Home Blog Page 1569

ਜਲੰਧਰ ਸੀਟ ‘ਤੇ ਕਾਂਗਰਸ ਨੇ BJP ਨੂੰ ਪਛਾੜਿਆ , ਚਰਨਜੀਤ ਚੰਨੀ ਅੱਗੇ || Election Updates Punjab

0
Congress defeated BJP in Jalandhar seat, Charanjit Channi ahead

ਜਲੰਧਰ ਸੀਟ ‘ਤੇ ਕਾਂਗਰਸ ਨੇ BJP ਨੂੰ ਪਛਾੜਿਆ , ਚਰਨਜੀਤ ਚੰਨੀ ਅੱਗੇ

Election Updates Punjab: ਜਲੰਧਰ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਿੱਥੇ ਜਲੰਧਰ ਸੀਟ ‘ਤੇ ਕਾਂਗਰਸ ਨੂੰ BJP ਨੂੰ ਪਿਛਾੜਦੀ ਹੋਈ ਨਜ਼ਰ ਆ ਰਹੀ ਹੈ |  ਕਾਂਗਰਸ ਉਮੀਦਵਾਰ ਤੇ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ |

ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ, ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ। ਜਿਸ ਵਿੱਚ 800 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ :ਪਠਾਨਕੋਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ

ਇੱਥੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਦੇ ਪਵਨ ਕੁਮਾਰ ਟੀਨੂੰ ਵਿਚਕਾਰ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਅਤੇ ਬਸਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੋਣ ਮੈਦਾਨ ਵਿੱਚ ਹਨ।

 

Lok Sabha Elections Results 2024: ਕਰਨਾਲ ‘ਚ ਮਨੋਹਰ ਲਾਲ ਪਿੱਛੇ ਤੇ ਦੀਵੀਆਸ਼ੂ ਬੁੱਧੀਰਾਜਾ ਅੱਗੇ

0

Lok Sabha Elections Results 2024: ਕਰਨਾਲ ‘ਚ ਮਨੋਹਰ ਲਾਲ ਪਿੱਛੇ ਤੇ ਦੀਵੀਆਸ਼ੂ ਬੁੱਧੀਰਾਜਾ ਅੱਗੇ

ਕਰਨਾਲ ‘ਚ ਹਰਿਆਣਾ ਦੇ ਸਾਬਕਾ ਸੀਐੱਮ ਮਨੋਹਰ ਲਾਲ ਪਿੱਛੇ ਤੇ ਦੀਵੀਆਸ਼ੂ ਬੁੱਧੀਰਾਜਾ ਅੱਗੇ ਚੱਲ ਰਹੇ ਹਨ। ਲੋਕ ਸਭਾ ਚੋਣਾਂ 2024 ਦੇ ਅੱਜ ਨਤੀਜੇ ਐਲਾਨੇ ਜਾਣਗੇ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।

ਪਠਾਨਕੋਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ || Latest News || Punjab Elections

0
Sukhjinder Singh Randhawa of Congress from Pathankot

ਪਠਾਨਕੋਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ

Punjab Elections: ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਪਹਿਲੇ ਰਾਉਂਡ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲੀਡ ਪ੍ਰਾਪਤ ਕੀਤੀ ਹੈ। ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੂੰ 5622, ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 4321, ‘ਆਪ’ ਦੇ ਅਮਨਸ਼ੇਰ ਸਿੰਘ ਕਲਸੀ ਨੂੰ 4011 ਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ 1090 ਵੋਟਾਂ ਮਿਲਿਆ ਹਨ।

ਇਹ ਵੀ ਪੜ੍ਹੋ : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅੱਗੇ

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅੱਗੇ || Latest News || Elections

0
Sher Singh Ghubaya of Congress from Lok Sabha Constituency Ferozepur

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅੱਗੇ

Elections: ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਏ ਨਤੀਜਿਆਂ ਵਿਚ ਸ਼ੇਰ ਸਿੰਘ ਘੁਬਾਇਆ ਅੱਗੇ ਚੱਲ ਰਹੇ ਹਨ।

ਇਹ ਵੀ ਪੜ੍ਹੋ : ਲੋਕ ਸਭਾ ਹਲਕਾ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅੱਗੇ

Lok Sabha Elections Results 2024: ਪੰਜਾਬ ‘ਚ 9 ਸੀਟਾਂ ਦਾ ਆਇਆ ਰੁਝਾਨ

0

Lok Sabha Elections Results 2024: ਪੰਜਾਬ ‘ਚ 9 ਸੀਟਾਂ ਦਾ ਆਇਆ ਰੁਝਾਨ

ਲੋਕ ਸਭਾ ਚੋਣਾਂ 2024 ਦੇ ਅੱਜ ਨਤੀਜੇ ਐਲਾਨੇ ਜਾਣਗੇ। ਪੰਜਾਬ ‘ਚ ਵੋਟਿੰਗ 1 ਜੂਨ ਨੂੰ ਹੋਈ ਸੀ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਣ ਆਉਣੇ ਸ਼ੁਰੂ ਹੋ ਗਏ ਹਨ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅੱਗੇ ਚੱਲ ਰਹੇ ਹਨ।
ਲੁਧਿਆਣਾ ‘ਚ ਰਵਨੀਤ ਬਿੱਟੂ ਅੱਗੇ ਚੱਲ ਰਹੇ ਹਨ।  ਰਾਹੁਲ ਗਾਂਧੀ ਰਾਏਬਰੇਲੀ ਤੇ ਵਾਇਨਾਡ ਤੋਂ ਅੱਗੇ ਚੱਲ ਰਹੇ ਹਨ। ਪੰਜਾਬ ‘ਚ 9 ਸੀਟਾਂ ਦਾ ਆਇਆ ਰੁਝਾਨ ਆ ਗਿਆ ਹੈ। ਪਟਿਆਲਾ ‘ਚ ਪਹਿਲਾ ਡਾ, ਬਲਬੀਰ ਸਿੰਘ ਅੱਗੇ ਸਨ। ਹੁਣ ਡਾ. ਧਰਮਬੀਰ ਗਾਂਧੀ ਅੱਗੇ ਚੱਲ ਰਹੇ ਹਨ ਸ਼ੁਰੂਆਤੀ ਰੁਝਾਨਾਂ ‘ਚ ਕਾਂਗਰਸ 8 ਸੀਟਾਂ ‘ਤੇ ਪੰਜਾਬ ‘ਚ ਅੱਗੇ ਚੱਲ ਰਹੀ ਹੈ। 1 ਅਕਾਲੀ ਕੋਲ ਸਾਹਮਣੇ ਆ ਰਹੀ ਹੈ।ਪੰਜਾਬ ਦੀਆਂ 13 ਸੀਟਾਂ ਦੀ ਗਿਣਤੀ ਲਈ 117 ਕਾਊਂਟਰ ਸੈਂਟਰ ਬਣਾਏ ਗਏ ਹਨ।

64 ਅਬਜ਼ਰਬਰ ਇਹਨਾਂ ਦੇ ਉੱਤੇ ਨਿਗਰਾਨੀ ਰੱਖਣਗੇ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਬਸ ਥੋੜੀ ਦੇਰ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।

 

ਲੋਕ ਸਭਾ ਹਲਕਾ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅੱਗੇ || Lok sabha Elections || Punjab Elections

0
Gurmeet Singh Meet Hair from Lok Sabha Constituency Sangrur

ਲੋਕ ਸਭਾ ਹਲਕਾ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅੱਗੇ

Lok sabha Elections : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ। ਸ਼ੁਰੂਆਤੀ ਰੁਜਾਨਾ ਵਿਚ ਮੀਤ ਹੇਅਰ ਨੂੰ 6995 ਵੋਟਾਂ ਮਿਲੀਆਂ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 3953 ਵੋਟਾਂ ਮਿਲੀਆਂ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਗੇ

 

ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਗੇ || Lok sabha Elections || Elections

0
AAP candidate Kuldeep Singh Dhaliwal from Amritsar ahead

ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਗੇ

Lok sabha Elections : ਪੰਜਾਬ ਵਿੱਚ 1 ਜੂਨ ਨੂੰ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ | ਥੋੜੀ ਦੇਰ ‘ਚ ਸਾਹਮਣੇ ਆਉਣ ਲੱਗ ਜਾਵੇਗਾ ਕਿ ਕੌਣ ਜਿੱਤ ਦਾ ਝੰਡਾ ਲਹਿਰਾਉਂਦਾ ਨਜ਼ਰ ਆ ਰਿਹਾ ਹੈ | ਇਸੇ ਵਿਚਕਾਰ ਜੇ ਗੱਲ ਕੀਤੀ ਜਾਵੇ ਅੰਮ੍ਰਿਤਸਰ ਸੀਟ ਦੀ ਤਾਂ ਉਥੋ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਗੇ ਚੱਲ ਰਹੇ ਹਨ |

ਇਹ ਵੀ ਪੜ੍ਹੋ :ਫ਼ਤਿਹਗੜ੍ਹ ਸਾਹਿਬ ਤੋਂ ਬੈਲਟ ਪੇਪਰ ‘ਚ ਕਾਂਗਰਸੀ ਉਮੀਦਵਾਰ ਅੱਗੇ

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਾਲੀਵਾਲ ਚੋਣ ਮੈਦਾਨ ਵਿੱਚ ਉਤਾਰਿਆ ਹੋਇਆ ਹੈ | ਭਾਜਪਾ ਨੇ ਰਾਜਦੂਤ ਤਰਨਜੀਤ ਸਿੰਘ , ਸ਼੍ਰੋਮਣੀ ਅਕਾਲੀ ਦਲ ਨੇ ਅਨੀਲ ਜੋਸ਼ੀ ਅਤੇ ਕਾਂਗਰਸ ਤੋਂ ਗੁਰਜੀਤ ਸਿੰਘ ਔਜਲਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਵਿਸ਼ਾਲ ਸਿੱਧੂ ਦੀ ਕਿਸਮਤ ਦਾ ਫੈਸਲਾ ਹੋਵੇਗਾ |

Lok Sabha Elections Results 2024: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅੱਗੇ

0

Lok Sabha Elections Results 2024: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅੱਗੇ

ਲੋਕ ਸਭਾ ਚੋਣਾਂ 2024 ਦੇ ਅੱਜ ਨਤੀਜੇ ਐਲਾਨੇ ਜਾਣਗੇ। ਪੰਜਾਬ ‘ਚ ਵੋਟਿੰਗ 1 ਜੂਨ ਨੂੰ ਹੋਈ ਸੀ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਣ ਆਉਣੇ ਸ਼ੁਰੂ ਹੋ ਗਏ ਹਨ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅੱਗੇ ਚੱਲ ਰਹੇ ਹਨ।
ਲੁਧਿਆਣਾ ‘ਚ ਰਵਨੀਤ ਬਿੱਟੂ ਅੱਗੇ ਚੱਲ ਰਹੇ ਹਨ।  ਰਾਹੁਲ ਗਾਂਧੀ ਰਾਏਬਰੇਲੀ ਤੇ ਵਾਇਨਾਡ ਤੋਂ ਅੱਗੇ ਚੱਲ ਰਹੇ ਹਨ। ਪੰਜਾਬ ਦੀਆਂ 3 ਸੀਟਾਂ ‘ਤੇ ਕਾਂਗਰਸ ਅੱਗੇ ਚੱਲ ਰਹੀ ਹੈ।ਪੰਜਾਬ ਦੀਆਂ 13 ਸੀਟਾਂ ਦੀ ਗਿਣਤੀ ਲਈ 117 ਕਾਊਂਟਰ ਸੈਂਟਰ ਬਣਾਏ ਗਏ ਹਨ।

64 ਅਬਜ਼ਰਬਰ ਇਹਨਾਂ ਦੇ ਉੱਤੇ ਨਿਗਰਾਨੀ ਰੱਖਣਗੇ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਬਸ ਥੋੜੀ ਦੇਰ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।

ਫ਼ਤਿਹਗੜ੍ਹ ਸਾਹਿਬ ਤੋਂ ਬੈਲਟ ਪੇਪਰ ‘ਚ ਕਾਂਗਰਸੀ ਉਮੀਦਵਾਰ ਅੱਗੇ || Punjab Elections || Lok Sabha Elections

0
Congress candidate ahead in the ballot paper from Fatehgarh Sahib

ਫ਼ਤਿਹਗੜ੍ਹ ਸਾਹਿਬ ਤੋਂ ਬੈਲਟ ਪੇਪਰ ‘ਚ ਕਾਂਗਰਸੀ ਉਮੀਦਵਾਰ ਅੱਗੇ

Lok Sabha Elections: ਪੰਜਾਬ ਵਿੱਚ 1 ਜੂਨ ਨੂੰ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ | ਥੋੜੀ ਦੇਰ ‘ਚ ਸਾਹਮਣੇ ਆਉਣ ਲੱਗ ਜਾਵੇਗਾ ਕਿ ਕੌਣ ਜਿੱਤ ਦਾ ਝੰਡਾ ਲਹਿਰਾਉਂਦਾ ਨਜ਼ਰ ਆ ਰਿਹਾ ਹੈ | ਇਸੇ ਵਿਚਕਾਰ ਜੇ ਗੱਲ ਕੀਤੀ ਜਾਵੇ ਫ਼ਤਿਹਗੜ੍ਹ ਸਾਹਿਬ ਸੀਟ ਦੀ ਤਾਂ ਉਥੋ ਬੈਲਟ ਪੇਪਰ ਵਿੱਚ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਅੱਗੇ ਚੱਲ ਰਹੇ ਹਨ |

ਫ਼ਤਿਹਗੜ੍ਹ ਸਾਹਿਬ ਹਲਕੇ ਤੋਂ ਵੱਡੀਆਂ ਪਾਰਟੀਆਂ ਦੇ ਉਮੀਦਵਾਰ ਐਲਾਨੇ ਗਏ ਹਨ , ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਣ ਜਾ ਰਿਹਾ ਹੈ | ਕਾਂਗਰਸ ਪਾਰਟੀ ਨੇ ਇਸ ਵਾਰ ਫਿਰ ਤੋਂ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ | ਇਸੇ ਦੇ ਨਾਲ ਆਪ ਨੇ ਗੁਰਪ੍ਰੀਤ ਸਿੰਘ ਜੀ ਪੀ , ਭਾਜਪਾ ਨੇ ਗੇਜਾਰਾਮ ਵਾਲਮੀਕਿ , ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮਜੀਤ ਖਾਲਸਾ ਅਤੇ ਬਸਪਾ ਨੇ ਕੁਲਵੰਤ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ |

Lok Sabha Elections Results 2024: ਰਾਹੁਲ ਗਾਂਧੀ ਰਾਏਬਰੇਲੀ ਤੇ ਵਾਇਨਾਡ ਤੋਂ ਅੱਗੇ

0

Lok Sabha Elections Results 2024: ਰਾਹੁਲ ਗਾਂਧੀ ਰਾਏਬਰੇਲੀ ਤੇ ਵਾਇਨਾਡ ਤੋਂ ਅੱਗੇ

ਲੋਕ ਸਭਾ ਚੋਣਾਂ 2024 ਦੇ ਅੱਜ ਨਤੀਜੇ ਐਲਾਨੇ ਜਾਣਗੇ। ਪੰਜਾਬ ‘ਚ ਵੋਟਿੰਗ 1 ਜੂਨ ਨੂੰ ਹੋਈ ਸੀ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਣ ਆਉਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ‘ਚ ਰਵਨੀਤ ਬਿੱਟੂ ਅੱਗੇ ਚੱਲ ਰਹੇ ਹਨ।  ਰਾਹੁਲ ਗਾਂਧੀ ਰਾਏਬਰੇਲੀ ਤੇ ਵਾਇਨਾਡ ਤੋਂ ਅੱਗੇ ਚੱਲ ਰਹੇ ਹਨ। ਪੰਜਾਬ ਦੀਆਂ 3 ਸੀਟਾਂ ‘ਤੇ ਕਾਂਗਰਸ ਅੱਗੇ ਚੱਲ ਰਹੀ ਹੈ।ਪੰਜਾਬ ਦੀਆਂ 13 ਸੀਟਾਂ ਦੀ ਗਿਣਤੀ ਲਈ 117 ਕਾਊਂਟਰ ਸੈਂਟਰ ਬਣਾਏ ਗਏ ਹਨ।

64 ਅਬਜ਼ਰਬਰ ਇਹਨਾਂ ਦੇ ਉੱਤੇ ਨਿਗਰਾਨੀ ਰੱਖਣਗੇ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਬਸ ਥੋੜੀ ਦੇਰ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।