Home Blog Page 1497

6 ਮਹੀਨੇ ਦੇ ਬੱਚੇ ਬਾਰੇ ਵੀ ਨਹੀਂ ਆਇਆ ਮਾਂ ਦੇ ਦਿਲ ‘ਚ ਰਹਿਮ, ਡੇਰਾ ਬਾਬਾ ਨਾਨਕ ‘ਚ ਵਾਪਰੀ ਘਟਨਾ || Punjab Update

0
Mercy in the mother's heart did not even come about the 6-month-old child, the incident happened in Dera Baba Nanak

6 ਮਹੀਨੇ ਦੇ ਬੱਚੇ ਬਾਰੇ ਵੀ ਨਹੀਂ ਆਇਆ ਮਾਂ ਦੇ ਦਿਲ ‘ਚ ਰਹਿਮ, ਡੇਰਾ ਬਾਬਾ ਨਾਨਕ ‘ਚ ਵਾਪਰੀ ਘਟਨਾ

ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਜੌੜੀਆਂ ਕਲਾਂ ‘ਚ ਬੀਤੀ ਦੇਰ ਰਾਤ ਵੱਡੀ ਘਟਨਾ ਵਾਪਰੀ ਹੈ। ਜਿੱਥੇ ਕਿ ਜੋੜੀਆਂ ਕਲਾਂ ‘ਚ ਇੱਕ ਔਰਤ ਨੇ ਦੋ ਮਾਸੂਮ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਨਿਗਲ ਲਈ ਹੈ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ, ਪਰ ਪੁਲਿਸ ਵੱਲੋਂ ਅਜੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਨੇ ਔਰਤ ਅਤੇ ਮਾਸੂਮ ਬੱਚਿਆਂ ਦੀ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਮੋਚਰੀ ਹਾਊਸ ‘ਚ ਰਖਵਾ ਦਿੱਤੀਆਂ ਹਨ।

ਮਾਮੂਲੀ ਤਕਰਾਰ ਹੋਣ ਮਗਰੋਂ ਚੁੱਕਿਆ ਇਹ ਖੌਫ਼ਨਾਕ ਕਦਮ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਔਰਤ ਨਵਨੀਤ ਕੌਰ ਅਤੇ ਮਾਸੂਮ ਬੱਚਿਆਂ ਦਾ ਨਾਮ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਨਵਨੀਤ ਕੌਰ ਜੋ ਪਿੰਡ ਦੀ ਲੰਬੜਦਾਰਨੀ ਵੀ ਸੀ, ਨੇ ਘਰ ‘ਚ ਮਾਮੂਲੀ ਤਕਰਾਰ ਹੋਣ ਮਗਰੋਂ ਪਹਿਲਾਂ ਆਪਣੇ ਛੇ ਸਾਲ ਦੇ ਪੁੱਤਰ ਨਵਰਾਜ ਸਿੰਘ ਨੂੰ ਅਤੇ ਫੇਰ ਧੀ ਨਮਨਦੀਪ ਕੌਰ ਨੂੰ ਸਲਫਾਸ ਖਵਾ ਦਿੱਤਾ।

ਸਲਫਾਸ ਨਿਗਲ ਕੇ ਦਿੱਤੀ ਜਾਨ

ਬਾਅਦ ਵਿੱਚ ਨਵਨੀਤ ਕੌਰ ਖੁਦ ਸਲਫਾਸ ਨਿਗਲ ਲੈਂਦੀ ਹੈ ਜਿਸ ਤੋਂ ਬਾਅਦ ਤਿੰਨਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਭੇਜ ਦਿੱਤਾ ਹੈ। ਉੱਥੇ ਹੀ ਸਰਕਾਰੀ ਹਸਪਤਾਲ ਬਟਾਲਾ ਦੇ ਡਾਕਟਰ ਦਾ ਕਹਿਣਾ ਹੈ ਕੇ ਅੱਜ ਸਵੇਰੇ ਪੁਲਿਸ ਹਸਪਤਾਲ ਵਿੱਚ ਤਿੰਨ ਲਾਸ਼ਾਂ ਆਈਆ ਸਨ ਜਿਨ੍ਹਾਂ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ।

 

 

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ || Today News

0

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ

 

ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ੀ ਧਰਤੀ ਤੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ।  28 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ ਹੋ ਗਈ ਹੈ।ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਉਰਫ ਮਨੀ ਜੋ ਨੌ ਮਹੀਨੇ ਪਹਿਲਾਂ ਹੀ ਕੈਨੇਡਾ ਵਿਖੇ ਗਿਆ ਸੀ। ਉਸਦੀ ਕੰਮ ਦੇ ਦੌਰਾਨ ਦਿਲ ਦਾ ਦੌਰਾ ਪੈਣ ਦੇ ਨਾਲ ਮੌਤ ਹੋ ਗਈ।ਮ੍ਰਿਤਕ ਨੌਜਵਾਨ ਨਾਭਾ ਦੀ ਸਭ ਤਹਿਸੀਲ ਭਾਦਸੋਂ ਦਾ ਰਹਿਣ ਵਾਲਾ ਸੀ।ਜਿਵੇਂ ਇਹ ਖਬਰ ਪਰਿਵਾਰਿਕ ਮੈਂਬਰਾਂ ਤੱਕ ਪਹੁੰਚੀ ਤਾਂ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।

ਪਿਤਾ ਨੇ 20 ਲੱਖ ਦਾ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼

ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਹੀ ਬੇਟਾ ਸੀ ਅਤੇ ਹੁਣ ਘਰ ਵਿੱਚ ਸਿਰਫ ਤੇ ਸਿਰਫ ਮਾਤਾ ਪਿਤਾ ਲਈ ਰੋਣ ਤੋਂ ਸਿਵਾ ਹੋਰ ਕੁਝ ਨਹੀਂ ਰਿਹਾ। ਪਿਤਾ ਨੇ 20 ਲੱਖ ਦਾ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ ਕਿ ਉਹ ਉਨਾਂ ਦੇ ਬੁਢਪੇ ਦਾ ਸਹਾਰਾ ਬਣੇਗਾ ਪਰ ਪਰਿਵਾਰਕ ਮੈਂਬਰਾਂ ਦੇ ਸੁਪਨੇ ਚਕਨਾ ਚੂਰ ਹੋ ਗਏ। ਪਰਿਵਾਰਿਕ ਮੈਂਬਰਾਂ ਨੇ ਮੰਗ ਕੀਤੀ ਕਿ ਮ੍ਰਿਤਕ ਪੁੱਤਰ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਆਖਰੀ ਸਮੇਂ ਆਪਣੇ ਰੀਤੀ ਰਿਵਾਜਾਂ ਦੇ ਨਾਲ ਆਪਣੇ ਪੁੱਤ ਦਾ ਸੰਸਕਾਰ ਕਰ ਸਕਣ।

ਇਸ ਮੌਕੇ ਤੇ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕੀ ਮੇਰਾ ਬੇਟਾ ਨੌ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਕਿਉਂਕਿ ਮੇਰੀ ਨੂੰਹ ਵੀ ਪਿਛਲੇ ਦੋ ਸਾਲਾਂ ਤੋਂ ਕਨੇਡਾ ਵਿਖੇ ਸਟਡੀ ਕਰ ਰਹੀ ਹੈ ਅਤੇ ਉਸ ਵੱਲੋਂ ਹੀ ਮੇਰੇ ਬੇਟੇ ਨੂੰ ਵਰਕ ਪਰਮਿਟ ‘ਤੇ ਬੁਲਾਇਆ ਸੀ ਅਤੇ ਮੈਂ 20 ਲੱਖ ਦਾ ਕਰਜ਼ਾ ਚੁੱਕ ਕੇ ਇਹਨਾਂ ਨੂੰ ਭੇਜਿਆ ਸੀ। ਸਾਨੂੰ ਖਬਰ ਆਈ ਕਿ ਤੁਹਾਡੇ ਬੇਟੇ ਦੀ ਮੌਤ ਹੋ ਗਈ ਹੈ ਇਹ ਖਬਰ ਸੁਣਦੇ ਸਾਡੇ ਪੈਰਾਂ ਹੇਠਾਂ ਜਮੀਨ ਖਿਸਕ ਗਈ, ਕਿਉਂਕਿ ਗੁਰਵਿੰਦਰ ਸਿੰਘ ਹੀ ਸਾਡਾ ਸਹਾਰਾ ਸੀ ਅਤੇ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ :ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਅਧਿਆਪਕ : ਹਰਜੋਤ ਬੈਂਸ || Punjab News

ਇਸ ਮੌਕੇ ਤੇ ਸੁਖਦੇਵ ਸਿੰਘ ਦੇ ਦੋਸਤ ਜੈਜੀ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮਿਹਨਤੀ ਪਰਿਵਾਰ ਹੈ। ਇਹਨਾਂ ਵੱਲੋਂ ਕਰਜੇ ਦੀ ਪੰਡ ਚੁੱਕ ਕੇ ਆਪਣੇ ਬੇਟੇ ਨੂੰ ਵਿਦੇਸ਼ ਭੇਜਿਆ ਗਿਆ ਸੀ ਪਰ ਉੱਥੇ ਗੁਰਵਿੰਦਰ ਸਿੰਘ ਵਾਪਰੀ ਮੰਦਭਾਗੀ ਘਟਨਾ ਨੇ ਇਹਨਾਂ ਦੇ ਸਾਰੇ ਸੁਪਨੇ ਚਕਣਾ ਚੂਰ ਕਰ ਦਿੱਤੇ ਅਤੇ ਅਸੀਂ ਤਾਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਗਰੀਬ ਪਰਿਵਾਰ ਦੀ ਬਾਂਹ ਫੜੀ ਜਾਵੇ।

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਅਧਿਆਪਕ : ਹਰਜੋਤ ਬੈਂਸ || Punjab News

0

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਜਾਣਗੇ ਪੰਜਾਬ ਦੇ ਅਧਿਆਪਕ : ਹਰਜੋਤ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਹੋਵੇਗੀ ਤਿੰਨ ਹਫ਼ਤਿਆਂ ਦੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਪ੍ਰਾਇਮਰੀ ਅਧਿਆਪਕ ਦੀ ਇਹ ਟ੍ਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।

ਮੰਤਰੀ ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ।

ਇਹ ਵੀ ਪੜ੍ਹੋ :ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਕੈਬਨਿਟ ਮੰਤਰੀ ਨੇ ਦੱਸਿਆ ਕਿ ਟ੍ਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਟ੍ਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

0

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।

ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ

ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਜੰਮੂ-ਕਸ਼ਮੀਰ ਚੋਣਾਂ: ਦੂਜੇ ਪੜਾਅ ਲਈ ਵੋਟਿੰਗ ਜਾਰੀ

ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ।

 

 

“ਸ਼ੰਭੂ ਬਾਰਡਰ ‘ਤੇ ਬੈਠੇ ਲੋਕ ਅਸਲੀ ਕਿਸਾਨ ਨਹੀਂ”: ਮਨੋਹਰ ਲਾਲ ਖੱਟਰ || Latest News

0

“ਸ਼ੰਭੂ ਬਾਰਡਰ ‘ਤੇ ਬੈਠੇ ਲੋਕ ਅਸਲੀ ਕਿਸਾਨ ਨਹੀਂ”: ਮਨੋਹਰ ਲਾਲ ਖੱਟਰ

ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਕਿਹਾ ਕਿ ਇਹ ਕਿਸਾਨਾਂ ਦੇ ਨਾਂ ‘ਤੇ ਮਖੌਟਾ ਹੈ, ਕਿਉਂਕਿ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਖੇਤੀ ਕਿਵੇਂ ਹੁੰਦੀ ਹੈ ਅਤੇ ਕਿਵੇਂ ਵਧੀਆ ਖੇਤੀ ਕਰ ਕੇ ਆਮਦਨੀ ਵਿੱਚ ਵਾਧਾ ਕੀਤਾ ਜਾਂ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਵਾਪਸ ਲੈ ਲਿਆ, ਇਹ ਪੀਐਮ ਮੋਦੀ ਦੀ ਮਹਾਨਤਾ ਹੈ। ਪੀਐਮ ਨੇ ਸੋਚਿਆ ਕਿ ਇੰਨਾ ਵਿਰੋਧ ਹੈ ਇਸ ਲਈ ਉਨ੍ਹਾਂ ਨੇ ਕਾਨੂੰਨ ਵਾਪਸ ਲੈ ਲਿਆ। ਉਨ੍ਹਾਂ ਕਿਹਾ ਕਿ ਜਦੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਤਾਂ ਕੋਈ ਮੁੱਦਾ ਨਹੀਂ ਬਚਿਆ।

ਜੰਮੂ-ਕਸ਼ਮੀਰ ਚੋਣਾਂ: ਦੂਜੇ ਪੜਾਅ ਲਈ ਵੋਟਿੰਗ ਜਾਰੀ

ਪਰ ਇੱਕ ਧੜਾ ਅਜਿਹਾ ਹੈ ਜੋ ਸਰਕਾਰ ਵਿਰੁੱਧ ਅੰਦੋਲਨ ਛੇੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰਿਆਣਾ ‘ਚ ਕਿਸਾਨਾਂ ਲਈ ਕਈ ਕੰਮ ਕੀਤੇ, ਜਿਸ ਕਾਰਨ ਹਰਿਆਣਾ ਦੇ ਕਿਸਾਨ ਵਿਰੋਧ ਨਹੀਂ ਕਰਦੇ।

ਪਿਛਲੀ ਵਾਰ ਦਿੱਲੀ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ

ਖੱਟਰ ਨੇ ਕਿਹਾ ਕਿ 15 ਅਗਸਤ ਨੂੰ ਲਾਲ ਕਿਲੇ ‘ਤੇ ਝੰਡਾ ਲਹਿਰਾਇਆ ਜਾਂਦਾ ਹੈ, ਉਸ ‘ਤੇ ਚੜ੍ਹ ਕੇ ਲੋਕਤੰਤਰ ਦੀ ਪ੍ਰਣਾਲੀ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦਿੱਲੀ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਅਸੀਂ ਇੱਕ ਸਾਲ ਤਕ ਦੁੱਖ ਝੱਲੇ। ਦੇਸ਼ ਵੱਡਾ ਹੈ ਅਤੇ ਸਾਰਿਆਂ ਨੂੰ ਇਸ ਦੀ ਚਿੰਤਾ ਕਰਨੀ ਚਾਹੀਦੀ ਹੈ। ਸ਼ਾਸਨ ਕੋਈ ਵੱਡੀ ਗੱਲ ਨਹੀਂ ਹੈ।

ਇਸ ਵਾਰ ਭਾਜਪਾ ਬਨਾਮ ਭਾਜਪਾ ਦੇਖਣ ਨੂੰ ਮਿਲ ਰਹੀ ਹੈ, ਇਸ ‘ਤੇ ਖੱਟਰ ਨੇ ਕਿਹਾ ਕਿ ਲੋਕਤੰਤਰ ‘ਚ ਅਜਿਹਾ ਸਿਸਟਮ ਦੇਖਣ ਨੂੰ ਮਿਲਦਾ ਹੈ ਕਿ ਕਈ ਲੋਕ ਇਕ ਸੀਟ ‘ਤੇ ਚੋਣ ਲੜਨਾ ਚਾਹੁੰਦੇ ਹਨ, ਪਰ ਪਾਰਟੀ ਕੋਲ ਸਿਸਟਮ ਹੈ। ਇਸ ਆਧਾਰ ‘ਤੇ ਇਕ ਵਿਅਕਤੀ ਨੂੰ ਟਿਕਟ ਮਿਲ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਅਸੀਂ ਬਾਕੀ ਲੋਕਾਂ ਨੂੰ ਮਨਾ ਲੈਂਦੇ ਹਾਂ।

ਜੰਮੂ-ਕਸ਼ਮੀਰ ਚੋਣਾਂ: ਦੂਜੇ ਪੜਾਅ ਲਈ ਵੋਟਿੰਗ ਜਾਰੀ

0

ਜੰਮੂ-ਕਸ਼ਮੀਰ ਚੋਣਾਂ: ਦੂਜੇ ਪੜਾਅ ਲਈ ਵੋਟਿੰਗ ਜਾਰੀ

ਜੰਮੂ-ਕਸ਼ਮੀਰ ’ਚ ਇਸ ਸਮੇਂ ਚੋਣਾਂ ਦਾ ਮਾਹੌਲ ਹੈ। ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 26 ਵਿਧਾਨ ਸਭਾ ਸੀਟਾਂ ’ਤੇ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਬੰਦ ਹੋ ਗਿਆ ਸੀ। ਇਨ੍ਹਾਂ ਸੀਟਾਂ ’ਤੇ 25 ਸਤੰਬਰ ਯਾਨੀ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਜੰਮੂ ਦੇ ਤਿੰਨ ਜ਼ਿਲ੍ਹਿਆਂ ਰਿਆਸੀ, ਰਾਜੌਰੀ ਅਤੇ ਪੁੰਛ ਦੀਆਂ 11 ਸੀਟਾਂ ਅਤੇ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਸ੍ਰੀਨਗਰ, ਬਡਗਾਮ ਅਤੇ ਗੰਦਰਬਲ ਦੀਆਂ 15 ਸੀਟਾਂ ਸ਼ਾਮਲ ਹਨ। ਦੂਜੇ ਪੜਾਅ ਵਿੱਚ ਕੁੱਲ 239 ਉਮੀਦਵਾਰ ਮੈਦਾਨ ਵਿੱਚ ਹਨ। ਅੱਜ 25 ਲੱਖ ਵੋਟਰ 239 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ, ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ ਅਤੇ ਕਸ਼ਮੀਰ ਕਾਂਗਰਸ ਕਮੇਟੀ (ਜੇਕੇਪੀਸੀਸੀ) ਦੇ ਪ੍ਰਧਾਨ ਤਾਰਿਕ ਹਾਮਿਦ ਕਾਰਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਰਵਿੰਦਰ ਰੈਨਾ ਸ਼ਾਮਲ ਹਨ।

1,056 ਪੋਲਿੰਗ ਸਟੇਸ਼ਨ ਸ਼ਹਿਰੀ ਖੇਤਰਾਂ ਅਤੇ 2,446 ਪੋਲਿੰਗ ਸਟੇਸ਼ਨ ਪੇਂਡੂ ਖੇਤਰਾਂ ਵਿੱਚ ਸਥਾਪਤ ਕੀਤੇ ਗਏ

ਦੱਸ ਦੇਈਏ ਕਿ ਦੂਜੇ ਪੜਾਅ ਵਿਚ ਹੋਣ ਵਾਲੀਆਂ ਚੋਣਾਂ ਲਈ 3,502 ਪੋਲਿੰਗ ਸਟੇਸ਼ਨ ਬਣਾਏ ਹਨ। ਇਨ੍ਹਾਂ ਵਿੱਚੋਂ 1,056 ਪੋਲਿੰਗ ਸਟੇਸ਼ਨ ਸ਼ਹਿਰੀ ਖੇਤਰਾਂ ਅਤੇ 2,446 ਪੋਲਿੰਗ ਸਟੇਸ਼ਨ ਪੇਂਡੂ ਖੇਤਰਾਂ ਵਿੱਚ ਸਥਾਪਤ ਕੀਤੇ ਗਏ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਇੱਕ ਅਧਿਕਾਰੀ ਨੇ ਦੱਸਿਆ ਕਿ ਵੋਟਰਾਂ ਦੀ ਗਿਣਤੀ ਵਧਾਉਣ ਲਈ ਦੂਜੇ ਪੜਾਅ ਲਈ 157 ਵਿਸ਼ੇਸ਼ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚ 26 ‘ਪਿੰਕ ਪੋਲਿੰਗ ਸਟੇਸ਼ਨ’ ਸ਼ਾਮਲ ਹਨ ਜੋ ਪੂਰੀ ਤਰ੍ਹਾਂ ਮਹਿਲਾ ਕਰਮਚਾਰੀਆਂ ਦੁਆਰਾ ਪ੍ਰਬੰਧਿਤ ਕੀਤੇ ਜਾਣਗੇ। 2 ਪੜਾਵਾਂ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਤੀਜੇ ਪੜਾਅ ਦੀਆਂ 40 ਸੀਟਾਂ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਵਿਧਾਨ ਸਭਾ ਚੋਣਾਂ ’ਚ ਹੁਣ ਆਖਰੀ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਣੀ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ || Punjab News

ਇਸ ਦੇ ਨਾਲ ਹੀ ਤੀਜੇ ਪੜਾਅ ’ਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਪੱਖ ਵਿਚ ਪ੍ਰਚਾਰ ਕਰਨ ਲਈ ਜੰਮੂ ਆਉਣਗੇ। ਅੱਜ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪੁਲਸ ਵਲੋਂ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਾਰਟੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 28 ਸਤੰਬਰ ਨੂੰ ਜੰਮੂ ਦੇ ਐੱਮ. ਏ. ਸਟੇਡੀਅਮ ਵਿਚ ਚੋਣ ਰੈਲੀ ਹੋਵੇਗੀ। ਇਸ ਦੇ ਨਾਲ ਹੀ 26 ਸਤੰਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਡਿਵੀਜ਼ਨ ਵਿਚ 4 ਚੋਣ ਰੈਲੀਆਂ ਕਰਨਗੇ। ਕਾਂਗਰਸ ਨੇਤਾ ਰਾਹੁਲ ਗਾਂਧੀ 25 ਸਤੰਬਰ ਨੂੰ ਜੰਮੂ ’ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਤੀਜੇ ਪੜਾਅ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਜੰਮੂ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ।

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ || Punjab News

0

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਤਰਨਤਾਰਨ ਪੁਲੀਸ ਦੇ ਹੈਲਪਲਾਈਨ ਨੰਬਰ 112 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰਾਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਦੀ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਗ੍ਰਿਫ਼ਤਾਰੀ ਤਰਨਤਾਰਨ ਜ਼ਿਲ੍ਹੇ ਦੇ ਮੁਰਾਦਪੁਰ ਦੇ ਵਸਨੀਕ ਰਾਜ ਕਰਨ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਏਐਸਆਈ ਨੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਅਤੇ ਸ਼ਿਕਾਇਤਕਰਤਾ ਦੇ ਨਜ਼ਦੀਕੀ ਸਾਥੀ ਨੂੰ ਫਰਜ਼ੀ ਐਨਡੀਪੀਐਸ ਕੇਸ ਤੋਂ ਬਚਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਮਿਲਣਗੇ ਵਾਧੂ ਨੰਬਰ || Punjab News

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।

ਪੁਲਿਸ ਮੁਲਾਜ਼ਮ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪੁਲਿਸ ਮੁਲਾਜ਼ਮ ‘ਹਨੀ ਟਰੈਪ ਨੈਟਵਰਕ’ ਦਾ ਹਿੱਸਾ ਸੀ, ਜਿਸ ਵਿਚ ਔਰਤਾਂ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਨਿੱਜੀ ਵਿਅਕਤੀ ਸ਼ਾਮਲ ਸਨ। ਇਹ ਦੋਸ਼ੀ ਆਪਣੀਆਂ ਸਾਥੀ ਔਰਤਾਂ ਦੀ ਮਿਲੀਭੁਗਤ ਰਾਹੀਂ ਅਣਪਛਾਤੇ ਵਿਅਕਤੀਆਂ ਨੂੰ ਬਹਿਲਾ-ਫੁਸਲਾ ਕੇ ਹੋਟਲਾਂ ਵਿਚ ਲਿਜਾਣ ਲਈ ਮਜਬੂਰ ਕਰਦਾ ਸੀ ਅਤੇ ਬਾਅਦ ਵਿੱਚ ਖੁਦ ਹੀ  ਆਪਣੇ ਹੋਰ ਪੁਲੀਸ ਮੁਲਾਜ਼ਮਾਂ ਨਾਲ ਮੌਕੇ ’ਤੇ ਪਹੁੰਚਕੇ ਪੀੜਤਾਂ ਨੂੰ ਬਲੈਕਮੇਲ ਕਰਕੇ ਮੋਟੀਆਂ ਰਕਮਾਂ ਵਸੂਲਦਾ ਸੀ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਮਿਲਣਗੇ ਵਾਧੂ ਨੰਬਰ || Punjab News

0

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਮਿਲਣਗੇ ਵਾਧੂ ਨੰਬਰ

ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜੋ ਹੁਣ ਜਾਨਲੇਵਾ ਵੀ ਸਾਬਤ ਹੋ ਰਿਹਾ ਹੈ।

ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ। ਹੁਣ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜਿਸ ਦੇ ਚੱਲਦਿਆਂ ਡੇਂਗੂ ਦਾ ਲਾਰਵਾ ਫੜਨ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਇੱਕ ਨੰਬਰ ਵਾਧੂ ਦਿੱਤਾ ਜਾਵੇਗਾ।

ਅੱਜ ਰੇਲਾਂ ਰੋਕਣਗੇ ਕਿਸਾਨ, 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ’ਤੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇੱਥੇ ਦੱਸ ਦਈਏ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਭਾਵੇਂ ਡੇਂਗੂ ਦੇ ਮਾਮਲੇ ਘੱਟ ਆ ਰਹੇ ਹਨ, ਪਰ ਫਿਰ ਵੀ ਇਸ ਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ।

ਅੱਜ ਰੇਲਾਂ ਰੋਕਣਗੇ ਕਿਸਾਨ, 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ || Today News

0

ਅੱਜ ਰੇਲਾਂ ਰੋਕਣਗੇ ਕਿਸਾਨ, 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਨੌਕਰੀਆਂ ਅਤੇ ਮੁਆਵਜਿਆਂ, ਸ਼ੰਭੂ ਬਾਰਡਰ ਮੋਰਚੇ ਤੋਂ ਵਾਪਿਸ ਮੁੜਦੇ ਸਮੇਂ ਬੱਸ ਹਾਦਸੇ ਵਿੱਚ ਜਖਮੀ ਹੋਏ ਕਿਸਾਨਾਂ ਮਜਦੂਰਾਂ ਲਈ ਮੁਆਵਜੇ ਸਮੇਤ ਨਸ਼ਾਂ, ਪਰਾਲੀ, ਲੁੱਟਾਂ ਖੋਹਾਂ, ਭਾਰਤ ਮਾਲਾ ਪ੍ਰੋਜੈਕਟ ਸਬੰਧੀ ਮੁਸ਼ਕਿਲਾਂ, ਡੀ ਏ ਪੀ ਦੀ ਕਿੱਲਤ ਆਦਿ ਮਸਲਿਆਂ ਨੂੰ ਲੈ ਕੇ ਲੱਗੇ ਡੀਸੀ ਦਫ਼ਤਰ ਅੰਮ੍ਰਿਤਸਰ ਵਿਖੇ ਮੋਰਚੇ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਣ ਕਾਰਨ ਕਿਸਾਨਾਂ ਮਜਦੂਰਾਂ ਵੱਲੋਂ ਰੇਲ ਰੋਕੋ ਮੋਰਚੇ ਦਾ ਐਲਾਨ ਕਰ ਦਿੱਤਾ ਗਿਆ।

ਅਫ਼ਸਰਸਾਹੀ ਦਾ ਰਵਈਆ ਬਿਲਕੁਲ ਉਦਾਸੀਨ ਰਿਹਾ

ਆਗੂਆਂ ਦੱਸਿਆ ਕਿ ਅਫ਼ਸਰਸਾਹੀ ਦਾ ਰਵਈਆ ਬਿਲਕੁਲ ਉਦਾਸੀਨ ਰਿਹਾ, ਪ੍ਰਸ਼ਾਸ਼ਨ ਕੋਲ ਸ਼ਹੀਦ ਕਿਸਾਨਾਂ ਦੇ ਮੁਆਵਜਿਆ ਤੋਂ ਇਲਾਵਾ ਹੋਰ ਕਿਸੇ ਵੀ ਮੰਗ ਤੇ ਤਸੱਲੀਦਾਇਕ ਕਾਰਵਾਈ ਨਹੀਂ ਸੀ। ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਅਸੀਂ ਰੇਲ ਚੱਕਾ ਜਾਮ ਨਹੀਂ ਕਰਨਾ ਚਾਹੁੰਦੇ ਜਿਸਦੇ ਚਲਦੇ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਅੱਜ 12 ਵਜੇ ਤੱਕ ਸਮਾਂ ਦੇ ਰਹੇ ਹਾਂ, ਅੱਜ 12 ਵਜੇ ਤੱਕ ਕੋਈ ਰੇਲ ਜਾਮ ਨਹੀਂ ਹੋਏਗੀ ਪਰ ਅਗਰ ਸਰਕਾਰ ਮੰਗਾਂ ਦੀ ਸਥਿਤੀ ਚ ਸੁਧਾਰ ਨਹੀਂ ਕਰਦੀ ਤਾਂ ਅਸੀਂ 12 ਵਜੇ ਨੂੰ ਰੇਲ ਲਾਈਨ ਦੱਬਣ ਲਈ ਮਜਬੂਰ ਹੋਵਾਂਗੇ।

ਹਰਭਜਨ ਸਿੰਘ ETO ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

ਇਸ ਮੌਕੇ ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਘਨੂਪੁਰ ਕਾਲੇ, ਸਵਿੰਦਰ ਸਿੰਘ ਰੂਪੋਵਾਲੀ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਚਾਟੀਵਿੰਡ, ਬਲਵਿੰਦਰ ਸਿੰਘ ਰੁਮਾਣਾਚੱਕ ਮੰਗਜੀਤ ਸਿੰਘ ਸਿੱਧਵਾਂ, ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਹੋਏ।

ਹਰਭਜਨ ਸਿੰਘ ETO ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

0

ਹਰਭਜਨ ਸਿੰਘ ETO ਵੱਲੋਂ ਬਕਾਇਆ ਅਦਾਇਗੀਆਂ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਉਦਯੋਗਿਕ, ਘਰੇਲੂ ਅਤੇ ਵਪਾਰਕ ਸਮੇਤ ਸਾਰੇ ਖਪਤਕਾਰਾਂ ਲਈ ਬਕਾਇਆ ਰਕਮਾਂ ਦਾ ਨਿਪਟਾਰਾ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਤਿੰਨ ਮਹੀਨਿਆਂ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਯੋਜਨਾ (ਓ.ਟੀ.ਐੱਸ.) ਦਾ ਐਲਾਨ ਕੀਤਾ। ਇਹ ਯੋਜਨਾ ਸਭਨਾ ਖਪਤਕਾਰਾਂ ਲਈ ਲਾਗੂ ਹੋਵੇਗੀ ਭਾਵੇਂ ਉਨ੍ਹਾਂ ਦਾ ਕੁਨੈਕਸ਼ਨ ਚੱਲ ਰਿਹਾ ਹੋਵੇ ਜਾਂ ਕੱਟਿਆ ਗਿਆ ਹੋਵੇ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸਕੀਮ ਬਿਜਲੀ ਖਪਤਕਾਰਾਂ ਲਈ ਇੱਕ ਸੁਨਹਿਰੀ ਮੌਕਾ ਪੇਸ਼ ਕਰਦੀ ਹੈ, ਜਿਸ ਰਾਹੀਂ 22 ਦਸੰਬਰ 2024 ਤੱਕ ਬਕਾਇਆ ਨਿਪਟਾਉਣ ਲਈ ਆਸਾਨ ਸ਼ਰਤਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਓ.ਟੀ.ਐਸ ਸਕੀਮ ਦੇ ਤਹਿਤ, ਮੌਜੂਦਾ 18% ਮਿਸ਼ਰਿਤ ਵਿਆਜ ਦੇ ਮੁਕਾਬਲੇ ਬਕਾਇਆ ਡਿਫਾਲਟਿੰਗ ਰਕਮ ‘ਤੇ 9% ਦਾ ਸਧਾਰਨ ਵਿਆਜ ਅਤੇ ਅਦਾਲਤੀ ਮਾਮਲਿਆਂ ਵਿੱਚ ਸ਼ਾਮਲ ਹੋਣ ਵਾਲੇ ਖਪਤਕਾਰਾਂ ਲਈ 10% ਦਾ ਸਾਧਾਰਨ ਵਿਆਜ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ, ਛੇ ਮਹੀਨਿਆਂ ਤੋਂ ਘੱਟ ਮਿਆਦਾਂ ਲਈ ਫਿਕਸਡ ਖਰਚੇ ਮੁਆਫ ਕੀਤੇ ਜਾਣਗੇ, ਅਤੇ ਛੇ ਮਹੀਨਿਆਂ ਤੋਂ ਵੱਧ ਦੀ ਮਿਆਦ ਲਈ ਸਿਰਫ ਛੇ ਮਹੀਨਿਆਂ ਦੇ ਫਿਕਸਡ ਖਰਚੇ ਲਾਗੂ ਕੀਤੇ ਜਾਣਗੇ।

ਮੌਜੂਦਾ ਹਦਾਇਤਾਂ ਅਨੁਸਾਰ ਕਿਸ਼ਤਾਂ ਵਿੱਚ ਭੁਗਤਾਨ ਦੀ ਕੋਈ ਸਹੂਲਤ ਨਹੀਂ

ਹੋਰ ਜਾਣਕਾਰੀ ਦਿੰਦਿਆਂ, ਬਿਜਲੀ ਮੰਤਰੀ ਨੇ ਕਿਹਾ ਕਿ ਓ.ਟੀ.ਐਸ. ਸਕੀਮ ਚਾਰ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੀ ਸਹੂਲਤ ਵੀ ਪੇਸ਼ ਕਰਦੀ ਹੈ, ਜਦੋਂ ਕਿ ਮੌਜੂਦਾ ਹਦਾਇਤਾਂ ਅਨੁਸਾਰ ਕਿਸ਼ਤਾਂ ਵਿੱਚ ਭੁਗਤਾਨ ਦੀ ਕੋਈ ਸਹੂਲਤ ਨਹੀਂ ਹੈ। ਇਸ ਤੋਂ ਇਲਾਵਾ, ਜੇਕਰ ਰਕਮ ਇਕਮੁਸ਼ਤ ਅਦਾ ਕੀਤੀ ਜਾਂਦੀ ਹੈ ਤਾਂ ਬਕਾਇਆ ਵਾਧੂ ਸੁਰੱਖਿਆ (ਖਪਤ) ਲਈ ਲਗਾਏ ਗਏ ਜੁਰਮਾਨੇ ਨੂੰ ਮੁਆਫ ਕਰ ਦਿੱਤਾ ਜਾਵੇਗਾ।

ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ, ਜਾਣੋ ਪੂਰਾ ਮਾਮਲਾ

ਬਿਜਲੀ ਮੰਤਰੀ ਨੇ ਕਿਹਾ ਕਿ ਬਕਾਇਆ ਅਦਾਲਤੀ ਕੇਸਾਂ ਵਾਲੇ ਖਪਤਕਾਰ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਅਤੇ ਕੇਸਾਂ ਦਾ ਨਿਪਟਾਰਾ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਓ.ਟੀ.ਐਸ ਸਕੀਮ ਦਾ ਮੁੱਖ ਪਹਿਲੂ ਇਹ ਹੈ ਕਿ ਇਹ ਮਾਮਲੇ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਂਦੀ ਹੈ।

ਬਿਜਲੀ ਵਿਭਾਗ ਆਪਣੇ ਖਪਤਕਾਰਾਂ ਦੀ ਹਰ ਸੰਭਵ ਸੇਵਾ ਕਰਨ ਲਈ ਹਮੇਸ਼ਾ ਵਚਨਬੱਧ

ਖਪਤਕਾਰਾਂ ਨੂੰ ਆਪਣੀਆਂ ਬਕਾਇਆ ਰਕਮਾਂ ਦਾ ਆਸਾਨ ਸ਼ਰਤਾਂ ‘ਤੇ ਨਿਪਟਾਰਾ ਕਰਨ ਲਈ ਇਸ ਮੌਕੇ ਦਾ ਲਾਭ ਉਠਾਉਣ ਵਾਸਤੇ ਪ੍ਰੇਰਿਤ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਿਜਲੀ ਵਿਭਾਗ ਆਪਣੇ ਖਪਤਕਾਰਾਂ ਦੀ ਹਰ ਸੰਭਵ ਸੇਵਾ ਕਰਨ ਲਈ ਹਮੇਸ਼ਾ ਵਚਨਬੱਧ ਹੈ।