Home Blog Page 1639

PRTC ਬੱਸ ਡ੍ਰਾਈਵਰ ਨਾਲ ਵਾਪਰਿਆ ਵੱਡਾ ਭਾਣਾ || Latest News || Punjab News || News in Punjab

0
A big incident happened to a PRTC bus driver

PRTC ਬੱਸ ਡ੍ਰਾਈਵਰ ਨਾਲ ਵਾਪਰਿਆ ਵੱਡਾ ਭਾਣਾ || Latest News || Punjab News || News in Punjab

ਆਏ ਦਿਨ ਪੰਜਾਬ ਭਰ ਦੇ ਵਿੱਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ , ਜਿਸ ਕਾਰਨ ਰੋਜ਼ ਅਨੇਕਾਂ ਹੀ ਜਾਨਾਂ ਚੱਲੀਆਂ ਜਾਂਦੀਆਂ ਹਨ | ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਜਿੱਥੇ ਕਿ ਨਾਭਾ SDM ਰਿਹਾਇਸ਼ ਦੇ ਸਾਹਮਣੇ ਇੱਕ PRTC ਬੱਸ ਡ੍ਰਾਈਵਰ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ | ਦਰਅਸਲ ਇਹ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਡਿਊਟੀ ਤੇ ਜਾ ਰਿਹਾ ਸੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਹੀਕਲ ਨੇ ਉਸਨੂੰ ਟੱਕਰ ਮਾਰ ਦਿੱਤੀ | ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ | ਮ੍ਰਿਤਕ ਡਰਾਈਵਰ ਦੀ ਪਹਿਚਾਨ ਜਤਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਨਾਭਾ ਦਾ ਰਹਿਣ ਵਾਲਾ ਹੈ।

ਪਰਿਵਾਰਿਕ ਮੈਂਬਰਾਂ ਦਾ ਰੋ -ਰੋ ਬੁਰਾ ਹਾਲ

ਰਾਹਗੀਰ ਨੇ ਦੱਸਿਆ ਕਿ ਕਿਸੇ ਵਾਹਨ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਇਸ ਦੀ ਮੌਕੇ ਤੇ ਮੌਤ ਹੋ ਗਈ। ਇਸ ਮੌਕੇ ਤੇ ਮ੍ਰਿਤਕ ਬੱਸ ਡ੍ਰਾਈਵਰ ਦੇ ਨਾਲ ਕੰਮ ਕਰਦੇ ਬੱਸ ਦੇ ਕੰਡਕਟਰ ਰਾਮਧੀਰ ਨੇ ਕਿਹਾ ਕਿ ਅਸੀਂ ਹਰ ਰੋਜ਼ ਦੀ ਤਰ੍ਹਾਂ ਇਕੱਠੇ ਹੀ ਜਾਂਦੇ ਸੀ। ਉੱਥੇ ਹੀ ਮ੍ਰਿਤਕ ਜਤਿੰਦਰ ਸਿੰਘ ਦੀ ਰੋਦੀ ਕਰਲਾਉਂਦੀ ਮਾਂ ਨੇ ਕਿਹਾ ਕਿ ਮੇਰਾ ਇੱਕੋ ਸਹਾਰਾ ਸੀ ਅਤੇ ਉਹ ਵੀ ਚਲਾ ਗਿਆ ਅਤੇ ਮੈਂ ਹੁਣ ਕਿਸ ਦੇ ਸਹਾਰੇ ਜ਼ਿੰਦਗੀ ਬਸਰ ਕਰਾਂਗੀ। ਪਰਿਵਾਰਿਕ ਮੈਂਬਰਾਂ ਦਾ ਰੋ -ਰੋ ਕੇ ਬੁਰਾ ਹਾਲ ਹੋ ਗਿਆ ਹੈ।

ਮਾਂ ਦਾ ਇੱਕੋ -ਇੱਕ ਸਹਾਰਾ ਸੀ ਮ੍ਰਿਤਕ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਦੇ ਪਿਤਾ ਦੀ ਕਾਫ਼ੀ ਸਮੇਂ ਪਹਿਲਾ ਹੀ ਮੌਤ ਹੋ ਚੁੱਕੀ ਸੀ | ਜਿਸ ਤੋਂ ਬਾਅਦ ਉਹ ਮਾਂ ਦਾ ਇੱਕੋ ਇੱਕ ਸਹਾਰਾ ਸੀ ਅਤੇ ਹੁਣ ਉਹ ਸਹਾਰਾ ਵੀ ਨਹੀਂ ਰਿਹਾ | ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ | ਨਾਭਾ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਜਤਿੰਦਰ ਦੀ ਮੌਤ ਹੋਈ ਹੈ। ਇਸ ਘਟਨਾ ਸਬੰਧੀ ਜਾਂਚ ਕਰ ਰਹੇ ਹਾਂ।

 

 

 

 

 

 

ਬੇਅਦਬੀ ਮਾਮਲੇ ‘ਚ ਦੋਸ਼ੀ ਨੌਜਵਾਨ ਦਾ ਕੁੱਟ – ਕੁੱਟ ਕੀਤਾ ਕਤਲ || Punjab Latest News

0
The youth accused in the blasphemy case was beaten to death

ਬੇਅਦਬੀ ਮਾਮਲੇ ‘ਚ ਦੋਸ਼ੀ ਨੌਜਵਾਨ ਦਾ ਕੁੱਟ – ਕੁੱਟ ਕੀਤਾ ਕਤਲ || Punjab Latest News

ਪੰਜਾਬ ਦੇ ਫ਼ਿਰੋਜ਼ਪੁਰ ਦੇ ਜ਼ੀਰਾ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ ਬੇਅਦਬੀ ਕਰਨ ਦੇ ਦੋਸ਼ ਵਿੱਚ ਲੋਕਾਂ ਵੱਲੋਂ ਇੱਕ ਨੌਜਵਾਨ ਨੂੰ ਕੁੱਟ -ਕੁੱਟ ਕੇ ਮਾਰ ਦਿੱਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਜ਼ੀਰਾ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਹੈ  |

ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਸੀ , ਜਿਸ ਤੋਂ ਬਾਅਦ ਉਥੇ ਮੌਕੇ ‘ਤੇ ਮੌਜੂਦ ਭੀੜ ਨੇ ਉਸਨੂੰ ਫੜ ਲਿਆ ਤੇ ਕੁੱਟਣਾ ਸ਼ੁਰੂ ਕਰ ਦਿੱਤਾ। ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਇਕ ਮਹਿਲਾ ਕਿਸਾਨ ਦੀ ਹੋਈ ਮੌਤ

ਨੌਜਵਾਨ ਦੀ ਦਿਮਾਗੀ ਹਾਲਤ ਨਹੀਂ ਸੀ ਠੀਕ

ਮ੍ਰਿਤਕ ਨੌਜਵਾਨ ਦੀ ਪਛਾਣ ਬਖ਼ਸ਼ੀਸ਼ ਉਰਫ਼ ਗੋਲਾ (25) ਵਾਸੀ ਨੇੜਲੇ ਪਿੰਡ ਤਲੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵੱਲੋਂ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਨੇ ਅਜਿਹਾ ਕਿਉਂ ਕੀਤਾ। ਇਸ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ |

 

 

 

 

 

 

ਕਿਸਾਨ ਅੰਦੋਲਨ ਦੌਰਾਨ ਇਕ ਮਹਿਲਾ ਕਿਸਾਨ ਦੀ ਹੋਈ ਮੌਤ || News of Punjab || Today News

0
A woman farmer died during the farmers movement

ਕਿਸਾਨ ਅੰਦੋਲਨ ਦੌਰਾਨ ਇਕ ਮਹਿਲਾ ਕਿਸਾਨ ਦੀ ਹੋਈ ਮੌਤ || News of Punjab || Today News

ਪਿਛਲੇ ਕਾਫ਼ੀ ਸਮੇਂ ਤੋਂ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਬਾਰਡਰਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਦੌਰਾਨ ਹੁਣ ਤੱਕ ਕਈ ਕਿਸਾਨ ਆਪਣੀ ਜਾਨ ਵੀ ਗਵਾ ਚੁੱਕੇ ਹਨ | ਅਜਿਹੀ ਹੀ ਇੱਕ ਮੰਦਭਾਗੀ ਖ਼ਬਰ ਸ਼ੰਭੂ ਬਾਰਡਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਕਿਸਾਨੀ ਅੰਦੋਲਨ ਦੌਰਾਨ ਇੱਕ ਮਹਿਲਾ ਕਿਸਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਮਹਿਲਾ ਕਿਸਾਨ ਦੀ ਪਹਿਚਾਣ ਬਲਵਿੰਦਰ ਕੌਰ ਪਤਨੀ ਰਸ਼ਪਾਲ ਸਿੰਘ ਵਜੋ ਹੋਈ ਹੈ।

ਦੇਰ ਰਾਤ ਹੋਈ ਮੌਤ

ਦੱਸਿਆ ਜਾ ਰਿਹਾ ਹੈ ਕਿ ਇਹ ਮੌਤ ਦੇਰ ਰਾਤ ਸ਼ੰਭੂ ਬਾਰਡਰ ‘ਤੇ ਹੋਈ ਹੈ | ਮ੍ਰਿਤਕ ਮਹਿਲਾ ਕਿਸਾਨ ਪਿੰਡ ਵਲੀਪੁਰ ਜ਼ਿਲ੍ਹਾ ਤਰਨ ਤਾਰਨ ਦੀ ਹੈ ਜਿਸਦੀ ਉਮਰ 55 ਸਾਲ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਿਸਾਨੀ ਅੰਦੋਲਨ ਦੌਰਾਨ ਵੀ ਕਾਫ਼ੀ ਕਿਸਾਨ ਸ਼ਹੀਦ ਹੋਏ ਸਨ ਅਤੇ ਇਸ ਵਾਰ ਇਹ ਸਿਲਸਿਲਾ ਜਾਰੀ ਹੈ |

 

 

ਸੜਕ ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਪਰਿਵਾਰ , 3 ਜੀਆਂ ਦੀ ਗਈ ਜਾਨ || Latest News || News of Punjab

0
The road accident destroyed the laughing family, 3 lives were lost

ਸੜਕ ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਪਰਿਵਾਰ , 3 ਜੀਆਂ ਦੀ ਗਈ ਜਾਨ || Latest News || News of Punjab

ਅੰਮ੍ਰਿਤਸਰ ਨੇੜੇ ਪੈਂਦੇ ਕਸਬਾ ਮਹਿਤਾ ਤੇ ਨੇੜਲੇ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਦੇ ਉੱਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ | ਜਿਸ ‘ਚ ਇੱਕ ਹੱਸਦੇ -ਵੱਸਦੇ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਚਲੀ ਗਈ | ਇਸ ਹਾਦਸੇ ਵਿੱਚ ਅਣਪਛਾਤੇ ਵਾਹਨ ਅਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਟੱਕਰ ਹੋ ਗਈ ਜਿਸ ਨਾਲ ਪਿਓ, ਪੁੱਤਰ ਅਤੇ ਦਾਦੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।  ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਦੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ |

ਕਿਵੇਂ ਵਾਪਰਿਆ ਇਹ ਹਾਦਸਾ ?

ਪਰਿਵਾਰਿਕ ਮੈਂਬਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਕੋਟਲਾ ਸੂਬਾ ਸਿੰਘ ਦੇ ਵਸਨੀਕ ਹਨ। ਉਨ੍ਹਾਂ ਦੇ ਚਾਚੇ ਦਾ ਲੜਕਾ ਅਮਰਜੋਤ ਸਿੰਘ ਆਪਣੀ ਮਾਤਾ ਬਲਵੀਰ ਕੌਰ ਅਤੇ ਡੇਢ ਸਾਲਾਂ ਪੁੱਤਰ ਨਾਲ ਬਾਈਕ ਤੇ ਸਵਾਰ ਹੋ ਕੇ ਮਹਿਤਾ ਚੌਂਕ ਤੋਂ ਆ ਰਹੇ ਸਨ। ਇਸ ਦੌਰਾਨ ਕਸਬਾ ਮਹਿਤਾ ਨੇੜੇ ਪੈਂਦੇ ਪਿੰਡ ਖੱਬੇ ਰਾਜਪੂਤਾਂ ਦੀ ਸੜਕ ਕਿਨਾਰੇ ਇੱਕ ਖੇਤ ਦੇ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗੀ ਹੋਈ ਸੀ।

ਜਿਸ ਕਰਕੇ ਸੜਕ ਤੇ ਸੰਘਣੇ ਧੂਏ ਵਿੱਚ ਪਿੱਛੋਂ ਆ ਰਿਹਾ ਕੋਈ ਵਾਹਨ ਇਨ੍ਹਾਂ ਉੱਪਰ ਦੀ ਲੰਘ ਗਿਆ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਤਿੰਨੋਂ ਪਰਿਵਾਰਿਕ ਮੈਂਬਰਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਅਮਰਜੋਤ ਸਿੰਘ ਅੰਮ੍ਰਿਤਸਰ ਵਿਖੇ ਪੰਚਾਇਤੀ ਵਿਭਾਗ ਵਿੱਚ ਨੌਕਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਪਿੱਛੇ ਪਰਿਵਾਰ ਵਿੱਚ ਮ੍ਰਿਤਿਕ ਅਮਰਜੋਤ ਸਿੰਘ ਦੀ ਪਤਨੀ ਅਤੇ ਤਿੰਨ ਭੈਣਾਂ ਰਹਿ ਗਈਆਂ ਹਨ।

ਇਹ ਵੀ ਪੜ੍ਹੋ : ਨਾਭਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਐਕਟਿਵਾ ਸਵਾਰ ਦੀ ਮੌਕੇ ‘ਤੇ ਹੋਈ ਮੌਤ

ਪੁਲਿਸ ਨੇ ਮਾਮਲਾ ਕੀਤਾ ਦਰਜ

ਇਸ ਮਾਮਲੇ ਸਬੰਧੀ ਥਾਣਾ ਮਹਿਤਾ ਦੇ SHO ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਣਪਛ਼ਤੇ ਵਾਹਨ ਦੀ ਪਛਾਣ ਕਰਨ ਦੇ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਸਿਵਿਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿੱਚ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਉੱਤੇ ਮਾਮਲਾ ਦਰਜ ਕਰਕੇ ਅਗਲੇਰੀ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਨਾਭਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਐਕਟਿਵਾ ਸਵਾਰ ਦੀ ਮੌਕੇ ‘ਤੇ ਹੋਈ ਮੌਤ || Punjab News

0
A painful road accident happened in Nabha, Activa rider died on the spot

ਨਾਭਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਐਕਟਿਵਾ ਸਵਾਰ ਦੀ ਮੌਕੇ ‘ਤੇ ਹੋਈ ਮੌਤ || Punjab News

ਪੰਜਾਬ ਵਿੱਚ ਸੜਕ ਹਾਦਸੇ ਨਿਤ ਦਿਨ ਵੱਧਦੇ ਜਾ ਰਹੇ ਹਨ ਜਿਸਦੇ ਚੱਲਦਿਆਂ ਰੋਜ਼ ਕਿੰਨੇ ਹੀ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈ ਰਹੀ ਹੈ | ਅਜਿਹਾ ਹੀ ਇੱਕ ਹਾਦਸਾ ਦੇਰ ਰਾਤ ਨਾਭਾ ਵਿੱਚ ਵਾਪਰਿਆ ਹੈ ਜਿੱਥੇ ਕਿ ਟ੍ਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਕਿਸਾਨ ਨੂੰ ਟੱਕਰ ਮਾਰ ਦਿੱਤੀ | ਮ੍ਰਿਤਕ ਦੀ ਪਛਾਣ ਲੱਖਾ ਸਿੰਘ ਵਜੋਂ ਹੋਈ ਹੈ ਜੋ ਕਿ ਕਮੇਲੀ ਪਿੰਡ ਦਾ ਰਹਿਣ ਵਾਲਾ ਹੈ |

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਲੱਖਾ ਸਿੰਘ ਆਪਣੇ ਪਿੰਡ ਕਮੇਲੀ ਤੋਂ ਮਹਿਜ ਡੇਢ ਕਿਲੋਮੀਟਰ ਦੀ ਦੂਰੀ ਤੇ ਐਕਟਿਵਾ ਸਕੂਟਰੀ ‘ਤੇ ਜਾ ਰਿਹਾ ਸੀ ਤਾਂ ਅਣਪਛਾਤੇ ਟਰੈਕਟਰ ਟਰਾਲੀ ਨੇ ਉਸ ਨੂੰ ਫੇਟ ਮਾਰ ਦਿੱਤੀ , ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ | ਮ੍ਰਿਤਕ ਆਪਣੇ ਪਿੱਛੇ ਦੋ ਬੱਚਿਆਂ ਅਤੇ ਪਤਨੀ ਨੂੰ ਰੋਂਦੇ -ਕੁਰਲਾਉਂਦੇ ਛੱਡ ਗਿਆ | ਇਸ ‘ਤੇ ਪਿੰਡ ਵਾਸੀਆਂ ਨੇ ਕਿਹਾ ਕਿ ਜੋ ਟਰੈਕਟਰਾ ਦੇ ਉੱਪਰ ਵੱਡੇ-ਵੱਡੇ ਸਪੀਕਰ ਚਲਦੇ ਹਨ ਸਰਕਾਰ ਉਸ ਤੇ ਨੱਥ ਪਾਵੇ ਤਾਂ ਜੋ ਸੜਕ ਹਾਦਸਿਆਂ ਵਿੱਚ ਗਿਰਾਵਟ ਆ ਸਕੇ।

ਬਹੁਤ ਹੀ ਮਿਲਣ ਸਾਰ ਵਿਅਕਤੀ

ਨਾਭਾ ਬਲਾਕ ਦੇ ਪਿੰਡ ਕਮੇਲੀ ਦਾ ਰਹਿਣ ਵਾਲਾ ਕਿਸਾਨ ਲੱਖਾ ਸਿੰਘ ਉਮਰ 48 ਸਾਲਾ ਦੀ ਪਿੰਡ ਪਹੁੰਚਣ ਤੋਂ ਮਹਿਜ ਡੇਢ ਕਿਲੋਮੀਟਰ ਦੀ ਦੂਰੀ ‘ਤੇ ਹੀ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਲੱਖਾ ਸਿੰਘ ਬਹੁਤ ਹੀ ਮਿਲਣ ਸਾਰ ਵਿਅਕਤੀ ਸੀ ਜੋ ਕਿ ਖੇਤੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦਾ ਸੀ। ਮ੍ਰਿਤਕ ਲੱਖਾ ਸਿੰਘ ਦੀ ਲੜਕੀ ਕੈਨੇਡਾ ਗਈ ਹੋਈ ਹੈ ਅਤੇ ਲੜਕਾ ਆਪਣੇ ਪਿਤਾ ਨਾਲ ਖੇਤਾਂ ਵਿੱਚ ਹੱਥ ਵਟਾਉਂਦਾ ਸੀ । ਇਸ ਘਟਨਾ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਜਿਸ ਨਾਲ ਉਹਨਾਂ ਦਾ ਰੋ -ਰੋ ਬੁਰਾ ਹਾਲ ਹੈ |

ਆਪਣੇ ਬਲਬੂਤੇ ‘ਤੇ ਲੜਕੀ ਨੂੰ ਭੇਜਿਆ ਕੈਨੇਡਾ

ਇਸ ਮੌਕੇ ‘ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਸਾਨੂੰ ਪਤਾ ਲੱਗਿਆ ਕਿ ਲੱਖਾ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਤਾਂ ਸਾਡੇ ਪਿੰਡ ਵਿੱਚ ਸੋਗ ਦੀ ਲਹਿਰ ਛਾਅ ਗਈ ਕਿਉਂਕਿ ਲੱਖਾ ਸਿੰਘ ਬਹੁਤ ਹੀ ਮਿਹਨਤੀ ਕਿਸਾਨ ਸੀ ਜਿਸ ਨੇ ਆਪਣੇ ਬਲਬੂਤੇ ‘ਤੇ ਹੀ ਲੜਕੀ ਨੂੰ ਕੈਨੇਡਾ ਭੇਜਿਆ ਅਤੇ ਉਥੇ ਸੈੱਟ ਕੀਤਾ, ਉਸ ਦਾ ਲੜਕਾ, ਅਤੇ ਉਸ ਦੀ ਪਤਨੀ ਇਹ ਪਿੱਛੇ ਰਹਿ ਗਏ ਹਨ ਕਿਉਂਕਿ ਲੱਖਾ ਸਿੰਘ ਨੇ ਆਪਣੇ ਬੇਟੇ ਅਤੇ ਬੇਟੀ ਦਾ ਵਿਆਹ ਵੀ ਨਹੀਂ ਕੀਤਾ ਉਹ ਦੋਵੇ ਕੁਆਰੇ ਹਨ। ਇਹ ਸੜਕ ਹਾਦਸਾ ਪਿੰਡ ਕਮੇਲੀ ਤੋਂ ਡੇਢ ਕਿਲੋਮੀਟਰ ਦੀ ਦੂਰੀ ਤੇ ਵਾਪਰਿਆ ਹੈ, ਅਸੀਂ ਤਾਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜੋ ਟਰੈਕਟਰ ਟਰਾਲੀਆਂ ਦੇ ਉੱਪਰ ਵੱਡੇ ਵੱਡੇ ਸਪੀਕਰ ਲਗਾ ਕੇ ਟਰੈਕਟਰ ਟਰਾਲੀਆਂ ਚਲਾਉਂਦੇ ਹਨ ਅਤੇ ਉਨਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਸਾਡੇ ਆਲੇ ਦੁਆਲੇ ਕੀ ਹੋ ਰਿਹਾ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਸ ਤੇ ਨੱਥ ਪਾਈ ਜਾਵੇ ਤਾਂ ਜੋ ਕਿਸੇ ਹੋਰ ਦਾ ਘਰ ਤਬਾਹ ਨਾ ਹੋਵੇ।

 

ਬਸਪਾ ਨੇ ਸ੍ਰੀ ਅਨੰਦਪੁਰ ਸਾਹਬਿ ਤੋਂ ਐਲਾਨਆਿ ਉਮੀਦਵਾਰ

0

ਲੋਕ ਸਭਾ ਚੋਣਾਂ ਕਾਰਨ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਜਸਵੀਰ ਸਿੰਘ ਗੜ੍ਹੀ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਪਾਰਟੀ ਨੇ ਆਪਣੀਆਂ ਸਾਰੀਆਂ 13 ਸੀਟਾਂ ਲਈ ਉਮੀਦਵੈਰ ਐਲਾਨ ਦਿੱਤੇ ਹਨ। ਗੜ੍ਹੀ ਬਸਪਾ ਪੰਜਾਬ ਦੇ ਪ੍ਰਧਾਨ ਹਨ।

ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ 24 ਮਈ ਨੂੰ ਪੰਜਾਬ ਆਏਗੀ। ਉਹ ਪੰਜਾਬ ਦੀਆਂ ਸਾਰੀਆਂ 13 ਤੇ ਚੰਡੀਗੜ੍ਹ ਦੀ ਇਕ ਸੀਟ ‘ਤੇ ਉਮੀਦਵਾਰਾਂ ਲਈ ਪ੍ਰਚਾਰ ਕਰੇਗੀ। ਪਾਰਟੀ ਵੱਲੋਂ ਨਵਾਂਸ਼ਹਿਰ ਵਿਚ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਜ਼ਾਇਜ ਅਸਲੇ ਸਮੇਤ 2 ਵਿਅਕਤੀ ਕੀਤੇ ਗ੍ਰਿਫਤਾਰ || Mohali News || Mohali Police

0

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਾ ਹੋਇਆ ਹੈ। ਪੁਲਿਸ ਚੱਪੇ-ਚੱਪੇ ‘ਤੇ ਤਾਇਨਾਤ ਹੈ। ਪੁਲਿਸ ਵੱਲੋਂ ਇਸ ਦੌਰਾਨ ਚੈਕਿੰਗ ਮੁਹਿੰਮ ਜਾਰੀ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਮੁਹਾਲੀ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।

ਡਾਕਟਰ ਸੰਦੀਪ ਕੁਮਾਰ ਗਰਗ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਜ਼ਿਲਾ ਐਸਏਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਡਾਕਟਰ ਜੋਤੀ ਯਾਦਵ ਆਈਪੀਐਸ ਇਨਵੈਸਟੀਗੇਸ਼ਨ ਜਿਲਾ ਐਸਏਐਸ ਨਗਰ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਮੋਹਾਲੀ ਖਰੜ ਦੀ ਟੀਮ ਵੱਲੋਂ ਸਕਾਰਪੀਓ ਗੱਡੀ ਵਿੱਚ ਸਵਾਰ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਇੱਕ ਨਜਾਇਜ਼ ਹਥਿਆਰ 32 ਬੋਰ ਪਿਸਟਲ ਸਮੇਤ ਪੰਜ ਕਾਰਤੂਸ ਬਰਾਮਦ ਕਰਵਾਉਣ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਜ਼ਿਕਰ ਹੋ ਗਿਆ ਕਿ ਮਿਤੀ ਦੋ ਪੰਜ 2024 ਨੂੰ ਸੀਆਈਏ ਸਟਾਫ ਦੀ ਪੁਲਿਸ ਪਾਰਟੀ ਨੇੜੇ ਕ੍ਰਿਸਚਨ ਸਕੂਲ ਖਰੜ ਮੌਜੂਦ ਸੀ ਤਾਂ ਐਸਆਈ ਗੁਰ ਪ੍ਰਤਾਪ ਸਿੰਘ ਨੂੰ ਮੁਖਬਰੀ ਮਿਲੀ ਕਿ ਅਜੇ ਉਰਫ ਸੇਠੀ ਪੁੱਤਰ ਹਰਵਿੰਦਰ ਸਿੰਘ ਬਾਸੀ ਬਾਗੀ ਗਲੀ ਜਾਟੋ ਗੇਟ ਕਰਨਾਲ ਅਤੇ ਬੰਟੀ ਪੁੱਤਰ ਬਚਨਾ ਰਾਮ ਬਾਸੀ ਸ਼ਾਮ ਨਗਰ ਕਰਨਾਲ ਹਰਿਆਣਾ ਜਿਨਾਂ ਕੋਲ ਨਜਾਇਜ਼ ਅਸਲਾ ਹੈ ਜਿਨਾਂ ਦੇ ਉੱਤੇ ਪਹਿਲਾਂ ਵੀ ਲੜਾਈ ਝਗੜੇ ਦਾ ਮੁਕਦਮਾ ਦਰਜ ਹੈ। ਅੱਜ ਉਹ ਵਿਅਕਤੀ ਨਜਾਇਜ਼ ਅਸਲਾ ਲੈ ਕੇ ਮੋਹਾਲੀ ਤੋਂ ਸ਼ਿਵਜੋਤ ਇਨਕਲੇਵ ਆ ਰਹੇ ਹਨ। ਮੁਖਬਰੀ ਦੇ ਅਧਾਰ ‘ਤੇ ਇਹਨਾਂ ਦੀ ਗੱਡੀ ਨੂੰ ਰੋਕਿਆ ਤਾਂ ਗੱਡੀ ਵਿੱਚੋਂ ਬੱਤੀ ਬੋਰ ਦਾ ਪਿਸਟਲ ਬਰਾਮਦ ਕੀਤਾ ਗਿਆ।

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ – ਐਡਵੋਕੇਟ ਧਾਮੀ

0

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੁਰੱਖਿਆ ਕਰਮੀਆਂ ਵੱਲੋਂ ਚੈਕਿੰਗ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਤਿਕਾਰ ਤੇ ਮਰਯਾਦਾ ਸਿੱਖਾਂ ਲਈ ਵੱਡੀ ਮਹੱਤਤਾ ਰੱਖਦਾ ਹੈ, ਪਰ ਇਸ ਦੇ ਉਲਟ ਹਰਿਆਣਾ ਅੰਦਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਾ ਵੱਡਾ ਉਲੰਘਣ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਹਮਣੇ ਆਈ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਵੇਂ ਹਰਿਆਣਾ ਪੁਲਿਸ ਦੇ ਕਰਮੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੀਆਂ ਵੱਡੀਆਂ ਸ਼ਖ਼ਸੀਅਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਨਤਮਸਤਕ ਹੁੰਦੀਆਂ ਹਨ, ਪਰੰਤੂ ਹਰਿਆਣਾ ਦੀ ਭਾਜਪਾ ਸਰਕਾਰ ਦੀ ਇਹ ਕਾਰਵਾਈ ਗੁਰੂ ਘਰ ਦੀਆਂ ਪ੍ਰੰਪਰਾਵਾਂ ਦੇ ਉਲਟ ਅਤੇ ਸੱਤਾ ਦੇ ਨਸ਼ੇ ਤੋਂ ਪ੍ਰਭਾਵਿਤ ਹੈ।

ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ ਕਿ ਇਸ ਘਟਨਾ ਦੇ ਕੁਝ ਦਿਨ ਬੀਤ ਜਾਣ ਦੇ ਬਾਵਜੂਦ ਵੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਵੱਲੋਂ ਹੁਣ ਤਕ ਇਸ ਸਬੰਧੀ ਕੋਈ ਪ੍ਰਤੀਕਿਰਿਆ ਜਾ ਨੋਟਿਸ ਨਹੀਂ ਲਿਆ ਗਿਆ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਉਹ ਭਾਜਪਾ ਸਰਕਾਰ ਦੇ ਪ੍ਰਭਾਵ ਹੇਠ ਚੱਲ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਘਟਨਾ ਦੀ ਨੈਤਿਕ ਜ਼ੁੰਮੇਵਾਰੀ ਲੈਂਦਿਆਂ ਸਿੱਖ ਸੰਗਤਾਂ ਪਾਸੋਂ ਮੁਆਫ਼ੀ ਮੰਗਣ ਲਈ ਵੀ ਕਿਹਾ।

ਪਟਿਆਲਾ ‘ਚ ਕਿਸਾਨ ਦੀ ਹੋਈ ਮੌ.ਤ

0

ਲੋਕ ਸਭਾ ਚੋਣਾਂ ਦਰਮਿਆਨ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਇੱਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਧਰਨੇ ਦੌਰਾਨ ਪੁਲਿਸ ਅਤੇ ਭਾਜਪਾ ਸਮਰਥਕਾਂ ਵੱਲੋਂ ਧੱਕਾ ਦਿੱਤੇ ਜਾਣ ਕਾਰਨ ਕਿਸਾਨ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਲਈ ਪਿੰਡ ਰਾਜਪੁਰਾ ਪਹੁੰਚੇ ਹੋਏ ਸਨ। ਇਸ ਦੌਰਾਨ ਕਿਸਾਨਾਂ ਨੇ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦਾ ਵਿਰੋਧ ਕੀਤਾ।

ਇਸ ਧੱਕਾ-ਮੁੱਕੀ ਦੌਰਾਨ ਇੱਕ ਕਿਸਾਨ ਡਿੱਗ ਪਿਆ ਜਿਸ ਨੂੰ ਉਸਦੇ ਸਾਥੀ ਕਿਸਾਨਾਂ ਨੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰਪਾਲ (45) ਵਾਸੀ ਪਿੰਡ ਆਕੜੀ ਵਜੋਂ ਹੋਈ ਹੈ।