Home Blog Page 1620

AAP ਉਮੀਦਵਾਰ ਮੀਤ ਹੇਅਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ || Punjab News

0

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ ਆਪ ਆਦਮੀ ਪਾਰਟੀ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਮੀਤ ਹੇਅਰ ਨੇ ਆਪਣੇ ਪਰਿਵਾਰ ਸਮੇਤ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ। ਇਸ ਤੋਂ ਬਾਅਦ ‘ਆਪ’ ਉਮੀਦਵਾਰ ਮੀਤ ਹੇਅਰ ਨੇ ਆਪਣੇ ਮਾਤਾ, ਪਿਤਾ, ਪਤਨੀ ਨਾਲ ਡੀਸੀ ਸੰਗਰੂਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਹ ਵੀ ਪੜ੍ਹੋ: ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ…

ਇਸ ਮੌਕੇ ਡੀਸੀ ਦਫ਼ਤਰ ਦੇ ਬਾਹਰ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਾਰਜ, ਵਿਧਾਇਕ ਬਰਿੰਦਰ ਗੋਇਲ, ਵਿਧਾਇਕ ਜਮੀਲ ਉਰ ਰਹਿਮਾਨ, ਮਲੇਰਕੋਟਲਾ ਵੀ ਮੌਜੂਦ ਸਨ। ਇਸ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਗਰੂਰ ਤੋਂ ਆਪਣੇ ਕੰਮਾਂ ‘ਤੇ ਵੋਟਾਂ ਮੰਗ ਰਹੀ ਹੈ ਅਤੇ ਸਾਡਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ।

ਡਾ.ਦਲਜੀਤ ਸਿੰਘ ਚੀਮਾ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ || Today News

0
Nomination papers filled by these candidates of Shiromani Akali Dal including Dr. Daljit Singh Cheema

ਡਾ.ਦਲਜੀਤ ਸਿੰਘ ਚੀਮਾ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ || Today News

ਲੋਕ ਸਭਾ ਚੋਣਾਂ ਦੇ ਚੱਲਦਿਆਂ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਦਾ ਸਿਲਸਿਲਾ ਜਾਰੀ ਹੈ | ਇਸੇ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਜਿਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਪਰਿਵਾਰਕ ਮੈਬਰਾਂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰ ਦਿੱਤੇ ਗਏ ਹਨ।

ਕਿਹੜੇ -ਕਿਹੜੇ ਉਮੀਦਵਾਰ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸੰਜੀਵ ਤਲਵਾੜ ਵੀ ਮੌਜੂਦ ਸਨ।

ਉੱਥੇ ਹੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਡਾ.ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਬਚਨ ਸਿੰਘ ਬੱਬੇਹਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੁੰਦਾ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਦਿੱਤੇ ਹਨ |

CBSE ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ || Latest News || CBSE Results

0

CBSE ਵੈੱਬਸਾਈਟ ‘ਤੇ ਚੈੱਕ ਕਰ ਸਕਦੋ ਹੋ ਨਤੀਜੇ

CBSE ਨੇ 12ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। CBSE ਨਤੀਜੇ ਸਰਕਾਰੀ ਵੈੱਬਸਾਈਟ cbseresults.nic.in, results.cbse.nic.in ਅਤੇ cbse.gov.in ‘ਤੇ ਚੈੱਕ ਕੀਤੇ ਜਾ ਸਕਦੇ ਹਨ। ਇਸ ਵਾਰ ਵੀ ਕੁੜੀਆਂ ਨੇ ਫਿਰ ਜਿੱਤ ਹਾਸਲ ਕੀਤੀ ਹੈ। ਸਾਲ 2024 ਦੇ 12ਵੀਂ ਬੋਰਡ ਦੇ ਨਤੀਜਿਆਂ ‘ਚ 91.52 ਫੀਸਦੀ ਲੜਕੀਆਂ ਪਾਸ ਹੋਈਆਂ ਹਨ। ਜਦੋਂ ਕਿ ਮੁੰਡਿਆ ਦੀ ਪਾਸ ਪ੍ਰਤੀਸ਼ਤਤਾ 85.12 ਪ੍ਰਤੀਸ਼ਤ ਰਹੀ।

ਇਹ ਵੀ ਪੜ੍ਹੋ:  ਸੰਯੁਕਤ ਕਿਸਾਨ ਮੋਰਚਾ ਮੋਗਾ ਨੇ 21 ਮਈ ਦੀ ਕਿਸਾਨ…

ਪਿਛਲੇ ਸਾਲ 2023 ਵਿੱਚ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 90.68 ਪ੍ਰਤੀਸ਼ਤ ਅਤੇ ਮੁੰਡਿਆ ਦੀ ਪਾਸ ਪ੍ਰਤੀਸ਼ਤਤਾ 84.67 ਪ੍ਰਤੀਸ਼ਤ ਸੀ। ਨਤੀਜੇ ਆਉਣ ਤੋਂ ਬਾਅਦ ਦਿੱਲੀ ਸਮੇਤ ਹੋਰ ਰਾਜਾਂ ਦੇ ਵਿਦਿਆਰਥੀ ਸਕੂਲਾਂ ਵਿੱਚ ਪੁੱਜਣੇ ਸ਼ੁਰੂ ਹੋ ਗਏ ਹਨ। ਬੋਰਡ ਦੀ ਵੈੱਬਸਾਈਟ ‘ਤੇ ਨਤੀਜੇ ਚੈੱਕ ਕਰਨ ਤੋਂ ਬਾਅਦ 12ਵੀਂ ਜਮਾਤ ਦੇ ਵਿਦਿਆਰਥੀ ਆਪਣੇ ਮਾਪਿਆਂ ਸਮੇਤ ਸਕੂਲ ਪਹੁੰਚ ਰਹੇ ਹਨ। ਸਾਰੇ ਵਿਸ਼ਿਆਂ ਵਿੱਚ ਦਿੱਲੀ ਖੇਤਰ ਦੀ ਪਾਸ ਪ੍ਰਤੀਸ਼ਤਤਾ 94.97 ਪ੍ਰਤੀਸ਼ਤ ਦਰਜ ਕੀਤੀ ਗਈ ਹੈ।

ਜਾਣੋ ਕਿੰਨੇ ਪ੍ਰਤੀਸ਼ਤ ਰਿਹਾ ਰਿਜ਼ਲਟ

ਇਸ ਸਾਲ 2024 ਵਿੱਚ 12ਵੀਂ ਬੋਰਡ ਦੀ ਪ੍ਰੀਖਿਆ ਲਈ ਕੁੱਲ 1633730 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਜਿਸ ਵਿੱਚ 1621224 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 1426420 ਵਿਦਿਆਰਥੀ ਪਾਸ ਹੋਏ ਹਨ। ਇਸ ਸਾਲ ਸਾਰੇ ਵਿਸ਼ਿਆਂ ਵਿੱਚ ਕੁੱਲ ਪਾਸ ਪ੍ਰਤੀਸ਼ਤਤਾ 87.98 ਪ੍ਰਤੀਸ਼ਤ ਰਹੀ। ਜਦੋਂ ਕਿ ਪਿਛਲੇ ਸਾਲ 2023 ਵਿੱਚ 1680256 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਇਸ ਵਿੱਚ 1660511 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਜਿਨ੍ਹਾਂ ਵਿੱਚੋਂ 1450174 ਵਿਦਿਆਰਥੀ ਪਾਸ ਹੋਏ ਸਨ। ਇਸ ਦੇ ਤਹਿਤ ਪਿਛਲੇ ਸਾਲ 2023 ‘ਚ 87.98 ਫੀਸਦੀ ਵਿਦਿਆਰਥੀ ਪਾਸ ਹੋਏ ਸਨ.

ਇਸ ਤੋਂ ਪਹਿਲਾਂ CBSE ਨੇ ਕਿਹਾ ਸੀ ਕਿ 10ਵੀਂ ਅਤੇ 12ਵੀਂ ਦੇ ਨਤੀਜੇ 20 ਮਈ ਤੋਂ ਬਾਅਦ ਆਉਣਗੇ। ਪਰ ਬੋਰਡ ਨੇ 12ਵੀਂ ਦਾ ਨਤੀਜਾ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ। ਸੀਬੀਐਸਈ 12ਵੀਂ ਦਾ ਨਤੀਜਾ ਡਿਜੀਲੌਕਰ ਕੋਡ ਅਤੇ ਉਮੰਗ ਐਪ ਨਾਲ ਵੀ ਚੈੱਕ ਕੀਤਾ ਜਾ ਸਕਦਾ ਹੈ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਦੇ ਇਸ ਸਾਲ ਦੇ 12ਵੀਂ ਜਮਾਤ ਦੇ ਨਤੀਜੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 0.65 ਪ੍ਰਤੀਸ਼ਤ ਅੰਕਾਂ ਦਾ ਵਾਧਾ ਹੋਇਆ ਹੈ ਅਤੇ ਸਾਰੇ ਵਿਸ਼ਿਆਂ ਵਿੱਚ 90% ਅਤੇ 95% ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ ਕੀਤਾ ਬਰਾਮਦ || Punjab News

0
Khanna police got a big success, recovered a truck full of drugs

ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ ਕੀਤਾ ਬਰਾਮਦ || Punjab News

ਲੋਕ ਸਭਾ ਚੋਣਾਂ ਦੇ ਚੱਲਦਿਆਂ ਪੁਲਿਸ ਨੇ ਚੌਕਸੀ ਵਧਾਈ ਹੋਈ ਹੈ ਜਿਸਦੇ ਚੱਲਦਿਆਂ ਖੰਨਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ | ਉਹਨਾਂ ਵੱਲੋਂ ਨੈਸ਼ਨਲ ਹਾਈਵੇਅ ’ਤੇ ਭੁੱਕੀ ਨਾਲ ਭਰਿਆ ਟਰੱਕ ਬਰਾਮਦ ਕੀਤਾ ਗਿਆ। ਜਿਸ ਵਿੱਚੋ ਸਾਢੇ ਪੰਜ ਕੁਇੰਟਲ ਭੁੱਕੀ ਬਰਾਮਦ ਹੋਈ ਹੈ । ਪੁਲਿਸ ਨੇ ਟਰੱਕ ਕਲੀਨਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਮਹਿਗਲਗੰਜ ਜ਼ਿਲ੍ਹਾ ਲਖੀਮਪੁਰ ਵਜੋਂ ਹੋਈ ਹੈ | ਜਦਕਿ ਡ੍ਰਾਈਵਰ ਮੌਕੇ ਤੋਂ ਫਰਾਰ ਹੋ ਗਿਆ | ਪੁੱਛਗਿੱਛ ‘ਚ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਇਹ ਖੇਪ ਪੱਛਮੀ ਬੰਗਾਲ ਤੋਂ ਲਿਆਂਦੀ ਗਈ ਸੀ।

ਮੌਕੇ ਤੋਂ ਡ੍ਰਾਈਵਰ ਹੋਇਆ ਫਰਾਰ

SSP ਅਮਨੀਤ ਕੌਂਡਲ ਨੇ ਦੱਸਿਆ ਕਿ ਦੋਰਾਹਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ ’ਤੇ ਮੱਲੀਪੁਰ ਕੱਟ ਨੇੜੇ ਭੁੱਕੀ ਨਾਲ ਲੱਦਿਆ ਇੱਕ ਟਰੱਕ ਖੜ੍ਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਟਰੱਕ ਬਰਾਮਦ ਕਰ ਲਿਆ। ਕਲੀਨਰ ਕੁਲਵਿੰਦਰ ਸਿੰਘ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਜਦਕਿ ਮੌਕੇ ਤੋਂ ਡ੍ਰਾਈਵਰ ਫਰਾਰ ਹੋ ਗਿਆ ਹੈ। ਇਹ ਟਰੱਕ ਦੋਰਾਹਾ ਨੇੜਲੇ ਪਿੰਡ ਬੁਆਣੀ ਦਾ ਹੈ।

ਇਹ ਵੀ ਪੜ੍ਹੋ :ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਦੱਸਿਆ ਕਿ ਤਸਕਰ ਕਰੀਬ 1750 ਕਿਲੋਮੀਟਰ ਦੀ ਦੂਰੀ ਤੋਂ ਟਰੱਕ ਵਿੱਚ ਭੁੱਕੀ ਲੱਦ ਕੇ ਕਈ ਰਾਜਾਂ ਤੋਂ ਹੁੰਦੇ ਹੋਏ ਪੰਜਾਬ ਪਹੁੰਚੇ ਸਨ। ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਖੰਨਾ ‘ਚ ਹੀ ਕਾਬੂ ਕਰ ਲਿਆ ਗਿਆ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਦੀ ਇਹ ਖੇਪ ਕਿਸ ਮਕਸਦ ਲਈ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ ਤੇ ਨਾਲ ਹੀ ਉਹਨਾਂ ਦੇ ਨੈੱਟਵਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

 

 

ਸੰਯੁਕਤ ਕਿਸਾਨ ਮੋਰਚਾ ਮੋਗਾ ਨੇ 21 ਮਈ ਦੀ ਕਿਸਾਨ ਮਹਾਂਪੰਚਾਇਤ ਲਈ ਖਿੱਚੀ ਤਿਆਰੀ || Punjab News

0

ਅੱਜ ਸੰਯੁਕਤ ਕਿਸਾਨ ਮੋਰਚਾ ਮੋਗਾ ਅਤੇ ਭਰਾਤਰੀ ਜਥੇਬੰਦੀਆਂ ਦੀ ਅਹਿਮ ਮੀਟਿੰਗ ਨਛੱਤਰ ਸਿੰਘ ਹਾਲ ਨੇੜੇ ਬੱਸ ਸਟੈਂਡ ਮੋਗਾ ਵਿਖੇ ਹੋਈ। ਜਿਸ ਵਿੱਚ 21 ਮਈ ਦੀ ਜਗਰਾਓਂ ਦਾਣਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾਂਪੰਚਾਇਤ ਸਬੰਧੀ ਵਿਚਾਰਾਂ ਕਰਕੇ ਡਿਊਟੀਆਂ ਲਾਈਆਂ ਗਈਆਂ।

ਇਹ ਵੀ ਪੜ੍ਹੋ: ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ ||…

ਆਗੂਆਂ ਨੇ ਕਿਸਾਨ,ਮਜਦੂਰ,ਮੁਲਾਜਮ,ਪੈਨਸ਼ਨਰਜ,ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਮਹਾਂਪੰਚਾਇਤ ਚ ਪਹੁੰਚਣ ਦੀ ਕੀਤੀ ਅਪੀਲ

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁੱਖ ਗਿੱਲ ਮੋਗਾ ਨੇ ਕਿਹਾ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਬੀਜੇਪੀ ਹਰਾਓ,ਕਾਰਪੋਰੇਟ ਭਜਾਓ ਅਤੇ ਦੇਸ਼ ਬਚਾਓ ਦੇ ਨਾਅਰੇ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਪਿੰਡਾਂ-ਘਰਾਂ ਵਿੱਚ ਜਾਕੇ ਆਮ ਲੋਕਾਂ ਨੂੰ ਲਾਮਬੰਦ ਕਰਕੇ ਬੀਜੇਪੀ ਨੂੰ ਵੋਟ ਨਾ ਪਾਕੇ ਇਸ ਦੀਆਂ ਜੜਾਂ ਉਖਾੜਨ ਲਈ ਪ੍ਰਚਾਰ ਕਰੋ,ਅਤੇ ਆਗੂਆਂ ਨੇ ਕਿਸਾਨ,ਮਜਦੂਰ,ਮੁਲਾਜਮ,ਪੈਨਸ਼ਨਰਜ,ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਮਹਾਂਪੰਚਾਇਤ ਚ ਪਹੁੰਚਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਮੀਟਿੰਗ ਵਿੱਚ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ,ਦਵਿੰਦਰ ਸਿੰਘ ਕੋਟ ਸ਼ਹਿਰੀ ਪ੍ਰਧਾਨ ਬੀਕੇਯੂ ਤੋਤੇਵਾਲ,ਹਰਦਿਆਲ ਸਿੰਘ ਘਾਲੀ ਕੁਲ ਹਿੰਦ ਕਿਸਾਨ ਸਭਾ,ਹਰਬੰਸ ਸਿੰਘ ਬਹਿਰਾਮਕੇ ਬੀਕੇਯੂ ਪੰਜਾਬ,ਸੂਰਤ ਸਿੰਘ ਬਹਿਰਾਮਕੇ ਬੀਕੇਯੂ ਪੰਜਾਬ,ਬਲਕਰਨ ਸਿੰਘ ਬਰਾੜ ਮੀਡੀਆ ਇੰਚਾਰਜ ਬੀਕੇਯੂ ਲੱਖੋਵਾਲ,ਨਰਿੰਦਰ ਸਿੰਘ ਬੁੱਕਣ ਵਾਲਾ ਜਿਲ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ,ਲਖਵਿੰਦਰ ਸਿੰਘ ਰੌਲੀ ਬੀਕੇਯੂ ਲੱਖੋਵਾਲ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ ।

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || News of Punjab

0
Congress candidate Gurjit Aujla paid obeisance at Sri Darbar Sahib

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ || News of Punjab

ਪੰਜਾਬ ਵਿੱਚ 1 ਜੂਨ ਨੂੰ ਚੋਣਾਂ ਹੋਣੀਆਂ ਹਨ ਜਿਸਦੇ ਤਹਿਤ ਹਰ ਪਾਰਟੀ ਦੇ ਉਮੀਦਵਾਰਾਂ ਵੱਲੋਂ ਆਪਣੇ -ਆਪਣੇ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ | ਅਜਿਹੇ ਦੇ ਵਿੱਚ ਅੰਮ੍ਰਿਤਸਰ ਤੋਂ ਕਾਂਗਰਸੀ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਮਜ਼ਦਗੀ ਭਰਨ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ । ਇਸ ਦੌਰਾਨ ਗੁਰਜੀਤ ਸਿੰਘ ਔਜਲਾ ਦੀ ਪਤਨੀ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਾਰਜ ਕਰਨਾ ਹੋਵੇ ਤੇ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਜ਼ਰੂਰ ਲੈਣਾ ਚਾਹੀਦਾ ਹੈ ਤਾਂ ਹੀ ਸਾਡੇ ਕੰਮ ਸੰਪੂਰਨ ਹੁੰਦੇ ਹਨ।

ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਗੁਰਜੀਤ ਸਿੰਘ ਔਜਲਾ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ | ਜਿੱਥੇ ਉਹਨਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਆਪਣੀ ਪਤਨੀ ਦੇ ਨਾਲ ਜਲ ਛਕਾਉਣ ਦੀ ਸੇਵਾ ਵੀ ਕੀਤੀ। ਨ੍ਹਾਂ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਭਰਨ ਜਾ ਰਿਹਾ ਹਾਂ ਤੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਹਾਂ।

ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ‘ਚ ਚੌਥੇ ਪੜਾਅ ਦੀ ਵੋਟਿੰਗ ਦੌਰਾਨ ਲਾਈਨ ‘ਚ ਖੜ੍ਹੇ ਵੋਟਰ ਨੂੰ ਵਿਧਾਇਕ ਨੇ ਮਾਰਿਆ ਥੱਪੜ

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੋਈ ਵੀ ਕਾਰਜ ਕਰਨ ਤੋਂ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਲੈਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਜਿਹੜਾ ਅਸੀਂ ਕੰਮ ਕਰਨ ਜਾ ਰਹੇ ਹਾਂ ਉਸ ਵਿੱਚ ਦੇਸ਼ ਤੇ ਕੌਮ ਦੀ ਅਸੀਂ ਸੇਵਾ ਕਰ ਸਕੀਏ ਤੇ ਸਾਰਾ ਦੇਸ਼ ਚੜ੍ਹਦੀ ਕਲਾ ਵਿੱਚ ਰਹੇ।

 

 

 

ਆਂਧਰਾ ਪ੍ਰਦੇਸ਼ ‘ਚ ਚੌਥੇ ਪੜਾਅ ਦੀ ਵੋਟਿੰਗ ਦੌਰਾਨ ਲਾਈਨ ‘ਚ ਖੜ੍ਹੇ ਵੋਟਰ ਨੂੰ ਵਿਧਾਇਕ ਨੇ ਮਾਰਿਆ ਥੱਪੜ || Latest News

0
MLA slapped a voter standing in line during the fourth phase of voting in Andhra Pradesh

ਆਂਧਰਾ ਪ੍ਰਦੇਸ਼ ‘ਚ ਚੌਥੇ ਪੜਾਅ ਦੀ ਵੋਟਿੰਗ ਦੌਰਾਨ ਲਾਈਨ ‘ਚ ਖੜ੍ਹੇ ਵੋਟਰ ਨੂੰ ਵਿਧਾਇਕ ਨੇ ਮਾਰਿਆ ਥੱਪੜ || Latest News

ਲੋਕ ਸਭਾ ਚੋਣਾਂ ਦੇ ਚੱਲਦਿਆਂ ਅੱਜ ਦੇਸ਼ ਵਿੱਚ ਚੌਥੇ ਪੜਾਅ ਦੀ ਵੋਟਿੰਗ ਹੋ ਰਹੀ ਹੈ | ਇਸੇ ਦੇ ਤਹਿਤ ਆਂਧਰਾ ਪ੍ਰਦੇਸ਼ ਦੇ ਇੱਕ ਪੋਲਿੰਗ ਬੂਥ ਤੋਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਵਾਈਐਸਆਰ ਕਾਂਗਰਸ ਦੇ ਵਿਧਾਇਕ ਏ ਸ਼ਿਵਕੁਮਾਰ ਨੂੰ ਇੱਕ ਵੋਟਰ ਨੂੰ ਥੱਪੜ ਮਾਰਦੇ ਹੋਏ ਦੇਖਿਆ ਜਾ ਰਿਹਾ ਹੈ ਤੇ ਬਦਲੇ ਵਿੱਚ ਵੋਟਰ ਨੇ ਵੀ ਵਿਧਾਇਕ ਨੂੰ ਥੱਪੜ ਮਾਰਿਆ। ਇਸ ਤੋਂ ਬਾਅਦ ਝਗੜਾ ਇੰਨਾ ਵੱਧ ਗਿਆ ਕਿ ਵਿਧਾਇਕ ਦੇ ਸਮਰਥਕਾਂ ਨੇ ਪੋਲਿੰਗ ਬੂਥ ਦੇ ਅੰਦਰ ਵੋਟਰ ‘ਤੇ ਹਮਲਾ ਕਰ ਦਿੱਤਾ। ਇਸ ਲੜਾਈ ਦੀ ਵੀਡੀਓ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋ ਰਹੀ ਹੈ |

ਲਾਈਨ ਤੋੜ ਕੇ ਅੱਗੇ ਵਧਣ ਦੀ ਕੀਤੀ ਕੋਸ਼ਿਸ਼

ਦਰਅਸਲ , ਯੁਵਜਨ ਸ਼੍ਰਮਿਕ ਰਾਇਥੂ ਕਾਂਗਰਸ ਪਾਰਟੀ (ਵਾਈਐਸਆਰਸੀਪੀ) ਦੇ ਵਿਧਾਇਕ ਅਤੇ ਵਿਧਾਨ ਸਭਾ ਚੋਣ ਉਮੀਦਵਾਰ ਏ. ਸ਼ਿਵਕੁਮਾਰ ਗੁੰਟੂਰ ਦੇ ਤੇਨਾਲੀ ‘ਚ ਪੋਲਿੰਗ ਬੂਥ ‘ਤੇ ਪਹੁੰਚੇ। ਜਿੱਥੇ ਸ਼ਿਵਕੁਮਾਰ ਲਾਈਨ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਹਨ ਅਤੇ ਬੂਥ ‘ਤੇ ਪੋਲਿੰਗ ਲਈ ਲਾਈਨ ਵਿੱਚ ਖੜ੍ਹੇ ਇੱਕ ਵੋਟਰ ਨੇ ਸ਼ਿਵਕੁਮਾਰ ਦੇ ਲਾਈਨ ਤੋੜਨ ‘ਤੇ ਇਤਰਾਜ਼ ਜ਼ਾਹਿਰ ਕੀਤਾ | ਇਸ ‘ਤੇ ਵਿਧਾਇਕ ਸ਼ਿਵਕੁਮਾਰ ਦਾ ਗੁੱਸਾ ਅਸਮਾਨ ‘ਤੇ ਪਹੁੰਚ ਗਿਆ।

ਵੋਟਰ ਨੇ ਵੀ ਵਿਧਾਇਕ ਨੂੰ ਮਾਰਿਆ ਥੱਪੜ

ਉਸ ਨੇ ਤੁਰੰਤ ਵੋਟਰ ਨੂੰ ਥੱਪੜ ਮਾਰ ਦਿੱਤਾ। ਬਦਲੇ ‘ਚ ਵੋਟਰ ਨੇ ਵੀ ਵਿਧਾਇਕ ਨੂੰ ਥੱਪੜ ਮਾਰਿਆ। ਮਾਮਲਾ ਇੰਨਾ ਵੱਧ ਗਿਆ ਕਿ ਵਿਧਾਇਕ ਦੇ ਸਮਰਥਕਾਂ ਨੇ ਵੋਟਰ ‘ਤੇ ਹਮਲਾ ਕਰ ਦਿੱਤਾ। ਦੱਸ ਦਈਏ ਕਿ ਆਮ ਚੋਣਾਂ ਲਈ ਜਿੱਥੇ 25 ਹਲਕਿਆਂ ਲਈ ਵੋਟਾਂ ਪੈਣ ਜਾ ਰਹੀਆਂ ਹਨ, ਉੱਥੇ ਹੀ 175 ਸੀਟਾਂ ‘ਤੇ ਰਾਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ।

ਰਾਜਾ ਵੜਿੰਗ ਨੇ ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਕਾਰਨ ਆਪਣਾ ਰੋਡ ਸ਼ੋਅ ਕੀਤਾ ਰੱਦ

0

ਰਾਜਾ ਵੜਿੰਗ ਨੇ ਡਾ. ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਕਾਰਨ ਆਪਣਾ ਰੋਡ ਸ਼ੋਅ ਕੀਤਾ ਰੱਦ

ਪੰਜਾਬੀ ਕਵੀ ਤੇ ​​ਸਾਹਿਤਕਾਰ ਸੁਰਜੀਤ ਪਾਤਰ ਦਾ ਸੋਮਵਾਰ ਨੂੰ ਲੁਧਿਆਣਾ ਵਿੱਚ ਸਸਕਾਰ ਕਰ ਦਿੱਤਾ ਗਿਆ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਾਮਜ਼ਦਗੀ ਦਾਖ਼ਲ ਕਰਨ ਅਤੇ ਰੋਡ ਸ਼ੋਅ ਕਰਨ ਦਾ ਪ੍ਰੋਗਰਾਮ ਸੀ। ਜਿਸ ਨੂੰ ਉਨ੍ਹਾਂ ਨੇ ਰੱਦ ਕਰ ਦਿੱਤਾ।

ਇਹ ਵੀ ਪੜ੍ਹੋ : ਚੌਥੇ ਪੜਾਅ ‘ਚ ਵੋਟਿੰਗ ਲਈ PM ਮੋਦੀ ਨੇ ਵੋਟਰਾਂ ਨੂੰ ਕੀਤੀ…

ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਆਪਣੇ ਸਮਰਥਕਾਂ ਨੂੰ ਦੱਸਿਆ ਕਿ ਉਹ ਅੱਜ ਰੋਡ ਸ਼ੋਅ ਨਹੀਂ ਕਰਨਗੇ। ਵੜਿੰਗ ਨੇ ਰੋਡ ਸ਼ੋਅ ਲਈ ਆਪਣੇ ਸਮਰਥਕਾਂ ਵੱਲੋਂ ਕੀਤੀਆਂ ਤਿਆਰੀਆਂ ਲਈ ਮੁਆਫੀ ਮੰਗੀ। ਉਨ੍ਹਾਂ ਦੱਸਿਆ ਕਿ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਕਾਰਨ ਇਹ ਰੋਡ ਸ਼ੋਅ ਰੱਦ ਕਰਨਾ ਪਿਆ।

ਰਾਜਾ ਵੜਿੰਗ ਨੇ ਕਿਹਾ ਕਿ ਉਹ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਹੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਵਿਧਾਇਕ ਸ਼ਾਮਲ ਹੋਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਨੂੰ ਵੀ ਇਕੱਠੇ ਹੋਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੇ ਦੇਸ਼ ਦੀ ਪਾਰਲੀਮੈਂਟ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਉਹ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਉਠਾਉਣਗੇ।

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ || Elections

0
Praneet Kaur, BJP candidate from Patiala submitted her nomination papers

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖਲ || Elections

ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਹਸਦੇ ਚੱਲਦਿਆਂ ਉਮੀਦਵਾਰਾਂ ਵੱਲੋਂ ਆਪਣੇ -ਆਪਣੇ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ | ਅਜਿਹੇ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਗਏ ਹਨ। ਇਸ ਮੌਕੇ ਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਤੇ ਪੁੱਤ ਰਣਿੰਦਰ ਵੀ ਮੌਜੂਦ ਸਨ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਜਿੱਥੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪਟਿਆਲਾ ਦੇ ਵਿੱਚ ਵੱਡਾ ਰੋਡ ਸ਼ੋਅ ਕੱਢਿਆ ਗਿਆ ਉੱਥੇ ਹੀ ਉਨ੍ਹਾਂ ਨੇ ਪਹਿਲਾਂ ਪਟਿਆਲਾ ਦੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮੱਥਾ ਟੇਕਿਆ।

ਇਹ ਵੀ ਪੜ੍ਹੋ :5G ਤੋਂ ਬਾਅਦ 6G ਡਿਵਾਈਸ ਆਇਆ ਸਾਹਮਣੇ , 20 ਗੁਣਾ ਵੱਧ ਮਿਲੇਗੀ ਸਪੀਡ

ਦੁਬਈ ‘ਚ ਫਸਿਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ || Punjab News

0

ਪੰਜਾਬੀ ਨੌਜਵਾਨ ਰੋਜ਼ੀ ਰੋਟੀ ਲਈ ਗਿਆ ਸੀ ਦੁਬਈ, ਰਹਿ ਗਿਆ ਫਸ ਕੇ ਮਦਦ ਦੀ ਲਗਾਈ ਗੁਹਾਰ

ਦੁਬਈ ‘ਚ ਇੱਕ ਪੰਜਾਬੀ ਨੌਜਵਾਨ ਦੇ ਫਸੇ ਹੋਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਕਪੂਰਥਲਾ ਦੇ ਪਿੰਡ ਹੁਸੈਨਪੁਰ ਦੂਲੋਵਾਲ ਤੋਂ ਸਾਹਮਣੇ ਆਇਆ ਹੈ। ਜਿੱਥੋਂ ਦੇ ਰਹਿਣ ਵਾਲੇ ਸੋਨੀ ਨਾਮ ਦਾ ਨੌਜਵਾਨ ਜੋ ਪਰਿਵਾਰ ਦੇ ਚੰਗੇ ਭਵਿੱਖ ਖਾਤਿਰ 2018 ਦੇ ਵਿੱਚ ਚੰਗੀ ਰੋਜੀ ਰੋਟੀ ਦੀ ਭਾਲ ਲਈ ਦੁਬਈ ਗਿਆ ਸੀ। ਪਰ ਇੱਕ ਚੋਰੀ ਦੇ ਇਲਜ਼ਾਮ ਹੇਠ ਉਹ ਉੱਥੇ ਹੀ ਫਸ ਕੇ ਰਹਿ ਗਿਆ।

ਦੁਬਈ ਵਿੱਚ ਫਸੇ ਨੌਜਵਾਨ ਸੋਨੀ ਦੇ ਭਰਾ ਵਿਜੈ ਨੇ ਦੱਸਿਆ ਕਿ ਉਸ ਦਾ ਭਰਾ ਰੋਜ਼ੀ ਰੋਟੀ ਦੀ ਭਾਲ ਦੇ ਲਈ 2018 ਦੇ ਵਿੱਚ ਦੁਬਈ ਗਿਆ ਸੀ ਅਤੇ ਉਸ ਕੋਲ ਦੋ ਸਾਲ ਦਾ ਵੀਜ਼ਾ ਸੀ ਅਤੇ ਉਹ ਦੁਬਈ ਦੀ ਇੱਕ ਕੰਪਨੀ ਵਿੱਚ ਕੰਮ ਕਰਨ ਲਈ ਗਿਆ ਸੀ। ਜਿੱਥੇ ਉਸ ਨੂੰ ਕੁਝ ਸਮਾਂ ਕੰਮ ਕਰਨ ਮਗਰੋਂ ਚਾਰ ਤੋਂ ਪੰਜ ਮਹੀਨੇ ਦੀ ਕੰਪਨੀ ਵੱਲੋਂ ਉਸਦੀ ਤਨਖਾਹ ਨਹੀਂ ਦਿੱਤੀ ਗਈ। ਜਿਸ ਦਾ ਨੌਜਵਾਨ ਸੋਨੀ ਵੱਲੋਂ ਵਿਰੋਧ ਵੀ ਕੀਤਾ ਗਿਆ।

ਦਾਣੇ ਦਾਣੇ ਤੋਂ ਹੋਇਆ ਮੁਹਤਾਜ

ਸੋਨੀ ਦੇ ਭਰਾ ਵਿਜੈ ਨੇ ਦੱਸਿਆ ਕਿ ਜਦੋਂ ਸੋਨੀ ਨੇ ਇਸ ਗੱਲ ਤੇ ਇਤਰਾਜ ਜਤਾਇਆ ਤਾਂ ਕੰਪਨੀ ਨੇ ਉਸ ਉੱਪਰ ਚੋਰੀ ਦਾ ਇਲਜ਼ਾਮ ਲਗਾ ਦਿੱਤਾ ਅਤੇ ਉਸ ਦੇ ਕਾਗਜ਼ਾਤ ਵੀ ਜ਼ਬਤ ਕਰ ਲਏ। ਜਿਸ ਤੋਂ ਬਾਅਦ ਸੋਨੀ ਵੱਲੋਂ ਕੰਪਨੀ ਨੂੰ ਛੱਡ ਕੇ ਕਿਤੇ ਹੋਰ ਜਗ੍ਹਾ ਰਹਿਣ ਦਾ ਬੰਦੋਬਸਤ ਕਰ ਲਿਆ ਗਿਆ। ਅਜਿਹੀ ਸੂਰਤ ਵਿੱਚ ਸੋਨੀ ਦੇ ਕੋਲ ਨਾ ਕੰਮ ਕਰਨ ਲਈ ਕੋਈ ਜਗ੍ਹਾ ਸੀ ਅਤੇ ਨਾ ਹੀ ਕੋਈ ਕਮਾਈ ਦਾ ਸਾਧਨ ਸੀ। ਜਿਸ ਕਾਰਨ ਸੋਨੀ ਦਾ ਗੁਜ਼ਾਰਾ ਔਖਾ ਹੋ ਗਿਆ ਅਤੇ ਉਹ ਦਾਣੇ ਦਾਣੇ ਤੋਂ ਮੁਹਤਾਜ ਹੋ ਗਿਆ।

ਵਿਜੇ ਨੇ ਦੱਸਿਆ ਕਿ ਉਸ ਦਾ ਭਰਾ ਫੋਨ ਤੇ ਉਹਨਾਂ ਨੂੰ ਦੱਸਦਾ ਰਹਿੰਦਾ ਸੀ ਕਿ ਇੱਥੇ ਉਸ ਦੇ ਹਾਲਾਤ ਬਹੁਤ ਹੀ ਮਾੜੇ ਹਨ ਅਤੇ ਉਹ ਵਾਪਸ ਘਰ ਆਉਣਾ ਚਾਹੁੰਦਾ ਹੈ। ਸੋਨੀ ਦੇ ਭਰਾ ਵਿਜੇ ਨੇ ਦੱਸਿਆ ਕਿ ਸੋਨੀ ਦੀ ਇਸ ਗੱਲ ਤੋਂ ਬਾਅਦ ਉਹ ਵਾਤਾਵਰਨ ਪ੍ਰੇਮੀ ਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਅਤੇ ਉਹਨਾਂ ਨੂੰ ਮਦਦ ਦੀ ਗੁਹਾਰ ਲਗਾਈ।

ਇਹ ਵੀ ਪੜ੍ਹੋ : ਚੌਥੇ ਪੜਾਅ ‘ਚ ਵੋਟਿੰਗ ਲਈ PM ਮੋਦੀ ਨੇ ਵੋਟਰਾਂ ਨੂੰ ਕੀਤੀ…

ਜਿਸ ਮਗਰੋਂ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਨੇ ਦੱਸਿਆ ਕਿ ਬਹੁਤ ਸਾਰੇ ਨੌਜਵਾਨ ਜੋ ਵਿਦੇਸ਼ ਦੇ ਵਿੱਚ ਇੱਕ ਚੰਗੇ ਭਵਿੱਖ ਦੇ ਲਈ ਜਾਂਦੇ ਤਾਂ ਹਨ ਪਰ ਕਈ ਵਾਰ ਖੁਦ ਦੀ ਨਾ ਸਮਝੀ ਦੇ ਕਾਰਨ ਉਹ ਉੱਥੇ ਹੀ ਫਸ ਕੇ ਰਹਿ ਜਾਂਦੇ ਹਨ ਜਿਸ ਦਾ ਖਮਿਆਜ਼ਾ ਉਹਨਾਂ ਦੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ।

ਸੰਤ ਸੀਚੇਵਾਲ ਨੇ ਅਜਿਹੇ ਨੌਜਵਾਨਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਇਹ ਅਪੀਲ ਕੀਤੀ ਹੈ ਕਿ ਅਗਰ ਵਿਦੇਸ਼ ਵੀ ਜਾਣਾ ਹੈ ਤਾਂ ਉਹ ਸਹੀ ਰਾਹ ਅਪਣਾਉਣ ਅਤੇ ਪੂਰਨ ਤੌਰ ਤੇ ਉਸਦੀ ਜਾਣਕਾਰੀ ਲੈ ਕੇ ਫਿਰ ਹੀ ਕਿਸੇ ਕੰਪਨੀ ਦੇ ਵਿੱਚ ਅਪਲਾਈ ਕਰਨ ਅਤੇ ਉਥੇ ਰਹਿ ਕੇ ਆਪਣਾ ਕੰਮ ਕਰਨ ਨਹੀਂ ਤਾਂ ਅਜਿਹੇ ਨਤੀਜੇ ਹੀ ਸਾਹਮਣੇ ਆਉਣਗੇ।

ਸੋਨੀ ਦੇ ਪਰਿਵਾਰ ਦੇ ਵਿੱਚ ਸੋਨੀ ਦੀ ਇੱਕ ਪਤਨੀ ਇੱਕ ਨੌ ਸਾਲ ਦੀ ਬੱਚੀ ਉਸਦੇ ਮਾਤਾ ਪਿਤਾ ਤੇ ਉਸਦਾ ਭਰਾ ਉਸਦੀ ਉਡੀਕ ਕਰ ਰਹੇ ਹਨ। ਸੋਨੇ ਦੀ ਮਾਤਾ ਮਿੰਦੋ ਨੇ ਨਮ ਅੱਖਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਉਹ ਇਸ ਆਸ ਤੇ ਹੀ ਜਿਉਂਦੇ ਹਨ ਕਿ ਉਸਦਾ ਪੁੱਤਰ ਉਹਨਾਂ ਕੋਲ ਹੁਣ ਵਾਪਿਸ ਆ ਜਾਵੇ। ਉਹਨਾਂ ਕਿਹਾ ਕਿ ਉਸਦੀ ਪਤਨੀ ਅਤੇ ਉਸਦੀ ਛੋਟੀ ਬੱਚੀ ਜੋ ਕਿ ਪੰਜਵੀਂ ਜਮਾਤ ਵਿੱਚ ਪੜ੍ਹਦੀ ਹੈ ਅਤੇ ਆਪਣੇ ਪਿਤਾ ਦੀ ਉਡੀਕ ਕਰ ਰਹੀ ਹੈ ਕਿ ਕਦੋਂ ਉਸਦੇ ਪਿਤਾ ਘਰ ਵਾਪਸ ਆਉਣਗੇ ਅਤੇ ਉਸ ਨੂੰ ਆਪਣੇ ਗਲ਼ ਨਾਲ ਲਾ ਕੇ ਖਿਡਾਉਣਗੇ।