Home Blog Page 1652

ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

0
BJP has announced three more candidates from Punjab for the Lok Sabha elections

ਲੋਕ ਸਭਾ ਚੋਣਾਂ ਲਈ ਭਾਜਪਾ ਨੇ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ ਲਈ ਹਰ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ ‘ਤੇ ਹਨ | ਜਿਸਦੇ ਚੱਲਦਿਆਂ ਹੁਣ ਭਾਜਪਾ ਨੇ ਵੀ ਪੰਜਾਬ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ | ਪਾਰਟੀ ਨੇ ਹੁਸ਼ਿਆਰਪੁਰ ਤੋਂ ਸੋਮਨਾਥ, ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਅਤੇ ਬਠਿੰਡੇ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਦੱਸ ਦਈਏ ਕਿ ਪਰਮਪਾਲ ਕੌਰ ਸਿੱਧੂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਅਤੇ ਉਹ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ।

 

ਇਸ ਤੋਂ ਇਲਾਵਾ ਆਪ ਨੇ ਵੀ ਲੋਕ ਸਭਾ ਚੋਣ 2024 ਲਈ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

 

 

ਇੱਕ ਮਹੀਨਾ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

0
the young man who went to Canada died

ਇੱਕ ਮਹੀਨਾ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

ਕੈਨੇਡਾ ਵਿੱਚ ਜਾਣ ਦਾ ਜਿੱਥੇ ਰੁਝਾਨ ਇੰਨਾ ਵਧਿਆ ਹੈ ਉੱਥੇ ਹੀ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ ਖ਼ਬਰਾਂ ਵੀ ਸੁਣਨ ਅਤੇ ਦੇਖਣ ਨੂੰ ਮਿਲੀਆਂ ਹਨ | ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ |

ਕਾਲਜ ਤੋਂ ਆ ਰਿਹਾ ਸੀ ਪੈਦਲ

ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਸਾਹਬ ਸਿੰਘ (23) ਵਜੋਂ ਹੋਈ ਹੈ ਅਤੇ ਉਹ ਅੰਮ੍ਰਿਤਸਰ ਦੇ ਹਲਕਾ ਮਜੀਠਾ ਦਾ ਰਹਿਣ ਵਾਲਾ ਹੈ | ਗੁਰਸਾਹਬ ਸਿੰਘ ਕਾਲਜ ਤੋਂ ਪੈਦਲ ਹੀ ਆ ਰਿਹਾ ਸੀ ਕਿ ਅਚਾਨਕ ਇਕ ਵੱਡਾ ਹਾਦਸਾ ਵਾਪਰਿਆ ਗਿਆ | ਜਿੱਥੇ ਕਿ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ | ਜਿਸ ਕਾਰਨ ਉਸਦੀ ਮੌਕੇ ’ਤੇ ਮੌਤ ਹੋ ਗਈ |

1 ਮਹੀਨਾ ਪਹਿਲਾਂ ਹੀ ਗਿਆ ਸੀ ਕੈਨੇਡਾ

ਗੁਰਸਾਹਬ ਸਿੰਘ ਕਰੀਬ 1 ਮਹੀਨਾ ਪਹਿਲਾਂ 13 ਮਾਰਚ, 2024 ਨੂੰ ਕੈਨੇਡਾ ਦੇ ਸਰੀ ਸ਼ਹਿਰ ਵਿਖੇ ਪੜ੍ਹਾਈ ਕਰਨ ਗਿਆ ਸੀ | ਜਿੱਥੇ ਕਿ ਹੁਣ ਉਹਦੇ ਨਾਲ ਇਹ ਮੰਦਭਾਗੀ ਘਟਨਾ ਵਾਪਰ ਗਈ | ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਨੂੰ ਜਲਦੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆ ਸਕਣ |

ਲੁਧਿਆਣਾ ‘ਚ ਵਾਪਰਿਆ ਹਾਦਸਾ ,ਟੈਂਪੂ ਟਰੈਵਲਰ ਨਾਲ ਟਕਰਾਈ ਟਰਾਲੀ || Punjab latest news today

0
Accident happened in Ludhiana, trolley collided with Tempu Traveler

ਲੁਧਿਆਣਾ ‘ਚ ਵਾਪਰਿਆ ਹਾਦਸਾ ,ਟੈਂਪੂ ਟਰੈਵਲਰ ਨਾਲ ਟਕਰਾਈ ਟਰਾਲੀ || Punjab latest news today

ਪੰਜਾਬ ਵਿੱਚ ਹਰ ਰੋਜ਼ ਹਾਦਸੇ ਵਾਪਰਨ ਦੀਆਂ ਖ਼ਬਰਾਂ ਸੁਣਨ ਅਤੇ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ | ਅਜਿਹਾ ਹੀ ਇੱਕ ਹੋਰ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਦੇਰ ਰਾਤ ਇੱਕ ਹਾਦਸਾ ਵਾਪਰਿਆ ਹੈ ,ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਟੈਂਪੂ ਟਰੈਵਲਰ ਅਤੇ ਇੱਕ ਟਰਾਲੀ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ । ਇਹ ਹਾਦਸਾ ਜਲੰਧਰ ਬਾਈਪਾਸ ਨੇੜੇ ਮੈਟਰੋ ਪੁਲ ‘ਤੇ ਵਾਪਰਿਆ ਹੈ ਅਤੇ ਇਸ ਹਾਦਸੇ ਵਿੱਚ ਕੁੱਲ 12 ਲੋਕ ਜ਼ਖਮੀ ਹੋ ਗਏ ਹਨ।

ਡਰਾਈਵਰ ਰਸਤੇ ਵਿੱਚ ਹੀ ਸੌਂ ਗਿਆ

ਮਿਲੀ ਜਾਣਕਾਰੀ ਅਨੁਸਾਰ ਟੈਂਪੂ ਟਰੈਵਲ ਚਾਲਕ ਅਸਥੀਆਂ ਲੈ ਕੇ ਸਵਾਰੀਆਂ ਸਮੇਤ ਹਰਿਦੁਆਰ ਤੋਂ ਹੁਸ਼ਿਆਰਪੁਰ ਜਾ ਰਿਹਾ ਸੀ। ਜਿਸ ਤੋਂ ਬਾਅਦ ਉਹ ਰਸਤੇ ਵਿੱਚ ਹੀ ਸੌਂ ਗਿਆ ਜਿਸ ਕਾਰਨ ਉਹ ਪਿੱਛੇ ਤੋਂ ਟਰਾਲੀ ਨਾਲ ਟਕਰਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਟਰੈਵਲਰ ਡਿਵਾਈਡਰ ਖੰਭੇ ਨਾਲ ਜਾ ਟਕਰਾਇਆ ਅਤੇ ਟਰਾਲੀ ਸੜਕ ਦੇ ਦੂਜੇ ਪਾਸੇ ਪਲਟ ਗਈ। ਇਸ ਹਾਦਸੇ ਕਾਰਨ ਬਿਜਲੀ ਦੇ ਖੰਭੇ ਵੀ ਟੇਢੇ ਹੋ ਗਏ। ਟੈਂਪੂ ਟਰੈਵਲਰ ਦੀਆਂ ਚੀਕਾਂ ਸੁਣ ਕੇ ਕਈ ਡਰਾਈਵਰ ਹਾਈਵੇਅ ’ਤੇ ਹੀ ਰੁਕ ਗਏ।
ਜਿਸ ਤੋਂ ਬਾਅਦ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਲੋਕਾਂ ਨੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਐਂਬੂਲੈਂਸ ਨੂੰ ਸੂਚਿਤ ਕਰਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਜੇਲ੍ਹ ਵਿੱਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਕੀ ਬੋਲੇ CM ਮਾਨ…|| News of Punjab

0
What CM said after meeting with Kejriwal in jail

ਜੇਲ੍ਹ ਵਿੱਚ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਕੀ ਬੋਲੇ CM ਮਾਨ…|| News of Punjab

ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਮੌਜੂਦ ਸਨ | ਉਨ੍ਹਾਂ ਦੀ ਇਹ ਮੁਲਾਕਾਤ ਕਰੀਬ ਅੱਧਾ ਘੰਟਾ ਚੱਲੀ | ਮੀਟਿੰਗ ਤੋਂ ਪਹਿਲਾਂ ਹੀ ਪੁਲਿਸ ਨੇ ਤਿਹਾੜ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦਾ ਹਾਲ ਦੇਖ ਕੇ ਭਾਵੁਕ ਹੋ ਗਏ | ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਹਨ।

ਦੇਸ਼ ਦਾ ਕੋਈ ਵੱਡਾ ਅੱਤਵਾਦੀ

ਅਰਵਿੰਦ ਕੇਜਰੀਵਾਲ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਦੇਸ਼ ਦਾ ਕੋਈ ਵੱਡਾ ਅੱਤਵਾਦੀ ਹੋਵੇ। ਉਨ੍ਹਾਂ ਨੂੰ ਹੋਰ ਅਪਰਾਧੀਆਂ ਵਾਂਗ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ, ਜੋ ਗੰਭੀਰ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸ਼ੀਸ਼ੇ ਰਾਹੀਂ ਫੋਨ ‘ਤੇ ਗੱਲ ਕਰਨ ਲਈ ਬਠਾਇਆ ਗਿਆ ਸੀ, ਸ਼ੀਸ਼ਾ ਵੀ ਬਹੁਤ ਗੰਦਾ ਸੀ, ਅਸੀਂ ਇੱਕ ਦੂਜੇ ਦੇ ਚਿਹਰੇ ਵੀ ਸਾਫ ਨਹੀਂ ਦੇਖ ਸਕੇ। ਅਰਵਿੰਦ ਕੇਜਰੀਵਾਲ ਦਾ ਕਸੂਰ ਸਿਰਫ ਇਹ ਹੈ ਕਿ ਉਨਾਂ ਨੇ ਸਕੂਲ ਅਤੇ ਹਸਪਤਾਲ ਬਣਾਏ ਅਤੇ ਲੋਕਾਂ ਲਈ ਬਿਜਲੀ ਅਤੇ ਪਾਣੀ ਮੁਫਤ ਕੀਤਾ।

ਡਾ. ਸੰਦੀਪ ਪਾਠਕ ਨੇ ਕੀ ਕਿਹਾ ?

ਇਸ ਦੇ ਨਾਲ ਹੀ ਡਾ ਸੰਦੀਪ ਪਾਠਕ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹਰ ਸਮੇਂ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੇ ਸੁੱਖ-ਦੁੱਖ ਬਾਰੇ ਪੁੱਛਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਲੋਕਾਂ ਨੂੰ ਮੁਫ਼ਤ ਬਿਜਲੀ, ਪਾਣੀ, ਇਲਾਜ ਅਤੇ ਔਰਤਾਂ ਲਈ ਮੁਫਤ ਬੱਸ ਸੇਵਾ ਦੀ ਸਹੂਲਤ ਮਿਲ ਰਹੀ ਹੈ ਜਾਂ ਨਹੀਂ। ਅਗਲੇ ਹਫ਼ਤੇ ਤੋਂ ਉਹ ਦੋ ਮੰਤਰੀਆਂ ਨੂੰ ਜੇਲ੍ਹ ਬੁਲਾ ਕੇ ਉਨ੍ਹਾਂ ਦੇ ਵਿਭਾਗਾਂ ਦਾ ਜਾਇਜ਼ਾ ਲੈਣਗੇ।

ਆਪਣਾ ਹਾਲ ਦੱਸਣ ਦੀ ਬਜਾਏ ਪੁੱਛਿਆ ਪੰਜਾਬ ਦਾ ਹਾਲ

ਉੱਥੇ ਹੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਮੁਲਾਕਾਤ ਦੌਰਾਨ ਕੇਜਰੀਵਾਲ ਨੇ ਆਪਣਾ ਹਾਲ ਦੱਸਣ ਦੀ ਬਜਾਏ ਪੁੱਛਿਆ ਕਿ ਪੰਜਾਬ ਦਾ ਕੀ ਹਾਲ ਹੈ। ਉਥੇ ਸਕੂਲ ਅਤੇ ਮੁਹੱਲਾ ਕਲੀਨਿਕ ਦੀ ਕੀ ਹਾਲਤ ਹੈ? ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਲਿਫਟਿੰਗ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਇਸ ਸਬੰਧੀ ਕਈ ਸਵਾਲ ਪੁੱਛੇ। ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਅਸਾਮ ਵਿੱਚ ਚੋਣ ਪ੍ਰਚਾਰ ਕਰਕੇ ਆਇਆ ਹਾਂ ਅਤੇ ਕੱਲ੍ਹ ਗੁਜਰਾਤ ਜਾ ਰਹੇ ਹਾਂ। ਇਸ ਤੋਂ ਬਾਅਦ ਮੈਂ ਦਿੱਲੀ ਵਿੱਚ ਪ੍ਰਚਾਰ ਕਰਾਂਗਾ। ਉਨ੍ਹਾਂ ਕਿਹਾ ਹੈ ਕਿ ਜਿੱਥੇ ਭਾਰਤ ਗਠਜੋੜ ਦੇ ਲੋਕ ਕਹਿਣਗੇ, ਤੁਸੀਂ ਉੱਥੇ ਜਾਓਗੇ।
ਤੁਹਾਨੂੰ ਦੱਸ ਦਈਏ ਕਿ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ।

ਅਭਿਨੇਤਾ Salman Khan ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ 2 ਆਰੋਪੀ ਗ੍ਰਿਫਤਾਰ

0
2 accused who fired shots outside actor Salman Khan's house arrested

ਅਭਿਨੇਤਾ Salman Khan ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ 2 ਆਰੋਪੀ ਗ੍ਰਿਫਤਾਰ

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਮੁੰਬਈ ਕ੍ਰਾਈਮ ਬ੍ਰਾਂਚ ਦੇ ਹੱਥ ਵੱਡੀ ਸਫਲਤਾ ਲੱਗੀ ਹੈ | ਜਿਸ ਦੇ ਤਹਿਤ ਇਸ ਮਾਮਲੇ ਵਿੱਚ ਪੁਲਿਸ ਟੀਮ ਨੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ | ਦੱਸ ਦਈਏ ਕਿ ਪੁਲਿਸ ਟੀਮ ਨੇ ਦੋਵਾਂ ਬਦਮਾਸ਼ਾਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀਆਂ ਕਈ ਟੀਮਾਂ ਦੋਸ਼ੀਆਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਆਖ਼ਰਕਾਰ ਦੋਵੇਂ ਮੁਲਜ਼ਮ ਗੁਜਰਾਤ ਵਿੱਚ ਫੜੇ ਗਏ ਹਨ ।

ਜਾਣਕਾਰੀ ਅਨੁਸਾਰ ਮੁੰਬਈ ਕ੍ਰਾਈਮ ਬ੍ਰਾਂਚ ਮੰਗਲਵਾਰ ਸਵੇਰੇ ਦੋਹਾਂ ਦੋਸ਼ੀਆਂ ਨੂੰ ਲੈ ਕੇ ਰਵਾਨਾ ਹੋਵੇਗੀ ਅਤੇ ਦੋਵਾਂ ਤੋਂ ਮੁੰਬਈ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

 

 

ਲਾਰੇਂਸ ਵਿਸ਼ਨੋਈ ਨਾਲ ਜੁੜੇ ਲੋਕਾਂ ਦੇ ਨਾਂ ਵੀ ਆਏ ਸਾਹਮਣੇ

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਬਾਈਕ ਸਵਾਰ ਦੋ ਲੋਕਾਂ ਨੇ ਅਭਿਨੇਤਾ ਭਾਈਜਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸਨ। ਇਸ ਤੋਂ ਬਾਅਦ ਉਹ ਮੌਕੇ ‘ਤੇ ਫ਼ਰਾਰ ਹੋ ਗਏ ਸਨ । ਉਦੋਂ ਤੋਂ ਹੀ ਪੁਲਿਸ ਉਨ੍ਹਾਂ ਦੀ ਤਲਾਸ਼ ਵਿੱਚ ਲੱਗੀ ਹੋਈ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਗੈਂਗਸਟਰ ਲਾਰੇਂਸ ਵਿਸ਼ਨੋਈ ਨਾਲ ਜੁੜੇ ਲੋਕਾਂ ਦੇ ਨਾਂ ਵੀ ਸਾਹਮਣੇ ਆਏ ਹਨ।

ਨਵੀਂ ਮੁੰਬਈ ਦੇ ਤਿੰਨ ਲੋਕਾਂ ਤੋਂ ਕੀਤੀ ਪੁੱਛਗਿੱਛ

ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਬਾਂਦਰਾ ‘ਚ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਮੋਟਰਸਾਈਕਲ ਸਵਾਰ ਦੋਸ਼ੀ ਨਵੀਂ ਮੁੰਬਈ ਦੇ ਪਨਵੇਲ ਇਲਾਕੇ ‘ਚ ਕਿਰਾਏ ਦੇ ਮਕਾਨ ‘ਚ ਕਰੀਬ ਇਕ ਮਹੀਨੇ ਤੋਂ ਰਹਿ ਰਹੇ ਸਨ ਕਿਉਂਕਿ ਸਲਮਾਨ ਦਾ ਇਸ ਇਲਾਕੇ ‘ਚ ਫਾਰਮ ਹਾਊਸ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਨਵੀਂ ਮੁੰਬਈ ਦੇ ਤਿੰਨ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ, ਜਿਸ ਵਿੱਚ ਘਰ ਦੇ ਮਾਲਕ, ਅਪਰਾਧ ਵਿੱਚ ਵਰਤੇ ਗਏ ਦੋਪਹੀਆ ਵਾਹਨ ਦੇ ਪੁਰਾਣੇ ਮਾਲਕ, ਵੇਚਣ ਦੀ ਸਹੂਲਤ ਦੇਣ ਵਾਲੇ ਏਜੰਟ ਅਤੇ ਜਾਂਚ ਦੇ ਹਿੱਸੇ ਵਜੋਂ ਸ਼ਾਮਲ ਸਨ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

 

 

Related Video:

ਦਿੱਲੀ ਦੇ CM ਕੇਜਰੀਵਾਲ ਨੂੰ ਕੋਰਟ ਤੋਂ ਵੱਡਾ ਝਟਕਾ , ਨਹੀਂ ਮਿਲੀ ਕੋਈ ਰਾਹਤ

0
Delhi CM Kejriwal got a big blow from the court, got no relief

ਦਿੱਲੀ ਦੇ CM ਕੇਜਰੀਵਾਲ ਨੂੰ ਕੋਰਟ ਤੋਂ ਵੱਡਾ ਝਟਕਾ , ਨਹੀਂ ਮਿਲੀ ਕੋਈ ਰਾਹਤ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅਜੇ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ ਕਿਉਂਕਿ ਕੋਰਟ ਵੱਲੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ 23 ਅਪ੍ਰੈਲ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ | ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਐਤਵਾਰ ਨੂੰ ਕਿਹਾ ਕਿ ਅਸੀਂ ਇਸ ਮਹੀਨੇ (ਅਪ੍ਰੈਲ) ਦੇ ਆਖਰੀ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰਾਂਗੇ | ਇਸ ਦੇ ਨਾਲ ਹੀ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕੀਤਾ ਹੈ ।

24 ਅਪ੍ਰੈਲ ਤੋਂ ਪਹਿਲਾਂ ਜਵਾਬ ਦੇਣ ਲਈ ਕਿਹਾ

ਜਿਸ ਵਿੱਚ ਸੁਪਰੀਮ ਕੋਰਟ ਨੇ ਈਡੀ ਨੂੰ 24 ਅਪ੍ਰੈਲ ਤੋਂ ਪਹਿਲਾਂ ਜਵਾਬ ਦੇਣ ਲਈ ਕਿਹਾ ਹੈ। ਦਰਅਸਲ ਅਰਵਿੰਦ ਕੇਜਰੀਵਾਲ ਨੇ ਚੋਣਾਂ ਦੇ ਪ੍ਰਚਾਰ ਲਈ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਰਿਹਾਈ ਦੀ ਮੰਗ ਕੀਤੀ ਸੀ। ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 29 ਅਪ੍ਰੈਲ ਤੱਕ ਟਾਲ ਦਿੱਤੀ ਅਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ।

ਕੇਜਰੀਵਾਲ ਤਰਫੋਂ ਕੀ ਦਲੀਲਾਂ ਪੇਸ਼ ਹੋਈਆਂ

ਅਭਿਸ਼ੇਕ ਮਨੂ ਸਿੰਘਵੀ ਨੇ ਕੇਜਰੀਵਾਲ ਦੀ ਤਰਫੋਂ ਦਲੀਲਾਂ ਪੇਸ਼ ਕੀਤੀਆਂ ਅਤੇ ਈਡੀ ਦੀ ਤਰਫੋਂ ਸਾਲਿਸਟਰ ਜਨਰਲ ਨੇ ਦਲੀਲਾਂ ਪੇਸ਼ ਕੀਤੀਆਂ। ਸਿੰਘਵੀ ਨੇ ਅਦਾਲਤ ਨੂੰ ਕਿਹਾ, ‘ਮੈਂ ਤੁਹਾਡੇ ਸਾਹਮਣੇ ਕੁਝ ਹੈਰਾਨ ਕਰਨ ਵਾਲੇ ਤੱਥ ਪੇਸ਼ ਕਰਨਾ ਚਾਹੁੰਦਾ ਹਾਂ।’ ਇਸ ‘ਤੇ ਅਦਾਲਤ ਨੇ ਕਿਹਾ ਕਿ ਸਾਨੂੰ ਨੋਟਿਸ ਜਾਰੀ ਕਰਨ ਦਿਓ। ਸਿੰਘਵੀ ਨੇ ਕਿਹਾ- ਜੇ ਹੋ ਸਕੇ ਤਾਂ ਇਸ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਨੇੜੇ ਰੱਖੋ।
ਇਸ ‘ਤੇ ਕੋਰਟ ਨੇ ਕਿਹਾ- ਅਸੀਂ ਤੁਹਾਨੂੰ ਨੇੜੇ ਦੀ ਤਰੀਕ ਦੇ ਸਕਦੇ ਹਾਂ, ਪਰ ਉਹ ਤਰੀਕ ਨਹੀਂ ਜੋ ਤੁਸੀਂ ਸੁਝਾਈ ਹੈ। ਸਿੰਘਵੀ ਨੇ ਕਿਹਾ ਕਿ ਗ੍ਰਿਫਤਾਰੀ ਸਿਰਫ ਇਸ ਲਈ ਕੀਤੀ ਗਈ ਹੈ ਕਿ ਕੇਜਰੀਵਾਲ ਚੋਣ ਪ੍ਰਚਾਰ ਨਹੀਂ ਕਰ ਸਕੇ। ਅਦਾਲਤ ਨੇ ਕਿਹਾ- ਅਸੀਂ ਇਸ ਮਹੀਨੇ ਦੇ ਆਖਰੀ ਹਫ਼ਤੇ ਸੁਣਵਾਈ ਕਰਾਂਗੇ। ਇਸ ਦੇ ਨਾਲ ਹੀ ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਪਹਿਲਾਂ ਵੀ ਪਟੀਸ਼ਨ ਹੋ ਚੁੱਕੀ ਖਾਰਜ

ਦੱਸ ਦਈਏ ਕਿ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈਕੋਰਟ ਨੇ ਮੰਨਿਆ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਨਿਯਮਾਂ ਅਨੁਸਾਰ ਈਡੀ ਨੇ ਗ੍ਰਿਫਤਾਰ ਕੀਤਾ ਸੀ। ਮੁੱਖ ਮੰਤਰੀ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਵਾਰ ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਕੋਲ ‘ਵਿਕਲਪ’ ਰਹਿ ਗਿਆ ਸੀ।

 

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਮਿਲਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

0
Arvind Kejriwal visited the jail Punjab Chief Minister Bhagwant maan

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਮਿਲਣ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ‘ਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਪੁੱਜੇ ਹਨ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਹਨ ਅਤੇ ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੇਗੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮੀਡੀਆ ਨਾਲ ਮੁਲਾਕਾਤ ਕਰਨਗੇ।

ਮੀਟਿੰਗ ਕਾਫ਼ੀ ਅਹਿਮ

ਇਹ ਮੀਟਿੰਗ ਸਖ਼ਤ ਸੁਰੱਖਿਆ ਹੇਠ ਹੋ ਰਹੀ ਹੈ। ਉਨ੍ਹਾਂ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਚਰਚਾ ਹੈ ਕਿ ਇਸ ਮੀਟਿੰਗ ਵਿੱਚ ਹੀ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਣੀ ਹੈ। ਇਸ ਮੀਟਿੰਗ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਪੁਲਿਸ ਅਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ।

ਕੇਵਲ ਵਕੀਲ ਅਤੇ ਪਤਨੀ ਸੁਨੀਤਾ ਨੂੰ ਮਿਲਣ ਦੀ ਇਜਾਜ਼ਤ

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਹਨ। ਜੇਲ੍ਹ ਵਿੱਚ ਸਿਰਫ਼ ਉਨ੍ਹਾਂ ਦੇ ਵਕੀਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਨੂੰ ਹੀ ਮਿਲਣ ਦੀ ਇਜਾਜ਼ਤ ਹੈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਹੈ। ਦੱਸ ਦਈਏ ਕਿ ਉਹ ਹੁਣੇ -ਹੁਣੇ ਅਸਾਮ ਵਿੱਚ 2 ਦਿਨਾਂ ਲਈ ਚੋਣ ਪ੍ਰਚਾਰ ਕਰਕੇ ਵਾਪਸ ਆਏ ਹਨ।

ਚੋਣ ਕਮਿਸ਼ਨ ਹੁਣ ਐਕਸ਼ਨ ‘ਚ , ਹਰ ਰੋਜ਼ ਜ਼ਬਤ ਕਰ ਰਿਹੈ 100 ਕਰੋੜ ਰੁਪਏ

0
The Election Commission is now in action, confiscating 100 crore rupees every day

ਚੋਣ ਕਮਿਸ਼ਨ ਹੁਣ ਐਕਸ਼ਨ ‘ਚ , ਹਰ ਰੋਜ਼ ਜ਼ਬਤ ਕਰ ਰਿਹੈ 100 ਕਰੋੜ ਰੁਪਏ

ਚੋਣ ਕਮਿਸ਼ਨ ਹੁਣ ਐਕਸ਼ਨ ਵਿੱਚ ਦਿਖਾਈ ਦੇ ਰਿਹਾ ਹੈ | ਜਿਸ ਦੇ ਤਹਿਤ ਉਹਨਾਂ ਵੱਲੋਂ ਹਰ ਰੋਜ਼ 100 ਕਰੋੜ ਰੁਪਏ ਦੀ ਰਕਮ ਜ਼ਬਤ ਕੀਤੀ ਜਾ ਰਹੀ ਹੈ | ਇਸ ‘ਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਧਿਕਾਰੀ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਦੀ ਰਕਮ ਜ਼ਬਤ ਕਰ ਰਹੇ ਹਨ। ਕਮਿਸ਼ਨ ਨੇ ਕਿਹਾ ਕਿ ਇਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕੀਤੀ ਗਈ ਕੁੱਲ ਜ਼ਬਤ ਤੋਂ ਵੱਧ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ

75 ਸਾਲਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਪੈਸਾ ਜ਼ਬਤ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਆਪਣੇ ਇਤਿਹਾਸ ਵਿੱਚ ਸਭ ਤੋਂ ਵੱਧ ਪੈਸਾ ਜ਼ਬਤ ਕੀਤਾ ਹੈ। ਚੋਣ ਕਮਿਸ਼ਨ ਹੁਣ ਪੂਰੇ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ ਜਿਸਦੇ ਚੱਲਦਿਆਂ ਚੋਣ ਕਮਿਸ਼ਨ ਵੱਲੋਂ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕੀਤੇ ਗਏ। ਲੋਕ ਸਭਾ ਚੋਣਾਂ ਲਈ ਵੋਟਿੰਗ ਅਜੇ ਸ਼ੁਰੂ ਵੀ ਨਹੀਂ ਹੋਈ ਹੈ ਪਰ ਇਸ ਤੋਂ ਪਹਿਲਾਂ ਹੀ 4650 ਕਰੋੜ ਰੁਪਏ ਜ਼ਬਤ ਹੋ ਚੁੱਕੇ ਹਨ।

ਇਸ ‘ਚ ਜ਼ਬਤ ਕੀਤੀ ਗਈ ਕੁੱਲ ਨਕਦੀ 844 ਕਰੋੜ ਰੁਪਏ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ 2019 ਵਿੱਚ ਹੋਈ ਕੁੱਲ ਜ਼ਬਤੀ ਤੋਂ ਇਹ ਸਾਲ ਕਿਤੇ ਵੱਧ ਹੈ। ਉਹਨਾਂ ਦਾ ਕਹਿਣਾ ਹੈ ਕਿ ਕਾਰਵਾਈ ਸਖ਼ਤੀ ਨਾਲ ਅਤੇ ਬਿਨਾਂ ਕਿਸੇ ਵਿਰਾਮ ਦੇ ਜਾਰੀ ਰਹੇਗੀ।

ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਜਾ ਰਹੇ ਪਤੀ ਨਾਲ ਵਾਪਰੀ ਵੱਡੀ ਵਾਰਦਾਤ

0
A big incident happened with the husband who was going to give medicine to his pregnant wife

ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਜਾ ਰਹੇ ਪਤੀ ਨਾਲ ਵਾਪਰੀ ਵੱਡੀ ਵਾਰਦਾਤ

ਪੰਜਾਬ ਦੇ ਜਲੰਧਰ ‘ਚ ਇੱਕ ਵੱਡੀ ਵਾਰਦਾਤ ਵਾਪਰੀ ਹੈ ਜਿੱਥੇ ਕਿ ਐਤਵਾਰ ਰਾਤ ਨੂੰ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ । ਇਹ ਘਟਨਾ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਦੀ ਹੈ। ਜਿੱਥੇ ਕਿ ਮ੍ਰਿਤਕ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਬਾਈਕ ‘ਤੇ ਲੈ ਕੇ ਜਾ ਰਿਹਾ ਸੀ ਕਿ ਰਸਤੇ ਵਿੱਚ ਕੁਝ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ ਦੇ ਸਿਰ, ਪਿੱਠ ਅਤੇ ਪੇਟ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਰੀਬ 17 ਵਾਰ ਕੀਤੇ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ

ਮ੍ਰਿਤਕ ਦੀ ਪਛਾਣ ਅੰਕਿਤ ਜੰਬਾ (26) ਵਾਸੀ ਬਸਤੀ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਇੱਕ ਪਲਾਸਟਿਕ (ਟੂਲ) ਫੈਕਟਰੀ ਦਾ ਮਾਲਕ ਸੀ। ਮ੍ਰਿਤਕ ਦੇ ਭਰਾ ਮਨੀ ਨੇ ਦੱਸਿਆ ਕਿ ਅੰਕਿਤ ਦਾ ਵਿਆਹ 4 ਸਾਲ ਪਹਿਲਾਂ ਮਨੀਸ਼ਾ ਨਾਲ ਹੋਇਆ ਸੀ। ਮਨੀਸ਼ਾ ਹੁਣ 4 ਮਹੀਨੇ ਦੀ ਗਰਭਵਤੀ ਹੈ। ਜਿਸ ਨਾਲ ਪਰਿਵਾਰ ਬਹੁਤ ਖੁਸ਼ ਸੀ। ਮਨੀ ਨੇ ਦੱਸਿਆ ਕਿ ਮੁਲਜ਼ਮ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਕਾਰਨ ਉਸ ‘ਤੇ ਹਮਲਾ ਕੀਤਾ ਗਿਆ ਹੈ। ਉਸਨੇ ਕਿਹਾ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਕਿਵੇਂ ਹੋਇਆ ਸੀ ਹਮਲਾ

ਉੱਥੇ ਹੀ ਅੰਕਿਤ ਜੰਬਾ ਦੀ ਪਤਨੀ ਮਨੀਸ਼ਾ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਪਤੀ ਅੰਕਿਤ ਨਾਲ ਬਾਈਕ ‘ਤੇ ਸਵਾਰ ਹੋ ਕੇ ਦਵਾਈ ਲੈਣ ਅਤੇ ਸਹੁਰੇ ਘਰ ਜਾ ਰਹੀ ਸੀ। ਜਦੋਂ ਉਹ ਮੁਹੱਲਾ ਚਾਈ ਮਾਂਗੋ ਤੋਂ ਬਾਹਰ ਨਿਕਲੇ ਤਾਂ ਕੁੱਝ ਅਪਰਾਧੀ ਨੇ ਉਨ੍ਹਾਂ ਦੀ ਬਾਈਕ ਉਸਦੇ ਘਰ ਦੇ ਬਾਹਰ ਰੋਕ ਲਈ। ਜਿਵੇਂ ਹੀ ਬਾਈਕ ਰੋਕੀ ਗਈ ਤਾਂ 6 ਲੋਕਾਂ ਨੇ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਆਪਣੇ ਪਤੀ ਨੂੰ ਛੁਡਾਉਣ ਲਈ ਅੱਗੇ ਵਧੀ ਤਾਂ ਦੋਸ਼ੀਆਂ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਹੱਥ ‘ਤੇ ਗੰਭੀਰ ਸੱਟ ਲੱਗ ਗਈ।

ਇਹ ਵੀ ਪੜ੍ਹੋ : ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਮਿਲੇਗਾ ਇਨਸਾਫ, ਦੋਸ਼ੀ ਮਹਿਲਾ ਨੂੰ ਸੁਣਾਈ ਜਾਵੇਗੀ ਸਜ਼ਾ

 5 ਮਿੰਟ ਤੱਕ ਚੱਲੀ ਖੂਨੀ ਖੇਡ

ਮਨੀਸ਼ਾ ਨੇ ਦੱਸਿਆ ਕਿ ਕਰੀਬ 5 ਮਿੰਟ ਤੱਕ ਚੱਲੀ ਖੂਨੀ ਖੇਡ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਉਸ ਨੇ ਆਸ-ਪਾਸ ਦੇ ਲੋਕਾਂ ‘ਤੋਂ ਮਦਦ ਦੀ ਅਪੀਲ ਕੀਤੀ ਪਰ ਕੋਈ ਅੱਗੇ ਨਹੀਂ ਆਇਆ। ਉਹ ਕਿਸੇ ਤਰ੍ਹਾਂ ਨੂੰ ਆਪਣੇ ਪਤੀ ਨੂੰ ਲੈ ਕੇ ਹਸਪਤਾਲ ਪਹੁੰਚੀ, ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ। ਪਰ ਕੁਝ ਸਮੇਂ ਬਾਅਦ ਅੰਕਿਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਸ ਤੋਂ ਬਾਅਦ ਹਸਪਤਾਲ ਨੇ ਪੁਲਿਸ ਕੰਟਰੋਲ ਰੂਮ ਨੂੰ ਮਾਮਲੇ ਦੀ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ। ਜਿਸ ਤੋਂ ਬਾਅਦ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ 6 ਵਿਅਕਤੀਆਂ ਖਿਲਾਫ ਕਤਲ ਅਤੇ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਨੂੰ ਵੀ  ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਜਾਂਚ ਕੀਤੀ ਜਾ ਰਹੀ ਹੈ।

 

 

 

ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਮਿਲੇਗਾ ਇਨਸਾਫ, ਦੋਸ਼ੀ ਮਹਿਲਾ ਨੂੰ ਸੁਣਾਈ ਜਾਵੇਗੀ ਸਜ਼ਾ

0
Two-and-a-half-year-old innocent Dilrose will get justice today, the guilty woman will be sentenced

ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਮਿਲੇਗਾ ਇਨਸਾਫ, ਦੋਸ਼ੀ ਮਹਿਲਾ ਨੂੰ ਸੁਣਾਈ ਜਾਵੇਗੀ ਸਜ਼ਾ

ਪੰਜਾਬ ਦੇ ਲੁਧਿਆਣਾ ਦੀ ਢਾਈ ਸਾਲਾ ਮਾਸੂਮ ਦਿਲਰੋਜ਼ ਨੂੰ ਅੱਜ ਇਨਸਾਫ ਮਿਲੇਗਾ। ਲੁਧਿਆਣਾ ਦੇ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵੱਲੋਂ ਅੱਜ (ਸੋਮਵਾਰ) ਨੀਲਮ ਨਾਂ ਦੀ 35 ਸਾਲਾ ਔਰਤ ਨੂੰ ਸਜ਼ਾ ਸੁਣਾਈ ਜਾਵੇਗੀ। ਦਰਅਸਲ ਨੀਲਮ ਨੇ ਆਪਣੇ ਗੁਆਂਢੀ ਪੁਲਿਸ ਮੁਲਾਜ਼ਮ ਹਰਪ੍ਰੀਤ ਸਿੰਘ ਦੀ ਢਾਈ ਸਾਲ ਦੀ ਧੀ ਦਿਲਰੋਜ਼ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਜਿਸ ਦੇ ਤਹਿਤ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ।

 

ਘਟਨਾ ਨੂੰ ਕਿਵੇਂ ਦਿੱਤਾ ਅੰਜਾਮ

ਪੁਲਿਸ ਦੀ ਰਿਪੋਰਟ ਅਨੁਸਾਰ ਨੀਲਮ ਦੀ ਪਰਿਵਾਰ ਨਾਲ ਡੂੰਘੀ ਦੁਸ਼ਮਣੀ ਸੀ, ਜਿਸ ਕਾਰਨ ਉਸ ਨੇ ਸਾਵਧਾਨੀ ਨਾਲ ਕਤਲ ਦੀ ਯੋਜਨਾ ਬਣਾਈ ਅਤੇ ਇਸ ਨੂੰ ਅੰਜਾਮ ਦਿੱਤਾ। ਦੋਸ਼ੀ ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਸਕੂਟਰ ‘ਤੇ ਬੱਚੀ ਦਿਲਰੋਜ਼ ਨੂੰ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਹੁਸੈਨਪੁਰਾ ਨੇੜੇ ਐਲਡੀਕੋ ਅਸਟੇਟ ਕੋਲ ਸੜਕ ਕਿਨਾਰੇ ਇਕ ਸੁੰਨਸਾਨ ਜਗ੍ਹਾ ‘ਤੇ ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤਾ ਸੀ, ਜਿਸ ‘ਚ ਦਮ ਘੁੱਟਣ ਕਾਰਨ ਮਾਸੂਮ ਬੱਚੀ ਦੀ ਮੌਤ ਹੋ ਗਈ ਸੀ।

ਵਕੀਲ ਨੇ ਕੀਤੀ ਕਤਲ ਪੁਸ਼ਟੀ

ਮਾਸੂਮ ਬੱਚੀ ਨੂੰ ਦਫਨ ਕਰਨ ਮਗਰੋਂ ਉਹ ਘਰ ਵਾਪਸ ਆ ਕੇ ਸ਼ੱਕ ਤੋਂ ਬਚਣ ਲਈ ਸਾਧਾਰਨ ਵਿਵਹਾਰ ਕੀਤਾ। ਜਿਸ ਤੋਂ ਬਾਅਦ ਪੀੜਤਾ ਦੇ ਮਾਤਾ-ਪਿਤਾ ਦੀ ਨੁਮਾਇੰਦਗੀ ਕਰ ਰਹੇ ਵਕੀਲ ਪੀ.ਐੱਸ.ਘੁੰਮਣ ਨੇ ਅਦਾਲਤ ਵੱਲੋਂ ਨੀਲਮ ਨੂੰ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ੀ ਠਹਿਰਾਏ ਜਾਣ ਦੀ ਪੁਸ਼ਟੀ ਕੀਤੀ। ਨੀਲਮ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 364 ਦੇ ਤਹਿਤ ਕਤਲ ਦੇ ਇਰਾਦੇ ਨਾਲ ਅਗਵਾ ਕਰਨ ਦੇ ਨਾਲ-ਨਾਲ ਬੱਚੇ ਦੀ ਮੌਤ (302) ਅਤੇ ਸਬੂਤਾਂ ਨੂੰ ਨਸ਼ਟ ਕਰਨ (201) ਦੇ ਬਾਅਦ ਕਤਲ ਦੀਆਂ ਵਾਧੂ ਧਾਰਾਵਾਂ ਦੇ ਤਹਿਤ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਕੈਨੇਡਾ ਗਏ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਹਰ ਕੋਈ ਉਸਦੇ ਵਿਰੁੱਧ

ਮਿਲੀ ਜਾਣਕਾਰੀ ਅਨੁਸਾਰ ਨੀਲਮ ਤਲਾਕਸ਼ੁਦਾ ਹੈ ਅਤੇ 2015 ਤੋਂ ਆਪਣੇ 2 ਪੁੱਤਰਾਂ ਨਾਲ ਆਪਣੇ ਨਾਨਕੇ ਘਰ ਰਹਿ ਰਹੀ ਹੈ। ਉਸ ਦੇ ਲੜਕੇ ਅਕਸਰ ਹੀ ਸੜਕ ‘ਤੇ ਦੂਜੇ ਬੱਚਿਆਂ ਨਾਲ ਲੜਦੇ ਰਹਿੰਦੇ ਸਨ, ਜਿਸ ਤੋਂ ਬਾਅਦ ਕੁਝ ਵਸਨੀਕਾਂ ਨੇ ਉਸ ਨੂੰ ਇਸ ਬਾਰੇ ਸ਼ਿਕਾਇਤ ਕੀਤੀ। ਉਦੋਂ ਤੋਂ, ਉਹ ਇਹ ਮੰਨਣ ਲੱਗੀ ਹੈ ਕਿ ਹਰ ਕੋਈ ਉਸਦੇ ਅਤੇ ਉਸਦੇ ਬੱਚਿਆਂ ਦੇ ਵਿਰੁੱਧ ਹੈ। ਦੱਸ ਦਈਏ ਕਿ ਕਤਲ ਤੋਂ ਕੁਝ ਦਿਨ ਪਹਿਲਾਂ ਨੀਲਮ ਦੀ ਦਿਲਰੋਜ਼ ਦੇ ਮਾਤਾ-ਪਿਤਾ ਨਾਲ ਕਿਸੇ ਛੋਟੀ ਜਿਹੀ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਜਿਸ ਨਾਲ ਉਸ ਨੇ ਉਨ੍ਹਾਂ ਨਾਲ ਦੁਸ਼ਮਣੀ ਪੈਦਾ ਕੀਤੀ ਅਤੇ ਉਨ੍ਹਾਂ ਦੀ ਛੋਟੀ ਧੀ ਦਾ ਕਤਲ ਕਰ ਦਿੱਤਾ।