Home Blog Page 1582

ਸ੍ਰੀ ਮੁਕਤਸਰ ਸਾਹਿਬ ‘ਚ ਵਾਪਰੀ ਵੱਡੀ ਵਾਰਦਾਤ , ਪਿੰਡ ਦੇ ਹੀ ਨੌਜਵਾਨਾਂ ਨੇ ਕਤਲ ਦੀ ਵਾਰਦਾਤ ਨੂੰ ਦਿੱਤਾ ਅੰਜਾਮ || Punjab News

0
The big incident happened in Sri Muktsar Sahib, the youth of the village carried out the murder.

ਸ੍ਰੀ ਮੁਕਤਸਰ ਸਾਹਿਬ ‘ਚ ਵਾਪਰੀ ਵੱਡੀ ਵਾਰਦਾਤ , ਪਿੰਡ ਦੇ ਹੀ ਨੌਜਵਾਨਾਂ ਨੇ ਕਤਲ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਸ਼੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਰਹੂੜੀਆ ਵਾਲੀ ਵਿੱਚ ਇਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ | ਜਿਸ ਵਿੱਚ ਇੱਕ 23 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਇਹ ਕਤਲ ਪਿੰਡ ਦੇ ਨੌਜਵਾਨਾਂ ਵੱਲੋ ਹੀ ਕੀਤਾ ਗਿਆ ਹੈ | ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਪੱਥਰ ਵਾਲੀ ਫੈਕਟਰੀ ਦੇ ਵਿੱਚ ਕੰਮ ਕਰਦਾ ਹੈ। ਜਦੋਂ ਉਹ ਕੰਮ ਤੋਂ ਘਰ ਵਾਪਸ ਆਇਆ ਤਾਂ ਆਪਣੇ ਚਾਚੇ ਦੀ ਦੁਕਾਨ ਤੇ ਪਕੌੜੇ ਖਾਣ ਦੇ ਲਈ ਬਹਾਰ ਚਲਾ ਗਿਆ। ਇਸ ਦੌਰਾਨ ਉਸੇ ਦੇ ਹੀ ਪਿੰਡ ਦੇ ਵਸਨੀਕ ਨੌਜਵਾਨਾਂ ਦੇ ਵੱਲੋਂ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦੇ ਵਿੱਚ ਲੈ ਕੇ ਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਲੜਕੇ ਦੀ ਕੋਈ ਵੀ ਪੁਰਾਣੀ ਰੰਜਸ ਨਹੀਂ ਸੀ ਤੇ ਨਾ ਹੀ ਅੱਜ ਤੱਕ ਨੌਜਵਾਨ ਕਿਸੇ ਨਾਲ ਲੜਿਆ ਸੀ ਫਿਰ ਵੀ ਸਾਡੇ ਲੜਕੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਪੁਲਿਸ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

 

 

ਅੱਜ PM ਮੋਦੀ ਆੳੇੁਣਗੇ ਹੁਸ਼ਿਆਰਪੁਰ, ਰੈਲੀ ਨੂੰ ਕਰਨਗੇ ਸੰਬੋਧਿਤ

0

ਅੱਜ PM ਮੋਦੀ ਆੳੇੁਣਗੇ ਹੁਸ਼ਿਆਰਪੁਰ, ਰੈਲੀ ਨੂੰ ਕਰਨਗੇ ਸੰਬੋਧਿਤ

ਲੋਕ ਸਭਾ ਚੋਣਾਂ 2024 ਲਈ PM ਮੋਦੀ ਆਪਣੀ ਆਖਰੀ ਰੈਲੀ ਹੁਸ਼ਿਆਰਪੁਰ ‘ਚ ਕਰਨ ਜਾ ਰਹੇ ਹਨ। ਇਹ ਰੈਲੀ ਕਰੀਬ 11 ਵਜੇ ਸ਼ੁਰੂ ਹੋਵੇਗੀ। ਫਤਿਹ ਰੈਲੀ ਹੁਸ਼ਿਆਰਪੁਰ ਤੋਂ ਬਾਅਦ ਉਨ੍ਹਾਂ ਦਾ ਅਗਲਾ ਪ੍ਰੋਗਰਾਮ ਕੰਨਿਆਕੁਮਾਰੀ ਲਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਚੋਣ ਮੁਹਿੰਮ ਦੀ ਸਮਾਪਤੀ ‘ਤੇ 30 ਮਈ ਤੋਂ 1 ਜੂਨ ਤੱਕ ਕੰਨਿਆਕੁਮਾਰੀ ਜਾਣਗੇ।

ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

ਪ੍ਰਧਾਨ ਮੰਤਰੀ ਮੋਦੀ ਕੰਨਿਆਕੁਮਾਰੀ ਵਿੱਚ ਰਾਕ ਮੈਮੋਰੀਅਲ ਦਾ ਦੌਰਾ ਕਰਨ ਜਾ ਰਹੇ ਹਨ। ਇੱਥੇ ਉਹ ਉਸੇ ਸਥਾਨ ‘ਤੇ ਧਿਆਨ ਲਗਾਉਣਗੇ ਜਿੱਥੇ ਸਵਾਮੀ ਵਿਵੇਕਾਨੰਦ ਨੇ ਧਿਆਨ ਲਗਾਇਆ ਸੀ। ਹੁਸ਼ਿਆਰਪੁਰ ‘ਚ ਸਵੇਰੇ 11 ਵਜੇ ਫਤਿਹ ਰੈਲੀ ਸ਼ੁਰੂ ਹੋਵੇਗੀ।ਪੀਐਮ ਮੋਦੀ ਦਾ ਹੈਲੀਕਾਪਟਰ ਰੈਲੀ ਵਾਲੀ ਥਾਂ ਨੇੜੇ ਲੈਂਡ ਕਰੇਗਾ। ਇੱਥੇ ਸੁਰੱਖਿਆ ਲਈ ਤਿੰਨ ਪਰਤਾਂ ਤਿਆਰ ਕੀਤੀਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਦਰਮਿਆਨ ਕਿਸਾਨ ਇੱਕ ਵਾਰ ਫਿਰ ਵੱਡੀ ਚੁਣੌਤੀ ਹਨ।

ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸੂਬੇ ‘ਚ ਆਏ ਲੀਡਰਾਂ ਨੂੰ ਵਾਪਸ ਪਰਤਣਾ ਪਵੇਗਾ ਆਪਣੇ ਘਰ

0
Election campaigning will be suspended in Punjab today, the leaders who came to the state will have to return to their homes

ਪੰਜਾਬ ‘ਚ ਅੱਜ ਚੋਣ ਪ੍ਰਚਾਰ ‘ਤੇ ਲੱਗਣਗੀਆਂ ਬ੍ਰੇਕਾਂ, ਸੂਬੇ ‘ਚ ਆਏ ਲੀਡਰਾਂ ਨੂੰ ਵਾਪਸ ਪਰਤਣਾ ਪਵੇਗਾ ਆਪਣੇ ਘਰ

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸਦੇ ਮੱਦੇਨਜਰ ਇੱਕ ਮਹੀਨੇ ਤੋਂ ਚੱਲ ਰਹੇ ਚੋਣ ਪ੍ਰਚਾਰ ‘ਤੇ ਅੱਜ ਬ੍ਰੇਕਾਂ ਲੱਗ ਜਾਣਗੀਆਂ | ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਨਾਲ ਹੀ ਪ੍ਰਚਾਰ ਖਤਮ ਹੋਣ ਤੋਂ ਬਾਅਦ ਸਟਾਰ ਪ੍ਰਚਾਰਕਾਂ ਨੂੰ ਰਾਜ ਛੱਡਣਾ ਹੋਵੇਗਾ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਨੂੰ ਜਾਰੀ ਕੀਤੇ ਗਏ ਹਨ।

ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ‘ਤੇ ਪੂਰਨ ਤੌਰ ‘ਤੇ ਰੋਕ

ਹੁਕਮਾਂ ਵਿੱਚ 30 ਮਈ ਨੂੰ ਸ਼ਾਮ 6 ਵਜੇ ਤੋਂ ਬਾਅਦ ਪੋਲਿੰਗ ਖਤਮ ਹੋਣ ਤੱਕ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇ ਲਗਾਉਣ ਅਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਦੌਰਾਨ ਤੁਸੀਂ ਲਾਊਡਸਪੀਕਰ ਦੀ ਵਰਤੋਂ ਨਹੀਂ ਕਰ ਸਕੋਗੇ । ਇਸ ਦੇ ਨਾਲ ਹੀ 1 ਜੂਨ ਨੂੰ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਨਹੀਂ ਆ ਸਕਦਾ ਜਾਂ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ, ਵਾਇਰਲੈੱਸ ਫ਼ੋਨ ਦੀ ਵਰਤੋਂ ਨਹੀਂ ਕਰ ਸਕਦਾ। ਨਾਲ ਹੀ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ। ਜੇਕਰ ਕੋਈ ਇਹਨਾਂ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ |

ਇਹ ਵੀ ਪੜ੍ਹੋ :ਅੱਜ ਪੰਜਾਬ ਆਉਣਗੇ UP ਦੇ CM ਯੋਗੀ , ਮੋਹਾਲੀ ਤੇ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ

ਇਸ ਤੋਂ ਇਲਾਵਾ ਬਾਹਰੀ ਸੂਬਿਆਂ ਤੋਂ ਆਏ ਲੀਡਰਾਂ ਨੂੰ ਵੀ ਵਾਪਸ ਆਪਣੇ ਘਰਾਂ ਨੂੰ ਜਾਣਾ ਹੋਵੇਗਾ। ਅੱਜ ਸ਼ਾਮ ਠੀਕ 6 ਵਜੇ ਤੋਂ ਬਾਅਦ ਚੋਣ ਕਮਿਸ਼ਨ ਦੀ ਨਜ਼ਰ ਰਹੇਗੀ ਕਿ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਜਾਂ ਜਨਤਕ ਮੀਟਿੰਗ ਨਾ ਕਰੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।

 

 

 

ਅੱਜ ਪੰਜਾਬ ਆਉਣਗੇ UP ਦੇ CM ਯੋਗੀ , ਮੋਹਾਲੀ ਤੇ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ || Punjab News

0
UP CM Yogi will come to Punjab today and will hold public meetings in Mohali and Ludhiana

ਅੱਜ ਪੰਜਾਬ ਆਉਣਗੇ UP ਦੇ CM ਯੋਗੀ , ਮੋਹਾਲੀ ਤੇ ਲੁਧਿਆਣਾ ‘ਚ ਕਰਨਗੇ ਜਨ ਸਭਾਵਾਂ

ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅੱਜ ਪੰਜਾਬ ਆਉਣਗੇ। ਜਿੱਥੇ ਉਹ ਦੋ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਇੱਕ ਜਨਤਕ ਮੀਟਿੰਗ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਤੇ ਦੂਜੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਹੋਣੀ ਹੈ। ਇਸ ਦੇ ਮੱਦੇਨਜਰ ਸੁਰੱਖਿਆ ਦੇ ਸਾਰੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ |

ਯੋਗੀ ਦੀ ਪੰਜਾਬ ‘ਚ ਪਹਿਲੀ ਫੇਰੀ

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਵਿੱਚ ਯੋਗੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੀ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਜਨਤਕ ਮੀਟਿੰਗ ਮੁਹਾਲੀ ਵਿੱਚ ਤੈਅ ਕੀਤੀ ਗਈ ਹੈ। ਉਹ ਕਰੀਬ ਡੇਢ ਵਜੇ ਉਥੇ ਪਹੁੰਚ ਜਾਣਗੇ । ਜਿੱਥੇ ਉਹ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਲਈ ਵੋਟਾਂ ਦੀ ਅਪੀਲ ਕਰਨਗੇ ।

ਇਹ ਵੀ ਪੜ੍ਹੋ :ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ,  ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਪਾਬੰਦੀ

ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਉਹ ਲੁਧਿਆਣਾ ਜਾਣਗੇ। ਬਾਅਦ ਦੁਪਹਿਰ 2.30 ਵਜੇ ਲੁਧਿਆਣਾ ਵਿੱਚ ਜਨ ਸਭਾ ਹੋਵੇਗੀ। ਇਸ ਤੋਂ ਪਹਿਲਾਂ ਯੋਗੀ ਆਦਿੱਤਿਆਨਾਥ ਇਕ ਜਨ ਸਭਾ ਨੂੰ ਸੰਬੋਧਨ ਕਰਨ ਲਈ ਚੰਡੀਗੜ੍ਹ ਗਏ ਸਨ। ਪੰਜਾਬ ਦੇ ਲੋਕਾਂ ਵਿੱਚ ਯੋਗੀ ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦੀਆਂ ਰੈਲੀਆਂ ਅਤੇ ਜਨਤਕ ਮੀਟਿੰਗਾਂ ਲਈ ਕਈ ਲੋਕ ਸਭਾ ਹਲਕਿਆਂ ਤੋਂ ਮੰਗ ਕੀਤੀ ਗਈ। ਜਿਸ ਤੋਂ ਬਾਅਦ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਨ੍ਹਾਂ ਨੂੰ ਪੱਤਰ ਲਿਖਿਆ ਗਿਆ ਸੀ । ਜਿਸ ਵਿੱਚ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ ਸੀ | ਪੰਜਾਬ ਭਾਜਪਾ ਦੀ ਤਰਫੋਂ ਗੁਰਦਾਸਪੁਰ ਦੇ ਜਲੰਧਰ, ਲੁਧਿਆਣਾ ਅਤੇ ਬਟਾਲਾ ਵਿੱਚ ਆਪਣੀਆਂ ਮੀਟਿੰਗਾਂ ਕਰਨ ਦੀ ਯੋਜਨਾ ਸੀ।

 

 

 

ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਪਾਬੰਦੀ || Elections

0
The Punjab Election Commission has taken a big decision, banning the consumption of tobacco at the polling booths

ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਪਾਬੰਦੀ

ਪੰਜਾਬ ਵਿੱਚ ਚੋਣਾਂ ਹੋਣ ਵਿੱਚ ਇੱਕ ਦਿਨ ਬਾਕੀ ਰਹਿ ਗਿਆ ਹੈ | ਇਸੇ ਦੇ ਮੱਦੇਨਜਰ ਪੰਜਾਬ ਚੋਣ ਕਮਿਸ਼ਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ ਜਿਸਦੇ ਤਹਿਤ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰੇਟ, ਬੀੜੀ ਤੇ ਤੰਬਾਕੂ ਸੇਵਨ ਦੀ ਪਾਬੰਦੀ ਰਹੇਗੀ। ਪੋਲਿੰਗ ਬੂਥਾਂ ਦੇ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।

ਨਿਯਮ ਤੋੜਨ ‘ਤੇ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਹ ਹੁਕਮ ਜਾਰੀ ਕੀਤੇ ਹਨ | ਜੇਕਰ ਕੋਈ ਨਿਯਮ ਤੋੜਦਾ ਹੈ ਤਾਂ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਤੇ ਰਚਨਾਤਕ ਮਾਹੌਲ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਪੋਲਿੰਗ ਬੂਥਾਂ ਨੂੰ ਤੰਬਾਕੂ ਰਹਿਤ ਖੇਤਰ ਐਲਾਨਣ ਦੇ ਪਿੱਛੇ ਦੀ ਸੋਚ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸ ਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ।

ਸਿਬਿਨ ਸੀ ਨੇ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੇ ਇਸਤੇਮਾਲ ਨੂੰ ਘਟਾਉਣ ਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬੀਮਾਰੀਆਂ, ਫੇਫੜਿਆਂ ਦੇ ਗੰਭੀਰ ਰੌਗ ਕਾਬੂ ਪਾਉਣ ਲਈ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵੋਟਿੰਗ ਕੇਂਦਰਾਂ ‘ਤੇ ਫਾਰਮਸਿਸਟ ਵੀ ਤਾਇਨਾਤ ਕੀਤੇ ਜਾਣਗੇ ਤਾਂ ਕਿ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਸਦਾ ਇਲਾਜ ਮਿਲ ਸਕੇ।

ਲੋਕ ਸਭਾ ਚੋਣਾਂ-2024: ਚੋਣਾਂ ਦੀ ਨਿਗਰਾਨੀ ਸਬੰਧੀ ਆਖਰੀ 72 ਘੰਟਿਆਂ ਦੇ ਐਸ.ਓ.ਪੀਜ਼. ਅੱਜ ਸ਼ਾਮ ਤੋਂ ਲਾਗੂ

0

ਚੋਣਾਂ ਦੀ ਨਿਗਰਾਨੀ ਸਬੰਧੀ ਆਖਰੀ 72 ਘੰਟਿਆਂ ਦੇ ਐਸ.ਓ.ਪੀਜ਼. ਅੱਜ ਸ਼ਾਮ ਤੋਂ ਲਾਗੂ

ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਬੁੱਧਵਾਰ ਸ਼ਾਮ ਤੋਂ 72 ਘੰਟੇ ਦੀ ਸਟੈਂਡਰਡ ਓਪਰੇਟਿੰਗ (ਐਸ.ਓ.ਪੀ.) ਪ੍ਰਕਿਰਿਆ ਲਾਗੂ ਹੋ ਗਈ ਹੈ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੱਤੀ।

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਵੋਟਾਂ ਨੂੰ ਕਿਸੇ ਵੀ ਤਰ੍ਹਾਂ ਦੇ ਲੋਭ-ਲਾਲਚ ਤੋਂ ਮੁਕਤ ਰੱਖਣ ਲਈ ਨਗਦੀ, ਨਸ਼ੇ, ਸ਼ਰਾਬ ਅਤੇ ਕੀਮਤੀ ਸਮਾਨ ਦੀ ਢੋਆ-ਢੁਆਈ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਵੀ ਅਜਿਹੀ ਵਸਤੂ ਜੋ ਇਕ ਜਾਂ ਦੂਜੇ ਢੰਗ ਨਾਲ ਚੋਣ ਪ੍ਰਕਿਰਿਆ ਵਿੱਚ ਵਿਘਨ ਪਾ ਸਕਦੀ ਹੈ, ਦੀ ਢੋਆ ਢੁਆਈ ਨਾ ਕਰ ਸਕੇ।

ਇਹ ਵੀ ਪੜ੍ਹੋ ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || Punjab News

ਉਨ੍ਹਾਂ ਕਿਹਾ ਕਿ ਪੁਲਿਸ, ਆਬਕਾਰੀ, ਜੀ.ਐਸ.ਟੀ., ਸਟੈਟਿਕ ਸਰਵੇਲੈਂਸ ਅਤੇ ਫਲਾਇੰਗ ਸਕੁਐਡ ਟੀਮਾਂ ਸਮੇਤ ਚੈਕਿੰਗ ਟੀਮਾਂ ਨੂੰ ਵਾਹਨ ਅਤੇ ਲਾਰੀਆਂ ਦੀ ਚੈਕਿੰਗ ਕਰਨ ਲਈ ਵਾਧੂ ਚੌਕਸੀ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ 50,000 ਤੋਂ ਵੱਧ ਦੀ ਰਕਮ ਆਪਣੇ ਨਾਲ ਲੈ ਕੇ ਜਾਣੀ ਹੈ ਤਾਂ ਸਾਰੇ ਜਾਇਜ਼ ਦਸਤਾਵੇਜ਼ ਆਪਣੇ ਕੋਲ ਰੱਖਣ। ਉਨ੍ਹਾਂ ਕਿਹਾ ਕਿ ਉਪਰੋਕਤ ਸਾਰੀਆਂ ਟੀਮਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਡਰ ਰਹਿਤ ਰੱਖਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਨੂੰ ਨੱਥ ਪਾਈ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਹਥਿਆਰਾਂ, ਨਸ਼ੇ ਦੀ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਣ ਲਈ ਟਰੱਕਾਂ ਅਤੇ ਵਪਾਰਕ ਵਾਹਨਾਂ ਦੀ ਜ਼ਿਲ੍ਹੇ ’ਚ ਅਤੇ ਅੰਤਰ-ਰਾਜੀ ਆਵਾਜਾਈ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਆਪਣੇ ਪੁਲਿਸ ਹਮਰੁਤਬਾ ਨੂੰ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ਨੂੰ ਰੋਕਣ ਲਈ ਅੰਤਰਰਾਜੀ ਸਰਹੱਦਾਂ ’ਤੇ ਸਾਂਝੀ ਨਾਕਾਬੰਦੀ ਲਈ ਗੁਆਂਢੀ ਰਾਜਾਂ ਦੀ ਪੁਲਿਸ ਨਾਲ ਸੰਪਰਕ ਵਿੱਚ ਰਹਿਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਆਮ ਵਰਤਾਰੇ ਵਾਲੇ ਧਾਰਮਿਕ ਸਥਾਨਾਂ ਤੋਂ ਇਲਾਵਾ ਕੋਈ ਵੀ ਲੰਗਰ ਅਤੇ ਭੰਡਾਰੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸੇ ਤਰ੍ਹਾਂ ਪੈਸੇ ਦੇ ਪ੍ਰਵਾਹ ਨੂੰ ਰੋਕਣ ਲਈ ਗੈਰ-ਸਰਕਾਰੀ ਸੰਗਠਨਾਂ ਅਤੇ ਸਵੈ ਸਹਾਇਤਾ ਸਮੂਹਾਂ ਨੂੰ ਗ੍ਰਾਂਟਾਂ ਦੀ ਵੰਡ ਦੀ ਆਗਿਆ ਵੀ ਨਹੀਂ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਲਈ ਸਟੈਟਿਕ ਸਰਵੇਲੈਂਸ ਅਤੇ ਫਲਾਇੰਗ ਸਕੁਐਡ ਦੀਆਂ ਟੀਮਾਂ ਨੂੰ ਹੋਰ ਚੌਕਸ ਕੀਤਾ ਗਿਆ ਹੈ।

ਸਾਰੇ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਬੈਂਕੁਇਟ ਹਾਲਾਂ, ਲੋਕਲ ਬਾਡੀਜ਼ ਦੇ ਕਮਿਊਨਿਟੀ ਹਾਲਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਗਲੇ 72 ਘੰਟਿਆਂ ਦੀ ਬੁਕਿੰਗ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਕੋਲ ਦੱਸਣ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਨ੍ਹਾਂ ਦੀ ਵਰਤੋਂ ਚੋਣਾਂ ਨਾਲ ਸਬੰਧਤ ਇਕੱਠਾਂ ਲਈ ਤਾਂ ਨਹੀਂ ਕੀਤੀ ਜਾ ਰਹੀ।

ਜਾਣੋ ਕਿੰਨਾ ਕਾਰਨਾਂ ਕਾਰਨ ਪੈਰਾਂ ਦੀਆਂ ਤਲੀਆਂ ‘ਚ ਰਹਿੰਦੀ ਹੈ ਜਲਨ ਦੀ ਸਮੱਸਿਆ

0

ਜਾਣੋ ਕਿੰਨਾ ਕਾਰਨਾਂ ਕਾਰਨ ਪੈਰਾਂ ਦੀਆਂ ਤਲੀਆਂ ‘ਚ ਰਹਿੰਦੀ ਹੈ ਜਲਨ ਦੀ ਸਮੱਸਿਆ

ਪੈਰਾਂ ਦੀਆਂ ਤਲੀਆਂ ਗਰਮਾਹਟ ਮਹਿਸੂਸ ਹੋਣਾ, ਸੁੰਨਾਪਨ ਮਹਿਸੂਸ ਹੁੰਦਾ ਹੈ। ਖਾਸ ਤੌਰ ‘ਤੇ ਇਹ ਸਮੱਸਿਆ ਰਾਤ ਵਿਚ ਵਧ ਜਾਂਦੀ ਹੈ। ਅਜਿਹੇ ਵਿਚ ਤਲਵਿਆਂ ਵਿਚ ਹੋਣ ਵਾਲੀਆਂ ਸਮਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਪਹਿਲਾਂ ਕਾਰਨ ਜਾਣਨਾ ਜ਼ਰੂਰੀ ਹੈ ਜਿਸ ਨਾਲ ਤਲਵਿਆਂ ਵਿਚ ਹੋਣ ਵਾਲੀ ਜਲਨ ਤੋਂ ਸਥਾਈ ਤੌਰ ‘ਤੇ ਨਿਜਾਤ ਪਾਈ ਜਾ ਸਕੇ।

ਡਾਇਬਟੀਕ ਨਿਊਰੋਪੈਥੀ
ਬਲੱਡ ਸ਼ੂਗਰ ਜੇਕਰ ਲੰਮੇ ਸਮੇਂ ਤੋਂ ਕੰਟਰੋਲ ਵਿਚ ਨਹੀਂ ਹੈ ਤਾਂ ਨਾਲ ਬਲੱਡ ਵੈਸੇਲ ਡੈਮੇਜ ਹੋ ਜਾਂਦੀ ਹੈ ਜਿਸ ਦੀ ਵਜ੍ਹਾ ਨਾਲ ਉਸ ਨੂੰ ਸਿਗਨਲ ਮਿਲਣਾ ਬੰਦ ਹੋ ਜਾਂਦਾ ਹੈ ਤੇ ਝਨਝਨਾਹਟ ਮਹਿਸੂਸ ਹੁੰਦੀ ਹੈ।

ਵਿਟਾਮਿਨ ਦੀ ਬੀ ਕਮੀ
ਪੈਰਾਂ ਵਿਚ ਜਲਨ ਲਈ ਪੌਸ਼ਕ ਤੱਤਾਂ ਦੀ ਕਮੀ ਵੀ ਹੁੰਦੀ ਹੈ। ਅੱਜਕਲ ਜ਼ਿਆਦਾਤਰ ਲੋਕ ਵਿਟਾਮਿਨ ਬੀ 12, ਵਿਟਾਮਿਨ ਬੀ6, ਵਿਟਾਮਿਨ ਬੀ9 ਯਾਨੀ ਫੋਲੇਟ ਦੀ ਕਮੀ ਨਾਲ ਜੂਝ ਰਹੇ ਹਨ। ਇਨ੍ਹਾਂ ਵਿਟਾਮਿਨ ਦੀ ਕਮੀ ਤਲਵਿਆਂ ਵਿਚ ਜਲਨ ਪੈਦਾ ਕਰਦੀ ਹੈ ਜੋ ਕਿ ਪੈਰ ਤੇ ਮਸਲਸ ਵਿਚ ਤਾਲਮੇਲ ਦੀ ਕਮੀ ਨੂੰ ਪੈਦਾ ਕਰਦੀ ਹੈ।

ਐਨੀਮੀਆ
ਸਰੀਰ ਵਿਚ ਰੈੱਡ ਬਲੱਡ ਸੈੱਲਸ ਦੀ ਕਮੀ ਐਨੀਮੀਆ ਬਣਾਉਂਦੀ ਹੈ ਜੋ ਕਿ ਵਿਟਾਮਨ ਬੀ ਦੀ ਕਮੀ ਨਾਲ ਹੀ ਹੁੰਦੀ ਹੈ। ਦੂਜੇ ਪਾਸੇ ਜੇਕਰ ਐਨੀਮੀਆ ਦੇ ਨਾਲ ਕਮਜ਼ੋਰੀ, ਸੁਸਤੀ ਤੇ ਸਾਹ ਫੁੱਲਣ ਵਿਚ ਦਿੱਕਤ ਹੈ ਤਾ ਇਹ ਵਿਟਾਮਿਨ ਬੀ ਦੀ ਕਮੀ ਦਾ ਸੰਕੇਤ ਹੈ।

ਹਾਈਪੋਥਾਇਰਾਇਡ
ਥਾਇਰਾਇਰਡ ਗਲੈਂਡ ਦੇ ਅੰਡਰਐਕਟਿਵ ਹੋਣ ਦੀ ਵਜ੍ਹਾ ਨਾਲ ਸਰੀਰ ਵਿਚ ਥਾਇਰਾਇਡ ਹਾਰਮੋਸਨ ਇੰਬੈਲੇਂਸ ਹੋ ਜਾਂਦੇ ਹਨ ਜਿਸ ਦੀ ਵਜ੍ਹਾ ਨਾਲ ਨਰਵ ਡੈਮੇਜ ਹੁੰਦਾ ਹੈ ਜਿਸ ਵਿਚੋਂ ਇਕ ਪੇਰੀਫੇਰਲ ਨਿਊਰੋਪੈਥੀ ਹੈ ਜਿਸ ਵਿਚ ਪੈਰਾਂ ਵਿਚ ਜਲਨ ਦੀ ਸਮੱਸਿਆ ਹੁੰਦੀ ਹੈ।

ਕਿਡਨੀ ਡਿਸੀਜ
ਜਦੋਂ ਕਿਡਨੀ ਠੀਕ ਤਰੀਕੇ ਨਾਲ ਕੰਮ ਕਰਨਾ ਬੰਦ ਕਰ ਦਿੰਦੀ ਹੈ ਉਦੋਂ ਬਲੱਡ ਵਿਚ ਟਾਂਕਸਿੰਸ ਬਣਨ ਲੱਗਦੇ ਹਨ ਜਿਸ ਦੀ ਵਜ੍ਹਾ ਨਾਲ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਪੈਦਾ ਹੁੰਦੀਆਂ ਹਨ, ਜਿਸ ਵਿਚੋਂ ਇਕ ਪੇਰੀਫੇਰਲ ਨਿਊਰੋਪੈਥੀ ਹੈ ਜਿਸ ਵਿਚ ਪੈਰਾਂ ਵਿਚ ਜਲਨ ਦੀ ਸਮੱਸਿਆ ਹੁੰਦੀ ਹੈ। ਲਗਭਗ 10 ਫੀਸਦੀ ਤੋਂ ਜ਼ਿਆਦਾ ਲੋਕ ਕਿਡਨੀ ਡਿਸੀਜ਼ ਵਿਚ ਪੈਰਾਂ ਦੇ ਹੇਠਲੇ ਹਿੱਸੇ ਵਿਚ ਸੋਜਿਸ਼ ਤੇ ਜਲਨ ਹੁੰਦੀ ਹੈ।

ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || Punjab News

0

ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਕੇਂਦਰੀ ਰਾਜ ਮੰਤਰੀ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਜ ਅੰਮ੍ਰਿਤਸਰ ਪਹੁੰਚੇ।

ਇਹ ਵੀ ਪੜ੍ਹੋ ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ ||…

ਇੱਥੇ ਹਰਸਿਮਰਤ ਕੌਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ। ਹਰਸਿਮਰਤ ਕੌਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਥੜਾ ਸਾਹਿਬ ਵਿਖੇ ਨਤਮਸਤਕ ਹੋਏ।

CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਪਟੀਸ਼ਨ ਹੋਈ ਖਾਰਿਜ

0

CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਪਟੀਸ਼ਨ ਹੋਈ ਖਾਰਿਜ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮੁੜ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਪਰ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਇਸ ਨੂੰ ਖਾਰਿਜ ਕਰ ਦਿੱਤਾ । ਜਿਸ ਤੋਂ ਬਾਅਦ ਸਪੱਸ਼ਟ ਹੈ ਕਿ ਉਨ੍ਹਾਂ ਨੂੰ 2 ਜੂਨ ਨੂੰ ਸਰੈਂਡਰ ਕਰਨਾ ਪਵੇਗਾ।

ਸੁਪਰੀਮ ਕੋਰਟ ਦੀ ਰਜਿਸਟਰੀ ਨੇ ਅਦਾਲਤ ਦੇ ਪਿਛਲੇ ਹੁਕਮਾਂ ਦਾ ਹਵਾਲਾ ਦਿੱਤਾ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 1 ਜੂਨ ਤੱਕ ਸੀਮਤ ਕਰ ਦਿੱਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਸੀ । ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਕਿਉਂਕਿ ਗ੍ਰਿਫਤਾਰੀ ਨੂੰ ਚੁਣੌਤੀ ਦੇਣ ‘ਤੇ ਫੈਸਲਾ ਪਹਿਲਾਂ ਹੀ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਪਟੀਸ਼ਨ ਦਾ ਮੁੱਖ ਪਟੀਸ਼ਨ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ ਅਮਰੀਕਾ ਚ ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ || Latest News

ਦੱਸ ਦੇਈਏ ਕਿ CM ਕੇਜਰੀਵਾਲ ਵੱਲੋਂ ਕੋਰਟ ਵਿੱਚ ਜੋ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਵਿੱਚ ਡਾਕਟਰ ਦੀ ਸਲਾਹ ਅਨੁਸਾਰ ਕਿਹਾ ਗਿਆ ਸੀ ਕਿ ਹਿਰਾਸਤ ਦੇ ਦੌਰਾਨ ਉਨ੍ਹਾਂ ਦਾ 6-7 ਕਿਲੋ ਭਾਰ ਘੱਟ ਹੋਇਆ ਹੈ ਤੇ ਅਚਾਨਕ ਘਟੇ ਵਜ਼ਨ ਤੇ ਸਿਹਤ ਸਬੰਧੀ ਹੋਰ ਦਿੱਕਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ PET/CT ਸਕੈਨ ਸਣੇ ਕਈ ਹੋਰ ਜਾਂਚ ਕਰਵਾਉਣ ਦੀ ਜ਼ਰੂਰਤ ਹੈ ਜਿਸ ਵਿੱਚ 5-7 ਦਿਨ ਦਾ ਸਮਾਂ ਲੱਗੇਗਾ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 1 ਜੂਨ ਤੱਕ ਅੰਤਰਿਮ ਜ਼ਮਾਨਤ ‘ਤੇ ਹਨ।

ਦਿੱਲੀ ਵਿੱਚ ਕਥਿਤ ਸ਼ਰਾਬ ਨੀਤੀ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਤਹਿਤ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਦੇ ਲਈ 10 ਮਈ ਤੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।