Home Blog Page 1579

PM ਮੋਦੀ ਨੇ ਅਖਨੂਰ ‘ਚ ਵਾਪਰੇ ਬੱਸ ਹਾਦਸੇ ‘ਤੇ ਪ੍ਰਗਟਾਇਆ ਦੁੱਖ , ਮ੍ਰਿਤਕਾਂ ਤੇ ਜ਼ਖਮੀਆਂ ਲਈ ਕੀਤਾ ਇਹ ਵੱਡਾ ਐਲਾਨ

0
PM Modi expressed grief over the bus accident in Akhnoor, made this big announcement for the dead and injured.

PM ਮੋਦੀ ਨੇ ਅਖਨੂਰ ‘ਚ ਵਾਪਰੇ ਬੱਸ ਹਾਦਸੇ ‘ਤੇ ਪ੍ਰਗਟਾਇਆ ਦੁੱਖ , ਮ੍ਰਿਤਕਾਂ ਤੇ ਜ਼ਖਮੀਆਂ ਲਈ ਕੀਤਾ ਇਹ ਵੱਡਾ ਐਲਾਨ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਅਖਨੂਰ ‘ਚ ਵਾਪਰੇ ਬੱਸ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ ਅਤੇ ਮ੍ਰਿਤਕਾਂ ਤੇ ਜ਼ਖਮੀਆਂ ਲਈ ਵੱਡਾ ਐਲਾਨ ਕੀਤਾ ਹੈ। PM ਮੋਦੀ ਨੇ ਮ੍ਰਿ.ਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਕੰਢੇ ਖਾਈ ‘ਚ ਡਿੱਗੀ

ਦਰਅਸਲ , ਬੀਤੇ ਦਿਨੀਂ ਜੰਮੂ ਦੇ ਅਖਨੂਰ ‘ਚ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਕਿ ਸ਼ਰਧਾਲੂਆਂ ਨਾਲ ਭਰੀ ਬੱਸ ਸੜਕ ਕੰਢੇ ਖਾਈ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 28 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ । ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਬੱਸ ‘ਚ ਫਸ ਗਈਆਂ ਤੇ ਕਾਫੀ ਮਸ਼ੱਕਤ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ |

ਇਹ ਵੀ ਪੜ੍ਹੋ :ਨਕੋਦਰ ਦੀ MLA ਇੰਦਰਜੀਤ ਕੌਰ ਮਾਨ ਨੂੰ ਵੱਡਾ ਸਦਮਾ , ਪਤੀ ਸ਼ਰਨਜੀਤ ਸਿੰਘ ਦਾ ਹੋਇਆ ਦਿਹਾਂਤ

ਬੱਸ ਅਖਨੂਰ ਦੇ ਚੁੰਗੀ ਮਧ ਇਲਾਕੇ ‘ਚ ਇਕ ਸੜਕ ਦੇ ਕੰਢੇ ਡੂੰਘੀ ਖਾਈ ‘ਚ ਡਿੱਗ ਗਈ ਸੀ | ਜਿਸ ‘ਚ ਬੱਸ ਦੇ ਅੰਦਰ ਬਹੁਤ ਸਾਰੇ ਸ਼ਰਧਾਲੂ ਸਨ। ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਸ਼ਿਵ ਖੋੜੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਜਦੋਂ ਬੱਸ ਅਖਨੂਰ ਦੇ ਚੁੰਗੀ ਮਧ ਇਲਾਕੇ ‘ਚ ਤੰਗਲੀ ਮੋੜ ਤੋਂ ਲੰਘ ਰਹੀ ਸੀ ਤਾਂ 150 ਫੁੱਟ ਹੇਠਾਂ ਖਾਈ ‘ਚ ਜਾ ਡਿੱਗੀ।

 

 

 

 

ਨਕੋਦਰ ਦੀ MLA ਇੰਦਰਜੀਤ ਕੌਰ ਮਾਨ ਨੂੰ ਵੱਡਾ ਸਦਮਾ , ਪਤੀ ਸ਼ਰਨਜੀਤ ਸਿੰਘ ਦਾ ਹੋਇਆ ਦਿਹਾਂਤ || Elections

0
Big shock to Nakodar MLA Inderjit Kaur Mann, husband Sharanjit Singh passed away

ਨਕੋਦਰ ਦੀ MLA ਇੰਦਰਜੀਤ ਕੌਰ ਮਾਨ ਨੂੰ ਵੱਡਾ ਸਦਮਾ , ਪਤੀ ਸ਼ਰਨਜੀਤ ਸਿੰਘ ਦਾ ਹੋਇਆ ਦਿਹਾਂਤ

ਨਕੋਦਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਵੱਡਾ ਸਦਮਾ ਲੱਗਿਆ ਹੈ | ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਅੱਜ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ  ਦਿਲ ਦਾ ਦੌਰਾ ਪੈਣ ਕਾਰਨ ਸ਼ਰਨਜੀਤ ਸਿੰਘ ਮਾਨ ਦੀ ਜਾਨ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ |

ਇਹ ਵੀ ਪੜ੍ਹੋ :8 ਘੰਟੇ ਲੇਟ ਉਡਿਆ ਏਅਰ ਇੰਡੀਆ ਦਾ ਜਹਾਜ਼ , AC ਬਿਨਾਂ ਫਲਾਈਟ ‘ਚ ਬੈਠੇ ਰਹੇ ਯਾਤਰੀ, ਕਈ ਹੋਏ ਬੇਹੋਸ਼

8 ਘੰਟੇ ਲੇਟ ਉਡਿਆ ਏਅਰ ਇੰਡੀਆ ਦਾ ਜਹਾਜ਼ , AC ਬਿਨਾਂ ਫਲਾਈਟ ‘ਚ ਬੈਠੇ ਰਹੇ ਯਾਤਰੀ, ਕਈ ਹੋਏ ਬੇਹੋਸ਼ || Latest News

0
Air India plane flew 8 hours late, passengers were sitting in the flight without AC, many fainted

8 ਘੰਟੇ ਲੇਟ ਉਡਿਆ ਏਅਰ ਇੰਡੀਆ ਦਾ ਜਹਾਜ਼ , AC ਬਿਨਾਂ ਫਲਾਈਟ ‘ਚ ਬੈਠੇ ਰਹੇ ਯਾਤਰੀ, ਕਈ ਹੋਏ ਬੇਹੋਸ਼

ਏਅਰ ਇੰਡੀਆ ਵਿਚ ਸਵਾਰ ਕਈ ਯਾਤਰੀ ਅਚਾਨਕ ਬੇਹੋਸ਼ ਹੋ ਗਏ ਕਿਉਂਕਿ ਏਅਰ ਇੰਡੀਆ ਦੀ ਫਲਾਈਟ AI 183 8 ਘੰਟੇ ਤੋਂ ਵੱਧ ਦੇਰੀ ਨਾਲ ਚੱਲੀ। ਇਸ ਦੇ ਨਾਲ ਹੀ ਕਈ ਯਾਤਰੀਆਂ ਨੂੰ ਬਿਨਾਂ ਏਸੀ ਦੇ ਫਲਾਇਟ ਵਿਚ ਬਿਠਾਇਆ ਗਿਆ ਜਿਸ ਕਾਰਨ ਕਈ ਯਾਤਰੀ ਬੇਹੋਸ਼ ਹੋਣ ਲੱਗ ਪਏ |

ਦਿੱਲੀ ਵਿੱਚ ਪੈ ਰਹੀ ਅੱਤ ਦੀ ਗਰਮੀ

ਯਾਤਰੀਆਂ ਨੂੰ ਲਗਭਗ 8 ਘੰਟੇ ਤੋਂ ਵੀ ਜ਼ਿਆਦਾ ਇੰਤਜ਼ਾਰ ਕਰਨ ‘ਤੇ ਮਜਬੂਰ ਕੀਤਾ ਗਿਆ ਪਰ ਸਥਿਤੀ ਹੋਰ ਵਿਗੜ ਗਈ ਜਦੋਂ ਫਲਾਈਟ ਵਿਚ ਸਵਾਰ ਕਈ ਯਾਤਰੀ ਅਚਾਨਕ ਇਕ-ਇਕ ਕਰਕੇ ਬੇਹੋਸ਼ ਹੋਣ ਲੱਗੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਫਲਾਇਟ ਤੋਂ ਉਤਾਰਿਆ ਗਿਆ। ਦੱਸ ਦੇਈਏ ਕਿ ਦਿੱਲੀ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਤਾਪਮਾਨ ਰਿਕਾਰਡ 52.9 ਡਿਗਰੀ ਤੱਕ ਪਹੁੰਚ ਗਿਆ ਸੀ ਅਜਿਹੇ ਵਿੱਚ ਬਿਨ੍ਹਾਂ AC ਦੇ ਬੈਠਣਾ ਕਾਫੀ ਮੁਸ਼ਕਲ ਸੀ ਜਿਸ ਨਾਲ ਹੌਲੀ -ਹੌਲੀ ਯਾਤਰੀ ਬੇਹੋਸ਼ ਹੋਣੇ ਸ਼ੁਰੂ ਹੋ ਗਏ |

ਇਹ ਵੀ ਪੜ੍ਹੋ :ਸ਼ਤਰੰਜ ਟੂਰਨਾਮੈਂਟ ‘ਚ ਵਿਸ਼ਵ ਦੇ ਨੰਬਰ 1 ਖਿਡਾਰੀ ਨੂੰ ਹਰਾ ਕੇ ਭਾਰਤੀ ਗ੍ਰੈਂਡਮਾਸਟਰ ਆਰ. ਪ੍ਰਗਨਾਨੰਦਾ ਨੇ ਰਚਿਆ ਇਤਿਹਾਸ

ਇਸ ਪ੍ਰੇਸ਼ਾਨੀ ਲਈ ਏਅਰ ਇੰਡੀਆ ਨੇ ਮਾਫੀ ਵੀ ਮੰਗੀ ਹੈ । ਉਨ੍ਹਾਂ ਕਿਹਾ ਕਿ ਭਰੋਸਾ ਰੱਖੋ ਕਿ ਸਾਡੀ ਟੀਮ ਇਸ ਦੇਰੀ ਦੀ ਸਮੱਸਿਆ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਤੁਹਾਨੂੰ ਹੋ ਰਹੀ ਪਰੇਸ਼ਾਨੀ ਦੀ ਕਦਰ ਕਰ ਰਹੀ ਹੈ। ਅਸੀਂ ਆਪਣੀ ਟੀਮ ਨੂੰ ਯਾਤਰੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਸੁਚੇਤ ਕਰ ਰਹੇ ਹਾਂ।

 

ਸ਼ਤਰੰਜ ਟੂਰਨਾਮੈਂਟ ‘ਚ ਵਿਸ਼ਵ ਦੇ ਨੰਬਰ 1 ਖਿਡਾਰੀ ਨੂੰ ਹਰਾ ਕੇ ਭਾਰਤੀ ਗ੍ਰੈਂਡਮਾਸਟਰ ਆਰ. ਪ੍ਰਗਨਾਨੰਦਾ ਨੇ ਰਚਿਆ ਇਤਿਹਾਸ || Latest News

0
In the chess tournament, Indian Grandmaster R. History created by Pragnananda

ਸ਼ਤਰੰਜ ਟੂਰਨਾਮੈਂਟ ‘ਚ ਵਿਸ਼ਵ ਦੇ ਨੰਬਰ 1 ਖਿਡਾਰੀ ਨੂੰ ਹਰਾ ਕੇ ਭਾਰਤੀ ਗ੍ਰੈਂਡਮਾਸਟਰ ਆਰ. ਪ੍ਰਗਨਾਨੰਦਾ ਨੇ ਰਚਿਆ ਇਤਿਹਾਸ

R Praggnanandhaa ਨੇ ਨਾਰਵੇ ਸ਼ਤਰੰਜ ਟੂਰਨਾਮੈਂਟ ‘ਚ ਵਿਸ਼ਵ ਦੇ ਨੰਬਰ 1 ਖਿਡਾਰੀ ਮੈਗਨਸ ਕਾਰਲਸਨ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ | ਮੈਗਨਸ ਕਾਰਲਸਨ ਨੂੰ ਕਲਾਸੀਕਲ ਚੈੱਸ ਵਿਚ ਹਰਾਉਣ ਵਾਲੇ 18 ਸਾਲਾ ਭਾਰਤੀ ਗ੍ਰੈਂਡਮਾਸਟਰ ਪ੍ਰਗਨਾਨੰਦਾ ਚੌਥੇ ਭਾਰਤੀ ਹਨ | ਤੀਜੇ ਰਾਊਂਡ ਮਗਰੋਂ ਆਰ. ਪ੍ਰਗਨਾਨੰਦਾ ਨੇ 5.5 ਅੰਕਾਂ ਨਾਲ ਜਿੱਤ ਹਾਸਿਲ ਕੀਤੀ।

ਕਲਾਸੀਕਲ ਚੈੱਸ ਨੂੰ ਹੌਲੀ ਸ਼ਤਰੰਜ ਵਜੋਂ ਜਾਣਿਆ ਜਾਂਦਾ

ਜਿੱਤਣ ਮਗਰੋਂ ਆਰ. ਪ੍ਰਗਨਾਨੰਦਾ ਨੇ ਕਿਹਾ ਕਿ ਸਖਤ ਮੁਕਾਬਲੇ ‘ਚ ਅਸੀਂ ਦੋਹਾਂ ਨੇ ਪੂਰਾ ਜ਼ੋਰ ਲਗਾਇਆ ਪਰ ਜਿੱਤ ਮੇਰੀ ਹੋਈ। ਕਲਾਸੀਕਲ ਚੈੱਸ ਜਿਸ ਨੂੰ ਆਮ ਤੌਰ ‘ਤੇ ਹੌਲੀ ਸ਼ਤਰੰਜ ਵਜੋਂ ਵੀ ਜਾਣਿਆ ਜਾਂਦਾ ਹੈ, ਖਿਡਾਰੀਆਂ ਨੂੰ ਆਪਣੀ ਚਾਲ ਚਲਣ ਵਿਚ ਕਾਫੀ ਸਮਾਂ ਦਿੰਦਾ ਹੈ, ਆਮ ਤੌਰ ‘ਤੇ ਘੱਟੋ-ਘੱਟ ਇਕ ਘੰਟਾ ਕਾਰਲਸਨ ਤੇ ਪ੍ਰਗਨਾਨੰਦਾ ਨੇ ਇਸੇ ਸਰੂਪ ਵਿਚ ਆਪਣੇ ਪਿਛਲੇ 3 ਮੁਕਾਬਲੇ ਡ੍ਰਾ ਕਰਾਏ ਸਨ। ਦੱਸ ਦੇਈਏ ਕਿ ਪ੍ਰਗਨਾਨੰਦਾ ਸਫੈਦ ਮੋਹਰਿਆਂ ਨਾਲ ਖੇਡ ਰਹੇ ਸਨ ਤੇ ਉਨ੍ਹਾਂ ਦੀ ਜਿੱਤ ਵਿਚ ਘਰੇਲੂ ਮਨਪਸੰਦ ਕਾਰਲਸਨ ਦੀ ਅੰਕ ਤਾਲਿਕਾ ਵਿਚ 5ਵੇਂ ਸਥਾਨ ‘ਤੇ ਪਹੁੰਚਾ ਦਿੱਤਾ।

ਇਹ ਵੀ ਪੜ੍ਹੋ :ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ , ਚੋਣ ਜ਼ਾਬਤੇ ਦੀ ਕੀਤੀ ਉਲੰਘਣਾ

ਚੌਥੇ ਦੌਰ ਵਿਚ ਨਾਕਾਮੁਰਾ ਦਾ ਮੁਕਾਬਲਾ ਪ੍ਰਗਨਾਨੰਦਾ ਨਾਲ ਹੋਵੇਗਾ। ਇਸ ਤੋਂ ਪਹਿਲਾਂ ਪੁਰਸ਼ ਵਰਗ ਵਿਚ ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਨਾਨੰਦਾ ਨੇ ਦੂਜੇ ਦੌਰ ਵਿਚ ਸਾਧਾਰਨ ਟਾਈਮ ਕੰਟਰੋਲ ਵਿਚ ਵਿਸ਼ਵ ਚੈਂਪੀਅਨ ਡਿੰਗ ਲਿਰੇਨ ਖਿਲਾਫ ਡ੍ਰਾਂ ਦੇ ਬਾਅਦ ਆਰਮੋਗੇਡੋਨ ਟਾਈ ਬ੍ਰੇਕਰ ਬਾਜ਼ੀ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ , ਚੋਣ ਜ਼ਾਬਤੇ ਦੀ ਕੀਤੀ ਉਲੰਘਣਾ || Elections || Punjab News

0
6 suspended including BDPO in Gurdaspur, violation of election code

ਗੁਰਦਾਸਪੁਰ ‘ਚ BDPO ਸਣੇ 6 ਮੁਅੱਤਲ , ਚੋਣ ਜ਼ਾਬਤੇ ਦੀ ਕੀਤੀ ਉਲੰਘਣਾ

ਲੋਕ ਸਭਾ ਚੋਣਾਂ ਹੋਣ ਤੋਂ ਦੋ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ | ਜਿਸਦੇ ਚੱਲਦਿਆਂ ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਪੈਂਦੇ ਫਤਿਹਗੜ੍ਹ ਚੂੜੀਆਂ ਵਿੱਚ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਵਾਲੇ ਹਲਕਾ ਫਤਿਹਗੜ੍ਹ ਚੂੜੀਆਂ ਦੇ BDPO (ਬਲਾਕ ਵਿਕਾਸ ਤੇ ਪੰਚਾਇਤ ਅਫਸਰ) ਸਮੇਤ ਛੇ ਮੁਲਾਜ਼ਮਾਂ ਨੂੰ ਜ਼ਿਲ੍ਹਾ ਚੋਣ ਅਫਸਰ ਨੇ ਮੁਅੱਤਲ ਕਰ ਦਿੱਤਾ ਹੈ।

ਉਨ੍ਹਾਂ ਵੱਲੋਂ ਪ੍ਰਗਟ ਸਿੰਘ ਬੀ.ਡੀ.ਪੀ.ਓ., ਕੁਲਜਿੰਦਰ ਸਿੰਘ ਪਿੰਡ ਵਿਕਾਸ ਅਫ਼ਸਰ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੁਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਚੋਣ ਜ਼ਾਬਤੇ ਦੌਰਾਨ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਕੀਤੀ ਗਈ ਹੈ |

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਮਿਲੀ ਸੀ ਸ਼ਿਕਾਇਤ

ਦਰਅਸਲ , ਚੋਣ ਕਮਿਸ਼ਨ ਨੂੰ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਧਾਇਕ ਵੱਲੋਂ ਸ਼ਿਕਾਇਤ ਮਿਲੀ ਸੀ ਕਿ ਸਰਕਾਰੀ ਪਾਰਕ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਜਿਸ ਤੋਂ ਬਾਅਦ ਜਾਂਚ ਕਰਨ ‘ਤੇ ਇਹ ਸ਼ਿਕਾਇਤ ਸੱਚੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਾਸਪੁਰ ਨੂੰ ਨੋਟਿਸ ਜਾਰੀ ਕੀਤਾ ਗਿਆ।

ਪਾਰਕ ਵਿੱਚ ਇਨ੍ਹਾਂ ਟਾਈਲਾਂ ਨੂੰ ਰੱਖਣ ਵਾਲੇ ਨੁਮਾਇੰਦਿਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਐਸਐਸਪੀ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਓਮ ਪ੍ਰਕਾਸ਼ (ਮੈਨੇਜਰ-ਕਮ-ਵੀਡੀਓ) ਅਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖ਼ਿਲਾਫ਼ ਚੋਣ ਜ਼ਾਬਤਾ ਲਾਗੂ ਨਾ ਕਰਵਾਉਣ ਲਈ ਮੁਅੱਤਲ ਕਰਕੇ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ :ਜਾਣੋ ਕਿਉਂ ਪਤਨੀ ਨੇ ਆਪਣੇ ਹੀ ਪਤੀ ਦਾ ਕਰਵਾਇਆ ਦੂਜਾ ਵਿਆਹ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਜ਼ਾਬਤੇ ਦੀ ਕੀਤੀ ਅਪੀਲ

ਇਸੇ ਦੇ ਨਾਲ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿੱਚ ਸੀਮਿੰਟ ਦੇ ਬੈਂਚਾਂ ਦੀ ਵੰਡ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਇਸੇ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਿਆਸੀ ਪਾਰਟੀਆਂ ਤੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪੂਰਨ ਤੌਰ ‘ਤੇ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ |

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਮੁੱਚਾ ਪ੍ਰਸ਼ਾਸਨਿਕ ਅਮਲਾ ਅਤੇ ਪੁਲਿਸ ਵਿਭਾਗ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿੱਚ ਪੰਜਾਬ  ਕਾਮਯਾਬ ਰਿਹਾ ਹੈ।

 

 

 

ਜਾਣੋ ਕਿਉਂ ਪਤਨੀ ਨੇ ਆਪਣੇ ਹੀ ਪਤੀ ਦਾ ਕਰਵਾਇਆ ਦੂਜਾ ਵਿਆਹ || Latest News

0
Know why the wife married her own husband for the second time

ਜਾਣੋ ਕਿਉਂ ਪਤਨੀ ਨੇ ਆਪਣੇ ਹੀ ਪਤੀ ਦਾ ਕਰਵਾਇਆ ਦੂਜਾ ਵਿਆਹ

ਇਕ ਬਹੁਤ ਹੀ ਅਜੀਬੋ -ਗਰੀਬ ਮਾਮਲਾ ਸਾਹਮਣਾ ਆਇਆ ਹੈ ਜਿੱਥੇ ਕਿ ਇਕ ਪਤਨੀ ਵੱਲੋਂ ਆਪਣੇ ਹੀ ਪਤੀ ਦਾ ਦੂਜਾ ਵਿਆਹ ਕਰਵਾ ਦਿੱਤਾ ਗਿਆ ਹੈ | ਦਰਅਸਲ , ਪਤਨੀ ਜੋ ਕਿ ਬੈਂਕ ਮੈਨੇਜਰ ਹੈ ਉਸਨੂੰ ਘਰ ਵਿਚ ਕੰਮ ਕਰਨ ਲਈ ਨੌਕਰਾਣੀ ਚਾਹੀਦੀ ਸੀ। ਇਸ ਲਈ ਪਤਨੀ ਨੇ ਆਪਣੇ ਹੀ ਪਤੀ ਦਾ ਦੂਜਾ ਵਿਆਹ ਕਰਵਾ ਦਿੱਤਾ ਤੇ ਚਾਰ ਦਿਨ ਬਾਅਦ ਹੀ ਪਤੀ ਨੇ ਦੂਜੀ ਪਤਨੀ ਨਾਲ ਮਾਰਕੁੱਟ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਪਤੀ ਨੂੰ ਪਹਿਲੀ ਪਤਨੀ ਨਾਲ ਦੇਖਿਆ ਤਾਂ ਸਾਰੇ ਮਾਮਲੇ ਦਾ ਖੁਲਾਸਾ ਹੋਇਆ |

ਪੁਲਿਸ ਨੇ ਸ਼ਿਕਾਇਤ ਕੀਤੀ ਦਰਜ

ਜਿਸ ਤੋਂ ਬਾਅਦ ਵਿਆਹ ਦੇ 20 ਦਿਨ ਬਾਅਦ ਦੂਜੀ ਪਤਨੀ ਦਿੱਲੀ ਤੋਂ ਵਾਪਸ ਭਾਗਲਪੁਰ ਪਹੁੰਚੀ ਤੇ ਉਸ ਨੇ ਮਹਿਲਾ ਥਾਣੇ ਵਿਚ ਪਤੀ ਖਿਲਾਫ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤਾ ਦਾ ਕਹਿਣਾ ਹੈ ਕਿ ਮੇਰੇ ਨਾਲ ਧੋਖਾ ਹੋਇਆ ਹੈ। ਮੇਰੇ ਪਿਤਾ ਜੀ ਰਿਕਸ਼ਾ ਚਲਾ ਕੇ ਘਰ ਚਲਾਉਂਦੇ ਹਨ। ਗਰੀਬ ਘਰ ਦੀ ਲੜਕੀ ਨੂੰ ਦੇਖ ਕੇ ਉਨ੍ਹਾਂ ਨੇ ਸਾਡੇ ਨਾਲ ਵਿਆਹ ਕੀਤਾ। ਦਿੱਲੀ ਜਾਣ ਦੇ ਬਾਅਦ ਉਸ ਨੇ ਕਿਹਾ ਕਿ ਮੈਂ ਘਰ ਵਿਚ ਨੌਕਰਾਣੀ ਬਣਾਉਣ ਲਈ ਤੇਰੇ ਨਾਲ ਵਿਆਹ ਕੀਤਾ ਹੈ।

ਇਹ ਵੀ ਪੜ੍ਹੋ :ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਕੱਲ੍ਹ ਹੋਵੇਗੀ ਵੋਟਿੰਗ

ਪੀੜਤਾ ਨੇ ਮਹਿਲਾ ਥਾਣੇ ਵਿਚ ਦੱਸਿਆ ਕਿ 4 ਮਈ ਨੂੰ ਮੇਰਾ ਵਿਆਹ ਹੋਇਆ ਸੀ। 1-2 ਦਿਨ ਤਾਂ ਸਭ ਕੁਝ ਠੀਕ ਰਿਹਾ। ਉਸ ਦੇ ਬਾਅਦ ਪਤੀ ਮੇਰੇ ਨਾਲ ਕੁੱਟਮਾਰ ਕਰਨ ਲੱਗਾ। ਕਿਸੇ ਤਰ੍ਹਾਂ ਦੂਜੀ ਪਤਨੀ ਦਿੱਲੀ ਤੋਂ ਭਾਗਲਪੁਰ ਪਹੁੰਚੀ ਤੇ ਇਥੇ ਆਪਣੀ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਹੈ।

 

 

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਕੱਲ੍ਹ ਹੋਵੇਗੀ ਵੋਟਿੰਗ || Elections || Punjab News

0
Voting will be held tomorrow in all 13 seats of Punjab

ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਕੱਲ੍ਹ ਹੋਵੇਗੀ ਵੋਟਿੰਗ

ਪੰਜਾਬ ਵਿੱਚ ਕੱਲ੍ਹ ਚੋਣਾਂ ਹੋਣੀਆਂ ਹਨ | ਚੋਣ ਕਮਿਸ਼ਨ ਵੱਲੋਂ ਇਸ ਨੂੰ ਲੈ ਕੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ | ਜਿਸਦੇ ਮੱਦੇਨਜਰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਵੋਟਰ ਕਰਨਗੇ। ਇਸੇ ਦੇ ਚੱਲਦਿਆਂ ਸੁਰੱਖਿਆ ਦੇ ਵੀ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ |

ਚੋਣ ਕਮਿਸ਼ਨ ਅਨੁਸਾਰ ਵੋਟਰਾਂ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 12 ਅਜਿਹੇ ਦਸਤਾਵੇਜ਼ ਹਨ ਜਿਨ੍ਹਾਂ ਜ਼ਰੀਏ ਲੋਕ ਵੋਟ ਕਰ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਸੇਵਾਂ ਪਛਾਣ ਪੱਤਰ, ਬੈਂਕ/ਡਾਕ ਘਰ ਵੱਲੋਂ ਜਾਰੀ ਕੀਤੀ ਗਈ ਫੋਟੋ ਲੱਗੀ ਪਾਸਬੁੱਕ, ਪੈਨਕਾਰਡ, ਐੱਨਪੀਆਰ ਤਹਿਤ ਆਰ.ਜੀਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਲੇਬਰ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਣੇ ਪੈਨਸ਼ਨ ਦਸਤਾਵੇਜ਼, MP/MLA/MLC ਵੱਲੋਂ ਜਾਰੀ ਕੀਤਾ ਗਿਆ ਪਛਾਣ ਪੱਤਰ, ਸਮਾਜਿਕ ਨਿਆਂ ਤੇ ਸਸ਼ਕੀਤਕਰਨ ਮੰਤਰਾਲੇ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ UDID ਕਾਰਡ ਤੇ ਆਧਾਰ ਕਾਰਡ ਸ਼ਾਮਲ ਹੈ।

ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਜਾਣਗੇ ਕੂਲਰ ਤੇ ਪੱਖੇ

ਇਸੇ ਦੇ ਨਾਲ ਵੱਧਦੀ ਗਰਮੀ ਕਾਰਨ ਵੋਟਰਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਵੋਟਿੰਗ ਸੈਂਟਰ ‘ਤੇ ਮਿੱਠੇ ਪਾਣੀ ਦੀ ਵਿਵਸਥਾ ਕੀਤੀ ਗਈ ਹੈ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਕੂਲਰ ਤੇ ਪੱਖੇ ਲਗਾਏ ਜਾਣਗੇ ਤਾਂ ਕਿ ਵੋਟਰਾਂ ਨੂੰ ਗਰਮੀ ਨਾ ਸਹਿਣ ਕਰਨੀ ਪਵੇ। ਇਸ ਤੋਂ ਇਲਾਵਾ ਸ਼ਰਾਬ ਤੇ ਨਕਦੀ ਪੋਲਿੰਗ ਬੂਥ ਨੇੜੇ ਲਿਆਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੈ।

 

 

ਸਾਬਕਾ DSP ਸ਼੍ਰੀ ਰਜਿੰਦਰ ਪਾਲ ਅਨੰਦ ਦੀ ਰਹਿਨੁਮਾਈ ‘ਚ ਵੱਡੀ ਗਿਣਤੀ ‘ਚ ਮੈਂਬਰਾਂ ਤੇ ਅਹੁਦੇਦਾਰਾਂ ਨੇ AAP ਨੂੰ ਕੀਤਾ ਜੁਆਇਨ

0

ਸਾਬਕਾ DSP ਸ਼੍ਰੀ ਰਜਿੰਦਰ ਪਾਲ ਅਨੰਦ ਦੀ ਰਹਿਨੁਮਾਈ ‘ਚ ਵੱਡੀ ਗਿਣਤੀ ‘ਚ ਮੈਂਬਰਾਂ ਤੇ ਅਹੁਦੇਦਾਰਾਂ ਨੇ AAP ਨੂੰ ਕੀਤਾ ਜੁਆਇਨ

ਅੱਜ ਪਟਿਆਲਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਰਦਾਰ ਹਰਚੰਦ ਸਿੰਘ ਬਰਸਟ ਜਨਰਲ ਸੈਕਟਰੀ ਆਮ ਆਦਮੀ ਪਾਰਟੀ (ਚੇਅਰਮੈਨ ਮੰਡੀ ਬੋਰਡ ਪੰਜਾਬ) ਦੀ ਪ੍ਰੇਰਨਾ ਸਦਕਾ ਸ੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ, ਐਡਵੋਕੇਟ ਸੂਬਾ ਪ੍ਰਧਾਨ ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੀ ਰਹਿਨੁਮਾਈ ਵਿੱਚ ਅਤੇ ਸਰਦਾਰ ਜਸਵੀਰ ਸਿੰਘ ਗਾਂਧੀ ਦਫਤਰ ਇੰਚਾਰਜ ਪਟਿਆਲਾ ਸਰਦਾਰ ਜਗਦੀਪ ਸਿੰਘ ਜੱਗਾ ਸਟੇਟ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ, ਸਰਦਾਰ ਜਰਨੈਲ ਸਿੰਘ ਮੰਨੂ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਸਰਦਾਰ ਸੁਖਦੇਵ ਸਿੰਘ ਜਿਲਾ ਸੈਕਟਰੀ ਪਟਿਆਲਾ ਆਮ ਆਦਮੀ ਪਾਰਟੀ ਦੀ ਹਾਜ਼ਰੀ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਨੂੰ ਜੁਆਇਨ ਕੀਤਾ।

ਇਹ ਵੀ ਪੜ੍ਹੋ ਲੋਕ ਸਭਾ ਚੋਣਾਂ: ਲੁਧਿਆਣਾ ਡੀਸੀ ਵੱਲੋਂ ਬਾਹਰ ਤੋਂ ਆਏ ਲੋਕਾਂ ਨੂੰ…

ਸਾਰਿਆਂ ਨੇ ਸ੍ਰੀ ਰਾਜਿੰਦਰ ਪਾਲ ਆਨੰਦ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਸਰਦਾਰ ਹਰਚੰਦ ਸਿੰਘ ਬਰਸਟ ਜਨਰਲ ਸੈਕਟਰੀ ਆਮ ਆਦਮੀ ਪਾਰਟੀ ਤੇ ਉਹਨਾਂ ਦੀ ਟੀਮ ਨੂੰ ਇਹ ਭਰੋਸਾ ਦਵਾਇਆ ਕਿ ਉਹ ਆਮ ਪਾਰਟੀ ਵੱਲੋਂ ਲੜ ਰਹੇ 13 ਦੇ 13 ਕੈਂਡੀਡੇਟਾਂ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਦਿੱਲੀ ਭੇਜਣਗੇ ਅਤੇ ਸਾਰੇ ਕੈਂਡੀਡੇਟਾਂ ਨੂੰ ਜਿਤਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ ।

ਉਹ ਆਪ ਤਾਂ ਵੋਟਾਂ ਪਾਉਣਗੇ ਹੀ, ਨਾਲ ਹੀ ਆਪਣੇ ਰਿਸ਼ਤੇਦਾਰਾਂ ,ਭੈਣ ਭਰਾਵਾਂ ਅਤੇ ਯਾਰਾਂ ਦੋਸਤਾਂ ਤੋਂ ਵੀ ਵੱਡੀ ਗਿਣਤੀ ਵਿੱਚ ਵੋਟਾਂ ਪਵਾ ਕੇ ਆਮ ਆਦਮੀ ਪਾਰਟੀ ਦੇ 13 ਦੇ 13 ਕੈਂਡੀਡੇਟਾਂ ਨੂੰ ਵੱਡੇ ਫਰਕ ਨਾਲ ਜਤਾਉਣਗੇ। ਸਰਦਾਰ ਹਰਚੰਦ ਸਿੰਘ ਬਰਸਟ ਨੇ ਵੱਡੀ ਗਿਣਤੀ ਵਿੱਚ ਆਏ ਪੰਜਾਬ ਪੁਲਿਸ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਅਤੇ ਮੈਂਬਰਾਂ ਦਾ ਜਿਨਾਂ ਨੇ ਅੱਜ ਆਮ ਆਦਮੀ ਪਾਰਟੀ ਨੂੰ ਜੁਆਇਨ ਕੀਤਾ ਹੈ। ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ ਬਹੁਤ ਧੰਨਵਾਦ ਕੀਤਾ ਅਤੇ ਇਹ ਵੀ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹਨਾਂ ਪੁਲਿਸ ਮੁਲਾਜ਼ਮਾਂ ਦੀਆਂ ਜੋ ਵੀ ਮੁਸ਼ਕਲਾਂ ਹਨ, ਉਹ ਸਰਕਾਰ ਨਾਲ ਤਾਲਮੇਲ ਕਰਕੇ ਹੱਲ ਕਰਵਾਈਆਂ ਜਾਣਗੀਆਂ।