Home Blog Page 1650

ਸਕੂਲ ਬੱਸ ਨਾਲ ਵਾਪਰਿਆ ਵੱਡਾ ਭਾਣਾ , 14 ਬੱਚੇ ਹੋਏ ਜ਼ਖਮੀ || News of Punjab

0
A big accident happened with a school bus, 14 children were injured

ਸਕੂਲ ਬੱਸ ਨਾਲ ਵਾਪਰਿਆ ਵੱਡਾ ਭਾਣਾ , 14 ਬੱਚੇ ਹੋਏ ਜ਼ਖਮੀ || News of Punjab

ਪੰਜਾਬ ਵਿੱਚ ਆਏ ਦਿਨ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਸੁਣਨ ਅਤੇ ਦੇਖਣ ਨੂੰ ਮਿਲਦੀਆਂ ਹਨ | ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਹੈ ਜਿੱਥੇ ਕਿ ਇੱਕ ਤੇਜ਼ ਰਫ਼ਤਾਰ ਸਕੂਲੀ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਇਹ ਹਾਦਸਾ ਬਠਿੰਡਾ- ਚੰਡੀਗੜ੍ਹ ਮੁੱਖ ਮਾਰਗ ‘ਤੇ ਵਾਪਰਿਆ ਹੈ | ਜਿਸ ਕਾਰਨ ਹਾਦਸੇ ਦੌਰਾਨ 14 ਸਕੂਲੀ ਬੱਚੇ ਜ਼ਖਮੀ ਹੋ ਗਏ | ਜਿਸ ਤੋਂ ਬਾਅਦ ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ।

ਬੱਸ ਪੂਰੀ ਤਰ੍ਹਾਂ ਹੋਈ ਚਕਨਾਚੂਰ

ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਿਆ। ਇਸ ਦੌਰਾਨ ਬੱਸ ਡਰਾਈਵਰ ਅਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ। ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਸਕੂਲ ਬੱਸ ਦੀ ਰਫਤਾਰ ਸੀ ਤੇਜ਼

ਇਸ ਹਾਦਸੇ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ।

ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਦਾ ਹਾਦਸਾ ਹੋਇਆ ਹੈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ।

 

ਜਾਣੋ ਇੱਕ ਮਾਂ ਨੇ ਆਪਣੀ ਹੀ 5 ਸਾਲਾਂ ਧੀ ਦਾ ਕਿਉਂ ਕੀਤਾ ਕਤਲ ? (ਮੌਕੇ ‘ਤੇ ਫ਼ਰਾਰ)

0
Know why a mother killed her own 5-year-old daughter

ਜਾਣੋ ਇੱਕ ਮਾਂ ਨੇ ਆਪਣੀ ਹੀ 5 ਸਾਲਾਂ ਧੀ ਦਾ ਕਿਉਂ ਕੀਤਾ ਕਤਲ ?

ਮਾਂ, ਜਿਸਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ ,ਜੋ ਆਪਣੇ ਬੱਚਿਆਂ ਲਈ ਆਪਣੀ ਜਾਨ ਤੱਕ ਵਾਰਨ ਨੂੰ ਤਿਆਰ ਰਹਿੰਦੀ ਹੈ ਪਰ ਕੀ ਹੋਵੇਗਾ ਜਦੋ ਮਾਂ ਹੀ ਆਪਣੇ ਬੱਚਿਆਂ ਦੀ ਦੁਸ਼ਮਣ ਬਣ ਜਾਵੇ | ਅਜਿਹਾ ਹੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਸੋਨੀਪਤ ਤੋਂ ਸਾਹਮਣੇ ਆਇਆ ਹੈ | ਜਿੱਥੇ ਕਿ ਇਕ ਕਲਯੁੱਗੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ 5 ਸਾਲਾ ਧੀ ਦੀ ਹੱਤਿਆ ਕਰ ਦਿੱਤੀ ਹੈ ਤੇ ਕਤਲ ਕਰਨ ਮਗਰੋਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਹੈ। ਪੁਲਿਸ ਵੱਲੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

ਮੋਕੇ ‘ਤੇ ਫ਼ਰਾਰ

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਮਹਿਲਾ ਆਪਣੇ ਪਤੀ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਰਹਿ ਰਹੀ ਸੀ ਤੇ 5 ਸਾਲਾ ਧੀ ਤੰਨਵੀ ਨੂੰ ਲਗਭਗ 8 ਮਹੀਨੇ ਪਹਿਲਾਂ ਆਪਣੇ ਪ੍ਰੇਮੀ ਦੇ ਘਰ ਲੈ ਕੇ ਆ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਸੂਮ ਬੱਚੀ ਦੀ ਮ੍ਰਿਤਕ ਦੇਹ ਮੋਹਨ ਨਗਰ ਸੋਨੀਪਤ ਤੋਂ ਬਰਾਮਦ ਕੀਤੀ ਗਈ ਹੈ | ਮੁਲਜ਼ਮ ਮਹਿਲਾ ਦੀ ਪਹਿਚਾਣ ਰਵੀਨਾ ਵਜੋਂ ਹੋਈ ਹੈ ਜੋ ਕਿ ਵਾਰਦਾਤ ਨੂੰ ਅੰਜਾਮ ਦੇ ਕੇ ਆਪਣੇ ਪ੍ਰੇਮੀ ਨਾਲ ਮੌਕੇ ਤੋਂ ਫਰਾਰ ਹੋ ਗਈ।

ਸਦਰ ਥਾਣਾ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਦੋਵੇਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਕੋਸ਼ਿਸ਼ਾਂ ਜਾਰੀ ਹਨ ਜਲਦ ਹੀ ਦੋਵਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਗੁਰਦਾਸਪੁਰ ‘ਚ ਮੇਲੇ ਦੌਰਾਨ ਵਾਪਰਿਆ ਵੱਡਾ ਹਾਦਸਾ || Punjab News

0
A major accident occurred during the fair in Gurdaspur

ਗੁਰਦਾਸਪੁਰ ‘ਚ ਮੇਲੇ ਦੌਰਾਨ ਵਾਪਰਿਆ ਵੱਡਾ ਹਾਦਸਾ || Punjab News

ਪੰਜਾਬ ਵਿੱਚ ਵੱਖ -ਵੱਖ ਥਾਵਾਂ ‘ਤੇ ਦੁਬਈ ਥੀਮ ‘ਤੇ ਆਧਾਰਿਤ ਮੇਲੇ ਲਗਾਏ ਜਾ ਰਹੇ ਹਨ। ਇਸ ਦੌਰਾਨ ਮੇਲਿਆਂ ਵਿਚ ਲੋਹੇ ਦੇ ਬਣੇ ਹੋਏ ਟਾਵਰ ਵੀ ਸਥਾਪਿਤ ਕੀਤੇ ਗਏ ਹਨ ਪਰੰਤੂ ਇਸ ਦਰਮਿਆਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ ਹੈ ,ਜਿਸ ਵਿੱਚ ਇੱਕ ਟਾਵਰ ਡਿੱਗਣ ਨਾਲ 29 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ । ਮ੍ਰਿਤਕ ਦੀ ਪਛਾਣ ਰਵਿੰਦਰ ਕੁਮਾਰ ਵਜੋਂ ਹੋਈ ਹੈ ਅਤੇ ਨਾਲ ਹੀ ਇੱਕ ਹੋਰ ਨੌਜਵਾਨ ਵੀ ਗੰਭੀਰ ਜਖ਼ਮੀ ਹੋ ਗਿਆ ਹੈ |

ਮੇਲੇ ਦੀ ਗਰਾਊਂਡ ਨੂੰ ਕਰਵਾਇਆ ਖਾਲੀ

ਜ਼ਿਕਰਯੋਗ ਹੈ ਕਿ ਮੇਲੇ ਵਿਚ ਅਚਾਨਕ ਟਾਵਰ ਦਾ ਮਾਡਲ ਡਿੱਗ ਗਿਆ ਜਿਸ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਗਈ। ਪਰੰਤੂ ਹਾਲੇ ਤੱਕ ਕੋਈ ਅਧਿਕਾਰਕ ਤੌਰ ‘ਤੇ ਬਿਆਨ ਸਾਹਮਣੇ ਨਹੀਂ ਆਇਆ ਹੈ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਜਿਸ ਤੋਂ ਬਾਅਦ ਇਸ ਹਾਦਸੇ ਨੂੰ ਦੇਖਦੇ ਹੋਏ ਮੇਲੇ ਦੀ ਗਰਾਊਂਡ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।

ਵੱਡਾ ਹਾਦਸਾ ਹੋਣ ਤੋਂ ਬਚਾਅ

ਚੱਲਦੇ ਮੇਲੇ ਦੌਰਾਨ ਇਹ ਟਾਵਰ ਕਿਉਂ ਡਿੱਗਿਆ ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ | ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜਾਂ ਤਾਂ ਤੇਜ਼ ਹਵਾਵਾਂ ਕਾਰਨ ਟਾਵਰ ਡਿੱਗਿਆ ਹੈ ਜਾਂ ਕੋਈ ਇਸ ਵਿਚ ਤਕਨੀਕੀ ਖਰਾਬੀ ਆਈ ਸੀ। ਸਭ ਵਲੋਂ ਇਹ ਸ਼ੁਕਰ ਮਨਾਇਆ ਜਾ ਰਿਹਾ ਹੈ ਕਿ ਇੱਕ ਵੱਡਾ ਹਾਦਸਾ ਹੋਣ ਤੋਂ ਬਚਾਅ ਰਹਿ ਗਿਆ ਕਿਉਂਕਿ ਟਾਵਰ ਲੋਹੇ ਦਾ ਬਣਿਆ ਹੋਇਆ ਸੀ।

ਧਿਆਨਯੋਗ ਹੈ ਕਿ ਕੁਝ ਸਮਾਂ ਪਹਿਲਾਂ ਪਟਿਆਲਾ ਵਿੱਚ ਵੀ ਇੱਕ ਮੇਲੇ ਦੌਰਾਨ ਝੂਲਾ ਟੁੱਟਣ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਹੁਣ ਇੱਕ ਵਾਰ ਫੇਰ ਤੋਂ ਮੇਲੇ ਦੌਰਾਨ ਇਹ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ |

CM ਮਾਨ ਅੱਜ ਮੋਹਾਲੀ ‘ਚ ਕਰਨਗੇ ਕੈਂਪੇਨ ਲਾਂਚ || News of Punjab Today

0
CM Mann will launch the campaign in Mohali today

CM ਮਾਨ ਅੱਜ ਮੋਹਾਲੀ ‘ਚ ਕਰਨਗੇ ਕੈਂਪੇਨ ਲਾਂਚ || News of Punjab Today

ਲੋਕ ਸਭਾ ਚੋਣਾਂ ਦੇ ਮੱਦੇਨਜਰ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਰ ਪਾਰਟੀ ਵੱਲੋਂ ਚੋਣਾਂ ਵਿੱਚ ਆਪਣੀ ਜਿੱਤ ਕਾਇਮ ਕਰਨ ਲਈ ਆਪਣੇ -ਆਪਣੇ ਪੱਧਰ ‘ਤੇ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ | ਜਿਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ AAP ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਹੁਣ ਪਾਰਟੀ ਵੱਲੋਂ ਚੋਣਾਂ ਵਿੱਚ ਆਪਣੀ ਜਿੱਤ ਨੂੰ ਮਜ਼ਬੂਤ ਕਰਨ ਲਈ ਹਰ ਪੱਧਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ |

19 ਅਪ੍ਰੈਲ ਤੋਂ ਸ਼ੁਰੂ ਕਰਨਗੇ ਚੋਣ ਪ੍ਰਚਾਰ

ਦੱਸ ਦਈਏ ਕਿ ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਉਹ ਤਿੰਨ – ਤਿੰਨ ਦਿਨ ਕਰਕੇ ਪੰਜਾਬ ਸੂਬੇ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ ।

ਕੈਨੇਡਾ ‘ਚ ਭਾਰਤੀਆਂ ਨੇ ਕੀਤੀ ਹੁਣ ਤੱਕ ਦੀ ਸਭ ਤੋਂ ਵੱਡੀ ਲੁੱਟ

0
Indians have committed the biggest robbery in Canada so far

ਕੈਨੇਡਾ ‘ਚ ਭਾਰਤੀਆਂ ਨੇ ਕੀਤੀ ਹੁਣ ਤੱਕ ਦੀ ਸਭ ਤੋਂ ਵੱਡੀ ਲੁੱਟ

ਕੈਨੇਡਾ ’ਚ ਭਾਰਤੀਆਂ ਤੇ ਪੰਜਾਬੀਆਂ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ ਨੂੰ ਅੰਜਾਮ ਦਿੱਤਾ ਗਿਆ ਹੈ। ਦਰਅਸਲ ਕੈਨੇਡਾ ‘ਚ ਅਰਬਾਂ ਦਾ ਸੋਨਾ ਲੁੱਟਿਆ ਗਿਆ ਹੈ | ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ ਵਿਚ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਏਅਰ ਕੈਨੇਡਾ ਦੇ ਸਟੋਰੇਜ ਡਿਪੂ ਤੋਂ 6,600 ਸੋਨੇ ਦੀਆਂ ਛੜਾਂ ਚੋਰੀ ਹੋ ਗਈਆਂ ਸਨ, ਜਿਨ੍ਹਾਂ ਦੀ ਕੀਮਤ 20 ਮਿਲੀਅਨ ਕੈਨੇਡੀਅਨ ਡਾਲਰ ਤੋਂ ਵੱਧ ਹੈ ਅਤੇ ਭਾਰਤੀ ਕਰੰਸੀ ’ਚ ਇਨ੍ਹਾਂ ਦੀ ਕੀਮਤ 1 ਅਰਬ 21 ਕਰੋੜ ਰੁਪਏ ਬਣਦੀ ਹੈ । ਪੁਲਿਸ ਨੇ ਇਸ ਲੁੱਟ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਲੁੱਟ ਨੂੰ ਕਿਵੇਂ ਦਿੱਤਾ ਅੰਜਾਮ

ਮਿਲੀ ਜਾਣਕਾਰੀ ਅਨੁਸਾਰ 17 ਅਪ੍ਰੈਲ 2023 ਨੂੰ 6,600 ਸੋਨੇ ਦੀਆਂ ਛੜਾਂ ਅਤੇ 400 ਕਿਲੋਗ੍ਰਾਮ ਤੋਂ ਵੱਧ ਵਜ਼ਨ ਵਾਲੀ ਕਰੰਸੀ ਨੂੰ 2 ਸਵਿਸ ਬੈਂਕਾਂ ਰਾਇਫਿਸੇਨ ਅਤੇ ਵਾਲਕੈਂਬੀ ਦੁਆਰਾ ਜ਼ਿਊਰਿਖ ਤੋਂ ਟੋਰਾਂਟੋ ਲਿਜਾਇਆ ਜਾ ਰਿਹਾ ਸੀ। ‘ਬੈਂਕਨੋਟਸ’ ਅਤੇ ‘ਗੋਲਡਬਾਰਜ਼’ ਸ਼ਬਦਾਂ ਵਾਲੇ 2 ਕਾਰਗੋ ਸ਼ਿਪਮੈਂਟ ਜ਼ਿਊਰਿਖ ਤੋਂ ਟੋਰਾਂਟੋ ਲਿਆਂਦੇ ਅਤੇ ਇਨ੍ਹਾਂ ਨੂੰ ਟੋਰਾਂਟੋ ਏਅਰਪੋਰਟ ’ਤੇ ਏਅਰ ਕੈਨੇਡਾ ਦੇ ਸਟੋਰੇਜ ਡਿਪੂ ’ਤੇ ਸਟੋਰ ਕੀਤਾ ਗਿਆ ਸੀ। ਸਵਿਸ ਬੈਂਕਾਂ ਨੇ ਟੋਰਾਂਟੋ ’ਚ ਸ਼ਿਪਮੈਂਟ ਦੇ ਟ੍ਰਾਂਸਫਰ ਦੀ ਸੁਰੱਖਿਆ ਲਈ ਮਿਆਮੀ ਆਧਾਰਤ ਸੁਰੱਖਿਆ ਕੰਪਨੀ ਬ੍ਰਿੰਕਸ ਨੂੰ ਹਾਇਰ ਕੀਤਾ ਸੀ। ਕਾਰਗੋ ਪਹੁੰਚਣ ਤੋਂ 3 ਘੰਟੇ ਮਗਰੋਂ ਇੱਕ ਅਣਪਛਾਤੇ ਵਿਅਕਤੀ ਨੇ 2 ਸ਼ਿਪਮੈਂਟਾਂ ’ਤੇ ਦਾਅਵਾ ਕਰਨ ਲਈ ਏਅਰ ਕੈਨੇਡਾ ਦੇ ਸੁਰੱਖਿਆ ਕਰਮਚਾਰੀਆਂ ਨੂੰ ‘ਵੇਅ ਬਿੱਲ’ ਦੀਆਂ ਜਾਅਲੀ ਕਾਪੀਆਂ ਪੇਸ਼ ਕੀਤੀਆਂ। ਇਕ ਫੋਰਕਲਿਫਟ ਸੋਨੇ ਅਤੇ ਵਿਦੇਸ਼ੀ ਕਰੰਸੀ ਨਾਲ ਭਰੇ ਕੰਟੇਨਰ ਦੇ ਨਾਲ ਪੁੱਜੀ ਅਤੇ ਉਨ੍ਹਾਂ ਨੂੰ ਟਰੱਕ ਵਿੱਚ ਲੱਦ ਦਿੱਤਾ।

ਏਅਰ ਕੈਨੇਡਾ ’ਤੇ ਕੀਤਾ ਮੁਕੱਦਮਾ

ਟਰੱਕ ਦੇ ਜਾਣ ਤੋਂ ਬਾਅਦ ਉਸੇ ਦਿਨ ਰਾਤ 9:30 ਵਜੇ ਜਦੋਂ ਕੈਨੇਡਾ ਵਿਚ ਬ੍ਰਿੰਕਸ ਦੇ ਕਰਮਚਾਰੀ ਸ਼ਿਪਮੈਂਟ ਲੈਣ ਲਈ ਏਅਰ ਕੈਨੇਡਾ ਦੇ ਕਾਰਗੋ ਡਿਪੂ ’ਤੇ ਪਹੁੰਚੇ, ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੋਈ ਪਹਿਲਾਂ ਹੀ ਸ਼ਿਪਮੈਂਟ ਲੈ ਗਿਆ ਹੈ। ਜਿਸ ਤੋਂ ਬਾਅਦ ਬ੍ਰਿੰਕਸ ਨੇ ਕਾਰਗੋ ਨੂੰ ਲਾਪ੍ਰਵਾਹੀ ਨਾਲ ਸੰਭਾਲਣ ਲਈ ਏਅਰ ਕੈਨੇਡਾ ’ਤੇ ਮੁਕੱਦਮਾ ਕਰ ਦਿੱਤਾ। ਬ੍ਰਿੰਕਸ ਦਾ ਕਹਿਣਾ ਹੈ ਕਿ ਧੋਖਾਧੜੀ ਵਾਲੇ ‘ਵੇਅ ਬਿੱਲ’ ਮਿਲਣ ’ਤੇ ਏਅਰ ਕੈਨੇਡਾ ਦੇ ਕਰਮਚਾਰੀਆਂ ਨੇ ਇਹ ਸ਼ਿਪਮੈਂਟ ਇੱਕ ਅਣਪਛਾਤੇ ਵਿਅਕਤੀ ਨੂੰ ਦੇ ਦਿੱਤੀ, ਜਿਸ ਤੋਂ ਬਾਅਦ ਉਹ ਸੋਨੇ ਦੀਆਂ ਛੜਾਂ ਲੈ ਕੇ ਫਰਾਰ ਹੋ ਗਿਆ।

ਕਿਹੜੇ ਵਿਅਕਤੀ ਕੀਤੇ ਗ੍ਰਿਫ਼ਤਾਰ

ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਏਅਰ ਕੈਨੇਡਾ ਦਾ ਮੁਲਾਜ਼ਮ ਪਰਮਪਾਲ ਸਿੱਧੂ (54) ਵਾਸੀ ਬਰੈਂਪਟਨ ਵੀ ਸ਼ਾਮਲ ਹੈ। ਗ੍ਰਿਫਤਾਰ ਕੀਤਾ ਗਿਆ ਇਕ ਹੋਰ ਇੰਡੋ-ਕੈਨੇਡੀਅਨ ਅਮਿਤ ਜਲੋਟਾ (40) ਟੋਰਾਂਟੋ ਨੇੜੇ ਓਕਵਿਲ ਤੋਂ ਹੈ। ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬਾਕੀ 3 ਵਿਅਕਤੀਆਂ ਵਿੱਚ ਬਰੈਂਪਟਨ ਨੇੜੇ ਜਾਰਜਟਾਊਨ ਦਾ ਅਮਾਦ ਚੌਧਰੀ (43), ਟੋਰਾਂਟੋ ਦਾ ਅਲੀ ਰਜ਼ਾ (37) ਅਤੇ ਬਰੈਂਪਟਨ ਦਾ ਪ੍ਰਸਾਦ ਪਰਾਮਾਲਿੰਗਮ (35 ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਬਰੈਂਪਟਨ ਦੇ ਅਰਚਿਤ ਗਰੋਵਰ (36), ਮਿਸੀਸਾਗਾ ਦੇ ਅਰਸਲਾਨ ਚੌਧਰੀ (42) ਅਤੇ ਚੋਰੀ ਦੇ ਸਮੇਂ ਏਅਰ ਕੈਨੇਡਾ ਦੀ ਕਰਮਚਾਰੀ ਸਿਮਰਨਪ੍ਰੀਤ ਪਨੇਸਰ (31) ਵਾਸੀ ਬਰੈਂਪਟਨ ਖਿਲਾਫ ਵਾਰੰਟ ਜਾਰੀ ਕੀਤੇ ਹਨ।

ਪਟਿਆਲਾ ਦੀ ਡਾ. ਗੁਰਲੀਨ ਕੌਰ ਨੇ UPSC ਦੀ ਪ੍ਰੀਖਿਆ ‘ਚ ਗੱਡੇ ਝੰਡੇ || News of Punjab

0
Patiala's Dr. Gurleen Kaur secured 30th rank in UPSC exam

ਪਟਿਆਲਾ ਦੀ ਡਾ. ਗੁਰਲੀਨ ਕੌਰ ਨੇ UPSC ਦੀ ਪ੍ਰੀਖਿਆ ‘ਚ ਗੱਡੇ ਝੰਡੇ || News of Punjab

ਪਟਿਆਲਾ ਦੀ ਡਾ. ਗੁਰਲੀਨ ਕੌਰ ਦੀ ਮਿਹਨਤ ਨੂੰ ਭਾਗ ਲੱਗ ਗਏ ਹਨ ਕਿਉਂਕਿ ਉਸਨੇ UPSC (CSE) ਨਤੀਜੇ 2023 ਵਿੱਚ 30ਵਾਂ ਰੈਂਕ ਹਾਸਲ ਕੀਤਾ ਹੈ। ਪਟਿਆਲਾ ਦੀ ਰਹਿਣ ਵਾਲੀ ਡਾ. ਗੁਰਲੀਨ ਕੌਰ ਇਸ ਸਮੇਂ ਨਵਾਂਸ਼ਹਿਰ ਵਿੱਚ ਮੁੱਖ ਮੰਤਰੀ ਦੇ ਫੀਲਡ ਅਫਸਰ ਦਾ ਅਹੁਦਾ ਸੰਭਾਲ ਰਹੀ ਹੈ। ਦੱਸ ਦਈਏ ਕਿ UPSC ਵਿਚ 30ਵਾਂ ਰੈਂਕ ਹਾਸਿਲ ਕਰਨ ਵਾਲੇ ਡਾ. ਗੁਰਲੀਨ ਕੌਰ ਨੇ PCS ਵਿੱਚ ਵੀ 9ਵਾਂ ਰੈਂਕ ਹਾਸਿਲ ਕੀਤਾ ਸੀ। ਉਸਨੇ ਆਪਣੀ ਮਿਹਨਤ ਸਦਕਾ ਇਹ ਪ੍ਰਾਪਤੀ ਉਸਦੀ ਚੌਥੀ ਕੋਸ਼ਿਸ਼ ਵਿੱਚ ਪਾਈ ਹੈ । ਇਸ ਤੋਂ ਪਹਿਲਾਂ 2000 ਵਿੱਚ ਉਸ ਨੇ PCS ਦੀ ਪ੍ਰੀਖਿਆ ਵਿੱਚ 6ਵਾਂ ਰੈਂਕ ਹਾਸਿਲ ਕੀਤਾ ਸੀ।

UPSC ਮੁੱਖ ਪ੍ਰੀਖਿਆ ਵਿੱਚ ਦਰਸ਼ਨ ਵਿਸ਼ੇ ਨੂੰ ਚੁਣਿਆ

ਤੁਹਾਨੂੰ ਦੱਸ ਦਈਏ ਕਿ ਡਾ. ਗੁਰਲੀਨ ਨੇ ਯਾਦਵਿੰਦਰਾ ਪਬਲਿਕ ਸਕੂਲ ਅਤੇ ਪਟਿਆਲਾ ਦੇ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿੱਚ ਪੜ੍ਹਾਈ ਕੀਤੀ ਹੈ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਜਲੰਧਰ ਤੋਂ MBBS ਕੀਤੀ। UPSC ਮੁੱਖ ਪ੍ਰੀਖਿਆ ਵਿੱਚ ਉਨ੍ਹਾਂ ਨੇ ਦਰਸ਼ਨ ਨੂੰ ਆਪਣੇ ਵਿਸ਼ੇ ਵਜੋਂ ਚੁਣਿਆ ਅਤੇ ਆਪਣੀ ਇੰਟਰਵਿਊ ਦੌਰਾਨ ਵੱਖ-ਵੱਖ ਦਾਰਸ਼ਨਿਕ ਵਿਸ਼ਿਆਂ ‘ਤੇ ਸਵਾਲ ਪੁੱਛੇ। ਇਸਦੇ ਨਾਲ ਹੀ ਪੰਜਾਬ, ਨਵਿਆਉਣਯੋਗ ਊਰਜਾ, ਅਤੇ ਜਲਵਾਯੂ ਤਬਦੀਲੀ ਨਾਲ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕੀਤੀ।

ਕਿਵੇਂ ਹੋਈ ਪ੍ਰੇਰਿਤ

ਆਪਣੀ ਯਾਤਰਾ ਨੂੰ ਸਾਂਝਾ ਕਰਦਿਆਂ ਡਾ. ਗੁਰਲੀਨ, YPS ਪਟਿਆਲਾ ਦੀ ਸਾਬਕਾ ਵਿਦਿਆਰਥੀ ਨੇ ਦੱਸਿਆ ਕਿ ਉਸਦੀ ਸ਼ੁਰੂਆਤੀ ਇੱਛਾਵਾਂ ਦਵਾਈਆਂ ਵਿੱਚ ਕਰੀਅਰ ‘ਤੇ ਕੇਂਦ੍ਰਿਤ ਸਨ, ਜੋ ਉਸਦੀ ਮਾਤਾ ਡਾ. ਬਲਵਿੰਦਰ ਕੌਰ ਮਾਨ ਇੱਕ ਸੇਵਾਮੁਕਤ ਜ਼ਿਲ੍ਹਾ ਹੋਮਿਓਪੈਥੀ ਅਫਸਰ ਵੱਲੋਂ ਪ੍ਰੇਰਿਤ ਸੀ। ਉਹ ਆਪਣੀ ਪ੍ਰਾਪਤੀ ਦਾ ਸਿਹਰਾ ਨਾ ਸਿਰਫ਼ ਉਸਦੇ ਨਿੱਜੀ ਦ੍ਰਿੜ ਇਰਾਦੇ ਨੂੰ ਦਿੰਦੀ ਹੈ, ਸਗੋਂ ਉਸਦੇ ਪਰਿਵਾਰ, ਸਲਾਹਕਾਰਾਂ ਅਤੇ ਸਹਿਕਰਮੀਆਂ ਦੇ ਸਮਰਥਨ ਨੂੰ ਵੀ ਦਿੰਦੀ ਹੈ।

 

 

ਤਰਨਤਾਰਨ ਦੇ ਸਿਵਲ ਹਸਪਤਾਲ ਤੋਂ ਫਰਾਰ ਹੋਇਆ ਨਾਮੀ ਸ਼ੂਟਰ || Punjab News

0
Named shooter escaped from Civil Hospital of Tarn Taran

ਤਰਨਤਾਰਨ ਦੇ ਸਿਵਲ ਹਸਪਤਾਲ ਤੋਂ ਫਰਾਰ ਹੋਇਆ ਨਾਮੀ ਸ਼ੂਟਰ || Punjab News

ਅੰਮ੍ਰਿਤਸਰ ਨਾਲ ਲੱਗਦੇ ਤਰਨਤਾਰਨ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿ ਤਰਨਤਾਰਨ ਦੇ ਸਿਵਲ ਹਸਪਤਾਲ ‘ਚ ਦਾਖ਼ਲ ਸ਼ੂਟਰ ਚਰਨਜੀਤ ਉਰਫ਼ ਰਾਜੂ ਪੁਲਿਸ ਨੂੰ ਚਕਮਾ ਦੇਕੇ ਫ਼ਰਾਰ ਹੋ ਗਿਆ ਹੈ। ਦਰਅਸਲ ਰਾਜੁ ਸ਼ੂਟਰ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜਿੱਥੋਂ ਉਸ ਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਰਾਜੂ ਨੂੰ ਹਸਪਤਾਲ ਚੋਂ ਲੈ ਕੇ ਫਰਾਰ ਹੋ ਗਏ। ਫਿਲਹਾਲ ਪੁਲਿਸ ਰਾਜੂ ਦੀ ਭਾਲ ਵਿੱਚ ਜੁਟ ਗਈ ਹੈ |

ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ

21 ਦਸੰਬਰ 2023 ਵਿੱਚ ਜਦੋਂ ਪੁਲਿਸ ਇਸ ਬਦਮਾਸ਼ ਦਾ ਪਿੱਛਾ ਕਰ ਰਹੀ ਸੀ ਤਾਂ ਇਸ ਦੌਰਾਨ ਉਸ ਨੇ ਪੁਲਿਸ ‘ਤੇ ਗੋਲੀਆਂ ਵੀ ਚਲਾਈਆਂ ਸਨ ਅਤੇ ਮੁਕਾਬਲੇ ਦੌਰਾਨ ਉਸ ਦੀ ਲੱਤ ‘ਚ ਗੋਲੀ ਲੱਗੀ ਸੀ। ਇਸ ਮਾਮਲੇ ‘ਚ DSP ਮਸੀਹ ਨੇ ਵੀ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਸਾਲ ਢੋਟੀਆਂ ਵਿਖੇ ਹੋਈ ਬੈਂਕ ਡਕੈਤੀ ਅਤੇ ਹੋਰ ਕਈ ਅਪਰਾਧਿਕ ਵਾਰਦਾਤਾਂ ਵਿੱਚ ਰਾਜੂ ਸ਼ੂਟਰ ਸ਼ਾਮਲ ਸੀ ।

ਟੀਮ ਬਣਾਕੇ ਕੀਤੀ ਜਾ ਰਹੀ ਭਾਲ

DSP ਮਸੀਹ ਦਾ ਕਹਿਣਾ ਹੈ ਕਿ ਬਦਮਾਸ਼ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ, ਜਿੱਥੇ ਉਸਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਉਸ ਨੂੰ ਭਜਾ ਕੇ ਲੈ ਗਏ ਹਨ। ਉਨ੍ਹਾਂ ਦੇ ਦੱਸਿਆ ਕਿ ਗੈਗਸਟਰ ਦੇ ਫਰਾਰ ਹੋਣ ਸਬੰਧੀ ਜਾਣਕਾਰੀ ਜ਼ਿਲ੍ਹੇ ਦੇ ਸਾਰੇ ਪੁਲਿਸ ਸਟੇਸ਼ਨਾਂ ਵਿੱਚ ਜਾਰੀ ਕਰ ਦਿੱਤੀ ਹੈ ਅਤੇ ਟੀਮ ਬਣਾਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਜਲਦ ਇਸ ਬਦਮਾਸ਼ ਅਤੇ ਉਸ ਦੇ ਸਾਥੀਆਂ ਨੂੰ ਕਾਬੂ ਕਰ ਲਵੇਗੀ।

 

ਪੰਜਾਬ ਵਿਚ ਇਸ ਦਿਨ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ || latest news today

0
Liquor shops will remain closed in Punjab till this day

ਪੰਜਾਬ ਵਿਚ ਇਸ ਦਿਨ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ || latest news today

ਹੁਣ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੀ ਹੋਣ ਵਾਲਾ ਹੈ | ਜਿਸਦੇ ਚੱਲਦਿਆਂ ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ ਚੋਣਾਂ ਹੋਣੀਆਂ ਹਨ , ਜਿਸਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਹੋਵੇਗੀ ਸਖ਼ਤ ਕਾਰਵਾਈ

ਇਨ੍ਹਾਂ ਹੁਕਮਾਂ ਮੁਤਾਬਿਕ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਕਿਸੇ ਵੱਲੋਂ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਵਿਚ 102 ਸੀਟਾਂ ‘ਤੇ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਬੀਤੇ ਦਿਨ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ‘ਤੇ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ। ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ 19 ਅਪ੍ਰੈਲ ਤੋਂ 1 ਜੂਨ ਦਰਮਿਆਨ ਵੋਟਾਂ ਪੈਣੀਆਂ ਹਨ। 19 ਅਪ੍ਰੈਲ ਨੂੰ ਰਾਜਸਥਾਨ ਦੇ ਗੰਗਾਨਗਰ, ਬੀਕਾਨੇਰ, ਸ਼ੁਰੂ, ਝੁੰਝੁਨੂ, ਸੀਕਰ, ਜੈਪੁਰ ਗ੍ਰਾਮੀਣ, ਜੈਪੁਰ, ਅਲਵਰ, ਭਰਤਪੁਰ, ਕਰੌਲੀ ਧੌਲਪੁਰ, ਦੌਸਾ ਅਤੇ ਨਾਗੌਰ ਵਿਚ ਵੋਟਾਂ ਪੈਣਗੀਆਂ।

4 ਜੂਨ ਨੂੰ ਡਰਾਈ ਡੇ ਘੋਸ਼ਿਤ

ਦੂਜੇ ਪਾਸੇ ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਆਈਏਐਸ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 17 ਅਪ੍ਰੈਲ 2024 ਸ਼ਾਮ 5 ਵਜੇ ਤੋਂ ਮਿਤੀ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸਦੇ ਤਹਿਤ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਅੱਜ ਐਲਾਨਿਆ ਜਾਵੇਗਾ PSEB 10ਵੀਂ ਜਮਾਤ ਦਾ ਨਤੀਜਾ || Punjab News

0
PSEB Class 10th Result will be announced today

ਅੱਜ ਐਲਾਨਿਆ ਜਾਵੇਗਾ PSEB 10ਵੀਂ ਜਮਾਤ ਦਾ ਨਤੀਜਾ || Punjab News

ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਅੱਜ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰਨ ਜਾ ਰਿਹਾ ਹੈ | ਸਾਰੇ ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਆਪਣਾ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਪਵੇਗਾ । ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।

3 ਲੱਖ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ

ਇਸ ਵਾਰ ਦੀ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦਰਮਿਆਨ ਕਰਵਾਈ ਗਈ ਸੀ ਅਤੇ ਕੁੱਲ 3 ਲੱਖ ਵਿਦਿਆਰਥੀਆਂ ਨੇ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਗਈ ਸੀ। ਇਸ ਵਾਰ ਦੀ ਪ੍ਰੀਖਿਆ ਸ਼ਾਂਤੀਪੂਰਵਕ ਸੰਪੂਰਨ ਹੋਈ | ਪੇਪਰ ਲੀਕ ਜਾਂ ਨਕਲ ਕਰਨ ਵਰਗੀ ਕੋਈ ਘਟਨਾ ਸਾਹਮਣੇ ਨਹੀਂ ਆਈ।

ਬਣਾਇਆ ਨਵਾਂ ਰਿਕਾਰਡ

ਇਸ ਵਾਰ ਬੋਰਡ ਨੇ ਸਭ ਤੋਂ ਪਹਿਲਾਂ ਨਤੀਜੇ ਐਲਾਨ ਕੇ ਨਵਾਂ ਰਿਕਾਰਡ ਬਣਾ ਦਿੱਤਾ ਹੈ | ਹੁਣ ਤੱਕ CBSE ਨੇ ਆਪਣਾ ਨਤੀਜਾ ਨਹੀਂ ਐਲਾਨਿਆ ਹੈ ਜਦਕਿ ਨਾ ਹੀ ਕਿਸੇ ਗੁਆਂਢੀ ਸੂਬੇ ਦੇ ਕਿਸੇ ਵੀ ਬੋਰਡ ਨੇ ਨਤੀਜਾ ਘੋਸ਼ਿਤ ਕੀਤਾ ਹੈ |
ਵੈੱਬਸਾਈਟ ‘ਤੇ ਘੋਸ਼ਿਤ ਨਤੀਜਾ ਵਿਦਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਹੁੰਦਾ ਹੈ। ਜੇਕਰ ਇਸ ਵਿੱਚ ਕੋਈ ਖਾਮੀ ਹੁੰਦੀ ਹੈ ਤਾਂ ਬੋਰਡ ਇਸ ਲਈ ਜ਼ਿੰਮੇਵਾਰ ਨਹੀਂ ਹੋਵੇਗਾ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ ਲਗਭਗ ਇੱਕ ਹਫ਼ਤੇ ਦੇ ਅੰਦਰ ਡੀਐਮਸੀ ਡਿਜੀਲੌਕਰ ‘ਤੇ ਉਪਲਬਧ ਕਰਾਇਆ ਜਾਵੇਗਾ।

ਸ਼ੰਭੂ ਸਰਹੱਦ ਨੇੜੇ ਟਰੈਕ ‘ਤੇ ਬੈਠੇ ਕਿਸਾਨਾਂ ਕਰਕੇ 11 ਟਰੇਨਾਂ ਹੋਈਆਂ ਰੱਦ || Punjab News

0
11 trains were canceled due to farmers sitting on the track near Shambhu border

ਸ਼ੰਭੂ ਸਰਹੱਦ ਨੇੜੇ ਟਰੈਕ ‘ਤੇ ਬੈਠੇ ਕਿਸਾਨਾਂ ਕਰਕੇ 11 ਟਰੇਨਾਂ ਹੋਈਆਂ ਰੱਦ || Punjab News

ਕਿਸਾਨੀ ਅੰਦੋਲਨ ਦੇ ਚੱਲਦਿਆਂ ਕਿਸਾਨਾਂ ਨੇ ਇੱਕ ਵਾਰ ਫਿਰ ਤੋਂ ਆਪਣੀ ਆਵਾਜ਼ ਬੁਲੰਦ ਕੀਤੀ ਹੈ | ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਵੱਲੋਂ ਅੱਜ ਰੇਲਾਂ ਦਾ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ ਹੈ |ਜਿਸ ਕਾਰਨ ਕਈ ਟਰੇਨਾਂ ਦੇ ਰੂਟ ਬਦਲਣੇ ਪਏ ਹਨ | ਇਸ ਦੇ ਨਾਲ ਹੀ 11 ਟਰੇਨਾਂ ਨੂੰ ਰੱਦ ਕਰ ਦਿੱਤੀਆਂ ਗਈਆਂ ਹਨ | ਜਿਸ ਨਾਲ ਅੰਬਾਲਾ ਸਟੇਸ਼ਨ ਦੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਪਿਆ ਹੈ |

ਮੀਟਿੰਗ ਰਹੀ ਬੇਸਿੱਟਾ

ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਅਤੇ ਕਿਸਾਨਾਂ ਵਿਚਕਾਰ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੱਥੋਪਾਈ ਵੀ ਹੋਈ।, ਜਿਸ ਦੌਰਾਨ ਪੁਲਿਸ ਦੁਆਰਾ ਲਗਾਏ ਬੈਰੀਕੇਡ ਵੀ ਤੋੜ ਦਿੱਤੇ ਗਏ ਹਨ।
ਕਿਸਾਨਾਂ ਦੇ ਕੀਤੇ ਐਲਾਨ ਮੁਤਾਬਿਕ ਅੰਬਾਲਾ ਦੇ ਸ਼ੰਭੂ ਸਰਹੱਦ ਨੇੜੇ ਰੇਲਵੇ ਸਟੇਸ਼ਨ ’ਤੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਹੜਤਾਲ ਦੇ ਚੱਲਦਿਆਂ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ ਅਤੇ 19 ਟਰੇਨਾਂ ਦੇ ਰੂਟ ਬਦਲੇ ਦਿੱਤੇ ਗਏ ਹਨ। ਟਰੇਨਾਂ ਦੀ ਦੇਰੀ ਕਰਕੇ ਅੰਬਾਲਾ ਸਟੇਸ਼ਨ ‘ਤੇ ਕਈ ਲੋਕ ਪਲੇਟਫਾਰਮ ‘ਤੇ ਸੁੱਤੇ ਪਏ ਦਿਖਾਈ ਦਿੱਤੇ ਕਿਉਂਕਿ ਲੋਕਾਂ ਨੂੰ ਟਰੇਨਾਂ ਲਈ ਕਈ ਘੰਟਿਆਂ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ |

ਆਮ ਲੋਕਾਂ ਨੂੰ ਦਿੱਕਤਾਂ ਦਾ ਕਰਨਾ ਪੈ ਰਿਹਾ ਸਾਹਮਣਾ

ਦਰਅਸਲ ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤਾ ਹੈ | ਕਿਸਾਨਾਂ ਦੇ ਇਸ ਪ੍ਰਦਰਸ਼ਨ ਕਰਕੇ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸਦੇ ਚੱਲਦਿਆਂ ਸਵੇਰ ਤੋਂ ਹੀ ਸਫ਼ਰ ਕਰ ਰਹੇ ਯਾਤਰੀਆਂ ਦੀ ਰੇਲ ਗੱਡੀ ਅੱਧ ਵਿਚਾਲੇ ਹੀ ਰੱਦ ਕਰ ਦਿੱਤੀ ਗਈ ਹੈ । ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਦੀ ਕਾਫ਼ੀ ਭੀੜ ਲੱਗੀ ਹੋਈ ਹੈ ,ਜਿਸ ਕਾਰਨ ਲੋਕਾਂ ਨੂੰ ਸਟੇਸ਼ਨ ‘ਤੇ ਬੈਠਣ ਲਈ ਜਗ੍ਹਾ ਨਹੀਂ ਮਿਲ ਰਹੀ | ਇਸ ਦੌਰਾਨ ਲੋਕਾਂ ਨੇ ਰੇਲਵੇ ਪ੍ਰਸ਼ਾਸਨ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਿਹੜੀ ਟਰੇਨ ਰੱਦ ਹੋਈ ਜਾਂ ਲੇਟ ਹੈ, ਇਸ ਦੀ ਜਾਣਕਾਰੀ ਦੇਣ ਵਾਲਾ ਵੀ ਕੋਈ ਨਹੀਂ ਹੈ।

ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਸ਼ੰਭੂ ਟਰੈਕ ਬੰਦ ਕਰਨ ਤੋਂ ਬਾਅਦ ਪਟਿਆਲਾ ਪੁਲੀਸ ਦੇ ਉੱਚ ਅਧਿਕਾਰੀ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਪੁੱਜੇ ਸਨ ,ਪਰੰਤੂ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲ ਪਾਇਆ ।