Home Blog Page 1442

ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ || Latest News

0

ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ

ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ‘ਚ ਪੁਲਿਸ ਸੁਰੱਖਿਆ ਨਹੀਂ ਮਿਲੇਗੀ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮਗਰੋਂ ਪੰਜਾਬ ਸਰਕਾਰ ਨੇ ਉਕਤ ਲੋਕਾਂ ਨੂੰ ਮਿਲਣ ਵਾਲੀ ਸੁਰੱਖਿਆ ਦੇ ਨਿਯਮਾਂ ‘ਚ ਬਦਲਾਅ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨਵੀਂ ਐੱਸ. ਓ. ਪੀ. (ਸਟੈਂਡਰਡ ਆਪਰੇਟਿੰਗ ਪ੍ਰਾਸੈੱਸ) ਜਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਐੱਸ. ਓ. ਪੀ. ਜੁਲਾਈ ਤੋਂ ਲਾਗੂ ਹੋਵੇਗੀ।

ਪੰਜਾਬ ਦੇ DGP ਨੇ ਸੁਣਵਾਈ ਦੌਰਾਨ ਐੱਸ. ਓ. ਪੀ. ਅਦਾਲਤ ਨੂੰ ਸੌਂਪੀ ਹੈ। ਡੀ. ਜੀ. ਪੀ. ਨੇ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਕਿ ਜਿਨ੍ਹਾਂ ਲੋਕਾਂ ਦੀ ਆਮਦਨ 3 ਲੱਖ ਤੋਂ ਜ਼ਿਆਦਾ ਹੈ ਅਤੇ 3 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ ਹੈ, ਉਨ੍ਹਾਂ ਨੂੰ ਪੁਲਿਸ ਸੁਰੱਖਿਆ ਲੈਣ ਦੇ ਬਦਲੇ ਹਰ ਮਹੀਨੇ ਸਰਕਾਰ ਨੂੰ ਭੁਗਤਾਨ ਕਰਨਾ ਪਵੇਗਾ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵੀਂ ਐੱਸ. ਓ. ਪੀ. ਧਾਰਮਿਕ ਸੰਸਥਾਵਾਂ, ਉਨ੍ਹਾਂ ਦੇ ਨੇਤਾਵਾਂ, ਰਾਜਨੇਤਾਵਾਂ, ਜੋ ਜਨਤਕ ਅਹੁਦਿਆਂ ‘ਤੇ ਨਹੀਂ ਹਨ, ਕਾਰੋਬਾਰੀਆਂ ਅਤੇ ਫਿਲਮ ਇੰਡਸਟਰੀ ਨਾਲ ਜੁੜੇ ਲੋਕਾਂ ‘ਤੇ ਲਾਗੂ ਹੋਵੇਗੀ ਪਰ ਸੀਨੀਅਰ ਅਧਿਕਾਰੀਆਂ, ਮੰਤਰੀਆਂ ਵਿਧਾਇਕਾਂ, ਜੱਜਾਂ, ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਮੁਖੀਆ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਅੱਜ NEET ‘ਚ ਧਾਂਦਲੀ ਦੇ ਵਿਰੋਧ ‘ਚ ਕਰੇਗੀ ਪ੍ਰਦਰਸ਼ਨ…

ਹਾਈਕੋਰਟ ‘ਚ ਇਕ ਮਾਮਲੇ ਦੀ ਸੁਣਵਾਈ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ‘ਚ 900 ਲੋਕਾਂ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ ਹੈ ਅਤੇ ਇਨ੍ਹਾਂ ‘ਚੋਂ ਸਿਰਫ਼ 39 ਲੋਕ ਹੀ ਸੁਰੱਖਿਆ ਦੇ ਬਦਲੇ ਸਰਕਾਰ ਨੂੰ ਪੈਸੇ ਦਿੰਦੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਕਿ ਸੁਰੱਖਿਆ ਮੰਗਣ ਵਾਲੇ ਵਿਅਕਤੀ ਦਾ ਪਿਛਲਾ ਅਪਰਾਧਿਕ ਰਿਕਾਰਡ ਵੀ ਦੇਖਿਆ ਜਾਵੇਗਾ ਅਤੇ ਜਿਹੜੇ ਲੋਕ ਨਫ਼ਰਤ ਭਰੇ ਭਾਸ਼ਣ, ਭੜਕਾਊ ਭਾਸ਼ਣ, ਭੰਨਤੋੜ, ਜਾਤੀ ਅਤੇ ਭਾਈਚਾਰੇ ਦੇ ਆਧਾਰ ‘ਤੇ ਲੋਕਾਂ ‘ਚ ਨਫ਼ਰਤ ਫੈਲਾਉਣ ਦੇ ਦੋਸ਼ੀ ਹਨ, ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਜਾ ਸਕਦੀ ਹੈ ਜਾਂ ਉਨ੍ਹਾਂ ਨੂੰ ਦਿੱਤੀ ਸੁਰੱਖਿਆ ਬਦਲੇ ਉਨ੍ਹਾਂ ਤੋਂ ਸੁਰੱਖਿਆ ਮੰਗਣ ਦੇ ਨਾਲ ਹੀ ਵਸੂਲੀ ਕੀਤੀ ਜਾ ਸਕਦੀ ਹੈ।

ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ: PSEB ਨੇ 10ਵੀਂ ਤੇ 12ਵੀਂ ਦੀਆਂ ਜਮਾਤਾਂ ਲਈ ਡੇਟਸ਼ੀਟ ਕੀਤੀ ਜਾਰੀ || Latest News

0

ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ: PSEB ਨੇ 10ਵੀਂ ਤੇ 12ਵੀਂ ਦੀਆਂ ਜਮਾਤਾਂ ਲਈ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ ਹੋਵੇਗੀ। ਇਹ ਪ੍ਰੀਖਿਆ 22 ਜੁਲਾਈ ਤੋਂ 26 ਜੁਲਾਈ ਦਰਮਿਆਨ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ srsecconduct.pseb@punjab.gov.in ‘ਤੇ ਅਪਲੋਡ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਸਵਾਰੀਆਂ ਨਾਲ ਭਰੀ ਬੱਸ ਪ/ਲਟੀ, ਬੱਸ ਡ੍ਰਾਈਵਰ ਸਮੇਤ 4 ਲੋਕਾਂ ਦੀ…

ਬੋਰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 12 ਜੁਲਾਈ ਤੱਕ ਚੱਲਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 17 ਜੁਲਾਈ ਦਰਮਿਆਨ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 17 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 20 ਜੁਲਾਈ ਤੱਕ ਹੋਣਗੀਆਂ। ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਕਾਰਨ 10 ਤਰੀਕ ਨੂੰ ਹੋਣ ਵਾਲੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਜਿਸ ਦੀ ਪ੍ਰੀਖਿਆ ਦੇ ਆਖਰੀ ਦਿਨ ਕਰਵਾਈ ਜਾਵੇਗੀ। ਬੋਰਡ ਵੱਲੋਂ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

12ਵੀਂ ਜਮਾਤ ਦੀ ਭੂਗੋਲ ਪ੍ਰੀਖਿਆ PSEB ਵੱਲੋਂ ਨਹੀਂ ਕਰਵਾਈ ਜਾਵੇਗੀ, ਸਕੂਲ ਆਪਣੇ ਪੱਧਰ ‘ਤੇ ਪ੍ਰੀਖਿਆ ਕਰ ਸਕਣਗੇ। ਵੋਕੇਸ਼ਨਲ ਸਟਰੀਮ ਦੀ ਨੌਕਰੀ ਸਬੰਧੀ ਸਿਖਲਾਈ ਨਵੰਬਰ ਦੇ ਪਹਿਲੇ ਮਹੀਨੇ ਅਤੇ ਦਸੰਬਰ ਦੇ ਅੰਤ ਵਿੱਚ ਕਰਵਾਈ ਜਾਵੇਗੀ। ਇਹ ਸਿਖਲਾਈ 21 ਦਿਨਾਂ ਤੱਕ ਚੱਲੇਗੀ। NSQF ਲਿਖਤੀ ਪ੍ਰੀਖਿਆ ਤੋਂ ਤੁਰੰਤ ਬਾਅਦ ਨੌਕਰੀ ਦੀ ਸਿਖਲਾਈ ‘ਤੇ ਸੱਤ ਦਿਨ ਹੋਣਗੇ। ਸਕੂਲ ਆਪਣੇ ਪੱਧਰ ’ਤੇ ਇਸ ਸਬੰਧੀ ਪ੍ਰਬੰਧ ਕਰਨਗੇ।

ਪੰਜਾਬ ਕਾਂਗਰਸ ਅੱਜ NEET ‘ਚ ਧਾਂਦਲੀ ਦੇ ਵਿਰੋਧ ‘ਚ ਕਰੇਗੀ ਪ੍ਰਦਰਸ਼ਨ || Latest News

0

ਪੰਜਾਬ ਕਾਂਗਰਸ ਅੱਜ NEET ‘ਚ ਧਾਂਦਲੀ ਦੇ ਵਿਰੋਧ ‘ਚ ਕਰੇਗੀ ਪ੍ਰਦਰਸ਼ਨ

ਪੰਜਾਬ ਕਾਂਗਰਸ ਅੱਜ NEET ਪ੍ਰੀਖਿਆ ‘ਚ ਧਾਂਦਲੀ ਦੇ ਖਿਲਾਫ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰੇਗੀ। ਇਸ ਮੌਕੇ ਪਾਰਟੀ ਦੇ ਚੰਡੀਗੜ੍ਹ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਸ ਵਿੱਚ ਸਾਰੇ ਜ਼ਿਲ੍ਹਾ ਮੁਖੀ, ਬਲਾਕ ਪ੍ਰਧਾਨ, ਹਲਕਾ ਇੰਚਾਰਜ ਅਤੇ ਕੋਆਰਡੀਨੇਟਰ ਸ਼ਾਮਲ ਹੋਣਗੇ।

ਇਹ ਪ੍ਰਦਰਸ਼ਨ ਸਵੇਰੇ ਕਰੀਬ ਸਾਢੇ 10 ਵਜੇ ਸ਼ੁਰੂ ਹੋਵੇਗਾ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਦਾ ਕਹਿਣਾ ਹੈ ਕਿ NEET ਪ੍ਰੀਖਿਆ ਵਿੱਚ ਧਾਂਦਲੀ ਬਹੁਤ ਵੱਡੀ ਹੈ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਜੋ ਵੀ ਇਸ ਵਿੱਚ ਸ਼ਾਮਲ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਰਖਿਆ ਗਿਆ ਹੈ। ਅਜਿਹੇ ‘ਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਲਈ ਚੰਡੀਗੜ੍ਹ ਪੁਲਿਸ ਵੀ ਚੌਕਸ ਹੈ। ਪੁਲਿਸ ਨੇ ਉੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਵੱਲੋਂ ਹਰ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਲੋਕਾਂ ‘ਤੇ ਹਮਲਾ ਨਹੀਂ ਹੋਣ ਦਿੱਤਾ ਜਾਵੇਗਾ।

ਜਿਸ ਤਰ੍ਹਾਂ ਕਾਂਗਰਸ ਨੇ ਲੋਕ ਸਭਾ ਚੋਣਾਂ ‘ਚ ਸੂਬੇ ‘ਚ ਸੱਤ ਸੀਟਾਂ ਜਿੱਤੀਆਂ ਹਨ। ਉਦੋਂ ਤੋਂ ਕਾਂਗਰਸ ਨੂੰ ਆਕਸੀਜਨ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸੀ ਆਗੂ ਵੀ ਹੁਣ ਹਮਲਾਵਰ ਰਵੱਈਏ ਵਿੱਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਹੈ। ਨਾਲ ਹੀ ਆਉਣ ਵਾਲੀਆਂ ਉਪ ਚੋਣਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਈ ਗਈ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਹੁਣ ਪਾਰਟੀ ਦੇ ਨਤੀਜੇ ਸੁਧਰਣਗੇ। ਸੱਤਾ ਵਿੱਚ ਬੈਠੇ ਲੋਕਾਂ ਨੇ ਆਮ ਆਦਮੀ ਨੂੰ ਸਮਝ ਲਿਆ ਹੈ।

ਸਵਾਰੀਆਂ ਨਾਲ ਭਰੀ ਬੱਸ ਪ/ਲਟੀ, ਬੱਸ ਡ੍ਰਾਈਵਰ ਸਮੇਤ 4 ਲੋਕਾਂ ਦੀ ਮੌ.ਤ || Latest News

0

ਸਵਾਰੀਆਂ ਨਾਲ ਭਰੀ ਬੱਸ ਪ/ਲਟੀ, ਬੱਸ ਡ੍ਰਾਈਵਰ ਸਮੇਤ 4 ਲੋਕਾਂ ਦੀ ਮੌ.ਤ

ਸ਼ਿਮਲਾ ‘ਚ ਭਿਆਨਕ ਹਾਦਸਾ ਵਾਪਰ ਗਿਆ ਹੈ।ਜਾਣਕਾਰੀ ਅਨੁਸਾਰ ਸ਼ਿਮਲਾ ਜ਼ਿਲ੍ਹੇ ਦੇ ਜੁਬਲ ਵਿੱਚ ਅੱਜ ਸਵੇਰੇ HRTC ਦੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ‘ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਦੇਸ਼ ਭਰ ‘ਚ ਮਨਾਇਆ ਜਾ ਰਿਹਾ ਅੰਤਰਰਾਸ਼ਟਰੀ ਯੋਗਾ ਦਿਵਸ , PM ਮੋਦੀ ਨੇ ਸ਼੍ਰੀਨਗਰ ਤੋਂ ਦੁਨੀਆ ਨੂੰ ਦਿੱਤਾ ਸੰਦੇਸ਼ || Latest News

ਇਸ ਹਾਦਸੇ ਦੇ ਸਮੇਂ ਬੱਸ ਵਿੱਚ ਡਰਾਈਵਰ ਅਤੇ ਕੰਡਕਟਰ ਸਮੇਤ ਕੁੱਲ 7 ਲੋਕ ਸਵਾਰ ਸਨ। ਜਾਣਕਾਰੀ ਅਨੁਸਾਰ ਐਚਆਰਟੀਸੀ ਦੇ ਰੋਹੜੂ ਡਿਪੂ ਦੀ ਬੱਸ ਸਵੇਰੇ 7 ਵਜੇ ਜੁਬਲ ਦੇ ਕੁਡੂ ਤੋਂ ਗਿਲਟਾਡੀ ਲਈ ਰਵਾਨਾ ਹੋਈ ਸੀ। ਕੁਡੂ ਤੋਂ ਸਿਰਫ 3 ਕਿਲੋਮੀਟਰ ਦੀ ਦੂਰੀ ‘ਤੇ ਪਹੁੰਚਣ ਤੋਂ ਬਾਅਦ, ਬੱਸ ਸਵੇਰੇ 7.10 ਵਜੇ ਦੇ ਕਰੀਬ ਚੌੜੀ ਕੰਚ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਢਾਂਕ ਤੋਂ ਲਗਭਗ 100 ਮੀਟਰ ਹੇਠਾਂ ਇਕ ਹੋਰ ਸੜਕ ‘ਤੇ ਜਾ ਡਿੱਗੀ।

ਪਹਾੜੀ ਦੇ ਉੱਪਰ ਸੜਕ ਤੋਂ ਡਿੱਗਣ ਤੋਂ ਬਾਅਦ, ਇਹ ਹੇਠਾਂ ਵਾਲੀ ਸੜਕ ‘ਤੇ ਜਾ ਕੇ ਰੁਕ ਗਈ, ਜਿੱਥੇ ਬੱਸ ਦਾ ਅੱਧਾ ਹਿੱਸਾ ਹਵਾ ਵਿੱਚ ਲਟਕ ਰਿਹਾ ਸੀ। ਜੇਕਰ ਬੱਸ ਇੱਥੋਂ ਟੋਏ ਵਿੱਚ ਜਾ ਡਿੱਗੀ ਹੁੰਦੀ ਤਾਂ ਹਾਦਸਾ ਹੋਰ ਵੀ ਭਿਆਨਕ ਹੋ ਸਕਦਾ ਸੀ। ਸਥਾਨਕ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਅਤੇ ਪੁਲਸ ਦੀ ਮਦਦ ਨਾਲ ਜ਼ਖਮੀਆਂ ਨੂੰ ਰੋਹੜੂ ਹਸਪਤਾਲ ਪਹੁੰਚਾਇਆ। ਕੁਝ ਸਮੇਂ ਵਿੱਚ ਲਾਸ਼ਾਂ ਦਾ ਪੋਸਟਮਾਰਟਮ ਰੋਹੜੂ ਵਿੱਚ ਵੀ ਕਰਵਾਇਆ ਜਾਵੇਗਾ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਐਸਡੀਐਮ ਜੁਬਲ ਰਾਜੀਵ ਸਾਂਖਯਾਨ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 7.10 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਡਰਾਈਵਰ-ਕੰਡਕਟਰ ਸਮੇਤ ਕੁੱਲ 7 ਲੋਕ ਸਵਾਰ ਸਨ। ਇਸ ‘ਚ 4 ਦੀ ਮੌਤ ਹੋ ਗਈ ਹੈ, ਜਦਕਿ 3 ਗੰਭੀਰ ਰੂਪ ਨਾਲ ਜ਼ਖਮੀ ਹਨ। ਉਨ੍ਹਾਂ ਕਿਹਾ ਕਿ ਦੋ ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈਜੀਐਮਸੀ ਸ਼ਿਮਲਾ ਰੈਫਰ ਕਰਨਾ ਪੈ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਗਿਲਟਾਡੀ ਤੋਂ ਯਾਤਰੀਆਂ ਨੂੰ ਲੈਣ ਜਾ ਰਹੀ ਸੀ। ਇਹ ਬੱਸ ਰੋਜ਼ਾਨਾ 45-50 ਤੋਂ ਵੱਧ ਸਵਾਰੀਆਂ ਨੂੰ ਵਾਪਸੀ ਦੇ ਸਫ਼ਰ ‘ਤੇ ਲੈ ਕੇ ਜਾਂਦੀ ਹੈ। ਅਜਿਹੇ ‘ਚ ਜੇਕਰ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰ ਜਾਂਦਾ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ।

ਦੇਸ਼ ਭਰ ‘ਚ ਮਨਾਇਆ ਜਾ ਰਿਹਾ ਅੰਤਰਰਾਸ਼ਟਰੀ ਯੋਗਾ ਦਿਵਸ , PM ਮੋਦੀ ਨੇ ਸ਼੍ਰੀਨਗਰ ਤੋਂ ਦੁਨੀਆ ਨੂੰ ਦਿੱਤਾ ਸੰਦੇਸ਼ || Latest News

0
International Yoga Day being celebrated across the country, PM Modi gave a message to the world from Srinagar

ਦੇਸ਼ ਭਰ ‘ਚ ਮਨਾਇਆ ਜਾ ਰਿਹਾ ਅੰਤਰਰਾਸ਼ਟਰੀ ਯੋਗਾ ਦਿਵਸ , PM ਮੋਦੀ ਨੇ ਸ਼੍ਰੀਨਗਰ ਤੋਂ ਦੁਨੀਆ ਨੂੰ ਦਿੱਤਾ ਸੰਦੇਸ਼

ਯੋਗਾ ਕਰਨ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ ਉੱਥੇ ਹੀ ਮਨ ਵੀ ਚੁਸਤ ਰਹਿੰਦਾ ਹੈ ਜਿਸਦੇ ਚੱਲਦਿਆਂ ਅੱਜ ਦੇਸ਼ ਭਰ ‘ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ ਸ੍ਰੀਨਗਰ ਵਿੱਚ ਹਨ। ਇਸ ਤੋਂ ਇਲਾਵਾ ਕਈ ਕੇਂਦਰੀ ਮੰਤਰੀ ਵੱਖ-ਵੱਖ ਥਾਵਾਂ ‘ਤੇ ਯੋਗ ਪ੍ਰੋਗਰਾਮਾਂ ‘ਚ ਹਿੱਸਾ ਲੈ ਰਹੇ ਹਨ। ਫੌਜ ਦੇ ਜਵਾਨਾਂ ਤੋਂ ਲੈ ਕੇ ਸਕੂਲੀ ਬੱਚਿਆਂ ਅਤੇ ਇੱਥੋਂ ਤੱਕ ਕਿ ਆਮ ਨਾਗਰਿਕਾਂ ਤੱਕ ਹਰ ਕੋਈ ਯੋਗ ਦਿਵਸ ਮਨਾ ਰਿਹਾ ਹੈ।

ਮੌਸਮ ਖਰਾਬ ਹੋਣ ਕਾਰਨ ਪ੍ਰੋਗਰਾਮ ਵਿੱਚ ਪਿਆ ਵਿਘਨ

ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਨਗਰ ਵਿੱਚ ਯੋਗ ਦਿਵਸ ਮਨਾ ਰਹੇ ਹਨ। ਉਨ੍ਹਾਂ ਨੇ ਇੱਥੇ ਡਲ ਝੀਲ ਦੇ ਕੰਢੇ 7000 ਲੋਕਾਂ ਨਾਲ ਯੋਗਾ ਕਰਨਾ ਸੀ ਪਰ ਮੌਸਮ ਖਰਾਬ ਹੋਣ ਕਾਰਨ ਪ੍ਰੋਗਰਾਮ ਵਿੱਚ ਵਿਘਨ ਪੈ ਗਿਆ। ਪ੍ਰੋਗਰਾਮ ਨੂੰ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੀਐਮ ਮੋਦੀ ਦਾ ਇੱਥੇ ਸੰਬੋਧਨ ਹੋਇਆ |

ਅੰਤਰਰਾਸ਼ਟਰੀ ਯੋਗ ਦਿਵਸ ਨੇ 10 ਸਾਲਾਂ ਦੀ ਇਤਿਹਾਸਕ ਯਾਤਰਾ ਕੀਤੀ ਪੂਰੀ

ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ, ‘ਅੰਤਰਰਾਸ਼ਟਰੀ ਯੋਗ ਦਿਵਸ ਨੇ 10 ਸਾਲਾਂ ਦੀ ਇਤਿਹਾਸਕ ਯਾਤਰਾ ਪੂਰੀ ਕੀਤੀ ਹੈ। 2014 ਵਿੱਚ, ਮੈਂ ਸੰਯੁਕਤ ਰਾਸ਼ਟਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਪ੍ਰਸਤਾਵ ਕੀਤਾ। ਭਾਰਤ ਦੇ ਇਸ ਪ੍ਰਸਤਾਵ ਨੂੰ 177 ਦੇਸ਼ਾਂ ਨੇ ਸਮਰਥਨ ਦਿੱਤਾ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਸੀ। ਉਦੋਂ ਤੋਂ ਹੀ ਯੋਗ ਦਿਵਸ ਲਗਾਤਾਰ ਨਵੇਂ ਰਿਕਾਰਡ ਬਣਾਉਂਦਾ ਜਾ ਰਿਹਾ ਹੈ। ਅੱਜ ਦੁਨੀਆ ਭਰ ਵਿੱਚ ਯੋਗਾ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਯੋਗਾ ਪ੍ਰਤੀ ਖਿੱਚ ਵਧ ਰਹੀ ਹੈ।

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 8 ਗ੍ਰਿਫਤਾਰ || Punjab News

0

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 8 ਗ੍ਰਿਫਤਾਰ

ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿਨ੍ਹਾਂ ਵਿੱਚ ਪਾਕਿਸਤਾਨ ਦਾ ਬਣਿਆ ਜ਼ਿਗਾਨਾ ਪਿਸਤੌਲ ਅਤੇ .32 ਬੋਰ ਦਾ ਪਿਸਤੌਲ ਸ਼ਾਮਲ ਹੈ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋਂ ਸੱਤ ਵਾਹਨ :- ਹੁੰਡਈ ਵਰਨਾ, ਮਹਿੰਦਰਾ ਥਾਰ, ਹੁੰਡਈ ਆਈ-20, ਮਾਰੂਤੀ ਸਵਿਫਟ ਡਿਜ਼ਾਇਰ, ਮਾਰੂਤੀ ਜ਼ੈਨ, ਐਕਟਿਵਾ ਸਕੂਟਰ ਅਤੇ ਸਪਲੈਂਡਰ ਮੋਟਰਸਾਈਕਲ , ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ : ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ…

ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਸਬੰਧਾਂ ਅਤੇ ਹਵਾਲਾ ਗਤੀਵਿਧੀਆਂ ਵਿੱਚ ਸ਼ਾਮਲ ਹੋਰ ਗਿਰੋਹਾਂ ਨੂੰ ਫੜਨ ਲਈ ਮੁਹਿੰਮ ਅਜੇ ਵੀ ਜਾਰੀ ਹੈ।

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਬਾਰੀਕੀ ਨਾਲ ਅਗਲੀਆਂ -ਪਿਛਲੀਆਂ ਕੜੀਆਂ ਫਰੋਲਣ ਤੋਂ ਬਾਅਦ ਇੱਕ ਸਥਾਨਕ ਨਸ਼ਾ ਤਸਕਰ ਰਜਿੰਦਰ ਉਰਫ਼ ਰਾਜਾ (22) ਵਾਸੀ ਪਿੰਡ ਘਰਿੰਡਾ, ਅੰਮ੍ਰਿਤਸਰ ਦੀ ਗ੍ਰਿਫਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜ਼ਿਕਰਯੋਗ ਹੈ ਕਿ ਉਕਤ ਨਸ਼ਾ ਤਸਕਰ ਨੂੰ 500 ਗ੍ਰਾਮ ਹੈਰੋਇਨ, 40,000 ਰੁਪਏ ਡਰੱਗ ਮਨੀ , ਵਰਨਾ ਕਾਰ ਅਤੇ ਇੱਕ ਪਿਸਤੌਲ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮ ਰਜਿੰਦਰ ਰਾਜਾ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਵੀ ਇਰਾਦਾ-ਕਤਲ ਕੇਸ ਵਿੱਚ ਲੋੜੀਂਦਾ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਸੀ.ਆਈ.ਏ 1 ਦੀ ਟੀਮ ਅਤੇ ਪੁਲਿਸ ਥਾਣਾ ਇਸਲਾਮਾਬਾਦ ਦੀ ਟੀਮ ਨੇ ਏ.ਡੀ.ਸੀ.ਪੀ ਜ਼ੋਨ- 1 ਡਾ: ਦਰਪਣ ਆਹਲੂਵਾਲੀਆ ਅਤੇ ਏ.ਡੀ.ਸੀ.ਪੀ. ਡਿਟੈਕਟਿਵ ਨਵਜੋਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਰਜਿੰਦਰ ਰਾਜਾ ਦੀਆਂ ਅਗਲੇਰੀਆਂ -ਪਿਛਲੇਰੀਆਂ ਕੜੀਆਂ ਦੀ ਜਾਂਚ ਤੋਂ ਬਾਅਦ ਇਹ ਪਾਇਆ ਕਿ ਉਹ ਸਾਜ਼ਿਸਕਰਤਾ ਰਣਜੀਤ ਸਿੰਘ ਉਰਫ਼ ਕਾਕਾ ਦੇ ਸੰਪਰਕ ਵਿੱਚ ਸੀ।

ਉਨ੍ਹਾਂ ਦੱਸਿਆ ਕਿ ਵਿੱਤੀ ਟਰਾਇਲ ਅਤੇ ਤਕਨੀਕੀ ਜਾਂਚ ਦੀ ਬਾਰੀਕੀ ਨਾਲ ਪੈਰਵੀ ਕਰਨ ਤੋਂ ਬਾਅਦ, ਪੁਲਿਸ ਟੀਮਾਂ ਨੇ ਸਾਜ਼ਿਸ਼ਕਰਤਾ ਰਣਜੀਤ ਕਾਕਾ ਅਤੇ ਹੋਰ ਮੁਲਜ਼ਮਾਂ ਨੂੰ ਤਸਕਰੀ ਕੀਤੀ ਹੈਰੋਇਨ, ਅਸਲਾ ਅਤੇ ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਕਮਿਸ਼ਨਰ ਪੁਲੀਸ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਜਿਸ਼ਕਰਤਾ ਰਣਜੀਤ ਕਾਕਾ, ਜੋ ਕਿ ਪਾਕਿਸਤਾਨ ਅਧਾਰਤ ਸੰਸਥਾਵਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਪੰਜਾਬ ਵਿੱਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਰੈਕੇਟ ਚਲਾ ਰਿਹਾ ਸੀ ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੀਆਂ-ਪਿਛਲੇਰੀਆਂ ਕੜੀਆਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪ੍ਰੀਖਿਆ ਲੀਕ ਮਾਮਲੇ ’ਚ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਹੋਵੇ ਸਖਤ ਕਾਰਵਾਈ : ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ || Latest News || Punjab News

0

ਪ੍ਰੀਖਿਆ ਲੀਕ ਮਾਮਲੇ ’ਚ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਹੋਵੇ ਸਖਤ ਕਾਰਵਾਈ : ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਂਦੀ ਯੂਜੀਸੀ-ਨੈਟ ਪ੍ਰੀਖਿਆ ਰੱਦ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੌਰਾਨ ਪੇਪਰ ਲੀਕ ਅਤੇ ਧੋਖਾਧੜੀ ਸਾਹਮਣੇ ਆਉਣ ਨਾਲ ਵਿਦਿਆਰਥੀਆਂ ਦੇ ਭਵਿੱਖ ਨਾਲ ਜਿਥੇ ਖਿਲਵਾੜ ਹੋਇਆ ਹੈ, ਉਥੇ ਹੀ ਵਿਦਿਆਰਥੀਆਂ ਵੱਲੋਂ ਇਮਤਿਹਾਨ ਦੇਣ ਲਈ ਕੀਤੀ ਤਿਆਰੀ ਖੂਹ ਖਾਤੇ ਪਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪ੍ਰੀਖਿਆ ਲੀਕ ਮਾਮਲੇ ਵਿਚ ਬੇਨਿਯਮੀਆਂ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰੀਖਿਆ ਰੱਦ ਕਰਨ ਤੋਂ ਬਾਅਦ ਟੈਸਟ ਦੇਣ ਵਾਲੇ ਵਿਦਿਆਰਥੀ ਵਰਗ ਵਿਚ ਵੱਡੀ ਨਿਰਾਸ਼ਾ ਹੈ, ਜਿਨ੍ਹਾਂ ਨੇ ਟੈਸਟ ਦੀ ਤਿਆਰੀ ਲਈ ਸਮਾਂ ਅਤੇ ਪੈਸਾ ਖਰਚ ਕੀਤਾ ਅਤੇ ਸਰਕਾਰ ਨੂੰ ਇਸ ਲਈ ਆਪਣਾ ਫੈਸਲਾ ਪਲਟਣਾ ਪਿਆ ਕਿਉਂਕਿ ਮੋਦੀ ਸਰਕਾਰ ਨੂੰ ਵਿਰੋਧੀਆਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਏਸ ਪੱਖ ਤੋਂ ਅਸਫਲਤਾ ਸਾਫ ਝਲਕਦੀ ਹੈ ਕਿ ਆਖਿਰ ਪੇਪਰ ਲੀਕ ਹੋਣ ਤੋਂ ਬਾਅਦ ਯੂਜੀਸੀ ਨੈਟ ਰੱਦ ਕਰਨਾ ਪਿਆ।

ਇਹ ਵੀ ਪੜ੍ਹੋ : ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ…

ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਪੇਪਰ ਲੀਕ ਮਾਮਲੇ ਵਿਚ ਧੋਖਾਧੜੀ ਕਰਨ ਅਤੇ ਸਾਜਿਸ਼ ਕਰਨ ਵਾਲਿਆਂ ਖਿਲਾਫ਼ ਜਿਥੇ ਸਖਤ ਐਕਸ਼ਨ ਲਿਆ ਜਾਣਾ ਚਾਹੀਦਾ, ਉਥੇ ਹੀ ਪੇਪਰ ਲੀਕ ਮਾਮਲੇ ਵਿਚ ਗਿ੍ਰਫਤਾਰੀ ਕੀਤੇ ਜਾਣ ਵਾਲਿਆਂ ਸਮੇਤ ਉਨ੍ਹਾਂ ਅਧਿਕਾਰੀਆਂ ਖਿਲਾਫ਼ ਵੀ ਐਕਸ਼ਨ ਹੋਣਾ ਚਾਹੀਦਾ, ਜਿਨ੍ਹਾਂ ਦੀ ਨਲਾਇਕੀ ਕਾਰਨ ਵਿਦਿਆਰਥੀ ਦੀ ਪੇਪਰ ਲਈ ਕੀਤੀ ਤਿਆਰੀ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਪੈਸੇ ਦੀ ਹੋਈ ਬਰਬਾਦੀ ਲਈ ਇਨ੍ਹਾਂ ਦੋਸ਼ੀ ਲੋਕਾਂ ਪਾਸੋਂ ਹੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਜਿਥੇ ਪੇਪਰ ਲੀਕ ਮਾਮਲੇ ਵੀ ਹੋਈ ਧੋਖਾਧੜੀ ਕਾਰਨ ਮੋਦੀ ਸਰਕਾਰ ਦੇ ਮੰਤਰੀ ਟਾਲਾ ਵੱਟਦੇ ਰਹੇ ਹਨ, ਉਥੇ ਹੀ ਜੇ ਸੁਪਰੀਮ ਕੋਰਟ ਦੇ ਦਖਲ ਨਾਲ ਹੀ ਸਰਕਾਰ ਨੂੰ ਸਵਾਲਾਂ ਦੇ ਜਵਾਬ ਦੇਣੇ ਪਏ ਅਤੇ ਫੈਸਲੇ ਤੋਂ ਪਲਟਦੇ ਹੋਏ ਮੁੜ ਪ੍ਰੀਖਿਆ ਕਰਵਾਉਣ ਦਾ ਫੈਸਲਾ ਕਰਨਾ ਪਿਆ। ਉਨ੍ਹਾਂ ਮੰਗ ਕੀਤੀ ਕਿ ਯੂਜੀਸੀ ਨੈਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਜਲੰਧਰ ਜ਼ਿਮਨੀ ਚੋਣ: ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ || Latest News || Punjab News

0

ਜਲੰਧਰ ਜ਼ਿਮਨੀ ਚੋਣ: ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਮਰਹੂਮ ਜਥੇਦਾਰ ਪ੍ਰੀਤਮ ਸਿੰਘ ਦੀ ਧਰਮ ਪਤਨੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਉਹ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ।

ਬੀਬੀ ਸੁਰਜੀਤ ਕੌਰ ਪੰਥਕ ਪਿਛੋਕੜ ਤੋਂ ਹਨ ਅਤੇ ਉਨ੍ਹਾਂ ਦੇ ਮਰਹੂਮ ਪਤੀ-ਜਥੇਦਾਰ ਪ੍ਰੀਤਮ ਸਿੰਘ ਇੱਕ ਵਾਰ ਕੌਂਸਲਰ ਰਹਿ ਚੁੱਕੇ ਹਨ। ਸੁਰਜੀਤ ਕੌਰ ਖੁਦ ਆਪਣੇ ਸਮਾਜਿਕ ਕੰਮਾਂ ਅਤੇ ਸਮਾਜ ਦੀ ਸੇਵਾ ਲਈ ਜਾਣੇ ਜਾਂਦੇ ਹਨ।

ਇਹ ਵੀ ਪੜ੍ਹੋ : ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸਬੰਧੀ ਐਲਾਨ ਗਠਿਤ ਚਾਰ ਮੈਂਬਰੀ ਕਮੇਟੀ ਵੱਲੋਂ ਪਾਰਟੀ ਉਮੀਦਵਾਰ ਬਾਰੇ ਲਏ ਗਏ ਫੈਸਲੇ ਤੋਂ ਬਾਅਦ ਕੀਤਾ ਗਿਆ ਹੈ। ਕਮੇਟੀ ‘ਚ ਗੁਰਪ੍ਰਤਾਪ ਸਿੰਘ ਵਡਾਲਾ, ਡਾ: ਸੁਖਵਿੰਦਰ ਸੁੱਖੀ ਅਤੇ ਮਹਿੰਦਰ ਸਿੰਘ ਕੇ.ਪੀ. ਵੀ ਮੈਂਬਰ ਮੌਜੂਦ ਸਨ।

 

 

ਕਾਂਗਰਸ ਦੇ ਬੁਲਾਰੇ ਜਸਕਰਨ ਸਿੰਘ ਕਾਹਲੋ ਨੇ ਵਿਰੋਧੀ ਪਾਰਟੀ ਨੂੰ ਨਸ਼ੇ ਤੇ ਬਦਲੀਆਂ ਦੇ ਮੁੱਦੇ ‘ਤੇ ਦਿੱਤਾ ਜਵਾਬ || Latest News || Punjab News

0

ਕਾਂਗਰਸ ਦੇ ਬੁਲਾਰੇ ਜਸਕਰਨ ਸਿੰਘ ਕਾਹਲੋ ਨੇ ਵਿਰੋਧੀ ਪਾਰਟੀ ਨੂੰ ਨਸ਼ੇ ਤੇ ਬਦਲੀਆਂ ਦੇ ਮੁੱਦੇ ‘ਤੇ ਦਿੱਤਾ ਜਵਾਬ

ਪੰਜਾਬ ਕਾਂਗਰਸ ਦੇ ਬੁਲਾਰੇ ਜਸਕਰਨ ਸਿੰਘ ਕਾਹਲੋ ਨੇ ਕਿਹਾ ਕਿ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹੈ। ਸੀਐਮ ਨੇ ਇੱਕ ਬਿਆਨ ਦਿੱਤਾ ਸੀ ਅਤੇ ਫਿਰ ‘ਆਪ’ ਨੇਤਾ ਐਮਪੀ ਮਲਵਿੰਦਰ ਕੰਗ ਨੇ ਇੱਕ ਬਿਆਨ ਦਿੱਤਾ ਸੀ ਜਿਸ ਵਿੱਚ ਕੰਗ ਨੇ ਦੋਸ਼ ਲਾਇਆ ਸੀ ਕਿ ਰਾਜਾ ਵੜਿੰਗ ਨੇ ਤਬਾਦਲੇ ਦੇ ਕਾਰਨ ਬਾਰੇ ਟਿੱਪਣੀ ਕੀਤੀ ਸੀ ਤਾਂ ਕੰਗ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਕੀ ਡਰ ਹੈ ਇਨ੍ਹਾਂ ਬਦਲੀਆਂ ਦਾ ਤੇ ਸਾਡੇ ‘ਤੇ ਇਲਜ਼ਾਮ ਲਗਾਏ ਹਨ ਤਾਂ ਉਸਦਾ ਜਵਾਬ ਸੁਣ ਲੈਣ

ਉਸ ਵਿੱਚ ਸੀਐਮ ਨੇ ਡੀਜੀਪੀ ਦੀ ਮੌਜੂਦਗੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਪੰਜਾਬ ਵਿੱਚ ਨਸ਼ਾ ਬਹੁਤ ਵਧਿਆ ਹੈ, ਜਿਸ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਸ਼ਾਮਲ ਹਨ, ਜਿਸ ਵਿੱਚ ਅਸੀਂ ਸੀਐਮ ਨੂੰ ਆਖਾਂਗੇ ਕਿ ਆਖਿਰ 2 ਸਾਲ ਬਾਅਦ ਹੀ ਪਤਾ ਲੱਗਾ ਨਸ਼ੇ ਬਾਰੇ ਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ‘ਤੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : ਤੇਜ਼ ਤੂਫ਼ਾਨ ਕਾਰਨ ਵਾਪਰਿਆ ਹਾਦਸਾ, ਗੇਟ ਡਿੱਗਣ ਕਾਰਨ ਈ-ਰਿਕਸ਼ਾ ਚਾਲਕ ਦੀ…

ਉਨ੍ਹਾਂ ਨੇ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਸ਼ਾਮਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਸੀ, ਫੋਟੋ ਦਿਖਾਉਂਦੇ ਹੋਏ ਕਾਹਲੋਂ ਨੇ ਕਿਹਾ ਕਿ ਕੀ ਉਹ ਸਰਕਾਰ ਦੀ ਪ੍ਰੈੱਸ ਕਾਨਫਰੰਸ ਕਰ ਰਹੇ ਹਨ ਜਾਂ ਪਾਰਟੀ ਦੀ ਅਤੇ ਡੀ.ਜੀ.ਪੀ. ਦੂਜੇ ਪਾਸੇ ‘ਆਪ’ ਪਾਰਟੀ ਦੇ ਪਿੱਛੇ ਕਿਸ ਦਾ ਹੱਥ ਸੀ, ਜੋ ਸੰਵਿਧਾਨ ਨੂੰ ਤੋੜਨਾ ਜਾਇਜ਼ ਨਹੀਂ?

ਸੀ.ਐਮ.ਭਗਵੰਤ ਮਾਨ ਨੇ ਜੋ ਕਿਹਾ ਉਹ ਇਸ ਮੁੱਦੇ ਨੂੰ ਮੋੜਨ ਲਈ ਸੀ ਕਿ ਸੀਟਾਂ ਦੀ ਗਿਣਤੀ ਇੰਨੀ ਘੱਟ ਹੈ ਇਸ ਲਈ ਇਹ ਬਿਆਨ ਦਿੱਤਾ ਗਿਆ। ਕਾਹਲੋਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਉਨ੍ਹਾਂ ਕੋਲ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦਾ ਡਾਟਾ ਹੈ ਤਾਂ ਉਹ ਉਨ੍ਹਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰ ਰਹੇ ਜਦੋਂ ਨਸ਼ਾਂ ਨੌਜਵਾਨਾਂ ਦਾ ਬਹੁਤ ਨੁਕਸਾਨ ਕਰ ਰਿਹਾ ਹੈ।ਤੁਸੀਂ ਆਪਣੇ ਮੁੱਦਿਆਂ ਨੂੰ ਛੱਡ ਕੇ ਜੋ ਬਿਆਨ ਦੇ ਰਹੇ ਹੋ, ਉਹ ਸਹੀ ਨਹੀਂ ਹੈ।

ਕੁੰਵਰ ਵਿਜੇ ਪ੍ਰਤਾਪ ਦੀ ਵੀਡੀਓ ਦਿਖਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਹੀ ਵਿਧਾਇਕ ਨਸ਼ਿਆਂ ਨੂੰ ਲੈ ਕੇ ਇਲਜ਼ਾਮ ਲਗਾ ਰਹੇ ਹਨ ਕਿ ਪੁਲਿਸ ਦੀ ਮਿਲੀਭੁਗਤ ਨਾਲ ਨਸ਼ੇ ਦਾ ਕਾਰੋਬਾਰ ਹੁੰਦਾ ਹੈ, ਕੰਗ ਨੂੰ ਇਸ ਵੀਡੀਓ ਦੇ ਆਧਾਰ ‘ਤੇ ਜਵਾਬ ਦੇਣਾ ਚਾਹੀਦਾ ਹੈ ਮਿਲੀਭੁਗਤ ਹੈ ਪਰ ਜਦੋਂ ਤੁਹਾਡੇ ਹੀ ਦੋ ਵਿਧਾਇਕ ਇਲਜ਼ਾਮ ਲਗਾ ਰਹੇ ਹਨ ਤਾਂ ਤੁਸੀਂ ਹੀ ਦੱਸੋ ਤੁਹਾਡੀ ਮਿਲੀਭੁਗਤ ਕੀ ਹੈ।

ਕਾਹਲੋਂ ਨੇ ਕਿਹਾ ਕਿ ਬਿਕਰਮ ਮਜੀਠੀਆ ਨੂੰ ਨਸ਼ੇ ਦਾ ਸੌਦਾਗਰ ਕਹਿੰਦੇ ਸੀ, ਫਿਰ ਜਦੋਂ ਮਾਫੀ ਮੰਗ ਲਈ ਤਾਂ ਕਿਵੇਂ ਵਿਸ਼ਵਾਸ ਕਰ ਸਕਦੇ ਹੈ ਅਤੇ ਹੁਣ ਜਦੋਂ ਸ਼ੀਠ ਨੇ ਉਸ ਨੂੰ ਬੁਲਾਇਆ ਹੈ ਤਾਂ ਉਸ ਨੂੰ ਰਾਹਤ ਮਿਲ ਗਈ ਹੈ, ਜਦੋਂ ਮਜੀਠੀਆ ਨੂੰ ਕਾਂਗਰਸ ਸਰਕਾਰ ਵੇਲੇ ਜੇਲ੍ਹ ਵਿਚ ਬੰਦ ਕੀਤਾ ਗਿਆ ਸੀ ਤਾਂ ਤੁਹਾਡੇ ‘ਤੇ ਕਿਵੇਂ ਵਿਸ਼ਵਾਸ ਕਰ ਸਕਦੇ ਹੈ।ਤੁਹਾਡੀ ਸਰਕਾਰ ਨੇ ਇਸ ਕੇਸ ਨੂੰ ਕਮਜ਼ੋਰ ਕਰਕੇ ਉਸ ਨੂੰ ਬਾਹਰ ਕੱਢ ਦਿੱਤਾ ਪੰਜਾਬ ਲਗਾਤਾਰ ਕਰਜ਼ੇ ‘ਚ ਡੁੱਬ ਰਿਹਾ ਹੈ ਅਤੇ ਬਿਜਲੀ ਦਾ 30 ਕਰੋੜ ਰੁਪਏ ਬਕਾਇਆ ਹੈ, ਉੱਥੇ ਸਪਲਾਈ ‘ਚ ਵੀ ਵਿਘਨ ਪੈ ਰਿਹਾ ਹੈ ਅਤੇ ਕੱਟ ਲਗਾਏ ਜਾ ਰਹੇ ਹਨ, ਮੁੱਦਿਆਂ ਤੋਂ ਭਟਕਾ ਕੇ ਫਾਇਦਾ ਹੁਣ ਉਹ ਚੋਣਾਂ ‘ਚ ਲੈ ਰਹੇ ਹਨ।