Home Blog Page 1674

ਦਿੱਲੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਤੋਹਫਾ, ਹਰ ਮਹੀਨੇ 1 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ

0

ਦਿੱਲੀ ਸਰਕਾਰ ਵੱਲੋਂ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ।

ਕੇਜਰੀਵਾਲ ਸਰਕਾਰ ਵਿੱਚ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ 4 ਮਾਰਚ ਨੂੰ ਬਜਟ ਪੇਸ਼ ਕਰਦੇ ਹੋਏ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਦੇਵੇਗੀ।

ਮੁਹਾਲੀ ‘ਚ ਦਿਨ ਦਿਹਾੜੇ ਫਾਈਰਿੰਗ, ਗੈਂਗਸਟਰ ਦਾ ਹੋਇਆ ਕਤ.ਲ

0

ਮੁਹਾਲੀ ਵਿੱਚ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਖਬਰ ਆਈ ਹੈ। ਜਾਣਕਾਰੀ ਮਿਲੀ ਹੈ ਕਿ ਸੈਕਟਰ 67 ਦੇ ਵਿੱਚ ਸੀਪੀ ਮਾਲ ਦੇ ਬਾਹਰ ਗੋਲੀਆਂ ਚੱਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਰੀਬ 15 ਰਾਊਂਡ ਫਾਇਰ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ।ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ ਤੇ ਜਾਂਚ ਕਰ ਰਹੀ ਹੈ।

ਇਸ ਗੋਲੀਬਾਰੀ ਵਿੱਚ ਰਜੇਸ਼ ਡੋਗਰਾ ਨਾਂ ਦੇ ਵਿਅਕਤੀ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਹੈ।

 

ਬੁਲੰਦਸ਼ਹਿਰ ‘ਚ ਵਾਪਰਿਆ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਕਾਰ, 3 ਲੋਕਾਂ ਦੀ ਹੋਈ ਮੌ.ਤ

0

ਯੂਪੀ ਦੇ ਬੁਲੰਦਸ਼ਹਿਰ ‘ਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਇੱਕ ਕਾਰ ਨਹਿਰ ‘ਚ ਡਿੱਗ ਗਈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 2 ਨੂੰ ਸੁਰੱਖਿਅਤ ਬਚਾ ਲਿਆ ਗਿਆ। 5 ਸਾਲ ਦੀ ਬੱਚੀ ਸਮੇਤ ਤਿੰਨ ਹੋਰ ਲੋਕਾਂ ਦਾ ਬਚਾਅ ਅਜੇ ਵੀ ਜਾਰੀ ਹੈ। ਐਨਡੀਆਰਐਫ ਟੀਮ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

ਜਾਣਕਾਰੀ ਅਨੁਸਾਰ ਈਕੋ ਕਾਰ ‘ਚ ਸਵਾਰ ਸਾਰੇ ਲੋਕ ਵਿਆਹ ਦੇ ਬਾਰਾਤ ‘ਚ ਬੁਲੰਦਸ਼ਹਿਰ ਦੇ ਕਾਕੋੜ ਤੋਂ ਅਲੀਗੜ੍ਹ ਜਾ ਰਹੇ ਸਨ। ਰਾਤ ਨੂੰ ਮੀਂਹ ਪੈ ਰਿਹਾ ਸੀ। ਫਿਰ ਕਾਰ ਬੇਕਾਬੂ ਹੋ ਕੇ ਜਹਾਂਗੀਰਪੁਰ ਥਾਣਾ ਖੇਤਰ ਦੀ ਕਪਾਲਾ ਨਹਿਰ ਵਿੱਚ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਧੰ ਅਤੇ ਸ਼ਸ਼ਫ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਦੱਸਿਆ, “ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।”

ਅਰਵਿੰਦ ਕੇਜਰੀਵਾਲ ਅੱਜ ਵੀ ED ਸਾਹਮਣੇ ਨਹੀਂ ਹੋਣਗੇ ਪੇਸ਼

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 8ਵੀਂ ਵਾਰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਮਿਲਿਆ ਹੋਇਆ ਹੈ। ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਅੱਜ ਅੱਠਵੇਂ ਸੰਮਨ ‘ਤੇ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ। ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਪੁੱਛਗਿੱਛ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ 12 ਮਾਰਚ ਤੋਂ ਬਾਅਦ ਦੀ ਨਵੀਂ ਤਰੀਕ ਮੰਗੀ ਹੈ। ਕੇਜਰੀਵਾਲ ਨੇ ਇਹ ਵੀ ਕਿਹਾ ਹੈ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਵਾਬ ਭੇਜਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸੰਮਨ ਗੈਰ-ਕਾਨੂੰਨੀ ਹੈ। ਪਰ ਮੈਂ ਤੁਹਾਡੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹਾਂ। ਅਰਵਿੰਦ ਕੇਜਰੀਵਾਲ ਨੇ ਈਡੀ ਤੋਂ 12 ਮਾਰਚ ਤੋਂ ਬਾਅਦ ਨਵੀਂ ਤਰੀਕ ਮੰਗੀ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਈਡੀ ਦੀ ਜਾਂਚ ਵਿੱਚ ਸ਼ਾਮਲ ਹੋਣਗੇ।

ED ਨੇ 27 ਫਰਵਰੀ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅੱਠਵਾਂ ਸੰਮਨ ਭੇਜਿਆ ਸੀ। ਪਰ ਹੁਣ ਉਹ ਅੱਠਵੇਂ ਸੰਮਨ ‘ਤੇ ਵੀ ਪੇਸ਼ ਨਹੀਂ ਹੋਵੇਗਾ। ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਅਦਾਲਤ ਇਸ ਸਬੰਧੀ ਕੋਈ ਹੁਕਮ ਦਿੰਦੀ ਹੈ ਤਾਂ ਉਹ ED ਦੇ ਸਾਹਮਣੇ ਪੇਸ਼ ਹੋਣਗੇ। ED ਨੇ ਸੰਮਨ ‘ਤੇ ਕੇਜਰੀਵਾਲ ਦੇ ਪੇਸ਼ ਨਾ ਹੋਣ ‘ਤੇ ਸ਼ਹਿਰ ਦੀ ਇਕ ਅਦਾਲਤ ਤੱਕ ਪਹੁੰਚ ਕੀਤੀ, ਜਿਸ ‘ਤੇ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 16 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਦਿੱਲੀ ਸ਼ਰਾਬ ਘੁਟਾਲੇ ਵਿੱਚ ਕਥਿਤ ਮਨੀ ਲਾਂਡਰਿੰਗ ਦੇ ਦੋਸ਼ ਹਨ ਅਤੇ ਇਸੇ ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ 22 ਫਰਵਰੀ ਨੂੰ ਵੀ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ। ਪਰ ਕੇਜਰੀਵਾਲ ਸੱਤਵੇਂ ਸੰਮਨ ‘ਤੇ ਵੀ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ।

ਇਸ ਤੋਂ ਪਹਿਲਾਂ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ, 18 ਜਨਵਰੀ, 2 ਫਰਵਰੀ, 14 ਫਰਵਰੀ ਅਤੇ 22 ਫਰਵਰੀ ਨੂੰ ਈਡੀ ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਸਨ।

ਚੰਡੀਗੜ੍ਹ ਚੋਣਾਂ: BJP ਨੇ ਜਿੱਤੀ ਚੋਣ, ਕੁਲਜੀਤ ਸੰਧੂ ਬਣੇ ਸੀਨੀਅਰ ਡਿਪਟੀ ਮੇਅਰ

0

ਚੰਡੀਗੜ੍ਹ ਚੋਣਾਂ ਵਿਚ ਭਾਜਪਾ ਦੀ ਜਿੱਤ ਹੋਈ ਹੈ। ਨਗਰ ਨਿਗਮ ਚੋਣਾਂ ਵਿਚ ਭਾਜਪਾ ਦਾ ਸੀਨੀਅਰ ਡਿਪਟੀ ਮੇਅਰ ਚੁਣ ਲਿਆ ਗਿਆ ਹੈ।ਭਾਜਪਾ ਨੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ।

ਕੁਲਜੀਤ ਸੰਧੂ ਸੀਨੀਅਰ ਡਿਪਟੀ ਮੇਅਰ ਬਣੇ ਹਨ। ਭਾਜਪਾ ਨੂੰ 19 ਵੋਟਾਂ ਪਈਆਂ ਹਨ, ਜਦ ਕਿ ਆਪ ਅਤੇ ਕਾਂਗਰਸ ਗੱਠਜੋੜ ਨੂੰ 16 ਵੋਟਾਂ ਪਈਆਂ। ਇਸ ਚੋਣ ਵਿਚ 1 ਵੋਟ ਨੂੰ ਅਵੈਧ ਕਰਾਰ ਦੇ ਦਿੱਤਾ ਗਿਆ।

ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪਈਆਂ।

ਇਸ ਚੋਣ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਸਨ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਈਆਂ।

ਪੰਜਾਬ ਵਿਧਾਨ ਸਭਾ ‘ਚ ਮਾਹੌਲ ਹੋਇਆ ਗਰਮ

0

ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਕਾਰਵਾਈ ਜਾਰੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਬਜਟ ਦੇ ਪਹਿਲੇ ਦਿਨ ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਨੂੰ ਬਜਟ ਭਾਸ਼ਣ ਨਹੀਂ ਪੜ੍ਹਨ ਦਿੱਤਾ ਸੀ। ਇਸ ਕਾਰਨ ਰਾਜਪਾਲ ਨੇ ਪਹਿਲੀ ਅਤੇ ਆਖਰੀ ਸਤਰਾਂ ਪੜ੍ਹ ਕੇ ਭਾਸ਼ਣ ਸਮਾਪਤ ਕੀਤਾ ਸੀ। ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਨੇ ਪਹਿਲੇ ਦਿਨ ਹੀ ਕਾਫੀ ਹੰਗਾਮਾ ਕੀਤਾ ਸੀ। ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਮਹਿਜ਼ 13 ਮਿੰਟਾਂ ਵਿੱਚ ਹੀ ਸਮਾਪਤ ਹੋ ਗਈ ਸੀ।

ਅੱਜ ਬਜਟ ਦੀ ਕਾਰਵਾਈ ਦਾ ਦੂਜਾ ਦਿਨ ਸ਼ੁਰੂ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਨੂੰ ਤਾਲਾ ਅਤੇ ਚਾਬੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਰਾਜਪਾਲ ਨੂੰ ਪਹਿਲਾਂ ਬੋਲਣ ਨਹੀਂ ਦਿੱਤਾ। ਹੁਣ ਜੇ ਮੈਂ ਬੋਲਿਆ ਤਾਂ ਉਹ ਭੱਜ ਜਾਣਗੇ। ਇਸ ਨੂੰ ਲੈ ਕੇ ਕਾਂਗਰਸ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ‘ਤੇ ਗੱਲ ਕਰੋ। ਇਸ ਨੂੰ ਲੈ ਕੇ ਸਦਨ ‘ਚ ਹੰਗਾਮਾ ਸ਼ੁਰੂ ਹੋ ਗਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤਾ ਸਮਰਪਿਤ

0

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਅਤੇ ਸ਼ੇਰੋਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਨੂੰ, ਲੋਕਾਂ ਨੂੰ ਸਮਰਪਿਤ ਕਰਦਿਆਂ ਦੋਹਰਾਇਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਉਹਨਾਂ ਦੇ ਘਰਾਂ ਦੇ ਨਜਦੀਕ ਮੁਹਈਆ ਕਰਵਾਉਣ ਦੀ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਿ ਇਨ੍ਹਾਂ ਦੋ ਕਲੀਨਿਕਾਂ ਦੇ ਆਰੰਭ ਹੋਣ ਨਾਲ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਅਜਿਹੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ 7 ਹੋ ਗਈ ਹੈ ਅਤੇ ਇਹ ਸਾਡੇ ਸਾਰਿਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿਹਤ ਸੁਵਿਧਾਵਾਂ ਪੱਖੋਂ ਸੂਬੇ ਨੂੰ ਨਾ ਕੇਵਲ ਦੇਸ਼ ਬਲਕਿ ਵਿਦੇਸ਼ਾਂ ਵਿੱਚ ਬਿਹਤਰੀਨ ਪੱਧਰ ਦੀਆਂ ਸਿਹਤ ਸੁਵਿਧਾਵਾਂ ਦੇ ਹਾਣ ਦਾ ਬਣਾਉਣ ਲਈ ਇਹਨਾਂ ਦੋ ਸਾਲਾਂ ਵਿੱਚ ਸ਼ਾਨਦਾਰ ਉਪਰਾਲੇ ਕੀਤੇ ਹਨ।

ਉਹਨਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਸਿਰਫ ਜਿਲਾ ਸੰਗਰੂਰ ਵਿੱਚ ਹੀ ਜੇਕਰ ਲੋੜਵੰਦ ਵਿਅਕਤੀਆਂ ਦੁਆਰਾ ਇਹਨਾਂ ਦਾ ਲਾਭ ਉਠਾਏ ਜਾਣ ਦਾ ਵੇਰਵਾ ਦੇਖਿਆ ਜਾਏ ਤਾਂ ਹੁਣ ਤੱਕ 4 ਲੱਖ 80 ਹਜ਼ਾਰ 887 ਲੋੜਵੰਦ ਵਿਅਕਤੀ ਸਿਹਤ ਸੇਵਾਵਾਂ ਹਾਸਲ ਕਰ ਚੁੱਕੇ ਹਨ।

ਉਹਨਾਂ ਇਹ ਵੀ ਦੱਸਿਆ ਕਿ 55 ਹਜ਼ਾਰ ਤੋਂ ਵੱਧ ਲੋੜਵੰਦ ਵਿਅਕਤੀ ਇਹਨਾਂ ਕਲੀਨਿਕਾਂ ਦੇ ਰਾਹੀਂ ਮੁਫਤ ਟੈਸਟ ਕਰਵਾ ਚੁੱਕੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਹੁਣ 46 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ ਜਿਥੇ ਤਜਰਬੇਕਾਰ ਮੈਡੀਕਲ ਸਟਾਫ ਸੇਵਾਵਾਂ ਨਿਭਾ ਰਿਹਾ ਹੈ।

ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾਂ ਉੱਤੇ ਇਲਾਜ ਕਰਵਾਉਣ ਵਾਲੇ ਲੋੜਵੰਦਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਚਲਦਿਆਂ ਇਹਨਾਂ ਕਲੀਨਿਕਾਂ ਦੀ ਗਿਣਤੀ ਵੀ ਸਰਕਾਰ ਵੱਲੋਂ ਲਗਾਤਾਰ ਵਧਾਈ ਜਾ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਹੁਣ ਵੱਡੇ ਹਸਪਤਾਲਾਂ ਵਿੱਚ ਲੋਕਾਂ ਨੂੰ ਇਲਾਜ ਸੁਵਿਧਾਵਾਂ ਲੈਣ ਲਈ ਓਪੀਡੀ ਦੀਆਂ ਲੰਬੀਆਂ ਕਤਾਰਾਂ ਵਿੱਚ ਖੜਨਾ ਨਹੀਂ ਪੈਂਦਾ ਅਤੇ ਘਰਾਂ ਦੇ ਨਜਦੀਕ ਹੀ ਖੋਲੇ ਗਏ ਇਹ ਕਲੀਨਿਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ, ਗੁਰਦੀਪ ਸਿੰਘ ਤਕੀਪੁਰ, ਕੁਲਦੀਪ ਸਿੰਘ ਬਲਾਕ ਪ੍ਰਧਾਨ ਸ਼ੇਰੋ , ਚਿਤਵੰਤ ਸਿੰਘ ਕਾਲਾ, ਮੁਖਤਿਆਰ ਸਿੰਘ ਸਿੱਧੂ, ਮਨਪ੍ਰੀਤ ਮਨੀ , ਸਤਿਗੁਰ ਸਿੰਘ, ਨਿਰਭੈ ਸਿੰਘ ਬਲਾਕ ਪ੍ਰਧਾਨ, ਦਰਸ਼ਨ ਸਿੰਘ ਗੀਤੀਮਾਨ ਚੇਅਰਮੈਨ ਮਾਰਕੀਟ ਕਮੇਟੀ ਚੀਮਾ, ਬੀਰਬਲ ਸਿੰਘ, ਕੁਲਦੀਪ ਸਿੰਘ ਸਿੱਧੂ, ਲਖਵਿੰਦਰ ਬੰਸਲ, ਰੂਪ ਸਿੰਘ, ਜਗਸੀਰ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ ਤੇ ਮੇਜਰ ਸਿੰਘ ਸਮੇਤ ਸਟਾਫ ਹਾਜ਼ਰ ਸੀ।

ਬੱਸ ਨੇ ਐਕਟੀਵਾ ਨੂੰ ਮਾਰੀ ਜ਼ਬਰਦਸਤ ਟੱਕਰ, ਐਕਟੀਵਾ ਸਵਾਰ ਮਾਂ-ਪੁੱਤ ਹੋਏ ਗੰਭੀਰ ਜ਼ਖਮੀ

0

ਫਿਰੋਜ਼ਪੁਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਉਧਮ ਸਿੰਘ ਚੌਂਕ ਵਿੱਚ ਹੋਇਆ। ਜਾਣਕਾਰੀ ਅਨੁਸਾਰ ਇੱਕ ਬੱਸ ਨੇ ਐਕਟੀਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 2 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਆਪਣੇ ਬੱਚੇ ਨੂੰ ਸਕੂਲ ਛੱਡਣ ਜਾ ਰਹੀ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਲੋਕਾਂ ਦੀ ਮਦਦ ਨਾਲ ਬੱਸ ਵਾਲੇ ਡਰਾਈਵਰ ਤੇ ਬੱਸ ਨੂੰ ਰੋਕਿਆ ਗਿਆ। ਇਸ ਹਾਦਸੇ ‘ਚ
ਮਾਂ-ਪੁੱਤ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਹਨਾਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ ਚੋਣਾਂ: ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਅੱਜ ਹੋਵੇਗੀ ਚੋਣ

0

ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਅੱਜ ਸਵੇਰੇ 10 ਵਜੇ ਨਗਰ ਨਿਗਮ ਦਫ਼ਤਰ ਵਿੱਚ ਹੋਣਗੀਆਂ। ਇਹ ਚੋਣ ਇਸ ਲਈ ਅਹਿਮ ਹੈ ਕਿਉਂਕਿ ਇਸ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਹਨ। ਇਸ ਸਮੇਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਦਲ-ਬਦਲੀ ਹੋਣ ਤੋਂ ਬਾਅਦ ਭਾਜਪਾ ਕੋਲ ਬਹੁਮਤ ਹੈ।

ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ I.N.D.I.Abਗਠਜੋੜ ਘੱਟ ਗਿਣਤੀ ਵਿੱਚ ਹੈ। ਅਜਿਹੇ ‘ਚ ਚੰਡੀਗੜ੍ਹ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੀ ਇਸ ਚੋਣ ‘ਤੇ ਨਜ਼ਰ ਹੈ।ਜ਼ਿਕਰਯੋਗ ਹੈ ਕਿ ਮੇਅਰ ਚੋਣ ਵਿੱਚ 8 ਵੋਟਾਂ ਨੂੰ ਰੱਦ ਕਰਨ ਦਾ ਮਾਮਲਾ ਜਦੋਂ ਸੁਪਰੀਮ ਕੋਰਟ ਵਿੱਚ ਪਹੁੰਚਿਆ ਤਾਂ ਸੁਪਰੀਮ ਕੋਰਟ ਨੇ ਸਵੀਕਾਰ ਕੀਤਾ ਕਿ ਇਨ੍ਹਾਂ 8 ਵੋਟਾਂ ਨੂੰ ਰਿਟਰਨਿੰਗ ਅਫ਼ਸਰ ਵੱਲੋਂ ਗਲਤ ਤਰੀਕੇ ਨਾਲ ਜਾਇਜ਼ ਠਹਿਰਾਇਆ ਗਿਆ ਸੀ।

ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਬਣਾ ਦਿੱਤਾ ਅਤੇ ਫੈਸਲਾ ਦਿੱਤਾ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਦੁਬਾਰਾ ਕਰਵਾਈਆਂ ਜਾਣ। ਉਸ ਫੈਸਲੇ ਤੋਂ ਬਾਅਦ ਹੁਣ ਇਹ ਚੋਣ ਹੋਣੀ ਹੈ। ਇਸ ਵਿੱਚ ਗਠਜੋੜ ਦੇ ਮੇਅਰ ਕੁਲਦੀਪ ਕੁਮਾਰ ਇਸ ਦੇ ਰਿਟਰਨਿੰਗ ਅਧਿਕਾਰੀ ਹੋਣਗੇ।