Home Blog Page 1509

ਬਹੁਤ ਜਲਦ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਹੋਣਗੇ ਪੂਰੇ : ਡਾ. ਬਲਜੀਤ ਕੌਰ ॥ Punjab News ॥ Latest News

0

ਬਹੁਤ ਜਲਦ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਹੋਣਗੇ ਪੂਰੇ : ਡਾ. ਬਲਜੀਤ ਕੌਰ

CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ।

ਇਹ ਵੀ ਪੜ੍ਹੋ CM ਅਰਵਿੰਦ ਕੇਜਰੀਵਾਲ ਪਹੁੰਚੇ ਹਾਈਕੋਰਟ, ਗ੍ਰਿਫ਼ਤਾਰੀ ਤੇ ਰਿਮਾਂਡ ਖਿਲਾਫ਼ ਦਾਇਰ ਕੀਤੀ ਪਟੀਸ਼ਨ ॥ Today News

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 ‘ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ।  ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ।

ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ‘ਚ ਟੋਲ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ , HC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ || Punjab News

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ੳਨ੍ਹਾਂ ਦੱਸਿਆ ਕਿ ਇਸੇ ਤਰਜ਼ ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ BCCI ਟੀਮ ਇੰਡੀਆ ਨੂੰ ਦੇਵੇਗਾ 125 ਕਰੋੜ ਰੁਪਏ, ਜੈ ਸ਼ਾਹ ਨੇ ਕੀਤਾ ਐਲਾਨ ॥ Latest News

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in  ‘ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਮਾਨ ਸਰਕਾਰ ਦੀ ਇਕ ਹੋਰ ਉਪਲੱਬਧੀ , ਪੰਜਾਬ ਨੇ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ || News of Punjab

0
Another achievement of the Hon'ble government, Punjab exported the first shipment of litchi to England

ਮਾਨ ਸਰਕਾਰ ਦੀ ਇਕ ਹੋਰ ਉਪਲੱਬਧੀ , ਪੰਜਾਬ ਨੇ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਪੰਜਾਬ ਸਰਕਾਰ ਨੂੰ ਇਕ ਹੋਰ ਵੱਡੀ ਉਪਲੱਬਧੀ ਹਾਸਿਲ ਹੋਈ ਹੈ ਜਿੱਥੇ ਕਿ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ।

ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕੀਤੀ ਜਾਂਦੀ ਕਾਸ਼ਤ

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵਧੀਆ ਹੈ।

ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਕੀਤੇ ਜਾਣਗੇ ਉਪਰਾਲੇ

ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਲੀਚੀ ਦੀ ਪਹਿਲੀ ਖੇਪ ਇੰਗਲੈਂਡ (ਯੂ.ਕੇ.) ਲਈ ਐਕਸਪੋਰਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲਿਆਂ ਰਾਹੀਂ ਲੀਚੀ ਦੇ ਬਾਗ਼ਬਾਨ ਐਕਸਪੋਰਟ ਜ਼ਰੀਏ ਹੋਰ ਵੱਧ ਮੁਨਾਫ਼ਾ ਕਮਾ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਗ਼ਬਾਨੀ ਵਿਭਾਗ ਅਤੇ ਅਪੇਡਾ ਦੇ ਸਹਿਯੋਗ ਨਾਲ ਬਾਗ਼ਬਾਨੀ ਦੀਆਂ ਹੋਰ ਫ਼ਸਲਾਂ ਨੂੰ ਵੀ ਵਿਦੇਸ਼ ਭੇਜਣ ਦੇ ਉਪਰਾਲੇ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਟੋਲ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ , HC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਮੁਰਾਦਪੁਰ ਦੇ ਅਗਾਂਹਵਧੂ ਕਿਸਾਨ ਰਾਕੇਸ਼ ਡਡਵਾਲ ਦੀ ਲੀਚੀ ਦੀ ਉਪਜ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਭੇਜੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇ ਫਲਾਂ ਸਦਕਾ ਸੂਬੇ ਦਾ ਨਾਮ ਵਿਦੇਸ਼ ਦੀਆਂ ਅਹਿਮ ਮੰਡੀਆਂ ਵਿੱਚ ਸ਼ੁਮਾਰ ਹੋਵੇਗਾ ਅਤੇ ਲੀਚੀ ਦੇ ਕਾਸ਼ਤਕਾਰਾਂ ਦੀ ਪਛਾਣ ਵਿਦੇਸ਼ਾਂ ਤੱਕ ਬਣੇਗੀ।

 

 

ਗੁਰਦਾਸਪੁਰ ‘ਚ ਦੇਖੇ ਗਏ 2 ਸ਼ੱਕੀ ਵਿਅਕਤੀ, ਪੁਲਿਸ ਵੱਲੋਂ ਭਾਲ ਜਾਰੀ ॥ Punjab News ॥ Latest News

0

ਗੁਰਦਾਸਪੁਰ ‘ਚ ਦੇਖੇ ਗਏ 2 ਸ਼ੱਕੀ ਵਿਅਕਤੀ, ਪੁਲਿਸ ਵੱਲੋਂ ਭਾਲ ਜਾਰੀ

ਭਾਰਤ-ਪਾਕਿ ਸਰਹੱਦ ‘ਤੇ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਤੋਂ ਬਾਅਦ ਹੁਣ ਐਤਵਾਰ ਦੇਰ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ‘ਚ ਰੇਲਵੇ ਸਟੇਸ਼ਨ ਦੇ ਨਾਲ ਲੱਗਦੀ ਗੁਰੂ ਨਾਨਕ ਨਗਰੀ ਕਾਲੋਨੀ ‘ਚ ਦੋ ਸ਼ੱਕੀ ਵਿਅਕਤੀ ਦੇਖਣ ਨੂੰ ਮਿਲੇ ਹਨ। ਆਸ ਪਾਸ ਦੇ ਇਲਾਕੇ ਵਿਚ ਪੁਲਿਸ ਫੋਰਸ ਤਾਇਨਾਤ ਹਨ। ਉਨ੍ਹਾਂ ਵੱਲੋਂ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : ਸ਼ਤਰੂਘਨ ਸਿਨਹਾ ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ, ਬੇਟੇ ਲਵ ਨੇ ਦੱਸਿਆ ਇਹ ਕਾਰਨ || Latest News

ਜਾਣਕਾਰੀ ਅਨੁਸਾਰ ਰਾਤ ਕਰੀਬ 9.30 ਵਜੇ ਜਦੋਂ ਘਰ ਦਾ ਪਾਲਤੂ ਕੁੱਤਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਦੇ ਪਿੱਛੇ ਗਲੀ ‘ਚ ਲਗਾਤਾਰ ਭੌਂਕਣ ਲੱਗਾ ਤਾਂ ਉਕਤ ਔਰਤ ਨੇ ਫਾਟਕ ਨੇੜੇ ਘਰ ਦੇ ਅੰਦਰੋਂ ਆ ਕੇ ਦੋ ਨਕਾਬਪੋਸ਼ ਵਿਅਕਤੀਆਂ ਨੂੰ ਗਲੀ ‘ਚੋਂ ਲੰਘਦੇ ਦੇਖਿਆ। ਮਹਿਲਾ ਆਸ਼ਾ ਕੁਮਾਰੀ ਨੇ ਦੱਸਿਆ ਕਿ ਦੋਵਾਂ ਸ਼ੱਕੀਆਂ ਨੇ ਆਪਣੇ ਮੂੰਹ ਕਾਲੇ ਕੱਪੜਿਆਂ ਨਾਲ ਢੱਕੇ ਹੋਏ ਸਨ ਅਤੇ ਪਿੱਠ ‘ਤੇ ਬੈਗ ਲਟਕਾਏ ਹੋਏ ਸਨ।

ਉਹ ਦੋਵੇਂ ਉਸਦੇ ਘਰ ਦੇ ਕੋਲ ਗਲੀ ਵਿੱਚ ਅੱਗੇ ਵਧੇ। ਉਸ ਦਾ ਘਰ ਗਲੀ ਦੇ ਸਿਰੇ ‘ਤੇ ਹੈ ਅਤੇ ਇਸ ਦੇ ਸਾਹਮਣੇ ਵਾਲੀ ਖਾਲੀ ਜ਼ਮੀਨ ‘ਤੇ ਪਲੇਟਫਾਰਮ ਦੀ ਕੰਧ ਤੱਕ ਝਾੜੀਆਂ ਉੱਗੀਆਂ ਹੋਈਆਂ ਹਨ। ਦੋਵੇਂ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਔਰਤ ਡਰ ਗਈ ਅਤੇ ਘਰ ਦੇ ਗੇਟ ਦੇ ਪਿੱਛੇ ਲੁਕ ਗਈ। ਕੁਝ ਸਮੇਂ ਬਾਅਦ ਉਸ ਨੇ ਇਸ ਬਾਰੇ ਗੁਆਂਢੀਆਂ ਨੂੰ ਦੱਸਿਆ। ਜਿਸ ਤੋਂ ਬਾਅਦ ਇਸਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਮੈਚ ਦੌਰਾਨ ਨੌਜਵਾਨ ਲਗਾ ਰਹੇ ਸਨ ਸੱਟਾ, ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ ॥ Punjab News ॥ Latest News

ਸੂਚਨਾ ਮਿਲਦੇ ਹੀ ਐਸਪੀ ਬਲਵਿੰਦਰ ਸਿੰਘ ਅਤੇ ਡੀਐਸਪੀ ਹੈੱਡ ਕੁਆਟਰ ਸੁਖਰਾਜ ਸਿੰਘ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਵੀ ਚਲਾਈ। ਪਰ ਰਾਤ ਨੂੰ ਹਨੇਰਾ ਹੋਣ ਕਾਰਨ ਕੋਈ ਸਫਲਤਾ ਨਹੀਂ ਮਿਲੀ। ਗੁਰੂ ਨਾਨਕ ਨਗਰੀ ਦੇ ਲੋਕਾਂ ਨੇ ਦੱਸਿਆ ਕਿ ਜਿਸ ਗਲੀ ਵਿੱਚ ਸ਼ੱਕੀ ਵਿਅਕਤੀ ਨਜ਼ਰ ਆਉਂਦੇ ਹਨ, ਉਥੇ ਰਾਤ ਸਮੇਂ ਗਲੀ ਦੇ ਲੋਕਾਂ ਤੋਂ ਇਲਾਵਾ ਕਿਸੇ ਦੀ ਵੀ ਕੋਈ ਹਲਚਲ ਨਹੀਂ ਹੁੰਦੀ।

ਇਹ ਵੀ ਪੜ੍ਹੋ : ਬ੍ਰੈਸਟ ਕੈਂਸਰ ਦੀ ਜਾਣਕਾਰੀ ਦੇਣ ਤੋਂ ਬਾਅਦ ਹਿਨਾ ਖਾਨ ਨੇ ਸ਼ੇਅਰ ਕੀਤੀ ਆਪਣੀ ਪਹਿਲੀ ਪੋਸਟ || Latest News

ਅਜਿਹੇ ‘ਚ ਸ਼ੱਕੀ ਲੋਕਾਂ ਦੀ ਹਰਕਤ ਨੂੰ ਦੇਖ ਕੇ ਇਲਾਕੇ ਦੇ ਲੋਕ ਵੀ ਡਰੇ ਹੋਏ ਹਨ। ਜੀਆਰਪੀ ਚੌਕੀ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਅਤੇ ਰੇਲਵੇ ਕਰਾਸਿੰਗ ਸਮੇਤ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਦੱਸ ਦਈਏ ਕਿ 27 ਜੁਲਾਈ 2015 ਨੂੰ ਦੀਨਾਨਗਰ ‘ਚ ਵੀ ਆਤਮਘਾਤੀ ਅੱਤਵਾਦੀ ਹਮਲਾ ਹੋਇਆ ਸੀ।

 

CM ਅਰਵਿੰਦ ਕੇਜਰੀਵਾਲ ਪਹੁੰਚੇ ਹਾਈਕੋਰਟ, ਗ੍ਰਿਫ਼ਤਾਰੀ ਤੇ ਰਿਮਾਂਡ ਖਿਲਾਫ਼ ਦਾਇਰ ਕੀਤੀ ਪਟੀਸ਼ਨ ॥ Today News

0

CM ਅਰਵਿੰਦ ਕੇਜਰੀਵਾਲ ਪਹੁੰਚੇ ਹਾਈਕੋਰਟ, ਗ੍ਰਿਫ਼ਤਾਰੀ ਤੇ ਰਿਮਾਂਡ ਖਿਲਾਫ਼ ਦਾਇਰ ਕੀਤੀ ਪਟੀਸ਼ਨ

ਦਿੱਲੀ ਸ਼.ਰਾਬ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ CM ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ । ਦਿੱਲੀ ਸ਼.ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਦੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ । ਦੱਸ ਦੇਈਏ ਕਿ ਹਾਲ ਹੀ ਵਿੱਚ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ:BCCI ਟੀਮ ਇੰਡੀਆ ਨੂੰ ਦੇਵੇਗਾ 125 ਕਰੋੜ ਰੁਪਏ, ਜੈ ਸ਼ਾਹ ਨੇ ਕੀਤਾ ਐਲਾਨ ॥ Latest News

ਅਰਵਿੰਦ ਕੇਜਰੀਵਾਲ ਨੇ ਆਪਣੀ ਪਟੀਸ਼ਨ ਵਿੱਚ ਸੀਬੀਆਈ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ । ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਇੱਕ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜਿਆ ਗਿਆ ਸੀ । ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: ਸ਼ਤਰੂਘਨ ਸਿਨਹਾ ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ, ਬੇਟੇ ਲਵ ਨੇ ਦੱਸਿਆ ਇਹ ਕਾਰਨ || Latest News

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼.ਰਾਬ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸ਼ਨੀਵਾਰ ਨੂੰ ਰਾਊਜ਼ ਐਵੇਨਿਊ ਅਦਾਲਤ ਨੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ । ਅਰਵਿੰਦ ਕੇਜਰੀਵਾਲ ਨੂੰ CBI ਨੇ ਤਿੰਨ ਦਿਨਾਂ ਦੀ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਸੀ । ਸੀਬੀਆਈ ਨੇ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜਣ ਦੀ ਬੇਨਤੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿਰਾਸਤ “ਜਾਂਚ ਅਤੇ ਨਿਆਂ ਦੇ ਹਿੱਤ ਵਿੱਚ” ਜ਼ਰੂਰੀ ਹੈ।

ਪੰਜਾਬ ‘ਚ ਟੋਲ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ , HC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ || Punjab News

0
The case of toll closure in Punjab reached the High Court, HC issued a notice to the Punjab government

ਪੰਜਾਬ ‘ਚ ਟੋਲ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ , HC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਕਿਸਾਨਾਂ ਵੱਲੋਂ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। NHAI ( ਰਾਸ਼ਟਰੀ ਰਾਜ ਮਾਰਗ ਅਥਾਰਟੀ ) ਨੇ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ। ਜਿਸ ‘ਚ NHAI ਨੇ ਕਿਹਾ ਕਿ 4 ਟੋਲ ਬੰਦ ਕੀਤੇ ਗਏ ਹਨ। ਜਿਸ ਤੋਂ ਬਾਅਦ NHAI ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਚਾਰ ਟੋਲ ਪਲਾਜ਼ਾ ਬੰਦ ਕਰਨ ਦੇ ਖਿਲਾਫ ਕੀਤੀ ਪਟੀਸ਼ਨ ਦਾਇਰ

ਦਰਅਸਲ , NHAI ਨੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਸਣੇ ਚਾਰ ਟੋਲ ਪਲਾਜ਼ਾ ਬੰਦ ਕਰਨ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ | NHAI ਨੇ ਆਪਣੀ ਪਟੀਸ਼ਨ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਕਿਹਾ ਕਿ ਵਾਰ ਵਾਰ ਟੋਲ ਪਲਾਜ਼ਾ ’ਤੇ ਕਬਜ਼ਾ ਕਰਕੇ ਬੰਦ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦੇ ਮੰਤਰੀ ਵੀ ਇਸ ਪ੍ਰਦਰਸ਼ਨ ’ਚ ਸ਼ਾਮਲ ਹਨ। ਇਸ ਤਰ੍ਹਾਂ ਟੋਲ ਬੰਦ ਕਰਕੇ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਬਲਕਿ ਇਸ ਨਾਲ ਖਜ਼ਾਨੇ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 10 ਜੁਲਾਈ ਨੂੰ ਹੋਵੇਗੀ।

113 ਕਰੋੜ ਦਾ ਹੋ ਰਿਹਾ ਨੁਕਸਾਨ

NHAI ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਟੋਲ ’ਤੇ ਟ੍ਰੈਕਟਰ-ਟਰਾਲੀ ਪਹਿਲਾਂ ਹੀ ਮੁਫਤ ਹਨ ਇਸਦੇ ਬਾਵਜੁਦ ਇਸ ਨੂੰ ਮੁੱਦਾ ਬਣਾਇਆ ਗਿਆ ਹੈ। NHAI ਨੇ ਕਿਹਾ ਕਿ ਉਨ੍ਹਾਂ ਨੂੰ ਇਸ ਨਾਲ 113 ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪ੍ਰਦਰਸ਼ਨਕਾਰੀਆਂ ਦੁਆਰਾ ਟੋਲ ਬੰਦ ਕੀਤੇ ਜਾਣ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਸ਼ਤਰੂਘਨ ਸਿਨਹਾ ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ, ਬੇਟੇ ਲਵ ਨੇ ਦੱਸਿਆ ਇਹ ਕਾਰਨ

ਲੰਬੇ ਸਮੇਂ ਤੋਂ ਵਧੇ ਹੋਏ ਟੋਲ ਰੇਟਾਂ ਦੇ ਚੱਲਦੇ ਲਗਾਇਆ ਹੋਇਆ ਧਰਨਾ

ਧਿਆਨਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਵਧੇ ਹੋਏ ਟੋਲ ਰੇਟਾਂ ਦੇ ਚੱਲਦੇ ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਲਗਾਇਆ ਹੋਇਆ ਹੈ। ਜਿਸ ਤੋਂ ਬਾਅਦ ਬੀਤੇ ਦਿਨ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ’ਤੇ ਪੱਕਾ ਤਾਲਾ ਲਗਾ ਦਿੱਤਾ ਹੈ। ਜਿਸ ਤੋਂ ਬਾਅਦ ਲੋਕ ਫ੍ਰੀ ’ਚ ਟੋਲ ਪਲਾਜ਼ਾ ਚੋਂ ਲੰਘ ਰਹੇ ਹਨ। ਪ੍ਰਦਰਸਨਕਾਰੀਆਂ ਵੱਲੋਂ ਜਿਹੜੇ ਟੋਲ ਬੰਦ ਕੀਤੇ ਗਏ ਹਨ ਉਨ੍ਹਾਂ ’ਚ ਲਾਡੋਵਾਲ ਸਣੇ ਅੰਮ੍ਰਿਤਸਰ ਦਾ ਉਸਮਾ, ਜਲੰਧਰ ਦਾ ਚੱਕ ਬਾਹਮਣੀਆਂ ਟੌਲ ਪਲਾਜ਼ਾ ਅਤੇ ਅੰਬਾਲਾ ਦਾ ਘੱਗਰ ਟੋਲ ਸ਼ਾਮਲ ਹੈ।

 

 

BCCI ਟੀਮ ਇੰਡੀਆ ਨੂੰ ਦੇਵੇਗਾ 125 ਕਰੋੜ ਰੁਪਏ, ਜੈ ਸ਼ਾਹ ਨੇ ਕੀਤਾ ਐਲਾਨ ॥ Latest News

0

BCCI ਟੀਮ ਇੰਡੀਆ ਨੂੰ ਦੇਵੇਗਾ 125 ਕਰੋੜ ਰੁਪਏ, ਜੈ ਸ਼ਾਹ ਨੇ ਕੀਤਾ ਐਲਾਨ

T-20 ਵਿਸ਼ਵ ਕੱਪ 2024 ਵਿੱਚ ਭਾਰਤੀ ਟੀਮ ਨੇ ਇਤਿਹਾਸ ਰਚਦੇ ਹੋਏ ਦੂਜੀ ਵਾਰ ਖਿਤਾਬ ਆਪਣੇ ਨਾਮ ਕਰ ਲਿਆ ਹੈ। ਫਾਈਨਲ ਵਿੱਚ ਦੱਖਣੀ ਅਫਰੀਕਾ ਦੇ ਖਿਲਾਫ਼ ਭਾਰਤ ਨੇ 7 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਜਿੱਤ ਦੇ ਬਾਅਦ ਹੁਣ BCCI ਨੇ ਭਾਰਤੀ ਟੀਮ ਲਈ ਵੱਡਾ ਐਲਾਨ ਕੀਤਾ ਹੈ। ਜੈ ਸ਼ਾਹ ਨੇ ਦੱਸਿਆ ਕਿ ਹੁਣ ਭਾਰਤੀ ਟੀਮ ਨੂੰ ਬਤੌਰ ਪ੍ਰਾਈਜ਼ ਮਨੀ 125 ਕਰੋੜ ਰੁਪਏ ਦਿੱਤੇ ਜਾਣਗੇ।

BCCI ਸਕੱਤਰ ਜੈ ਸ਼ਾਹ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਏ T20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਦੇ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ। ਨਾਲ ਹੀ ਉਨ੍ਹਾਂ ਨੇ ਬਤੌਰ ਇਨਾਮ ਰਾਸ਼ੀ ਭਾਰਤੀ ਟੀਮ ਦੇ ਲਈ 125 ਕਰੋੜ ਰੁਪਏ ਦਾ ਐਲਾਨ ਵੀ ਕੀਤਾ।

ਇਸ ਇਤਿਹਾਸਿਕ ਉਪਲਬਧੀ ਦੇ ਲਈ ਜੈ ਸ਼ਾਹ ਨੇ ਸਾਰੇ ਖਿਡਾਰੀਆਂ, ਕੋਚਾਂ ਤੇ ਸਹਿਯੋਗੀ ਸਟਾਫ਼ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਨੇ ਇਸ ਪੂਰੇ ਟੀ-20 ਵਿਸ਼ਵ ਕੱਪ ਸੀਜ਼ਨ ਵਿੱਚ ਸ਼ਾਨਦਾਰ ਖੇਡ ਦਿਖਾਈ। ਨਾਲ ਹੀ ਮਜ਼ਬੂਤ ਇਰਾਦੇ ਤੇ ਖੇਡ ਭਾਵਨਾ ਦਾ ਵੀ ਪ੍ਰਦਰਸ਼ਨ ਕੀਤਾ ਹੈ।

ਇਹ ਵੀ ਪੜ੍ਹੋ: ਮੈਚ ਦੌਰਾਨ ਨੌਜਵਾਨ ਲਗਾ ਰਹੇ ਸਨ ਸੱਟਾ, ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ ॥ Punjab News ॥ Latest News

ਜੈ ਸ਼ਾਹ ਨੇ ਪੋਸਟ ਵਿੱਚ ਲਿਖਿਆ, “ਟੀ-20 ਵਿਸ਼ਵ ਕੱਪ 2024 ਖਿਤਾਬ ਜਿੱਤਣ ਦੇ ਬਾਅਦ ਭਾਰਤੀ ਟੀਮ ਦੇ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਟੀਮ ਨੇ ਪੂਰੇ ਟੂਰਨਾਮੈਂਟ ਵਿੱਚ ਮਜ਼ਬੂਤ ਇਰਾਦੇ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ਦੇ ਲਈ ਸਾਰੇ ਖਿਡਾਰੀਆਂ, ਕੋਚ ਤੇ ਸਹਿਯੋਗੀ ਸਟਾਫ ਨੂੰ ਵਧਾਈ।”

ਦੱਸ ਦੇਈਏ ਕਿ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਇਸ ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਕੋਈ ਵਿਸ਼ਵ ਕੱਪ ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਸ਼ਨੀਵਾਰ ਨੂੰ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਮਾਤ ਦਿੱਤੀ।

ਇਸ ਜਿੱਤ ਦੇ ਨਾਲ ਹੀ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰਾ ਮੌਕਾ ਦਿੱਤਾ। ਦੱਸ ਦੇਈਏ ਕਿ ਭਾਰਤੀ ਟੀਮ ਨੇ ਦੋ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ। ਜਦਕਿ ਦੋ ਵਾਰ ਹੀ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਟੀਮ ਨੇ ਪਿਛਲਾ ਵਿਸ਼ਵ ਕੱਪ 2011 ਵਿੱਚ ਜਿੱਤਿਆ ਸੀ। ਹੁਣ 13 ਸਾਲਾਂ ਬਾਅਦ ਕੋਈ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਹੈ।

ਸ਼ਤਰੂਘਨ ਸਿਨਹਾ ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ, ਬੇਟੇ ਲਵ ਨੇ ਦੱਸਿਆ ਇਹ ਕਾਰਨ || Latest News

0
Shatrughan Sinha admitted to the hospital for the last 5 days, son Love told this reason

ਸ਼ਤਰੂਘਨ ਸਿਨਹਾ ਪਿਛਲੇ 5 ਦਿਨਾਂ ਤੋਂ ਹਸਪਤਾਲ ‘ਚ ਦਾਖਲ, ਬੇਟੇ ਲਵ ਨੇ ਦੱਸਿਆ ਇਹ ਕਾਰਨ

ਪਿਛਲੇ ਕੁਝ ਦਿਨਾਂ ਤੋਂ ਸ਼ਤਰੂਘਨ ਸਿਨਹਾ ਮੁੰਬਈ ਦੇ ਕੋਕਿਲਾਬੇਨ ਅੰਬਾਨੀ ਹਸਪਤਾਲ ਵਿੱਚ ਦਾਖਲ ਹਨ। ਇੱਕ ਸੂਤਰ ਨੇ ਦੱਸਿਆ ਕਿ ਸ਼ਤਰੂਘਨ ਸਿਨਹਾ ਜੁਹੂ ਵਿੱਚ ਆਪਣੇ ਬੰਗਲੇ ਦੇ ਇੱਕ ਕਮਰੇ ਵਿੱਚ ਸੋਫੇ ਤੋਂ ਉੱਠਦੇ ਸਮੇਂ ਡਿੱਗ ਗਏ ਸਨ ਅਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਅਤੇ ਦਰਦ ਹੋਇਆ ਸੀ। ਜਿਸ ਤੋਂ ਦੋ ਦਿਨਾਂ ਬਾਅਦ ਜਦੋਂ ਉਨ੍ਹਾਂ ਨੇ ਦਰਦ ਮਹਿਸੂਸ ਕੀਤਾ ਤਾਂ ਉਨ੍ਹਾਂ ਨੂੰ ਚੈੱਕਅਪ ਲਈ ਹਸਪਤਾਲ ਲਿਜਾਇਆ ਗਿਆ।

ਉਨ੍ਹਾਂ ਦੇ ਪਿਤਾ ਨੂੰ ਸੀ ਵਾਇਰਲ ਬੁਖਾਰ

ਇਹ ਚਰਚਾ ਚੱਲ ਰਹੀ ਹੈ ਕਿ ਸ਼ਤਰੂਘਨ ਸਿਨਹਾ ਦੀ ਹਸਪਤਾਲ ‘ਚ ਮਾਮੂਲੀ ਸਰਜਰੀ ਹੋਈ ਹੈ। ਜਿਸ ਤੋਂ ਬਾਅਦ ਸੂਤਰ ਨੇ ਸ਼ਤਰੂਘਨ ਸਿਨਹਾ ਦੀ ਸਰਜਰੀ ਦੀਆਂ ਖਬਰਾਂ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ। ਇਸ ਦੌਰਾਨ ਸ਼ਤਰੂਘਨ ਸਿਨਹਾ ਦੇ ਬੇਟੇ ਲਵ ਸਿਨਹਾ ਨੇ ‘ਕਿਹਾ ਆਪਣੇ ਪਿਤਾ ਦੀ ਸਿਹਤ ਸਬੰਧੀ ਸਾਰੀਆਂ ਅਟਕਲਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਵਾਇਰਲ ਬੁਖਾਰ ਸੀ ਅਤੇ ਅਜਿਹੀ ਸਥਿਤੀ ‘ਚ ਸਾਨੂੰ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ ਸੀ ਹੋਰ ਸਾਰੇ ਤਰ੍ਹਾਂ ਦੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ। ਲਵ ਨੇ ਦੱਸਿਆ ਕਿ ਪਾਪਾ ਦਾ ਰੁਟੀਨ ਅਤੇ ਪੂਰੇ ਸਰੀਰ ਦਾ ਚੈਕਅੱਪ ਕੀਤਾ ਗਿਆ ਹੈ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਵੀ ਦਿੱਤੀ ਹੈ। ਲਵ ਨੇ ਕਿਹਾ ਕਿ ਪਾਪਾ ਹੁਣ ਠੀਕ ਹਨ ਅਤੇ ਕੱਲ੍ਹ ਤੱਕ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਬ੍ਰੈਸਟ ਕੈਂਸਰ ਦੀ ਜਾਣਕਾਰੀ ਦੇਣ ਤੋਂ ਬਾਅਦ ਹਿਨਾ ਖਾਨ ਨੇ ਸ਼ੇਅਰ ਕੀਤੀ ਆਪਣੀ ਪਹਿਲੀ ਪੋਸਟ

ਆਖਰੀ ਵਾਰ ਧੀ ਸੋਨਾਕਸ਼ੀ ਦੇ ਵਿਆਹ ਸਮਾਰੋਹ ‘ਚ ਦੇਖਿਆ ਗਿਆ

ਦੱਸ ਦੇਈਏ ਕਿ ਸ਼ਤਰੂਘਨ ਸਿਨਹਾ ਨੂੰ ਆਖਰੀ ਵਾਰ 23 ਜਨਵਰੀ ਨੂੰ ਆਪਣੀ ਧੀ ਸੋਨਾਕਸ਼ੀ ਦੇ ਰਜਿਸਟਰਡ ਵਿਆਹ ਸਮਾਰੋਹ ਅਤੇ ਰਿਸੈਪਸ਼ਨ ਪਾਰਟੀ ਵਿੱਚ ਦੇਖਿਆ ਗਿਆ ਸੀ। ਜਿਸ ਤੋਂ ਬਾਅਦ 27 ਜੂਨ ਨੂੰ ਸ਼ਤਰੂਘਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਸ਼ਤਰੂਘਨ ਸਿਨਹਾ ਨੇ ਕੱਲ੍ਹ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੈਚ ਆਪਣੇ ਕੁਝ ਕਰੀਬੀ ਦੋਸਤਾਂ ਅਤੇ ਦੋਸਤਾਂ ਨਾਲ ਹਸਪਤਾਲ ਵਿੱਚ ਹੀ ਦੇਖਿਆ ਅਤੇ ਜਿੱਤ ਦਾ ਜਸ਼ਨ ਮਨਾਇਆ।

 

 

 

ਮੈਚ ਦੌਰਾਨ ਨੌਜਵਾਨ ਲਗਾ ਰਹੇ ਸਨ ਸੱਟਾ, ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ ॥ Punjab News ॥ Latest News

0

ਮੈਚ ਦੌਰਾਨ ਨੌਜਵਾਨ ਲਗਾ ਰਹੇ ਸਨ ਸੱਟਾ, ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ

ਲੁਧਿਆਣਾ ‘ਚ T-20 ਵਿਸ਼ਵ ਕੱਪ ਦੌਰਾਨ ਜਦੋਂ ਲੋਕ ਮੈਚ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ ਤਾਂ ਕੁਝ ਲੋਕ ਮੈਚ ਦੀ ਜਿੱਤ ਜਾਂ ਹਾਰ ‘ਤੇ ਸੱਟਾ ਲਗਾ ਰਹੇ ਸਨ। ਪੁਲਿਸ ਨੇ ਘਰ ’ਤੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਲੱਖਾਂ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਦੇ ਇੱਕ ਘਰ ‘ਚ ਸੱਟਾ ਚੱਲ ਰਿਹਾ ਸੀ।

ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਸ਼ਹਿਰ ਵਿੱਚ ਕੁਝ ਲੋਕ ਮੈਚ ਦੀ ਜਿੱਤ ਜਾਂ ਹਾਰ ’ਤੇ ਸੱਟਾ ਲਗਾ ਰਹੇ ਸਨ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਇਲਾਕੇ ‘ਚ ਇੱਕ ਘਰ ‘ਚ ਲੋਕ ਸੱਟਾ ਲਗਾ ਰਹੇ ਹਨ।

ਤਿੰਨ ਵਿਅਕਤੀਆਂ ਨੂੰ ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ

ਸੂਚਨਾ ਮਿਲਣ ’ਤੇ ਥਾਣਾ ਸਿਵਲ ਲਾਈਨ ਦੀ ਐਸਐਚਓ ਅਵਨੀਤ ਕੌਰ ਨੇ ਏਸੀਪੀ ਜਤਿਨ ਬਾਂਸਲ ਦੀ ਅਗਵਾਈ ਹੇਠ ਮਾਡਲ ਟਾਊਨ ਸਥਿਤ ਘਰ ’ਤੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।

ਬ੍ਰੈਸਟ ਕੈਂਸਰ ਦੀ ਜਾਣਕਾਰੀ ਦੇਣ ਤੋਂ ਬਾਅਦ ਹਿਨਾ ਖਾਨ ਨੇ ਸ਼ੇਅਰ ਕੀਤੀ ਆਪਣੀ ਪਹਿਲੀ ਪੋਸਟ || Latest News

0
After giving information about breast cancer, Hina Khan shared her first post

ਬ੍ਰੈਸਟ ਕੈਂਸਰ ਦੀ ਜਾਣਕਾਰੀ ਦੇਣ ਤੋਂ ਬਾਅਦ ਹਿਨਾ ਖਾਨ ਨੇ ਸ਼ੇਅਰ ਕੀਤੀ ਆਪਣੀ ਪਹਿਲੀ ਪੋਸਟ

ਮਸ਼ਹੂਰ ਟੀਵੀ ਅਦਾਕਾਰਾ ਹਿਨਾ ਖਾਨ ਬ੍ਰੈਸਟ ਕੈਂਸਰ ਵਰਗੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਹੈ। ਹਾਲਾਂਕਿ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਦੁਖਦਾਈ ਖਬਰ ਦੱਸਦੇ ਹੋਏ ਕਿਹਾ ਸੀ ਕਿ ਉਹ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਉਸਦੇ ਫੈਨਜ਼ ਵੱਲੋਂ ਉਸਨੂੰ ਹੌਂਸਲਾ ਦਿੱਤਾ ਗਿਆ ਸੀ |

ਅਦਾਕਾਰਾ ਬ੍ਰੈਸਟ ਕੈਂਸਰ ਦੇ ਤੀਜੇ ਪੜਾਅ ‘ਚ

ਹਾਲ ਹੀ ‘ਚ ਹਿਨਾ ਖਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਬੀਮਾਰੀ ਬਾਰੇ ਦੱਸ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਅਦਾਕਾਰਾ ਬ੍ਰੈਸਟ ਕੈਂਸਰ ਦੇ ਤੀਜੇ ਪੜਾਅ ‘ਚ ਹੈ। ਪਰ ਇਸ ਦੌਰਾਨ ਅਦਾਕਾਰਾ ਕਾਫੀ ਹਿੰਮਤ ਦਿਖਾਉਂਦੀ ਨਜ਼ਰ ਆ ਰਹੀ ਹੈ | ਹੁਣ ਅਦਾਕਾਰਾ ਨੇ ਆਪਣੀ ਬੀਮਾਰੀ ਨੂੰ ਲੈ ਕੇ ਇਕ ਵਾਰ ਫਿਰ ਕੁਝ ਖਾਸ ਕਿਹਾ ਹੈ। ਬ੍ਰੈਸਟ ਕੈਂਸਰ ਵਰਗੀ ਭਿਆਨਕ ਬੀਮਾਰੀ ‘ਚ ਵੀ ਹਿਨਾ ਖਾਨ ਦਾ ਹੌਂਸਲਾ ਘੱਟ ਨਹੀਂ ਹੋਇਆ ਹੈ। ਗੰਭੀਰ ਬੀਮਾਰੀ ਦਾ ਸ਼ਿਕਾਰ ਹੋਣ ਦੇ ਬਾਵਜੂਦ ਉਹ ਬਹੁਤ ਮਜ਼ਬੂਤ ​​ਹੈ। ਉਸ ਨੇ ਹੁਣ ਕਿਹਾ ਹੈ ਕਿ ਉਹ ਇਸ ਬੀਮਾਰੀ ‘ਤੇ ਕਾਬੂ ਪਾ ਲਵੇਗੀ। ਇਹ ਸਮਾਂ ਵੀ ਲੰਘ ਜਾਵੇਗਾ। ਅਦਾਕਾਰਾ ਨੇ ਆਪਣੀ ਇੰਸਟਾ ਸਟੋਰੀ ‘ਤੇ ਲਿਖਿਆ ਹੈ, ‘ਇਹ ਵੀ ਲੰਘ ਜਾਵੇਗਾ।’ ਇਸ ਇੰਸਟਾ ਸਟੋਰੀ ਦੀ ਪਿੱਠਭੂਮੀ ‘ਚ ਰਣਬੀਰ ਕਪੂਰ ਦੀ ਬਲਾਕਬਸਟਰ ਫਿਲਮ ‘ਸੰਜੂ’ ਦਾ ਗੀਤ ‘ਕਰ ਹਰ ਮੈਦਾਨ ਫਤਿਹ’ ਚੱਲ ਰਿਹਾ ਹੈ। ਜਿਸ ਦੇ ਜ਼ਰੀਏ ਅਦਾਕਾਰਾ ਇਹ ਕਹਿਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਆਪਣੀ ਬ੍ਰੈਸਟ ਦੇ ਕੈਂਸਰ ਦੀ ਬਿਮਾਰੀ ਤੋਂ ਜਿੱਤ ਕੇ ਬਾਹਰ ਆਵੇਗੀ। ਉਹ ਇਸ ਬਿਮਾਰੀ ‘ਤੇ ਕਾਬੂ ਪਾ ਲਵੇਗੀ। ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਵਿਸ਼ਵ ਕੱਪ ਜਿੱਤਣ ਮਗਰੋਂ PM ਮੋਦੀ ਦੇ ਵਧਾਈ ਦੇਣ ‘ਤੇ ਰੋਹਿਤ ਸ਼ਰਮਾ ਨੇ ਦਿੱਤਾ ਇਹ ਜਵਾਬ

28 ਜੂਨ ਨੂੰ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਬ੍ਰੈਸਟ ਕੈਂਸਰ ਬਾਰੇ ਦਿੱਤੀ ਸੀ ਜਾਣਕਾਰੀ

ਹਿਨਾ ਨੇ 28 ਜੂਨ ਨੂੰ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਬ੍ਰੈਸਟ ਕੈਂਸਰ ਬਾਰੇ ਜਾਣਕਾਰੀ ਦਿੱਤੀ ਸੀ। ਉਸਨੇ ਲਿਖਿਆ ਸੀ, ‘ਮੈਂ ਸਾਰੀਆਂ ਅਫਵਾਹਾਂ ਨੂੰ ਦੂਰ ਕਰਨਾ ਚਾਹੁੰਦੀ ਹਾਂ। ਮੈਂ ਆਪਣੇ ਪ੍ਰਸ਼ੰਸਕਾਂ ਅਤੇ ਮੈਨੂੰ ਪਿਆਰ ਕਰਨ ਵਾਲੇ ਅਤੇ ਮੇਰੀ ਦੇਖਭਾਲ ਕਰਨ ਵਾਲਿਆਂ ਨੂੰ ਕੁਝ ਮਹੱਤਵਪੂਰਨ ਖਬਰਾਂ ਦੱਸਣਾ ਚਾਹੁੰਦਾ ਹਾਂ ਕਿ ਮੈਨੂੰ ਸਟੇਜ 3 ਬ੍ਰੈਸਟ ਕੈਂਸਰ ਦਾ ਪਤਾ ਲੱਗਾ ਹੈ। ਇਸ ਚੁਣੌਤੀਪੂਰਨ ਬਿਮਾਰੀ ਦੇ ਬਾਵਜੂਦ, ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ। ਮੈਂ ਇਸ ਬਿਮਾਰੀ ਨਾਲ ਲੜਨ ਲਈ ਮਜ਼ਬੂਤ, ਦ੍ਰਿੜ ਅਤੇ ਤਿਆਰ ਹਾਂ। ਮੇਰਾ ਇਲਾਜ ਸ਼ੁਰੂ ਹੋ ਗਿਆ ਹੈ। ਮੈਂ ਇਸ ਨਾਲ ਲੜਨ ਲਈ ਜੋ ਵੀ ਜ਼ਰੂਰੀ ਹੈ, ਕਰਨ ਲਈ ਤਿਆਰ ਹਾਂ। ਦੱਸ ਦਈਏ ਕਿ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਤੋਂ ਹਿਨਾ ਖਾਨ ਨੂੰ ਖਾਸ ਪਛਾਣ ਮਿਲੀ।  ਅਦਾਕਾਰਾ ਨੇ ਕਈ ਸੀਰੀਅਲਾਂ ‘ਚ ਕੈਮਿਓ ਵੀ ਕੀਤਾ ਹੈ।

 

ਨਹਿਰ ‘ਚ ਨਹਾਉਣ ਗਿਆ ਸੀ ਨੌਜਵਾਨ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ॥ Today News ॥ Punjab News

0

ਨਹਿਰ ‘ਚ ਨਹਾਉਣ ਗਿਆ ਸੀ ਨੌਜਵਾਨ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ

ਨਹਿਰਾਂ ਤੇ ਨਹਾਉਣ ਵਾਲੇ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚੋਂ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ। ਤਾਜ਼ਾ ਮਾਮਲਾ ਹੁਣ ਅਜਨਾਲਾ ਦੇ ਰਾਜਾਸਾਂਸੀ ਤੋ ਲੰਘਦੀ ਲਾਹੌਰ ਨਹਿਰ ਬ੍ਰਾਂਚ ਤੋਂ ਸਾਹਮਣੇ ਆਇਆ ਹੈ ਜਿੱਥੇ ਨਹਾਉਣ ਗਏ ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦਾ ਹੱਥ ਛੁੱਟਣ ਤੇ ਪਾਣੀ ਦਾ ਤੇਜ਼ ਵਹਾਅ ਕਾਰਨ ਨਹਿਰ ਵਿੱਚ ਰੁੜ੍ਹ ਗਿਆ। 18 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਨੌਜਵਾਨ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਮਥੁਰਾ ‘ਚ ਡਿੱਗੀ ਪਾਣੀ ਦੀ ਟੈਂਕੀ , 2 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ || Today News

ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦਾ ਇੱਕ ਦਿਨ ਪਹਿਲਾਂ ਹੀ ਜਨਮਦਿਨ ਸੀ ਅਤੇ ਉਹ ਆਪਣੇ ਪੰਜ ਦੋਸਤਾਂ ਦੇ ਨਾਲ ਮਿਲ ਕੇ ਸਵੀਮਿੰਗ ਪੂਲ ਵਿੱਚ ਨਹਾਉਣ ਦੇ ਲਈ ਘਰੋਂ ਕਹਿ ਕੇ ਗਿਆ ਸੀ। ਰਸਤੇ ਵਿੱਚ ਉਨਾਂ ਨਹਿਰ ਵਿੱਚ ਨਹਾਉਣਾ ਸਹੀ ਸਮਝਿਆ। ਇਸ ਦੌਰਾਨ ਜਦੋਂ ਉਹ ਨਹਿਰ ‘ਚ ਨਹਾ ਰਹੇ ਸਨ ਤਾਂ ਪਲਵਿੰਦਰ ਹੱਥ ਛੁੱਟਣ ਕਾਰਨ ਡੁੱਬ ਗਿਆ।

ਪਰਿਵਾਰ ਨੇ ਪ੍ਰਸ਼ਾਸਨ ਤੋਂ ਪੁੱਤ ਦੀ ਭਾਲ ਕਰਨ ਦੀ ਲਗਾਈ ਗੁਹਾਰ

ਇਸ ਮੌਕੇ ਮ੍ਰਿਤਕ ਪਲਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਪਲਵਿੰਦਰ ਸਿੰਘ ਆਪਣੇ ਸਾਥੀਆਂ ਦੇ ਨਾਲ ਘਰੋਂ ਸਵਿੰਗ ਪੋਲ ਤੇ ਨਹਾਉਣ ਗਿਆ ਸੀ ਪਰ ਉਹਨਾਂ ਦੇ ਦੋਸਤਾਂ ਮੁਤਾਬਕ ਉਹ ਨਹਿਰ ਵਿੱਚ ਨਹਾਉਣ ਲੱਗ ਪਏ। ਜਿਸ ਦੌਰਾਨ ਪਲਵਿੰਦਰ ਸਿੰਘ ਨਹਿਰ ਵਿੱਚ ਡੁੱਬ ਗਿਆ ਤੇ ਉਸ ਤੋਂ ਬਾਅਦ 18 ਘੰਟੇ ਬੀਤ ਜਾਣ ਤੋਂ ਉਪਰੰਤ ਵੀ ਉਹ ਨਹੀਂ ਮਿਲਿਆ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਦੀ ਭਾਲ ਕੀਤੀ ਜਾਵੇ ।