Home Blog Page 1673

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ ॥ Punjab News ॥ Latest News

0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ ਪ੍ਰਸਤਾਵ ਸੌਂਪਿਆ ਹੈ।

ਨਵੀਂ ਦਿੱਲੀ ਵਿਖੇ ਪੰਚਸ਼ੀਲ ਭਵਨ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੀ ਮੌਜੂਦ ਸਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੀ ਖੇਤੀ ਉਪਜ ਵਿੱਚ ਗੁਣਾਤਾਮਕ ਵਾਧਾ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਇਜ਼ਾਫਾ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਹਨ।

ਇਹ ਵੀ ਪੜ੍ਹੋ: ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਸੜਕ ਹਾਦਸੇ ‘ਚ ਹੋਈ ਮੌ.ਤ ॥ Latest News

ਮਾਲਵਾ ਖਿੱਤੇ ਵਿੱਚ ਮੈਗਾ ਫੂਡ ਪਾਰਕ ਦੀ ਲੋੜ ਬਾਰੇ ਗੱਲ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਨੇ ਕਿਹਾ ਕਿ ਇਹ ਮੈਗਾ ਫੂਡ ਪਾਰਕ ਜਲਦ ਖਰਾਬ ਹੋਣ ਵਾਲੀਆਂ ਖੇਤੀ ਉਪਜਾਂ ਤੋਂ ਪ੍ਰੋਸੈਸਡ ਫੂਡ ਉਤਪਾਦਾਂ ਦਾ ਨਿਰਮਾਣ ਕਰਕੇ ਘਰੇਲੂ ਅਤੇ ਨਿਰਯਾਤ ਮਾਰਕੀਟ ਲਈ ਢੁਕਵਾਂ ਤੇ ਲਾਹੇਵੰਦ ਸਾਬਤ ਹੋਵੇਗਾ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਮੈਗਾ ਫੂਡ ਪਾਰਕ ਸਕੀਮ ਅਧੀਨ ਲੁਧਿਆਣਾ ਜ਼ਿਲ੍ਹੇ ਵਿੱਚ ਲਾਡੋਵਾਲ ਵਿਖੇ ਸਥਾਪਤ ਮੈਗਾ ਫੂਡ ਪਾਰਕ ਦੀ ਸਫ਼ਲਤਾ ਨੂੰ ਵੇਖਦਿਆਂ ਮਾਲਵੇ ਵਿੱਚ ਇੱਕ ਹੋਰ ਮੈਗਾ ਫੂਡ ਪਾਰਕ ਸਥਾਪਤ ਕੀਤੇ ਜਾਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਲਾਡੋਵਾਲ ਮੈਗਾ ਫੂਡ ਪਾਰਕ ਲਈ ਗ੍ਰਾਂਟ-ਇਨ-ਏਡ ਦੀ ਲੰਬਿਤ ਪਈ ਚੌਥੀ ਕਿਸ਼ਤ ਜਾਰੀ ਕਰਨ ਲਈ ਦਖ਼ਲ ਦੇਣ ਅਤੇ ਅੰਮ੍ਰਿਤਸਰ ਵਿਖੇ ਲੋੜੀਂਦੀ ਮਾਨਤਾ ਸਮੇਤ ਫੂਡ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਲਈ ਵੀ ਜ਼ੋਰਦਾਰ ਅਪੀਲ ਕੀਤੀ ਕਿਉਂਕਿ ਫੂਡ ਪ੍ਰੋਸੈਸਿੰਗ ਉਦਯੋਗਾਂ, ਵਪਾਰੀਆਂ, ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਅਚਾਰ-ਮੁਰੱਬਾ ਐਸੋਸੀਏਸ਼ਨ ਨੂੰ ਮੋਹਾਲੀ ਜਾਂ ਦਿੱਲੀ ਤੋਂ ਆਪਣੇ ਉਤਪਾਦਾਂ ਦੀ ਟੈਸਟਿੰਗ ਕਰਵਾਉਣੀ ਪੈਂਦੀ ਹੈ।

ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਅਤੇ ਕੇਂਦਰੀ ਮੰਤਰਾਲੇ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਜੀਲੈਂਸ ਵੱਲੋਂ PM ਸ਼ਹਿਰੀ ਆਵਾਸ ਯੋਜਨਾ ਤਹਿਤ ਕਰੋੜਾਂ ਰੁਪਏ ਦਾ ਗਬਨ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ॥ Latest News

0

ਵਿਜੀਲੈਂਸ ਵੱਲੋਂ PM ਸ਼ਹਿਰੀ ਆਵਾਸ ਯੋਜਨਾ ਤਹਿਤ ਕਰੋੜਾਂ ਰੁਪਏ ਦਾ ਗਬਨ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਜਾਂਚ ਦੌਰਾਨ ਇਹ ਪਾਇਆ ਕਿ ਸਾਲ 2018 ਵਿੱਚ ਨਗਰ ਕੌਂਸਲ ਨਾਭਾ ਨੂੰ ਹਾਊਸ ਫਾਰ ਆਲ ਸਕੀਮ (ਪੀ.ਐਮ.ਐਸ.ਏ.ਵਾਈ.) ਤਹਿਤ ਫੰਡ ਪ੍ਰਾਪਤ ਹੋਏ ਸਨ, ਪਰ ਮੁਲਜ਼ਮਾਂ ਨੇ ਮਿਤੀ 01.11.2018 ਤੋਂ 06.11.2018 ਤੱਕ 6 ਦਿਨਾਂ ਦੇ ਅੰਦਰ ਹੀ ਵਿਕਾਸ ਕਾਰਜਾਂ ਦੇ ਫਰਜ਼ੀ ਬਿੱਲ ਤਿਆਰ ਕਰਕੇ 1,84,45,551 ਰੁਪਏ ਦਾ ਗਬਨ ਕੀਤਾ।

ਇਹ ਵੀ ਪੜ੍ਹੋ: ਖਰੜ ਦੇ ਮੋਹਾਲੀ ਵਿੱਚ ਜ਼ਮੀਨ ਖਰੀਦਣ ਵਾਲੇ ਹੋ ਜਾਣ ਸਾਵਧਾਨ ! ਚਾਵਾਂ ਨਾਲ ਬਣਾਏ ਘਰ ਮਿੰਟਾਂ ‘ਚ ਹੋਏ ਢਹਿ-ਢੇਰੀ || Punjab News

ਬੁਲਾਰੇ ਨੇ ਅੱਗੇ ਕਿਹਾ ਕਿ ਇਹ ਵੀ ਦੇਖਣ ਵਿੱਚ ਆਇਆ ਹੈ ਕਿ ਉਕਤ ਰਾਸ਼ੀ ਨਾਲ ਕੋਈ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ, ਸਗੋਂ ਅਧਿਕਾਰੀਆਂ ਨੇ ਠੇਕੇਦਾਰ ਨਾਲ ਗੰਢ-ਤੁਪ ਕਰਕੇ ਇਸ ਸਕੀਮ ਤਹਿਤ ਲੋੜਵੰਦਾਂ ਨੂੰ ਮਕਾਨ ਬਣਾਉਣ ਦੀ ਬਜਾਏ ਕੰਮਾਂ ਨੂੰ ਵਿਕਾਸ ਕਾਰਜ ਦਿਖਾ ਕੇ ਫੰਡਾਂ ਦਾ ਗਬਨ ਕੀਤਾ ਹੈ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ’ਤੇ ਵਿਜੀਲੈਂਸ ਨੇ ਐਫਆਈਆਰ ਨੰ. 32, ਮਿਤੀ 18.7.2024 ਨੂੰ ਆਈ.ਪੀ.ਸੀ. ਦੀ ਧਾਰਾ 406, 420, 409, 465, 467, 468, 471, 120-ਬੀ ਤਹਿਤ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ) ਸਮੇਤ 13(2) ਅਧੀਨ ਪੁਲਿਸ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਸੜਕ ਹਾਦਸੇ ‘ਚ ਹੋਈ ਮੌ.ਤ ॥ Latest News

0

ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਸੜਕ ਹਾਦਸੇ ‘ਚ ਹੋਈ ਮੌ.ਤ

ਕੈਨੇਡਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਪੰਜਾਬ ਦੀ ਇੱਕ ਲੜਕੀ ਦੀ ਮੌਤ ਹੋ ਜਾਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਸਾਨੀਆ ਵਜੋਂ ਹੋਈ ਹੈ। ਸਾਨੀਆ ਦੀ ਉਮਰ ਕਰੀਬ 19 ਸਾਲ ਸੀ। ਸਾਨੀਆ ਪਿਛਲੇ ਹਫਤੇ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ।

ਇਹ ਵੀ ਪੜ੍ਹੋ: ਖਰੜ ਦੇ ਮੋਹਾਲੀ ਵਿੱਚ ਜ਼ਮੀਨ ਖਰੀਦਣ ਵਾਲੇ ਹੋ ਜਾਣ ਸਾਵਧਾਨ ! ਚਾਵਾਂ ਨਾਲ ਬਣਾਏ ਘਰ ਮਿੰਟਾਂ ‘ਚ ਹੋਏ ਢਹਿ-ਢੇਰੀ || Punjab News

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਾਨੀਆ ਕੈਨੇਡਾ ਦੇ ਸਾਊਥ ਸਰੀ ਵਿੱਚ ਰਹਿੰਦੀ ਸੀ। ਸਾਨੀਆ ਪਿਛਲੇ ਹਫਤੇ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ ਪਰ ਉਥੇ ਪਹੁੰਚਣ ਦੇ ਤੀਜੇ ਦਿਨ ਹੀ ਇਕ ਸੜਕ ਹਾਦਸੇ ‘ਚ ਉਸ ਦੀ ਮੌਤ ਹੋ ਗਈ। ਸਾਨੀਆ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ ਰੋ ਬੁਰਾ ਹਾਲ ਹੈ।

ਵਿਜੀਲੈਂਸ ਬਿਊਰੋ ਨੇ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਕੀਤਾ ਗ੍ਰਿਫ਼ਤਾਰ ॥ Latest News

0

ਵਿਜੀਲੈਂਸ ਬਿਊਰੋ ਨੇ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਹਵਾਈ ਅੱਡੇ ਤੋਂ ਦੁਬਈ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਪਿੰਡ ਘੋਲੂਮਾਜਰਾ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਮੂਲੀਅਤ ਸਬੰਧੀ ਥਾਣਾ ਸਦਰ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰਬਰ 79 ਮਿਤੀ 16-07-2020 ਨੂੰ ਆਈ.ਪੀ.ਸੀ. ਦੀ ਧਾਰਾ 406, 420, 467, 468, 471 ਅਤੇ 120-ਬੀ ਤਹਿਤ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ। ਮੁਲਜ਼ਮ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪੀ.ਏ.ਸੀ.ਐਲ. ਲਿਮਟਿਡ ਨੂੰ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ਉਤੇ ਪੀਏਸੀਐਲ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਜਾਇਦਾਦਾਂ ਨੂੰ ਵੇਚਣ ਅਦਿ ‘ਤੇ ਰੋਕ ਲਗਾਈ ਹੋਈ ਹੈ।

ਇਹ ਵੀ ਪੜ੍ਹੋ: ਖਰੜ ਦੇ ਮੋਹਾਲੀ ਵਿੱਚ ਜ਼ਮੀਨ ਖਰੀਦਣ ਵਾਲੇ ਹੋ ਜਾਣ ਸਾਵਧਾਨ ! ਚਾਵਾਂ ਨਾਲ ਬਣਾਏ ਘਰ ਮਿੰਟਾਂ ‘ਚ ਹੋਏ ਢਹਿ-ਢੇਰੀ || Punjab News

ਉਨ੍ਹਾਂ ਅੱਗੇ ਦੱਸਿਆ ਕਿ ਫੀਨੋਮੀਨਲ ਕੰਸਟਰੱਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ/ਪ੍ਰਮੋਟਰਾਂ ਨੇ ਹੋਰਨਾਂ ਦੀ ਮਿਲੀਭੁਗਤ ਨਾਲ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿਖੇ ਪੀ.ਏ.ਸੀ.ਐਲ. ਦੀ ਅਦਾਲਤ ਵੱਲੋਂ ਵਿਵਾਦਿਤ ਕਰਾਰ ਦਿੱਤੀ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਮਕ ਦੋ ਕਲੋਨੀਆਂ ਤਿਆਰ ਕੀਤੀਆਂ ਸਨ।

ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ/ਮਕਾਨ ਵੇਚ ਕੇ ਮੋਟਾ ਪੈਸਾ ਕਮਾਇਆ ਜਿਸ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਉਕਤ ਮੁਕੱਦਮੇ ਵਿੱਚ ਇਨ੍ਹਾਂ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਇਸ ਵਿਕਰੀ ਨਾਲ ਇਕੱਤਰ ਕੀਤੀ ਰਾਸ਼ੀ ਇਸ ਕੰਪਨੀ ਵੱਲੋਂ ਪੇਸ਼ ਕੀਤੀ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਆਈਸਕ੍ਰੀਮ ਦੇ ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਨੁਕਸਾਨ || Health News

0

ਆਈਸਕ੍ਰੀਮ ਦੇ ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਨੁਕਸਾਨ

ਬਹੁਤ ਜ਼ਿਆਦਾ ਆਈਸਕ੍ਰੀਮ ਦਾ ਸੇਵਨ ਕਈ ਸਿਹਤ ਜੋਖਮਾਂ ਦਾ ਕਾਰਨ ਬਣ ਸਕਦਾ ਹੈ। ਜ਼ਿਆਦਾ ਆਈਸਕ੍ਰੀਮ ਖਾਣ ਨਾਲ  ਭਾਰ ਵਧਣਾ, ਦੰਦਾਂ ਦੀਆਂ ਸਮੱਸਿਆਵਾਂ, ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਅਸੀਂ ਗਰਮੀਆਂ ‘ਚ ਜ਼ਿਆਦਾ ਆਈਸਕ੍ਰੀਮ ਖਾਣ ਦੇ ਨੁਕਸਾਨਾਂ ‘ਤੇ ਧਿਆਨ ਕੇਂਦਰਿਤ ਕਰਾਂਗੇ, ਇਹ ਸਰੀਰਕ ਸਿਹਤ ਅਤੇ ਸਮੁੱਚੀ ਮਾਨਸਿਕ ਸਿਹਤ ‘ਤੇ ਕਿਵੇਂ ਪ੍ਰਭਾਵ ਪਾ ਸਕਦਾ ਹੈ।

ਇਹ ਵੀ ਪੜ੍ਹੋ: ਖਰੜ ਦੇ ਮੋਹਾਲੀ ਵਿੱਚ ਜ਼ਮੀਨ ਖਰੀਦਣ ਵਾਲੇ ਹੋ ਜਾਣ ਸਾਵਧਾਨ ! ਚਾਵਾਂ ਨਾਲ ਬਣਾਏ ਘਰ ਮਿੰਟਾਂ ‘ਚ ਹੋਏ ਢਹਿ-ਢੇਰੀ || Punjab News

1. ਭਾਰ ਵਧਣਾ
ਜ਼ਿਆਦਾ ਆਈਸਕ੍ਰੀਮ ਖਾਣ ਨਾਲ ਭਾਰ ਵਧ ਸਕਦਾ ਹੈ ਕਿਉਂਕਿ ਇਸ ‘ਚ ਕੈਲੋਰੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।

2. ਸ਼ੂਗਰ ਦਾ ਖਤਰਾ
ਆਈਸਕ੍ਰੀਮ ‘ਚ ਬਹੁਤ ਜ਼ਿਆਦਾ ਖੰਡ ਹੁੰਦੀ ਹੈ, ਜੋ ਸ਼ੂਗਰ ਦੇ ਜੋਖਮ ਨੂੰ ਵਧਾ ਸਕਦੀ ਹੈ।

3. ਦੰਦਾਂ ਦੀਆਂ ਸਮੱਸਿਆਵਾਂ
ਬਹੁਤ ਜ਼ਿਆਦਾ ਆਈਸਕ੍ਰੀਮ ਖਾਣ ਨਾਲ ਦੰਦਾਂ ‘ਚ ਸੜਨ ਅਤੇ ਦਰਦ ਹੋ ਸਕਦਾ ਹੈ।

4. ਪਾਚਨ ਸੰਬੰਧੀ ਸਮੱਸਿਆਵਾਂ
ਜ਼ਿਆਦਾ ਆਈਸਕ੍ਰੀਮ ਦਾ ਸੇਵਨ ਕਰਨ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ, ਜਿਵੇਂ ਕਿ ਬਦਹਜ਼ਮੀ।

5. ਕੁਦਰਤੀ ਊਰਜਾ ਦੀ ਕਮੀ
ਆਈਸਕ੍ਰੀਮ ‘ਚ ਬਹੁਤ ਸਾਰਾ ਤੇਲ ਅਤੇ ਚੀਨੀ ਹੁੰਦੀ ਹੈ, ਜਿਸ ਨਾਲ ਵਧੇਰੇ ਊਰਜਾ ਪ੍ਰਾਪਤ ਕਰਨ ‘ਚ ਸਮੱਸਿਆ ਹੋ ਸਕਦੀ ਹੈ।

ਰਾਜੇਵਾਲ ਦਾ ਬਿਆਨ, ਪਹਿਲਾਂ ਤਾਂ ਸਹਿਕਾਰੀ ਯੂਨੀਅਨ ਦੇ ਪ੍ਰਬੰਧਕੀ ਬੋਰਡ ਦੁੱਧ ਦਾ ਰੇਟ ਮਿਥਿਆ ਕਰਦੇ ਸਨ ਪਰ ਹੁਣ… || Today News

0

ਰਾਜੇਵਾਲ ਦਾ ਬਿਆਨ, ਪਹਿਲਾਂ ਤਾਂ ਸਹਿਕਾਰੀ ਯੂਨੀਅਨ ਦੇ ਪ੍ਰਬੰਧਕੀ ਬੋਰਡ ਦੁੱਧ ਦਾ ਰੇਟ ਮਿਥਿਆ ਕਰਦੇ ਸਨ ਪਰ ਹੁਣ…

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਚੰਡੀਗੜ੍ਹ ਕਿਸਾਨ ਭਵਨ ਵਿਖੇ ਪੰਜਾਬ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਸਹਿਕਾਰੀ ਖੇਤਰ ਵਿੱਚ ਅਤੇ ਮਿਲਕ ਬਿਲਕੁਲ ਫੈਡ ਅਧੀਨ ਕੁੱਲ 17 ਦੁੱਧ ਦੇ ਪਲਾਟ ਹਨ।

ਇਹ ਵੀ ਪੜ੍ਹੋ ਅੰਮ੍ਰਿਤਪਾਲ ਦੇ ਭਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ || Punjab News

ਇਹ ਪਲਾਟ ਪੰਜਾਬ ਵਿੱਚ ਪੈਦਾ ਹੁੰਦੇ ਕੁੱਲ 3.5 ਕਰੋੜ ਲੀਟਰ ਰੋਜ਼ਾਨਾ ਦੁੱਧ ਦਾ 15% ਛਤੀ ਅਰਥਾਤ 30 ਲੱਖ ਲੀਟਰ ਦੁੱਧ ਖਰੀਦ ਕੇ ਪ੍ਰੋਸੈਸ ਕਰਦੇ ਹਨ। ਬਾਕੀ ਦੁੱਧ ਦੀ ਪੈਦਾਵਾਰ ਘਰੇਲੂ ਖਪਤ ਅਤੇ ਪਰਾਈਵੇਟ ਪਲਾਂਟਾਂ ਦੂਧੀਆਂ ਆਦ ਕੋਲ ਚਲੀ ਜਾਂਦੀ ਹੈ ।ਉਹਨਾਂ ਕਿਹਾ ਕਿ ਕੁਝ ਸਮੇਂ ਪਹਿਲਾਂ ਤੱਕ ਸਹਿਕਾਰੀ ਯੂਨੀਅਨ ਦੇ ਪ੍ਰਬੰਧਕੀ ਬੋਰਡ ਦੁੱਧ ਦਾ ਰੇਟ ਮਿਥਿਆ ਕਰਦੇ ਸਨ, ਹੁਣ ਇਹ ਕੰਮ ਮਿਲਕ ਫੈਡ ਦੀ ਅਫਸਰਸ਼ਾਹੀ ਅਤੇ ਰਾਜਨੀਤਿਕ ਲੋਕਾਂ ਦੇ ਹੱਥ ਚਲਾ ਗਿਆ।

ਉਹਨਾਂ ਇਹ ਵੀ ਕਿਹਾ ਕਿ ਗੁਜਰਾਤ ਵਿੱਚ ਦੁੱਧ ਦੀ ਕੁੱਲ ਪੈਦਾਵਾਰ 4.5 ਕਰੋੜ ਲੀਟਰ ਪ੍ਰਤੀ ਦਿਨ ਦਿਨ ਹੈ, ਜਿਸ ਵਿੱਚ ਇਕੱਲਾ ਅਮੁਲ 3 ਕਰੋੜ ਰੋਜ਼ਾਨਾ ਦੁੱਧ ਖਰੀਦ ਰਿਹਾ ਹੈ। ਉਸ ਦੱਸਿਆ ਯੂ.ਪੀ ਦੇ ਸਾਰੇ 15 ਮਿੰਟ ਪਲਾਂਟ ਅਮੁਲ ਨੇ ਆਪਣੇ ਕਬਜੇ ਵਿੱਚ ਲੈ ਲਏ। ਰਾਜੇਵਾਲ ਨੇ ਇਹ ਵੀ ਦੋਸ਼ ਲਗਾਇਆ ਕਿ ਅਮੁਲ ਦੁੱਧ ਖੇਤਰ ਵਿੱਚ ਪੰਜਾਬ ਵੱਲ ਵੀ ਪੈਰ ਪਸਾਰਿਆ ਰਿਹਾ ਹੈ।

ਉਸ ਦਾ ਪੰਜਾਬ ਉੱਤੇ ਅਸਰ ਹੋਣਾ ਵੀ ਸ਼ੁਰੂ ਹੋ ਗਿਆ ਉਸਦੀ ਅੱਖ ਲੁਧਿਆਣਾ, ਚੰਡੀਗੜ੍ਹ ,ਪੰਚਕੂਲਾ ,ਮੋਹਾਲੀ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਵੇਰਕਾ ਦੀ ਦੁੱਧ ਸਪਲਾਈ ਖੋਹਣ ਉੱਤੇ ਹੈ ।ਉਹਨਾਂ ਕਿਹਾ ਕਿ ਸਾਡੇ ਲੁਧਿਆਣਾ ਵਿੱਚ ਦੁੱਧ ਸਪਲਾਈ ਰੋਜ਼ਾਨਾ 2.75 ਲੱਖ ਲੀਟਰ ਤੋਂ ਘੱਟ ਕੇ ਦੋ ਲੱਖ ਲੀਟਰ ਤੇ ਆ ਗਈ ਹੈ। ਇਸ ਸ਼ਹਿਰ ਵਿੱਚ ਅਮੁੱਲ ਦੀ ਸਪਲਾਈ ਇਕ ਲੱਖ ਲੀਟਰ ਤੋਂ ਉੱਤੇ ਪੁੱਜ ਗਈ ਹੈ, ਇਸ ਵੇਲੇ ਪੰਜਾਬ ਵਿੱਚ ਅਮੁਲ 4 ਲੱਖ ਲੀਟਰ ਦੁੱਧ ਰੋਜਾਨਾ ਸ਼ਹਿਰਾਂ ਸਪਲਾਈ ਕਰ ਰਿਹਾ ਹੈ।

ਉਸਨੇ ਦੁੱਧ ਦੀ ਵੱਧ ਕੀਮਤ ਦੇ ਕੇ ਉਤਪਾਦਕਾ ਤੋਂ ਦੁੱਧ ਖਰੀਦਣਾ ਸ਼ੁਰੂ ਕੀਤਾ ਹੈ.। ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਦੁੱਧ ਦੀ ਕੁਆਲਿਟੀ ਗੁਜਰਾਤ ਨਾਲੋਂ ਕਿਤੇ ਬਿਹਤਰ ਹੈ ਫਿਰ ਪੰਜਾਬ ਦੇ ਕਿਸਾਨਾਂ ਦਾ ਸਹਿਕਾਰੀ ਮਿਲਕ ਪਲਾਂਟਾਂ ਅਤੇ ਮਿਲਕ ਫੈਡ ਦਾ ਪੱਠਾ ਕਿਉਂ ਬੈਠ ਰਿਹਾ ਹੈ। ਉਹਨਾਂ ਦੋਸ਼ ਲਾਇਆ ਕਿ ਕਮੀ ਕੇਵਲ ਇਹਨਾਂ ਵਿੱਚ ਫੈਲੀ ਬੇਈਮਾਨੀ, ਭਰਿਸ਼ਟਾਚਾਰੀ ਅਤੇ ਸਿਆਸੀ ਦਖਲ ਅੰਦਾਜੀ ਦੀ ਹੈ।

ਅੰਮ੍ਰਿਤਪਾਲ ਦੇ ਭਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ || Punjab News

0

ਅੰਮ੍ਰਿਤਪਾਲ ਦੇ ਭਰਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਤੇ ਉਸਦੇ ਸਾਥੀ ਨੂੰ ਅੱਜ ਪੁਲਿਸ ਨੇ ਡਰੱਗ ਦੇ ਇੱਕ ਮਾਮਲੇ ਵਿੱਚ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਵੱਲੋਂ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : FASTag ਨੂੰ ਲੈ ਕੇ NHAI ਨੇ ਬਦਲਿਆ ਨਿਯਮ , ਇਹ ਗਲਤੀ ਕਰਨ ‘ਤੇ ਦੇਣਾ ਪੈ ਸਕਦਾ Toll Tax

ਦੱਸ ਦੇਈਏ ਕਿ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਫਿਲੌਰ ਕੋਰਟ ਤੋਂ ਰਿਮਾਂਡ ਨਹੀਂ ਲਿਆ ਸੀ। ਅੱਜ ਪੁਲੀਸ ਨੇ ਕਰੀਬ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਜਿਸ ’ਤੇ ਅਦਾਲਤ ਨੇ ਸਿਰਫ਼ 2 ਦਿਨਾਂ ਦਾ ਰਿਮਾਂਡ ਦਿੱਤਾ। ਪੁਲਸ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ।ਦੱਸ ਦੇਈਏ ਕਿ ਬੀਤੇ ਦਿਨੀ ਫਿਲੌਰ ਦੀ ਦਿਹਾਤੀ ਪੁਲਿਸ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਚਾਰ ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ।

Top 10 News : ਅੱਜ ਦੀਆਂ ਮੁੱਖ 10 ਚੋਣਵੀਆਂ ਖਬਰਾਂ || News Update

0
Today's top 10 news
top 10 speech bubble. top 10 sign. top 10 banner

Top 10 News : ਅੱਜ ਦੀਆਂ ਮੁੱਖ 10 ਚੋਣਵੀਆਂ ਖਬਰਾਂ

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਲ ਵਾਪਰਿਆ ਹਾਦਸਾ, ਪਲਟੀ ਕਾਰ ||Entertainment News

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਖੁਦ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਕਰਨ ਔਜਲਾ ਨੇ ਦੱਸਿਆ ਕਿ ਉਹ ਇੱਕ ਗੀਤ ਦੀ ਸ਼ੂਟਿੰਗ ਦੌਰਾਨ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਸੀ…Read more

 

ਜਾਣੋ ਕਿਉਂ ਹੋਈ ਚੱਲਦੀ ਟਰੇਨ ‘ਤੇ ਪੱਥਰਾਂ ਦੀ ਬਰਸਾਤ… || Latest News

ਲੁਧਿਆਣਾ ਅਤੇ ਖੰਨਾ ਵਿਚਕਾਰ ਦੋਰਾਹਾ ਰੇਲਵੇ ਸਟੇਸ਼ਨ ਨੇੜੇ ਇਕ ਘਟਨਾ ਵਾਪਰੀ ਹੈ ਜਿੱਥੇ ਕਿ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਦਿੱਲੀ ਪਠਾਨਕੋਟ ਐਕਸਪ੍ਰੈਸ ‘ਤੇ ਪੱਥਰ ਮਾਰੇ ਗਏ ਹਨ …Read more

 

ਖੇਤ ‘ਚ ਪਾਣੀ ਲਗਾਉਣ ਗਏ ਪਿਓ-ਪੁੱਤ ਨਾਲ ਵਾਪਰਿਆ ਵੱਡਾ ਭਾਣਾ || Punjab News

ਜਲਾਲਾਬਾਦ ਦੇ ਪਿੰਡ ਪਾਕਾਂ ਤੋਂ ਇੱਕ ਬਹੁਤ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਖੇਤ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ…Read more

 

ਹਰਿਮੰਦਰ ਸਾਹਿਬ ਪਹੁੰਚੇ ਗਾਇਕ ਮੀਕਾ ਸਿੰਘ

ਬਾਲੀਵੁੱਡ ਪੰਜਾਬੀ ਗਾਇਕ ਮੀਕਾ ਸਿੰਘ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਮੀਕਾ ਸਿੰਘ ਨੇ ਸਵੇਰੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਪਰ ਇਸ ਦੌਰਾਨ ਉਨ੍ਹਾਂ ਨੇ ਨਾ ਤਾਂ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਖਿੱਚੀਆਂ ਅਤੇ ਨਾ ਹੀ ਮੀਡੀਆ ਨੂੰ ਅਜਿਹਾ ਕਰਨ ਲਈ ਕਿਹਾ…Read more

 

ਪੰਜਾਬ ‘ਚ ਨਹੀਂ ਪਵੇਗਾ ਹੁਣ ਮੀਂਹ ! ਗਰਮੀ ‘ਚ ਹੋਣ ਜਾ ਰਿਹਾ ਵਾਧਾ ,ਤਾਪਮਾਨ 38 ਡਿਗਰੀ ਤੋਂ ਪਾਰ || Punjab news || Weather News

ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ ਹੈ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ…Read more

 

ਪੈਰਾ ਐਥਲੀਟ ਲਈ ਮਸੀਹਾ ਬਣੇ Karan Aujla, ਚੁਕਾਇਆ 9 ਲੱਖ ਰੁਪਏ ਦਾ ਕਰਜ਼ਾ ॥ Today News

ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਗਾਇਕੀ ਨਾਲ ਚਾਰੇ ਪਾਸੇ ਧੁੰਮਾਂ ਪਾਈਆਂ ਹਨ । ਹਾਲ ਦੀ ਘੜੀ ਵਿੱਚ ਕਰਨ ਔਜਲਾ ਕਾਫ਼ੀ ਸੁਰਖੀਆਂ ਵਿੱਚ ਹਨ। ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ…Read more

 

4 ਸਾਲ ਦੇ ਲੰਬੇ ਸਫਰ ਤੋਂ ਬਾਅਦ ਅਲੱਗ ਹੋਏ Hardik Pandya ਤੇ Natasa || News Update

ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਅਤੇ ਪਤਨੀ ਨਤਾਸ਼ਾ ਸਟੈਨਕੋਵਿਚ 4 ਸਾਲ ਦੇ ਲੰਬੇ ਸਫਰ ਤੋਂ ਬਾਅਦ ਅਲੱਗ ਹੋ ਗਏ ਹਨ | ਹਾਰਦਿਕ ਅਤੇ ਨਤਾਸ਼ਾ ਨੇ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰ ਕੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ…Read more

 

ਦੁਨੀਆ ਭਰ ਦੀਆਂ ਉਡਾਣਾਂ ਮਾਈਕ੍ਰੋਸਾਫਟ ਸਰਵਰਾਂ ‘ਚ ਖਰਾਬੀ ਕਾਰਨ ਹੋਈਆਂ ਪ੍ਰਭਾਵਿਤ, ਕਈ ਉਡਾਣਾਂ ਰੱਦ ॥ Latest News

ਮਾਈਕ੍ਰੋਸਾਫਟ ਦੀ ਤਕਨੀਕੀ ਖਰਾਬੀ ਕਾਰਨ ਉਡਾਣਾਂ ਤੋਂ ਲੈ ਕੇ ਬੈਂਕਿੰਗ ਤਕ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਅੱਜ ਯਾਨੀ ਸ਼ੁੱਕਰਵਾਰ (19 ਜੁਲਾਈ) ਨੂੰ ਆਈ। ਇਸ ਸਮੱਸਿਆ ਕਾਰਨ ਦੁਨੀਆ ਭਰ ‘ਚ ਕੁਝ ਉਡਾਣਾਂ ਨੂੰ ਰੱਦ ਕਰਨਾ ਪਿਆ ਅਤੇ ਕੁਝ ਉਡਾਣਾਂ ‘ਚ ਦੇਰੀ ਹੋਈ…Read more

 

ਜੇ ਘੁੰਮਣ ਦੇ ਹੋ ਸ਼ੌਕੀਨ ਤਾਂ ਭਾਰਤ ਦੀਆਂ ਆਹ ਜਗ੍ਹਾਵਾਂ ਹਨ ਬੇਹੱਦ ਖੂਬਸੂਰਤ।। Creative News

ਭਾਰਤ ਵਿੱਚ ਸੁੰਦਰ ਅਤੇ ਰਹੱਸਮਈ ਸਥਾਨਾਂ ਦੀ ਕੋਈ ਕਮੀ ਨਹੀਂ ਹੈ। ਸ਼ਾਨਦਾਰ ਹਿਮਾਲਿਆ ਤੋਂ ਸ਼ਾਂਤ ਦੱਖਣੀ ਤੱਟ ਤੱਕ, ਇੱਥੇ ਬਹੁਤ ਸਾਰੇ ਸ਼ਹਿਰ ਹਨ ਜੋ ਆਕਰਸਿਤ ਕਰਦੇ ਹਨ। ਇੱਕ ਵਾਰ ਜਦੋਂ ਤੁਸੀਂ ਚਲੇ ਜਾਂਦੇ ਹੋ, ਤੁਹਾਨੂੰ ਵਾਪਸ ਆਉਣਾ ਮਹਿਸੂਸ ਨਹੀਂ ਹੋਵੇਗਾ…Read more

 

ਖਰੜ ਦੇ ਮੋਹਾਲੀ ਵਿੱਚ ਜ਼ਮੀਨ ਖਰੀਦਣ ਵਾਲੇ ਹੋ ਜਾਣ ਸਾਵਧਾਨ ! ਚਾਵਾਂ ਨਾਲ ਬਣਾਏ ਘਰ ਮਿੰਟਾਂ ‘ਚ ਹੋਏ ਢਹਿ-ਢੇਰੀ || Punjab News

ਤਾਜ਼ਾ ਮਾਮਲਾ ਮੋਹਾਲੀ ਦੇ ਖਰੜ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਲੋਕਾਂ ਵੱਲੋਂ ਚਾਵਾਂ ਨਾਲ ਬਣਾਏ ਮਕਾਨਾਂ ਨੂੰ ਪੁੱਡਾ ਵੱਲੋਂ ਢਹਿ-ਢੇਰੀ ਕਰ ਦਿੱਤਾ ਗਿਆ ਹੈ | ਦਰਅਸਲ , ਇਥੋਂ ਦੇ ਨਾਮੀ ਬਿਲਡਰ chirag homes ਦੇ ਵੱਲੋਂ ਜ਼ਮੀਨ ਵੇਚੀ ਜਾ ਰਹੀ ਹੈ…Read more

 

AAP ਸਰਕਾਰ ਆਉਣ ਤੋਂ ਬਾਅਦ ‘ਰੰਗਲਾ ਪੰਜਾਬ’ ਹੁੰਦਾ ਜਾ ਰਿਹੈ ਕੰਗਲਾ ਪੰਜਾਬ : ਗੁਰਜੀਤ ਔਜਲਾ || News of Punjab

0
After AAP government came, 'Rangala Punjab' is becoming Kangla Punjab: Gurjit Aujla

AAP ਸਰਕਾਰ ਆਉਣ ਤੋਂ ਬਾਅਦ ‘ਰੰਗਲਾ ਪੰਜਾਬ’ ਹੁੰਦਾ ਜਾ ਰਿਹੈ ਕੰਗਲਾ ਪੰਜਾਬ : ਗੁਰਜੀਤ ਔਜਲਾ

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਜੇਕਰ ਨੈਸ਼ਨਲ ਹਾਈਵੇ ਲਈ ਇਕੁਾਇਰ ਕੀਤੀਆਂ ਜ਼ਮੀਨਾਂ ਨੂੰ ਨਾ ਸੌਂਪਿਆ ਗਿਆ ਤਾਂ ਨੈਸ਼ਨਲ ਹਾਈਵੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ, ਜਿਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ ਨੈਸ਼ਨਲ ਹਾਈਵੇ ਪ੍ਰੋਜੈਕਟ

ਐਮ ਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟਰਾ ਐਕਸਪ੍ਰੈਸ ਵੇ ਜੋ ਕਿ ਉਹਨਾਂ ਦਾ ਖੁਦ ਦਾ ਇੱਕ ਡਰੀਮ ਪ੍ਰੋਜੈਕਟ ਹੀ ਜਿਸਨੂੰ ਉਹਨਾਂ ਨੇ ਅੰਮ੍ਰਿਤਸਰ ਵਿੱਚ ਦੀ ਲਿਆਉਣ ਲਈ ਬਹੁਤ ਜੱਦੋ ਜਹਿਦ ਕੀਤੀ ਅਤੇ ਕੇਂਦਰ ਸਰਕਾਰ ਤੋਂ ਇਹ ਪ੍ਰੋਜੈਕਟ ਪਾਸ ਕਰਵਾਇਆ ਲੇਕਿਨ ਹੁਣ ਪਿਛਲੇ ਦਿਨੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਤੇ ਕਿਹਾ ਹੈ ਕਿ ਜੇਕਰ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਨੂੰ ਨਾ ਲਿਆ ਗਿਆ ਤਾਂ ਨੈਸ਼ਨਲ ਹਾਈਵੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ ਜੋ ਕਿ ਇੱਕ ਵੱਡਾ ਚਿੰਤਾ ਦਾ ਵਿਸ਼ਾ ਹੈ।

ਪੰਜਾਬ ਸਰਕਾਰ ਨੂੰ ਦਿੱਤਾ ਗਿਆ ਵੱਡਾ ਬਜਟ

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਦੇ ਵਿੱਚ ਕਿਸਾਨਾਂ ਕੋਲੋਂ ਜ਼ਮੀਨ ਹੀ ਐਕੁਵਾਇਰ ਨਹੀਂ ਕਰ ਪਾ ਰਹੀ ਉਹਨਾਂ ਕਿਹਾ ਕਿ ਹਾਲਾਂਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਜ਼ਮੀਨ ਐਕੁਵਾਇਰ ਕਰਨ ਦੇ ਲਈ ਪੰਜਾਬ ਸਰਕਾਰ ਨੂੰ ਵੱਡਾ ਬਜਟ ਵੀ ਦਿੱਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਮੀਨ ਐਕੁਵਾਇਰ ਕਰਕੇ ਕੇਂਦਰ ਨੂੰ ਦੇਣ ਦੇ ਲਈ ਉਹਦੇ ਵਿੱਚੋਂ ਆਪਣੇ ਸਰਵਿਸ ਪੈਸੇ ਵੀ ਲੈਣੇ ਹੈ ਲੇਕਿਨ ਫਿਰ ਵੀ ਆਪ ਸਰਕਾਰ ਜਮੀਨ ਐਕੁਵਾਇਰ ਕਰਕੇ ਕੇਂਦਰ ਸਰਕਾਰ ਨੂੰ ਨਹੀਂ ਦੇ ਰਹੀ ਜਿਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਨੂੰ ਭੁਗਤਣਾ ਪੈ ਸਕਦਾ ਹੈ।

ਦੋ ਮਹੀਨੇ ਦੇ ਵਿੱਚ ਸਾਰੇ ਪ੍ਰੋਜੈਕਟ ਨੂੰ ਆਪ ਦੇਖਣਗੇ ਭਗਵੰਤ ਮਾਨ

ਐਮ ਪੀ ਗੁਰਜੀਤ ਸਿੰਘ ਔਜਲਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਦਾ ਘਰ ਲੈ ਕੇ ਰਹਿਣ ਲੱਗ ਪਏ ਲੇਕਿਨ ਉਹਨਾਂ ਨੂੰ ਅੰਮ੍ਰਿਤਸਰ ਨਾਲ ਕੋਈ ਹਮਦਰਦੀ ਨਹੀਂ ਭਗਵੰਤ ਮਾਨ ਅੰਮ੍ਰਿਤਸਰ ਨੂੰ ਸੰਜੀਦਾ ਨਹੀਂ ਲੈ ਰਹੇ, ਇਹੀ ਕਾਰਨ ਹੈ ਕਿ ਹੁਣ ਤੱਕ ਜਮੀਨਾਂ ਅਕਵਾਇਰ ਨਹੀਂ ਹੋਈਆ। ਉਹਨਾਂ ਕਿਹਾ ਕਿ ਪਿਛਲੇ ਦਿਨੀ ਭਗਵੰਤ ਮਾਨ ਵੱਲੋਂ ਹੁਣ ਬਿਆਨ ਦਿੱਤਾ ਗਿਆ ਕਿ ਉਹ ਦੋ ਮਹੀਨੇ ਦੇ ਵਿੱਚ ਇਸ ਸਾਰੇ ਪ੍ਰੋਜੈਕਟ ਨੂੰ ਆਪ ਦੇਖਣਗੇ ਅਤੇ ਜਮੀਨ ਅਕੁਆਇਰ ਕਰਕੇ ਕੇਂਦਰ ਤੱਕ ਪਹੁੰਚਾਉਣਗੇ।

ਇਹ ਵੀ ਪੜ੍ਹੋ : FASTag ਨੂੰ ਲੈ ਕੇ NHAI ਨੇ ਬਦਲਿਆ ਨਿਯਮ , ਇਹ ਗਲਤੀ ਕਰਨ ‘ਤੇ ਦੇਣਾ ਪੈ ਸਕਦਾ Toll Tax

ਆਪਣੇ ਸਾਰੇ ਕੰਮ ਛੱਡ ਕੇ ਪ੍ਰੋਜੈਕਟ ਦਾ ਮਸਲਾ ਕਰਨ ਹੱਲ

ਉਹਨਾਂ ਕਿਹਾ ਕਿ ਆਪਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਕਿ ਹੁਣ ਆਪਣੇ ਸਾਰੇ ਕੰਮ ਛੱਡ ਕੇ ਸਾਰੀਆਂ ਰੈਲੀਆਂ ਛੱਡ ਕੇ ਦੋ ਮਹੀਨੇ ਅੰਮ੍ਰਿਤਸਰ ਵਿੱਚ ਬੈਠ ਕੇ ਇਸ ਪ੍ਰੋਜੈਕਟ ਦਾ ਮਸਲਾ ਹੱਲ ਕਰਨ। ਉਹਨਾਂ ਕਿਹਾ ਲੇਕਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਫਿਕਰ ਛੱਡ ਕੇ ਹਰਿਆਣੇ ਚੋਣਾਂ ਲਈ ਜਾ ਕੇ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਪਹਿਲਾ ਰੰਗਲਾ ਪੰਜਾਬ ਬਣ ਰਿਹਾ ਸੀ ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਇਹ ਇੱਕ ਵਾਰ ਫਿਰ ਤੋਂ ਕੰਗਲਾ ਪੰਜਾਬ ਬਣਨਾ ਸ਼ੁਰੂ ਹੋ ਗਿਆ ਹੈ।

 

 

 

ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ || Today News

0

ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ

ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਇੱਕ ਚਲਦੀ ਕਾਰ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈਹੈ। ਕਾਰ ਵਿੱਚ ਚਾਰ ਲੋਕ ਸਵਾਰ ਸਨ, ਜੋ ਵਾਲ-ਵਾਲ ਬੱਚ ਗਏ। ਕਾਰ ‘ਚ ਸਵਾਰ ਦੋ ਔਰਤਾਂ ਅਤੇ ਦੋ ਆਦਮੀ ਸਵਾਰ ਸਨ। ਖੁਸਕਿਸਮਤੀ ਵਾਲੀ ਗੱਲ ਇਹ ਰਹੀ ਕਿ ਕਾਰ ‘ਚ ਚਾਰੇ ਸਵਾਰਾਂ ਦਾ ਬਚਾਅ ਹੋ ਗਿਆ। ਪਰੰਤੂ ਕਾਰ ਪੂਰੀ ਤਰ੍ਹਾਂ ਸੜ ਗਈ।

ਇਹ ਵੀ ਪੜ੍ਹੋ: ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਪੜ੍ਹੋ ਵੇਰਵਾ

ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਨਜ਼ਦੀਕ ਦਸਮੇਸ਼ ਸਕੂਲ ਕੋਲ ਆਲਟੋ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਦੇ ਇੰਜਣ ਦੇ ਵਿਚੋਂ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ ਤੇ ਅੱਗ ਇਕ ਦਮ ਇੰਨੀ ਵਧ ਗਈ ਕਿ ਕਾਰ ਦੇ ਅਗਲੇ ਹਿੱਸੇ ‘ਤੇ ਅੱਗ ਨੇ ਵੱਡਾ ਰੂਪ ਧਾਰਨ ਕਰ ਲਿਆ, ਜਿਸ ਤੋਂ ਬਾਅਦ ਕਿ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਆ ਕੇ ਅੱਗ ‘ਤੇ ਕਾਬੂ ਪਾਇਆ, ਜਦੋਂ ਕਿ ਕਾਰ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ।

ਕਾਰ ਮਾਲਕ ਅਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ RJ33CA0771 ਗੰਗਾ ਨਗਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਆ ਰਹੇ ਸਨ। ਅਚਾਨਕ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਕਾਰ ਦੇ ਇੰਜਣ ਦੀ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਦੇ ਕਰਕੇ ਇਹ ਅੱਗ ਲੱਗੀ ਹੈ, ਫਿਲਹਾਲ ਇਸ ਘਟਨਾ ਵਿੱਚ ਕਿਸੇ ਨੂੰ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।