Home Blog Page 1618

SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਮਜੀਠੀਆ ॥ Latest News

0

SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ SIT ਸਾਹਮਣੇ ਪੇਸ਼ ਹੋਣ ਲਈ ਪਹੁੰਚੇ। SIT ਨੇ ਉਨ੍ਹਾਂ ਨੂੰ ਡਰੱਗਸ ਕੇਸ ਦੇ ਸੰਬੰਧ ਵਿਚ ਪਟਿਆਲਾ ਵਿਖੇ ਤਲਬ ਕੀਤਾ ਹੈ। SIT ਵਲੋਂ ਪਹਿਲਾਂ ਤਿੰਨ ਵਾਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਹੋਣ ਲਈ ਨਹੀਂ ਪੁੱਜੇ ਸਨ ਤੇ ਇਸ ਲਈ ਉਨ੍ਹਾਂ ਵਲੋਂ ਵੱਖ ਵੱਖ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ 30 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਭੇਜੇ ਜਵਾਬ ਵਿੱਚ ਉਨ੍ਹਾਂ ਕਿਹਾ ਸੀ ,..ਕਿ ਚੰਡੀਗੜ੍ਹ ਵਿੱਚ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ।

ਇਹ ਵੀ ਪੜ੍ਹੋ: ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ||Entertainment News

ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚ ਪੇਸ਼ ਹੋਣ ਲਈ ਕਿਹਾ ਤੇ ਬਿਕਰਮ ਮਜੀਠੀਆ ਨੂੰ 20 ਜੁਲਾਈ ਨੂੰ ਵੀ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਐਸਆਈਟੀ ਨੇ ਮਜੀਠੀਆ ਨੂੰ 23 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਉਸ ਵੇਲੇ ਵੀ ਮਜੀਠੀਆ ਨੇ ਰੈਗੂਲਰ ਜ਼ਮਾਨਤ ਕੇਸ ਸਬੰਧੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਹੋਣਾ ਸੀ

ਦੱਸ ਦੇਈਏ ਕਿ 2021 ਵਿਚ ਦਰਜ NDPS ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋ ਇਸ ਬਾਰੇ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ SIT ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ||Entertainment News

0

ਜੌਨ ਅਬ੍ਰਾਹਮ ਨੇ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਨਾਲ ਕੀਤੀ ਮੁਲਾਕਾਤ

ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਓਲੰਪਿਕ ਮੈਡਲ ਜੇਤੂ ਪਿਸਟਲ ਨਿਸ਼ਾਨੇਬਾਜ਼ ਮਨੂ ਭਾਕਰ ਨਾਲ ਮੁਲਾਕਾਤ ਕੀਤੀ। ਜਾਨ ਨੇ ਆਪਣੇ ਇੰਸਟਾ ਅਕਾਊਂਟ ‘ਤੇ ਦਿੱਲੀ ‘ਚ ਹੋਈ ਇਸ ਮੁਲਾਕਾਤ ਦੀ ਤਸਵੀਰ ਸ਼ੇਅਰ ਕੀਤੀ ਹੈ।

ਇਹ ਵੀ ਪੜ੍ਹੋ: ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਹੋਇਆ ਦੇਹਾਂਤ, 80 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਜਾਨ ਨੇ ਲਿਖਿਆ, ‘ਮਨੂੰ ਭਾਕਰ ਅਤੇ ਉਨ੍ਹਾਂ ਦੇ ਪਿਆਰੇ ਪਰਿਵਾਰ ਨੂੰ ਮਿਲਣ ਦਾ ਸੁਭਾਗ ਮਿਲਿਆ। ਉਸ ਨੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ।

ਮੈਡਲ ਹੱਥ ‘ਚ ਫੜਨ ਤੇ ਟ੍ਰੋਲ ਕੀਤਾ ਗਿਆ

ਤਸਵੀਰ ‘ਚ ਜੌਨ ਮਨੂ ਦਾ ਮੈਡਲ ਫੜੇ ਨਜ਼ਰ ਆ ਰਹੇ ਹਨ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਕਈ ਯੂਜ਼ਰਸ ਨੇ ਟ੍ਰੋਲ ਕੀਤਾ ਹੈ। ਯੂਜ਼ਰਸ ਨੇ ਕਿਹਾ ਕਿ ਤੁਹਾਨੂੰ ਉਸ ਦੇ ਮੈਡਲ ਨੂੰ ਨਹੀਂ ਛੂਹਣਾ ਚਾਹੀਦਾ, ਇਹ ਉਸ ਦੀ ਮਿਹਨਤ ਦਾ ਨਤੀਜਾ ਹੈ।

‘ਵੇਦਾ‘ 15 ਅਗਸਤ ਨੂੰ ਰਿਲੀਜ਼ ਹੋਵੇਗੀ

ਵਰਕ ਫਰੰਟ ‘ਤੇ ਜੌਨ ਦੀ ਅਗਲੀ ਫਿਲਮ ‘ਵੇਦਾ’ ਹੈ ਜੋ 15 ਅਗਸਤ ਨੂੰ ਰਿਲੀਜ਼ ਹੋਵੇਗੀ। ਉਨ੍ਹਾਂ ਤੋਂ ਇਲਾਵਾ ਇਸ ‘ਚ ਸ਼ਰਵਰੀ, ਤਮੰਨਾ ਭਾਟੀਆ ਅਤੇ ਮੌਨੀ ਰਾਏ ਵਰਗੀਆਂ ਅਦਾਕਾਰਾਂ ਵੀ ਨਜ਼ਰ ਆਉਣਗੀਆਂ।

ਹਿਮਾਚਲ ‘ਚ ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ || Latest Update

0
13 people died due to cloudburst near Samaj Bridge in Himachal, rescue operation continues

ਹਿਮਾਚਲ ‘ਚ ਸਮੇਜ ਪੁਲ ਨੇੜੇ ਬੱਦਲ ਫਟਣ ਕਾਰਨ 13 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਹਿਮਾਚਲ ‘ਚ ਮੀਂਹ ਕਾਰਨ ਤਬਾਹੀ ਹੀ ਮਚੀ ਪਈ ਹੈ ਜਿਸਦੇ ਚੱਲਦਿਆਂ ਬੁੱਧਵਾਰ ਰਾਤ ਨੂੰ ਹਿਮਾਚਲ ਪ੍ਰਦੇਸ਼ ਦੇ ਸ਼੍ਰੀਖੰਡ ਨੇੜੇ ਸਮੇਜ ਅਤੇ ਬਾਗੀ ਪੁਲ ਦੇ ਕੋਲ ਭਿਆਨਕ ਬੱਦਲ ਫਟ ਗਿਆ, ਜਿਸ ਨੇ 45 ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ |  ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ 14ਵੀਂ ਬਟਾਲੀਅਨ ਦੇ ਕਮਾਂਡੈਂਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਹਿਮਾਚਲ ਪ੍ਰਦੇਸ਼ ਵਿੱਚ NDRF ਦੀਆਂ ਟੀਮਾਂ ਪੂਰੀ ਤਰ੍ਹਾਂ ਤਿਆਰ ਹੋ ਕੇ ਭੇਜੀਆਂ ਗਈਆਂ ਸਨ ਤਾਂ ਜੋ ਬਚਾਅ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ।

ਬੱਦਲ ਫਟਣਾ ਇੱਕ ਵੱਡੀ ਤਬਾਹੀ

ਸਿੰਘ ਨੇ ਕਿਹਾ, “ਇਸ ਸਾਲ NDRF ਦੀਆਂ ਟੀਮਾਂ ਨੂੰ ਹਿਮਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭੇਜਿਆ ਗਿਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਚਾਅ ਕਾਰਜਾਂ ਵਿੱਚ ਕੋਈ ਦੇਰੀ ਨਾ ਹੋਵੇ। ਸਮਾਜ ਵਿੱਚ ਬੱਦਲ ਫਟਣਾ ਇੱਕ ਵੱਡੀ ਤਬਾਹੀ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਸਵੇਰ ਤੱਕ 13 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਦਸ ਹੋਰ ਲੋਕ ਲਾਪਤਾ ਸਨ, ਅਤੇ ਹੁਣ ਤੱਕ ਸਾਨੂੰ ਨੌਂ ਲਾਸ਼ਾਂ ਮਿਲੀਆਂ ਹਨ।

ਇੱਕ ਵੀ ਵਿਅਕਤੀ ਦਾ ਨਹੀਂ ਲੱਗ ਸਕਿਆ ਪਤਾ

ਉਨ੍ਹਾਂ ਦੱਸਿਆ ਇੱਕ ਵੀ ਵਿਅਕਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਸੀਂ ਇਹ ਯਕੀਨੀ ਬਣਾਵਾਂਗੇ ਕਿ ਬਚਾਅ ਕਾਰਜ ਸਹੀ ਢੰਗ ਨਾਲ ਚੱਲੇ।” ਇਸ ਤੋਂ ਪਹਿਲਾਂ, IMD ਨੇ 7 ਅਗਸਤ ਨੂੰ ਸੂਬੇ ਭਰ ਵਿੱਚ ਭਾਰੀ ਬਾਰਸ਼ ਦੀ ਰਿਪੋਰਟ ਦਿੱਤੀ ਸੀ, ਜਿਸ ਵਿੱਚ ਮੰਡੀ ਜ਼ਿਲ੍ਹੇ ਦੇ ਜੋਗਿੰਦਰ ਨਗਰ ਵਿੱਚ 24 ਘੰਟਿਆਂ ਵਿੱਚ ਸਭ ਤੋਂ ਵੱਧ 110 ਮਿਲੀਮੀਟਰ ਬਾਰਸ਼ ਹੋਈ ਸੀ।

ਇਹ ਵੀ ਪੜ੍ਹੋ : CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਸਥਾਪਤ ਕੀਤਾ ਸਹਾਇਤਾ ਕੇਂਦਰ ,  24 ਘੰਟੇ ਮਿਲੇਗੀ ਮਦਦ

110 ਮਿਲੀਮੀਟਰ ਬਾਰਸ਼ ਕੀਤੀ ਦਰਜ

IMD ਹਿਮਾਚਲ ਪ੍ਰਦੇਸ਼ ਦੇ ਮੁਖੀ ਕੁਲਦੀਪ ਸ਼੍ਰੀਵਾਸਤਵ ਨੇ ਕਿਹਾ ਕਿ ਬੁੱਧਵਾਰ ਨੂੰ ਵੱਖ-ਵੱਖ ਖੇਤਰਾਂ ਲਈ ਅਲਰਟ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਪਿਛਲੇ 24 ਘੰਟਿਆਂ ਦੌਰਾਨ ਮੰਡੀ ਜ਼ਿਲ੍ਹੇ ਦੇ ਜੋਗਿੰਦਰ ਨਗਰ ਵਿੱਚ 110 ਮਿਲੀਮੀਟਰ ਬਾਰਸ਼ ਦਰਜ ਕੀਤੀ ਹੈ। ਇਹ ਭਾਰੀ ਮੀਂਹ ਹੈ ਅਤੇ ਸਿਰਮੌਰ ਜ਼ਿਲ੍ਹੇ ਵਿੱਚ ਭਾਰੀ ਬਾਰਸ਼ ਹੋਈ ਹੈ,” ਡਾ. ਸ਼੍ਰੀਵਾਸਤਵ ਨੇ ਦੱਸਿਆ, “ਰਾਜ ਦੇ ਹੋਰ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਲਗਭਗ 75 ਪ੍ਰਤੀਸ਼ਤ ਖੇਤਰਾਂ ਵਿੱਚ 30 ਮਿਲੀਮੀਟਰ ਤੋਂ 50 ਮਿਲੀਮੀਟਰ ਤੱਕ ਬਾਰਿਸ਼ ਹੋਈ ਹੈ।” IMD ਨੇ ਹੇਠਲੇ ਹਿਮਾਲੀਅਨ ਜ਼ਿਲ੍ਹਿਆਂ ਬਿਲਾਸਪੁਰ, ਹਮੀਰਪੁਰ, ਕਾਂਗੜਾ, ਚੰਬਾ ਅਤੇ ਮੰਡੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

 

 

 

 

 

 

 

 

 

 

 

 

 

 

 

 

 

CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਸਥਾਪਤ ਕੀਤਾ ਸਹਾਇਤਾ ਕੇਂਦਰ , 24 ਘੰਟੇ ਮਿਲੇਗੀ ਮਦਦ || Punjab Update

0
CM Mann set up a support center at Delhi Airport, 24 hours help will be provided

CM ਮਾਨ ਨੇ ਦਿੱਲੀ ਏਅਰਪੋਰਟ ‘ਤੇ ਸਥਾਪਤ ਕੀਤਾ ਸਹਾਇਤਾ ਕੇਂਦਰ ,  24 ਘੰਟੇ ਮਿਲੇਗੀ ਮਦਦ

ਪੰਜਾਬ ਸਰਕਾਰ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਉਣ-ਜਾਣ ਵਾਲੇ NRI ਪੰਜਾਬੀਆਂ ਦੀ ਸਹੂਲਤ ਲਈ ਇੱਕ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਇੱਥੇ ਲੋਕਾਂ ਦੀ ਸਹੂਲਤ ਲਈ ਮੁਲਾਜ਼ਮ 24 ਘੰਟੇ ਤਾਇਨਾਤ ਰਹਿਣਗੇ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਇਕ ਪ੍ਰਾਈਵੇਟ ਕੰਪਨੀ ਨਾਲ ਸਮਝੌਤਾ ਕੀਤਾ ਹੈ।  ਜਿਸਦੇ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਇਸ ਨੂੰ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ ।

ਟਰਮੀਨਲ-3 ‘ਤੇ ਬਣਾਇਆ ਜਾਵੇਗਾ ਕੇਂਦਰ

ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ। ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਮਦਦ ਲਈ ਉਪਲਬਧ ਹੋਵੇਗਾ। ਇਸ ਦੇ ਨਾਲ ਹੀ ਜੇਕਰ ਕਿਸੇ ਵੀ ਪੰਜਾਬੀ ਨੂੰ ਕੋਈ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ।

ਹੋਰ ਲੋੜੀਂਦੀ ਸਹਾਇਤਾ ਲਈ ਮਿਲੇਗੀ ਮਦਦ

ਸਰਕਾਰ ਵੱਲੋਂ ਖੋਲ੍ਹਿਆ ਜਾ ਰਿਹਾ ਇਹ ਸੈਂਟਰ ‘ਤੇ ਲੋਕਾਂ ਨੂੰ ਹਵਾਈ ਅੱਡੇ ‘ਤੇ ਉਡਾਣਾਂ, ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਅਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਮਿਲੇਗੀ। ਜਦੋਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ, ਉਪਲਬਧਤਾ ਦੇ ਅਧਾਰ ‘ਤੇ ਪੰਜਾਬ ਭਵਨ, ਦਿੱਲੀ ਵਿੱਚ ਕੁਝ ਕਮਰੇ ਯਾਤਰੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮੁਹੱਈਆ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ

ਸਟਾਫ ਨੂੰ ਪੰਜਾਬੀ ਚੰਗੀ ਤਰ੍ਹਾਂ ਆਉਣੀ ਚਾਹੀਦੀ

ਸਟਾਫ ‘ਤੇ ਤਾਇਨਾਤ ਕੀਤੇ ਜਾਣ ਵਾਲੇ ਨੌਜਵਾਨਾਂ ਨੂੰ ਅੰਗਰੇਜ਼ੀ ਅਤੇ ਹਿੰਦੀ ਤੋਂ ਇਲਾਵਾ ਪੰਜਾਬੀ ਚੰਗੀ ਤਰ੍ਹਾਂ ਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਸਰਕਾਰ ਵੱਲੋਂ ਸਹਾਇਤਾ ਕੇਂਦਰ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ। ਲੋਕ ਫੋਨ ਕਰਕੇ ਵੀ ਉਥੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਣਗੇ। ਇਸ ਦੇ ਲਈ ਉਨ੍ਹਾਂ ਨੂੰ ਹੈਲਪਲਾਈਨ ਨੰਬਰ 011-61232182 ‘ਤੇ ਸੰਪਰਕ ਕਰਨਾ ਹੋਵੇਗਾ।

 

 

 

 

 

 

 

 

 

 

 

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਹੋਇਆ ਦੇਹਾਂਤ, 80 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ||Nation News

0

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਹੋਇਆ ਦੇਹਾਂਤ, 80 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਪੀਆਈ (ਐਮ) ਨੇਤਾ ਬੁੱਧਦੇਵ ਭੱਟਾਚਾਰੀਆ ਦਾ ਵੀਰਵਾਰ (8 ਅਗਸਤ) ਨੂੰ ਦਿਹਾਂਤ ਹੋ ਗਿਆ। ਸਾਬਕਾ ਮੁੱਖ ਮੰਤਰੀ ਨੇ 80 ਸਾਲ ਦੀ ਉਮਰ ਵਿੱਚ ਕੋਲਕਾਤਾ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਸੀਪੀਆਈ (ਐਮ) ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਲੁਧਿਆਣਾ – ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ, ਹਰ ਐਤਵਾਰ ਨੂੰ ਪੈਟਰੋਲ ਪੰਪ ਰਹਿਣਗੇ ਬੰਦ

ਬੁੱਧਦੇਵ ਭੱਟਾਚਾਰੀਆ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸਨ। ਉਸ ਨੂੰ ਸਾਹ ਲੈਣ ਵਿੱਚ ਵੀ ਤਕਲੀਫ਼ ਹੋ ਰਹੀ ਸੀ। ਉਸ ਨੂੰ ਕੁਝ ਸਮੇਂ ਲਈ ਕਈ ਵਾਰ ਹਸਪਤਾਲ ਵਿਚ ਦਾਖਲ ਹੋਣਾ ਪਿਆ। ਪਿਛਲੇ ਸਾਲ ਵੀ ਉਸ ਨੂੰ ਨਿਮੋਨੀਆ ਹੋਇਆ ਸੀ। ਲਾਈਫ ਸਪੋਰਟ ‘ਤੇ ਰਹਿਣ ਤੋਂ ਬਾਅਦ ਉਹ ਠੀਕ ਹੋ ਗਿਆ।

ਭੱਟਾਚਾਰੀਆ ਸੀਪੀਆਈ (ਐਮ) ਸਰਕਾਰ ਵਿੱਚ 2000 ਤੋਂ 2011 ਤੱਕ 11 ਸਾਲ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹੇ। 1977 ਤੋਂ 2000 ਤੱਕ ਜੋਤੀ ਬਾਸੂ ਦੀ ਅਗਵਾਈ ਵਿੱਚ ਸੀਪੀਆਈ (ਐਮ) ਦੀ ਸਰਕਾਰ ਸੀ। ਲਗਾਤਾਰ 34 ਸਾਲ ਸੱਤਾ ‘ਚ ਰਹਿਣ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਨੇ 2011 ‘ਚ ਕਮਿਊਨਿਸਟ ਪਾਰਟੀ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ।

ਬੁੱਧਦੇਵ ਪੱਛਮੀ ਬੰਗਾਲ ਦੀ ਉਦਯੋਗਿਕ ਕ੍ਰਾਂਤੀ ਲਈ ਜਾਣਿਆ ਜਾਂਦਾ

ਬੁੱਧਦੇਵ ਪੱਛਮੀ ਬੰਗਾਲ ਦੀ ਉਦਯੋਗਿਕ ਕ੍ਰਾਂਤੀ ਲਈ ਜਾਣਿਆ ਜਾਂਦਾ ਹੈ। ਉਹ ਆਪਣੇ ਪਿੱਛੇ ਪਤਨੀ ਮੀਰਾ ਅਤੇ ਬੇਟੀ ਸੁਚੇਤਨਾ ਛੱਡ ਗਿਆ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਦਮ ਭੂਸ਼ਣ ਪੁਰਸਕਾਰ ਲੈਣ ਤੋਂ ਇਨਕਾਰ ਕਰਨ ਵਾਲੇ ਬੁੱਧਦੇਵ ਭੱਟਾਚਾਰੀਆ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। 

ਬੁੱਧਦੇਵ ਨੇ ਪਦਮ ਭੂਸ਼ਣ ਲੈਣ ਤੋਂ ਕੀਤਾ ਇਨਕਾਰ

2022 ਵਿੱਚ ਬੁੱਧਦੇਵ ਭੱਟਾਚਾਰੀਆ ਨੂੰ ਪਦਮ ਭੂਸ਼ਣ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਉਨ੍ਹਾਂ ਨੇ ਇਸ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੀਪੀਆਈਐਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਸੀ- ਬੁੱਧਦੇਵ ਨੇ ਕਿਹਾ ਹੈ ਕਿ ਮੈਨੂੰ ਪਦਮ ਭੂਸ਼ਣ ਪੁਰਸਕਾਰ ਬਾਰੇ ਕੁਝ ਨਹੀਂ ਪਤਾ। ਮੈਨੂੰ ਇਸ ਬਾਰੇ ਕਿਸੇ ਨੇ ਨਹੀਂ ਦੱਸਿਆ। ਜੇਕਰ ਮੈਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ, ਤਾਂ ਮੈਂ ਇਸ ਨੂੰ ਰੱਦ ਕਰ ਰਿਹਾ ਹਾਂ।

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ || News of Punjab

0
Ferozepur police got success, 2 drug smugglers including heroin were arrested near the border

ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ

ਫ਼ਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ | ਦਰਅਸਲ ,ਪੁਲਿਸ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਨਾਲ ਹੀ ਹੈਰੋਇਨ ਸਮੇਤ 6 ਲੱਖ ਰੁ: ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਇਹ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਲਿਖਿਆ ਕਿ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 6.655 ਕਿਲੋਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਗਰਮੀ ਤੋਂ ਲੋਕ ਹੋਏ ਪਰੇਸ਼ਾਨ , ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ

ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਬਰਾਮਦਗੀ ਜ਼ਿਲ੍ਹਾ ਫਿਰੋਜ਼ਪੁਰ ਦੀ ਸੀ.ਆਈ.ਏ ਟੀਮ ਨੇ ਤਕਨੀਕੀ ਇਨਪੁਟਸ ‘ਤੇ ਕੰਮ ਕਰਨ ਤੋਂ ਬਾਅਦ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਕੀਤੀ ਹੈ। ਮਾਮਲੇ ਸਬੰਧੀ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

 

 

 

 

 

 

 

 

ਲੁਧਿਆਣਾ – ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ, ਹਰ ਐਤਵਾਰ ਨੂੰ ਪੈਟਰੋਲ ਪੰਪ ਰਹਿਣਗੇ ਬੰਦ ||Punjab News

0

ਲੁਧਿਆਣਾ – ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਦਾ ਵੱਡਾ ਫੈਸਲਾ, ਹਰ ਐਤਵਾਰ ਨੂੰ ਪੈਟਰੋਲ ਪੰਪ ਰਹਿਣਗੇ ਬੰਦ

ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਹ ਫੈਸਲਾ 18 ਅਗਸਤ ਤੋਂ ਲਾਗੂ ਕੀਤਾ ਜਾ ਰਿਹਾ ਹੈ। ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦੇ ਕਮਿਸ਼ਨ ਵਿੱਚ ਵਾਧਾ ਨਹੀਂ ਕਰ ਰਹੀ, ਜਿਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ। ਇਸ ਵੇਲੇ 2 ਫੀਸਦੀ ਕਮਿਸ਼ਨ ਦਿੱਤਾ ਜਾ ਰਿਹਾ ਹੈ ਜਦਕਿ 5 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ।

ਸਰਕਾਰ ਤੇਲ ਵੇਚਣ ਵਾਲਿਆਂ ਦਾ ਕਮਿਸ਼ਨ ਵਧਾਉਣ ‘ਤੇ ਚੁੱਪ

ਜਾਣਕਾਰੀ ਦਿੰਦਿਆਂ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਕਮਿਸ਼ਨ ਨਹੀਂ ਵਧਿਆ,
ਸਾਰੇ ਕਾਰੋਬਾਰੀਆਂ ਦਾ ਕਮਿਸ਼ਨ ਵਧ ਰਿਹਾ ਹੈ, ਪਰ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਪਿਛਲੇ 7 ਸਾਲਾਂ ਤੋਂ ਨਹੀਂ ਵਧਾਇਆ ਗਿਆ। ਅੱਜ 80 ਰੁਪਏ ਦੀ ਕੀਮਤ ਵਾਲੀ ਵਸਤੂ 120 ਰੁਪਏ ਤੱਕ ਪਹੁੰਚ ਗਈ ਹੈ ਪਰ ਸਰਕਾਰ ਤੇਲ ਵੇਚਣ ਵਾਲਿਆਂ ਦਾ ਕਮਿਸ਼ਨ ਵਧਾਉਣ ‘ਤੇ ਚੁੱਪ ਹੈ।

ਇਹ ਵੀ ਪੜ੍ਹੋ: ਗੋਲਡਨ ਆਰਮ ਨੀਰਜ ਤੋਂ ਅੱਜ ਸੋਨ ਤਮਗੇ ਦੀ ਉਮੀਦ, 11:55 ਵਜੇ ਜੈਵਲਿਨ-ਥਰੋਅ ਫਾਈਨਲ ਮੈਚ

ਪਿਛਲੇ 5 ਮਹੀਨਿਆਂ ਤੋਂ ਵੀ ਪੈਟਰੋਲ ਪੰਪ ਮਾਲਕ ਤੇਲ ਨਾ ਖਰੀਦ ਕੇ ਹੜਤਾਲ ‘ਤੇ ਚਲੇ ਗਏ ਸਨ। ਉਸ ਸਮੇਂ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇਗਾ, ਪਰ ਹੁਣ ਸਰਕਾਰ ਉਨ੍ਹਾਂ ਨੂੰ ਮੁੜ ਨਜ਼ਰਅੰਦਾਜ਼ ਕਰ ਰਹੀ ਹੈ।

ਐਮਰਜੈਂਸੀ ਸੇਵਾ ਚਾਲੂ ਰਹੇਗੀ

ਗਾਂਧੀ ਨੇ ਕਿਹਾ ਕਿ ਹਫਤਾਵਾਰੀ ਛੁੱਟੀ ਵਾਲੇ ਦਿਨ ਵੀ ਐਮਰਜੈਂਸੀ ਸੇਵਾ ਚਾਲੂ ਰਹੇਗੀ। ਐਂਬੂਲੈਂਸ ਜਾਂ ਸਰਕਾਰੀ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਫ਼ਿਲਹਾਲ ਅੱਜ ਜ਼ਿਲ੍ਹਾ ਪੱਧਰ ‘ਤੇ ਮੀਟਿੰਗ ਰੱਖੀ ਗਈ ਹੈ, ਜਲਦ ਹੀ ਪੰਜਾਬ ਪੱਧਰ ਅਤੇ ਸੂਬਾ ਪੱਧਰ ‘ਤੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਵਧਾਇਆ ਜਾ ਸਕੇ |

 

ਪੰਜਾਬ ‘ਚ ਗਰਮੀ ਤੋਂ ਲੋਕ ਹੋਏ ਪਰੇਸ਼ਾਨ , ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ || Punjab weather News

0
People are disturbed by the heat in Punjab, know where and when it will rain

ਪੰਜਾਬ ‘ਚ ਗਰਮੀ ਤੋਂ ਲੋਕ ਹੋਏ ਪਰੇਸ਼ਾਨ , ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ

ਪੰਜਾਬ ਵਿੱਚ ਅਗਸਤ ਮਹੀਨੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ | ਇਸ ਦੇ ਬਾਵਜੂਦ ਸੂਬੇ ਵਿੱਚ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ 9 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦੀ ਇੱਕ ਬੂੰਦ ਵੀ ਨਹੀਂ ਪਈ। ਪਹਿਲੇ ਹਫ਼ਤੇ ਵਿੱਚ 3 ਦਿਨਾਂ ਲਈ ਭਾਰੀ ਅਲਰਟ ਦੇ ਬਾਵਜੂਦ, ਕੁਝ ਹੀ ਜ਼ਿਲ੍ਹਿਆਂ ਵਿੱਚ ਸਰਗਰਮ ਮੀਂਹ ਦੇਖਿਆ ਗਿਆ। ਪੰਜਾਬ ਵਿੱਚ ਇਨ੍ਹਾਂ ਦਿਨਾਂ ਦੌਰਾਨ ਔਸਤਨ 46.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਪਹਿਲੇ ਸੱਤ ਦਿਨਾਂ ਵਿੱਚ ਸਿਰਫ਼ 32.9 ਮਿਲੀਮੀਟਰ ਮੀਂਹ ਹੀ ਪਿਆ ਹੈ।

ਪਟਿਆਲਾ ਵਿੱਚ 75 ਫੀਸਦੀ ਪਿਆ ਘੱਟ ਮੀਂਹ

ਪੰਜਾਬ ਦੇ ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਉਹ ਜ਼ਿਲ੍ਹੇ ਹਨ ਜਿੱਥੇ 7 ਅਗਸਤ ਨੂੰ ਸਵੇਰੇ 8.30 ਵਜੇ ਤੱਕ ਇੱਕ ਬੂੰਦ ਵੀ ਮੀਂਹ ਨਹੀਂ ਪਿਆ, ਜਦਕਿ ਪਠਾਨਕੋਟ ਵਿੱਚ 99 ਫੀਸਦੀ, ਫਿਰੋਜ਼ਪੁਰ ਵਿੱਚ 91 ਫੀਸਦੀ, ਮੋਗਾ ਵਿੱਚ 93 ਫੀਸਦੀ, ਲੁਧਿਆਣਾ ਵਿੱਚ 98 ਫੀਸਦੀ, ਰੂਪਨਗਰ ਵਿੱਚ 80 ਫੀਸਦੀ ਅਤੇ ਪਟਿਆਲਾ ਵਿੱਚ 75 ਫੀਸਦੀ ਘੱਟ ਮੀਂਹ ਪਿਆ। ਜਦੋਂ ਕਿ ਗੁਰਦਾਸਪੁਰ ਅਤੇ SAS ਨਗਰ ਹੀ ਦੋ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।

ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ

ਇਸ ਦੇ ਨਾਲ ਹੀ ਪੰਜਾਬ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ। ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਰ ਮੀਂਹ ਦੀ ਸੰਭਾਵਨਾ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੱਕ ਹੀ ਸੀਮਤ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਨੇਸ਼ ਦੇ ਸੰਨਿਆਸ ਮਗਰੋਂ ਸਮਰਥਨ ‘ਚ ਆਏ ਬਜਰੰਗ ਪੂਨੀਆ, ਕਿਹਾ- ਤੁਸੀਂ ਹਾਰੇ ਨਹੀਂ…

ਵੱਧ ਤੋਂ ਵੱਧ ਤਾਪਮਾਨ 30 ਤੋਂ 36 ਡਿਗਰੀ

ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 30 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਅੱਜ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 35.4 ਡਿਗਰੀ ਰਿਹਾ। ਇੱਥੇ ਵੀ ਮੀਂਹ ਦਰਜ ਕੀਤਾ ਗਿਆ ਹੈ।

 

 

 

 

 

 

 

 

 

 

ਗੋਲਡਨ ਆਰਮ ਨੀਰਜ ਤੋਂ ਅੱਜ ਸੋਨ ਤਮਗੇ ਦੀ ਉਮੀਦ, 11:55 ਵਜੇ ਜੈਵਲਿਨ-ਥਰੋਅ ਫਾਈਨਲ ਮੈਚ||Sports News

0

ਗੋਲਡਨ ਆਰਮ ਨੀਰਜ ਤੋਂ ਅੱਜ ਸੋਨ ਤਮਗੇ ਦੀ ਉਮੀਦ, 11:55 ਵਜੇ ਜੈਵਲਿਨ-ਥਰੋਅ ਫਾਈਨਲ ਮੈਚ

‘ਦਿ ਮੈਨ ਵਿਦ ਗੋਲਡਨ ਆਰਮ’ ਵਜੋਂ ਜਾਣੇ ਜਾਂਦੇ ਨੀਰਜ ਚੋਪੜਾ ਅੱਜ ਪੈਰਿਸ ਓਲੰਪਿਕ ਵਿੱਚ ਪੁਰਸ਼ਾਂ ਦੇ ਜੈਵਲਿਨ ਥਰੋਅ ਮੁਕਾਬਲੇ ਦੇ ਫਾਈਨਲ ਵਿੱਚ ਹਿੱਸਾ ਲੈਣਗੇ। 26 ਸਾਲਾ ਨੀਰਜ ਨੇ ਦੋ ਦਿਨ ਪਹਿਲਾਂ ਕੁਆਲੀਫਿਕੇਸ਼ਨ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ 89.34 ਮੀਟਰ ਜੈਵਲਿਨ ਸੁੱਟ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ। ਅਜਿਹੇ ‘ਚ ਭਾਰਤ ਨੂੰ ਉਸ ਤੋਂ ਸੋਨ ਤਗਮੇ ਦੀ ਉਮੀਦ ਹੋਵੇਗੀ।

ਨੀਰਜ ਚੋਪੜਾ ਦਾ ਸਮਾਗਮ 11:55 ਵਜੇ ਤੋਂ ਹੋਵੇਗਾ। ਮੈਚ ਵਿੱਚ ਨੀਰਜ ਨੂੰ ਗ੍ਰੇਨਾਡਾ ਦੇ ਐਂਡਰਸਨ ਪੀਟਰਸ, ਜਰਮਨੀ ਦੇ ਜੂਲੀਅਨ ਵੇਬਰ ਅਤੇ ਪਾਕਿਸਤਾਨ ਦੇ ਅਹਿਮਦ ਨਦੀਮ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ: ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖਤੀ ਜਾਰੀ, 417 ਘਰਾਂ ‘ਚੋਂ ਮੱਛਰ ਦਾ ਲਾਰਵਾ ਮਿਲਣ ‘ਤੇ ਚਲਾਣ

ਭਾਰਤ ਵੀਰਵਾਰ ਨੂੰ ਪੈਰਿਸ ਵਿੱਚ ਚੱਲ ਰਹੀਆਂ ਖੇਡਾਂ ਵਿੱਚ 2 ਤਗਮੇ ਮੁਕਾਬਲਿਆਂ ਵਿੱਚ ਹਿੱਸਾ ਲਵੇਗਾ। ਪਹਿਲਾ- ਜੈਵਲਿਨ ਥਰੋਅ ਅਤੇ ਦੂਜਾ- ਪੁਰਸ਼ ਹਾਕੀ

 

ਵਿਨੇਸ਼ ਦੇ ਸੰਨਿਆਸ ਮਗਰੋਂ ਸਮਰਥਨ ‘ਚ ਆਏ ਬਜਰੰਗ ਪੂਨੀਆ, ਕਿਹਾ- ਤੁਸੀਂ ਹਾਰੇ ਨਹੀਂ… || Latest Update

0
After Vinesh's retirement, Bajrang Punia came in support, said- You have not lost...

ਵਿਨੇਸ਼ ਦੇ ਸੰਨਿਆਸ ਮਗਰੋਂ ਸਮਰਥਨ ‘ਚ ਆਏ ਬਜਰੰਗ ਪੂਨੀਆ, ਕਿਹਾ- ਤੁਸੀਂ ਹਾਰੇ ਨਹੀਂ…

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਮਹਿਲਾ 55 ਕਿਲੋਗ੍ਰਾਮ ਕੁਸ਼ਤੀ ਮੁਕਾਬਲੇ ਦੇ ਫਾਈਨਲ ਤੋਂ ਬਾਹਰ ਹੋਣ ਤੋਂ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ। ਦਰਅਸਲ , ਉਸ ਨੂੰ ਆਪਣੀ ਸ਼੍ਰੇਣੀ ਤੋਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ‘ਤੇ ਪਹਿਲਵਾਨ ਬਜਰੰਗ ਪੂਨੀਆ ਦਾ ਬਿਆਨ ਆਇਆ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਹ ਹਾਰੀ ਨਹੀਂ ਸੀ, ਉਸ ਨੂੰ ਹਰਾਇਆ ਗਿਆ ਹੈ।

ਤੁਸੀਂ ਸਾਡੇ ਲਈ ਹਮੇਸ਼ਾ ਜੇਤੂ ਰਹੋਗੇ …

ਟੋਕੀਓ ਓਲੰਪਿਕ 2020 ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਿਨੇਸ਼ ਦਾ ਸਮਰਥਨ ਕਰਦੇ ਹੋਏ ਵੱਡਾ ਦਾਅਵਾ ਕੀਤਾ। ਉਸ ਨੇ ਲਿਖਿਆ, “ਵਿਨੇਸ਼, ਤੁਸੀਂ ਹਾਰੇ ਨਹੀਂ। ਤੁਸੀਂ ਸਾਡੇ ਲਈ ਹਮੇਸ਼ਾ ਜੇਤੂ ਰਹੋਗੇ। ਤੁਸੀਂ ਭਾਰਤ ਦੀ ਧੀ ਹੋਣ ਦੇ ਨਾਲ-ਨਾਲ ਭਾਰਤ ਦਾ ਮਾਣ ਵੀ ਹੋ।”

ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ….

ਪੈਰਿਸ ਓਲੰਪਿਕ ‘ਚ ਨਿਰਾਸ਼ਾ ਤੋਂ ਬਾਅਦ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਸਵੇਰੇ ਉਨ੍ਹਾਂ ਨੇ ਟਵੀਟ ਕਰਕੇ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਵਿਨੇਸ਼ ਨੇ ਲਿਖਿਆ, “ਮਾਂ, ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ, ਮਾਫ ਕਰਨਾ, ਤੁਹਾਡਾ ਸੁਪਨਾ, ਮੇਰਾ ਹੌਂਸਲਾ ਸਭ ਟੁੱਟ ਗਿਆ, ਮੇਰੇ ਕੋਲ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024, ਮੈਂ ਹਮੇਸ਼ਾ ਤੁਹਾਡੇ ਸਾਰਿਆਂ ਦੀ ਰਿਣੀ ਰਹਾਂਗੀ, ਮਾਫ ਕਰਨਾ। ”

ਚਾਂਦੀ ਦਾ ਤਮਗਾ ਦਿਵਾਉਣ ਦੀ ਕੀਤੀ ਸੀ ਅਪੀਲ

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਦੇਰ ਰਾਤ ਨੂੰ ਆਈਆਂ ਖਬਰਾਂ ਮੁਤਾਬਕ ਪੈਰਿਸ ‘ਚ ਸਥਾਨਕ ਸਮੇਂ ਮੁਤਾਬਕ ਕਰੀਬ 5.51 ਵਜੇ ਉਨ੍ਹਾਂ ਨੇ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (ਸੀ.ਏ.ਐੱਸ.) ਨੂੰ ਖੁਦ ਨੂੰ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ। ਧਿਆਨਯੋਗ ਹੈ ਕਿ ਉਸ ਨੇ ਮੰਗਲਵਾਰ ਨੂੰ ਲਗਾਤਾਰ ਤਿੰਨ ਮੈਚ ਜਿੱਤ ਕੇ ਫਾਈਨਲ ‘ਚ ਜਗ੍ਹਾ ਬਣਾਈ ਸੀ। ਜਿਸ ਤੋਂ ਬਾਅਦ ਬੁੱਧਵਾਰ ਨੂੰ ਜਦੋਂ ਉਸ ਦਾ ਵਜ਼ਨ ਮਾਪਿਆ ਗਿਆ ਤਾਂ ਇਹ 100 ਗ੍ਰਾਮ ਜ਼ਿਆਦਾ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ। ਸਪੋਰਟਸ ਆਰਬਿਟਰੇਸ਼ਨ ਨੂੰ ਖੇਡਾਂ ਲਈ ਆਰਬਿਟਰੇਸ਼ਨ ਕੋਰਟ ਵੀ ਕਿਹਾ ਜਾਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਨੇਸ਼ ਨੇ ਹੁਣ ਇਸ ਜਗ੍ਹਾ ‘ਤੇ ਜਾ ਕੇ ਖੁਦ ਨੂੰ ਘੱਟ ਤੋਂ ਘੱਟ ਸਿਲਵਰ ਮੈਡਲ ਦੇਣ ਲਈ ਕਿਹਾ ਹੈ।