Home Blog Page 1653

ਸਾਲਾਸਰ ਬਾਲਾਜੀ ਦਰਸ਼ਨ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਇਹ ਭਾਣਾ

0
This incident happened to a family going to visit Salasar Balaji

ਸਾਲਾਸਰ ਬਾਲਾਜੀ ਦਰਸ਼ਨ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਇਹ ਭਾਣਾ

ਮਾਮਲਾ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਚੁਰੂ-ਸਾਲਾਸਰ ਰਾਜਮਾਰਗ ਦਾ ਹੈ ਜਿੱਥੇ ਕਿ ਇਕ ਤੇਜ਼ ਰਫਤਾਰ ਕਾਰ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ। ਟੱਕਰ ਤੋਂ ਬਾਅਦ ਕਾਰ ਤੇ ਟਰੱਕ ਵਿਚ ਭਿਆਨਕ ਅੱਗ ਲੱਗ ਗਈ। ਜਿਸ ਨਾਲ ਕਾਰ ਵਿਚ ਸਵਾਰ ਜੋੜੇ ਅਤੇ ਉਨ੍ਹਾਂ ਦੀਆਂ ਦੋ ਧੀਆਂ ਸਮੇਤ ਸੱਤ ਲੋਕ ਜ਼ਿੰਦਾ ਸੜ ਗਏ।

ਦੋ ਘੰਟੇ ਤੱਕ ਲੱਗਿਆ ਰਿਹਾ ਜਾਮ

ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਸਾਲਾਸਰ ਬਾਲਾਜੀ ਮੰਦਰ ਵਿਚ ਦਰਸ਼ਨ ਕਰਨ ਲਈ ਗਏ ਹੋਏ ਸਨ। ਐਤਵਾਰ ਦੁਪਹਿਰ ਹੋਏ ਇਸ ਹਾਦਸੇ ਤੋਂ ਬਾਅਦ ਰਾਜਮਾਰਗ ’ਤੇ ਲਗਪਗ ਦੋ ਘੰਟੇ ਤੱਕ ਜਾਮ ਲੱਗਾ ਰਿਹਾ। ਕਾਰ ਵਿਚ ਗੈਸ ਕਿੱਟ ਲੱਗੀ ਸੀ ਅਤੇ ਟਰੱਕ ਵਿਚ ਰੂੰ ਭਰਿਆ ਹੋਇਆ ਸੀ।
ਫਤਹਿਪੁਰ ਪੁਲਿਸ ਥਾਣਾ ਅਧਿਕਾਰੀ ਨੇ ਦੱਸਿਆ ਕਿ ਟਰੱਕ ਤੇ ਕਾਰ ਵਿਚ ਲੱਗੀ ਅੱਗ ’ਤੇ ਲਗਪਗ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਜਾ ਸਕਿਆ। ਸੂਚਨਾ ਮਿਲਣ ’ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ। ਕਾਰ ਵਿਚ ਸੜੀਆਂ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

ਮ੍ਰਿਤਕ ਮੇਰਠ ਦੇ ਸ਼ਾਰਦਾ ਰੋਡ ਦੇ ਵਸਨੀਕ ਸਨ

ਪ੍ਰਤੱਖਦਰਸ਼ੀਆਂ ਅਨੁਸਾਰ ਰਾਜਮਾਰਗ ’ਤੇ ਓਵਰਟੇਕ ਕਰਨ ਦੀ ਕੋਸ਼ਿਸ਼ ਵਿਚ ਕਾਰ ਤੇ ਟਰੱਕ ਦੀ ਟੱਕਰ ਹੋਈ। ਘਟਨਾ ਸਥਾਨ ਨੇੜਿਓਂ ਮਿਲੇ ਇਕ ਮੋਬਾਈਲ ਫੋਨ ’ਤੇ ਹਾਦਸੇ ਤੋਂ ਬਾਅਦ ਘੰਟੀ ਵੱਜੀ ਤਾਂ ਮੌਕੇ ’ਤੇ ਮੌਜੂਦ ਲੋਕਾਂ ਨੇ ਫੋਨ ਚੁੱਕ ਕੇ ਗੱਲ ਕੀਤੀ। ਇਕ ਔਰਤ ਨੇ ਫੋਨ ਕੀਤਾ ਸੀ ਜਿਸ ਨੇ ਖੁਦ ਨੂੰ ਮੇਰਠ ਦੀ ਵਸਨੀਕ ਦੱਸਿਆ। ਉਸ ਨੇ ਦੱਸਿਆ ਕਿ ਇਹ ਫੋਨ ਉਸ ਦੀ ਮਾਂ ਦਾ ਹੈ, ਉਸ ਤੋਂ ਬਾਅਦ ਮ੍ਰਿਤਕਾਂ ਦੀ ਪਛਾਣ ਹੋ ਸਕੀ। ਇਹ ਸਾਰੇ ਮੇਰਠ ਦੇ ਸ਼ਾਰਦਾ ਰੋਡ ਦੇ ਵਸਨੀਕ ਸਨ।

 

 

ਕੈਨੇਡਾ ਗਏ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0
An Indian youth who went to Canada was shot dead

ਕੈਨੇਡਾ ਗਏ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਕੈਨੇਡਾ ਵਿੱਚ ਭਾਰਤੀ ਨੌਜਵਾਨਾਂ ਦੇ ਕਤਲ ਦੀਆਂ ਖ਼ਬਰਾਂ ਆਏ ਦਿਨ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ਵਿੱਚ ਰਹਿੰਦੇ ਇੱਕ ਭਾਰਤੀ ਵਿਦਿਆਰਥੀ ਨੂੰ ਕਾਰ ਦੇ ਅੰਦਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ | 24 ਸਾਲਾ ਚਿਰਾਗ ਅੰਤਿਲ ਹਰਿਆਣੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਨੇ ਹਾਲ ਹੀ ਦੇ ਵਿੱਚ ਆਪਣੀ MBA ਦੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਉਸ ਨੂੰ ਹੁਣੇ -ਹੁਣੇ ਵਰਕ ਪਰਮਿਟ ਮਿਲਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਤੇ ਫਿਲਹਾਲ ਜਾਂਚ ਜਾਰੀ ਹੈ।

ਕਿਸ ਦਿਨ ਵਾਪਰਿਆ ਇਹ ਭਾਣਾ ?

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਕੈਨੇਡਾ ਦੇ ਦੱਖਣੀ ਵੈਨਕੂਵਰ ਵਿੱਚ ਲੰਘੀ 12 ਅਪ੍ਰੈਲ ਦੀ ਰਾਤ ਨੂੰ 11 ਵਜੇ ਦੇ ਕਰੀਬ ਪੂਰਬੀ 55ਵੇਂ ਐਵੇਨਿਊ ਤੇ ਮੇਨ ਸਟ੍ਰੀਟ ’ਤੇ ਇੱਕ ਭਾਰਤੀ ਵਿਦਿਆਰਥੀ ਦੀ ਕਾਰ ਦੇ ਅੰਦਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਦੀ ਸੂਚਨਾ ਉਸਦੇ ਗੁਆਂਢੀਆਂ ਨੇ ਦਿੱਤੀ ਸੀ। ਸੂਚਨਾ ਮਿਲਣ ‘ਤੋਂ ਬਾਅਦ ਉਹ ਤੁਰੰਤ ਘਟਨਾ ਵਾਲੀ ਥਾਂ ਤੇ ਪਹੁੰਚੇ।

ਇਹ ਵੀ ਪੜ੍ਹੋ : ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰਾਂ ਦੀਆਂ ਤਸਵੀਰਾਂ ਆਈਆ ਸਾਹਮਣੇ

ਪੁਲਿਸ ਨੂੰ ਦਿੱਤੇ ਬਿਆਨ ‘ਚ ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਚਾਨਕ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਜਦੋਂ ਉਹ ਬਾਹਰ ਆਏ ਤਾਂ ਚਿਰਾਗ ਕਾਰ ਦੇ ਅੰਦਰ ਮ੍ਰਿਤਕ ਪਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਅਣਪਛਾਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਚਿਰਾਗ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਸ ਦਾ ਪਰਿਵਾਰ ਫੰਡਿੰਗ ਪਲੇਟਫਾਰਮ GoFundMe ਰਾਹੀਂ ਪੈਸਾ ਇਕੱਠਾ ਕਰ ਰਿਹਾ ਹੈ।

ਹਾਦਸੇ ਵਾਲੇ ਦਿਨ ਭਰਾ ਨਾਲ ਕੀਤੀ ਸੀ ਗੱਲ

ਭਾਰਤ ਦੇ ਹਰਿਆਣਾ ਦੇ ਰਹਿਣ ਵਾਲੇ ਚਿਰਾਗ ਦੇ ਭਰਾ ਰੋਮਿਤ ਅੰਤਿਲ ਨੇ ਦੱਸਿਆ ਕਿ ਜਿਸ ਦਿਨ ਇਹ ਮੰਦਭਾਗਾ ਹਾਦਸਾ ਵਾਪਰਿਆ, ਉਸ ਦਿਨ ਉਸ ਨੇ ਆਪਣੇ ਭਰਾ ਚਿਰਾਗ ਨਾਲ ਵੀ ਫੋਨ ’ਤੇ ਗੱਲ ਕੀਤੀ ਸੀ। ਚਿਰਾਗ, ਜੋ ਸਤੰਬਰ 2022 ’ਚ ਵੈਨਕੂਵਰ ਚਲਾ ਗਿਆ ਸੀ, ਨੇ ਹੁਣੇ-ਹੁਣੇ ਯੂਨੀਵਰਸਿਟੀ ਕੈਨੇਡਾ ਵੈਸਟ ’ਚ ਆਪਣੀ MBA ਦੀ ਪੜ੍ਹਾਈ ਪੂਰੀ ਕੀਤੀ ਸੀ ਤੇ ਹਾਲ ਹੀ ’ਚ ਉਸ ਨੂੰ ਵਰਕ ਪਰਮਿਟ ਹੀ ਮਿਲਿਆ ਸੀ।

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ CM ਚੰਨੀ

0
Former CM Channi bowed down at Harmandir Sahib after getting a ticket from Jalandhar

ਜਲੰਧਰ ਤੋਂ ਟਿਕਟ ਮਿਲਣ ਮਗਰੋਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਬਕਾ CM ਚੰਨੀ

ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਆਪਣੇ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ,ਜਿਸ ਵਿੱਚ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ ਅਤੇ ਟਿਕਟ ਮਿਲਣ ਦੀ ਖੁਸ਼ੀ ਵਿੱਚ CM ਚੰਨੀ ਅੱਜ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਜਿੱਥੇ ਉਹਨਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਸਰਬਤ ਦੀ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਨੇ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸਨ।

9 ਸਾਲ ਤੱਕ ਰਹੇ ਸੰਸਦ ਮੈਂਬਰ

ਕਾਂਗਰਸ ਹਾਈਕਮਾਂਡ ਨੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਕਿ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਭਰੋਸਾ ਜਤਾਇਆ ਹੈ। ਕਾਂਗਰਸ ਨੇ ਸਾਬਕਾ CM ਚੰਨੀ ਨੂੰ ਜਲੰਧਰ ਸੀਟ ਤੋਂ ਟਿਕਟ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਜਲਦ ਹੀ ਕਾਂਗਰਸੀ ਆਗੂ ਜਲੰਧਰ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਦੱਸ ਦੇਈਏ ਕਿ ਚੰਨੀ ਨੂੰ ਟਿਕਟ ਮਿਲਣ ਤੋਂ ਪਹਿਲਾਂ ਉਹ 9 ਸਾਲ ਤੱਕ ਸੰਸਦ ਮੈਂਬਰ ਰਹੇ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ

ਲੋਕਾਂ ਦੀ ਸੇਵਾ ਕਰਨ ਦਾ ਦਿੱਤਾ ਮੌਕਾ

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਦੁਆਬੇ ਤੋਂ ਜਲੰਧਰ ਸੀਟ ਤੋਂ ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਇਸ ਦੇ ਚਲਦੇ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਆਏ ਹਾਂ |

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰਾਂ ਦੀਆਂ ਤਸਵੀਰਾਂ ਆਈਆ ਸਾਹਮਣੇ

0
Pictures of 2 attackers who fired at Salman Khan's house came out

ਸਲਮਾਨ ਖਾਨ ਦੇ ਘਰ ‘ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰਾਂ ਦੀਆਂ ਤਸਵੀਰਾਂ ਆਈਆ ਸਾਹਮਣੇ

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਹਮਲਾਵਰਾਂ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਇੱਕ ਹਮਲਾਵਰ ਕਾਲੇ ਅਤੇ ਚਿੱਟੇ ਰੰਗ ਦੀ ਟੀ-ਸ਼ਰਟ ਵਿੱਚ ਨਜ਼ਰ ਆ ਰਿਹਾ ਹੈ, ਜਦਕਿ ਦੂਜਾ ਲਾਲ ਰੰਗ ਦੀ ਟੀ-ਸ਼ਰਟ ਵਿੱਚ ਹੈ। ਇਨ੍ਹਾਂ ਦੀ ਮਦਦ ਨਾਲ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ | ਦੋਵਾਂ ਸ਼ੂਟਰਾਂ ਬਾਰੇ ਕੇਂਦਰੀ ਏਜੰਸੀਆਂ ਨੂੰ ਅਹਿਮ ਸੁਰਾਗ ਮਿਲੇ ਹਨ। ਤੁਹਾਨੂੰ ਦੱਸ ਦਈਏ ਕਿ ਕਿ ਐਤਵਾਰ ਤੜਕੇ ਮੁੰਬਈ ‘ਚ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ | ਜਿਸ ਤੋਂ ਬਾਅਦ ਪੁਲਿਸ ਨੇ ਉਸਦੀ ਰਿਹਾਇਸ਼ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ ।

ਸੁਰੱਖਿਆ ਵਿੱਚ ਕੀਤਾ ਵਾਧਾ

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਬਾਂਦਰਾ ਇਲਾਕੇ ‘ਚ ਸਥਿਤ ‘ਗੈਲੇਕਸੀ ਅਪਾਰਟਮੈਂਟਸ’ ਦੇ ਬਾਹਰ ਦੋ ਵਿਅਕਤੀਆਂ ਨੇ ਚਾਰ ਗੋਲੀਆਂ ਚਲਾਈਆਂ ਅਤੇ ਭੱਜ ਗਏ। ਇਸ ਇਮਾਰਤ ‘ਚ ਅਭਿਨੇਤਾ ਸਲਮਾਨ ਖਾਨ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਖਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਦੋਸ਼ੀਆਂ ਦੀ ਪਛਾਣ ਕਰਨ ਲਈ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਥਾਨਕ ਪੁਲਿਸ, ਅਪਰਾਧ ਸ਼ਾਖਾ ਅਤੇ ਫੋਰੈਂਸਿਕ ਵਿਗਿਆਨ ਮਾਹਿਰਾਂ ਦੀ ਟੀਮ ਵੀ ਸਬੂਤ ਇਕੱਠੇ ਕਰਨ ਲਈ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੇ ਸਾਲ ਵੀ ਮਿਲੀ ਸੀ ਧਮਕੀ

ਪੁਲਿਸ ਅਤੇ ਖਾਨ ਦੇ ਪਰਿਵਾਰ ਵੱਲੋਂ ਅਧਿਕਾਰਤ ਤੌਰ ‘ਤੇ ਇਸ ਬਾਰੇ ਕੁਝ ਨਹੀਂ ਕਿਹਾ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਦੇ ਸਮੇਂ ਅਭਿਨੇਤਾ ਸਲਮਾਨ ਖਾਨ ਘਰ ਵਿੱਚ ਸਨ ਜਾਂ ਨਹੀਂ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮਾਰਚ ਵਿੱਚ, ਖਾਨ ਨੂੰ ਅਭਿਨੇਤਾ ਸਲਮਾਨ ਖਾਨ ਦੇ ਦਫਤਰ ਨੂੰ ਭੇਜੀ ਗਈ ਇੱਕ ਈ-ਮੇਲ ਦੁਆਰਾ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮੁੰਬਈ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਇੱਕ ਹੋਰ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਸਮੇਤ ਐਫਆਈਆਰ ਦਰਜ ਕੀਤੀ ਸੀ।

ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ

0

ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਜਿੱਤ ਨੂੰ ਮਜ਼ਬੂਤ ਕਰਨ ਲਈ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਆਪਣੇ -ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ | ਇਸ ਦੇ ਤਹਿਤ ਪੰਜਾਬ ਕਾਂਗਰਸ ਨੇ ਵੀ ਆਪਣੇ 6 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ |

 

 

 

 

ਜਿਸ ਵਿੱਚ ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦਿੱਤੀ ਗਈ ਹੈ ਅਤੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਕੀਤਾ ਐਲਾਨ

0
Shiromani Akali Dal announced 7 candidates for the Lok Sabha elections

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋ ਲੋਕ ਸਭਾ ਚੋਣਾਂ 2024 ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ | ਇਸ ਸੂਚੀ ਵਿੱਚ 7 ਸੀਨੀਅਰ ਆਗੂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਡਾ. ਦਲਜੀਤ ਸਿੰਘ ਚੀਮਾ ਨੇ ਇਸਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ ।

ਕੌਣ -ਕੌਣ ਨੇ ਉਮੀਦਵਾਰ ?

ਇਸ ਸੂਚੀ ਦੇ ਅਨੁਸਾਰ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਪਟਿਆਲਾ ਤੋਂ ਐਨ.ਕੇ. ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਚੋਣ ਲੜਨਗੇ। ਐੱਸ. ਰਾਜਵਿੰਦਰ ਸਿੰਘ (ਸਵਰਗੀ ਐੱਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਫਰੀਦਕੋਟ ਤੋਂ ਚੋਣ ਲੜਨਗੇ। ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦਿੱਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇਸਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ ਹੈ ।

 

ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ, ਨਿਸ਼ਾਨ ਸਾਹਿਬ ‘ਚ ਆਇਆ ਕਰੰਟ !

0
A big accident happened on the occasion of Baisakhi, current came in Nishan Sahib!

ਵਿਸਾਖੀ ਮੌਕੇ ਵਾਪਰਿਆ ਵੱਡਾ ਹਾਦਸਾ, ਨਿਸ਼ਾਨ ਸਾਹਿਬ ‘ਚ ਆਇਆ ਕਰੰਟ !

ਨਕੋਦਰ ਤੋਂ ਜੰਡਿਆਲਾ ਰੋਡ ਤੇ ਸਥਿੱਤ ਪਿੰਡ ਸ਼ੰਕਰ ਵਿੱਚ ਵਿਸਾਖੀ ਮੌਕੇ ਵੱਡਾ ਹਾਦਸਾ ਵਾਪਰ ਗਿਆ | ਇਹ ਭਾਣਾ ਉਸ ਸਮੇਂ ਵਾਪਰ ਗਿਆ ਜਦੋਂ ਇੱਕ ਧਾਰਮਿਕ ਥਾਂ ਉਤੇ ਕੁੱਝ ਲੋਕ ਨਿਸ਼ਾਨ ਸਾਹਿਬ ਚੜ੍ਹਾ ਰਹੇ ਸਨ ਅਤੇ ਇਸ ਦੌਰਾਨ ਉੱਪਰ ਲੱਗੀਆਂ ਬਿਜਲੀ ਦੀਆਂ ਤਾਰਾਂ ਤੇ ਕਰੰਟ ਲੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ |

ਕਿਵੇਂ ਵਾਪਰਿਆ ਇਹ ਭਾਣਾ

ਇਸਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜਗਦੀਸ਼ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਜੱਦੀ ਪਿੰਡ ਸ਼ੰਕਰ ਹੈ ਤੇ ਪਿਛਲੇ ਲੰਬੇ ਸਮੇਂ ਤੋਂ ਉਹ ਬਜੂਹਾ ਪਿੰਡ ਵਿੱਚ ਰਹਿੰਦੇ ਹਨ ਅਤੇ ਉਹ ਸ਼ੰਕਰ ਪਿੰਡ ਵਿੱਚ ਇਸ ਅਸਥਾਨ ‘ਤੇ ਮੱਥਾ ਟੇਕਣ ਆਉਂਦੇ ਰਹਿੰਦੇ ਹਨ। ਅੱਜ ਵਿਸਾਖੀ ਤੇ ਨਿਸ਼ਾਨ ਸਾਹਿਬ ਚੜ੍ਹਾ ਰਹੇ ਸਨ ਤੇ ਅਚਾਨਕ ਇਹ ਭਾਣਾ ਵਾਪਰ ਗਿਆ । ਬਿਜਲੀ ਦੀਆਂ ਉੱਪਰ ਲੰਘ ਰਹੀਆਂ ਤਾਰਾਂ ਤੇ ਕਰੰਟ ਲੱਗਣ ਨਾਲ ਉਹਨਾਂ ਦੇ ਭਰਾ ਬੂਟਾ ਸਿੰਘ (62) ਸਾਲ ਤੇ ਮਹਿੰਦਰਪਾਲ (42) ਸਾਲ ਦੀ ਮੌਤ ਹੋ ਗਈ। ਜਦਕਿ ਹਾਦਸੇ ਵਿੱਚ ਤਿੰਨ ਵਿਆਕਤੀ ਜ਼ਖਮੀ ਹੋ ਗਏ | ਜਿਹੜੇ ਜਲੰਧਰ ਦੇ ਕਿਸੇ ਹਸਪਤਾਲ ਵਿੱਚ ਦਾਖ਼ਲ ਹਨ , ਜਿੱਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ |

 

 

ਵਿਸਾਖੀ ਮੌਕੇ CM ਮਾਨ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

0

ਵਿਸਾਖੀ ਮੌਕੇ CM ਮਾਨ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਹਰ ਕਿਸੇ ਦੇ ਜੀਵਨ ‘ਚ ਖੁਸ਼ੀਆਂ-ਖੇੜੇ ਲਿਆਵੇ। ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਮੇਰੇ ਪਰਿਵਾਰਕ ਮੈਂਬਰਾਂ ਵੱਲੋਂ ਮੈਂ ਜਲ੍ਹਿਆਂਵਾਲਾ ਬਾਗ ਸਾਕੇ ਦੇ ਸਾਰੇ ਬਹਾਦਰ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ।

CM ਮਾਨ ਨੇ ਦਿੱਤੀ ਵਧਾਈ

ਇਸ ਦੇ ਨਾਲ ਹੀ CM ਮਾਨ ਨੇ ਵੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਜੀ ਦੇ ਸਾਜੇ ਸਮੂਹ ਖ਼ਾਲਸਾ ਪੰਥ ਨੂੰ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ :
ਤਿੱਖੀ ਤਲਵਾਰ ਨੇ ਸਾਨੂੰ ਜਨਮ ਦਿੱਤਾ, ਗੁੜ੍ਹਤੀ ਮਿਲੀ ਏ ਖੰਡੇ ਦੀ ਧਾਰ ਵਿਚੋਂ…

ਸਿੱਖੀ ਸਿਦਕ ਤੇ ਸਿਰ ਦਸਤਾਰ ਸੋਹਣੀ, ਸਾਡਾ ਵੱਖਰਾ ਏ ਰੂਪ ਸੰਸਾਰ ਵਿਚੋਂ।

ਮੁੱਖ ਮੰਤਰੀ ਮਾਨ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ।

 

ਕੀ ਗੁਰਪ੍ਰੀਤ ਘੁੱਗੀ ਐਕਟਿੰਗ ਤੋਂ ਲੈ ਰਹੇ ਨੇ ਸੰਨਿਆਸ?

0
Is Gurpreet Ghuggi retiring from acting?

ਕੀ ਗੁਰਪ੍ਰੀਤ ਘੁੱਗੀ ਐਕਟਿੰਗ ਤੋਂ ਲੈ ਰਹੇ ਨੇ ਸੰਨਿਆਸ?

ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਕਿਸੇ ਪਛਾਣ ਦੇ ਮੋਹਤਾਜ਼ ਨਹੀਂ ਹਨ। ਉਨ੍ਹਾਂ ਨੇ ਆਪਣੀ ਕਮੇਡੀ ਦੇ ਨਾਲ ਪੋਲੀਵੁੱਡ ‘ਚ ਹੀ ਨਹੀਂ ਸਗੋਂ ਬਾਲੀਵੁੱਡ ‘ਚ ਵੀ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਫੈਨਜ਼ ਵੀ ਘੁੱਗੀ ਦੇ ਹਰ ਕਿਰਦਾਰ ਨੂੰ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਦੀ ਐਕਟਿੰਗ ਹਰ ਫ਼ਿਲਮ ‘ਚ ਚਾਰ ਚੰਨ ਲਾ ਦਿੰਦੀ ਹੈ। ਫ਼ਿਲਮਾਂ ‘ਚ ਆਪਣਾ ਯੋਗਦਾਨ ਦੇਣ ਤੋਂ ਬਾਅਦ ਹੁਣ ਅਦਾਕਾਰ ਨੇ ਆਪਣਾ ਰਿਟਾਇਰਮੈਂਟ ਪਲਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ।

ਹੋਇਆ ਖੁਲਾਸਾ

ਦਰਅਸਲ, ਗੁਰਪ੍ਰੀਤ ਘੁੱਗੀ ਨੇ ਹਾਲ ਹੀ ਦੇ ਵਿੱਚ ਇੱਕ ਇੰਟਰਵਿਊ ‘ਚ ਐਕਟਿੰਗ ਤੋਂ ਸੰਨਿਆਸ ਲੈਣ ਬਾਰੇ ਗੱਲ ਕਰਦੇ ਨਜ਼ਰ ਆਏ | ਇੰਟਰਵਿਊ ਦੌਰਾਨ ਜਦੋਂ ਉਹਨਾਂ ਤੋਂ ਪੁੱਛਿਆ ਗਿਆ ਕਿ ਤੁਹਾਡਾ ਕੋਈ ਰਿਟਾਇਰਮੈਂਟ ਪਲੈਨ ਹੈ ਤਾਂ ਉਸਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੇਰਾ ਕੋਈ ਰਿਟਾਇਰਮੈਂਟ ਪਲੈਨ ਨਹੀਂ ਹੈ। ਐਕਟਰ ਕਦੇ ਰਿਟਾਇਰ ਹੁੰਦਾ ਹੀ ਨਹੀਂ ਹੈ। ਜਦੋਂ ਮੇਰੇ 94 ਸਾਲ ਦਾ ਹੋਣ ਤੇ ਵੀ ਮੈਨੂੰ ਪੜਦਾਦੇ ਦੇ ਰੋਲ ਆਵੇਗਾ ਤਾਂ ਮੈਂ ਉਹ ਵੀ ਕਰਾਂਗਾ।

ਅਗਲੀ ਕਿਹੜੀ ਫਿਲਮ ‘ਚ ਆਉਣਗੇ ਨਜ਼ਰ

ਤੁਹਾਨੂੰ ਦੱਸ ਦੇਈਏ ਕਿ ਗੁਰਪ੍ਰੀਤ ਘੁੱਗੀ ਉਨ੍ਹਾਂ ਅਦਾਕਾਰ ‘ਚੋਂ ਇੱਕ ਹਨ ਜੋ ਸੋਸ਼ਲ ਮੀਡਿਆ ‘ਚ ਕਾਫੀ ਐਕਟਿਵ ਰਹਿੰਦੇ ਹਨ ਅਤੇ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਘੁੱਗੀ ਹਾਲ ਹੀ ‘ਚ ਫਿਲਮ ਪ੍ਰਾਹੁਣਾ 2 ਵਿੱਚ ਨਜ਼ਰ ਆਏ, ਜਿਸ ‘ਚ ਉਨ੍ਹਾਂ ਨੇ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਖੂਬ ਹਸਾਇਆ। ਇਸਦੇ ਨਾਲ ਹੀ ਉਹ ਫਿਲਮ ਅਰਦਾਸ ਵਿੱਚ ਵੀ ਨਜ਼ਰ ਆਉਣਗੇ ਜੋ 24 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।

ਜਾਣੋ ਵਿਸਾਖੀ ਦੇ ਤਿਉਹਾਰ ਦਾ ਕੀ ਹੈ ਮਹੱਤਵ

0
Know the significance of Baisakhi festival

ਜਾਣੋ ਵਿਸਾਖੀ ਦੇ ਤਿਉਹਾਰ ਦਾ ਕੀ ਹੈ ਮਹੱਤਵ

ਵਿਸਾਖੀ ਪੰਜਾਬ ਅਤੇ ਉੱਤਰੀ ਭਾਰਤ ਦੇ ਹੋਰ ਖੇਤਰਾਂ ਵਿੱਚ ਬਹੁਤ ਹੀ ਧੂਮ -ਧਾਮ ਨਾਲ ਮਨਾਇਆ ਜਾਣ ਵਾਲਾ ਮਹੱਤਵਪੂਰਨ ਵਾਢੀ ਦਾ ਤਿਉਹਾਰ ਹੈ। ਪਰੰਤੂ ਪੰਜਾਬ ਵਿੱਚ ਵਿਸਾਖੀ ਵੱਡੇ ਪੱਧਰ ‘ਤੇ ਮਨਾਈ ਜਾਂਦੀ ਹੈ, ਇਹ ਸਿੱਖ ਕੈਲੰਡਰ ਸਾਲ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ। ਵਿਸਾਖੀ ਦਾ ਤਿਉਹਾਰ ਹਰ ਸਾਲ 13 ਜਾਂ 14 ਅਪ੍ਰੈਲ ਨੂੰ ਹੁੰਦਾ ਹੈ, ਜੋ ਕਿ ਪੰਜਾਬੀ ਕਿਸਾਨਾਂ ਲਈ ਵਾਢੀ ਦੇ ਮੌਸਮ ਦੇ ਨਾਲ-ਨਾਲ ਰਵਾਇਤੀ ਬਿਕਰਮ ਕੈਲੰਡਰ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਇਹ ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦੋਵਾਂ ਲਈ ਇੱਕ ਮਹੱਤਵਪੂਰਨ ਤਿਉਹਾਰ ਹੈ।

ਲੋਕ ਇਸ ਖਾਸ ਦਿਨ ਨੂੰ ਰਵਾਇਤੀ ਪੁਸ਼ਾਕਾਂ ਪਹਿਨ ਕੇ, ਲੋਕ ਨਾਚ ਪੇਸ਼ ਕਰਕੇ ਅਤੇ ਗੀਤ ਗਾ ਕੇ ਬਹੁਤ ਹੀ ਵਧੀਆ ਢੰਗ ਨਾਲ ਮਨਾਉਂਦੇ ਹਨ। ਵਿਸਾਖੀ ਦੇ ਜਸ਼ਨ ਸ਼ਾਨਦਾਰ ਤਿਉਹਾਰਾਂ ਅਤੇ ਰਵਾਇਤੀ ਪਕਵਾਨਾਂ ਤੋਂ ਬਿਨਾਂ ਅਧੂਰੇ ਹਨ।

ਮਿਤੀ

ਦ੍ਰਿਕ ਪੰਚਾਂਗ ਦੇ ਅਨੁਸਾਰ, ਇਸ ਸਾਲ ਵਿਸਾਖੀ ਦਾ ਤਿਉਹਾਰ ਸ਼ਨੀਵਾਰ, 13 ਅਪ੍ਰੈਲ ਨੂੰ ਹੋਵੇਗਾ। ਇਸ ਦੌਰਾਨ, ਵੈਸਾਖੀ ਸੰਕ੍ਰਾਂਤੀ ਦਾ ਪਲ ਰਾਤ 09:15 ਵਜੇ ਹੋਵੇਗਾ। ਪੁਰਾਣਿਆਂ ਸਮਿਆਂ ਤੋਂ ਹੀ ਵਿਸਾਖੀ ਦੇ ਤਿਉਹਾਰ ਨੂੰ ਮਹੱਤਤਾ ਦਿੱਤੀ ਜਾਂਦੀ ਹੈ ਕਿਉਂਕਿ ਅੱਜ ਦੇ ਦਿਨ 1699 ਵਿੱਚ, ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ, ਪੰਜਾਬ ਵਿੱਚ ਖਾਲਸਾ ਪੰਥ (ਸ਼ੁੱਧ ਸਮਾਜ) ਦੀ ਸਥਾਪਨਾ ਕੀਤੀ ਸੀ। ਉਸਨੇ ਜ਼ੁਲਮ ਅਤੇ ਬੇਇਨਸਾਫ਼ੀ ਨਾਲ ਲੜਨ ਲਈ ਸਮਰਪਿਤ ਸੈਨਿਕਾਂ ਦੇ ਸਮੂਹ ਖਾਲਸਾ ਦੀ ਸਥਾਪਨਾ ਲਈ ਵਿਸਾਖੀ ਦੀ ਚੋਣ ਕੀਤੀ। ਉਸਨੇ ਉੱਚ ਅਤੇ ਨੀਵੀਆਂ ਜਾਤਾਂ ਦੇ ਭੇਦ ਨੂੰ ਖਤਮ ਕੀਤਾ ਅਤੇ ਕਿਹਾ ਕਿ ਸਾਰੇ ਮਨੁੱਖ ਬਰਾਬਰ ਹਨ।

ਗੁਰੂ ਗ੍ਰੰਥ ਸਾਹਿਬ ਨੂੰ ਸਿੱਖ ਧਰਮ ਦਾ ਸਦੀਵੀ ਮਾਰਗ ਦਰਸ਼ਕ ਮੰਨ ਕੇ ਸਿੱਖ ਧਰਮ ਵਿੱਚ ਗੁਰੂ ਪਰੰਪਰਾ ਨੂੰ ਅੰਤ ਵਿੱਚ ਖਤਮ ਕਰ ਦਿੱਤਾ ਗਿਆ।

ਵਿਸਾਖੀ ਇੱਕ ਇਤਿਹਾਸਕ ਵਾਢੀ ਦਾ ਤਿਉਹਾਰ ਹੈ ਜੋ ਪੰਜਾਬ ਖੇਤਰ ਵਿੱਚ ਸਾਰੇ ਪੰਜਾਬੀਆਂ ਦੁਆਰਾ ਮਨਾਇਆ ਜਾਂਦਾ ਹੈ, ਭਾਵੇਂ ਕੋਈ ਵੀ ਵਿਸ਼ਵਾਸ ਹੋਵੇ। ਵਿਸਾਖੀ ਪੰਜਾਬੀਆਂ ਖਾਸ ਕਰਕੇ ਸਿੱਖਾਂ ਲਈ ਇੱਕ ਮਹੱਤਵਪੂਰਨ ਦਿਨ ਹੈ।

ਮਹੱਤਵ

ਪਵਿੱਤਰ ਤਿਉਹਾਰ ਸੂਰਜੀ ਨਵੇਂ ਸਾਲ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ, ਜਿਸ ਨੂੰ ਕਿਸਾਨ ਰਵਾਇਤੀ ਤੌਰ ‘ਤੇ ਵਾਢੀ ਦੇ ਮੌਸਮ ਦੀ ਸਖ਼ਤ ਮਿਹਨਤ ਤੋਂ ਬਾਅਦ ਮਨਾਉਂਦੇ ਹਨ। ਆਪਣੇ ਪਾਪਾਂ ਦਾ ਪ੍ਰਾਸਚਿਤ ਕਰਨ ਅਤੇ ਮੰਦਰ ਦੀਆਂ ਭੇਟਾਂ ਚੜ੍ਹਾਉਣ ਲਈ, ਲੋਕ ਪਵਿੱਤਰ ਗੰਗਾ ਨਦੀ ਵਿੱਚ ਇਸ਼ਨਾਨ ਕਰਦੇ ਹਨ।
ਵਿਸਾਖੀ ਵਾਢੀ ਦੇ ਮੌਸਮ ਅਤੇ ਖਾਲਸਾ ਪੰਥ ਦੀ ਸਥਾਪਨਾ ਦੀ ਯਾਦ ਵਿੱਚ ਇੱਕ ਮਹੱਤਵਪੂਰਨ ਤਿਉਹਾਰ ਹੈ। ਇਹ ਇਕੱਠੇ ਹੋਣ, ਪ੍ਰਾਰਥਨਾ ਕਰਨ ਅਤੇ ਪਿਆਰ ਅਤੇ ਖੁਸ਼ੀ ਨਾਲ ਮਨਾਉਣ ਦਾ ਸਮਾਂ ਹੈ।

ਵਿਸਾਖੀ ਦਾ ਚਾਅ

ਵਿਸਾਖੀ ‘ਤੇ, ਲੋਕ ਜਲਦੀ ਉੱਠਦੇ ਹਨ, ਇਸ਼ਨਾਨ ਕਰਦੇ ਹਨ ਅਤੇ ਰਵਾਇਤੀ ਵਿਸਾਖੀ ਜਲੂਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਾਰਥਨਾ ਕਰਨ ਲਈ ਸਥਾਨਕ ਗੁਰਦੁਆਰਾ ਜਾਂਦੇ ਹਨ। ਪੰਜ ਪਿਆਰੇ ਪਰੇਡ ਦੀ ਅਗਵਾਈ ਕਰਦੇ ਹਨ, ਜਿਸ ਵਿੱਚ ਸੰਗੀਤ, ਗਾਉਣਾ ਅਤੇ ਨੱਚਣਾ ਸ਼ਾਮਲ ਹੁੰਦਾ ਹੈ, ਨਾਲ ਹੀ ਭਾਗ ਲੈਣ ਵਾਲਿਆਂ ਨੂੰ ਭੋਜਨ ਅਤੇ ਮਿਠਾਈਆਂ ਦੀ ਪੇਸ਼ਕਸ਼ ਵੀ ਕੀਤੀ ਜਾਂਦੀ ਹੈ |

ਰਵਾਇਤੀ ਪੰਜਾਬੀ ਭੋਜਨ ਜਿਵੇਂ ਕੜ੍ਹੀ, ਮੀਥੇ ਪੀਲੇ ਚਾਵਲ, ਕੇਸਰ ਫਿਰਨੀ, ਕੜਾ ਪ੍ਰਸ਼ਾਦ ਅਤੇ ਹੋਰ ਇਸ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਤਿਆਰ ਕੀਤੇ ਜਾਂਦੇ ਹਨ। ਇਸ ਤਰ੍ਹਾਂ ਹਰ ਸਾਲ ਇਸ ਤਿਉਹਾਰ ਨੂੰ ਬਹੁਤ ਹੀ ਧੂਮ -ਧਾਮ ਨਾਲ ਮਨਾਇਆ ਜਾਂਦਾ ਹੈ |