Home Blog Page 1498

ਕੈਬਨਿਟ ਮੰਤਰੀ ਧਾਲੀਵਾਲ ਨੇ ਗਾਇਕ ਗੁਰਮੀਤ ਬਾਵਾ ਦੇ ਪਰਿਵਾਰ ਦੀ ਕੀਤੀ ਮਦਦ, ਦਿੱਤੀ ਆਪਣੀ ਇੱਕ ਮਹੀਨੇ ਦੀ ਤਨਖਾਹ ॥ Punjab News ॥ Latest News

0

ਕੈਬਨਿਟ ਮੰਤਰੀ ਧਾਲੀਵਾਲ ਨੇ ਗਾਇਕ ਗੁਰਮੀਤ ਬਾਵਾ ਦੇ ਪਰਿਵਾਰ ਦੀ ਕੀਤੀ ਮਦਦ, ਦਿੱਤੀ ਆਪਣੀ ਇੱਕ ਮਹੀਨੇ ਦੀ ਤਨਖਾਹ

ਮਰਹੂਮ ਗਾਇਕ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਵੱਲੋਂ ਪਿਛਲੇ ਦਿਨੀ ਸੋਸ਼ਲ ਮੀਡੀਆ ਦੇ ਉੱਪਰ ਅਪੀਲ ਕੀਤੀ ਗਈ ਸੀ ਉਸਦੀ ਵਿੱਤੀ ਸਹਾਇਤਾ ਕੀਤੀ ਜਾਵੇ। ਇਸ ਤੋਂ ਬਾਅਦ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਮਰਹੂਮ ਗਾਇਕ ਗੁਰਮੀਤ ਬਾਵਾ ਦੇ ਘਰ ਪਹੁੰਚੇ।

ਉਹਨਾਂ ਨੇ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਮੰਤਰੀ ਪਦ ਦੀ ਇੱਕ ਮਹੀਨੇ ਦੀ ਤਨਖਾਹ ਦਾਇਕ ਲੱਖ ਰੁਪਏ ਦਾ ਚੈੱਕ ਗਲੋਰੀ ਬਾਵਾ ਨੂੰ ਦਿੱਤਾ।

ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗਨਸ਼ਾਮ ਥੋਰੀ ਨੇ ਵੀ ਰੈਡ ਕ੍ਰਾਸ ਫੰਡ ਚੋਂ ਲੱਖ ਰੁਪਏ ਦਾ ਚੈੱਕ ਗਲੋਰੀ ਬਾਵਾ ਨੂੰ ਦਿੱਤਾ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਮਰਹੂਮ ਗਾਇਕ ਗੁਰਮੀਤ ਬਾਵਾ ਜਿਨਾਂ ਨੇ ਪੰਜਾਬੀ ਗਾਇਕੀ ਨੂੰ ਬਚਾਉਣ ਦੇ ਲਈ ਲੋਕ ਗਾਇਕੀ ਕੀਤੀ ਅਤੇ ਉਹਨਾਂ ਦੇ ਇਸ ਦੁਨੀਆਂ ਤੋਂ ਜਾਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਦੀ ਵਿੱਤੀ ਹਾਲਤ ਮਾੜੇ ਹੋ ਗਏ।

ਪਿਛਲੇ ਦਿਨੀ ਉਹਨਾਂ ਦੀ ਬੇਟੀ ਗਲੋਰੀ ਬਾਵਾ ਵੱਲੋਂ ਸੋਸ਼ਲ ਮੀਡੀਆ ਦੇ ਉੱਪਰ ਅਪੀਲ ਕੀਤੀ ਗਈ ਸੀ ਕਿ ਉਹਨਾਂ ਦੀ ਸਹਾਇਤਾ ਕਰੇ ਜਿਸ ਨੂੰ ਲੈ ਕੇ ਕੈਬਨਟ ਮੰਤਰੀ ਦੇ ਹੋਣ ਦੇ ਨਾਤੇ ਅੱਜ ਉਹ ਗਲੋਰੀ ਬਾਵਾ ਨਾਲ ਮੁਲਾਕਾਤ ਕਰਨ ਪਹੁੰਚੇ ਹਨ ਅਤੇ ਉਹਨਾਂ ਨੂੰ ਆਪਣੀ ਤਨਖਾਹ ਦਾ ਇਕ ਲੱਖ ਰੁਪਏ ਦਾ ਚੈੱਕ ਵੀ ਦਿੱਤਾ ਹੈ।

ਇਸ ਦੇ ਨਾਲ ਹੀ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਤਾ ਲੱਗਾ ਹੈ ਕਿ ਗੁਰਮੀਤ ਬਾਵਾ ਦੀਆਂ ਕੁਝ ਦੁਕਾਨਾਂ ਦੇ ਉੱਪਰ ਕੁਝ ਲੋਕਾਂ ਵੱਲੋਂ ਕਬਜ਼ਾ ਕੀਤਾ ਗਿਆ ਹੈ। ਅਤੇ ਉਹਨਾਂ ਕਿਹਾ ਕਿ ਅੱਜ ਡੀਸੀਪੀ ਲਾਅ ਅਨ ਆਰਡਰ ਨੂੰ ਨਾਲ ਲੈ ਕੇ ਆਏ ਹਨ ਅਤੇ ਤਾਂ ਜੋ ਕਿ ਕਾਨੂੰਨੀ ਤਰੀਕੇ ਦੇ ਨਾਲ ਉਹਨਾਂ ਦੀਆਂ ਦੁਕਾਨਾਂ ਤੋਂ ਕਬਜ਼ਾ ਛਡਵਾ ਕੇ ਗਲੋਰੀ ਬਾਵਾ ਨੂੰ ਦੁਕਾਨਾ ਦਵਾਈਆਂ ਜਾਣ।

ਇਹ ਵੀ ਪੜ੍ਹੋ : ਮਾਨਸਾ ‘ਚ ਵੱਡੀ ਵਾਰਦਾਤ , ਪਤੀ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਦੂਜੇ ਪਾਸੇ ਮਰਹੂਮ ਗਾਇਕ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੀ ਧੰਨਵਾਦ ਕੀਤਾ ਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਮੈਂ ਸਰਕਾਰ ਤੋਂ ਅਪੀਲ ਕਰਦੀ ਹਾਂ ਕਿ ਉਹ ਨੂੰ ਮੇਰੀ ਪੜ੍ਹਾਈ ਦੇ ਅਨੁਸਾਰ ਕੋਈ ਨੌਕਰੀ ਦੇਣ ਤਾਂ ਜੋ ਕਿ ਮੈਂ ਕਿਸੇ ਤੇ ਬੋਝ ਨਾ ਬਣਾ ਅਤੇ ਉਹਨਾਂ ਕਿਹਾ ਕਿ ਅੱਜ ਕੈਬਨਟ ਮੰਤਰੀ ਕੁਲਦੀਪ ਧਾਲੀਵਾਲ ਉਹਨਾਂ ਦੇ ਘਰ ਪਹੁੰਚੇ ਹਨ ਤੇ ਉਹਨਾਂ ਨੂੰ ਆਸ ਹੈ ਕਿ ਪੰਜਾਬ ਸਰਕਾਰ ਉਹਨਾਂ ਦੀ ਆਵਾਜ਼ ਜਰੂਰ ਸੁਣੇਗੀ।

ਗੁਰਦਾਸਪੁਰ ‘ਚ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ || News of Punjab

0
A fire broke out at an electronics shop in Gurdaspur, goods worth lakhs were burnt to ashes

ਗੁਰਦਾਸਪੁਰ ‘ਚ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਵਿੱਚ ਸਥਿਤ ਇੱਕ ਇਲੈਕਟ੍ਰੋਨਿਕ ਦੀ ਦੁਕਾਨ ਵਿੱਚ ਅੱਗ ਲੱਗ ਗਈ। ਜਿਸਦੇ ਚੱਲਦਿਆਂ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਦੁਕਾਨ ਵਿੱਚ ਰੱਖਿਆ ਇਲੈਕਟ੍ਰਾਨਿਕ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਰੰਤੂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ |

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 2 ਤੋਂ 3 ਗੱਡੀਆਂ ਪਹੁੰਚੀਆਂ

ਕੁਲਦੀਪ ਰਾਜ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10:15 ਵਜੇ ਉਸ ਨੂੰ ਚੌਕੀਦਾਰ ਦਾ ਫੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉਹ ਦੁਕਾਨ ‘ਤੇ ਪਹੁੰਚਿਆ, ਜਿੱਥੇ ਉਸ ਨੇ ਦੇਖਿਆ ਕਿ ਆਸ-ਪਾਸ ਦੇ ਲੋਕ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 2 ਤੋਂ 3 ਗੱਡੀਆਂ ਪਹੁੰਚੀਆਂ।

ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਕਰੀਬ 3 ਤੋਂ 4 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ, ਉਦੋਂ ਤੱਕ ਦੁਕਾਨ ‘ਚ ਰੱਖਿਆ ਇਲੈਕਟ੍ਰਾਨਿਕ ਸਮਾਨ ਜਿਵੇਂ ਕਿ ਐਲ.ਈ.ਡੀ., ਵਾਸ਼ਿੰਗ ਮਸ਼ੀਨ, ਏ.ਸੀ., ਗੀਜ਼ਰ, ਬੈਟਰੀਆਂ ਆਦਿ ਸੜ ਕੇ ਸੁਆਹ ਹੋ ਚੁਕੇ ਸਨ।

ਇਹ ਵੀ ਪੜ੍ਹੋ : PM ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ

90 ਲੱਖ ਰੁਪਏ ਤੋਂ ਵੱਧ ਦਾ ਹੋਇਆ ਨੁਕਸਾਨ

ਪੀੜਤ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ 90 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਉਸ ਨੂੰ ਅਜੇ ਵੀ ਯਕੀਨ ਨਹੀਂ ਆ ਰਿਹਾ ਕਿ ਉਸ ਦੀ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਪੀੜਤ ਨੇ ਦੱਸਿਆ ਕਿ ਅੱਗ ਕਿਵੇਂ ਲੱਗੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਆਰਥਿਕ ਮਦਦ ਕੀਤੀ ਜਾਵੇ, ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਚਲਾ ਸਕੇ।

PM ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ || Latest News

0
PM Modi will meet the Indian cricket team at 11 am tomorrow

PM ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ

ਟੀ-20 ਵਿਸ਼ਵ ਕੱਪ 2024 ਜਿੱਤਣ ਤੋਂ ਬਾਅਦ ਟੀਮ ਇੰਡੀਆ ਨੂੰ ਵਾਪਸ ਭਾਰਤ ਲਿਆਉਣ ਦੇ ਲਈ ਏਅਰ ਇੰਡੀਆ ਦੀ ਚਾਰਟਡ ਫਲਾਈਟ ਬਾਰਬਾਡੋਸ ਪਹੁੰਚ ਚੁੱਕੀ ਹੈ। ਵੀਰਵਾਰ ਸਵੇਰੇ 6 ਵਜੇ ਤੱਕ ਟੀਮ ਇੰਡੀਆ ਦਿੱਲੀ ਪਹੁੰਚ ਸਕਦੀ ਹੈ। ਜਿੱਥੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ 4 ਜੁਲਾਈ ਨੂੰ ਟੀਮ ਇੰਡੀਆ ਨਾਲ ਸਵੇਰੇ 11 ਵਜੇ ਮੁਲਾਕਾਤ ਕਰਨਗੇ। ਟੀਮ ਨੂੰ ਏਅਰ ਇੰਡੀਆ ਦੀ ‘ਚੈਂਪੀਅਨਜ਼ 24 ਵਰਲਡ ਕੱਪ (AIC24WC)’ ਚਾਰਟਰਡ ਫਲਾਈਟ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ।

ਪ੍ਰੋਗਰਾਮ ਦੀ ਹਾਲੇ ਤੱਕ ਨਹੀਂ ਹੋਈ ਕੋਈ ਪੁਸ਼ਟੀ

ਟੀਮ ਦੇ ਬ੍ਰਿਜਟਾਊਨ ਤੋਂ ਸਿੱਧਾ ਦਿੱਲੀ ਪਹੁੰਚਣ ਦੀ ਉਮੀਦ ਹੈ। ਜਿੱਥੇ ਪਹੁੰਚਣ ਤੋਂ ਬਾਅਦ ਖਿਡਾਰੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ, ਪਰ ਉਸ ਪ੍ਰੋਗਰਾਮ ਦੀ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ BCCI ਵੱਲੋਂ ਕੋਈ ਅਧਿਕਾਰਿਤ ਬਿਆਨ ਆਇਆ ਹੈ। ਦਿੱਲੀ ਪਹੁੰਚਣ ਵਿੱਚ 16 ਘੰਟੇ ਦਾ ਸਮਾਂ ਲੱਗੇਗਾ, ਜਿੱਥੇ ਟੀਮ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 6 ਵਜੇ ਤੱਕ ਲੈਂਡ ਕਰੇਗੀ।

ਇਹ ਵੀ ਪੜ੍ਹੋ : ਮਾਨਸਾ ‘ਚ ਵੱਡੀ ਵਾਰਦਾਤ , ਪਤੀ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

17 ਸਾਲ ਬਾਅਦ ਬਣੀ ਚੈਂਪੀਅਨ

ਦਰਅਸਲ , ਭਾਰਤੀ ਟੀਮ ਨੂੰ ਸੋਮਵਾਰ ਨੂੰ ਭਾਰਤ ਆਉਣ ਦੇ ਲਈ ਨਿਊਯਾਰਕ ਦੇ ਲਈ ਉਡਾਣ ਭਰਨੀ ਸੀ, ਪਰ ਖਰਾਬ ਮੌਸਮ ਕਾਰਨ ਉਹ ਆ ਨਹੀਂ ਸਕੇ । ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਅਟਲਾਂਟਿਕ ਵਿੱਚ ਆਉਣ ਵਾਲੇ ਬੇਰਿਲ ਤੂਫ਼ਾਨ ਦੇ ਕਾਰਨ 210 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਭਾਰਤੀ ਟੀਮ 17 ਸਾਲ ਬਾਅਦ ਇਸ ਟੂਰਨਾਮੈਂਟ ਵਿੱਚ ਚੈਂਪੀਅਨ ਬਣੀ ਹੈ। ਉਨ੍ਹਾਂ ਨੇ 29 ਜੂਨ ਨੂੰ ਟੀ-20 ਵਿਸ਼ਵ ਕੱਪ ਜਿੱਤਿਆ ਸੀ।

ਮਾਨਸਾ ‘ਚ ਵੱਡੀ ਵਾਰਦਾਤ , ਪਤੀ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ || Punjab News

0
Big incident in Mansa, husband brutally killed his own wife

ਮਾਨਸਾ ‘ਚ ਵੱਡੀ ਵਾਰਦਾਤ , ਪਤੀ ਨੇ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾ ਵਿਖੇ ਇੱਕ ਵੱਡੀ ਵਾਰਦਾਤ ਵਾਪਰੀ ਹੈ ਜਿੱਥੇ ਕਿ ਇੱਕ ਪਤੀ ਦੇ ਵੱਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮ੍ਰਿਤਕ ਮਹਿਲਾ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਮ੍ਰਿਤਕ ਮਹਿਲਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਪਤੀ ਹੋਇਆ ਮੌਕੇ ਤੋਂ ਫ਼ਰਾਰ

ਮਿਲੀ ਜਾਣਕਾਰੀ ਮੁਤਾਬਕ ਪਿੰਡ ਕੋਟਲੀ ਕਲਾ ਵਿਖੇ ਬਿੱਕਰ ਸਿੰਘ ਨਾਮੀ ਵਿਅਕਤੀ ਨੇ ਆਪਣੀ ਪਤਨੀ ਵੀਰਪਾਲ ਕੌਰ(37) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਹਿਲਾ ਦੋ ਬੱਚਿਆਂ ਦੀ ਮਾਂ ਹੈ । ਘਟਨਾ ਦਾ ਪਤਾ ਚੱਲਦਿਆ ਸੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਨੂੰ ਸੂਚਿਤ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਵੀਰਪਾਲ ਕੌਰ ਦਾ ਉਸਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੇ ਨਾਲ ਹੋਰ ਵੀ ਲੋਕ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਦਾ ਪਤੀ ਉਸ ਨਾਲ ਕਲੇਸ਼ ਕਰਦਾ ਸੀ।

ਇਹ ਵੀ ਪੜ੍ਹੋ : ਮੁਕੇਰੀਆਂ ‘ਚ ਵੱਡੀ ਘਟਨਾ, ਕੁੜੀ-ਮੁੰਡੇ ਨੇ ਨਹਿਰ ‘ਚ ਮਾਰੀ ਛਾਲ

ਉੱਥੇ ਹੀ ਪਿੰਡ ਵਾਸੀਆਂ ਦੇ ਕਿਹਾ ਕਿ ਕਤਲ ਸਵੇਰ ਦੇ ਸਮੇਂ ਹੋਇਆ ਹੈ। ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤੇ ਨਿਰਪੱਖ ਜਾਂਚ ਕੀਤੀ ਜਾਵੇ । ਪੁਲਿਸ ਵੱਲੋਂ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

CM ਯੋਗੀ ਪਹੁੰਚੇ ਹਾਥਰਸ, ਜ਼ਖਮੀਆਂ ਨਾਲ ਕੀਤੀ ਮੁਲਾਕਾਤ

0

CM ਯੋਗੀ ਪਹੁੰਚੇ ਹਾਥਰਸ, ਜ਼ਖਮੀਆਂ ਨਾਲ ਕੀਤੀ ਮੁਲਾਕਾਤ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਯਾਨੀ ਬੁੱਧਵਾਰ ਨੂੰ ਹਾਥਰਸ ‘ਚ ਇਕ ਸਤਿਸੰਗ ਦੌਰਾਨ ਭਗਦੜ ਮਚਣ ਤੋਂ ਇਕ ਦਿਨ ਬਾਅਦ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ। ਮੰਗਲਵਾਰ ਨੂੰ ਹਾਥਰਸ ਦੇ ਸਿਕੰਦਰਾਊ ਇਲਾਕੇ ‘ਚ ਇਕ ਸਤਿਸੰਗ ਦੌਰਾਨ ਭਗਦੜ ਮਚਣ ਨਾਲ 122 ਲੋਕਾਂ ਦੀ ਮੌਤ ਹੋ ਗਈ ਸੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਟ ਹਾਊਸ ‘ਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਹਸਪਤਾਲ ‘ਚ ਜ਼ਖਮੀਆਂ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

ਸਰਕਾਰ ਨੇ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਆਗਰਾ ਜ਼ੋਨ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਅਤੇ ਅਲੀਗੜ੍ਹ ਦੇ ਡਿਵੀਜ਼ਨਲ ਕਮਿਸ਼ਨਰ ਦੀ ਇੱਕ ਟੀਮ ਦਾ ਗਠਨ ਕੀਤਾ ਹੈ ਅਤੇ ਬੁੱਧਵਾਰ ਨੂੰ ਆਪਣੀ ਰਿਪੋਰਟ ਸੌਂਪਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਸਾਡੀ ਸਰਕਾਰ ਘਟਨਾ ਦੀ ਤਹਿ ਤੱਕ ਜਾਵੇਗੀ ਅਤੇ ਦੋਸ਼ੀਆਂ ਅਤੇ ਜ਼ਿੰਮੇਵਾਰ ਲੋਕਾਂ ਨੂੰ ਢੁਕਵੀਂ ਸਜ਼ਾ ਦੇਵੇਗੀ। ਰਾਜ ਸਰਕਾਰ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ।’’

ਉਨ੍ਹਾਂ ਨੇ ਇਸ ਦੁਖਦਾਈ ਘਟਨਾ ‘ਤੇ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ, “ਅਜਿਹੀ ਘਟਨਾ ‘ਤੇ ਰਾਜਨੀਤੀ ਕਰਨਾ ਬਹੁਤ ਮੰਦਭਾਗਾ ਅਤੇ ਨਿੰਦਣਯੋਗ ਹੈ। ਇਹ ਪੀੜਤਾਂ ਦੇ ਜ਼ਖਮਾਂ ਨੂੰ ਭਰਨ ਅਤੇ ਪੀੜਤਾਂ ਨਾਲ ਹਮਦਰਦੀ ਰੱਖਣ ਦਾ ਸਮਾਂ ਹੈ। ਸਰਕਾਰ ਇਸ ਮਾਮਲੇ ਵਿੱਚ ਸੰਵੇਦਨਸ਼ੀਲ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ’’

ਇਹ ਵੀ ਪੜ੍ਹੋ : ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ,ਕਈ ਲੋਕ ਹੋਏ ਜ਼ਖਮੀ ॥ Punjab News ॥ Latest News

ਹਾਥਰਸ ਜ਼ਿਲ੍ਹੇ ਦੇ ਫੁਲਰਾਈ ਪਿੰਡ ‘ਚ ਨਾਰਾਇਣ ਸਕਾਰ ਵਿਸ਼ਵ ਹਰੀ ਦੇ ਨਾਂ ਨਾਲ ਮਸ਼ਹੂਰ ‘ਭੋਲੇ ਬਾਬਾ’ ਦੇ ਸਤਿਸੰਗ ‘ਚ ਭਗਦੜ ਮਚਣ ਨਾਲ ਘੱਟੋ-ਘੱਟ 122 ਲੋਕਾਂ ਦੀ ਮੌਤ ਹੋ ਗਈ।

ਮੁਕੇਰੀਆਂ ‘ਚ ਵੱਡੀ ਘਟਨਾ, ਕੁੜੀ-ਮੁੰਡੇ ਨੇ ਨਹਿਰ ‘ਚ ਮਾਰੀ ਛਾਲ || Punjab News

0
A big incident in Mukerian, girls and boys jumped into the canal

ਮੁਕੇਰੀਆਂ ‘ਚ ਵੱਡੀ ਘਟਨਾ, ਕੁੜੀ-ਮੁੰਡੇ ਨੇ ਨਹਿਰ ‘ਚ ਮਾਰੀ ਛਾਲ

ਹੁਸ਼ਿਆਰਪੁਰ ਦਸੂਹਾ ਦੇ ਕਸਬਾ ਅਣਖੀਬਾਸੀ ਨੇੜੇ ਮੁਕੇਰੀਆਂ ‘ਚ ਵੱਡੀ ਘਟਨਾ ਦੇਖਣ ਨੂੰ ਮਿਲੀ ਹੈ ਜਿੱਥੇ ਕਿ ਹਾਈਡਲ ਨਹਿਰ ਵਿੱਚ ਇੱਕ ਨੌਜਵਾਨ ਜੋੜੇ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਕਾਰਨ ਲੜਕੀ ਦੀ ਮੌਤ ਹੋ ਗਈ ਪਰ ਲੜਕੇ ਨੂੰ ਲੋਕਾਂ ਵੱਲੋਂ ਬਚਾ ਲਿਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਪ੍ਰੇਮ ਸਬੰਧਾਂ ਕਾਰਨ ਪਤੀ-ਪਤਨੀ ਨੇ ਇਹ ਕਦਮ ਚੁੱਕਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਵਾਪਰੀ ਘਟਨਾ

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਵਾਪਰੀ ਜਦੋਂ ਦਸੂਹਾ ਮੁਕੇਰੀਆਂ ਮੁੱਖ ਸੜਕ ‘ਤੇ ਸਥਿਤ ਕਸਬਾ ਅਣਖੀਬਸੀ ਨਹਿਰ ‘ਤੇ ਪੁਲ ‘ਤੇ ਮੋਟਰਸਾਈਕਲ ਸਵਾਰ ਇੱਕ ਜੋੜੇ ਨੇ ਮੋਟਰਸਾਈਕਲ ਖੜ੍ਹਾ ਕਰਕੇ ਨਹਿਰ ‘ਚ ਛਾਲ ਮਾਰ ਦਿੱਤੀ। ਉੱਥੇ ਹੀ ਹੈਰਾਨੀ ਵਾਲੀ ਗੱਲ ਇਹ ਕਿ ਉਸ ਸਮੇਂ ਅਮਰਜੀਤ ਨਾਂ ਦਾ ਨੌਜਵਾਨ, ਜੋ ਲੋਕਾਂ ਨੂੰ ਡੁੱਬਣ ਤੋਂ ਬਚਾਉਣ ਵਾਲੀ ਟੀਮ ਵਿੱਚ ਕੰਮ ਕਰਦਾ ਸੀ, ਉਨ੍ਹਾਂ ਨੂੰ ਛਾਲ ਮਾਰਦਿਆਂ ਦੇਖ ਲਿਆ । ਅਮਰਜੀਤ ਦਾ ਕਹਿਣਾ ਹੈ ਕਿ ਮੈਂ ਦੋਵਾਂ ਨੂੰ ਬਚਾਉਣ ਲਈ ਤੁਰੰਤ ਨਹਿਰ ਵਿੱਚ ਛਾਲ ਮਾਰ ਦਿੱਤੀ ਅਤੇ ਲੜਕੇ ਨੂੰ ਬਚਾਇਆ ਪਰ ਲੜਕੀ ਦੀ ਡੁੱਬਣ ਕਾਰਨ ਮੌਤ ਹੋ ਗਈ।

ਲੜਕੀ ਦੀ ਹੋਈ ਮੌਤ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਦਸੂਹਾ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਹਿਚਾਣ ਮਨਪ੍ਰੀਤ ਕੌਰ ਪੁੱਤਰੀ ਪ੍ਰਮਜੀਤ ਸਿੰਘ ਵਾਸੀ ਪਿੰਡ ਧਨੋਆ ਵਜੋਂ ਹੋਈ ਹੈ ਅਤੇ ਲੜਕੇ ਦੀ ਪਹਿਚਾਣ ਕਰਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਬਧਾਈਆਂ ਵਜੋਂ ਹੋਈ ਹੈ। ਦੋਵਾਂ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ, ਜਿਸ ਵਿੱਚ ਲੜਕੀ ਦੀ ਮੌਤ ਹੋ ਗਈ ਪਰ ਲੜਕਾ ਵਾਲ-ਵਾਲ ਬਚ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ

ਲੜਕੀ ਨੂੰ ਜ਼ਬਰਦਸਤੀ ਨਹਿਰ ਵਿੱਚ ਸੁੱਟਿਆ ਗਿਆ

ਮ੍ਰਿਤਕ ਲੜਕੀ ਮਨਪ੍ਰੀਤ ਦੀ ਲਾਸ਼ ਨੂੰ ਦਸੂਹਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ ਅਤੇ ਦੋਵਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਲੜਕੀ ਦੀ ਮਾਂ ਮਨਪ੍ਰੀਤ ਦਾ ਦੋਸ਼ ਹੈ ਕਿ ਉਸ ਦੀ ਲੜਕੀ 10ਵੀਂ ਜਮਾਤ ਵਿੱਚ ਪੜ੍ਹਦੀ ਸੀ ਅਤੇ ਉਸ ਦੀ ਉਮਰ 16 ਸਾਲ ਹੈ। ਇਹ ਲੜਕਾ ਉਸ ਨੂੰ ਅਕਸਰ ਤੰਗ ਕਰਦਾ ਰਹਿੰਦਾ ਸੀ। ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਉਸ ਦੀ ਲੜਕੀ ਅਜਿਹਾ ਕਦਮ ਨਹੀਂ ਚੁੱਕ ਸਕਦੀ ਅਤੇ ਉਸ ਨੂੰ ਜ਼ਬਰਦਸਤੀ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘Koo’ ਹੋਇਆ ਬੰਦ ॥ Latest News

0

ਸੋਸ਼ਲ ਮੀਡੀਆ ਪਲੇਟਫਾਰਮ ‘Koo’ ਹੋਇਆ ਬੰਦ

ਸੋਸ਼ਲ ਮੀਡੀਆ ਪਲੇਟਫਾਰਮ ਜੋ 4 ਸਾਲ ਪਹਿਲਾਂ X (ਪਹਿਲਾਂ ਟਵਿੱਟਰ) ਨੂੰ ਟੱਕਰ ਦੇਣ ਦੇ ਲਈ ਸ਼ੁਰੂ ਹੋਇਆ ਸੀ, ਹੁਣ ਬੰਦ ਹੋ ਗਿਆ ਹੈ। ਰਲੇਵੇਂ ਦੇ ਸੌਦੇ ਦੀ ਅਸਫਲਤਾ ਤੋਂ ਬਾਅਦ, ਭਾਰਤ ਦੇ ਦੇਸੀ ਸੋਸ਼ਲ ਮੀਡੀਆ ਅਤੇ ਮਾਈਕ੍ਰੋ ਬਲੌਗਿੰਗ ਪਲੇਟਫਾਰਮ Koo ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ।

ਫੰਡਿੰਗ ਨੂੰ ਲੈ ਕੇ ਲੰਬੇ ਸਮੇਂ ਤੱਕ ਸੰਘਰਸ਼ ਕਰਨ ਤੋਂ ਬਾਅਦ ਸੰਸਥਾਪਕ ਨੇ ਰਲੇਵੇਂ ਦੀ ਕੋਸ਼ਿਸ਼ ਕੀਤੀ, ਪਰ ਇਸ ਵਿੱਚ ਵੀ ਅਸਫਲ ਹੋਣ ਤੋਂ ਬਾਅਦ Koo ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦਰਅਸਲ, ਬੀਤੇ ਕਾਫੀ ਸਮੇਂ ਤੋਂ Koo ਅਤੇ ਡੇਲੀਹੰਟ ਵਿਚਕਾਰ ਗੱਲਬਾਤ ਚੱਲ ਰਹੀ ਸੀ, ਪਰ ਜਦੋਂ ਗੱਲ ਨਹੀਂ ਬਣੀ ਤਾਂ Koo ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ ॥ Punjab News ॥ Latest News

ਕੰਪਨੀ ਦੇ ਸਹਿ-ਸੰਸਥਾਪਕ ਮਯੰਕ ਬਿਦਾਵਤਕਾ ਨੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੇ ਲਿੰਕਡਇਨ ਹੈਂਡਲ ‘ਤੇ ਲਿਖਿਆ ਕਿ ਹੁਣ ‘ਛੋਟੀ ਪੀਲੀ ਚਿੜੀ’ ਨੇ ਫਾਈਨਲ ਅਲਵਿਦਾ ਕਹਿ ਦਿੱਤਾ ਹੈ। ਦੱਸ ਦੇਈਏ ਕਿ ਰਾਧਾਕ੍ਰਿਸ਼ਨ ਅਤੇ ਮਯੰਕ ਨੇ ਮਿਲ ਕੇ ਟਵਿਟਰ ਨੂੰ ਟੱਕਰ ਦੇਣ ਲਈ ਭਾਰਤੀ ਸੋਸ਼ਲ ਮੀਡੀਆ ਪਲੇਟਫਾਰਮ Koo ਨੂੰ ਬਣਾਇਆ ਸੀ। ਮਯੰਕ ਨੇ ਲਿਖਿਆ ਕਿ ਕੰਪਨੀ ਨੂੰ ਬਚਾਉਣ ਲਈ ਉਨ੍ਹਾਂ ਨੇ ਕਈ ਵੱਡੀਆਂ ਮੀਡੀਆ ਅਤੇ ਇੰਟਰਨੈੱਟ ਕੰਪਨੀਆਂ ਨਾਲ ਸਾਂਝੇਦਾਰੀ ਕਰਨ ਦੀ ਕੋਸ਼ਿਸ਼ ਕੀਤੀ। ਪਰ ਗੱਲਬਾਤ ਅੱਗੇ ਨਹੀਂ ਵਧ ਸਕੀ।

ਇਹ ਵੀ ਪੜ੍ਹੋ: ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ,ਕਈ ਲੋਕ ਹੋਏ ਜ਼ਖਮੀ ॥ Punjab News ॥ Latest News

ਉਨ੍ਹਾਂ ਕਿਹਾ ਕਿ ਅਸੀਂ ਕੋਸ਼ਿਸ਼ ਕੀਤੀ ਕਿ Koo ਨੂੰ ਚਾਲੂ ਰੱਖਿਆ ਜਾਵੇ, ਪਰ ਸੋਸ਼ਲ ਮੀਡੀਆ ਐਪ ਨੂੰ ਚੱਲਦਾ ਰੱਖਣ ਲਈ ਤਕਨਾਲੋਜੀ ਸੇਵਾਵਾਂ ਦੀ ਕੀਮਤ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨਾਲ ਅਸੀਂ ਸਾਂਝੇਦਾਰੀ ਲਈ ਗੱਲ ਕੀਤੀ ਸੀ, ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਯੂਜ਼ਰ ਜਨਰੇਟੇਡ ਕੰਟੇਂਟ ਤੇ ਸੋਸ਼ਲ ਮੀਡੀਆ ਦੇ ਵਾਈਲਡ ਨੇਚਰ ਨੂੰ ਦੇਖਦੇ ਹੋਏ ਇਸ ਡੀਲ ਨੂੰ ਲੈ ਕੇ ਦਿਲਚਸਪੀ ਨਹੀਂ ਦਿਖਾ ਰਹੇ ਸਨ । ਅਜਿਹੇ ਵਿੱਚ ਫੰਡਾਂ ਦੀ ਕਮੀ ਕਾਰਨ ਉਨ੍ਹਾਂ ਨੂੰ ਆਪ੍ਰੇਸ਼ਨ ਬੰਦ ਕਰਨਾ ਪਿਆ।

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ ॥ Punjab News ॥ Latest News

0

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ

ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਓਮ ਬਿਰਲਾ ਦੇ ਕਮਰੇ ‘ਚ ਸਹੁੰ ਚੁੱਕਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕੁਝ ਪ੍ਰਮੀਸ਼ਨਾਂ ਦੀ ਜ਼ਰੂਰਤ ਹੁੰਦੀ ਹੈ ,ਜੋ ਹੁਣ ਸਾਰੀਆਂ ਮਨਜ਼ੂਰੀਆਂ ਮਿਲ ਗਈਆਂ ਹਨ ਅਤੇ ਹੁਣ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਸ ਸਬੰਧੀ ਕੁਝ ਦਿਨ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਮੰਗ ਪੱਤਰ ਭੇਜਿਆ ਸੀ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ ॥ Punjab News ॥ Latest News

ਦੱਸ ਦਈਏ ਕਿ ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਉਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ‘ਤੇ ਐਨਐਸਏ ਦੀ ਮਿਆਦ ਇੱਕ ਸਾਲ ਵਧਾ ਦਿੱਤੀ ਹੈ ,ਜੋ 23 ਅਪ੍ਰੈਲ 2025 ਤੱਕ ਰਹੇਗੀ।

ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ,ਕਈ ਲੋਕ ਹੋਏ ਜ਼ਖਮੀ ॥ Punjab News ॥ Latest News

0

ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ,ਕਈ ਲੋਕ ਹੋਏ ਜ਼ਖਮੀ

ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ ਵਿੱਚ ਅੱਠ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ। ਘਟਨਾ ਦੇ ਸਮੇਂ ਬੱਸ ‘ਚ ਕਰੀਬ 45 ਲੋਕ ਸਵਾਰ ਸਨ, ਖੁਸ਼ਕਿਸਮਤੀ ਨਾਲ ਉਹ ਜ਼ਖਮੀ ਨਹੀਂ ਹੋਏ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸਿਆਣਪ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਜਿਨ੍ਹਾਂ ਸਵਾਰੀਆਂ ਨੂੰ ਸੱਟਾਂ ਲੱਗੀਆਂ ਸਨ ਉਨ੍ਹਾਂ ਦਾ ਇਲਾਜ ਪਿੰਡ ਨਚਲਾਣਾ ਸਥਿਤ 23ਆਰਆਰ ਹਸਪਤਾਲ ਵਿੱਚ ਚੱਲ ਰਿਹਾ ਹੈ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ‘ਚ ਬ੍ਰੇਕ ਫੇਲ ਹੋਣ ਦੀ ਸੂਚਨਾ ਮਿਲਣ ‘ਤੇ ਸਵਾਰੀਆਂ ਬੱਸ ਤੋਂ ਛਾਲ ਮਾਰਦੀਆਂ ਨਜ਼ਰ ਆ ਰਹੀਆਂ ਹਨ।

ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਸ਼੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਵਾਪਰਿਆ। ਜਿਸ ਵਿੱਚ ਇੱਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਕਈ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ, ਜਿਸ ਦੀ ਰਜਿਸਟ੍ਰੇਸ਼ਨ (PB-02-BNLM-9389) ਸੀ। ਸ਼੍ਰਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ ॥ Punjab News ॥ Latest News

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਨੇੜੇ ਦੇ ਫੌਜੀ ਕੈਂਪ ‘ਚ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਅਧਿਕਾਰੀਆਂ ਮੁਤਾਬਕ ਅਮਰਨਾਥ ਯਾਤਰੀਆਂ ਨੂੰ ਕਸ਼ਮੀਰ ਲੈ ਕੇ ਜਾ ਰਹੀ ਬੱਸ ਅਧਿਕਾਰੀਆਂ ਕੋਲ ਰਜਿਸਟਰਡ ਨਹੀਂ ਸੀ। ਬੱਸ ਸ਼੍ਰੀ ਅਮਰਨਾਥ ਯਾਤਰਾ ਤੋਂ ਵਾਪਸ ਆ ਰਹੀ ਸੀ। ਉਸ ਨੇ ਪਹਿਲਾਂ ਪੰਜਾਬ ਵਿੱਚ ਹੁਸ਼ਿਆਰਪੁਰ ਆਉਣਾ ਸੀ।

ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

0
A major accident occurred on the Chandigarh-Bathinda National Highway, a terrible collision between three cars

ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ

ਪੰਜਾਬ ਭਰ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ ਜਿਸਦੇ ਚੱਲਦਿਆਂ ਪਤਾ ਨਹੀਂ ਕਿੰਨੇ ਹੀ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ | ਅਜਿਹੀ ਹੀ ਇੱਕ ਮੰਦਭਾਗੀ ਖਬਰ ਸੰਗਰੂਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਿੰਨ ਕਾਰਾਂ ਦੀ ਭਿਆਨਕ ਟੱਕਰ ਹੋ ਗਈ । ਜਿਸ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ ।

ਬੇਕਾਬੂ ਹੋਈ ਮਰਸਿਡੀ ਕਾਰ

ਮਿਲੀ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਮਰਸਿਡੀ ਕਾਰ ਜਦੋਂ ਪਿੰਡ ਨਦਾਮਪੁਰ ਬਾਈਪਾਸ ਪੁੱਲ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਹਾਈਵੇਅ ਦੇ ਦੂਜੇ ਪਾਸੇ ਚਲੀ ਗਈ ‘ਤੇ ਪਟਿਆਲਾ ਸਾਇਡ ਤੋਂ ਆ ਰਹੀ ਇੱਕ ਪਿੱਕਅਪ ਗੱਡੀ ਤੇ ਉਸ ਦੇ ਪਿੱਛੇ ਆ ਰਹੀ ਮਹਿੰਦਰਾ XUV ਕਾਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ : NGT ਮੈਂਬਰ ਦਾ ਦਾਅਵਾ – ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨਹੀਂ ਜ਼ਿੰਮੇਵਾਰ

ਪਿਕਅੱਪ ਗੱਡੀ ਦੇ ਚਾਲਕ ਦੀ ਹੋਈ ਮੌਤ

ਇਸ ਭਿਆਨਕ ਹਾਦਸੇ ਤੋਂ ਬਾਅਦ ਭਾਜੜ ਮੱਚ ਗਈ । ਮਰਸਿਡੀ ਕਾਰ ਦੇ ਚਾਲਕ ਸੁਖਪ੍ਰੀਤ ਸੰਧੂ ਤੇ ਪਿਕਅੱਪ ਗੱਡੀ ਦੇ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਮਰਸਿਡੀ ‘ਚ ਬੈਠੇ ਇੱਕ ਹੋਰ ਵਿਅਕਤੀ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਭਵਾਨੀਗੜ੍ਹ ਹਸਪਤਾਲ ਲਿਜਾਇਆ ਗਿਆ । ਇਸ ਹਾਦਸੇ ਵਿੱਚ ਇਨ੍ਹਾਂ ਤੋਂ ਇਲਾਵਾ 3 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ ।