Home Blog Page 1675

4 ਸਾਲ ਦੇ ਲੰਬੇ ਸਫਰ ਤੋਂ ਬਾਅਦ ਅਲੱਗ ਹੋਏ Hardik Pandya ਤੇ Natasa || News Update

0
Hardik Pandya and Natasa separated after a long journey of 4 years

4 ਸਾਲ ਦੇ ਲੰਬੇ ਸਫਰ ਤੋਂ ਬਾਅਦ ਅਲੱਗ ਹੋਏ Hardik Pandya ਤੇ Natasa

ਭਾਰਤੀ ਕ੍ਰਿਕਟਰ ਹਾਰਦਿਕ ਪੰਡਯਾ ਅਤੇ ਪਤਨੀ ਨਤਾਸ਼ਾ ਸਟੈਨਕੋਵਿਚ 4 ਸਾਲ ਦੇ ਲੰਬੇ ਸਫਰ ਤੋਂ ਬਾਅਦ ਅਲੱਗ ਹੋ ਗਏ ਹਨ | ਹਾਰਦਿਕ ਅਤੇ ਨਤਾਸ਼ਾ ਨੇ ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰ ਕੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਕਾਫੀ ਸਮੇਂ ਤੋਂ ਉਹਨਾਂ ਦੇ ਵੱਖ ਹੋਣ ਦੀਆਂ ਖਬਰਾਂ ਨੇ ਜ਼ੋਰ ਫੜਿਆ ਹੋਇਆ ਸੀ | ਹਾਲ ਹੀ ਦੇ ਵਿੱਚ ਨਤਾਸ਼ਾ ਵੀ ਆਪਣੇ ਪੇਕੇ ਘਰ ਗਈ ਸੀ। ਇਸ ਦੇ ਨਾਲ ਹੀ ਅੰਬਾਨੀਆਂ ਦੇ ਵਿਆਹ ਵਿੱਚ ਵੀ ਹਾਰਦਿਕ ਨੂੰ ਇਕੱਲੇ ਮਸਤੀ ਕਰਦੇ ਦੇਖਿਆ ਗਿਆ। ਪੋਸਟ ਸ਼ੇਅਰ ਕਰਕੇ ਹਾਰਦਿਕ ਨੇ ਦੱਸਿਆ ਕਿ ਇਹ ਫੈਸਲਾ ਦੋਵਾਂ ਲਈ ਕਿੰਨਾ ਔਖਾ ਸੀ।

ਰਿਸ਼ਤੇ ਨੂੰ ਬਚਾਉਣ ਦੀ ਕੀਤੀ ਪੂਰੀ ਕੋਸ਼ਿਸ਼

ਪੋਸਟ ਸ਼ੇਅਰ ਕਰਦੇ ਹੋਏ ਹਾਰਦਿਕ ਨੇ ਲਿਖਿਆ- “ਚਾਰ ਸਾਲ ਇਕੱਠੇ ਰਹਿਣ ਤੋਂ ਬਾਅਦ ਨਤਾਸ਼ਾ ਅਤੇ ਮੈਂ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ। ਅਸੀਂ ਇਸ ਰਿਸ਼ਤੇ ਨੂੰ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਅਤੇ ਸਭ ਕੁਝ ਲਗਾ ਦਿੱਤਾ ਪਰ ਹੁਣ ਸਾਨੂੰ ਲੱਗਦਾ ਹੈ ਕਿ ਇਹ ਸਾਡੇ ਦੋਵਾਂ ਲਈ ਸਹੀ ਫੈਸਲਾ ਹੈ। ਇਹ ਸਾਡੇ ਲਈ ਬਹੁਤ ਮੁਸ਼ਕਿਲ ਫੈਸਲਾ ਸੀ, ਇਕੱਠੇ ਬਿਤਾਏ ਖੁਸ਼ੀ ਦੇ ਪਲ, ਆਪਸੀ ਰਿਸਪੈਕਟ ਅਤੇ ਇੱਕ ਦੂਜੇ ਦਾ ਸਾਥ, ਜੋ ਵੀ ਅਸੀਂ ਇਕੱਠੇ ਬਿਤਾਇਆ ਅਤੇ ਆਨੰਦ ਮਾਣਿਆ, ਅਸੀਂ ਇੱਕ ਪਰਿਵਾਰ ਦੇ ਰੂਪ ਵਿੱਚ ਅੱਗੇ ਵਧੇ।”

ਅਗਸਤਿਆ ਨੂੰ ਆਪਣੀ ਜ਼ਿੰਦਗੀ ਵਿੱਚ ਪਾ ਕੇ ਬਹੁਤ ਖੁਸ਼ਕਿਸਮਤ

ਹਾਰਦਿਕ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਬੇਟੇ ਅਗਸਤਿਆ ਦੀ ਦੇਖਭਾਲ ਕੌਣ ਕਰੇਗਾ। ਉਨ੍ਹਾਂ ਲਿਖਿਆ- “ਅਸੀਂ ਅਗਸਤਿਆ ਨੂੰ ਆਪਣੀ ਜ਼ਿੰਦਗੀ ਵਿੱਚ ਪਾ ਕੇ ਬਹੁਤ ਖੁਸ਼ਕਿਸਮਤ ਹਾਂ, ਜੋ ਹਮੇਸ਼ਾ ਇੰਝ ਹੀ ਸਾਡੀ ਜ਼ਿੰਦਗੀ ਦਾ ਆਧਾਰ ਰਹੇਗਾ। ਅਸੀਂ ਦੋਵੇਂ ਮਿਲ ਕੇ ਉਸ ਦੀ ਦੇਖਭਾਲ ਕਰਾਂਗੇ। ਅਸੀਂ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ ਕਿ ਉਸ ਨੂੰ ਦੁਨੀਆ ਦੀਆਂ ਸਾਰੀਆਂ ਖੁਸ਼ੀਆਂ ਮਿਲਣ ਅਤੇ ਉਸ ਦੀ ਖੁਸ਼ੀ ਲਈ ਅਸੀਂ ਜੋ ਵੀ ਕਰ ਸਕਦੇ ਹਾਂ, ਕਰਾਂਗੇ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਡੀ ਪ੍ਰਾਇਵੇਸੀ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਸਮਝ ਸਕੋਗੇ।

ਇਹ ਵੀ ਪੜ੍ਹੋ : ਪੰਜਾਬ ‘ਚ ਨਹੀਂ ਪਵੇਗਾ ਹੁਣ ਮੀਂਹ ! ਗਰਮੀ ‘ਚ ਹੋਣ ਜਾ ਰਿਹਾ ਵਾਧਾ ,ਤਾਪਮਾਨ 38 ਡਿਗਰੀ ਤੋਂ ਪਾਰ

ਮੰਗਲਵਾਰ ਨੂੰ ਨਤਾਸ਼ਾ ਆਪਣੇ ਮਾਪਿਆਂ ਦੇ ਘਰ ਲਈ ਨਿਕਲ ਗਈ ਸੀ

ਇਸ ਦੇ ਨਾਲ ਹੀ ਮੰਗਲਵਾਰ ਨੂੰ ਨਤਾਸ਼ਾ ਸਰਬੀਆ ਵਿੱਚ ਆਪਣੇ ਮਾਪਿਆਂ ਦੇ ਘਰ ਲਈ ਨਿਕਲ ਗਈ ਸੀ। ਉਨ੍ਹਾਂ ਨੇ ਸੋਸ਼ਲ ਮੀਡਿਆ ‘ਤੇ ਪੋਸਟ ਕਰਕੇ ਇਸਦੀ ਜਾਣਕਾਰੀ ਵੀ ਦਿੱਤੀ ਸੀ। ਨਤਾਸ਼ਾ ਇਸਦੇ ਬਾਅਦ ਮੁੰਬਈ ਏਅਰਪੋਰਟ ‘ਤੇ ਸਪਾਟ ਹੋਈ ਸੀ। ਨਤਾਸ਼ਾ ਦੇ ਨਾਲ ਬੇਟੇ ਅਗਸਤਿਆ ਵੀ ਸੀ , ਇਸ ਬਾਰੇ ਸਟੋਰੀ ਪਾ ਕੇ ਨਤਾਸ਼ਾ ਨੇ ਲਿਖਿਆ ਸੀ ਕਿ ਇਹ ਸਾਲ ਦਾ ਉਹ ਸਮਾਂ ਹੈ। ਨਤਾਸ਼ਾ ਦੇ ਇਸ ਕਦਮ ਨੇ ਯੂਜ਼ਰਸ ਨੂੰ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਵਿਚਾਲੇ ਕੁਝ ਵੀ ਠੀਕ ਨਹੀਂ ਹੈ। ਲੰਬੇ ਸਮੇਂ ਤੋਂ ਅਫਵਾਹਾਂ ‘ਤੇ ਆਖਿਰਕਾਰ ਹਾਰਦਿਕ ਨੇ ਚੁੱਪੀ ਤੋੜੀ ਤੇ ਇੱਕ ਦੂਜੇ ਤੋਂ ਵੱਖ ਹੋਣ ਦਾ ਕੰਨਫਰਮ ਕਰ ਦਿੱਤਾ।

 

 

 

 

ਪੈਰਾ ਐਥਲੀਟ ਲਈ ਮਸੀਹਾ ਬਣੇ Karan Aujla, ਚੁਕਾਇਆ 9 ਲੱਖ ਰੁਪਏ ਦਾ ਕਰਜ਼ਾ ॥ Today News

0

ਪੈਰਾ ਐਥਲੀਟ ਲਈ ਮਸੀਹਾ ਬਣੇ Karan Aujla, ਚੁਕਾਇਆ 9 ਲੱਖ ਰੁਪਏ ਦਾ ਕਰਜ਼ਾ

ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੀ ਗਾਇਕੀ ਨਾਲ ਚਾਰੇ ਪਾਸੇ ਧੁੰਮਾਂ ਪਾਈਆਂ ਹਨ । ਹਾਲ ਦੀ ਘੜੀ ਵਿੱਚ ਕਰਨ ਔਜਲਾ ਕਾਫ਼ੀ ਸੁਰਖੀਆਂ ਵਿੱਚ ਹਨ। ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ। ਦਰਅਸਲ, ਕਰਨ ਔਜਲਾ ਪੰਜਾਬ ਦੇ ਪੈਰਾ ਕਰਾਟੇ ਖਿਡਾਰੀ ਲਈ ਮਸੀਹਾ ਬਣੇ ਹਨ।

ਦੱਸ ਦੇਈਏ ਕਿ ਕਰਨ ਔਜਲਾ ਨੇ ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ ਪਾ ਕੇ ਸਾਂਝੀ ਕੀਤੀ ਗਈ ਹੈ। ਤਰੁਣ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝੀ ਕਰਦੇ ਹੋਏ ਕਰਨ ਔਜਲਾ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਨਹੀਂ ਪਵੇਗਾ ਹੁਣ ਮੀਂਹ ! ਗਰਮੀ ‘ਚ ਹੋਣ ਜਾ ਰਿਹਾ ਵਾਧਾ ,ਤਾਪਮਾਨ…

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਰਨ ਔਜਲਾ ਇਕ ਗੀਤ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ‘ਚ ਉਨ੍ਹਾਂ ਦੀ ਗਰਦਨ ਦੀ ਹੱਡੀ ਮਸਾਂ ਟੁੱਟਣੋ ਬਚੀ ਹੈ। ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।

ਪੰਜਾਬ ‘ਚ ਨਹੀਂ ਪਵੇਗਾ ਹੁਣ ਮੀਂਹ ! ਗਰਮੀ ‘ਚ ਹੋਣ ਜਾ ਰਿਹਾ ਵਾਧਾ ,ਤਾਪਮਾਨ 38 ਡਿਗਰੀ ਤੋਂ ਪਾਰ || Punjab news || Weather News

0
It will not rain in Punjab now! There is going to be an increase in the summer, the temperature will exceed 38 degrees

ਪੰਜਾਬ ‘ਚ ਨਹੀਂ ਪਵੇਗਾ ਹੁਣ ਮੀਂਹ ! ਗਰਮੀ ‘ਚ ਹੋਣ ਜਾ ਰਿਹਾ ਵਾਧਾ ,ਤਾਪਮਾਨ 38 ਡਿਗਰੀ ਤੋਂ ਪਾਰ

ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ ਹੈ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ । ਇਸ ਦੇ ਨਾਲ ਹੀ ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਇੱਕ ਵਾਰ ਫਿਰ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।

ਕੁਝ ਇਲਾਕਿਆਂ ਵਿੱਚ ਹੋਈ ਹਲਕੀ ਬਾਰਿਸ਼

ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਵਿੱਚ ਬਣ ਰਹੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਸਰਗਰਮ ਰਹੇਗਾ ਪਰ ਅਜਿਹਾ ਨਹੀਂ ਹੋਇਆ । ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ । ਜਿਸ ਤੋਂ ਬਾਅਦ ਸੂਬੇ ਵਿੱਚ ਨਮੀ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ । ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਖੇਤ ‘ਚ ਪਾਣੀ ਲਗਾਉਣ ਗਏ ਪਿਓ-ਪੁੱਤ ਨਾਲ ਵਾਪਰਿਆ ਵੱਡਾ ਭਾਣਾ

ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਕੀਤਾ ਗਿਆ ਜਾਰੀ

ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਦੱਸ ਦਈਏ ਕਿ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

 

 

 

ਹਰਿਮੰਦਰ ਸਾਹਿਬ ਪਹੁੰਚੇ ਗਾਇਕ ਮੀਕਾ ਸਿੰਘ ||

0

ਹਰਿਮੰਦਰ ਸਾਹਿਬ ਪਹੁੰਚੇ ਗਾਇਕ ਮੀਕਾ ਸਿੰਘ

ਬਾਲੀਵੁੱਡ ਪੰਜਾਬੀ ਗਾਇਕ ਮੀਕਾ ਸਿੰਘ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਮੀਕਾ ਸਿੰਘ ਨੇ ਸਵੇਰੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ। ਪਰ ਇਸ ਦੌਰਾਨ ਉਨ੍ਹਾਂ ਨੇ ਨਾ ਤਾਂ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਖਿੱਚੀਆਂ ਅਤੇ ਨਾ ਹੀ ਮੀਡੀਆ ਨੂੰ ਅਜਿਹਾ ਕਰਨ ਲਈ ਕਿਹਾ। ਯੋਗਾ ਗਰਲ ਦੀ ਤਸਵੀਰ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਮੀਕਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ: ਕੇਂਦਰੀ ਸੜਕੀ ਆਵਾਜਾਈ ਮੰਤਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ, ਨੈਸ਼ਨਲ ਹਾਈਵੇ ਪ੍ਰਾਜੈਕਟ ਕੀਤਾ ਜਾਵੇਗਾ ਰੱਦ

 

ਹਰਿਮੰਦਰ ਸਾਹਿਬ ਪਹੁੰਚੇ ਮੀਕਾ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਹਰਿਮੰਦਰ ਸਾਹਿਬ ਦੀ ਤਸਵੀਰ ਸਾਂਝੀ ਨਹੀਂ ਕੀਤੀ। ਉਸਨੇ ਆਪਣੇ ਸੋਸ਼ਲ ਅਕਾਉਂਟਸ ਦੀ ਕਹਾਣੀ ‘ਤੇ ਹੁਣੇ ਹੀ ਹਰਿਮੰਦਰ ਸਾਹਿਬ ਦੀ ਇੱਕ ਛੋਟੀ ਜਿਹੀ ਵੀਡੀਓ ਪੋਸਟ ਕੀਤੀ ਹੈ। ਮੀਕਾ ਸਿੰਘ ਨੇ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਪਲਾਜ਼ਾ ਵਿੱਚ ਮੀਡੀਆ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਸਾਰਿਆਂ ਨਾਲ ਹੱਥ ਜੋੜ ਕੇ ਅੰਦਰ ਚਲਾ ਗਿਆ।

ਸਰਬੱਤ ਦੇ ਭਲੇ ਦੀ ਅਰਦਾਸ

ਮੀਕਾ ਨੇ ਦੱਸਿਆ ਕਿ ਉਹ ਹਰ ਸਾਲ ਹਰਿਮੰਦਰ ਸਾਹਿਬ ਆਉਂਦਾ ਹੈ। ਕਾਫੀ ਸਮੇਂ ਤੋਂ ਉਹ ਹਰਿਮੰਦਰ ਸਾਹਿਬ ਆਉਣਾ ਚਾਹੁੰਦੇ ਸਨ ਪਰ ਗੁਰੂ ਸਾਹਿਬਾਨ ਦੀ ਆਗਿਆ ਤੋਂ ਬਿਨਾਂ ਇੱਥੇ ਕਿਵੇਂ ਆ ਸਕਦੇ ਹਨ। ਮੀਕਾ ਨੇ ਦੱਸਿਆ ਕਿ ਉਹ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ।

ਮੀਕਾ ਨਵੇਂ ਪ੍ਰੋਜੈਕਟ ਦੀ ਤਿਆਰੀ ਵਿੱਚ

ਮੀਕਾ ਨੇ ਆਪਣੇ ਨਵੇਂ ਪ੍ਰੋਜੈਕਟਸ ਬਾਰੇ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਉਨ੍ਹਾਂ ਸੰਕੇਤ ਦਿੱਤਾ ਕਿ ਉਹ ਜਲਦੀ ਹੀ ਕੁਝ ਨਵਾਂ ਕਰਨ ਜਾ ਰਹੇ ਹਨ, ਜਿਸ ਦੇ ਵੇਰਵੇ ਉਹ ਜਲਦੀ ਹੀ ਸਾਂਝੇ ਕਰਨਗੇ। ਅਜੇ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਦੇ ਨਵੇਂ ਗੀਤ ਕਰਤਮ ਭੁਕਤਮ ਦਾ ਟਾਈਟਲ ਗੀਤ ਰਿਲੀਜ਼ ਹੋਇਆ ਸੀ।

ਯੋਗਾ ਗਰਲ ਵਿਵਾਦ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗਾ ਕਰ ਰਹੀ ਯੋਗਾ ਲੜਕੀ ਦੀ ਤਸਵੀਰ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਏ ਵਿਵਾਦ ‘ਤੇ ਦੋ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਵਿੱਚ ਮੋਬਾਈਲ ਕੈਮਰਿਆਂ ਦੀ ਬੇਲੋੜੀ ਵਰਤੋਂ ਨਾ ਕਰਨ ਲਈ ਕਿਹਾ ਸੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮੀ ਹਸਤੀਆਂ ਨੂੰ ਆਪਣੇ ਕੈਮਰੇ ਲੈ ਕੇ ਅਹਾਤੇ ਵਿੱਚ ਸ਼ੂਟਿੰਗ ਕਰਨ ਤੋਂ ਵਰਜਿਆ ਸੀ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਅਸਥਾਨ ਹੈ ਅਤੇ ਇੱਥੇ ਕੇਵਲ ਮੱਥਾ ਟੇਕਣ ਅਤੇ ਗੁਰੂ ਸਾਹਿਬਾਨ ਦੇ ਨਾਮ ਜਪਣ ਲਈ ਹੀ ਆਉਣਾ ਚਾਹੀਦਾ ਹੈ।

 

ਖੇਤ ‘ਚ ਪਾਣੀ ਲਗਾਉਣ ਗਏ ਪਿਓ-ਪੁੱਤ ਨਾਲ ਵਾਪਰਿਆ ਵੱਡਾ ਭਾਣਾ || Punjab News

0
A big incident happened to the father and son who went to water the field

ਖੇਤ ‘ਚ ਪਾਣੀ ਲਗਾਉਣ ਗਏ ਪਿਓ-ਪੁੱਤ ਨਾਲ ਵਾਪਰਿਆ ਵੱਡਾ ਭਾਣਾ

ਜਲਾਲਾਬਾਦ ਦੇ ਪਿੰਡ ਪਾਕਾਂ ਤੋਂ ਇੱਕ ਬਹੁਤ ਹੀ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਖੇਤ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖੇਤਾਂ ਵਿੱਚ ਲਗਾ ਰਹੇ ਸਨ ਪਾਣੀ ਦੀ ਵਾਰੀ

ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ ਤੇ ਉਸ ਦੇ ਪੁੱਤਰ ਹਰਮੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਕਾਰਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿੱਚ ਹੀ ਜ਼ਮੀਨ ਠੇਕੇ ‘ਤੇ ਲਈ ਸੀ। ਜਿਹੜੀ ਜ਼ਮੀਨ ਠੇਕੇ ‘ਤੇ ਲਈ ਸੀ, ਉਸ ਜ਼ਮੀਨ ‘ਤੇ ਪਹਿਲਾਂ ਠੇਕੇ ‘ਤੇ ਲੈ ਕੇ ਖੇਤੀ ਕਰਨ ਵਾਲੇ ਮੁਲਜ਼ਮ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ। ਉਸਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਖੇਤਾਂ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਸਨ। ਇੰਨੇ ਨੂੰ ਉਕਤ ਮੁਲਜ਼ਮ ਮੌਕੇ ‘ਤੇ ਆਏ ਅਤੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਅਤੇ ਉਸ ਮਗਰੋਂ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀਆਂ ਮਾਰ ਦਿੱਤੀਆਂ।

ਜ਼ਮੀਨ ਠੇਕੇ ‘ਤੇ ਲੈਣ ਦੀ ਸੀ ਰੰਜਿਸ਼

ਉਨ੍ਹਾਂ ਕਿਹਾ ਕਿ ਪਹਿਲਾਂ ਉਕਤ ਦੋਸ਼ੀ ਪਲਵਿੰਦਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਾਕਾ ਇਹ ਜ਼ਮੀਨ ਵਾਹੁੰਦੇ ਸਨ ਪਰ ਹੁਣ ਦੋ ਸਾਲਾਂ ਤੋਂ ਮੇਰਾ ਭਰਾ ਅਵਤਾਰ ਸਿੰਘ ਠੇਕੇ ਲੈ ਕੇ ਵਾਹੀ ਕਰ ਰਿਹਾ ਸੀ। ਇਸੇ ਗੱਲ ਦੀ ਇਹ ਲੋਕ ਰੰਜਿਸ਼ ਰੱਖਦੇ ਸਨ। ਜਿਸ ਦੇ ਚਲਦਿਆਂ ਉਨ੍ਹਾਂ ਇਨ੍ਹਾਂ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੇਰੇ ਭਰਾ ਅਤੇ ਭਤੀਜੇ ਦਾ ਖੇਤ ਵਿਚ ਹੀ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਜਾਣੋ ਕਿਉਂ ਹੋਈ ਚੱਲਦੀ ਟਰੇਨ ‘ਤੇ ਪੱਥਰਾਂ ਦੀ ਬਰਸਾਤ…

ਮੁਲਜ਼ਮਾਂ ਦੇ ਖਿਲਾਫ਼ ਕੀਤੀ ਜਾ ਰਹੀ ਕਾਰਵਾਈ

ਦੁਖਦਾਈ ਵਾਲੀ ਗੱਲ ਇਹ ਹੈ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਸਨ, ਜਿਨ੍ਹਾਂ ਵਿੱਚੋਂ ਹਰਮੀਤ ਸਿੰਘ ਦਾ ਪਿਤਾ ਦੇ ਨਾਲ ਹੀ ਕਤਲ ਕਰ ਦਿੱਤਾ ਗਿਆ, ਜਦੋਂ ਕਿ ਦੂਜਾ ਬੇਟਾ ਅਪਾਹਜ ਹੈ। ਮ੍ਰਿਤਕ ਨੌਜਵਾਨ ਹਰਮੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਕੁਝ ਦਿਨ ਪਹਿਲਾਂ ਹੀ ਇਕ ਬੇਟੀ ਤੋਂ ਬਾਅਦ ਬੇਟਾ ਹੋਇਆ ਸੀ। ਇਸ ਮਾਮਲੇ ਵਿੱਚ DSP ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕਰ ਕੇ ਮੁਲਜ਼ਮਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।  ਪਿਓ-ਪੁੱਤ ਦੀ ਦਰਦਨਾਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ |

 

 

 

 

ਜਾਣੋ ਕਿਉਂ ਹੋਈ ਚੱਲਦੀ ਟਰੇਨ ‘ਤੇ ਪੱਥਰਾਂ ਦੀ ਬਰਸਾਤ… || Latest News

0
Know why stones rained on a moving train...

ਜਾਣੋ ਕਿਉਂ ਹੋਈ ਚੱਲਦੀ ਟਰੇਨ ‘ਤੇ ਪੱਥਰਾਂ ਦੀ ਬਰਸਾਤ…

ਲੁਧਿਆਣਾ ਅਤੇ ਖੰਨਾ ਵਿਚਕਾਰ ਦੋਰਾਹਾ ਰੇਲਵੇ ਸਟੇਸ਼ਨ ਨੇੜੇ ਇਕ ਘਟਨਾ ਵਾਪਰੀ ਹੈ ਜਿੱਥੇ ਕਿ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਦਿੱਲੀ ਪਠਾਨਕੋਟ ਐਕਸਪ੍ਰੈਸ ‘ਤੇ ਪੱਥਰ ਮਾਰੇ ਗਏ ਹਨ । ਜਿਸਦੇ ਚੱਲਦਿਆਂ ਇਕ ਪੱਥਰ ਬੋਗੀ ਦੀ ਖਿੜਕੀ ਦਾ ਸ਼ੀਸ਼ਾ ਤੋੜ ਕੇ ਯਾਤਰੀ ਦੇ ਮੂੰਹ ‘ਤੇ ਜਾ ਵੱਜਿਆ। ਜਿਸ ਕਾਰਨ ਪਾਣੀਪਤ ਦਾ ਰਹਿਣ ਵਾਲਾ ਇਹ ਯਾਤਰੀ ਜ਼ਖਮੀ ਹੋ ਗਿਆ। ਜਿਸਨੂੰ ਸਰਹਿੰਦ ਰੇਲਵੇ ਸਟੇਸ਼ਨ ‘ਤੇ ਉਤਾਰ ਕੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਉਣਾ ਪਿਆ।

ਜ਼ਖਮੀ ਯੁਵਰਾਜ ਸਿੰਘ ਦੇ ਟੁੱਟ ਗਏ ਦੰਦ

ਜ਼ਖਮੀ ਯੁਵਰਾਜ ਸਿੰਘ ਦੇ ਦੰਦ ਟੁੱਟ ਗਏ ਹਨ ਅਤੇ ਬੁੱਲ੍ਹਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਮਾਮਲੇ ਦੀ ਜਾਂਚ ਕਰ ਰਹੇ ਜੀਆਰਪੀ ਚੌਕੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਤੁਰੰਤ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਪੁੱਜੇ। ਉੱਥੇ ਜ਼ਖਮੀ ਯੁਵਰਾਜ ਬੋਲਣ ਦੀ ਹਾਲਤ ‘ਚ ਨਹੀਂ ਸੀ।

ਬਿਆਨ ਕੀਤੇ ਗਏ ਦਰਜ

ਯੁਵਰਾਜ ਦੇ ਰਿਸ਼ਤੇਦਾਰ ਕਵਲਜੀਤ ਸਿੰਘ ਦੇ ਬਿਆਨ ਦਰਜ ਕੀਤੇ ਗਏ। ਰੇਲਵੇ ਐਕਟ ਦੀ ਧਾਰਾ 152 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਦੋਰਾਹਾ ‘ਚ ਵੀ ਮੌਕੇ ‘ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

 

 

ਕੇਂਦਰੀ ਸੜਕੀ ਆਵਾਜਾਈ ਮੰਤਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ, ਨੈਸ਼ਨਲ ਹਾਈਵੇ ਪ੍ਰਾਜੈਕਟਕੀਤਾ ਜਾਵੇਗਾ ਰੱਦ || National News

0

ਕੇਂਦਰੀ ਸੜਕੀ ਆਵਾਜਾਈ ਮੰਤਰੀ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ, ਨੈਸ਼ਨਲ ਹਾਈਵੇ ਪ੍ਰਾਜੈਕਟਕੀਤਾ ਜਾਵੇਗਾ ਰੱਦ

ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਨੈਸ਼ਨਲ ਹਾਈਵੇਜ਼ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਨੂੰ ਨਾ ਸੌਂਪਿਆ ਗਿਆ ਤਾਂ ਨੈਸ਼ਨਲ ਹਾਈਵੇਅ ਪ੍ਰਾਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ। ਨਿਤਿਨ ਗਡਕਰੀ ਨੇ ਇਹ ਚਿਤਾਵਨੀ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਸਬੰਧੀ ਦਿੱਲੀ ਵਿੱਚ ਹੋਈ ਸਮੀਖਿਆ ਮੀਟਿੰਗ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਪੂਰੇ ਭਾਰਤ ਵਿੱਚ ਸੜਕਾਂ ਬਣਾਉਣ ਵਿੱਚ ਕੋਈ ਅੜਿੱਕਾ ਨਹੀਂ ਹੈ ਤਾਂ ਪੰਜਾਬ ਵਿੱਚ ਅੜਿੱਕੇ ਕਿਉਂ ਪੈਦਾ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦਾ ਚਾਂਸਲਰ ਹੋਣਾ ਚਾਹੀਦਾ ਹੈ, ਜਾਣੋ ਮੁੱਖ ਮੰਤਰੀ ਦੀ ਰਾਇ

 

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਕੰਮ ਹਰਿਆਣਾ ਵਿੱਚ ਪੂਰਾ ਹੋਣ ਵਾਲਾ ਹੈ, ਜਦੋਂ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਨੂੰ ਇਸ ਪ੍ਰਾਜੈਕਟ ਦੇ ਕਈ ਹਿੱਸਿਆਂ ਦੀ ਜ਼ਮੀਨ ਦਾ ਕਬਜ਼ਾ ਵੀ ਨਹੀਂ ਮਿਲਿਆ।ਜੇਕਰ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਨਾ ਕੀਤਾ ਗਿਆ ਤਾਂ ਇਹ ਕੇਂਦਰੀ ਪ੍ਰੋਜੈਕਟ ਰੱਦ ਕਰ ਦਿੱਤੇ ਜਾਣਗੇ। ਵਰਨਣਯੋਗ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜਨਵਰੀ ਵਿੱਚ ਪੰਜਾਬ ਵਿੱਚ 4000 ਕਰੋੜ ਰੁਪਏ ਦੇ 29 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਸੀ। ਇਨ੍ਹਾਂ ਪ੍ਰਾਜੈਕਟਾਂ ਵਿੱਚ ਜਲੰਧਰ-ਕਪੂਰਥਲਾ ਲਾਈਨ ਨੂੰ ਫੋਰ-ਲਾਈਨ, ਹੁਸ਼ਿਆਰਪੁਰ-ਫਗਵਾੜਾ ਰੋਡ ਨੂੰ ਚਾਰ-ਲਾਈਨ ਬਣਾਉਣ ਅਤੇ ਫਿਰੋਜ਼ਪੁਰ ਬਾਈਪਾਸ ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ ਗਿਆ।

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਬਾਰੇ ਵੀ ਚਰਚਾ

ਇਸ ਤੋਂ ਇਲਾਵਾ ਇਸ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਬਾਰੇ ਵੀ ਚਰਚਾ ਕੀਤੀ ਗਈ ਕਿਉਂਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦਿੱਲੀ-ਅੰਮ੍ਰਿਤਸਰ ਵਿਚਕਾਰ ਦੂਰੀ ਘੱਟ ਹੋਣੀ ਹੈ। ਇਨ੍ਹਾਂ ਵਿੱਚੋਂ ਕਈ ਪ੍ਰਾਜੈਕਟਾਂ ਵਿੱਚ ਦੇਰੀ ਕਾਰਨ ਇਹ ਮੀਟਿੰਗ ਸੱਦੀ ਗਈ ਸੀ।

 

ਪੰਜਾਬ ਦੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦਾ ਚਾਂਸਲਰ ਹੋਣਾ ਚਾਹੀਦਾ ਹੈ, ਜਾਣੋ ਮੁੱਖ ਮੰਤਰੀ ਦੀ ਰਾਇ ||Education News

0
The 16th Finance Commission team will come to Punjab, CM Mann has called a high level meeting

ਪੰਜਾਬ ਦੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦਾ ਚਾਂਸਲਰ ਹੋਣਾ ਚਾਹੀਦਾ ਹੈ, ਜਾਣੋ ਮੁੱਖ ਮੰਤਰੀ ਦੀ ਰਾਇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਵਾਪਸ ਕਰਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਚੁਣੇ ਹੋਏ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦਾ ਚਾਂਸਲਰ ਹੋਣਾ ਚਾਹੀਦਾ ਹੈ। ਅਸੀਂ ਚਾਹੁੰਦੇ ਹਾਂ ਕਿ ਚਾਂਸਲਰ ਦੀ ਚੋਣ ਦਾ ਅਧਿਕਾਰ ਚੁਣੇ ਹੋਏ ਲੋਕਾਂ ਨੂੰ ਨਹੀਂ ਸਗੋਂ ਚੁਣੇ ਹੋਏ ਲੋਕਾਂ ਨੂੰ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਅਣਅਧਿਕਾਰਤ ਕਾਲੋਨੀਆਂ ਖਿਲਾਫ ਕਾਰਵਾਈ

ਉਨ੍ਹਾਂ ਆਖਰਕਾਰ ਕਿਹਾ ਕਿ ਜਦੋਂ ਰਾਜਪਾਲ ਨੇ ਬਿੱਲ ਪਾਸ ਨਹੀਂ ਕਰਨਾ ਹੁੰਦਾ ਤਾਂ ਉਹ ਇਸ ਤਰ੍ਹਾਂ ਕਰਦੇ ਹਨ। ਉਹ ਬਿੱਲ ਨੂੰ ਰਾਸ਼ਟਰਪਤੀ ਕੋਲ ਭੇਜਦਾ ਹੈ, ਜਿਸ ਤੋਂ ਬਾਅਦ ਰਾਸ਼ਟਰਪਤੀ ਇਸ ਨੂੰ ਕੁਝ ਸਮੇਂ ਲਈ ਆਪਣੇ ਕੋਲ ਰੱਖਦਾ ਹੈ ਅਤੇ ਵਾਪਸ ਭੇਜ ਦਿੰਦਾ ਹੈ।

ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦਾ ਚਾਂਸਲਰ ਚੁਣਿਆ ਜਾਵੇ

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਕੇਰਲ ਨੇ ਵੀ ਅਜਿਹਾ ਬਿੱਲ ਪਾਸ ਕੀਤਾ ਹੈ। ਉਨ੍ਹਾਂ ਦੀ ਦਲੀਲ ਸੀ ਕਿ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦਾ ਚਾਂਸਲਰ ਚੁਣਿਆ ਜਾਣਾ ਚਾਹੀਦਾ ਹੈ। ਰਾਸ਼ਟਰਪਤੀ ਨੇ ਉਸ ਨੂੰ ਬਿੱਲ ਵਾਪਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਪੰਜਾਬੀ ਯੂਨੀਵਰਸਿਟੀ ਦਾ ਵੀਸੀ ਬਣਾਉਣਾ ਹੈ ਤਾਂ ਅਸੀਂ ਰਾਜਪਾਲ ਨੂੰ ਤਿੰਨ ਨਾਂ ਦੇਵਾਂਗੇ। ਉਹ ਉਨ੍ਹਾਂ ਵਿੱਚੋਂ ਇੱਕ ਨਾਮ ਚੁਣੇਗਾ। ਅਜਿਹੀ ਸਥਿਤੀ ਵਿੱਚ, ਕਿਸ ਨੇ ਕੀਤੀ ਚੋਣ, ਚੁਣੇ ਹੋਏ ਜਾਂ ਚੁਣੇ ਹੋਏ?

ਅਸੀਂ ਸ਼੍ਰੋਮਣੀ ਕਮੇਟੀ ਦਾ ਬਿੱਲ ਵੀ ਪਾਸ ਕਰਕੇ ਭੇਜਿਆ ਸੀ, ਪਰ ਇਸ ਨਾਲ ਕੁਝ ਨਹੀਂ ਹੋਇਆ। ਇਸ ਦਾ ਮਤਲਬ ਹੈ ਕਿ ਰਾਜਪਾਲ ਉਸ ਬਿੱਲ ਨੂੰ ਭੇਜਦਾ ਹੈ ਜੋ ਰਾਸ਼ਟਰਪਤੀ ਕੋਲ ਪਾਸ ਨਹੀਂ ਹੁੰਦਾ। ਉਹ ਉਸ ਨੂੰ ਚਾਰ-ਪੰਜ ਮਹੀਨਿਆਂ ਬਾਅਦ ਵਾਪਸ ਭੇਜ ਦਿੰਦੇ ਹਨ। ਇਸ ਸਬੰਧੀ ਮੀਟਿੰਗ ਕਰਨਗੇ।

 

ਅੰਮ੍ਰਿਤਸਰ ‘ਚ ਅਣਅਧਿਕਾਰਤ ਕਾਲੋਨੀਆਂ ਖਿਲਾਫ ਕਾਰਵਾਈ ||Punjab News

0

ਅੰਮ੍ਰਿਤਸਰ ‘ਚ ਅਣਅਧਿਕਾਰਤ ਕਾਲੋਨੀਆਂ ਖਿਲਾਫ ਕਾਰਵਾਈ

ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ) ਨੇ ਅੰਮ੍ਰਿਤਸਰ ਵਿੱਚ ਅਣਅਧਿਕਾਰਤ ਕਲੋਨੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਨ੍ਹਾਂ ਕਲੋਨੀਆਂ ਵਿੱਚ ਚੱਲ ਰਹੇ ਕੰਮ ਨੂੰ ਰੋਕ ਦਿੱਤਾ ਗਿਆ। ਇੰਨਾ ਹੀ ਨਹੀਂ, ਕੀਤੇ ਗਏ ਕੰਮ ਨੂੰ ਵੀ ਢਾਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਣੂਪੁਰ ਅਤੇ ਗੋਸਾਬਾਦ, ਰਾਮਤੀਰਥ ਰੋਡ ਵਿਖੇ ਕੀਤੀ ਗਈ ਹੈ।

ਅਣ-ਅਧਿਕਾਰਤ ਕਲੋਨੀ ਨੂੰ ਵੱਖ-ਵੱਖ ਸਮੇਂ ਨੋਟਿਸ ਜਾਰੀ

ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਔਲਖ ਨੇ ਦੱਸਿਆ ਕਿ ਪਿੰਡ ਗੋਸਾਬਾਦ ਵਿੱਚ ਵਿਕਸਤ ਅਣ-ਅਧਿਕਾਰਤ ਕਲੋਨੀ ਨੂੰ ਵੱਖ-ਵੱਖ ਸਮੇਂ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਕੰਮ ਰੋਕ ਕੇ ਢਾਹੁਣ ਦੀ ਕਾਰਵਾਈ ਵੀ ਕੀਤੀ ਗਈ ਸੀ। ਇਨ੍ਹਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰ ਕਲੋਨੀਆਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਬਣਾਏ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਮਾਰੀ ਛਾਲ, ਆਰਥਿਕ ਤੰਗੀ ਕਰਕੇ ਸੀ ਪ੍ਰੇਸ਼ਾਨ

ਪਰ ਇਨ੍ਹਾਂ ਅਣਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸ ਦੀ ਪ੍ਰਵਾਹ ਨਾ ਕਰਦਿਆਂ ਸਰਕਾਰੀ ਨਿਯਮਾਂ ਦੀ ਉਲੰਘਣਾ ਕੀਤੀ। ਜਿਸ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਕਲੋਨੀ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐਸਐਸਪੀ ਦਿਹਾਤੀ ਨੂੰ ਐਫਆਈਆਰ ਦਰਜ ਕਰਨ ਲਈ ਲਿਖਿਆ

ਗੁਰਸੇਵਕ ਸਿੰਘ ਨੇ ਦੱਸਿਆ ਕਿ ਐਫਆਈਆਰ ਲਈ ਐਸਐਸਪੀ ਦਿਹਾਤੀ ਅੰਮ੍ਰਿਤਸਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੁਬਾਰਾ ਇਸ ਕਲੋਨੀ ਦਾ ਮੁਆਇਨਾ ਕਰਨ ’ਤੇ ਪਤਾ ਲੱਗਾ ਕਿ ਕਲੋਨਾਈਜ਼ਰ ਵੱਲੋਂ ਇਸ ਕਲੋਨੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਜਿਸ ਅਨੁਸਾਰ ਕਾਨੂੰਨੀ ਕਾਰਵਾਈ ਕਰਨ ਲਈ ਮੁੱਖ ਥਾਣਾ ਅਫਸਰ ਕੰਬੋਰ ਨਾਲ ਫੋਨ ‘ਤੇ ਸੰਪਰਕ ਕੀਤਾ ਗਿਆ। ਇਸ ਕਲੋਨੀ ਸਬੰਧੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਣਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਨੂੰ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।

ਘਣੂਪੁਰ ਅਤੇ ਰਾਮਤੀਰਥ ਰੋਡ ’ਤੇ ਵੀ ਕੀਤੀ ਗਈ ਕਾਰਵਾਈ

ਕਾਲਾ ਘਣਪੁਰ, ਰਾਮਤੀਰਥ ਰੋਡ ‘ਤੇ ਸਥਿਤ ਅਣ-ਅਧਿਕਾਰਤ ਕਲੋਨੀ ਦੀ ਵਾਰ-ਵਾਰ ਮੌਕੇ ਦੀ ਜਾਂਚ ਕਰਨ ਤੋਂ ਬਾਅਦ ਅੱਜ ਇਸ ਕਲੋਨੀ ਵਿੱਚ ਚੱਲ ਰਹੇ ਕੰਮ ਨੂੰ ਰੋਕਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮੁੱਖ ਥਾਣਾ ਅਫ਼ਸਰ ਛੇਹਰਟਾ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਗੁਰਸੇਵਕ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁੱਡਾ ਵਿਭਾਗ ਵੱਲੋਂ ਮਨਜ਼ੂਰ ਨਾ ਹੋਣ ਵਾਲੀਆਂ ਨਾਜਾਇਜ਼ ਕਲੋਨੀਆਂ ਵਿੱਚ ਪਲਾਟ ਨਾ ਲੈਣ।

 

ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਮਾਰੀ ਛਾਲ, ਆਰਥਿਕ ਤੰਗੀ ਕਰਕੇ ਸੀ ਪ੍ਰੇਸ਼ਾਨ ||Education News

0

ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਮਾਰੀ ਛਾਲ, ਆਰਥਿਕ ਤੰਗੀ ਕਰਕੇ ਸੀ ਪ੍ਰੇਸ਼ਾਨ

 

ਪੰਜਾਬ ਦੇ ਖਰੜ ਵਿੱਚ ਚੰਡੀਗੜ੍ਹ ਯੂਨੀਵਰਸਿਟੀ (CU) ਵਿੱਚ ਪੜ੍ਹਦੇ ਵਿਦਿਆਰਥੀ ਨੇ 100 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਦੀ ਛਾਲ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਛਾਲ ਮਾਰਦੀ ਨਜ਼ਰ ਆ ਰਹੀ ਹੈ।

ਮ੍ਰਿਤਕ ਵਿਦਿਆਰਥੀ ਦੀ ਪਛਾਣ 19 ਸਾਲਾ ਸੁਮਿਤ ਛਿੱਕਾਰਾ ਵਾਸੀ ਬਹਾਦਰਗੜ੍ਹ (ਹਰਿਆਣਾ) ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨਾਲ ਵਾਪਰਿਆ ਹਾਦਸਾ, ਪਲਟੀ ਕਾਰ

ਪਹਿਲਾਂ ਵੀ ਖੁਦਕੁਸ਼ੀ ਦੀ ਕੀਤੀ ਸੀ ਕੋਸ਼ਿਸ਼

 

ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਮ੍ਰਿਤਕ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਘਟਨਾ 15 ਜੁਲਾਈ ਦੀ ਦੱਸੀ ਜਾ ਰਹੀ ਹੈ।

ਉਹ ਘੜੂੰਆਂ ਸਥਿਤ ਸੀਯੂ ਵਿੱਚ ਬੀਬੀਏ ਦਾ ਵਿਦਿਆਰਥੀ ਸੀ। ਉਸ ਦੇ ਸਾਥੀਆਂ ਆਦਿਤਿਆ ਅਤੇ ਵੈਭਵ ਨੇ ਦੱਸਿਆ ਕਿ ਸੁਮਿਤ ਉਨ੍ਹਾਂ ਦਾ ਦੋਸਤ ਸੀ, ਜੋ ਕਿ ਕੁਝ ਦਿਨਾਂ ਤੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚਿੰਤਤ ਸੀ। ਸੁਮਿਤ ਨੇ ਪਹਿਲਾਂ ਆਪਣੇ ਹੱਥ ਦੀ ਨਾੜ ਕੱਟੀ ਅਤੇ ਫਿਰ ਅਚਾਨਕ ਮਾਡਰਨ ਸਿਟੀ ਸੈਂਟਰ ‘ਚ ਬਣੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ।

ਜਿਵੇਂ ਹੀ ਦੋਸਤਾਂ ਅਤੇ ਆਸਪਾਸ ਦੇ ਲੋਕਾਂ ਨੇ ਉਸ ਨੂੰ ਟੈਂਕੀ ‘ਤੇ ਚੜ੍ਹਦਿਆਂ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਸ ਨੂੰ ਰੋਕਣ ਲਈ ਦੋ ਵਿਅਕਤੀ ਟੈਂਕੀ ‘ਤੇ ਵੀ ਚੜ੍ਹੇ ਪਰ ਸੁਮਿਤ ਨੇ ਉਨ੍ਹਾਂ ਨੂੰ ਚੜ੍ਹਦੇ ਦੇਖ ਕੇ ਟੈਂਕੀ ਤੋਂ ਛਾਲ ਮਾਰ ਦਿੱਤੀ

ਨੌਜਵਾਨ ਉਸ ਨੂੰ ਸਰਕਾਰੀ ਹਸਪਤਾਲ ਖਰੜ ਲੈ ਕੇ ਆਏ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਅਨੁਸਾਰ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਲੱਤਾਂ ਦੀਆਂ ਹੱਡੀਆਂ ਬਾਹਰ ਦਿਸ ਰਹੀਆਂ ਸਨ।

ਮਾਪਿਆਂ ਦਾ ਇਕਲੌਤਾ ਪੁੱਤਰ ਸੀ

 

ਉਹ ਮਾਡਰਨ ਵੈਲੀ ਖਾਨਪੁਰ ਦੇ ਇੱਕ ਪੀਜੀ ਵਿੱਚ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਹਰਿਆਣਾ ਦੇ ਬਹਾਦਰਗੜ੍ਹ ਤੋਂ ਸਰਕਾਰੀ ਹਸਪਤਾਲ ਖਰੜ ਪੁੱਜੇ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।