Home Blog Page 1644

ਜਾਣੋ ਭਾਰਤੀ ਹਵਾਈ ਫੌਜ ਨੇ ਕਿਵੇਂ ਬਚਾਈ 2 ਗੰਭੀਰ ਮਰੀਜ਼ਾਂ ਦੀ ਜਾਨ || Latest News || News headlines Today

0
Know how the Indian Air Force saved the lives of 2 critical patients

ਜਾਣੋ ਭਾਰਤੀ ਹਵਾਈ ਫੌਜ ਨੇ ਕਿਵੇਂ ਬਚਾਈ 2 ਗੰਭੀਰ ਮਰੀਜ਼ਾਂ ਦੀ ਜਾਨ || Latest News || News headlines Today

ਭਾਰਤੀ ਹਵਾਈ ਸੈਨਾ ਨੇ ਐਤਵਾਰ ਨੂੰ ਦੋ ਲੋਕਾਂ ਦੀ ਜਾਨ ਬਚਾਈ ਹੈ ਜੋ ਕਿ ਗੰਭੀਰ ਰੂਪ ਨਾਲ ਬਿਮਾਰ ਸਨ | ਹਵਾਈ ਸੈਨਾ ਵੱਲੋਂ ਉਹਨਾਂ ਨੂੰ ਇੱਕ An-32 ਜਹਾਜ਼ ਰਾਹੀਂ ਲੇਹ ਤੋਂ ਚੰਡੀਗੜ੍ਹ ਏਅਰਲਿਫਟ ਕੀਤਾ ਗਿਆ ਹੈ | ਇਨ੍ਹਾਂ ਵਿੱਚੋਂ ਇੱਕ ਮਰੀਜ਼ ਦਿਲ ਦੀ ਸਮੱਸਿਆ ਤੋਂ ਪੀੜਤ ਸੀ ਅਤੇ ਦੂਜਾ ਇੱਕ ਸੜਕ ਹਾਦਸੇ ਦਾ ਸ਼ਿਕਾਰ ਸੀ। ਦੋਵੇਂ ਮਰੀਜਾਂ ਨੂੰ ਸਮੇਂ ਸਿਰ ਮਦਦ ਮਿਲਣ ਨਾਲ ਉਹਨਾਂ ਦੀ ਜਾਨ ਬਚ ਗਈ ਹੈ |

ਇਲਾਜ ਲਈ ਲੇਹ ਤੋਂ ਭੇਜਿਆ ਚੰਡੀਗੜ੍ਹ

ਹਵਾਈ ਸੈਨਾ ਵੱਲੋਂ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ ਕਿ ਭਾਰਤੀ ਹਵਾਈ ਸੈਨਾ ਅਤੇ ਸਥਾਨਕ ਸਿਵਲ ਪ੍ਰਸ਼ਾਸਨ ਦੁਆਰਾ ਤੁਰੰਤ ਯੋਜਨਾਬੰਦੀ ਅਤੇ ਲਾਗੂ ਕਰਨ ਨੇ ਦੋਵਾਂ ਲੋਕਾਂ ਦੀ ਜਾਨ ਬਚਾਉਣ ਵਿਚ ਮਹੱਤਵਪੂਰਣ ਭੂਮਿਕਾ ਨਿਭਾਈ। ਤੁਰੰਤ ਬੇਨਤੀ ਤੇ ਜਵਾਬ ਵਿੱਚ, ਹਵਾਈ ਸੈਨਾ ਦੇ ਇੱਕ An-32 ਟ੍ਰਾਂਸਪੋਰਟ ਜਹਾਜ਼ ਨੇ ਦੋ ਗੰਭੀਰ ਬਿਮਾਰ ਮਰੀਜ਼ਾਂ ਨੂੰ ਇਲਾਜ ਲਈ ਲੇਹ ਤੋਂ ਚੰਡੀਗੜ੍ਹ ਭੇਜਿਆ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਵਾਪਰਿਆ ਵੱਡਾ ਹਾਦਸਾ , ਸਿੰਧ ਦਰਿਆ ‘ਚ ਕਾਰ ਡਿੱਗਣ ਨਾਲ 4 ਲੋਕਾਂ ਦੀ ਹੋਈ ਮੌਤ

ਹਵਾਈ ਸੈਨਾ ਨੇ ਕਿਹਾ ਕਿ ਹਲਕੇ ਮੌਸਮ ਦੇ ਮੱਦੇਨਜ਼ਰ ਭਾਰਤੀ ਹਵਾਈ ਸੈਨਾ ਅਤੇ ਸਥਾਨਕ ਸਿਵਲ ਪ੍ਰਸ਼ਾਸਨ ਦੁਆਰਾ ਤੁਰੰਤ ਯੋਜਨਾਬੰਦੀ ਬਣਾ ਕੇ ਲਾਗੂ ਕਰਨ ਨਾਲ ਦੋ ਵਿਅਕਤੀਆਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਜਿਨ੍ਹਾਂ ਵਿੱਚੋਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਸੀ ਅਤੇ ਦੂਜਾ ਦਿਲ ਦੀਆਂ ਸਮੱਸਿਆਵਾਂ ਤੋਂ ਪੀੜਤ ਸੀ।

 

ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਵਾਪਰਿਆ ਵੱਡਾ ਹਾਦਸਾ , ਸਿੰਧ ਦਰਿਆ ‘ਚ ਕਾਰ ਡਿੱਗਣ ਨਾਲ 4 ਲੋਕਾਂ ਦੀ ਹੋਈ ਮੌਤ || Latest News

0
A major accident occurred in Jammu and Kashmir's Sonmarg, 4 people died when a car fell into the Indus river.

ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਵਾਪਰਿਆ ਵੱਡਾ ਹਾਦਸਾ , ਸਿੰਧ ਦਰਿਆ ‘ਚ ਕਾਰ ਡਿੱਗਣ ਨਾਲ 4 ਲੋਕਾਂ ਦੀ ਹੋਈ ਮੌਤ || Latest News

ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਕਿ ਗਗਨਗੈਰ ਇਲਾਕੇ ‘ਚ ਸ਼੍ਰੀਨਗਰ-ਲੇਹ ਹਾਈਵੇਅ ‘ਤੇ ਇਕ ਕਾਰ ਸਿੰਧ ਨਦੀ ‘ਚ ਡਿੱਗ ਗਈ। ਇਸ ਦੌਰਾਨ ਕਾਰ ਵਿੱਚ ਸਵਾਰ 9 ਲੋਕਾਂ ‘ਚੋਂ 4 ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿਚ ਸਵਾਰ ਸਾਰੇ ਸੈਲਾਨੀ ਕਸ਼ਮੀਰ ਤੋਂ ਬਾਹਰ ਦੇ ਹਨ | ਜਿਨ੍ਹਾਂ ਵਿੱਚੋ NDRF-SDRF ਨੇ 3 ਲੋਕਾਂ ਨੂੰ ਬਚਾਇਆ ਹੈ, ਜਦਕਿ 2 ਲੋਕ ਅਜੇ ਵੀ ਲਾਪਤਾ ਹਨ।

ਲਾਪਤਾ ਲੋਕਾਂ ਦੀ ਭਾਲ ਅਜੇ ਵੀ ਜਾਰੀ

ਮਿਲੀ ਜਾਣਕਾਰੀ ਮੁਤਾਬਿਕ ਬਚਾਏ ਗਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਟੀਮ ਵੱਲੋਂ ਲਾਪਤਾ ਲੋਕਾਂ ਦੀ ਭਾਲ ਅਜੇ ਵੀ ਜਾਰੀ ਹੈ। ਇਸ ਤਲਾਸ਼ੀ ਮੁਹਿੰਮ ਵਿੱਚ ਪੁਲਿਸ ਟੀਮ, ਅਸਾਮ ਰਾਈਫਲਜ਼, ਟ੍ਰੈਫਿਕ ਗ੍ਰਾਮੀਣ ਪੁਲਿਸ, ਸਥਾਨਕ ਪ੍ਰਸ਼ਾਸਨ, NDRF, SDRF ਅਤੇ ਸਥਾਨਕ ਲੋਕ ਸ਼ਾਮਿਲ ਹਨ |

ਪੁਲਿਸ ਨੇ ਦੱਸਿਆ ਕਿ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਲਈ ਟ੍ਰੈਫਿਕ ਪੁਲਿਸ ਟੀਮ ਬਣਾਏਗੀ। ਜਿਸ ਇਲਾਕੇ ‘ਚ ਇਹ ਹਾਦਸਾ ਹੋਇਆ ਹੈ , ਉਸ ਨੂੰ ਐਕਸੀਡੈਂਟ ਜ਼ੋਨ ਕਿਹਾ ਜਾਂਦਾ ਹੈ। ਦਰਅਸਲ ਡਰਾਈਵਰਾਂ ਨੂੰ ਇਸ ਇਲਾਕੇ ਵਿੱਚ ਕੰਟਰੋਲ ਨਾਲ ਗੱਡੀ ਚਲਾਉਣ ਦੀ ਹਦਾਇਤ ਦਿੱਤੀ ਜਾਂਦੀ ਹੈ ਕਿਉਂਕਿ ਇਸ ਜਗ੍ਹਾ ਗੱਡੀ ਚਲਾਉਣਾ ਬਹੁਤ ਔਖਾ ਹੈ। ਫਿਲਹਾਲ ਮਾਰੇ ਗਏ ਅਤੇ ਜ਼ਖਮੀ ਹੋਏ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ |

ਇਹ ਵੀ ਪੜ੍ਹੋ : ਨਹਿਰ ‘ਚ ਡਿੱਗੀ ਕਾਰ , ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਸਾਰਾ ਪਰਿਵਾਰ

ਪਹਿਲਾਂ ਵੀ ਹੋ ਚੁੱਕਿਆ ਹਾਦਸਾ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 31 ਜਨਵਰੀ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਬੋਨਿਆਰ ‘ਚ ਇਕ ਗੱਡੀ ਡੂੰਘੀ ਖੱਡ ‘ਚ ਡਿੱਗ ਗਈ ਸੀ। ਇਸ ਦੌਰਾਨ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ ਸਨ ।

 

 

 

ਨਹਿਰ ‘ਚ ਡਿੱਗੀ ਕਾਰ , ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਸਾਰਾ ਪਰਿਵਾਰ || Punjab Latest News

0
The car fell into the canal, the whole family was swept away by the rapid flow of water

ਨਹਿਰ ‘ਚ ਡਿੱਗੀ ਕਾਰ , ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਸਾਰਾ ਪਰਿਵਾਰ || Punjab Latest News

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਜਿੱਥੇ ਕਿ ਦੋਰਾਹਾ ਵਿਖੇ ਇੱਕ ਕਾਰ ਸਰਹਿੰਦ ਨਹਿਰ ‘ਚ ਜਾ ਡਿੱਗੀ | ਕਾਰ ਵਿੱਚ ਇੱਕ ਪਰਿਵਾਰ ਸਵਾਰ ਸੀ ਜੋ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਿਆ। ਅੱਜ ਸਵੇਰੇ ਗੋਤਾਖੋਰਾਂ ਵੱਲੋਂ ਭਾਲ ਕਰਨ ‘ਤੇ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਫਿਲਹਾਲ ਬਾਕੀ ਪਰਿਵਾਰ ਦੇ ਮੈਂਬਰ ਲਾਪਤਾ ਹਨ , ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ |

ਆਸ-ਪਾਸ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਰਾਜਵੰਤ ਹਸਪਤਾਲ ਤੋਂ ਕੈਨਾਲ ਰੋਡ ਵੱਲ ਜਾ ਰਹੀ ਸੀ।  ਡ੍ਰਾਈਵਰ ਨੂੰ ਸੜਕ ਬੰਦ ਹੋਣ ਬਾਰੇ ਪਤਾ ਨਹੀਂ ਲੱਗਿਆ ਕਿਉਂਕਿ ਅੱਗੇ ਪੁਲ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਜਿਸ ਤੋਂ ਬਾਅਦ ਕੁਝ ਹੀ ਦੇਰ ਵਿੱਚ ਕਾਰ ਨਹਿਰ ਵਿੱਚ ਜਾ ਡਿੱਗੀ ਅਤੇ ਪਾਣੀ ਦੇ ਤੇਜ਼ ਵਹਾਅ ਵਿੱਚ ਕਾਰ ਸਮੇਤ ਸਾਰਾ ਪਰਿਵਾਰ ਰੁੜ੍ਹ ਗਿਆ । ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

ਪਰਿਵਾਰ ਨਾਲ ਬੱਚੇ ਵੀ ਸੀ ਮੌਜੂਦ

ਰਾਤ ਸਮੇਂ ਇੰਨਾ ਹਨੇਰਾ ਸੀ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਾਰ ਦਾ ਕੁਝ ਪਤਾ ਨਹੀਂ ਲੱਗਿਆ | ਜਾਣਕਾਰੀ ਅਨੁਸਾਰ ਕਾਰ ਵਿੱਚ ਇੱਕ ਪਰਿਵਾਰ ਸਵਾਰ ਸੀ, ਜਿਸ ਨਾਲ ਬੱਚੇ ਵੀ ਮੌਜੂਦ ਸਨ | ਜਿਸ ਤੋਂ ਬਾਅਦ ਮਵਾਰ ਸਵੇਰੇ ਮੁੜ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਸੀ ਜਿਸਦੇ ਚੱਲਦਿਆਂ ਕਾਫ਼ੀ ਮਸ਼ਕੱਤ ਤੋਂ ਬਾਅਦ ਕਾਰ ਬਰਾਮਦ ਹੋਈ। ਨਹਿਰ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸਦੀ ਅਜੇ ਤੱਕ ਕੋਈ ਪਛਾਣ ਨਹੀਂ ਹੋ ਪਾਈ ਹੈ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ , 2 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ

ਦੋਰਾਹਾ ਥਾਣੇ ਦੇ SHO ਕੀ ਬੋਲੇ ?

ਦੋਰਾਹਾ ਥਾਣੇ ਦੇ SHO ਰੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਰਾਤ ਨੂੰ ਹੀ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ। ਕ੍ਰੇਨ ਅਤੇ ਗੋਤਾਖੋਰਾਂ ਨੂੰ ਵੀ ਬੁਲਾਇਆ ਗਿਆ। ਇੱਕ ਵਾਰ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰਾਤ ਨੂੰ ਬਚਾਅ ਕਾਰਜ ਸੰਭਵ ਨਹੀਂ ਹੋ ਸਕਿਆ। ਜਦੋਂ ਸਵੇਰੇ ਮੁੜ ਕਾਰ ਨੂੰ ਲੱਭਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ।

 

 

 

 

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ , 2 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ || Latest News

0
Punjabi youth died in Canada, he had gone to Canada 2 months ago

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ , 2 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ || Latest News

ਕੈਨੇਡਾ ਤੋਂ ਆਏ ਦਿਨ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਸੁਣਨ ਤੇ ਦੇਖਣ ਨੂੰ ਮਿਲਦੀਆਂ ਹਨ ਅਜਿਹੀ ਹੀ ਇੱਕ ਹੋਰ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਮ੍ਰਿਤਕ ਨੌਜਵਾਨ ਅਜੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਆਪਣੀ ਭੈਣ ਕੋਲ ਗਿਆ ਸੀ | ਜਿਸ ਤੋਂ ਬਾਅਦ ਇਹ ਦੁਖਦਾਈ ਘਟਨਾ ਬੀਤ ਗਈ |

ਭੈਣ ਨੇ ਦੋ ਸਾਲ ਪਹਿਲਾਂ ਹੀ ਬੁਲਾਇਆ ਸੀ ਕੈਨੇਡਾ

ਮ੍ਰਿਤਕ ਨੌਜਵਾਨ ਦੀ ਪਹਿਚਾਣ ਦਿਲਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਸਮਾਣਾ ਦੇ ਪਿੰਡ ਕਕਰਾਲਾ ਭਾਈਕਾ ਦਾ ਰਹਿਣ ਵਾਲਾ ਸੀ | ਮਿਲੀ ਜਾਣਕਾਰੀ ਅਨੁਸਾਰ ਦਿਲਪ੍ਰੀਤ ਦੀ ਭੈਣ ਦੋ ਸਾਲ ਪਹਿਲਾਂ ਹੀ ਕੈਨੇਡਾ ਪੜ੍ਹਾਈ ਲਈ ਗਈ ਸੀ। ਜਿਸ ਤੋਂ ਬਾਅਦ ਦਿਲਪ੍ਰੀਤ ਦੀ ਭੈਣ ਨੇ ਉਸਨੂੰ ਵੀਜ਼ਾ ਭੇਜ ਕੇ ਅਜੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਬੁਲਾਇਆ ਸੀ ਤਾਂ ਜੋ ਉਸਦੇ ਪਰਿਵਾਰ ਦੇ ਹਾਲਾਤ ਕੁਝ ਬਿਹਤਰ ਹੋ ਸਕਣ |

ਇਹ ਵੀ ਪੜ੍ਹੋ : CM ਮਾਨ ਅੱਜ ਰੂਪਨਗਰ ‘ਚ ਕੱਢਣਗੇ ਰੋਡ ਸ਼ੋਅ

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਰਿਵਾਰ ਨੂੰ ਕੱਲ੍ਹ ਫੋਨ ਆਇਆ ਕਿ ਦਿਲਪ੍ਰੀਤ ਦੀ ਮੌਤ ਹੋ ਗਈ ਹੈ। ਖਬਰ ਸੁਣਦੇ ਹੀ ਪਰਿਵਾਰ ਉਤੇ ਦੁੱਖਾਂ ਦਾ ਜਿਵੇਂ ਪਹਾੜ ਹੀ ਟੁੱਟ ਗਿਆ। ਜਿਸ ਤੋਂ ਬਾਅਦ ਮਾਂ ਦੀ ਹਾਲਤ ਅਚਾਨਕ ਖਰਾਬ ਹੋ ਗਈ ਅਤੇ ਹੁਣ ਉਸ ਨੂੰ ਕੋਈ ਸੁੱਧ ਬੁੱਧ ਹੀ ਨਹੀਂ ਹੈ। ਪਰਿਵਾਰ ਨੇ ਦੱਸਿਆ ਕਿ ਦਿਲਪ੍ਰੀਤ ਕਹਿੰਦਾ ਸੀ ਮੈਂ ਆਪਣੀ ਭੈਣ ਦਾ ਚੰਗਾ ਵਿਆਹ ਕਰਾਂਗਾ, ਘਰ ਬਣਾਵਾਂਗਾ ਅਤੇ ਜਮੀਨ ਖਰੀਦਾਂਗੇ ਪਰ ਹੁਣ ਸਾਰੇ ਸੁਪਨੇ ਟੁੱਟ ਗਏ।

 

 

 

CM ਮਾਨ ਅੱਜ ਰੂਪਨਗਰ ‘ਚ ਕੱਢਣਗੇ ਰੋਡ ਸ਼ੋਅ || News of Punjab

0
CM Mann will hold a road show in Rupnagar today

CM ਮਾਨ ਅੱਜ ਰੂਪਨਗਰ ‘ਚ ਕੱਢਣਗੇ ਰੋਡ ਸ਼ੋਅ || News of Punjab

ਲੋਕ ਸਭ ਚੋਣਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋਂ ਆਪਣੇ 13 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਚੋਣਾਂ ਦੇ ਮੱਦੇਨਜਰ ਹਰ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ ਸ਼ੋਰਾਂ ‘ਤੇ ਹਨ | ਇਸ ਦੇ ਤਹਿਤ ਆਪ ਪਾਰਟੀ ਵੀ ਆਪਣਾ ਪੂਰਾ ਜ਼ੋਰ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ | ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਚੋਣਾਂ ਦੀ ਕਮਾਨ ਸੰਭਾਲੀ ਹੋਈ ਹੈ | ਉਹ ਪੰਜਾਬ ਦੇ ਹਰ ਸੂਬੇ ਵਿੱਚ ਜਾ ਕੇ ਚੋਣ ਪ੍ਰਚਾਰ ਕਰ ਰੋਡ ਸ਼ੋਅ ਕੱਢ ਰਹੇ ਹਨ | ਇਸ ਦੇ ਚੱਲਦਿਆਂ ਹੀ CM ਮਾਨ ਅੱਜ (ਸੋਮਵਾਰ) ਸ਼ਾਮ ਨੂੰ ਰੂਪਨਗਰ ਪਹੁੰਚਣਗੇ। ਜਿੱਥੇ ਉਹ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ।

CM ਮਾਨ ਪਾਰਟੀ ਦੇ ਬਣੇ ਸਟਾਰ ਪ੍ਰਚਾਰਕ

ਇਸ ਸਮੇ CM ਮਾਨ ਪਾਰਟੀ ਦੇ ਸਟਾਰ ਪ੍ਰਚਾਰਕ ਬਣੇ ਹੋਏ ਹਨ ਕਿਉਂਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਬੰਦ ਹਨ ਜਿਸ ਕਰਕੇ ਪਾਰਟੀ ਦੀ ਕਮਾਨ ਭਗਵੰਤ ਮਾਨ ਨੇ ਸੰਭਾਲੀ ਹੋਈ ਹੈ | ਦੱਸ ਦਈਏ ਕਿ CM ਮਾਨ ਦਾ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਇਹ ਪਹਿਲਾ ਪ੍ਰਦਰਸ਼ਨ ਹੈ। ਇਹ ਰੋਡ ਸ਼ੋਅ ਬੇਲਾ ਚੌਕ ਰੂਪਨਗਰ ਵਿਖੇ ਹੋਵੇਗਾ।

ਲਗਾਤਾਰ ਚਾਰ ਦਿਨਾਂ ਤੋਂ ਕਰ ਰਹੇ ਰੋਡ ਸ਼ੋਅ

ਲਗਾਤਾਰ ਚਾਰ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵੱਖ-ਵੱਖ ਸਰਕਲਾਂ ਵਿੱਚ ਜਨਤਕ ਮੀਟਿੰਗਾਂ ਅਤੇ ਰੋਡ ਸ਼ੋਅ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ CM ਮਾਨ ਵੱਲੋਂ ਲੁਧਿਆਣਾ ‘ਚ ਰੋਡ ਸ਼ੋਅ ਕੱਢਿਆ ਗਿਆ ਸੀ ਜਿਸ ਵਿੱਚ ਉਹਨਾਂ ਨੇ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਵਿੱਚ ਪ੍ਰਚਾਰ ਕਰਨ ਪਹੁੰਚੇ ਸਨ |

 

 

ਕੁੱਤੇ ਦੀ ਮੌਤ ਤੋਂ ਦੁਖੀ ਹੋ 13 ਸਾਲ ਦੀ ਕੁੜੀ ਨੇ ਕੀਤੀ ਖੁਦਖੁਸ਼ੀ || Today News

0
Saddened by the death of the dog, a 13-year-old girl committed suicide

ਕੁੱਤੇ ਦੀ ਮੌਤ ਤੋਂ ਦੁਖੀ ਹੋ 13 ਸਾਲ ਦੀ ਕੁੜੀ ਨੇ ਕੀਤੀ ਖੁਦਖੁਸ਼ੀ || Today News

ਆਪਣੇ ਪਾਲਤੂ ਕੁੱਤੇ ਨਾਲ ਹਰ ਇੱਕ ਨੂੰ ਬਹੁਤ ਪਿਆਰ ਤੇ ਲਗਾਵ ਹੁੰਦਾ ਹੈ ਪਰੰਤੂ ਇਹ ਲਗਾਵ ਕਦੇ ਕਿਸੇ ਦੀ ਜਾਨ ਵੀ ਲੈ ਸਕਦਾ ਹੈ | ਅਜਿਹਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਯਮੁਨਾਨਗਰ ਦੇ ਕੈਂਪ ਖੇਤਰ ‘ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ 13 ਸਾਲ ਦੀ ਲੜਕੀ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਕਿਉਂਕਿ ਉਸਦੇ ਪਾਲਤੂ ਕੁੱਤੇ ਦੀ 2 ਦਿਨ ਪਹਿਲਾਂ ਮੌਤ ਹੋ ਗਈ ਸੀ। ਉਹਨੂੰ ਆਪਣੇ ਕੁੱਤੇ ਨਾਲ ਇੰਨਾ ਲਗਾਵ ਸੀ ਕਿ ਕੁੱਤੇ ਦੀ ਮੌਤ ਤੋਂ ਦੁਖੀ ਹੋ ਮਾਸੂਮ ਨੇ ਆਪਣੀ ਜੀਵਨ ਲੀਲਾ ਹੀ ਸਮਾਪਤ ਕਰ ਲਈ |

2 ਦਿਨ ਪਹਿਲਾਂ ਹੋਈ ਸੀ ਕੁੱਤੇ ਦੀ ਮੌਤ

ਮ੍ਰਿਤਕ ਨਾਬਾਲਗ ਲੜਕੀ ਦੀ ਪਛਾਣ ਚਾਂਦਨੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਚਾਂਦਨੀ ਦੀ ਮਾਂ ਨੇ ਦੱਸਿਆ ਕਿ ਚਾਂਦਨੀ ਨੇ 3 ਮਹੀਨਿਆਂ ਤੋਂ ਇੱਕ ਕੁੱਤਾ ਰੱਖਿਆ ਸੀ ਅਤੇ ਉਹ ਹਰ ਸਮੇਂ ਇਸ ਨਾਲ ਖੇਡਦੀ ਰਹਿੰਦੀ ਸੀ, ਪਰ 2 ਦਿਨ ਪਹਿਲਾਂ ਉਸ ਦੇ ਕੁੱਤੇ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਕਾਫੀ ਪਰੇਸ਼ਾਨ ਹੋ ਗਈ ਸੀ। ਉਹ ਡਿਪ੍ਰੈਸ਼ਨ ‘ਚ ਸੀ, ਉਹ ਕਿਸੇ ਨਾਲ ਗੱਲ ਨਹੀਂ ਕਰਦੀ ਸੀ ਅਤੇ ਚੁੱਪ ਰਹਿਣ ਲੱਗ ਗਈ ਸੀ। ਉਸ ਨੇ ਆਪਣੀ ਮਾਂ ਨੂੰ ਕਿਹਾ ਕਿ ਮੈਨੂੰ ਇੱਕ ਹੋਰ ਕੁੱਤਾ ਲਿਆਓ ਨਹੀਂ ਤਾਂ ਮੈਂ ਮਰ ਜਾਵਾਂਗੀ।

ਗ਼ਰੀਬੀ ਵਿੱਚ ਬੜੀ ਮੁਸ਼ਕਲ ਨਾਲ ਕੀਤਾ ਸੀ ਪਾਲਣ-ਪੋਸ਼ਣ

ਦਰਅਸਲ ਕੱਲ੍ਹ ਸ਼ਾਮ ਜਦੋਂ ਚਾਂਦਨੀ ਦੀ ਮਾਂ ਕਿਸੇ ਕੰਮ ਲਈ ਬਾਜ਼ਾਰ ਗਈ ਤਾਂ ਉਸ ਨੇ ਪਿੱਛੇ ਤੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਂ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਦਾ ਪਾਲਣ-ਪੋਸ਼ਣ ਗ਼ਰੀਬੀ ਵਿੱਚ ਬੜੀ ਮੁਸ਼ਕਲ ਨਾਲ ਕੀਤਾ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਉਹ ਅਜਿਹਾ ਕਦਮ ਚੁੱਕੇਗੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਅੱਜ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ || Punjab News

0
Shiromani Akali Dal has announced its candidate from Khadur Sahib

ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ || Punjab News

ਲੋਕ ਸਭਾ ਚੋਣਾਂ ਦੇ ਚੱਲਦਿਆਂ ਜਿੱਥੇ ਹਰ ਪਾਰਟੀ ਵੱਲੋਂ ਆਪਣੇ -ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਖਡੂਰ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ | ਅਕਾਲੀ ਦਲ ਨੇ ਇਥੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ ਹੈ ,ਜਿਸ ਨਾਲ ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਉਮੀਦਵਾਰ ਐਲਾਨ ਦਿੱਤੇ ਹਨ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ‘ਚ ਪਹੁੰਚਿਆ ਕਿਸਾਨਾਂ ਦਾ MSP ਦਾ ਮੁੱਦਾ , ਜਾਣੋ ਅਦਾਲਤ ਨੇ ਕੀ ਕੀਤੀ ਕਾਰਵਾਈ

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਅਤੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ।

ਪ੍ਰੀਖਿਆ ’ਚ ‘ਜੈ ਸ੍ਰੀ ਰਾਮ’ ਲਿਖਣ ‘ਤੇ ਵਿਦਿਆਰਥੀ ਕੀਤੇ ਪਾਸ , ਦੋ ਪ੍ਰੋਫੈਸਰ ਮੁਅੱਤਲ || Latest News

0
Students passed for writing 'Jai Sri Ram' in the exam, two professors suspended

ਪ੍ਰੀਖਿਆ ’ਚ ‘ਜੈ ਸ੍ਰੀ ਰਾਮ’ ਲਿਖਣ ‘ਤੇ ਵਿਦਿਆਰਥੀ ਕੀਤੇ ਪਾਸ , ਦੋ ਪ੍ਰੋਫੈਸਰ ਮੁਅੱਤਲ || Latest News

ਇਹ ਮਾਮਲਾ ਉੱਤਰ ਪ੍ਰਦੇਸ਼ ਦੀ ਇਕ ਸਰਕਾਰੀ ਯੂਨੀਵਰਸਿਟੀ ਦਾ ਹੈ ਜਿੱਥੇ ਕਿ ਚਾਰ ਵਿਦਿਆਰਥੀਆਂ ਨੂੰ ਉੱਤਰ ਪੱਤਰੀਆਂ ਉਤੇ ਕਈ ਸਵਾਲਾਂ ਦੇ ਜਵਾਬ ’ਚ ‘ਜੈ ਸ੍ਰੀ ਰਾਮ’ ਤੇ ਭਾਰਤੀ ਟੀਮ ਦੇ ਕੁਝ ਕ੍ਰਿਕਟਰਾਂ ਦੇ ਨਾਮ ਲਿਖਣ ਦੇ ਬਾਵਜੂਦ ਵੀ ਪ੍ਰੋਫੈਸਰਾਂ ਵੱਲੋਂ ਪਾਸ ਕਰ ਦਿੱਤਾ ਗਿਆ ਸੀ | ਜਿਸ ‘ਤੇ ਹੁਣ ਪ੍ਰਸ਼ਾਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ ਜਿਸਦੇ ਚੱਲਦਿਆਂ ਦੋ ਪ੍ਰੋਫੈਸਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ |

ਆਰ.ਟੀ.ਆਈ .ਤਹਿਤ ਮੰਗੀ ਸੀ ਜਾਣਕਾਰੀ

ਦਰਅਸਲ ਉੱਤਰ ਪ੍ਰਦੇਸ਼ ਦੀ ਇਸ ਸਰਕਾਰੀ ਯੂਨੀਵਰਸਿਟੀ ਤੋਂ ਆਰ.ਟੀ.ਆਈ .ਤਹਿਤ ਜਾਣਕਾਰੀ ਮੰਗੀ ਗਈ ਸੀ ਜਿਸ ‘ਚ ਇਹ ਦੋਵੇ ਪ੍ਰੋਫੈਸਰ ਦੋਸ਼ੀ ਪਾਏ ਗਏ ਹਨ ਅਤੇ ਹੁਣ ਇਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਵੀਰ ਬਹਾਦਰ ਸਿੰਘ ਪੂਰਵਾਂਚਲ ਯੂਨੀਵਰਸਿਟੀ ਦੀ ਉਪ ਕੁਲਪਤੀ ਡਾ. ਵੰਦਨਾ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀ ਪ੍ਰੀਖਿਆ ਕਮੇਟੀ ਨੇ ਇਸ ਮਾਮਲੇ ’ਤੇ ਮੀਟਿੰਗ ਕੀਤੀ ਅਤੇ ਦੋ ਅਧਿਆਪਕ ਡਾ. ਆਸ਼ੂਤੋਸ਼ ਗੁਪਤਾ ਤੇ ਡਾ. ਵਿਨੈ ਵਰਮਾ ਉੱਤਰੀਆਂ ਪੱਤਰੀਆਂ ਦਾ ਗਲਤ ਮੁਲਾਂਕਣ ਦੇ ਦੋਸ਼ੀ ਪਾਏ ਗਏ।

ਪੈਸੇ ਵਸੂਲੇ ਜਾਣ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ

ਉਪ ਕੁਲਪਤੀ ਨੇ ਕਿਹਾ ਕਿ ਦੋਵਾਂ ਨੂੰ ਡਿਊਟੀ ਤੋਂ ਫਾਰਗ ਕਰਨ ਲਈ ਅਨੁਸ਼ਾਸਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਅੰਤਿਮ ਫ਼ੈਸਲੇ ਲਈ ਇਹ ਰਿਪੋਰਟ ਕਾਰਜਕਾਰੀ ਕੌਂਸਲ ਅੱਗੇ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰੋਫੈਸਰਾਂ ਵੱਲੋਂ ਪਹਿਲੇ ਸਾਲ ਦੇ ਚਾਰ ਵਿਦਿਆਰਥੀਆਂ ਤੋਂ ਪੈਸੇ ਵਸੂਲੇ ਜਾਣ ਦੇ ਦੋਸ਼ਾਂ ਸਬੰਧੀ ਜਾਂਚ ਚੱਲ ਰਹੀ ਹੈ।

ਇਹ ਵੀ ਪੜ੍ਹੋ : ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਪ੍ਰਦੇਸ਼ ਪ੍ਰਧਾਨ ਨੇ ਦਿੱਤਾ ਅਸਤੀਫਾ

ਦੱਸ ਦਈਏ ਕਿ ਇਹ ਮਾਮਲਾ ਯੂੁਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਦਿਵਿਆਂਸ਼ੂ ਸਿੰਘ ਵੱਲੋਂ ਆਰਟੀਆਈ ਰਾਹੀਂ ਮੰਗੀ ਗਈ ਜਾਣਕਾਰੀ ਮਗਰੋਂ ਸਾਹਮਣੇ ਆਇਆ ਹੈ , ਜਿਸ ਨੂੰ ਇਹ ਪਤਾ ਲੱਗਾ ਸੀ ਕਿ ਡੀ ਫਾਰਮੇਸੀ ਦੇ ਕੁਝ ਵਿਦਿਆਰਥੀ ਗਲਤ ਜਵਾਬ ਲਿਖਣ ਦੇ ਬਾਵਜੂਦ ਵੀ ਪਾਸ ਹੋਏ ਹਨ।

ਇਸ ‘ਤੇ ਦਿਵਿਆਂਸ਼ੂ ਨੇ ਕੀ ਕਿਹਾ ?

ਦਿਵਿਆਂਸ਼ੂ ਨੇ ਕਿਹਾ ਕਿ ਉਸ ਨੇ 3 ਅਗਸਤ 2023 ਨੂੰ ਆਰਟੀਆਈ ਤਹਿਤ ਅਰਜ਼ੀ ਦਿੱਤੀ ਅਤੇ ਕੁਝ ਖਾਸ ਵਿਦਿਆਰਥੀਆਂ ਦੀਆਂ ਉੱਤਰ ਪੱਤਰੀਆਂ ਦੇ ਮੁੜ ਮੁਲਾਂਕਣ ਦੀ ਮੰਗ ਕੀਤੀ ਸੀ। ਆਰਟੀਆਈ ’ਚ ਉਕਤ ਖੁਲਾਸਾ ਹੋਣ ਮਗਰੋਂ ਦਿਵਿਆਂਸ਼ੂ ਨੇ ਰਾਜ ਭਵਨ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ ਇੱਕ ਪ੍ਰੋਫੈਸਰ ਨੇ ਪੈਸੇ ਲੈ ਕੇ ਵਿਦਿਆਰਥੀਆਂ ਨੂੰ ਪਾਸ ਕੀਤਾ ਹੈ।

 

 

 

 

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਪ੍ਰਦੇਸ਼ ਪ੍ਰਧਾਨ ਨੇ ਦਿੱਤਾ ਅਸਤੀਫਾ || Today News

0
A big blow to the Congress, the state president resigned

ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਪ੍ਰਦੇਸ਼ ਪ੍ਰਧਾਨ ਨੇ ਦਿੱਤਾ ਅਸਤੀਫਾ || Today News

ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਦਾ ਆਗਾਜ਼ ਹੋ ਚੁੱਕਿਆ ਉੱਥੇ ਹੀ ਦੂਜੇ ਪਾਸੇ ਕਾਂਗਰਸ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਾਂਗਰਸ ਦਾ ਇਹ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ | ਦਰਅਸਲ , ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਸਤੀਫਾ ਦੇ ਦਿੱਤਾ ਹੈ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਲਈ ਹੁਣ ਤੱਕ ਦੋ ਪੜਾਵਾਂ ਵਿੱਚ ਵੋਟਿੰਗ ਹੋ ਚੁੱਕੀ ਹੈ। ਤੀਸਰੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਕਾਂਗਰਸ ਲਈ ਇਹ ਚੰਗੀ ਖਬਰ ਨਹੀਂ ਹੈ ਕਿਉਂਕਿ ਲੋਕ ਸਭਾ ਚੋਣਾਂ ਸਿਰ ‘ਤੇ ਹਨ ਅਤੇ ਇਸ ਸਮੇਂ ਅਰਵਿੰਦਰ ਸਿੰਘ ਲਵਲੀ ਦਾ ਪਾਰਟੀ ਨੂੰ ਛੱਡ ਕੇ ਜਾਣਾ ਚੰਗਾ ਸੰਕੇਤ ਨਹੀਂ ਹੈ |

ਜਲੰਧਰ ਦੇ ਬਾਲਾਜੀ ਧਾਮ ਨਤਮਸਤਕ ਹੋਏ CM ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ || Punjab News

0
Jalandhar Balaji Dham surrendered CM Hon's wife

ਜਲੰਧਰ ਦੇ ਬਾਲਾਜੀ ਧਾਮ ਨਤਮਸਤਕ ਹੋਏ CM ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ || Punjab News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਚੋਣਾਂ ਦੇ ਪ੍ਰਚਾਰ ਵਿੱਚ ਲੱਗੇ ਹੋਏ ਹਨ ਉੱਥੇ ਹੀ ਇਸ ਦਰਮਿਆਨ CM ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਸ਼ਨੀਵਾਰ ਨੂੰ ਜਲੰਧਰ ਪਹੁੰਚੀ। ਜਿੱਥੇ ਕਿ ਉਹ ‘ਆਪ’ ਆਗੂਆਂ ਨਾਲ ਸ਼ੇਖਾਂ ਬਾਜ਼ਾਰ ਸਥਿਤ ਸ਼੍ਰੀ ਬਾਲਾਜੀ ਮੰਦਰ ਵਿੱਚ ਨਤਮਸਤਕ ਹੋਏ ਤੇ ਮੱਥਾ ਟੇਕ ਬਾਲਾਜੀ ਮਹਾਰਾਜ ਦਾ ਆਸ਼ੀਰਵਾਦ ਲਿਆ।  ਇਸ ਦੌਰਾਨ ਜਲੰਧਰ ਤੋਂ ਆਪ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਡਾ. ਗੁਰਪ੍ਰੀਤ ਕੌਰ ਨੇ ਇਸ ਮੌਕੇ ਕੀ ਬੋਲੇ ?

ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਪੰਜਾਬ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਬਾਕੀ ਰੱਬ ਦੇ ਹੱਥ ਵਿੱਚ ਹੈ। ਜਿਹੜੇ ਮਾੜੇ ਲੋਕ ਪਾਰਟੀ ਦੇ ਨਾਲ ਸਨ, ਉਹ ਝੜ ਗਏ। ਉਮੀਦ ਕਰਦੇ ਹਾਂ ਕਿ ਜਿਹੜੇ ਵੀ ਚੁਣੇ ਜਾਣਗੇ ਉਹ ਪੰਜਾਬ ਅਤੇ ਆਪਣੇ ਸ਼ਹਿਰ ਦੀ ਸੇਵਾ ਕਰਨਗੇ।

ਇਸ ਦੌਰਾਨ ਡਾ: ਗੁਰਪ੍ਰੀਤ ਕੌਰ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ ਬਾਰੇ ਕਿਹਾ ਕਿ ਰਿੰਕੂ ਬਾਬਾ ਸਾਹਿਬ ਦੇ ਸੰਵਿਧਾਨ ਦੀ ਗੱਲ ਕਰਦੇ ਹਨ ਅਤੇ ਹਮੇਸ਼ਾ ਉਨ੍ਹਾਂ ਨੂੰ ਆਪਣਾ ਆਦਰਸ਼ ਕਹਿੰਦੇ ਹਨ, ਪਰ ਜਿਸ ਪਾਰਟੀ ਵਿੱਚ ਉਹ ਸ਼ਾਮਲ ਹੋਏ ਹਨ, ਉਹ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਢਾਹ ਲਾਉਣ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : 60 ਸਾਲ ਦੀ ਉਮਰ ‘ਚ ਮਹਿਲਾ ਨੇ ਮਿਸ ਯੂਨੀਵਰਸ ਬਿਊਨਸ ਆਇਰਸ ਬਣ ਰਚਿਆ ਇਤਿਹਾਸ

ਗੁਰਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਮੈਂ ਹਮੇਸ਼ਾ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਪ੍ਰਮਾਤਮਾ ਪੰਜਾਬ ਨੂੰ ਹਮੇਸ਼ਾ ਖੁਸ਼ ਰੱਖੇ। ਪੰਜਾਬ ਲਈ ਸਖ਼ਤ ਮਿਹਨਤ ਕਰਨਾ ਮੇਰੇ ਪਰਿਵਾਰ, ਮੇਰਾ ਅਤੇ ਮੁੱਖ ਮੰਤਰੀ ਪਤੀ ਦਾ ਕੰਮ ਹੈ, ਇਸ ਲਈ ਅਸੀਂ ਇਹ ਕੰਮ ਬਹੁਤ ਵਧੀਆ ਢੰਗ ਨਾਲ ਕਰ ਰਹੇ ਹਾਂ।

ਚੰਨੀ ਕੋਲ ਹੋਰ ਕੋਈ ਕੰਮ ਨਹੀਂ

ਇਸ ਦੇ ਨਾਲ ਹੀ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਬਾਰੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਉਹ ਟੀਨੂੰ ਲਈ ਨਵੀਂ ਪਾਰਟੀ ਲੱਭ ਰਹੇ ਹਨ। ਜਲਦੀ ਹੀ ਉਹ ਉਨ੍ਹਾਂ ਨੂੰ ਨਵੀਂ ਪਾਰਟੀ ‘ਚ ਸ਼ਾਮਲ ਕਰਵਾਉਣਗੇ। ਇਸ ਦੇ ਜਵਾਬ ਵਿੱਚ ਟੀਨੂੰ ਨੇ ਕਿਹਾ ਕਿ ਚੰਨੀ ਕੋਲ ਇਨ੍ਹਾਂ ਚੀਜ਼ਾਂ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

ਉਨ੍ਹਾਂ ਕਿਹਾ ਕਿ ਚੰਨੀ ਕਿਤੇ ਤਾਸ਼ ਖੇਡ ਲੈਂਦੇ ਹਨ ਤੇ ਕਿਤੇ ਫ੍ਰੀ ਬੈਠ ਜਾਂਦੇ ਹਨ। ਇਸ ਲਈ ਉਨ੍ਹਾਂ ਕੋਲ ਚੋਣਾਂ ਵਿੱਚ ਕੋਈ ਮੁੱਦਾ ਨਹੀਂ ਹੈ। ਟੀਨੂੰ ਨੇ ਕਿਹਾ ਕਿ ਚੰਨੀ ਨੂੰ ਜਲੰਧਰ ਦੀਆਂ ਸਮੱਸਿਆਵਾਂ ਦਾ ਪਤਾ ਹੀ ਨਹੀਂ।