਿੱਚ ਕੰਮ ਕਰਦਾ ਸੀ, ਪਰ ਕੋਵਿਡ ਮਹਾਂਮਾਰੀ ਕਾਰਨ ਉਸਦੀ ਨੌਕਰੀ ਚਲੀ ਗਈ। ਜਦੋਂ ਉਹ ਕਰਜ਼ੇ ਵਿੱਚ ਡੁੱਬਣ ਲੱਗਾ ਤਾਂ ਉਸ ਦੀ ਮੁਲਾਕਾਤ ਸਾਗਰ ਪਾਲ (ਫਾਇਰਿੰਗ ਮਾਮਲੇ ਵਿੱਚ ਮੁਲਜ਼ਮ) ਨਾਲ ਹੋਈ। ਸਾਗਰ ਨੇ ਉਸ ਨੂੰ ਮੁੰਬਈ ਆਉਣ ਦਾ ਭਰੋਸਾ ਦਿੱਤਾ। ਉਸ ਨੂੰ ਇੱਥੇ ਇੱਕ ਧਾਰਮਿਕ ਮਿਸ਼ਨ ਦਾ ਹਵਾਲਾ ਦੇ ਕੇ ਬੁਲਾਇਆ ਗਿਆ ਸੀ। ਵਿੱਕੀ ਗੁਪਤਾ ਵਿੱਤੀ ਸੰਕਟ ਨੂੰ ਦੂਰ ਕਰਨ ਲਈ ਮੁੰਬਈ ਆਏ ਸਨ। 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਹੋਈ ਸੀ ਪਰ ਇਕ ਦਿਨ ਪਹਿਲਾਂ 13 ਅਪ੍ਰੈਲ ਤੱਕ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਗਿਆ ਸੀ ਕਿ ਮੁੰਬਈ ‘ਚ ਕੀ ਕਰਨਾ ਹੈ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ, ਵਕੀਲ ਅਮਿਤ ਮਿਸ਼ਰਾ ਅਤੇ ਪੰਕਜ ਘਿਲਦਿਆਲ ਨੇ ਜ਼ਮਾਨਤ ਪਟੀਸ਼ਨ ਵਿੱਚ ਕਿਹਾ ਹੈ ਕਿ ਵਿੱਕੀ ਗੁਪਤਾ ਲਾਰੇਂਸ ਦੇ ਸੋਸ਼ਲ ਮੀਡੀਆ ਸਮੂਹ ਨਾਲ ਜੁੜੇ ਹੋਏ ਸਨ। ਉਹ ਲਾਰੈਂਸ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਸੀ, ਜੋ ਆਪਣੇ ਆਪ ਨੂੰ ਭਗਤ ਸਿੰਘ ਦਾ ਪੈਰੋਕਾਰ ਮੰਨਦਾ ਸੀ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ, ਵਕੀਲ ਅਮਿਤ ਮਿਸ਼ਰਾ ਅਤੇ ਪੰਕਜ ਘਿਲਦਿਆਲ ਨੇ ਜ਼ਮਾਨਤ ਪਟੀਸ਼ਨ ਵਿੱਚ ਕਿਹਾ ਹੈ ਕਿ ਵਿੱਕੀ ਗੁਪਤਾ ਲਾਰੇਂਸ ਦੇ ਸੋਸ਼ਲ ਮੀਡੀਆ ਸਮੂਹ ਨਾਲ ਜੁੜੇ ਹੋਏ ਸਨ। ਉਹ ਲਾਰੈਂਸ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਸੀ, ਜੋ ਆਪਣੇ ਆਪ ਨੂੰ ਭਗਤ ਸਿੰਘ ਦਾ ਪੈਰੋਕਾਰ ਮੰਨਦਾ ਸੀ।

 

ਰਾਹੁਲ ਗਾਂਧੀ ਨਾਲ SKM ਦਾ ਵਫ਼ਦ ਕਰੇਗਾ ਮੁਲਾਕਾਤ || Today News

0

ਰਾਹੁਲ ਗਾਂਧੀ ਨਾਲ SKM ਦਾ ਵਫ਼ਦ ਕਰੇਗਾ ਮੁਲਾਕਾਤ

ਰਾਹੁਲ ਗਾਂਧੀ ਨਾਲ ਸੰਯੁਕਤ ਕਿਸਾਨ ਮੋਰਚਾ (SKM) ਅੱਜ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ। ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਤੋਂ ਬਾਅਦ ਐੱਸਕੇਐੱਮ ਆਗੂਆਂ ਨੇ ਵੀ ਰਾਹੁਲ ਗਾਂਧੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ। ਜਿਸ ਨੂੰ ਰਾਹੁਲ ਗਾਂਧੀ ਨੇ ਸਵੀਕਾਰ ਕਰ ਲਿਆ ਹੈ। ਬੰਗਲਾਦੇਸ਼ ‘ਚ ਪੈਦਾ ਹੋਈ ਸਥਿਤੀ ‘ਤੇ ਬੁਲਾਈ ਗਈ ਸਰਬ ਪਾਰਟੀ ਬੈਠਕ ਤੋਂ ਬਾਅਦ ਸ਼ਾਮ 4.30 ਵਜੇ ਦੇ ਕਰੀਬ ਰਾਹੁਲ ਗਾਂਧੀ ਉਨ੍ਹਾਂ ਨੂੰ ਮਿਲਣ ਦੀ ਸੰਭਾਵਨਾ ਹੈ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਐੱਸਕੇਐੱਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਤੋਂ ਸਮਾਂ ਮੰਗਿਆ ਹੈ। ਕਿਸਾਨਾਂ ਨੇ 2 ਅਗਸਤ ਨੂੰ ਮੀਟਿੰਗ ਦੀ ਮੰਗ ਕੀਤੀ ਸੀ ਪਰ ਸਮੇਂ ਦੀ ਘਾਟ ਕਾਰਨ 2 ਅਗਸਤ ਤੱਕ ਮੀਟਿੰਗ ਨਹੀਂ ਹੋ ਸਕੀ।

SKM ਦਾ 12 ਮੈਂਬਰੀ ਵਫਦ ਫਸਲਾਂ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ‘ਤੇ ਰਾਹੁਲ ਗਾਂਧੀ ਨੂੰ ਮਿਲੇਗਾ। ਇਹ ਬੈਠਕ ਸੰਸਦ ਭਵਨ ‘ਚ ਹੋਵੇਗੀ। ਉਮੀਦ ਹੈ ਕਿ ਇਸ ਮੌਕੇ ਪੰਜਾਬ ਦੇ ਸੰਸਦ ਮੈਂਬਰ ਵੀ ਮੌਜੂਦ ਰਹਿਣਗੇ। ਜਾਣਕਾਰੀ ਅਨੁਸਾਰ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਡਾ: ਦਰਸ਼ਨ ਪਾਲ, ਰਾਕੇਸ਼ ਟਿਕੈਤ ਸਮੇਤ 12 ਆਗੂ ਰਾਹੁਲ ਗਾਂਧੀ ਨਾਲ ਮੀਟਿੰਗ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਸ਼ੁਰੂ ਕੀਤਾ ਸੀ ਤਾਂ ਉਸ ਸਮੇਂ ਕਈ ਮੰਗਾਂ ਲਟਕ ਗਈਆਂ ਸਨ।

ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਹਰ ਫਰੰਟ ‘ਤੇ ਫੇਲ੍ਹ – ਗੁਰਪਾਲ ਸਿੰਘ ||Haryana News

ਇਸ ਤੋਂ ਪਹਿਲਾਂ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਆਪਣੀਆਂ ਸਾਰੀਆਂ ਮੰਗਾਂ ਬਾਰੇ ਵੀ ਦੱਸਿਆ। ਇਸ ਦੌਰਾਨ ਰਾਹੁਲ ਨੇ ਕਿਹਾ ਕਿ ਫਸਲਾਂ ਦੀ ਕਾਨੂੰਨੀ ਗਾਰੰਟੀ ਦਾ ਮੁੱਦਾ ਵੀ ਸਾਡੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਹੈ। ਅਜਿਹੇ ‘ਚ ਅਸੀਂ ਕਿਸਾਨਾਂ ਨੂੰ ਕਾਨੂੰਨੀ ਗਾਰੰਟੀ ਦੇਣ ਲਈ ਸਰਕਾਰ ‘ਤੇ ਦਬਾਅ ਬਣਾਵਾਂਗੇ।SKM ਦਾ ਵਫ਼ਦ ਕਰੇਗਾ ਮੁਲਾਕਾਤ

ਹਰਿਆਣਾ ਸਰਕਾਰ ਹਰ ਫਰੰਟ ‘ਤੇ ਫੇਲ੍ਹ – ਗੁਰਪਾਲ ਸਿੰਘ ||Haryana News

0

ਹਰਿਆਣਾ ਸਰਕਾਰ ਹਰ ਫਰੰਟ ‘ਤੇ ਫੇਲ੍ਹ – ਗੁਰਪਾਲ ਸਿੰਘ

‘ਆਪ’ ਪਾਰਟੀ ਹਰਿਆਣਾ ਦੇ ਮੀਤ ਪ੍ਰਧਾਨ ਗੁਰਪਾਲ ਸਿੰਘ ਨੇ ਕਿਹਾ ਕਿ ਅੱਜ ਹਰਿਆਣਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋ ਰਹੀ ਹੈ, ਜਿਸ ‘ਚ ਉਹ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਕਿਤੇ ਵੀ ਰੁਜ਼ਗਾਰ ਮੁਹੱਈਆ ਨਹੀਂ ਕਰਵਾ ਰਹੀ ਹੈ।

ਨਾਇਬ ਸੈਣੀ ਨੇ ਵੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆਏ, ਜਿਸ ਵਿਚ ਉਨ੍ਹਾਂ ਨੇ ਪੰਚਾਇਤ ਨੂੰ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਜਦੋਂ ਕਿ ਪੰਚਾਇਤਾਂ ਦੀਆਂ ਸ਼ਕਤੀਆਂ ਆਪ ਹੀ ਘਟਾ ਦਿੱਤੀਆਂ ਅਤੇ ਸਰਕਾਰ ਵੀ 10 ਲੱਖ ਰੁਪਏ ਦੇਵੇਗੀ। ਇਸ ਦਾ ਜ਼ਮੀਨੀ ਪੱਧਰ ‘ਤੇ ਕੋਈ ਲਾਭ ਨਹੀਂ ਹੋਵੇਗਾ ਕਿਉਂਕਿ ਪੰਚਾਇਤ ਕੋਲ 10 ਲੱਖ ਰੁਪਏ ਖਰਚ ਕਰਨ ਦੀ ਸ਼ਕਤੀ ਹੈ।ਪ੍ਰਾਪਰਟੀ ਆਈਡੀ ਲੈਣ ਲਈ ਲੋਕਾਂ ਨੂੰ ਖੁਦ ਜਾਣਾ ਪੈਂਦਾ ਹੈ, ਜੋ ਕਿ ਇੱਕ ਵੱਡੀ ਸਮੱਸਿਆ ਹੈ, ਜਦੋਂ ਕਿ ਬਿਜਲੀ ਦੀ ਗੱਲ ਕਰੀਏ ਤਾਂ ‘ਆਪ’ ਪਾਰਟੀ ਦਿੱਲੀ ਅਤੇ ਪੰਜਾਬ ਵਿੱਚ ਇਹ ਮੁਹੱਈਆ ਕਰਵਾ ਰਹੀ ਹੈ ਜਦੋਂ ਕਿ 8 ਘੰਟੇ ਦਾ ਕੱਟ ਹੈ।

ਇਹ ਵੀ ਪੜ੍ਹੋ: ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਮੈਡੀਕਲ ਕਾਲਜ ਬਣਾਉਣ ਦੀ ਗੱਲ ਕਰ ਰਹੇ ਸਨ, ਉਹ ਵੀ ਪੂਰੀ ਨਾ ਹੋਈ। ਧੂੰਏਂ ਤੋਂ ਮੁਕਤ ਰਸੋਈਆਂ ਬਣਾਉਣ ਦੀ ਗੱਲ ਕੀਤੀ ਗਈ, ਜਦੋਂ ਕਿ ਸਿਲੰਡਰਾਂ ਦੀ ਕੀਮਤ 1150 ਕਰ ਦਿੱਤੀ ਗਈ ਅਤੇ ਹੁਣ ਚੋਣਾਂ ਦੇ ਮੱਦੇਨਜ਼ਰ ਇਹ ਘਟਾ ਕੇ 850 ਕਰ ਦਿੱਤੀ ਗਈ ਹੈ। ਹਰਿਆਣਾ ਸਰਕਾਰ ਹਰ ਫਰੰਟ ‘ਤੇ ਫੇਲ ਹੋ ਗਈ ਹੈ, ਜੋ ਲੋਕ ਆਪਣੇ ਹੱਕ ਮੰਗਣ ਆਏ ਹਨ, ਕਿਸਾਨਾਂ ਨੂੰ ਲਾਠੀਆਂ ਨਾਲ ਕੁੱਟਦੇ ਹੋਏ ਦੇਖਿਆ ਗਿਆ, ਪਰ ਉਨ੍ਹਾਂ ਦੀ ਸਾਰ ਵੀ ਨਹੀਂ ਰਹੀ, ਉਥੇ ਕਿੰਨੇ ਕਿਸਾਨਾਂ ਦੀ ਜਾਨ ਚਲੀ ਗਈ।

ਜਿਸ ਤਰ੍ਹਾਂ ਸ਼ੰਭੂ ਬਾਰਡਰ ਬੰਦ ਕੀਤਾ ਗਿਆ ਹੈ, ਉਸ ਨਾਲ ਆਮ ਲੋਕ ਪਰੇਸ਼ਾਨ ਹੋ ਰਹੇ ਹਨ ਅਤੇ ਇੱਥੋਂ ਤੱਕ ਕਿ ਢਾਬੇ ਵੀ ਬੰਦ ਹਨ, ਜਦੋਂਕਿ ਸਰਕਾਰ ਪ੍ਰਚਾਰ ਲਈ ਢਾਬਿਆਂ ‘ਤੇ ਹੋਰਡਿੰਗ ਲਗਾ ਰਹੀ ਹੈ। ਤੀਰਥ ਯਾਤਰਾ ਸਕੀਮ ਦੀ ਗੱਲ ਕਰੀਏ ਤਾਂ ਉਸ ਵਿੱਚ ਵੀ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਭਾਜਪਾ ਬਿਨਾਂ ਖਰਚੇ ਭਰਤੀਆਂ ਦੀ ਗੱਲ ਕਰਦੀ ਹੈ ਪਰ ਅੱਜ ਤੱਕ ਅਜਿਹੀ ਕੋਈ ਭਰਤੀ ਨਹੀਂ ਹੋਈ ਜਿੱਥੇ ਭ੍ਰਿਸ਼ਟਾਚਾਰ ਦਾ ਰੌਲਾ ਨਾ ਪਿਆ ਹੋਵੇ।ਔਰਤਾਂ ਲਈ ਮੁਫਤ ਯਾਤਰਾ ਦੀ ਗੱਲ ਕਰੀਏ ਤਾਂ ਇਹ ਸੀਮਤ ਹੈ ਜਦੋਂ ਕਿ ਪੰਜਾਬ ਅਤੇ ਦਿੱਲੀ ਵਿੱਚ ਔਰਤਾਂ ਨੂੰ ਪੂਰੀ ਮੁਫਤ ਸਹੂਲਤ ਹੈ, ਜੇਕਰ ਅਸੀਂ ਪਾਣੀ ਦੀ ਵਿਵਸਥਾ ਦੀ ਗੱਲ ਕਰੀਏ ਤਾਂ ਇਹ ਵੀ ਸਹੀ ਨਹੀਂ ਹੈ,

 

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

0

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ।

ਕੇਸ ਦੀ ਜਾਂਚ

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗਾਂ ਬਾਰੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਸਕਰਨ ਸਿੰਘ ਬਰਾੜ ਅਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ।

ਲਾਭਪਾਤਰੀਆਂ ਦੀ ਸੂਚੀ

ਇਸ ਦੇ ਨਾਲ ਹੀ ਅਦਾਇਗੀਆਂ ਜਾਰੀ ਕਰਨ ਤੋਂ ਪਹਿਲਾਂ ਰਿਕਾਰਡ ‘ਤੇ ਇਹ ਸਾਹਮਣੇ ਆਇਆ ਕਿ ਕੁਝ ਜ਼ਮੀਨ ਮਾਲਕਾਂ ਦਾ ਨਾਮ ਅਤੇ ਹਿੱਸਾ ਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਸੀ ਅਤੇ ਕੁਝ ਨਾਮ ਬਿਨਾਂ ਕਿਸੇ ਆਧਾਰ ਤੋਂ ਗਲਤ ਤਰੀਕੇ ਨਾਲ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਸਨ ਕਿਉਂਕਿ ਉਨ੍ਹਾਂ ਨੇ ਭੂਮੀ ਗ੍ਰਹਿਣ ਕਾਨੂੰਨ ਦੀ ਧਾਰਾ 11 ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ਖਰੀਦੀ ਸੀ।

ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਰਿਕਾਰਡ,

ਇਸ ਤੋਂ ਇਲਾਵਾ ਉਕਤ ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਰਿਕਾਰਡ, ਜਿਸ ਨਾਲ ਛੇੜਛਾੜ ਕੀਤੀ ਗਈ ਸੀ, ਨੂੰ ਨਜ਼ਰਅੰਦਾਜ਼ ਕਰਦਿਆਂ ਵੇਰਵੇ ਵਾਲੀ ਫਾਈਲ ਨੂੰ ਇੱਕੋ ਦਿਨ ਵਿੱਚ ਤਿੰਨ ਵਾਰ ਡੀਲ ਕਰਕੇ ਅਦਾਇਗੀਆਂ ਦੀ ਸਿਫ਼ਾਰਸ਼ ਕਰਨ ਵਿੱਚ ਬੇਲੋੜੀ ਜਲਦਬਾਜ਼ੀ ਕੀਤੀ।

ਉਚ ਅਦਾਲਤ ਵਿੱਚ ਉਸਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ

ਬੁਲਾਰੇ ਨੇ ਦੱਸਿਆ ਕਿ ਸ਼ੁਰੂ ਵਿੱਚ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 11/12/2023 ਦੇ ਹੁਕਮਾਂ ਰਾਹੀਂ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ਾਂ ਨਾਲ ਅੰਤਰਿਮ ਰਾਹਤ ਮਿਲ ਗਈ ਸੀ। ਇਸ ਤੋਂ ਬਾਅਦ ਉਹ ਜਾਂਚ ਵਿਚ ਸ਼ਾਮਲ ਤਾਂ ਹੋਇਆ ਪਰ ਬਿਊਰੋ ਨਾਲ ਕੋਈ ਸਹਿਯੋਗ ਨਹੀਂ ਕੀਤਾ। ਇਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਉਚ ਅਦਾਲਤ ਵਿੱਚ ਉਸਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਅਤੇ ਅੰਤ ਵਿੱਚ ਉਸਦੀ ਪਟੀਸ਼ਨ ਅਤੇ ਜਵਾਬ ਦੇ ਵਿਰੁੱਧ 2 ਹਲਫ਼ੀਆ ਬਿਆਨ ਦਾਇਰ ਕੀਤੇ।

ਉਹਨਾਂ ਅੱਗੇ ਕਿਹਾ ਕਿ ਕਈ ਸੁਣਵਾਈਆਂ ਅਤੇ ਵਿਸਥਾਰਤ ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਮਿਤੀ 20/03/2024 ਨੂੰ 25 ਪੰਨਿਆਂ ਦੇ ਆਦੇਸ਼ ਰਾਹੀਂ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।

ਇਹ ਵੀ ਪੜ੍ਹੋ: ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ – ਮੁੱਖ ਮੰਤਰੀ

 

ਇਸ ਤੋਂ ਬਾਅਦ ਜਸਕਰਨ ਸਿੰਘ ਬਰਾੜ ਲਗਾਤਾਰ ਭਗੌੜਾ ਰਿਹਾ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ। ਇਸ ਤੋਂ ਬਾਅਦ 27/8/2024 ਨੂੰ ਇਸ ਬਹੁ-ਕਰੋੜੀ ਘੁਟਾਲੇ ਵਿੱਚ ਮੁਲਜ਼ਮ ਦੀ ਭੂਮਿਕਾ ਅਤੇ ਉਸ ਵੱਲੋਂ ਵੱਖ-ਵੱਖ ਹੱਥਕੰਡੇ ਵਰਤ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਸਬੰਧੀ ਉਸ ਦੇ ਗਲਤ ਆਚਰਣ ਬਾਰੇ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਉਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨਾਇਬ ਤਹਿਸੀਲਦਾਰ ਨੇ ਵਿਜੀਲੈਂਸ ਬਿਊਰੋ ਥਾਣਾ, ਫਲਾਇੰਗ ਸਕੁਐਡ, ਪੰਜਾਬ ਮੋਹਾਲੀ ਵਿਖੇ ਅੱਜ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।