Home Blog Page 1499

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ ॥ Punjab News ॥ Latest News

0

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕ ਸਕਦੇ ਨੇ ਸਹੁੰ

ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਾਂਸਦ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ ਸੀ। ਅੰਮ੍ਰਿਤਪਾਲ ਓਮ ਬਿਰਲਾ ਦੇ ਕਮਰੇ ‘ਚ ਸਹੁੰ ਚੁੱਕਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਕੁਝ ਪ੍ਰਮੀਸ਼ਨਾਂ ਦੀ ਜ਼ਰੂਰਤ ਹੁੰਦੀ ਹੈ ,ਜੋ ਹੁਣ ਸਾਰੀਆਂ ਮਨਜ਼ੂਰੀਆਂ ਮਿਲ ਗਈਆਂ ਹਨ ਅਤੇ ਹੁਣ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਸ ਸਬੰਧੀ ਕੁਝ ਦਿਨ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਮੰਗ ਪੱਤਰ ਭੇਜਿਆ ਸੀ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ ॥ Punjab News ॥ Latest News

ਦੱਸ ਦਈਏ ਕਿ ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਉਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ‘ਤੇ ਐਨਐਸਏ ਦੀ ਮਿਆਦ ਇੱਕ ਸਾਲ ਵਧਾ ਦਿੱਤੀ ਹੈ ,ਜੋ 23 ਅਪ੍ਰੈਲ 2025 ਤੱਕ ਰਹੇਗੀ।

ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ,ਕਈ ਲੋਕ ਹੋਏ ਜ਼ਖਮੀ ॥ Punjab News ॥ Latest News

0

ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ,ਕਈ ਲੋਕ ਹੋਏ ਜ਼ਖਮੀ

ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ ਵਿੱਚ ਅੱਠ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ। ਘਟਨਾ ਦੇ ਸਮੇਂ ਬੱਸ ‘ਚ ਕਰੀਬ 45 ਲੋਕ ਸਵਾਰ ਸਨ, ਖੁਸ਼ਕਿਸਮਤੀ ਨਾਲ ਉਹ ਜ਼ਖਮੀ ਨਹੀਂ ਹੋਏ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ, ਡਰਾਈਵਰ ਅਤੇ ਸੁਰੱਖਿਆ ਬਲਾਂ ਦੀ ਸਿਆਣਪ ਸਦਕਾ ਵੱਡਾ ਹਾਦਸਾ ਹੋਣੋਂ ਟਲ ਗਿਆ। ਜਿਨ੍ਹਾਂ ਸਵਾਰੀਆਂ ਨੂੰ ਸੱਟਾਂ ਲੱਗੀਆਂ ਸਨ ਉਨ੍ਹਾਂ ਦਾ ਇਲਾਜ ਪਿੰਡ ਨਚਲਾਣਾ ਸਥਿਤ 23ਆਰਆਰ ਹਸਪਤਾਲ ਵਿੱਚ ਚੱਲ ਰਿਹਾ ਹੈ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ ‘ਚ ਬ੍ਰੇਕ ਫੇਲ ਹੋਣ ਦੀ ਸੂਚਨਾ ਮਿਲਣ ‘ਤੇ ਸਵਾਰੀਆਂ ਬੱਸ ਤੋਂ ਛਾਲ ਮਾਰਦੀਆਂ ਨਜ਼ਰ ਆ ਰਹੀਆਂ ਹਨ।

ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਸ਼੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਵਾਪਰਿਆ। ਜਿਸ ਵਿੱਚ ਇੱਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਕਈ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ, ਜਿਸ ਦੀ ਰਜਿਸਟ੍ਰੇਸ਼ਨ (PB-02-BNLM-9389) ਸੀ। ਸ਼੍ਰਨਗਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਜ਼ਿਲੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ ॥ Punjab News ॥ Latest News

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਨੇੜੇ ਦੇ ਫੌਜੀ ਕੈਂਪ ‘ਚ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਅਧਿਕਾਰੀਆਂ ਮੁਤਾਬਕ ਅਮਰਨਾਥ ਯਾਤਰੀਆਂ ਨੂੰ ਕਸ਼ਮੀਰ ਲੈ ਕੇ ਜਾ ਰਹੀ ਬੱਸ ਅਧਿਕਾਰੀਆਂ ਕੋਲ ਰਜਿਸਟਰਡ ਨਹੀਂ ਸੀ। ਬੱਸ ਸ਼੍ਰੀ ਅਮਰਨਾਥ ਯਾਤਰਾ ਤੋਂ ਵਾਪਸ ਆ ਰਹੀ ਸੀ। ਉਸ ਨੇ ਪਹਿਲਾਂ ਪੰਜਾਬ ਵਿੱਚ ਹੁਸ਼ਿਆਰਪੁਰ ਆਉਣਾ ਸੀ।

ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ || News of Punjab

0
A major accident occurred on the Chandigarh-Bathinda National Highway, a terrible collision between three cars

ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ , ਤਿੰਨ ਕਾਰਾਂ ਦੀ ਹੋਈ ਭਿਆਨਕ ਟੱਕਰ

ਪੰਜਾਬ ਭਰ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ ਜਿਸਦੇ ਚੱਲਦਿਆਂ ਪਤਾ ਨਹੀਂ ਕਿੰਨੇ ਹੀ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ | ਅਜਿਹੀ ਹੀ ਇੱਕ ਮੰਦਭਾਗੀ ਖਬਰ ਸੰਗਰੂਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਭਵਾਨੀਗੜ੍ਹ ਨੇੜੇ ਪਿੰਡ ਨਦਾਮਪੁਰ ਕੋਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤਿੰਨ ਕਾਰਾਂ ਦੀ ਭਿਆਨਕ ਟੱਕਰ ਹੋ ਗਈ । ਜਿਸ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 3 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ ।

ਬੇਕਾਬੂ ਹੋਈ ਮਰਸਿਡੀ ਕਾਰ

ਮਿਲੀ ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਪਟਿਆਲਾ ਵੱਲ ਜਾ ਰਹੀ ਇੱਕ ਮਰਸਿਡੀ ਕਾਰ ਜਦੋਂ ਪਿੰਡ ਨਦਾਮਪੁਰ ਬਾਈਪਾਸ ਪੁੱਲ ਕੋਲ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਹਾਈਵੇਅ ਦੇ ਦੂਜੇ ਪਾਸੇ ਚਲੀ ਗਈ ‘ਤੇ ਪਟਿਆਲਾ ਸਾਇਡ ਤੋਂ ਆ ਰਹੀ ਇੱਕ ਪਿੱਕਅਪ ਗੱਡੀ ਤੇ ਉਸ ਦੇ ਪਿੱਛੇ ਆ ਰਹੀ ਮਹਿੰਦਰਾ XUV ਕਾਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ : NGT ਮੈਂਬਰ ਦਾ ਦਾਅਵਾ – ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨਹੀਂ ਜ਼ਿੰਮੇਵਾਰ

ਪਿਕਅੱਪ ਗੱਡੀ ਦੇ ਚਾਲਕ ਦੀ ਹੋਈ ਮੌਤ

ਇਸ ਭਿਆਨਕ ਹਾਦਸੇ ਤੋਂ ਬਾਅਦ ਭਾਜੜ ਮੱਚ ਗਈ । ਮਰਸਿਡੀ ਕਾਰ ਦੇ ਚਾਲਕ ਸੁਖਪ੍ਰੀਤ ਸੰਧੂ ਤੇ ਪਿਕਅੱਪ ਗੱਡੀ ਦੇ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਮਰਸਿਡੀ ‘ਚ ਬੈਠੇ ਇੱਕ ਹੋਰ ਵਿਅਕਤੀ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਭਵਾਨੀਗੜ੍ਹ ਹਸਪਤਾਲ ਲਿਜਾਇਆ ਗਿਆ । ਇਸ ਹਾਦਸੇ ਵਿੱਚ ਇਨ੍ਹਾਂ ਤੋਂ ਇਲਾਵਾ 3 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ ।

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ ॥ Punjab News ॥ Latest News

0

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਹੋਈ ਮੌ.ਤ

ਪੰਜਾਬ ਤੋਂ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀਆਂ ਦੀ ਮੌਤ ਹੋਣ ਦੇ ਸਮਾਚਾਰ ਅਕਸਰ ਹੀ ਸੁਣਨ ਨੂੰ ਮਿਲਦੇ ਰਹਿੰਦੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਿਰਤੋਵਾਲ ਤੋ ਸਾਹਮਣੇ ਆਇਆ ਹੈ । ਜਿੱਥੇ 33 ਸਾਲਾਂ ਨੌਜਵਾਨ ਜਸਬੀਰ ਸਿੰਘ ਦੀ ਸਿੰਘਾਪੁਰ ਵਿਚ ਮੌਤ ਹੋ ਗਈ ਹੈ। ਮਿਰਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ ।

ਇਹ ਵੀ ਪੜ੍ਹੋ : ਤੇਜ਼ ਰਫਤਾਰ ਦਾ ਕਹਿਰ, ਹਾਦਸੇ ‘ਚ ਇੱਕ ਵਿਅਕਤੀ ਦੀ ਗਈ ਜਾਨ ॥ Punjab News

ਜੋ ਕਿ ਪਿੰਡ ਕਿਰਤੋਵਾਲ ਵਿਚ ਆਪਣੇ ਹੋਰ ਪਰਿਵਾਰ ਨਾਲ ਰਹਿ ਰਹੇ ਹਨ। ਇਸ ਬਾਰੇ ਮਿਰਤਕ ਜਸਬੀਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਜਸਬੀਰ ਸਿੰਘ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਕਮਾਉਣ ਲਈ ਸਿੰਘਾਪੁਰ ਗਿਆ। ਜਿੱਥੇ ਉਸਨੂੰ ਕਿਸੇ ਵਿਅਕਤੀ ਵਲੋਂ ਨਹਿਰ ਵਿਚ ਧੱਕਾ ਦੇ ਦਿੱਤਾ ਗਿਆ। ਜਿਸ ਨਾਲ ਉਸਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਸਿੰਘਾਪੁਰ ਪੁਲਿਸ ਉਕਤ ਧੱਕਾ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਪਰਿਵਾਰ ਨੇ ਸਰਕਾਰ ਕੋਲੋਂ ਮਾਲੀ ਸਹਾਇਤਾ ਮੰਗ ਕਰਦਿਆਂ ਕਿਹਾ ਕਿ ਪਰਿਵਾਰ ਬਹੁਤ ਗਰੀਬ ਹੈ ਅਤੇ ਜਸਬੀਰ ਸਿੰਘ ਹੀ ਉਨ੍ਹਾਂ ਦਾ ਸਹਾਰਾ ਸੀ।

NGT ਮੈਂਬਰ ਦਾ ਦਾਅਵਾ – ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨਹੀਂ ਜ਼ਿੰਮੇਵਾਰ || Latest News Update

0
NGT member's claim - Punjab is not responsible for Delhi's pollution

NGT ਮੈਂਬਰ ਦਾ ਦਾਅਵਾ – ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨਹੀਂ ਜ਼ਿੰਮੇਵਾਰ

ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਸਾੜੀ ਗਈ ਪਰਾਲੀ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਪਰਾਲੀ ਸਾੜਨ ‘ਤੇ ਸੂਬੇ ਦੇ ਕਿਸਾਨਾਂ ‘ਤੇ ਜੁਰਮਾਨੇ ਲਗਾਉਣ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਨਿਖੇਧੀ ਕਰਦਿਆਂ ਇਸ ਨੂੰ ਘੋਰ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ‘ਚ ਪਰਾਲੀ ਸਾੜਨ ਕਾਰਨ ਦਿੱਲੀ ‘ਚ ਪ੍ਰਦੂਸ਼ਣ ਫੈਲਣ ਦੇ ਦਾਅਵੇ ਦਾ ਕੋਈ ਵਿਗਿਆਨਕ ਅਧਿਐਨ ਨਹੀਂ ਕੀਤਾ ਗਿਆ।

ਹਵਾ ਪ੍ਰਦੂਸ਼ਣ ਨੂੰ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ

NGT ਦੇ ਨਿਆਂਇਕ ਮੈਂਬਰ ਦਾ ਇਹ ਬਿਆਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਜ਼ਿਆਦਾਤਰ ਅਦਾਲਤੀ ਕਾਰਵਾਈਆਂ ਅਤੇ ਜਨਤਕ ਚਰਚਾਵਾਂ ਵਿੱਚ ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨੂੰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਵਿਗੜ ਰਹੀ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਜਸਟਿਸ ਅਗਰਵਾਲ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿਰਫ਼ ਕਿਸਾਨਾਂ ‘ਤੇ ਮੁਕੱਦਮਾ ਚਲਾਉਣਾ, ਜੁਰਮਾਨੇ ਕਰਨਾ ਅਤੇ ਜੇਲ੍ਹ ਭੇਜਣਾ ਸਰਾਸਰ ਬੇਇਨਸਾਫ਼ੀ ਹੈ। ਵਾਤਾਵਰਨ ਪੱਖੀ ਝੋਨੇ ਦੀ ਖੇਤੀ ਸਬੰਧੀ ਇੱਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨੂੰ ਅਕਸਰ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਟੀਮ ਇੰਡੀਆ ਨੂੰ ਬਾਰਬਾਡੋਸ ਲੈਣ ਪਹੁੰਚੀ ਚਾਰਟਡ ਫਲਾਈਟ, ਕੱਲ੍ਹ ਸਵੇਰੇ ਦਿੱਲੀ ਪਹੁੰਚ ਸਕਦੀ ਹੈ ਟੀਮ

ਕਿਸਾਨ ਅਜੇ ਵੀ ਲੰਬੇ ਸਮੇਂ ਅਤੇ ਜ਼ਿਆਦਾ ਪਾਣੀ ਦੀ ਲੋੜ ਵਾਲੀ ਕਰ ਰਹੇ ਪੂਸਾ-44 ਦੀ ਬਿਜਾਈ

ਇੱਕ ਅਧਿਐਨ ‘ਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਬਹੁਤੇ ਕਿਸਾਨ ਅਜੇ ਵੀ ਲੰਬੇ ਸਮੇਂ ਅਤੇ ਜ਼ਿਆਦਾ ਪਾਣੀ ਦੀ ਲੋੜ ਵਾਲੀ ਵਾਤਾਵਰਨ ਪੱਖੋਂ ਅਣਉਚਿਤ ਝੋਨੇ ਦੀ ਕਿਸਮ ਪੂਸਾ-44 ਦੀ ਬਿਜਾਈ ਕਰ ਰਹੇ ਹਨ। ਕੌਂਸਲ ਆਨ ਐਨਰਜੀ, ਐਨਵਾਇਰਮੈਂਟ ਐਂਡ ਵਾਟਰ (CEEW) ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸਰਵੇਖਣ ਕੀਤੇ ਗਏ 1,478 ਕਿਸਾਨਾਂ ਵਿੱਚੋਂ 36 ਫੀਸਦੀ ਨੇ ਉੱਚ ਪੈਦਾਵਾਰ ਕਾਰਣ ਪੂਸਾ-44 ਦੀ ਕਾਸ਼ਤ ਕਰਦੇ ਹਨ। ਪੂਸਾ 44 ਨੂੰ ਵਾਤਾਵਰਣ ਲਈ ਹਾਨੀਕਾਰਕ ਮੰਨਦੇ ਹੋਏ, ਸੂਬਾ ਸਰਕਾਰ ਨੇ ਅਕਤੂਬਰ 2023 ਵਿੱਚ ਇਸ ਕਿਸਮ ਨੂੰ ਡੀ-ਨੋਟੀਫਾਈ ਕੀਤਾ ਸੀ। ਪਰ, ਇਹ ਅਜੇ ਵੀ ਪ੍ਰਾਈਵੇਟ ਬੀਜ ਡੀਲਰਾਂ ਦੁਆਰਾ ਅਭਿਆਸ ਵਿੱਚ ਹੈ।

T-20 World Cup : ਟੀਮ ਇੰਡੀਆ ਨੂੰ ਬਾਰਬਾਡੋਸ ਲੈਣ ਪਹੁੰਚੀ ਚਾਰਟਡ ਫਲਾਈਟ, ਕੱਲ੍ਹ ਸਵੇਰੇ ਦਿੱਲੀ ਪਹੁੰਚ ਸਕਦੀ ਹੈ ਟੀਮ

0
A chartered flight has arrived to take Team India to Barbados, the team can reach Delhi tomorrow morning

ਟੀਮ ਇੰਡੀਆ ਨੂੰ ਬਾਰਬਾਡੋਸ ਲੈਣ ਪਹੁੰਚੀ ਚਾਰਟਡ ਫਲਾਈਟ, ਕੱਲ੍ਹ ਸਵੇਰੇ ਦਿੱਲੀ ਪਹੁੰਚ ਸਕਦੀ ਹੈ ਟੀਮ

ਟੀ-20 ਵਿਸ਼ਵ ਕੱਪ 2024 ਜਿੱਤਣ ਤੋਂ ਬਾਅਦ ਟੀਮ ਇੰਡੀਆ ਨੂੰ ਵਾਪਸ ਭਾਰਤ ਲਿਆਉਣ ਦੇ ਲਈ ਏਅਰ ਇੰਡੀਆ ਦੀ ਚਾਰਟਡ ਫਲਾਈਟ ਬਾਰਬਾਡੋਸ ਪਹੁੰਚ ਚੁੱਕੀ ਹੈ। ਵੀਰਵਾਰ ਸਵੇਰੇ 6 ਵਜੇ ਤੱਕ ਟੀਮ ਇੰਡੀਆ ਦਿੱਲੀ ਪਹੁੰਚ ਸਕਦੀ ਹੈ। ਰਿਪੋਰਟਾਂ ਮੁਤਾਬਕ ਜਿਸ ਫਲਾਈਟ ਰਾਹੀਂ ਟੀਮ ਨੇ ਵਾਪਸ ਭਾਰਤ ਆਉਣਾ ਹੈ, ਏਅਰ ਇੰਡੀਆ ਦੀ ਉਸ ਸਪੈਸ਼ਲ ਚਾਰਟਡ ਫਲਾਈਟ ਦਾ ਨਾਮ ‘ਏਅਰ ਇੰਡੀਆ ਚੈਂਪੀਅਨਜ਼ 24 ਵਿਸ਼ਵੀ ਕੱਪ’ ਰੱਖਿਆ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ ਸਨਮਾਨਿਤ

ਟੀਮ ਦੇ ਬ੍ਰਿਜਟਾਊਨ ਤੋਂ ਸਿੱਧਾ ਦਿੱਲੀ ਪਹੁੰਚਣ ਦੀ ਉਮੀਦ ਹੈ। ਜਿੱਥੇ ਪਹੁੰਚਣ ਤੋਂ ਬਾਅਦ ਖਿਡਾਰੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ, ਪਰ ਉਸ ਪ੍ਰੋਗਰਾਮ ਦੀ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ BCCI ਵੱਲੋਂ ਕੋਈ ਅਧਿਕਾਰਿਤ ਬਿਆਨ ਆਇਆ ਹੈ। ਤਾਜ਼ਾ ਸ਼ਡਿਊਲ ਦੇ ਅਨੁਸਾਰ ਜੇ ਹੁਣ ਸ਼ਡਿਊਲ ਵਿੱਚ ਬਦਲਾਅ ਨਹੀਂ ਹਿੰਦ ਤਾਂ ਫਲਾਈਟ ਦੇ ਬਾਰਬਾਡੋਸ ਤੋਂ ਸਵੇਰੇ 4.30 ਵਜੇ (2 PM ਭਾਰਤੀ ਸਮੇਂ ਅਨੁਸਾਰ) ਉਡਾਣ ਭਰਨ ਦੀ ਉਮੀਦ ਹੈ। ਦਿੱਲੀ ਪਹੁੰਚਣ ਵਿੱਚ 16 ਘੰਟੇ ਦਾ ਸਮਾਂ ਲੱਗੇਗਾ, ਜਿੱਥੇ ਟੀਮ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 6 ਵਜੇ ਤੱਕ ਲੈਂਡ ਕਰੇਗੀ।

ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ‘ਤੇ ਵੱਡਾ ਐਕਸ਼ਨ

ਸੋਮਵਾਰ ਨੂੰ ਭਾਰਤ ਆਉਣ ਦੇ ਲਈ ਭਰਨੀ ਸੀ ਉਡਾਣ

ਦਰਅਸਲ , ਭਾਰਤੀ ਟੀਮ ਨੂੰ ਸੋਮਵਾਰ ਨੂੰ ਭਾਰਤ ਆਉਣ ਦੇ ਲਈ ਨਿਊਯਾਰਕ ਦੇ ਲਈ ਉਡਾਣ ਭਰਨੀ ਸੀ, ਪਰ ਖਰਾਬ ਮੌਸਮ ਕਾਰਨ ਉਹ ਆ ਨਹੀਂ ਸਕੇ । ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਅਟਲਾਂਟਿਕ ਵਿੱਚ ਆਉਣ ਵਾਲੇ ਬੇਰਿਲ ਤੂਫ਼ਾਨ ਦੇ ਕਾਰਨ 210 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਸ਼੍ਰੇਣੀ 4 ਦਾ ਇਹ ਤੂਫ਼ਾਨ ਬਾਰਬਾਡੋਸ ਤੋਂ ਲਗਭਗ 570 ਕਿਮੀ ਪੂਰਬ-ਦੱਖਣੀ ਪੂਰਬ ਵਿੱਚ ਸੀ ਤੇ ਇਸ ਕਾਰਨ ਏਅਰਪੋਰਟ ‘ਤੇ ਆਪ੍ਰੇਸ਼ਨ ਰੋਕ ਦਿੱਤੇ ਗਏ ਸਨ।

ਫਾਜ਼ਿਲਕਾ ‘ਚ ਤੇਲ ਮਿੱਲ ਨੂੰ ਲੱਗੀ ਭਿਆਨਕ ਅੱਗ,  ਅੰਦਰ ਫਸਿਆ ਕਰਮਚਾਰੀ / Punjab News

0

ਫਾਜ਼ਿਲਕਾ ਦੇ ਫਿਰਨੀ ਰੋਡ ‘ਤੇ ਸਥਿਤ ਬਿਦਾਨੀ ਆਇਲ ਐਂਡ ਗਿਨਿੰਗ ਇੰਡਸਟਰੀ ‘ਚ ਅੱਜ ਸਵੇਰੇ ਅੱਗ ਇੰਨੀ ਭਿਆਨਕ ਸੀ ਕਿ ਮਿੱਲ ਦੇ ਅੰਦਰ ਪਿਆ ਕਰੀਬ 50 ਕੁਇੰਟਲ ਕਾਟਨ ਸੀਡ ਆਇਲ ਅਤੇ ਗਿੰਨਿੰਗ ਮਸ਼ੀਨ ਸੜ ਕੇ ਸੁਆਹ ਹੋ ਗਈ ਅੱਗ ਲੱਗਣ ਦਾ ਕਾਰਨ ਮਿੱਲ ਦੇ ਬਾਹਰ ਲੱਗੇ ਟਰਾਂਸਫਾਰਮਰ ‘ਚੋਂ ਨਿਕਲੀ ਚੰਗਿਆੜੀ ਦੱਸੀ ਜਾ ਰਹੀ ਹੈ, ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਦੀਆਂ ਕਈ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਜਾਣਕਾਰੀ ਦਿੰਦੇ ਹੋਏ ਬਿਦਾਨੀ ਆਇਲ ਐਂਡ ਗਿਨਿੰਗ ਇੰਡਸਟਰੀ ਦੇ ਮਾਲਕ ਮੋਹਨ ਸਰੂਪ ਬਿਦਾਨੀ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਅੱਜ ਤੜਕੇ 3 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਆਈ ਅਤੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਮਿੱਲ ਨੂੰ ਅੱਗ ਲੱਗ ਗਈ ਹੈ। ਉਸ ਨੇ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਬੁਲਾਇਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ‘ਤੇ ਕਾਬੂ ਪਾਇਆ। ਉਸ ਨੇ ਦੱਸਿਆ ਕਿ ਉਸ ਦੀ ਮਿੱਲ ਦੇ ਬਾਹਰ ਬਿਜਲੀ ਦਾ ਟਰਾਂਸਫਾਰਮਰ ਲੱਗਾ ਹੋਇਆ ਹੈ, ਜਿਸ ਕਾਰਨ ਚੰਗਿਆੜੀ ਨਿਕਲ ਕੇ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਕਾਂਸ਼ੀ ਰਾਮ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਤਾਂ ਪਤਾ ਲੱਗਾ ਕਿ ਅੱਗ ਕਾਫੀ ਭਿਆਨਕ ਸੀ ਅਤੇ ਉਸ ਨੂੰ ਬਾਹਰ ਕੱਢ ਲਿਆ ਗਿਆ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੂੰ ਬੁਲਾਇਆ ਗਿਆ, ਜਿਸ ਤੋਂ ਬਾਅਦ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

 

ਸਿਰਸਾ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,  ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਰੱਖਣਗੇ ਨੀਂਹ ਪੱਥਰ / CM Nayab Saini

0

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਦਿਨ ਭਰ ਸਿਰਸਾ ‘ਚ ਰਹਿਣਗੇ। ਸਿਰਸਾ ਪੁੱਜਣ ’ਤੇ ਭਾਜਪਾ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਸੈਣੀ ਦੀ ਫੇਰੀ ਨੂੰ ਲੈ ਕੇ ਸ਼ਹਿਰ ਦੇ ਬਰਨਾਲਾ ਰੋਡ ਇਲਾਕੇ ਵਿੱਚ ਸੁਰੱਖਿਆ ਦੇ ਪ੍ਰਬੰਧ ਸਖ਼ਤ ਹਨ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੀਂਹ ਪੱਥਰ ਰੱਖਣਗੇ ਅਤੇ ਕਈ ਯੋਜਨਾਵਾਂ ਦਾ ਉਦਘਾਟਨ ਕਰਨਗੇ।

ਜਨਤਾ ਨਾਲ ਵੀ ਗੱਲਬਾਤ ਕਰਨਗੇ।ਮੁੱਖ ਮੰਤਰੀ ਨਾਇਬ ਸੈਣੀ ਸਿਰਸਾ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਇਸ ਪ੍ਰੋਗਰਾਮ ਤੋਂ ਬਾਅਦ ਸੀਐਮ ਸੈਣੀ ਸੀਡੀਐਲਯੂ ਦੇ ਐਮਪੀ ਹਾਲ ਵਿੱਚ ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ। ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਵੇਗੀ।

 

 

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ‘ਤੇ ਵੱਡਾ ਐਕਸ਼ਨ || Latest Update

0
Big action on CISF employee Kulwinder Kaur who slapped Kangana Ranaut

ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ‘ਤੇ ਵੱਡਾ ਐਕਸ਼ਨ

ਹਿਮਾਚਲ ਪ੍ਰਦੇਸ਼ ਤੋਂ MP ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ CISF ਮੁਲਾਜ਼ਮ ਕੁਲਵਿੰਦਰ ਕੌਰ ਖਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਜਿਸਦਾ ਚੱਲਦਿਆਂ ਉਸ ਉੱਤੇ ਕਾਰਵਾਈ ਕਰਦਿਆਂ ਉਸਦੀ ਬਦਲੀ ਕਰ ਦਿੱਤੀ ਗਈ ਹੈ। ਦਰਅਸਲ , ਕੁਲਵਿੰਦਰ ਕੌਰ ਦੀ ਬਦਲੀ ਚੰਡੀਗੜ੍ਹ ਤੋਂ ਬੰਗਲੌਰ ਵਿਖੇ ਕੀਤੀ ਗਈ ਹੈ।

6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਹੋਇਆ ਸੀ ਸਾਰਾ ਮਾਮਲਾ

ਧਿਆਨਯੋਗ ਹੈ ਕਿ ਇਹ ਸਾਰਾ ਮਾਮਲਾ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਹੋਇਆ ਸੀ | ਜਿੱਥੇ CISF ਮੁਲਾਜ਼ਮ ਕੁਲਵਿੰਦਰ ਕੌਰ ਨੇ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ  MP ਕੰਗਨਾ ਰਣੌਤ ਦੇ ਥੱਪੜ ਮਾਰ ਦਿੱਤਾ ਸੀ | ਜਿਸ ਤੋਂ ਬਾਅਦ ਕਾਫ਼ੀ ਵਿਵਾਦ ਵੀ ਦੇਖਣ ਨੂੰ ਮਿਲਿਆ ਸੀ | ਕੁਝ ਲੋਕ ਕੰਗਨਾ ਦੇ ਪੱਖ ਵਿੱਚ ਆਏ ਸੀ ਤੇ ਕੁਝ ਕੁਲਵਿੰਦਰ ਕੌਰ ਦੇ ਪੱਖ ਵਿੱਚ ਸਨ | ਇਸ ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ ਤੇ ਮਾਮਲੇ ਵਿੱਚ ਮੋਹਾਲੀ ਪੁਲਿਸ ਵੱਲੋਂ SIT ਵੀ ਬਣਾਈ ਗਈ ਸੀ ।

ਇਹ ਵੀ ਪੜ੍ਹੋ : ਹਰਿਆਣਾ ‘ਚ ਵੱਡੀ ਵਾਰਦਾਤ , ਸੈਰ ਕਰ ਰਹੇ ASI ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਸਭ ਤੋਂ ਬਾਅਦ ਇਹ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ ਜਿਸਦੇ ਚੱਲਦਿਆਂ CISF ਮੁਲਾਜ਼ਮ ਕੁਲਵਿੰਦਰ ਕੌਰ ਦੀ ਬਦਲੀ ਕਰ ਦਿੱਤੀ ਗਈ ਹੈ |

ਹਰਿਆਣਾ ‘ਚ ਵੱਡੀ ਵਾਰਦਾਤ , ਸੈਰ ਕਰ ਰਹੇ ASI ਦਾ ਗੋਲੀਆਂ ਮਾਰ ਕੇ ਕੀਤਾ ਕਤਲ || Haryana News

0
A major incident in Haryana, ASI who was walking was shot dead

ਹਰਿਆਣਾ ‘ਚ ਵੱਡੀ ਵਾਰਦਾਤ , ਸੈਰ ਕਰ ਰਹੇ ASI ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਹਰਿਆਣਾ ਦੇ ਕਰਨਾਲ ਵਿੱਚ ਵੱਡੀ ਵਾਰਦਾਤ ਵਾਪਰੀ ਹੈ ਜਿੱਥੇ ਕਿ ਦਿਨ -ਦਿਹਾੜੇ ਕਰਨਾਲ ਦੇ ਕੁਟੇਲ ਪਿੰਡ ਦੇ ਨੇੜੇ ਹਰਿਆਣਾ ਪੁਲਿਸ ਦੇ ASI ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੰਜੀਵ ਕੁਮਾਰ ਯਮੁਨਾਨਗਰ ਵਿੱਚ ਸਟੇਟ ਕ੍ਰਾਈਮ ਬ੍ਰਾਂਚ ਵਿੱਚ ASI ਦੇ ਅਹੁਦੇ ‘ਤੇ ਤਾਇਨਾਤ ਸਨ।

ਇਲਾਜ ਦੌਰਾਨ ਹੋਈ ਮੌਤ

ਮਿਲੀ ਜਾਣਕਾਰੀ ਮੁਤਾਬਕ ਸੰਜੀਵ ਨੇ ਕੁਝ ਸਮਾਂ ਪਹਿਲਾਂ ਹੀ ਆਪਣਾ ਆਪ੍ਰੇਸ਼ਨ ਕਰਵਾਇਆ ਸੀ ਤੇ ਉਹ ਰੋਜ਼ਾਨਾ ਡਿਊਟੀ ਦੇ ਬਾਅਦ ਘਰ ਆ ਜਾਂਦੇ ਸਨ। ਜਿਸਦੇ ਚੱਲਦਿਆਂ  ਮੰਗਲਵਾਰ ਸ਼ਾਮ ਦੇ ਸਮੇਂ ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਨੂੰ ਦੋ ਗੋਲੀਆਂ ਮਾਰ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਸੰਜੀਵ ਦੇ ਮੱਥੇ ਤੇ ਦੂਜੀ ਕਮਰ ‘ਤੇ ਲੱਗੀ। ਜਿਸ ਤੋਂ ਬਾਅਦ ਸੰਜੀਵ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੂੰ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਉੱਥੇ ਇਲਾਜ ਦੌਰਾਨ ਸੰਜੀਵ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਪੁਲਿਸ ਤੇ CIA, FSL ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਸਨ।

ਇਹ ਵੀ ਪੜ੍ਹੋ : ਅੱਜ ਰਾਜ ਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ

CCTV ਕੈਮਰਿਆਂ ਦੀ ਕੀਤੀ ਜਾ ਰਹੀ ਜਾਂਚ

ਧਿਆਨਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਸੰਜੀਵ ਦੇ ਭਰਾ ਤੇ ਪਿਤਾ ਦਾ ਵੀ ਦਿਹਾਂਤ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਘਰ ਦੀ ਸਾਰੀ ਜ਼ਿੰਮੇਵਾਰੀ ਸੰਜੀਵ ਦੇ ਮੋਢਿਆਂ ‘ਤੇ ਸੀ। ਇਸ ਖ਼ਬਰ ਨਾਲ ਪਰਿਵਾਰ ‘ਤੇ ਵੀ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ | ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਲੇ -ਦੁਆਲੇ ਦੇ CCTV ਕੈਮਰੇ ਵੀ ਖੰਗਾਲੇ ਜਾ ਰਹੇ ਹਨ | ASI ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੰਜੀਵ ਦਾ ਇੱਕ ਪੁੱਤ ਤੇ ਧੀ ਹੈ। ਉਹ ਰੋਜ਼ਾਨਾ ਘਰ ਆਉਂਦੇ ਸਨ। ਫਿਲਹਾਲ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਇਸ ਘਟਨਾ ਸਬੰਧੀ DSP ਘੰਰੌੜਾ ਨੇ ਦੱਸਿਆ ਕਿ ASI ਸੰਜੀਵ ਘੇ ਦੇ ਬਾਹਰ ਸੈਰ ਕਰ ਰਹੇ ਸਨ ਤੇ ਇਸ ਦੌਰਾਨ ਬਾਈਕ ਸ੍ਵਰਾਂ ਨੇ ਗੋਲੀਆਂ ਮਾਰੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਕਾਰਵਾਈ ਕਰ ਰਹੀ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।