Home Blog Page 1624

ਚੋਣ ਡਿਊਟੀ ਤੋਂ ਬਚਣ ਲਈ ਵਿਅਕਤੀ ਨੇ ਅਪਣਾਇਆ ਅਨੋਖਾ ਤਰੀਕਾ, ਤੁਸੀਂ ਵੀ ਜਾਣ ਹੋ ਜਾਵੋਗੇ ਹੈਰਾਨ!

0

ਅਧਿਆਪਕ ਨੇ ਚੋਣ ਡਿਊਟੀ ਤੋਂ ਬਚਣ ਲਈ ਲਗਾਇਆ ਬਹਾਨਾ

ਚੋਣਾਂ ਨੇੜੇ ਆ ਰਹੀਆਂ ਹਨ।ਚੋਣਾਂ ਨਾਲ ਜੁੜਿਆ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣਾ ਆਇਆ ਹੈ। ਜਾਣਕਾਰੀ ਅਨੁਸਾਰ ਚੋਣ ਡਿਊਟੀ ਤੋਂ ਬਚਣ ਲਈ ਇਕ ਸ਼ਖਸ ਨੇ ਅਨੋਖਾ ਹੀ ਕਾਰਨਾਮਾ ਕਰ ਦਿਖਾਇਆ ਹੈ। ਚੋਣ ਡਿਊਟੀ ਤੋਂ ਬਚਣ ਲਈ ਅਧਿਆਪਕ ਵੱਲੋਂ ਬਹਾਨਾ ਲਗਾਇਆ ਜਾਂਦਾ ਹੈ ਕਿ ਉਹ ਗਰਭਵਤੀ ਹੈ। ਇਥੇ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਜਿਸ ਅਧਿਆਪਕ ਨੇ ਇਹ ਬਹਾਨਾ ਲਗਾਇਆ ਹੈ ਉਹ ਅਸਲ ਵਿਚ ਪੁਰਸ਼ ਅਧਿਆਪਕ ਹੈ।

ਚੋਣ ਡਿਊਟੀ ਤੋਂ ਬਚਣ ਲਈ ਖੁਦ ਨੂੰ ਦੱਸਿਆ ਗਰਭਵਤੀ

ਇਹ ਮਾਮਲਾ ਜੀਂਦ ਤੋਂ ਸਾਹਮਣੇ ਆਇਆ ਹੈ ਜਿਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈ ਜਿਥੋਂ ਦੇ ਇਕ ਅਧਿਆਪਕ ਨੇ ਚੋਣ ਡਿਊਟੀ ਤੋਂ ਬਚਣ ਲਈ ਖੁਦ ਨੂੰ ਗਰਭਵਤੀ ਦੱਸਿਆ ਹੈ।

ਰਿਪੋਰਟ ਵਿਚ ਉਸ ਨੇ ਖੁਦ ਨੂੰ ਮਹਿਲਾ ਦੱਸ ਕੇ ਗਰਭਵਤੀ ਹੋਣ ਦਾ ਬਹਾਨਾ ਲਗਾਇਆ ਹੈ। ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਅਧਿਆਪਕ ਸਤੀਸ਼ ਕੁਮਾਰ ਡਿਊਟੀ ‘ਤੇ ਨਹੀਂ ਸੀ ਤੇ ਸਾਫਟਵੇਅਰ ਵਿਚ ਗਰਭਵਤੀ ਦਾ ਕੋਈ ਡਾਟਾ ਉਪਲਬਧ ਨਹੀਂ ਸੀ। ਤੇ ਜਦੋਂ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਅਧਿਆਪਕ ਵੱਲੋਂ ਗਰਭਵਤੀ ਹੋਣ ਦਾ ਬਹਾਨਾ ਲਗਾਇਆ ਗਿਆ ਹੈ ਤੇ ਚੋਣ ਡਿਊਟੀ ਤੋਂ ਛੋਟ ਮੰਗੀ ਗਈ ਹੈ।

ਇਹ ਵੀ ਪੜ੍ਹੋ : ਨਿੱਝਰ ਕਤਲ ਮਾਮਲੇ ‘ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ || latest…

ਹਾਲਾਂਕਿ ਇਸ ਤੋਂ ਬਾਅਦ ਜਾਂਚ ਕਮੇਟੀ ਬਣਾਈ ਗਈ ਹੈ। ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਤੇ ਉਸ ਅਧਿਆਪਕ ਨੂੰ ਤਲਬ ਕੀਤਾ ਗਿਆ ਹੈ ਤੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੂਰਾ ਮਾਮਲਾ ਜ਼ਿਲ੍ਹਾ ਚੋਣ ਅਫਸਰ ਤੇ ਡੀਸੀ ਦੇ ਨਜ਼ਰ ਵਿਚ ਆਇਆ ਹੈ ਜਿਸ ਦੇ ਬਾਅਦ ਤੁਰੰਤ ਪ੍ਰਭਾਵ ਦੇ ਨਾਲ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡੀਸੀ ਨੇ ਅਧਿਆਪਕ, ਪ੍ਰਿੰਸੀਪਲ ਤੇ ਕੰਪਿਊਟਰ ਆਪ੍ਰੇਟਰ ਨੂੰ ਬੁਲਾਇਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ‘ਚ ਝੋਨੇ ਦੀ ਲਵਾਈ ਸੰਬੰਧੀ ਨੋਟੀਫਿਕੇਸ਼ਨ ਜਾਰੀ || latest News Punjab

0

ਝੋਨੇ ਦੀ ਲਵਾਈ, 11 ਜੂਨ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ 

ਝੋਨੇ ਦੀ ਲਵਾਈ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ 11 ਜੂਨ ਤੋਂ ਸ਼ੁਰੂ ਹੋਵੇਗੀ। ਜਦੋਂ ਕਿ ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ ਵਾਰ ਝੋਨੇ ਦੀ ਲਵਾਈ ਲਈ ਸੂਬੇ ਨੂੰ ਦੋ ਜ਼ੋਨਾਂ ਵਿੱਚ ਵੰਡ ਕੇ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਿਵਲ ਹਸਪਤਾਲ ‘ਚ ਨੌਜਵਾਨ ਨੇ ਕੀਤੀ ਆਪਣੀ ਜੀਵਨਲੀਲਾ ਸਮਾਪਤ, ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਦੋਸ਼ || Khanna News

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਹੋਵੇਗੀ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ ਦਿੱਤੀ ਜਾਵੇਗੀ।

ਮਾਲਵਾ ਖੇਤਰ ਵਿੱਚ ਜ਼ਿਲ੍ਹਾ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫ਼ਿਰੋਜ਼ਪੁਰ ਤੋਂ ਇਲਾਵਾ ਕੌਮੀ ਸਰਹੱਦ ਦੀਆਂ ਕੰਡਿਆਲੀਆਂ ਤਾਰਾਂ ਤੋਂ ਪਾਰ ਝੋਨੇ ਦੀ ਲਵਾਈ 11 ਜੂਨ ਤੋਂ ਸ਼ੁਰੂ ਹੋ ਜਾਵੇਗੀ। ਜਦੋਂ ਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਲਈ 15 ਜੂਨ ਦਾ ਦਿਨ ਤੈਅ ਕੀਤਾ ਗਿਆ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।

ਬਿਜਲੀ ਵਿਭਾਗ ਵੱਲੋਂ ਬਿਜਲੀ ਸੰਕਟ ਨਾ ਪੈਦਾ ਹੋਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ

ਬਿਜਲੀ ਵਿਭਾਗ ਨੇ ਝੋਨੇ ਦੀ ਲਵਾਈ ਸਮੇਂ ਬਿਜਲੀ ਸੰਕਟ ਨਾ ਪੈਦਾ ਹੋਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪ੍ਰਕਿਰਿਆ ਨੂੰ ਕਿਵੇਂ ਪੂਰਾ ਕਰਨਾ ਹੈ। ਇਸ ਸਬੰਧੀ ਸਾਰੀ ਪ੍ਰਕਿਰਿਆ ਸਬੰਧਤ ਵਿਭਾਗ ਵੱਲੋਂ ਮੁਕੰਮਲ ਕੀਤੀ ਜਾ ਰਹੀ ਹੈ। ਹਾਲਾਂਕਿ ਗੋਇੰਦਵਾਲ ਥਰਮਲ ਪਲਾਂਟ ਨੂੰ ਜੂਨ ਤੋਂ ਸ਼ੁਰੂ ਕਰਨ ਦੀ ਯੋਜਨਾ ‘ਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਦੇ ਲਈ ਮਾਹਿਰਾਂ ਦੀ ਕਮੇਟੀ ਵੀ ਬਣਾਈ ਗਈ ਸੀ।

ਲੁਧਿਆਣਾ ਤੋਂ ਗਾਜ਼ੀਆਬਾਦ ਜਾਣ ਵਾਲਿਆਂ ਲਈ ਵੱਡੀ ਖਬਰ , 6 ਘੰਟੇ ਦੀ ਬਜਾਏ ਹੁਣ ਸਿਰਫ 1.5 ਘੰਟੇ ‘ਚ ਸਫਰ ਹੋਵੇਗਾ ਤੈਅ

0
Big news for those going from Ludhiana to Ghaziabad, instead of 6 hours, the journey will now take only 1.5 hours.

ਲੁਧਿਆਣਾ ਤੋਂ ਗਾਜ਼ੀਆਬਾਦ ਜਾਣ ਵਾਲਿਆਂ ਲਈ ਵੱਡੀ ਖਬਰ , 6 ਘੰਟੇ ਦੀ ਬਜਾਏ ਹੁਣ ਸਿਰਫ 1.5 ਘੰਟੇ ‘ਚ ਸਫਰ ਹੋਵੇਗਾ ਤੈਅ

ਲੁਧਿਆਣਾ ਤੋਂ ਗਾਜ਼ੀਆਬਾਦ ਜਾਣ ਵਾਲਿਆਂ ਵਾਲਿਆਂ ਲਈ ਵੱਡੀ ਰਾਹਤ ਦੀ ਖਬਰ ਹੈ ਕਿਉਂਕਿ ਹੁਣ ਲੁਧਿਆਣਾ ਤੋਂ ਗਾਜ਼ੀਆਬਾਦ ਜਾਣਾ ਆਸਾਨ ਹੋ ਜਾਵੇਗਾ | ਜਿੱਥੇ ਪਹਿਲਾਂ ਗਾਜ਼ੀਆਬਾਦ ਪਹੁੰਚਣ ਲਈ 6 ਘੰਟੇ ਲੱਗਦੇ ਸੀ ਉੱਥੇ ਹੀ ਹੁਣ ਤੁਸੀਂ ਸਿਰਫ਼ 1.5 ਘੰਟੇ ‘ਚ ਆਪਣਾ ਸਫ਼ਰ ਤੈਅ ਕਰ ਸਕੋਗੇ ਤੇ ਇਸ ਦੀ ਟਿਕਟ ਸਿਰਫ 1300 ਰੁਪਏ ਤੋਂ ਸ਼ੁਰੂ ਹੋਵੇਗੀ।

ਲੰਮਾ ਸਫਰ ਥੋੜ੍ਹੇ ਹੀ ਘੰਟਿਆਂ ਵਿਚ ਕਰ ਸਕੋਗੇ ਤੈਅ

ਦਰਅਸਲ ਇਹ ਸਭ ਇਸ ਲਈ ਸੰਭਵ ਹੈ ਕਿਉਂਕਿ ਹੁਣ ਸਾਹਨੇਵਾਲ ਏਅਰਪੋਰਟ ਤੋਂ ਫਲਾਈਟ ਜਾਣੀ ਸ਼ੁਰੂ ਹੋ ਗਈ ਹੈ। ਇਹ ਸਹੂਲਤ ਫਲਾਈਬਿਗ ਏਅਰਲਾਈਨ ਵੱਲੋਂ ਸ਼ੁਰੂ ਕੀਤੀ ਗਈ ਹੈ | ਹੁਣ ਤੁਸੀ ਲੰਮਾ ਸਫਰ ਥੋੜ੍ਹੇ ਹੀ ਘੰਟਿਆਂ ਵਿਚ ਤੈਅ ਕਰ ਸਕੋਗੇ। ਜਾਣਕਾਰੀ ਮੁਤਾਬਕ ਇਹ ਫਲਾਈਟ 1 ਵਜੇ ਹੈ ਜਦੋਂ ਕਿ ਯਾਤਰੀਆਂ ਨੂੰ 2 ਘੰਟੇ ਪਹਿਲਾਂ ਆਉਣਾ ਪੈਂਦਾ ਹੈ। 1.15 ਮਿੰਟ ਵਿਚ ਲੁਧਿਆਣੇ ਤੋਂ ਗਾਜ਼ੀਆਬਾਦ ਪਹੁੰਚਾ ਦੇਣਗੇ।

ਇਹ ਵੀ ਪੜ੍ਹੋ :ਨਸ਼ੇ ਨੇ ਉਜਾੜਿਆ ਇੱਕ ਹੋਰ ਘਰ , ਓਵਰਡੋਜ਼ ਨਾਲ 20 ਸਾਲਾ ਨੌਜਵਾਨ ਦੀ ਹੋਈ ਮੌਤ

ਸਾਹਨੇਵਾਲ ਤੋਂ ਚੱਲੀ ਇਸ ਫਲਾਈਟ ਦਾ ਫਾਇਦਾ ਜ਼ਿਆਦਾਤਰ ਬਿਜ਼ਨੈੱਸਮੈਨਾਂ ਤੇ ਆਮ ਲੋਕਾਂ ਨੂੰ ਹੋਵੇਗਾ, ਜੋ ਕਿ ਸਮੇਂ ਦੀ ਬਚਤ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਮਾਨ ਵੱਲੋਂ ਵੀ ਇਸ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਤੁਸੀਂ www.flybig.in ਵੈੱਬਸਾਈਟ ‘ਤੇ ਟਿਕਟ ਦੀ ਬੁਕਿੰਗ ਕਰ ਸਕਦੇ ਹੋ। ਇਸ ਦੇ ਨਾਲ ਹੀ 9910655655 ਨੰਬਰ ‘ਤੇ ਇਸ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹੋ।

ਨਸ਼ੇ ਨੇ ਉਜਾੜਿਆ ਇੱਕ ਹੋਰ ਘਰ , ਓਵਰਡੋਜ਼ ਨਾਲ 20 ਸਾਲਾ ਨੌਜਵਾਨ ਦੀ ਹੋਈ ਮੌਤ || News of Punjab

0
Another house destroyed by drugs, a 20-year-old youth died of an overdose

ਨਸ਼ੇ ਨੇ ਉਜਾੜਿਆ ਇੱਕ ਹੋਰ ਘਰ , ਓਵਰਡੋਜ਼ ਨਾਲ 20 ਸਾਲਾ ਨੌਜਵਾਨ ਦੀ ਹੋਈ ਮੌਤ || News of Punjab

ਪੰਜਾਬ ਹੁਣ ਨਸ਼ਿਆਂ ਦਾ ਛੇਵਾਂ ਦਰਿਆ ਬਣਦਾ ਜਾ ਰਿਹਾ ਹੈ ਜਿਸਦੇ ਚੱਲਦਿਆਂ ਰੋਜ਼ ਪਤਾ ਨਹੀਂ ਕਿੰਨੀਆਂ ਹੀ ਮਾਵਾਂ ਨੂੰ ਆਪਣੀ ਅੱਖਾਂ ਸਾਹਮਣੇ ਆਪਣੇ ਪੁੱਤਾਂ ਨੂੰ ਮੌਤ ਦੇ ਖੂਹ ਵਿੱਚ ਜਾਂਦੇ ਹੋਏ ਦੇਖਿਆ ਜਾ ਰਿਹਾ ਹੈ ਅਤੇ ਨਾ ਚਾਉਂਦੇ ਹੋਏ ਵੀ ਕੁਝ ਨਹੀਂ ਕਰ ਸਕਦੀਆਂ | ਅਜਿਹਾ ਹੀ ਇੱਕ ਹੋਰ ਦੁਖਦਾਈ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ |

ਮਾਪਿਆਂ ਦਾ ਇਕਲੌਤਾ ਪੁੱਤ

ਪੁੱਤ ਦੀ ਮੌਤ ਤੋਂ ਬਾਅਦ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਕਿਉਂਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ 20 ਸਾਲ ਦੀ ਛੋਟੀ ਜਿਹੀ ਉਮਰ ‘ਚ ਹੀ ਇਸ ਦੁਨੀਆਂ ਤੋਂ ਤੁਰ ਗਿਆ | ਦੱਸਿਆ ਜਾ ਰਿਹਾ ਹੈ ਕਿ ਪੁੱਤ ਰੋਟੀ ਖਾਣ ਬੈਠਿਆ ਸੀ ਕਿ ਇੰਨੇ ਵਿਚ ਗੁਆਂਢੀਆਂ ਦਾ ਮੁੰਡਾ ਆਉਂਦਾ ਹੈ ਤੇ ਉਸ ਨੂੰ ਆਵਾਜ਼ ਮਾਰ ਦਿੰਦਾ ਹੈ, ਜਿਸ ਤੋਂ ਬਾਅਦ ਉਹ ਉਸ ਨਾਲ ਘਰੋਂ ਚਲਾ ਜਾਂਦਾ ਹੈ ਤੇ ਮੁੜ ਕਦੇ ਵਾਪਸ ਨਹੀਂ ਆਉਂਦਾ।

ਮ੍ਰਿਤਕ ਨੇੜਿਓਂ ਇਕ ਸਰਿੰਜ ਕੀਤੀ ਗਈ ਬਰਾਮਦ

ਜਿਸ ਤੋਂ ਬਾਅਦ ਉਹਨਾਂ ਨੂੰ ਪੁੱਤ ਦੀ ਮੌਤ ਦੀ ਖਬਰ ਦਾ ਪਤਾ ਲੱਗਦਾ ਹੈ ਕਿ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ ਹੈ । ਮ੍ਰਿਤਕ ਨੇੜਿਓਂ ਇਕ ਸਰਿੰਜ ਬਰਾਮਦ ਕੀਤੀ ਗਈ ਹੈ। ਨਸ਼ੇ ਨੇ ਪੂਰਾ ਘਰ ਉਜਾੜ ਕੇ ਰੱਖ ਦਿੱਤਾ ਤੇ ਉਸ ਰੋਂਦੀ ਮਾਂ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ। ਉਸ ਮਾਂ ਨੂੰ ਕੀ ਪਤਾ ਸੀ ਕਿ ਉਸਦਾ ਪੁੱਤ ਛੋਟੀ ਜਿਹੀ ਉਮਰ ਵਿੱਚ ਹੀ ਉਹਨੂੰ ਛੱਡ ਕੇ ਚਲਾ ਜਾਵੇਗਾ | ਉਹ ਵਾਰ-ਵਾਰ ਇਹੀ ਕਹਿ ਰਹੀ ਹੈ ਕਿ ਜੇਕਰ ਉੁਸ ਨੂੰ ਪਤਾ ਹੁੰਦਾ ਕਿ ਉਸ ਨੇ ਮੁੜ ਆਪਣੇ ਪੁੱਤ ਨੂੰ ਕਦੇ ਨਹੀਂ ਦੇਖਣਾ ਤਾਂ ਉਸ ਦਿਨ ਮੈਂ ਆਪਣੇ ਪੁੱਤ ਨੂੰ ਘਰੋਂ ਹੀ ਨਹੀਂ ਜਾਣ ਦੇਣਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ BJP ਉਮੀਦਵਾਰ ਪਰਮਪਾਲ ਕੌਰ ਦਾ ਅਸਤੀਫ਼ਾ ਕੀਤਾ ਮਨਜ਼ੂਰ

ਮ੍ਰਿਤਕ ਦੀ ਮਾਂ ਦਾ ਦੋਸ਼ ਹੈ ਕਿ ਸ਼ਰੇਆਮ ਨਸ਼ੇ ਵਿਕ ਰਹੇ ਹਨ ਜਿਸ ਨਾਲ ਉਸ ਦਾ ਘਰ ਤਬਾਹ ਹੋ ਗਿਆ। ਸਰਕਾਰ ਨੂੰ ਇਨ੍ਹਾਂ ਨਸ਼ਾ ਵੇਚਣ ਵਾਲਿਆਂ ‘ਤੇ ਲਗਾਮ ਕੱਸਣੀ ਚਾਹੀਦੀ ਹੈ ਤਾਂ ਜੋ ਜਵਾਨੀ ਨੂੰ ਬਚਾਇਆ ਜਾ ਸਕੇ ਤੇ ਕਿਸੇ ਹੋਰ ਦਾ ਘਰ ਨਾ ਉਜੜੇ।

ਪੰਜਾਬ ਸਰਕਾਰ ਨੇ BJP ਉਮੀਦਵਾਰ ਪਰਮਪਾਲ ਕੌਰ ਦਾ ਅਸਤੀਫ਼ਾ ਕੀਤਾ ਮਨਜ਼ੂਰ || Punjab news

0
The Punjab government accepted the resignation of BJP candidate Parampal Kaur

ਪੰਜਾਬ ਸਰਕਾਰ ਨੇ BJP ਉਮੀਦਵਾਰ ਪਰਮਪਾਲ ਕੌਰ ਦਾ ਅਸਤੀਫ਼ਾ ਕੀਤਾ ਮਨਜ਼ੂਰ || Punjab news

ਪੰਜਾਬ ਸਰਕਾਰ ਵੱਲੋਂ BJP ਦੀ ਉਮੀਦਵਾਰ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ | ਉਸ ਦੀ ਅਸਤੀਫ਼ੇ ਵਜੋਂ ਅਰਜ਼ੀ ਸਵੀਕਾਰ ਕਰ ਲਈ ਗਈ ਹੈ ਪਰ ਉਸ ਨੂੰ ਵੀਆਰਐਸ ਨਹੀਂ ਦਿੱਤਾ ਗਿਆ ਹੈ | ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ‘ਚ ਪਰਮਪਾਲ ਕੌਰ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰੇਗੀ।

ਦੱਸ ਦਈਏ ਕਿ ਸਰਕਾਰ ਹੁਣ ਪਰਮਪਾਲ ਕੌਰ ਨੂੰ ਵੀਆਰਐਸ ਨਾਲ ਸਬੰਧਤ ਲਾਭ ਨਹੀਂ ਦੇਵੇਗੀ। ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਪਰਮਪਾਲ ਕੌਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪਰਮਪਾਲ ਕੌਰ ਦਾ ਕਹਿਣਾ ਹੈ ਕਿ ਉਸ ਦਾ ਕੰਮ ਅਰਜ਼ੀ ਮੂਵ ਕਰਨਾ ਸੀ। ਇਸ ਬਾਰੇ ਫੈਸਲਾ ਲੈਣਾ ਸਰਕਾਰ ਦਾ ਕੰਮ ਹੈ। ਇਹ ਸਪੱਸ਼ਟ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਭਾਜਪਾ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖਲ ਕਰੇਗੀ।

ਪੰਜਾਬ ਸਰਕਾਰ ਨੇ ਅਸਤੀਫੇ ਨੂੰ ਸਵੀਕਾਰ ਕਰਨ ਤੋਂ ਕਰ ਦਿੱਤਾ ਸੀ ਇਨਕਾਰ

ਧਿਆਨਯੋਗ ਹੈ ਕਿ IAS ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਤੇ ਬਠਿੰਡਾ ਤੋਂ ਪਾਰਟੀ ਨੇ ਪਰਮਪਾਲ ਕੌਰ ਨੂੰ ਉਮੀਦਵਾਰ ਐਲਾਨਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਤੁਰੰਤ ਨੋਟਿਸ ਜਾਰੀ ਕਰਕੇ ਤੁਰੰਤ ਡਿਊਟੀ ‘ਤੇ ਪਰਤਣ ਦੇ ਨਿਰਦੇਸ਼ ਦਿੱਤੇ ਗਏ ਸਨ। ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਨਾਮਜ਼ੂਰ ਕਰਨ ਦੀ ਵਜ੍ਹਾ ਉਨ੍ਹਾਂ ‘ਤੇ ਝੂਠ ਬੋਲ ਕੇ ਰਿਟਾਇਰਮੈਂਟ ਲਗਾਉਣ ਦਾ ਦੋਸ਼ ਲਗਾਇਆ ਸੀ ਤੇ ਅਸਤੀਫੇ ਦਾ ਤਰੀਕਾ ਗਲਤ ਹੋਣਾ ਦੱਸਿਆ ਸੀ |

ਰਿਟਾਇਰਡ ਅਫਸਰ ਸਰਕਾਰ ਦਾ ਨਹੀਂ ਗੁਲਾਮ

ਜਿਸ ਤੋਂ ਬਾਅਦ ਪਰਮਪਾਲ ਕੌਰ ਨੇ ਸਰਕਾਰ ਦੇ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ ਸਰਕਾਰ ਨੇ ਜੋ ਵੀ ਕਾਰਵਾਈ ਕਰਨੀ ਹੈ, ਉਹ ਕਰ ਸਕਦੀ ਹੈ। ਮੈਂ ਨਾਮਜ਼ਦਗੀ ਪੱਤਰ ਵੀ ਭਰਾਂਗੀ ਤੇ ਚੋਣਾਂ ਵੀ ਲੜਾਂਗੀ। ਹੁਣ ਮੈਂ ਰਿਟਾਇਰਡ ਹੋ ਚੁੱਕੀ ਹਾਂ ਤੇ ਰਿਟਾਇਰਡ ਅਫਸਰ ਸਰਕਾਰ ਦਾ ਗੁਲਾਮ ਨਹੀਂ ਹੈ।

ਉਸ ਨੇ ਕਿਹਾ ਸੀ ਕਿ ਮੈਂ ਦੁਬਾਰਾ ਜੁਆਇਨ ਨਹੀਂ ਕਰਨ ਵਾਲੀ, ਨਾ ਹੀ ਉਨ੍ਹਾਂ ਦਾ ਜੁਆਇਨ ਕਰਨਾ ਬਣਦਾ ਹੈ। ਰਿਟਾਇਰਮੈਂਟ ਤੋਂ ਬਾਅਦ ਮੇਰੀ ਸਰਕਾਰ ਨੂੰ ਕੋਈ ਜਵਾਬਦੇਹੀ ਨਹੀਂ ਹੈ। ਪਰਮਪਾਲ ਕੌਰ ਨੇ ਕਿਹਾ ਕਿ ਕੇਂਦਰ ਨੇ ਮੇਰਾ ਅਸਤੀਫਾ ਸਵੀਕਾਰ ਕਰ ਲਿਆ ਹੈ ਤੇ ਹੁਣ ਪੰਜਾਬ ਸਰਕਾਰ ਨੇ ਜੋ ਕਰਨਾ ਹੈ, ਉਹ ਕਰ ਸਕਦੇ ਹਨ।

ਨਿੱਝਰ ਕਤਲ ਮਾਮਲੇ ‘ਚ ਇੱਕ ਹੋਰ ਭਾਰਤੀ ਨਾਗਰਿਕ ਗ੍ਰਿਫਤਾਰ || latest News

0

ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ

ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ ਹੋਈ ਹੈ। ਕੈਨੇਡੀਅਨ ਅਧਿਕਾਰੀਆਂ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ ਚੌਥੇ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ

ਕੈਨੇਡਾ ‘ਚ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾ ਅਮਰਦੀਪ ਸਿੰਘ ‘ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲਾਏ ਗਏ ਹਨ। ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਐਚਆਈਟੀ) ਨੇ ਕਿਹਾ ਕਿ ਅਮਰਦੀਪ ਸਿੰਘ ਨੂੰ ਨਿੱਝਰ ਦੇ ਕਤਲ ਵਿੱਚ ਉਸ ਦੀ ਭੂਮਿਕਾ ਲਈ 11 ਮਈ ਨੂੰ ਗ੍ਰਿਫਤਾਰ ਕੀਤਾ ਗਿਆ। ਕਿਹਾ ਗਿਆ ਹੈ ਕਿ ਅਮਰਦੀਪ ਪਹਿਲਾਂ ਹੀ ਹਥਿਆਰ ਰੱਖਣ ਦੇ ਦੋਸ਼ ਵਿੱਚ ਪੀਲ ਖੇਤਰੀ ਪੁਲਿਸ ਦੀ ਹਿਰਾਸਤ ਵਿੱਚ ਸੀ।

ਇਹ ਵੀ ਪੜ੍ਹੋ: SKM ਵੱਲੋਂ ਜਗਰਾਓਂ ਚ 21 ਮਈ ਨੂੰ ਹੋਵੇਗੀ ਕਿਸਾਨ ਮਹਾਂਪੰਚਾਇਤ

 

ਆਈਐਚਆਈਟੀ ਦੀ ਟੀਮ ਦੇ ਇੰਚਾਰਜ ਮਨਦੀਪ ਮੁਕਰ ਨੇ ਕਿਹਾ ਕਿ ਇਹ ਗ੍ਰਿਫਤਾਰੀ ਨਿੱਝਰ ਦੇ ਕਤਲ ਵਿੱਚ ਭੂਮਿਕਾ ਨਿਭਾਉਣ ਵਾਲਿਆਂ ਨੂੰ ਜਵਾਬਦੇਹ ਬਣਾਉਣ ਲਈ ਸਾਡੀ ਚੱਲ ਰਹੀ ਜਾਂਚ ਤਹਿਤ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਨਿੱਝਰ (48 ਸਾਲ) ਦਾ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ।

ਸਿਵਲ ਹਸਪਤਾਲ ‘ਚ ਨੌਜਵਾਨ ਨੇ ਕੀਤੀ ਆਪਣੀ ਜੀਵਨਲੀਲਾ ਸਮਾਪਤ, ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਦੋਸ਼ || Khanna News

0

ਨੌਜਵਾਨ ਨੇ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ

ਇਕ ਨੌਜਵਾਨ ਨੇ ਖੰਨਾ ਦੇ ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਰਨ ਵਾਲੇ ਦੀ ਪਛਾਣ ਕੁਲਵਿੰਦਰ ਸਿੰਘ ਸੋਨੀ (35) ਵਾਸੀ ਰਸੂਲੜਾ ਵਜੋਂ ਹੋਈ ਹੈ। ਕੁਲਵਿੰਦਰ ਸਿੰਘ ਦੇ ਨਾਲ ਬੀਤੀ 2 ਮਈ ਨੂੰ ਕੁੱਟਮਾਰ ਹੋਈ ਸੀ, ਜਿਸ ਮਗਰੋਂ ਹਮਲਾਵਰ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਜਦੋਂ ਪੁਲਸ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

 ਪਰਿਵਾਰ ਨੇ ਪੁਲਿਸ ‘ਤੇ ਲਗਾਏ ਗੰਭੀਰ ਦੋਸ਼

ਘਟਨਾ ਤੋਂ ਬਾਅਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਸ ਮੁਲਜ਼ਮਾਂ ਨਾਲ ਮਿਲੀ ਹੋਈ ਹੈ। 2 ਮਈ ਨੂੰ ਕੁਲਵਿੰਦਰ ਪਿੰਡ ਵਿਚ ਦੁਕਾਨ ‘ਤੇ ਗਿਆ ਸੀ ਤਾਂ ਉੱਥੇ ਪਿੰਡ ਦੇ ਹੀ ਕੁਝ ਲੋਕਾਂ ਨੇ ਉਸ ਨੂੰ ਬੇਵਜ੍ਹਾ ਗਾਲ਼ਾਂ ਕੱਢੀਆਂ। ਕੁਲਵਿੰਦਰ ਨੇ ਰੋਕਿਆ ਤਾਂ ਉਨ੍ਹਾਂ ਨੇ ਦਾਤ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਕੁਲਵਿੰਦਰ ਨੇ ਹੱਥ ਅੱਗੇ ਕਰ ਲਿਆ ਸੀ, ਜਿਸ ਕਾਰਨ ਹੱਥ ‘ਤੇ ਸੱਟ ਲੱਗਣ ਕਾਰਨ ਟਾਂਕੇ ਲੱਗੇ ਸੀ। ਉਹ ਪੁਲਸ ਤੋਂ ਇਨਸਾਫ਼ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ  SKM ਵੱਲੋਂ ਜਗਰਾਓਂ ਚ 21 ਮਈ ਨੂੰ ਹੋਵੇਗੀ ਕਿਸਾਨ ਮਹਾਂਪੰਚਾਇਤ

ਮ੍ਰਿਤਕ ਦੀ ਭੈਣ ਤੇ ਜੀਜੇ ਮੁਤਾਬਕ 2-3 ਦਿਨ ਤੋਂ ਸਿਵਲ ਹਸਪਤਾਲ ਵਿਚ ਕੁਲਵਿੰਦਰ ਸਿੰਘ ਦੇ ਵਾਰਡ ਵਿਚ ਕੁਝ ਨਸ਼ੇੜੀ ਘੁੰਮ ਰਹੇ ਸਨ। ਇਸ ਵਿਚਾਲੇ ਮੁਲਜ਼ਮ ਵੀ ਕੁਲਵਿੰਦਰ ਨੂੰ ਗੱਡੀ ਚੜ੍ਹਾ ਕੇ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਡਰਦੇ ਮਾਰੇ ਕੁਲਵਿੰਦਰ ਨੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇਨਸਾਫ਼ ਦੀ ਗੁਹਾਰ ਲਈ ਹੈ।

ਸ਼ਿਮਲਾ ‘ਚ ਵਾਪਰਿਆ ਭਿਆਨਕ ਹਾਦਸਾ, 19 ਸਾਲ ਦੇ ਨੌਜਵਾਨ ਦੀ ਹੋਈ ਮੌ.ਤ || Shimla News

0

ਸ਼ਿਮਲਾ ‘ਚ ਵਾਪਰਿਆ ਵੱਡਾ ਹਾਦਸਾ

ਸ਼ਿਮਲਾ ਵਿਚ ਬੀਤੀ ਰਾਤ ਇਕ ਸਕਾਰਪੀਓ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਵਿਚ 19 ਸਾਲਾ ਦੇ ਨੌਜਵਾਨ ਦੀ ਜਾਨ ਚਲੀ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ ਕ੍ਰਿਸ਼ ਵਜੋਂ ਹੋਈ ਹੈ ਤੇ ਉਹ ਪਿੰਡ ਨਰੇਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਾਦਸਾ ਫਾਗੂ ਦੇ ਮੁੱਖ ਮਾਰਗ ‘ਤੇ ਵਾਪਰਿਆ ਹੈ। ਰਾਤ ਨੂੰ ਜਿਵੇਂ ਹੀ ਗੱਡੀ ਡਿਗਣ ਦੀ ਆਵਾਜ਼ ਸੁਣੀ ਤਾਂ ਸਥਾਨਕ ਲੋਕ ਰਾਤ ਵਿਚ ਹੀ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੁਤਾਬਕ ਗੱਡੀ ਸੜਕ ਤੋਂ ਲਗਭਗ 200 ਮੀਟਰ ਹੇਠਾਂ ਡਿੱਗੀ ਜਦੋਂ ਕਿ ਕ੍ਰਿਸ਼ ਗੱਡੀ ਤੋਂ ਬਾਹਰ ਡਿੱਗ ਗਿਆ ਸੀ। ਉਸ ਦੇ ਸਿਰ ‘ਤੇ ਸੱਟ ਲੱਗੀ ਤੇ ਮੌਕੇ ‘ਤੇ ਹੀ ਕਾਫੀ ਜ਼ਿਆਦਾ ਖੂਨ ਵਹਿ ਗਿਆ ਸੀ।

ਇਹ ਵੀ ਪੜ੍ਹੋ : ਸੰਤ ਸੀਚੇਵਾਲ ਨੇ CM ਮਾਨ ਨੂੰ ਸੌਂਪਿਆ ਵਾਤਾਵਰਨ ਏਜੰਡਾ, ਉਠਾਇਆ ਇਹ…

ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

SKM ਵੱਲੋਂ ਜਗਰਾਓਂ ਚ 21 ਮਈ ਨੂੰ ਹੋਵੇਗੀ ਕਿਸਾਨ ਮਹਾਂਪੰਚਾਇਤ

0

ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਦਾ ਲਿਆ ਗਿਆ ਜਾਇਜਾ

ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਓਂ ਦੀ ਦਾਣਾ ਮੰਡੀ ਵਿਖੇ ਪਹੁੰਚ ਕੇ 21 ਮਈ ਦੀ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ।

ਮਹਾਂਪੰਚਾਇਤ ਦੀ ਪ੍ਰਬੰਧਕੀ ਕਮੇਟੀ ਜਿਸ ਵਿੱਚ ਹਰਿੰਦਰ ਸਿੰਘ ਲੱਖੋਵਾਲ,ਬੂਟਾ ਸਿੰਘ ਬੁਰਜਗਿੱਲ,ਮਨਜੀਤ ਸਿੰਘ ਧਨੇਰ,ਹਰਦੇਵ ਸਿੰਘ ਸਂਧੂ,ਹਰਮੀਤ ਸਿੰਘ ਕਾਦੀਆਂ,ਚਮਕੌਰ ਸਿੰਘ ਬਰਮੀ,ਰਘਬੀਰ ਸਿੰਘ ਬੈਨੀਪਾਲ ਅਤੇ ਸੁੱਖ ਗਿੱਲ ਮੋਗਾ ਨੇ ਬੋਲਦਿਆਂ ਕਿਹਾ ਕੇ 21 ਮਈ ਦੀ ਕਿਸਾਨ ਮਹਾਂਪੰਚਾਇਤ ਬੀਜੇਪੀ ਦੇ ਪੈਰ ਉਖਾੜਕੇ ਰੱਖ ਦੇਵੇਗੀ,ਆਗੂਆਂ ਨੇ ਦੱਸਿਆ ਕੇ ਇਸ ਮਹਾਂਪੰਚਾਇਤ ਦੀਆਂ ਤਿਆਰੀਆਂ ਲਈ ਵੱਖ-ਵੱਖ ਜਥੇਬੰਦੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ।

ਇਹ ਵੀ ਪੜ੍ਹੋ; ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਆਪਣੇ ਪੁੱਤਰ ਨਾਲ ਸ੍ਰੀ ਹਰਿਮੰਦਰ…

ਲੋਕਲ ਪ੍ਰਬੰਧਕ ਕਮੇਟੀ ਦਾ ਗਠਨ

ਜਗਰਾਓਂ ਤੋਂ ਆੜਤੀਆ ਐਸੋਸੀਏਸ਼ਨ ਵੱਲੋਂ ਐਸ ਕੇ ਐਮ ਦੀ ਹਮਾਇਤ ਚ ਪ੍ਰਧਾਨ ਬਾਕਾਂ ਜੀ ਅਤੇ ਰਾਜ ਕੁਮਾਰ ਭੱਲਾ ਜਿਲ੍ਹਾ ਪ੍ਰਧਾਨ ਆੜਤੀਆ ਐਸੋਸੀਏਸ਼ਨ ਜਗਰਾਓਂ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜਰ ਹੋਏ ਅਤੇ ਮਹਾਂਪੰਚਾਇਤ ਵਿੱਚ ਹਰ ਤਰਾਂ ਦੀ ਸਹਾਇਤਾ ਦਾ ਭਰੋਸਾ ਦਵਾਇਆ,ਆਗੂਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕੇ 21 ਮਈ ਦੀ ਮਹਾਂਪੰਚਾਇਤ ਲਈ ਇੱਕ ਲੋਕਲ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਜਿਸ ਵਿੱਚ ਬੀਕੇਯੂ ਡਕੌਂਦਾ ਬੁਰਜਗਿੱਲ ਦੇ ਮਹਿੰਦਰ ਸਿੰਘ ਕਮਾਲਪੁਰ,ਲਖਬੀਰ ਸਿੰਘ ਸਮਰਾ,ਬੀਕੇਯੂ ਲੱਖੋਵਾਲ ਦੇ ਜੁਗਿੰਦਰ ਸਿੰਘ ਮਲਸੀਆਂ ਬਾਜਣ,ਹਰੀ ਸਿੰਘ ਕੋਟ ਮਾਨਾਂ,ਬੀਕੇਯੂ ਡਕੌਂਦਾ ਧਨੇਰ ਦੇ ਇੰਦਰਜੀਤ ਸਿੰਘ ਜਗਰਾਓਂ,ਜਗਤਾਰ ਸਿੰਘ ਦੇੜਕਾ,ਜਮਹੂਰੀ ਕਿਸਾਨ ਸਭਾ ਦੇ ਬਲਰਾਜ ਸਿੰਘ ਕੋਟ ਉਮਰਾ,ਗੁਰਮੇਲ ਸਿੰਘ ਰੂਮੀ,ਬੀਕੇਯੂ ਰਾਜੇਵਾਲ ਦੇ ਮਨਪ੍ਰੀਤ ਸਿੰਘ ਗੋਂਦਵਾਲ,ਰਣਬੀਰ ਸਿੰਘ ਬੋਪਾਰਾਏ,ਕਿਰਤੀ ਕਿਸਾਨ ਯੂਨੀਅਨ ਪੰਜਾਬ ਕਰਮਜੀਤ ਸਿੰਘ ਕਾਉਂਕੇ ਕਲਾਂ,ਬੂਟਾ ਸਿੰਘ ਚੀਮਨਾ,ਕੁਲ ਹਿੰਦ ਕਿਸਾਨ ਸਭਾ ਦੇ ਮਨਜੀਤ ਸਿੰਘ ਮਨਸੂਰਾਂ,ਜਸਮੇਲ ਸਿੰਘ ਮੋਹੀ,ਬੀਕੇਯੂ ਤੋਤੇਵਾਲ ਦੇ ਕੇਵਲ ਸਿੰਘ ਖਹਿਰਾ ਅਤੇ ਤਜਿੰਦਰ ਸਿੰਘ ਸਿੱਧਵਾਂਬੇਟ ਦਾ ਨਾਮ ਸ਼ਾਮਲ ਕੀਤਾ ਗਿਆ ਹੈ,ਆਗੂਆਂ ਨੇ ਜਥੇਬੰਦੀਆਂ ਦੇ ਆਗੂਆਂ ਨੂੰ ਇਹ ਵੀ ਕਿਹਾ ਕੇ ਮਹਾਂਪੰਚਾਇਤ ਲਈ ਸਾਰੀਆਂ ਜਥੇਬੰਦੀਆਂ ਆਪੋ-ਆਪਣੇ ਵਲੰਟੀਅਰਾਂ ਦੀਆਂ ਲਿਸਟਾਂ ਤੇ ਮੋਬਾਇਲ ਨੰਬਰ ਲਿਖ ਕੇ ਪ੍ਰਬੰਧਕੀ ਕਮੇਟੀ ਕੋਲ 15 ਮਈ ਤੱਕ ਪਹੁੰਚਦੇ ਕਰ ਦੇਣ ਤਾਂ ਕੇ ਸਮੇਂ ਸਿਰ ਉਹਨਾਂ ਦੀਆਂ ਡਿਊਟੀਆਂ ਲਾਈਆਂ ਜਾ ਸਕਣ ।