Home Blog Page 1494

ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰ ਅੱਜ ਚੁਕਣਗੇ ਸਹੁੰ ਸਹੁੰ ਲੈਣ ਤੁਰੰਤ ਬਾਅਦ ਡਿਬਰੂਗੜ੍ਹ ਜੇਲ੍ਹ  ਵਾਪਸੀ / Punjab News

0

ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ ਪਰ ਪੁਲਿਸ ਪ੍ਰਸ਼ਾਸਨ ਉਸ ਨੂੰ ਸਹੁੰ ਚੁੱਕਣ ਲਈ ਹੀ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਬਾਹਰ ਲਿਆਵੇਗਾ। ਪੈਰੋਲ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ, ਉਸ ਨੂੰ ਦਿੱਲੀ ਵਿੱਚ ਆਪਣੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਉਸ ਨੂੰ ਅਜੇ ਤੱਕ ਪ੍ਰੋਗਰਾਮ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਪਰਿਵਾਰ ਦਿੱਲੀ ਪਹੁੰਚ ਗਿਆ ਹੈ।

ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨ ਬਾਅਦ ਜੇਲ ਤੋਂ ਆਏ ਬਾਹਰ

ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ ਤੋਂ ਬਾਹਰ ਆ ਰਹੇ ਹਨ ਅਤੇ ਇਕ ਦਿਨ ਬਾਹਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ, ਉਸ ਨੂੰ ਲਿਆਉਣ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।

https://onair13.com/news/establishment-of-district-hubs-in-every-district-for-the-empowerment-of-women-dr-baljit-kaur/

ਸੰਸਦ ਦਾ ਸੈਸ਼ਨ ਹੋਇਆ ਖਤਮ 

ਜਾਣਕਾਰੀ ਮੁਤਾਬਕ ਸੰਸਦ ਦਾ ਸੈਸ਼ਨ ਖਤਮ ਹੋ ਗਿਆ ਹੈ। ਅਜਿਹੇ ‘ਚ ਅੰਮ੍ਰਿਤਪਾਲ ਸਪੀਕਰ ਦੇ ਕਮਰੇ ‘ਚ ਸਹੁੰ ਚੁੱਕਣਗੇ।

 

ਕਿਸਾਨ ਅੰਦੋਲਨ ਤੋਂ ਵਾਪਸੀ ਸਮੇਂ ਕਿਸਾਨ ਦੀ ਸੜਕ ਦੁਰਘਟਨਾ ‘ਚ ਹੋਈ ਮੌ.ਤ || Punjab News

0

ਕਿਸਾਨ ਅੰਦੋਲਨ ਤੋਂ ਵਾਪਸੀ ਸਮੇਂ ਕਿਸਾਨ ਦੀ ਸੜਕ ਦੁਰਘਟਨਾ ‘ਚ ਹੋਈ ਮੌ.ਤ

ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜਾਰੀ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ, ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਆਦੋਵਾਲੀ ਤਹਿਸੀਲ ਬਟਾਲਾ, ਜਿਲ੍ਹਾ ਗੁਰਦਾਸਪੁਰ, ਦੀ ਸ਼ੰਭੂ ਬਾਰਡਰ ਮੋਰਚੇ ਵਿੱਚ ਹਾਜ਼ਰੀ ਭਰ ਕੇ ਮੋਟਸਾਈਕਲ ਤੇ ਵਾਪਿਸ ਜਾਂਦੇ ਸਮੇਂ, ਮੰਡੀ ਗੋਬਿੰਦਗੜ ਵਿਖੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸ਼ਹੀਦ ਕਿਸਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਸਬੰਧਿਤ ਸੀ ।

ਇਸ ਗੱਲ ਦੀ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਹੀਦ ਕਿਸਾਨ ਦੇ ਨਾਲ ਬਲਜੀਤ ਸਿੰਘ ਪੁੱਤਰ ਨਿਧਾਨ ਸਿੰਘ ਵਾਸੀ ਪਿੰਡ ਰੰਘੜ ਨੰਗਲ ਵੀ ਜਾ ਰਿਹਾ ਸੀ ਜੋ ਕਿ ਹਾਦਸੇ ਵਿੱਚ ਗੰਭੀਰ ਜਖ਼ਮੀ ਹੋ ਗਿਆ। ਓਹਨਾ ਦੱਸਿਆ ਕਿ ਫੱਟੜ ਕਿਸਾਨ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਦੇ ਇਨ੍ਹਾਂ ਅਧਿਕਾਰੀਆਂ ਦੀ ਵਧੀ ਜਿੰਮੇਵਾਰੀ, ਸੰਭਾਲਣਗੇ ਵਾਧੂ ਚਾਰਜ

ਓਹਨਾ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਖਤਮ ਕੀਤਾ ਜਾਵੇ, ਇੱਕ ਮੈਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ 5 ਲੱਖ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਫੱਟੜ ਕਿਸਾਨ ਨੂੰ 1 ਲੱਖ ਮੁਆਵਜਾ ਤੇ ਇਲਾਜ਼ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇ । ਓਹਨਾ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਜਥੇਬੰਦੀ ਅਤੇ ਦੋਨੋ ਫੋਰਮ ਪਰਿਵਾਰਾਂ ਨਾਲ ਖੜੇ ਹਨ ਅਤੇ ਸੰਵੇਦਨਾ ਦਾ ਪ੍ਰਗਟਾਵਾ ਕਰਦੇ ਹਨ ।

ਓਹਨਾ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਮਜਦੂਰਾਂ ਦੀਆਂ ਕੁਰਬਾਨੀਆਂ ਲੈ ਰਹੀ ਹੈ ਜਿਨ੍ਹਾਂ ਦਾ ਕਿ ਮੁੱਲ ਉਸਨੂੰ ਚੁਕਾਉਣਾ ਪਵੇਗਾ । ਓਹਨਾ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਅਜ਼ਾਈਂ ਨਹੀਂ ਜਾਣਗੀਆਂ ਅਤੇ ਇਹ ਕੁਰਬਾਨੀਆਂ ਆਓਂਦੇ ਸਮੇ ਵਿੱਚ ਕਿਸਾਨਾਂ ਮਜਦੂਰਾਂ ਦੀਆਂ ਮੁਸ਼ਕਿਲਾਂ ਮਸਲਿਆਂ ਦੇ ਹੱਲ ਵੱਲ ਜਾਣ ਵਾਲੇ ਰਾਹ ਲਈ ਰਾਹ-ਦਿਸੇਰੇ ਦਾ ਕੰਮ ਕਰਨਗੀਆਂ ।

ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ ॥ Punjab News ॥ Latest News

0

ਔਰਤਾਂ ਦੇ ਸ਼ਸਕਤੀਕਰਨ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ: ਡਾ. ਬਲਜੀਤ ਕੌਰ

‘ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ।” ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਔਰਤਾਂ ਦੇ ਸ਼ਸਕਤੀਕਰਨ, ਸੁਰੱਖਿਆ, ਭਲਾਈ ਅਤੇ ਔਰਤਾਂ ਦੇ ਸਿਹਤ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਸਕਤੀਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਕ ਨਵੀਂ ਸ਼ਾਖਾ ਦੀ ਸਥਾਪਨਾ ਕੀਤੀ ਗਈ ਹੈ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਹੱਬ ਬਣਾਉਣ ਦਾ ਉਦੇਸ਼ “ਪੇਂਡੂ ਔਰਤਾਂ ਨੂੰ ਹੁਨਰ ਵਿਕਾਸ, ਰੁਜ਼ਗਾਰ, ਡਿਜੀਟਲ ਸਾਖਰਤਾ, ਆਰਥਿਕ ਸ਼ਕਤੀਕਰਨ ਸਿਹਤ ਅਤੇ ਪੋਸ਼ਣ ਦੇ ਮੌਕੇ ਪ੍ਰਦਾਨ ਕਰਨੇ ਅਤੇ ਔਰਤਾਂ ਨਾਲ ਸਬੰਧਤ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਗਤੀਵਿਧੀਆਂ ਕਰਨਾ ਹੈ।

ਜ਼ਿਲ੍ਹਾ ਹੱਬ ਪੇਂਡੂ ਔਰਤਾਂ ਨੂੰ ਆਪਣੇ ਹੱਕਾਂ ਦਾ ਲਾਭ ਉਠਾਉਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰੇਗੀ ਅਤੇ ਨਾਲ ਹੀ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਅਧੀਨ ਲਾਭ ਲੈਣ ਲਈ ਔਰਤਾਂ ਲਈ ਸਰਕਾਰ ਤੱਕ ਪਹੁੰਚ ਕਰਨ ਲਈ ਇੱਕ ਕੜੀ ਦਾ ਕੰਮ ਕਰੇਗੀ।

ਇਹ ਵੀ ਪੜ੍ਹੋ : Hina Khan ਨੇ ਬ੍ਰੈਸਟ ਕੈਂਸਰ ਕਾਰਨ ਕਟਵਾਏ ਆਪਣੇ ਵਾਲ, ਮਾਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੱਬ ਨਾਲ ਔਰਤਾਂ ਦੇ ਸ਼ਸਕਤੀਕਰਨ ਲਈ ਗ੍ਰਾਮ ਪੰਚਾਇਤ ਪੱਧਰ ਤੱਕ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਹੱਬ ਰਾਹੀਂ 21 ਜੂਨ ਤੋਂ ਪੰਜਾਬ ਭਰ ਵਿੱਚ 100 ਦਿਨ ਦਾ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ। ਇਸ ਜਾਗਰੂਕਤਾ ਅਭਿਆਨ ਰਾਹੀਂ ਔਰਤਾਂ, ਬੱਚਿਆਂ ਦੀ ਸੁਰੱਖਿਆ ਅਤੇ ਸ਼ਕਤੀਕਰਨ ਨਾਲ ਸਬੰਧਤ ਸਾਰੀਆਂ ਸਕੀਮਾਂ ਅਤੇ ਕਾਨੂੰਨਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਔਰਤਾਂ ਦੇ ਸ਼ਕਤੀਕਰਨ ਨਾਲ ਸਬੰਧਤ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਜਿਸ ਦੇ ਤਹਿਤ ਪਹਿਲੇ ਬੱਚੇ ਲੜਕਾ ਜਾਂ ਲੜਕੀ ਅਤੇ ਦੂਜਾ ਬੱਚਾ ਸਿਰਫ ਲੜਕੀ ਦੇ ਜਨਮ ਤੇ ਯੋਗ ਲਾਭਪਾਤਰੀ ਔਰਤਾਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਕ੍ਰਮਵਾਰ 5000 ਰੁਪਏ ਅਤੇ 6000 ਰੁਪਏ ਦੀ ਵਿੱਤੀ ਸਹਾਇਤਾ ਦਿਤੀ ਜਾਂਦੀ ਹੈ, ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਾਲਨਾ ਸਕੀਮ ਤਹਿਤ ਕੰਮ ਵਾਲੀਆਂ ਔਰਤਾਂ ਦੇ ਬੱਚਿਆਂ ਦੀ ਦੇਖਭਾਲ ਲਈ ਕ੍ਰੈੱਚ ਖੋਲ੍ਹੇ ਜਾਣੇ ਹਨ ਤਾਂ ਜੋ ਔਰਤਾਂ ਬੇਫਿਕਰ ਹੋ ਕਿ ਆਪਣੇ ਕੰਮ ‘ਤੇ ਜਾ ਸਕਣ ਅਤੇ ਉਨ੍ਹਾਂ ਦਾ ਆਰਥਿਕ ਸ਼ਕਤੀਕਰਨ ਕੀਤਾ ਜਾ ਸਕੇ। ਸਖੀ ਵਨ ਸਟਾਪ ਸੈਂਟਰ ਸਕੀਮ ਜਿਸ ਦੇ ਤਹਿਤ ਕਿਸੇ ਵੀ ਤਰਾਂ ਦੀ ਹਿੰਸਾ ਤੋਂ ਪੀੜਿਤ ਔਰਤ ਨੂੰ ਮੁਫ਼ਤ ਸੇਵਾਵਾਂ ਦਿਤੀਆਂ ਜਾਂਦੀਆਂ ਹਨ ਅਤੇ ਵੂਮਨ ਹੈਲਪਲਾਈਨ 181 ਆਦਿ ਬਾਰੇ ਕਮਿਊਨਿਟੀ/ਸਕੂਲਾਂ/ਕਾਲਜਾਂ ਵਿੱਚ ਅਤੇ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਜਾਗਰੂਕਤਾ ਸੈਸ਼ਨ/ਕੈਂਪ ਲਗਾ ਕੇ ਜਾਗਰੂਕਤਾ ਫੈਲਾਈ ਜਾਵੇਗੀ।

ਇਸ ਤੋਂ ਇਲਾਵਾ ਅਗਲੇ ਹਫਤੇ ਵਿੱਚ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਜਾਗਰੂਕਤਾ ਅਭਿਆਨ 4 ਅਕਤੂਬਰ 2024 ਤੱਕ ਚਲਾਇਆ ਜਾਵੇਗਾ।

ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

0

ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।

ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।

ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ‘ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ।

ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

ਰਵਨੀਤ ਬਿੱਟੂ ਨੇ ਰੇਲਵੇ ਬੋਰਡ ਦੀ ਕੰਟੀਨ ਦਾ ਅਚਨਚੇਤ ਕੀਤਾ ਨਿਰੀਖਣ Punjab News

0

ਰਵਨੀਤ ਬਿੱਟੂ ਨੇ ਰੇਲਵੇ ਬੋਰਡ ਦੀ ਕੰਟੀਨ ਦਾ ਅਚਨਚੇਤ ਕੀਤਾ ਨਿਰੀਖਣ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਰੇਲਵੇ ਬੋਰਡ ਦੀ ਕੰਟੀਨ ਦਾ ਅਚਨਚੇਤ ਨਿਰੀਖਣ ਕੀਤਾ। ਰੇਲਵੇ ਰਾਜ ਮੰਤਰੀ ਵੱਲੋਂ ਨਿਰੀਖਣ ਦੌਰਾਨ ਰੇਲਵੇ ਬੋਰਡ ਦੇ ਸਕੱਤਰ ਅਤੇ ਰੇਲਵੇ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।ਮੰਤਰੀ ਨੇ ਕੰਟੀਨ ਦੇ ਮੈਨੇਜਰ ਅਤੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਸੰਚਾਲਨ ਅਤੇ ਸੇਵਾਵਾਂ ਬਾਰੇ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ:ਮੋਗਾ ‘ਚ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਘਰ ਦੀ ਕੰਧ, ਇੱਕੋ ਪਰਿਵਾਰ ਦੇ ਚਾਰ ਲੋਕ ਜ਼ਖਮੀ

 

ਉਨ੍ਹਾਂ ਨੇ ਕੰਟੀਨ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ, ਜਿਸ ਵਿੱਚ ਕੈਸ਼ ਕਾਊਂਟਰ ਜਿੱਥੇ ਭੋਜਨ ਕੂਪਨ ਜਾਰੀ ਕੀਤੇ ਜਾਂਦੇ ਹਨ, ਰਸੋਈ ਖੇਤਰ ਜਿੱਥੇ ਭੋਜਨ ਤਿਆਰ ਕੀਤਾ ਜਾਂਦਾ ਹੈ ਅਤੇ ਜੂਸ ਕਾਊਂਟਰ ਸ਼ਾਮਲ ਹਨ। ਰਵਨੀਤ ਸਿੰਘ ਬਿੱਟੂ ਨੇ ਦੁਪਹਿਰ ਦੇ ਖਾਣੇ ਦੌਰਾਨ ਰੇਲਵੇ ਬੋਰਡ ਦੇ ਸਟਾਫ ਨਾਲ ਗੱਲਬਾਤ ਕੀਤੀ ਅਤੇ ਨਿੱਜੀ ਤੌਰ ‘ਤੇ ਖਾਣੇ ਦੀ ਗੁਣਵੱਤਾ ਬਾਰੇ ਪੁੱਛਿਆ। ਗੱਲਬਾਤ ਦੌਰਾਨ ਰੇਲਵੇ ਬੋਰਡ ਦੇ ਕਰਮਚਾਰੀਆਂ ਨੇ ਕੰਟੀਨ ਸੇਵਾਵਾਂ ‘ਤੇ ਸੰਤੁਸ਼ਟੀ ਜ਼ਾਹਰ ਕੀਤੀ। ਰਵਨੀਤ ਸਿੰਘ ਬਿੱਟੂ ਨੇ ਸਫਾਈ ਅਤੇ ਵਧੀਆ ਗੁਣਵੱਤਾ ਵਾਲੇ ਭੋਜਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੰਟੀਨ ਮੈਨੇਜਰ ਨੂੰ ਇਨ੍ਹਾਂ ਉੱਚ ਮਿਆਰਾਂ ਨੂੰ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਮੁਹਾਲੀ ’ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਲਾਨ, ਕੈਮਰੇ ਲਾਉਣ ਦਾ ਕੰਮ ਹੋਇਆ ਸ਼ੁਰੂ || Mohali News

0
Challans will be cut through cameras in Mohali, the work of installing cameras has started

ਮੁਹਾਲੀ ’ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਲਾਨ, ਕੈਮਰੇ ਲਾਉਣ ਦਾ ਕੰਮ ਹੋਇਆ ਸ਼ੁਰੂ

ਪਹਿਲਾਂ ਤਾਂ ਚੰਡੀਗੜ੍ਹ ‘ਚ ਹੀ ਟ੍ਰੈਫਿਕ ਨਿਯਮ ਕਾਫੀ ਸਖ਼ਤ ਸਨ ਪਰ ਹੁਣ ਮੋਹਾਲੀ ‘ਚ ਵੀ ਟ੍ਰੈਫਿਕ ਨਿਯਮ ਸਖ਼ਤ ਹੋਣ ਜਾ ਰਹੇ ਹਨ ਜਿਨ੍ਹਾਂ ਦੀ ਉਲੰਘਣਾ ਕਰਨ ‘ਤੇ ਘਰ ਬੈਠੇ ਹੀ ਚਲਾਨ ਪਵੇਗਾ। ਮੁਹਾਲੀ ਵਿੱਚ ਚੰਡੀਗੜ੍ਹ ਦੀ ਤਰਜ਼ ’ਤੇ ਚੌਕਾਂ ਚੌਰਾਹਿਆਂ ’ਤੇ ਉੱਚ ਤਕਨੀਕ ਵਾਲੇ ਸੀਸੀਟੀਵੀ ਕੈਮਰੇ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸਦੇ ਚੱਲਦਿਆਂ ਹੁਣ ਕੈਮਰਿਆਂ ਰਾਹੀਂ ਚਲਾਨ ਕੱਟੇ ਜਾਣਗੇ |

ਪੂਰੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ‘ਤੇ ਰੱਖੀ ਜਾਵੇਗੀ ਨਜ਼ਰ

ਪਹਿਲੇ ਪੜਾਅ ਵਿੱਚ, ਸ਼ਹਿਰ ਵਿੱਚ 18 ਰੋਡ ਜੰਕਸ਼ਨਾਂ ਤੇ 405 ਆਟੋਮੈਟਿਕ ਨੰਬਰ ਪਲੇਟ ਪਛਾਣ ਅਤੇ ਹਾਈਰੈਜ਼ੂਲੇਸ਼ਨ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਇਨ੍ਹਾਂ ਕੈਮਰਿਆਂ ਰਾਹੀਂ ਪੂਰੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਨਾਲ ਇੱਕ ਫਾਇਦਾ ਇਹ ਵੀ ਹੋਵੇਗਾ ਕਿ ਲੁੱਟਾਂ ਖੋਹਾਂ/ਚੋਰੀ/ਹੁੱਲੜਬਾਜੀ ਅਤੇ ਔਰਤਾਂ ਨਾਲ ਬਦਤਮੀਜ਼ੀ ਕਰਨ ਵਾਲੇ ਅਨਸਰਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ | ਜਦੋਂ ਇਹ ਕੈਮਰੇ ਕੰਮ ਕਰਨਾ ਸ਼ੁਰੂ ਕਰ ਦੇਣਗੇ ਤਾਂ ਚੰਡੀਗੜ੍ਹ ਦੀ ਤਰਜ਼ ‘ਤੇ ਮੋਹਾਲੀ ‘ਚ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਨਲਾਈਨ ਚਲਾਨ ਕੱਟ ਕੇ ਸਿੱਧੇ ਘਰ ਭੇਜ ਦਿੱਤਾ ਜਾਵੇਗਾ।

ਇਹ ਪ੍ਰਾਜੈਕਟ 5 ਮਹੀਨੇ ਪਹਿਲਾਂ ਹੋਇਆ ਸੀ ਮਨਜ਼ੂਰ

ਦੱਸ ਦਈਏ ਕਿ ਇਨ੍ਹਾਂ ਕੈਮਰੇ ਲਗਾਉਣ ਦਾ ਇਹ ਪ੍ਰਾਜੈਕਟ 5 ਮਹੀਨੇ ਪਹਿਲਾਂ ਮਨਜ਼ੂਰ ਹੋਇਆ ਸੀ। ਪਰ ਲੋਕ ਸਭਾ ਚੋਣਾਂ ਦੇ ਜ਼ਾਬਤੇ ਕਾਰਨ ਇਹ ਸ਼ੁਰੂ ਨਹੀਂ ਹੋ ਸਕਿਆ। ਹੁਣ ਮੁਹਾਲੀ ਨਗਰ ਨਿਗਮ ਅਤੇ ਗਰੇਟਰ ਮੁਹਾਲੀ ਵਿਕਾਸ ਅਥਾਰਟੀ ਤੋਂ ਮਨਜ਼ੂਰੀ ਮਿਲਣ ਮਗਰੋਂ ਇਸ ’ਤੇ ਕੰਮ ਸ਼ੁਰੂ ਹੋ ਗਿਆ ਹੈ। ਇਹ ਪ੍ਰੋਜੈਕਟ ਫਰਵਰੀ ਮਹੀਨੇ ਵਿੱਚ ਅਲਾਟ ਕੀਤਾ ਗਿਆ ਸੀ। ਮੁਹਾਲੀ ਵਿੱਚ ਕੈਮਰੇ ਲਾਉਣ ਦਾ ਕੰਮ ਦਿੱਲੀ ਦੀ ਇੱਕ ਪ੍ਰਾਈਵੇਟ ਕੰਪਨੀ ਕਰ ਰਹੀ ਹੈ। ਸ਼ਹਿਰ ਵਿੱਚ 400 ਦੇ ਕਰੀਬ ਹਾਈ ਰੈਜ਼ੋਲਿਊਸ਼ਨ ਕੈਮਰੇ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਦੇ ਇਨ੍ਹਾਂ ਅਧਿਕਾਰੀਆਂ ਦੀ ਵਧੀ ਜਿੰਮੇਵਾਰੀ, ਸੰਭਾਲਣਗੇ ਵਾਧੂ ਚਾਰਜ

ਚਾਰ ਵਾਰ ਅਜਿਹੇ ਕੈਮਰੇ ਲਾਉਣ ਦੀ ਕੀਤੀ ਜਾ ਚੁੱਕੀ ਕੋਸ਼ਿਸ਼

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁਹਾਲੀ ਵਿੱਚ ਚਾਰ ਵਾਰ ਅਜਿਹੇ ਕੈਮਰੇ ਲਾਉਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਪਰ ਇਹ ਟੈਂਡਰ ਹੁਣ ਪੰਜਵੀਂ ਕੋਸ਼ਿਸ਼ ਵਿੱਚ ਮਨਜ਼ੂਰ ਹੋ ਪਾਇਆ  ਹੈ | ਇਹ ਕੈਮਰੇ ਲਾਉਣ ਲਈ 17.70 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਇਸ ਪ੍ਰਾਜੈਕਟ ਨੂੰ ਲੈਣ ਦੀ ਕੋਸ਼ਿਸ਼ ਕਰ ਰਹੀ ਕੰਪਨੀ ਨੇ 25.46 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਸੀ। ਪਰ ਇਸ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਕਾਰਨ ਇਸ ਨੂੰ ਰੱਦ ਕਰਨਾ ਪਿਆ।

 

 

 

ਚੰਡੀਗੜ੍ਹ ‘ਚ ਵੱਡੀ ਗਿਣਤੀ ‘ਚ DSPs ਦਾ ਹੋਇਆ ਤਬਾਦਲਾ ॥ Latest News

0

ਚੰਡੀਗੜ੍ਹ ‘ਚ ਵੱਡੀ ਗਿਣਤੀ ‘ਚ DSPs ਦਾ ਹੋਇਆ ਤਬਾਦਲਾ

ਚੰਡੀਗੜ੍ਹ ਪੁਲਸ ‘ਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਹੁਣ ਵੱਡੀ ਗਿਣਤੀ ਵਿੱਚ ਡੀਐਸਪੀ ਬਦਲੇ ਗਏ ਹਨ। ਆਈਪੀਐਸ ਕੇਤਲ ਬਾਂਸਲ (ਐਸਪੀ, ਪੁਲੀਸ ਹੈੱਡਕੁਆਰਟਰ) ਨੇ ਹੁਕਮ ਜਾਰੀ ਕਰਕੇ ਡੀਐਸਪੀ ਰੈਂਕ ਦੇ ਕੁੱਲ 14 ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਡੀਐਸਪੀ ਜਸਵਿੰਦਰ ਸਿੰਘ ਨੂੰ ਟਰੈਫਿਕ ਰੋਡ ਐਂਡ ਸੇਫਟੀ ਤੋਂ ਸਾਊਥ ਡਵੀਜ਼ਨ ਵਿੱਚ ਤਾਇਨਾਤ ਕਰਕੇ ਐਸਡੀਪੀਓ ਸਾਊਥ ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਦਲਜੀਤ ਦੋਸਾਂਝ ਤੋਂ ਬਾਅਦ ਹੁਣ ਕਰਨ ਔਜਲਾ ਤੇ ਬਾਦਸ਼ਾਹ ਲਗਾਉਣਗੇ ਅੰਬਾਨੀਆਂ ਦੇ ਵਿਆਹ ‘ਚ ਰੌਣਕਾਂ !

ਇਸੇ ਤਰ੍ਹਾਂ ਡੀਐਸਪੀ ਰਾਮ ਗੋਪਾਲ ਨੂੰ ਇੰਟੈਲੀਜੈਂਸ ਵਿੰਗ ਤੋਂ ਡੀਐਸਪੀ ਟਰੈਫਿਕ, ਡੀਐਸਪੀ ਦਲਬੀਰ ਸਿੰਘ ਨੂੰ ਐਸਡੀਪੀਓ ਸਾਊਥ ਤੋਂ ਸੀਆਈਡੀ, ਡੀਐਸਪੀ ਹਰਜੀਤ ਕੌਰ ਨੂੰ ਟਰੈਫਿਕ ਤੋਂ ਪੀਸੀਆਰ, ਡੀਐਸਪੀ ਸੁਖਵਿੰਦਰ ਪਾਲ ਨੂੰ ਪੀਸੀਆਰ ਤੋਂ ਆਈਆਰਬੀ, ਡੀਐਸਪੀ ਉਦੈਪਾਲ ਸਿੰਘ ਨੂੰ ਕ੍ਰਾਈਮ ਬਰਾਂਚ ਤੋਂ ਡੀਐਸਪੀ ਹਾਈਕੋਰਟ ਸਕਿਉਰਿਟੀ ਵਿੱਚ ਤਬਦੀਲ ਕੀਤਾ ਗਿਆ। , ਡੀਐਸਪੀ ਉਮਰਾਓ ਸਿੰਘ ਨੂੰ ਹਾਈਕੋਰਟ ਸੁਰੱਖਿਆ ਤੋਂ ਡੀਐਸਪੀ ਟਰੇਨਿੰਗ, ਮਹਿਲਾ ਸੈੱਲ ਤੋਂ ਡੀਐਸਪੀ ਸੀਤਾ ਦੇਵੀ ਨੂੰ ਡੀਐਸਪੀ ਕਮਿਊਨਿਟੀ ਪੁਲਿਸ ਅਤੇ ਡੀਐਸਪੀ ਐਡਮਿਨ (ਵਾਧੂ ਚਾਰਜ) ਨਿਯੁਕਤ ਕੀਤਾ ਗਿਆ ਹੈ।

ਜਦੋਂ ਕਿ ਟਰੇਨਿੰਗ ਤੋਂ ਡੀਐਸਪੀ ਜਸਵਿੰਦਰ ਕੌਰ ਨੂੰ ਡੀਐਸਪੀ ਮਹਿਲਾ ਸੈੱਲ, ਡੀਐਸਪੀ ਜਸਵੀਰ ਸਿੰਘ ਨੂੰ ਅਪਰੇਸ਼ਨ ਸੈੱਲ ਤੋਂ ਸੀਡੀਪੀਓ ਨਾਰਥ ਈਸਟ ਦਾ ਵਧੀਕ ਚਾਰਜ ਕ੍ਰਾਈਮ ਬ੍ਰਾਂਚ, ਡੀਐਸਪੀ ਪੀ ਅਭਿਨੰਦਨ ਨੂੰ ਨਾਰਥ ਈਸਟ ਤੋਂ ਡੀਐਸਪੀ ਅਪਰੇਸ਼ਨ ਸੈੱਲ ਤੋਂ ਐਡੀਸ਼ਨਲ ਚਾਰਜ ਈਓਡਬਲਿਊ, ਡੀਐਸਪੀ ਰਜਨੀਸ਼ ਨੂੰ ਪੁਲਿਸ ਲਾਈਨਜ਼ ਤੋਂ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਸੀਡੀਪੀਓ ਪੂਰਬੀ ਅਤੇ ਵਧੀਕ ਚਾਰਜ ਜ਼ਿਲ੍ਹਾ ਕਰਾਈਮ ਸੈੱਲ, ਡੀਐਸਪੀ ਨਿਆਤੀ ਮਿੱਤਲ ਨੂੰ ਡੀਐਸਪੀ ਟ੍ਰੈਫਿਕ ਅਤੇ ਪੁਲੀਸ ਹੈੱਡਕੁਆਰਟਰ ਤੋਂ ਵਧੀਕ ਚਾਰਜ ਪੁਲੀਸ ਲਾਈਨਜ਼, ਡੀਐਸਪੀ ਪਲਕ ਗੋਇਲ ਨੂੰ ਡੀਐਸਪੀ ਪੁਲੀਸ ਹੈੱਡਕੁਆਰਟਰ ਅਤੇ ਡੀਐਸਪੀ ਪੀਐਲਡਬਲਯੂਸੀ (ਵਾਧੂ ਚਾਰਜ) ਐਸਡੀਪੀਓ ਪੂਰਬੀ ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਦੇ ਇਨ੍ਹਾਂ ਅਧਿਕਾਰੀਆਂ ਦੀ ਵਧੀ ਜਿੰਮੇਵਾਰੀ, ਸੰਭਾਲਣਗੇ ਵਾਧੂ ਚਾਰਜ || Chandigarh News

0
These officers of Chandigarh administration will have increased responsibility and will handle additional charges

ਚੰਡੀਗੜ੍ਹ ਪ੍ਰਸ਼ਾਸਨ ਦੇ ਇਨ੍ਹਾਂ ਅਧਿਕਾਰੀਆਂ ਦੀ ਵਧੀ ਜਿੰਮੇਵਾਰੀ, ਸੰਭਾਲਣਗੇ ਵਾਧੂ ਚਾਰਜ

ਚੰਡੀਗੜ੍ਹ ਪ੍ਰਸ਼ਾਸਨ: ਚੰਡੀਗੜ੍ਹ ਪ੍ਰਸ਼ਾਸਨ ਨੇ ਐਚਸੀਐਸ ਸੰਯਮ ਗਰਗ ਨੂੰ ਰਾਹਤ ਮਿਲਣ ਕਾਰਨ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਧਾ ਦਿੱਤੀਆਂ ਹਨ। ਜਿਸਦੇ ਚੱਲਦਿਆਂ ਇਸ ਲੜੀ ਵਿੱਚ, ਮੁੱਖ ਤੌਰ ‘ਤੇ 3 ਐਚਸੀਐਸ-ਪੀਸੀਐਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਵਧਾਈ ਗਈ ਹੈ। ਜਿਸ ਤੋਂ ਬਾਅਦ ਹੁਣ ਇਹ ਅਧਿਕਾਰੀ ਆਪਣੇ ਮੌਜੂਦਾ ਕਾਰਜਾਂ ਦੇ ਨਾਲ-ਨਾਲ ਵਾਧੂ ਕੰਮ ਵੀ ਸੰਭਾਲਣਗੇ।

ਇਹ ਵੀ ਪੜ੍ਹੋ : ਮੋਗਾ ‘ਚ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਘਰ ਦੀ ਕੰਧ, ਇੱਕੋ ਪਰਿਵਾਰ ਦੇ ਚਾਰ ਲੋਕ ਜ਼ਖਮੀ

ਨਾਲ ਹੀ ਇਸ ਦੌਰਾਨ ਇੱਕ ਡੈਨਿਕਸ ਅਧਿਕਾਰੀ ਨੂੰ ਵੀ ਆਪਣੀਆਂ ਦੋ ਵੱਖ-ਵੱਖ ਡਿਊਟੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਸੀਨੀਅਰ ਆਈਏਐਸ ਰਾਜੀਵ ਵਰਮਾ ਵੱਲੋਂ ਇਸ ਸਬੰਧ ਵਿੱਚ ਹੁਕਮ ਜਾਰੀ ਕੀਤਾ ਗਿਆ ਹੈ। ਜਾਣੋ ਹੁਣ ਕਿਸ ਅਧਿਕਾਰੀ ਕੋਲ ਕੀ ਹੋਵੇਗਾ ਚਾਰਜ?

 

ਮੋਗਾ ‘ਚ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਘਰ ਦੀ ਕੰਧ, ਇੱਕੋ ਪਰਿਵਾਰ ਦੇ ਚਾਰ ਲੋਕ ਜ਼ਖਮੀ

0
The wall of the house collapsed due to rain and darkness in Moga, four people of the same family were injured

ਮੋਗਾ ‘ਚ ਮੀਂਹ ਤੇ ਹਨ੍ਹੇਰੀ ਕਾਰਨ ਡਿੱਗੀ ਘਰ ਦੀ ਕੰਧ, ਇੱਕੋ ਪਰਿਵਾਰ ਦੇ ਚਾਰ ਲੋਕ ਜ਼ਖਮੀ

ਮੀਂਹ ਦੇ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸਦੇ ਚੱਲਦਿਆਂ ਤੇਜ਼ ਮੀਂਹ ਅਤੇ ਹਨ੍ਹੇਰੀ ਕਾਰਨ ਕਾਫ਼ੀ ਨੁਕਸਾਨ ਹੁੰਦਾ ਵੀ ਨਜ਼ਰ ਆ ਰਿਹਾ ਹੈ | ਇਸੇ ਦੇ ਚੱਲਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਸਮਾਧ ਭਾਈ ਵਿੱਚ ਅੱਜ ਤੜਕੇ ਪਏ ਮੀਂਹ ਅਤੇ ਤੇਜ਼ ਹਵਾ ਕਾਰਨ ਇੱਕ ਘਰ ਦੀ ਕੰਧ ਡਿੱਗ ਗਈ, ਜਿਸ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ । ਜ਼ਖਮੀਆਂ ਵਿੱਚ ਇੱਕ ਬਜ਼ੁਰਗ ਵਿਅਕਤੀ ਵੀ ਸ਼ਾਮਿਲ ਹੈ, ਜਿਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੋਗਾ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਤੜਕੇ ਕਰੀਬ 3 ਵਜੇ ਮੀਂਹ ਅਤੇ ਤੇਜ਼ ਹਵਾ ਕਾਰਨ ਡਿੱਗੀ ਕੰਧ

ਉਕਤ ਪੀੜਤ ਮਹਿਤਾਬ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਤੜਕੇ ਕਰੀਬ 3 ਵਜੇ ਮੀਂਹ ਅਤੇ ਤੇਜ਼ ਹਵਾ ਕਾਰਨ ਕੰਧ ਡਿੱਗ ਗਈ। ਇਸ ਹਾਦਸੇ ਵਿੱਚ ਮੈਂ, ਮੇਰੇ ਪਿਤਾ, ਮਾਤਾ ਅਤੇ ਮੇਰੀ ਭੈਣ ਲਪੇਟ ਵਿੱਚ ਆ ਗਏ। ਪੀੜਤ ਨੇ ਦੱਸਿਆ ਕਿ ਕੰਧ ਡਿੱਗਣ ਕਾਰਨ ਮੇਰੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪਹਾੜ ਘੁੰਮਣ ਦੇ ਬਹਾਨੇ ਪੰਜਾਬੀ ਨੌਜਵਾਨ ਕਰਦੇ ਸਨ ਨਸ਼ਾ ਤਸਕਰੀ , ਸ਼ਿਮਲਾ ਪੁਲਿਸ ਨੇ ਕੀਤੇ ਕਾਬੂ

ਇਕ ਦੇ ਸਿਰ ‘ਤੇ ਲੱਗੀ ਡੂੰਘੀ ਸੱਟ

ਜਾਣਕਾਰੀ ਦਿੰਦਿਆਂ ਮੋਗਾ ਦੇ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਵਿੱਚ ਤਾਇਨਾਤ ਡਾ: ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਤੜਕੇ ਕਰੀਬ 4 ਵਜੇ ਦੇ ਕਰੀਬ ਮੋਗਾ ਦੇ ਸਮਾਧ ਭਾਈ ਪਿੰਡ ਦੇ ਘਰ ਦੀ ਕੰਧ ਡਿੱਗਣ ਕਾਰਨ ਚਾਰ ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ‘ਚੋਂ ਇਕ ਦੇ ਸਿਰ ‘ਤੇ ਡੂੰਘੀ ਸੱਟ ਲੱਗੀ ਸੀ ਅਤੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਅਤੇ ਬਾਕੀ ਤਿੰਨ ਮਰੀਜ਼ ਜੋ ਆਮ ਹਨ, ਨੂੰ ਜਲਦੀ ਛੁੱਟੀ ਦੇ ਦਿੱਤੀ ਗਈ।

 

 

 

 

ਜੋਰਦਾਰ ਧਮਾਕੇ ਤੋਂ ਬਾਅਦ ਫਟਿਆ ਟਰਾਂਸਫਾਰਮਰ; ਲੱਗੀ ਭਿਆਨਕ ਅੱਗ ॥ Latest News

0

ਜੋਰਦਾਰ ਧਮਾਕੇ ਤੋਂ ਬਾਅਦ ਫਟਿਆ ਟਰਾਂਸਫਾਰਮਰ; ਲੱਗੀ ਭਿਆਨਕ ਅੱਗ

ਅਬੋਹਰ ਦੀ ਮੱਕੜ ਕਲੋਨੀ ਵਿੱਚ ਬੀਤੀ ਦੇਰ ਰਾਤ ਟਰਾਂਸਫਾਰਮਰ ਵਿੱਚ ਧਮਾਕਾ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਧਮਾਕੇ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ ਅਤੇ ਦੇਖਿਆ ਕਿ ਟਰਾਂਸਫਾਰਮਰ ਸੜ ਰਿਹਾ ਸੀ। ਲੋਕਾਂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਵੀਰਵਾਰ ਦੁਪਹਿਰ ਤੱਕ ਲਾਈਟਾਂ ਨਾ ਸੁਚਾਰੂ ਹੋਣ ਕਾਰਨ ਪੂਰੀ ਕਲੋਨੀ ਦੇ ਲੋਕ ਤੇਜ਼ ਗਰਮੀ ਕਾਰਨ ਪ੍ਰੇਸ਼ਾਨ ਰਹੇ।

ਇਹ ਵੀ ਪੜ੍ਹੋ : ਦਲਜੀਤ ਦੋਸਾਂਝ ਤੋਂ ਬਾਅਦ ਹੁਣ ਕਰਨ ਔਜਲਾ ਤੇ ਬਾਦਸ਼ਾਹ ਲਗਾਉਣਗੇ ਅੰਬਾਨੀਆਂ ਦੇ ਵਿਆਹ ‘ਚ ਰੌਣਕਾਂ !

ਮੱਕੜ ਕਲੋਨੀ ਦੇ ਵਸਨੀਕ ਅਮਨਦੀਪ ਅਤੇ ਬਿੱਟੂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਜਦੋਂ ਉਹ ਆਪਣੇ ਘਰਾਂ ਵਿੱਚ ਸੌਂ ਰਹੇ ਸਨ ਤਾਂ ਬਾਹਰ ਗਲੀ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਸ ਕਾਰਨ ਜਦੋਂ ਉਹ ਘਬਰਾ ਕੇ ਬਾਹਰ ਨਿਕਲੇ ਤਾਂ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਨੇੜੇ ਲੱਗਾ ਵੱਡਾ ਬਿਜਲੀ ਦਾ ਟਰਾਂਸਫਾਰਮਰ ਓਵਰਲੋਡ ਹੋਣ ਕਾਰਨ ਸੜ ਰਿਹਾ ਸੀ।

ਜਿਸ ਕਾਰਨ ਪੂਰੀ ਕਲੋਨੀ ਦੀਆਂ ਲਾਈਟਾਂ ਬੁਝ ਗਈਆਂ ਅਤੇ ਇਲਾਕਾ ਵਾਸੀ ਘਰਾਂ ਤੋਂ ਬਾਹਰ ਆ ਗਏ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਈ ਮੀਟਰ ਵੀ ਇਸ ਦੀ ਲਪੇਟ ਵਿੱਚ ਆ ਗਏ। ਉਸ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਜਿਸ ‘ਤੇ ਫਾਇਰ ਬ੍ਰਿਗੇਡ ਦੀ ਛੋਟੀ ਗੱਡੀ ਮੌਕੇ ‘ਤੇ ਪਹੁੰਚ ਗਈ। ਦੂਜੇ ਪਾਸੇ ਜਦੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਤਾਂ ਉਨ੍ਹਾਂ ਪਿੱਛੇ ਤੋਂ ਲਾਈਟਾਂ ਬੰਦ ਕਰਕੇ ਅੱਗ ’ਤੇ ਕਾਬੂ ਪਾਇਆ।

ਇਲਾਕਾ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਬੰਦ ਪਈਆਂ ਲਾਈਟਾਂ ਅਗਲੇ ਦਿਨ ਦੁਪਹਿਰ 12 ਵਜੇ ਤੱਕ ਵੀ ਚਾਲੂ ਨਹੀਂ ਕੀਤੀਆਂ ਗਈਆਂ। ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਗਰਮੀ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇੱਥੋਂ ਤੱਕ ਕਿ ਲੋਕਾਂ ਦੇ ਘਰਾਂ ਵਿੱਚ ਲੱਗੇ ਇਨਵਰਟਰ ਵੀ ਜਵਾਬ ਦੇ ਗਏ।

ਇਸ ਸਬੰਧੀ ਬਿਜਲੀ ਅਧਿਕਾਰੀਆਂ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਰਾਤ ਨੂੰ ਸੂਚਨਾ ਮਿਲਦਿਆਂ ਹੀ ਬਿਜਲੀ ਬੰਦ ਕਰ ਦਿੱਤੀ ਗਈ ਸੀ। ਸਵੇਰੇ ਬਿਜਲੀ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਬਿਜਲੀ ਵਿਵਸਥਾ ਨੂੰ ਸੁਚਾਰੂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੰਮ ਮੁਕੰਮਲ ਹੋਣ ਤੋਂ ਬਾਅਦ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ।