Home Blog Page 1510

IMD ਵੱਲੋਂ ਪੰਜਾਬ ‘ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ !॥ Today News ॥ Punjab News

0

IMD ਵੱਲੋਂ ਪੰਜਾਬ ‘ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ !

ਹੁਣ ਮਾਨਸੂਨ ਮਾਝਾ ਅਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ।

ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ । ਅਜਿਹੇ ਵਿੱਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ…

ਦੱਸ ਦੇਈਏ ਕਿ 27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ ‘ਤੇ ਰੁਕਿਆ ਮਾਨਸੂਨ ਅੱਗੇ ਵੱਧ ਗਿਆ ਹੈ। ਮਾਨਸੂਨ ਨੇ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਨੂੰ ਕਵਰ ਕਰ ਲਿਆ ਹੈ । ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਜੇਕਰ ਮਾਨਸੂਨ ਦੀ ਰਫ਼ਤਾਰ ਚੰਗੀ ਰਹੀ ਤਾਂ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ।

ਵਿਸ਼ਵ ਕੱਪ ਜਿੱਤਣ ਮਗਰੋਂ PM ਮੋਦੀ ਦੇ ਵਧਾਈ ਦੇਣ ‘ਤੇ ਰੋਹਿਤ ਸ਼ਰਮਾ ਨੇ ਦਿੱਤਾ ਇਹ ਜਵਾਬ || T-20 World Cup

0
Rohit Sharma gave this answer to PM Modi's congratulations after winning the World Cup

ਵਿਸ਼ਵ ਕੱਪ ਜਿੱਤਣ ਮਗਰੋਂ PM ਮੋਦੀ ਦੇ ਵਧਾਈ ਦੇਣ ‘ਤੇ ਰੋਹਿਤ ਸ਼ਰਮਾ ਨੇ ਦਿੱਤਾ ਇਹ ਜਵਾਬ

ਭਾਰਤੀ ਕ੍ਰਿਕਟ ਟੀਮ ਨੇ T-20 ਵਰਲਡ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ ਅਤੇ ਇਸ ਵੱਡੀ ਜਿੱਤ ਮਗਰੋਂ ਟੀਮ ਇੰਡੀਆ ਨੂੰ ਵਧਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨੇ ਵੀ ਭਾਰਤ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਭਾਰਤ ਦੀ ਜਿੱਤ ਮਗਰੋਂ ਪੀਐੱਮ ਮੋਦੀ ਨੇ ਕਪਤਾਨ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨਾਲ ਫੋਨ ‘ਤੇ ਗੱਲਬਾਤ ਕੀਤੀ ਤੇ ਵਧਾਈ ਦਿੱਤੀ। ਜਿਸ ਤੋਂ ਬਾਅਦ ਭਾਰਤ ਦੇ ਸਫਲ ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਤਰੀਕੇ ਨਾਲ ਜਵਾਬ ਦਿੱਤਾ ਹੈ।

ਭਾਰਤੀ ਕਪਤਾਨ ਨੇ ਐਕਸ ‘ਤੇ ਦਿੱਤਾ ਜਵਾਬ

ਭਾਰਤ ਦੀ ਜਿੱਤ ਮਗਰੋਂ ਪੀਐੱਮ ਮੋਦੀ ਨੇ ਰੋਹਿਤ ਸ਼ਰਮਾ ਨੂੰ ਐਕਸ ‘ਤੇ ਟੈਗ ਕੀਤਾ ਅਤੇ ਲਿਖਿਆ, ਰੋਹਿਤ, ਤੁਸੀਂ ਸ਼ਾਨਦਾਰ ਸ਼ਖਸੀਅਤ ਹੋ ਅਤੇ ਤੁਹਾਡੀ ਬੱਲੇਬਾਜ਼ੀ ਅਤੇ ਕਪਤਾਨੀ ਨੇ ਟੀਮ ਇੰਡੀਆ ਨੂੰ ਇੱਕ ਨਵਾਂ ਆਯਾਮ ਦਿੱਤਾ ਹੈ। ਤੁਹਾਡਾ ਟੀ-20 ਕਰੀਅਰ ਸ਼ਾਨਦਾਰ ਹੈ ਅਤੇ ਹਮੇਸ਼ਾ ਯਾਦ ਰੱਖਿਆ ਜਾਵੇਗਾ। ਹੁਣ ਭਾਰਤੀ ਕਪਤਾਨ ਨੇ ਇਸ ‘ਤੇ ਜਵਾਬ ਦਿੰਦੇ ਹੋਏ ਐਕਸ ‘ਤੇ ਲਿਖਿਆ, ”ਤੁਹਾਡੇ ਪਿਆਰ ਭਰੇ ਸ਼ਬਦਾਂ ਲਈ ਤੁਹਾਡਾ ਬਹੁਤ-ਬਹੁਤ ਧੰਨਵਾਦ ਨਰਿੰਦਰ ਮੋਦੀ ਸਰ। ਭਾਰਤੀ ਟੀਮ ਅਤੇ ਮੈਂ ਵਿਸ਼ਵ ਕੱਪ ਨੂੰ ਘਰ ਲਿਆਉਣ ‘ਤੇ ਬਹੁਤ ਮਾਣ ਮਹਿਸੂਸ ਕਰ ਰਹੇ ਹਾਂ ਅਤੇ ਪ੍ਰਭਾਵਿਤ ਹਾਂ ਕਿ ਇਹ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ।

ਜ਼ਿਕਰਯੋਗ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਬਿਨ੍ਹਾਂ ਕੋਈ ਮੈਚ ਗੁਆਏ ਟੀ-20 ਵਿਸ਼ਵ 2024 ਦਾ ਖਿਤਾਬ ਜਿੱਤਿਆ ਹੈ | ਭਾਰਤ ਨੇ ਫਾਈਨਲ ਸਮੇਤ ਕੁੱਲ 8 ਮੈਚ ਖੇਡੇ ਅਤੇ ਸਾਰਿਆਂ ‘ਚ ਜਿੱਤ ਦਰਜ ਕੀਤੀ। ਆਪਣੀ ਸ਼ਾਨਦਾਰ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਨੇ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ |

ਇਹ ਵੀ ਪੜ੍ਹੋ : ਮਥੁਰਾ ‘ਚ ਡਿੱਗੀ ਪਾਣੀ ਦੀ ਟੈਂਕੀ , 2 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ

ਸੰਨਿਆਸ ਲੈਣ ਦੇ ਫੈਸਲੇ ਦਾ ਸਮਾਂ ਇਸ ਤੋਂ ਵਧੀਆ ਨਹੀਂ ਹੋ ਸਕਦਾ

ਰੋਹਿਤ ਸ਼ਰਮਾ ਨੇ ਕਿਹਾ ਕਿ ਟੀ-20 ਇੰਟਰਨੈਸ਼ਨਲ ‘ਚ ਇਹ ਮੇਰਾ ਆਖਰੀ ਮੈਚ ਸੀ। ਜਦੋਂ ਤੋਂ ਮੈਂ ਇਹ ਫਾਰਮੈਟ ਖੇਡਣਾ ਸ਼ੁਰੂ ਕੀਤਾ, ਮੈਂ ਹਰ ਪਲ ਦਾ ਪੂਰਾ ਆਨੰਦ ਲਿਆ। ਮੈਂ ਵੀ ਆਪਣੇ ਕਰੀਅਰ ਦੀ ਸ਼ੁਰੂਆਤ ਇਸ ਫਾਰਮੈਟ ਵਿੱਚ ਭਾਰਤੀ ਟੀਮ ਨਾਲ ਕੀਤੀ। ਇਸ ਫਾਰਮੈਟ ਤੋਂ ਸੰਨਿਆਸ ਲੈਣ ਦੇ ਫੈਸਲੇ ਦਾ ਸਮਾਂ ਇਸ ਤੋਂ ਵਧੀਆ ਨਹੀਂ ਹੋ ਸਕਦਾ ਸੀ। ਮੈਂ ਕੱਪ ਜਿੱਤਣਾ ਸੀ। ਇਸ ਤੋਂ ਬਾਅਦ ਕ੍ਰਿਕਟਰ ਰਵਿੰਦਰ ਜਡੇਜਾ ਨੇ ਵੀ ਟੀ-20 ਇੰਟਰਨੈਸ਼ਨਲ ਨੂੰ ਅਲਵਿਦਾ ਕਹਿ ਦਿੱਤਾ। ਟਰਾਫੀ ਜਿੱਤਣ ਮੈਗਰੀ ਭਾਰਤੀ ਟੀਮ ਨੇ ਤਿੰਨ ਵੱਡੇ ਸਟਾਰ ਕ੍ਰਿਕਟਰ ਗਵਾ ਦਿੱਤੇ।

 

ਮਥੁਰਾ ‘ਚ ਡਿੱਗੀ ਪਾਣੀ ਦੀ ਟੈਂਕੀ , 2 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ || Today News

0
Water tank fell in Mathura, 2 people died, many injured

ਮਥੁਰਾ ‘ਚ ਡਿੱਗੀ ਪਾਣੀ ਦੀ ਟੈਂਕੀ , 2 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ

ਐਤਵਾਰ ਸ਼ਾਮ ਮਥੁਰਾ ਦੀ ਇੱਕ ਰਿਹਾਇਸ਼ੀ ਕਲੋਨੀ ਵਿੱਚ ਪਾਣੀ ਦੀ ਟੈਂਕੀ ਅਚਾਨਕ ਡਿੱਗ ਗਈ। ਜਿਸ ਕਾਰਨ ਇਸ ਹਾਦਸੇ ਵਿੱਚ ਕਈ ਘਰ ਟੈਂਕੀ ਦੇ ਮਲਬੇ ਦੀ ਲਪੇਟ ਵਿੱਚ ਆ ਗਏ ਅਤੇ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਸ ਘਟਨਾ ਵਿਚ ਘੱਟੋ-ਘੱਟ 6 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਸੂਚਨਾ ਮਿਲਦੇ ਹੀ ਪੁਲਿਸ ਅਤੇ ਰੈਸਕਿਊ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

ਹਾਦਸਾ ਵਾਪਰਨ ਸਮੇਂ ਹੋ ਰਹੀ ਸੀ ਹਲਕੀ ਬਾਰਿਸ਼

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਐਸਏ ਡਿਗਰੀ ਕਾਲਜ ਦੇ ਪਿੱਛੇ ਉੱਤਰ ਪ੍ਰਦੇਸ਼ ਹਾਊਸਿੰਗ ਡਿਵੈਲਪਮੈਂਟ ਕੌਂਸਲ ਦੁਆਰਾ ਵਿਕਸਤ ਕੀਤੀ ਗਈ ਕਲੋਨੀ ਕ੍ਰਿਸ਼ਨਾ ਵਿਹਾਰ ਵਿੱਚ ਸ਼ਾਮ ਕਰੀਬ 6 ਵਜੇ ਵਾਪਰੀ। ਜਦੋਂ ਇਹ ਹਾਦਸਾ ਵਾਪਰਿਆ ਤਾਂ ਹਲਕੀ ਬਾਰਿਸ਼ ਹੋ ਰਹੀ ਸੀ। ਉਨ੍ਹਾਂ ਦੱਸਿਆ ਨੇੜਲੇ ਕਈ ਘਰ ਵੀ ਟੈਂਕੀ ਦੇ ਮਲਬੇ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਉਥੇ ਰਹਿੰਦੇ ਵਸਨੀਕ ਅਤੇ ਗਲੀ ਵਿੱਚ ਖੇਡ ਰਹੇ ਕੁਝ ਬੱਚੇ ਵੀ ਟੈਂਕੀ ਅਤੇ ਮਕਾਨਾਂ ਦੇ ਮਲਬੇ ਹੇਠਾਂ ਦਬ ਗਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਕਾਰਜ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਹੁਣ ਤੱਕ ਜ਼ਖਮੀਆਂ ਨੂੰ ਮਲਬੇ ‘ਚੋਂ ਬਾਹਰ ਕੱਢ ਲਿਆ ਹੈ, ਜਿਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ

ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਦਾਖ਼ਲ

ਜ਼ਿਲ੍ਹਾ ਮੈਜਿਸਟਰੇਟ ਸ਼ੈਲੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਇਰਮੈਨ ਅਤੇ ਪੁਲਿਸ ਤੋਂ ਇਲਾਵਾ ਮਾਲ, ਨਗਰ ਨਿਗਮ, ਸਿਹਤ ਵਿਭਾਗ ਆਦਿ ਦੀਆਂ ਟੀਮਾਂ ਮੁਸਤੈਦੀ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ ਅਤੇ ਰਹਿਣ ਦੀ ਸਹੂਲਤ ਪ੍ਰਦਾਨ ਕਰਨ ਲਈ ਕੰਮ ਕਰ ਰਿਹਾ ਹੈ।

 

 

 

 

ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ || Maharashtra News

0
What happened to the family who went on vacation, woman and 4 children drowned in the waterfall

ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ

ਦੇਸ਼ ਵਿੱਚ ਵੱਧਦੀ ਗਰਮੀ ਦੇ ਚੱਲਦਿਆਂ ਲੋਕ ਠੰਡੇ ਅਤੇ ਪਹਾੜੀ ਇਲਾਕਿਆਂ ‘ਚ ਘੁੰਮਣ ਜਾ ਰਹੇ ਹਨ ਤਾਂ ਜੋ ਗਰਮੀ ਤੋਂ ਕੁਝ ਰਾਹਤ ਮਿਲ ਸਕੇ ਪਰੰਤੂ ਅਜਿਹੇ ਵਿੱਚ ਕਈ ਹਾਦਸੇ ਵੀ ਸਾਹਮਣੇ ਆ ਰਹੇ ਹਨ | ਅਜਿਹਾ ਹੀ ਇੱਕ ਹਾਦਸਾ ਮਹਾਰਾਸ਼ਟਰ ਦੇ ਪੁਣੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਲੋਨਾਵਾਲਾ ਹਿੱਲ ਸਟੇਸ਼ਨ ਨੇੜੇ ਵਾਪਰਿਆ ਹੈ | ਜਿੱਥੇ ਕਿ ਇੱਕ ਪਰਿਵਾਰ  ਪਹਾੜੀ ਖੇਤਰ ਵਿੱਚ ਇੱਕ ਝਰਨੇ ਦੇ ਕੋਲ ਮੀਂਹ ਦਾ ਆਨੰਦ ਲੈਣ ਆਇਆ ਸੀ ਪਰੰਤੂ ਉਸ ਨਾਲ ਵੱਡਾ ਭਾਣਾ ਵਾਪਰ ਗਿਆ | ਜਿਸਦੇ ਚੱਲਦਿਆਂ ਝਰਨੇ ‘ਚ ਇੱਕ ਔਰਤ ਅਤੇ ਚਾਰ ਬੱਚਿਆਂ ਸਮੇਤ ਪੰਜ ਲੋਕ ਵਹਿ ਗਏ।

ਦੁਪਹਿਰ 1:30 ਵਜੇ ਦੇ ਕਰੀਬ ਵਾਪਰੀ ਘਟਨਾ

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਦੁਪਹਿਰ 1:30 ਵਜੇ ਦੇ ਕਰੀਬ ਵਾਪਰੀ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਸਥਾਨਕ ਲੋਕਾਂ ਦੀ ਮਦਦ ਨਾਲ ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਪਹਿਲੀਆਂ ਦੋ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਅਤੇ ਬਾਕੀ ਦੀਆਂ ਤਿੰਨ ਲਾਸ਼ਾਂ ਸੋਮਵਾਰ ਸਵੇਰੇ ਬਰਾਮਦ ਕੀਤੀਆਂ ਗਈਆਂ। ਇਸ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਮਹਿਲਾ ਦੀ ਉਮਰ 40 ਅਤੇ ਬੱਚਿਆਂ ਦੀ ਉਮਰ 4 ਅਤੇ 9 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਹ ਸਾਰੇ ਪੁਣੇ ਦੇ ਸਈਅਦ ਨਗਰ ਦੇ ਰਹਿਣ ਵਾਲੇ ਇੱਕ ਹੀ ਪਰਿਵਾਰ ਦੇ ਹਨ।

ਅਚਾਨਕ ਆਇਆ ਪਾਣੀ ਦਾ ਤੇਜ਼ ਵਹਾਅ

ਪੁਣੇ ਪੁਲਿਸ ਮੁਤਾਬਕ ਹਡਪਸਰ ਇਲਾਕੇ ਦੇ ਲਿਆਕਤ ਅੰਸਾਰੀ ਅਤੇ ਯੂਨਸ ਖਾਨ ਆਪਣੇ ਪਰਿਵਾਰ ਦੇ 17-18 ਮੈਂਬਰਾਂ ਨਾਲ ਲੋਨਾਵਾਲਾ ਆਏ ਸਨ। ਝਰਨਾ ਭੂਸ਼ੀ ਡੈਮ ਦੇ ਪਿੱਛੇ ਹੈ। ਇਸ ਦੌਰਾਨ ਅਚਾਨਕ ਪਾਣੀ ਦਾ ਤੇਜ਼ ਵਹਾਅ ਆ ਗਿਆ ਅਤੇ ਤੇਜ਼ ਵਹਾਅ ਦੀ ਲਪੇਟ ‘ਚ 5 ਲੋਕ ਫਸ ਗਏ। ਹਾਲਾਂਕਿ ਕਈ ਲੋਕਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕੇ।

ਇਹ ਵੀ ਪੜ੍ਹੋ : ਸੰਗਰੂਰ ‘ਚ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ‘ਚ ਬੀਕੇਯੂ ਨੇ ਖੁਦ ਕਿਸਾਨ ਨੂੰ ਕੀਤਾ ਪੁਲਿਸ ਹਵਾਲੇ

ਲੋਕਾਂ ਨੂੰ ਲੱਭਣ ਲਈ ਬਚਾਅ ਟੀਮ ਦਾ ਕੰਮ ਜਾਰੀ

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਪੁਣੇ ਦੇ ਲੋਨਾਵਾਲਾ ਖੇਤਰ ਵਿੱਚ ਭੂਸ਼ੀ ਡੈਮ ਦੇ ਬੈਕਵਾਟਰ ਨੇੜੇ ਇੱਕ ਝਰਨੇ ਵਿੱਚ ਇੱਕ ਔਰਤ ਅਤੇ ਦੋ ਬੱਚੇ, ਜਿਨ੍ਹਾਂ ਵਿੱਚ 4 ਅਤੇ 9 ਸਾਲ ਦੀ ਉਮਰ ਸੀ, ਡੁੱਬ ਗਏ। ਪੁਣੇ ਗ੍ਰਾਮੀਣ ਪੁਲਿਸ ਦੇ ਐਸਪੀ ਪੰਕਜ ਦੇਸ਼ਮੁਖ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 12:30 ਵਜੇ ਵਾਪਰੀ ਜਦੋਂ ਇੱਕ ਪਰਿਵਾਰ ਪਿਕਨਿਕ ਲਈ ਝਰਨੇ ਦੇ ਨੇੜੇ ਗਿਆ ਸੀ। ਫਿਲਹਾਲ ਬਚਾਅ ਟੀਮ ਨੇ ਇਨ੍ਹਾਂ ਲੋਕਾਂ ਨੂੰ ਲੱਭਣ ਲਈ ਆਪਣਾ ਕੰਮ ਜਾਰੀ ਰੱਖਿਆ ਹੋਇਆ ਹੈ।

 

ਸੰਗਰੂਰ ‘ਚ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ‘ਚ ਬੀਕੇਯੂ ਨੇ ਖੁਦ ਕਿਸਾਨ ਨੂੰ ਕੀਤਾ ਪੁਲਿਸ ਹਵਾਲੇ || News of Punjab

0
BKU itself handed over the farmer to the police in the case of the beating of the youth in Sangrur

ਸੰਗਰੂਰ ‘ਚ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ‘ਚ ਬੀਕੇਯੂ ਨੇ ਖੁਦ ਕਿਸਾਨ ਨੂੰ ਕੀਤਾ ਪੁਲਿਸ ਹਵਾਲੇ

ਸੰਗਰੂਰ ਵਿੱਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ ਆਗੂਆਂ ਨੇ ਪੁਲਿਸ ਹਵਾਲੇ ਕਰ ਦਿੱਤਾ ਹੈ। ਦਰਅਸਲ , ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਨੌਜਵਾਨਾਂ ਨੂੰ ਕੁੱਟਣ ਦੀ ਵੀਡੀਓ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਖ਼ੁਦ ਉਹਨਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ | ਦੋਵੇਂ ਕਰਮਚਾਰੀ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ ਉਨ੍ਹਾਂ ਦੇ ਕਈ ਫਰੈਕਚਰ ਹਨ।

ਕੁੱਟਮਾਰ ਦਾ ਕੇਸ ਕੀਤਾ ਗਿਆ ਦਰਜ

ਜਿਸਦੇ ਚੱਲਦਿਆਂ ਹੁਣ ਹਰਜੀਤ ਸਿੰਘ ਦੇ ਬਿਆਨਾਂ ’ਤੇ ਕਿਸਾਨ ਆਗੂਆਂ ਮਨਜੀਤ ਅਤੇ ਜਗਤਾਰ ਸਿੰਘ ਲਾਡੀ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 341, 323, 325, 148 ਅਤੇ 149 ਅਤੇ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਤਹਿਤ ਕੁੱਟਮਾਰ ਦਾ ਕੇਸ ਦਰਜ ਕਰ ਲਿਆ ਗਿਆ ਹੈ | ਆਪਣੀ ਸ਼ਿਕਾਇਤ ਵਿੱਚ ਹਰਜੀਤ ਸਿੰਘ ਨੇ ਕਿਹਾ ਸੀ ਕਿ ਉਸ ਦੀ ਅਤੇ ਅਮਨ ਦੀ ਕੁੱਟਮਾਰ ਕਰਨ ਸਮੇਂ ਜਾਤੀ ਆਧਾਰਿਤ ਗਾਲੀ ਗਲੋਚ ਵੀ ਕੀਤਾ ਗਿਆ।

ਕਿਸਾਨ ਆਗੂ ਦੀ ਗ੍ਰਿਫ਼ਤਾਰੀ ਦੀ ਹੋਵੇ ਨਿਰਪੱਖ ਜਾਂਚ

ਇਸ ਦੇ ਨਾਲ ਹੀ ਕਿਸਾਨਾਂ ਨੇ ਉਗਰਾਹਾਂ ਵਿੱਚ ਕਿਸਾਨ ਆਗੂ ਦੀ ਗ੍ਰਿਫ਼ਤਾਰੀ ਦੀ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਲਾਡੀ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਹੈ ਅਤੇ ਉਸ ਦਾ ਨਾਂ FIR ਵਿੱਚੋਂ ਹਟਾਇਆ ਜਾਵੇ। ਉਗਰਾਹਾਂ ਨੇ ਦੱਸਿਆ ਕਿ ਉਸ ਨੇ ਮਨਜੀਤ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ, ਤਾਂ ਜੋ ਕੋਈ ਵੀ ਇਸ ਨੂੰ ਮਜ਼ਦੂਰ ਬਨਾਮ ਕਿਸਾਨ ਬਣਾ ਕੇ ਫਾਇਦਾ ਨਾ ਉਠਾ ਸਕੇ। ਉਨ੍ਹਾਂ ਦੱਸਿਆ ਕਿ ਪਹਿਲਾਂ ਨੌਜਵਾਨ ਨੇ ਮਨਜੀਤ ਦੇ ਲੜਕੇ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਮਾਮਲਾ ਵਿਗੜ ਗਿਆ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲੀ ਮਹਿੰਗਾਈ ਤੋਂ ਰਾਹਤ , ਸਸਤਾ ਹੋਇਆ LPG ਸਿਲੰਡਰ

ਮਾਮਲਾ ਵਧਣ ਤੋਂ ਬਾਅਦ ਕਿਸਾਨ ਆਗੂਆਂ ਨੇ ਮਨਜੀਤ ਨੂੰ ਕੀਤਾ ਪੁਲਿਸ ਹਵਾਲੇ

ਮਾਮਲਾ ਵਧਣ ਤੋਂ ਬਾਅਦ ਕਿਸਾਨ ਆਗੂਆਂ ਨੇ ਖੁਦ ਮਨਜੀਤ ਸਿੰਘ ਘਰਾਚੋ ਨੂੰ ਸੰਗਰੂਰ ਦੇ ਡੀਐਸਪੀ ਮਨੋਜ ਗੋਰਸੀ ਦੇ ਹਵਾਲੇ ਕਰ ਦਿੱਤਾ। ਦੋਵੇਂ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹਨ ਅਤੇ ਉਨ੍ਹਾਂ ਦੇ ਕਈ ਫਰੈਕਚਰ ਹਨ। ਬੀਕੇਯੂ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਨਜੀਤ ਅਤੇ ਹੋਰਾਂ ਖ਼ਿਲਾਫ਼ ਦਰਜ FIR ਵਿੱਚੋਂ ਐਸਸੀ/ਐਸਟੀ ਐਕਟ-1989 (ਸੋਧ 2022) ਦੀ ਧਾਰਾ 3 (ਆਈ) (ਐਕਸ) ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

 

 

 

 

 

ਲੋਕਾਂ ਨੂੰ ਮਿਲੀ ਮਹਿੰਗਾਈ ਤੋਂ ਰਾਹਤ , ਸਸਤਾ ਹੋਇਆ LPG ਸਿਲੰਡਰ || Latest News

0
People got relief from inflation, LPG cylinder became cheaper

ਲੋਕਾਂ ਨੂੰ ਮਿਲੀ ਮਹਿੰਗਾਈ ਤੋਂ ਰਾਹਤ , ਸਸਤਾ ਹੋਇਆ LPG ਸਿਲੰਡਰ

ਜੁਲਾਈ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ | ਜਿੱਥੇ ਕਿ ਹੁਣ ਮਹਿੰਗਾਈ ਤੋਂ ਥੋੜੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਦਰਅਸਲ , ਹਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ, ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਕੀਮਤਾਂ ਵਿੱਚ ਬਦਲਾਅ ਹੋ ਸਕਦਾ ਹੈ। LPG ਸਿਲੰਡਰ 31 ਰੁਪਏ ਸਸਤਾ ਹੋ ਗਿਆ |

ਕਿੱਥੇ ਕਿੰਨੀ ਘੱਟ ਹੋਈ ਕੀਮਤ ?

ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1676 ਰੁਪਏ ਤੋਂ ਘੱਟ ਕੇ 1646 ਰੁਪਏ ਹੋ ਗਈ ਹੈ। ਉੱਥੇ ਹੀ ਮੁੰਬਈ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1629 ਰੁਪਏ ਤੋਂ 31 ਰੁਪਏ ਘਟਾ ਕੇ 1598 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 31 ਰੁਪਏ ਘਟ ਕੇ 1756 ਰੁਪਏ ਹੋ ਗਈ ਹੈ। ਚੇਨਈ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 1840.50 ਰੁਪਏ ਦੀ ਬਜਾਏ 1809.50 ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ‘ਚ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹੋਈ ਸ਼ੁਰੂ , ਜਾਣੋ ਕੀ ਹੈ ਆਖਰੀ ਮਿਤੀ ?

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਨਹੀਂ ਹੋਇਆ ਬਦਲਾਅ

ਦੱਸ ਦਈਏ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਨੂੰ ਆਖਰੀ ਵਾਰ 9 ਮਾਰਚ, 2024 ਨੂੰ ਬਦਲਿਆ ਗਿਆ ਸੀ ਅਤੇ ਦਰ 100 ਰੁਪਏ ਘਟਾ ਦਿੱਤੀ ਗਈ ਸੀ। 1 ਜੂਨ 2023 ਨੂੰ ਦਿੱਲੀ ਵਿੱਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1103 ਰੁਪਏ ਸੀ। ਕੰਪਨੀਆਂ ਨੇ 30 ਅਗਸਤ 2023 ਨੂੰ ਇਸ ‘ਚ 200 ਰੁਪਏ ਦੀ ਵੱਡੀ ਕਟੌਤੀ ਦਾ ਐਲਾਨ ਕੀਤਾ ਅਤੇ ਫਿਰ ਕੀਮਤ 903 ਰੁਪਏ ‘ਤੇ ਆ ਗਈ। ਇਸ ਤੋਂ ਬਾਅਦ ਫਿਰ 9 ਮਾਰਚ 2024 ਨੂੰ ਕੰਪਨੀਆਂ ਨੇ ਇਸ ਦੀ ਕੀਮਤ 100 ਰੁਪਏ ਘਟਾ ਦਿੱਤੀ ਸੀ।

 

 

 

ਪੰਜਾਬ ਦੇ ਸਕੂਲਾਂ ‘ਚ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹੋਈ ਸ਼ੁਰੂ , ਜਾਣੋ ਕੀ ਹੈ ਆਖਰੀ ਮਿਤੀ ? || Punjab News

0
Online registration process has started in Punjab schools, know what is the last date?

ਪੰਜਾਬ ਦੇ ਸਕੂਲਾਂ ‘ਚ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹੋਈ ਸ਼ੁਰੂ , ਜਾਣੋ ਕੀ ਹੈ ਆਖਰੀ ਮਿਤੀ ?

ਪੰਜਾਬ ਦੇ ਸਾਰੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਬੋਰਡ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਾਰੀ ਪ੍ਰਕਿਰਿਆ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀ ਕੀਤੀ ਜਾਵੇਗੀ। ਪ੍ਰਕਿਰਿਆ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ | ਲੇਟ ਫੀਸ 500 ਤੋਂ 1500 ਰੁਪਏ ਰੱਖੀ ਗਈ ਹੈ। ਇਸ ਤੋਂ ਬਾਅਦ ਕਿਸੇ ਨੂੰ ਮੌਕਾ ਨਹੀਂ ਮਿਲੇਗਾ। ਇਸ ਦੇ ਨਾਲ ਹੀ ਬਾਅਦ ਵਿੱਚ ਆਉਣ ਵਾਲੀਆਂ ਅਰਜ਼ੀਆਂ ਵੀ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

21 ਅਗਸਤ ਤੱਕ ਜਾਰੀ ਰਹੇਗੀ ਰਜਿਸਟ੍ਰੇਸ਼ਨ

PSEB ਦੁਆਰਾ ਤੈਅ ਕੀਤੇ ਗਏ ਸ਼ਡਿਊਲ ਅਨੁਸਾਰ, ਇਹ ਪ੍ਰਕਿਰਿਆ 9ਵੀਂ ਅਤੇ 11ਵੀਂ ਜਮਾਤਾਂ ਲਈ ਬਿਨਾਂ ਕਿਸੇ ਲੇਟ ਫੀਸ ਦੇ 21 ਅਗਸਤ ਤੱਕ ਜਾਰੀ ਰਹੇਗੀ। 22 ਅਗਸਤ ਤੋਂ 17 ਸਤੰਬਰ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਅਤੇ 18 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਰੱਖੀ ਗਈ ਹੈ।

ਇਸੇ ਤਰ੍ਹਾਂ 10ਵੀਂ ਅਤੇ 12ਵੀਂ ਜਮਾਤ ਲਈ ਰਜਿਸਟ੍ਰੇਸ਼ਨ 4 ਜੁਲਾਈ ਤੋਂ 28 ਅਗਸਤ ਤੱਕ ਬਿਨਾਂ ਲੇਟ ਫੀਸ ਤੋਂ ਕੀਤੀ ਜਾਵੇਗੀ। 29 ਅਗਸਤ ਤੋਂ 17 ਸਤੰਬਰ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਅਤੇ 18 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਰੱਖੀ ਗਈ ਹੈ।

ਇਹ ਵੀ ਪੜ੍ਹੋ : ਅੱਜ ਤੋਂ ਦੇਸ਼ ‘ਚ ਲਾਗੂ ਹੋਣਗੇ ਤਿੰਨ ਨਵੇਂ ਅਪਰਾਧਿਕ ਕਾਨੂੰਨ , ਜਾਣੋ ਕੀ-ਕੀ ਹੋਵੇਗਾ ਬਦਲਾਵ

ਰਜਿਸਟ੍ਰੇਸ਼ਨ ਅਧੂਰੀ ਰਹਿਣ ‘ਤੇ ਪ੍ਰਿੰਸੀਪਲ ਹੋਵੇਗਾ ਜ਼ਿੰਮੇਵਾਰ

PSEB ਅਨੁਸਾਰ ਜੇਕਰ ਕਿਸੇ ਵਿਦਿਆਰਥੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਅਧੂਰੀ ਰਹਿੰਦੀ ਹੈ ਤਾਂ ਇਸ ਲਈ ਸਕੂਲ ਪ੍ਰਿੰਸੀਪਲ ਜ਼ਿੰਮੇਵਾਰ ਹੋਵੇਗਾ। ਇਸ ਲਈ ਸਾਰੇ ਸਕੂਲਾਂ ਨੂੰ ਇਹ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਪੂਰੀ ਕਰਨੀ ਪਵੇਗੀ। ਇਸ ਦੇ ਨਾਲ ਹੀ ਬੋਰਡ ਦੀਆਂ ਟੀਮਾਂ ਵੱਲੋਂ ਇਸ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਪ੍ਰਕਿਰਿਆ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਕਿਉਂਕਿ ਇਸ ਆਧਾਰ ‘ਤੇ ਵਿਦਿਆਰਥੀਆਂ ਦੇ ਇਮਤਿਹਾਨ ਅਤੇ ਹੋਰ ਕੰਮ ਪੂਰੇ ਹੁੰਦੇ ਹਨ।

 

 

 

ਅੱਜ ਤੋਂ ਦੇਸ਼ ‘ਚ ਲਾਗੂ ਹੋਣਗੇ ਤਿੰਨ ਨਵੇਂ ਅਪਰਾਧਿਕ ਕਾਨੂੰਨ , ਜਾਣੋ ਕੀ-ਕੀ ਹੋਵੇਗਾ ਬਦਲਾਵ || latest News

0
Three new criminal laws will be implemented in the country from today, know what will be the changes

ਅੱਜ ਤੋਂ ਦੇਸ਼ ‘ਚ ਲਾਗੂ ਹੋਣਗੇ ਤਿੰਨ ਨਵੇਂ ਅਪਰਾਧਿਕ ਕਾਨੂੰਨ , ਜਾਣੋ ਕੀ-ਕੀ ਹੋਵੇਗਾ ਬਦਲਾਵ

ਅੱਜ ਯਾਨੀ 1 ਜੁਲਾਈ ਤੋਂ ਦੇਸ਼ ਭਰ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋਣ ਜਾ ਰਹੇ ਹਨ ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਵੱਡੇ ਬਦਲਾਅ ਆਉਣਗੇ | ਇੰਡੀਅਨ ਜੁਡੀਸ਼ੀਅਲ ਕੋਡ, ਇੰਡੀਅਨ ਸਿਵਲ ਡਿਫੈਂਸ ਕੋਡ ਅਤੇ ਇੰਡੀਅਨ ਐਵੀਡੈਂਸ ਐਕਟ ਕ੍ਰਮਵਾਰ ਬ੍ਰਿਟਿਸ਼ ਯੁੱਗ ਦੇ ਇੰਡੀਅਨ ਪੀਨਲ ਕੋਡ, ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣਗੇ। ਨਵੇਂ ਕਾਨੂੰਨ ‘ਜ਼ੀਰੋ ਐਫਆਈਆਰ’, ਪੁਲਿਸ ਸ਼ਿਕਾਇਤਾਂ ਦੀ ਆਨਲਾਈਨ ਫਾਈਲਿੰਗ, ‘ਐਸਐਮਐਸ’ (ਮੋਬਾਈਲ ਫ਼ੋਨ ਰਾਹੀਂ ਸ਼ਿਕਾਇਤ ਦਰਜ ਕਰਵਾਉਣਾ) ਅਤੇ ਸਾਰੇ ਘਿਨਾਉਣੇ ਅਪਰਾਧਾਂ ਦੀ ਲਾਜ਼ਮੀ ਵੀਡੀਓਗ੍ਰਾਫੀ ਵਰਗੇ ਉਪਬੰਧਾਂ ਨਾਲ ਇੱਕ ਆਧੁਨਿਕ ਨਿਆਂ ਪ੍ਰਣਾਲੀ ਸਥਾਪਤ ਕਰਨਗੇ |

ਹੁਣ ਹੋਣਗੀਆਂ 358 ਧਾਰਾਵਾਂ

ਇਸ ਦੇ ਨਾਲ ਹੀ ਇੰਡੀਅਨ ਪੈਨਲ ਕੋਡ ਵਿਚ ਪਹਿਲਾਂ 511 ਧਾਰਾਵਾਂ ਸਨ ਤੇ ਹੁਣ 358 ਧਾਰਾਵਾਂ ਹੋਣਗੀਆਂ। ਦਰਅਸਲ , ‘ਓਵਰਲੈਪ’ ਭਾਗਾਂ ਨੂੰ ਆਪਸ ਵਿੱਚ ਮਿਲਾ ਦਿੱਤਾ ਗਿਆ ਹੈ ਅਤੇ ਸਰਲ ਬਣਾਇਆ ਗਿਆ ਹੈ। ਜਿਸ ਕਾਰਨ ਭਾਰਤੀ ਦੰਡਾਵਲੀ ਦੀਆਂ 511 ਧਾਰਾਵਾਂ ਦੇ ਮੁਕਾਬਲੇ ਸਿਰਫ਼ 358 ਧਾਰਾਵਾਂ ਹੀ ਰਹਿ ਜਾਣਗੀਆਂ।

ਜ਼ੀਰੋ FIR ਤਹਿਤ ਮਾਮਲਾ ਹੋਵੇਗਾ ਦਰਜ

ਇਸ ਤੋਂ ਇਲਾਵਾ ਹੁਣ ਜ਼ੀਰੋ FIR ਤਹਿਤ ਕਿਸੇ ਵੀ ਥਾਣੇ ‘ਚ ਮਾਮਲਾ ਦਰਜ ਹੋਵੇਗਾ। ਭਾਵੇਂ ਹੀ ਅਪਰਾਧ ਉਸ ਦੇ ਅਧਿਕਾਰ ਖੇਤਰ ਵਿਚ ਨਹੀਂ ਹੋਇਆ ਹੋਵੇ। ਇਸ ਨਾਲ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਵਿਚ ਹੋਣ ਵਾਲੀ ਦੇਰੀ ਖਤਮ ਹੋਵੇਗੀ ਤੇ ਮਾਮਲਾ ਤੁਰੰਤ ਦਰਜ ਕੀਤਾ ਜਾ ਸਕੇਗਾ।

45 ਦਿਨ ਦੇ ਅੰਦਰ ਆਏਗਾ ਫੈਸਲਾ

ਨਵੇਂ ਕਾਨੂੰਨਾਂ ਤਹਿਤ ਅਪਰਾਧਿਕ ਮਾਮਲਿਆਂ ਵਿਚ ਫੈਸਲਾ ਮੁਕੱਦਮਾ ਪੂਰਾ ਹੋਣ ਦੇ 45 ਦਿਨਾਂ ਦੇ ਅੰਦਰ ਆਏਗਾ ਤੇ ਪਹਿਲੀ ਸੁਣਵਾਈ ਦੇ 60 ਦਿਨ ਦੇ ਅੰਦਰ ਦੋਸ਼ ਤੈਅ ਕੀਤੇ ਜਾਣਗੇ। ਜਬਰ-ਜਨਾਹ ਪੀੜਤਾ ਦਾ ਬਿਆਨ ਕੋਈ ਮਹਿਲਾ ਪੁਲਿਸ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਮੌਜੂਦਗੀ ਵਿਚ ਦਰਜ ਕਰੇਗੀ ਤੇ ਮੈਡੀਕਲ ਰਿਪੋਰਟ 7 ਦਿਨ ਦੇ ਅੰਦਰ ਦੇਣੀ ਹੋਵੇਗੀ। ਇਸ ਦੇ ਨਾਲ ਹੀ ਘਿਨਾਉਣੇ ਅਪਰਾਧਾਂ ਦੀ ਵੀਡੀਓਗ੍ਰਾਫੀ ਲਾਜ਼ਮੀ ਹੋਵੇਗੀ । ਰਾਜਧ੍ਰੋਹ ਨੂੰ ਦੇਸ਼ਧ੍ਰੋਹ ਨਾਲ ਤਬਦੀਲ ਕੀਤਾ ਗਿਆ ਹੈ।

ਨਾਬਾਲਗ ਨਾਲ ਜਬਰ ਜਨਾਹ ਲਈ ਹੋਵੇਗੀ ਮੌਤ ਦੀ ਸਜ਼ਾ

ਦੱਸ ਦਈਏ ਕਿ ਇਸ ਵਾਰ ਮਹਿਲਾਵਾਂ ਤੇ ਬੱਚਿਆਂ ਖਿਲਾਫ ਅਪਰਾਧ ‘ਤੇ ਇਕ ਨਵਾਂ ਅਧਿਆਏ ਜੋੜਿਆ ਗਿਆ ਹੈ। ਜਿਸਦੇ ਤਹਿਤ ਕਿਸੇ ਬੱਚੇ ਨੂੰ ਖਰੀਦਣਾ ਤੇ ਵੇਚਣਾ ਘਿਨਾਉਣਾ ਅਪਰਾਧ ਬਣਾਇਆ ਗਿਆ ਹੈ ਤੇ ਕਿਸੇ ਨਾਬਾਲਗ ਨਾਲ ਜਬਰ ਜਨਾਹ ਲਈ ਮੌਤ ਦੀ ਸਜ਼ਾ ਜਾਂ ਉਮਰ ਕੈਦ ਦੀ ਵਿਵਸਥਾ ਕੀਤੀ ਗਈ ਹੈ।

SMS ਰਾਹੀਂ ਰਿਪੋਰਟ ਕਰਾ ਸਕੋਗੇ ਦਰਜ

ਨਵੇਂ ਕਾਨੂੰਨਾਂ ਤਹਿਤ ਹੁਣ ਕੋਈ ਵੀ ਵਿਅਕਤੀ ਪੁਲਿਸ ਥਾਣੇ ਗਏ ਬਿਨਾਂ ਇਲੈਕਟ੍ਰਾਨਿਕ ਸੰਚਾਰ ਯਾਨੀ SMS ਰਾਹੀਂ ਰਿਪੋਰਟ ਦਰਜ ਕਰਾ ਸਕਦਾ ਹੈ। ਜਿਸ ਨਾਲ ਮਾਮਲਾ ਦਰਜ ਕਰਾਉਣਾ ਹੋਰ ਵੀ ਆਸਾਨ ਤੇ ਤੇਜ ਹੋ ਜਾਵੇਗਾ। ਇਸ ਦੇ ਨਾਲ ਹੀ ਨਵੇਂ ਕਾਨੂੰਨ ਨਾਲ ਜੁੜਿਆ ਇੱਕ ਦਿਲਚਸਪ ਪਹਿਲੂ ਇਹ ਵੀ ਹੈ ਕਿ ਗ੍ਰਿਫਤਾਰੀ ਦੀ ਸੂਰਤ ਵਿਚ ਵਿਅਕਤੀ ਨੂੰ ਆਪਣੀ ਪਸੰਦ ਦੇ ਕਿਸੇ ਵਿਅਕਤੀ ਨੂੰ ਆਪਣੀ ਸਥਿਤੀ ਬਾਰੇ ਸੂਚਿਤ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਨਾਲ ਗ੍ਰਿਫਤਾਰ ਵਿਅਕਤੀ ਨੂੰ ਤੁਰੰਤ ਸਹਿਯੋਗ ਮਿਲ ਸਕੇਗਾ।

2 ਮਹੀਨੇ ਦੇ ਅੰਦਰ ਪੂਰੀ ਹੋਵੇਗੀ ਜਾਂਚ

ਇਸ ਤੋਂ ਇਲਾਵਾ ਨਵੇਂ ਕਾਨੂੰਨਾਂ ਵਿਚ ਮਹਿਲਾਵਾਂ ਤੇ ਬੱਚਿਆਂ ਖਿਲਾਫ ਅਪਰਾਧਾਂ ਦੀ ਜਾਂਚ ਨੂੰ ਪਹਿਲ ਦਿੱਤੀ ਗਈ ਹੈ ਜਿਸ ਨਾਲ ਮਾਮਲਾ ਦਰਜ ਕੀਤੇ ਜਾਣ ਦੇ 2 ਮਹੀਨੇ ਦੇ ਅੰਦਰ ਜਾਂਚ ਪੂਰੀ ਕੀਤੀ ਜਾਵੇਗੀ। ਨਵੇਂ ਕਾਨੂੰਨਾਂ ਅਨੁਸਾਰ ਪੀੜਤਾਂ ਨੂੰ 90 ਦਿਨ ਦੇ ਅੰਦਰ ਆਪਣੇ ਮਾਮਲੇ ਦੀ ਪ੍ਰਗਤੀ ‘ਤੇ ਰੈਗੂਲਰ ਜਾਣਕਾਰੀ ਹਾਸਲ ਕਰਨ ਦਾ ਅਧਿਕਾਰ ਹੋਵੇਗਾ।

ਨਾਲ ਹੀ ਮਹਿਲਾਵਾਂ ਤੇ ਬੱਚਿਆਂ ਦੇ ਨਾਲ ਹੋਣ ਵਾਲੇ ਅਪਰਾਧ ਪੀੜਤਾਂ ਨੂੰ ਸਾਰੇ ਹਸਪਤਾਲਾਂ ਵਿਚ ਫ੍ਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸਮੇਂ ਸਿਰ ਨਿਆਂ ਪ੍ਰਦਾਨ ਕਰਨ ਲਈ, ਅਦਾਲਤਾਂ ਕੇਸ ਦੀ ਸੁਣਵਾਈ ਵਿੱਚ ਬੇਲੋੜੀ ਦੇਰੀ ਤੋਂ ਬਚਣ ਲਈ ਕੇਸ ਦੀ ਸੁਣਵਾਈ ਵੱਧ ਤੋਂ ਵੱਧ ਦੋ ਵਾਰ ਮੁਲਤਵੀ ਕਰ ਸਕਦੀਆਂ ਹਨ।

 

 

 

ਬਠਿੰਡਾ ‘ਚ ਜਲਦ ਹੀ 3 ਹੋਰ ਸੂਰਜੀ ਊਰਜਾ ਪਲਾਂਟ ਕੀਤੇ ਜਾਣਗੇ ਸਥਾਪਤ || Punjab News

0

ਬਠਿੰਡਾ ‘ਚ ਜਲਦ ਹੀ 3 ਹੋਰ ਸੂਰਜੀ ਊਰਜਾ ਪਲਾਂਟ ਕੀਤੇ ਜਾਣਗੇ ਸਥਾਪਤ

ਸੂਰਜੀ ਊਰਜਾ ਨੂੰ ਅਪਣਾ ਕੇ ਖੇਤੀ ਸੈਕਟਰ ਨੂੰ ਕਾਰਬਨ ਮੁਕਤ ਬਣਾਉਣ ਵੱਲ ਇੱਕ ਹੋਰ ਠੋਸ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੂਰਜੀ ਊਰਜਾ ਪਲਾਂਟ ਸਥਾਪਿਤ ਕੀਤੇ ਜਾਣਗੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੇਤੀਬਾੜੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਹਾਲ ਹੀ ਵਿੱਚ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਵਿਖੇ ਸਥਿਤ ਪੀ.ਐਸ.ਪੀ.ਸੀ.ਐਲ. ਨੂੰ ਭੇਜੀ ਜਾਂਦੀ ਹੈ ਅਤੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰੋਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ਇਹ ਵੀ ਪੜ੍ਹੋ : ਖੂਹੀ ਪੁੱਟ ਰਹੇ ਮਜ਼ਦੂਰ ‘ਤੇ ਡਿੱਗੀ ਢਿੱਗ, ਹੋਈ ਮੌ.ਤ || Latest…

ਅਮਨ ਅਰੋੜਾ ਨੇ ਕਿਹਾ ਕਿ 50 ਕਰੋੜ ਰੁਪਏ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਤਿੰਨ ਹੋਰ ਸੂਰਜੀ ਊਰਜਾ ਪ੍ਰੋਜੈਕਟਾਂ ਦੇ ਜੂਨ 2025 ਤੱਕ ਚਾਲੂ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਪੀ.ਐਸ.ਪੀ.ਸੀ.ਐਲ. ਦੇ 66 ਕੇਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਖੇਤੀਬਾੜੀ ਲਈ ਸੂਰਜੀ ਊਰਜਾ ਦੇ ਸੰਕਲਪ ਨੂੰ ਦਰਸਾਉਂਦੇ ਹਨ ਅਤੇ ਪੀ.ਐਸ.ਪੀ.ਸੀ.ਐਲ ਨੂੰ ਬਹੁਤ ਘੱਟ ਲਾਗਤ ‘ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਰਾਜ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਲਈ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. 2.748 ਰੁਪਏ ਪ੍ਰਤੀ ਕਿਲੋਵਾਟ ਘੰਟੇ ਦੀ ਦਰ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ।

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਬਾਰੇ ਦਿੱਤਾ ਵੱਡਾ ਬਿਆਨ || Latest News

0

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਬਾਰੇ ਦਿੱਤਾ ਵੱਡਾ ਬਿਆਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਬਾਰੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜੇਕਰ ਕਿਸੇ ਨੂੰ ਮੈਂਬਰ ਪਾਰਲੀਮੈਂਟ ਜਾਂ ਫਿਰ ਐਮਐਲਏ ਚੁਣਿਆ ਜਾਂਦਾ ਹੈ ਅਤੇ ਉਹ ਜੇਕਰ ਸੰਵਿਧਾਨ ਨੂੰ ਹੀ ਨਹੀਂ ਮੰਨਦਾ ਤਾਂ ਉਸ ਦਾ ਐਮਐਲਏ ਜਾਂ ਐਮਪੀ ਬਣਨ ਦਾ ਕੋਈ ਫਾਇਦਾ ਨਹੀਂ ਹੈ।

ਇਹ ਵੀ ਪੜ੍ਹੋ : T20 WC ‘ਚ ਅਰਸ਼ਦੀਪ ਸਿੰਘ ਨੂੰ ਸਭ ਤੋਂ ਵੱਧ ਵਿਕਟਾਂ ਲੈਣ…

ਉਹਨਾਂ ਕਿਹਾ ਕਿ ਬਸਪਾ ਦੇ ਇੱਕ ਇਸੇ ਤਰ੍ਹਾਂ ਦੇ ਮੈਂਬਰ ਪਾਰਲੀਮੈਂਟ ਨੂੰ ਚੁਣਿਆ ਗਿਆ ਸੀ ਜਿਨਾਂ ‘ਤੇ ਰੇਪ ਦਾ ਮੁਕਦਮਾ ਸੀ ਉਹਨਾਂ ਕਿਹਾ ਕਿ ਉਹ ਕਦੀ ਵੀ ਪਾਰਲੀਮੈਂਟ ਦੇ ਵਿੱਚ ਆਇਆ ਹੀ ਨਹੀਂ ਉਹਨਾਂ ਕਿਹਾ ਕਿ ਉਸ ਦੇ ਕੇਸ ਨਿਕਲਦਾ ਰਿਹਾ।

ਰਵਨੀਤ ਬਿੱਟੂ ਨੇ ਕਿਹਾ ਕਿ ਇਸ ਦੇ ਵਿੱਚ ਲੋਕਾਂ ਨੂੰ ਕੀ ਫਾਇਦਾ ਹੋਇਆ ਜਿਨਾਂ ਨੇ ਉਸ ਨੂੰ ਜਿਤਾ ਕੇ ਭੇਜਿਆ ਹੈ ਉਹਨਾਂ ਕਿਹਾ ਇਸੇ ਤਰ੍ਹਾਂ ਅੰਮ੍ਰਿਤ ਪਾਲ ਹੈ ਜੇਕਰ ਉਹ ਦੇਸ਼ ਨੂੰ ਦੇ ਸੰਵਿਧਾਨ ਨੂੰ ਮੰਨੇਗਾ ਤਾਂ ਹੀ ਉਸ ਦੀ ਗੱਲ ਪਾਰਲੀਮੈਂਟ ਤੋਂ ਬਾਹਰ ਵੀ ਸੁਣੀ ਜਾਏਗੀ ਅਤੇ ਪਾਰਲੀਮੈਂਟ ਦੇ ਅੰਦਰ ਵੀ ਸੁਣੀ ਜਾਏਗੀ ਪਰ ਜੇਕਰ ਉਸਨੇ ਦੇਸ਼ ਨੂੰ ਤੋੜਨ ਦੀ ਗੱਲ ਕਰਨੀ ਹੈ ਤਾਂ ਫਿਰ ਦਿਬੜੂਗੜ੍ਹ ਦੇ ਅੱਗੇ ਕਈ ਹੋਰ ਗੜ ਵੀ ਪਏ ਹਨ।