ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਲਾਂਚ
ਐਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈਓਐੱਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐਸਜੀਪੀਸੀ ਗੁਰਬਾਣੀ ਕੀਰਤਨ’ ਹੈ, ਜੋ ਕਿ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।
ਇਹ ਵੀ ਪੜ੍ਹੋ:
ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ, ਇਨ੍ਹਾਂ ਤਾਰੀਖਾਂ ਨੂੰ ਸਤਿਸੰਗ ਪ੍ਰੋਗਰਾਮ ਹੋਏ ਰੱਦ…
ਐਪ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਹਰ ਸ਼ਰਧਾਲੂ ਦੀ ਇਸ ਪਾਵਨ ਅਸਥਾਨ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਤਾਂਘ ਹੁੰਦੀ ਹੈ। ਸੰਗਤ ਦੀ ਇਸ ਭਾਵਨਾ ਦਾ ਸਤਿਕਾਰ ਕਰਦਿਆਂ ਐਪ ਜਾਰੀ ਕੀਤੀ ਗਈ ਹੈ, ਕਿਉਂਕਿ ਮੌਜੂਦਾ ਸਮੇਂ ਹਰ ਵਿਅਕਤੀ ਮੋਬਾਈਲ ਆਦਿ ਨਾਲ ਜੁੜਿਆ ਹੋਇਆ ਹੈ।
ਐਂਡ੍ਰੋਇਡ ਫੋਨ ਵਰਤਣ ਵਾਲਿਆਂ ਵਾਸਤੇ ਵੀ ਐਪ ਕਾਰਜਸ਼ੀਲ
ਉਨ੍ਹਾਂ ਦੱਸਿਆ ਕਿ ਐਪਲ ਦੇ ਫੋਨ ਰੱਖਣ ਵਾਲਿਆਂ ਲਈ ਅੱਜ ਜਾਰੀ ਕੀਤੀ ਇਸ ਗੁਰਬਾਣੀ ਐਪ ਤੋਂ ਪਹਿਲਾਂ ਐਂਡ੍ਰੋਇਡ ਫੋਨ ਵਰਤਣ ਵਾਲਿਆਂ ਵਾਸਤੇ ਵੀ ਐਪ ਕਾਰਜਸ਼ੀਲ ਹੈ, ਜਿਸ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਅਧਿਕਾਰਤ ਐਪ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਹੋਣ ਵਾਲੇ ਪੂਰੇ ਦਿਨ ਦਾ ਸਿੱਧਾ ਆਡੀਓ ਪ੍ਰਸਾਰਣ ਸਰਵਣ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਹੋਈ ਸੀ ਮੌ.ਤ, ਸਰਬੱਤ ਦਾ ਭਲਾ ਟਰੱਸਟ ਵੱਲੋਂ ਦੇ.ਹ ਲਿਆਂਦੀ ਗਈ ਪੰਜਾਬ ॥ Today News
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨਾਰਲਾ ਨਾਲ ਸੰਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚੀ। ਦੁਬਈ ਵਿੱਚ 31 ਮਾਰਚ ਨੂੰ ਉਸਦੀ ਮੌਤ ਹੋ ਗਈ ਸੀ।
ਦੁਬਈ ‘ਚ ਹੋਈ ਸੀ ਨੌਜਵਾਨ ਦੀ ਮੌਤ
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਸਲਾਹਕਾਰ ਨੇ ਦੱਸਿਆ ਕਿ ਇੱਕ ਮਸੂਮ ਬੱਚੇ ਦਾ ਪਿਤਾ ਗੁਰਜੰਟ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਅਜੇ ਬੀਤੀ 21 ਮਾਰਚ ਨੂੰ ਹੀ ਦੁਬਈ ਆਇਆ ਸੀ। ਇੱਥੇ ਆਉਣ ਦੇ 10 ਦਿਨ ਬਾਅਦ ਹੀ 31 ਮਾਰਚ ਨੂੰ ਗੁਰਜੰਟ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹਿਮਾਚਲ ‘ਚ ਯੈਲੋ ਅਲਰਟ ਜਾਰੀ ॥ latest News Himachal Pradesh
ਇਸ ਘਟਨਾ ਸੰਬੰਧੀ ਜਦੋਂ ਮ੍ਰਿਤਕ ਦੇ ਵਾਰਸਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਟੀਮ ਰਾਹੀਂ ਮਿਲ ਕੇ ਆਪਣੇ ਨਾਲ ਹੋਈ ਇਸ ਅਣਹੋਣੀ ਬਾਰੇ ਦੱਸਿਆ ਤਾਂ ਉਨ੍ਹਾਂ ਨੇ ਭਾਰਤ ਤੋਂ ਗੁਰਜੰਟ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨੂੰ ਦੁਬਈ ਬੁਲਾਇਆ। ਇਸ ਤੋਂ ਬਾਅਦ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਜੰਟ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।
ਮੋਹਾਲੀ ‘ਚ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਕੀਤੀ ਖੁਦਖੁਸ਼ੀ , Admit Card ਨਾ ਮਿਲਣ ਕਾਰਨ ਚੁੱਕਿਆ ਇਹ ਕਦਮ
ਮੋਹਾਲੀ ‘ਚ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਕੀਤੀ ਖੁਦਖੁਸ਼ੀ , Admit Card ਨਾ ਮਿਲਣ ਕਾਰਨ ਚੁੱਕਿਆ ਇਹ ਕਦਮ
ਮੋਹਾਲੀ ਦੇ ਇੱਕ ਨਿੱਜੀ ਕਾਲਜ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੇ ਵਿਦਿਆਰਥੀ ਨੇ ਛੋਟੀ ਜਿਹੀ ਗੱਲ ਪਿੱਛੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਮ੍ਰਿਤਕ ਨੌਜਵਾਨ B.Sc ਦਾ ਵਿਦਿਆਰਥੀ ਸੀ। ਮ੍ਰਿਤਕ ਦੇ ਦੋਸਤਾਂ ਦਾ ਕਹਿਣਾ ਹੈ ਕਿ ਕਾਲਜ ਵਾਲੇ ਨੌਜਵਾਨ ਦਾ ਐਡਮਿਟ ਕਾਰਡ ਤੇ ਉਸਦੇ ਕੁਝ ਦਸਤਾਵੇਜ ਵੀ ਕਾਲਜ ਵਾਲੇ ਨਹੀਂ ਦੇ ਰਹੇ ਸੀ। ਜਿਸ ਕਾਰਨ ਉਹ ਬਹੁਤ ਪਰੇਸ਼ਾਨ ਰਹਿੰਦਾ ਸੀ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਨੌਜਵਾਨ ਨੂੰ ਵਾਪਸ ਘਰ ਆਉਣ ਲਈ ਕਿਹਾ ਸੀ, ਪਰ ਉਸਨੇ ਇਹ ਕਦਮ ਚੁੱਕ ਲਿਆ।
ਕਾਲਜ ਦੇ ਦਬਾਅ ਤੋਂ ਪਰੇਸ਼ਾਨ ਹੋ ਕੇ ਚੁੱਕਿਆ ਇਹ ਕਦਮ
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਆਪ ਨੂੰ ਸਵੇਰ ਤੋਂ ਹੀ ਕਮਰੇ ਵਿੱਚ ਬੰਦ ਕਰ ਕੇ ਬੈਠਾ ਸੀ। ਜਦੋਂ ਉਸਦੇ ਦੋਸਤ ਉਸਨੂੰ ਸਮਝਾਉਣ ਲਈ ਉਸਦੇ ਕੋਲ ਕਮਰੇ ਵਿੱਚ ਜਾਂਦੇ ਹਨ ਤਾਂ ਉਹ ਦਰਵਾਜ਼ਾ ਨਹੀਂ ਖੋਲ੍ਹਦਾ। ਜਦੋਂ ਦੋਸਤ ਪਿਛਲੇ ਦਰਵਾਜ਼ੇ ਤੋਂ ਅੰਦਰ ਜਾਂਦੇ ਹਨ ਤਾਂ ਉਨ੍ਹਾਂ ਨੇ ਦੇਖਿਆ ਕਿ ਨੌਜਵਾਨ ਨੇ ਖੁਦਖੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਉਮਰ 16 ਸਾਲ ਦੀ ਸੀ। ਦੋਸਤਾਂ ਦਾ ਕਹਿਣਾ ਹੈ ਕਿ ਉਸ ਨੇ ਕਾਲਜ ਦੇ ਦਬਾਅ ਤੋਂ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ।
IPL ‘ਚ ਅੱਜ ਪੰਜਾਬ ਤੇ ਬੈਂਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ॥ Sports News
ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਜਾਵੇਗਾ ਮੈਚ
IPL ਦੇ 58ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਰਾਇਲ ਚੈਲੰਜਰਸ ਬੈਂਗਲੌਰ ਨਾਲ ਹੋਵੇਗਾ। ਇਹ ਮੈਚ ਪੰਜਾਬ ਦੇ ਹੋਮ ਗਰਾਊਂਡ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਇਸ ਮੈਚ ਲਈ ਟਾਸ ਸ਼ਾਮ 7 ਵਜੇ ਹੋਵੇਗਾ। ਪੰਜਾਬ ਤੇ ਬੈਂਗਲੌਰ ਦੇ ਵਿਚਾਲੇ ਇਸ ਸੀਜ਼ਨ ਇਹ ਦੂਜਾ ਮੁਕਾਬਲਾ ਹੋਵੇਗਾ।
ਪਿਛਲੇ ਮੈਚ ਵਿੱਚ ਬੈਂਗਲੌਰ ਨੂੰ 4 ਵਿਕਟਾਂ ਨਾਲ ਜਿੱਤ ਮਿਲੀ ਸੀ। PBKS ਤੇ RCB ਦੋਹਾਂ ਦਾ ਸੀਜ਼ਨ ਵਿੱਚ ਅੱਜ 12ਵਾਂ ਮੈਚ ਰਹੇਗਾ। ਦੋਹਾਂ ਟੀਮਾਂ ਨੂੰ 11 ਵਿੱਚੋਂ 4 ਮੈਚਾਂ ਵਿੱਚ ਜਿੱਤ ਤੇ 7 ਵਿੱਚ ਹਾਰ ਮਿਲੀ ਹੈ। ਵਧੀਆ ਰਨ ਰੇਟ ਦਿਵਜ੍ਹਾ ਨਾਲ ਬੈਂਗਲੌਰ 7ਵੇਂ ਤੇ ਪੰਜਾਬ 8ਵੇਂ ਨੰਬਰ ‘ਤੇ ਹੈ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਦੀਆਂ ਪਲੇਆਫ ਦੀਆਂ ਉਮੀਦਾਂ ਬਰਕਰਾਰ ਰਹਿਣਗੀਆਂ ਤੇ ਉੱਥੇ ਹੀ ਹਾਰਨ ਵਾਲੀ ਟੀਮ ਮੁੰਬਈ ਦੀ ਤਰ੍ਹਾਂ ਲਗਭਗ ਬਾਹਰ ਹੋ ਜਾਵੇਗੀ।
ਇਹ ਵੀ ਪੜ੍ਹੋ : ਹਿਮਾਚਲ ‘ਚ ਯੈਲੋ ਅਲਰਟ ਜਾਰੀ ॥ latest News Himachal Pradesh
PBKS vs RCB IPL 2024
ਜੇਕਰ ਇੱਥੇ ਹੈੱਡ ਟੁ ਹੈੱਡ ਦੀ ਗੱਲ ਕੀਤੀ ਜਾਵੇ ਤਾਂ ਬੈਂਗਲੌਰ ਪੰਜਾਬ ‘ਤੇ ਭਾਰੀ ਪਈ ਹੈ, ਪਰ ਪਿਛਲੇ ਦੋ ਮੈਚਾਂ ਵਿੱਚ ਬੈਂਗਲੌਰ ਨੂੰ ਜਿੱਤ ਮਿਲੀ। RCB ਦੇ ਖਿਲਾਫ਼ ਪੰਜਾਬ ਨੂੰ ਆਖਰੀ ਜਿੱਤ 2022 ਵਿੱਚ ਮਿਲੀ ਸੀ, ਉਸਦੇ ਬਾਅਦ ਦੋਹਾਂ ਵਿੱਚ ਦੋ ਮੈਚ ਖੇਡੇ ਗਏ, ਇਹ ਦੋਵੇਂ ਮੈਚ RCB ਨੇ ਜਿੱਤੇ। ਪੰਜਾਬ ਤੇ ਬੈਂਗਲੌਰ ਦੇ ਵਿਚਾਲੇ ਹੁਣ ਤੱਕ 32 IPL ਮੈਚ ਖੇਡੇ ਗਏ। ਜਿਨ੍ਹਾਂ ਵਿੱਚੋਂ 17 ਵਿੱਚ ਪੰਜਾਬ ਤੇ 15 ਵਿੱਚ ਬੈਂਗਲੌਰ ਨੂੰ ਜਿੱਤ ਮਿਲੀ। ਧਰਮਸ਼ਾਲਾ ਵਿੱਚ ਦੋਵੇਂ ਟੀਮਾਂ 2011 ਵਿੱਚ ਇੱਕ ਹੀ ਵਾਰ ਆਹਮੋ-ਸਾਹਮਣੇ ਹੋਈਆਂ। ਜਿਸ ਵਿੱਚ ਪੰਜਾਬ ਨੂੰ 111 ਦੌੜਾਂ ਨਾਲ ਜਿੱਤ ਮਿਲੀ ਸੀ।
ਪੰਜਾਬ ਦੇ ਲਈ ਸ਼ਸ਼ਾਂਕ ਸਿੰਘ, ਜਾਨੀ ਬੇਅਰਸਟੋ ਤੇ ਪ੍ਰਭਸਿਮਰਨ ਸਿੰਘ ਸ਼ਾਨਦਾਰ ਫਾਰਮ ਵਿੱਚ ਹਨ। ਇਨ੍ਹਾਂ ਤਿੰਨਾਂ ਖਿਡਾਰੀਆਂ ਨੇ 250 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਸ਼ਸ਼ਾਂਕ ਸਿੰਘ 315 ਦੌੜਾਂ ਬਣਾ ਕੇ ਟੀਮ ਦੇ ਟਾਪ ਸਕੋਰਰ ਹਨ। ਇਸ ਸੀਜ਼ਨ ਵੀ RCB ਦਾ ਖਰਾਬ ਪ੍ਰਦਰਸ਼ਨ ਜਾਰੀ ਹੈ। ਪਰ ਟੀਮ ਦੇ ਬੱਲੇਬਾਜ ਸ਼ਾਨਦਾਰ ਫਾਰਮ ਵਿੱਚ ਹਨ। ਸਟਾਰ ਬੱਲੇਬਾਜ ਵਿਰਾਟ ਕੋਹਲੀ, ਕਪਤਾਨ ਫਾਫ ਡੁ ਪਲੇਸਿਸ ਤੇ ਦਿਨੇਸ਼ ਕਾਰਤਿਕ ਨੇ 250 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਕੋਹਲੀ ਦੇ ਨਾਮ 542 ਦੌੜਾਂ ਹਨ। ਫਿਲਹਾਲ ਕੋਹਲੀ ਟੀਮ ਤੇ ਲੀਗ ਦੋਹਾਂ ਦੇ ਟਾਪ ਸਕੋਰਰ ਹਨ।
PBKS vs RCB IPL 2024
ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਪੰਜਾਬ ਦਾ ਦੂਜਾ ਹੋਮ ਗ੍ਰਾਊਂਡ ਹੈ। ਇਸ ਸੀਜ਼ਨ ਇੱਥੇ ਦੂਜਾ ਮੈਚ ਖੇਡਿਆ ਜਾਵੇਗਾ। ਜਿੱਥੇ ਹੁਣ ਤੱਕ ਕੁੱਲ 12 IPL ਮੈਚ ਖੇਡੇ ਗਏ। ਇਸ ਪਿਚ ‘ਤੇ 7 ਮੈਚ ਪਹਿਲਾਂ ਬੈਟਿੰਗ ਕਰਨ ਵਾਲੀਆਂ ਤੇ 5 ਮੈਚ ਚੇਜ ਕਰਨ ਵਾਲੀਆਂ ਟੀਮਾਂ ਜਿੱਤੀਆਂ ਹਨ। ਇਥੋਂ ਦਾ ਸਰਵੋਤਮ ਸਕੋਰ 232 ਹੈ, ਜੋ ਪੰਜਾਬ ਨੇ ਬੈਂਗਲੌਰ ਦੇ ਹੀ ਖਿਲਾਫ਼ ਬਣਾਇਆ ਸੀ।
ਟੀਮਾਂ ਦੀ ਸੰਭਾਵਿਤ ਪਲੇਇੰਗ-11
ਪੰਜਾਬ ਕਿੰਗਜ਼: ਸੈਮ ਕਰਨ (ਕਪਤਾਨ), ਜਾਨੀ ਬੇਅਰਸਟੋ, ਰਾਇਲੀ ਰੂਸੋ, ਜਿਟੇਸ਼ ਸ਼ਰਮਾ, ਸ਼ਸ਼ਾਂਕ ਸਿੰਘ, ਆਸ਼ੂਤੋਸ਼ ਸ਼ਰਮਾ, ਹਰਪ੍ਰੀਤ ਬਰਾੜ, ਕਗਿਸੋ ਰਬਾੜਾ, ਹਰਸ਼ਲ ਪਟੇਲ, ਰਾਹੁਲ ਚਾਹਰ ਤੇ ਅਰਸ਼ਦੀਪ ਸਿੰਘ।
ਰਾਇਲ ਚੈਲੰਜਰਸ ਬੈਂਗਲੌਰ: ਫਾਫ ਡੁ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਵਿਲ ਜੈਕਸ, ਕੈਮਰਨ ਗ੍ਰੀਨ, ਗਲੇਨ ਮੈਕਸਵੈੱਲ, ਦਿਨੇਸ਼ ਕਾਰਤਿਕ (ਵਿਕਟਕੀਪਰ), ਸਵਪ੍ਰਿਲ ਸਿੰਘ, ਮੁਹੰਮਦ ਸਿਰਾਜ, ਕਰਣ ਸ਼ਰਮਾ, ਵਿਜੇਕੁਮਾਰ ਵੈਸ਼ਾਖ ਤੇ ਯਸ਼ ਦਿਆਲ।
ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ, ਇਨ੍ਹਾਂ ਤਾਰੀਖਾਂ ਨੂੰ ਸਤਿਸੰਗ ਪ੍ਰੋਗਰਾਮ ਹੋਏ ਰੱਦ ॥ Latest News
ਡੇਰਾ ਬਿਆਸ ਦੇ ਪ੍ਰੋਗਰਾਮਾਂ ਵਿੱਚ ਬਦਲਾਅ
ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਡੇਰਾ ਬਿਆਸ ਵਿਖੇ ਚੱਲ ਰਹੇ ਸਤਿਸੰਗ ਦੇ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 25-26 ਮਈ ਨੂੰ ਵੱਖ-ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਮੁਹਾਲੀ ‘ਚ ਐਨਕਾਊਂਟਰ, ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਮੁੱਠਭੇੜ ॥ Breaking…
ਦੱਸ ਦੇਈਏ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਪੱਸ਼ਟ ਕੀਤਾ ਜਾ ਚੁੱਕਿਆ ਹੈ ਕਿ ਹਰ ਵੋਟਰ ਨੂੰ ਆਪਣੇ ਹੱਕ ਦਾ ਇਸਤੇਮਾਲ ਕਰਨ ਲਈ ਡੇਰਾ ਬਿਆਸ ਦਾ ਕੋਈ ਦਬਾਅ ਨਹੀਂ ਹੈ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਇਹ ਤੁਹਾਡਾ ਆਪਣਾ ਨਿੱਜੀ ਮਾਮਲਾ ਹੈ। ਸਾਡੇ ਲਈ ਸਭ ਧਰਮ ਅਤੇ ਸਿਆਸੀ ਪਾਰਟੀਆਂ ਇੱਕ ਬਰਾਬਰ ਹਨ।
ਹੁਣ ਨਿਊਜ਼ੀਲੈਂਡ ‘ਚ ਵੀ ਬੱਚੇ ਸਿੱਖਣਗੇ ਪੰਜਾਬੀ ਮਾਂ-ਬੋਲੀ,ਖੋਲ੍ਹਿਆ ਗਿਆ, ਪਹਿਲਾ ਪੰਜਾਬੀ ਸਕੂਲ
ਨਿਊਜ਼ੀਲੈਂਡ ਵਿੱਚ Hamilton Youth Club ਵੱਲੋਂ ਨਿਵੇਕਲੀ ਪਹਿਲ
ਪੰਜਾਬ ਦੇ ਨਾਲ-ਨਾਲ ਹੁਣ ਵਿਦੇਸ਼ਾਂ ਵਿੱਚ ਵੀ ਪੰਜਾਬੀ ਮਾਂ ਬੋਲੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਜਿਸਦੇ ਤਹਿਤ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਨਿਊਜ਼ੀਲੈਂਡ ਵਿੱਚ Hamilton Youth Club ਵੱਲੋਂ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਦਰਅਸਲ,Hamilton Youth Club ਵੱਲੋਂ ਦਸ਼ਮੇਸ਼ ਪੰਜਾਬੀ ਸਕੂਲ ਨਾਮ ਦਾ ਇਕਲੌਤਾ ਪੰਜਾਬੀ ਸਕੂਲ ਖੋਲ੍ਹਿਆ ਗਿਆ ਹੈ।
ਇਹ ਵੀ ਪੜ੍ਹੋ: ਮੁਹਾਲੀ ‘ਚ ਐਨਕਾਊਂਟਰ, ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਮੁੱਠਭੇੜ ॥ Breaking…
ਦੱਸ ਦੇਈਏ ਕਿ ਇਸ ਸਕੂਲ ਵਿੱਚ ਬੱਚਿਆਂ ਨੂੰ ਮੁਫ਼ਤ ਵਿੱਚ ਪੰਜਾਬੀ ਭਾਸ਼ਾ ਸਿਖਾਈ ਜਾਵੇਗੀ । ਇਸ ਸਕੂਲ ਵਿੱਚ ਹਰ ਬੁੱਧਵਾਰ ਤੇ ਸ਼ਨੀਵਾਰ ਨੂੰ 2-2 ਘੰਟੇ ਲਈ ਪੰਜਾਬੀ ਭਾਸ਼ਾ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ। ਇਸ ਸਕੂਲ ਵਿੱਚ ਬੱਚਿਆਂ ਲਈ ਸਮਾਰਟ ਕਲਾਸ ਰੂਮ ਦਾ ਪ੍ਰਬੰਧ ਕੀਤਾ ਗਿਆ ਹੈ। ਜੇਕਰ ਤੁਸੀਂ ਵੀ ਨਿਊਜ਼ੀਲੈਂਡ ਵਿੱਚ ਰਹਿੰਦੇ ਹੋ ਅਤੇ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿਖਾਉਣੀ ਚਾਹੁੰਦੇ ਹੋ ਤਾਂ ਅੱਜ ਹੀ ਆਪਣੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਓ।
ਚਾਰ ਤੋਂ ਪੰਜ ਦੁਕਾਨਾਂ ਦੇ ਤਾਲੇ ਤੋੜ ਲੱਖਾਂ ਰੁਪਏ ਦਾ ਸੋਨਾ ਕੀਤਾ ਚੋਰੀ || News of Punjab || Today news
ਚਾਰ ਤੋਂ ਪੰਜ ਦੁਕਾਨਾਂ ਦੇ ਤਾਲੇ ਤੋੜ ਲੱਖਾਂ ਰੁਪਏ ਦਾ ਸੋਨਾ ਕੀਤਾ ਚੋਰੀ || News of Punjab || Today news
ਪੰਜਾਬ ਵਿੱਚ ਆਏ ਦਿਨ ਲੁੱਟਖੋਹ ਤੇ ਚੋਰੀ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਅਜਿਹਾ ਹੀ ਇੱਕ ਹੋਰ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਬੱਸ ਸਟੈਂਡ ਦੇ ਕੋਲ ਭਾਟੀਆ ਮਾਰਕੀਟ ਵਿੱਚ ਚਾਰ ਤੋਂ ਪੰਜ ਦੇ ਕਰੀਬ ਦੁਕਾਨਾਂ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ ਗਿਆ ਹੈ | ਜਿਸ ਤੋਂ ਬਾਅਦ ਇਸ ਚੋਰੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇ ਦਿੱਤੀ ਗਈ ਅਤੇ ਹੁਣ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ |
ਕੀਮਤੀ ਸੋਨੇ ਦਾ ਸਮਾਨ ਹੋਇਆ ਚੋਰੀ
ਪੀੜੀਤ ਦੁਕਾਨਦਾਰਾਂ ਨੇ ਦੱਸਿਆ ਕਿ ਸਾਨੂੰ ਤੜਕਸਾਰ ਸੂਚਨਾ ਮਿਲੀ ਕਿ ਸਾਡੀਆਂ ਦੁਕਾਨਾਂ ਤੇ ਤਾਲੇ ਟੁੱਟੇ ਹੋਏ ਹਨ। ਜਦੋਂ ਅਸੀਂ ਮੌਕੇ ਤੇ ਆ ਕੇ ਵੇਖਿਆ ਤਾਂ ਮਾਰਕੀਟ ਦੇ ਵਿੱਚ ਚਾਰ ਤੋਂ ਪੰਜ ਦੇ ਕਰੀਬ ਦੁਕਾਨਾਂ ਦੇ ਤਾਲੇ ਉਹ ਟੁੱਟੇ ਹੋਏ ਸਨ। ਜਿਸ ਦੇ ਚਲਦੇ ਚੋਰਾਂ ਵੱਲੋਂ ਚਾਰ ਤੋਂ ਪੰਜ ਦੁਕਾਨਾਂ ਦੇ ਵਿੱਚ ਲੱਖਾਂ ਰੁਪਏ ਦੀ ਚੋਰੀ ਤੇ ਹੋਰ ਕਈ ਕੀਮਤੀ ਸੋਨੇ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਹਨ।
ਇਹ ਵੀ ਪੜ੍ਹੋ :ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ , ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਾਟੀਆ ਮਾਰਕੀਟ ਜੋ ਕਿ ਬੱਸ ਸਟੈਂਡ ਦੇ ਨੇੜੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। 4 ਤੋਂ 5 ਦੁਕਾਨਾਂ ਦੇ ਤਾਲੇ ਤੋੜ ਕੇ ਸਮਾਨ ਚੋਰੀ ਕਰਕੇ ਲੈ ਗਏ ਜਿਸ ਵਿੱਚ ਕਾਫੀ ਨਕਦੀ ਤੇ ਸੋਨਾ ਵੀ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ , ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ || Punjab News
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ , ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ || Punjab News
ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਵਿੱਚ ਹਲਚਲ ਲਗਾਤਾਰ ਬਰਕਰਾਰ ਹੈ | ਇਸੇ ਦੇ ਚੱਲਦਿਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਹ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਪ ਵਿੱਚ ਸ਼ਾਮਿਲ ਹੋ ਗਏ ਹਨ |
CM ਮਾਨ ਨੇ ਪਾਰਟੀ ‘ਚ ਕੀਤਾ ਸੁਆਗਤ
CM ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਸਨਮਾਨਿਤ ਕਰਕੇ ਪਾਰਟੀ ਵਿੱਚ ਉਨ੍ਹਾਂ ਦਾ ਸੁਆਗਤ ਕੀਤਾ। ਜਿਸਦੇ ਚੱਲਦਿਆਂ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਰਸਮੀ ਤੌਰ ‘ਤੇ ਸ਼ਾਮਿਲ ਕਰਵਾਇਆ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਬੁਟਰੇਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : ਭਾਰਤੀ ਵਿਦਿਆਰਥੀ ਸ਼ਿਕਾਗੋ ‘ਚ ਹੋਇਆ ਲਾਪਤਾ
ਦੱਸ ਦਈਏ ਕਿ ਹਰਦੀਪ ਸਿੰਘ ਬੁਟਰੇਲਾ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਨ | ਉਨ੍ਹਾਂ ਨੇ ਹਾਲ ਹੀ ਦੇ ਵਿੱਚ ਚੰਡੀਗੜ੍ਹ ਤੋਂ ਅਕਾਲੀ ਦਲ ਵੱਲੋਂ ਦਿੱਤੀ ਗਈ ਟਿਕਟ ਵਾਪਸ ਕਰ ਦਿੱਤੀ ਸੀ ਪਰ ਉਨ੍ਹਾਂ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ।
ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ॥ Latest News Punjab
ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ
ਜਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ 2 ਤਸਕਰਾਂ ਨੂੰ ਫਰੀਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਗੈਰ ਕਾਨੂੰਨੀ ਪਿਸਤੌਲਾਂ ਅਤੇ 7 ਮੈਗਜ਼ੀਨਾਂ ਬਰਾਮਦ ਹੋਏ ਹਨ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼
DGP ਨੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਗੈਰ-ਕਾਨੂੰਨੀ ਪਿਸਤੌਲਾਂ ਤੇ 7 ਮੈਗਜ਼ੀਨਾਂ ਸਮੇਤ 2 ਤਸਕਰ ਨੂੰ ਕਾਬੂ ਕੀਤਾ ਹੈ। ਉਨ੍ਹਾਂ ਅੱਗੇ ਲਿਖਿਆ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਨੇ ਪਿਛਲੇ 6 ਮਹੀਨਿਆਂ ਵਿੱਚ ਹਥਿਆਰਾਂ ਦੀਆਂ 4 ਵੱਡੀਆਂ ਖੇਪਾਂ ਖਰੀਦੀਆਂ ਸਨ।
ਇਹ ਵੀ ਪੜ੍ਹੋ : ਹਿਮਾਚਲ ‘ਚ ਯੈਲੋ ਅਲਰਟ ਜਾਰੀ ॥ latest News Himachal Pradesh
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਖਿਲਾਫ SSOC ਅੰਮ੍ਰਿਤਸਰ ਵਿਖੇ ਅਸਲਾ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਖਿਲਾਫ਼ ਹੋਰ ਜਾਣਕਾਰੀ ਹਾਸਲ ਕਰਨ ਲਈ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬਦਮਾਸ਼ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਅਹਿਮ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।















