Home Blog Page 1580

ਕਾਂਗਰਸ ਦੇ ਇਸ ਪ੍ਰਧਾਨ ਨੂੰ ਬਿਨਾਂ ਪਰਮਿਸ਼ਨ ਤੋਂ ਰੈਲੀ ਕੱਢਣੀ ਪਈ ਮਹਿੰਗੀ

0

ਕਾਂਗਰਸ ਦੇ ਇਸ ਪ੍ਰਧਾਨ ਨੂੰ ਬਿਨਾਂ ਪਰਮਿਸ਼ਨ ਤੋਂ ਰੈਲੀ ਕੱਢਣੀ ਪਈ ਮਹਿੰਗੀ

ਬਿਨਾਂ ਪਰਮਿਸ਼ਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਰੈਲੀ ਕੱਢਣ ਦੇ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਉਪ ਪ੍ਰਧਾਨ ਸੁਭਰਾਨ ਖਾਨ ਅਤੇ ਰਾਸ਼ਟਰੀ ਸੰਯੋਜਕ ਕਾਂਗਰਸ ਕਮੇਟੀ ਮੁਹੰਮਦ ਗੁਲਾਬ ਦੇ ਖਿਲਾਫ ਆਈਪੀਸੀ ਦੀ ਧਾਰਾ 188 ਦੇ ਤਹਿਤ ਮੁਕਦਮਾ ਦਰਜ ਕੀਤਾ ਹੈ l

ਜਾਣਕਾਰੀ ਦਿੰਦਿਆਂ ਏਐਸਆਈ ਧਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਮੱਕੜ ਕਲੋਨੀ ਗਿਆਸਪੁਰਾ ਮੌਜੂਦ ਸੀ l ਇਸੇ ਦੌਰਾਨ ਮੁਖਬਰ ਖਾਸ ਕੋਲੋਂ ਇਤਲਾਹ ਮਿਲੀ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਸੁਭਰਾਨ ਖਾਨ ਅਤੇ ਮੁਹੰਮਦ ਗੁਲਾਬ ਰੈਲੀ ਕੱਢ ਰਹੇ ਹਨ l ਪੁਲਿਸ ਨੂੰ ਸੂਚਨਾ ਮਿਲੀ ਕਿ ਰੈਲੀ ਬਿਨਾਂ ਪਰਮਿਸ਼ਨ ਤੋਂ ਕੱਢੀ ਜਾ ਰਹੀ l

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ ਸੁਣਵਾਈ

ਥਾਣਾ ਸਾਹਨੇਵਾਲ ਦੀ ਪੁਲਿਸ ਦੇ ਮੁਤਾਬਕ ਦੋਵਾਂ ਮੁਲਜ਼ਮਾਂ ਨੇ ਅਜਿਹਾ ਕਰਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਏਐਸਆਈ ਧਰਮਿੰਦਰ ਸਿੰਘ ਦੇ ਬਿਆਨ ਉੱਪਰ ਸਮਾਰਟ ਕਲੋਨੀ ਗਿਆਸਪੁਰਾ ਦੇ ਵਾਸੀ ਸੁਭਰਾਨ ਖਾਨ ਅਤੇ ਮੁਹੰਮਦ ਗੁਲਾਬ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।

ਐਡਵੋਕੇਟ ਧਾਮੀ ਨੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

0

ਐਡਵੋਕੇਟ ਧਾਮੀ ਨੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਪਿੰਡ ਢਿੱਲਵਾਂ ਵਿਚ ਵਾਪਰੀ ਇਸ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਨੂੰ ਝੰਜੋੜਿਆ ਹੈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ ਸੁਣਵਾਈ

ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਵਾਂ ਸ਼ਹਿਰ ਦੇ ਪਿੰਡ ਮਹਿਮੂਦਪੁਰ ਮੰਡੇਰ ਦੇ ਗੁਰਦੁਆਰਾ ਸਾਹਿਬ ਵਿਚ ਅੱਗ ਲੱਗਣ ਦੀ ਘਟਨਾ ’ਤੇ ਵੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਜਾਂਚ ਕੀਤੀ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਿਨਾਂ ਲੋੜ ਅਤੇ ਸੇਵਾਦਾਰਾਂ ਦੀ ਹਾਜ਼ਰੀ ਤੋਂ ਬਿਜਲੀ ਉਪਕਰਣ ਚੱਲਦੇ ਨਾ ਰਹਿਣ।

ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 21 ਲੋਕਾਂ ਦੀ ਹੋਈ ਮੌ,ਤ

0

ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 21 ਲੋਕਾਂ ਦੀ ਹੋਈ ਮੌ,ਤ

ਜੰਮੂ ਕਸ਼ਮੀਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ।ਜਾਣਕਾਰੀ ਅਨੁਸਾਰ ਜੰਮੂ ਦੇ ਅਖਨੂਰ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 21 ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ ਸੁਣਵਾਈ

ਇਹ ਹਾਦਸਾ ਜੰਮੂ-ਪੁੰਛ ਹਾਈਵੇਅ ‘ਤੇ ਵਾਪਰਿਆ। ਇ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਸ ‘ਚ ਉੱਤਰ ਪ੍ਰਦੇਸ਼ ਦੇ ਹਾਥਰਸ ਤੋਂ ਕਰੀਬ 60 ਲੋਕ ਸਵਾਰ ਸਨ।ਸ਼ਰਧਾਲੂ ਹਾਥਰਸ ਤੋਂ ਸ਼ਿਵ ਖੋਰੀ ਜਾ ਰਹੇ ਸਨ। ਬਚਾਅ ਕਾਰਜ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਵਿਰੋਧੀਆਂ ਨੂੰ ਪੁੱਛੇ ਸਵਾਲਾਂ ਦਾ ਐਨ ਕੇ ਸ਼ਰਮਾ ਨੇ ਦਿੱਤਾ ਜਵਾਬ

0

ਵਿਰੋਧੀਆਂ ਨੂੰ ਪੁੱਛੇ ਸਵਾਲਾਂ ਦਾ ਐਨ ਕੇ ਸ਼ਰਮਾ ਨੇ ਦਿੱਤਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਆਪਣੇ ਵਿਰੋਧੀ ਉਮੀਦਵਾਰਾਂ ਡਾ. ਧਰਮਵੀਰ ਗਾਂਧੀ, ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ ਨੂੰ 5-5 ਸਵਾਲ ਪੁੱਛੇ ਸਨ ਜਿਸਦਾ ਜਵਾਬ ਦੇਣ ਲਈ ਪਹਿਲਾਂ ਉਹਨਾਂ ਨੂੰ 48 ਘੰਟੇ ਦਾ ਸਮਾਂ ਦਿੱਤਾ ਤੇ ਫਿਰ 96 ਘੰਟੇ ਲੰਘਣ ਮਗਰੋਂ ਫਿਰ 48 ਘੰਟੇ ਦਾ ਸਮਾਂ ਦਿੱਤਾ ਪਰ ਤਿੰਨੋਂ ਉਮੀਦਵਾਰਾਂ ਨੇ ਇਸਦਾ ਕੋਈ ਜਵਾਬ ਨਹੀਂ ਦਿੱਤਾ ਜਿਸ ਮਗਰੋਂ ਅੱਜ ਐਨ ਕੇ ਸ਼ਰਮਾ ਨੇ ਅੱਜ ਇਹਨਾਂ ਸਵਾਲਾਂ ਦਾ ਜਵਾਬ ਵੀ ਦਿੱਤਾ ਤੇ ਲੋਕਾਂ ਨੂੰ ਕਾਰਗੁਜ਼ਾਰੀ ਤੇ ਕਿਰਦਾਰ ਦੇ ਆਧਾਰ ’ਤੇ ਵੋਟ ਦੇਣ ਲਈ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਐਨ ਕੇ ਸ਼ਰਮਾ ਨੇ ਕਿਹਾ ਕਿ ਡਾ. ਗਾਂਧੀ ਤੀਜੀ ਵਾਰ ਚੋਣ ਲੜ ਰਹੇ ਹਨ ਤੇ ਤਿੰਨੋਂ ਵਾਰ ਵੱਖ-ਵੱਖ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਹਨ। ਉਹਨਾਂ ਕਿਹਾ ਕਿ ਜਿਹੜੇ ਗਾਂਧੀ ਪਰਿਵਾਰ ਨੂੰ ਡਾ. ਗਾਂਧੀ ਮਾੜਾ ਕਹਿੰਦੇ ਸਨ ਤੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਤੇ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਬਣਦੇ ਸਨ, ਅੱਜ ਉਹਨਾਂ ਨਾਲ ਹੀ ਜਾ ਰਲੇ ਹਨ। ਉਹਨਾਂ ਦੱਸਿਆ ਕਿ ਪੰਜ ਸਾਲਾਂ ਵਿਚ ਡਾ. ਗਾਂਧੀ ਦੀ ਹਾਜ਼ਰੀ ਸਿਰਫ 55 ਫੀਸਦੀ ਲੋਕ ਸਭਾ ਵਿਚ ਰਹੀ ਜਦੋਂ ਕਿ ਤਨਖਾਹ ਪੰਜ ਸਾਲ ਦੀ ਲੈ ਲਈ।
ਉਹਨਾਂ ਨੇ ਸਿਰਫ 18 ਸਾਲ ਪੁੱਛੇ ਤੇ ਇਕ ਵਾਰ ਵੀ ਕਿਸਾਨਾਂ, ਵਪਾਰੀਆਂ, ਐਸ ਸੀ ਪਰਿਵਾਰਾਂ ਬਾਰੇ ਤੇ ਪਟਿਆਲਾ ਹਲਕੇ ਦਾ ਸਵਾਲ ਨਹੀਂ ਕੀਤਾ।

ਐਨ ਕੇ ਸ਼ਰਮਾ ਨੇ ਕਿਹਾ ਕਿ ਇਸੇ ਤਰੀਕੇ ਪ੍ਰਨੀਤ ਕੌਰ ਨੇ ਚਾਰ ਵਾਰ ਐਮ ਪੀ ਰਹੇ ਤੇ ਪੰਜ ਸਾਲ ਮੰਤਰੀ ਵੀ ਰਹੇ। ਉਹਨਾਂ ਦੱਸਿਆ ਕਿ ਇਸੇ ਤਰੀਕੇ ਪ੍ਰਨੀਤ ਕੌਰ ਨੇ ਪੰਜ ਸਾਲਾਂ ਵਿਚ ਸਿਰਫ 27 ਸਵਾਲ ਪੁੱਛੇ। ਇਸੇ ਤਰੀਕੇ 79 ਵਾਰ ਡਿਬੇਟ ਹੋਈ ਜਿਸ ਵਿਚੋਂ ਸਿਰਫ 18 ਵਾਰ ਡਿਬੇਟ ਵਿਚ ਹਿੱਸਾ ਲਿਆ। ਉਹਨਾਂ ਦੱਸਿਆ ਕਿ ਪ੍ਰਨੀਤ ਕੌਰ ਨੇ ਪੰਜ ਸਾਲਾਂ ਵਿਚ ਕਦੇ ਵੀ ਘੱਗਰ ਦਾ ਮਸਲਾ ਲੋਕ ਸਭਾ ਵਿਚ ਨਹੀਂ ਚੁੱਕਿਆ ਤੇ ਨਾ ਹੀ ਪਟਿਆਲਾ ਹਲਕੇ ਦੇ ਵਿਕਾਸ ਦੀ ਕੋਈ ਗੱਲ ਕੀਤੀ।

ਉਹਨਾਂ ਇਹ ਵੀ ਦੱਸ‌ਿਆ ਕਿ ਪ੍ਰਨੀਤ ਕੌਰ ਨੂੰ 17 ਕਰੋੜ ਦੀ ਗ੍ਰਾਂਟ ਅਲਾਟ ਹੋਈ ਸੀ ਜਿਸ ਵਿਚੋਂ ਸਿਰਫ 7 ਕਰੋੜ ਰੁਪਏ ਹੀ ਵਰਤੇ ਗਏ 10 ਕਰੋੜ ਦੀ ਗ੍ਰਾਂਟ ਲੈਪਸ ਹੋ ਗਈ।

ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਬਲਬੀਰ ਸਿੰਘ ਦੀ ਕਾਰਗੁਜ਼ਾਰੀ ਸਭ ਦੇ ਸਾਹਮਣੇ ਹੈ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਸਮੇਤ ਸਿਹਤ ਤੇ ਮੈਡੀਕਲ ਸਿੱਖਿਆ ਦਾ ਬਹੁਤ ਮਾੜਾ ਹਾਲ ਹੈ। ਉਹਨਾਂ ਕਿਹਾ ਕਿ ਡਾ. ਬਲਬੀਰ ਸਿੰਘ ਆਪਣੇ ਹਲਕੇ ਵਿਚ ਪੈਂਦੇ 24 ਪਿੰਡਾਂ ਦੇ ਕਿਸਾਨਾਂ ਜਿਹਨਾਂ ਦੀ ਜ਼ਮੀਨ ਉੱਤਰੀ ਬਾਈਪਾਸ ਲਈ ਐਕਵਾਇਰ ਹੋਈ ਨੂੰ ਇਨਸਾਫ ਨਹੀਂ ਦੁਆ ਕੇ ਤੇ ਅੱਜ ਤੱਕ ਉਹਨਾਂ ਨੂੰ ਉਹਨਾਂ ਦੀ ਜ਼ਮੀਨ ਦਾ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਕਾਰਗੁਜ਼ਾਰੀ ਦੇ ਨਾਂ ’ਤੇ ਡਾ. ਬਲਬੀਰ ਸਿੰਘ ਦੀ ਕਾਰਗੁਜ਼ਾਰੀ ਜ਼ੀਰੋ ਹੈ।
ਉਹਨਾਂ ਕਿਹਾ ਕਿ ਦੂਜੇ ਪਾਸੇ ਮੇਰੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ। ਮੈਂ ਕਾਰਗੁਜ਼ਾਰੀ ਤੇ ਕਿਰਦਾਰ ਦੇ ਆਧਾਰ ’ਤੇ ਵੋਟ ਮੰਗ ਰਿਹਾ ਹਾਂ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਟਿਆਲਾ ਹਲਕੇ ਦੀ ਨੁਹਾਰ ਬਦਲਣ ਲਈ,ਇਥੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ 1ਜੂਨ ਨੂੰ 1 ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਤਕੜੀ ’ਤੇ ਵੋਟਾਂ ਪਾ ਕੇ ਉਹਨਾਂ ਨੂੰ ਕਾਮਯਾਬ ਕਰਨ।

ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ: DC ਕਪੂਰਥਲਾ

0

ਦੋ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ: DC ਕਪੂਰਥਲਾ

ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪਾਂਚਾਲ ਨੇ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਉਨ੍ਹਾਂ ਨੇ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਦੇ ਅਨੁਸਾਰ ਅੱਜ ਸ਼ਾਮ ਤੋਂ ਲੈ ਕੇ 1 ਜੂਨ ਸ਼ਾਮ ਤੱਕ ਜ਼ਿਲ੍ਹੇ ਵਿੱਚ ਸ਼ਰਾਬ ਵਿਕਰੀ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ 30 ਮਈ ਸ਼ਾਮ 5 ਵਜੇ ਤੋਂ ਲੈ ਕੇ 1 ਜੂਨ ਸ਼ਾਮ 7 ਵਜੇ ਤੱਕ ਸ਼ਰਾਬ ਵਿਕਰੀ ਪੂਰੀ ਤਰ੍ਹਾਂ ਨਾਲ ਬੰਦ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਜ਼ਿਲ੍ਹੇ ਵਿੱਚ ਡ੍ਰਾਈ ਡੇਅ ਰਹੇਗਾ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ ਸੁਣਵਾਈ

ਦੱਸ ਦੇਈਏ ਕਿ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਆਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਵਾਇਆ ਜਾਵੇ। DC ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਿਊਟੀ ‘ਤੇ ਤਾਇਨਾਤ SHO ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

0

ਡਿਊਟੀ ‘ਤੇ ਤਾਇਨਾਤ SHO ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਡਿਊਟੀ ‘ਤੇ ਤਾਇਨਾਤ ਇੱਕ ਪੁਲਿਸ ਅਫਸਰ ਦੀ ਮੌ.ਤ ਹੋ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ । ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ।

ਜਾਣਕਾਰੀ ਅਨੁਸਾਰ ਉਹ ਪਿਛਲੇ 2 ਦਿਨਾਂ ਤੋਂ ਇਲਾਜ ਜੇਰੇ ਸਨ। ਅੱਜ ਯਾਨੀ ਕਿ ਵੀਰਵਾਰ ਨੂੰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਸ੍ਰੀ ਮੁਕਤਸਰ ਸਾਹਿਬ ਦੇ SSP ਭਾਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਥਾਰ ਰਿਪੋਰਟ ਆਉਣ ਤੋਂ ਬਾਅਦ ਹੀ ਅਸੀਂ ਕੁਝ ਕਹਿ ਸਕਾਂਗੇ। ਉੱਥੇ ਹੀ ਮਲੋਟ ਇਲਾਕੇ ਦੇ DSP ਪਵਨਜੀਤ ਸਿੰਘ ਨੇ ਡਿਊਟੀ ਦੇ ਦੌਰਾਨ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ…

ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਨੇ ਆਪਣੀ ਡਿਊਟੀ ਦਾ ਜ਼ਿਆਦਤਰ ਸਮਾਂ ਪੰਜਾਬ ਦੇ ਮਾਲਵਾ ਇਲਾਕੇ ਵਿੱਚ ਬਤੀਤ ਕੀਤਾ ਹੈ। ਮਾਲਵਾ ਇਲਾਕੇ ਵਿੱਚ ਗੁਰਦੀਪ ਸਿੰਘ ਨੇ ਨਸ਼ੇ ਤੇ ਹੋਰ ਛੋਟੇ-ਛੋਟੇ ਅਪਰਾਧਾਂ ਦੇ ਖਿਲਾਫ਼ ਕਾਫ਼ੀ ਕੰਮ ਕੀਤਾ ਹੈ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿੱਚ ਤਾਇਨਾਤ ਸਨ। ਉਹ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਕਈ ਥਾਣਿਆਂ ਵਿੱਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਮੋਹਾਲੀ ‘ਚ ਏਅਰਪੋਰਟ ਦੀ ਥੀਮ ‘ਤੇ ਪੋਲਿੰਗ ਬੂਥ ਕੀਤਾ ਗਿਆ ਤਿਆਰ || Elections || Latest News

0
A polling booth has been prepared on the theme of airport in Mohali

ਮੋਹਾਲੀ ‘ਚ ਏਅਰਪੋਰਟ ਦੀ ਥੀਮ ‘ਤੇ ਪੋਲਿੰਗ ਬੂਥ ਕੀਤਾ ਗਿਆ ਤਿਆਰ

ਪੰਜਾਬ ਵਿੱਚ 1 ਜੂਨ ਨੂੰ ਚੋਣਾਂ ਹੋਣੀਆਂ ਹਨ | ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੋਟਿੰਗ ਦਾ ਪੱਧਰ ਵਧਾਉਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਥੀਮ ’ਤੇ ਸੁਪਰ ਮਾਡਲ ਪੋਲਿੰਗ ਬੂਥ ਬਣਾਇਆ ਗਿਆ ਹੈ। ਇਸ ਨਾਲ ਵੋਟ ਪਾਉਣ ਵਾਲੇ ਲੋਕਾਂ ਨੂੰ ਅਜਿਹਾ ਮਹਿਸੂਸ ਹੋਵੇਗਾ ਜਿਵੇਂ ਉਹ ਏਅਰਪੋਰਟ ‘ਤੇ ਪਹੁੰਚ ਗਏ ਹੋਣ। ਇੰਨਾ ਹੀ ਨਹੀਂ, ਉਸ ਦੌਰਾਨ ਲੋਕ ਆਈਸਕ੍ਰੀਮ ਦਾ ਸਵਾਦ ਵੀ ਲੈ ਸਕਣਗੇ ਅਤੇ ਨਾਲ ਹੀ ਵੋਟਿੰਗ ਸਿਆਹੀ ਦਿਖਾਉਣ ‘ਤੇ ਤੁਹਾਨੂੰ ਮੁਫਤ ਮਹਿੰਦੀ ਅਤੇ ਟੈਟੂ ਕਰਵਾਉਣ ਦਾ ਮੌਕਾ ਮਿਲੇਗਾ।

ਐਮਿਟੀ ਇੰਟਰਨੈਸ਼ਨਲ ਸਕੂਲ ਵਿੱਚ ਬਣਾਇਆ ਗਿਆ ਪੋਲਿੰਗ ਬੂਥ

ਦੱਸ ਦਈਏ ਕਿ ਇਹ ਪੋਲਿੰਗ ਬੂਥ ਐਮਿਟੀ ਇੰਟਰਨੈਸ਼ਨਲ ਸਕੂਲ ਵਿੱਚ ਬਣਾਇਆ ਗਿਆ ਹੈ। ਇਸ ‘ਤੇ ਲਿਖਿਆ ਹੈ ‘ਜੀ ਆਇਆ ਨੂੰ ’। ਇਸ ਦੇ ਹੇਠਾਂ ਪੰਜਾਬੀ ਵਿੱਚ ‘ਆਪਣੀ ਉਡਾਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਜਮਹੂਰੀਅਤ ਦੀ ਮਜ਼ਬੂਤੀ ਲਈ’ ਲਿਖਿਆ ਹੋਇਆ ਹੈ। ਅੰਦਰ ਜਾਂਦੇ ਹੀ ਫੁੱਲਾਂ ਦਾ ਬਣਿਆ ਗੇਟ ਹੈ, ਜਿੱਥੋਂ ਸਵਾਗਤ ਹੋਵੇਗਾ। ਇੱਥੇ ਢੋਲ ਦੀ ਗੂੰਜ ਨਾਲ ਸਵਾਗਤ ਕੀਤਾ ਜਾਵੇਗਾ।

ਪੋਲਿੰਗ ਸਟੇਸ਼ਨ ਦੇ ਅੰਦਰ ਆਉਣ ‘ਤੇ ਉੱਥੇ ਬੈਠਣ ਦੀ ਸਹੂਲਤ ਹੈ | ਉੱਥੇ ਹੀ ਪੀਣ ਵਾਲੇ ਪਾਣੀ ਦੀ ਸਹੂਲਤ ਹੋਵੇਗੀ। ਇਸ ਦੇ ਨਾਲ ਹੀ ਪੋਲਿੰਗ ਬੂਥ ਦੇ ਅੰਦਰ ਇਕ ਹੈਲਪ ਡੈਸਕ ਬਣਾਇਆ ਗਿਆ ਹੈ। ਜਿੱਥੇ ਤੁਹਾਨੂੰ ਦੱਸਿਆ ਜਾਵੇਗਾ ਕਿ ਤੁਹਾਡੀਆਂ ਵੋਟਾਂ ਕਿਸ ਕਮਰੇ ਵਿੱਚ ਪੈਣਗੀਆਂ। ਇੱਕ ਸਲਿੱਪ ਵੀ ਦਿੱਤੀ ਜਾਵੇਗੀ, ਇਸ ਨੂੰ ਬੋਰਡਿੰਗ ਪਾਸ ਕਿਹਾ ਜਾਵੇਗਾ। ਇਸ ਨਾਲ ਪੋਲਿੰਗ ਸਟੇਸ਼ਨ ‘ਤੇ ਜਾਣਾ ਹੋਵੇਗਾ।

ਇਹ ਵੀ ਪੜ੍ਹੋ :ਗਰਮੀ ਦਾ ਪਰਕੋਪ ਨਹੀਂ ਲੈ ਰਿਹਾ ਰੁਕਣ ਦਾ ਨਾਮ , ਇਕ ਹੋਰ ਹੋਈ ਮੌਤ

ਏਅਰ ਹੋਸਟੈਸ ਦੇ ਕੱਪੜੇ ਪਹਿਨੀਆਂ ਕੁੜੀਆਂ ਵੱਲੋਂ ਤੁਹਾਡਾ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਵੋਟਿੰਗ ਹੋਵੇਗੀ। ਫਿਰ ਜਹਾਜ਼ ਦਾ ਇਕ ਮਾਡਲ ਹੋਵੇਗਾ, ਜਿੱਥੇ ਤੁਸੀਂ ਵੋਟ ਪਾਉਣ ਤੋਂ ਬਾਅਦ ਸੈਲਫੀ ਲੈ ਸਕਦੇ ਹੋ। ਚੋਣ ਕਮਿਸ਼ਨ ਦਾ ਦਾਅਵਾ ਹੈ ਕਿ ਇਸ ਵਾਰ ਵੋਟਿੰਗ 70 ਫੀਸਦੀ ਤੋਂ ਵੱਧ ਹੋਣੀ ਹੈ।

 

 

ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ ਸੁਣਵਾਈ

0

ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ ਸੁਣਵਾਈ

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ‘ਚ CM ਅਰਵਿੰਦ ਕੇਜਰੀਵਾਲ ਨੇ ਵੀਰਵਾਰ (30 ਮਈ) ਨੂੰ ਰਾਊਜ਼ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਪਟੀਸ਼ਨ ‘ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 28 ਮਈ ਨੂੰ ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਦਿੱਲੀ ਦੇ ਮੁੱਖ ਮੰਤਰੀ ਨੇ SC ਨੂੰ ਮੈਡੀਕਲ ਆਧਾਰ ‘ਤੇ 1 ਜੂਨ ਤੱਕ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਕਿਹਾ ਸੀ। ਇਸ ‘ਤੇ ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਸੀ ਕਿ ਅੰਤਰਿਮ ਜ਼ਮਾਨਤ ਵਧਾਉਣ ਦਾ ਫੈਸਲਾ ਸੀਜੇਆਈ ਵੱਲੋਂ ਲਿਆ ਜਾਵੇਗਾ, ਕਿਉਂਕਿ ਮੁੱਖ ਮਾਮਲੇ ‘ਚ ਕੇਜਰੀਵਾਲ ਖਿਲਾਫ ਫੈਸਲਾ ਸੁਰੱਖਿਅਤ ਹੈ। ਕੇਜਰੀਵਾਲ ਦੀ ਤਰਫੋਂ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲਾਂ ਪੇਸ਼ ਕੀਤੀਆਂ ਸਨ।

ਇਹ ਵੀ ਪੜ੍ਹੋ ਮਨੀਸ਼ ਤਿਵਾਰੀ ਨੂੰ BSP ਉਮੀਦਵਾਰ ਰੀਤੂ ਸਿੰਘ ਨੇ ਕੀਤੇ ਤਿੱਖੇ ਸਵਾਲ

ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। 50 ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ 10 ਮਈ ਨੂੰ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਸੀ। ਕੇਜਰੀਵਾਲ ਦੀ 21 ਦਿਨਾਂ ਦੀ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ। ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰਨਾ ਹੈ।

ਮਨੀਸ਼ ਤਿਵਾਰੀ ਨੂੰ BSP ਉਮੀਦਵਾਰ ਰੀਤੂ ਸਿੰਘ ਨੇ ਕੀਤੇ ਤਿੱਖੇ ਸਵਾਲ

0

ਮਨੀਸ਼ ਤਿਵਾਰੀ ਨੂੰ BSP ਉਮੀਦਵਾਰ ਰੀਤੂ ਸਿੰਘ ਨੇ ਕੀਤੇ ਤਿੱਖੇ ਸਵਾਲ

ਇੰਡੀ ਅਲਾਇੰਸ ਚੰਡੀਗੜ੍ਹ ਦੇ ਉਮੀਦਵਾਰ ਮਨੀਸ਼ ਤਿਵਾਰੀ ਨੇ ਅੱਜ ਕਿਹਾ ਕਿ ਅਗਰ ਪਿਛਲੀਆਂ ਚੋਣਾਂ ਦੇਖੀਏ ਤਾਂ 2014 ਤੇ 2019 ਦੇ ਵਿੱਚ ਚੰਡੀਗੜ੍ਹ ਦੇ ਉਮੀਦਵਾਰ ਦੇ ਲਈ ਖੁਦ ਨਰਿੰਦਰ ਮੋਦੀ ਵੱਲੋਂ ਰੈਲੀ ਕੀਤੀ ਗਈ ਅਤੇ ਬੀਜੇਪੀ ਉਮੀਦਵਾਰ ਲਈ ਵੋਟਾਂ ਦੀ ਅਪੀਲ ਕੀਤੀ ਪਰ ਇਸ ਵਾਰ 2024 ਦੀਆਂ ਚੋਣਾਂ ਦੇ ਵਿੱਚ ਦੇਖਿਆ ਜਾਵੇ ਤਾਂ ਬੀਜੇਪੀ ਦੇ ਨਰਿੰਦਰ ਮੋਦੀ ਅਤੇ ਗ੍ਰਹਿ ਵਿਭਾਗ ਤੋਂ ਅਮਿਤ ਸ਼ਾਹ ਵੋਟਾਂ ਮੰਗਣੇ ਨਹੀਂ ਆਏ ਇਸ ਤੋਂ ਸਾਫ ਹੋ ਜਾਂਦਾ ਹੈ ਕਿ ਬੀਜੇਪੀ ਚੰਡੀਗੜ੍ਹ ਤੋਂ ਹਰ ਮੰਨ ਗਈ ਹੈ।

ਉੱਥੇ ਹੀ ਮਨੀਸ਼ ਤਿਵਾਰੀ ਨੇ ਕਿਹਾ ਕਿ ਮੈਂ ਪਿਛਲੀ ਪ੍ਰੈਸ ਵਾਰਤਾ ਦੇ ਵਿੱਚ ਚੰਡੀਗੜ੍ਹ ਦੇ ਉਮੀਦਵਾਰ ਨੂੰ ਖੁੱਲ੍ਹਾ ਚੈਲੇੰਜ ਕੀਤਾ ਸੀ ਕਿ ਆ ਕੇ ਮੇਰੇ ਨਾਲ ਡਿਬੇਟ ਕਰਨ ਪਰ ਉਹ ਡਿਬੇਟ ਤੋਂ ਭੱਜਦੇ ਹੋਏ ਨਜ਼ਰ ਆਏ।

ਰੀਤੂ ਸਿੰਘ ਵੱਲੋਂ ਮਨੀਸ਼ ਤਿਵਾਰੀ ਨੂੰ ਤਿੱਖੇ ਸਵਾਲ

ਜਦੋਂ ਪ੍ਰੈਸ ਵਾਰਤਾ ਖਤਮ ਹੋਈ ਤਾਂ ਬੀਐਸਪੀ ਦੇ ਉਮੀਦਵਾਰ ਰੀਤੂ ਸਿੰਘ ਮਨੀਸ਼ ਤਿਵਾਰੀ ਨਾਲ ਡਿਬੇਟ ਕਰਨ ਲਈ ਪਹੁੰਚੇ ਉੱਥੇ ਹੀ ਰੀਤੂ ਸਿੰਘ ਨੇ ਮਨੀਸ਼ ਤਿਵਾਰੀ ਤੋਂ ਕਾਫੀ ਪ੍ਰਸ਼ਨ ਕੀਤੇ ਅਤੇ ਕਿਹਾ ਕਿ ਇੱਕ ਤੋਂ 10 ਸੈਕਟਰ ਤੱਕ ਹੀ ਚੰਡੀਗੜ੍ਹ ਦਿਖਾਇਆ ਜਾ ਰਿਹਾ ਹੈ ਜਦਕਿ ਚੰਡੀਗੜ੍ਹ ਵਿੱਚ ਪਿੰਡ ਵੀ ਹਨ ਪਿੰਡਾਂ ਵਿੱਚ ਜਾ ਕੇ ਦੇਖੋ ਕਿੰਨਾ ਵਿਕਾਸ ਪਿਛਲੇ ਸਾਲਾਂ ਦੇ ਵਿੱਚ ਹੋਇਆ ਹੈ। ਰੀਤੂ ਸਿੰਘ ਵੱਲੋਂ ਮਨੀਸ਼ ਤਿਵਾਰੀ ਨੂੰ ਤਿੱਖੇ ਸਵਾਲ ਕੀਤੇ ਗਏ।

ਗਰਮੀ ਦਾ ਪਰਕੋਪ ਨਹੀਂ ਲੈ ਰਿਹਾ ਰੁਕਣ ਦਾ ਨਾਮ , ਇਕ ਹੋਰ ਹੋਈ ਮੌਤ || News of Punjab

0
The heat wave is not stopping, another death

ਗਰਮੀ ਦਾ ਪਰਕੋਪ ਨਹੀਂ ਲੈ ਰਿਹਾ ਰੁਕਣ ਦਾ ਨਾਮ , ਇਕ ਹੋਰ ਹੋਈ ਮੌਤ

ਦੇਸ਼ ਭਰ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ | ਇਸ ਵੱਧਦੀ ਗਰਮੀ ਦੇ ਵਿਚਾਲੇ ਬਰਨਾਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ PRTC ਦੇ ਮੁਲਾਜ਼ਮ ਦੀ ਗਰਮੀ ਕਾਰਨ ਮੌਤ ਹੋ ਗਈ ਹੈ  ।

ਰਸਤੇ ਵਿੱਚ ਹੀ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪੀਆਰਟੀਸੀ ਡਿਪੂ ਵਿੱਚ ਮਿਸਤਰੀ ਦਾ ਕੰਮ ਕਰਦਾ ਸੀ। ਪਟਿਆਲਾ ਵਿੱਚ ਖਰਾਬ ਹੋਈ ਪੀਆਰਟੀਸੀ ਦੀ ਬੱਸ ਦੀ ਮੁਰੰਮਤ ਕਰਕੇ ਵਾਪਸ ਆਉਂਦੇ ਸਮੇਂ ਅਚਾਨਕ ਉਸਦੀ ਤਬੀਅਤ ਵਿਗੜ ਗਈ ਅਤੇ ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ‘ਦੰਗਲ’ ਅਦਾਕਾਰਾ ਜ਼ਾਇਰਾ ਦੇ ਪਿਤਾ ਦਾ ਹੋਇਆ ਦਿਹਾਂਤ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ

PRTC ਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉੱਥੇ ਹੀ ਦੂਜੇ ਪਾਸੇ ਪੀਆਰਟੀਸੀ ਮੈਨੇਜਮੈਂਟ ਦੇ ਨਾਲ ਯੂਨੀਅਨ ਦੀ ਬੈਠਕ ਵੀ ਹੋਈ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਜਿਸ ਦੇ ਰੋਸ ਵਜੋਂ ਬਰਨਾਲਾ ਡਿਪੂ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ।