Home Blog Page 1521

ਆੜੂ ਦੇ ਸੇਵਨ ਨਾਲ ਕਬਜ਼ ਦੀ ਸਮੱਸਿਆ ਤੋਂ ਮਿਲਦੀ ਹੈ ਰਾਹਤ, ਜਾਣੋ ਇਸਦੇ ਹੋਰ ਫਾਇਦੇ Health News

0

ਆੜੂ ਦੇ ਸੇਵਨ ਨਾਲ ਕਬਜ਼ ਦੀ ਸਮੱਸਿਆ ਤੋਂ ਮਿਲਦੀ ਹੈ ਰਾਹਤ, ਜਾਣੋ ਇਸਦੇ ਹੋਰ ਫਾਇਦੇ

ਆੜੂ ‘ਚ ਕਈ ਤਰ੍ਹਾਂ ਦੇ ਵਿਟਾਮਿਨ, ਖਣਿਜ, ਐਂਟੀ-ਆਕਸੀਡੈਂਟ ਤੇ ਹੋਰ ਕਈ ਗੁਣ ਮੌਜੂਦ ਹੁੰਦੇ ਹਨ। ਪੀਲੇ ਅਤੇ ਹਲਕੇ ਗੁਲਾਬੀ ਰੰਗ ਦਾ ਇਹ ਫਲ ਖਾਣ ‘ਚ ਸੁਆਦ ਅਤੇ ਰਸਦਾਰ ਹੁੰਦਾ ਹੈ। ਸਿਰਫ ਸੁਆਦ ਹੀ ਨਹੀਂ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇਸਦੇ ਮੈਡੀਕਲ ਗੁਣ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸਾਡੀ ਰੱਖਿਆ ਕਰਦੇ ਹਨ।

ਅੱਖ, ਚਮੜੀ ਦੇ ਨਾਲ-ਨਾਲ ਇਹ ਵਾਲਾਂ ਲਈ ਵੀ ਬੈਸਟ ਮੰਨਿਆ ਜਾਂਦਾ ਹੈ। ਜੇ ਤੁਸੀਂ ਆੜੂ ਖਾਣਾ ਪਸੰਦ ਨਹੀਂ ਕਰਦੇ ਤਾਂ ਯਕੀਨਣ ਇਸਦੇ ਗੁਣਾਂ ਨੂੰ ਜਾਣ ਕੇ ਅੱਜ ਹੀ ਇਸ ਨੂੰ ਖਾਣਾ ਸ਼ੁਰੂ ਕਰ ਦੇਵੋਗੇ। ਅੱਜ ਅਸੀਂ ਤੁਹਾਨੂੰ ਆੜੂ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ…

ਇਹ ਵੀ ਪੜ੍ਹੋ : ਨਹਿਰ ‘ਚ ਡੁੱਬੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ || Latest News

1. ਬ੍ਰੈਸਟ ਕੈਂਸਰ ਤੋਂ ਬਚਾਅ
ਕੈਂਸਰ ਵਰਗੀ ਗੰਭੀਰ ਬੀਮਾਰੀ ਤੋਂ ਬਚਣ ਲਈ ਆੜੂ ਦੀ ਵਰਤੋਂ ਕਰੋ। ਇਸ ‘ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ, ਜੋ ਬ੍ਰੈਸਟ ਕੈਂਸਰ ਨੂੰ ਵਧਣ ਤੋਂ ਰੋਕਦੇ ਹਨ। ਇਸ ਲਈ ਔਰਤਾਂ ਨੂੰ ਇਸਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

2. ਗਠੀਆ
ਇਸ ‘ਚ ਸੋਜ ਨੂੰ ਘੱਟ ਕਰਨ ਵਾਲੇ ਰੋਗਾਣੂਰੋਧੀ ਤੇ ਐਂਟੀ-ਆਕਸੀਡੈਂਟ ਗੁਣ ਭਰਪੂਰ ਮਾਤਰਾ ‘ਚ ਮੋਜੂਦ ਹੁੰਦੇ ਹਨ। ਗਠੀਆ ਪੀੜਤ ਲੋਕਾਂ ਨੂੰ ਇਸਦੀ ਵਰਤੋਂ ਕਰਨੀ ਚਾਹੀਦੀ ਹੈ।

3. ਕਬਜ਼ ਤੋਂ ਰਾਹਤ
ਸਹੀ ਸਮੇਂ ‘ਤੇ ਭੋਜਨ ਨਾ ਕਰਨਾ ਜਾਂ ਫਿਰ ਕਿਸੇ ਹੋਰ ਕਾਰਨਾਂ ਕਰਕੇ ਕਈ ਲੋਕਾਂ ਨੂੰ ਕਬਜ਼ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਕਬਜ਼ ਦੀ ਸਮੱਸਿਆ ਦੂਰ ਕਰਨ ‘ਚ ਆੜੂ ਦਾ ਰਸ ਬੇਹੱਦ ਫਾਇਦੇਮੰਦ ਹੈ।

4. ਗਰਭਵਤੀ ਔਰਤਾਂ ਲਈ ਫਾਇਦੇਮੰਦ
ਪ੍ਰੈਗਨੇਂਸੀ ‘ਚ ਆੜੂ ਦੀ ਵਰਤੋਂ ਕਰਨ ਨਾਲ ਫਾਇਦਾ ਮਿਲਦਾ ਹੈ। ਇਸ ‘ਚ ਮੌਜੂਦ ਫਾਈਬਰ ਪ੍ਰੈਗਨੇਂਸੀ ਦੌਰਾਨ ਕਾਫੀ ਅਹਿਮ ਹੁੰਦੇ ਹਨ।

5. ਚਮੜੀ ਲਈ ਲਾਭਕਾਰੀ
ਇਸ ‘ਚ ਵਿਟਾਮਿਨ ਏ ਅਤੇ ਸੀ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ, ਜੋ ਚਮੜੀ ਨੂੰ ਸਿਹਤਮੰਦ ਰੱਖਣ ‘ਚ ਬੇਹੱਦ ਮਦਦਗਾਰ ਹਨ। ਡਾਰਕ ਸਰਕਲਸ ਅਤੇ ਝੁਰੜੀਆਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਇਸ ਨੂੰ ਫੇਸਪੈਕ ਦੇ ਤੌਰ ‘ਤੇ ਵਰਤੋਂ ਕਰ ਸਕਦੇ ਹੋ।

6. ਕੋਲੈਸਟਰੋਲ ਕੰਟਰੋਲ ਕਰੇ
ਆੜੂ ਖਾਣ ਨਾਲ ਕੋਲੈਸਟਰੋਲ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਇਸ ‘ਚ ਬੀਟਾ ਕੈਰੋਟੀਨ ਹੁੰਦਾ ਹੈ, ਜੋ ਖੂਨ ਦੇ ਪ੍ਰਵਾਹ ‘ਚ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ।

7. ਅਨੀਮੀਆ
ਅਨੀਮੀਆ ਤੋਂ ਪੀੜਤ ਲੋਕਾਂ ਲਈ ਵੀ ਆੜੂ ਫਾਇਦੇਮੰਦ ਹੈ। ਇਸ ‘ਚ ਮੌਜੂਦ ਵਿਟਾਮਿਨ ਸੀ ਤੁਹਾਡੇ ਸਰੀਰ ‘ਚ ਲੋਹੇ ਨੂੰ ਬਿਹਤਰ ਤਰੀਕੇ ਨਾਲ ਸੋਖਣ ‘ਚ ਮਦਦਗਾਰ ਹੈ।

8.ਝੁਰੜੀਆਂ ਦੂਰ ਕਰੇ
ਜੇਕਰ ਤੁਹਾਡੇ ਚਿਹਰੇ ’ਤੇ ਝੁਰੜੀਆਂ ਦੀ ਸਮੱਸਿਆ ਹੈ ਤਾਂ ਆੜੂ ਅਤੇ ਟਮਾਟਰ ਦਾ ਪੇਸਟ ਤਿਆਰ ਕਰਕੇ 10-15 ਮਿੰਟ ਚਿਹਰੇ ’ਤੇ ਲਗਾਓ। ਇਸ ਨਾਲ ਝੁਰੜੀਆਂ ਗਾਇਬ ਹੋ ਜਾਣਗੀਆਂ ।

9.ਪਾਚਣ ਨੂੰ ਮਜ਼ਬੂਤ ਰੱਖੋ
ਜੇ ਤੁਹਾਨੂੰ ਪੇਟ ਵਿਚ ਦਰਦ, ਕਬਜ਼, ਗੈਸ, ਹੇਮੋਰੋਇਡ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਹਨ, ਤਾਂ ਨਿਯਮਿਤ ਤੌਰ ‘ਤੇ ਇਸਦਾ ਸੇਵਨ ਕਰੋ। ਇਹ ਜਿਗਰ ਵਿਚੋਂ ਜ਼ਹਿਰੀਲੇ ਪਦਾਰਥ ਬਾਹਰ ਕੱਢਣ ਵਿਚ ਮਦਦ ਕਰਦਾ ਹੈ, ਜੋ ਪੇਟ ਦੀਆਂ ਸਮੱਸਿਆਵਾਂ ਨੂੰ ਵੀ ਦੂਰ ਰੱਖਦਾ ਹੈ। ਇਸ ਦੇ ਤਾਜ਼ੇ ਪੱਤਿਆਂ ਦਾ ਜੂਸ ਲੈ ਕੇ ਪੀਣ ਨਾਲ ਪੇਟ ਦੇ ਕੀੜੇ-ਮਕੌੜੇ ਵੀ ਮਰ ਜਾਂਦੇ ਹਨ।

ਨਹਿਰ ‘ਚ ਡੁੱਬੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ || Latest News

0

ਨਹਿਰ ‘ਚ ਡੁੱਬੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਲਹਿਰਾਗਾਗਾ ਵਿੱਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ਵਿੱਚ ਪਿਓ-ਪੁੱਤਰ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਪਿਓ-ਪੁੱਤਰ ਡੁੱਬ ਗਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਗੋਤਾਖੋਰ ਮੌਕੇ ਤੇ ਪਹੁੰਚੇ ਉਨ੍ਹਾਂ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਦੋਵਾਂ ਦੀ ਪਛਾਣ ਮੋਹਨ ਸਿੰਘ ਪੁੱਤਰ ਤਰਲੋਕ ਸਿੰਘ ਵਾਰਡ ਨੰਬਰ 09 ਉਮਰ 35 ਸਾਲ ਅਤੇ ਉਸ ਦਾ ਪੁੱਤਰ ਪ੍ਰਿੰਸ ਉਮਰ ਨੌ ਸਾਲ ਦੱਸੀ ਜਾ ਰਹੀ ਹੈ।

ਦਰਬਾਰਾ ਸਿੰਘ ਹੈਪੀ ਨੇ ਦੱਸਿਆ ਹੈ ਕਿ ਮੋਹਨ ਸਿੰਘ ਅਤੇ ਉਸਦਾ ਪੁੱਤਰ ਪ੍ਰਿੰਸ ਬੀਤੀ ਸ਼ਾਮ ਨਹਿਰ ਵਿੱਚ ਡੁੱਬ ਗਏ ਹਨ। ਮੋਹਨ ਸਿੰਘ ਦੇ ਤਿੰਨ ਬੇਟੀਆਂ ਤੇ ਇੱਕ ਬੇਟਾ ਸੀ। ਮੋਹਨ ਸਿੰਘ ਉੱਪਰ ਪੰਜ ਸੱਤ ਲੱਖ ਰੁਪਏ ਦਾ ਕਰਜ਼ਾ ਵੀ ਸੀ ਜਿਸ ਦੇ ਚਲਦਿਆਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮੋਹਨ ਸਿੰਘ ਨੇ ਆਤਮ ਹੱਤਿਆ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੋਂ ਹੀ ਲਗਾਤਾਰ ਗੋਤਾਖੋਰਾਂ ਦੀ ਮਦਦ ਨਾਲ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : CRPF ਹੈੱਡ ਕਾਂਸਟੇਬਲ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ…

ਲਹਿਰਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਸਾਨੂੰ ਬੀਤੀ ਸ਼ਾਮ ਦਾ ਤਲਾਹ ਮਿਲੀ ਸੀ ਕਿ ਪਿਓ ਪੁੱਤ ਨਹਿਰ ਵਿੱਚ ਡੁੱਬ ਗਏ ਹਨ ਉਦੋਂ ਤੋਂ ਹੀ ਅਸੀਂ ਇਹਨਾਂ ਦੋਨਾਂ ਦੀ ਭਾਲ ਵਿੱਚ ਲੱਗੇ ਹੋਏ ਹਾਂ ਪਰ ਹਜੇ ਤੱਕ ਉਹ ਨਹੀਂ ਮਿਲੇ। ਸਾਡੇ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਅਤੇ ਵੱਖ ਵੱਖ ਨਹਿਰ ਦੇ ਝਾਲਾਂ ਉੱਤੇ ਭਾਲ ਕੀਤੀ ਜਾ ਰਹੀ ਹੈ।

ਜਸਵਿੰਦਰ ਸਿੰਘ ਗੋਤਾਖੋਰ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਣਕਾਰੀ ਮਿਲੀ ਸੀ ਕਿ ਦੋ ਵਿਅਕਤੀ ਨਹਿਰ ਵਿੱਚ ਡੁੱਬ ਗਏ ਹਨ, ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਜਲਦੀ ਹੀ ਦੋਨਾਂ ਦੀ ਭਾਲ ਕਰ ਲਈ ਜਾਵੇਗੀ।

IND Vs Aus : ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੈਮੀਫਾਈਨਲ ‘ਚ ਬਣਾਈ ਜਗ੍ਹਾ || Latest News

0

IND Vs Aus : ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

ਭਾਰਤੀ ਕ੍ਰਿਕਟ ਟੀਮ ਨੇ ਟੀ-20 ਵਿਸ਼ਵ ਕੱਪ 2024 ਵਿੱਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਹੈ ਅਤੇ ਸੁਪਰ-8 ਮੈਚ ਵਿੱਚ ਆਸਟਰੇਲੀਆ ਨੂੰ 24 ਦੌੜਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਸੈਮੀਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਰੋਹਿਤ ਸ਼ਰਮਾ ਦੀ ਤੂਫਾਨੀ ਪਾਰੀ ਦੇ ਦਮ ‘ਤੇ ਭਾਰਤ ਨੇ ਪੂਰਾ ਓਵਰ ਖੇਡਣ ਤੋਂ ਬਾਅਦ ਪੰਜ ਵਿਕਟਾਂ ਗੁਆ ਕੇ 205 ਦੌੜਾਂ ਬਣਾਈਆਂ। ਆਸਟਰੇਲਿਆਈ ਟੀਮ ਲੜੀ ਪਰ ਆਖਰੀ ਵਾਰ ਆਈ ਅਤੇ ਹਾਰ ਗਈ। ਆਸਟਰੇਲੀਆ ਨੇ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 181 ਦੌੜਾਂ ਬਣਾਈਆਂ।

ਇਸਦੇ ਨਾਲ ਹੀ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ ਹਰਾ ਕੇ ਇਤਿਹਾਸ ਰਚਿਆ ਹੈ। ਰਾਸ਼ਿਦ ਖਾਨ ਦੀ ਅਗਵਾਈ ਵਾਲੀ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 8 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਨਾਲ ਅਫਗਾਨਿਸਤਾਨ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਦਾ ਸੈਮੀਫਾਈਨਲ ਖੇਡਣ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਇਸ ਤਰ੍ਹਾਂ ਭਾਰਤ ਤੋਂ ਇਲਾਵਾ ਅਫਗਾਨਿਸਤਾਨ, ਇੰਗਲੈਂਡ ਅਤੇ ਦੱਖਣੀ ਅਫਰੀਕਾ ਨੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ।

ਇਹ ਵੀ ਪੜ੍ਹੋ : ਜ਼ਿੰਬਾਬਵੇ ਖਿਲਾਫ T-20 ਸੀਰੀਜ਼ ਲਈ ਇੰਡੀਆ ਟੀਮ ਦੇ ਕਪਤਾਨ ਬਣੇ ਸ਼ੁਭਮਨ…

ਸੈਮੀਫਾਈਨਲ ‘ਚ ਹੁਣ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ। ਇਸ ਦੇ ਨਾਲ ਹੀ ਅਫਗਾਨਿਸਤਾਨ ਦਾ ਮੁਕਾਬਲਾ ਅਫਰੀਕਾ ਨਾਲ ਹੋਵੇਗਾ। ਇਸ ਮੈਚ ਵਿੱਚ ਬਾਰਸ਼ ਬਾਰ-ਬਾਰ ਦਖਲ ਦਿੰਦੀ ਰਹੀ। ਇਸ ਤੋਂ ਬਾਅਦ ਡਕਵਰਥ ਲੁਈਸ ਨਿਯਮ ਦੇ ਤਹਿਤ ਬੰਗਲਾਦੇਸ਼ ਨੂੰ 19 ਓਵਰਾਂ ‘ਚ 114 ਦੌੜਾਂ ਦਾ ਟੀਚਾ ਮਿਲਿਆ ਪਰ ਬੰਗਲਾਦੇਸ਼ ਦੀ ਟੀਮ 17.5 ਓਵਰਾਂ ‘ਚ 105 ਦੌੜਾਂ ‘ਤੇ ਆਲ ਆਊਟ ਹੋ ਗਈ।

ਬੰਗਲਾਦੇਸ਼ ਲਈ ਸਲਾਮੀ ਬੱਲੇਬਾਜ਼ ਲਿਟਨ ਦਾਸ ਅੰਤ ਤੱਕ ਡਟੇ ਰਹੇ ਪਰ ਜਿੱਤ ਹਾਸਲ ਕਰਨ ‘ਚ ਨਾਕਾਮ ਰਹੇ। ਲਿਟਨ ਦਾਸ ਨੇ 49 ਗੇਂਦਾਂ ਵਿੱਚ ਨਾਬਾਦ 54 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ ‘ਚ 5 ਚੌਕੇ ਅਤੇ 1 ਛੱਕਾ ਲਗਾਇਆ। ਪਰ ਦੂਜੇ ਬੱਲੇਬਾਜ਼ਾਂ ਨੂੰ ਸਮਰਥਨ ਨਹੀਂ ਮਿਲਿਆ। ਬੰਗਲਾਦੇਸ਼ ਦੇ 9 ਬੱਲੇਬਾਜ਼ ਦੋਹਰਾ ਅੰਕੜਾ ਪਾਰ ਨਹੀਂ ਕਰ ਸਕੇ। ਅਫਗਾਨਿਸਤਾਨ ਲਈ ਕਪਤਾਨ ਰਾਸ਼ਿਦ ਖਾਨ ਅਤੇ ਨਵੀਨ ਉਲ ਹੱਕ ਨੇ ਸਭ ਤੋਂ ਵੱਧ 4-4 ਵਿਕਟਾਂ ਲਈਆਂ। ਇਸ ਤੋਂ ਇਲਾਵਾ ਫਜ਼ਲਹਕ ਫਾਰੂਕੀ ਅਤੇ ਗੁਲਬਦੀਨ ਨਾਇਬ ਨੂੰ 1-1 ਸਫਲਤਾ ਮਿਲੀ।

CRPF ਹੈੱਡ ਕਾਂਸਟੇਬਲ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ || Latest News

0

CRPF ਹੈੱਡ ਕਾਂਸਟੇਬਲ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38) ਨਾਗਾਲੈਂਡ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋ ਗਏ, ਜਿਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਪਿੰਡ ਠਾਕੁਰਦੁਆਰੇ ਵਿਖੇ ਕਰ ਦਿੱਤਾ ਗਿਆ ਹੈ। ਇਸ ਮੌਕੇ ਪਿੰਡ ਦੇ ਨਾਲ-ਨਾਲ ਇਲਾਕੇ ਦਾ ਮਾਹੌਲ ਗਮਗੀਨ ਹੋ ਗਿਆ। ਇਸ ਸਮੇਂ ਉਨ੍ਹਾਂ ਦੇ ਪੁੱਤਰਾਂ ਨੇ ਕਿਹਾ ਕਿ ਉਹ ਵੀ ਆਪਣੇ ਪਿਤਾ ਵਾਂਗ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਮਨੋਜ ਕੁਮਾਰ ਦੇ ਪਿਤਾ ਰਾਮ ਲਾਲ ਨੇ ਦੱਸਿਆ ਕਿ ਮਨੋਜ ਕੁਮਾਰ 2005 ਵਿੱਚ CRPF ਬਟਾਲੀਅਨ ਨੰਬਰ 173 ਬੀਐਨ ਵਿੱਚ ਭਰਤੀ ਹੋਇਆ ਸੀ। ਉਸ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਤਾਇਨਾਤੀ ਦੌਰਾਨ 20 ਸਾਲ ਸੇਵਾਵਾਂ ਨਿਭਾਈਆਂ ਸਨ। ਮਨੋਜ ਕੁਮਾਰ ਦੀ ਪਤਨੀ ਮੀਨਾ ਕੁਮਾਰੀ ਆਪਣੇ ਦੋ ਬੇਟਿਆਂ ਮਨੀਸ਼ ਕੁਮਾਰ (12) ਅਤੇ ਗੌਰਵ ਕੁਮਾਰ (11) ਦੇ ਨਾਲ ਪੱਛਮੀ ਬੰਗਾਲ ਦੇ ਸਿਲੀਗੁੜੀ ਵਿੱਚ ਰਹਿ ਰਹੀ ਸੀ, ਸਕੂਲ ਵਿੱਚ ਛੁੱਟੀ ਹੋਣ ਕਾਰਨ ਮਨੋਜ ਕੁਮਾਰ ਦਾ ਪਰਿਵਾਰ ਪਿੰਡ ਠਾਕੁਰਦੁਆਰੇ ਆਇਆ ਹੋਇਆ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ ||…

ਮ੍ਰਿਤਕ ਮਨੋਜ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ 22 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ ਸਾਢੇ 9 ਵਜੇ ਮਨੋਜ ਦਾ ਫੋਨ ਆਇਆ। ਉਨ੍ਹਾਂ ਨੇ ਕਿਹਾ ਕਿ ਮੈਂ ਬਿਲਕੁਲ ਠੀਕ ਹਾਂ। ਉਨ੍ਹਾਂ ਨੇ ਬੱਚੇ ਅਤੇ ਮੇਰੇ ਨਾਲ ਲੰਬੀ ਗੱਲਬਾਤ ਕੀਤੀ। ਸੱਸ ਅਤੇ ਸਹੁਰਾ ਘਰ ਨਹੀਂ ਸਨ, ਇਸ ਲਈ ਉਨ੍ਹਾਂ ਨੇ ਮੈਨੂੰ ਕਿਹਾ ਕਿ ਮਾਤਾ ਪਿਤਾ ਘਰ ਨਹੀਂ ਹਨ ਮੈਂ ਉਨ੍ਹਾਂ ਨਾਲ ਗੱਲ ਕਰਨੀ ਹੈ, ਜਦੋਂ ਉਹ ਸ਼ਾਮ ਨੂੰ ਘਰ ਆ ਜਾਣਗੇ ਤਾਂ ਮੈ ਫੋਨ ਕਰਾਂਗਾ, ਪਰ ਕੁਦਰਤ ਨੂ ਕੁਝ ਹੋਰ ਹੀ ਮਨਜ਼ੂਰ ਸੀ। ਕਰੀਬ ਡੇਢ ਘੰਟੇ ਬਾਅਦ ਡਿਊਟੀ ‘ਤੇ ਜਾਣ ਤੋਂ ਬਾਅਦ ਹੈੱਡ ਕਾਂਸਟੇਬਲ ਮਨੋਜ ਕੁਮਾਰ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ, ਇਕ ਭਰਾ, ਭੈਣ, ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

 

ਕਾਂਗਰਸ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਪੱਤਰ, ਕੀਤੀ ਇਹ ਮੰਗ || Latest News

0

ਕਾਂਗਰਸ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਪੱਤਰ, ਕੀਤੀ ਇਹ ਮੰਗ

ਕਾਂਗਰਸ ਨੇ ਵਿਧਾਨ ਸਭਾ ਸਪੀਕਰ ਨੂੰ ਰਿਮਾਈਂਡਰ ਭੇਜਿਆ ਹੈ। ਕਾਂਗਰਸ ਵੱਲੋਂ ਕਿਰਨ ਚੌਧਰੀ ਦੀ ਮੈਂਬਰਸ਼ਿਪ ਰੱਦ ਕਰਨ ਸਬੰਧੀ ਰਿਮਾਈਂਡਰ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਰਨ ਚੌਧਰੀ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਜ਼ਿੰਬਾਬਵੇ ਖਿਲਾਫ T-20 ਸੀਰੀਜ਼ ਲਈ ਇੰਡੀਆ ਟੀਮ ਦੇ ਕਪਤਾਨ ਬਣੇ ਸ਼ੁਭਮਨ…

ਇਸ ਦੇ ਬਾਵਜੂਦ ਅੱਜ ਤੱਕ ਸਪੀਕਰ ਨੇ ਕਿਰਨ ਚੌਧਰੀ ਦੀ ਵਿਧਾਨ ਸਭਾ ਮੈਂਬਰੀ ਰੱਦ ਨਹੀਂ ਕੀਤੀ ਹੈ। ਕਾਂਗਰਸ ਨੇ ਇਸ ਨੂੰ ਦਲ-ਬਦਲੀ ਕਾਨੂੰਨ ਦੀ ਉਲੰਘਣਾ ਦੱਸਿਆ ਹੈ। ਵਿਧਾਨ ਸਭਾ ‘ਚ ਕਾਂਗਰਸ ਦੇ ਉਪ ਨੇਤਾ ਆਫਤਾਬ ਅਹਿਮਦ ਅਤੇ ਚੀਫ ਵ੍ਹਿਪ ਬੀ ਬੀ ਬੱਤਰਾ ਨੇ ਸਪੀਕਰ ਨੂੰ ਪੱਤਰ ਭੇਜਿਆ ਹੈ।

ਪੁਲਿਸ ਨੇ ਡਰੱਗ ਮਨੀ ਸਮੇਤ 2 ਤਸਕਰ ਕੀਤੇ ਗ੍ਰਿਫਤਾਰ || Latest News

0

ਪੁਲਿਸ ਨੇ ਡਰੱਗ ਮਨੀ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਦਿਨ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਨ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਤੋਂ ਇਕੱਠੀ ਹੋਈ ਰਕਮ ਹਵਾਲਾ ਰਾਹੀਂ ਪਾਕਿਸਤਾਨ ਭੇਜਦੇ ਸਨ। ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਆਲਟੋ ਕਾਰ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਕਾਰਵਾਈ ਕਰਦਿਆਂ ਜਗਨਨਾਥ ਸਿੰਘ (40) ਵਾਸੀ ਦਿੱਲੀ ਅਤੇ ਰਾਜ ਕੁਮਾਰ (42) ਵਾਸੀ ਸ਼ਾਹਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦੋਵੇਂ ਫਰਵਰੀ 2024 ਤੋਂ ਪਾਕਿਸਤਾਨੀ ਸਮੱਗਲਰਾਂ ਲਈ ਕੰਮ ਕਰ ਰਹੇ ਸਨ।

ਇਸ ਦੇ ਨਾਲ ਹੀ ਮੁਲਜ਼ਮ ਹਵਾਲਾ ਰਾਹੀਂ ਪਾਕਿਸਤਾਨ ਪੈਸੇ ਭੇਜਦੇ ਸਨ। ਜਾਂਚ ਦੌਰਾਨ ਪੁਲੀਸ ਨੇ ਦੋਵਾਂ ਮੁਲਜ਼ਮਾਂ ਕੋਲੋਂ 27 ਲੱਖ ਰੁਪਏ ਵੀ ਬਰਾਮਦ ਕੀਤੇ ਹਨ, ਜੋ ਕਿ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਪੈਦਾ ਹੋਏ ਸਨ।

ਇਸ ਮਾਮਲੇ ‘ਚ ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਡਰੱਗ ਮਨੀ ਦੀ ਕੁੱਲ 29.17 ਲੱਖ ਰੁਪਏ, ਡਰੱਗ 4.10 ਕਿਲੋਗ੍ਰਾਮ, ਦੋ ਪਿਸਤੌਲ, 45 ਜਿੰਦਾ ਕਾਰਤੂਸ ਅਤੇ 8 ਗੱਡੀਆਂ ਦੀ ਬਰਾਮਦਗੀ ਹੋਈ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਵਿੱਚ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਲਗਾਤਾਰ ਗ੍ਰਿਫ਼ਤਾਰੀਆਂ ਕਰ ਰਹੀ ਹੈ। ਇਸ ਪੂਰੇ ਮਾਮਲੇ ਦਾ ਸਰਗਨਾ ਰਣਜੀਤ ਸਿੰਘ ਉਰਫ਼ ਰਾਜਾ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿੰਬਾਬਵੇ ਖਿਲਾਫ T-20 ਸੀਰੀਜ਼ ਲਈ ਇੰਡੀਆ ਟੀਮ ਦੇ ਕਪਤਾਨ ਬਣੇ ਸ਼ੁਭਮਨ ਗਿੱਲ || Latest News

0

ਜ਼ਿੰਬਾਬਵੇ ਖਿਲਾਫ T-20 ਸੀਰੀਜ਼ ਲਈ ਇੰਡੀਆ ਟੀਮ ਦੇ ਕਪਤਾਨ ਬਣੇ ਸ਼ੁਭਮਨ ਗਿੱਲ

ਅਗਲੇ ਮਹੀਨੇ ਹੋਣ ਜਾ ਰਹੀ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ ਸਪੋਰਟਸ ਕਲੱਬ ਵਿਚ 5 ਟੀ-20 ਮੈਚਾਂ ਦੀ ਸੀਰੀਜ ਖੇਡੇਗੀ।

ਟੀ-20 ਵਰਲਡ ਕੱਪ ਵਿਚ ਟ੍ਰੈਵਲਿੰਗ ਰਿਜਰਵ ਰਹੇ ਸ਼ੁਭਮਨ ਗਿੱਲ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਕਪਤਾਨ ਬਣਾਇਆ ਗਿਆ ਹੈ। ਹਾਲਾਂਕਿ ਬੀਸੀਸੀਆਈ ਬੋਰਡ ਨੇ ਉਪ ਕਪਤਾਨ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ। ਸ਼ੁਭਮਨ ਗਿੱਲ ਭਾਰਤ ਦੇ ਓਵਰਆਲ 46ਵੇਂ ਕਪਤਾਨ ਬਣੇ ਹਨ। ਦੂਜੇ ਪਾਸੇ ਟੀ-20 ਫਾਰਮੇਟ ਵਿਚ ਭਾਰਤੀ ਟੀਮ ਦੇ 14ਵੇਂ ਕਪਤਾਨ ਹਨ।

ਇਹ ਵੀ ਪੜ੍ਹੋ : ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

ਭਾਰਤੀ ਟੀਮ ਨੇ ਆਖਰੀ ਵਾਰ 2022 ਵਿਚ ਜ਼ਿੰਬਾਬਵੇ ਦਾ ਦੌਰਾ ਕੀਤਾ ਸੀ। ਟੀਮ ਨੇ 3 ਵਨਡੇ ਮੈਚਾਂ ਦੀ ਸੀਰੀਜ ਖੇਡੀ ਸੀ। ਟੀਮ ਨੇ ਤਿੰਨੋਂ ਮੈਚ ਜਿੱਤ ਕੇ ਸੀਰੀਜ ‘ਤੇ 3-0 ਨਾਲ ਕਬਜ਼ਾ ਜਮਾਇਆ ਸੀ। ਆਖਰੀ ਟੀ-20 ਸੀਰੀਜ ਭਾਰਤ ਨੇ ਜ਼ਿੰਬਾਬਵੇ ਨੇ 2016 ਵਿਚ ਖੇਡੀ ਸੀ ਜਿਥੇ ਟੀਮ ਇੰਡੀਆ 2-1 ਤੋਂ ਜਿੱਤੀ ਸੀ।

ਵਿਜੀਲੈਂਸ ਬਿਓਰੋ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ || Punjab News

0

ਵਿਜੀਲੈਂਸ ਬਿਓਰੋ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਮਾਲੀਆ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਚ ਤਾਇਨਾਤ ਇਕ ਮਾਲੀਆ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਵਾਸੀ ਗੁਰਚੰਦ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਆਪਣਾ ਬਿਆਨ ਦਰਜ ਕਰਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਲਈ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12 ਹਜ਼ਾਰ ਰੁਪਏ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਦੀ ਮੰਗ ਕੀਤੀ ਹੈ ਪਰ 6000 ਰੁਪਏ ਵਿਚ ਗੱਲ ਤੈਅ ਹੋਈ। 1000 ਰੁਪਏ ਉਹ ਪਹਿਲਾਂ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ ਕੀਤਾ।

ਇਹ ਵੀ ਪੜ੍ਹੋ : ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

ਇਸ ਸਬੰਧੀ ਵਿਜੀਲੈਂਸ ਦੀ ਬਠਿੰਡਾ ਰੇਂਜ ਵਿਚ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਅੱਗੇ ਦੀ ਪੁੱਛਗਿਛ ਜਾਰੀ ਹੈ।

ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ || Latest News

0

ਯੋਗਾ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਦਾ ਐਕਸ਼ਨ, ਸ੍ਰੀ ਦਰਬਾਰ ਸਾਹਿਬ ਆਉਣ ਵਾਲਿਆਂ ਲਈ ਨਿਯਮ ਜਾਰੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਇਨਫਲੁਐਂਸਰ ਅਰਚਨਾ ਮਕਵਾਨਾ ਦੀਆਂ ਮੁਸੀਬਤਾਂ ਖਤਮ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ‘ਤੇ ਥਾਣਾ ਈ-ਡਵੀਜ਼ਨ ‘ਚ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਹੁਣ ਪੰਜਾਬ ਪੁਲਿਸ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਣ ਦੀ ਤਿਆਰੀ ਕਰ ਰਹੀ ਹੈ।

ਏਡੀਸੀਪੀ ਸਿਟੀ-1 ਦਰਪਨ ਆਹਲੂਵਾਲੀਆ ਨੇ ਕਿਹਾ ਹੈ ਕਿ ਅਰਚਨਾ ਮਕਵਾਨਾ ਨੂੰ ਸਿੱਧੇ ਤੌਰ ’ਤੇ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਉਸ ਨੂੰ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦਾ ਜਵਾਬ ਦੇਣ ਲਈ ਉਸ ਨੂੰ ਇੱਥੇ ਆਉਣਾ ਪਵੇਗਾ। ਜਾਂਚ ਪੂਰੀ ਹੋਣ ਅਤੇ ਦੋਸ਼ੀ ਸਾਬਤ ਹੋਣ ਤੋਂ ਬਾਅਦ ਹੀ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੱਕਾ ‘ਚ ਨਹੀਂ ਰੁਕ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਅਰਚਨਾ ਨੂੰ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਦਾ ਦੋਸ਼ੀ ਮੰਨਿਆ ਹੈ। ਅਰਚਨਾ ਨੇ ਇਸ ਦੀ ਫੋਟੋ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ। ਇਸ ਤੋਂ ਬਾਅਦ ਜਥੇਬੰਦੀ ਹਰਕਤ ਵਿੱਚ ਆਈ।

ਵੱਡੀ ਗਿਣਤੀ ਵਿਚ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। 21 ਜੂਨ ਨੂੰ ਇੱਥੇ ਇੱਕ ਸੋਸ਼ਲ ਮੀਡੀਆ ਇਨਫਲੁਐਂਸਰ ਨੇ ਯੋਗਾ ਕੀਤਾ ਸੀ, ਜਿਸ ਦਾ ਸਿੱਖਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਕੁਝ ਨਿਯਮ ਬਣਾਏ ਹਨ। ਹਰ ਸ਼ਰਧਾਲੂ ਲਈ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਹ ਨਿਯਮ ਇਸ ਲਈ ਬਣਾਏ ਗਏ ਹਨ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

ਜਾਣੋ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਬਣੇ ਨਿਯਮ

ਹਰਿਮੰਦਰ ਸਾਹਿਬ ਦੇ ਪਾਵਨ ਅਸਥਾਨ ਦੇ ਅੰਦਰ ਬੀੜੀ, ਸਿਗਰਟ, ਤੰਬਾਕੂ ਜਾਂ ਹੋਰ ਨਸ਼ੀਲੇ ਪਦਾਰਥ, ਚਿਊਇੰਗ ਗਮ, ਸਨਗਲਾਸ ਅਤੇ ਫੋਟੋਗ੍ਰਾਫੀ ਦੀ ਮਨਾਹੀ ਹੈ। ਪਰਿਕਰਮਾ ਵਿੱਚ ਵੀ ਫੋਟੋਗ੍ਰਾਫੀ ਨਹੀਂ ਕੀਤੀ ਜਾ ਸਕਦੀ।

ਫੋਟੋਗ੍ਰਾਫੀ ਦੀ ਇਜਾਜ਼ਤ ਸਿਰਫ਼ ਕੋਰੀਡੋਰ ਅਤੇ ਪਲਾਜ਼ਾ ਵਿੱਚ ਹੈ। ਵਿਸ਼ੇਸ਼ ਕਾਰਨਾਂ ਕਰਕੇ, ਹਰਿਮੰਦਰ ਸਾਹਿਬ ਦੇ ਅੰਦਰ ਫੋਟੋਗ੍ਰਾਫੀ ਲਈ ਸ਼੍ਰੋਮਣੀ ਕਮੇਟੀ ਦੇ ਚੇਅਰਮੈਨ/ਸਕੱਤਰ ਜਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੋਂ ਇਜਾਜ਼ਤ ਲਈ ਜਾ ਸਕਦੀ ਹੈ।
ਪਵਿੱਤਰ ਸਰੋਵਰ ਵਿੱਚ ਡੁਬਕੀ ਲਾਈ ਜਾ ਸਕਦੀ ਹੈ, ਪਰ ਸਾਬਣ ਜਾਂ ਸ਼ੈਂਪੂ ਦੀ ਵਰਤੋਂ ਨਹੀਂ ਕਰ ਸਕਦੇ। ਇਸ ਵਿੱਚ ਤੈਰਾਕੀ ਦੀ ਮਨਾਹੀ ਹੈ।
ਹਰਿਮੰਦਰ ਸਾਹਿਬ ਜਾਣ ਵਾਲੇ ਨੂੰ ਆਪਣਾ ਸਿਰ ਕਿਸੇ ਕੱਪੜੇ (ਰੁਮਾਲ, ਚੁੰਨੀ ਆਦਿ) ਨਾਲ ਢੱਕਣਾ ਹੋਵੇਗਾ। ਜੇ ਕਿਸੇ ਕੋਲ ਕੱਪੜੇ ਨਹੀਂ ਹਨ ਤਾਂ ਇਸ ਦੀ ਸਹੂਲਤ ਇੱਥੇ ਉਪਲਬਧ ਹੈ।

ਸਾਰੇ ਸ਼ਰਧਾਲੂਆਂ ਨੂੰ ਆਪਣੀਆਂ ਜੁੱਤੀਆਂ ਲਾਹੁਣੀਆਂ ਪੈਣਗੀਆਂ। ਇਸ ਤੋਂ ਬਾਅਦ ਟੈਂਕ ਵਿੱਚ ਚੱਲ ਕੇ ਅਤੇ ਪੈਰ ਧੋ ਕੇ ਹੀ ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਕਰਨਾ ਹੋਵੇਗਾ। ਹਰੇਕ ਪ੍ਰਵੇਸ਼ ਦੁਆਰ ‘ਤੇ ਜੁੱਤੀਆਂ ਅਤੇ ਸਮਾਨ ਲਈ ਮੁਫਤ ਸਟੋਰੇਜ ਹੈ।
ਪਾਵਨ ਅਸਥਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਮੋਬਾਈਲ ਫ਼ੋਨ ਬੰਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਜੀ” ਤੋਂ ਅੱਜ ਦਾ ਫੁਰਮਾਣ

0

ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਜੀ” ਤੋਂ ਅੱਜ ਦਾ ਫੁਰਮਾਣ