Home Blog Page 1547

ਵਿਜੀਲੈਂਸ ਨੇ ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ

0

ਵਿਜੀਲੈਂਸ ਨੇ ਰਿਸ਼ਵਤ ਮੰਗਣ ਦੇ ਦੋਸ਼ ‘ਚ ESIC ਡਿਸਪੈਂਸਰੀ ਦੇ ਬ੍ਰਾਂਚ ਮੈਨੇਜਰ ਨੂੰ ਕੀਤਾ ਗ੍ਰਿਫਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਢੰਡਾਰੀ ਖੁਰਦ, ਲੁਧਿਆਣਾ ਸਿਟੀ ਦੇ ਵਸਨੀਕ ਅਨੁਜ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੇ ਦੋਸਤ ਦੀ ਪਤਨੀ ਨੂੰ ਪੈਨਸ਼ਨ ਜਾਰੀ ਕਰਾਉਣ ਬਦਲੇ ਈ.ਐਸ.ਆਈ.ਸੀ. ਲੁਧਿਆਣਾ ਦੇ ਉਕਤ ਬ੍ਰਾਂਚ ਮੈਨੇਜਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਸ਼ਿਕਾਇਤਕਰਤਾ ਤੇ ਮੁਲਜ਼ਮ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਤੋਂ ਇਸ ਦਾ ਸਬੂਤ ਮਿਲਦਾ ਹੈ।

ਇਹ ਵੀ ਪੜ੍ਹੋ : ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਮ੍ਰਿਤਕ…

ਬੁਲਾਰੇ ਨੇ ਅੱਗੇ ਦੱਸਿਆ ਕਿ ਕਿ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਭਲਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਕੰਗਨਾ ‘ਥੱਪੜ ਕਾਂਡ’ ਦੀਆਂ ਵਿਕਣ ਲੱਗ ਪਈਆਂ ਟੀ-ਸ਼ਰਟਾਂ || Today News

0
Kangana's 'Thappad Kand' T-shirts have started selling

ਕੰਗਨਾ ‘ਥੱਪੜ ਕਾਂਡ’ ਦੀਆਂ ਵਿਕਣ ਲੱਗ ਪਈਆਂ ਟੀ-ਸ਼ਰਟਾਂ

ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਚੋਣ ਜਿੱਤ ਕੇ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਪਿਛਲੇ ਹਫਤੇ ਅਦਾਕਾਰਾ ਨਾਲ ਵੱਡਾ ਹਾਦਸਾ ਹੋਇਆ ਸੀ। ਅਭਿਨੇਤਰੀ ਨੂੰ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਇੱਕ ਮਹਿਲਾ ਗਾਰਡ ਨੇ ਥੱਪੜ ਮਾਰ ਦਿੱਤਾ ਸੀ | ਇਸ ਸਭ ਦੇ ਵਿਚਕਾਰ ਸੋਸ਼ਲ ਮੀਡੀਆ ਤੇ ਕੁਝ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਹਾਈਕੋਰਟ ਤੋਂ Gurdas Mann ਨੂੰ ਮਿਲੀ ਵੱਡੀ ਰਾਹਤ, ਜਾਣੋ ਕੀ ਹੈ ਮਾਮਲਾ ?

ਤਸਵੀਰ ਵਾਇਰਲ ਹੋਣ ਤੋਂ ਬਾਅਦ ਫੈਨਜ਼ ਲਗਾਤਾਰ ਕਰ ਰਹੇ ਕਮੈਂਟ

ਹੁਣ ਕੰਗਨਾ ਰਣੌਤ ‘ਥੱਪੜ ਕਾਂਡ’ ਮਾਮਲੇ ਦੀਆਂ ਟੀ-ਸ਼ਰਟਾਂ ਵਿਕਣ ਲੱਗ ਪਈਆਂ ਹਨ | ਇਹ ਤਸਵੀਰ ਵਾਇਰਲ ਹੋਣ ਤੋਂ ਬਾਅਦ ਫੈਨਜ਼ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਇਸ ਉੱਪਰ ਆਪਣੀ ਸਪਸ਼ਟਡ ਗੱਲ ਰੱਖਦੇ ਹੋਏ ਕਿਹਾ, ਜ਼ਿਆਦਾ ਵਧੀਆ ਗੱਲ ਨਹੀਂ, ਪੰਜਾਬ ਦਾ ਅਕਸ ਖਰਾਬ ਹੁੰਦਾ ਇਸ ਚੀਜ਼ ਲਈ ਪਰ ਕੁਝ ਲੋਕ ਬਹਾਦਰੀ ਸਮਝਦੇ ਆ।

ਇੱਕ ਯੂਜ਼ਰ ਨੇ ਲਿਖਿਆ, ਕਿ ਮੈਨੂੰ ਵੀ ਚਾਹੀਦੀ ਇਹ ਟੀ-ਸ਼ਰਟ, ਇੱਕ ਹੋਰ ਯੂਜ਼ਰ ਨੇ ਕਿਹਾ ਮੈਂ ਲਫੇੜਾ ਮਾਰੂ…| ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ ਇਹ ਤਾਂ ਕੋਈ ਬਹਾਦਰੀ ਵਾਲਾ ਕੰਮ ਨਹੀਂ….ਹਾਲਾਂਕਿ ਕੁਝ ਲੋਕ ਮਜ਼ਾਕ ਵਿੱਚ ਅਜਿਹੇ ਕਮੈਂਟ ਕਰ ਰਹੇ ਹਨ।

AGTF ਨੂੰ ਮਿਲੀ ਵੱਡੀ ਸਫਲਤਾ, ਵਿਜੇ ਨਾਂ ਦੇ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ

0

AGTF ਨੂੰ ਮਿਲੀ ਵੱਡੀ ਸਫਲਤਾ, ਵਿਜੇ ਨਾਂ ਦੇ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ

ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਮ੍ਰਿਤਕ ਦੇਹ

0

ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਮ੍ਰਿਤਕ ਦੇਹ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਦੇ ਨੇੜਲੇ ਪਿੰਡ ਚੇਲਾ ਕਲੋਨੀ ਵਿਖੇ ਇੱਕ ਨੌਜਵਾਨ ਦੀ ਲਾਸ਼ ਪਿੰਡ ਚੇਲੇ ਦੀ ਪਾਣੀ ਵਾਲੀ ਟੈਂਕੀ ਦੇ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸਾਲਸ ਮਸੀਹ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਸਾਲਸ ਮਸੀਹ ਬੀਤੇ ਦੋ ਤਿੰਨ ਦਿਨ ਤੋਂ ਲਾਪਤਾ ਸੀ ਤੇ ਹੁਣ ਉਸ ਦੀ ਦੇਹ ਮਿਲੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਾਲਸ ਮਸੀਹ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਲਸ ਮਸੀਹ ਬੀਤੇ ਦੋ ਦਿਨ ਤੋਂ ਘਰ ਤੋਂ ਲਾਪਤਾ ਸੀ ਅਤੇ ਉਹ ਉਸਦੀ ਭਾਲ ਕਰ ਰਹੇ ਸਨ। ਉਨ੍ਹਾਂ ਨੂੰ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਨੇ ਦੱਸਿਆ ਕਿ ਸਾਲਸ ਮਸੀਹ ਪਿੰਡ ਦਰਾਜਕੇ ਵਾਲੀ ਸਾਈਡ ਨੂੰ ਗਿਆ ਹੋਇਆ ਹੈ।

ਇਹ ਵੀ ਪੜ੍ਹੋ : ਸਾਵਧਾਨ! ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢੇ ਨਾ ਜਾਣ ਦੀ ਹਿਦਾਇਤ

ਉਹਨਾਂ ਕਿਹਾ ਕਿ ਜਦ ਉਹਨਾਂ ਨੇ ਇਸਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਹ ਉਸ ਨੂੰ ਲੱਭਦੇ-ਲੱਭਦੇ ਪਿੰਡ ਚੇਲਾ ਕਲੋਨੀ ਦੀ ਬਣੀ ਪਾਣੀ ਵਾਲੀ ਟੈਂਕੀ ਦੇ ਕਮਰੇ ਕੋਲ ਆਏ। ਉਨ੍ਹਾਂ ਇੱਥੇ ਦੇਖਿਆ ਕਿ ਸਾਲਸ ਮਸੀਹ ਦੀ ਲਾਸ਼ ਉਥੇ ਪਈ ਹੋਈ ਸੀ ਅਤੇ ਉਸਦੇ ਸਿਰ ਵਿੱਚੋਂ ਖੂਨ ਨਿਕਲ ਰਿਹਾ ਸੀ।

ਪਰਿਵਾਰ ਨੇ ਪੁਲਿਸ ਤੋਂ ਜਾਂਚ ਦੀ ਕੀਤੀ ਮੰਗ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਥਾਣਾ ਭਿੱਖੀਵਿੰਡ ਪੁਲਿਸ ਨੂੰ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨ ਤਰਨ ਦੇ SSP ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਦਾ ਕਤਲ ਹੋਇਆ ਹੈ ਜਿਸ ਦੀ ਡੂੰਘਾਈ ਨਾਲ ਜਾਂਚ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਜਾਵੇ। ਉਧਰ ਮੌਕੇ ਤੇ ਪਹੁੰਚੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਡੈਡ ਹਾਊਸ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਪੰਜਾਬ-ਹਰਿਆਣਾ ਹਾਈਕੋਰਟ ਤੋਂ Gurdas Mann ਨੂੰ ਮਿਲੀ ਵੱਡੀ ਰਾਹਤ, ਜਾਣੋ ਕੀ ਹੈ ਮਾਮਲਾ ? || Entertainment News

0
Gurdas Mann got a big relief from the Punjab-Haryana High Court, know what is the matter?

ਪੰਜਾਬ-ਹਰਿਆਣਾ ਹਾਈਕੋਰਟ ਤੋਂ Gurdas Mann ਨੂੰ ਮਿਲੀ ਵੱਡੀ ਰਾਹਤ, ਜਾਣੋ ਕੀ ਹੈ ਮਾਮਲਾ ?

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਜਲੰਧਰ ਦੇ ਨਕੋਦਰ ‘ਚ ਇਸ ਮਾਮਲੇ ‘ਚ ਦਰਜ ਐੱਫ.ਆਈ.ਆਰ ਨੂੰ ਰੱਦ ਕਰਨ ਅਤੇ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।

22 ਫਰਵਰੀ ਨੂੰ ਨਕੋਦਰ ਅਦਾਲਤ ਨੇ ਸ਼ਿਕਾਇਤ ਨੂੰ ਕਰ ਦਿੱਤਾ ਸੀ ਰੱਦ

ਇਸ ਸਾਲ 22 ਫਰਵਰੀ ਨੂੰ ਨਕੋਦਰ ਅਦਾਲਤ ਨੇ ਇਸ ਸ਼ਿਕਾਇਤ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਨਕੋਦਰ ਅਦਾਲਤ ਵੱਲੋਂ ਸ਼ਿਕਾਇਤ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਸੀ | ਹੁਣ ਹਾਈ ਕੋਰਟ ਦੇ ਜਸਟਿਸ ਸੰਦੀਪ ਮੌਦਗਿਲ ਨੇ ਸ਼ਿਕਾਇਤਕਰਤਾ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਦੀ ਮੰਗੀ ਫਰਲੋ

ਕੀ ਸੀ ਪੂਰਾ ਮਾਮਲਾ ?

ਦਰਅਸਲ , ਗੁਰਦਾਸ ਮਾਨ ਨਕੋਦਰ ‘ਚ ਡੇਰਾ ਮੁਰਾਦ ਸ਼ਾਹ ਟਰੱਸਟ ਦੇ ਪ੍ਰਧਾਨ ਹਨ। ਹ ਘਟਨਾ ਡੇਰਾ ਬਾਬਾ ਮੁਰਾਦ ਸ਼ਾਹ ‘ਚ ਆਯੋਜਿਤ ਇਕ ਧਾਰਮਿਕ ਪ੍ਰੋਗਰਾਮ ਦੌਰਾਨ ਵਾਪਰੀ ਸੀ ।  ਇਸ ਘਟਨਾ ਦੀ ਇੱਕ ਵੀਡੀਓ ਕਲਿੱਪ ਬਾਅਦ ਵਿੱਚ ਵਾਇਰਲ ਹੋਇਆ ਜਿਸ ਵਿੱਚ ਮਾਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਡੇਰਾ ਬਾਬਾ ਮੁਰਾਦ ਸ਼ਾਹ ਦੇ ਮੁਖੀ ਲਾਡੀ ਸ਼ਾਹ ਤੀਜੇ ਸਿੱਖ ਗੁਰੂ ਅਮਰਦਾਸ ਦੇ ਵੰਸ਼ਜ ਹਨ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਤੁਰੰਤ ਇਸ ਦਾਅਵੇ ਦਾ ਖੰਡਨ ਕੀਤਾ ਸੀ ਅਤੇ ਕਿਹਾ ਕਿ ਇਸ ਦਾ ਕੋਈ ਇਤਿਹਾਸਕ ਸਬੂਤ ਨਹੀਂ ਹੈ।

 

AGTF ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਤੇ ਗੋਲਡੀ ਦਾ ਗੁਰਗਾ ਕੀਤਾ ਕਾਬੂ

0

AGTF ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਤੇ ਗੋਲਡੀ ਦਾ ਗੁਰਗਾ ਕੀਤਾ ਕਾਬੂ

AGTF ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜੇਲ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ, ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਅਧਾਰਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਗੁਰਗੇ, ਵਿਜੇ ਵਾਸੀ ਜ਼ਿਲਾ ਮੋਹਾਲੀ, ਪਿੰਡ ਮੇਹਮਦਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰ ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ ਜਿਸ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਮਾਮਲੇ ਦਰਜ ਹਨ।
ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ ਵਿੱਚ ਬੰਦ ਸਾਥੀਆਂ ਅਤੇ ਵਿਦੇਸ਼ੀ ਹੈਂਡਲਰਾਂ ਵੱਲੋਂ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ।
ਬਰਾਮਦਗੀ: ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ।

ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਦੀ ਮੰਗੀ ਫਰਲੋ || Today News

0
Dera chief Ram Rahim sought 21 days furlough from the High Court

ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਤੋਂ 21 ਦਿਨਾਂ ਦੀ ਮੰਗੀ ਫਰਲੋ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਇਕ ਵਾਰ ਫਿਰ ਤੋਂ 21 ਦਿਨਾਂ ਦੀ ਪੈਰੋਲ ਮੰਗੀ ਹੈ। ਇਸ ਸਬੰਧੀ ਉਸ ਨੇ ਕਿਹਾ ਹੈ ਕਿ ਇਸ ਸਬੰਧੀ ਉਹ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਚੁੱਕੇ ਹਨ। ਕਿਉਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਿਨਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਇਸ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ।

ਜਿਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਉਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਹੈ ਕਿ ਜੁਲਾਈ ਮਹੀਨੇ ਵਿੱਚ ਜਦੋਂ ਛੁੱਟੀਆਂ ਖਤਮ ਹੋਣਗੀਆਂ ਤਾਂ ਇਸ ਅਰਜ਼ੀ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਦੀ ਬੈਂਚ ਹੀ ਕਰੇਗੀ।

ਇਹ ਵੀ ਪੜ੍ਹੋ :ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘

2 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ

ਹਰਿਆਣਾ ਸਰਕਾਰ ਨੇ ਕਿਹਾ ਕਿ ਡੇਰਾ ਮੁਖੀ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਸਰਕਾਰ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।

ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘ || Punjab News

0
After becoming the Union Minister of State, Ravneet Bittu gave a big statement - 'I will not oppose the release of the captive Singhs'.

ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘

ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੇ ਸੁਰ ਬਦਲੇ ਹੋਏ ਨਜ਼ਰ ਆ ਰਹੇ ਹਨ |  ਬੰਦੀ ਸਿੰਘਾਂ ਦੀ ਰਿਹਾਈ ਲਈ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ। ਜੇਕਰ ਕੇਂਦਰ ਦਾ ਬੰਦੀ ਸਿੰਘਾਂ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਪਲਾਨ ਹੈ ਤਾਂ ਮੈਂ ਇਸ ਦਾ ਵਿਰੋਧ ਨਹੀਂ ਕਰਾਂਗਾ ਤੇ ਮੇਰਾ ਪਰਿਵਾਰ ਵੀ ਇਸ ਦਾ ਵਿਰੋਧ ਨਹੀਂ ਕਰੇਗਾ ।

ਇਹ ਵੀ ਪੜ੍ਹੋ :ਜਲੰਧਰ ਪੱਛਮੀ ਜ਼ਿਮਨੀ ਚੋਣਾਂ ਲਈ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਪੰਜਾਬ ਅੱਗੇ ਵਧੇ ਤਾਂ ਸੁਲਹ ਦੀ ਰਾਹ ਉਤੇ ਵਧੇ

ਰਵਨੀਤ ਸਿੰਘ ਬਿੱਟੂ ਹੁਣ ਰਾਜੋਆਣਾ ਤੇ ਬਾਕੀ ਸਿੱਖ ਕੈਦੀਆਂ ਦਾ ਵਿਰੋਧ ਨਹੀਂ ਕਰਨਗੇ | ਕਿਉਂਕਿ ਹੁਣ ਸਮਾਂ ਅੱਗੇ ਵਧਣ ਦਾ ਹੈ। ਪੰਜਾਬ ਅੱਗੇ ਵਧੇ ਤਾਂ ਸੁਲਹ ਦੀ ਰਾਹ ਉਤੇ ਵਧੇ। ਪੰਜਾਬ ਦੀ ਅਮਨ ਸ਼ਾਂਤੀ ਲਈ ਉਹ ਕੋਈ ਵੀ ਕੰਮ ਕਰ ਸਕਦੇ ਹਨ। ਇਸ ਬਿਆਨ ਦੇ ਕਈ ਮਾਇਨੇ ਕੱਢੇ ਜਾ ਸਕਦੇ ਹਨ ਕਿਉਂਕਿ ਇਕ ਪਾਸੇ ਵੱਡੇ ਜਦੋਂ ਬਿੱਟੂ ਕਾਂਗਰਸ ਵਿਚ ਸਨ ਤਾਂ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡੇ ਪੱਧਰ ‘ਤੇ ਵਿਰੋਧ ਕਰਦੇ ਸਨ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।

ਸਾਵਧਾਨ! ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢੇ ਨਾ ਜਾਣ ਦੀ ਹਿਦਾਇਤ

0

ਸਾਵਧਾਨ! ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢੇ ਨਾ ਜਾਣ ਦੀ ਹਿਦਾਇਤ

ਪੰਜਾਬ-ਹਰਿਆਣਾ ਲਈ ਬਿਜਲੀ ਤੇ ਪਾਣੀ ਲਈ ਅਹਿਮ ਭਾਖੜਾ ਡੈਮ ਤੋਂ ਅੱਜ ਸਵੇਰੇ ਟਰਬਾਈਨਾਂ ਰਾਹੀਂ ਪਾਣੀ ਛੱਡਿਆ ਗਿਆ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਇਸ ਸਬੰਧੀ 2 ਦਿਨ ਪਹਿਲਾਂ ਐਡਵਾਈਜ਼ਰੀ ਜਾਰੀ ਕੀਤੀ ਸੀ। ਇਸ ਦੌਰਾਨ ਐਸਡੀਐਮ ਨੰਗਲ ਨੇ ਲੋਕਾਂ ਨੂੰ ਦਰਿਆ ਕੰਢੇ ਨਾ ਜਾਣ ਦੀ ਸਲਾਹ ਦਿੱਤੀ ਹੈ।

ਇਸ ਦੇ ਨਾਲ ਹੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਹੋਰ ਪ੍ਰਬੰਧ ਕਰਨ ਲਈ ਵਿਭਾਗਾਂ ਦੀ ਮੀਟਿੰਗ ਬੁਲਾਈ ਗਈ ਹੈ। ਅੱਜ ਸਵੇਰੇ 6 ਵਜੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਿੱਛੇ ਸਥਿਤ ਗੋਵਿੰਦ ਸਾਗਰ ਝੀਲ ਵਿੱਚ 23140 ਕਿਊਸਿਕ ਅਤੇ ਬਾਹਰ ਦਾ ਵਹਾਅ 22905 ਕਿਊਸਿਕ ਹੈ। ਇੱਥੋਂ ਨੰਗਲ ਡੈਮ ਤੋਂ 4500 ਕਿਊਸਿਕ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਜਾਵੇਗਾ।

4500 ਕਿਊਸਿਕ ਪਾਣੀ ਛੱਡਣ ਦੀ ਯੋਜਨਾ

ਪ੍ਰਸ਼ਾਸਨ ਨੇ ਨੰਗਲ ਡੈਮ ਤੋਂ ਸਵੇਰੇ 8 ਵਜੇ 1000 ਕਿਊਸਿਕ, ਫਿਰ ਹਰ 1 ਘੰਟੇ ਬਾਅਦ 1000 ਕਿਊਸਿਕ ਪਾਣੀ ਛੱਡਣ ਦਾ ਨਕਸ਼ਾ ਤਿਆਰ ਕੀਤਾ ਹੈ। ਸਤਲੁਜ ਦਰਿਆ ਵਿੱਚ ਪਹਿਲਾਂ ਹੀ 640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਅੱਜ ਨੰਗਲ ਡੈਮ ਤੋਂ ਕਰੀਬ 4500 ਕਿਊਸਿਕ ਪਾਣੀ ਛੱਡਣ ਦੀ ਯੋਜਨਾ ਹੈ। ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੇ ਵੱਡੇ ਖੇਤਰਾਂ ਨੂੰ ਇਸ ਪਾਣੀ ਦਾ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ : ਕੁਵੈਤ ਅਗਨੀਕਾਂਡ ‘ਚ 45 ਭਾਰਤੀਆਂ ਦੀ ਮੌਤ, ਮ੍ਰਿਤਕ ਦੇਹਾਂ ਨੂੰ ਲਿਆਂਦਾ…

ਪ੍ਰਸ਼ਾਸਨ ਨੇ ਸਤਲੁਜ ਦਰਿਆ ਦੇ ਕੰਢੇ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਰਿਆ ਦੇ ਨੇੜੇ ਨਾ ਜਾਣ ਕਿਉਂਕਿ ਪਾਣੀ ਦਾ ਪੱਧਰ ਕਿਸੇ ਵੀ ਸਮੇਂ ਵੱਧ ਸਕਦਾ ਹੈ। ਦੱਸ ਦੇਈਏ ਕਿ ਇਸ ਵਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਥੋੜ੍ਹਾ ਵੱਧ ਦਰਜ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਹੜ੍ਹ ਵਰਗੀ ਸਥਿਤੀ ਤੋਂ ਬਚਣ ਲਈ ਡੈਮ ਪ੍ਰਸ਼ਾਸਨ ਨੇ ਸਮੇਂ-ਸਮੇਂ ‘ਤੇ ਪਾਣੀ ਛੱਡਣ ਦੀ ਯੋਜਨਾ ਬਣਾ ਲਈ ਹੈ।