Home Blog Page 1583

ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || Punjab News

0

ਅੰਮ੍ਰਿਤਸਰ ਪਹੁੰਚੇ ਹਰਸਿਮਰਤ ਕੌਰ ਬਾਦਲ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਕੇਂਦਰੀ ਰਾਜ ਮੰਤਰੀ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਜ ਅੰਮ੍ਰਿਤਸਰ ਪਹੁੰਚੇ।

ਇਹ ਵੀ ਪੜ੍ਹੋ ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ ||…

ਇੱਥੇ ਹਰਸਿਮਰਤ ਕੌਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ। ਹਰਸਿਮਰਤ ਕੌਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਥੜਾ ਸਾਹਿਬ ਵਿਖੇ ਨਤਮਸਤਕ ਹੋਏ।

CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਪਟੀਸ਼ਨ ਹੋਈ ਖਾਰਿਜ

0

CM ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਪਟੀਸ਼ਨ ਹੋਈ ਖਾਰਿਜ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮੁੜ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਅਰਵਿੰਦ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਪਰ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਇਸ ਨੂੰ ਖਾਰਿਜ ਕਰ ਦਿੱਤਾ । ਜਿਸ ਤੋਂ ਬਾਅਦ ਸਪੱਸ਼ਟ ਹੈ ਕਿ ਉਨ੍ਹਾਂ ਨੂੰ 2 ਜੂਨ ਨੂੰ ਸਰੈਂਡਰ ਕਰਨਾ ਪਵੇਗਾ।

ਸੁਪਰੀਮ ਕੋਰਟ ਦੀ ਰਜਿਸਟਰੀ ਨੇ ਅਦਾਲਤ ਦੇ ਪਿਛਲੇ ਹੁਕਮਾਂ ਦਾ ਹਵਾਲਾ ਦਿੱਤਾ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 1 ਜੂਨ ਤੱਕ ਸੀਮਤ ਕਰ ਦਿੱਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਸੀ । ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਕਿਉਂਕਿ ਗ੍ਰਿਫਤਾਰੀ ਨੂੰ ਚੁਣੌਤੀ ਦੇਣ ‘ਤੇ ਫੈਸਲਾ ਪਹਿਲਾਂ ਹੀ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਪਟੀਸ਼ਨ ਦਾ ਮੁੱਖ ਪਟੀਸ਼ਨ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ ਅਮਰੀਕਾ ਚ ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ || Latest News

ਦੱਸ ਦੇਈਏ ਕਿ CM ਕੇਜਰੀਵਾਲ ਵੱਲੋਂ ਕੋਰਟ ਵਿੱਚ ਜੋ ਪਟੀਸ਼ਨ ਦਾਇਰ ਕੀਤੀ ਗਈ ਸੀ, ਉਸ ਵਿੱਚ ਡਾਕਟਰ ਦੀ ਸਲਾਹ ਅਨੁਸਾਰ ਕਿਹਾ ਗਿਆ ਸੀ ਕਿ ਹਿਰਾਸਤ ਦੇ ਦੌਰਾਨ ਉਨ੍ਹਾਂ ਦਾ 6-7 ਕਿਲੋ ਭਾਰ ਘੱਟ ਹੋਇਆ ਹੈ ਤੇ ਅਚਾਨਕ ਘਟੇ ਵਜ਼ਨ ਤੇ ਸਿਹਤ ਸਬੰਧੀ ਹੋਰ ਦਿੱਕਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ PET/CT ਸਕੈਨ ਸਣੇ ਕਈ ਹੋਰ ਜਾਂਚ ਕਰਵਾਉਣ ਦੀ ਜ਼ਰੂਰਤ ਹੈ ਜਿਸ ਵਿੱਚ 5-7 ਦਿਨ ਦਾ ਸਮਾਂ ਲੱਗੇਗਾ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 1 ਜੂਨ ਤੱਕ ਅੰਤਰਿਮ ਜ਼ਮਾਨਤ ‘ਤੇ ਹਨ।

ਦਿੱਲੀ ਵਿੱਚ ਕਥਿਤ ਸ਼ਰਾਬ ਨੀਤੀ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਤਹਿਤ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਦੇ ਲਈ 10 ਮਈ ਤੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਸੀ।

 

ਉੱਤਰਾਖੰਡ ਦੇ CM ਪੁਸ਼ਕਰ ਧਾਮੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || Latest News

0

ਉੱਤਰਾਖੰਡ ਦੇ CM ਪੁਸ਼ਕਰ ਧਾਮੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅੱਜ ਯਾਨੀ ਕਿ ਬੁੱਧਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ। ਪੁਸ਼ਕਰ ਧਾਮੀ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਗਏ। ਉਨ੍ਹਾਂ ਨੇ ਸਿਰ ‘ਤੇ ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਪੁਸ਼ਕਰ ਧਾਮੀ ਨੇ ਗੁਰੂਘਰ ਦੀ ਪਰਿਕਰਮਾ ਵੱਲ ਇੱਥੋਂ ਦੇ ਇਤਿਹਾਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸਦੇ ਬਾਅਦ ਉਨ੍ਹਾਂ ਨੇ ਕੁਝ ਦੇਰ ਸ੍ਰੀ ਦਰਬਾਰ ਸਾਹਿਬ ਵਿਖੇ ਬੈਠ ਕੇ ਕੀਰਤਨ ਵੀ ਸੁਣਿਆ। ਇਸਦੇ ਬਾਅਦ ਉਹ ਖੰਨਾ ਸਮਾਰਕ ਦੇ ਲਈ ਰਵਾਨਾ ਹੋ ਗਏ। ਜਿੱਥੇ ਭਾਜਪਾ ਵਰਕਰਾਂ ਨਾਲ ਉਨ੍ਹਾਂ ਦੀ ਬੈਠਕ ਚੱਲ ਰਹੀ ਹੈ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ: ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਵਿਰੋਧੀਆਂ ‘ਤੇ ਕਸਿਆ…

ਉੱਥੇ ਹੀ ਅੱਜ ਪੁਸ਼ਕਰ ਧਾਮੀ ਰਾਮ ਤੀਰਥ ਰੋਡ ‘ਤੇ ਇੱਕ ਜਨ ਸਭਾ ਵੀ ਕਰਨ ਵਾਲੇ ਹਨ। ਜਿੱਥੇ ਭਾਜਪਾ ਯੂਨੀਦਵਾਰ ਤਰਨਜੀਤ ਸਿੰਘ ਸੰਧੂ ਵੀ ਮੌਜੂਦ ਹੋਣਗੇ। ਪੁਸ਼ਕਰ ਧਾਮੀ ਇਸ ਦੌਰਾਨ ਭਾਜਪਾ ਦੀਆਂ ਨੀਤੀਆਂ ‘ਤੇ ਚਰਚਾ ਕਰਨਗੇ ਤੇ ਵੋਟਰਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟਿੰਗ ਦੇ ਲਈ ਉਤਸ਼ਾਹਿਤ ਕਰਨਗੇ।

 

ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ || Latest News

0

ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ਤੋਂ ਦਿਲ ਦਹਿਲਾਉਣ ਵਾਲੀ ਖਬਰ, ਇੱਕੋ ਪਰਿਵਾਰ ਦੇ 8…

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।
ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ।
ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ || Punjab News

0

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ

ਕੈਨੇਡਾ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਰਹਿ ਰਹੇ ਫਾਜਿਲਕਾ ਜਿਲ੍ਹੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਵਾਸੀ ਰਵਿੰਦਰ ਪਾਲ ਸਿੰਘ ਉਰਫ ਕਾਕਾ ਵਿਰਕ ਦੀ ਅੱਜ ਉਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕਾਕਾ ਵਿਰਕ ਦੀ ਉਮਰ 29 ਸਾਲ ਦੱਸੀ ਜਾ ਰਹੀ ਹੈ। ਉਹ 2019 ਵਿੱਚ ਟੋਰਾਂਟੋ ਵਿਖੇ ਗਿਆ ਸੀ।

ਰਵਿੰਦਰ ਪਾਲ ਨੇ ਬੀ.ਟੈਕ ਸਿਵਲ ਦੀ ਡਿਗਰੀ ਕੀਤੀ ਹੋਈ ਸੀ। ਉਸਦੇ ਪਿਤਾ ਦਰਸ਼ਨ ਸਿੰਘ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਰਹੇ ਹਨ। ਜਿਨ੍ਹਾਂ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ। ਕਾਕਾ ਵਿਰਕ ਪਰਿਵਾਰ ਵਿਚੋਂ ਆਪਣੀਆਂ ਦੋ ਭੈਣਾ ਅਤੇ ਇਕ ਭਰਾ ਤੋਂ ਛੋਟਾ ਸੀ। ਉਹ ਗੀਤਕਾਰੀ ਅਤੇ ਗਾਇਕੀ ਦਾ ਸ਼ੌਕ ਰੱਖਦਾ ਸੀ। ਉਸ ਨੇ ਕੈਨੇਡਾ ਵਿੱਚ ਜਾ ਕੇ ਆਪਣੇ ਦੋ ਗੀਤ ‘ ਨੋਂ ਮਨੀ ’ ਅਤੇ ’ ਵਾਹੇ ਯੂ ਹੇਟ ’ ਟਾਇਟਲ ਹੇਠ ਯੂ ਟਿਊਬ ਚੈਨਲ ਕਾਕਾ ਵਿਰਕ ਤੇ ਰਿਕਾਰਡ ਕਰਵਾਏ ਸਨ।

ਇਹ ਵੀ ਪੜ੍ਹੋ ਅਮਰੀਕਾ ਚ ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ || Latest News

ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਉਹ ਆਪਣੇ ਦੋਸਤਾਂ ਨਾਲ ਬੀਤੀ ਰਾਤ ਹੋਟਲ ਵਿਚ ਖਾਣਾ ਖਾਣ ਲਈ ਗਿਆ। ਖਾਣਾ ਖਾਣ ਤੋਂ ਬਾਦ ਸਾਰੇ ਦੋਸਤ ਚਲੇ ਗਏ ਅਤੇ ਕਾਕਾ ਵਿਰਕ ਦੀ ਮੌਤ ਗੱਡੀ ਵਿੱਚ ਹੀ ਹੋ ਗਈ। ਜਿਸ ਦਾ ਪਤਾ ਉਥੇ ਤੈਨਾਤ ਸਰੁੱਖਿਆ ਗਾਰਡ ਤੋਂ ਲੱਗਾ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਤੋਂ ਉਸ ਦੀ ਮ੍ਰਿਤਕ ਦੇਹ ਜਲਦ ਹੀ ਇਧਰ ਲਿਆਉਣ ਦੀ ਮੰਗ ਕੀਤੀ ਹੈ।

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ || Punjab News

0

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨਿਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-05-2024 ਤੋਂ 01-06-2024 ਅਤੇ 04-06-2024 ਨੂੰ ਚੋਣਾਂ ਦੇ ਨਤੀਜਿਆਂ ਵਾਲੇ ਦਿਨ ਡ੍ਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ ਵਿੱਦਿਅਕ ਅਦਾਰਿਆਂ ਲਈ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ ਸ਼ੁਭਕਰਨ ਦੀ ਮੌ.ਤ ਦਾ ਮਾਮਲਾ, ਜਾਂਚ ਕਮੇਟੀ ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ ਪੰਜ ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 7 ਵਜੇ ਤੱਕ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਕੋਈ ਵੀ ਵਿਅਕਤੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਨਹੀਂ ਆ ਸਕਦਾ ਜਾਂ ਪੋਲਿੰਗ ਸਟੇਸ਼ਨ ਦੇ ਅੰਦਰ ਮੋਬਾਈਲ, ਵਾਇਰਲੈੱਸ ਫ਼ੋਨ ਦੀ ਵਰਤੋਂ ਨਹੀਂ ਕਰ ਸਕਦਾ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ।

ਸਿਬਿਨ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

ਚੋਣ ਪ੍ਰਚਾਰ ਕਰਨ ਆਈ ‘Phd ਪਕੌੜਿਆਂ ਵਾਲੀ’ ਬਸਪਾ ਉਮੀਦਵਾਰ ਨੂੰ ਸਿੱਕਿਆਂ ਨਾਲ ਤੋਲਦੇ ਹੋਏ ਟੁੱਟਿਆ ਕੰਡਾ

0
BSP candidate with Phd pakodas who came to campaign for election broke while weighing with coins

ਚੋਣ ਪ੍ਰਚਾਰ ਕਰਨ ਆਈ ‘Phd ਪਕੌੜਿਆਂ ਵਾਲੀ’ ਬਸਪਾ ਉਮੀਦਵਾਰ ਨੂੰ ਸਿੱਕਿਆਂ ਨਾਲ ਤੋਲਦੇ ਹੋਏ ਟੁੱਟਿਆ ਕੰਡਾ

ਲੋਕ ਸਭਾ ਚੋਣਾਂ ਦਾ ਪ੍ਰਚਾਰ ਜ਼ੋਰਾਂ ਸ਼ੋਰਾ ‘ਤੇ ਹੈ | ਇਸੇ ਦੇ ਵਿਚਕਾਰ ਡਾ. ਰੀਤੂ ਸਿੰਘ ਜੋ ਕਿ ਚੰਡੀਗੜ੍ਹ ਤੋਂ ਬਸਪਾ ਉਮੀਦਵਾਰ ਹਨ | ਜਿਸਦੇ ਚੱਲਦਿਆਂ ਉਹ ਮੰਗਲਵਾਰ ਨੂੰ ਚੋਣ ਪ੍ਰਚਾਰ ਕਰਨ ਲਈ ਡੱਡੂਮਾਜਰਾ ਪਹੁੰਚੀ ਸੀ ਜਿੱਥੇ ਉਸ ਨਾਲ ਇਕ ਹਾਦਸਾ ਵਾਪਸ ਗਿਆ |
ਦਰਅਸਲ , ਸਮਰਥਕਾਂ ਨੇ ਉਸ ਨੂੰ ਤੋਲਣ ਲਈ ਸਿੱਕਿਆਂ ਨਾਲ ਭਰੇ ਤਰਾਜੂ ‘ਤੇ ਬਿਠਾਇਆ। ਪਰ ਇਸ ਦੌਰਾਨ ਅਚਾਨਕ ਤਰਾਜ਼ੂ ਦੀ ਹੁੱਕ ਟੁੱਟ ਗਈ ਅਤੇ ਰਿਤੂ ਡਿੱਗ ਗਈ। ਇਸ ਕਾਰਨ ਉਸ ਦਾ ਸਿਰ ‘ਤੇ ਸੱਟ ਲੱਗ ਗਈ ਅਤੇ ਕੰਡੇ ਦਾ ਇਕ ਹਿੱਸਾ ਉਸ ਦੇ ਸਿਰ ਵਿਚ ਵੱਜਿਆ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ | ਉਸ ਦੇ ਸਿਰ ‘ਤੇ ਟਾਂਕੇ ਲੱਗੇ ਹਨ ਅਤੇ ਮੱਲ੍ਹਮ ਪੱਟੀ ਕਰਕੇ ਉਸ ਨੂੰ ਘਰ ਭੇਜ ਦਿੱਤਾ ਗਿਆ ਹੈ।

ਦਲਿਤਾਂ ਲਈ ਉਠਾਉਂਦੀ ਸੀ ਆਵਾਜ਼

ਧਿਆਨਯੋਗ ਹੈ ਕਿ ਬਸਪਾ ਨੇ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਡਾ. ਰਿਤੂ ਸਿੰਘ ਨੂੰ ਟਿਕਟ ਦਿੱਤੀ ਹੈ। ਰਿਤੂ ਦਿੱਲੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਰਹਿ ਚੁੱਕੀ ਹੈ। ਉਹ ਯੂਨੀਵਰਸਿਟੀ ਵਿਚ ਵੀ ਦਲਿਤਾਂ ਲਈ ਆਵਾਜ਼ ਉਠਾਉਣ ਲਈ ਜਾਣੀ ਜਾਂਦੀ ਸੀ। ਪਰ ਬਾਅਦ ਵਿੱਚ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਅਤੇ ਜਿਸ ਨੂੰ ਲੈ ਕੇ ਭਾਰੀ ਹੰਗਾਮਾ ਵੀ ਹੋਇਆ ਸੀ । ਇਸ ਤੋਂ ਬਾਅਦ ਉਸਨੇ ਪੀਐਚਡੀ ਪਕੌੜਿਆਂ ਵਾਲੀ ਦੇ ਨਾਂ ਨਾਲ ਇੱਕ ਰੇਹੜੀ ਵੀ ਲਾਈ ਅਤੇ ਖੂਬ ਸੁਰਖੀਆਂ ਬਟੋਰੀਆਂ। ਉਹ ਕਾਂਟ੍ਰੈਕਟ ‘ਤੇ ਕਾਲਜ ਵਿੱਚ ਪੜ੍ਹਾਉਂਦੀ ਸੀ, ਹੁਣ ਉਹ ਲੋਕ ਸਭਾ ਚੋਣ ਲੜ ਰਹੀ ਹੈ।

 

 

ਸਰਹਿੰਦ ਨਹਿਰ ਕਿਨਾਰੇ ਵਾਪਰਿਆ ਭਿਆਨਕ ਸੜਕ ਹਾਦਸਾ, ਨੋਜਵਾਨ ਦੀ ਹੋਈ ਮੌ.ਤ || Punjab News

0

ਸਰਹਿੰਦ ਨਹਿਰ ਕਿਨਾਰੇ ਵਾਪਰਿਆ ਭਿਆਨਕ ਸੜਕ ਹਾਦਸਾ, ਨੋਜਵਾਨ ਦੀ ਹੋਈ ਮੌ.ਤ

ਬੀਤੀ 24 ਮਈ ਨੂੰ ਸਰਹਿੰਦ ਨਹਿਰ ਕਿਨਾਰੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 4 ਸ਼ਰਧਾਲੂਆਂ ਦੀ ਮੌਤ ਨਾਲ ਛਾਈ ਸੋਗ ਦੀ ਲਹਿਰ ’ਚੋਂ ਲੋਕ ਅਜੇ ਉੱਭਰੇ ਹੀ ਨਹੀਂ ਸਨ ਕਿ ਫਿਰ ਦੇਰ ਰਾਤ ਇਸ ਸੜਕ ‘ਤੇ ਇੱਕ ਹੋਰ ਦਰਦਨਾਕ ਹਾਦਸਾ ਵਾਪਰ ਗਿਆ।

ਜਿਸ ਵਿਚ ਨੌਜਵਾਨ ਨਿਖਿਲ ਸ਼ਰਮਾ (23) ਵਾਸੀ ਨੂਰਪੁਰ ਬੇਦੀ ਦੀ ਮੌਤ ਹੋ ਗਈ ਜਦਕਿ ਉਸਦਾ ਇੱਕ ਸਾਥੀ ਅਕਾਸ਼ਦੀਪ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨਿਖਿਲ ਸ਼ਰਮਾ ਜੋ ਕਿ ਰੈਡੀਮੇਡ ਦੀ ਦੁਕਾਨ ਕਰਦਾ ਸੀ। ਨਿਖਿਲ ਕੱਲ੍ਹ ਆਪਣੇ ਸਾਥੀ ਅਕਾਸ਼ਦੀਪ ਨਾਲ ਕਾਰ ’ਤੇ ਸਵਾਰ ਹੋ ਕੇ ਲੁਧਿਆਣਾ ਵਿਖੇ ਦੁਕਾਨ ਦਾ ਸਮਾਨ ਖਰੀਦਣ ਜਾ ਰਹੇ ਸਨ।

ਇਹ ਵੀ ਪੜ੍ਹੋ ਅਮਰੀਕਾ ਚ ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ || Latest News

ਜਾਣਕਾਰੀ ਅਨੁਸਾਰ ਰਾਤ ਕਰੀਬ 9 ਵਜੇ ਜਦੋਂ ਉਹ ਰੋਪੜ਼ ਤੋਂ ਸਰਹਿੰਦ ਨਹਿਰ ਕਿਨਾਰੇ ਬਣੀ ਸੜਕ ’ਤੇ ਜਦੋਂ ਪਵਾਤ ਪੁਲ ਨੇਡ਼੍ਹੇ ਪੁੱਜੇ ਤਾਂ ਇੱਕ ਟ੍ਰੈਕਟਰ-ਟਰਾਲੀ ਜਿਸ ਵਿਚ ਲੱਕੜ ਭਰੀ ਹੋਈ ਸੀ ਅਤੇ ਉਨ੍ਹਾਂ ਦੀ ਕਾਰ ਉਸਦੇ ਪਿੱਛੇ ਜਾ ਟਕਰਸਾਈ। ਇਸ ਟ੍ਰੈਕਟਰ-ਟਰਾਲੀ ਵਿਚ ਲੱਕੜ਼ ਬਾਹਰ ਤੱਕ ਭਰੀ ਹੋਈ ਸੀ ਅਤੇ ਪਿੱਛੇ ਕੋਈ ਵੀ ਰਿਫਲੈਕਟਰ ਨਹੀਂ ਲੱਗਿਆ ਸੀ। ਟ੍ਰੈਕਟਰ-ਟਰਾਲੀ ਚਾਲਕ ਨੇ ਇੱਕਦਮ ਬ੍ਰੇਕ ਲਗਾ ਦਿੱਤੀ ਜਿਸ ਕਾਰਨ ਪਿੱਛੋਂ ਆ ਰਹੀ ਨਿਖਿਲ ਸ਼ਰਮਾ ਦੀ ਕਾਰ ਇਸ ਨਾਲ ਟਕਰਾ ਗਈ।

ਇਸ ਹਾਦਸੇ ਵਿਚ ਨਿਖਿਲ ਸ਼ਰਮਾ ਤੇ ਉਸਦੇ ਨਾਲ ਬੈਠਾ ਸਾਥੀ ਅਕਾਸ਼ਦੀਪ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਮਰਾਲਾ ਹਸਪਤਾਲ ਲਿਆਂਦਾ ਗਿਆ।

ਟ੍ਰੈਕਟਰ-ਟਰਾਲੀ ਚਾਲਕ ਖਿਲਾਫ਼ ਮਾਮਲਾ ਦਰਜ

ਇਲਾਜ ਦੌਰਾਨ ਡਾਕਟਰਾਂ ਨੇ ਨਿਖਿਲ ਸ਼ਰਮਾ ਨੂੰ ਮ੍ਰਿਤਕ ਐਲਾਨ ਦੇ ਦਿੱਤਾ ਜਦਕਿ ਅਕਾਸ਼ਦੀਪ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਚੰਡੀਗਡ਼੍ਹ ਰੈਫ਼ਰ ਕਰ ਦਿੱਤਾ ਗਿਆ। ਮਾਛੀਵਾੜਾ ਪੁਲਸ ਵਲੋਂ ਮ੍ਰਿਤਕ ਨਿਿਖਲ ਸ਼ਰਮਾ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਿਸਾ ਨੂੰ ਸੌਂਪ ਦਿੱਤਾ ਗਿਆ ਅਤੇ ਟ੍ਰੈਕਟਰ-ਟਰਾਲੀ ਨੂੰ ਕਬਜ਼ੇ ’ਚ ਕਰ ਉਸਦੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ।

ਲੋਕ ਸਭਾ ਚੋਣਾਂ: ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਵਿਰੋਧੀਆਂ ‘ਤੇ ਕਸਿਆ ਤੰਜ

0

ਲੋਕ ਸਭਾ ਚੋਣਾਂ: ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਵਿਰੋਧੀਆਂ ‘ਤੇ ਕਸਿਆ ਤੰਜ

ਕੇਂਦਰੀ ਮੰਤਰੀ ਤੇ ਭਾਜਪਾ ਨੇਤਾ ਪੀਯੂਸ਼ ਗੋਇਲ ਨੇ ਲੋਕ ਸਭਾ ਚੋਣਾਂ ਬਾਰੇ ਕਿਹਾ ਕਿ ਜਦੋਂ 1984 ‘ਚ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਹੋਇਆ ਸੀ ਤਾਂ ਕਾਂਗਰਸ ਸਰਕਾਰ ਅਤੇ ਰਾਹੁਲ ਗਾਂਧੀ ਦੇ ਦਾਦੀ ਵੱਲੋਂ ਅਕਾਲ ਤਖ਼ਤ ਸਾਹਿਬ ਨਹੀਂ ਛੱਡਿਆ ਸੀ ਅਤੇ ਉਸ ਸਮੇਂ ਮੈਂ ਚੰਡੀਗੜ੍ਹ ‘ਚ ਸੀ।

ਸਾਡੀਆਂ ਸੀਟਾਂ 400 ਨੂੰ ਪਾਰ ਕਰਨ ਜਾ ਰਹੀਆਂ ਹਨ ਅਤੇ ਹਰ ਜਗ੍ਹਾ ਭਾਜਪਾ ਨੂੰ ਲੈ ਕੇ ਜੋ ਆਸ਼ੀਰਵਾਦ ਅਤੇ ਉਤਸ਼ਾਹ ਵੇਖਿਆ ਜਾ ਰਿਹਾ ਹੈ, ਲੋਕ 10 ਸਾਲਾਂ ਦੇ ਕੰਮ ਲਈ ਬਹੁਮਤ ਦੇ ਰਹੇ ਹਨ।

ਇਹ ਵੀ ਪੜ੍ਹੋ ਸ਼ੁਭਕਰਨ ਦੀ ਮੌ.ਤ ਦਾ ਮਾਮਲਾ, ਜਾਂਚ ਕਮੇਟੀ ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

ਅਸੀਂ ਪੰਜਾਬ ‘ਚ ਇਕੱਲੇ ਚੋਣ ਲੜ ਰਹੇ ਹਾਂ

ਮੁੰਬਈ ‘ਚ ਭਾਜਪਾ ਅਤੇ ਸ਼ਿਵ ਸੈਨਾ ਨੂੰ 6 ਸੀਟਾਂ ਮਿਲਣਗੀਆਂ ਅਤੇ ਨਾਲ ਹੀ ਦੱਖਣ ‘ਚ ਸਭ ਤੋਂ ਵੱਡੀ ਪਾਰਟੀ ਅਤੇ ਉਨ੍ਹਾਂ ਸੂਬਿਆਂ ‘ਚ ਜਿੱਥੇ ਅਸੀਂ ਤੇਲੰਗਾਨਾ, ਓਡੀਸ਼ਾ, ਪੱਛਮੀ ਬੰਗਾਲ ਵਰਗੇ ਸੂਬਿਆਂ ‘ਚ ਆਪਣੀਆਂ ਸੀਟਾਂ ਗਿਣ ਰਹੇ ਹਾਂ ਅਤੇ ਸਾਲਾਂ ਬਾਅਦ ਅਸੀਂ ਪੰਜਾਬ ‘ਚ ਇਕੱਲੇ ਚੋਣ ਲੜ ਰਹੇ ਹਾਂ ਅਤੇ ਸਾਨੂੰ ਸਮਰਥਨ ਮਿਲ ਰਿਹਾ ਹੈ।

ਪੀਯੂਸ਼ ਗੋਇਲ ਨੇ ਕਿਹਾ ਕਿ 10 ਸਾਲਾਂ ‘ਚ ਉਨ੍ਹਾਂ ਨੇ ਹਰ ਵਰਗ ਲਈ ਕੰਮ ਕੀਤਾ ਹੈ। ਬੁਲੇਟ ਟ੍ਰੇਨ ਪਹਿਲੀ ਵਾਰ ਭਾਰਤ ਆਈ ਹੈ ਅਤੇ ਵੱਡੇ ਗਲਿਆਰੇ ਬਣਾਏ ਹਨ, ਨਿਊਯਾਰਕ ਤੋਂ ਬਾਅਦ ਵੱਡੀ ਮੈਟਰੋ ਭਾਰਤ ‘ਚ ਹੋਵੇਗੀ। ਯੂ.ਪੀ.ਏ. ਦੌਰਾਨ ਘੁਟਾਲੇ ਸਾਹਮਣੇ ਆਉਣ ਦੇ ਤਰੀਕੇ ਨੂੰ ਬੰਦ ਕਰੋ। ਅਤੇ ਇੱਕ ਪਾਰਦਰਸ਼ੀ ਪ੍ਰਣਾਲੀ ਲਾਗੂ ਕੀਤੀ ਗਈ, ਜੇ ਕਾਂਗਰਸ ਦੇ ਬਸ ‘ਚ ਹੁੰਦਾ ਤਾਂ ਇਹ ਲੋਕਾਂ ਨੂੰ ਚਮੜੀ ਦੇ ਰੰਗ ਨਾਲ ਵੰਡ ਦਿੰਦੀ।

ਗੋਇਲ ਨੇ ਕਿਹਾ ਕਿ ‘ਆਪ’ ਭ੍ਰਿਸ਼ਟਾਚਾਰ ‘ਚ ਸ਼ਾਮਲ ਹੈ। ਚਾਹੇ ਉਹ ਪਾਰਟੀ ਹੋਵੇ ਜਾਂ ਕਾਂਗਰਸ, ਸੱਚ ਾਈ ਸਾਰਿਆਂ ਦੇ ਸਾਹਮਣੇ ਹੈ। ਸਾਨੂੰ ਚੰਡੀਗੜ੍ਹ ‘ਚ ਵੀ ਬਹੁਤ ਕੁਝ ਮਿਲੇਗਾ ਕਿਉਂਕਿ ਜਿਸ ਤਰ੍ਹਾਂ ਸੰਜੇ ਟੰਡਨ ਨੇ ਇੱਥੋਂ ਦੇ ਲੋਕਾਂ ਲਈ ਕੰਮ ਕੀਤਾ, ਉਹ ਉਨ੍ਹਾਂ ਦੇ ਸਾਹਮਣੇ ਹਨ।

ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਦੇ ਲੋਕ ਦੁਬਿਧਾ ਵਿੱਚ ਹਨ ਕਿ ਜੇਕਰ ਉਹ ਮਨੀਸ਼ ਤਿਵਾੜੀ ਨੂੰ ਵੋਟ ਵੀ ਦਿੰਦੇ ਹਨ ਤਾਂ ਉਹ ਮੁਹਾਲੀ ਵਿੱਚ ਕੁਸ਼ਤੀ ਕਰ ਰਹੇ ਹਨ ਅਤੇ ਤਿਵਾੜੀ ਦੀ ਵੋਟ ਲੁਧਿਆਣਾ ਵਿੱਚ ਹੈ ਜਦਕਿ ਉਹ ‘ਆਪ’ ਜਾਂ ਕਾਂਗਰਸ ਨੂੰ ਵੋਟ ਦੇਣਗੇ ਜਿਸ ਨਾਲ ਉਨ੍ਹਾਂ ਦੀ ਤਰਜੀਹ ਹੈ।

 

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਸਮਾਧ ‘ਤੇ ਪਹੁੰਚਿਆ ਪਰਿਵਾਰ , ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ

0
On the occasion of the second anniversary of Sidhu Moosewala, the family reached the grave, Bapu Balkaur hugged the statue of his son.

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਸਮਾਧ ‘ਤੇ ਪਹੁੰਚਿਆ ਪਰਿਵਾਰ , ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਏ ਅੱਜ ਪੂਰੇ 2 ਸਾਲ ਹੋ ਗਏ ਹਨ | ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ ‘ਤੇ ਪੁੱਜੇ ਹਨ , ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਬੁੱਤ ‘ਤੇ ਫੁੱਲਮਾਲਾਵਾਂ ਚੜ੍ਹਾਈਆਂ। ਇਸ ਦੌਰਾਨ ਬਾਪੂ ਬਲਕੌਰ ਸਿੰਘ ਨੇ ਸਿੱਧੂ ਦੇ ਬੁੱਤ ਨੂੰ ਜੱਫੀ ਪਾਈ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ।

ਚੋਣਾਂ ਦੇ ਮੱਦੇਨਜ਼ਰ ਬਰਸੀ ਦਾ ਪ੍ਰੋਗਰਾਮ ਪਿੰਡ ਪੱਧਰ ’ਤੇ ਕਰਵਾਇਆ ਜਾ ਰਿਹਾ

ਇਸ ਦੇ ਨਾਲ ਹੀ ਮੂਸੇਵਾਲਾ ਦੇ ਫੈਨਜ਼ ਵੱਲੋਂ ਉਹਨਾਂ ਨੂੰ ਯਾਦ ਕੀਤਾ ਜਾ ਰਿਹਾ ਹੈ | ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ । ਬਾਪੂ ਬਲਕੌਰ ਨੇ ਕਿਹਾ ਕਿ ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਸ ਪ੍ਰੋਗਰਾਮ ਨੂੰ ਰੈਲੀ ਵਿੱਚ ਬਦਲੇ। ਪਰ ਪ੍ਰੇਮੀਆਂ ਲਈ ਕੋਈ ਪਾਬੰਦੀ ਨਹੀਂ ਹੈ। ਜਿਸਦੇ ਚੱਲਦਿਆਂ ਅੱਜ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਪਿੰਡ ‘ਚ ਸਥਿਤ ਸਮਾਧ ‘ਤੇ ਪਹੁੰਚ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੇ ਲੋਕ ਵੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ।

ਰਾਣਾ ਗੁਰਜੀਤ ਨੇ ਪੋਸਟ ਸਾਂਝੀ ਕਰ ਸ਼ਰਧਾਂਜਲੀ ਕੀਤੀ ਭੇਟ

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਰਾਣਾ ਗੁਰਜੀਤ ਵੱਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹਾਂ। ਸਿੱਧੂ ਮੂਸੇਵਾਲਾ ਨੇ ਆਪਣੀ ਮਿਹਨਤ ਤੇ ਲਗਨ ਨਾਲ ਆਪਣੇ ਮਾਤਾ ਪਿਤਾ ਤੋਂ ਇਲਾਵਾ ਪੂਰੇ ਪੰਜਾਬ ਦਾ ਵੀ ਨਾਮ ਦੁਨੀਆਂ ਭਰ ‘ਚ ਰੌਸ਼ਨ ਕੀਤਾ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿਵਾਵੇ।

ਇਹ ਵੀ ਪੜ੍ਹੋ :ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਆਉਂਦੇ ਸਮੇਂ ਨੌਜਵਾਨ ਨਾਲ ਵਾਪਰਿਆ ਭਾਣਾ

ਉੱਥੇ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਿੱਧੂ ਨੂੰ ਯਾਦ ਕਰਕੇ ਭਾਵੁਕ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਅੱਖੀਆਂ ਚੋਂ ਵੱਗਦੇ ਹੰਝੂਆਂ ਨੂੰ ਕਦੇ ਠੱਲਿਆ ਨਹੀਂ ਜਾਂਦਾ, ਚੜ੍ਹੀ ਜਵਾਨੀ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ, ਮਿਸ ਯੂ ਯਾਰਾ… ਤੂੰ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਂਗਾ।