Home Blog Page 1667

ਚੰਡੀਗੜ੍ਹ ਨੂੰ ਮਿਲਿਆ ਨਵਾਂ DGP

0

ਸੀਨੀਅਰ ਆਈਏਐਸ ਅਫ਼ਸਰ ਸੁਰਿੰਦਰ ਸਿੰਘ ਯਾਦਵ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਸੁਰਿੰਦਰ ਸਿੰਘ ਯਾਦਵ AGMUT ਕੇਡਰ ਦੇ 1997 ਬੈਚ ਦੇ ਆਈਪੀਐਸ ਅਫ਼ਸਰ ਹਨ।

 

 

ਆਧਾਰ ਕਾਰਡ ਅਪਡੇਟ ਦੀ ਤਰੀਕ ‘ਚ ਕੀਤਾ ਵਾਧਾ

0

ਜੇ ਤੁਹਾਡਾ ਆਧਾਰ ਕਾਰਡ 10 ਸਾਲ ਪੁਰਾਣਾ ਹੈ ਤਾਂ ਸਰਕਾਰ ਨੇ ਤੁਹਾਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਆਧਾਰ ਕਾਰਡ ਨੂੰ ਮੁਫਤ ਅਪਡੇਟ ਕਰਨ ਲਈ 14 ਮਾਰਚ ਦੀ ਤਰੀਕ ਤੈਅ ਕੀਤੀ ਸੀ, ਜਿਸ ਨੂੰ ਹੁਣ ਜੂਨ ਤੱਕ ਵਧਾ ਦਿੱਤਾ ਗਿਆ ਹੈ।

UIDAI ਨੇ ਫੇਸਬੁੱਕ ਅਤੇ ਟਵਿੱਟਰ ‘ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਮੁਫਤ ਆਧਾਰ ਅਪਡੇਟ ਦੀ ਤਰੀਕ 14 ਜੂਨ 2024 ਤੱਕ ਵਧਾ ਦਿੱਤੀ ਗਈ ਹੈ, ਹਾਲਾਂਕਿ, ਜੇ ਤੁਸੀਂ ਸਮੇਂ ਸਿਰ ਆਪਣਾ ਆਧਾਰ ਅਪਡੇਟ ਕਰ ਲੈਂਦੇ ਹੋ ਤਾਂ ਬਿਹਤਰ ਹੋਵੇਗਾ।

UIDAI ਨੇ ਕਿਹਾ ਹੈ ਕਿ ਪਿਛਲੇ ਕੁਝ ਮਹੀਨਿਆਂ ‘ਚ ਆਧਾਰ ਅਪਡੇਟ ‘ਚ ਕਾਫੀ ਵਾਧਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਅਸੀਂ ਮੁਫਤ ਆਧਾਰ ਅਪਡੇਟ ਦੀ ਤਰੀਕ ਵੀ ਵਧਾ ਦਿੱਤੀ ਹੈ। ਹੁਣ ਆਧਾਰ ਨੂੰ ਅਗਲੇ ਤਿੰਨ ਮਹੀਨਿਆਂ ਲਈ 14.06.2024 ਤੱਕ ਮੁਫਤ ਅਪਡੇਟ ਕੀਤਾ ਜਾ ਸਕਦਾ ਹੈ।

ਅਮਨ ਅਰੋੜਾ ਵੱਲੋਂ ਸੁਨਾਮ ਦੇ ਬਹੁ-ਪੱਖੀ ਵਿਕਾਸ ਲਈ ਨਗਰ ਕੌਂਸਲ ਨੂੰ 2.85 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ

0
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਨਗਰ ਕੌਂਸਲ ਸੁਨਾਮ ਨੂੰ 2.85 ਕਰੋੜ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ ਤਾਂ ਕਿ ਇਸ ਹਲਕੇ ਸੁਨਾਮ ਦੀ ਨੁਹਾਰ ਬਦਲਣ ਲਈ ਅਰੰਭੇ ਕਾਰਜਾਂ ਨੂੰ ਹੋਰ ਵੀ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੀ ਸ਼ਾਮ ਆਯੋਜਿਤ ਇਕ ਸਮਾਗਮ ਦੌਰਾਨ ਸੁਨਾਮ ਸ਼ਹਿਰ ਦੇ ਕਾਇਆ ਕਲਪ ਲਈ ਇਹ ਰਾਸ਼ੀ ਨਗਰ ਕੌਂਸਲ ਨੂੰ ਜਾਰੀ ਕਰਦਿਆਂ ਕੀਤਾ।
ਅਮਨ ਅਰੋੜਾ ਨੇ ਕਿਹਾ ਕਿ ਆਲੇ ਦੁਆਲੇ ਦੀ ਸਫ਼ਾਈ ਤੰਦਰੁਸਤ ਜੀਵਨ ਲਈ ਬਹੁਤ ਜ਼ਰੂਰੀ ਹੈ ਜਿਸ ਲਈ ਪਹਿਲਾਂ ਵੀ ਸਮੇਂ ਸਮੇਂ ਸਿਰ ਨਗਰ ਕੌਂਸਲ ਨੂੰ ਸਾਫ਼ ਸਫ਼ਾਈ ਨਾਲ ਸੰਬੰਧਿਤ ਸਾਜੋ ਸਮਾਨ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਅਤਿ ਆਧੁਨਿਕ ਵਾਹਨ ਮੁਹੱਈਆ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਰੂਰਤ ਅਨੁਸਾਰ ਬੁਨਿਆਦੀ ਢਾਂਚਾ ਪ੍ਰਦਾਨ ਕੀਤੇ ਜਾਣ ਸਦਕਾ ਸ਼ਹਿਰ ਦੀ ਸਾਫ਼ ਸਫ਼ਾਈ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਜਾਰੀ ਗ੍ਰਾਂਟ ਟਾਟਾ ਏਸ, ਈ ਰਿਕਸ਼ਾ, ਕਮਿਊਨਿਟੀ ਟਾਇਲਟਸ, ਪਬਲਿਕ ਟਾਇਲਟਸ, ਐੱਮ.ਆਰ.ਐੱਫ਼. ਸ਼ੈੱਡ, ਕੰਪੋਸਟ ਪਿੱਟਸ, ਸੀ.ਐਂਡ ਡੀ. ਸਾਈਟ ਅਪਗ੍ਰੇਡੇਸ਼ਨ ਲਈ ਵਰਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖਰੇ ਡੰਪ ਬਣਾਏ ਜਾਣਗੇ ਇਸ ਨਾਲ ਜਿੱਥੇ ਕੂੜੇ ਕਰਕਟ ਦਾ ਨਿਪਟਾਰਾ ਚੰਗੇ ਤਰੀਕੇ ਨਾਲ ਹੋਵੇਗਾ, ਉੱਥੇ ਹੀ ਇਸ ਨੂੰ ਖਾਦ ਦੇ ਰੂਪ ਵਿੱਚ ਵੀ ਵਰਤਿਆ ਜਾ ਸਕੇਗਾ। ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਛੋਟੇ ਛੋਟੇ ਉਪਰਾਲਿਆਂ ਸਦਕਾ ਹੁਣ ਤੱਕ ਲੋਕਾਂ ਦੀ ਹਰ ਮੰਗ ਅਤੇ ਜ਼ਰੂਰਤ ਨੂੰ ਯੋਜਨਾ ਬਧ ਢੰਗ ਨਾਲ ਪੂਰਾ ਕਰਨ ਦੀ ਦਿਸ਼ਾ ਵਿੱਚ ਨਿਯਮਤ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਗਰਾਂਟ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਹੋਰ ਵਾਧਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੁਨਾਮ ਸ਼ਹਿਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਨਾਮ ਨੂੰ ਨਮੂਨੇ ਦਾ ਸ਼ਹਿਰ ਬਣਾਉਂਦੇ ਹੋਏ ਦੇਸ਼ ਦੇ ਮੂਹਰਲੀ ਕਤਾਰ ਦੇ ਸ਼ਹਿਰਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਾ ਕੇਵਲ ਸੁਨਾਮ ਸ਼ਹਿਰ ਬਲਕਿ ਹਲਕਾ ਸੁਨਾਮ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਜਿਸ ਨਾਲ ਇਲਾਕੇ ਦੀ ਨੁਹਾਰ ਵਿੱਚ ਵੱਡੇ ਬਦਲਾਅ ਹੋ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸੇਸ਼ ਧੰਨਵਾਦ ਕੀਤਾ ਜਿੰਨ੍ਹਾਂ ਵੱਲੋਂ ਹਲਕਾ ਸੁਨਾਮ ਨੂੰ ਵੱਡੀ ਗਿਣਤੀ ‘ਚ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਖੁਦ ਇਹਨਾਂ ਵਿਕਾਸ ਕਾਰਜਾਂ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਕਰਵਾਉਣ ਲਈ ਹਰ ਇਕ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ।

ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫ਼ਾ!

0

ਹਰਿਆਣਾ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਖੱਟਰ ਨੂੰ ਕਰਨਾਲ ਤੋਂ ਲੋਕ ਸਭਾ ਚੋਣ ਲੜਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਮੰਤਰੀ ਦੇ ਅਹੁਦੇ ਲਈ ਨਵੇਂ ਨਾਵਾਂ ਵਿਚਾਲੇ ਨਾਇਬ ਸੈਣੀ ਅਤੇ ਸੰਜੇ ਭਾਟੀਆ ਚਰਚਾ ਵਿੱਚ ਹਨ।

ਹਰਿਆਣਾ ਦੀ ਭਾਜਪਾ ਸਰਕਾਰ ਦੀ ਕੈਬਨਿਟ ਅੱਜ ਸਮੂਹਿਕ ਤੌਰ ‘ਤੇ ਅਸਤੀਫ਼ਾ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਹੀ ਵਿਧਾਇਕ ਦਲ ਦੀ ਬੈਠਕ ਹੋਵੇਗੀ ਅਤੇ ਹਰਿਆਣਾ ਸਰਕਾਰ ਦੀ ਕੈਬਨਿਟ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸਹੁੰ ਚੁੱਕ ਸਮਾਗਮ ਹੋਵੇਗਾ।

ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਹੁਣ ਹਰਿਆਣਾ ‘ਚ ਭਾਜਪਾ ਅਤੇ ਜੇਜੇਪੀ ਵਿਚਾਲੇ ਕੋਈ ਗਠਜੋੜ ਨਹੀਂ ਹੋਵੇਗਾ। ਜੇਜੇਪੀ ਨੂੰ ਨਵੀਂ ਕੈਬਨਿਟ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਹਰਿਆਣਾ ਵਿੱਚ ਨਵੀਂ ਕੈਬਨਿਟ ਦਾ ਗਠਨ ਕੀਤਾ ਜਾਵੇਗਾ।

ਬੱਸ ਮੁਸਾਫਿਰਾਂ ਨਾਲ ਜੁੜੀ ਖਬਰ, 2 ਦਿਨ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਦਾ ਐਲਾਨ

0

ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ ਅਤੇ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ।

ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਕਦਮ ਨਹੀਂ ਚੁੱਕ ਰਹੀ। ਹਰ ਵਾਰ ਹੜਤਾਲ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਪਰ ਇਸ ਵਾਰ ਉਹ ਸਰਕਾਰ ਖਿਲਾਫ ਡਟੇ ਰਹਿਣਗੇ।

ਮੁਲਾਜ਼ਮਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੰਜਾਬ ਵਿੱਚ ਬੱਸਾਂ ਨਹੀਂ ਚੱਲਣਗੀਆਂ।ਅੱਜ ਪੰਜਾਬ ਭਰ ਵਿੱਚ ਮੁਲਾਜ਼ਮ ਬੱਸ ਸਟੈਂਡਾਂ ਦੇ ਬਾਹਰ ਗੇਟ ਰੈਲੀਆਂ ਕਰਨਗੇ। ਇਸ ਤੋਂ ਇਲਾਵਾ ਮੁਲਾਜ਼ਮਾਂ ਨੇ 13 ਮਾਰਚ ਦਿਨ ਬੁੱਧਵਾਰ ਨੂੰ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।

ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

0

ਮੌਸਮ ਵਿਭਾਗ ਵੱਲੋਂ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਤੇਜ਼ ਗਰਜ ਅਤੇ ਬਿਜਲੀ ਚਮਕਣ ਦੇ ਨਾਲ ਮੀਂਹ ਪਵੇਗਾ।

ਇਸ ਕਾਰਨ ਦਿਨ ਦਾ ਤਾਪਮਾਨ 3 ਤੋਂ 4 ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਹਾਲਾਂਕਿ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਸ਼ਾਮਲ ਹਨ। ਮੰਗਲਵਾਰ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲੇਗਾ।

NIA ਵੱਲੋਂ ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ

0
NIA ਵੱਲੋਂ ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ 'ਚ ਛਾਪੇਮਾਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਅੱਜ ਸਵੇਰੇ ਪੰਜਾਬ,ਹਰਿਆਣਾ ਅਤੇ ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਛਾਪੇਮਾਰੀ ਕੀਤੀ।

ਗੈਂਗਸਟਰ-ਅੱਤਵਾਦੀ ਸਬੰਧਾਂ ਦੀ ਜਾਂਚ ਲਈ 30 ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਲਈ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਅਤੇ ਫਰੀਦਕੋਟ ਵਿੱਚ ਵੀ ਐਨਆਈਏ ਦੀਆਂ ਟੀਮਾਂ ਪਹੁੰਚ ਚੁੱਕੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਟੀਮ ਸਥਾਨਕ ਪੁਲਿਸ ਨਾਲ ਸਵੇਰੇ 5-6 ਵਜੇ ਦੇ ਕਰੀਬ ਪਹੁੰਚੀ।

ਟੀਮਾਂ ਫਰੀਦਕੋਟ ਦੇ ਕੋਟਕਪੂਰਾ ਸਥਿਤ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਪਹੁੰਚ ਗਈਆਂ ਹਨ। ਟੀਮਾਂ ਘਰ ਦੀ ਤਲਾਸ਼ੀ ਲੈ ਰਹੀਆਂ ਹਨ। ਗੋਲਡੀ ਦੇ ਰਿਸ਼ਤੇਦਾਰ ਤੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ NIA ਨੇ ਛਾਪੇਮਾਰੀ ਕੀਤੀ ਹੈ। ਰਵਿੰਦਰ ਸਿੰਘ ਤੋਂ ਮੋਗਾ ਦੇ ਪਿੰਡ ਬਿਲਾਸਪੁਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ‘ਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਦਾ ਮਾਮਲਾ: ਐਡਵੋਕੇਟ ਸਿਆਲਕਾ

0

ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਸਰਕਾਰ ਦੇ ਖਿਲਾਫ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੇ ਮਾਮਲੇ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ 9 ਮਾਰਚ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪਾਸੋਂ 13 ਮਾਰਚ 2024 ਤੱਕ ਮੁਲਾਕਾਤ ਲਈ ਮੰਗੇ ਸਮੇਂ ਨੂੰ ਧਿਆਨ ਵਿੱਚ ਰੱਖਦਿਆਂ ਇਸ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਤਿੰਨ ਦਿਨ ਬੀਤ ਜਾਣ ਤੋਂ ਬਾਵਜੂਦ ਵੀ ਪੰਜਾਬ ਸਰਕਾਰ ਜਾਂ ਕਿਸੇ ਵੀ ਸਰਕਾਰੀ ਅਧਿਕਾਰੀ ਵੱਲੋਂ ਸਬ-ਕਮੇਟੀ ਨਾਲ ਕੋਈ ਰਾਬਤਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਕਮੇਟੀ ਸਰਕਾਰਾਂ ਨਾਲ ਗੱਲਬਾਤ ਕਰਕੇ ਨਜ਼ਰਬੰਦ ਸਿੰਘਾਂ ਦੇ ਮਸਲਿਆਂ ਦਾ ਸਾਰਥਕ ਹੱਲ ਕਰਨ ਲਈ ਬਣਾਈ ਗਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਮੁਲਾਕਾਤ ਲਈ ਤੁਰੰਤ ਸਮਾਂ ਦੇਣਾ ਚਾਹੀਦਾ ਹੈ।

ਐਡਵੋਕੇਟ ਸਿਆਲਕਾ ਨੇ ਕਿਹਾ ਕਿ ਇਸ ਸੰਵੇਦਨਸ਼ੀਨ ਮੁੱਦੇ ਉੱਤੇ ਲੰਮਾ ਸਮਾਂ ਸਰਕਾਰ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਹੁੰਗਾਰਾ ਨਾ ਭਰਨ ਕਰਕੇ ਅਤੇ ਸਰਕਾਰ ਦੀ ਬੇਰੁਖੀ ਨੂੰ ਮਹਿਸੂਸ ਕਰਦਿਆਂ ਸਬ-ਕਮੇਟੀ ਮੈਂਬਰਾਂ ਵੱਲੋਂ ਸਰਕਾਰ ਨੂੰ ਯਾਦ ਕਰਵਾਉਣ ਲਈ ਅੱਜ 11 ਮਾਰਚ ਨੂੰ ਦੁਬਾਰਾ ਲਿਖਿਆ ਗਿਆ ਹੈ ਕਿ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝੇ। ਉਨ੍ਹਾਂ ਕਿਹਾ ਕਿ ਨਜ਼ਰਬੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਭੁੱਖ ਹੜਤਾਲ ’ਤੇ ਹਨ ਅਤੇ ਉਨ੍ਹਾਂ ਦੀ ਸਰੀਰਿਕ ਹਾਲਤ ਪਲ ਪਲ ਵਿਗੜਦੀ ਜਾ ਰਹੀ ਹੈ। ਐਡੋਵਕੇਟ ਸਿਆਲਕਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰ ਨੇ ਸਾਜ਼ਸ਼ੀ ਢੰਗ ਨਾਲ ਚੁੱਪ ਧਾਰੀ ਹੋਈ ਹੈ, ਜਦਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੰਜੀਦਗੀ ਨਾਲ ਗੱਲਬਾਤ ਦਾ ਰਾਹ ਖੋਲ੍ਹੇ ਤਾਂ ਜੋ ਮਸਲੇ ਦਾ ਹੱਲ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ 6 ਮਾਰਚ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਡਿਬਰੂਗੜ੍ਹ ਵਿਖੇ ਨਜ਼ਰਬੰਦ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਭੁੱਖ ਹੜਤਾਲ ਦੇ ਮਾਮਲੇ ਨੂੰ ਸੁਲਝਾਉਣ ਲਈ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਸੁਖਪ੍ਰੀਤ ਸਿੰਘ ਉੱਦੋਕੇ ਅਤੇ ਸ. ਅਜਮੇਰ ਸਿੰਘ ਅਧਾਰਿਤ ਇੱਕ ਸਬ-ਕਮੇਟੀ ਬਣਾਈ ਹੋਈ ਹੈ।

13 ਮਾਰਚ ਨੂੰ ਰੇਲਾਂ ਅਤੇ ਹੋਰ ਸਾਧਨਾਂ ਰਾਹੀਂ ਦਿੱਲੀ ਵੱਲ ਕੂਚ ਕਰਨਗੇ ਕਿਸਾਨ

0

ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਦੀ ਕੀਤੀ ਤਿਆਰੀ।
ਜੇ ਸਰਕਾਰ ਨੇ ਦਿੱਲੀ ਜਾਣ ਤੋਂ ਰੋਕਿਆ ਤਾਂ ਕਰਾਂਗੇ ਸਖ਼ਤ ਵਿਰੋਧ – ਐਸ ਕੇ ਐਮ

ਲੁਧਿਆਣਾ 11 ਮਾਰਚ – ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ ਦੀ ਮੀਟਿੰਗ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਹਰਦੇਵ ਸਿੰਘ ਸੰਧੂ, ਜਗਮਨਦੀਪ ਸਿੰਘ ਪੜ੍ਹੀ, ਹਰਬੰਸ ਸਿੰਘ ਸੰਘਾ ਅਤੇ ਗੁਰਵਿੰਦਰ ਸਿੰਘ ਬੱਲੋਂ ਨੇ ਕੀਤੀ।

ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਰੀਆਂ ਜਥੇਬੰਦੀਆਂ ਨੇ ਕਿਸਾਨ ਮਜ਼ਦੂਰ ਮਹਾਂਪੰਚਾਇਤ ਦੀ ਤਿਆਰੀ ਲਈ ਆਪੋ ਆਪਣੀ ਜਥੇਬੰਦੀ ਦੀਆਂ ਤਿਆਰੀਆਂ ਦੀ ਰਿਪੋਰਟ ਕੀਤੀ। ਇਸ ਅਨੁਸਾਰ ਦਹਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮਰਦ ਅਤੇ ਬੀਬੀਆਂ 13 ਮਾਰਚ ਨੂੰ ਰੇਲਾਂ ਅਤੇ ਹੋਰ ਸਾਧਨਾਂ ਰਾਹੀਂ ਦਿੱਲੀ ਵੱਲ ਕੂਚ ਕਰਨਗੇ।
ਦਿੱਲੀ ਪਹੁੰਚਣ ਵਾਲੇ ਕਿਸਾਨਾਂ ਮਜ਼ਦੂਰਾਂ ਲਈ ਲੰਗਰ ਅਤੇ ਸਟੇਜ ਵਗੈਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਜੇਕਰ ਸਰਕਾਰ ਰੇਲਾਂ ਰੋਕਦੀ ਹੈ ਜਾਂ ਗੱਡੀਆਂ ਰਾਹੀਂ ਜਾਣ ਵਾਲਿਆਂ ਨੂੰ ਬਾਰਡਰਾਂ ਤੇ ਰੋਕਦੀ ਹੈ ਤਾਂ ਜਿੱਥੇ ਵੀ ਕਿਸੇ ਨੂੰ ਰੋਕਿਆ ਜਾਂਦਾ ਹੈ, ਉੱਥੇ ਹੀ 14 ਮਾਰਚ ਦੀ ਸ਼ਾਮ ਦੇ ਚਾਰ ਵਜੇ ਤੱਕ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਭਾਜਪਾ ਸਰਕਾਰ ਨੂੰ ਇਸ ਜ਼ਬਰ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਜਪਾ ਦੇ ਵਿਰੋਧ ਦਾ ਸੱਦਾ ਦਿੱਤਾ ਜਾਵੇਗਾ। ਜੇਕਰ ਕੋਈ ਸਮੱਸਆ ਆਉਂਦੀ ਹੈ ਤਾਂ ਪ੍ਰਧਾਨਗੀ ਮੰਡਲ ਫੈਸਲਾ ਲੈਣ ਲਈ ਅਧਿਕਾਰਤ ਹੋਵੇਗਾ।

ਮੀਟਿੰਗ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਵੱਲੋਂ ਮਜ਼ਦੂਰ ਆਗੂਆਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਗਿਰਫ਼ਤਾਰ ਕਰਨ, ਮਜ਼ਦੂਰਾਂ ਤੇ ਲਾਠੀਚਾਰਜ ਕਰਨ ਅਤੇ ਦਫ਼ਤਰ ਨੂੰ ਤਾਲਾ ਲਾਉਣ ਦੀ ਸਖ਼ਤ ਨਿਖੇਧੀ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਹੋਰ ਵਿਧਾਇਕਾਂ ਵੱਲੋਂ ਪੱਤਰਕਾਰਾਂ ਨੂੰ ਧਮਕੀਆਂ ਦੇਣ ਦੀ ਨਿਖੇਧੀ ਕਰਦਿਆਂ ਇਸ ਨੂੰ ਪ੍ਰੈਸ ਦੀ ਆਜ਼ਾਦੀ ਤੇ ਹਮਲਾ ਕਰਾਰ ਦਿੱਤਾ।

ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਸਤਨਾਮ ਸਿੰਘ ਅਜਨਾਲਾ, ਡਾਕਟਰ ਦਰਸ਼ਨ ਪਾਲ, ਸੁਖਦੇਵ ਸਿੰਘ ਅਰਾਈਆਂਵਾਲਾ, ਮੁਕੇਸ਼ ਚੰਦਰ, ਜੰਗਵੀਰ ਸਿੰਘ ਚੌਹਾਨ, ਮਨਜੀਤ ਸਿੰਘ ਧਨੇਰ, ਕਿਰਨਜੀਤ ਸੇਖੋਂ, ਪ੍ਰੇਮ ਸਿੰਘ ਭੰਗੂ, ਸੁਖ ਗਿੱਲ ਮੋਗਾ, ਗੁਰਪ੍ਰੀਤ ਸਿੰਘ ਸਾਹਾਬਾਣਾ, ਵੀਰਪਾਲ ਸਿੰਘ ਢਿੱਲੋਂ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਰੁਲਦੂ ਸਿੰਘ ਮਾਨਸਾ, ਬੋਘ ਸਿੰਘ ਮਾਨਸਾ, ਰੂਪ ਬਸੰਤ ਸਿੰਘ, ਬੂਟਾ ਸਿੰਘ ਬੁਰਜ ਗਿੱਲ, ਰਮਿੰਦਰ ਸਿੰਘ ਪਟਿਆਲਾ, ਬਲਕਰਨ ਸਿੰਘ ਬਰਾੜ ਸ਼ਾਮਲ ਸਨ।