Home Blog Page 1551

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, 2 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, 2 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਵਿੱਚ ਚੌਥੀ ਸ਼੍ਰੇਣੀ ਦੇ ਮੁਲਾਜ਼ਮ ਵਜੋਂ ਨੌਕਰੀ ਦਿਵਾਉਣ ਦੇ ਨਾਂ ‘ਤੇ 102 ਲੋਕਾਂ ਨਾਲ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਪੁਲਿਸ ਮੁਲਾਜ਼ਮ ਹਨ। ਅਜਿਹਾ ਕਰਕੇ ਉਨ੍ਹਾਂ ਨੇ 26 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ।

ਇਹ ਖ਼ੁਲਾਸਾ ਖ਼ੁਦ ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਜਨਤਾ ਦੇ ਨਾਮ ਸੰਦੇਸ਼ ‘ਚ ਕੀਤਾ ਹੈ। ਇਹ ਲੋਕ 2021 ਤੋਂ ਇਸ ਕੰਮ ਵਿੱਚ ਲੱਗੇ ਹੋਏ ਸਨ। ਉਸ ਨੇ ਲੋਕਾਂ ਨੂੰ ਵੱਖ-ਵੱਖ ਖਾਤਿਆਂ ‘ਚ ਪੈਸੇ ਜਮ੍ਹਾ ਕਰਵਾਏ। ਹੁਣ ਇਹ ਲੋਕ ਫੜੇ ਗਏ ਹਨ। ਇਸ ਤੋਂ ਇਲਾਵਾ ਪੁੱਛਗਿੱਛ ‘ਚ ਕਈ ਖੁਲਾਸੇ ਹੋਣ ਦੀ ਉਮੀਦ ਹੈ।

ਉਕਤ ਸ਼ਰਾਰਤੀ ਅਨਸਰਾਂ ਨੂੰ ਜਾਲ ਵਿਛਾ ਕੇ ਕੀਤਾ ਕਾਬੂ

CM ਨੇ ਕਿਹਾ ਕਿ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਜਾਰੀ ਕੀਤੀ ਗਈ ਹੈ। ਉਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਨੌਕਰੀ ਦਿਵਾਉਣ ਦੇ ਨਾਂ ’ਤੇ ਉਸ ਨਾਲ ਠੱਗੀ ਮਾਰੀ ਗਈ ਹੈ। ਇਸ ਤੋਂ ਬਾਅਦ ਵਿਜੀਲੈਂਸ ਹਰਕਤ ਵਿੱਚ ਆਈ। ਉਕਤ ਸ਼ਰਾਰਤੀ ਅਨਸਰਾਂ ਨੂੰ ਜਾਲ ਵਿਛਾ ਕੇ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ’ਤੇ ਪਹਿਲਾਂ ਵੀ ਸ਼ਿਕਾਇਤਾਂ ਆਈਆਂ ਸਨ। ਕਈ ਲੋਕਾਂ ਨੂੰ ਕਾਬੂ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਘਰ ‘ਚ ਰੱਖਿਆ ਸੀ ਵਿਆਹ, ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਪਿਓ-ਪੁੱਤ ਦੀ…

CM ਨੇ ਕਿਹਾ ਕਿ ਜੇਕਰ ਕੋਈ ਕਿਸੇ ਸਰਕਾਰੀ ਵਿਭਾਗ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਪੈਸੇ ਮੰਗਦਾ ਹੈ ਤਾਂ ਕਿਰਪਾ ਕਰਕੇ ਕੋਈ ਗਲਤੀ ਨਾ ਕਰੋ। ਜਾਂ ਤਾਂ ਤੁਸੀਂ ਉਸ ਵਿਅਕਤੀ ਦੀ ਫੋਟੋ ਅਤੇ ਨਾਮ ਲਿਖ ਕੇ ਪੁਲਿਸ ਜਾਂ ਵਿਜੀਲੈਂਸ ਨੂੰ ਸ਼ਿਕਾਇਤ ਕਰ ਸਕਦੇ ਹੋ। ਸਾਰੇ ਜ਼ਿਲ੍ਹਿਆਂ ਵਿੱਚ ਵਿਜੀਲੈਂਸ ਦਫ਼ਤਰਾਂ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਰਤੀ ਯੋਗਤਾ ਦੇ ਆਧਾਰ ’ਤੇ ਕੀਤੀ ਜਾਂਦੀ ਹੈ। ਅਜਿਹੇ ਜਾਲ ਵਿੱਚ ਫਸਣ ਤੋਂ ਬਚੋ। ਉਨ੍ਹਾਂ ਕਿਹਾ ਕਿ ਤੁਹਾਡੀ ਮਦਦ ਨਾਲ ਅਸੀਂ ਭ੍ਰਿਸ਼ਟਾਚਾਰ ਨੂੰ ਖਤਮ ਕਰਾਂਗੇ। ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ।

ਜ਼ਿਮਨੀ ਚੋਣਾਂ ਦੇ ਐਲਾਨ ਮਗਰੋਂ CM ਮਾਨ ਨੇ ਵਿਧਾਇਕਾਂ ਨੂੰ ਦਿੱਤੇ ਸਖਤ ਨਿਰਦੇਸ਼

0

ਜ਼ਿਮਨੀ ਚੋਣਾਂ ਦੇ ਐਲਾਨ ਮਗਰੋਂ CM ਮਾਨ ਨੇ ਵਿਧਾਇਕਾਂ ਨੂੰ ਦਿੱਤੇ ਸਖਤ ਨਿਰਦੇਸ਼

ਲੋਕ ਸਭਾ ਚੋਣਾਂ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਇਹੀ ਕਾਰਨ ਹੈ ਕਿ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਨਗਰ ਨਿਗਮ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ। ਸੀਐੱਮ ਮਾਨ ਵੱਲੋਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਆਪਣੇ ਹਲਕੇ ਵਿਚ 2 ਵਾਰ ‘ਸਰਕਾਰ ਆਪ ਕੇ ਦੁਆਰ’ ਕੈਂਪ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰੇ।

ਕਿਸੇ ਵੀ ਸਮੇਂ ਕਿਸੇ ਜ਼ਿਲ੍ਹੇ ਦੇ ਕੈਂਪ ਵਿਚ ਜਾ ਕੇ ਕਰ ਸਕਦੇ ਹਨ ਚੈਕਿੰਗ

ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਵਿਧਾਇਕ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਐਕਸ਼ਨ ਲਿਆ ਜਾਵੇਗਾ ਤੇ ਦੂਜੇ ਪਾਸੇ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਕਿਸੇ ਜ਼ਿਲ੍ਹੇ ਦੇ ਕੈਂਪ ਵਿਚ ਜਾ ਕੇ ਚੈਕਿੰਗ ਕਰ ਸਕਦੇ ਹਨ। ਦੱਸ ਦੇਈਏ ਕਿ ਜਲੰਧਰ ਪੱਛਮੀ ਵਿਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ : ਥਲ ਸੈਨਾ ਦੇ ਨਵੇਂ ਮੁਖੀ ਬਣੇ ਉਪੇਂਦਰ ਦਿਵੇਦੀ, 30 ਜੂਨ ਨੂੰ ਸੰਭਾਲਣਗੇ ਆਪਣਾ ਅਹੁਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡੇਰੇ ਪੱਕੇ ਤੌਰ ‘ਤੇ ਜਲੰਧਰ ਵਿਚ ਲੱਗਣ ਵਾਲੇ ਹਨ ਕਿਉਂਕਿ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਹੋ ਚੁੱਕਾ ਹੈ ਤੇ ਅਜਿਹੇ ਵਿਚ ਜਲੰਧਰ ਸਣੇ 5 ਵਿਧਾਨ ਸਭਾ ਹਲਕਿਆਂ ਵਿਚ ਇਹ ਚੋਣਾਂ ਹੋਣੀਆਂ ਹਨ ਜਿਸ ਤੋਂ ਬਾਅਦ ਸੀਐੱਮ ਮਾਨ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਦੂਜੇ ਪਾਸੇ ਵਿਧਾਇਕਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਲਗਾਤਾਰ ਕਿਹਾ ਜਾ ਰਿਹਾ ਹੈ ਕਿ ਵਿਧਾਇਕਾਂ ਦੀ ਰਿਪੋਰਟ ਜ਼ੀਰੋ ਜਾ ਰਹੀ ਹੈ। ਅਜਿਹੇ ਵਿਚ ਵਿਧਾਇਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਥਲ ਸੈਨਾ ਦੇ ਨਵੇਂ ਮੁਖੀ ਬਣੇ ਉਪੇਂਦਰ ਦਿਵੇਦੀ, 30 ਜੂਨ ਨੂੰ ਸੰਭਾਲਣਗੇ ਆਪਣਾ ਅਹੁਦਾ

0

ਥਲ ਸੈਨਾ ਦੇ ਨਵੇਂ ਮੁਖੀ ਬਣੇ ਉਪੇਂਦਰ ਦਿਵੇਦੀ, 30 ਜੂਨ ਨੂੰ ਸੰਭਾਲਣਗੇ ਆਪਣਾ ਅਹੁਦਾ

ਥਲ ਸੈਨਾ ਨੂੰ ਨਵਾਂ ਮੁਖੀ ਮਿਲ ਗਿਆ ਹੈ। ਥਲ ਸੈਨਾ ਦੇ ਸਹਿ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਅਗਲੇ ਫੌਜ ਮੁਖੀ ਹੋਣਗੇ। ਲੈਫਟੀਨੈਂਟ ਜਨਰਲ ਦਿਵੇਦੀ ਮੌਜੂਦਾ ਫੌਜ ਮੁਖੀ ਜਨਰਲ ਮਨੋਜ ਪਾਂਡੇ ਤੋਂ 30 ਜੂਨ ਨੂੰ ਦੁਪਹਿਰ ਬਾਅਦ ਅਹੁਦਾ ਸੰਭਾਲਣਗੇ। ਜਨਰਲ ਪਾਂਡੇ ਪਹਿਲਾਂ 31 ਮਈ ਨੂੰ ਰਿਟਾਇਰ ਹੋਣ ਵਾਲੇ ਸੀ ਪਰ ਸਰਕਾਰ ਨੇ ਉਨ੍ਹਾਂ ਦਾ ਕਾਰਜਕਾਲ 30 ਜੂਨ ਤੱਕ ਵਧਾ ਦਿੱਤਾ ਸੀ।

ਉਪੇਂਦਰ ਦਿਵੇਦੀ ਦੀ ਪੜ੍ਹਾਈ ਦਾ ਸਫਰ

ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਰੀਵਾ ਦੇ ਰਹਿਣ ਵਾਲੇ ਲੈਫਟੀਨੈਂਟ ਜਨਰਲ ਦਿਵੇਦੀ ਦੀ ਸ਼ੁਰੂਆਤੀ ਪੜ੍ਹਾਈ ਸੈਨਿਕ ਸਕੂਲ ਰੀਵਾ ਵਿਚ ਹੋਈ। 1 ਜੁਲਾਈ 1964 ਨੂੰ ਜਨਮ ਤੇ ਨੈਸ਼ਨਲ ਡਿਫੈਂਸ ਅਕਾਦਮੀ ਦੇ ਵਿਦਿਆਰਥੀ ਰਹੇ ਲੈਫਟੀਨੈਂਟ ਜਨਰਲ ਦਿਵੇਦੀ ਸਾਲ 1984 ਵਿਚ ਫੌਜ ਦੀ ਜੰਮੂ-ਕਸ਼ਮੀਰ ਰਾਈਫਲਸ ਦੀ 18ਵੀਂ ਬਟਾਲੀਅਨ ਵਿਚ ਭਰਤੀ ਹੋਏ ਸਨ।

ਆਪਣੇ ਲਗਭਗ 40 ਸਾਲ ਦੇ ਕਰੀਅਰ ਵਿਚ ਕਈ ਮਹੱਤਵਪੂਰਨ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ। ਥਲ ਸੈਨਾ ਵਿਚ ਇਹ ਫੌਜ ਮੁਖੀ ਬਣਨ ਤੋਂ ਪਹਿਲਾਂ ਲੈਫਟੀਨੈਂਟ ਜਨਰਲ ਦਿਵੇਦੀ ਸੈਨਾ ਦੇ ਉੱਤਰੀ ਕਮਾਨ ਦੇ ਮੁਖੀ ਰਹਿ ਚੁੱਕੇ ਹਨ। ਉੱਤਰੀ ਕਮਾਨ ਦੇ 2022-24 ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਪੂਰਬੀ ਲੱਦਾਖ ਨੂੰ ਲੈ ਕੇ ਚੀਨ ਦੇ ਨਾਲ ਚੱਲ ਰਹੀ ਗੱਲਬਾਤ ਵਿਚ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ : ਘਰ ‘ਚ ਰੱਖਿਆ ਸੀ ਵਿਆਹ, ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਪਿਓ-ਪੁੱਤ ਦੀ ਮੌਤ

ਸੀਮਾਵਾਂ ਵਿਚ ਕੰਮ ਕਰਨ ਦਾ ਸ਼ਾਨਦਾਰ ਤਜਰਬਾ

ਫੌਜ ਦੇ ਉੱਤਰੀ ਕਮਾਨ ਦਾ ਕੰਮ ਚੀਨ ਨਾ ਲੱਗਦੀ ਸਰਹੱਦ ਦੀ ਸੁਰੱਖਿਆ ਤੇ ਪਾਕਿਸਤਾਨ ਨਾਲ ਲੱਗਦੀ ਭਾਰਤ ਦੀ ਸਰਹੱਦ ਦੀ ਸੁਰੱਖਿਆ ਕਰਨਾ ਹੈ। ਨਾਲ ਹੀ ਇਸ ਦੀ ਜੰਮੂ-ਕਸ਼ਮੀਰ ਵਿਚ ਅੱਤਵਾਦੀ ਵਿਰੋਧੀ ਮੁਹਿੰਮਾਂ ਵਿਚ ਵੀ ਅਹਿਮ ਭੂਮਿਕਾ ਰਹਿੰਦੀ ਹੈ। ਫੌਜ ਦੇ ਨਵੇਂ ਮੁਖੀ ਕੋਲ ਉੱਤਰੀ ਤੇ ਪੱਛਮੀ ਸੀਮਾਵਾਂ ਵਿਚ ਕੰਮ ਕਰਨ ਦਾ ਸ਼ਾਨਦਾਰ ਤਜਰਬਾ ਹੈ। ਉਨ੍ਹਾਂ ਕੋਲ ਅੱਤਵਾਦ ਖਿਲਾਫ ਲੜਨ ਦਾ ਤਜਰਬਾ ਹੈ। ਲੈਫਟੀਨੈਂਟ ਜਨਰਲ ਦਿਵੇਦੀ ਸੈਨਾ ਦੀ ਆਧੁਨਿਕੀਕਰਨ ਪ੍ਰਕਿਰਿਆ ਵਿਚ ਸ਼ਾਮਲ ਰਹੇ ਹਨ। ਨਾਲ ਹੀ ਉਨ੍ਹਾਂ ਨੇ ਆਤਮ ਨਿਰਭਰ ਭਾਰਤ ਵਜੋਂ ਫੌਜ ਵਿਚ ਸਵਦੇਸ਼ੀ ਹਥਿਆਰਾਂ ਨੂੰ ਸ਼ਾਮਲ ਕਰਾਉਣ ਵਿਚ ਵੀ ਅਗਵਾਈ ਕੀਤੀ ਹੈ।

ਘਰ ‘ਚ ਰੱਖਿਆ ਸੀ ਵਿਆਹ, ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਪਿਓ-ਪੁੱਤ ਦੀ ਮੌਤ

0

ਘਰ ‘ਚ ਰੱਖਿਆ ਸੀ ਵਿਆਹ, ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਪਿਓ-ਪੁੱਤ ਦੀ ਮੌਤ

ਜਲੰਧਰ ‘ਚ ਅੱਜ ਬੁੱਧਵਾਰ ਸਵੇਰੇ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ ‘ਤੇ ਖਾਲਸਾ ਸਕੂਲ ਨੇੜੇ ਵਾਪਰਿਆ।ਹਾਦਸੇ ‘ਚ ਦੋਵਾਂ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਇਕ ਪਾਸੇ ਕੀਤਾ। ਭਾਰਗਵ ਕੈਂਪ ਥਾਣਾ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ‘ਚ ਦਹਿਸ਼ਤਗਰਦਾਂ ਵੱਲੋਂ ਹਮਲਾ, 4 ਜਵਾਨਾਂ ਸਮੇਤ 5…

ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ ਅਤੇ ਕਰਮਨ ਸਿੰਘ ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ। ਅੱਜ ਘਰ ‘ਚ ਕਿਸੇ ਦਾ ਵਿਆਹ ਹੈ। ਦੋਵੇਂ ਸਬਜ਼ੀ ਖਰੀਦਣ ਲਈ ਮੋਟਰਸਾਈਕਲ ‘ਤੇ ਮਕਸੂਦਾਂ ਮੰਡੀ ਜਾ ਰਹੇ ਸਨ। ਸਵੇਰੇ ਕਰੀਬ 5.30 ਵਜੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਨਕੋਦਰ ਚੌਕ ਵੱਲ ਜਾ ਰਹੇ ਸਨ ਤਾਂ ਪਿੱਛੇ ਤੋਂ ਆ ਰਹੇ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਡਰਾਈਵਰ ਟਿੱਪਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ।

ਪੰਜਾਬੀ ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ ‘ਚ ਹੋਈ ਐਂਟਰੀ || Punjab News

0
Punjabi singer Karan Aujla's entry in the Bollywood industry

ਪੰਜਾਬੀ ਗਾਇਕ ਕਰਨ ਔਜਲਾ ਦੀ ਬਾਲੀਵੁੱਡ ਇੰਡਸਟਰੀ ‘ਚ ਹੋਈ ਐਂਟਰੀ

ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੇ ਗੀਤਾਂ ਨੇ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਆਪਣੇ ਪੈਰ ਫੈਲਾ ਲਏ ਹਨ। ਦੇਸ਼ -ਵਿਦੇਸ਼ ਤੇ ਹਰ ਜਗ੍ਹਾ ‘ਤੇ ਉਹਨਾਂ ਦੇ ਗੀਤ ਪਸੰਦ ਕੀਤੇ ਜਾਂਦੇ ਹਨ | ਇਸ ਵਿਚਾਲੇ ਔਜਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ , ਪੰਜਾਬੀ ਗਾਇਕ ਦੀ ਬਾਲੀਵੁੱਡ ਇੰਡਸਟਰੀ ਵਿੱਚ ਐਂਟਰੀ ਹੋ ਚੁੱਕੀ ਹੈ।

ਔਜਲਾ ਨੇ ਬਾਲੀਵੁੱਡ ਸੰਗੀਤ ਜਗਤ ਵਿੱਚ ਕੀਤੀ ਐਂਟਰੀ

ਇਸ ਗੱਲ ਦਾ ਖੁਲਾਸਾ ਗਾਇਕ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ਰਾਹੀਂ ਹੋਇਆ ਹੈ। ਦਰਅਸਲ, ਖਬਰਾਂ ਮੁਤਾਬਕ ਕਰਨ ਔਜਲਾ ਨੇ ਬਾਲੀਵੁੱਡ ਸੰਗੀਤ ਜਗਤ ਵਿੱਚ ਐਂਟਰੀ ਹੈ |  ਉਨ੍ਹਾਂ ਦਾ ਗੀਤ ਧਰਮਾ ਪ੍ਰੋਡਕਸ਼ਨ ਦੇ ਤਹਿਤ ਸ਼ੂਟ ਕੀਤਾ ਗਿਆ ਹੈ। ਉਸ ਗੀਤ ਨੂੰ ਫ਼ਿਲਮ “ਬੈਡ ਨਿਊਜ਼” ਵਿੱਚ ਸ਼ਾਮਲ ਕੀਤਾ ਜਾਵੇਗਾ।  ਇਸ ਫ਼ਿਲਮ ਵਿੱਚ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਪੰਜਾਬੀ ਫੈਨਜ਼ ਲਈ ਇਹ ਮਾਣ ਵਾਲੀ ਗੱਲ ਹੈ , ਕਰਨ ਔਜਲਾ ਦਾ ਇਹ ਪਹਿਲਾ ਬਾਲੀਵੁੱਡ ਗੀਤ ਹੈ | ਇਸ ਗੀਤ ਨਾਲ ਉਹ ਬਾਲੀਵੁੱਡ ਦੀ ਦੁਨੀਆਂ ਵਿੱਚ ਕਦਮ ਰੱਖਣ ਜਾ ਰਹੇ ਹਨ |  ਦੱਸ ਦੇਈਏ ਕਿ ਇਹ ਫਿਲਮ ਅਗਲੇ ਮਹੀਨੇ 19 ਜੁਲਾਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।

ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਕੋਈ ਮਨਿਸਟਰੀ ਨਾ ਮਿਲਣ ‘ਤੇ ਸੁਖਜਿੰਦਰ ਰੰਧਾਵਾ ਨੇ ਚੁੱਕੇ ਸਵਾਲ

ਫਿਲਮ ਵਿੱਚ ਐਮੀ ਵਿਰਕ ਪਹਿਲੀ ਵਾਰ ਵਿੱਕੀ ਅਤੇ ਤ੍ਰਿਪਤੀ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣਗੇ | ਇਸ ਫਿਲਮ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਰਨ ਔਜਲਾ ਨੇ ਪੰਜਾਬੀ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਹਨ ਅਤੇ ਫੈਨਜ਼ ਵੱਲੋਂ ਉਹਨਾਂ ਨੂੰ ਕਾਫੀ ਪਿਆਰ ਦਿੱਤਾ ਜਾਂਦਾ ਹੈ |

 

 

ਜੰਮੂ-ਕਸ਼ਮੀਰ ‘ਚ ਦਹਿਸ਼ਤਗਰਦਾਂ ਵੱਲੋਂ ਹਮਲਾ, 4 ਜਵਾਨਾਂ ਸਮੇਤ 5 ਜ਼ਖਮੀ

0

ਜੰਮੂ-ਕਸ਼ਮੀਰ ‘ਚ ਦਹਿਸ਼ਤਗਰਦਾਂ ਵੱਲੋਂ ਹਮਲਾ, 4 ਜਵਾਨਾਂ ਸਮੇਤ 5 ਜ਼ਖਮੀ

ਜੰਮੂ-ਕਸ਼ਮੀਰ ਵਿਚ ਅੱਤਵਾਦੀ ਹਮਲੇ ਵਿਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਇਹ ਹਮਲਾ ਬੀਤੀ ਰਾਤ ਡੋਡਾ ਦੇ ਛਤਰਗਲਾ ਵਿਚ 4 ਰਾਸ਼ਟਰੀ ਰਾਈਫਲਸ ਤੇ ਪੁਲਿਸ ਦੀ ਜੁਆਇੰਟ ਚੈਕਪੋਸਟ ‘ਤੇ ਹੋਇਆ। ਹਮਲੇ ਵਿਚ 4 ਜਵਾਨ ਤੇ 1 ਐੱਸਪੀਓ ਜ਼ਖਮੀ ਵੀ ਹੋਏ ਹਨ।

ਸ਼ਹੀਦ ਹੋਏ ਜਵਾਨ ਦੀ ਪਛਾਣ ਸੀਆਰਪੀਐੱਫ ਦੇ ਕਾਂਸਟੇਬਲ ਕਬੀਰ ਦਾਸ ਵਜੋਂ ਹੋਈ। ਹਮਲੇ ਦੀ ਜ਼ਿੰਮੇਵਾਰੀ ਜੇਈਐੱਮ/ਜੈਸ਼ ਨੇ ਲਈ ਹੈ। ਇਸ ਹਮਲੇ ਤੋਂ ਕੁਝ ਘੰਟੇ ਪਹਿਲਾਂ ਮੰਗਲਵਾਰ ਰਾਤ ਲਗਭਗ 8 ਵਜੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸਥਿਤ ਪੈਦਾ ਸੁਖਲ ਪਿੰਡ ਵਿਚ ਵੀ ਅੱਤਵਾਦੀ ਹਮਲਾ ਹੋਇਆ। ਇਥੇ ਅੱਤਵਾਦੀਆਂ ਦੀ ਫਾਇਰਿੰਗ ਵਿਚ ਇਕ ਵਿਅਕਤੀ ਵੀ ਜ਼ਖਮੀ ਹੋ ਗਿਆ। ਪੁਲਿਸ ਨੇ ਹਮਲਾ ਕਰਨ ਵਾਲੇ 2 ਵਿਚੋਂ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਕੋਈ ਮਨਿਸਟਰੀ ਨਾ ਮਿਲਣ ‘ਤੇ ਸੁਖਜਿੰਦਰ ਰੰਧਾਵਾ ਨੇ ਚੁੱਕੇ ਸਵਾਲ || Punjab News

ਦੂਜਾ ਅੱਤਵਾਦੀ ਪਿੰਡ ਵਿਚ ਹੀ ਕਿਤੇ ਲੁਕਿਆ ਹੋਇਆ ਹੈ। ਉਸ ਨੇ ਮੌਕੇ ‘ਤੇ ਪਹੁੰਚੇ ਡੀਆਈਜੀ ਤੇ ਐੱਸਐੱਸਪੀ ਕਠੂਆ ਦੀ ਗੱਡੀ ‘ਤੇ ਫਾਇਰਿੰਗ ਕਰ ਦਿੱਤੀ। ਦੋਵੇਂ ਵਾਲ-ਵਾਲ ਬਚ ਗਏ। ਅੱਤਵਾਦੀ ਤੇ ਪੁਲਿਸ ਵਿਚ ਫਾਇਰਿੰਗ ਜਾਰੀ ਹੈ। ਇਸ ਤੋਂ ਪਹਿਲਾਂ 9 ਜੂਨ ਦੀ ਸ਼ਾਮ ਨੂੰ ਰਿਆਸੀ ਵਿਚ ਸ਼ਰਧਾਲੂਆਂ ਦੀ ਬੱਸ ‘ਤੇ ਹਮਲੇ ਦੇ 3 ਦਿਨ ਦੇ ਅੰਦਰ 3 ਅੱਤਵਾਦੀ ਹਮਲੇ ਹੋ ਚੁੱਕੇ ਹਨ।

 

ਸੁਨੀਲ ਜਾਖੜ ਨੂੰ ਕੋਈ ਮਨਿਸਟਰੀ ਨਾ ਮਿਲਣ ‘ਤੇ ਸੁਖਜਿੰਦਰ ਰੰਧਾਵਾ ਨੇ ਚੁੱਕੇ ਸਵਾਲ || Punjab News

0
Sukhjinder Randhawa raised questions on Sunil Jakhar not getting any ministry

ਸੁਨੀਲ ਜਾਖੜ ਨੂੰ ਕੋਈ ਮਨਿਸਟਰੀ ਨਾ ਮਿਲਣ ‘ਤੇ ਸੁਖਜਿੰਦਰ ਰੰਧਾਵਾ ਨੇ ਚੁੱਕੇ ਸਵਾਲ

ਚੋਣਾਂ ਦਾ ਦੌਰ ਖ਼ਤਮ ਹੋ ਚੁੱਕਿਆ ਇਸੇ ਦੇ ਵਿਚਕਾਰ ਕਾਂਗਰਸ ਦੇ ਸੀਨੀਅਰ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਨੀਲ ਜਾਖੜ ਨੂੰ ਘੇਰਿਆ ਹੈ। ਉਨ੍ਹਾਂ ਨੇ ਜਾਖੜ ਨੂੰ ਮਨਿਸਟਰੀ ਦੀ ਥਾਂ ਨਾ ਮਿਲਣ ‘ਤੇ ਸਵਾਲ ਚੁੱਕੇ ਹਨ। ਟਵੀਟ ਕਰਦਿਆਂ ਰੰਧਾਵਾ ਨੇ ਕਿਹਾ ਕਿ ਯਾਦ ਹੈ ਜਦੋਂ ਤੁਸੀਂ ਕਿਹਾ ਸੀ ਕਿ INC ਪੰਜਾਬ ਨੇ ਮੈਨੂੰ ਹਿੰਦੂ ਸਿੱਖ ਹੋਣ ਕਰਕੇ ਸੀਐੱਮ ਨਹੀਂ ਬਣਾਇਆ ਪਰ ਹੁਣ ਭਾਜਪਾ ਨੇ ਤੁਹਾਨੂੰ ਮਨਿਸਟਰੀ ਬਣਾਉਣ ਦੀ ਥਾਂ ਇਕ ਸਿੱਖ ਨੂੰ ਮਨਿਸਟਰੀ ਕਿਉਂ ਦਿੱਤੀ ਜਿਵੇਂ ਕਾਂਗਰਸ ਨੇ ਤੁਹਾਨੂੰ ਆਲੋਚਨਾ ਦਾ ਅਧਿਕਾਰ ਦਿੱਤਾ ਹੋਇਆ ਸੀ ਕਿ ਭਾਜਪਾ ਵਿਚ ਰਹਿੰਦੇ ਹੋਏ ਹੁਣ ਤੁਸੀਂ ਪਾਰਟੀ ਦੀ ਆਲੋਚਨਾ ਕਰ ਸਕਦੇ ਹੋ?”

ਹਾਰਨ ਦੇ ਬਾਵਜੂਦ ਬਿੱਟੂ ਨੂੰ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਦਾ ਦਿੱਤਾ ਗਿਆ ਅਹੁਦਾ

ਦੱਸ ਦੇਈਏ ਕਿ ਹਾਰਨ ਦੇ ਬਾਵਜੂਦ ਵੀ ਰਵਨੀਤ ਸਿੰਘ ਬਿੱਟੂ ਨੂੰ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ | ਇਸੇ ਲਈ ਰਵਨੀਤ ਬਿੱਟੂ ਨੂੰ ਲੈ ਕੇ ਰੰਧਾਵਾ ਨੇ ਜਾਖੜ ‘ਤੇ ਸਵਾਲ ਚੁੱਕਿਆ ਹੈ। ਜਦੋਂ ਜਾਖੜ ਸਾਬ੍ਹ ਕਾਂਗਰਸ ਵਿਚ ਸਨ ਤਾਂ ਉਨ੍ਹਾਂ ਸੀਐੱਮ ਨਾ ਬਣਾਏ ਜਾਣ ‘ਤੇ ਲਗਾਤਾਰ ਪਾਰਟੀ ਦੀ ਆਲੋਚਨਾ ਕਰ ਰਹੇ ਸਨ ਤੇ ਕਹਿੰਦੇ ਸਨ ਕਿ ਉਹ ਹਿੰਦੂ ਚਿਹਰਾ ਹਨ ਇਸ ਕਰਕੇ ਉਨ੍ਹਾਂ ਨੂੰ ਸੀਐੱਮ ਨਹੀਂ ਬਣਾਇਆ ਗਿਆ ਹੈ ਤੇ ਹੁਣ ਜਦੋਂ ਕਿ ਸੁਨੀਲ ਜਾਖੜ ਨੇ ਭਾਜਪਾ ਜੁਆਇਨ ਕਰ ਲਈ ਹੈ ਤੇ ਉਨ੍ਹਾਂ ਨੂੰ ਮਨਿਸਟਰੀ ਨਹੀਂ ਦਿੱਤੀ ਗਈ ਸਗੋਂ ਬਿੱਟੂ ਨੂੰ ਮਨਿਸਟਰੀ ਦੇ ਦਿੱਤੀ ਗਈ ਹੈ ਤਾਂ ਅਜਿਹੇ ਵਿਚ ਕੀ ਜਾਖੜ ਭਾਜਪਾ ਤੋਂ ਸਵਾਲ ਕਰ ਸਕਦੇ ਹਨ।

ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ || Punjab News

0

ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ: ਡਾ. ਬਲਜੀਤ ਕੌਰ

CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਅਤੇ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : DAP ਖਾਦ ਦੇ ਸੈਂਪਲ ਪਾਏ ਗਏ ਫੇਲ੍ਹ, ਕੰਪਨੀ ਨੂੰ ਕਾਰਨ ਦੱਸੋ…

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ।

ਵਿਦਿਆਰਥੀਆਂ ਨੂੰ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਵਜ਼ੀਫਾ

ਮੰਤਰੀ ਨੇ ਅੱਗੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫਾਰ ਹੈਂਡੀਕੈਪਡ ਲੜਕੇ ਅਤੇ ਲੜਕੀਆਂ ਸਕੀਮ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਤੋਂ ਡਿਗਰੀ ਪੱਧਰ ਤੱਕ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ 300 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਵਜੀਫਾ ਸਕੀਮ ਤਹਿਤ ਪਿੰਡਾਂ ਵਿੱਚ ਪੜ੍ਹਾਈ ਕਰ ਰਹੀਆਂ ਦਿਵਿਆਂਗਜਨ ਲੜਕੀਆਂ ਦੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੱਕਣ ਲਈ ਲਾਭ ਦਿੱਤਾ ਜਾਂਦਾ ਹੈ।
ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੀ ਤੋਂ ਦਸਵੀਂ ਤੱਕ 100 ਰੁਪਏ ਪ੍ਰਤੀ ਮਹੀਨਾ ਅਤੇ ਦਸਵੀਂ ਤੋਂ ਡਿਗਰੀ ਪੱਧਰ ਦੇ ਪੜ੍ਹਾਈ ਤੱਕ 200 ਰੁਪਏ ਪ੍ਰਤੀ ਮਹੀਨਾ ਵਾਧੂ ਵਜੀਫਾ ਦਿੱਤਾ ਜਾਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਦਿਵਿਆਂਗ ਵਿਦਿਆਰਥੀਆਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਜਿਸ ਨਾਲ ਉਹਨਾਂ ਦੀ ਪੜ੍ਹਾਈ ਵਿੱਚ ਕੋਈ ਮੁਸ਼ਕਿਲ ਨਾ ਆਵੇ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਮੋਦੀ ਦੀ ਨਵੀਂ ਕੈਬਨਿਟ ‘ਚ ਨਿਰਮਲਾ ਸੀਤਾਰਮਨ ਨੂੰ ਮੁੜ ਤੋਂ ਮਿਲਿਆ ਵਿੱਤ ਮੰਤਰਾਲਾ

0

ਮੋਦੀ ਦੀ ਨਵੀਂ ਕੈਬਨਿਟ ‘ਚ ਨਿਰਮਲਾ ਸੀਤਾਰਮਨ ਨੂੰ ਮੁੜ ਤੋਂ ਮਿਲਿਆ ਵਿੱਤ ਮੰਤਰਾਲਾ

ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਸੌਂਪ ਦਿੱਤੇ ਹਨ। ਲਗਭਗ ਸਾਰੇ ਅਹਿਮ ਵਿਭਾਗ ਪਿਛਲੇ ਮੰਤਰੀਆਂ ਕੋਲ ਹੀ ਹੋਣਗੇ। ਵਿੱਤ ਮੰਤਰਾਲਾ ਇਕ ਵਾਰ ਫਿਰ ਨਿਰਮਲਾ ਸੀਤਾਰਮਨ ਨੂੰ ਦਿੱਤਾ ਗਿਆ ਹੈ। ਉਹ ਪੰਜ ਸਾਲ ਵਿੱਤ ਮੰਤਰੀ ਰਹੀ। ਫਰਵਰੀ 2024 ਵਿੱਚ ਅੰਤਰਿਮ ਬਜਟ ਪੇਸ਼ ਕਰਕੇ, ਉਹ ਲਗਾਤਾਰ ਛੇ ਬਜਟ ਪੇਸ਼ ਕਰਨ ਵਾਲੀ ਪਹਿਲੀ ਵਿੱਤ ਮੰਤਰੀ ਬਣ ਗਈ।

ਮੋਦੀ ਦੀ ਨਵੀਂ ਕੈਬਨਿਟ 'ਚ ਨਿਰਮਲਾ ਸੀਤਾਰਮਨ ਨੂੰ ਮੁੜ ਤੋਂ ਮਿਲਿਆ ਵਿੱਤ ਮੰਤਰਾਲਾ
ਮੋਦੀ ਦੀ ਨਵੀਂ ਕੈਬਨਿਟ ‘ਚ ਨਿਰਮਲਾ ਸੀਤਾਰਮਨ ਨੂੰ ਮੁੜ ਤੋਂ ਮਿਲਿਆ ਵਿੱਤ ਮੰਤਰਾਲਾ

ਇਸ ਤੋਂ ਪਹਿਲਾਂ ਇਹ ਰਿਕਾਰਡ ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਦੇ ਨਾਂ ਸੀ। ਹੁਣ ਜੁਲਾਈ ਵਿੱਚ ਸੱਤਵਾਂ ਬਜਟ ਪੇਸ਼ ਕਰਕੇ ਉਹ ਇੱਕ ਕਦਮ ਹੋਰ ਅੱਗੇ ਵਧੇਗੀ। ਹਾਲਾਂਕਿ, ਉਨ੍ਹਾਂ ਨੂੰ ਸਭ ਤੋਂ ਵੱਧ 10 ਬਜਟ ਪੇਸ਼ ਕਰਨ ਦੇ ਮੋਰਾਰਜੀ ਦੇਸਾਈ ਦੇ ਰਿਕਾਰਡ ਨੂੰ ਤੋੜਨ ਲਈ ਕੁਝ ਹੋਰ ਸਾਲ ਉਡੀਕ ਕਰਨੀ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੇ 2 ਸਾਥੀ ਕੀਤੇ ਗ੍ਰਿਫਤਾਰ || Latest News

ਆਪਣੇ ਤੀਜੇ ਕਾਰਜਕਾਲ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਕ ਵਾਰ ਫਿਰ ਨਿਰਮਲਾ ਸੀਤਾਰਮਨ ‘ਤੇ ਭਰੋਸਾ ਜਤਾਇਆ ਹੈ। ਦੋ ਵਾਰ ਕੇਂਦਰੀ ਮੰਤਰੀ ਰਹਿ ਚੁੱਕੀ ਨਿਰਮਲਾ ਸੀਤਾਰਮਨ 2019 ਦੇ ਪੂਰੇ ਬਜਟ ਤੋਂ ਸ਼ੁਰੂ ਹੋ ਕੇ ਪਹਿਲਾਂ ਹੀ ਛੇ ਬਜਟ ਪੇਸ਼ ਕਰ ਚੁੱਕੀ ਹੈ। ਉਹ 5 ਸਾਲ ਵਿੱਤ ਮੰਤਰੀ ਰਹੀ ਅਤੇ 6 ਬਜਟ ਪੇਸ਼ ਕਰ ਚੁੱਕੀ ਹੈ। ਇਨ੍ਹਾਂ ਵਿੱਚ 5 ਪੂਰਾ ਅਤੇ ਇੱਕ ਅੰਤਰਿਮ ਬਜਟ ਸ਼ਾਮਲ ਹੈ। ਇਸ ਤੋਂ ਪਹਿਲਾਂ ਉਹ ਕੁਝ ਮਹੀਨਿਆਂ ਲਈ ਵਿੱਤ ਰਾਜ ਮੰਤਰੀ ਵੀ ਬਣ ਚੁੱਕੀ ਹੈ।

ਵਿੱਤ ਮੰਤਰੀ ਵਜੋਂ ਕੀਤੇ ਗਏ ਇਹ ਸੁਧਾਰ

64 ਸਾਲਾ ਨਿਰਮਲਾ ਸੀਤਾਰਮਨ ਨੇ ਸਾਲ 2019 ਵਿੱਚ ਅਰੁਣ ਜੇਤਲੀ ਤੋਂ ਵਿੱਤ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ ਸੀ। ਇਸ ਨਾਲ ਉਹ ਪੂਰੇ ਕਾਰਜਕਾਲ ਲਈ ਵਿੱਤ ਮੰਤਰਾਲੇ ਦਾ ਚਾਰਜ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਮਹਿਲਾ ਬਣ ਗਈ ਹੈ। ਵਿੱਤ ਮੰਤਰੀ ਦੇ ਤੌਰ ‘ਤੇ ਉਨ੍ਹਾਂ ਦੁਆਰਾ ਸ਼ੁਰੂ ਕੀਤੇ ਗਏ ਵੱਡੇ ਸੁਧਾਰਾਂ ਵਿੱਚ ਅਧਾਰ ਕਾਰਪੋਰੇਟ ਟੈਕਸ ਨੂੰ 30 ਪ੍ਰਤੀਸ਼ਤ ਤੋਂ ਘਟਾ ਕੇ 22 ਪ੍ਰਤੀਸ਼ਤ ਕਰਨਾ ਸੀ। ਅਰਥਚਾਰੇ ਨੂੰ ਕੋਵਿਡ ਮਹਾਂਮਾਰੀ ਦੀਆਂ ਚੁਣੌਤੀਆਂ ਵਿੱਚੋਂ ਬਾਹਰ ਕੱਢਦਿਆਂ, ਉਸਨੇ 20 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਆਰਥਿਕ ਪੈਕੇਜ ਦਾ ਐਲਾਨ ਕੀਤਾ। ਇਹ ਭਾਰਤ ਦੀ ਜੀਡੀਪੀ ਦਾ ਲਗਭਗ 10 ਫ਼ੀਸਦੀ ਸੀ।

ਇਹ ਵੀ ਪੜ੍ਹੋ : ਤੇਜ਼ ਰਫਤਾਰ ਵਾਹਨ ਦਾ ਕਹਿਰ, ਪੈਦਲ ਜਾਂਦੀ ਲੜਕੀ ਨੂੰ ਟਰੱਕ ਨੇ…

ਨਿਰਮਲਾ ਸੀਤਾਰਮਨ ਦਾ ਜਨਮ 18 ਅਗਸਤ 1959 ਨੂੰ ਮਦੁਰਾਈ, ਤਾਮਿਲਨਾਡੂ ਵਿੱਚ ਹੋਇਆ ਸੀ। ਉਸਦਾ ਜਨਮ ਇੱਕ ਤਾਮਿਲ ਬ੍ਰਾਹਮਣ ਪਰਿਵਾਰ ਵਿੱਚ ਨਰਾਇਣਨ ਸੀਤਾਰਮਨ ਅਤੇ ਸਾਵਿਤਰੀ ਸੀਤਾਰਮਨ ਦੇ ਘਰ ਹੋਇਆ ਸੀ ਅਤੇ ਉਸਨੇ ਆਪਣੀ ਸਕੂਲੀ ਸਿੱਖਿਆ ਮਦਰਾਸ ਅਤੇ ਤਿਰੂਚਿਰਾਪੱਲੀ ਤੋਂ ਕੀਤੀ ਸੀ। ਸੀਤਾਰਮਨ ਨੇ 1980 ਵਿੱਚ ਸੀਤਲਕਸ਼ਮੀ ਰਾਮਾਸਵਾਮੀ ਕਾਲਜ ਤੋਂ ਅਰਥ ਸ਼ਾਸਤਰ ਵਿੱਚ ਆਪਣੀ ਬੈਚਲਰ ਡਿਗਰੀ ਪੂਰੀ ਕਰਨ ਤੋਂ ਬਾਅਦ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿੱਚ ਦਾਖ਼ਲਾ ਲਿਆ, ਅਤੇ ਉਹ ਲੰਡਨ ਸਕੂਲ ਆਫ਼ ਇਕਨਾਮਿਕਸ ਦੀ ਸਾਬਕਾ ਵਿਦਿਆਰਥੀ ਵੀ ਹੈ।