Home Blog Page 1669

ਮੇਲੇ ਜਾਣ ਤੋਂ ਰੋਕਣ ‘ਤੇ ਗੁੱਸੇ ਵਿੱਚ ਆਇਆ ਦੋਸਤ ਕੀਤਾ ਦੋਸਤ ਦੇ ਹੀ ਪਿਤਾ ਦਾ ਕ+ਤ+ਲ

0
ਮੇਲੇ ਜਾਣ ਤੋਂ ਰੋਕਣ 'ਤੇ ਗੁੱਸੇ ਵਿੱਚ ਆਇਆ ਦੋਸਤ ਕੀਤਾ ਦੋਸਤ ਦੇ ਹੀ ਪਿਤਾ ਦਾ ਕ+ਤ+ਲ

ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਦੋਸਤ ਨੂੰ ਮੇਲੇ ਭੇਜਣ ਤੋਂ ਰੋਕਣ ਤੇ ਇੱਕ ਦੋਸਤ ਵੱਲੋਂ ਆਪਣੇ ਹੀ ਦੋਸਤ ਦੇ ਪਿਤਾ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ | ਜਾਣਕਾਰੀ ਮੁਤਾਬਕ ਵਿਸ਼ਾਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਇਕੱਠੇ ਦੋਸਤ ਹਨ ਅਤੇ ਇੱਕੋ ਹੀ ਸਕੂਲ ਵਿੱਚ ਪੜ੍ਹਦੇ ਹਨ |

ਵਿਸ਼ਾਲ ਦੀਪ ਨੇ ਹਰਪ੍ਰੀਤ ਨੂੰ ਮੇਲੇ ਜਾਣ ਲਈ ਕਿਹਾ ਤਾਂ ਹਰਪ੍ਰੀਤ ਨੇ ਆਪਣੇ ਪਿਤਾ ਜੋਗਿੰਦਰ ਸਿੰਘ ਨੂੰ ਮੇਲੇ ਤੇ ਜਾਣ ਲਈ ਪੁੱਛਿਆ ਤਾਂ ਉਸਦੇ ਪਿਤਾ ਨੇ ਮਨ੍ਹਾ ਕਰ ਦਿੱਤਾ ਜਿਸ ਨੂੰ ਲੈ ਕੇ ਹਰਪ੍ਰੀਤ ਦਾ ਦੋਸਤ ਵਿਸ਼ਾਲਦੀਪ ਨੇ ਗੁੱਸੇ ਵਿੱਚ ਆ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਹਰਪ੍ਰੀਤ ਦੇ ਪਿਤਾ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜੋਗਿੰਦਰ ਸਿੰਘ ਦੇ ਨਾਲ ਨਾਲ ਗੁਰਮੀਤ ਸਿੰਘ ਨਾ ਦਾ ਵਿਅਕਤੀ ਵੀ ਜਖਮੀ ਹੋਇਆ ਤੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜੋਗਿੰਦਰ ਸਿੰਘ ਦੀ ਮੌਤ ਹੋ ਗਈ ।

ਮੌਤ ਤੋਂ ਬਾਅਦ ਉਸ ਨੂੰ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ |

ਉਥੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਤਲਵੰਡੀ ਭੰਗਵਾਂ ਵਿੱਚ ਝਗੜਾ ਹੋਇਆ ਤੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਜੋਗਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਂ ਦੇ ਵਿਅਕਤੀ ਜ਼ਖਮੀ ਹੋਏ ਪਏ ਸਨ। ਫਿਰ ਉਹਨਾਂ ਦੇ ਘਰ ਵਾਲੇ ਇਲਾਜ ਦੇ ਲਈ ਉਹਨਾਂ ਨੂੰ ਹਸਪਤਾਲ ਲੈ ਕੇ ਗਏ |

ਬਾਅਦ ਵਿੱਚ ਉਹਨਾਂ ਨੂੰ ਸੂਚਨਾ ਮਿਲੀ ਕਿ ਜੋਗਿੰਦਰ ਸਿੰਘ ਦੀ ਮੌਤ ਹੋ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਵਿਸ਼ਾਲ ਨਾਮ ਦੇ ਵਿਅਕਤੀ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਇਸਦੇ ਨਾਲ ਹੀ ਜੋਗਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਆਜ਼ਾਦੀ ਲਈ ਇਨ੍ਹਾਂਨੇ ਕਿੱਤਾ ਐਹੋ ਜੇਹਾ ਸੰਘਰਸ਼ | ਕਹਾਣੀ ਲਾਲਾ ਲਾਜ ਪਤ ਰਾਏ ਦੀ

0

Lala Lajpat Rai (1865–1928) 19ਵੀਂ ਸਦੀ ਦੇ ਅੰਤ ਅਤੇ 20ਵੀਂ ਸਦੀ ਦੇ ਸ਼ੁਰੂ ਵਿੱਚ ਇੱਕ ਪ੍ਰਮੁੱਖ ਭਾਰਤੀ ਆਜ਼ਾਦੀ ਘੁਲਾਟੀਏ, ਸਿਆਸਤਦਾਨ ਅਤੇ ਸਮਾਜ ਸੁਧਾਰਕ ਸਨ। 28 ਜਨਵਰੀ, 1865 ਨੂੰ Dhudike, ਪੰਜਾਬ ਵਿੱਚ ਜਨਮੇ |

ਰਾਏ ਨੇ ਬ੍ਰਿਟਿਸ਼ ਓਪਨਿਵੇਸ਼ਕ ਸ਼ਾਸਨ ਦੇ ਖਿਲਾਫ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ।

ਲਾਲਾ ਲਾਜਪਤ ਰਾਏ ਦਾ ਮੁਢਲਾ ਜੀਵਨ ਨਿਆਂ ਦੀ ਮਜ਼ਬੂਤ ​​ਭਾਵਨਾ ਅਤੇ ਸਮਾਜਿਕ ਸੁਧਾਰ ਪ੍ਰਤੀ ਵਚਨਬੱਧਤਾ ਦੁਆਰਾ ਦਰਸਾਇਆ ਗਿਆ ਸੀ। ਉਨ੍ਹਾਂਨੇ ਲਾਹੌਰ ਦੇ ਸਰਕਾਰੀ ਕਾਲਜ ਵਿੱਚ ਆਪਣੀ ਸਿੱਖਿਆ ਪੂਰੀ ਕੀਤੀ ਅਤੇ ਬਾਅਦ ਵਿੱਚ ਕਾਨੂੰਨੀ ਪੇਸ਼ੇ ਵਿੱਚ ਸ਼ਾਮਲ ਹੋ ਗਏ। ਰਾਏ ਦੀ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ਵਿੱਚ ਸ਼ਮੂਲੀਅਤ ਤੇਜ਼ ਹੋਣੀ ਸ਼ੁਰੂ ਹੋ ਗਈ, ਜਿਸ ਨਾਲ ਉਹ ਭਾਰਤੀ ਲੋਕਾਂ ਦੇ ਅਧਿਕਾਰਾਂ ਲਈ ਇੱਕ ਆਵਾਜ਼ ਵਾਲਾ ਵਕੀਲ ਬਣ ਗਿਆ।

ਲਾਲਾ ਲਾਜਪਤ ਰਾਏ, ਬਾਲ ਗੰਗਾਧਰ ਤਿਲਕ ਅਤੇ ਬਿਪਿਨ ਚੰਦਰ ਪਾਲ ਦੇ ਨਾਲ, ਲਾਲ ਬਾਲ ਪਾਲ ਤ੍ਰਿਮੂਰਤੀ ਦੇ ਇੱਕ ਪ੍ਰਮੁੱਖ ਮੈਂਬਰ ਸਨ, ਜਿਨ੍ਹਾਂ ਨੇ ਭਾਰਤੀ ਸੁਤੰਤਰਤਾ ਅੰਦੋਲਨ ਦੇ ਸ਼ੁਰੂਆਤੀ ਪੜਾਵਾਂ ਵਿੱਚ ਸਮੂਹਿਕ ਤੌਰ ‘ਤੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਰਾਏ ਸਵਦੇਸ਼ੀ ਦੇ ਕੱਟੜ ਸਮਰਥਕ ਸਨ ਅਤੇ ਵਿਦੇਸ਼ੀ ਵਸਤੂਆਂ ‘ਤੇ ਨਿਰਭਰਤਾ ਘਟਾਉਣ ਲਈ ਸਵਦੇਸ਼ੀ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕਰਦੇ ਸਨ।

1919 ਵਿੱਚ ਬਦਨਾਮ ਜਲ੍ਹਿਆਂਵਾਲਾ ਬਾਗ ਕਤਲੇਆਮ ਦੌਰਾਨ, ਲਾਲਾ ਲਾਜਪਤ ਰਾਏ ਨੇ ਪੰਜਾਬ ਵਿੱਚ ਦਮਨਕਾਰੀ ਰੋਲਟ ਐਕਟ ਦੇ ਵਿਰੁੱਧ ਇੱਕ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ। ਬ੍ਰਿਟਿਸ਼ ਅਧਿਕਾਰੀਆਂ ਨੇ ਬੇਰਹਿਮੀ ਨਾਲ ਜਵਾਬ ਦਿੱਤਾ, ਅਤੇ ਪੁਲਿਸ ਦੇ ਲਾਠੀਚਾਰਜ ਵਿੱਚ ਰਾਏ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਬਦਕਿਸਮਤੀ ਨਾਲ, ਉਹ 17 ਨਵੰਬਰ, 1928 ਨੂੰ ਆਪਣੀਆਂ ਸੱਟਾਂ ਨਾਲ ਦਮ ਤੋੜ ਗਿਆ।

ਆਪਣੇ ਰਾਜਨੀਤਿਕ ਜੀਵਨ ਵਿੱਚ, ਲਾਲਾ ਲਾਜਪਤ ਰਾਏ ਵੱਖ-ਵੱਖ ਸੰਗਠਨਾਂ ਨਾਲ ਜੁੜੇ ਹੋਏ ਸਨ ਅਤੇ ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏ.ਆਈ.ਟੀ.ਯੂ.ਸੀ.) ਦੇ ਗਠਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਸਨੇ 1920 ਵਿੱਚ ਇਸਦੇ ਵਿਸ਼ੇਸ਼ ਸੈਸ਼ਨ ਦੌਰਾਨ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਵਜੋਂ ਵੀ ਸੇਵਾ ਕੀਤੀ। ਰਾਏ ਦੇ ਭਾਰਤੀ ਆਜ਼ਾਦੀ ਦੇ ਕਾਰਨਾਂ ਅਤੇ ਸਮਾਜਿਕ ਨਿਆਂ ਪ੍ਰਤੀ ਉਸਦੀ ਅਟੁੱਟ ਵਚਨਬੱਧਤਾ ਨੇ ਉਸਨੂੰ “ਪੰਜਾਬ ਕੇਸਰੀ” (ਪੰਜਾਬ ਦਾ ਸ਼ੇਰ) ਕਿਹਾ।

ਲਾਲਾ ਲਾਜਪਤ ਰਾਏ ਦੀ ਵਿਰਾਸਤ ਭਾਰਤੀਆਂ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੀ ਹੈ। ਸੁਤੰਤਰਤਾ ਸੰਗਰਾਮ ਵਿੱਚ ਉਹਨਾਂ ਦੇ ਯੋਗਦਾਨ ਅਤੇ ਸਮਾਜਿਕ ਅਤੇ ਆਰਥਿਕ ਸੁਧਾਰਾਂ ਲਈ ਉਹਨਾਂ ਦੀ ਵਕਾਲਤ ਨੇ ਭਾਰਤ ਦੇ ਇਤਿਹਾਸ ਵਿੱਚ ਅਮਿੱਟ ਛਾਪ ਛੱਡੀ ਹੈ। ਅੱਜ, ਉਨ੍ਹਾਂ ਨੂੰ ਨਿਡਰ ਨੇਤਾ ਵਜੋਂ ਯਾਦ ਕੀਤਾ ਜਾਂਦਾ ਹੈ, ਜਿਸ ਨੇ ਨਿਆਂ, ਬਰਾਬਰੀ ਅਤੇ ਰਾਸ਼ਟਰੀ ਆਜ਼ਾਦੀ ਦੇ ਸਿਧਾਂਤਾਂ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

 

 

ਕੌਮਾਂਤਰੀ ਮਹਿਲਾ ਦਿਵਸ ਮੌਕੇ ਕਿਸਾਨਾਂ ਦਾ ਵੱਡਾ ਐਲਾਨ

0

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ 13 ਫਰਵਰੀ ਤੋਂ ਸ਼ੁਰੂ ਹੋ ਕੇ ਦਿੱਲੀ ਵੱਲ ਮਾਰਚ ਕਰਦੇ ਹੋਏ ਕਿਸਾਨ ਅੰਦੋਲਨ- 2 ਦੇ 24 ਵੇ ਦਿਨ ਅੱਜ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਨੇਤਾ ਗੁਰਅਮਨੀਤ ਸਿੰਘ ਮਾਂਗਟ, ਹਰਮਨਦੀਪ ਸਿੰਘ, ਚਮਕੌਰ ਸਿੰਘ, ਬਚਿੱਤਰ ਸਿੰਘ ਕੋਟਲਾ, ਹਰਵਿੰਦਰ ਸਿੰਘ ਢਿੱਲੋਂ ਅਤੇ ਕੁਲਦੀਪ ਸਿੰਘ ਨੇ ਜਾਣਕਾਰੀ ਦਿੱਤੀ ਕਿ 8 ਮਾਰਚ ਨੂੰ ਕੌਮਾਂਤਰੀ ਔਰਤ ਦਿਹਾੜੇ ਤੇ ਪੂਰੇ ਦੇਸ਼ ਭਰ ਤੋਂ ਭਾਰੀ ਸੰਖਿਆ ਵਿੱਚ ਬੀਬੀਆਂ ਦਾ ਜੱਥਾ ਸ਼ੰਬੂ ਤੇ ਖਨੌਰੀ ਮੋਰਚੇ ਤੇ ਪਹੁੰਚੇਗਾ ਤੇ ਕੌਮਾਂਤਰੀ ਔਰਤ ਦਿਹਾੜਾ ਵਿਚ ਸ਼ਿਰਕਤ ਕਰੇਗਾ। ਇਸ ਮੌਕੇ ਦੋਨੋਂ ਬਾਰਡਰਾਂ ਦੀ ਬਾਗਡੋਰ ਅਤੇ ਮੰਚ ਸੰਚਾਲਨ ਮਹਿਲਾਵਾਂ ਦੇ ਹੱਥ ਹੋਵੇਗੀ।

ਉਹਨਾਂ ਇਹ ਵੀ ਦੱਸਿਆ ਕਿ 6 ਮਾਰਚ ਨੂੰ ਜੋ ਮੋਰਚੇ ਤੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ ਉਸ ਵਿੱਚ ਅੱਜ ਕੇਰਲਾ ਤੋਂ ਕਿਸਾਨਾਂ ਦਾ ਇੱਕ ਜੱਥਾ ਰੇਲ ਰਾਹੀਂ ਦਿੱਲੀ ਨੂੰ ਰਵਾਨਾ ਹੋਇਆ। ਭਾਜਪਾ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਦੇ ਹੋਏ ਉਹਨਾਂ ਦੱਸਿਆ ਕਿ ਅੱਜ ਤਾਮਿਲਨਾਡੂ ਦੇ ਤ੍ਰਿੱਪੁਰ ਵਿੱਚ ਐਡੋਕੇਟ ਇਸ਼ਨ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਦਾ ਜੱਥਾ ਰੇਲਵੇ ਵੱਲੋਂ ਕਿਸਾਨਾਂ ਨੂੰ ਟਿਕਟ ਨਾ ਦੇਣ ਦੇ ਵਿਰੋਧ ਵਿੱਚ ਦੋ ਘੰਟੇ ਰੇਲ ਰੋਕਣ ਨੂੰ ਮਜਬੂਰ ਹੋ ਗਿਆ, ਜਿਸ ਕਾਰਨ ਰੇਲਵੇ ਪੁਲਿਸ ਨੇ ਕਿਸਾਨਾਂ ਤੇ ਮੁਕਦਮਾ ਦਰਜ ਕਰ ਦਿੱਤਾ।

ਕਿਸਾਨ ਨੇਤਾਵਾਂ ਨੇ ਅੱਜ ਦੋਨੋਂ ਫੋਰਮਾ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੋਰਚੇ ਵਿੱਚ ਸ਼ਮੂਲੀਅਤ ਵਧਾਉਣ ਦੀ ਵੀ ਅਪੀਲ ਕੀਤੀ ਅਤੇ ਨਾਲ ਹੀ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਤਾ ਪਾ ਕੇ ਹਰੇਕ ਪਿੰਡ ਵਿੱਚੋਂ ਘੱਟੋ ਘੱਟ ਇੱਕ ਟਰਾਲੀ ਸ਼ੰਭੂ ਤੇ ਕਿੰਨੌਰੀ ਬਾਰਡਰ ਤੇ ਭੇਜਣ।
ਉਹਨਾਂ ਭਾਜਪਾ ਦੇ ਆਈਟੀ ਸੈਲ ਨੂੰ ਦੇਸ਼ ਵਿੱਚ ਮਾਹੌਲ ਖਰਾਬ ਕਰਨ ਅੱਤੇ ਕਿਸਾਨਾਂ ਅਤੇ ਇਕ ਸਮੁਦਾਏ ਵਿਸ਼ੇਸ਼ ਪ੍ਰਤੀ ਚਲਾਏ ਜਾ ਰਹੇ ਦੁਰ ਪ੍ਰਚਾਰ ਦਾ ਖੰਡਨ ਕੀਤਾ ਅਤੇ ਭਾਜਪਾ ਨੂੰ ਚੇਤਾਵਨੀ ਦਿੱਤੀ ਕਿ ਇਹ ਸੱਭ ਕੁਝ ਸਤਿਕਾਰਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਖਿਲਾਫ ਅਤੇ ਦੇਸ਼ ਦੇ ਅਮਨ ਭਾਈਚਾਰੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਦੱਸਿਆ।

ਜਾਣੋ ਮਹਾਸ਼ਿਵਰਾਤਰੀ ਦੇ ਤਿਉਹਾਰ ਦੀ ਮਹੱਤਤਾ, ਮੰਦਿਰਾਂ ‘ਚ ਲੱਗ ਗਈਆਂ ਭਗਤਾਂ ਦੀਆਂ ਲੰਬੀਆਂ-ਲੰਬੀਆਂ ਲਾਇਨਾਂ

0

ਅੱਜ ਪੂਰੇ ਦੇਸ਼ ‘ਚ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮਹਾਸ਼ਿਵਰਾਤਰੀ ਦੇ ਦਿਨ ਦਾ ਇੰਤਜ਼ਾਰ ਹਰ ਸਾਲ ਭਗਤ ਬੜੀ ਸ਼ਰਧਾ-ਭਾਵਨਾ ਨਾਲ ਕਰਦੇ ਹਨ। ਇਸ ਸਾਲ ਮਹਾਸ਼ਿਵਰਾਤਰੀ 8 ਮਾਰਚ ਦਿਨ ਸ਼ੁੱਕਰਵਾਰ ਨੂੰ ਹੈ।ਮਹਾਸ਼ਿਵਰਾਤਰੀ ਹਿੰਦੂ ਧਰਮ ਦਾ ਇੱਕ ਪਵਿੱਤਰ ਤਿਉਹਾਰ ਹੈ।

ਸ਼ਿਵ ਭਗਤ ਇਸ ਤਿਉਹਾਰ ਨੂੰ ਪੂਰੀ ਸ਼ਰਧਾ ਨਾਲ ਮਨਾਉਂਦੇ ਹਨ। ਇਸ ਦਿਨ ਮੰਦਿਰਾਂ ‘ਚ ਰੌਣਕਾਂ ਲੱਗ ਜਾਂਦੀਆਂ ਹਨ। ਸ਼ਿਵ ਭਗਤ ਲੰਬੀਆਂ-ਲੰਬੀਆਂ ਲਾਇਨਾਂ ‘ਚ ਖੜ੍ਹੇ ਭਗਵਾਨ ਦੇ ਦਰਸ਼ਨ ਕਰਨ ਦਾ ਇੰਤਜ਼ਾਰ ਕਰਦੇ ਹਨ। ਹਿੰਦੂ ਭਾਈਚਾਰੇ ਦੇ ਲੋਕ ਮੰਦਿਰਾਂ ‘ਚ ਕੇ ਪੂਜਾ-ਪਾਠ ਕਰਦੇ ਹਨ। ਕਿਹਾ ਜਾਂਦਾ ਹੈ ਕਿ ਇਸ ਦਿਨ ਮਾਤਾ ਪਾਰਵਤੀ ਤੇ ਸ਼ਿਵ ਭਗਵਾਨ ਦਾ ਵਿਆਹ ਹੋਇਆ ਸੀ।

ਮਹਾਸ਼ਿਵਰਾਤਰੀ ਦੇ ਦਿਨ ਪੂਜਾ ਦੌਰਾਨ ਪਹਿਨੇ ਜਾਣ ਵਾਲੇ ਕੱਪੜਿਆਂ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਇਸ ਦਿਨ ਕਿਸ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ? ਕਿਹੜੇ ਰੰਗ ਦੇ ਕੱਪੜਿਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਕੱਪੜੇ ਕਿਹੋ ਜਿਹੇ ਹੋਣੇ ਚਾਹੀਦੇ ਹਨ? ਇਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਨ ਲਈ ਤੁਹਾਨੂੰ ਪੂਰਾ ਲੇਖ ਪੜ੍ਹਨਾ ਹੋਵੇਗਾ। ਜਿਸ ਵਿੱਚ ਭੋਪਾਲ ਨਿਵਾਸੀ ਜੋਤਸ਼ੀ ਅਤੇ ਵਾਸਤੂ ਸਲਾਹਕਾਰ ਪੰਡਿਤ ਹਿਤੇਂਦਰ ਕੁਮਾਰ ਸ਼ਰਮਾ ਮਹਾਸ਼ਿਵਰਾਤਰੀ ‘ਤੇ ਰੰਗਾਂ ਦੀ ਮਹੱਤਤਾ ਬਾਰੇ ਦੱਸ ਰਹੇ ਹਨ।

ਮਹਾਸ਼ਿਵਰਾਤਰੀ ਦੇ ਦਿਨ ਪੂਜਾ ਕਰਦੇ ਸਮੇਂ ਭਗਵਾਨ ਸ਼ਿਵ ਦੇ ਸਾਹਮਣੇ ਕਾਲੇ ਰੰਗ ਦੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਇਸ ਤੋਂ ਇਲਾਵਾ ਇਸ ਦਿਨ ਨੀਲੇ ਰੰਗ ਦੇ ਕੱਪੜੇ ਪਹਿਨਣ ਦੀ ਵੀ ਮਨਾਹੀ ਹੈ। ਇਸ ਰੰਗ ਦੇ ਕੱਪੜੇ ਨਕਾਰਾਤਮਕ ਊਰਜਾ ਨੂੰ ਆਕਰਸ਼ਿਤ ਕਰਦੇ ਹਨ, ਜੋ ਤੁਹਾਡੀ ਪੂਜਾ ਵਿੱਚ ਰੁਕਾਵਟ ਬਣ ਸਕਦੀ ਹੈ।

– ਮਹਾਸ਼ਿਵਰਾਤਰੀ ‘ਤੇ ਤੁਹਾਨੂੰ ਕਿਹੋ ਜਿਹਾ ਪਹਿਰਾਵਾ ਪਹਿਨਣਾ ਚਾਹੀਦਾ ਹੈ?
ਮਹਾਸ਼ਿਵਰਾਤਰੀ ਦੇ ਦਿਨ ਹੀ ਨਹੀਂ ਬਲਕਿ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਰੀਤੀ-ਰਿਵਾਜ ਜਾਂ ਪੂਜਾ-ਪਾਠ ਸਮੇਂ ਭਾਰਤੀ ਸੰਸਕ੍ਰਿਤੀ ਅਨੁਸਾਰ ਹਿੰਦੂ ਧਰਮ ਵਿੱਚ ਪੁਰਸ਼ਾਂ ਨੂੰ ਧੋਤੀ-ਕੁਰਤਾ ਅਤੇ ਔਰਤਾਂ ਨੂੰ ਸਾੜ੍ਹੀ ਪਹਿਨਣੀ ਚਾਹੀਦੀ ਹੈ। ਖਾਸ ਧਿਆਨ ਰੱਖੋ ਕਿ ਤੁਹਾਡਾ ਪਹਿਰਾਵਾ ਸੂਤੀ ਕੱਪੜੇ ਦਾ ਹੋਵੇ। ਇਸ ਸਮੇਂ ਅਣਵਿਆਹੀਆਂ ਕੁੜੀਆਂ ਸੂਟ ਪਾ ਸਕਦੀਆਂ ਹਨ।

ਕੁਲਦੀਪ ਧਾਲੀਵਾਲ ਨੇ ਵਿਦੇਸ਼ ਮੰਤਰਾਲੇ ਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ

0
ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ , ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ।
ਸ. ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਏਜੰਟਾਂ ਨੇ ਨੌਕਰੀਆਂ ਦਾ ਝਾਂਸਾ ਦੇ ਕੇ ਰੂਸੀ ਫੌਜ ਵਿੱਚ ‘ਹੈਲਪਰ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੱਤ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਹੋਏ  ਹਨ।

ਐਡਵੋਕੇਟ ਧਾਮੀ ਨੇ ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ‘ਚ ਸ਼ਾਮਲ ਹੋਣ ’ਤੇ ਦਿੱਤੀ ਵਧਾਈ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਰਮੇਸ਼ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ ਲਹਿੰਦੇ ਪੰਜਾਬ ਦੇ ਮੰਤਰੀ ਮੰਡਲ ਵਿਚ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਰਮੇਸ਼ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਘੱਟਗਿਣਤੀ ਮਾਮਲਿਆਂ ਦਾ ਮੰਤਰੀ ਬਣਾਉਣਾ ਸਰਕਾਰ ਅਤੇ ਘੱਟਗਿਣਤੀ ਸਿੱਖਾਂ ਵਿਚ ਪੁੱਲ ਵਜੋਂ ਕੰਮ ਕਰੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਸ. ਰਮੇਸ਼ ਸਿੰਘ ਅਰੋੜਾ ਜਿਥੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਪੰਥਕ ਭਾਵਨਾਵਾਂ ਅਨੁਸਾਰ ਸੇਵਾਵਾਂ ਨਿਭਾਉਣਗੇ, ਉਥੇ ਹੀ ਘਟਗਿਣਤੀਆਂ ਬਾਰੇ ਮੰਤਰੀ ਬਣ ਕੇ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ ਸਿੱਖ ਗੁਰਧਾਮਾਂ ਅਤੇ ਸਿੱਖ ਹਿੱਤਾਂ ਦੀ ਸੁਰੱਖਿਆ ਲਈ ਵੀ ਯਤਨਸ਼ੀਲ ਹੋਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਸ ਪ੍ਰਗਟਾਈ ਕਿ ਇਨ੍ਹਾਂ ਦੇ ਸਰਕਾਰ ਵਿਚ ਸ਼ਾਮਲ ਹੋਣ ਨਾਲ ਜਿਥੇ ਸਰਕਾਰ ਸਿੱਖਾਂ ਪ੍ਰਤੀ ਵਧੇਰੇ ਉਦਾਰ ਹੋਵੇਗੀ, ਉਥੇ ਘਟਗਿਣਤੀਆਂ ਨੂੰ ਵੀ ਪਾਕਿਸਤਾਨ ਅੰਦਰ ਸੁਰੱਖਿਅਤ ਮਹਿਸੂਸ ਕਰਵਾਇਆ ਜਾਵੇਗਾ।

ਪਟਿਆਲਾ ‘ਚ ਨੌਜਵਾਨ ਲੜਕੀ ਦਾ ਹੋਇਆ ਕਤ.ਲ, ਸਦਮੇ ‘ਚ ਭੈਣ ਦੀ ਵੀ ਹੋਈ ਮੌ.ਤ

0

ਇਸ ਵੇਲੇ ਦੀ ਦੁੱਖਦਾਇਕ ਖਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ।ਦੱਸ ਦਈਏ ਕਿ ਸਥਾਨਕ ਕੋਤਵਾਲੀ ਥਾਣਾ ਇਲਾਕੇ ਦੀ ਸੰਜੇ ਕਾਲੌਨੀ ‘ ਚ ਇੱਕ ਨੌਜਵਾਨ ਲੜਕੀ ਦਾ ਕਤਲ ਹੋ ਗਿਆ ਹੈ।ਮ੍ਰਿਤਕ ਲੜਕੀ ਦੀ ਪਛਾਣ ਸਲਮਾ (18) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਲੜਕੀ ਘਰ ‘ਚ ਹੀ ਰਹਿੰਦੀ ਸੀ ਤੇ ਬੀਤੀ ਰਾਤ ਉਕਤ ਲੜਕੀ ਜਦੋਂ ਰਸਤੇ ‘ਚ ਜਾ ਰਹੀ ਸੀ’ਤੇ ਇੱਕ ਲੜਕੇ ਵੱਲੋਂ ਚਾਕੂ ਨਾਲ ਉਸ ‘ਤੇ ਹਮਲਾ ਕਰ ਦਿੱਤਾ ਗਿਆ।

ਇਸ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਿਸ ਨਾਲ ਲੜਕੀ ਬੁਰੀ ਤਰਾਂ ਜਖ਼ਮੀ ਹੋ ਗਈ,ਜਿਸਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਵੀਰਵਾਰ ਸਵੇਰੇ ਉਸਦੀ ਮੌਤ ਹੋ ਗਈ। ਚਾਕੂ ਮਾਰਨ ਦੀ ਘਟਨਾ ਨੂੰ ਮ੍ਰਿਤਕ ਦੀ ਭੈਣ ਨੇ ਦੇਖ ਲਿਆ। ਜਿਸ ਉਪਰੰਤ ਉਸਨੂੰ ਵੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਉਸਦੀ ਵੀ ਸਦਮੇ ਕਾਰਨ ਮੌਤ ਹੋ ਗਈ ਹੈ।

ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਦਾ ਪਤਾ ਲੱਗਣ ਤੇ ਬੀਜੇਪੀ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ‘ਚ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕੀਤਾ।

CM ਮਾਨ ਨੇ ਅੱਜ 2487 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਪਹੁੰਚੇ ਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਰੁਜ਼ਗਾਰ ਮਿਸ਼ਨ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਗਿਆ। ਸ਼ੁਰੂਆਤ ਵਿੱਚ ਮੌਜੂਦ ਉਮੀਦਵਾਰਾਂ ਨੇ ਉਨ੍ਹਾਂ ਨੂੰ ਨੌਕਰੀ ਦੇਣ ਲਈ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਸੰਗਰੂਰ ਦੀ ਇੱਕ ਲੜਕੀ ਨੇ ਵੀ ਗੱਲ ਕੀਤੀ, ਜਿਸ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਵਾਲੀ ਸੀ, ਪਰ ਹੁਣ ਉਹ ਪੰਜਾਬ ਵਿੱਚ ਰਹਿ ਕੇ ਸੇਵਾ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਅਤੇ ਲਗਨ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ।

ਸੀਐਮ ਨੇ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੋਵੇਗਾ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜੇਕਰ ਅਜਿਹੀਆਂ ਨੌਕਰੀਆਂ ਪਹਿਲਾਂ ਪੈਦਾ ਕੀਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦੇ ਨੌਜਵਾਨ ਇੱਥੇ ਹੀ ਰੁਕੇ ਹੁੰਦੇ, ਵਿਦੇਸ਼ ਨਾ ਜਾਂਦੇ।

ਅਦਾਲਤ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਮੁੜ ਕੀਤਾ ਤਲਬ

0

ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਵਾਰ-ਵਾਰ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਸੰਬੰਧੀ ਪੁੱਛਗਿੱਛ ਕਰਨ ਲਈ ਤਲਬ ਕੀਤਾ ਜਾ ਰਿਹਾ ਹੈ। ਹੁਣ 16 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਦੁਬਾਰਾ ਤਲਬ ਕੀਤਾ ਗਿਆ ਹੈ।