Home Blog Page 150

ਮੁੱਖ ਮੰਤਰੀ ਦੀ ਅਗਵਾਈ ਹੇਠ ਪਾਰਦਰਸ਼ੀ ਸ਼ਾਸਨ ਦੀ ਮਿਸਾਲ ਕਾਇਮ ਹੋਈ : ਗੋਇਲ

0
Lehragag

ਲਹਿਰਾਗਾਗਾ, 2 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਲਹਿਰਾਗਾਗਾ (Lehragaga) ਵਿਖੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਵਿਸ਼ੇ ‘ਤੇ ਸੰਵਾਦ ਸਮਾਗਮ (Dialogue event) ਆਯੋਜਿਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਵੱਖ-ਵੱਖ ਪਿੰਡਾਂ ਵਿਚ ਕੀਤੇ ਗਏ ਸੰਵਾਦ ਸਮਾਗਮ

ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ (Bhagwant Mann) ਦੇ ਨਾਲ” ਵਿਸ਼ੇ `ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ।

ਪੰਜਾਬ ਸਰਕਾਰ ਕਾਰਜਕਾਲ ਵਿਚ ਲਾਭਕਾਰੀ ਯੋਜਨਾਵਾਂ ਹੋਈਆਂ ਹਨ ਉਪਲਬੱਧ

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ ।

ਪੰਜਾਬ ਸਰਕਾਰ ਦੇ ਰਾਜ ਵਿਚ ਹੈ ਜੀਰੋ ਟੋਲਰੈਂਸ ਨੀਤੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਵੱਲੋਂ ਭ੍ਰਿਸ਼ਟਾਚਾਰ ਖਿ਼ਲਾਫ਼ “ਜ਼ੀਰੋ ਟੋਲਰੈਂਸ” ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ, ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਿਆ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ `ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਵਧਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰੋਜ਼ਗਾਰ ਸਿਰਜਣ ਅਤੇ ਉਦਯੋਗਿਕ ਵਿਕਾਸ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ ।

ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਮੁਸ਼ਕਲਾਂ ਸੁਣੀਆਂ ਤੇ ਸੁਝਾਅ ਵੀ ਲਏ

ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ `ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਕਾਸ ਦੇ ਇਸ ਯਤਨ ਵਿੱਚ ਆਪਣਾ ਯੋਗਦਾਨ ਪਾਉਣ । ਸਮਾਗਮਾਂ ਦੌਰਾਨ ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੰਮਕਾਜ ਦੀ ਪ੍ਰਸ਼ੰਸਾ ਕੀਤੀ। ਇਲਾਕਾ ਵਾਸੀਆਂ ਨੇ ਵੀ ਸਰਕਾਰ `ਤੇ ਭਰੋਸਾ ਜਤਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ।

ਮਹਿਲਾ ਕਮਿਸ਼ਨ ਚੇਅਰਪਰਸਨ ਨੂੰ ਅਸ਼ਲੀਲ ਸੰਦੇਸ਼ ਭੇਜਣ ਵਾਲਾ ਗ੍ਰਿਫ਼ਤਾਰ

0
Arrest

ਤਿਰੂਵਨੰਤਪੁਰਮ, 2 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਕੇਰਲ (Kerala) ਵਿਖੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਇਕ ਵਿਅਕਤੀ ਵਲੋਂ ਅਸ਼ਲੀਲ ਸੰਦੇਸ਼ (Obscene messages) ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਵਿਅਕਤੀ

ਕੇਰਲ ਮਹਿਲਾ ਕਮਿਸ਼ਨ ਦੀ ਚੇਅਰਪਰਸਨ (Chairperson of Kerala Women’s Commission) ਨੂੰ ਅਸ਼ਲੀਲ ਸੰਦੇਸ਼ ਤੇ ਫੋਟੋਆਂ ਭੇਜਣ ਦੇ ਦੋਸ਼ ਹੇਠ 37 ਸਾਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਪੁਲਸ ਨੇ ਬੁੱਧਵਾਰ ਦੱਸਿਆ ਕਿ ਮੁਲਜ਼ਮ ਕੰਨੂਰ ਜਿਲੇ ਦੇ ਤਾਲੀਪਰੰਬਾ ਦਾ ਰਹਿਣ ਵਾਲਾ ਪੀ. ਜਗਦੀਸ਼ ਹੈ। ਉਸ ਨੂੰ 27 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਅਗਲੇ ਦਿਨ ਤਿਰੂਵਨੰਤਪੁਰਮ ਦੀ ਇਕ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ (Judicial custody) ‘ਚ ਭੇਜ ਦਿੱਤਾ ਸੀ ।

ਫੋਨ ਦੀ ਜਾਂਚ ਵਿਚ ਹੋਰ ਵੀ ਹੋੋਏ ਹਨ ਖੁਲਾਸੇ

ਕਮਿਸ਼ਨ ਦੀ ਚੇਅਰਪਰਸਨ ਤੇ ਵਕੀਲ ਪੀ. ਸਤੀਦੇਵੀ ਦੀ ਸਿ਼ਕਾਇਤ ‘ਤੇ ਵੱਖ-ਵੱਖ ਧਾਰਾਵਾਂ ਹੇਠ ਮੁਲਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ । ਤਿਰੂਵਨੰਤਪੁਰਮ ਸਿਟੀ ਸਾਈਬਰ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਮੁਲਜ਼ਮ ਦੇ ਫੋਨ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਨੇ ਕਈ ਹੋਰ ਔਰਤਾਂ ਨੂੰ ਵੀ ਇਸੇ ਤਰ੍ਹਾਂ ਦੇ ਅਸ਼ਲੀਲ ਸੰਦੇਸ਼ ਤੇ ਫੋਟੋਆਂ ਭੇਜੀਆਂ ਸਨ ।

ਸੈਕਸ ਸ਼ੋਸ਼ਣ ਮਾਮਲੇ ਵਿਚ ਨਿਰਦੇਸ਼ਕ ਭੇਜਿਆ ਜੁਡੀਸ਼ੀਅਲ ਹਿਰਾਸਤ ਵਿਚ

0
Ranjit

ਕੋਚੀ (ਕੇਰਲ), 2 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਕੇਰਲ (Kerala) ਵਿਖੇ ਇਕ ਸੈਕਸ ਸ਼ੋਸ਼ਣ ਮਾਮਲੇ ਵਿਚ ਮਲਿਆਲਮ ਨਿਰਦੇਸ਼ਕ (Malayalam director) ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜੇ ਜਾਣ ਦਾ ਪਤਾ ਚੱਲਿਆ ਹੈ ।

ਕਿੰਨੇ ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜਿਆ ਗਿਆ

ਇੱਥੋਂ ਦੀ ਇਕ ਅਦਾਲਤ ਨੇ ਪ੍ਰਸਿੱਧ ਮਲਿਆਲਮ ਨਿਰਦੇਸ਼ਕ ਰਣਜੀਤ ਨੂੰ ਸੈਕਸ ਸ਼ੋਸ਼ਣ (Sexual abuse) ਦੇ ਇਕ ਮਾਮਲੇ ‘ਚ ਬੁੱਧਵਾਰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ‘ਚ ਭੇਜ ਦਿੱਤਾ। ਰਣਜੀਤ ਨੂੰ ਮੰਗਲਵਾਰ ਰਾਤ ਗ੍ਰਿਫਤਾਰ ਕੀਤਾ ਗਿਆ ਸੀ । ਜੁਡੀਸ਼ੀਅਲ ਹਿਰਾਸਤ (Judicial custody) ‘ਚ ਭੇਜੇ ਜਾਣ ਤੋਂ ਬਾਅਦ ਨਿਰਦੇਸ਼ਕ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਰੁੱਧ ਲਾਏ ਗਏ ਦੋਸ਼ ਝੂਠੇ ਹਨ ।

ਮਲਿਆਲਮ ਨਿਰਦੇਸ਼ ਨੇ ਖੁਦ ਦੇ ਮੁਲਜਮ ਨਾ ਹੋਣ ਦਾ ਕੀਤਾ ਦਾਅਵਾ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖੁੱਦ ਦੇ ਮੁਲਜ਼ਮ ਨਾ ਹੋਣ ਦਾ ਦਾਅਵਾ ਕੀਤਾ। ਸੂਬੇ ਦੇ ਸੱਭਿਆਚਾਰ ਮੰਤਰੀ ਸਾਜੀ ਚੇਰੀਅਨ ਨੇ ਸੰਕੇਤ ਦਿੱਤਾ ਕਿ ਸਰਕਾਰ ਪੀੜਤਾ ਦੇ ਨਾਲ ਹੈ। ਫਿਲਮ ਕਰਮਚਾਰੀ ਐਸੋਸੀਏਸ਼ਨ ਆਫ ਕੇਰਲ ਨੇ ਨਿਰਦੇਸ਼ਕ ਤੇ ਲੇਖਕਾਂ ਦੀਆਂ ਐਸੋਸੀਏਸ਼ਨਾਂ ਨੂੰ ਸਿਫਾਰਸ਼ ਕੀਤੀ ਹੈ ਕਿ ਰਣਜੀਤ ਦੀ ਮੈਂਬਰੀ ਰੱਦ ਕੀਤੀ ਜਾਵੇ । ਪੁਲਸ ਨੇ ਕਿਹਾ ਕਿ ਘਟਨਾ ਕਾਰਨ ਪੀੜਤਾ ਡੂੰਘੇ ਸਦਮੇ `ਚ ਹੈ ।

ਕਾਰੋਬਾਰੀ ਤੋਂ ਲੁੱਟ ਦੇ ਮਾਮਲੇ `ਚ ਦਿੱਲੀ ਪੁਲਸ ਦੇ 2 ਮੁਲਾਜ਼ਮ ਗ੍ਰਿਫ਼ਤਾਰ

0
Arrest

ਨਵੀਂ ਦਿੱਲੀ, 2 ਅਪ੍ਰੈਲ 2026 : ਰਾਸ਼ਟਰੀ ਰਾਜਧਾਨੀ (National capital) ‘ਚ ਉੱਤਰ ਪ੍ਰਦੇਸ਼ ਦੇ ਕਾਰੋਬਾਰੀ ਤੋਂ 8.4 ਲੱਖ ਰੁਪਏ ਦੀ ਲੁੱਟ (Robbery) ਦੇ ਦੋਸ਼ ਹੇਠ ਦਿੱਲੀ ਪੁਲਸ ਦੇ 2 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੀ ਦੱਸਿਆ ਅਧਿਕਾਰੀਆਂ ਨੈ

ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਪੁਲਸ ਨੇ ਦੱਸਿਆ ਕਿ ਦੇਸ਼ ਬੰਧੂ ਗੁਪਤਾ (ਡੀ. ਬੀ. ਜੀ.) ਰੋਡ ਥਾਣੇ ‘ਚ ਤਾਇਨਾਤ ਮੁਲਜ਼ਮ ਸਬ-ਇੰਸਪੈਕਟਰ ਮਹਾਵੀਰ ਅਤੇ ਕਾਂਸਟੇਬਲ ਵਿੱਕੀ ਨੂੰ 30 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਬਾਅਦ ‘ਚ ਇਕ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ । ਇਹ ਕਾਰਵਾਈ ਉੱਤਰ ਪ੍ਰਦੇਸ਼ ਦੇ ਜਾਲੌਨ ਨਿਵਾਸੀ ਦੀਪਕ ਸੋਨੀ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਤੋਂ ਬਾਅਦ ਕੀਤੀ ਗਈ, ਜੋ 24 ਮਾਰਚ ਨੂੰ ਦਿੱਲੀ ਆਏ ਸਨ ।

ਦੋ ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

0
Charanjit singh

ਗੁਰਦਾਸਪੁਰ 2 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਗੁਰਦਾਸਪੁਰ (Gurdaspur) ਦੇ ਇਕ ਕਸਬੇ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦੀ ਅਮਰੀਕਾ ਵਿਖੇ ਬਾਥਰੂਮ ਵਿਚ ਨਹਾਉਂਦਿਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਗਈ ਹੈ ਦਾ ਨਾਮ ਚਰਨਜੀਤ ਸਿੰਘ ਉਰਫ ਰਿੰਕੂ (Charanjit Singh alias Rinku) ਹੈ । ਦੱਸਣਯੋਗ ਹੈ ਕਿ ਰਿੰਕੂ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਦੋ ਕੁ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਪਰ 27 ਮਾਰਚ ਨੂੰ ਇਹ ਘਟਨਾਕ੍ਰਮ ਵਾਪਰ ਗਿਆ, ਜਿਸ ਨਾਲ ਪੂਰੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਚਰਨਜੀਤ ਸਿੰਘ ਦੀ ਮਾਤਾ ਨੇ ਦੁੱਖ ਭਰੇ ਮਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚਰਨਜੀਤ ਸਿੰਘ ਉਰਫ਼ ਰਿੰਕੂ ਦੀ ਮ੍ਰਿਤਕ ਦੇਹ (Dead body) ਪੰਜਾਬ ਲਿਆ ਕੇ ਉਸਨੂੰ ਇਕ ਵਾਰ ਦੇਖਣ ਦੀ ਬੜੀ ਇੱਛਾ ਸੀ ਪਰ ਕਈ ਕਾਰਨਾਂ ਦੇ ਚਲਦਿਆਂ ਉਸਦੀ ਮ੍ਰਿਤਕ ਦੇਹ ਦੇ ਆਖਰੀ ਦਰਸ਼ਨ ਵੀ ਨਾ ਹੋ ਸਕੇ, ਜਿਸਦੇ ਚਲਦਿਆਂ ਬੇਸ਼ਕ ਅੱਜ ਉਸਦਾ ਅਮਰੀਕਾ ਦੀ ਧਰਤੀ ‘ਤੇ ਹੀ ਸਸਕਾਰ (Cremation) ਹੋ ਰਿਹਾ ਹੈ ਪਰ ਉਸਦੀ ਆਤਮਿਕ ਸ਼ਾਂਤੀ ਲਈ ਇਥੇ ਗੁਰਦੁਆਰਾ ਸਾਹਿਬ ਵਿਖੇ ਹੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 5 ਅਪ੍ਰੈਲ ਨੂੰ ਕੀਤੀ ਜਾਵੇਗੀ ।

ਪਟਿਆਲਾ ਪੁਲਸ ਨੇ ਕੀਤਾ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼

0
Police

ਪਟਿਆਲਾ, 2 ਅਪ੍ਰੈਲ 2026 : ਪਟਿਆਲਾ ਪੁਲਸ (Patiala Police) ਵਲੋਂ ਇਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਮਾਡਿਊਲ ਦਾ ਪਰਦਾਫਾਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ (Interstate illegal weapons) ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਕੌਣ ਕੌਣ ਹਨ ਇਹ ਵਿਅਕਤੀ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ (ਐਸ. ਏ. ਐਸ. ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ।

ਕੀ ਦਸਿਆ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ

ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ । ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ । ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ ।

ਐਸ. ਐਸ. ਪੀ. ਵਰੁਣ ਸ਼ਰਮਾ ਨੇ ਕੀ ਜਾਣਕਾਰੀ ਦਿੱਤੀ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਸ ਸੁਪਰਡੈਂਟ (Senior Superintendent of Police) (ਐਸ. ਐਸ. ਪੀ.) ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਬਿਹਾਰ ਨਿਵਾਸੀ ਸੌਰਭ ਕੁਮਾਰ ਸੂਬੇ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧੀਆਂ ਨੂੰ ਦੇਸੀ ਸੈਲਫ਼-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ. ਪੀ. (ਇਨਵੈਸਟੀਗੇਸ਼ਨ) ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀ. ਐਸ. ਪੀ. ਹਰਮਨ ਚੀਮਾ ਦੀ ਨਿਗਰਾਨੀ ਹੇਠ ਸੀ. ਆਈ. ਏ. ਪਟਿਆਲਾ ਯੂਨਿਟ ਅਤੇ ਐਸ. ਐਚ. ਓ. ਸ਼ੰਭੂ ਨੇ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ।

ਸੌਰਭ ਕੁਮਾਰ ਕਰਦਾ ਸੀ ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ

ਐਸ. ਐਸ. ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ । ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ । ਇਸ ਸਬੰਧੀ ਐਫ. ਆਈ. ਆਰ. ਨੰਬਰ 50 ਮਿਤੀ 1-4-2026 ਤਹਿਤ ਪਟਿਆਲਾ ਦੇ ਪੁਲਸ ਸਟੇਸ਼ਨ ਸ਼ੰਭੂ ਵਿਖੇ ਬੀ. ਐਨ. ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ ।

ਪੰਜਾਬ ਸਰਕਾਰ ਵੰਡਣ ਜਾ ਰਹੀ ਹੈ ਸਮਾਰਟ ਰਾਸ਼ਨ ਕਾਰਡ

0
Rashancard

ਚੰਡੀਗੜ੍ਹ, 2 ਅਪ੍ਰੈਲ 2026 : ਪੰਜਾਬ ਦੇ ਕਰੋੜਾਂ ਲਾਭਪਾਤਰੀ ਰਾਸ਼ਨ ਕਾਰਡ ਧਾਰਕਾਂ (Ration card holders) ਨੂੰ ਪੰਜਾਬ ਸਰਕਾਰ ਵਲੋਂ ਛੇਤੀ ਹੀ ਸਮਾਰਟ ਰਾਸ਼ਨ ਕਾਰਡ (Smart Ration Card) ਵੰਡਣ ਦੀ ਤਿਆਰੀ ਕੀਤੀ ਜਾ ਰਹੀ ਹੈ ।

ਕੀ ਕਾਰਨ ਰਿਹਾ ਅਜਿਹਾ ਕਰਨ ਦਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵਲੋਂ ਜੋ ਛੇਤੀ ਹੀ ਸਮਾਰਟ ਰਾਸ਼ਨ ਕਾਰਡ ਵੰਡ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਦੀ ਯੋਜਨਾ ਨੂੰ ਅਮਲੀ ਜਾਮਾ ਪਾਇਆ ਜਾ ਰਿਹਾ ਹੈ ਦਾ ਮੁੱਖ ਕਾਰਨ ਪੰਜਾਬ ‘ਚ ਰਾਸ਼ਨ ਵੰਡ ਪ੍ਰਣਾਲੀ (Ration distribution system) ਨੂੰ ਮਜ਼ਬੂਤ ਕਰਨ ਅਤੇ ਬਾਇਓਮੈਟ੍ਰਿਕ ਤਸਦੀਕ ਦੀਆਂ ਸਮੱਸਿਆਵਾਂ ਨੂੰ ਖਤਮ ਕਰਨਾ ਹੈ । ਕਿਉਂਕਿ ਪੰਜਾਬ ਸਰਕਾਰ ਦੇ ਧਿਆਨ ਵਿਚ ਆਇਆ ਹੈ ਕਿ ਬਾਇਓਮੈਟ੍ਰਿਕ ਤਸ਼ਦੀਕ ਪ੍ਰਣਾਲੀ ਦੇ ਚਲਦਿਆਂ ਪੰਜਾਬ ਦੇ 39 ਲੱਖ ਰਾਸ਼ਨ ਕਾਰਡ ਧਾਰਕਾਂ ਵਿਚੋਂ ਵੱਡੀ ਗਿਣਤੀ ਵਿਚ ਰਾਸ਼ਨ ਕਾਰਡ ਧਾਰਕ ਰਾਸ਼ਨ ਦੀ ਸਹੂਲਤ ਪ੍ਰਾਪਤ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ । ਦੱਸਣਯੋਗ ਹੈ ਕਿ 39 ਲੱਖ ਰਾਸ਼ਨ ਕਾਰਡ ਨਾਲ 1. 5 ਕਰੋੜ ਲਾਭਪਾਤਰੀ ਜੁੜੇ ਹੋਏ ਹਨ ।

ਕੀ ਕੀ ਦਰਜ ਹੋਵੇਗਾ ਸਮਾਰਟ ਰਾਸ਼ਨ ਕਾਰਡਾਂ ਵਿਚ

ਜਾਣਕਾਰੀ ਮੁਤਾਬਕ ਸਮਾਰਟ ਰਾਸ਼ਨ ਕਾਰਡ ਜੋ ਕਿ ਤਿਆਰ-ਬਰ-ਤਿਆਰ ਹਨ ਦੀ ਵੰਡ ਕਰਕੇ ਛੇਤੀ ਹੀ ਡਿਪੂਆਂ ਤੇ ਪਹੁੰਚਾ ਦਿੱਤੇ ਜਾਣਗੇ । ਅਧਿਕਾਰੀਆਂ ਮੁਤਾਬਕ ਨਵੇਂ ਸਮਾਰਟ ਕਾਰਡ ਹੁਣ ਰਾਸ਼ਨ ਲਾਭਪਾਤਰੀਆਂ ਲਈ ਇਕ ਜਾਇਜ਼ ਪਛਾਣ ਵਿਧੀ ਵਜੋਂ ਕੰਮ ਕਰਨਗੇ ਤੇ ਇਸ ਨਾਲ ਇਹ ਯਕੀਨੀ ਹੋ ਸਕੇਗਾ ਕਿ ਕੋਈ ਵੀ ਲਾਭਪਾਤਰੀ ਸਿਰਫ਼ ਬਾਇਓਮੈਟ੍ਰਿਕ ਅਸਫਲਤਾ ਕਾਰਨ ਆਪਣੇ ਰਾਸ਼ਨ ਤੋਂ ਵਾਂਝਾ ਨਾ ਰਹੇ । ਸਮਾਰਟ ਰਾਸ਼ਨ ਕਾਰਡਾਂ ਵਿਚ ਜ਼ਰੂਰੀ ਲਾਭਪਾਤਰੀ ਜਾਣਕਾਰੀ ਸ਼ਾਮਲ ਹੋਵੇਗੀ, ਜਿਵੇਂ ਕਿ ਸ਼੍ਰੇਣੀ, ਰਾਸ਼ਨ ਕਾਰਡ ਨੰਬਰ, ਪਰਿਵਾਰ ਦੇ ਮੁਖੀ ਦੇ ਵੇਰਵੇ, ਅਤੇ ਜਾਰੀਕਰਤਾ ਦੀ ਜਾਣਕਾਰੀ । ਇਹ ਕਣਕ ਦੀ ਵੰਡ ਦੌਰਾਨ ਤੇਜ਼ ਅਤੇ ਭਰੋਸੇਯੋਗ ਪਛਾਣ ਨੂੰ ਸਮਰੱਥ ਬਣਾਏਗਾ ।

ਆਮ ਆਦਮੀ ਪਾਰਟੀ ਨੇ ਸੌਂਪਿਆ ਰਾਜ ਸਭਾ ਸਕੱਤਰੇਤ ਨੂੰ ਪੱਤਰ

0
Raghav Chadha

ਨਵੀਂ ਦਿੱਲੀ, 2 ਅਪ੍ਰੈਲ 2026 : ਆਮ ਆਦਮੀ ਪਾਰਟੀ (Aam Aadmi Party) ਵਲੋਂ ਹਾਲ ਹੀ ਵਿਚ ਦਿੱਲੀ ਵਿਖੇ ਰਾਜ ਸਭਾ ਸਕੱਤਰੇਤ ਨੂੰ ਇਕ ਪੱਤਰ (Letter) ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ  ਹੈ ।

ਕੀ ਮੰਗ ਕੀਤੀ ਗਈ ਹੈ ਪੱਤਰ ਲਿਖ ਕੇ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਲੋਂ ਜੋ ਦਿੱਲੀ ਵਿਖੇ ਰਾਜ ਸਭਾ ਸਕੱਤਰੇਤ (Rajya Sabha Secretariat) ਨੂੰ ਇਕ ਪੱਤਰ ਲਿਖਿਆ ਗਿਆ ਹੈ ਦੇ ਵਿਚ ਮੰਗ ਕੀਤੀ ਗਈ ਹੈ ਕਿ ਰਾਜ ਸਭਾ ਦੇ ਉਪਰਲੇ ਸਦਨ ਵਿਚ ਪਾਰਟੀ ਦੇ ਡਿਪਟੀ ਲੀਡਰ (Deputy Leader) ਦੇ ਅਹੁਦੇ ਤੋਂ ਰਾਘਵ ਚੱਢਾ ਨੂੰ ਹਟਾਇਆ ਜਾਵੇ ਅਤੇ ਉਨ੍ਹਾਂ ਨੂੰ `ਆਪ` ਦੇ ਕੋਟੇ ਵਿੱਚੋਂ ਬੋਲਣ ਦਾ ਸਮਾਂ ਨਾ ਦਿੱਤਾ ਜਾਵੇ । ਇਥੇ ਹੀ ਬਸ ਨਹੀਂ `ਆਪ` ਨੇ ਰਾਜ ਸਭਾ ਸਕੱਤਰੇਤ ਨੂੰ ਪੱਤਰ ਵਿਚ ਇਹ ਵੀ ਬੇਨਤੀ ਕੀਤੀ ਹੈ ਕਿ ਰਾਘਵ ਚੱਢਾ ਦੀ ਥਾਂ ‘ਤੇ ਅਸ਼ੋਕ ਮਿੱਤਲ ਨੂੰ ਉਪਰਲੇ ਸਦਨ ਵਿੱਚ ਪਾਰਟੀ ਦਾ ਡਿਪਟੀ ਲੀਡਰ ਨਿਯੁਕਤ ਕੀਤਾ ਜਾਵੇ ।

ਰਾਘਵ ਚੱਢਾ ਚੁੱਕ ਰਹੇ ਸੀ ਲਗਾਤਾਰ ਜਨਤਕ ਮੁੱਦੇ

ਦੱਸਣਯੋਗ ਹੈ ਕਿ ਰਾਘਵ ਚੱਢਾ ਖਿਲਾਫ ਇਹ ਕਾਰਵਾਈ ਉਸ ਸਮੇਂ ਹੋਈ ਹੈ ਜਦੋਂ ਉਹ ਰਾਜ ਸਭਾ ਵਿੱਚ ਲਗਾਤਾਰ ਜਨਤਕ ਮੁੱਦਿਆਂ ਬਾਰੇ ਆਵਾਜ਼ ਉਠਾਉਂਦੇ ਰਹੇ ਹਨ । ਉਨ੍ਹਾਂ ਨੇ ਲਗਾਤਾਰ ਜਨਤਕ ਹਿੱਤਾਂ ਦੇ ਮੁੱਦੇ ਉਠਾਏ ਹਨ, ਚਾਹੇ ਉਹ ਹਵਾਈ ਅੱਡੇ ‘ਤੇ 10 ਰੁਪਏ ਦੀ ਚਾਹ ਹੋਵੇ ਜਾਂ ਡਿਲੀਵਰੀ ਲੜਕਿਆਂ ਦਾ ਮੁੱਦਾ ਆਦਿ ਸ਼ਾਮਲ ਹਨ ।

ਖਰੜ ਵਿਚ ਚਾਕੂ ਮਾਰ ਕੇ ਕੀਤਾ ਵਿਦਿਆਰਥੀ ਦਾ ਕਤਲ

0
Murder

ਖਰੜ, 2 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ (Mohali District) ਦੇ ਸ਼ਹਿਰ ਖਰੜ ਵਿਖੇ ਇਕ ਨੌਜਵਾਨ ਵਿਦਿਆਰਥੀ ਦਾ ਚਾਕੂ ਮਾਰ ਕੇ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਦੇ ਖਰੜ (Kharar) ਵਿਖੇ ਜੋ ਇਕ ਨੌਜਵਾਨ ਦਾ ਚਾਕੂ ਮਾਰ (Knife attack) ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਅਮਨ ਦਹੀਆ (Aman Dahiya) ਨਿਵਾਸੀ ਪਾਣੀਪਤ ਦੇ ਪਿੰਡ ਗੜੀਵਾਲਾ ਦੇ ਤੌੌਰ ਤੇ ਹੋਈ ਹੈ । ਸੂਚਨਾ ਮੁਤਾਬਕ ਨੌਜਵਾਨ 22 ਸਾਲਾਂ ਦਾ ਇਕ ਵਿਦਿਆਰਥੀ ਹੈ ਤੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਐਲ. ਐਲ. ਬੀ. ਦਾ ਵਿਦਿਆਰਥੀ ਹੈ। ਵਿਦਿਆਰਥੀ ਦੇ ਚਾਕੂ ਮਾਰ ਕੇੇ ਕਤਲ ਕੀਤੇ ਜਾਣ ਤੇ ਇਲਾਕੇ ਵਿਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ

0
High Court

ਚੰਡੀਗੜ੍ਹ, 2 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।

ਕਿਸ ਨੂੰ ਆਈ ਹੈ ਇਹ ਧਮਕੀ

ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਜੋ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੀ ਗਈ ਹੈ ਉਹ ਈਮੇਲ ਰਾਹੀਂ ਭੇਜੀ ਗਈ ਹੈ ਤੇ ਇਹ ਧਮਕੀ ਇਸ ਵਾਰ ਪੁਲਸ ਹੈਡ ਕੁਆਰਟਰ ਨੂੰ ਆਈ ਹੈ । ਦੱਸਣਯੋਗ ਹੈ ਕਿ ਹਾਈਕੋਰਟ ਨੂੰ ਬੰਬ ਨਾਲ ਉਡਾਏ ਜਾਣ ਦੀ ਇਹ ਧਮਕੀ ਤਿੰਨ ਵਾਰ ਪਹਿਲਾਂ ਵੀ ਆ ਚੁੱਕੀ ਹੈ ਤੇ ਹੁਣ ਅਜਿਹਾ ਚੌਥੀ ਵਾਰ ਹੈ ।

ਇਸ ਤੋਂ ਪਹਿਲਾਂ ਜੋ ਤਿੰਨ ਵਾਰ ਧਮਕੀਆਂ ਆਈਆਂ ਹਨ ਉਨ੍ਹਾਂ ਸਬੰਧੀ ਈਮੇਲ ਹਾਈਕੋਰਟ ਦੇ ਰਜਿਸਟਰਾਰ ਦੇ ਅਧਿਕਾਰਤ ਈਮੇਲ ਐਡਰੈਸ ਤੇ ਭੇਜੀਆਂ ਗਈਆਂ ਸਨ । ਸੁਰੱਖਿਆ ਏਜੰਸੀਆਂ (Security agencies) ਵਲੋਂ ਈਮੇਲ ਦਾ ਜਿਥੇ ਪਤਾ ਲਗਾਇਆ ਜਾ ਰਿਹਾ ਹੈ, ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ।