Home Blog Page 1455

ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਡਰਾਈ ਡੇਅ ||Punjab News

0

ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਡਰਾਈ ਡੇਅ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ-ਡੇਅ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ 11 ਅਕਤੂਬਰ, 2024 ਨੂੰ ਇਸ ਸਬੰਧੀ ਕੀਤੇ ਗਏ ਹੁਕਮਾਂ ਵਿੱਚ ਹੁਣ ਸੋਧ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ 15 ਅਕਤੂਬਰ ਤੋਂ 16 ਅਕਤੂਬਰ, 2024 ਨੂੰ ਸਵੇਰ 10 ਵਜੇ ਤੱਕ ਮੁਕੰਮਲ ਹੋਣ ਤੱਕ ਡਰਾਈ-ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਹਨਾਂ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਇਹ ਹੁਕਮ ਜਾਰੀ ਰਹਿਣਗੇ।   ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।

ਉਹਨਾਂ ਦੱਸਿਆ ਕਿ ਸਬੰਧਤ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ || Punjab News

0

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

 ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਅਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਅਨੁਸਾਰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।

ਇਹ ਵੀ ਪੜ੍ਹੋ- ਗ੍ਰਾਮ ਪੰਚਾਇਤ ਚੋਣਾਂ- ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਆਹ ਪਛਾਣ-ਪੱਤਰ ਦਿਖਾ ਕੇ ਪਾ ਸਕਦੇ ਹੋ ਵੋਟ

 ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਵਿਨੀਤ ਕੁਮਾਰ, ਆਈ.ਏ.ਐਸ ਵਲੋਂ ਭਾਰਤੀ ਨਾਗਰਿਕ ਸੁਰੱਖਿਆ, ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 15.10.2024 ਨੂੰ ਜ਼ਿਲ੍ਹਾ ਫਰੀਦਕੋਟ ਅੰਦਰ ਬਣੇ ਪੋਲਿੰਗ ਸਟੇਸ਼ਨਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀਆ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਂਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ

ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨ ਜਾਂ ਜਨਤਕ/ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜ਼ੀ ਨਹੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਂਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਚੋਣ ਅਬਜਰਵਰ, ਪ੍ਰਸ਼ਾਸਨਿਕ/ ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।

ਬੂਥ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ

ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀ ਲਗਾਵੇਗਾ।

ਜ਼ਿਲ੍ਹਾ ਮਜਿਸਟਰੇਟ ਨੇ ਕਿਹਾ ਕਿ ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜਿਲ੍ਹਾ ਚੋਣ ਅਫਸਰ, ਫਰੀਦਕੋਟ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ/ਬੂਥ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।

ਗ੍ਰਾਮ ਪੰਚਾਇਤ ਚੋਣਾਂ- ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਆਹ ਪਛਾਣ-ਪੱਤਰ ਦਿਖਾ ਕੇ ਪਾ ਸਕਦੇ ਹੋ ਵੋਟ || Today News

0

ਗ੍ਰਾਮ ਪੰਚਾਇਤ ਚੋਣਾਂ- ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਆਹ ਪਛਾਣ-ਪੱਤਰ ਦਿਖਾ ਕੇ ਪਾ ਸਕਦੇ ਹੋ ਵੋਟ

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ: 13937 ਪੰਚਾਇਤਾਂ ਦੇ 1.33 ਕਰੋੜ ਵੋਟਰ ਪਾਉਣਗੇ ਆਪਣੀ ਵੋਟ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਦੱਸਿਆ ਕਿ ਪੋਲਿੰਗ ਸਟੇਸ਼ਨ ਵਿਖੇ ਪਛਾਣ ਦੇ ਪ੍ਰਮਾਣ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਮਨਰੇਗਾ ਨੌਕਰੀ ਕਾਰਡ, ਡਰਾਈਵਿੰਗ ਲਾਈਸੈਂਸ, ਰਾਸ਼ਨ ਕਾਰਡ ਅਤੇ ਨੀਲਾ ਕਾਰਡ ਦਿਖਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦਾ ਹੈ।

ਭਾਰਤ ਸਰਕਾਰ ਦੁਆਰਾ ਜਾਰੀ ਕਾਰਡ ਦਿਖਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦਾ ਹੈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਾਗਰਿਕ ਪਾਸਬੁੱਕ ਬੈਂਕ/ਡਾਕਖਾਨੇ ਵੱਲੋਂ ਜਾਰੀ ਹੋਈ (ਤਸਵੀਰਾਂ ਦੇ ਨਾਲ), ਸਿਹਤ ਬੀਮਾ ਸਮਾਰਟ ਕਾਰਡ ਕਿਰਤ ਮੰਤਰਾਲੇ ਵਲੋਂ ਜਾਰੀ, ਸਰਵਿਸ ਪਛਾਣ ਪੱਤਰ (ਤਸਵੀਰ ਦੇ ਨਾਲ) ਕੇਂਦਰ/ਸੂਬਾ ਸਰਕਾਰ/ਪੀ.ਐਸ.ਯੂ/ ਜਨਤਕ ਲਿਮਿਟਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ, ਸਮਾਰਟ ਕਾਰਡ ਆਰ.ਜੀ.ਆਈ ਦੁਆਰਾ ਐਨ.ਪੀ.ਆਰ ਤਹਿਤ ਜਾਰੀ, ਪੈਨਸ਼ਨ ਦਸਤਾਵੇਜ (ਤਸਵੀਰ ਦੇ ਨਾਲ), ਅਧਿਕਾਰਤ ਪਛਾਣ ਪੱਤਰ ਐਮ.ਪੀ/ਐਮ.ਐਲ.ਏ ਨੂੰ ਜਾਰੀ, ਯੂਨੀਕ ਅਪਾਹਜਤਾ ਆਈ ਕਾਰਡ (ਯੂ.ਡੀ.ਆਈ.ਡੀ) ਸਮਾਜਿਕ ਨਿਆਂ ਅਤੇ ਅਧਿਕਾਰਤ ਮੰਤਰਾਲਾ ਵਿਭਾਗ, ਭਾਰਤ ਸਰਕਾਰ ਦੁਆਰਾ ਜਾਰੀ ਕਾਰਡ ਦਿਖਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦਾ ਹੈ।

ਪੰਚਾਇਤੀ ਚੋਣਾਂ: 13937 ਪੰਚਾਇਤਾਂ ਦੇ 1.33 ਕਰੋੜ ਵੋਟਰ ਪਾਉਣਗੇ ਆਪਣੀ ਵੋਟ || Latest News

0
20,147 candidates of Sarpanchi and 31381 candidates of Panchi got their papers back

ਪੰਚਾਇਤੀ ਚੋਣਾਂ: 13937 ਪੰਚਾਇਤਾਂ ਦੇ 1.33 ਕਰੋੜ ਵੋਟਰ ਪਾਉਣਗੇ ਆਪਣੀ ਵੋਟ

ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 15-10 -2024

ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਲਟ ਪੇਪਰ ‘ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਨਾਲ ਚੁਣੇ ਗਏ 3798 ਸਰਪੰਚਾਂ

ਸਰਪੰਚ ਦੇ ਅਹੁਦੇ ਲਈ ਉਮੀਦਵਾਰਾਂ ਵੱਲੋਂ ਕੁੱਲ 20147 ਨਾਮਜ਼ਦਗੀਆਂ ਵਾਪਸ ਲੈ ਲਈਆਂ ਗਈਆਂ ਹਨ , ਜਦਕਿ ਪੰਚ ਦੇ ਅਹੁਦੇ ਲਈ 31381 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ। ਅਜਿਹੇ ਵਿੱਚ ਹੁਣ ਸਰਪੰਚ ਦੇ ਅਹੁਦੇ ਲਈ 25588 ਅਤੇ ਪੰਚ ਦੇ ਅਹੁਦੇ ਲਈ 80598 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 3798 ਸਰਪੰਚ ਅਤੇ 48861 ਪੰਚ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ।

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 15-10 -2024

0

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 15-10 -2024

ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ

ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ….ਹੋਰ ਪੜ੍ਹੋ

ਅਮਿਤ ਸ਼ਾਹ 16 ਨੂੰ ਚੁਣਨਗੇ ਹਰਿਆਣਾ ਦਾ ਨਵਾਂ ਮੁੱਖ ਮੰਤਰੀ

ਆਯਾਰਾਮ-ਗਯਾਰਾਮ ਦੀ ਰਾਜਨੀਤੀ ਲਈ ਬਦਨਾਮ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਬਹੁਮਤ ਮਿਲਣ ਤੋਂ ਬਾਅਦ ਵੀ ਭਾਜਪਾ ਮੌਜੂਦਾ ਮੁੱਖ ਮੰਤਰੀ …ਹੋਰ ਪੜ੍ਹੋ

ਅਮਰੀਕਾ ਤੇ ਬ੍ਰਿਟੇਨ ਦੇ 3 ਅਰਥਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ

ਅਮਰੀਕਾ ਅਤੇ ਬਰਤਾਨੀਆ ਦੇ ਤਿੰਨ ਵਿਗਿਆਨੀਆਂ ਨੂੰ ਅਰਥ ਸ਼ਾਸਤਰ ਦਾ ਨੋਬਲ ਪੁਰਸਕਾਰ ਦਿੱਤਾ ਗਿਆ…ਹੋਰ ਪੜ੍ਹੋ

ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਕੀਤਾ ਐਲਾਨ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ…ਹੋਰ ਪੜ੍ਹੋ

 

 

 

 

 

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15-10 -2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 15-10 -2024

ਗੂਜਰੀ ਮਹਲਾ ੫ ॥

ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

ਮੰਗਲਵਾਰ, ੩੦ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੫੦੨)

ਪੰਜਾਬੀ ਵਿਆਖਿਆ:

ਗੂਜਰੀ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸ਼ਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ ਜੀਵਾਂ ਦੇ ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧। ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ ਮੇਹਰ ਕਰ, ਮੈਂ ਸਦਾ ਤੇਰਾ ਨਾਮ ਜਪਦਾ ਰਹਾਂ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੑਡੀ ਕਿਸਮਤਿ ਨਾਲ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ ਪਰਮਾਤਮਾ ਨਾਲ ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਪੈਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨। ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾੳਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩। ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸ਼ਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ ਸੰਸਾਰ-ਸਮੁੰਦਰ ਤੋਂ ਬਚਾਉਂਦਾ ਹੈਂ॥੪॥੨॥੩੨॥

 

ਅਮਰੀਕਾ ਤੇ ਬ੍ਰਿਟੇਨ ਦੇ 3 ਅਰਥਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ

0

ਅਮਰੀਕਾ ਤੇ ਬ੍ਰਿਟੇਨ ਦੇ 3 ਅਰਥਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ

ਅਮਰੀਕਾ ਅਤੇ ਬਰਤਾਨੀਆ ਦੇ ਤਿੰਨ ਵਿਗਿਆਨੀਆਂ ਨੂੰ ਅਰਥ ਸ਼ਾਸਤਰ ਦਾ ਨੋਬਲ ਪੁਰਸਕਾਰ ਦਿੱਤਾ ਗਿਆ ਹੈ। ਜੇਤੂਆਂ ਵਿੱਚ ਤੁਰਕੀ-ਅਮਰੀਕੀ ਡੇਰੇਨ ਏਸੇਮੋਗਲੂ, ਬ੍ਰਿਟਿਸ਼-ਅਮਰੀਕੀ ਸਾਈਮਨ ਜੌਨਸਨ ਅਤੇ ਬ੍ਰਿਟੇਨ ਦੇ ਜੇਮਸ ਏ. ਰੌਬਿਨਸਨ ਸ਼ਾਮਲ ਹਨ। ਉਨ੍ਹਾਂ ਨੂੰ ਇਹ ਸਨਮਾਨ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਗਠਨ ਅਤੇ ਸਮਾਜ ਦੀ ਤਰੱਕੀ ‘ਤੇ ਉਨ੍ਹਾਂ ਦੇ ਪ੍ਰਭਾਵ ਬਾਰੇ ਖੋਜ ਲਈ ਮਿਲਿਆ ਹੈ। ਤਿੰਨੋਂ ਅਰਥ ਸ਼ਾਸਤਰੀਆਂ ਨੇ ਦੱਸਿਆ ਹੈ ਕਿ ਕਿਵੇਂ ਗਰੀਬ ਦੇਸ਼ ਸਾਲਾਂ ਦੀ ਤਰੱਕੀ ਦੇ ਬਾਵਜੂਦ ਅਮੀਰ ਦੇਸ਼ਾਂ ਵਾਂਗ ਵਿਕਾਸ ਨਹੀਂ ਕਰ ਸਕੇ।

ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ || Latest News || ||

ਅਮਰੀਕਾ ਦੀ ਕਲਾਉਡੀਆ ਗੋਲਡਿਨ ਨੂੰ 2023 ਦਾ ਅਰਥ ਸ਼ਾਸਤਰ ਦਾ ਨੋਬਲ ਮਿਲਿਆ ਸੀ। ਉਨ੍ਹਾਂ ਨੂੰ ਇਹ ਸਨਮਾਨ ਔਰਤਾਂ ਦੇ ਕੰਮ ਨੂੰ ਬਿਹਤਰ ਤਰੀਕੇ ਨਾਲ ਸਮਝਣ ਅਤੇ ਬਾਜ਼ਾਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਦਿੱਤਾ ਗਿਆ। ਨੋਬਲ ਕਮੇਟੀ ਨੇ ਲੇਬਰ ਮਾਰਕੀਟ ਵਿੱਚ ਗੋਲਡਿਨ ਦੀ ਖੋਜ ਨੂੰ ਸ਼ਾਨਦਾਰ ਮੰਨਿਆ। ਆਪਣੀ ਖੋਜ ਵਿੱਚ ਲੇਬਰ ਮਾਰਕੀਟ ਵਿੱਚ ਔਰਤਾਂ ਨਾਲ ਹੁੰਦੇ ਵਿਤਕਰੇ ਅਤੇ ਉਨ੍ਹਾਂ ਦੀ ਕਮਾਈ ਬਾਰੇ ਜਾਣਕਾਰੀ ਦਿੱਤੀ ਗਈ।

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ || Latest News || || Punjab News

0

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜਿਲ੍ਹੇ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਨ ਲਈ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਅੱਖਾਂ ਦੀ ਸਰਜਰੀ ਸਮੇਤ ਹੋਰ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਬਜ਼ੁਰਗਾਂ ਦੀ ਜੇਰੀਏਟ੍ਰਿਕ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ ਅਤੇ ਅੱਖਾਂ ਦੀ ਸਰਜਰੀ ਸਮੇਤ ਹੋਰ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।

ਕੈਬਨਿਟ ਮੰਤਰੀ ਨੇ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੈਪਾਂ ਵਿੱਚ ਪਹੁੰਚਣਾ ਯਕੀਨੀ ਬਣਾਉਣ ਅਤੇ ਆਪਣੀ ਸਿਹਤ ਸੰਭਾਲ ਸੰਬੰਧੀ ਸਹਾਇਤਾ ਪ੍ਰਾਪਤ ਕਰਨ।

ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ‘ਚ ਭਲਕੇ ਛੁੱਟੀ ਦਾ ਐਲਾਨ || Punjab News

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਪਟਿਆਲਾ ਵਿਖੇ 23 ਅਕਤੂਬਰ ਨੂੰ, ਬਠਿੰਡਾ 05 ਨਵੰਬਰ ਨੂੰ, ਫਰੀਦਕੋਟ 07 ਨਵੰਬਰ ਨੂੰ, ਸ੍ਰੀ ਮੁਕਤਸਰ ਸਾਹਿਬ 08 ਨਵੰਬਰ ਨੂੰ, ਲੁਧਿਆਣਾ 11 ਨਵੰਬਰ ਨੂੰ, ਜਲੰਧਰ 12 ਨਵੰਬਰ ਨੂੰ, ਕਪੂਰਥਲਾ 13 ਨਵੰਬਰ ਨੂੰ, ਐਸ.ਏ.ਐਸ ਨਗਰ (ਮੁਹਾਲੀ) 14 ਨਵੰਬਰ ਨੂੰ, ਫਿਰੋਜ਼ਪੁਰ 20 ਨਵੰਬਰ ਨੂੰ, ਫਾਜ਼ਿਲਕਾ 21 ਨਵੰਬਰ ਨੂੰ, ਪਠਾਨਕੋਟ 22 ਨਵੰਬਰ ਨੂੰ, ਗੁਰਦਾਸਪੁਰ 25 ਨਵੰਬਰ ਨੂੰ , ਅੰਮ੍ਰਿਤਸਰ 26 ਨਵੰਬਰ ਨੂੰ, ਤਰਨਤਾਰਨ 27 ਨਵੰਬਰ ਨੂੰ, ਐਸ.ਬੀ.ਐਸ ਨਗਰ 28 ਨਵੰਬਰ ਨੂੰ, ਹੁਸ਼ਿਆਰਪੁਰ 29 ਨਵੰਬਰ ਨੂੰ, ਰੂਪਨਗਰ 05 ਦਸੰਬਰ ਨੂੰ ਅਤੇ ਫਤਹਿਗੜ੍ਹ ਸਾਹਿਬ 09 ਦਸੰਬਰ ਨੂੰ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਬਜ਼ੁਰਗਾਂ ਦੀ ਸਿਹਤ ਅਤੇ ਹੋਰਨਾਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

WhatsApp ਦਾ ਨਵਾਂ ਫੀਚਰ, Low Light ‘ਚ ਵੀ ਮਿਲੇਗੀ ਸ਼ਾਨਦਾਰ Video Call ਕੁਆਲਿਟੀ

0

WhatsApp ਦਾ ਨਵਾਂ ਫੀਚਰ, Low Light ‘ਚ ਵੀ ਮਿਲੇਗੀ ਸ਼ਾਨਦਾਰ Video Call ਕੁਆਲਿਟੀ

WhatsApp ਆਪਣੇ ਯੂਜ਼ਰ ਐਕਸਪੀਰੀਅਨਜ਼ ਨੂੰ ਵਧੀਆ ਕਰਨ ਲਈ ਨਵੇਂ-ਨਵੇਂ ਫੀਚਰ ਰੋਲਆਊਟ ਕਰਦਾ ਰਹਿੰਦਾ ਹੈ। ਕੰਪਨੀ ਹੁਣ WhatsApp ‘ਤੇ Video call ਦੇ ਐਕਸਪੀਰੀਅਨਜ਼ ਨੂੰ ਵਧੀਆ ਕਰਨ ਲਈ ਇੱਕ ਨਵਾਂ ਫੀਚਰ ਲੈ ਕੇ ਆਈ ਹੈ। ਇਸ ਫੀਚਰ ਦੀ ਮਦਦ ਨਾਲ Low ਲਾਈਟ ਕੰਡੀਸ਼ਨ ‘ਚ ਵੀ ਚੰਗੀ ਕੁਆਲਿਟੀ ‘ਚ Video Call ਕੀਤੀ ਜਾ ਸਕਦੀ ਹੈ।

ਇਸ ਨੂੰ ਇਨੇਬਲ ਕਰਨ ਤੋਂ ਬਾਅਦ ਤੁਹਾਨੂੰ ਕਿਸੇ ਵੀ ਜਗ੍ਹਾ ਲਾਈਟ ਨਾ ਹੋਣ ਦੀ ਵਜ੍ਹਾ ਨਾਲ Video Call ‘ਚ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਤੇ ਕੁਆਲਿਟੀ ਵੀ ਇਕਦਮ ਵਧੀਆ ਆਵੇਗੀ। ਚੰਗੀ ਗੱਲ ਇਹ ਹੈ ਕਿ ਇਸ ਫੀਚਰ ਨੂੰ ਇਨੇਬਲ ਕਰਨਾ ਵੀ ਬਹੁਤ ਆਸਾਨ ਹੈ।

ਘੱਟ ਲਾਈਟ ‘ਚ ਵੀ ਚੰਗੀ ਕੁਆਲਿਟੀ

ਨਵਾਂ ਫੀਚਰ ਘੱਟ ਲਾਈਟ ਹੋਣ ਦੇ ਬਾਅਦ ਵੀ Video ਕੁਆਲਿਟੀ ‘ਤੇ ਫ਼ਰਕ ਨਹੀਂ ਪੈਣ ਦੇਵੇਗਾ। ਜੇ ਤੁਸੀਂ ਕਿਸੇ ਇਸ ਤਰ੍ਹਾਂ ਦੀ ਜਗ੍ਹਾ Video Call ਕਰ ਰਹੇ ਹੋ ਜਿੱਥੇ ਘੱਟ ਰੋਸ਼ਨੀ ਹੈ ਤਾਂ ਤੁਹਾਨੂੰ ਇਸ ਸਥਿਤੀ ‘ਚ ਵੀਡੀਓ ਕੁਆਲਿਟੀ ਨਾਲ ਸਮਝੌਤਾ ਨਹੀਂ ਕਰਨਾ ਪਵੇਗਾ। ਹਾਲਾਂਕਿ Low Light ਫੀਚਰ ਨੂੰ ਇਨੇਬਲ ਕਰਦੇ ਹੀ ਚੰਗੀ ਕੁਆਲਿਟੀ ਆਉਣ ਲੱਗ ਜਾਵੇਗੀ। WhatsApp ਦਾ ਨਵਾਂ ਫੀਚਰ ਓਵਰਆਲ ਲਾਈਟ ਨੂੰ ਵਧਾਉਣ ਦਾ ਕੰਮ ਕਰਦਾ ਹੈ।

ਕਿਹੜੇ ਯੂਜ਼ਰਜ਼ ਲਈ Available

ਇਸ ਫੀਚਰ ਨੂੰ ਐਂਡਰਾਇਡ ਤੇ iOS ਦੋਵੇਂ ਹੀ ਯੂਜ਼ਰ ਲਈ ਰੋਲਆਊਟ ਕਰ ਦਿੱਤਾ ਗਿਆ ਹੈ। ਫਿਲਹਾਲ ਫੀਚਰ ਨੂੰ Permanently ਇਸਤੇਮਾਲ ਕਰਨ ਦਾ ਵਿਕਲਪ ਨਹੀਂ ਮਿਲ ਰਿਹਾ ਹੈ। ਇਸ ਲਈ ਯੂਜ਼ਰ ਨੂੰ ਹਰੇਕ ਵੀਡੀਓ ਕਾਲ ‘ਤੇ ਇਸ ਫੀਚਰ ਨੂੰ ਇਨੇਬਲ ਕਰਨਾ ਹੋਵੇਗਾ। ਇਸ ਨੂੰ ਆਉਣ ਵਾਲੇ ਦਿਨਾਂ ‘ਚ Windows WhatsApp ਲਈ ਵੀ ਪੇਸ਼ ਕੀਤਾ ਜਾਵੇਗਾ।

ਇਸ ਫੀਚਰ ਨੂੰ ਇਨੇਬਲ ਕਰਨ ਲਈ ਤੁਹਾਨੂੰ ਜ਼ਿਆਦਾ ਮਿਹਨਤ ਕਰਨ ਦੀ ਜ਼ਰੂਰਤ ਨਹੀਂ ਹੈ। ਸਿਰਫ਼ ਤੁਹਾਨੂੰ ਥੱਲੇ ਦੱਸ ਗਏ ਕੁਝ ਆਸਾਨ ਸਟੈੱਪ ਫੋਲੋ ਕਰਨੇ ਹੋਣਗੇ।

ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ‘ਚ ਭਲਕੇ ਛੁੱਟੀ ਦਾ ਐਲਾਨ || Punjab News

0

ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ‘ਚ ਭਲਕੇ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।

ਹਾਈਕੋਰਟ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸੁਣਾਇਆ ਅਹਿਮ ਫੈਸਲਾ

ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।