Home Blog Page 1468

ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਾਉਣ ਲਈ ਸਾਬਕਾ DSP ਰਾਜਿੰਦਰ ਪਾਲ ਆਨੰਦ DC ਤੇ ਕਮਿਸ਼ਨਰ ਕਾਰਪੋਰੇਸ਼ਨ ਨੂੰ ਮਿਲੇ || Punjab News

0

ਮਥੁਰਾ ਕਲੋਨੀ ਪਟਿਆਲਾ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਾਉਣ ਲਈ ਸਾਬਕਾ ਡੀਐਸਪੀ ਰਾਜਿੰਦਰ ਪਾਲ ਆਨੰਦ ਡੀ ਸੀ ਤੇ ਕਮਿਸ਼ਨਰ ਕਾਰਪੋਰੇਸ਼ਨ ਨੂੰ ਮਿਲੇ

ਅੱਜ ਮਥੁਰਾ ਕਲੋਨੀ ਪਟਿਆਲਾ ਵਾਸੀਆਂ ਦਾ ਇੱਕ ਵੱਡਾ ਵਫਦ ਕਈ ਦਿਨਾਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਾਉਣ ਲਈ ਸਰਦਾਰ ਰਣਵੀਰ ਸਿੰਘ ਕਾਟੀ (ਚੇਅਰਮੈਨ) ਸੁਧਾਰ ਸਭਾ ਮੰਦਰ ਕਮੇਟੀ ਕੈਦਾਰ ਨਾਥ ਮਥੁਰਾ ਕਲੋਨੀ ਪਟਿਆਲਾ ਦੀ ਰਹਿਨੁਮਾਈ ਵਿੱਚ ਰਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ ,ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਖੱਤਰੀ ਮਹਾਂ ਸਭਾ ਪੰਜਾਬ, ਸੂਬਾ ਪ੍ਰਧਾਨ ਪੰਜਾਬ ਪੁਲਿਸ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੂੰ ਮਿਲਿਆ ਅਤੇ ਕਲੋਨੀ ਦੇ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਾਉਣ ਲਈ ਬੇਨਤੀ ਕੀਤੀ।

ਜਿਸ ਤੇ ਰਾਜਿੰਦਰ ਪਾਲ ਆਨੰਦ ਨੇ ਆਪਣੇ ਪ੍ਰਾਈਵੇਟ ਸੈਕਟਰੀ ਵਿਸ਼ਾਲ ਕੁਮਾਰ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਾਸੀਆਂ ਦੇ ਨਾਲ ਜਾ ਕੇ ਸੀਵਰੇਜ ਦੀ ਸਮੱਸਿਆ ਸਮੱਸਿਆ ਦਾ ਮੌਕੇ ਤੇ ਜਾ ਕੇ ਮੁਲਾਜਾ ਮੌਕਾ ਕੀਤਾ ਅਤੇ ਦੇਖਿਆ ਕਿ ਸੀਵਰੇਜ ਦਾ ਪਾਣੀ ਅੱਗੇ ਨਾ ਜਾਣ ਕਰਕੇ ਕਈ ਗਲੀਆਂ ਵਿੱਚ ਕਾਫੀ ਮਾਤਰਾ ਵਿੱਚ ਭਰਿਆ ਪਿਆ ਹੈ, ਜਿਸ ਵਿੱਚ ਮੱਛਰ ਮੱਖੀਆਂ ਪੈਦਾ ਹੋ ਰਹੇ ਹਨ ਅਤੇ ਐਲੀਮੈਂਟਰੀ ਸਕੂਲ ਦੇ ਬਿਲਕੁਲ ਨੇੜੇ ਜਿਸ ਵਿੱਚ ਕਰੀਬ 400 ਬੱਚੇ ਪਹਿਲੀ ਕਲਾਸ ਤੋਂ ਪੰਜਵੀਂ ਕਲਾਸ ਵਿੱਚ ਪੜ੍ਹ ਰਹੇ ਹਨ, ਸੀਵਰੇਜ ਦਾ ਗੰਦਾ ਪਾਣੀ ਕਾਫੀ ਮਾਤਰਾ ਵਿੱਚ ਖੜਾ ਹੈ ਜਿਸ ਵਿੱਚੋਂ ਬਦਬੂ ਆ ਰਹੀ ਹੈ ਅਤੇ ਸਕੂਲ ਦੇ ਬੱਚਿਆਂ ਦਾ ਅਤੇ ਸਕੂਲ ਸਟਾਫ ਦਾ ਉਥੇ ਪੜਨਾ ਤੇ ਪੜਾਉਣਾ ਮੁਸ਼ਕਲ ਹੋ ਰਿਹਾ ਹੈ।

ਮੁਲਾਜਾ ਮੌਕਾ ਕਰਨ ਤੋਂ ਬਾਅਦ ਰਾਜਿੰਦਰ ਪਾਲ ਆਨੰਦ ਕਲੋਨੀ ਵਾਸੀਆਂ ਦਾ ਇੱਕ ਵੱਡਾ ਵਫਦ ਲੈ ਕੇ ਇਸ ਸਮੱਸਿਆ ਨੂੰ ਹੱਲ ਕਰਾਉਣ ਲਈ ਡੀ ਸੀ ਪਟਿਆਲਾ ਸ਼੍ਰੀ ਸ਼ੌਕਤ ਅਹਿਮਦ ਪਰੇ ਆਈ ਏ ਐਸ ਨੂੰ ਉਨਾਂ ਦੇ ਦਫਤਰ ਵਿੱਚ ਜਾ ਕੇ ਮਿਲੇ ਅਤੇ ਕਲੋਨੀ ਵਾਸੀਆਂ ਵੱਲੋਂ ਇੱਕ ਮੈਮੋਰੰਡਮ (ਐਪਲੀਕੇਸ਼ਨ) ਵੀ ਸੀਵਰੇਜ ਸਮੱਸਿਆ ਨੂੰ ਹੱਲ ਕਰਾਉਣ ਲਈ ਡੀਸੀ ਸਾਹਿਬ ਪਟਿਆਲਾ ਨੂੰ ਦਿੱਤਾ ,ਜਿਹਨਾਂ ਨੇ ਸੂਬਾ ਪ੍ਰਧਾਨ ਰਾਜਿੰਦਰ ਆਨੰਦ ਅਤੇ ਕਲੋਨੀ ਵਾਸੀਆਂ ਦੇ ਨੂੰ ਇਹ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ ਹੱਲ ਉਹ ਛੇਤੀ ਹੀ ਕਰਵਾ ਦੇਣਗੇ ਅਤੇ ਸਾਰਿਆਂ ਨੂੰ ਕਮਿਸ਼ਨਰ ਕਾਰਪੋਰੇਸ਼ਨ ਪਟਿਆਲਾ ਨੂੰ ਵੀ ਮਿਲਣ ਲਈ ਕਿਹਾ।

ਜਿਸ ਤੇ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ,ਐਡਵੋਕੇਟ ਸੂਬਾ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਸਾਰੇ ਕਲੋਨੀ ਵਾਸੀਆਂ ਨੂੰ ਨਾਲ ਲੈ ਕੇ ਕਮਿਸ਼ਨਰ ਕਾਰਪੋਰੇਸ਼ਨ ਪਟਿਆਲਾ ਅਦਿਤਿਆ ਡੇਚਵਾਲ ਆਈ ਏ ਐਸ ਨੂੰ ਮਿਲੇ ਅਤੇ ਉਨਾਂ ਨੂੰ ਨਾਲ ਲਿਜਾ ਕੇ ਸਾਰੀ ਮਥੁਰਾ ਕਲੋਨੀ ਦੇ ਸੀਵਰੇਜ ਦੀ ਸਮੱਸਿਆ ਨੂੰ ਦਿਖਾਇਆ ਅਤੇ ਸਮਝਾਇਆ ।

ਕਮਿਸ਼ਨਰ ਸਾਹਿਬ ਨੇ ਸਾਰੀ ਕਲੋਨੀ ਦਾ ਮੁਲਾਜਾ ਮੌਕਾ ਕੀਤਾ। ਮੁਲਾਜਾ ਮੌਕਾ ਕਰਨ ਤੋਂ ਬਾਅਦ ਸਾਰੇ ਮਥੁਰਾ ਕਲੋਨੀ ਵਾਸੀਆਂ ਨੂੰ ਅਤੇ  ਰਾਜਿੰਦਰ ਪਾਲ ਆਨੰਦ ਸੂਬਾ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਨੂੰ ਇਹ ਭਰੋਸਾ ਦਵਾਇਆ ਕਿ ਉਹ ਇਸ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਹੱਲ ਜਲਦੀ ਹੀ ਕਰਵਾ ਦੇਣਗੇ।

ਇਹ ਵੀ ਪੜ੍ਹੋ ਪੰਜਾਬੀ ਨੌਜਵਾਨ ਦੀ ਕੈਨੇਡਾ ਸੜਕ ਹਾਦਸੇ ‘ਚ ਹੋਈ ਮੌ.ਤ || Punjab…

ਡੀਸੀ ਪਟਿਆਲਾ ਸ਼੍ਰੀ ਸ਼ੌਕਤ ਅਹਿਮਦ ਪਰੇ ਆਈ ਏ ਐਸ ਅਤੇ ਕਮਿਸ਼ਨਰ ਕਾਰਪੋਰੇਸ਼ਨ ਪਟਿਆਲਾ ਸ਼੍ਰੀ ਅਦਿਤਿਆ ਡੇਚਵਾਲ ਆਈ ਏ ਐਸ ਨੂੰ ਮਿਲਣ ਤੋਂ ਬਾਅਦ ਰਾਜਿੰਦਰ ਪਾਲ ਆਨੰਦ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦਿਲੋਂ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਜੀ ਦੇ ਇਸ ਲਈ ਧੰਨਵਾਦੀ ਹਨ ਕਿ ਪਟਿਆਲਾ ਦੇ ਸ਼ਾਸਨ ਨੂੰ ਚਲਾਉਣ ਲਈ ਉਹਨਾਂ ਨੇ ਪਟਿਆਲਾ ਵਾਸੀਆਂ ਨੂੰ ਇੱਕ ਇਮਾਨਦਾਰ , ਕਾਬਲ ਅਤੇ ਚੰਗੇ ਅਫਸਰ ਦਿੱਤੇ ਹਨ, ਜੋ ਆਮ ਅਤੇ ਗਰੀਬ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਗਰਾਉਂਡ ਜੀਰੋ ਤੇ ਜਾ ਰਹੇ ਹਨ ਅਤੇ ਬੜੀ ਹੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾ ਰਹੇ ਹਨ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਖਤ ਮਿਹਨਤ ਕਰ ਰਹੇ ਹਨ ।

ਡੀਸੀ ਪਟਿਆਲਾ ਅਤੇ ਕਮਿਸ਼ਨਰ ਪਟਿਆਲਾ ਦੀ ਪ੍ਰਸ਼ੰਸਾ ਕਰਦੇ ਹੋਏ ਸ੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ, ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਖੱਤਰੀ ਮਹਾ ਸਭਾ ਪੰਜਾਬ ਅਤੇ ਸੂਬਾ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਨੇ ਕਿਹਾ ਕਿ ਸਾਰੇ ਪੰਜਾਬ ਵਿੱਚ ਅਜਿਹੇ ਡੀਸੀ ਅਤੇ ਕਮਿਸ਼ਨਰ ਸਾਹਿਬ ਹੋਣੇ ਚਾਹੀਦੇ ਹਨ ਜੋ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ ਤੋਂ ਜਾ ਕੇ ਹੱਲ ਕਰਵਾ ਰਹੇ ਹਨ। ਇਸ ਸਮੇਂ ਉਹਨਾਂ ਦੇ ਨਾਲ ਮੁਕੇਸ਼ ਠਾਕੁਰ ਚੰਦਨ ਪ੍ਰਕਾਸ਼ ਪ੍ਰਵੀਨ ਕੁਮਾਰ ਸ੍ਰੀ ਜਗਦੀਸ਼ ਸ਼ਿਖਾ ਕੁਮਾਰੀ ਅਭੇ ਮਿਸ਼ਰਾ ਪ੍ਰੀਤੀ ਮਿਸ਼ਰਾ ਹਰੀ ਚੰਦ ਵਰਜੇਸ਼ ਸਿੰਘ ਪ੍ਰਵੀਨ ਕੁਮਾਰ ਬਿੱਟਾ ਜੀ ਅਤੇ ਗੁਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਪੁਲਿਸ ਵੱਲੋ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ || Latest News || Punjab News

0

ਪੁਲਿਸ ਵੱਲੋ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ ਦੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਨੇ ਡੀਸੀ ਦਫ਼ਤਰ ਦੇ ਕੁਝ ਅਧਿਕਾਰੀਆਂ ਨਾਲ ਮਿਲ ਕੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਵੱਡਾ ਨੈੱਟਵਰਕ ਚਲਾਇਆ ਹੋਇਆ ਸੀ, ਜਿਸ ਨੂੰ ਤਰਨਤਾਰਨ ਪੁਲਿਸ ਨੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਟਿਕਾਣੇ ਤੋਂ 24 ਜਾਅਲੀ ਅਸਲਾ ਲਾਇਸੰਸ, ਮੋਬਾਈਲ ਅਸਲਾ ਲਾਇਸੰਸ ਦੀਆਂ ਤਿੰਨ ਖਾਲੀ ਕਾਪੀਆਂ ਅਤੇ ਸਰਕਾਰੀ ਸਟਿੱਕਰ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

ਇਸ ਨੈੱਟਵਰਕ ਦਾ ਮਾਸਟਰ ਮਾਈਂਡ ਸੂਰਜ ਭੰਡਾਰੀ ਆਪਣੇ ਸਾਥੀ ਰਾਘਵ ਨਾਲ ਫਰਾਰ ਦੱਸਿਆ ਜਾਂਦਾ ਹੈ। ਉਕਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਡੀਸੀ ਦਫ਼ਤਰ ਵਿੱਚ ਹੜਕੰਪ ਮੱਚ ਗਿਆ ਹੈ। ਕਈ ਛੁੱਟੀ ‘ਤੇ ਚਲੇ ਗਏ ਹਨ।

ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿੱਚ 2 ਮਹੀਨੇ ਲੱਗੇ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਵਨਦੀਪ ਸਿੰਘ ਉਰਫ਼ ਮੰਤਰੀ ਵਾਸੀ ਪਿੰਡ ਮੱਲੀਆਂ, ਸ਼ਮਸ਼ੇਰ ਸਿੰਘ ਵਾਸੀ ਝੰਡੇਰ ਅਤੇ ਗੁਰਮੀਤ ਸਿੰਘ ਵਾਸੀ ਫਲੋਕਾਂ ਵਜੋਂ ਹੋਈ ਹੈ, ਜਦੋਂ ਕਿ ਇਸ ਨੈੱਟਵਰਕ ਦਾ ਮਾਸਟਰ ਮਾਈਂਡ ਅਤੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ, ਵਾਸੀ ਪਿੰਡ ਕੀੜੀ ਸ਼ਾਹ ਅਤੇ ਰਾਘਵ ਕਪੂਰ ਵਾਸੀ ਜਸਪਾਲ ਨਗਰ, ਅੰਮ੍ਰਿਤਸਰ ਫਰਾਰ ਹਨ। ਉਨ੍ਹਾਂ ਦੀ ਗਿ੍ਫ਼ਤਾਰੀ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ, ਜਲਦੀ ਹੀ ਉਹ ਵੀ ਪੁਲਿਸ ਦੀ ਹਿਰਾਸਤ ‘ਚ ਹੋਣਗੇ।

ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦੀ ਸ.ੜ.ਕ ਹਾ.ਦਸੇ ‘ਚ ਮੌ.ਤ ॥ Punjab News ॥ Latest News

0

ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦੀ ਸ.ੜ.ਕ ਹਾ.ਦਸੇ ‘ਚ ਮੌ.ਤ

ਪੰਜਾਬੀ ਗਾਇਕ ਦਲਵੀਰ ਸ਼ੋਂਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਗਾਇਕ ਦਲਵੀਰ ਸ਼ੌਂਕੀ ਦੀ ਕਾਰ ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਰੋਡ ‘ਤੇ ਅੱਡਾ ਨੌਗਜਾ ਨੇੜੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭੁਲੱਥ ਨੇੜੇ ਇੱਕ ਪ੍ਰੋਗਰਾਮ ਤੋਂ ਆਪਣੀ ਕਾਰ ਵਿੱਚ ਪਿੰਡ ਵਾਪਸ ਪਰਤ ਰਹੇ ਸਨ, ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦੱਸਿਆ ਕਿ ਹਲਕਾ ਬੇਗੋਵਾਲ ਦੇ ਪਿੰਡ ਅਕਬਰਪੁਰ ‘ਚ ਇਕ ਸੱਭਿਆਚਾਰਕ ਪ੍ਰੋਗਰਾਮ ਸੀ ਜਿਸ ਵਿਚ ਸ਼ੌਂਕੀ ਨੇ ਉਹਨਾਂ ਦੇ ਨਾਲ ਸ਼ਿਰਕਤ ਕੀਤੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਤੜਕਸਾਰ ਜਦੋਂ ਆਪਣੇ ਪਿੰਡ ਨੌਗੱਜਾ ਕਲੋਨੀ ਵਿਖੇ ਆ ਰਿਹਾ ਸੀ ਤਾਂ ਰਸਤੇ ‘ਚ ਉਸ ਦੀ ਕਾਰ ਬੇਕਾਬੂ ਹੋ ਕੇ ਇਕ ਦਰੱਖ਼ਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸ਼ੌਂਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਬੀਐਨਐਸਐਸ ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਲਈ ਜਲੰਧਰ ਦੇ ਸਿਵਿਲ ਹਸਪਤਾਲ ਵਿਖੇ ਭੇਜ ਦਿੱਤੀ ਗਈ। ਪੋਸਟਮਾਰਟਮ ਤੋਂ ਬਾਅਦ ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦਾ ਰੀਤੀ ਰਸਮਾਂ ਅਨੁਸਾਰ ਸਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ‘ਚ ਹੋਈ ਅਚਾਨਕ ਮੌਤ ਕਾਰਨ ਘਰ ਪਰਿਵਾਰ ਵਿੱਚ ਮਾਤਮ ਛਾ ਗਿਆ ਤੇ ਇਲਾਕੇ ‘ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ, ਪ੍ਰਸਿੱਧ ਐਂਕਰ ਬਲਦੇਵ ਰਾਹੀ, ਮਨੋਹਰ ਸਿੰਘ ਧਾਰੀਵਾਲ, ਭੁਪਿੰਦਰ ਸਿੰਘ ਮੰਨਣ ਤੋਂ ਇਲਾਵਾ ਸੀਨੀਅਰ ਪੱਤਰਕਾਰ ਸੰਦੀਪ ਵਿਰਦੀ, ਭਜਨ ਸਿੰਘ ਧੀਰਪੁਰ, ਜਸਵਿੰਦਰ ਬੱਲ, ਸੁਰਜੀਤ ਪਾਲ, ਵਰਿੰਦਰ ਲਵਲੀ , ਹੁਸਨ ਲਾਲ, ਬੀਰ ਚੰਦ ਸਰੀਲਾ, ਮਦਨ ਬੰਗੜ, ਸੁਖਵਿੰਦਰ ਵਿਰਦੀ ਆਦਿ ਵੱਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ।

ਡੇਰਾਬੱਸੀ ’ਚ 7 ਨਾਬਾਲਗ ਬੱਚੇ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ ॥ Latest News

0

ਡੇਰਾਬੱਸੀ ’ਚ 7 ਨਾਬਾਲਗ ਬੱਚੇ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

ਬਰਵਾਲਾ ਸੜਕ ‘ਤੇ ਪੈਂਦੇ ਭਗਤ ਸਿੰਘ ਨਗਰ ਵਿਖੇ ਰਹਿੰਦੇ ਵੱਖ-ਵੱਖ ਪਰਿਵਾਰਾਂ ਦੇ 7 ਨਾਬਾਲਗ ਬੱਚੇ ਪਿਛਲੇ 36 ਘੰਟਿਆਂ ਤੋਂ ਵੱਧ ਸਮੇਂ ਤੋਂ ਲਾਪਤਾ ਹਨ। ਲਾਪਤਾ ਬੱਚੇ ਪ੍ਰਵਾਸੀ ਪਰਿਵਾਰਾਂ ਦੇ ਹਨ, ਜਿਨ੍ਹਾਂ ‘ਚ ਸਾਰੇ ਲੜਕੇ ਸ਼ਾਮਿਲ ਹਨ। ਲਾਪਤਾ ਬੱਚਿਆਂ ਦੇ ਪਰਿਵਾਰਾਂ ਨੇ ਦੱਸਿਆ ਕਿ ਸਾਰੇ ਬੱਚੇ ਇਕੱਠੇ ਹੀ ਨਿਕਲੇ ਹਨ ਅਤੇ ਹੁਣ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ। ਸ਼ਿਕਾਇਤ ਮਿਲਣ ‘ਤੇ ਪੁਲਿਸ ਵਲੋਂ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਲਾਪਤਾ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਐਤਵਾਰ ਤੜਕੇ ਕਰੀਬ 5 ਵਜੇ ਬੱਚੇ ਘਰ ਤੋਂ ਪਾਰਕ ‘ਚ ਖੇਡਣ ਲਈ ਗਏ ਸਨ, ਜੋ ਕਿ ਵਾਪਸ ਨਹੀਂ ਪਰਤੇ। ਦੁਪਹਿਰ 12 ਵਜੇ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਗਲੀਆਂ ‘ਚ ਰਹਿੰਦੇ 5 ਹੋਰ ਬੱਚੇ ਘਰ ਤੋਂ ਖੇਡਣ ਲਈ ਗਏ ਅਤੇ ਉਹ ਵੀ ਵਾਪਸ ਨਹੀਂ ਆਏ। ਐਤਵਾਰ ਦੀ ਛੁੱਟੀ ਹੋਣ ਕਰਕੇ ਬੱਚੇ ਪਹਿਲਾਂ ਵੀ ਖੇਡਦੇ ਰਹਿੰਦੇ ਸਨ, ਜਿਸ ਕਰਕੇ ਬੱਚਿਆਂ ਦੇ ਲਾਪਤਾ ਹੋਣ ਦਾ ਪਤਾ ਨਹੀਂ ਚੱਲ ਸਕਿਆ।

ਮਾਪਿਆਂ ਵਲੋਂ ਜਦੋਂ ਬੱਚਿਆਂ ਦੀ ਭਾਲ ਕੀਤੀ ਗਈ ਤਾਂ ਉਨ੍ਹਾਂ ਨੂੰ ਕੋਈ ਸੁਰਾਗ ਨਹੀਂ ਮਿਿਲਆ ਤਾਂ ਬੱਚਿਆਂ ਦੇ ਇੱਕ ਸਾਥੀ ਤੋਂ ਪਤਾ ਚੱਲਿਆ ਕਿ ਬੱਚੇ ਮੁੰਬਈ ਜਾਣ ਦੀ ਗੱਲ ਕਰ ਰਹੇ ਸਨ। 15 ਸਾਲਾਂ ਦੀਪ ਜੋ ਕਿ ਸਵੇਰੇ ਸੂਰਜ ਅਤੇ ਅਨਿਲ ਸਮੇਤ ਪੁਲਿਸ ਥਾਣੇ ਦੇ ਸਾਹਮਣੇ ਪੈਂਦੇ ਪਾਰਕ ਵਿਚ ਗਿਆ ਸੀ, ਨੇ ਦੱਸਿਆ ਕਿ ਉਕਤ ਦੋਵੇਂ ਬੱਚੇ ਘਰ ਤੋਂ ਭੱਜਣ ਦੀ ਗੱਲ ਕਹਿ ਰਹੇ ਸਨ ਅਤੇ ਉਸ ਨੂੰ ਵੀ ਨਾਲ ਚੱਲਣ ਲਈ ਆਖ ਰਹੇ ਹਨ ਪਰ ਉਹ ਡਰ ਗਿਆ ਅਤੇ 2 ਘੰਟਿਆਂ ਬਾਅਦ ਪਾਰਕ ਤੋਂ ਘਰ ਵਾਪਸ ਪਰਤ ਆਇਆ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਪਤਾ 7 ਬਚਿਆਂ ’ਚੋਂ ਦੋ ਕੋਲ ਮੋਬਾਇਲ ਫੋਨ ਹਨ , ਪਰ ਉਨ੍ਹਾਂ ’ਚ ਸਿਮ ਨਹੀਂ ਹੈ। ਉਹ ਦੋਵੇਂ ਮੋਬਾਇਲ ’ਚ ਆਪਣੀ ਇੰਸਾਟਾਗ੍ਰਾਮ ਐਪ ਤੇ ਆਈਡੀ ਚਲਾਉਣ ਦੇ ਨਾਲ ਹੀ ਗੇਮਾਂ ਖੇਡਦੇ ਸਨ। ਉਨ੍ਹਾਂ ਦੇ ਇਕ ਸਾਥੀ ਨੇ ਦੱਸਿਆ ਕਿ ਲਾਪਤਾ ਹੋਣ ਮਗਰੋਂ ਇੱਕ ਬੱਚੇ ਨੇ ਉਸ ਨੂੰ ਆਪਣੀ ਇੰਸਟਾਗ੍ਰਾਮ ਆਈਡੀ ਤੋਂ ਅਨਫੋਲੋ ਕਰ ਦਿੱਤਾ ਹੈ। ਬੱਚੇ ਗੇਮ ਖੇਡ ਰਹੇ ਹਨ ਅਤੇ ਉਹ ਆਨਲਾਈਨ ਵੀ ਹਨ।

ਲਾਪਤਾ ਬੱਚੇ ਇੱਕ ਦੂਜੇ ਨੂੰ ਜਾਣਦੇ ਹਨ ਅਤੇ ਇਕੱਠੇ ਸਕੂਲ ਜਾਂਦੇ ਹਨ। ਲਾਪਤਾ ਬੱਚਿਆਂ ’ਚ ਸਭ ਤੋਂ ਵੱਡਾ ਲੜਕਾ 15 ਸਾਲ ਦਾ ਹੈ। ਗਿਆਨ ਚੰਦ ਭਗਤ ਸਿੰਘ ਨਗਰ ਦੀ ਗਲੀ ਨੰ. 4, ਵਲੀ ਨੰ 8 ਦਾ ਗੌਰਵ ਅਜੈ, 13 ਸਾਲਾ ਦਲੀਪ ਅਤੇ ਵਿਸ਼ਨੂੰ ਵੀ ਲਾਪਤਾ ਬੱਚਿਆਂ ’ਚ ਸ਼ਾਮਿਲ ਹਨ।

ਡੇਰਾਬੱਸੀ ਦੇ ਥਾਣਾ ਮੁਖੀ ਮਨਦੀਪ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ’ਤੇ ਬੱਚਿਆਂ ਦੀ ਭਾਲ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਦੇ ਸ਼ਾਮ ਦੇ 6 ਵਜੇ ਤੱਕ ਬੱਚਿਆਂ ਬਾਰੇ ਕੋਈ ਜਾਣਕਾਰੀ ਨਹੀਂ ਸੀ ਮਿਲੀ । ਉਨ੍ਹਾਂ ਕਿਹਾ ਕਿ ਮੋਬਾਇਲ ਫੋਨ ਦੇ ਸਹਾਰੇ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਵੱਖ – ਵੱਖ ਥਾਣਿਆਂ ’ਚ ਬੱਚਿਆਂ ਦੀਆਂ ਫੋਟੋਆਂ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਪੁਲਿਸ ਟੀਮ ਰੇਲਵੇ ਸਟੇਸ਼ਨ ਵਿਖੇ ਬੱਚਿਆਂ ਦੀ ਭਾਲ ’ਚ ਜੁਟੀ ਹੋਈ ਹੈ।

Virat Kohli ਦੇ ਪੱਬ ‘ਤੇ ਦਰਜ ਹੋਈ FIR ॥ Latest News

0

Virat Kohli ਦੇ ਪੱਬ ‘ਤੇ ਦਰਜ ਹੋਈ FIR

ਵਿਰਾਟ ਕੋਹਲੀ ਦੇ ਪੱਬ ‘ਚ ਦੇਰ ਰਾਤ ਤੱਕ ਉੱਚੀ ਆਵਾਜ਼ ‘ਚ ਸੰਗੀਤ ਵਜਾਉਣ ‘ਤੇ ਐੱਫ.ਆਈ.ਆਰ. ਦਰਜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੈਂਗਲੁਰੂ ‘ਚ ਵਿਰਾਟ ਦਾ one8 Commune Pub MG ਰੋਡ ‘ਤੇ ਸਥਿਤ ਹੈ।

ਡੀਜੀਪੀ ਸੈਂਟਰਲ ਨੇ ਦੱਸਿਆ ਕਿ ਪੱਬ ਸੋਮਵਾਰ ਰਾਤ 1.30 ਵਜੇ ਤੱਕ ਖੁੱਲ੍ਹਾ ਰਿਹਾ। ਬੈਂਗਲੁਰੂ ਵਿੱਚ, ਪੱਬਾਂ ਨੂੰ ਸਵੇਰੇ 1 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ। 3-4 ਹੋਰ ਪੱਬਾਂ ਵਿਰੁੱਧ ਵੀ ਕੇਸ ਦਰਜ ਕੀਤੇ ਗਏ ਹਨ।

ਵਿਰਾਟ ਕੋਹਲੀ ਦੇ ਵਨ8 ਕਮਿਊਨ ਦੀਆਂ ਦਿੱਲੀ, ਮੁੰਬਈ, ਪੁਣੇ ਅਤੇ ਕੋਲਕਾਤਾ ਵਿੱਚ ਵੀ ਸ਼ਾਖਾਵਾਂ ਹਨ। ਬੈਂਗਲੁਰੂ ਸ਼ਾਖਾ ਦਸੰਬਰ 2023 ਵਿੱਚ ਖੋਲ੍ਹੀ ਗਈ ਸੀ, ਅਤੇ ਇਹ ਰਤਨਮ ਕੰਪਲੈਕਸ ਦੀ ਛੇਵੀਂ ਮੰਜ਼ਿਲ ‘ਤੇ ਸਥਿਤ ਹੈ।

ਵਿਰਾਟ ਨੇ ਇਕ ਇੰਟਰਵਿਊ ‘ਚ ਕਿਹਾ ਸੀ ਕਿ ਬੈਂਗਲੁਰੂ ਉਨ੍ਹਾਂ ਦਾ ਪਸੰਦੀਦਾ ਸ਼ਹਿਰ ਹੈ। ਇਸ ਲਈ ਉਸ ਨੇ ਬ੍ਰਾਂਚ ਲਈ ਬੈਂਗਲੁਰੂ ਨੂੰ ਚੁਣਿਆ।

ਪਿਛਲੇ ਸਾਲ, One8 ਦੀ ਮੁੰਬਈ ਬ੍ਰਾਂਚ ਉਦੋਂ ਵਿਵਾਦਾਂ ਵਿੱਚ ਘਿਰ ਗਈ ਸੀ ਜਦੋਂ ਤਾਮਿਲਨਾਡੂ ਦੇ ਇੱਕ ਵਿਅਕਤੀ ਨੇ ਦੋਸ਼ ਲਗਾਇਆ ਸੀ ਕਿ ਉਸਨੂੰ ਪੱਬ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਕਿਉਂਕਿ ਉਸਨੇ ਵੇਸ਼ਤੀ (ਧੋਤੀ) ਪਹਿਨੀ ਹੋਈ ਸੀ।

 

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

0

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ

ਚੰਡੀਗੜ੍ਹ ਨਗਰ ਨਿਗਮ ਦੀ 336ਵੀਂ ਮੀਟਿੰਗ ਅੱਜ ਮੰਗਲਵਾਰ ਨੂੰ ਹੋ ਰਹੀ ਹੈ। ਇਹ ਮੀਟਿੰਗ ਮੇਅਰ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਚੰਡੀਗੜ੍ਹ ‘ਆਪ’ ਆਗੂ ਅਤੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਦਾ ਮੀਟਿੰਗ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ। ਜਿਸ ਲਈ ਸਦਨ ‘ਚ 2 ਮਿੰਟ ਦਾ ਮੌਨ ਰੱਖਿਆ ਗਿਆ। 7 ਅਜੰਡੇ ਪਾਸ ਕੀਤੇ ਗਏ ਹਨ।

ਐਮਪੀ ਤਿਵਾੜੀ ਪਹਿਲੀ ਵਾਰ ਨਗਰ ਨਿਗਮ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ। ਕਿਉਂਕਿ ਪਿਛਲੇ ਮਹੀਨੇ 8 ਜੂਨ ਨੂੰ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ ਸੀ। ਇਸ ਕਾਰਨ ਉਹ ਇਸ ਮੀਟਿੰਗ ਦਾ ਹਿੱਸਾ ਨਹੀਂ ਬਣ ਸਕੇ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

ਨਗਰ ਨਿਗਮ ਦੀ ਮੀਟਿੰਗ ਵਿੱਚ ਬਿਜਲੀ ਅਤੇ ਪਾਣੀ ਦੇ ਮੁੱਦੇ ’ਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੋਵਾਂ ਵੱਲੋਂ ਆਪੋ-ਆਪਣੇ ਤਰਕ ਦਿੱਤੇ। ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਸੱਤਾਧਾਰੀ ਪਾਰਟੀ ਨੇ ਸ਼ਹਿਰ ਦੇ ਲੋਕਾਂ ਨੂੰ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਦਾ ਪ੍ਰਸਤਾਵ ਪਾਸ ਕੀਤਾ ਸੀ।

ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਸ਼ਹਿਰ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਪਰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ 20 ਹਜ਼ਾਰ ਲੀਟਰ ਪਾਣੀ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਬਿਜਲੀ ਅਤੇ ਪਾਣੀ ਦੀਆਂ ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ। ਅਜਿਹੇ ‘ਚ ਅੱਜ ਦੋਵੇਂ ਪਾਰਟੀਆਂ ਇਸ ਮਾਮਲੇ ‘ਤੇ ਹੰਗਾਮਾ ਕਰ ਸਕਦੀਆਂ ਹਨ।

ਪਿੰਡ ਦਾ ਮਹੌਲ – ਕਿਤੇ ਭੁੱਲ ਤਾਂ ਨਹੀਂ ਗਏ ਸੱਥਾਂ ਨੂੰ || Creative|| Punjab

0

ਪਿੰਡ ਦਾ ਮਹੌਲ – ਕਿਤੇ ਭੁੱਲ ਤਾਂ ਨਹੀਂ ਗਏ ਸੱਥਾਂ ਨੂੰ

ਪਿੰਡ ਦੀ ਸੱਥ ਕਿਸੇ ਵੀ ਪਿੰਡ ਦਾ ਕੇਂਦਰੀ ਸਥਾਨ ਹੁੰਦੀ ਹੈ ਤੇ ਸਭ ਵਾਸਤੇ ਸਾਂਝੀ ਤੇ ਜਾਣੀ-ਪਛਾਣੀ ਥਾਂ ਵਜੋਂ ਜਾਣੀ ਜਾਂਦੀ ਹੈ। ਕਹਿੰਦੇ ਹਨ ਕਿ ਪਿੰਡ ਦੀ ਸੱਥ ਵਿਚ ਪਿੰਡ ਦੀ ਅਸਲ ਰੂਹ ਧੜਕ ਰਹੀ ਹੁੰਦੀ ਹੈ। ਉਸ ਸਮੇਂ ਮਨੋਰੰਜਨ ਦੇ ਕੋਈ ਸਾਧਨ ਨਹੀਂ ਸਨ, ਨਾ ਹੀ ਬਿਜਲੀ, ਪੱਖੇ, ਏਸੀ, ਕੂਲਰ, ਰੇਡੀਉ, ਟੈਲੀਵੀਜ਼ਨ, ਫ਼ਿਲਮਾਂ ਆਦਿ ਸਨ। ਸਾਡੇ ਪਿੰਡ ਦੇ ਲੋਕ ਪਿੱਪਲ ਤੇ ਬੋਹੜ ਦੀ ਛਾਂ ਹੇਠ ਜੋ ਥੜਾ ਬਣਿਆ ਹੁੰਦਾ ਸੀ ਬੈਠ ਕੇ ਖੁੰਡ ਚਰਚਾ ਕਰਦੇ ਸਨ। ਤਾਸ਼ ਖੇਡਦੇ ਮਨੋਰੰਜਨ ਕਰਦੇ ਸਨ ਤੇ ਇਕ ਦੂਜੇ ਨੂੰ ਹੱਸਾਂ ਠੱਠਾ ਮਖੌਲ ਕਰਦੇ ਸਨ। ਪੂਰੀ ਦੁਨੀਆਂ ਦੀ ਰਾਜਨੀਤੀ ਉਸ ਸੱਥ ਤੋਂ ਮਿਲ ਜਾਂਦੀ ਸੀ। ਸੱਥ ਸਾਡੇ ਸਮਾਜ ਸਭਿਆਚਾਰ ਦਾ ਵਡਮੁੱਲਾ ਅਤੇ ਅਨਿੱਖੜਵਾਂ ਅੰਗ ਸੀ। ਜਦੋਂ ਕੋਈ ਘਰ ਦਾ ਮੈਂਬਰ ਨਾ ਮਿਲਣਾ ਉਹ ਸੱਥ ਵਿਚ ਮਿਲ ਜਾਂਦਾ ਸੀ।

ਲੋਕ ਅਪਣਾ ਮਨੋਰੰਜਨ ਸੱਥ ਵਿਚ ਬੈਠ ਹੀ ਕਰਦੇ ਸੀ। ਫਿਰ ਬਿਜਲੀ ਆਈ ਇਸ ਤੋਂ ਬਾਅਦ ਸਿਰਫ਼ ਪੰਚਾਇਤੀ ਲਾਊਡ ਸਪੀਕਰ ਆਏ। ਕਿਸੇ ਮੰਡੇ ਕੁੜੀ ਦੀ ਜੁਅਰਤ ਨਹੀਂ ਸੀ ਸੱਥ ਕੋਲੋਂ ਕੋਈ ਨੰਗੇ ਸਿਰ ਲੰਘ ਜਾਵੇ।

ਸਾਡੇ ਪਿੰਡ ਦਾ ਇਕ ਬੰਦਾ ਜੋ ਰੋਜ਼ਾਨਾ ਕੰਮ ਤੇ ਸ਼ਹਿਰ ਜਾਂਦਾ ਸੀ ਵਾਪਸੀ ਤੇ ਉਹ ਸਾਰੀਆਂ ਖ਼ਬਰਾਂ ਸ਼ਹਿਰ ਦੀਆਂ ਸੱਥ ਵਿਚ ਬੈਠੇ ਲੋਕਾਂ ਨੂੰ ਸੁਣਾਉਂਦਾ ਸੀ।

ਇਹ ਵੀ ਪੜ੍ਹੋ: ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, ਸੌਂਪਿਆ 1 ਕਰੋੜ ਰੁਪਏ ਦਾ ਚੈੱਕ 

ਚੋਣਾਂ ਹੋ ਰਹੀਆਂ ਹਨ। ਹੁਣ ਮੈਂ ਟੈਲੀਵੀਜ਼ਨ ਤੇ ਕਿਸੇ ਪਿੰਡ ਦੀ ਸੱਥ ਵਿਚ ਬੈਠੇ ਬੰਦਿਆਂ ਨਾਲ ਪੱਤਰਕਾਰ ਦੀ ਹੋਈ ਸਿੱਧੀ ਗੱਲਬਾਤ ਸੁਣ ਰਿਹਾ ਸੀ। ਇਕ ਛੜਾ ਕਹਿ ਰਿਹਾ ਸੀ। ਸਾਨੂੰ ਛੜਿਆਂ ਨੂੰ ਵੀ ਜੋ ਪਾਰਟੀ ਚੋਣਾਂ ਜਿੱਤੇ ਪੈਨਸ਼ਨ ਦੇਣੀ ਚਾਹੀਦੀ ਹੈ।ਉਸ ਦੇ ਨਾਲ ਹੀ ਇਕ ਹੋਰ ਛੜਾ ਬੈਠਾ ਸੀ ਜਿਸ ਨੇ ਉਸ ਦੀ ਹਾਮੀ ਭਰੀ। ਪੱਤਰਕਾਰ ਨੇ ਉਸ ਨੂੰ ਪੁਛਿਆ ਤੂੰ ਵੀ ਛੜਾ ਹਂੈ? ਉਹ ਕਹਿੰਦਾ ਨਹੀ ਮੈਂ ਕਵਾਰਾ ਹਾਂ। ਪੱਤਰਕਾਰ ਕਹਿੰਦਾ ਕਿੰਨੀ ਉਮਰ ਹੈ? ਇਕ ਵੱਡੀ ਉਮਰ ਦੇ ਬੰਦੇ ਵਲ ਇਸ਼ਾਰਾ ਕਰ ਕਹਿੰਦਾ ਉਹਦੇ ਜਿੰਨੀ। ਸਾਰੇ ਸੱਥ ਵਿਚ ਬੈਠੇ ਬੰਦੇ ਹੱਸ ਪਏ। ਹੁਣ ਨਵੀਂ ਕਰਾਂਤੀ ਆਉਣ ਨਾਲ ਮਨੋਰੰਜਨ ਵਾਸਤੇ ਮੋਬਾਈਲ, ਇੰਟਰਨੈੱਟ ਆ ਗਏ ਹਨ। ਦੁਨੀਆਂ ਦੀ ਤੁਸੀ ਕੋਈ ਵੀ ਚੀਜ਼ ਗੂਗਲ, ਯੂ ਟਿਊਬ ਦੇ ਮਧਿਅਮ ਰਾਹੀਂ ਦੇਖ ਸਕਦੇ ਹੋ। ਹੁਣ ਨਾ ਹੀ ਦਰੱਖ਼ਤ ਤੇ ਨਾ ਹੀ ਦਰੱਖ਼ਤਾਂ ਥੱਲੇ ਬਹਿਣ ਵਾਲੀਆਂ ਸੱਥਾਂ ਵਾਲੇ ਲੋਕ। ਪਹਿਲਾਂ ਬੱਚੇ ਦੇਸੀ ਖੇਡਾਂ ਖੇਡ ਮਨੋਰੰਜਨ ਕਰ ਤੰਦਰੁਸਤ ਰਹਿੰਦੇ ਸੀ ਕੋਈ ਬੀਮਾਰੀ ਨੇੜੇ ਨਹੀਂ ਸੀ ਆਉਦੀ। ਨਵੀ ਪੀੜ੍ਹੀ ਨੂੰ ਅਪਣੇ ਪੁਰਾਣੇ ਸਭਿਆਚਾਰ ਰਾਹੀਂ ਜੋੜਨਾ ਚਾਹੀਦਾ ਹੈ।

ਸਿੱਧ ਲੋਕਧਾਰਾ ਵਿਗਿਆਨੀ ਡਾ.ਸੋਹਿੰਦਰ ਸਿੰਘ ਵਣਜਾਰਾ ਬੇਦੀ ਅਨੁਸਾਰ-“ਪਿੰਡ ਵਿਚ ਉਹ ਸਾਂਝੀ ਥਾਂ ਜਿਥੇ ਲੋਕੀਂ ਵਿਹਲੀਆਂ ਘੜੀਆਂ ਵਿਚ ਉੱਠਦੇ ਬੈਠਦੇ ਹਨ। ਪਿੰਡ ਦੀ ਪੰਚਾਇਤ, ਕਿਸੇ ਮਾਮਲੇ ਉੱਤੇ ਵਿਚਾਰ ਕਰਨ ਵੇਲੇ, ਸੱਥ ਵਿਚ ਹੀ ਜੁੜਦੀ ਹੈ ਅਤੇ ਪਿੰਡ ਦੇ ਬਹੁਤੇ ਝਗੜੇ ਸੱਥ ਵਿਚ ਹੀ ਨਜਿੱਠੇ ਜਾਂਦੇ ਹਨ।…ਸਰਦੀਆਂ ਵਿਚ ਚੋਖੀ ਰਾਤ ਤੱਕ ਸੱਥ ਵਿਚ ਧੂਣੀ ਬਾਲ ਕੇ ਸੇਕੀ ਜਾਂਦੀ ਹੈ ਅਤੇ ਗੱਲਾਂ ਦੇ ਜਾਲ ਬੁਣ ਕੇ ਖੰਭਾਂ ਦੀਆਂ ਡਾਰਾਂ ਬਣਾਈਆਂ ਜਾਂਦੀਆਂ ਹਨ। ਇਸ ਦ੍ਰਿਸ਼ਟੀ ਤੋਂ ਸੱਥ ਪਿੰਡ ਦਾ ਰੰਗ ਮੰਚ ਹੈ, ਜਿਥੇ ਪਿੰਡ ਦੀ ਆਤਮਾ ਕਦੇ ਸਵਾਂਗ ਧਾਰ ਕੇ ਤੇ ਕਦੇ ਨੰਗੇ ਪਿੰਡੇ ਵਿਚਰਦੀ ਹੈ…।”

ਗਪੌੜੀ, ਅਮਲੀ, ਚੁਟਕਲੇ ਸੁਣਾਉਣ ਵਾਲੇ ਅਤੇ ਗੱਲਾਂ ਨੂੰ ਰੌਚਕ ਬਿਰਤਾਂਤ ਬਣਾ ਕੇ ਪੇਸ਼ ਕਰਨ ਵਾਲੇ ਲੋਕ ਸੱਥ ਵਿਚ ਮਾਣ-ਸਨਮਾਨ ਹਾਸਲ ਕਰਦੇ ਹਨ। ਜ਼ਿੰਦਗੀ ਦੇ ਕਿੱਸਿਆਂ ਨੂੰ ਉਤਸੁਕਤਾ ਭਰਪੂਰ ਰਸ ਰੰਗ ਨਾਲ ਸ਼ਿੰਗਾਰ ਕੇ ਬਿਆਨ ਕਰਨ ਦੀ ਕਲਾ ਵਿਚ ਮਾਹਿਰ ਲੋਕ ਸੱਥ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾ ਲੈਂਦੇ ਹਨ। ਸੱਥ ਵਿੱੱਚ ਮਹਿਫ਼ਲ ਸੱਜਦੀ ਹੈ। ਬਿਨਾਂ ਕਿਸੇ ਸੰਗ-ਸੰਕੋਚ ਤੋਂ ਲੋਕ ਆਪਣੀ ਗੱਲ ਕਹਿ ਸੁਣਾਉਂਦੇ ਹਨ। ਉੱਥੇ ਬਾਤ ਦਾ ਬਤੰਗੜ ਵੀ ਬਣਦਾ ਹੈ, ਰਾਈ ਦਾ ਪਹਾੜ ਬਣਾ ਕੇ ਤੇ ਰੱਸੀਆਂ ਦੇ ਸੱਪ ਬਣਾ ਕੇ ਪੇਸ਼ ਕੀਤੇ ਜਾ ਸਕਦੇ ਹਨ। ਬੂੰਦ ਦਾ ਸਮੁੰਦਰ ਬਣਾਇਆ ਜਾ ਸਕਦਾ ਹੈ, ਸਮੁੰਦਰ ਨੂੰ ਕੁੱਜੇ ਵਿਚ ਬੰਦ ਕੀਤਾ ਜਾ ਸਕਦਾ ਹੈ। ਸੌ ਹੱਥ ਰੱਸਾ ਸਿਰੇ ’ਤੇ ਗੰਢ ਕਹਿ ਕੇ ਕਿਸੇ ਗੱਲ/ਬਹਿਸ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਸੱਥਾਂ ਵਿਚ ਗੱਲਾਂ ਕਰਦੇ ਗਾਲੜੀ ਪਿੰਡ ਦੀਆਂ ਛੋਟੀਆਂ-ਵੱਡੀਆਂ ਖ਼ਬਰਾਂ/ਸੂਚਨਾਵਾਂ ਨੂੰ ਮਿਰਚ ਮਸਾਲੇ ਲਗਾ ਕੇ ਸਾਂਝਾ ਕਰਦੇ ਹਨ। ਉਹ ਗੱਲਾਂ ਦੀ ਲੜੀ ਟੁੱਟਣ ਨਹੀਂ ਦਿੰਦੇ।

ਗੱਲਾਂ ਬਾਤਾਂ ਸਾਂਝੀਆਂ ਕਰਨ ਤੇ ਵਿਚਾਰ ਵਟਾਂਦਰੇ ਲਈ ਅਤਿ ਆਧੁਨਿਕ ਤੇ ਅਸਰਦਾਰ ਸੰਚਾਰ ਸਾਧਨਾਂ ਦੀ ਭਰਮਾਰ ਹੋ ਜਾਣ ਕਾਰਨ ਹੁਣ ਸੱਥਾਂ ਵਿੱਚ ਜੁੜਦੇ ਇਕੱਠ ਵੀ ਪ੍ਰਭਾਵਿਤ ਹੋਏ ਹਨ। ਹੁਣ ਸੱਥ ਦਾ ਮੂੰਹ-ਮੁਹਾਂਦਰਾ ਤੇ ਸਰੂਪ ਬਦਲ ਰਿਹਾ ਹੈ। ਸੱਥ ਦੇ ਪੰਚਾਇਤ ਵਾਲੇ ਸਰੂਪ ਤੇ ਆਦਰ-ਮਾਣ ਵਿੱਚ ਵੀ ਬਹੁਤ ਵੱਡਾ ਪਰਿਵਰਤਨ ਆ ਰਿਹਾ ਹੈ।ਸ਼ਹਿਰਾਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਕਲੱਬਾਂ ਦੇ ਮੈਂਬਰ ਬਣ ਗਏ/ਰਹੇ ਹਨ। ਜਿਮ ਖੁੱਲ੍ਹ ਗਏ ਹਨ। ਟੀ.ਵੀ.ਦੇ ਪਾਸਾਰ ਦੀ ਕੋਈ ਸੀਮਾਂਂ ਨਹੀਂ ਰਹੀ।ਲੋਕ ਪਾਰਕਾਂ,ਕਮਿਊਨਿਟੀ ਹਾਲਾਂ, ਕਸਰਤ ਘਰਾਂ, ਸੀਨੀਅਰ ਸਿਟੀਜ਼ਨ ਘਰਾਂ ਵਿੱਚ ਜਾ ਕੇ ਕਿਸੇ ਸਰਗਰਮੀ ਨਾਲ ਜੁੜਨ ਨੂੰ ਤਰਜੀਹ ਦੇਣ ਲੱਗ ਪਏ ਹਨ। ਪਿਛਲੇ ਵਰ੍ਹਿਆਂ/ਦਹਾਕਿਆਂ ਦੌਰਾਨ ਇਹ ਚਲਨ ਵਧਿਆ ਹੈ। ਸਮਾਜਿਕ ਸੱਭਿਆਚਾਰਕ ਜੀਵਨ ਵਿੱੱਚ ਬਹੁਤ ਵੱਡਾ ਪਰਿਵਰਤਨ ਵਾਪਰਨ ਦੇ ਬਾਵਜੂਦ ਵੀ ਪਿੰਡ ਦੀ ਸੱਥ ਬਾਰੇ ਬਣਿਆ ਪ੍ਰਭਾਵ ਅਜੇ ਵੀ ਲੋਕ ਮਨਾਂ ਵਿਚ ਆਪਣਾ ਸਥਾਨ ਬਣਾਈ ਬੈਠਾ ਹੈ।

ਪੰਜਾਬੀ ਨੌਜਵਾਨ ਦੀ ਕੈਨੇਡਾ ਸੜਕ ਹਾਦਸੇ ‘ਚ ਹੋਈ ਮੌ.ਤ || Punjab News

0

ਪੰਜਾਬੀ ਨੌਜਵਾਨ ਦੀ ਕੈਨੇਡਾ ਸੜਕ ਹਾਦਸੇ ‘ਚ ਹੋਈ ਮੌ.ਤ

ਜਿਲਾ ਗੁਰਦਾਸਪੁਰ ਬੇ ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਦੀਪ ਸਿੰਘ ਦੀ ਕੈਨੇਡਾ ਦੇ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਜਾਰੀ ॥ Today News

ਜਤਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਯਾਫਲਪੁਰ ਅੱਜ ਕੱਲ ਆਪਣੇ ਪਰਿਵਾਰ ਦੇ ਨਾਲ ਕਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਜਤਨਪ੍ਰੀਤ ਸਿੰਘ ਬੀਤੇ ਦਿਨੀ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਵਾਪਰਿਆ

ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਜਖਮੀ ਹੋ ਗਿਆ। ਉਸ ਨੂੰ ਔਲਾਦ ਲਈ ਕਨੇਡਾ ਦੇ ਇੱਕ ਹਸਪਤਾਲ ਚ ਦਾਖਲ ਕਰਾਇਆ ਗਿਆ ਜਿੱਥੇ ਬੀਤੀ ਰਾਤ ਉਸਦੀ ਇਲਾਜ ਦੇ ਦੌਰਾਨ ਮੌਤ ਹੋ ਗਈ।

‘AAP’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ || Punjab News

0

‘AAP’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ

AAP ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦੇ ਦਿਹਾਂਤ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਛਾਬੜਾ ਕਈ ਦਿਨਾਂ ਤੋਂ ਬਹੁਤ ਬੀਮਾਰ ਚੱਲ ਰਹੇ ਸਨ। ਇਸ ਦੇ ਕਾਰਨ ਅੱਜ ਉਨ੍ਹਾਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਪ੍ਰਦੀਪ ਛਾਬੜਾ ਦੇ ਦੇਹਾਂਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪ੍ਰਦੀਪ ਛਾਬੜਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਨ। ਪ੍ਰਦੀਪ ਛਾਬੜਾ ਦੇ ਦਿਹਾਂਤ ਕਾਰਨ ਅੱਜ ਨਗਰ ਨਿਗਮ ਦੀ ਬੈਠਕ ਨੂੰ ਵੀ ਮੁਲਤਵੀ ਕੀਤਾ ਜਾ ਸਕਦਾ ਹੈ। ਇਸ ਦੁਖਦਾਈ ਖਬਰ ਨਾਲ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਣੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ।

ਇਹ ਵੀ ਪੜ੍ਹੋ : ਕਠੂਆ ‘ਚ ਹੋਏ ਹਮਲੇ ‘ਚ 5 ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ || Punjab News

ਦੱਸ ਦੇਈਏ ਕਿ ਪ੍ਰਦੀਪ ਛਾਬੜਾ ਨੇ ਆਪਣਾ ਸਿਆਸੀ ਸਫਰ ਕਾਂਗਰਸ ਪਾਰਟੀ ਤੋਂ ਸ਼ੁਰੂ ਕੀਤਾ ਸੀ। ਤਿੰਨ ਸਾਲ ਪਹਿਲਾਂ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਛਾਬੜਾ ਨੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ​​ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਪ੍ਰਦੀਪ ਛਾਬੜਾ ਚੰਡੀਗੜ੍ਹ ਦੇ ਮੇਅਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਕਠੂਆ ‘ਚ ਹੋਏ ਹਮਲੇ ‘ਚ 5 ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ || Punjab News

0

ਕਠੂਆ ‘ਚ ਹੋਏ ਹਮਲੇ ‘ਚ 5 ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ

ਕਠੂਆ ਜ਼ਿਲ੍ਹੇ ਵਿੱਚ ਅੱ.ਤਵਾ.ਦੀਆਂ ਨੇ ਇਕ ਵਾਰ ਫਿਰ ਹਮਲੇ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਕਠੂਆ ‘ਚ ਹੋਏ ਇਸ ਅੱਤਵਾਦੀ ਹਮਲੇ ‘ਚ ਕਈ ਜਵਾਨ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਪੰਜਾਬ ਦੇ ਪਠਾਨਕੋਟ ਸਥਿਤ ਫੌਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਭਾਲ ਲਈ ਫੌਜ ਦਾ ਸਰਚ ਆਪਰੇਸ਼ਨ ਜਾਰੀ ਹੈ। ਇਸ ਹਮਲੇ ਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ।

CM ਭਗਵੰਤ ਮਾਨ ਨੇ ਟਵੀਟ ਕੀਤਾ- “ਜੰਮੂ ਕਸ਼ਮੀਰ ਦੇ ਕਠੂਆ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ 5 ਫ਼ੌਜੀ ਜਵਾਨਾਂ ਦੇ ਸ਼ਹੀਦ ਅਤੇ ਕੁੱਝ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਮਿਲੀ… ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਤੇ ਪਰਿਵਾਰ ਨਾਲ਼ ਦਿਲੋਂ ਹਮਦਰਦੀ… ਜ਼ਖ਼ਮੀ ਹੋਏ ਜਵਾਨਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹਾਂ।

ਦਰਅਸਲ ਸੋਮਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਗ੍ਰੇਨੇਡ ਸੁੱਟਿਆ ਅਤੇ ਅੰਨ੍ਹੇਵਾਹ ਗੋਲੀਬਾਰੀ ਵੀ ਕੀਤੀ। ਸ਼ੁਰੂਆਤ ‘ਚ 6 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ 4 ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਆਈ, ਕੁਝ ਸਮੇਂ ਬਾਅਦ ਇਕ ਹੋਰ ਫੌਜੀ ਸ਼ਹੀਦ ਹੋ ਗਿਆ। ਸੁਰੱਖਿਆ ਬਲਾਂ ਨੇ ਹਮਲੇ ਨੂੰ ਅੰਜ਼ਾਮ ਦੇਣ ਵਾਲੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, ਸੌਂਪਿਆ 1 ਕਰੋੜ ਰੁਪਏ ਦਾ ਚੈੱਕ || Farmer Protest

ਇਸ ਘਟਨਾ ਤੋਂ ਬਾਅਦ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਦੇ ਨਾਲ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਮਲੇ ਤੋਂ ਬਾਅਦ, ਕੇਂਦਰੀ ਉਦਯੋਗਿਕ ਸੁਰੱਖਿਆ ਬਲ, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਜਵਾਨਾਂ ਨੂੰ ਊਧਮਪੁਰ ਵਿਚ ਰਾਸ਼ਟਰੀ ਰਾਜਮਾਰਗ ਦੇ ਨਾਲ ਤਾਇਨਾਤ ਕੀਤਾ ਗਿਆ ਹੈ। ਹਮਲਾਵਰਾਂ ‘ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।