Home Blog Page 1483

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 03-10 -2024

0

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 03-10 -2024

ਸਲੋਕੁ ਮਃ ੩ ॥

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਵੀਰਵਾਰ, ੧੮ ਅੱਸੂ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੫੦)

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤਿ੍ਰਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤਿ੍ਰਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।

 

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, 500 ਕਿਲੋ ਕੋਕੀਨ ਕੀਤੀ ਜ਼ਬਤ

0

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, 500 ਕਿਲੋ ਕੋਕੀਨ ਕੀਤੀ ਜ਼ਬਤ

ਦਿੱਲੀ ਪੁਲਿਸ (Delhi Police) ਨੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ (international drugs syndicate) ਦਾ ਪਰਦਾਫਾਸ਼ ਕੀਤਾ ਹੈ। ਦਿੱਲੀ ਵਿੱਚ ਅੱਜ 2,000 ਕਰੋੜ ਰੁਪਏ ਦੀ ਕੀਮਤ ਦੀ 500 ਕਿਲੋ ਤੋਂ ਵੱਧ ਕੋਕੀਨ (cocaine) ਜ਼ਬਤ ਕੀਤੀ ਗਈ, ਜੋ ਕਿ ਰਾਸ਼ਟਰੀ ਰਾਜਧਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਦੱਖਣੀ ਦਿੱਲੀ ਵਿੱਚ ਛਾਪੇਮਾਰੀ ਕਰਕੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਦਿੱਲੀ ਪੁਲਿਸ ਦੀ ਵਿਸ਼ੇਸ਼ ਕਾਰਵਾਈ ਵਿੱਚ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕੋਕੀਨ ਬਰਾਮਦ ਹੋਈ ਹੈ। ਪੁਲਿਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਨਾਰਕੋ ਟੈਰਰ ਐਂਗਲ ਤੋਂ ਕੀਤੀ ਜਾਵੇਗੀ। ਪੁਲਿਸ ਅਨੁਸਾਰ ਕੋਕੀਨ ਦੀ ਇਸ ਵੱਡੀ ਖੇਪ ਪਿੱਛੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਹੱਥ ਹੈ।

ਰਾਸ਼ਟਰੀ ਰਾਜਧਾਨੀ ਵਿੱਚ ਨਸ਼ੀਲੇ ਪਦਾਰਥਾਂ ਦਾ ਤਾਜ਼ਾ ਪਰਦਾਫਾਸ਼ ਐਤਵਾਰ ਨੂੰ ਦਿੱਲੀ ਦੇ ਤਿਲਕ ਨਗਰ ਖੇਤਰ ਵਿੱਚ ਦੋ ਅਫਗਾਨ ਨਾਗਰਿਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਆਇਆ ਹੈ। ਇਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਅਤੇ 160 ਗ੍ਰਾਮ ਕੋਕੀਨ ਬਰਾਮਦ ਹੋਈ ਹੈ। ਉਸੇ ਦਿਨ, ਦਿੱਲੀ ਕਸਟਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਕ ਯਾਤਰੀ ਤੋਂ 24 ਕਰੋੜ ਰੁਪਏ ਦੀ ਕੀਮਤ ਦੀ 1,660 ਗ੍ਰਾਮ ਕੋਕੀਨ ਜ਼ਬਤ ਕੀਤੀ। ਯਾਤਰੀ ਰਿਪਬਲਿਕ ਆਫ ਲਾਇਬੇਰੀਆ ਦਾ ਨਾਗਰਿਕ ਹੈ, ਜੋ ਦੁਬਈ ਤੋਂ ਦਿੱਲੀ ਆਇਆ ਸੀ। ਉਸ ਨੂੰ ਐਨਡੀਪੀਐਸ ਐਕਟ 1985 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਕਾਂਗਰਸ ‘ਚ ਸ਼ਾਮਲ || Punjab News

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਵੀ ਦਿੱਲੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਸੀ। ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ 30 ਸਤੰਬਰ ਨੂੰ ਅੰਤਰਰਾਸ਼ਟਰੀ ਡਰੱਗ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਇਸ ਕਾਰਵਾਈ ਦੌਰਾਨ ਦਿੱਲੀ ਪੁਲਿਸ ਨੇ 228 ਕਿਲੋ ਗਾਂਜਾ ਜ਼ਬਤ ਕੀਤਾ ਸੀ।

ਗਿਰੋਹ ਦੇ ਦੋ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ

ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਲਗਭਗ 1.14 ਕਰੋੜ ਰੁਪਏ ਹੈ। ਪੁਲਿਸ ਨੇ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਇੱਕ ਮੁੱਖ ਸਪਲਾਇਰ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਆਂਧਰਾ ਪ੍ਰਦੇਸ਼ ਅਤੇ ਉੜੀਸਾ ਸਰਹੱਦ ਤੋਂ ਗਾਂਜਾ ਲਿਆ ਕੇ ਦਿੱਲੀ ਅਤੇ ਐਨਸੀਆਰ ਵਿੱਚ ਸਪਲਾਈ ਕਰਦੇ ਸਨ।

 

 

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

0

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਸਰ ਸਥਿਤ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ, ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮਹੱਈਆ ਕਰਵਾਏ ਜਾਣਗੇ।

ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁੰਦੀਆਂ ਹਨ ਨਤਮਸਤਕ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਚੰਗਾ ਉੱਦਮ ਹੈ ਅਤੇ ਆਸ ਕਰਦੇ ਹਾਂ ਕਿ ਇਸ ਦੀ ਨਿਰੰਤਰਤਾ ਬਣੀ ਰਹੇਗੀ। ਭਾਈ ਮਹਿਤਾ ਨੇ ਹੋਟਲਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ 18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਨਗਰ ਕੀਰਤਨ ਦੇ ਰਸਤੇ ਵਿਚ ਸਵਾਗਤ ਲਈ ਵੀ ਅਪੀਲ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਹੋਟਲ ਮਾਲਕਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਕੀਤਾ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਕਾਂਗਰਸ ‘ਚ ਸ਼ਾਮਲ || Punjab News

ਇਸ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਚੇਅਰਮੈਨ ਹਰਿੰਦਰ ਸਿੰਘ ਤੇ ਪ੍ਰਧਾਨ ਸੁਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿਚ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਅਸੀਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਵਚਨਬਧ ਹਾਂ ਅਤੇ ਰਹਾਂਗੇ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਪ੍ਰੀਤ ਸਿੰਘ ਤੋਂ ਇਲਾਵਾ ਇਕੱਤਰਤਾ ’ਚ ਪੁੱਜੇ ਹੋਟਲਾਂ ਮਾਲਕਾਂ ਵਿਚ  ਸੁਪਿੰਦਰ ਸਿੰਘ,  ਹਰਿੰਦਰ ਸਿੰਘ, ਸੁਖਵਿੰਦਰ ਸਿੰਘ ਲਾਡੀ, ਕੇਐਸ ਖੁਰਾਣਾ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਸਭਰਵਾਲ,  ਸੁਖਦੇਵ ਸਿੰਘ ਸਾਹਨੀ, ਜਤਿੰਦਰਪਾਲ ਸਿੰਘ,  ਸਰਜੋਤ ਸਿੰਘ ਸਾਹਨੀ,  ਬੀਰਇੰਦਰ ਸਿੰਘ,ਸੁਰਿੰਦਰ ਸਿੰਘ,  ਜਤਿਨ ਸੇਠ, ਭੁਪਿੰਦਰਪਾਲ ਸਿੰਘ,ਜਗਜੀਤ ਸਿੰਘ ਖਾਲਸਾ,  ਰਾਜੀਵ ਗੁਪਤਾ,  ਹਰਦੀਪ ਸਿੰਘ, ਰਣਜੀਤ ਸਿੰਘ ਸਚਦੇਵਾ ਸਮੇਤ ਵੱਖ-ਵੱਖ ਹੋਟਲਾਂ ਦੇ ਨੁਮਾਇੰਦੇ ਸ਼ਾਮਲ ਸਨ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਕਾਂਗਰਸ ‘ਚ ਸ਼ਾਮਲ || Punjab News

0

ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਕਾਂਗਰਸ ‘ਚ ਸ਼ਾਮਲ

ਨੀਲੋਖੇੜੀ (ਰਾਖਵੀਂ) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਦਾ ਮੈਂਬਰ ਬਣਾਇਆ ਹੈ। ਅਮਰ ਸਿੰਘ ਦਾ ਸਵਾਗਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਿਨਾਂ ਕਿਸੇ ਸ਼ਰਤ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ ਅਤੇ ਕਾਂਗਰਸੀ ਉਮੀਦਵਾਰ ਧਰਮਪਾਲ ਜੀ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਅਮਰ ਸਿੰਘ ਨੀਲੋਖੇੜੀ ਦੇ ਸਿੱਖ ਭਾਈਚਾਰੇ ਵਿੱਚ ਬਹੁਤ ਹਰਮਨ ਪਿਆਰੇ ਹਨ ਅਤੇ ਪਿਛਲੇ 25 ਸਾਲਾਂ ਤੋਂ ਗੁਰੂ ਘਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਨੀਲੋਖੇੜੀ ਵਿੱਚ ਸਿੱਖ ਵੋਟਰਾਂ ਦੀ ਗਿਣਤੀ 25 ਹਜ਼ਾਰ ਦੇ ਕਰੀਬ ਹੈ।

ਫਾਜ਼ਿਲਕਾ ਪੁਲਿਸ ਦੀ ਗੈਂਗਸਟਰਾਂ ਅਤੇ ਨਜਾਇਜ਼ ਹਥਿਆਰਾਂ ਦੀ ਨੋਕ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ‘ਤੇ ਕੀਤੀ ਵੱਡੀ ਕਾਰਵਾਈ,…

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰ ਸਿੰਘ ਨੇ ਕਿਹਾ ਕਿ ਇਸ ਵੇਲੇ ਹਰਿਆਣਾ ਵਿੱਚ ਮੁਕਾਬਲਾ ਸਿੱਧਾ ਕਾਂਗਰਸ ਅਤੇ ਭਾਜਪਾ ਵਿਚਾਲੇ ਹੈ। ਨੀਲੋਖੇੜੀ ਵਿੱਚ ਵੀ ਅਜਿਹਾ ਹੀ ਹਾਲ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡਾ ਉਦੇਸ਼ ਕਿਸਾਨਾਂ, ਔਰਤਾਂ, ਦਲਿਤਾਂ ਅਤੇ ਘੱਟ ਗਿਣਤੀਆਂ ਨਾਲ ਬੇਇਨਸਾਫ਼ੀ ਕਰਨ ਵਾਲੀ ਭਾਜਪਾ ਸਰਕਾਰ ਤੋਂ ਖਹਿੜਾ ਛੁਡਾਉਣਾ ਹੈ ਅਤੇ ਇਹ ਕੰਮ ਸਿਰਫ਼ ਕਾਂਗਰਸ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਚੋਣ ਲੜਦੇ ਤਾਂ ਇਸ ਦਾ ਸਿੱਧਾ ਫਾਇਦਾ ਭਾਜਪਾ ਨੂੰ ਹੋਣਾ ਸੀ। ਉਨ੍ਹਾਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਕਿ ਵੋਟਾਂ ਦੀ ਵੰਡ ਨਾ ਹੋਵੇ।

ਇਸ ਮੌਕੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਕੇਵਲ ਢੀਂਗਰਾ ਅਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਸੈੱਲ ਦੇ ਚੇਅਰਮੈਨ ਕੇਸੀ ਭਾਟੀਆ ਨੇ ਵੀ ਅਮਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਫਾਜ਼ਿਲਕਾ ਪੁਲਿਸ ਦੀ ਗੈਂਗਸਟਰਾਂ ਅਤੇ ਨਜਾਇਜ਼ ਹਥਿਆਰਾਂ ਦੀ ਨੋਕ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ‘ਤੇ ਕੀਤੀ ਵੱਡੀ ਕਾਰਵਾਈ,…

0

ਫਾਜ਼ਿਲਕਾ ਪੁਲਿਸ ਦੀ ਗੈਂਗਸਟਰਾਂ ਅਤੇ ਨਜਾਇਜ਼ ਹਥਿਆਰਾਂ ਦੀ ਨੋਕ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ‘ਤੇ ਕੀਤੀ ਵੱਡੀ ਕਾਰਵਾਈ,…

ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਜਾਇਜ ਹਥਿਆਰਾਂ ਦੀ ਵਰਤੋਂ ਕਰਕੇ ਅਣਸੁਖਾਵੀਂਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਫਾਜਿਲਕਾ ਦੀ ਟੀਮ ਵੱਲੋਂ ਮੁਖਬਰੀ ਦੇ ਅਧਾਰ ਤੇ 04 ਵਿਅਕਤੀਆਂ ਨੂੰ 02 ਕਾਰਾਂ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 03 ਨਜਾਇਜ ਪਿਸਤੌਲ 32 ਬੋਰ ਅਤੇ 21 ਰੌਂਦ ਬਰਾਮਦ ਕੀਤੇ ਹਨ।

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਮੁਨਸ਼ੀ ਨੂੰ ਰੰਗੇ ਹੱਥੀਂ ਕੀਤਾ ਕਾਬੂ || Punjab News

ਫਾਜਿਲਕਾ ਪੁਲਿਸ ਨੇ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ, ਜਿਸਦਾ ਮਕਸਦ ਸਥਾਨਕ ਪੰਚਾਇਤੀ ਚੋਣਾਂ ਨੂੰ ਅਮਨ ਅਤੇ ਸ਼ਾਂਤੀ ਨਾਲ ਕਰਵਾਉਣਾ ਹੈ। ਇਸ ਨੀਤੀ ਤਹਿਤ, ਫਾਜ਼ਿਲਕਾ ਪੁਲਿਸ ਵੱਲੋਂ ਕਿਸੇ ਵੀ ਪ੍ਰਕਾਰ ਦੇ ਅਪਰਾਧੀ ਕਿਰਤਾਂ ਨੂੰ ਨਹੀਂ ਬਖਸ਼ਿਆ ਜਾਵੇਗਾ ਅਤੇ ਕਾਨੂੰਨ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਫਾਜਿਲਕਾ ਪੁਲਿਸ ਦੀ ਇਹ ਵਚਨਬੱਧਤਾ ਇਸ ਗੱਲ ਨੂੰ ਯਕੀਨੀ ਬਣਾਉਣੀ ਹੈ ਕਿ ਚੋਣਾਂ ਦੇ ਦੌਰਾਨ ਲੋਕਾਂ ਨੂੰ ਕੋਈ ਤਕਲੀਫ ਨਾ ਹੋਵੇ। ਇਹ ਚੋਣਾਂ ਲੋਕਾਂ ਦੀ ਜਨਰਲ ਸੋਚ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਨ ਵਾਲੀ ਹੁੰਦੀਆਂ ਹਨ, ਇਸ ਲਈ ਚੋਣਾਂ ਦੌਰਾਨ ਇਕ ਸੁੱਖਦ ਅਤੇ ਸੁਰੱਖਿਅਤ ਵਾਤਾਵਰਣ ਪੈਦਾ ਕਰਨ ਲਈ ਫਾਜ਼ਿਲਕਾ ਪੁਲਿਸ ਵਚਨਬੱਧ ਹੈ।  ਸਥਾਨਕ ਨਿਵਾਸੀਆਂ ਲਈ ਇਹ ਅਹਿਮ ਹੈ ਕਿ ਉਹ ਆਪਣੇ ਅਧਿਕਾਰਾਂ ਨੂੰ ਸਮਝਦੇ ਹੋਏ ਸ਼ਾਂਤਮਈ ਢੰਗ ਨਾਲ ਆਪਣੇ ਵੋਟ ਦੇਣ ਜਾ ਸਕਣ। ਫਾਜਿਲਕਾ ਪੁਲਿਸ ਦੀ ਇਹ ਕੋਸ਼ਿਸ਼ ਲੋਕਾਂ ਦੇ ਸੁਰੱਖਿਆ ਲਈ ਹੈ, ਜਿਸ ਨਾਲ ਪੰਚਾਇਤੀ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧੇਗੀ ਅਤੇ ਜਨਤਕ ਭਰੋਸਾ ਵਧੇਗਾ।

 

 

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਮੁਨਸ਼ੀ ਨੂੰ ਰੰਗੇ ਹੱਥੀਂ ਕੀਤਾ ਕਾਬੂ || Punjab News

0

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਮੁਨਸ਼ੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ।

ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਵਾਲ-ਵਾਲ ਬਚਿਆ ਪਰਿਵਾਰ || Punjab News

ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ।

5,000 ਰੁਪਏ ਦੀ ਦੂਜੀ ਕਿਸ਼ਤ ਵਸੂਲਦਿਆਂ ਰੰਗੇ ਹੱਥੀਂ ਕਾਬੂ

ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪੁਲਿਸ ਮੁਲਾਜ਼ਮ ਦੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਦੂਜੀ ਕਿਸ਼ਤ ਵਸੂਲਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ  ਹੈ। ਮੁਲਜ਼ਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Israel-Iran ਯੁੱਧ ਨੂੰ ਲੈ ਕੇ ਡੋਨਾਲਡ ਟਰੰਪ ਨੇ ਬਾਇਡਨ ਤੇ ਕਮਲਾ ਹੈਰਿਸ ‘ਤੇ ਕੀਤਾ ਤਿੱਖਾ ਹਮਲਾ || International News

0
Donald Trump made a sharp attack on Biden and Kamala Harris regarding the Israel-Iran war

Israel-Iran ਯੁੱਧ ਨੂੰ ਲੈ ਕੇ ਡੋਨਾਲਡ ਟਰੰਪ ਨੇ  ਬਾਇਡਨ ਤੇ ਕਮਲਾ ਹੈਰਿਸ ‘ਤੇ ਕੀਤਾ ਤਿੱਖਾ ਹਮਲਾ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਸੰਘਰਸ਼ ਨੂੰ ਲੈ ਕੇ ਬਾਇਡਨ ਅਤੇ ਕਮਲਾ ਹੈਰਿਸ ‘ਤੇ ਤਿੱਖਾ ਹਮਲਾ ਕੀਤਾ। ਉਸ ਨੇ ਇਸ ਜੰਗ ਦੀ ਤੁਲਨਾ ਸਕੂਲ ਦੇ ਮੈਦਾਨ ਵਿੱਚ ਲੜ ਰਹੇ ਦੋ ਬੱਚਿਆਂ ਨਾਲ ਕੀਤੀ। ਉਨ੍ਹਾਂ ਕਿਹਾ ਕਿ ਈਰਾਨ ਵੱਲੋਂ ਮੰਗਲਵਾਰ ਨੂੰ ਇਜ਼ਰਾਈਲ ‘ਤੇ ਰਾਕੇਟ ਹਮਲੇ ਵਰਗੀਆਂ ਘਟਨਾਵਾਂ ਕਦੇ ਨਹੀਂ ਵਾਪਰਨੀਆਂ ਚਾਹੀਦੀਆਂ ਸਨ ਅਤੇ ਅਮਰੀਕਾ ਨੂੰ ਵੀ ਸਹੀ ਭੂਮਿਕਾ ਨਿਭਾਉਣੀ ਚਾਹੀਦੀ ਸੀ।

ਇਹ ਵਿਵਾਦ ਹੁਣ ਖਤਮ ਹੋ ਜਾਣਾ ਚਾਹੀਦਾ

ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਉਮੀਦਵਾਰ ਟਰੰਪ ਨੇ ਕਿਹਾ ਕਿ ਇਹ ਬਹੁਤ ਬੁਰਾ ਹੈ ਪਰ ਇਹ ਵਿਵਾਦ ਹੁਣ ਖਤਮ ਹੋ ਜਾਣਾ ਚਾਹੀਦਾ ਹੈ। ਟਰੰਪ ਨੇ ਕਿਹਾ ਕਿ ਇਸ ਨੂੰ ਸਕੂਲ ਦੇ ਮੈਦਾਨ ‘ਚ ਲੜ ਰਹੇ ਦੋ ਬੱਚਿਆਂ ਵਾਂਗ ਸਮਝਣਾ ਹੋਵੇਗਾ, ਜਿਨ੍ਹਾਂ ਨੂੰ ਕਈ ਵਾਰ ਤੁਹਾਨੂੰ ਕੁਝ ਸਮੇਂ ਲਈ ਇਕ ਪਾਸੇ ਛੱਡਣਾ ਪੈਂਦਾ ਹੈ।

ਇਹ ਕੰਮ ਆਸਾਨੀ ਨਾਲ ਨਹੀਂ ਰੁਕਣ ਵਾਲਾ

ਟਰੰਪ ਨੇ ਕਿਹਾ ਕਿ ਇਹ ਭਿਆਨਕ ਜੰਗ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਆਸਾਨੀ ਨਾਲ ਰੁਕਣ ਵਾਲਾ ਨਹੀਂ ਹੈ। ਟਰੰਪ ਨੇ ਕਿਹਾ ਕਿ ਅਮਰੀਕਾ ਨੂੰ ਹੁਣ ਮੱਧ ਪੂਰਬ ਵਿਚ ਧਿਆਨ ਵਧਾਉਣਾ ਹੋਵੇਗਾ।

ਈਰਾਨ ਨੇ ਹਿਜ਼ਬੁੱਲਾ ਮੁਖੀ ਹਸਨ ਨਸਰੁੱਲਾ ਦੀ ਹੱਤਿਆ ਦੇ ਜਵਾਬ ਵਿਚ ਮੰਗਲਵਾਰ ਨੂੰ ਇਜ਼ਰਾਈਲ ‘ਤੇ ਲਗਭਗ 200 ਮਿਜ਼ਾਈਲਾਂ ਦਾਗੀਆਂ। ਜ਼ਿਆਦਾਤਰ ਮਿਜ਼ਾਈਲਾਂ ਨੂੰ ਅਮਰੀਕੀ ਫੌਜ ਅਤੇ ਹੋਰ ਏਜੰਸੀਆਂ ਦੀ ਸਹਾਇਤਾ ਨਾਲ ਇਜ਼ਰਾਈਲ ਦੁਆਰਾ ਰੋਕਿਆ ਗਿਆ ਅਤੇ ਨਸ਼ਟ ਕਰ ਦਿੱਤਾ ਗਿਆ।

ਜੋਅ ਬਾਇਡਨ ਅਤੇ ਕਮਲਾ ਹੈਰਿਸ ਦੀ ਕੀਤੀ ਆਲੋਚਨਾ

ਹਮਲੇ ਤੋਂ ਤੁਰੰਤ ਬਾਅਦ, ਟਰੰਪ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਕਮਲਾ ਹੈਰਿਸ ਦੀ ਆਲੋਚਨਾ ਕੀਤੀ ਅਤੇ ਸਥਿਤੀ ਨੂੰ “ਗਲੋਬਲ ਤਬਾਹੀ ਦੇ ਬਹੁਤ ਨੇੜੇ” ਦੱਸਿਆ। ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਲੰਬੇ ਸਮੇਂ ਤੋਂ ਤੀਜੇ ਵਿਸ਼ਵ ਯੁੱਧ ਬਾਰੇ ਗੱਲ ਕਰ ਰਿਹਾ ਹਾਂ ਅਤੇ ਮੈਂ ਭਵਿੱਖਬਾਣੀ ਨਹੀਂ ਕਰਨਾ ਚਾਹੁੰਦਾ ਕਿਉਂਕਿ ਭਵਿੱਖਬਾਣੀਆਂ ਹਮੇਸ਼ਾ ਸੱਚ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਦੁਨੀਆ ਤਬਾਹੀ ਦੇ ਬਹੁਤ ਨੇੜੇ ਹੈ।

ਇਹ ਵੀ ਪੜ੍ਹੋ : ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਇਸ ਜਗ੍ਹਾ ਸਸਤੀ ਹੋਈ ਸ਼ਰਾਬ, ਸਿਰਫ 99 ਰੁ: ਦੀ ਬੋਤਲ !

ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਜਦੋਂ ਉਹ ਅਮਰੀਕੀ ਰਾਸ਼ਟਰਪਤੀ ਸਨ ਤਾਂ ਮੱਧ ਪੂਰਬ ਵਿੱਚ ਕੋਈ ਜੰਗ ਨਹੀਂ ਹੋਈ ਸੀ ਅਤੇ “ਈਰਾਨ ਪੂਰੀ ਤਰ੍ਹਾਂ ਕੰਟਰੋਲ ਵਿੱਚ ਸੀ।”

 

 

 

 

 

 

ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਵਾਲ-ਵਾਲ ਬਚਿਆ ਪਰਿਵਾਰ || Punjab News

0

ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਵਾਲ-ਵਾਲ ਬਚਿਆ ਪਰਿਵਾਰ

ਲੁਧਿਆਣਾ ‘ਚ ਬੁੱਧਵਾਰ ਦੁਪਹਿਰ ਨੂੰ ਇਕ ਘਰ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ। ਜਿਸ ਕਾਰਨ ਘਰ ਦਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਲੋਕਾਂ ਨੇ ਕਿਸੇ ਤਰ੍ਹਾਂ ਇਸ ‘ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਨਾਲ ਨੇੜਲੇ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ।ਟਿੱਬਾ ਰੋਡ ‘ਤੇ ਸਥਿਤ ਸੁਤੰਤਰ ਨਗਰ ‘ਚ ਬੁੱਧਵਾਰ ਦੁਪਹਿਰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਘਰ ‘ਚ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ। ਅੱਜ ਪਰਿਵਾਰਕ ਮੈਂਬਰ ਆਪਣੇ ਪੁਰਖਿਆਂ ਦਾ ਸ਼ਰਾਧ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਖਾਣਾ ਬਣਾਉਣ ਲਈ ਗੈਸ ਚਾਲੂ ਕੀਤਾ ਤਾਂ ਸਿਲੰਡਰ ਫਟ ਗਿਆ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ।

ਕੇਂਦਰੀ ਰਾਜ ਮੰਤਰੀ ਬਿੱਟੂ ਨੇ ਰਾਹੁਲ ਗਾਂਧੀ ‘ਤੇ ਫਿਰ ਕੱਸਿਆ ਤੰਜ || Latest News

ਸਿਲੰਡਰ ਫਟਣ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਰੌਲਾ ਪਾਉਣ ਕਾਰਨ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਕੁਝ ਹੀ ਦੇਰ ‘ਚ ਮੌਕੇ ‘ਤੇ ਭਾਰੀ ਭੀੜ ਇਕੱਠੀ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਪਹਿਲਾਂ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਘਰ ਅੰਦਰੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਫਿਰ ਅੱਗ ‘ਤੇ ਕਾਬੂ ਪਾਇਆ। ਲੋਕਾਂ ਨੇ ਇਕੱਠੇ ਹੋ ਕੇ ਪਾਣੀ ਦੀਆਂ ਬਾਲਟੀਆਂ ਅਤੇ ਪਾਈਪਾਂ ਨਾਲ ਕਿਸੇ ਤਰ੍ਹਾਂ ਅੱਗ ’ਤੇ ਕਾਬੂ ਪਾਇਆ।

ਗੈਸ ਪਾਈਪ ਲੀਕ ਹੋਣ ਕਾਰਨ ਲੱਗੀ ਅੱਗ

ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਨੇੜਲੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਗੈਸ ਪਾਈਪ ਲੀਕ ਹੋਣ ਕਾਰਨ ਲੱਗੀ।

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਇਸ ਜਗ੍ਹਾ ਸਸਤੀ ਹੋਈ ਸ਼ਰਾਬ, ਸਿਰਫ 99 ਰੁ: ਦੀ ਬੋਤਲ ! || National News

0
Great news for liquor lovers, cheap liquor at this place, only Rs. 99 a bottle!

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਇਸ ਜਗ੍ਹਾ ਸਸਤੀ ਹੋਈ ਸ਼ਰਾਬ, ਸਿਰਫ 99 ਰੁ: ਦੀ ਬੋਤਲ !

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ ਹੈ ਜਿੱਥੇ ਕਿ ਸ਼ਰਾਬ ਸਸਤੀ ਹੋ ਗਈ ਹੈ | ਬਾਜ਼ਾਰ ‘ਚ ਕਈ ਬ੍ਰਾਂਡ ਦੀ ਸ਼ਰਾਬ ਮਿਲਦੀ ਹੈ, ਜਿਨ੍ਹਾਂ ‘ਚੋਂ ਕੁਝ ਦੀ ਕੀਮਤ ਇਕ ਹਜ਼ਾਰ ਰੁਪਏ ਤੋਂ ਵੀ ਜ਼ਿਆਦਾ ਹੈ ਪਰ ਹੁਣ ਆਂਧਰਾ ਪ੍ਰਦੇਸ਼ ‘ਚ ਸ਼ਰਾਬ ਸਸਤੀ ਹੋ ਗਈ ਹੈ। ਨਵੀਂ ਸ਼ਰਾਬ ਨੀਤੀ ਆਂਧਰਾ ਪ੍ਰਦੇਸ਼ ਵਿੱਚ 12 ਅਕਤੂਬਰ ਤੋਂ ਲਾਗੂ ਹੋਵੇਗੀ। ਇਸ ਪਾਲਿਸੀ ਦੇ ਤਹਿਤ, ਤੁਹਾਨੂੰ ਸਿਰਫ 99 ਰੁਪਏ ਵਿੱਚ 180 ਮਿਲੀਲੀਟਰ ਦੀ ਸ਼ਰਾਬ ਦੀ ਬੋਤਲ ਮਿਲ ਸਕਦੀ ਹੈ। ਇਸ ਦੇ ਨਾਲ ਮੁੱਖ ਮੰਤਰੀ ਨੇ ਆਪਣਾ ਚੋਣ ਵਾਅਦਾ ਪੂਰਾ ਕੀਤਾ ਹੈ।

ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਣ ਦੀ ਸੰਭਾਵਨਾ

ਧਿਆਨਯੋਗ ਹੈ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਸ਼ਰਾਬ ਪੀਣ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ। ਨਵੀਂ ਸ਼ਰਾਬ ਨੀਤੀ ਤਹਿਤ ਸਰਕਾਰ 99 ਰੁਪਏ ਜਾਂ ਇਸ ਤੋਂ ਘੱਟ ਕੀਮਤ ‘ਤੇ ਕਈ ਬ੍ਰਾਂਡ ਦੀ ਸ਼ਰਾਬ ਉਪਲਬਧ ਕਰਵਾਏਗੀ। ਇੰਨਾ ਹੀ ਨਹੀਂ ਸ਼ਰਾਬ ਦੀਆਂ ਦੁਕਾਨਾਂ ਹੁਣ ਤਿੰਨ ਘੰਟੇ ਜ਼ਿਆਦਾ ਖੁੱਲ੍ਹੀਆਂ ਰਹਿਣਗੀਆਂ। ਇਸ ਨਵੀਂ ਨੀਤੀ ਨਾਲ ਸਰਕਾਰ ਨੇ 2000 ਕਰੋੜ ਰੁਪਏ ਤੋਂ ਜ਼ਿਆਦਾ ਦੀ ਆਮਦਨ ਦਾ ਟੀਚਾ ਰੱਖਿਆ ਹੈ।

ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਨਵਾਂ ਸੁਧਾਰ ਆਮ ਆਦਮੀ ਨੂੰ ਘੱਟ ਕੀਮਤ ‘ਤੇ ਮਿਆਰੀ ਸ਼ਰਾਬ ਮੁਹੱਈਆ ਕਰਵਾਉਣਾ ਹੈ, ਪਰ ਇਹ ਵੀ ਸੱਚ ਹੈ ਕਿ ਸਰਕਾਰ ਦਾ ਟੀਚਾ ਇਸ ਤੋਂ ਮਾਲੀਆ ਪੈਦਾ ਕਰਨਾ ਹੈ। ਨਵੀਂ ਆਬਕਾਰੀ ਨੀਤੀ 12 ਅਕਤੂਬਰ ਤੋਂ ਲਾਗੂ ਹੋਵੇਗੀ।

ਖਰੀਦਣ ਦੀ ਇੱਕ ਸੀਮਾ

ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਸ਼ਰਾਬ ਦੀ ਪ੍ਰਚੂਨ ਵਿਕਰੀ ਦੀ ਇਜਾਜ਼ਤ ਦੇਣ ਦਾ ਵੀ ਫੈਸਲਾ ਕੀਤਾ ਹੈ। ਆਂਧਰਾ ਪ੍ਰਦੇਸ਼ ਦੀ ਨਵੀਂ ਸ਼ਰਾਬ ਨੀਤੀ ਸੁਣ ਕੇ ਦੂਜੇ ਰਾਜਾਂ ਦੇ ਲੋਕ ਵੀ ਹੈਰਾਨ ਰਹਿ ਜਾਣਗੇ। ਇਸ ਦਾ ਮਤਲਬ ਹੈ ਕਿ ਜੇਕਰ ਤੁਹਾਨੂੰ ਸ਼ਰਾਬ ਦੀ ਬੋਤਲ ਚਾਹੀਦੀ ਹੈ ਤਾਂ ਤੁਸੀਂ ਆਂਧਰਾ ਪ੍ਰਦੇਸ਼ ਜਾ ਕੇ ਖਰੀਦ ਸਕਦੇ ਹੋ ਪਰ ਇਸ ਗੱਲ ਦਾ ਧਿਆਨ ਰੱਖੋ ਕਿ ਇਸਦੀ ਵੀ ਇੱਕ ਸੀਮਾ ਹੈ।

ਰੇਲਗੱਡੀ ਰਾਹੀਂ ਸਿਰਫ਼ 2 ਲੀਟਰ ਸ਼ਰਾਬ ਲਿਆਉਣ ਦੀ ਇਜਾਜ਼ਤ

ਦੱਸ ਦਈਏ ਕਿ ਜੇਕਰ ਤੁਸੀਂ ਆਂਧਰਾ ਪ੍ਰਦੇਸ਼ ਤੋਂ ਰੇਲਗੱਡੀ ਰਾਹੀਂ ਯਾਤਰਾ ਕਰ ਰਹੇ ਹੋ, ਤਾਂ ਤੁਹਾਨੂੰ ਸਿਰਫ਼ 2 ਲੀਟਰ ਸ਼ਰਾਬ ਲਿਆਉਣ ਦੀ ਇਜਾਜ਼ਤ ਹੈ। ਇਸ ਤੋਂ ਵੱਧ ਹੋਣ ‘ਤੇ 500 ਰੁਪਏ ਜੁਰਮਾਨਾ ਅਤੇ 6 ਮਹੀਨੇ ਦੀ ਕੈਦ ਹੋ ਸਕਦੀ ਹੈ ਅਤੇ ਅੱਗੇ ਦੀ ਯਾਤਰਾ ਦੀ ਟਿਕਟ ਰੱਦ ਕੀਤੀ ਜਾ ਸਕਦੀ ਹੈ। ਜੇ ਤੁਸੀਂ ਕਾਰ ਰਾਹੀਂ ਸਫ਼ਰ ਕਰ ਰਹੇ ਹੋ, ਤਾਂ ਤੁਸੀਂ ਇੱਕ ਲੀਟਰ ਸ਼ਰਾਬ ਲਿਆ ਸਕਦੇ ਹੋ।

ਵੱਧ ਹੋਣ ‘ਤੇ ਕੀਤੀ ਜਾਵੇਗੀ ਕਾਰਵਾਈ

ਇਸ ਤੋਂ ਵੱਧ ਹੋਣ ‘ਤੇ ਕਾਰਵਾਈ ਕੀਤੀ ਜਾਵੇਗੀ। ਜੇ ਤੁਸੀਂ ਹਵਾਈ ਜਹਾਜ਼ ਰਾਹੀਂ ਯਾਤਰਾ ਕਰ ਰਹੇ ਹੋ, ਤਾਂ ਤੁਸੀਂ ਜ਼ਿਆਦਾ ਸ਼ਰਾਬ ਲਿਆ ਸਕਦੇ ਹੋ, ਪਰ ਇਸ ਦੇ ਲਈ ਕੁਝ ਨਿਯਮ ਹਨ ਜਿਨ੍ਹਾਂ ਬਾਰੇ ਤੁਹਾਨੂੰ ਜਾਣਕਾਰੀ ਹੋਣੀ ਹੈ।

ਇਹ ਵੀ ਪੜ੍ਹੋ : ਕੰਗਨਾ ਰਣੌਤ ਮੁੜ ਆਈ ਸੁਰਖੀਆਂ ‘ਚ, ਗਾਂਧੀ ਦੀ ਜਯੰਤੀ ‘ਤੇ ਕਹਿ ਦਿੱਤੀ ਇਹ ਗੱਲ

ਚੰਦਰਬਾਬੂ ਨਾਇਡੂ ਨੇ ਨਿੱਜੀ ਖੇਤਰ ‘ਚ ਸ਼ਰਾਬ ਦੀ ਵਿਕਰੀ ਮੁੜ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਜਗਨ ਮੋਹਨ ਰੈਡੀ ਦੀ ਸਰਕਾਰ ਦੇ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਰਾਜ ਭਰ ਵਿੱਚ 3736 ਨਵੇਂ ਆਊਟਲੈਟ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ 10 ਫੀਸਦੀ ਦੁਕਾਨਾਂ ਨਾਰੀਅਲ ਮਜ਼ਦੂਰਾਂ ਲਈ ਰਾਖਵੀਆਂ ਹੋਣਗੀਆਂ।

 

 

 

 

 

 

 

 

 

ਕੰਗਨਾ ਰਣੌਤ ਮੁੜ ਆਈ ਸੁਰਖੀਆਂ ‘ਚ, ਗਾਂਧੀ ਦੀ ਜਯੰਤੀ ‘ਤੇ ਕਹਿ ਦਿੱਤੀ ਇਹ ਗੱਲ || News Update

0
Kangana Ranaut is back in the headlines, saying this on Gandhi's birthday

ਕੰਗਨਾ ਰਣੌਤ ਮੁੜ ਆਈ ਸੁਰਖੀਆਂ ‘ਚ, ਗਾਂਧੀ ਦੀ ਜਯੰਤੀ ‘ਤੇ ਕਹਿ ਦਿੱਤੀ ਇਹ ਗੱਲ

ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਵਿਵਾਦਾਂ ‘ਚ ਆ ਗਈ ਹੈ | ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਅਜਿਹੀ ਪੋਸਟ ਸ਼ੇਅਰ ਕੀਤੀ ਹੈ ਜਿਸ ਨਾਲ ਮੁੜ ਤੋਂ ਵਿਵਾਦ ਪੈਦਾ ਹੋ ਗਿਆ ਹੈ |

ਦੇਸ਼ ਦਾ ਬੇਟਾ ਦੇਸ਼ ਦਾ ਬਾਪ ਨਹੀਂ ਹੁੰਦਾ…

ਦਰਅਸਲ ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ- ‘‘ਦੇਸ਼ ਦਾ ਬੇਟਾ ਦੇਸ਼ ਦਾ ਬਾਪ ਨਹੀਂ ਹੁੰਦਾ। ਧੰਨ ਹਨ ਭਾਰਤ ਮਾਤਾ ਦੇ ਇਹ ਪੁੱਤਰ।’’ ਇਸ ਦੇ ਹੇਠਾਂ ਕੰਗਨਾ ਨੇ ਲਾਲ ਬਹਾਦੁਰ ਸ਼ਾਸਤਰੀ ਦੀ ਫੋਟੋ ਲਗਾਈ ਹੈ।

ਤੁਹਾਨੂੰ ਦੱਸ ਦੇਈਏ ਕਿ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਰੀ ਦੀ ਜਯੰਤੀ ਹੈ। ਕੰਗਨਾ ਨੇ ਇਹ ਪੋਸਟ ਲਾਲ ਬਹਾਦੁਰ ਸ਼ਾਸਤਰੀ ਦੇ ਜਨਮਦਿਨ ‘ਤੇ ਹੀ ਕੀਤੀ ਹੈ।

ਸਫ਼ਾਈ ਵੀ ਓਨੀ ਹੀ ਜ਼ਰੂਰੀ ਹੈ ਜਿੰਨੀ ਆਜ਼ਾਦੀ

ਇਸ ਦੇ ਨਾਲ ਹੀ ਕੰਗਨਾ ਨੇ ਐਕਸ ‘ਤੇ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ। ਵੀਡੀਓ ਸੰਦੇਸ਼ ‘ਚ ਕੰਗਨਾ ਨੇ ਕਿਹਾ ਕਿ ਸਫ਼ਾਈ ਵੀ ਓਨੀ ਹੀ ਜ਼ਰੂਰੀ ਹੈ ਜਿੰਨੀ ਆਜ਼ਾਦੀ। ਮਹਾਤਮਾ ਗਾਂਧੀ ਦੀ ਜਯੰਤੀ ‘ਤੇ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਵਿਜ਼ਨ ਨੂੰ ਅੱਗੇ ਲੈ ਕੇ ਜਾ ਰਹੇ ਹਨ। ਇਸ ਗਾਂਧੀ ਜਯੰਤੀ ‘ਤੇ ਸਵੱਛਤਾ ਮੁਹਿੰਮ ਦਾ ਥੀਮ ਕੁਦਰਤ ਦੁਆਰਾ ਸਵੱਛਤਾ ਹੈ। ਇਹ ਸਾਡੇ ਭਾਰਤ ਦੀ ਅਸਲ ਦੌਲਤ ਅਤੇ ਵਿਰਾਸਤ ਹੈ। ਸਾਡਾ ਦੇਸ਼ ਸਿਰਫ਼ ਰੱਖਿਆ ਅਤੇ ਆਰਥਿਕਤਾ ਵਿੱਚ ਹੀ ਨਹੀਂ ਸਗੋਂ ਸੱਭਿਆਚਾਰ ਅਤੇ ਕੁਦਰਤ ਵਿੱਚ ਵੀ ਸਰਵੋਤਮ ਹੋਣਾ ਚਾਹੀਦਾ ਹੈ ਤਾਂ ਜੋ ਸਾਡੇ ਦੇਸ਼ ਦੀ ਆਉਣ ਵਾਲੀ ਪੀੜ੍ਹੀ ਬਜ਼ੁਰਗਾਂ, ਬੱਚਿਆਂ, ਔਰਤਾਂ ਅਤੇ ਸਵੈ-ਮਾਣ ਪ੍ਰਤੀ ਸੰਵੇਦਨਸ਼ੀਲ ਹੋ ਸਕੇ।