Home Blog Page 1566

T-20 ਵਿਸ਼ਵ ਕੱਪ ‘ਚ ਅੱਜ ਭਾਰਤ ਆਪਣਾ ਪਹਿਲਾ ਮੈਚ ਆਇਰਲੈਂਡ ਦੇ ਖਿਲਾਫ ਖੇਡੇਗਾ

0

T-20 ਵਿਸ਼ਵ ਕੱਪ ‘ਚ ਅੱਜ ਭਾਰਤ ਆਪਣਾ ਪਹਿਲਾ ਮੈਚ ਆਇਰਲੈਂਡ ਦੇ ਖਿਲਾਫ ਖੇਡੇਗਾ

ਭਾਰਤ ਤੇ ਆਇਰਲੈਂਡ ਦੇ ਵਿਚਾਲੇ ਨਿਊਯਾਰਕ ਦੇ ਨਾਸਾਊ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਮੁਕਾਬਲਾ ਖੇਡਿਆ ਜਾਵੇਗਾ। ਜਿਸ ਵਿੱਚ ਭਾਰਤ ਜਿੱਤ ਦੇ ਨਾਲ ਆਪਣੇ ਟੀ-20 ਵਿਸ਼ਵ ਕੱਪ ਦੇ ਸਫਰ ਦੀ ਸ਼ੁਰੂਆਤ ਕਰਨਾ ਚਾਹੇਗੀ । ਉੱਥੇ ਹੀ ਆਇਰਲੈਂਡ ਦੀ ਟੀਮ ਆਪਣੇ ਪਹਿਲੇ ਹੀ ਮੈਚ ਵਿੱਚ ਇੱਕ ਵੱਡਾ ਉਲਟਫੇਰ ਕਰਨ ਦੀ ਕੋਸ਼ਿਸ਼ ਵਿੱਚ ਹੋਵੇਗੀ।

ਭਾਰਤ ਨੂੰ ਇਸਦੇ ਬਾਅਦ ਆਪਣਾ ਅਗਲਾ ਮੁਕਾਬਲਾ ਪਾਕਿਸਤਾਨ ਨਾਲ ਖੇਡਣਾ ਹੈ। ਜਿਸ ਤੋਂ ਪਹਿਲਾਂ ਉਹ ਜਿੱਤ ਦਰਜ ਕਰ ਕੇ ਆਪਣੇ ਆਤਮ-ਵਿਸ਼ਵਾਸ ਨੂੰ ਸਿਖਰਾਂ ‘ਤੇ ਲਿਜਾਣ ਦੀ ਕੋਸ਼ਿਸ਼ ਕਰੇਗੀ। ਭਾਰਤ ਨੂੰ ਆਪਣੇ ਤਿੰਨ ਮੈਚ ਵੀ ਇਸੇ ਮੈਦਾਨ ‘ਤੇ ਖੇਡਣੇ ਹਨ ਜਿਸ ਨਾਲ ਉਸਨੂੰ ਕਾਫੀ ਮਦਦ ਮਿਲੇਗੀ।

ਭਾਰਤ ਨੇ ਆਇਰਲੈਂਡ ਦੇ ਖਿਲਾਫ਼ ਟੀ-20 ਇਤਿਹਾਸ ਵਿੱਚ ਸਿਰਫ਼ 7 ਮੈਚ ਹੀ ਖੇਡੇ ਹਨ, ਜਿਸ ਵਿੱਚੋਂ ਉਸਨੂੰ ਹਰ ਮੈਚ ਵਿੱਚ ਜਿੱਤ ਹੀ ਮਿਲੀ ਹੈ। ਉੱਥੇ ਹੀ ਆਇਰਲੈਂਡ ਭਾਰਤ ਦੇ ਖਿਲਾਫ਼ ਆਪਣੀ ਪਹਿਲੀ ਜਿੱਤ ਹਾਸਿਲ ਕਰਨ ਦੀ ਕੋਸ਼ਿਸ਼ ਕਰੇਗਾ। ਟੀ-20 ਵਿਸ਼ਵ ਕੱਪ ਵਿੱਚ ਦੋਹਾਂ ਟੀਮਾਂ ਦੇ ਰਿਕਾਰਡ ਦੀ ਗੱਲ ਕੀਤੀ ਜਾਵੇ ਤਾਂ ਉਸ ਵਿੱਚੋਂ ਦੋਹਾਂ ਟੀਮਾਂ ਨੇ ਨਾ ਸਿਰਫ਼ 1 ਹੀ ਮੈਚ ਖੇਡਿਆ ਹੈ।

ਜਿਸ ਵਿੱਚ ਭਾਰਤ ਨੂੰ ਜਿੱਤ ਮਿਲੀ ਹੈ। ਸਭ ਤੋਂ ਅਹਿਮ ਗੱਲ ਹੈ ਕਿ ਉਸ ਮੈਚ ਵਿੱਚ ਭਾਰਤ ਵੱਲੋਂ ਅਰਧ ਸੈਂਕੜਾ ਲਗਾਉਣ ਵਾਲੇ ਰੋਹਿਤ ਸ਼ਰਮਾ ਮੌਜੂਦਾ ਭਾਰਤੀ ਟੀਮ ਦੇ ਕਪਤਾਨ ਹਨ। ਅਜਿਹੇ ਵਿੱਚ ਭਾਰਤ ਦਾ ਪਲੜਾ ਤਾਂ ਆਇਰਲੈਂਡ ਦੇ ਖਿਲਾਫ਼ ਬਹੁਤ ਭਾਰੀ ਹੈ। ਭਾਰਤ ਤੇ ਆਇਰਲੈਂਡ ਦੀ ਟੀਮ ਆਖਰੀ ਵਾਰ ਸਾਲ 2023 ਵਿੱਚ ਆਹਮੋ-ਸਾਹਮਣੇ ਨਜ਼ਰ ਆਈ ਸੀ।

ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਨਿਊਯਾਰਕ ਦੇ ਨਾਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ। ਜਿਸ ਨੂੰ ਟੀ-20 ਵਿਸ਼ਵ ਕੱਪ ਦੇ ਲਈ ਅਸਥਾਈ ਤੌਰ ‘ਤੇ ਬਣਾਇਆ ਗਿਆ ਹੈ। ਇੱਥੋਂ ਦੀ ਪਿਚ ਦੀ ਗੱਲ ਕੀਤੀ ਜਾਵੇ ਤਾਂ ਇਹ ਵੀ ਡ੍ਰਾਪ-ਇਨ ਪਿਚ ਹੈ ਜੋ ਐਡੀਲੈਂਡ ਤੋਂ ਬਣ ਕੇ ਆਈ ਹੈ। ਇਸ ਪਿਚ ‘ਤੇ ਹੁਣ ਤੱਕ ਪ੍ਰੈਕਟਿਸ ਮੈਚ ਨੂੰ ਮਿਲਾ ਕੇ ਦੋ ਮੈਚ ਖੇਡੇ ਗਏ ਹਨ। ਦੋਵੇਂ ਹੀ ਮੁਕਾਬਲੇ ਇਸ ਪਿਚ ‘ਤੇ ਗੇਂਦਬਾਜ਼ਾਂ ਦੇ ਲਈ ਕਾਫੀ ਮਦਦ ਮੌਜੂਦ ਰਹੀ ਹੈ। ਇਸ ਪਿਚ ‘ਤੇ 170-180 ਦੌੜਾਂ ਕਾਫੀ ਸੇਫ ਸਕੋਰ ਦੇ ਤੌਰ ‘ਤੇ ਦੇਖਿਆ ਜਾ ਸਕਦਾ ਹੈ।

ਦੋਹਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ : ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਅਕਸ਼ਰ ਪਟੇਲ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸਿਰਾਜ।

ਆਇਰਲੈਂਡ: ਪਾਲ ਸਟਰਲਿੰਗ (ਕਪਤਾਨ), ਐਂਡੀ ਬਲਬਰਨੀ, ਲੋਕਰਨ ਟਕਰ (ਵਿਕਟਕੀਪਰ), ਹੈਰੀ ਟੇਕਟਰ, ਕਰਟਿਸ ਕੈਂਫਰ, ਜਾਰਜ ਡਾਕਰੇਲ, ਮਾਰਕ ਅਡੈਰ, ਬੈਰੀ ਮੈਕਾਰਥੀ, ਕ੍ਰੇਗ ਯੰਗ, ਜੋਸ਼ੁਆ ਲਿਟਿਲ ਤੇ ਬੇਨ ਵ੍ਹਾਈਟ।

ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0

ਨਹਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

UP ‘ਚ ਸਵੀਮਿੰਗ ਪੂਲ ‘ਤੇ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਚੱਲਦੇ ਹੀ ਸਵੀਮਿੰਗ ਪੂਲ ‘ਚ ਨਹਾਉਣ ਆਏ ਲੋਕਾਂ ‘ਚ ਭਗਦੜ ਮੱਚ ਗਈ। ਘਟਨਾ ਤੋਂ ਬਾਅਦ ਦੋਸ਼ੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਸਮੇਂ ਨੌਜਵਾਨ ਸਵੀਮਿੰਗ ਪੂਲ ‘ਚ ਨਹਾਉਣ ਆਇਆ ਸੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਪੁਲਿਸ ਸੂਤਰਾਂ ਨੇ ਮੰਗਲਵਾਰ ਰਾਤ ਨੂੰ ਵਾਪਰੀ ਘਟਨਾ ਬਾਰੇ ਬੁੱਧਵਾਰ ਨੂੰ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਨਾਮ ਅਰਸ਼ਦ (30) ਹੈ। ਜ਼ੈਦੀ ਫਾਰਮ ਦਾ ਰਹਿਣ ਵਾਲਾ ਅਰਸ਼ਦ ਨੌਚੰਦੀ ਥਾਣਾ ਖੇਤਰ ਦਾ ਹਿਸਟਰੀ-ਸ਼ੀਟਰ ਸੀ ਅਤੇ ਉਸ ਖਿਲਾਫ 18 ਮਾਮਲੇ ਦਰਜ ਹਨ। ਲੋਹੀਆਨਗਰ ਇਲਾਕੇ ‘ਚ ਸਵੀਮਿੰਗ ਪੂਲ ‘ਚ ਨਹਾਉਂਦੇ ਸਮੇਂ ਅਰਸ਼ਦ ਦਾ ਇੱਕ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜੇ ਕਾਰਨ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਅਰਸ਼ਦ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਨਸ਼ਾ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ…

ਉਨ੍ਹਾਂ ਦੱਸਿਆ ਕਿ ਮੁਲਜ਼ਮ ਹਮਲਾਵਰ ਖ਼ਿਲਾਫ਼ ਵੀ ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀ ਹਮਲਾਵਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਦੋ ਟੀਮਾਂ ਬਣਾਈਆਂ ਗਈਆਂ ਹਨ।

ਮੁੜ ਬਣੇਗੀ ਮੋਦੀ ਸਰਕਾਰ! 8 ਜੂਨ ਨੂੰ ਨਰਿੰਦਰ ਮੋਦੀ ਚੁੱਕਣਗੇ ਸਹੁੰ

0

ਮੁੜ ਬਣੇਗੀ ਮੋਦੀ ਸਰਕਾਰ! 8 ਜੂਨ ਨੂੰ ਨਰਿੰਦਰ ਮੋਦੀ ਚੁੱਕਣਗੇ ਸਹੁੰ

ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਜਿਸ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ, ਜੋ ਬਹੁਮਤ ਦੇ ਅੰਕੜੇ ਤੋਂ 32 ਸੀਟਾਂ ਘੱਟ ਹੈ। ਹਾਲਾਂਕਿ, NDA ਨੇ 292 ਸੀਟਾਂ ਦੇ ਨਾਲ ਬਹੁਮਤ ਦੇ ਅੰਕੜਿਆਂ ਨੂੰ ਪਾਰ ਕਰ ਲਿਆ। ਇਸ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ PM ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਸੀ ਸਹੁੰ ਚੁੱਕ ਸਕਦੇ ਹਨ। ਇਸ ਤੋਂ ਪਹਿਲਾਂ 7 ਜੂਨ ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ NDA ਦੇ ਸਾਰੇ ਸਾਂਸਦਾਂ ਦੀ ਬੈਠਕ ਹੋਵੇਗੀ। JDU ਬੁਲਾਰੇ ਕੇਸੀ ਤਿਆਗੀ ਨੇ ਬੈਠਕ ਦੀ ਜਾਣਕਾਰੀ ਦਿੱਤੀ ਹੈ।

ਦੱਸ ਦੇਈਏ ਕਿ ਜੇਕਰ ਪ੍ਰਧਾਨ ਮੰਤਰੀ ਤੀਜੀ ਵਾਰ ਪੀਐੱਮ ਅਹੁਦੇ ਦੀ ਸਹੁੰ ਚੁੱਕਦੇ ਹਨ ਤਾਂ ਉਨ੍ਹਾਂ ਦੇ ਨਾਮ ਇੱਕ ਨਵਾਂ ਰਿਕਾਰਡ ਵੀ ਜੁੜ ਜਾਵੇਗਾ। ਉਹ ਦੇਸ਼ ਦੇ ਦੂਜੇ ਅਜਿਹੇ ਨੇਤਾ ਬਣ ਜਾਣਗੇ, ਜੋ ਲਗਾਤਾਰ ਤੀਜੀ ਵਾਰ ਚੋਣਾਂ ਜਿੱਤੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ । ਇਸ ਤੋਂ ਪਹਿਲਾਂ ਇਹ ਰਿਕਾਰਡ ਜਵਾਹਰ ਲਾਲ ਨਹਿਰੂ ਦੇ ਨਾਮ ਹੈ। ਮੋਦੀ ਉਨ੍ਹਾਂ ਦੇ ਰਿਕਾਰਡ ਦੀ ਬਰਾਬਰੀ ਕਰਨਗੇ। ਦਿੱਲੀ ਵਿੱਚ ਅੱਜ ਸ਼ਾਮ 4 ਵਜੇ NDA ਦੀ ਬੈਠਕ ਸੱਦੀ ਗਈ ਹੈ। ਇਸ ਵਿੱਚ JDU ਪ੍ਰਮੁੱਖ ਨਿਤੀਸ਼ ਕੁਮਾਰ, TDP ਪ੍ਰਮੁੱਖ ਐੱਨ ਚੰਦਰਬਾਬੂ ਸਣੇ ਹੋਰ ਨੇਤਾ ਸ਼ਾਮਿਲ ਹੋਣਗੇ।

ਇਹ ਵੀ ਪੜ੍ਹੋ: ਨਸ਼ਾ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ…

NDA ਦੇ ਸਹਿਯੋਗੀਆਂ ਨਾਲ ਗੱਲਬਾਤ ਦੇ ਬਾਅਦ ਭਾਜਪਾ ਸੰਸਦੀ ਬੋਰਡ ਦੀ ਬੈਠਕ ਹੋਵੇਗੀ। ਇਸ ਵਿੱਚ ਸਰਕਾਰ ਦੇ ਗਠਨ ਤੇ ਸਹੁੰ ਚੁੱਕ ਸਮਾਗਮ ਦੀ ਰੂਪ ਰੇਖਾ ‘ਤੇ ਚਰਚਾ ਹੋਵੇਗੀ। JDU ਪ੍ਰਮੁੱਖ ਨਿਤੀਸ਼ ਕੁਮਾਰ ਬੁੱਧਵਾਰ ਸਵੇਰੇ ਦਿੱਲੀ ਪਹੁੰਚ ਗਏ ਹਨ। ਚੰਦਰਬਾਬੂ ਨਾਇਡੂ ਵੀ ਦੁਪਹਿਰ ਤੱਕ ਦਿੱਲੀ ਪਹੁੰਚ ਸਕਦੇ ਹਨ। ਗੌਰਤਲਬ ਹੈ ਕਿ 2019 ਦੇ ਨਤੀਜਿਆਂ ਦੇ 7 ਦਿਨਾਂ ਬਾਅਦ ਪੀਐੱਮ ਅਹੁਦੇ ਦਾ ਸਹੁੰ ਚੁੱਕ ਸਮਾਗਮ ਆਯੋਜਿਤ ਹੋਇਆ ਸੀ। 2014 ਵਿੱਚ ਜਦੋਂ NDA ਸਰਕਾਰ ਬਣੀ ਸੀ ਉਦੋਂ 10 ਦਿਨ ਬਾਅਦ ਮੋਦੀ ਨੇ ਪੀਐੱਮ ਅਹੁਦੇ ਦੀ ਸਹੁੰ ਚੁੱਕੀ ਸੀ।

ਪੰਜਾਬ ‘ਚ 0 ‘ਤੇ ਰਹੀ ਭਾਜਪਾ, ਚੋਣ ਰੈਲੀਆਂ ਵੀ ਰਹੀਆਂ ਬੇਅਸਰ

0

ਪੰਜਾਬ ‘ਚ 0 ‘ਤੇ ਰਹੀ ਭਾਜਪਾ, ਚੋਣ ਰੈਲੀਆਂ ਵੀ ਰਹੀਆਂ ਬੇਅਸਰ

ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਆਪ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲੀ ਸੀ।

ਇਸ ਚੋਣ ਵਿੱਚ ਜਿੱਥੇ ਪੀਐਮ ਮੋਦੀ ਦੀ ਮੁਹਿੰਮ ਬੇਅਸਰ ਰਹੀ ਹੈ, ਉੱਥੇ ਹੀ ਰਾਹੁਲ ਗਾਂਧੀ ਦੀਆਂ ਰੈਲੀਆਂ ਪੰਜਾਬ ਕਾਂਗਰਸ ਲਈ ਸ਼ੁਭ ਸਾਬਤ ਹੋਈਆਂ ਹਨ। ਪਿਛਲੀਆਂ ਚੋਣਾਂ ਵਾਂਗ ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ 8 ਸੀਟਾਂ ਜਿੱਤੀਆਂ ਸਨ ਅਤੇ ਇਸ ਵਾਰ ਵੀ ਕਾਂਗਰਸ ਨੇ ਚੋਣਾਂ ਵਿੱਚ ਆਪਣੇ ਪੁਰਾਣੇ ਚੰਗੇ ਪ੍ਰਦਰਸ਼ਨ ਨੂੰ ਦੁਹਰਾਇਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਜਲੰਧਰ ‘ਚ ਰੈਲੀਆਂ ਕੀਤੀਆਂ ਸਨ ਪਰ ਹੋਰਨਾਂ ਸੀਟਾਂ ਦੀ ਤਰ੍ਹਾਂ ਇਨ੍ਹਾਂ ਸੀਟਾਂ ‘ਤੇ ਵੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਸੀਟਾਂ ਜਿੱਤੀਆਂ ਸਨ। ਉਦੋਂ ਅਦਾਕਾਰ ਸੰਨੀ ਦਿਓਲ ਗੁਰਦਾਸਪੁਰ ਅਤੇ ਸੋਮ ਪ੍ਰਕਾਸ਼ ਹੁਸ਼ਿਆਰਪੁਰ ਤੋਂ ਚੋਣ ਜਿੱਤੇ ਸਨ। ਇਸ ਵਾਰ ਪਾਰਟੀ ਨੇ ਗੁਰਦਾਸਪੁਰ ਤੋਂ ਦਿਨੇਸ਼ ਬੱਬੀ ਅਤੇ ਹੁਸ਼ਿਆਰਪੁਰ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਸੀ ਪਰ ਦੋਵਾਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਗੁਰਦਾਸਪੁਰ ਅਤੇ ਹੁਸ਼ਿਆਰਪੁਰ ਹਿੰਦੂ ਪ੍ਰਭਾਵ ਵਾਲੇ ਖੇਤਰ ਹਨ ਅਤੇ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ, ਪਰ ਇਸ ਦੇ ਬਾਵਜੂਦ ਪਾਰਟੀ ਇੱਥੇ ਜਿੱਤ ਦਰਜ ਕਰਨ ਵਿੱਚ ਅਸਫਲ ਰਹੀ।

ਇਹ ਵੀ ਪੜ੍ਹੋ : ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ…

ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਪਟਿਆਲਾ ਤੋਂ ਚੋਣ ਲੜੀ ਸੀ। ਪ੍ਰਨੀਤ ਇਸ ਸੀਟ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਵਾਰ ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਤੋਂ ਚੋਣ ਲੜੀ, ਪਰ ਹਾਰ ਗਏ। ਉਥੇ ਹੀ ਜਲੰਧਰ ‘ਚ ‘ਆਪ’ ਛੱਡ ਕੇ ਭਾਜਪਾ ਤੋਂ ਚੋਣ ਲੜਨ ਵਾਲੇ ਸੁਸ਼ੀਲ ਰਿੰਕੂ ਵੀ ਆਪਣੀ ਸੀਟ ਨਹੀਂ ਬਚਾ ਸਕੇ ਹਨ।

ਪੀਐਮ ਮੋਦੀ ਵਾਂਗ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਵਿੱਚ ਕੁੱਲ ਚਾਰ ਰੈਲੀਆਂ ਕੀਤੀਆਂ ਸਨ। ਉਹ ਪਟਿਆਲਾ, ਨਵਾਂ ਸ਼ਹਿਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਸਨ। ਪਟਿਆਲਾ ਵਿੱਚ ਧਰਮਵੀਰ ਗਾਂਧੀ ਇਸ ਸੀਟ ਤੋਂ ਮੁੜ ਜਿੱਤ ਹਾਸਲ ਕਰਨ ਵਿੱਚ ਸਫਲ ਰਹੇ ਹਨ।

ਇਸ ਤੋਂ ਪਹਿਲਾਂ ਸਾਲ 2014 ‘ਚ ‘ਆਪ’ ਤੋਂ ਚੋਣ ਲੜਦੇ ਹੋਏ ਉਹ ਸੰਸਦ ਮੈਂਬਰ ਚੁਣੇ ਗਏ ਸਨ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਕਾਂਗਰਸ ਦੇ ਗੁਰਜੀਤ ਔਜਲਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਹਾਸਲ ਕੀਤੀ ਹੈ।

ਨਸ਼ਾ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ ਬਰਾਮਦ, BSF ਨੇ ਕੀਤੀ ਜ਼ਬਤ

0

ਨਸ਼ਾ ਤਸਕਰ ਦੇ ਘਰ ‘ਚੋਂ 2 ਕਰੋੜ ਰੁ: ਦੀ ਡਰੱਗ ਮਨੀ ਬਰਾਮਦ, BSF ਨੇ ਕੀਤੀ ਜ਼ਬਤ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਵੱਡੀ ਕਾਮਯਾਬੀ ਮਿਲੀ ਹੈ। BSF ਨੇ ਚੋਣਾਂ ਤੋਂ ਇਕ ਦਿਨ ਬਾਅਦ ਇੱਕ ਤਸਕਰ ਦੇ ਘਰ ਛਾਪਾ ਮਾਰ ਕੇ ਕਰੋੜਾਂ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੇ ਹਨ। BSF ਨੂੰ ਸੂਚਨਾ ਮਿਲੀ ਸੀ। ਜਿਸ ਦੇ ਅਧਾਰ ਤੇ ਇਹ ਕਾਰਵਾਈ ਕੀਤੀ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਇਹ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ ਚੋਣ ਨਤੀਜਿਆਂ ਤੋਂ ਬਾਅਦ I.N.D.I.A ਗਠਜੋੜ ਨੇ ਅੱਜ ਸੱਦੀ ਮੀਟਿੰਗ

ਜਾਣਕਾਰੀ ਅਨੁਸਾਰ BSF ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਵਾਨਾਂ ਵੱਲੋਂ ਪੰਜਾਬ ਪੁਲਿਸ ਦੀ ਮਦਦ ਨਾਲ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਨਸ਼ਾ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਸ਼ੱਕੀ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਕਰੰਸੀ ਦੀ ਹੋਰ ਗਿਣਤੀ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ।

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

0

ਪੰਜਾਬ ਦੇ 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਮੁਤਾਬਕ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ।

ਇਹ ਵੀ ਪੜ੍ਹੋ ਚੋਣ ਨਤੀਜਿਆਂ ਤੋਂ ਬਾਅਦ I.N.D.I.A ਗਠਜੋੜ ਨੇ ਅੱਜ ਸੱਦੀ ਮੀਟਿੰਗ

ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ, ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਪੱਛਮੀ ਗੜਬੜੀ ਵੀ ਸਰਗਰਮ ਹੈ, ਜਿਸ ਕਾਰਨ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ, ਪਰ ਕੁਝ ਇਲਾਕਿਆਂ ‘ਚ ਹਲਕੀ-ਫੁਲਕੀ ਬਾਰਿਸ਼ ਵੀ ਰਿਪੋਰਟ ਹੋਈ ਹੈ।

ਚੋਣ ਨਤੀਜਿਆਂ ਤੋਂ ਬਾਅਦ I.N.D.I.A ਗਠਜੋੜ ਨੇ ਅੱਜ ਸੱਦੀ ਮੀਟਿੰਗ

0

ਚੋਣ ਨਤੀਜਿਆਂ ਤੋਂ ਬਾਅਦ I.N.D.I.A ਗਠਜੋੜ ਨੇ ਅੱਜ ਸੱਦੀ ਮੀਟਿੰਗ

ਲੋਕ ਸਭਾ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਇੰਡੀਆ ਗਠਜੋੜ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਸ਼ਾਮ ਮੀਟਿੰਗ ਕਰੇਗਾ। ਮੀਟਿੰਗ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਗਠਜੋੜ ਵਿਰੋਧੀ ਧਿਰ ਵਿੱਚ ਬੈਠੇਗਾ ਜਾਂ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰੇਗਾ।
ਇੰਡੀਆ ਗਠਜੋੜ ਦੀ ਇਹ ਬੈਠਕ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਘਰ ਹੋਵੇਗੀ।

ਇਸ ਮੀਟਿੰਗ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਮੀਟਿੰਗ ਵੀ ਹੋਵੇਗੀ। ਇਸ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਗਠਜੋੜ ਦੇ ਆਗੂਆਂ ਨਾਲ ਮੀਟਿੰਗ ਵਿੱਚ ਕੀ ਰੁਖ਼ ਅਖਤਿਆਰ ਕਰਨਾ ਹੈ।

ਕਾਂਗਰਸ ਪ੍ਰਧਾਨ ਖੜਗੇ ਨੇ ਮੰਗਲਵਾਰ ਨੂੰ ਨਤੀਜਿਆਂ ਤੋਂ ਬਾਅਦ ਕਿਹਾ ਸੀ ਕਿ ਅਸੀਂ ਬੈਠਕ ਤੋਂ ਬਾਅਦ ਹੀ ਅਗਲੀ ਰਣਨੀਤੀ ਦੱਸਾਂਗੇ। ਜੇਕਰ ਹੁਣੇ ਪੂਰੀ ਰਣਨੀਤੀ ਦੱਸ ਦਿੱਤੀ ਤਾਂ ਮੋਦੀ ਜੀ ਹੁਸ਼ਿਆਰ ਹੋ ਜਾਣਗੇ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਵੀ ਇਹ ਕਿਹਾ ਸੀ ਕਿ ਵਿਰੋਧੀ ਧਿਰ ਵਿੱਚ ਬੈਠਣ ਜਾਂ ਸਰਕਾਰ ਬਣਾਉਣ ਦਾ ਫੈਸਲਾ ਮੀਟਿੰਗ ਵਿੱਚ ਹੀ ਲਿਆ ਜਾਵੇਗਾ।

ਵਾਰਾਣਸੀ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਜਿੱਤ ਹਾਸਲ || Latest News || Election Result || Lok Sabha Elections

0
Prime Minister Modi won from Varanasi

ਵਾਰਾਣਸੀ ਤੋਂ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਜਿੱਤ ਹਾਸਲ

Lok Sabha Elections : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੀ ਵਾਰਾਣਸੀ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ।ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੇ ਅਜੇ ਰਾਏ ਨੂੰ 152513 ਵੋਟਾਂ ਦੇ ਫ਼ਰਕ ਨਾਲ ਹਰਾਇਆ।

ਇਹ ਵੀ ਪੜ੍ਹੋ :ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਕਰਾਰ

ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਕਰਾਰ || Punjab Election Result || Lok Sabha Elections

0
Sher Singh Ghubaya of Congress declared winner from Ferozepur

ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਕਰਾਰ

Punjab Election Result: ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਬੜੇ ਸਖ਼ਤ ਅਤੇ ਰੋਚਕ ਮੁਕਾਬਲੇ ਵਿਚ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ । ਸ਼ੇਰ ਸਿੰਘ ਘੁਬਾਇਆ ਨੇ ਆਮ ਆਦਮੀ ਪਾਰਟੀ ਦੇ ਕਾਕਾ ਬਰਾੜ ਨ ਨੂੰ ਹਰਾਇਆ,ਜਦ ਕਿ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਚੌਥੇ ਨੰਬਰ ‘ਤੇ ਰਹੇ ।

ਇਹ ਵੀ ਪੜ੍ਹੋ :ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਜਿੱਤੀ ਚੰਡੀਗੜ੍ਹ ਲੋਕ ਸਭਾ ਸੀਟ

Lok Sabha Elections Results 2024: ਚੋਣ ਜਿੱਤਣ ‘ਤੇ ਮੀਤ ਹੇਅਰ ਨੂੰ RETURNING OFFICER ਨੇ ਦਿੱਤਾ ਸਰਟੀਫਿਕੇਟ

0

Lok Sabha Elections Results 2024: ਚੋਣ ਜਿੱਤਣ ‘ਤੇ ਮੀਤ ਹੇਅਰ ਨੂੰ RETURNING OFFICER ਨੇ ਦਿੱਤਾ ਸਰਟੀਫਿਕੇਟ

ਮੀਤ ਹੇਅਰ ਨੂੰ ਸੰਗਰੂਰ ਚੋਣ ਜਿੱਤਣ ‘ਤੇ  RETURNING OFFICER ਨੇ ਸਰਟੀਫਿਕੇਟ ਦੇ ਦਿੱਤਾ ਹੈ। ਉਨ੍ਹਾਂ ਨੇ ਸੰਗਰੂਰ ਸੀਟ ਤੋਂ ਵੱਡੀ ਜਿੱਤ ਹਾਸਿਲ ਕੀਤੀ ਹੈ। ਉਹ 1,72,560 ਵੋਟਾਂ ਨਾਲ ਜਿੱਤੇ ਹਨ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ।