Home Blog Page 1651

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰਵਾ ਲਵਾਈ ਪੈਨਸ਼ਨ

0
Sidhu Moosewala's mother Charan Kaur got a fake signature of the pension

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਜਾਅਲੀ ਦਸਤਖ਼ਤ ਕਰਵਾ ਲਵਾਈ ਪੈਨਸ਼ਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਕਾਨੂੰਨੀ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਪਰ ਸਮਾਂ ਰਹਿੰਦੇ ਇਸ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਗਿਆ ਹੈ | ਜਿਸ ਵਿੱਚ ਕਿਸੇ ਵੱਲੋ ਸਿੱਧੂ ਦੀ ਮਾਤਾ ਅਤੇ ਪਿੰਡ ਮੂਸੇ ਦੀ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾ ਕੇ ਪੈਨਸ਼ਨ ਲਗਵਾ ਲਈ ਗਈ ਹੈ |
ਇਸ ਮਾਮਲੇ ਵਿੱਚ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਵੱਲੋਂ ਮਾਨਸਾ ਦੇ ਥਾਣਾ ਸਿਟੀ 2 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ | ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ

ਇਸ ਮਾਮਲੇ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਵਾਸੀ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਦੇ ਆਧਾਰ ਕਾਰਡ ਨਾਲ ਛੇੜਛਾੜ ਕੀਤੀ ਗਈ ਹੈ । ਜਿਸ ਵਿੱਚ ਫੋਟੋ ਬਦਲ ਕੇ ਅੰਗਹੀਣ ਪੈਨਸ਼ਨ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ‘ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਵਾ ਲਈ ਗਈ । ਜਦੋਂ ਇਸ ਦਾ ਪਤਾ ਲੱਗਿਆ ਤਾਂ ਇਸ ਮਾਮਲੇ ਦੀ ਜਾਂਚ ਕੀਤੀ ਗਈ।

ਬਣਾਏ ਜਾਅਲੀ ਦਸਤਾਵੇਜ਼

ਜਾਂਚ ਦੌਰਾਨ ਪਤਾ ਲੱਗਾ ਕਿ ਪਿੰਡ ਮੂਸੇ ਵਿੱਚ ਪਰਮਜੀਤ ਕੌਰ ਨਾਂ ਦੀ ਕੋਈ ਔਰਤ ਨਹੀਂ ਸੀ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਐਸਪੀ ਮਾਨਸਾ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਸਾਜ਼ਿਸ਼ ਪੂਰੀ ਪਲੈਨਿੰਗ ਨਾਲ ਘੜੀ ਗਈ | ਜਿਸਦੇ ਚੱਲਦਿਆਂ ਦੋਸ਼ੀਆਂ ਨੇ ਸੀਡੀਪੀਓ ਦਫ਼ਤਰ ਵਿੱਚ ਅੰਗਹੀਣ ਪੈਨਸ਼ਨ ਲਈ ਆਨਲਾਈਨ ਅਪਲਾਈ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਾਰੇ ਦਸਤਾਵੇਜ਼ ਜਾਅਲੀ ਬਣਾਏ ਹੋਏ ਸਨ। ਇੱਥੋਂ ਤੱਕ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਵੀ ਜਾਅਲੀ ਸਨ।

ਔਰਤ ਦਾ ਨਹੀਂ ਮਿਲਿਆ ਕੋਈ ਸੁਰਾਗ

ਜਦੋਂ 17 ਫਰਵਰੀ ਨੂੰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਇਸ ਪੂਰੀ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਪੂਰੇ ਪਿੰਡ ਵਿੱਚ ਆ ਕੇ ਇਸ ਮਾਮਲੇ ਦੀ ਜਾਂਚ ਕੀਤੀ। ਪਰ ਇਸ ਔਰਤ ਦਾ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 21 ਫਰਵਰੀ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ।
ਜਿਸ ਤੋਂ ਬਾਅਦ ਪੁਲਿਸ ਨੇ ਕਰੀਬ ਦੋ ਮਹੀਨੇ ਤੱਕ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਅਤੇ ਹੁਣ ਇਹ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ 2 ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ || Punjab latest news today

0
The farmers made this big announcement

ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ || Punjab latest news today

ਕਿਸਾਨਾਂ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸਦੇ ਤਹਿਤ ਕਿਸਾਨਾਂ ਵੱਲੋਂ ਅੱਜ ਰੇਲਾਂ ਦਾ ਚੱਕਾ ਜਾਮ ਕੀਤਾ ਜਾਣਾ ਹੈ | ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ‘ਤੇ ਰੇਲਾਂ ਰੋਕਣਗੇ। ਦੱਸ ਦਈਏ ਕਿ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਧਰਨਾ 16 ਅਪਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

ਕਿਸਾਨਾਂ ਨੂੰ ਰਿਹਾਅ ਕਰਨ ਦਾ ਦਿੱਤਾ ਸੀ ਭਰੋਸਾ

ਇਸ ਵਿਚਾਰ-ਵਟਾਂਦਰੇ ਦੌਰਾਨ ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਜੇਲ੍ਹ ਵਿੱਚ ਬੰਦ ਤਿੰਨੇ ਕਿਸਾਨਾਂ ਨੂੰ ਹੁਣ ਤੱਕ ਰਿਹਾਅ ਨਹੀਂ ਕੀਤਾ ਗਿਆ ਹੈ ।
ਜਿਸਦੇ ਚੱਲਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਉਨ੍ਹਾਂ ਕਿਹਾ ਕਿ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ, ਉਸ ‘ਚ WTO ਤੋਂ ਬਾਹਰ ਹੋਣ ਦੇ ਮੁੱਦੇ ‘ਤੇ ਤੁਹਾਡਾ ਕੀ ਸਟੈਂਡ ਹੋਵੇਗਾ? ਲਖੀਮਪੁਰ ਖੀਰੀ ਤੇ ਸ਼ੁਭਕਰਨ ਮਾਮਲੇ ‘ਤੇ ਦੋਸ਼ੀਆਂ ਨੂੰ ਕਿਵੇਂ ਸਜ਼ਾ ਮਿਲੇਗੀ?

ਸੁਨੀਲ ਜਾਖੜ ਦੀ ਚੁਣੌਤੀ ਨੂੰ ਕੀਤਾ ਸਵੀਕਾਰ

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵੀ ਕੁਝ ਮੰਗਾਂ, ਖਾਸ ਕਰਕੇ ਮਨਰੇਗਾ ਅਤੇ 200 ਦਿਨਾਂ ਤੋਂ 700 ਰੁਪਏ ਦਿਹਾੜੀ ਨਾਲ ਸਬੰਧਤ ਮੰਗਾਂ ‘ਤੇ ਸਫਾਈ ਨਹੀਂ ਦਿੱਤੀ ਹੈ।
ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਅਸੀਂ 23 ਅਪ੍ਰੈਲ ਦਾ ਸਮਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਖੇਤੀਬਾੜੀ ਮੰਤਰੀ ਨੂੰ ਆ ਕੇ ਉਨ੍ਹਾਂ ਨਾਲ ਗੱਲ ਕਰਨ।

ਸਰਕਾਰ ਦੀ ਇਹ ਹੈ ਨਾਕਾਮੀ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰਿਹਾਅ ਕਰਨ ਤੋਂ ਭੱਜ ਰਹੀ ਹੈ। ਹਰਿਆਣਾ ਦੇ ਅਧਿਕਾਰੀਆਂ ਨੇ ਮੰਨ ਲਿਆ ਸੀ ਕਿ ਕਿਸਾਨਾਂ ਨੂੰ 16 ਅਪ੍ਰੈਲ ਤੱਕ ਰਿਹਾਅ ਕਰ ਦਿੱਤਾ ਜਾਵੇਗਾ।
ਪੰਧੇਰ ਨੇ ਕਿਹਾ ਕਿ ਅਸੀਂ ਰੇਲਾਂ ਨੂੰ ਰੋਕਣਾ ਨਹੀਂ ਚਾਹੁੰਦੇ, ਪਰ ਇਹ ਸਰਕਾਰ ਦੀ ਨਾਕਾਮੀ ਹੈ। ਸਰਕਾਰ ਨੇ ਆਪਣਾ ਵਾਅਦਾ ਤੋੜਿਆ ਹੈ। ਸਰਕਾਰ ਰੇਲ ਗੱਡੀਆਂ ਨੂੰ ਰੋਕਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਰੇਲ ਗੱਡੀਆਂ ਨੂੰ ਅਣਮਿੱਥੇ ਸਮੇਂ ਲਈ ਰੋਕਿਆ ਜਾ ਰਿਹਾ ਹੈ।

 

 

 

 

ਸੇਵਾ ਕੇਂਦਰ ਆਈ ਔਰਤ ਨਾਲ ਵਾਪਰਿਆ ਇਹ ਭਾਣਾ || Punjab news Updates

0
This happened to a woman who came to the service center

ਸੇਵਾ ਕੇਂਦਰ ਆਈ ਔਰਤ ਨਾਲ ਵਾਪਰਿਆ ਇਹ ਭਾਣਾ || Punjab news Updates

ਰਈਆ ਦੇ ਦਾਣਾ ਮੰਡੀ ਵਿਚ ਸਥਿਤ ਸੁਵਿਧਾ ਕੇਂਦਰ ਆਈ ਔਰਤ ਨਾਲ ਇੱਕ ਭਾਣਾ ਵਾਪਰ ਗਿਆ | ਜਿੱਥੇ ਕਿ ਸੁਵਿਧਾ ਕੇਂਦਰ ਤੋਂ ਸਰਟੀਫਿਕੇਟ ਲੈਣ ਆਈ ਔਰਤ ਨੂੰ ਨੌਜਵਾਨ ਨੇ ਕਿਰਚ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਫਿਰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਪ੍ਰਭਜੀਤ ਕੌਰ ਵਾਸੀ ਲਿੱਦੜ ਅੱਜ ਸਵੇਰੇ ਕਰੀਬ 11.15 ਤੇ ਆਪਣੇ ਬੱਚਿਆਂ ਦੇ ਸਰਟੀਫਿਕੇਟ ਲੈਣ ਲਈ ਸੁਵਿਧਾ ਕੇਂਦਰ ਵਿਚ ਗਈ ਸੀ , ਜਿਸ ਦੌਰਾਨ ਉਸ ਉਤੇ ਇੱਕ ਲੜਕੇ ਵੱਲੋਂ ਕਿਰਚ ਨਾਲ ਹਮਲਾ ਕਰ ਦਿੱਤਾ ਗਿਆ । ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ।

ਪੁਲਿਸ ਕਰ ਰਹੀ ਜਾਂਚ

ਜਿਸ ਤੋਂ ਬਾਅਦ ਕੇਂਦਰ ਦੇ ਕਰਮਚਾਰੀਆਂ ਅਤੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ ਬਾਬਾ ਬਕਾਲਾ ਵੱਲੋਂ ਜ਼ਖ਼ਮੀ ਔਰਤ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਚੋਣਾਂ ‘ਚ ਜਿੱਤ ਮਜ਼ਬੂਤ ਕਰਨ ਲਈ CM ਮਾਨ ਦੀ ਨਵੀਂ ਰਣਨੀਤੀ || News of Punjab

0
CM Mann's new strategy to strengthen the victory in the elections

ਚੋਣਾਂ ‘ਚ ਜਿੱਤ ਮਜ਼ਬੂਤ ਕਰਨ ਲਈ CM ਮਾਨ ਦੀ ਨਵੀਂ ਰਣਨੀਤੀ || News of Punjab

ਲੋਕ ਸਭਾ ਚੋਣਾਂ ਦੇ ਮੱਦੇਨਜਰ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਜਿਸ ਲਈ ਸੀਐੱਮ ਭਗਵੰਤ ਮਾਨ ਪੂਰੇ ਐਕਸ਼ਨ ਵਿੱਚ ਦਿਖਾਈ ਦੇ ਰਹੇ ਹਨ ਹੁਣ ਉਹ ਖੁਦ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣਗੇ। ਉਹ 19 ਅਪ੍ਰੈਲ ਤੋਂ ਸਾਰੇ ਹਲਕਿਆਂ ਵਿਚ 3-3 ਦਿਨ ਜਾ ਕੇ ਪ੍ਰਚਾਰ ਕਰਨਗੇ। ਇਸ ਲਈ ਸਾਰੀ ਰਣਨੀਤੀ ਬਣਾਈ ਜਾ ਚੁੱਕੀ ਹੈ | ਉੱਥੇ ਹੀ ਦੂਜੇ ਪਾਸੇ ਗੁਜਰਾਤ ਦੇ ਭਾਵਨਗਰ ਪਹੁੰਚੇ ਸੀਐੱਮ ਮਾਨ ‘ਆਪ’ ਉਮੀਦਵਾਰ ਉਮੇਸ਼ ਮਕਵਾਨਾ ਦੇ ਨਾਮਜ਼ਦਗੀ ਭਰਨ ਸਮੇਂ ਕੱਢੇ ਗਏ ਰੋਡ ਸ਼ੋਅ ਵਿਚ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਆਪ ਵਰਕਰਾਂ ਵਿਚ ਖੂਬ ਜੋਸ਼ ਭਰਿਆ।

ਵਿਰੋਧੀਆਂ ‘ਤੇ ਕੀਤੇ ਤਿੱਖੇ ਹਮਲੇ

ਵਿਰੋਧੀਆਂ ‘ਤੇ ਤਿੱਖੇ ਹਮਲੇ ਕਰਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਭਾਵੇਂ ਸਮਾਂ ਖਰਾਬ ਚੱਲ ਰਿਹਾ ਹੈ ਪਰ ਹਾਲਾਤ ਬਦਲਣਗੇ। ਉਨ੍ਹਾਂ ਕਿਹਾ ਕਿ ਅਸੀਂ ਉਹ ਪੱਤੇ ਨਹੀਂ ਜੋ ਸ਼ਾਖਾ ਤੋਂ ਟੁੱਟ ਕੇ ਡਿੱਗ ਜਾਵਾਂਗੇ, ਹਨ੍ਹੇਰੀਆਂ ਨੂੰ ਕਹਿ ਦਿਓ ਆਪਣੀ ਔਕਾਤ ਵਿਚ ਰਹਿਣ।
ਉਨ੍ਹਾਂ ਕਿਹਾ ਕਿ ਜਦੋਂ ਵੀ ਇਤਿਹਾਸ ਲਿਖਿਆ ਜਾਵੇਗਾ ਆਮ ਆਦਮੀ ਪਾਰਟੀ ਨੈਸ਼ਨਲ ਪਾਰਟੀ ਕਦੋਂ ਬਣੀ ਸੀ ਤਾਂ ਇਸ ਦਾ ਜਵਾਬ ਹੋਵੇਗਾ ਗੁਜਰਾਤ ਦੇ ਵਿਧਾਨ ਸਭਾ ਚੋਣਾਂ ਸਮੇਂ। ਉਨ੍ਹਾਂ ਕਿਹਾ ਕਿ ਜਦੋਂ ਮੈਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿਚ ਮਿਲਣ ਗਿਆ ਤਾਂ ਉਨ੍ਹਾਂ ਨੂੰ ਦੇਖ ਕੇ ਅੱਖਾਂ ਵਿਚ ਹੰਝੂ ਆ ਗਏ।

ਦਰਿਆ ਆਪਣਾ ਰਸਤਾ ਖੁਦ ਬਣਾਉਂਦੇ

ਸੀਐੱਮ ਮਾਨ ਨੇ ਕਿਹਾ ਕਿ ਵਿਰੋਧੀਆਂ ਦੀ ਸੋਚ ਹੈ ਕਿ ਇਕ ਹੀ ਪਾਰਟੀ ਸਾਨੂੰ ਹਰਾ ਸਕਦੀ ਹੈ, ਉਸ ਦਾ ਨਾਂ ਆਮ ਆਦਮੀ ਪਾਰਟੀ ਹੈ। ਉਸ ਦੇ ਪ੍ਰਧਾਨ ਨੂੰ ਜੇਲ੍ਹ ਵਿਚ ਪਾ ਦਿਓ। ਇਸ ਦੇ ਬਾਅਦ ਸਾਰਾ ਕੁਝ ਪੱਖ ਵਿਚ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦਰਿਆ ਨੂੰ ਰੋਕਿਆ ਨਹੀਂ ਜਾ ਸਕਦਾ। ਦਰਿਆ ਆਪਣਾ ਰਸਤਾ ਖੁਦ ਬਣਾਉਂਦੇ ਹਨ। ਉਨ੍ਹਾਂ ਨੇ ਆਖਿਰ ਵਿਚ ਨਾਅਰਾ ਦਿੱਤਾ ਜੇਲ੍ਹ ਦੇ ਤਾਲੇ ਟੁੱਟਣਗੇ, ਕੇਜਰੀਵਾਲ ਛੁੱਟਣਗੇ।

 

 

 

ਟਿਕਟਾਂ ਦੀ ਵੰਡ ਮਗਰੋਂ BJP ‘ਚ ਵੇਖਣ ਨੂੰ ਮਿਲੀ ਬਗਾਵਤ ! || Punjab latest news today

0
Rebellion was seen in BJP after distribution of tickets!

ਟਿਕਟਾਂ ਦੀ ਵੰਡ ਮਗਰੋਂ BJP ‘ਚ ਵੇਖਣ ਨੂੰ ਮਿਲੀ ਬਗਾਵਤ ! || Punjab latest news today

ਲੋਕ ਸਭਾ ਚੋਣਾਂ ਦੇ ਮੱਦੇਨਜਰ BJP ਵੱਲੋਂ ਪੰਜਾਬ ਵਿੱਚ ਲਗਭਗ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਪਰੰਤੂ ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਭਾਜਪਾ ਵਿੱਚ ਪਹਿਲੀ ਵਾਰ ਬਗਾਵਤ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ (ਐਕਸ ਅਤੇ ਫੇਸਬੁੱਕ) ਤੋਂ ‘ਮੋਦੀ ਪਰਿਵਾਰ’ ਨੂੰ ਹਟਾ ਦਿੱਤਾ ਹੈ।

2019 ਵਿੱਚ ਵਿਜੇ ਸਾਂਪਲਾ ਦੀ ਟਿਕਟ ਕੱਟੀ

ਦੱਸ ਦਈਏ ਕਿ ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਦੇ ਦਾਅਵੇਦਾਰ ਸਨ। ਪਰੰਤੂ ਮੰਗਲਵਾਰ ਨੂੰ ਭਾਜਪਾ ਨੇ ਇੱਥੋਂ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਟਿਕਟ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ 2019 ਵਿੱਚ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਸੋਮਪ੍ਰਕਾਸ਼ ਨੂੰ ਦਿੱਤੀ ਗਈ ਸੀ, ਜਿਸ ਕਾਰਨ ਸਾਂਪਲਾ ਨਾਰਾਜ਼ ਹੋ ਗਏ।

ਮੋਦੀ ਦੇ ਪਰਿਵਾਰ ਨੂੰ ਹਟਾਉਣ ਤੋਂ ਬਾਅਦ, ਸਾਂਪਲਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ – “ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹਦਾ ਹੈ।” ਰੱਬ ਨੇ ਮੇਰੇ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਬਹੁਤ-ਬਹੁਤ ਧੰਨਵਾਦ।

 

ਇਸ ਤੋਂ ਬਾਅਦ ਨਾਲ ਹੀ ਉਨ੍ਹਾਂ ਨੇ ਦੂਜੀ ਪੋਸਟ ‘ਚ ਲਿਖਿਆ- ‘ਹਮਨੇ ਤੋ ਅਪਨਾ ਖੂਨ ਪਸੀਨਾ ਬਹਾ ਦੀਆ। ਅਬ ਬਾਰਿਸ਼ੇਂ ਲਿਖੇਂਗੀ ਮੁਕੱਦਰ ਜ਼ਮੀਨ ਕਾ।” ਇਸ ਪੋਸਟ ਰਾਹੀਂ ਉਨ੍ਹਾਂ ਨੂੰ ਭਾਜਪਾ ਛੱਡਣ ਨਾਲ ਜੋੜਿਆ ਜਾ ਰਿਹਾ ਹੈ।

 

2024 ਦੀ ਟਿਕਟ ਲਈ ਕੀਤਾ ਸੀ ਦਾਅਵਾ

ਦੱਸ ਦਈਏ ਕਿ ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਉਹ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਰਹਿ ਚੁੱਕੇ ਹਨ। ਉਹ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। ਜਿਸ ਤੋਂ ਬਾਅਦ 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦੇ ਦਿੱਤੀ ਗਈ ਸੀ। ਸਾਂਪਲਾ ਨੇ 2024 ਦੀ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ ਪਰ ਭਾਜਪਾ ਨੇ ਇਸ ਵਾਰ ਵੀ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਹੋ ਸਕਦਾ ਵੱਡਾ ਫੇਰਬਦਲ

ਜਿਸ ਤੋਂ ਬਾਅਦ 5 ਘੰਟਿਆਂ ਦੇ ਅੰਦਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਵੱਡੇ ਬਦਲਾਅ ਕੀਤੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਪਰਿਵਾਰ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਪੋਸਟਾਂ ਵੀ ਸ਼ੇਅਰ ਕੀਤੀਆਂ ਹਨ।

 

 

 

 

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਹੋ ਸਕਦਾ ਵੱਡਾ ਫੇਰਬਦਲ || News of Punjab

0
There may be a major reshuffle in the Punjab Congress before the Lok Sabha elections

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਹੋ ਸਕਦਾ ਵੱਡਾ ਫੇਰਬਦਲ || News of Punjab

ਲੋਕ ਸਭਾ ਚੋਣਾਂ ਦੇ ਮੱਦੇਨਜਰ ਜਿੱਥੇ ਹਰ ਪਾਰਟੀ ਆਪਣੀ ਜਿੱਤ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ਬਣਾ ਰਹੀ ਹੈ ਅਤੇ ਸਾਰੀਆਂਲਗਭਗ ਆਪਣੇ -ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਉੱਥੇ ਹੀ ਇਸ ਸਮੇਂ ਦੌਰਾਨ ਪੰਜਾਬ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬ ਕਾਂਗਰਸ ਵਿਚ ਵੱਡੇ ਬਗਾਵਤੀ ਸੁਰ ਉਠ ਰਹੇ ਹਨ। ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਵੱਲੋਂ ਵਿਧਾਇਕਾਂ ਤੇ MP ਦੀ ਲਿਸਟ ਜਾਰੀ ਕੀਤੀ ਗਈ ਸੀ, ਜਿਸ ‘ਤੇ ਵੱਖ-ਵੱਖ ਹਲਕਿਆਂ ਵਿਚ ਕੁਝ ਟਕਸਾਲੀ ਆਗੂਆਂ ਵੱਲੋਂ ਬਗਾਵਤੀ ਤੇਵਰ ਦਿਖਾਏ ਜਾ ਰਹੇ ਹਨ।

ਨਾਰਾਜ਼ ਕਾਂਗਰਸੀ ਲੀਡਰਾਂ ਵੱਲੋਂ ਲਿਖੀ ਗਈ ਚਿੱਠੀ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਪਟਿਆਲਾ, ਚੰਡੀਗੜ੍ਹ ਤੇ ਸੰਗਰੂਰ ਲੋਕ ਸਭਾ ਹਲਕੇ ਦੇ ਵੱਡੇ ਲੀਡਰਾਂ ਨੇ ਬਗਾਵਤੀ ਤੇਵਰ ਦਿਖਾਏ ਹਨ ਜਿਸ ਦੇ ਤਹਿਤ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਸਾਬਕਾ ਮੰਤਰੀ ਤੇ MLA ਪਾਰਟੀ ਛੱਡ ਸਕਦੇ ਹਨ। ਕਾਂਗਰਸ ਹਾਈਕਮਾਨ ਨੂੰ ਵੀ ਨਾਰਾਜ਼ ਕਾਂਗਰਸੀ ਲੀਡਰਾਂ ਵੱਲੋਂ ਚਿੱਠੀ ਲਿਖੀ ਗਈ ਹੈ।

20 ਅਪ੍ਰੈਲ ਨੂੰ ਸੱਦੀ ਗਈ ਮੀਟਿੰਗ

ਦੱਸ ਦੇਈਏ ਕਿ ਕਾਂਗਰਸੀ ਲੀਡਰਾਂ ਵੱਲੋਂ ਪਟਿਆਲਾ ਤੋਂ ਧਰਮਵੀਰ ਗਾਂਧੀ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਾਰਾਜ਼ ਟਕਸਾਲੀ ਆਗੂਆਂ ਵੱਲੋਂ ਪ੍ਰਾਈਵੇਟ ਮੀਟਿੰਗਾਂ ਸੱਦੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਉਨ੍ਹਾਂ ਵੱਲੋਂ 20 ਅਪ੍ਰੈਲ ਤੱਕ ਦਾ ਹਾਈਕਮਾਨ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ ਵੱਲੋਂ 20 ਅਪ੍ਰੈਲ 2024 ਨੂੰ ਮੀਟਿੰਗ ਸੱਦੀ ਗਈ ਹੈ। ਜਿਸ ਵਿਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਗਈ ਹੈ ਜਿਸ ਤੋਂ ਇਹ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਕਾਂਗਰਸ ਵਿਚ ਪੈਦਾ ਹੋਇਆ ਇਹ ਕਲੇਸ਼ ਵੱਡਾ ਰੂਪ ਧਾਰਨ ਕਰ ਸਕਦਾ ਹੈ।

 

ਸਲਮਾਨ ਖਾਨ ਦੇ ਘਰ ਫਾਇਰਿੰਗ ਕੇਸ ‘ਚ ਮੁੰਬਈ ਪੁਲਿਸ ਨੇ ਕੀਤੇ ਵੱਡੇ ਖੁਲਾਸੇ (ਪਹਿਲਾਂ ਕੀਤੀ ਜਾਸੂਸੀ)

0
Mumbai Police made big revelations in the firing case at Salman Khan's house

ਸਲਮਾਨ ਖਾਨ ਦੇ ਘਰ ਫਾਇਰਿੰਗ ਕੇਸ ‘ਚ ਮੁੰਬਈ ਪੁਲਿਸ ਨੇ ਕੀਤੇ ਵੱਡੇ ਖੁਲਾਸੇ (ਪਹਿਲਾਂ ਕੀਤੀ ਜਾਸੂਸੀ)

Actor salman khan ਦੇ ਘਰ ਬਾਹਰ ਚੱਲੀਆਂ ਗੋਲੀਆਂ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ ।ਮੁੰਬਈ ਪੁਲਿਸ ਦੇ ਸੰਯੁਕਤ ਸੀਪੀ (ਕ੍ਰਾਈਮ) ਲਖਮੀ ਗੌਤਮ ਨੇ ਦੱਸਿਆ ਕਿ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕਰਨ ਤੋਂ ਪਹਿਲਾਂ ਦੋਸ਼ੀਆਂ ਨੇ ਤਿੰਨ ਵਾਰ ਸਲਮਾਨ ਖਾਨ ਦੇ ਘਰ ਦੀ ਰੇਕੀ ਕੀਤੀ ਸੀ। ਦੋਸ਼ੀਆਂ ਨੇ ਸਲਮਾਨ ਖਾਨ ਦੇ ਘਰ ਦੇ ਬਾਹਰ 5 ਰਾਊਂਡ ਗੋਲੀਆਂ ਚਲਾਈਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋਵੇਂ ਬਿਹਾਰ ਦੇ ਚੰਪਾਰਨ ਦੇ ਰਹਿਣ ਵਾਲੇ ਹਨ।

ਹਰ ਐਂਗਲ ਤੋਂ ਹੋ ਰਹੀ ਜਾਂਚ

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਤੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਮੁੰਬਈ ਪੁਲਿਸ ਦੇ ਜੁਆਇੰਟ ਸੀਪੀ (ਕ੍ਰਾਈਮ) ਲਖਮੀ ਗੌਤਮ ਨੇ ਕਿਹਾ ਕਿ ਅਸੀਂ ਫਿਲਹਾਲ ਹਰ ਐਂਗਲ ਤੋਂ ਜਾਂਚ ਕਰ ਰਹੇ ਹਾਂ। ਹੁਣ ਤੱਕ ਅਸੀਂ ਐਫਆਈਆਰ ਵਿੱਚ ਦੋ ਦੋਸ਼ੀਆਂ ਦੇ ਨਾਂ ਸ਼ਾਮਲ ਕੀਤੇ ਹਨ। ਜਿਵੇਂ-ਜਿਵੇਂ ਜਾਂਚ ਅੱਗੇ ਵਧੇਗੀ ਅਸੀਂ ਹੋਰ ਦੋਸ਼ੀਆਂ ਦੇ ਨਾਂ ਸ਼ਾਮਲ ਕਰਾਂਗੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਦੋਵੇਂ ਸ਼ੂਟਰ ਪਿਛਲੇ ਕੁਝ ਸਮੇਂ ਤੋਂ ਮਹਾਰਾਸ਼ਟਰ ‘ਚ ਰਹਿ ਰਹੇ ਸਨ। ਇਸ ਮਾਮਲੇ ਵਿੱਚ ਵਿਸ਼ਾਲ ਉਰਫ਼ ਕਾਲੂ ਦੀ ਕੋਈ ਭੂਮਿਕਾ ਨਹੀਂ ਹੈ, ਪਰ ਜਿਨ੍ਹਾਂ ਦੋਸ਼ੀਆਂ ਨੂੰ ਅਸੀਂ ਫੜਿਆ ਹੈ, ਉਹ ਸ਼ੂਟਰ ਹਨ ਅਤੇ ਉਹੀ ਗੋਲੀ ਚਲਾਉਣ ਵਾਲੇ ਸਨ।

ਲਾਰੇਂਸ ਬਿਸ਼ਨੋਈ ਤੋਂ ਕੀਤੀ ਜਾਵੇਗੀ ਪੁੱਛਗਿੱਛ

ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਮਾਮਲੇ ‘ਚ ਲਾਰੇਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੋਵਾਂ ਸ਼ੂਟਰਾਂ ਨੇ ਪਨਵੇਲ ਵਿੱਚ ਇੱਕ ਫਲੈਟ ਲਈ 3500 ਰੁਪਏ ਕਿਰਾਇਆ ਅਤੇ 10,000 ਰੁਪਏ ਜਮ੍ਹਾਂ ਕਰਾਏ ਸਨ। ਉਨ੍ਹਾਂ ਨੂੰ ਫਾਈਨਾਂਸ਼ੀਅਲ ਬੈਂਕਿੰਗ ਮਿਲ ਰਹੀ ਸੀ। ਇਹ ਦੋਵੇਂ ਸ਼ੂਟਰ ਮੁੰਬਈ ਤੋਂ ਸੜਕ ਰਾਹੀਂ ਗੁਜਰਾਤ ਗਏ ਸਨ। ਲਖਮੀ ਗੌਤਮ ਨੇ ਅੱਗੇ ਦੱਸਿਆ ਕਿ ਸਲਮਾਨ ਖਾਨ ਦੇ ਘਰ ਦੇ ਨਾਲ-ਨਾਲ ਫਾਰਮ ਹਾਊਸ ‘ਤੇ ਵੀ ਰੇਕੀ ਕੀਤੀ ਗਈ ਸੀ।

ਤਿੰਨ ਵਾਰ ਸਲਮਾਨ ਦੇ ਘਰ ਦੀ ਕਰ ਚੁੱਕੇ ਜਾਸੂਸੀ

ਮੁੰਬਈ ਪੁਲਿਸ ਨੇ ਕਿਹਾ ਕਿ ਅਸੀਂ ਦੋਸ਼ੀਆਂ ਨੂੰ ਹਿਊਮਨ ਅਤੇ ਟੈਕਨੀਕਲ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ। ਅਸੀਂ ਹਰ ਐਂਗਲ ਤੋਂ ਜਾਂਚ ਕਰਾਂਗੇ ਅਤੇ ਦੋਵੇਂ ਦੋਸ਼ੀ ਸਾਡੀ ਹਿਰਾਸਤ ਵਿਚ ਹਨ। ਅਸੀਂ ਦੂਜੇ ਰਾਜਾਂ ਦੀ ਪੁਲਿਸ ਦੇ ਸੰਪਰਕ ਵਿੱਚ ਹਾਂ। ਇਸ ਮਾਮਲੇ ਵਿੱਚ ਦੋਸ਼ੀਆਂ ਬਾਰੇ ਹੋਰ ਰਾਜਾਂ ਦੀ ਪੁਲਿਸ ਤੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਹ ਤਿੰਨ ਵਾਰ ਸਲਮਾਨ ਦੇ ਘਰ ਦੀ ਜਾਸੂਸੀ ਕਰ ਚੁੱਕੇ ਹਨ। ਇਸ ਮਾਮਲੇ ‘ਚ ਅਨਮੋਲ ਬਿਸ਼ਨੋਈ ਦੀ ਭੂਮਿਕਾ ਹੈ, ਕਿਉਂਕਿ ਉਨ੍ਹਾਂ ਨੇ ਸਲਮਾਨ ਖਾਨ ਨੂੰ ਆਪਣੀ ਪੋਸਟ ਵਿੱਚ ਧਮਕੀ ਦਿੱਤੀ ਸੀ।

 

 

ਪਤੰਜਲੀ ਮਾਮਲੇ ‘ਚ ਰਾਮਦੇਵ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ || latest news

0
Ramdev did not get relief from the Supreme Court in the Patanjali case

ਪਤੰਜਲੀ ਮਾਮਲੇ ‘ਚ ਰਾਮਦੇਵ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ || latest news

ਯੋਗ ਗੁਰੂ ਰਾਮਦੇਵ ਨੂੰ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ‘ਚ ਕੋਰਟ ਤੋਂ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ | ਮੰਗਲਵਾਰ ਨੂੰ ਰਾਮਦੇਵ ਆਪਣੇ ਸਾਥੀ ਬਾਲਕ੍ਰਿਸ਼ਨ ਦੇ ਨਾਲ ਸੁਪਰੀਮ ਕੋਰਟ ਵਿੱਚ ਪੇਸ਼ ਹੋਏ ਸੀ ਪਰੰਤੂ ਸੁਪਰੀਮ ਕੋਰਟ ਨੇ ਅੱਜ ਵੀ ਬਾਬਾ ਰਾਮਦੇਵ ਨੂੰ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ 23 ਅਪ੍ਰੈਲ ਨੂੰ ਮੁੜ ਪੇਸ਼ ਹੋਣ ਦਾ ਹੁਕਮ ਦੇ ਦਿੱਤਾ ਹੈ।

ਮੁਆਫੀ ਦੇਣ ਤੋਂ ਕੀਤਾ ਇਨਕਾਰ

ਰਾਮਦੇਵ ਨੇ ਆਪਣੇ ਸਾਥੀ ਬਾਲਕ੍ਰਿਸ਼ਨ ਦੇ ਨਾਲ ਸੁਪਰੀਮ ਕੋਰਟ ਵਿੱਚ ਪੇਸ਼ ਹੋ ਕੇ ਮੁਆਫ਼ੀ ਮੰਗੀ ਸੀ ਪਰ ਅਦਾਲਤ ਨੇ ਮੁਆਫੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਜਸਟਿਸ ਹਿਮਾ ਕੋਹਲੀ ਨੇ ਰਾਮਦੇਵ ਨੂੰ ਪੁੱਛਿਆ ਕਿ ਬਾਬਾ ਰਾਮਦੇਵ ਜੀ ਤੁਸੀਂ ਜੋ ਵੀ ਕੀਤਾ ਹੈ, ਕੀ ਅਸੀਂ ਤੁਹਾਨੂੰ ਮਾਫ਼ ਕਰ ਦੇਈਏ? ਕੀ ਤੁਸੀਂ ਜਾਣਦੇ ਹੋ ਕਿ ਤੁਸੀਂ ਕੀ ਕੀਤਾ? ਇਸ ‘ਤੇ ਰਾਮਦੇਵ ਨੇ ਕਿਹਾ ਕਿ ਅਸੀਂ ਜੋ ਗਲਤੀ ਕੀਤੀ ਹੈ ਉਸ ਲਈ ਅਸੀਂ ਮੁਆਫੀ ਮੰਗ ਲਈ ਹੈ। ਅਸੀਂ ਅਜੇ ਵੀ ਮੁਆਫੀ ਮੰਗ ਰਹੇ ਹਾਂ।

ਪਹਿਲਾਂ ਵੀ ਪਾਈ ਝਾੜ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਯੋਗ ਗੁਰੂ ਰਾਮਦੇਵ ਨੂੰ ਕਾਫ਼ੀ ਝਾੜ ਪਾਈ ਸੀ | ਜਿਸ ਤੋਂ ਬਾਅਦ ਯੋਗ ਗੁਰੂ ਅਤੇ ਪਤੰਜਲੀ ਆਯੁਰਵੇਦ ਦੇ ਆਚਾਰੀਆ ਬਾਲਕ੍ਰਿਸ਼ਨ ਦੇ ਹਲਫ਼ਨਾਮੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਵੱਲੋਂ ‘ਗੁੰਮਰਾਹਕੁੰਨ’ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਲਈ ਮੁਆਫੀ ਮੰਗੀ ਗਈ ਸੀ।

ਲੋਕ ਸਭਾ ਚੋਣਾਂ ਲਈ AAP ਨੇ ਤੀਜੀ ਲਿਸਟ ਕੀਤੀ ਜਾਰੀ || Punjab latest news today

0
AAP released the third list for the Lok Sabha elections

ਲੋਕ ਸਭਾ ਚੋਣਾਂ ਲਈ AAP ਨੇ ਤੀਜੀ ਲਿਸਟ ਕੀਤੀ ਜਾਰੀ || Punjab latest news today

ਲੋਕ ਸਭਾ ਚੋਣਾਂ ਦੇ ਮੱਦੇਨਜਰ ਹਰ ਪਾਰਟੀ ਵੱਲੋ ਲਗਭਗ ਆਪਣੇ- ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ ਦੇ ਤਹਿਤ ਆਮ ਆਦਮੀ ਪਾਰਟੀ ਵਲੋਂ ਵੀ ਆਪਣੇ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ | ਇਸ ਸੂਚੀ ਵਿੱਚ 4 ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

 

 

ਆਪ ਪਾਰਟੀ ਦੀ ਜਾਰੀ ਸੂਚੀ ਅਨੁਸਾਰ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸ਼ੈਰੀ ਕਲਸੀ ਚੋਣ ਲੜਨਗੇ। ਫਿਰੋਜਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਭਲਕੇ ਪੰਜਾਬ ਵਿੱਚ ਰਹੇਗੀ ਸਰਕਾਰੀ ਛੁੱਟੀ || News of Punjab Today

0
Tomorrow will be a public holiday in Punjab, schools-colleges and other institutions will remain closed

ਭਲਕੇ ਪੰਜਾਬ ਵਿੱਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ -ਕਾਲਜ ਤੇ ਹੋਰ ਅਦਾਰੇ || News of Punjab Today

ਪੰਜਾਬ ਸੂਬੇ ਵਿੱਚ ਭਲਕੇ ਯਾਨੀ ਕੱਲ੍ਹ 17 ਅਪ੍ਰੈਲ ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਬੰਦ ਰਹਿਣਗੀਆਂ | ਦਰਅਸਲ ਸੂਬਾ ਸਰਕਾਰ ਵੱਲੋਂ ਸ੍ਰੀ ਰਾਮ ਨੌਮੀ ਦੇ ਮੌਕੇ ’ਤੇ ਪੰਜਾਬ ਵਿੱਚ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

 

 

ਪੰਜਾਬ ਸੂਬੇ ਦੇ ਨਾਲ ਪੂਰੇ ਦੇਸ਼ ਭਰ ਵਿਚ ਰਾਮ ਨੌਮੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਰਾਮ ਨੌਮੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ। ਜਿਸਦੇ ਤਹਿਤ ਕੱਲ੍ਹ ਸੂਬੇ ਭਰ ਵਿੱਚ ਛੁੱਟੀ ਰਹਿਣ ਵਾਲੀ ਹੈ |