Home Blog Page 1629

ਭਾਰਤੀ ਵਿਦਿਆਰਥੀ ਸ਼ਿਕਾਗੋ ‘ਚ ਹੋਇਆ ਲਾਪਤਾ || Latest News

0
Indian student went missing in Chicago

ਭਾਰਤੀ ਵਿਦਿਆਰਥੀ ਸ਼ਿਕਾਗੋ ‘ਚ ਹੋਇਆ ਲਾਪਤਾ || Latest News

ਭਾਰਤੀਆਂ ਵਿੱਚ ਵਿਦੇਸ਼ ਜਾਣ ਦਾ ਜਿੱਥੇ ਇੰਨਾ ਕਰੇਜ਼ ਹੈ ਉੱਥੇ ਹੀ ਨਿਤ ਦਿਨ ਵਿਦੇਸ਼ ਤੋਂ ਭਾਰਤੀ ਵਿਦਿਆਰਥੀਆਂ ਦੇ ਲਾਪਤਾ ਹੋਣ ਜਾਂ ਕਤਲ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇੱਕ ਹੋਰ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਅਮਰੀਕਾ ਦੇ ਸ਼ਿਕਾਗੋ ਤੋਂ ਇੱਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਹੈ। ਵਿਦਿਆਰਥੀ ਦੀ ਪਛਾਣ ਰੁਪੇਸ਼ ਚੰਦਰ ਚਿੰਤਾਕਿੰਡੀ ਵਜੋਂ ਹੋਈ ਹੈ, ਜੋ 2 ਮਈ ਤੋਂ ਲਾਪਤਾ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ

ਸ਼ਿਕਾਗੋ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਕਿਹਾ ਹੈ ਕਿ ਉਹ ਪੁਲਿਸ ਅਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਸੰਪਰਕ ਵਿੱਚ ਹੈ। ਕੌਂਸਲੇਟ ਜਨਰਲ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਕ ਪੋਸਟ ‘ਚ ਲਿਖਿਆ ਕਿ ਭਾਰਤੀ ਵਿਦਿਆਰਥੀ ਰੂਪੇਸ਼ ਚੰਦਰ ਦੇ ਲਾਪਤਾ ਹੋਣ ਦੀ ਖਬਰ ਸੁਣ ਕੇ ਕੌਂਸਲੇਟ ਜਨਰਲ ਬੇਹੱਦ ਚਿੰਤਤ ਹੈ। ਦੂਤਾਵਾਸ ਭਾਰਤੀ ਭਾਈਚਾਰੇ ਅਤੇ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਮੀਦ ਹੈ ਕਿ ਰੁਪੇਸ਼ ਨੂੰ ਜਲਦੀ ਹੀ ਲੱਭ ਲਿਆ ਜਾਵੇਗਾ।

ਵਿਦਿਆਰਥੀ 2 ਮਈ ਤੋਂ ਲਾਪਤਾ

ਇਸ ਦੇ ਨਾਲ ਹੀ ਸ਼ਿਕਾਗੋ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰੁਪੇਸ਼ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਸ਼ਿਕਾਗੋ ਦੇ ਐਨ ਸ਼ੈਰੀਡਨ ਰੋਡ ਦੇ 4300 ਬਲਾਕ ਤੋਂ ਰੁਪੇਸ਼ 2 ਮਈ ਤੋਂ ਲਾਪਤਾ ਹੈ। ਇਸ ਤੋਂ ਪਹਿਲਾਂ ਵੀ ਅਜਿਹੀ ਹੀ ਇੱਕ ਘਟਨਾ ਵਾਪਰ ਚੁੱਕੀ ਹੈ | ਮਾਰਚ ਵਿਚ ਇਕ ਭਾਰਤੀ ਵਿਦਿਆਰਥੀ ਲਾਪਤਾ ਹੋ ਗਿਆ ਸੀ, ਜਿਸ ਦੀ ਲਾਸ਼ ਅਪ੍ਰੈਲ ਵਿਚ ਬਰਾਮਦ ਹੋਈ ਸੀ।

ਇਹ ਵੀ ਪੜ੍ਹੋ :ਸਕੂਲ ਜਾ ਰਹੇ ਨੌਜਵਾਨ ਅਧਿਆਪਕ ਨਾਲ ਰਸਤੇ ਵਿੱਚ ਵਾਪਰਿਆ ਵੱਡਾ ਭਾਣਾ

ਹਾਲ ਹੀ ਦੇ ਸਮੇਂ ਵਿੱਚ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਸਾਲ ਅਮਰੀਕਾ ਵਿੱਚ ਵੱਖ-ਵੱਖ ਕਾਰਨਾਂ ਕਰਕੇ 11 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।

 

 

 

 

ਸਕੂਲ ਜਾ ਰਹੇ ਨੌਜਵਾਨ ਅਧਿਆਪਕ ਨਾਲ ਰਸਤੇ ਵਿੱਚ ਵਾਪਰਿਆ ਵੱਡਾ ਭਾਣਾ || News of Punjab

0
A big incident happened on the way with a young teacher going to school

ਸਕੂਲ ਜਾ ਰਹੇ ਨੌਜਵਾਨ ਅਧਿਆਪਕ ਨਾਲ ਰਸਤੇ ਵਿੱਚ ਵਾਪਰਿਆ ਵੱਡਾ ਭਾਣਾ || News of Punjab

ਪੰਜਾਬ ਵਿੱਚ ਨਿਤ ਦਿਨ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ ਜਿਸਦੇ ਚੱਲਦਿਆਂ ਇੱਕ ਹੋਰ ਕਤਲ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਮਾਲੇਰਕੋਟਲਾ ਵਿੱਚ ਨੌਜਵਾਨ ਅਧਿਆਪਕ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ | ਇਹ ਘਟਨਾ ਉਸ ਸਮੇਂ ਵਾਪਰੀ ਜਦੋ ਸਵੇਰੇ ਅਧਿਆਪਕ ਆਪਣੀ ਡਿਊਟੀ ਲਈ ਸਰਕਾਰੀ ਸਕੂਲ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਸਾਹਿਬ ਸਿੰਘ ਪੁੱਤਰ ਜਰਨੈਲ ਸਿੰਘ ਵਾਸ਼ੀ ਮਾਲੇਰਕੋਟਲਾ ਵਜੋਂ ਹੋਈ ਹੈ।

ਨੇਜਾ ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ

ਮਿਲੀ ਜਾਣਕਾਰੀ ਅਨੁਸਾਰ ਸਾਹਿਬ ਸਿੰਘ ਅੱਜ ਸਵੇਰੇ ਕਰੀਬ ਪੌਣੇ ਅੱਠ ਵਜੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਡਿਊਟੀ ਲਈ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਧੇਸਾ ਲਈ ਜਾ ਰਿਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸਕੂਲ ਤੋਂ ਮਹਿਜ਼ ਢਾਈ ਸੌ ਮੀਟਰ ਦੂਰ ਲਸਾੜਾ ਡਰੇਨ ਦੀ ਪਟੜੀ ਤੇ ਨੌਜਵਾਨ ਅਧਿਆਪਕ ਸਾਹਿਬ ਸਿੰਘ ਤੇ ਹਮਲਾ ਕਰ ਦਿੱਤਾ ਗਿਆ ।

ਇਹ ਵੀ ਪੜ੍ਹੋ :ਭਾਰਤ ਨੇ ਹਾਸਲ ਕੀਤੀ ਵੱਡੀ ਉਪਲਬਧੀ , ਜਾਪਾਨ ਨੂੰ ਵੀ ਛੱਡਿਆ ਪਿੱਛੇ

ਅਣਪਛਾਤੇ ਹਮਲਾਵਰਾਂ ਨੇ ਸਾਹਿਬ ਸਿੰਘ ਦੀ ਵੱਖੀ ਅਤੇ ਛਾਤੀ ‘ਚ ਤੇਜ਼ਧਾਰ ਨੇਜਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਹਮਲਾਵਰ ਮੌਕੇ ‘ਤੇ ਫਰਾਰ ਹੋ ਗਏ | ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

 

 

ਭਾਰਤ ਨੇ ਹਾਸਲ ਕੀਤੀ ਵੱਡੀ ਉਪਲਬਧੀ , ਜਾਪਾਨ ਨੂੰ ਵੀ ਛੱਡਿਆ ਪਿੱਛੇ || Latest News

0
India achieved a great achievement, leaving Japan behind

ਭਾਰਤ ਨੇ ਹਾਸਲ ਕੀਤੀ ਵੱਡੀ ਉਪਲਬਧੀ , ਜਾਪਾਨ ਨੂੰ ਵੀ ਛੱਡਿਆ ਪਿੱਛੇ || Latest News

ਭਾਰਤ ਨੇ ਇੱਕ ਵੱਡੀ ਉਪਲਬਧੀ ਹਾਸਿਲ ਕੀਤੀ ਹੈ ਜਿਸ ਦੇ ਤਹਿਤ ਸੂਰਜੀ ਊਰਜਾ ਦੀ ਵਰਤੋਂ ‘ਤੇ ਜ਼ੋਰ ਦੇਣ ਨਾਲ ਭਾਰਤ ਜਾਪਾਨ ਨੂੰ ਪਿੱਛੇ ਛੱਡਦੇ ਹੋਏ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸੂਰਜੀ ਊਰਜਾ ਉਤਪਾਦਕ ਬਣ ਗਿਆ ਹੈ। ਗਲੋਬਲ ਐਨਰਜੀ ਸੈਕਟਰ ਵਿੱਚ ਕੰਮ ਕਰਨ ਵਾਲੀ ਇੱਕ ਖੋਜ ਸੰਸਥਾ ਅੰਬਰ ਦੀ ਇੱਕ ਰਿਪੋਰਟ ਵਿੱਚ ਇਹ ਗੱਲ ਕਹੀ ਗਈ ਹੈ। 2015 ਵਿੱਚ ਭਾਰਤ ਸੂਰਜੀ ਊਰਜਾ ਦੀ ਵਰਤੋਂ ਦੇ ਮਾਮਲੇ ਵਿੱਚ ਨੌਵੇਂ ਸਥਾਨ ‘ਤੇ ਸੀ।

ਰਿਪੋਰਟ ਵਿੱਚ ਕੀ ਕਿਹਾ ਗਿਆ ?

‘ਗਲੋਬਲ ਇਲੈਕਟ੍ਰੀਸਿਟੀ ਰਿਵਿਊ’ ਸਿਰਲੇਖ ਵਾਲੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਾਲ 2023 ‘ਚ ਵਿਸ਼ਵ ਬਿਜਲੀ ਉਤਪਾਦਨ ਦਾ 5.5 ਫੀਸਦੀ ਸੂਰਜੀ ਊਰਜਾ ਦੇ ਰੂਪ ‘ਚ ਆਵੇਗਾ। ਗਲੋਬਲ ਰੁਝਾਨ ਦੇ ਅਨੁਸਾਰ, ਭਾਰਤ ਨੇ ਪਿਛਲੇ ਸਾਲ ਆਪਣੇ ਕੁੱਲ ਬਿਜਲੀ ਉਤਪਾਦਨ ਦਾ 5.8 ਪ੍ਰਤੀਸ਼ਤ ਸੂਰਜੀ ਊਰਜਾ ਤੋਂ ਪ੍ਰਾਪਤ ਕੀਤਾ। ਅੰਬਰ ਦੇ ਏਸ਼ੀਆ ਪ੍ਰੋਗਰਾਮ ਦੇ ਨਿਰਦੇਸ਼ਕ ਆਦਿਤਿਆ ਲੋਲਾ ਨੇ ਕਿਹਾ, ‘ਗਰੀਨ ਪਾਵਰ ਸਮਰੱਥਾ ਨੂੰ ਜੋੜਨਾ ਸਿਰਫ ਪਾਵਰ ਸੈਕਟਰ ਵਿੱਚ ਕਾਰਬਨ ਦੇ ਨਿਕਾਸ ਨੂੰ ਘਟਾਉਣ ਬਾਰੇ ਨਹੀਂ ਹੈ। ਪਰ ਅਰਥਵਿਵਸਥਾ ਵਿੱਚ ਵਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਅਤੇ ਨਿਕਾਸ ਤੋਂ ਆਰਥਿਕ ਵਿਕਾਸ ਨੂੰ ਦੁੱਗਣਾ ਕਰਨ ਲਈ ਵੀ ਇਸਦੀ ਲੋੜ ਹੈ…’ ਰਿਪੋਰਟ ਦੇ ਅਨੁਸਾਰ, ਸੂਰਜੀ ਊਰਜਾ ਨੇ ਲਗਾਤਾਰ 19ਵੇਂ ਸਾਲ ਦੁਨੀਆ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਬਿਜਲੀ ਸਰੋਤ ਵਜੋਂ ਆਪਣੀ ਸਥਿਤੀ ਬਰਕਰਾਰ ਰੱਖੀ ਹੈ। ਪਿਛਲੇ ਸਾਲ, ਕੋਲੇ ਦੇ ਮੁਕਾਬਲੇ ਇਸ ਸਵੱਛ ਊਰਜਾ ਸਰੋਤ ਤੋਂ ਦੁਨੀਆ ਭਰ ਵਿੱਚ ਦੁੱਗਣੀ ਤੋਂ ਵੱਧ ਬਿਜਲੀ ਸ਼ਾਮਲ ਕੀਤੀ ਗਈ ਸੀ।

ਧਿਆਨਯੋਗ ਹੈ ਕਿ ਭਾਰਤ ਵਿੱਚ 2023 ਤੱਕ ਸੂਰਜੀ ਊਰਜਾ ਉਤਪਾਦਨ ਵਿੱਚ ਵਾਧਾ ਵਿਸ਼ਵ ਵਿੱਚ ਚੌਥਾ ਸਭ ਤੋਂ ਵੱਡਾ ਵਾਧਾ ਸੀ। ਭਾਰਤ ਇਸ ਮਾਮਲੇ ਵਿੱਚ ਚੀਨ, ਅਮਰੀਕਾ ਅਤੇ ਬ੍ਰਾਜ਼ੀਲ ਤੋਂ ਵੀ ਪਿੱਛੇ ਰਹਿ ਗਿਆ। ਅੰਬਰ ਨੇ ਕਿਹਾ ਕਿ 2023 ਵਿੱਚ ਗਲੋਬਲ ਸੋਲਰ ਉਤਪਾਦਨ 2015 ਦੇ ਮੁਕਾਬਲੇ ਛੇ ਗੁਣਾ ਵੱਧ ਸੀ।

ਮੁਹਾਲੀ ‘ਚ ਐਨਕਾਊਂਟਰ, ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਮੁੱਠਭੇੜ ॥ Breaking News ॥ Mohali News

0

ਮੁਹਾਲੀ ‘ਚ ਵੱਡਾ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਐਨਕਾਊਂਟਰ ਮੁੁੱਲਾਂਪੁਰ ‘ਚ ਹੋਇਆ ਹੈ। ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਅਨੁਸਾਰ ਦੋਹਾਂ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ। ਇੱਕ ਗੈਂਗਸਟਰ ਦੇ ਪੈਰ ‘ਚ ਗੋਲੀ ਲੱਗੀ ਹੈ ਅਤੇ ਇੱਕ ਗੈਂਗਸਟਰ ਦੇ ਲੱਕ ‘ਚ ਗੋਲੀ ਲੱਗੀ ਹੈ। ਇਹ ਗੈਂਗਸਟਰ ਇੱਥੇ ਲੁਕੇ ਹੋਏ ਸਨ।

ਇਹ ਵੀ ਪੜ੍ਹੋ:

ਹਿਮਾਚਲ ‘ਚ ਯੈਲੋ ਅਲਰਟ ਜਾਰੀ ॥ latest News Himachal Pradesh

ਦੱਸ ਦਈਏ ਕਿ 2 ਦਿਨ ਪਹਿਲਾਂ ਖਰੜ ‘ਚ ਇੱਕ ਬਾਊਂਸਰ ਜਿਸਦਾ ਨਾਂ ਮਨੀਸ਼ ਸੀ। ਉਸ ਦਾ ਕਤਲ ਹੋ ਗਿਆ ਸੀ। ਇਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਪੁਲਿਸ ਨੇ 48 ਘੰਟਿਆਂ ‘ਚ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਨ੍ਹਾਂ ਗੈਂਗਸਟਰਾਂ ਵੱਲੋਂ ਪੁਲਿਸ ‘ਤੇ ਫਾਈਰਿੰਗ ਕੀਤੀ ਗਈ ਸੀ ਤੇ ਜਵਾਬੀ ਕਾਰਵਾਈ ‘ਚ ਪੁਲਿਸ ਨੇ ਫਾਈਰਿੰਗ ਕੀਤੀ ਦੋਹਾਂ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਸਪੈੱਸਲ ਸੈੱਲ ਨੇ ਦੋਹਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਨ੍ਹਾਂ ਕੋਲੋਂ 2 ਪਿਸਟਲ ਵੀ ਬਰਾਮਦ ਹੋਏ ਹਨ। ਇਹ ਗੈਂਗਸਟਰ ਇਸ ਮੁੱਠਭੇੜ ‘ਚ ਜ਼ਖਮੀ ਹੋ ਗਏ ਹਨ।ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਹਿਮਾਚਲ ‘ਚ ਯੈਲੋ ਅਲਰਟ ਜਾਰੀ ॥ latest News Himachal Pradesh

0

 

ਮੀਂਹ, ਤੂਫ਼ਾਨ ਦਾ ਯੈਲੋ ਅਲਰਟ ਜਾਰੀ

ਪੱਛਮੀ ਗੜਬੜੀ ਅੱਜ ਤੋਂ ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਸ਼ਿਮਲਾ ਸਮੇਤ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਸਵੇਰ ਤੋਂ ਹੀ ਬੱਦਲਵਾਈ ਬਣੀ ਰਹੀ। ਸੂਬੇ ਵਿੱਚ ਅਗਲੇ 6 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। WD ਦੇ ਮੱਦੇਨਜ਼ਰ, ਮੌਸਮ ਵਿਭਾਗ (IMD) ਨੇ ਅਗਲੇ ਪੰਜ ਦਿਨਾਂ ਲਈ ਮੀਂਹ, ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ:

ਪੰਜਾਬ ‘ਚ ਅੱਜ 69 ਟਰੇਨਾਂ ਰੱਦ ਅਤੇ ਕਈ ਟਰੇਨਾਂ ਦੇ ਰੂਟ…

 

IMD ਦੇ ਅਨੁਸਾਰ, ਅੱਜ ਚਾਰ ਜ਼ਿਲ੍ਹਿਆਂ ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਨੂੰ ਅਲਰਟ ਦਿੱਤਾ ਗਿਆ ਹੈ, ਜਦੋਂ ਕਿ ਅਗਲੇ ਭਲਕੇ ਲਈ, ਸ਼ਿਮਲਾ, ਸੋਲਨ ਅਤੇ ਸਿਰਮੌਰ ਸਮੇਤ ਉਕਤ ਚਾਰ ਜ਼ਿਲ੍ਹਿਆਂ ਵਿੱਚ ਵੀ ਅਲਰਟ ਦਿੱਤਾ ਗਿਆ ਹੈ। ਸੂਬੇ ਦੇ ਸਾਰੇ 12 ਜ਼ਿਲ੍ਹਿਆਂ ਨੂੰ 11 ਤੋਂ 13 ਮਈ ਤੱਕ ਯੈਲੋ ਅਲਰਟ ਦਿੱਤਾ ਗਿਆ ਹੈ।

ਭਾਵ 11 ਮਈ ਤੋਂ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 14 ਮਈ ਨੂੰ ਪੱਛਮੀ ਗੜਬੜੀ ਥੋੜੀ ਕਮਜ਼ੋਰ ਹੋ ਜਾਵੇਗੀ। ਅਜਿਹੇ ‘ਚ ਮੀਂਹ ਪੈਣ ਨਾਲ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ ‘ਚ ਗਿਰਾਵਟ ਆਵੇਗੀ। ਇਸ ਵੇਲੇ ਸੂਬੇ ਦੇ 15 ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਨੈਰੀ ਦਾ ਤਾਪਮਾਨ 39.5 ਡਿਗਰੀ ਸੈਲਸੀਅਸ, ਊਨਾ ਦਾ 36.1, ਭੁੰਤਰ 32, ਧਰਮਸ਼ਾਲਾ 31.4, ਨਾਹਨ 32.1, ਸੋਲਨ 31, ਕਾਂਗੜਾ 34, ਬਿਲਾਸਪੁਰ 36.1, ਹਮੀਰਪੁਰ 32.1, ਚੰਬਾ 32.1, ਢਾਉਲਾ 335 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ॥ Punjab News

0

ਕਾਂਗਰਸ ਪਾਰਟੀ ਨੇ ਗੁਰਿੰਦਰ ਸਿੰਘ ਢਿੱਲੋਂ ਨੂੰ ਸੌਪੀ ਨਵੀਂ ਜ਼ਿੰਮੇਵਾਰੀ

ਕਾਂਗਰਸ ਪਾਰਟੀ ਨੇ ਭਾਵੇਂ ਨੌਕਰੀ ਛੱਡ ਕੇ ਪੰਜਾਬ ਵਿੱਚ ਕਾਂਗਰਸ ‘ਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ, ਦਮ ਘੁੱਟਣ ਕਾਰਨ 4 ਲੋਕਾਂ ਦੀ ਗਈ ਜਾਨ || Uttar Pradesh News

ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ,ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਲਈ ਕੰਮ ਵੀ ਕਰਨਗੇ।

ਵਿਆਹ ਕਰਵਾ ਕੇ ਪਰਤ ਰਹੇ ਲਾੜਾ-ਲਾੜੀ ਨਾਲ ਰਸਤੇ ‘ਚ ਵਾਪਰਿਆ ਇਹ ਭਾਣਾ || Today News

0
This incident happened on the way with the bride and groom who were returning after getting married

ਵਿਆਹ ਕਰਵਾ ਕੇ ਪਰਤ ਰਹੇ ਲਾੜਾ-ਲਾੜੀ ਨਾਲ ਰਸਤੇ ‘ਚ ਵਾਪਰਿਆ ਇਹ ਭਾਣਾ || Today News

ਦੇਸ਼ ਭਰ ਦੇ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ | ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਅਬੋਹਰ-ਸ਼੍ਰੀ ਗੰਗਾਨਗਰ ਨੈਸ਼ਨਲ ਹਾਈਵੇ ਗਿਦੜਾਂਵਾਲੀ ਨੇੜੇ ਵਿਆਹ ਵਾਲੀ ਗੱਡੀ ਨਾਲ ਵੱਡਾ ਹਾਦਸਾ ਵਾਪਰ ਗਿਆ | ਇਸ ਹਾਦਸੇ ਵਿੱਚ ਡੋਲੀ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਜਿਸਦੇ ਚੱਲਦਿਆਂ ਲਾੜਾ-ਲਾੜੀ ਸਣੇ ਕਈ ਲੋਕ ਜ਼ਖਮੀ ਹੋ ਗਏ , ਜਿਨ੍ਹਾਂ ਦਾ ਇਲਾਜ ਕਰ ਦਿੱਤਾ ਗਿਆ ਹੈ। ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਜ਼ਖਮੀਆਂ ਦਾ ਕੀਤਾ ਗਿਆ ਇਲਾਜ

ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ASI ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿਦੜਾਂਵਾਲੀ ਨੇੜੇ ਇੱਕ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪਿੰਡ ਕਲਾ ਵਾਲੀ ਮੰਡੀ ਦੇ ਰਹਿਣ ਵਾਲੇ ਲਾੜਾ ਸੰਦੀਪ ਸਿੰਘ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ : ਨਵ ਵਿਆਹੁਤਾ ਨੇ ਫੰਦਾ ਲਗਾ ਕੀਤੀ ਖ਼ੁਦਕੁਸ਼ੀ , 4 ਮਹੀਨੇ ਪਹਿਲਾਂ ਹੀ ਘਰੋਂ ਭੱਜ ਕਰਵਾਈ ਸੀ ਲਵ-ਮੈਰਿਜ

ASI ਨੇ ਅੱਗੇ ਦੱਸਿਆ ਕਿ ਗਿਦੜਾਂਵਾਲੀ ਨੇੜੇ ਇੱਕ ਮੋੜ ਸੀ, ਜਿਵੇਂ ਹੀ ਵਿਆਹ ਵਾਲੀ ਗੱਡੀ ਉੱਥੇ ਪਹੁੰਚੀ ਤਾਂ ਦੂਜੇ ਪਾਸੇ ਤੋਂ ਇੱਕ ਟ੍ਰੈਕਟਰ ਆ ਰਿਹਾ ਸੀ, ਜਿਸ ਨਾਲ ਉਨ੍ਹਾਂ ਦੇ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ। ਗੱਡੀ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ। ਟੱਕਰ ‘ਚ ਲਾੜਾ ਲਾੜੀ ਸਮੇਤ ਕਈ ਲੋਕਾਂ ਨੂੰ ਸੱਟਾਂ ਵੀ ਲੱਗੀਆਂ। ਜ਼ਖਮੀਆਂ ਦਾ ਇਲਾਜ ਕਰ ਦਿੱਤਾ ਗਿਆ ਹੈ।

 

 

 

ਪੰਜਾਬ ‘ਚ ਅੱਜ 69 ਟਰੇਨਾਂ ਰੱਦ ਅਤੇ ਕਈ ਟਰੇਨਾਂ ਦੇ ਰੂਟ ਕੀਤੇ ਗਏ ਡਾਇਵਰਟ || Latest News

0

ਰੇਲ ਮੁਸਾਫਿਰਾਂ ਨੂੰ ਕਰਨਾ ਪੈ ਸਕਦਾ ਹੈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ 

ਰੇਲ ਮੁਸਾਫਿਰਾਂ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਕਰੀਬ 184 ਰੇਲਾਂ ਪ੍ਰਭਾਵਿਤ ਰਹਿਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਟਰੇਨਾਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

184 ਟਰੇਨਾਂ ਰਹਿਣਗੀਆਂ ਪ੍ਰਭਾਵਿਤ 

ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ 184 ਟਰੇਨਾਂ ਪ੍ਰਭਾਵਿਤ ਰਹਿਣਗੀਆਂ। ਇਸ ‘ਚ ਕੁਝ ਟਰੇਨਾਂ ਨੂੰ ਛੋਟਾ ਕਰ ਦਿੱਤਾ ਗਿਆ ਹੈ, ਜਦਕਿ 115 ਤੋਂ ਜ਼ਿਆਦਾ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ।

ਇਸ ਦੌਰਾਨ 69 ਟਰੇਨਾਂ ਰੱਦ ਰਹਿਣਗੀਆਂ। ਇਨ੍ਹਾਂ ਵਿੱਚ ਦਿੱਲੀ ਜਾਣ ਵਾਲੀਆਂ ਗੱਡੀਆਂ ਦੇ ਨਾਲ-ਨਾਲ ਚੰਡੀਗੜ੍ਹ-ਅੰਮ੍ਰਿਤਸਰ ਰੂਟ ਦੀਆਂ ਕਈ ਟਰੇਨਾਂ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸ਼ਾਨ-ਏ-ਪੰਜਾਬ, ਸ਼ਤਾਬਦੀ ਐਕਸਪ੍ਰੈਸ ਅਤੇ ਗਰੀਬ ਰੱਥ ਵਰਗੀਆਂ ਪ੍ਰਮੁੱਖ ਟਰੇਨਾਂ ਵੀ ਕਰੀਬ 23 ਘੰਟੇ ਦੇਰੀ ਨਾਲ ਚੱਲੀਆਂ। ਅੰਦਾਜ਼ਾ ਹੈ ਕਿ ਅੱਜ ਵੀ ਇਹ ਟਰੇਨਾਂ ਦੇਰੀ ਨਾਲ ਚੱਲਣਗੀਆਂ।

ਇਹ ਵੀ ਪੜ੍ਹੋ: 

ਚੋਣ ਕਮਿਸ਼ਨ ਵਲੋਂ ਹੁਕਮ ਹੋਏ ਜਾਰੀ, ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੁਬਾਰਾ ਹੋਵੇਗੀ ਵੋਟਿੰਗ || Punjab News

ਦਿੱਲੀ ਤੋਂ ਆਉਣ ਵਾਲੀਆਂ ਜ਼ਿਆਦਾਤਰ ਐਕਸਪ੍ਰੈਸ ਟਰੇਨਾਂ ਲਗਾਤਾਰ ਲੇਟ ਹੋ ਰਹੀਆਂ ਹਨ। ਇਸ ਪੂਰੀ ਘਟਨਾ ਕਾਰਨ ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਰੇਲਵੇ ਟਰੈਕ ਸਮੇਤ ਸੜਕ ਜਾਮ ਹੋ ਗਈ ਹੈ। ਇਸ ਕਾਰਨ ਯਾਤਰੀਆਂ ਨੂੰ ਦਿੱਲੀ ਰੂਟ ‘ਤੇ ਬੱਸਾਂ ‘ਚ ਸਫਰ ਕਰਨ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਕਾਰਨ ਰੇਲਵੇ ਵੱਲੋਂ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਜਾ ਰਹੇ ਹਨ। ਜਿਸ ਕਾਰਨ ਯਾਤਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ‘ਚ ਦੇਰੀ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਰੇਲਵੇ ਲਈ ਪ੍ਰਦਰਸ਼ਨ ਇੰਨੀ ਵੱਡੀ ਸਮੱਸਿਆ ਬਣ ਗਿਆ ਹੈ ਕਿ ਟਰੇਨਾਂ ਨੂੰ ਰਸਤੇ ‘ਚ ਹੀ ਬੰਦ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਪਿੱਛੇ ਤੋਂ ਵਾਪਸ ਭੇਜ ਦਿੱਤਾ ਜਾਂਦਾ ਹੈ।

ਨਵ ਵਿਆਹੁਤਾ ਨੇ ਫੰਦਾ ਲਗਾ ਕੀਤੀ ਖ਼ੁਦਕੁਸ਼ੀ , 4 ਮਹੀਨੇ ਪਹਿਲਾਂ ਹੀ ਘਰੋਂ ਭੱਜ ਕਰਵਾਈ ਸੀ ਲਵ-ਮੈਰਿਜ

0
The newly married man committed suicide, had run away from home 4 months ago for love-marriage.

ਨਵ ਵਿਆਹੁਤਾ ਨੇ ਫੰਦਾ ਲਗਾ ਕੀਤੀ ਖ਼ੁਦਕੁਸ਼ੀ , 4 ਮਹੀਨੇ ਪਹਿਲਾਂ ਹੀ ਘਰੋਂ ਭੱਜ ਕਰਵਾਈ ਸੀ ਲਵ-ਮੈਰਿਜ

ਜ਼ੀਰਾ ਤੋਂ ਇੱਕ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਬੀਤੀ ਰਾਤ ਇੱਕ ਨਵ ਵਿਆਹੁਤਾ ਨੇ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਕਿਹਾ ਜਾ ਰਿਹਾ ਹੈ ਕਿ ਕੁੜੀ ਕਾਫੀ ਸਮੇਂ ਤੋਂ ਪਰੇਸ਼ਾਨ ਚੱਲ ਰਹੀ ਸੀ | ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਪ੍ਰੇਮ ਵਿਵਾਹ ਕਰਵਾਇਆ ਸੀ। ਸੁਸਾਈਡ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਵੱਲੋਂ ਸਹੁਰਿਆਂ ਤੇ ਕੁੱਟਮਾਰ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ।

ਸਹੁਰਾ ਪਰਿਵਾਰ ਵੱਲੋਂ ਕੀਤੀ ਜਾਂਦੀ ਸੀ ਕੁੱਟਮਾਰ

ਮ੍ਰਿਤਕ ਲੜਕੀ ਦੇ ਚਾਚੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਵਾਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ । ਬੀਤੇ ਦਿਨੀ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ । ਜਿਸ ਤੋਂ ਬਾਅਦ ਕੁੜੀ ਵੱਲੋਂ ਫੋਨ ਕੀਤੇ ਜਾਣ ‘ਤੇ ਉਹ ਉਸ ਨੂੰ ਉਸ ਦੇ ਸਹੁਰੇ ਘਰੋਂ ਲੈ ਆਇਆ ਅਤੇ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰਾਹ ਜਾਂਦੇ ਟਰੱਕ ਨਾਲ ਵਾਪਰਿਆ ਵੱਡਾ ਹਾਦਸਾ , ਮਿੰਟਾਂ- ਸਕਿੰਟਾਂ ‘ਚ ਹੋਇਆ ਸਵਾਹ

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਿਵਲ ਹਸਪਤਾਲ ਜੀਰਾ ਤੋਂ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

 

 

ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਵਾਪਰਿਆ ਵੱਡਾ ਹਾਦਸਾ, ਦਮ ਘੁੱਟਣ ਕਾਰਨ 4 ਲੋਕਾਂ ਦੀ ਗਈ ਜਾਨ || Uttar Pradesh News

0

ਜ਼ਹਿਰੀਲੀ ਗੈਸ ਚੜ੍ਹਨ ਨਾਲ ਵਾਪਰਿਆ ਵੱਡਾ ਹਾਦਸਾ

ਉੱਤਰ ਪ੍ਰਦੇਸ਼ ਦੇ ਚੰਦੌਲੀ ਜ਼ਿਲ੍ਹੇ ਦੇ ਮੁਗਲਸਰਾਏ ਕੋਤਵਾਲੀ ਇਲਾਕੇ ਵਿੱਚ ਸਥਿਤ ਇੱਕ ਘਰ ਵਿੱਚ ਬੁੱਧਵਾਰ ਰਾਤ ਨੂੰ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਤਿੰਨ ਸਫ਼ਾਈ ਕਰਮੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਟੈਂਕ ਵਿੱਚ ਡਿੱਗ ਗਏ।

 ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨਿਆਂ 

ਇਸ ਦੌਰਾਨ ਮਜ਼ਦੂਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬਿਲਡਿੰਗ ਮਾਲਕ ਦਾ ਲੜਕਾ ਵੀ ਟੈਂਕ ਵਿੱਚ ਡਿੱਗ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਚਾਰਾਂ ਨੂੰ ਬਾਹਰ ਕੱਢ ਲਿਆ।

ਇਹ ਵੀ ਪੜ੍ਹੋ:

ਏਅਰ ਇੰਡੀਆ ਐਕਸਪ੍ਰੈਸ ਦੀ ਵੱਡੀ ਕਾਰਵਾਈ, 25 ਕੈਬਿਨ ਕਰੂ ਮੈਂਬਰਾਂ ਨੂੰ…

ਇਸ ਤੋਂ ਬਾਅਦ ਤਿੰਨ ਨੂੰ ਜ਼ਿਲ੍ਹਾ ਹਸਪਤਾਲ ਅਤੇ ਇੱਕ ਨੂੰ ਟਰਾਮਾ ਸੈਂਟਰ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਸਬੰਧੀ ਕਲੀਮਹਾਲ ਦੇ ਕੌਂਸਲਰ ਨੁਮਾਇੰਦੇ ਨਿਤਿਨ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ।