Home Blog Page 1428

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

0

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ।

ਕੇਸ ਦੀ ਜਾਂਚ

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਅਮਰੂਦਾਂ ਦੇ ਬਾਗਾਂ ਬਾਰੇ ਮੁਆਵਜ਼ਾ ਵੰਡ ਘੁਟਾਲੇ ਵਿੱਚ ਜਸਕਰਨ ਸਿੰਘ ਬਰਾੜ ਦੀ ਭੂਮਿਕਾ ਦਾ ਪਤਾ ਲੱਗਣ ਤੋਂ ਬਾਅਦ ਉਸਨੂੰ ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਫ਼ਰਜ਼ੀ ਲਾਭਪਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਸਕਰਨ ਸਿੰਘ ਬਰਾੜ ਅਤੇ ਇਸ ਕੇਸ ਦੇ ਮੁੱਖ ਮੁਲਜ਼ਮ ਦੀ ਆਪਸੀ ਮਿਲੀਭੁਗਤ ਸੀ।

ਲਾਭਪਾਤਰੀਆਂ ਦੀ ਸੂਚੀ

ਇਸ ਦੇ ਨਾਲ ਹੀ ਅਦਾਇਗੀਆਂ ਜਾਰੀ ਕਰਨ ਤੋਂ ਪਹਿਲਾਂ ਰਿਕਾਰਡ ‘ਤੇ ਇਹ ਸਾਹਮਣੇ ਆਇਆ ਕਿ ਕੁਝ ਜ਼ਮੀਨ ਮਾਲਕਾਂ ਦਾ ਨਾਮ ਅਤੇ ਹਿੱਸਾ ਮਾਲ ਰਿਕਾਰਡ ਨਾਲ ਮੇਲ ਨਹੀਂ ਖਾਂਦਾ ਸੀ ਅਤੇ ਕੁਝ ਨਾਮ ਬਿਨਾਂ ਕਿਸੇ ਆਧਾਰ ਤੋਂ ਗਲਤ ਤਰੀਕੇ ਨਾਲ ਲਾਭਪਾਤਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਸਨ ਕਿਉਂਕਿ ਉਨ੍ਹਾਂ ਨੇ ਭੂਮੀ ਗ੍ਰਹਿਣ ਕਾਨੂੰਨ ਦੀ ਧਾਰਾ 11 ਤਹਿਤ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜ਼ਮੀਨ ਖਰੀਦੀ ਸੀ।

ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਰਿਕਾਰਡ,

ਇਸ ਤੋਂ ਇਲਾਵਾ ਉਕਤ ਨਾਇਬ ਤਹਿਸੀਲਦਾਰ ਨੇ ਖਸਰਾ ਗਿਰਦਾਵਰੀ ਰਿਕਾਰਡ, ਜਿਸ ਨਾਲ ਛੇੜਛਾੜ ਕੀਤੀ ਗਈ ਸੀ, ਨੂੰ ਨਜ਼ਰਅੰਦਾਜ਼ ਕਰਦਿਆਂ ਵੇਰਵੇ ਵਾਲੀ ਫਾਈਲ ਨੂੰ ਇੱਕੋ ਦਿਨ ਵਿੱਚ ਤਿੰਨ ਵਾਰ ਡੀਲ ਕਰਕੇ ਅਦਾਇਗੀਆਂ ਦੀ ਸਿਫ਼ਾਰਸ਼ ਕਰਨ ਵਿੱਚ ਬੇਲੋੜੀ ਜਲਦਬਾਜ਼ੀ ਕੀਤੀ।

ਉਚ ਅਦਾਲਤ ਵਿੱਚ ਉਸਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ

ਬੁਲਾਰੇ ਨੇ ਦੱਸਿਆ ਕਿ ਸ਼ੁਰੂ ਵਿੱਚ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 11/12/2023 ਦੇ ਹੁਕਮਾਂ ਰਾਹੀਂ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ਾਂ ਨਾਲ ਅੰਤਰਿਮ ਰਾਹਤ ਮਿਲ ਗਈ ਸੀ। ਇਸ ਤੋਂ ਬਾਅਦ ਉਹ ਜਾਂਚ ਵਿਚ ਸ਼ਾਮਲ ਤਾਂ ਹੋਇਆ ਪਰ ਬਿਊਰੋ ਨਾਲ ਕੋਈ ਸਹਿਯੋਗ ਨਹੀਂ ਕੀਤਾ। ਇਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਉਚ ਅਦਾਲਤ ਵਿੱਚ ਉਸਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਅਤੇ ਅੰਤ ਵਿੱਚ ਉਸਦੀ ਪਟੀਸ਼ਨ ਅਤੇ ਜਵਾਬ ਦੇ ਵਿਰੁੱਧ 2 ਹਲਫ਼ੀਆ ਬਿਆਨ ਦਾਇਰ ਕੀਤੇ।

ਉਹਨਾਂ ਅੱਗੇ ਕਿਹਾ ਕਿ ਕਈ ਸੁਣਵਾਈਆਂ ਅਤੇ ਵਿਸਥਾਰਤ ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਮਿਤੀ 20/03/2024 ਨੂੰ 25 ਪੰਨਿਆਂ ਦੇ ਆਦੇਸ਼ ਰਾਹੀਂ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ।

ਇਹ ਵੀ ਪੜ੍ਹੋ: ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ – ਮੁੱਖ ਮੰਤਰੀ

 

ਇਸ ਤੋਂ ਬਾਅਦ ਜਸਕਰਨ ਸਿੰਘ ਬਰਾੜ ਲਗਾਤਾਰ ਭਗੌੜਾ ਰਿਹਾ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ। ਇਸ ਤੋਂ ਬਾਅਦ 27/8/2024 ਨੂੰ ਇਸ ਬਹੁ-ਕਰੋੜੀ ਘੁਟਾਲੇ ਵਿੱਚ ਮੁਲਜ਼ਮ ਦੀ ਭੂਮਿਕਾ ਅਤੇ ਉਸ ਵੱਲੋਂ ਵੱਖ-ਵੱਖ ਹੱਥਕੰਡੇ ਵਰਤ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਸਬੰਧੀ ਉਸ ਦੇ ਗਲਤ ਆਚਰਣ ਬਾਰੇ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਉਸ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਅਤੇ ਉਸ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਗਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨਾਇਬ ਤਹਿਸੀਲਦਾਰ ਨੇ ਵਿਜੀਲੈਂਸ ਬਿਊਰੋ ਥਾਣਾ, ਫਲਾਇੰਗ ਸਕੁਐਡ, ਪੰਜਾਬ ਮੋਹਾਲੀ ਵਿਖੇ ਅੱਜ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਲਈ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ – ਮੁੱਖ ਮੰਤਰੀ||Punjab News

0

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ – ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ।

ਇਹ ਵੀ ਪੜ੍ਹੋ: ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਬਣ ਸਕਦੇ ਹਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ

ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ।

‘ਸਰਕਾਰ ਤੁਹਾਡੇ ਦੁਆਰ’ ਸਕੀਮ ਸੂਬਾ

ਮੁੱਖ ਮੰਤਰੀ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦਫ਼ਤਰਾਂ ਦੇ ਕੰਮਕਾਜ ਬਾਰੇ ਜਾਣੂੰ ਕਰਵਾਇਆ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਇਹ ਕਵਾਇਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਆਦਾਤਰ ਅਧਿਕਾਰੀ ਕੰਮ ਦੇ ਸਮੇਂ ਦੌਰਾਨ ਆਪਣੇ ਦਫ਼ਤਰਾਂ ਵਿੱਚ ਬੈਠਦੇ ਹਨ।

ਮੁੱਖ ਮੰਤਰੀ ਨੇ ਸਰਕਾਰੀ ਦਫ਼ਤਰਾਂ ਦਾ ਦੌਰਾ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਅਧਿਕਾਰੀਆਂ ਦਾ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਯਕੀਨੀ ਬਣਾਉਣਾ ਹੈ।

ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਕਿ ਤਕਨਾਲੋਜੀ ਅਧਾਰਤ ਇਸ ਆਧੁਨਿਕ ਯੁੱਗ ਵਿੱਚ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਦੌਰਿਆਂ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬਿਨਾਂ ਮੁਸ਼ਕਲ ਤੁਰੰਤ ਨਿਪਟਾਉਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰ ‘ਤੇ ਸੀ.ਐਮ. ਵਿੰਡੋ/ਹੈਲਪ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਆਮ ਲੋਕਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰੀ ਮਸਲਿਆਂ ਦਾ ਮੌਕੇ ‘ਤੇ ਹੀ ਨਿਬੇੜਾ ਕੀਤਾ ਜਾਵੇਗਾ ਅਤੇ ਬਾਕੀ ਮੁੱਦਿਆਂ ਨੂੰ ਮੁੱਖ ਦਫ਼ਤਰ ਵਿਖੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਜਾਵੇਗਾ।

ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ, ਪ੍ਰਭਾਵਸ਼ਾਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਸੂਬੇ ਵਿੱਚ ਪਹਿਲੀ ਵਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਪ੍ਰਣਾਲੀ ਨੂੰ ਖ਼ਤਮ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਇਕੋ-ਇਕ ਉਦੇਸ਼ ਆਮ ਲੋਕਾਂ ਦੀ ਸਹਾਇਤਾ ਕਰਨਾ ਹੈ ਕਿਉਂਕਿ ਗੈਰ-ਕਾਨੂੰਨੀ ਕਲੋਨਾਈਜ਼ਰ ਲੋਕਾਂ ਨੂੰ ਆਕਰਸ਼ਕ ਥਾਵਾਂ ਦਿਖਾ ਕੇ ਗੁਮਰਾਹ ਕਰਦੇ ਹਨ ਅਤੇ ਆਪਣੀਆਂ ਗੈਰ-ਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਪਲਾਟ ਵੇਚ ਦਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜਬੂਰੀ ਦੇ ਮਾਰੇ ਇਨ੍ਹਾਂ ਕਲੋਨੀਆਂ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਥਾਂ-ਥਾਂ ਭਟਕਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ।

ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਬਣ ਸਕਦੇ ਹਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ|| International News

0

ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਬਣ ਸਕਦੇ ਹਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ

ਬੰਗਲਾਦੇਸ਼ ਵਿੱਚ ਦੋ ਮਹੀਨੇ ਤੋਂ ਚੱਲ ਰਹੇ ਰਾਖਵਾਂਕਰਨ ਵਿਰੋਧੀ ਵਿਦਿਆਰਥੀ ਅੰਦੋਲਨ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੋਮਵਾਰ 5 ਅਗਸਤ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਹਸੀਨਾ ਅੱਜ ਲੰਡਨ ਜਾ ਸਕਦੀ ਹੈ

ਇਸ ਤੋਂ ਬਾਅਦ ਉਹ ਦੇਸ਼ ਛੱਡ ਕੇ ਢਾਕਾ ਤੋਂ ਅਗਰਤਲਾ ਦੇ ਰਸਤੇ ਭਾਰਤ ਪਹੁੰਚੀ। ਉਨ੍ਹਾਂ ਦਾ ਸੀ-130 ਟਰਾਂਸਪੋਰਟ ਜਹਾਜ਼ ਸ਼ਾਮ 6 ਵਜੇ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚਿਆ। ਇੱਥੋਂ ਲੰਡਨ, ਫਿਨਲੈਂਡ ਜਾਂ ਹੋਰ ਦੇਸ਼ਾਂ ਵਿੱਚ ਜਾ ਸਕਦੇ ਹਨ। ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਰੀਬ ਇਕ ਘੰਟੇ ‘ਚ ਏਅਰਬੇਸ ‘ਤੇ ਮੁਲਾਕਾਤ ਕੀਤੀ। ਚਰਚਾ ਹੈ ਕਿ ਹਸੀਨਾ ਅੱਜ ਲੰਡਨ ਜਾ ਸਕਦੀ ਹੈ।

ਇਹ ਵੀ ਪੜ੍ਹੋ: ਓਲੰਪਿਕ ‘ਚ 2 ਹਰਿਆਣਵੀ ਅੱਜ ਉਤਰਣਗੇ ਮੈਦਾਨ ‘ਚ

ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਬੰਗਲਾਦੇਸ਼ ਦੇ ਫੌਜ ਮੁਖੀ ਨੇ ਕਿਹਾ, ‘ਅਸੀਂ ਅੰਤਰਿਮ ਸਰਕਾਰ ਬਣਾਵਾਂਗੇ, ਅਸੀਂ ਹੁਣ ਦੇਸ਼ ਦੀ ਦੇਖਭਾਲ ਕਰਾਂਗੇ। ਅੰਦੋਲਨ ਵਿੱਚ ਕਤਲ ਹੋਏ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।”

ਵਿਰੋਧੀ ਧਿਰ ਦੀ ਨੇਤਾ ਖਾਲਿਦਾ ਜ਼ਿਆ ਦੀ ਰਿਹਾਈ ਦੇ ਹੁਕਮ ਦਿੱਤੇ

ਇਸ ਦੌਰਾਨ ਰਾਸ਼ਟਰਪਤੀ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਅਤੇ ਵਿਰੋਧੀ ਧਿਰ ਦੀ ਨੇਤਾ ਖਾਲਿਦਾ ਜ਼ਿਆ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਉਸ ਨੂੰ 2018 ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਕੇਸ ਵਿੱਚ 17 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਸਰਕਾਰ ਖਿਲਾਫ ਹਿੰਸਕ ਅੰਦੋਲਨ

ਇਸ ਤੋਂ ਪਹਿਲਾਂ ਗੁਆਂਢੀ ਦੇਸ਼ ਸ਼੍ਰੀਲੰਕਾ ‘ਚ ਆਰਥਿਕ ਸੰਕਟ ਤੋਂ ਬਾਅਦ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਸਰਕਾਰ ਖਿਲਾਫ ਹਿੰਸਕ ਅੰਦੋਲਨ ਹੋਇਆ ਸੀ। ਜੁਲਾਈ 2022 ਵਿੱਚ ਵੀ ਅਜਿਹੀ ਹੀ ਸਥਿਤੀ ਪੈਦਾ ਹੋਈ ਸੀ। ਲੋਕ ਸਰਕਾਰ ਖਿਲਾਫ ਸੜਕਾਂ ‘ਤੇ ਉਤਰ ਆਏ ਅਤੇ ਰਾਸ਼ਟਰਪਤੀ ਭਵਨ ‘ਚ ਦਾਖਲ ਹੋ ਗਏ।

 

ਓਲੰਪਿਕ ‘ਚ 2 ਹਰਿਆਣਵੀ ਅੱਜ ਉਤਰਣਗੇ ਮੈਦਾਨ ‘ਚ||Olympic Game||Sports News

0

ਓਲੰਪਿਕ ‘ਚ 2 ਹਰਿਆਣਵੀ ਅੱਜ ਉਤਰਣਗੇ ਮੈਦਾਨ ‘ਚ

ਪੈਰਿਸ ਓਲੰਪਿਕ ‘ਚ ਅੱਜ 3 ਹਰਿਆਣਵੀ ਆਪਣੀ ਤਾਕਤ ਦਿਖਾਉਣਗੇ। ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦੇ 3 ਕੁਸ਼ਤੀ ਮੈਚ ਹੋਣਗੇ। ਗੋਲਡਨ ਬੁਆਏ ਦੇ ਨਾਂ ਨਾਲ ਮਸ਼ਹੂਰ ਨੀਰਜ ਚੋਪੜਾ ਦਾ ਜੈਵਲਿਨ ਥਰੋਅ ਈਵੈਂਟ ਦੁਪਹਿਰ 3.20 ਵਜੇ ਹੋਵੇਗਾ। ਅੱਜ ਉਨ੍ਹਾਂ ਨੂੰ ਕੁਆਲੀਫਿਕੇਸ਼ਨ ਮੈਚ ਖੇਡਣਾ ਹੈ। ਜੇਕਰ ਉਹ ਕੁਆਲੀਫਾਈ ਕਰ ਲੈਂਦਾ ਹੈ ਤਾਂ ਉਹ 8 ਅਗਸਤ ਨੂੰ ਫਾਈਨਲ ਖੇਡੇਗਾ।

ਇਸੇ ਤਰ੍ਹਾਂ ਕਿਰਨ ਪਹਿਲ ਦੁਪਹਿਰ 2.50 ਵਜੇ 400 ਮੀਟਰ ਦੌੜ ਵਿੱਚ ਰੀਪੇਚੇਜ ਰਾਊਂਡ ਖੇਡੇਗੀ। ਇਸ ਨੂੰ ਜਿੱਤਣ ਤੋਂ ਬਾਅਦ ਕਿਰਨ ਨੂੰ ਸੈਮੀਫਾਈਨਲ ‘ਚ ਚੁਣਿਆ ਜਾ ਸਕਦਾ ਹੈ। ਕਿਰਨ ਪਹਿਲੇ ਦੌਰ ਦੇ ਪੰਜਵੇਂ ਹੀਟ ਵਿੱਚ 7ਵੇਂ ਸਥਾਨ ‘ਤੇ ਰਹੀ ਸੀ।

ਇਹ ਵੀ ਪੜ੍ਹੋ: ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

 

ਵਿਨੇਸ਼ ਫੋਗਾਟ ਆਪਣਾ ਤੀਜਾ ਓਲੰਪਿਕ ਖੇਡੇਗੀ

ਵਿਨੇਸ਼ ਫੋਗਾਟ ਲਗਾਤਾਰ ਤੀਜੀ ਵਾਰ ਓਲੰਪਿਕ ‘ਚ ਹਿੱਸਾ ਲਵੇਗੀ। ਉਨ੍ਹਾਂ ਦਾ ਕੁਸ਼ਤੀ ਮੁਕਾਬਲਾ 6 ਅਗਸਤ ਨੂੰ ਪੈਰਿਸ 2024 ਚੈਂਪ-ਡੀ-ਮਾਰਸ ਅਰੇਨਾ ਵਿਖੇ ਸ਼ੁਰੂ ਹੋਵੇਗਾ।

ਸਭ ਤੋਂ ਸਫਲ ਭਾਰਤੀ ਪਹਿਲਵਾਨਾਂ ਵਿੱਚੋਂ ਇੱਕ

ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਤਮਗਾ ਜੇਤੂ ਅਤੇ ਰਾਸ਼ਟਰਮੰਡਲ ਖੇਡਾਂ, ਏਸ਼ੀਆਈ ਖੇਡਾਂ ਅਤੇ ਏਸ਼ੀਆਈ ਚੈਂਪੀਅਨਸ਼ਿਪਾਂ ਦੀ ਸੋਨ ਤਗਮਾ ਜੇਤੂ ਵਿਨੇਸ਼ ਇਤਿਹਾਸ ਦੀ ਸਭ ਤੋਂ ਸਫਲ ਭਾਰਤੀ ਪਹਿਲਵਾਨਾਂ ਵਿੱਚੋਂ ਇੱਕ ਹੈ, ਪਰ ਸਮਰ ਖੇਡਾਂ ਵਿੱਚ ਉਸਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ।ਪ੍ਰਸਿੱਧ ਫੋਗਾਟ ਭੈਣਾਂ ਵਿੱਚੋਂ ਇੱਕ ਵਿਨੇਸ਼ ਨੇ ਰੀਓ 2016 ਵਿੱਚ ਔਰਤਾਂ ਦੇ 48 ਕਿਲੋਗ੍ਰਾਮ ਫ੍ਰੀਸਟਾਈਲ ਵਰਗ ਵਿੱਚ ਓਲੰਪਿਕ ਦੀ ਸ਼ੁਰੂਆਤ ਕੀਤੀ ਸੀ, ਪਰ ਗੋਡੇ ਦੀ ਗੰਭੀਰ ਸੱਟ ਕਾਰਨ ਉਸ ਨੂੰ ਕੁਆਰਟਰ ਫਾਈਨਲ ਮੁਕਾਬਲੇ ਵਿੱਚੋਂ ਹਟਣਾ ਪਿਆ ਸੀ। ਟੋਕੀਓ 2020 ਵਿੱਚ ਮਹਿਲਾ 53 ਕਿਲੋਗ੍ਰਾਮ ਵਰਗ ਦੇ ਕੁਆਰਟਰ ਫਾਈਨਲ ਵਿੱਚ ਜਿੱਤ ਦੀ ਮਜ਼ਬੂਤ ​​ਦਾਅਵੇਦਾਰ ਮੰਨੀ ਜਾ ਰਹੀ ਵਿਨੇਸ਼ ਨੂੰ ਇੱਕ ਵਾਰ ਫਿਰ ਕੁਆਰਟਰ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ।

ਓਲੰਪਿਕ ਚੈਂਪੀਅਨ ਸੁਸਾਕੀ ਨਾਲ ਮੁਕਾਬਲਾ

ਨੌਜਵਾਨ ਪਹਿਲਵਾਨ ਨੂੰ ਅੰਤਿਮ ਪੈਂਥਲ ਵਿੱਚ ਸ਼ਾਮਲ ਕਰਨ ਲਈ ਆਪਣੀ ਪਸੰਦੀਦਾ 53 ਕਿਲੋਗ੍ਰਾਮ ਵਰਗ ਨੂੰ ਛੱਡਣ ਲਈ ਮਜਬੂਰ ਕੀਤਾ ਗਿਆ, ਵਿਨੇਸ਼ ਨੂੰ ਪੈਰਿਸ 2024 ਲਈ 50 ਕਿਲੋਗ੍ਰਾਮ ਵਰਗ ਵਿੱਚ ਛੱਡਣ ਲਈ ਮਜਬੂਰ ਕੀਤਾ ਗਿਆ ਹੈ ਅਤੇ ਉਹ ਬਿਨਾਂ ਕਿਸੇ ਮੌਕੇ ਦੇ ਆਪਣੇ ਇਵੈਂਟ ਵਿੱਚ ਪ੍ਰਵੇਸ਼ ਕਰੇਗੀ। ਉਹ ਪਹਿਲੇ ਗੇੜ ਲਈ ਡਿਵੀਜ਼ਨ ਵਿੱਚ ਕਿਸੇ ਵੀ 8 ਦਰਜਾ ਪ੍ਰਾਪਤ ਪਹਿਲਵਾਨਾਂ ਦੇ ਵਿਰੁੱਧ ਬੇਤਰਤੀਬੇ ਤੌਰ ‘ਤੇ ਚੁਣੇ ਜਾਣਗੇ।

ਮੌਜੂਦਾ ਚੈਂਪੀਅਨ ਯੂਈ ਸੁਸਾਕੀ, ਜੋ ਚਾਰ ਵਾਰ ਦੀ ਵਿਸ਼ਵ ਚੈਂਪੀਅਨ ਵੀ ਹੈ, ਪੈਰਿਸ 2024 ਵਿੱਚ ਔਰਤਾਂ ਦੇ 50 ਕਿਲੋਗ੍ਰਾਮ ਵਰਗ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਹੈ। ਉਸਨੇ ਇੱਕ ਵੀ ਅੰਕ ਗੁਆਏ ਬਿਨਾਂ ਟੋਕੀਓ 2020 ਦਾ ਖਿਤਾਬ ਜਿੱਤਿਆ ਅਤੇ ਅੰਤਰਰਾਸ਼ਟਰੀ ਮੁਕਾਬਲੇ ਵਿੱਚ ਕਦੇ ਵੀ ਮੈਚ ਨਹੀਂ ਹਾਰਿਆ।

 

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬ ||Punjab News

0

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਟੀਮਾਂ ਨੇ ਮੈਗਜ਼ੀਨਾਂ ਸਮੇਤ ਪਿਸਤੌਲ ਬਰਾਮਦ ਕੀਤੇ

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਰਾਜਵੰਤ ਸਿੰਘ ਰਾਜੂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਅਟਾਰੀ-ਅੰਮ੍ਰਿਤਸਰ ਰੋਡ ਦੇ ਖੁਰਮਣੀਆਂ ਮੋੜ ਨੇੜੇ ਇੱਕ ਪਾਰਟੀ ਨੂੰ ਇਸ ਖੇਪ ਦੀ ਡਿਲਵਰੀ  ਦੇਣ ਜਾ ਰਿਹਾ ਹੈ। ਪ੍ਰਾਪਤ Çੲਤਲਾਹ   ’ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਯੋਜਨਾਬੱਧ ਢੰਗ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਰਾਜਵੰਤ ਰਾਜੂ ਨੂੰ ਹਥਿਆਰਾਂ ਦੀ ਖੇਪ ਸਣੇ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿ ਅਧਾਰਤ ਤਸਕਰ ਰਾਣਾ ਦਿਆਲ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਵੱਡੀ ਖੇਪਾਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਉਂਦਾ ਹੈ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੀਆਂ ਗਈਆਂ ਤਸਕਰੀ ਸਬੰਧੀ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਰਾਜਵੰਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਪਾਕਿ ਤਸਕਰ ਰਾਣਾ ਦਿਆਲ ਵੱਲੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤਸਕਰੀ ਕੀਤੇ ਹਥਿਆਰ ਸਥਾਨਕ ਖਰੀਦਦਾਰਾਂ ਨੂੰ ਵੇਚਣ ਲਈ ਮੰਗਵਾਏ ਗਏ ਸਨ।

ਮਾਮਲਾ ਦਰਜ

ਇਸ ਸਬੰਧੀ  ਐਫਆਈਆਰ ਨੰਬਰ 46 ਮਿਤੀ 04.08.2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29, ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਰਿਮਾਂਡ ਹਾਸਲ ਕਰਨ ਲਈ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾਾ ਜਾਵੇਗਾ।

 

 

 

 

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ||Punjab News

0

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।

ਇਹ ਵੀ ਪੜ੍ਹੋ: ਜਿਮ ਜਾਣ ਤੋਂ ਪਹਿਲਾਂ ਭੁੱਲ ਕੇ ਵੀ ਨਾ ਕਰੀਓ ਬਲੈਕ ਕੌਫੀ ਦਾ ਸੇਵਨ, ਨਹੀਂ ਤਾਂ ਪੈ ਸਕਦਾ ਹੈ ਪਛਤਾਣਾ

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 6-8-2024

0

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 6-8-2024

 

ਸਕੂਲ ਵੈਨ ਦੀ ਲਪੇਟ ‘ਚ ਆਉਣ ਨਾਲ ਮਾਸੂਮ ਬੱਚੀ ਦੀ ਹੋਈ ਮੌ.ਤ, ਡਰਾਈਵਰ ਗ੍ਰਿਫਤਾਰ

ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ਕਸਬੇ ਨੇੜੇ ਪਿੰਡ ਹਮੀਰਗੜ੍ਹ ਵਿੱਚ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਨਾਲ 3 ਸਾਲਾ ਮਾਸੂਮ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਧਾਰਮਿਕ ਸੰਸਥਾ ਦੀ ਸਕੂਲ ਵੈਨ ਪਿੰਡ ਹਮੀਰਗੜ੍ਹ ….ਹੋਰ ਪੜ੍ਹੋ

ਬੰਗਲਾਦੇਸ਼ ‘ਚ ਹਿੰ.ਸਾ ਜਾਰੀ, ਸ਼ੇਖ ਹਸੀਨਾ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਬੰਗਲਾਦੇਸ਼ ‘ਚ ਹਿੰਸਾ ਭੜਕੀ ਹੋਈ ਹੈ। ਪਿਛਲੇ ਮਹੀਨੇ ਤੋਂ ਜਾਰੀ ਜਾਨਲੇਵਾ ਹਿੰਸਾ ਦੇ ਵਿਚਕਾਰ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬੰਗਲਾਦੇਸ਼ ਦੀ ਪੀਐੱਮ ਸ਼ੇਖ ਹਸੀਨਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ….ਹੋਰ ਪੜ੍ਹੋ

ਬੰਗਲਾਦੇਸ਼ ਹਿੰਸਾ ‘ਚ 72 ਲੋਕਾਂ ਦੀ ਮੌਤ, ਕੇਂਦਰ ਨੇ ਭਾਰਤੀਆਂ ਨੂੰ ਕੀਤਾ ਅਲਰਟ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿਚਾਲੇ ਐਤਵਾਰ ਨੂੰ ਝੜਪਾਂ ‘ਚ ਘੱਟੋ-ਘੱਟ 72 ਲੋਕਾਂ ਦੀ ਮੌਤ ਹੋ ਗਈ….ਹੋਰ ਪੜ੍ਹੋ

ਸੈਮੀਫਾਈਨਲ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਨੂੰ ਝਟਕਾ ,ਜਰਮਨੀ ਖਿਲਾਫ਼ ਨਹੀਂ ਖੇਡ ਸਕਣਗੇ ਅਮਿਤ ਰੋਹੀਦਾਸ

ਪੈਰਿਸ ਓਲੰਪਿਕਸ ਜ਼ੋਰਾਂ -ਸ਼ੋਰਾਂ ਨਾਲ ਚੱਲ ਰਿਹਾ ਹੈ ਜਿਸ ਵਿੱਚ ਭਾਰਤੀ ਖਿਡਾਰੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ | ਜਿਸਦੇ ਚੱਲਦਿਆਂ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਭਲਕੇ ਭਾਰਤ ਦਾ ਜਰਮਨੀ ਨਾਲ ਸੈਮੀਫਾਈਨਲ ਮੈਚ ਹੈ….ਹੋਰ ਪੜ੍ਹੋ

ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ‘ਚ ਮਨੂ ਭਾਕਰ ਹੋ ਸਕਦੀ ਹੈ ਭਾਰਤ ਦੀ ਝੰਡਾਬਰਦਾਰ !

ਭਾਰਤ ਦੀ ਦੋ ਵਾਰ ਦੀ ਓਲੰਪਿਕ ਕਾਂਸੀ ਤਮਗਾ ਜੇਤੂ ਮਨੂ ਭਾਕਰ ਨੂੰ ਪੈਰਿਸ ਓਲੰਪਿਕ 2024 ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦਾ ਝੰਡਾਬਰਦਾਰ ਵਜੋਂ ਚੁਣਿਆ ਜਾ ਸਕਦਾ ਹੈ। ਭਾਰਤੀ ਓਲੰਪਿਕ ਸੰਘ (ਆਈਓਏ) ਦੇ ਸੂਤਰਾਂ ਨੇ ਕਿਹਾ ਕਿ….ਹੋਰ ਪੜ੍ਹੋ

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 6-8-2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 6-8-2024

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਮੰਗਲਵਾਰ, ੨੨ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੨)

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

 

ਜਿਮ ਜਾਣ ਤੋਂ ਪਹਿਲਾਂ ਭੁੱਲ ਕੇ ਵੀ ਨਾ ਕਰੀਓ ਬਲੈਕ ਕੌਫੀ ਦਾ ਸੇਵਨ, ਨਹੀਂ ਤਾਂ ਪੈ ਸਕਦਾ ਹੈ ਪਛਤਾਣਾ || Health News

0

ਜਿਮ ਜਾਣ ਤੋਂ ਪਹਿਲਾਂ ਭੁੱਲ ਕੇ ਵੀ ਨਾ ਕਰੀਓ ਬਲੈਕ ਕੌਫੀ ਦਾ ਸੇਵਨ, ਨਹੀਂ ਤਾਂ ਪੈ ਸਕਦਾ ਹੈ ਪਛਤਾਣਾ

ਸਿਹਤ ਲਈ ਬਲੈਕ ਕੌਫੀ ਦੇ ਫਾਇਦੇ ਦੇਖ ਕੇ ਕਈ ਲੋਕ ਵਰਕਆਊਟ ਤੋਂ ਪਹਿਲਾਂ ਕੌਫੀ ਪੀਂਦੇ ਹਨ। ਬਲੈਕ ਕੌਫੀ ਉਹਨਾਂ ਲਈ ਇੱਕ ਮਸ਼ਹੂਰ ਪ੍ਰੀ ਵਰਕਆਊਟ ਸਪਲੀਮੈਂਟ ਬਣ ਗਈ ਹੈ। ਅਸਲ ‘ਚ ਕੌਫੀ ‘ਚ ਕੈਫੀਨ ਪਾਇਆ ਜਾਂਦਾ ਹੈ, ਜੋ ਸਰੀਰ ਦੀ ਊਰਜਾ ਵਧਾਉਣ ਦਾ ਕੰਮ ਕਰਦਾ ਹੈ। ਜਿਸ ਕਾਰਨ ਵਰਕਆਊਟ ਦੀ ਪਰਫਾਰਮੈਂਸ ਬਿਹਤਰ ਹੁੰਦੀ ਹੈ। ਇਸ ਨੂੰ ਪ੍ਰੀ-ਵਰਕਆਉਟ ਸਪਲੀਮੈਂਟ ਦੇ ਤੌਰ ‘ਤੇ ਲੈਣ ਨਾਲ ਚਰਬੀ ਅਤੇ ਕੈਲਰੀ ਬਿਹਤਰ ਢੰਗ ਨਾਲ ਬਰਨ ਹੁੰਦੀ ਹੈ। ਕੌਫੀ ਵਿੱਚ ਮੌਜੂਦ ਕੈਫੀਨ ਮਾਸਪੇਸ਼ੀਆਂ ਦੇ ਦਰਦ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।

ਵਰਕਆਊਟ ਦੇ ਲਈ ਬਲੈਕ ਕੌਫੀ ਦੇ ਬਹੁਤ ਸਾਰੇ ਫਾਇਦੇ ਹੋਣ ਦੇ ਬਾਵਜੂਦ, ਹਰ ਕੋਈ ਇਸ ਦਾ ਸੇਵਨ ਨਹੀਂ ਕਰ ਸਕਦਾ। ਜੇਕਰ ਕੌਫੀ ਦਾ ਸੇਵਨ ਬਿਨਾਂ ਸੋਚੇ-ਸਮਝੇ ਕੀਤਾ ਜਾਵੇ ਤਾਂ ਇਹ ਤੁਹਾਡੀ ਸਰੀਰਕ ਸਿਹਤ ਦੇ ਨਾਲ-ਨਾਲ ਤੁਹਾਡੀ ਮਾਨਸਿਕ ਸਿਹਤ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀ ਹੈ। ਆਓ ਜਾਣਦੇ ਹਾਂ ਕਿ ਕਿਹੜੇ ਲੋਕਾਂ ਨੂੰ ਵਰਕਆਊਟ ਤੋਂ ਪਹਿਲਾਂ ਬਲੈਕ ਕੌਫੀ ਨਹੀਂ ਪੀਣੀ ਚਾਹੀਦੀ।

ਇਹ ਵੀ ਪੜ੍ਹੋ ਸਕੂਲ ਵੈਨ ਦੀ ਲਪੇਟ ‘ਚ ਆਉਣ ਨਾਲ ਮਾਸੂਮ ਬੱਚੀ ਦੀ ਹੋਈ ਮੌ.ਤ, ਡਰਾਈਵਰ ਗ੍ਰਿਫਤਾਰ || Today News

ਜੇਕਰ ਤੁਹਾਨੂੰ ਪਹਿਲਾਂ ਤੋਂ ਹੀ ਐਸਿਡ ਰਿਫਲਕਸ ਦੀ ਸਮੱਸਿਆ ਹੈ ਤਾਂ ਵਰਕਆਊਟ ਤੋਂ ਪਹਿਲਾਂ ਬਲੈਕ ਕੌਫੀ ਪੀਣ ਦੀ ਗਲਤੀ ਨਾ ਕਰੋ। ਬਲੈਕ ਕੌਫੀ esophageal sphincter ਨੂੰ ਆਰਾਮ ਦਿੰਦੀ ਹੈ, ਜੋ ਕਿ ਐਸਿਡ ਰਿਫਲਕਸ ਦਾ ਇੱਕ ਆਮ ਕਾਰਨ ਹੈ। ਕੌਫੀ ਵਿੱਚ ਮੌਜੂਦ ਕੈਫੀਨ ਪੇਟ ਨੂੰ ਹੋਰ ਤੇਜ਼ਾਬ ਪੈਦਾ ਕਰਨ ਲਈ ਉਤੇਜਿਤ ਕਰ ਸਕਦੀ ਹੈ। ਜੇਕਰ ਅਜਿਹੇ ਲੋਕ ਵਰਕਆਊਟ ਤੋਂ ਪਹਿਲਾਂ ਕੌਫੀ ਪੀਂਦੇ ਹਨ ਤਾਂ ਉਨ੍ਹਾਂ ਨੂੰ ਦਿਲ ਵਿੱਚ ਜਲਨ, ਉਲਟੀ ਅਤੇ ਬੇਚੈਨੀ ਆਦਿ ਦੀ ਸ਼ਿਕਾਇਤ ਹੋ ਸਕਦੀ ਹੈ।

ਜੇਕਰ ਤੁਹਾਨੂੰ ਦਿਲ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਬਲੈਕ ਕੌਫੀ ਨੂੰ ਆਪਣੀ ਪ੍ਰੀ-ਵਰਕਆਊਟ ਰੁਟੀਨ ਤੋਂ ਹਟਾ ਦਿਓ। ਅਸਲ ਵਿੱਚ, ਕੈਫੀਨ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਵਿੱਚ ਅਸਥਾਈ ਵਾਧਾ ਦਾ ਕਾਰਨ ਬਣ ਸਕਦੀ ਹੈ। ਜੇਕਰ ਹਾਈ ਬਲੱਡ ਪ੍ਰੈਸ਼ਰ ਜਾਂ ਦਿਲ ਦੇ ਮਰੀਜ਼ ਵਰਕਆਊਟ ਦੌਰਾਨ ਬਲੈਕ ਕੌਫੀ ਦਾ ਸੇਵਨ ਕਰਦੇ ਹਨ ਤਾਂ ਉਨ੍ਹਾਂ ਨੂੰ ਦਿਲ ਦੀ ਧੜਕਣ ਵਧਣ ਅਤੇ ਬੀਪੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜੇਕਰ ਤੁਸੀਂ ਪਹਿਲਾਂ ਹੀ ਰਾਤ ਨੂੰ ਚੰਗੀ ਨੀਂਦ ਨਹੀਂ ਲੈ ਪਾ ਰਹੇ ਹੋ ਤਾਂ ਸ਼ਾਮ ਨੂੰ ਕਸਰਤ ਤੋਂ ਪਹਿਲਾਂ ਬਲੈਕ ਕੌਫੀ ਦਾ ਸੇਵਨ ਨਾ ਕਰੋ। ਕੈਫੀਨ ਤੁਹਾਡੇ ਸਰੀਰ ਵਿੱਚ ਲੰਬੇ ਸਮੇਂ ਤੱਕ ਬਣੀ ਰਹਿੰਦੀ ਹੈ, ਜੋ ਨੀਂਦ ਦੇ ਪੈਟਰਨ ਵਿੱਚ ਵਿਘਨ ਪਾ ਸਕਦੀ ਹੈ ਅਤੇ ਵਿਅਕਤੀ ਨੂੰ ਚੰਗੀ ਤਰ੍ਹਾਂ ਸੌਣ ਵਿੱਚ ਅਸਮਰੱਥ ਬਣਾ ਸਕਦੀ ਹੈ। ਚੰਗੀ ਨੀਂਦ ਨਾ ਆਉਣ ਨਾਲ ਵਿਅਕਤੀ ਦੀ ਸਮੁੱਚੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ।

 

ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਨਸ਼ਾ ਤਸਕਰ ਨੂੰ 3 ਕਿਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ || Punjab News

0

ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਨਸ਼ਾ ਤਸਕਰ ਨੂੰ 3 ਕਿਲੋ ਅਫੀਮ ਸਮੇਤ ਕੀਤਾ ਗ੍ਰਿਫਤਾਰ

ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਜਲੰਧਰ ਦੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 3 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਕੋਲੋਂ ਇੱਕ ਮਾਰੂਤੀ ਕਾਰ ਵੀ ਜ਼ਬਤ ਕੀਤੀ ਹੈ ਜਿਸ ਨੂੰ ਮੁਲਜ਼ਮ ਚਲਾ ਰਿਹਾ ਸੀ। ਮੁਲਜ਼ਮ ਦੀ ਪਛਾਣ ਮਨਕੀਰਤ ਸਿੰਘ ਵਾਸੀ ਪਿੰਡ ਸਰੀਹ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਪਿੰਡ ਝੰਡਕਟ ਰੇਲਵੇ ਲਾਈਨ ਨੇੜੇ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਮੁਲਜ਼ਮ ਬਲੇਨੋ ਕਾਰ ਤੋਂ ਲੰਘ ਰਿਹਾ ਸੀ।

ਇਹ ਵੀ ਪੜ੍ਹੋ :ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਨੂੰ ਦਿੱਤਾ ਮੁਆਫ਼ੀਨਾਮਾ ਹੋਇਆ ਜਨਤਕ! ਪੜ੍ਹੋ ਕੀ ਲਿਖਿਆ || breaking News

ਜਾਂਚ ਅਧਿਕਾਰੀ ਏਐਸਆਈ ਅਮਰਜੀਤ ਕੁਮਾਰ ਨੇ ਦੱਸਿਆ ਕਿ ਟੀਮ ਨੇ ਪਿੰਡ ਦੇ ਝੰਡਕਟ ਨੇੜੇ ਨਾਕਾ ਲਗਾ ਕੇ ਮੁਲਜ਼ਮ ਨੂੰ ਚੈਕਿੰਗ ਲਈ ਰੋਕਿਆ। ਤਲਾਸ਼ੀ ਲੈਣ ‘ਤੇ ਗੱਡੀ ‘ਚੋਂ 2 ਕਿਲੋ ਅਫੀਮ ਬਰਾਮਦ ਹੋਈ ਅਤੇ ਫਿਰ ਪੁੱਛਗਿੱਛ ਦੌਰਾਨ ਮੁਲਜ਼ਮ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਟੀਮ ਨੇ ਉਸ ਦੇ ਘਰੋਂ 1 ਕਿਲੋ ਹੋਰ ਅਫੀਮ ਬਰਾਮਦ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਰਾਜਸਥਾਨ ਤੋਂ ਅਫੀਮ ਲਿਆਉਣ ਦੀ ਗੱਲ ਕਬੂਲ ਕੀਤੀ ਹੈ।

ਮੁਲਜ਼ਮ ਤੋਂ ਹੋਰ ਪੁੱਛਗਿੱਛ ਜਾਰੀ

ਉਨ੍ਹਾਂ ਦੱਸਿਆ ਕਿ ਦੋਸ਼ੀ, ਜਿਸ ਦੇ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਲਗਭਗ ਸੱਤ ਐਫਆਈਆਰ ਦਰਜ ਹਨ, ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਹੁਣ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ। ਸਰਾਭਾ ਨਗਰ ਥਾਣੇ ਵਿਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀ ਧਾਰਾ 18 (ਬੀ), 61, 85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਪਲਾਈ ਚੇਨ ਵਿੱਚ ਸ਼ਾਮਲ ਲੋਕਾਂ ਦਾ ਪਤਾ ਲਗਾਉਣ ਅਤੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।