Home Blog Page 1436

CRPF ਹੈੱਡ ਕਾਂਸਟੇਬਲ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ || Latest News

0

CRPF ਹੈੱਡ ਕਾਂਸਟੇਬਲ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38) ਨਾਗਾਲੈਂਡ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋ ਗਏ, ਜਿਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ਠਾਕੁਰਦੁਆਰੇ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਪਿੰਡ ਦੇ ਨਾਲ-ਨਾਲ ਇਲਾਕੇ ਦਾ ਮਾਹੌਲ ਗਮਗੀਨ ਹੋ ਗਿਆ। ਇਸ ਸਮੇਂ ਉਨ੍ਹਾਂ ਦੇ ਪੁੱਤਰਾਂ ਨੇ ਕਿਹਾ ਕਿ ਉਹ ਵੀ ਆਪਣੇ ਪਿਤਾ ਵਾਂਗ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਮਨੋਜ ਕੁਮਾਰ ਦੇ ਪਿਤਾ ਰਾਮ ਲਾਲ ਨੇ ਦੱਸਿਆ ਕਿ ਮਨੋਜ ਕੁਮਾਰ 2005 ਵਿੱਚ CRPF ਬਟਾਲੀਅਨ ਨੰਬਰ 173 ਬੀਐਨ ਵਿੱਚ ਭਰਤੀ ਹੋਇਆ ਸੀ। ਉਸ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਤਾਇਨਾਤੀ ਦੌਰਾਨ 20 ਸਾਲ ਸੇਵਾਵਾਂ ਨਿਭਾਈਆਂ ਸਨ। ਮਨੋਜ ਕੁਮਾਰ ਦੀ ਪਤਨੀ ਮੀਨਾ ਕੁਮਾਰੀ ਆਪਣੇ ਦੋ ਬੇਟਿਆਂ ਮਨੀਸ਼ ਕੁਮਾਰ (12) ਅਤੇ ਗੌਰਵ ਕੁਮਾਰ (11) ਦੇ ਨਾਲ ਪੱਛਮੀ ਬੰਗਾਲ ਦੇ ਸਿਲੀਗੁੜੀ ਵਿੱਚ ਰਹਿ ਰਹੀ ਸੀ, ਸਕੂਲ ਵਿੱਚ ਛੁੱਟੀ ਹੋਣ ਕਾਰਨ ਮਨੋਜ ਕੁਮਾਰ ਦਾ ਪਰਿਵਾਰ ਪਿੰਡ ਠਾਕੁਰਦੁਆਰੇ ਆਇਆ ਹੋਇਆ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ ||…

ਮ੍ਰਿਤਕ ਮਨੋਜ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ 22 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ 9 ਵਜੇ ਮਨੋਜ ਦਾ ਫੋਨ ਆਇਆ। ਉਨ੍ਹਾਂ ਨੇ ਕਿਹਾ ਕਿ ਮੈਂ ਬਿਲਕੁਲ ਠੀਕ ਹਾਂ। ਉਨ੍ਹਾਂ ਨੇ ਬੱਚੇ ਅਤੇ ਮੇਰੇ ਨਾਲ ਲੰਬੀ ਗੱਲਬਾਤ ਕੀਤੀ। ਸੱਸ ਅਤੇ ਸਹੁਰਾ ਘਰ ਨਹੀਂ ਸਨ, ਇਸ ਲਈ ਉਨ੍ਹਾਂ ਨੇ ਮੈਨੂੰ ਕਿਹਾ ਕਿ ਮਾਤਾ ਪਿਤਾ ਘਰ ਨਹੀਂ ਹਨ ਮੈਂ ਉਨ੍ਹਾਂ ਨਾਲ ਗੱਲ ਕਰਨੀ ਹੈ, ਜਦੋਂ ਉਹ ਸ਼ਾਮ ਨੂੰ ਘਰ ਆ ਜਾਣਗੇ ਤਾਂ ਮੈ ਫੋਨ ਕਰਾਂਗਾ, ਪਰ ਕੁਦਰਤ ਨੂ ਕੁਝ ਹੋਰ ਹੀ ਮਨਜ਼ੂਰ ਸੀ। ਕਰੀਬ ਡੇਢ ਘੰਟੇ ਬਾਅਦ ਡਿਊਟੀ ‘ਤੇ ਜਾਣ ਤੋਂ ਬਾਅਦ ਹੈੱਡ ਕਾਂਸਟੇਬਲ ਮਨੋਜ ਕੁਮਾਰ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ, ਇਕ ਭਰਾ, ਭੈਣ, ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

 

ਕਾਂਗਰਸ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਪੱਤਰ, ਕੀਤੀ ਇਹ ਮੰਗ || Latest News

0

ਕਾਂਗਰਸ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਪੱਤਰ, ਕੀਤੀ ਇਹ ਮੰਗ

ਕਾਂਗਰਸ ਨੇ ਵਿਧਾਨ ਸਭਾ ਸਪੀਕਰ ਨੂੰ ਰਿਮਾਈਂਡਰ ਭੇਜਿਆ ਹੈ। ਕਾਂਗਰਸ ਵੱਲੋਂ ਕਿਰਨ ਚੌਧਰੀ ਦੀ ਮੈਂਬਰਸ਼ਿਪ ਰੱਦ ਕਰਨ ਸਬੰਧੀ ਰਿਮਾਈਂਡਰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਰਨ ਚੌਧਰੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਜ਼ਿੰਬਾਬਵੇ ਖਿਲਾਫ T-20 ਸੀਰੀਜ਼ ਲਈ ਇੰਡੀਆ ਟੀਮ ਦੇ ਕਪਤਾਨ ਬਣੇ ਸ਼ੁਭਮਨ…

ਇਸ ਦੇ ਬਾਵਜੂਦ ਅੱਜ ਤੱਕ ਸਪੀਕਰ ਨੇ ਕਿਰਨ ਚੌਧਰੀ ਦੀ ਵਿਧਾਨ ਸਭਾ ਮੈਂਬਰੀ ਰੱਦ ਨਹੀਂ ਕੀਤੀ ਹੈ। ਕਾਂਗਰਸ ਨੇ ਇਸ ਨੂੰ ਦਲ-ਬਦਲੀ ਕਾਨੂੰਨ ਦੀ ਉਲੰਘਣਾ ਦੱਸਿਆ ਹੈ। ਵਿਧਾਨ ਸਭਾ ‘ਚ ਕਾਂਗਰਸ ਦੇ ਉਪ ਨੇਤਾ ਆਫਤਾਬ ਅਹਿਮਦ ਅਤੇ ਚੀਫ ਵ੍ਹਿਪ ਬੀ ਬੀ ਬੱਤਰਾ ਨੇ ਸਪੀਕਰ ਨੂੰ ਪੱਤਰ ਭੇਜਿਆ ਹੈ।

ਪੁਲਿਸ ਨੇ ਡਰੱਗ ਮਨੀ ਸਮੇਤ 2 ਤਸਕਰ ਕੀਤੇ ਗ੍ਰਿਫਤਾਰ || Latest News

0

ਪੁਲਿਸ ਨੇ ਡਰੱਗ ਮਨੀ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਤੋਂ ਇਕੱਠੀ ਹੋਈ ਰਕਮ ਹਵਾਲਾ ਰਾਹੀਂ ਪਾਕਿਸਤਾਨ ਭੇਜਦੇ ਸਨ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਆਲਟੋ ਕਾਰ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਕਾਰਵਾਈ ਕਰਦਿਆਂ ਜਗਨਨਾਥ ਸਿੰਘ (40) ਵਾਸੀ ਦਿੱਲੀ ਅਤੇ ਰਾਜ ਕੁਮਾਰ (42) ਵਾਸੀ ਸ਼ਾਹਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੋਵੇਂ ਫਰਵਰੀ 2024 ਤੋਂ ਪਾਕਿਸਤਾਨੀ ਸਮੱਗਲਰਾਂ ਲਈ ਕੰਮ ਕਰ ਰਹੇ ਸਨ।

ਇਸ ਦੇ ਨਾਲ ਹੀ ਮੁਲਜ਼ਮ ਹਵਾਲਾ ਰਾਹੀਂ ਪਾਕਿਸਤਾਨ ਪੈਸੇ ਭੇਜਦੇ ਸਨ। ਜਾਂਚ ਦੌਰਾਨ ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ 27 ਲੱਖ ਰੁਪਏ ਵੀ ਬਰਾਮਦ ਕੀਤੇ ਹਨ, ਜੋ ਕਿ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਪੈਦਾ ਹੋਏ ਸਨ।

ਇਸ ਮਾਮਲੇ ‘ਚ ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਡਰੱਗ ਮਨੀ ਦੀ ਕੁੱਲ 29.17 ਲੱਖ ਰੁਪਏ, ਡਰੱਗ 4.10 ਕਿਲੋਗ੍ਰਾਮ, ਦੋ ਪਿਸਤੌਲ, 45 ਜਿੰਦਾ ਕਾਰਤੂਸ ਅਤੇ 8 ਗੱਡੀਆਂ ਦੀ ਬਰਾਮਦਗੀ ਹੋਈ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਲਗਾਤਾਰ ਗ੍ਰਿਫ਼ਤਾਰੀਆਂ ਕਰ ਰਹੀ ਹੈ। ਇਸ ਪੂਰੇ ਮਾਮਲੇ ਦਾ ਸਰਗਨਾ ਰਣਜੀਤ ਸਿੰਘ ਉਰਫ਼ ਰਾਜਾ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿੰਬਾਬਵੇ ਖਿਲਾਫ T-20 ਸੀਰੀਜ਼ ਲਈ ਇੰਡੀਆ ਟੀਮ ਦੇ ਕਪਤਾਨ ਬਣੇ ਸ਼ੁਭਮਨ ਗਿੱਲ || Latest News

0

ਜ਼ਿੰਬਾਬਵੇ ਖਿਲਾਫ T-20 ਸੀਰੀਜ਼ ਲਈ ਇੰਡੀਆ ਟੀਮ ਦੇ ਕਪਤਾਨ ਬਣੇ ਸ਼ੁਭਮਨ ਗਿੱਲ

ਅਗਲੇ ਮਹੀਨੇ ਹੋਣ ਜਾ ਰਹੀ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ ਸਪੋਰਟਸ ਕਲੱਬ ਵਿਚ 5 ਟੀ-20 ਮੈਚਾਂ ਦੀ ਸੀਰੀਜ ਖੇਡੇਗੀ।

ਟੀ-20 ਵਰਲਡ ਕੱਪ ਵਿਚ ਟ੍ਰੈਵਲਿੰਗ ਰਿਜਰਵ ਰਹੇ ਸ਼ੁਭਮਨ ਗਿੱਲ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਕਪਤਾਨ ਬਣਾਇਆ ਗਿਆ ਹੈ। ਹਾਲਾਂਕਿ ਬੀਸੀਸੀਆਈ ਬੋਰਡ ਨੇ ਉਪ ਕਪਤਾਨ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ। ਸ਼ੁਭਮਨ ਗਿੱਲ ਭਾਰਤ ਦੇ ਓਵਰਆਲ 46ਵੇਂ ਕਪਤਾਨ ਬਣੇ ਹਨ। ਦੂਜੇ ਪਾਸੇ ਟੀ-20 ਫਾਰਮੇਟ ਵਿਚ ਭਾਰਤੀ ਟੀਮ ਦੇ 14ਵੇਂ ਕਪਤਾਨ ਹਨ।

ਇਹ ਵੀ ਪੜ੍ਹੋ : ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

ਭਾਰਤੀ ਟੀਮ ਨੇ ਆਖਰੀ ਵਾਰ 2022 ਵਿਚ ਜ਼ਿੰਬਾਬਵੇ ਦਾ ਦੌਰਾ ਕੀਤਾ ਸੀ। ਟੀਮ ਨੇ 3 ਵਨਡੇ ਮੈਚਾਂ ਦੀ ਸੀਰੀਜ ਖੇਡੀ ਸੀ। ਟੀਮ ਨੇ ਤਿੰਨੋਂ ਮੈਚ ਜਿੱਤ ਕੇ ਸੀਰੀਜ ‘ਤੇ 3-0 ਨਾਲ ਕਬਜ਼ਾ ਜਮਾਇਆ ਸੀ। ਆਖਰੀ ਟੀ-20 ਸੀਰੀਜ ਭਾਰਤ ਨੇ ਜ਼ਿੰਬਾਬਵੇ ਨੇ 2016 ਵਿਚ ਖੇਡੀ ਸੀ ਜਿਥੇ ਟੀਮ ਇੰਡੀਆ 2-1 ਤੋਂ ਜਿੱਤੀ ਸੀ।

ਵਿਜੀਲੈਂਸ ਬਿਓਰੋ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ || Punjab News

0

ਵਿਜੀਲੈਂਸ ਬਿਓਰੋ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਮਾਲੀਆ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਚ ਤਾਇਨਾਤ ਇਕ ਮਾਲੀਆ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਵਾਸੀ ਗੁਰਚੰਦ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਆਪਣਾ ਬਿਆਨ ਦਰਜ ਕਰਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਲਈ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12 ਹਜ਼ਾਰ ਰੁਪਏ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਦੀ ਮੰਗ ਕੀਤੀ ਹੈ ਪਰ 6000 ਰੁਪਏ ਵਿਚ ਗੱਲ ਤੈਅ ਹੋਈ। 1000 ਰੁਪਏ ਉਹ ਪਹਿਲਾਂ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ।

ਇਹ ਵੀ ਪੜ੍ਹੋ : ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

ਇਸ ਸਬੰਧੀ ਵਿਜੀਲੈਂਸ ਦੀ ਬਠਿੰਡਾ ਰੇਂਜ ਵਿਚ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਅੱਗੇ ਦੀ ਪੁੱਛਗਿਛ ਜਾਰੀ ਹੈ।

ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

0

ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਥਾਣਾ ਈ-ਡਵੀਜ਼ਨ ‘ਚ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੁਣ ਪੰਜਾਬ ਪੁਲਿਸ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਣ ਦੀ ਤਿਆਰੀ ਕਰ ਰਹੀ ਹੈ।

ਏਡੀਸੀਪੀ ਸਿਟੀ-1 ਦਰਪਨ ਆਹਲੂਵਾਲੀਆ ਨੇ ਕਿਹਾ ਹੈ ਕਿ ਅਰਚਨਾ ਮਕਵਾਨਾ ਨੂੰ ਸਿੱਧੇ ਤੌਰ ’ਤੇ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਉਸ ਨੂੰ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦਾ ਜਵਾਬ ਦੇਣ ਲਈ ਉਸ ਨੂੰ ਇੱਥੇ ਆਉਣਾ ਪਵੇਗਾ। ਜਾਂਚ ਪੂਰੀ ਹੋਣ ਅਤੇ ਦੋਸ਼ੀ ਸਾਬਤ ਹੋਣ ਤੋਂ ਬਾਅਦ ਹੀ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੱਕਾ ‘ਚ ਨਹੀਂ ਰੁਕ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਅਰਚਨਾ ਨੂੰ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਦਾ ਦੋਸ਼ੀ ਮੰਨਿਆ ਹੈ। ਅਰਚਨਾ ਨੇ ਇਸ ਦੀ ਫੋਟੋ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ। ਇਸ ਤੋਂ ਬਾਅਦ ਜਥੇਬੰਦੀ ਹਰਕਤ ਵਿੱਚ ਆਈ।

ਵੱਡੀ ਗਿਣਤੀ ਵਿਚ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। 21 ਜੂਨ ਨੂੰ ਇੱਥੇ ਇੱਕ ਸੋਸ਼ਲ ਮੀਡੀਆ ਇਨਫਲੁਐਂਸਰ ਨੇ ਯੋਗਾ ਕੀਤਾ ਸੀ, ਜਿਸ ਦਾ ਸਿੱਖਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਕੁਝ ਨਿਯਮ ਬਣਾਏ ਹਨ। ਹਰ ਸ਼ਰਧਾਲੂ ਲਈ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਹ ਨਿਯਮ ਇਸ ਲਈ ਬਣਾਏ ਗਏ ਹਨ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

ਜਾਣੋ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਬਣੇ ਨਿਯਮ

ਹਰਿਮੰਦਰ ਸਾਹਿਬ ਦੇ ਪਾਵਨ ਅਸਥਾਨ ਦੇ ਅੰਦਰ ਬੀੜੀ, ਸਿਗਰਟ, ਤੰਬਾਕੂ ਜਾਂ ਹੋਰ ਨਸ਼ੀਲੇ ਪਦਾਰਥ, ਚਿਊਇੰਗ ਗਮ, ਸਨਗਲਾਸ ਅਤੇ ਫੋਟੋਗ੍ਰਾਫੀ ਦੀ ਮਨਾਹੀ ਹੈ। ਪਰਿਕਰਮਾ ਵਿੱਚ ਵੀ ਫੋਟੋਗ੍ਰਾਫੀ ਨਹੀਂ ਕੀਤੀ ਜਾ ਸਕਦੀ।

ਫੋਟੋਗ੍ਰਾਫੀ ਦੀ ਇਜਾਜ਼ਤ ਸਿਰਫ਼ ਕੋਰੀਡੋਰ ਅਤੇ ਪਲਾਜ਼ਾ ਵਿੱਚ ਹੈ। ਵਿਸ਼ੇਸ਼ ਕਾਰਨਾਂ ਕਰਕੇ, ਹਰਿਮੰਦਰ ਸਾਹਿਬ ਦੇ ਅੰਦਰ ਫੋਟੋਗ੍ਰਾਫੀ ਲਈ ਸ਼੍ਰੋਮਣੀ ਕਮੇਟੀ ਦੇ ਚੇਅਰਮੈਨ/ਸਕੱਤਰ ਜਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੋਂ ਇਜਾਜ਼ਤ ਲਈ ਜਾ ਸਕਦੀ ਹੈ।
ਪਵਿੱਤਰ ਸਰੋਵਰ ਵਿੱਚ ਡੁਬਕੀ ਲਾਈ ਜਾ ਸਕਦੀ ਹੈ, ਪਰ ਸਾਬਣ ਜਾਂ ਸ਼ੈਂਪੂ ਦੀ ਵਰਤੋਂ ਨਹੀਂ ਕਰ ਸਕਦੇ। ਇਸ ਵਿੱਚ ਤੈਰਾਕੀ ਦੀ ਮਨਾਹੀ ਹੈ।
ਹਰਿਮੰਦਰ ਸਾਹਿਬ ਜਾਣ ਵਾਲੇ ਨੂੰ ਆਪਣਾ ਸਿਰ ਕਿਸੇ ਕੱਪੜੇ (ਰੁਮਾਲ, ਚੁੰਨੀ ਆਦਿ) ਨਾਲ ਢੱਕਣਾ ਹੋਵੇਗਾ। ਜੇ ਕਿਸੇ ਕੋਲ ਕੱਪੜੇ ਨਹੀਂ ਹਨ ਤਾਂ ਇਸ ਦੀ ਸਹੂਲਤ ਇੱਥੇ ਉਪਲਬਧ ਹੈ।

ਸਾਰੇ ਸ਼ਰਧਾਲੂਆਂ ਨੂੰ ਆਪਣੀਆਂ ਜੁੱਤੀਆਂ ਲਾਹੁਣੀਆਂ ਪੈਣਗੀਆਂ। ਇਸ ਤੋਂ ਬਾਅਦ ਟੈਂਕ ਵਿੱਚ ਚੱਲ ਕੇ ਅਤੇ ਪੈਰ ਧੋ ਕੇ ਹੀ ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਕਰਨਾ ਹੋਵੇਗਾ। ਹਰੇਕ ਪ੍ਰਵੇਸ਼ ਦੁਆਰ ‘ਤੇ ਜੁੱਤੀਆਂ ਅਤੇ ਸਮਾਨ ਲਈ ਮੁਫਤ ਸਟੋਰੇਜ ਹੈ।
ਪਾਵਨ ਅਸਥਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਮੋਬਾਈਲ ਫ਼ੋਨ ਬੰਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਜੀ” ਤੋਂ ਅੱਜ ਦਾ ਫੁਰਮਾਣ

0

ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਜੀ” ਤੋਂ ਅੱਜ ਦਾ ਫੁਰਮਾਣ

ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇੱਕ ਦੀ ਮੌਤ || Punjab News

0
A speeding car hit a bike in Jalandhar, one died

ਜਲੰਧਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਆਏ ਦਿਨ ਦੇਸ਼ ਭਰ ਵਿੱਚ ਸੜਕ ਹਾਦਸੇ ਵੱਧਦੇ ਜਾ ਰਹੇ ਹਨ ਜਿਸਦੇ ਚੱਲਦਿਆਂ ਪਤਾ ਨਹੀਂ ਕਿੰਨੇ ਹੀ ਨੌਜਵਾਨਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ | ਅਜਿਹਾ ਹੀ ਇੱਕ ਹੋਰ ਹਾਦਸਾ ਪੰਜਾਬ ਦੇ ਜਲੰਧਰ ਵਿੱਚ ਵਾਪਰਿਆ ਹੈ , ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ ਭਵੇ ਕਸ਼ਯਪ ਵਾਸੀ ਲੁਧਿਆਣਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ  ਕਾਰ ‘ਚ ਸਵਾਰ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਰਫਤਾਰ ਤੇਜ਼ ਹੋਣ ਕਾਰਨ ਦਰਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ

ਮਿਲੀ ਜਾਣਕਾਰੀ ਅਨੁਸਾਰ ਇੱਕ ਪਟਿਆਲਾ ਨੰਬਰ ਸਵਿਫਟ ਕਾਰ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੀ ਸੀ। ਜਦੋਂ ਗੱਡੀ ਗੁਰਾਇਆ ਦੇ ਮਾਹਲਾ ਪਿੰਡ ਦੇ ਗੇਟ ਨੇੜੇ ਨੈਸ਼ਨਲ ਹਾਈਵੇ 44 ਦੇ ਪੁੱਲ ਉਤਰ ਰਹੀ ਸੀ ਤਾਂ ਕਾਰ ਬੇਕਾਬੂ ਹੋ ਕੇ ਰੋਇਲ ਐਨਫੀਲਡ ਬੁਲਟ ਤੇ ਜਾ ਰਹੇ ਨੌਜਵਾਨ ਨਾਲ ਜਾ ਟਕਰਾਈ।  ਕਾਰ ਦੀ ਰਫਤਾਰ ਇੰਨੀ ਤੇਜ਼ ਸੀ ਕਿ ਕਾਰ ਨੈਸ਼ਨਲ ਹਾਈਵੇ 44 ਤੋਂ ਸਰਵਿਸ ਲੈਣ ਸਰਵਿਸ ਲੈਣ ਤੋਂ ਇੱਕ ਦਰਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ |

ਗੱਡੀ ਸਵਾਰ ਨੌਜਵਾਨ ਨੂੰ ਲੋਕਾਂ ਨੇ ਕੀਤਾ ਪੁਲਿਸ ਹਵਾਲੇ

ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਪਰ ਕਾਰ ਵਿੱਚ ਸਵਾਰ ਨੌਜਵਾਨ ਸੁਰੱਖਿਅਤ ਹੈ। ਜਦਕਿ ਫਗਵਾੜਾ ਸਾਈਡ ਤੋਂ ਲੁਧਿਆਣਾ ਵੱਲ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਸਭ ਤੋਂ ਬਾਅਦ ਗੱਡੀ ਸਵਾਰ ਨੌਜਵਾਨ ਨੂੰ ਲੋਕਾਂ ਨੇ ਬਾਹਰ ਕੱਢਿਆ ਜਿਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੱਕਾ ‘ਚ ਨਹੀਂ ਰੁਕ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ

ਨੌਜਵਾਨ ਨੇ ਦੱਸਿਆ ਕਿ ਉਹ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੇ ਸਨ। ਉਹ ਕਾਰ ਵਿੱਚ ਨਾਲ ਬੈਠਾ ਸੀ ਅਤੇ ਕਾਰ ਡਰਾਈਵਰ ਚਲਾ ਰਿਹਾ ਸੀ। ਨੌਜਵਾਨ ਦੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਲੱਗਾ ਕਿ ਕਾਰ ਕਿਵੇਂ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋਈ ਹੈ। ਪੁਲਿਸ ਵੱਲੋਂ ਕਾਰ ਸਵਾਰ ਕੋਮਲ ਸਿੰਘ ਪੁੱਤਰ ਅਮਰਜੀਤ ਵਾਸੀ ਪਟਿਆਲਾ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

ਮੱਕਾ ‘ਚ ਨਹੀਂ ਰੁਕ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ || Today News

0
The series of deaths of Haj pilgrims is not stopping in Mecca, the number has reached 1300.

ਮੱਕਾ ‘ਚ ਨਹੀਂ ਰੁਕ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ

ਹਰ ਜਗ੍ਹਾ ਅੱਤ ਦੀ ਗਰਮੀ ਪੈ ਰਹੀ ਹੈ ਜਿਸਦੇ ਚੱਲਦਿਆਂ ਸਾਊਦੀ ਅਰਬ ‘ਚ ਹੱਜ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਾਊਦੀ ਅਰਬ ਨੇ ਹੁਣ ਹੱਜ ਯਾਤਰਾ ਦੌਰਾਨ ਹੋਈਆਂ ਮੌਤਾਂ ਦੇ ਅੰਕੜਿਆਂ ਨੂੰ ਅਪਡੇਟ ਕੀਤਾ ਹੈ, ਜਿਸ ਮੁਤਾਬਕ ਹੁਣ ਤੱਕ 1300 ਹਾਜੀਆਂ ਦੀ ਗਰਮੀ ਕਾਰਨ ਮੌਤ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਮਰਨ ਵਾਲਿਆਂ ‘ਚ ਜ਼ਿਆਦਾਤਰ ਉਹ ਸਨ ਜੋ ਬਿਨਾਂ ਅਧਿਕਾਰਤ ਇਜਾਜ਼ਤ ਤੋਂ ਆਏ ਸਨ।

ਹੱਜ ਦੌਰਾਨ ਮਰਨ ਵਾਲਿਆਂ ਦੀ ਗਿਣਤੀ 1,301 ਹੋਈ

ਸਾਊਦੀ ਪ੍ਰੈੱਸ ਏਜੰਸੀ ਦੀ ਰਿਪੋਰਟ ‘ਚ ਲਿਖਿਆ ਹੈ, ‘ਅਫ਼ਸੋਸ ਦੀ ਗੱਲ ਹੈ ਕਿ ਹੱਜ ਦੌਰਾਨ ਮਰਨ ਵਾਲਿਆਂ ਦੀ ਗਿਣਤੀ 1,301 ਹੋ ਗਈ ਹੈ। ਇਨ੍ਹਾਂ ‘ਚੋਂ 83 ਫੀਸਦੀ ਲੋਕ ਅਜਿਹੇ ਸਨ ਜੋ ਬਿਨਾਂ ਇਜਾਜ਼ਤ ਤੋਂ ਹੱਜ ਯਾਤਰਾ ‘ਤੇ ਗਏ ਸਨ। ਇਹ ਲੋਕ ਕੜਾਕੇ ਦੀ ਗਰਮੀ ਵਿੱਚ ਪੈਦਲ ਲੰਬਾ ਸਫ਼ਰ ਤੈਅ ਕਰ ਰਹੇ ਸਨ। ਇਸ ਕਾਰਨ ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਏਐਫਪੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਸੀ ਕਿ ਹੱਜ ਯਾਤਰਾ ਦੌਰਾਨ ਹੁਣ ਤੱਕ 1100 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੱਜ ਦੌਰਾਨ ਮਰਨ ਵਾਲੇ ਸਭ ਤੋਂ ਵੱਧ ਲੋਕ 658 ਮਿਸਰੀ ਸਨ। ਇਨ੍ਹਾਂ ‘ਚੋਂ 630 ਬਿਨਾਂ ਮਨਜ਼ੂਰੀ ਦੇ ਪਹੁੰਚੇ ਸਨ। ਐਤਵਾਰ ਤੱਕ, ਸਾਊਦੀ ਸਰਕਾਰ ਨੇ ਅਧਿਕਾਰਤ ਤੌਰ ‘ਤੇ ਹੱਜ ਦੌਰਾਨ ਹੋਈਆਂ ਮੌਤਾਂ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਸੀ। ਹਾਲਾਂਕਿ ਸਾਊਦੀ ਸਰਕਾਰ ਨੇ ਮੰਨਿਆ ਸੀ ਕਿ 15 ਅਤੇ 16 ਜੂਨ ਨੂੰ ਹੱਜ ਯਾਤਰਾ ‘ਤੇ ਸਭ ਤੋਂ ਜ਼ਿਆਦਾ ਭੀੜ ਸੀ ਅਤੇ ਇਸ ਦੌਰਾਨ 577 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਉਸ ਸਮੇਂ ਹੋਈਆਂ ਜਦੋਂ ਸ਼ਰਧਾਲੂ ਸ਼ੈਤਾਨ ਨੂੰ ਪੱਥਰ ਮਾਰਨ ਦੀ ਰਸਮ ਨਿਭਾ ਰਹੇ ਸਨ।

ਹੱਜ ਵੀ ਇਸਲਾਮ ਦੇ 5 ਸਿਧਾਂਤਾਂ ਵਿੱਚੋਂ ਇੱਕ

ਸਾਊਦੀ ਅਰਬ ਦੇ ਸਿਹਤ ਮੰਤਰੀ ਫਾਹਦ ਅਲ-ਜਲਾਜ਼ੇਲ ਨੇ ਐਤਵਾਰ ਨੂੰ ਕਿਹਾ ਕਿ ਇਸ ਸਾਲ ਦੀ ਹੱਜ ਯਾਤਰਾ ਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਡੇ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅੱਲ੍ਹਾ ਮ੍ਰਿਤਕਾਂ ਨੂੰ ਮਾਫ਼ ਕਰੇ ਅਤੇ ਉਨ੍ਹਾਂ ਨੂੰ ਸਵਰਗ ਮਿਲੇ। ਹੱਜ ਵੀ ਇਸਲਾਮ ਦੇ 5 ਸਿਧਾਂਤਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਕੇਜਰੀਵਾਲ ਨੂੰ ਝਟਕਾ , ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ

ਇਸ ਵਾਰ 16 ਲੱਖ ਲੋਕ ਵਿਦੇਸ਼ ਤੋਂ ਪੁੱਜੇ ਸਾਊਦੀ ਅਰਬ

ਮਾਨਤਾ ਦੇ ਅਨੁਸਾਰ, ਕਿਸੇ ਵੀ ਮੁਸਲਮਾਨ ਨੂੰ ਆਪਣੇ ਜੀਵਨ ਵਿੱਚ ਘੱਟੋ ਘੱਟ ਇੱਕ ਵਾਰ ਹੱਜ ਕਰਨਾ ਚਾਹੀਦਾ ਹੈ। ਆਮ ਤੌਰ ‘ਤੇ ਹਰ ਸਾਲ 15 ਤੋਂ 20 ਲੱਖ ਲੋਕ ਹੱਜ ਯਾਤਰਾ ‘ਤੇ ਜਾਂਦੇ ਹਨ। ਇਹ ਗਿਣਤੀ ਇਸ ਸਾਲ 18 ਲੱਖ ਹੈ। ਦਰਅਸਲ, ਇਸ ਸਾਲ ਮੱਕਾ ‘ਚ ਤਾਪਮਾਨ 52 ਡਿਗਰੀ ਸੈਲਸੀਅਸ ਤੱਕ ਪਹੁੰਚ ਚੁੱਕਾ ਹੈ | ਇਸ ਵਾਰ 16 ਲੱਖ ਲੋਕ ਵਿਦੇਸ਼ ਤੋਂ ਸਾਊਦੀ ਅਰਬ ਹਨ। ਹੱਜ ਯਾਤਰਾ ਤੋਂ ਭਾਰਤ ਪਰਤੇ ਕਈ ਸ਼ਰਧਾਲੂਆਂ ਨੇ ਇਹ ਵੀ ਕਿਹਾ ਕਿ ਉਥੇ ਲੋਕ ਧੁੱਪ ਅਤੇ ਗਰਮੀ ਕਾਰਨ ਬੇਹੋਸ਼ ਹੋ ਰਹੇ ਹਨ। ਇਸ ਦੌਰਾਨ ਸਾਊਦੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਹੈ, ਜੋ ਕਿਸੇ ਹੋਰ ਕੰਮ ਲਈ ਸਾਊਦੀ ਅਰਬ ਆਏ ਸਨ। ਪਰ ਹੁਣ ਉਹ ਬਿਨਾਂ ਇਜਾਜ਼ਤ ਤੋਂ ਹੱਜ ਯਾਤਰਾ ਵਿਚ ਹਿੱਸਾ ਲੈ ਰਹੇ ਹਨ। ਇਨ੍ਹਾਂ ਲੋਕਾਂ ਵਿਚ ਮਿਸਰ ਤੋਂ ਆਏ ਲੋਕਾਂ ਦੀ ਗਿਣਤੀ ਜ਼ਿਆਦਾ ਹੈ।

ਸੁਪਰੀਮ ਕੋਰਟ ਦਾ ਕੇਜਰੀਵਾਲ ਨੂੰ ਝਟਕਾ , ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ || Latest News

0
The Supreme Court gave a blow to Kejriwal, refused to give immediate relief

ਸੁਪਰੀਮ ਕੋਰਟ ਦਾ ਕੇਜਰੀਵਾਲ ਨੂੰ ਝਟਕਾ , ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਤੋਂ ਦਿੱਲੀ ਦੇ CM ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ | ਦਰਅਸਲ , ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਨੇ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਮਿਲੀ ਜ਼ਮਾਨਤ ‘ਤੇ ਰੋਕ ਲਗਾਉਣ ਦੇ ਦਿੱਲੀ ਹਾਈਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਹਾਈ ਕੋਰਟ ’ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਅਤੇ ਉਸ ਦਾ ਹੁਕਮ ਪਹਿਲਾਂ ਆਉਣ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ’ਤੇ 26 ਜੂਨ ਨੂੰ ਸੁਣਵਾਈ ਕਰੇਗੀ।

ਹਾਈ ਕੋਰਟ ਉਨ੍ਹਾਂ ਦੀ ਸਟੇਅ ਪਟੀਸ਼ਨ ‘ਤੇ ਸੁਣਾਉਣ ਵਾਲੀ ਆਪਣਾ ਫੈਸਲਾ

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਸਿੰਘਵੀ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਈਡੀ ਕੇਸ ਵਿੱਚ ਜ਼ਮਾਨਤ ਦੇ ਹੁਕਮਾਂ ’ਤੇ ਹਾਈ ਕੋਰਟ ਦੀ ਰੋਕ ਹਟਾਉਣ ਦੀ ਬੇਨਤੀ ਕੀਤੀ ਸੀ। ਈਡੀ ਵੱਲੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਹਾਈ ਕੋਰਟ ਉਨ੍ਹਾਂ ਦੀ ਸਟੇਅ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਣ ਵਾਲੀ ਹੈ।

ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਆ ਸਕਦੇ ਸੀ ਬਾਹਰ

ਇਸ ‘ਤੇ ਸੁਪਰੀਮ ਕੋਰਟ ਨੇ ਅਭਿਸ਼ੇਕ ਸਿੰਘਵੀ ਨੂੰ ਕਿਹਾ ਕਿ ਜੇਕਰ ਉਹ ਹਾਈਕੋਰਟ ਦੇ ਸਟੇਅ ਆਰਡਰ ਦੇ ਖਿਲਾਫ ਮੁੱਖ ਮੰਤਰੀ ਕੇਜਰੀਵਾਲ ਦੀ ਪਟੀਸ਼ਨ ‘ਤੇ ਕੋਈ ਆਦੇਸ਼ ਦਿੰਦੀ ਹੈ ਤਾਂ ਇਹ ਕੇਸ ਨਾਲ ਪੱਖਪਾਤ ਹੋਵੇਗਾ। ਧਿਆਨਯੋਗ ਹੈ ਕਿ ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਉਹ ਪਿਛਲੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਸੀ, ਪਰ ਹਾਈ ਕੋਰਟ ਨੇ ਸੰਘੀ ਜਾਂਚ ਏਜੰਸੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਉਸ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ।

20 ਜੂਨ ਨੂੰ ਕੇਜਰੀਵਾਲ ਨੂੰ ਦਿੱਤੀ ਸੀ ਜ਼ਮਾਨਤ

ਦੱਸ ਦਈਏ ਕਿ ਹੇਠਲੀ ਅਦਾਲਤ ਨੇ 20 ਜੂਨ ਨੂੰ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ, ਪਰ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਇਸ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਜਿਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਉਸ ਨੂੰ ਅਗਲੇ ਹੁਕਮਾਂ ਤੱਕ ਲਾਗੂ ਨਹੀਂ ਕੀਤਾ ਜਾ ਸਕਦਾ। ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ 24 ਜੂਨ ਤੱਕ ਲਿਖਤੀ ਬਹਿਸ ਦਾਇਰ ਕਰਨ ਲਈ ਕਿਹਾ ਸੀ। ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਲਈ 10 ਜੁਲਾਈ ਦੀ ਤਰੀਕ ਤੈਅ ਕੀਤੀ ਹੈ।