Home Blog Page 1676

ਸੁਨੀਤਾ ਕੇਜਰੀਵਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

0

ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਧਰਮਪਤਨੀ ਅੱਜ ਸੁਨੀਤਾ ਕੇਜਰੀਵਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ।  ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਲੰਗਰ ਵੀ ਛਕਿਆ । ਉਹਨਾਂ ਦੇ ਨਾਲ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਨਾਲ-ਨਾਲ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ । ਇਸ ਤੋਂ ਪਹਿਲਾਂ ਉਹ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਵੀ ਨਤਮਸਤਕ ਹੋਏ ।

ਡੋਲੀ ਵਾਲੀ ਕਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਲਾੜੇ ਸਮੇਤ 6 ਲੋਕ ਹੋਏ ਜ਼ਖਮੀ

0

ਮੁਕੇਰੀਆਂ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਡੋਲੀ ਵਾਲੀ ਕਾਰ ਹਾਦਸਾਗ੍ਰਸਤ ਹੋ ਗਈ ਹੈ। ਜਾਣਕਾਰੀ ਅਨੁਸਾਰ ਲਾੜੇ ਦੀ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਜਿਸ ਨਾਲ ਲਾੜੇ ਸਮੇਤ ਕਾਰ ਵਿਚ ਸਵਾਰ ਹੋਰ 6 ਲੋਕ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਕਾਰ ਹਿਮਾਚਲ ਤੋਂ ਗੁਰਦਾਸਪੁਰ ਜਾ ਰਹੀ ਸੀ ਤੇ ਰਸਤੇ ਵਿਚ ਕਾਰ ਹਾਦਸਾਗ੍ਰਸਤ ਹੋ ਗਈ। ਕਾਰ ਵਿਚ ਸਵਾਰ ਸਾਰੇ ਲੋਕ ਹਿਮਾਚਲ ਦੇ ਹਮੀਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ।

 

 

 

ਪਾਕਿਸਤਾਨ ਦੇ ਦੂਜੀ ਵਾਰ PM ਬਣੇ ਸ਼ਾਹਬਾਜ਼ ਸ਼ਰੀਫ

0

ਪਾਕਿਸਤਾਨ ਤੋਂ ਰਾਜਨੀਤੀ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣ ਗਏ ਹਨ।

ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ GST ‘ਚ % ਤੇ ਆਬਕਾਰੀ ਮਾਲੀਏ ‘ਚ 12% ਦਾ ਵਾਧਾ ਕੀਤਾ ਦਰਜ : ਹਰਪਾਲ ਸਿੰਘ ਚੀਮਾ

0

ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬੂਤ ਹੋ ਰਹੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਸਫਲਤਾ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਤਰ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ, ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ, ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਇਹ ਅੰਕੜੇ ਸਿਰਫ਼ ਗਿਣਤੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਸਰਕਾਰ ਵਿੱਚ ਰੱਖੇ ਭਰੋਸੇ ਨੂੰ ਦਰਸਾਉਂਦੇ ਹਨ ਅਤੇ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਲਈ ਅਜਿਹੇ ਪ੍ਰੋਗਰਾਮ ਵਿੱਚ ਜ਼ਿੰਮੇਵਾਰੀ ਨਾਲ ਖਰਚ ਕਰਨ ਲਈ ਸਮਰਪਿਤ ਹੈ ਜੋ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਉੱਚਾ ਚੁੱਕਣ।

ਮੌਜੂਦਾ ਰਾਜ ਸਰਕਾਰ ਦੁਆਰਾ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਜੀ.ਐਸ,ਟੀ ਪ੍ਰਾਈਮ ਪੋਰਟਲ ਦੀ ਸ਼ੁਰੂਆਤ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਤਕਨਾਲੋਜੀ ਦੁਆਰਾ ਸੰਚਾਲਿਤ ਪ੍ਰਣਾਲੀ ਦੇ ਲਾਗੂ ਹੋਣ ਨਾਲ ਜੀ.ਐਸ.ਟੀ ਅਤੇ ਆਬਕਾਰੀ ਮਾਲੀਆ ਪ੍ਰਾਪਤ ਕਰਨ ਦੀ ਸਮਰੱਥਾ, ਪਾਰਦਰਸ਼ਤਾ ਅਤੇ ਪਾਲਣਾ ਵਿੱਚ ਸੁਧਾਰ ਹੋਇਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿੱਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਪ੍ਰਸ਼ਾਸਨ ਨੂੰ ਸਫਲਤਾਪੂਰਵਕ ਢੰਗ ਨਾਲ ਸੁਚਾਰੂ ਬਣਾਇਆ ਹੈ, ਚੋਰੀ ਨੂੰ ਰੋਕਿਆ ਹੈ, ਅਤੇ ਇੱਕ ਕਾਰੋਬਾਰ-ਅਨੁਕੂਲ ਮਾਹੌਲ ਬਣਾਇਆ ਹੈ ਜਿਸ ਨੇ ਕਰ ਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪ੍ਰਾਪਤੀ ਆਬਕਾਰੀ ਅਤੇ ਕਰ ਵਿਭਾਗ ਦੇ ਲਗਨ ਵਾਲੇ ਯਤਨਾਂ ਦੇ ਨਾਲ-ਨਾਲ ਸੂਬੇ ਦੇ ਨਾਗਰਿਕਾਂ ਦੇ ਅਟੁੱਟ ਸਹਿਯੋਗ ਸਦਕਾ ਸੰਭਵ ਹੋਈ ਹੈ। ਇਸ ਨੂੰ ਸੂਬੇ ਦੀ ਆਰਥਿਕ ਖੁਸ਼ਹਾਲੀ ਵੱਲ ਇੱਕ ਸ਼ਾਨਦਾਰ ਸ਼ੁਰੂਆਤ ਮੰਨਦੇ ਹੋਏ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਰ ਚੋਰੀ ਦੇ ਮੁਕੰਮਲ ਖਾਤਮੇ ਵਾਸਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਵਰਗੀਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਪੁਰਜ਼ੋਰ ਅਪੀਲ ਕੀਤੀ।

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

0

ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਦਬੋਚ ਲਿਆ ਹੈ। ਜਲੰਧਰ ‘ਚ ਸਿਟੀ ਪੁਲਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇੱਕ ਕੋਰੀਅਰ ਬਰਾਮਦ ਕੀਤਾ ਹੈ। ਜਿਸ ਵਿੱਚ ਕਰੀਬ 5 ਕਿਲੋ ਅਫੀਮ ਬਰਾਮਦ ਹੋਈ ਹੈ।

ਇਹ ਕਾਰਵਾਈ ਸੀਆਈਏ ਸਟਾਫ਼ ਜਲੰਧਰ ਸਿਟੀ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਦੇਖ-ਰੇਖ ਹੇਠ ਕੀਤੀ ਗਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਦੇ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਉਪਰੋਕਤ ਕਾਰਵਾਈ ਕੀਤੀ ਹੈ।

ਜਿਸ ਵਿੱਚ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ। ਡਰੱਗ ਕਾਰਟੈਲ ਨੂੰ ਯੂਕੇ, ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਬਹੁਤ ਸਾਰੇ ਨਸ਼ਾ ਤਸਕਰ ਚਲਾ ਰਹੇ ਸਨ। ਮੁਲਜ਼ਮ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿੱਚ ਨਸ਼ੇ ਦੀ ਸਪਲਾਈ ਪਹੁੰਚਾਉਂਦੇ ਸਨ। ਹੁਣ ਤੱਕ ਦੀ ਜਾਂਚ ਵਿੱਚ ਉਕਤ ਮੁਲਜ਼ਮਾਂ ਦੇ ਸਬੰਧ ਜਲੰਧਰ ਅਤੇ ਹੋਰ ਜ਼ਿਲ੍ਹਿਆਂ ਤੋਂ ਕਈ ਕੋਰੀਅਰ ਸਰਵਿਸ ਚਲਾਉਣ ਵਾਲੀਆਂ ਕੰਪਨੀਆਂ ਨਾਲ ਨਿਕਲੇ ਹਨ।

ਜੰਮੂ-ਕਸ਼ਮੀਰ ‘ਚ ਵਾਪਰਿਆ ਵੱਡਾ ਹਾਦਸਾ, ਇੱਕ ਮਹਿਲਾ ਤੇ 3 ਬੱਚਿਆਂ ਦੀ ਹੋਈ ਮੌ.ਤ

0

ਜੰਮੂ-ਕਸ਼ਮੀਰ ‘ਚ ਵੱਡਾ ਹਾਦਸਾ ਵਾਪਰ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਇਸ ਕਾਰਨ ਕਈ ਥਾਵਾਂ ‘ਤੇ ਜ਼ਮੀਨ ਅਤੇ ਬਰਫ਼ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜੰਮੂ, ਰਿਆਸੀ ਵਿੱਚ ਢਿੱਗਾਂ ਡਿੱਗਣ ਕਾਰਨ ਇੱਕ ਕੱਚਾ ਮਕਾਨ ਢਹਿ ਗਿਆ। ਇਸ ਵਿੱਚ ਇੱਕ ਔਰਤ ਅਤੇ ਉਸਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਦੋ ਲੋਕ ਜ਼ਖਮੀ ਹੋ ਗਏ।

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਅੱਜ ਐਤਵਾਰ 3 ਮਾਰਚ ਨੂੰ ਵੀ ਲਗਾਤਾਰ ਦੂਜੇ ਦਿਨ ਬੰਦ ਰਿਹਾ।ਰਾਮਬਨ ਜ਼ਿਲ੍ਹੇ ਦੇ ਧਲਵਾਸ ਇਲਾਕੇ ਵਿੱਚ ਜ਼ਮੀਨ ਖਿਸਕਣ ਕਾਰਨ ਸੜਕ ਮਲਬੇ ਨਾਲ ਭਰ ਗਈ ਹੈ। ਸ਼ਨੀਵਾਰ 2 ਮਾਰਚ ਨੂੰ ਮੁਗਲ ਰੋਡ ‘ਤੇ ਬਰਫ਼ਬਾਰੀ ਹੋਈ। ਮਕੈਨੀਕਲ ਵਿਭਾਗ ਨੇ ਇੱਥੇ ਫਸੇ 7 ਟਰੈਕਰਾਂ ਨੂੰ ਬਚਾਇਆ।

ਹਰਿਆਣਾ CM ਮਨੋਹਰ ਲਾਲ ਖੱਟਰ ਨੇ ‘Half Marathon’ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

0

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਫਰੀਦਾਬਾਦ ‘ਚ ਹਾਫ ਮੈਰਾਥਨ ‘ਚ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ‘ਚ ਨਸ਼ੇ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮੈਰਾਥਨ ਦਾ ਆਯੋਜਨ ਕੀਤਾ ਗਿਆ ਹੈ। ਹੁਣ ਇੱਥੇ ਹਰ ਸਾਲ ਅਕਤੂਬਰ ਦੇ ਪਹਿਲੇ ਐਤਵਾਰ ਨੂੰ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਹਾ ਜੇਤੂ ਨੂੰ 1 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਨਾਲ ਭਾਰਤ ਦੀ ਸਟਾਰ ਮੁੱਕੇਬਾਜ਼ ਐਮਸੀ ਮੈਰੀਕਾਮ ਅਤੇ ਨਿਸ਼ਾਨੇਬਾਜ਼ ਮਨੂ ਭਾਕਰ ਵੀ ਮੌਜੂਦ ਸਨ। ਇਸ ਮੌਕੇ ਕੇਂਦਰੀ ਮੰਤਰੀ ਕ੍ਰਿਸ਼ਨਪਾਲ ਗੁਰਜਰ, ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਨੇ ਵੀ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਸੂਰਜਕੁੰਡ ਮੇਲਾ ਮੈਦਾਨ ਤੋਂ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਫਰੀਦਾਬਾਦ ਹਾਫ ਮੈਰਾਥਨ ਨੂੰ ਹੁਣ ਵਿਸ਼ਵ ਸੰਚਾਲਨ ਏਜੰਸੀ ਏਆਈਐਮਐਸ ਦੁਆਰਾ ਵੀ ਪ੍ਰਮਾਣਿਤ ਕੀਤਾ ਗਿਆ ਹੈ। ਮੈਰਾਥਨ ਲਈ ਇੱਕ ਲੱਖ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਏਜੰਸੀ ਵੱਲੋਂ ਮੈਰਾਥਨ ਦੇ ਰੂਟ ਦੀ ਰੀਅਲ ਟਾਈਮ ਮੈਪਿੰਗ ਕੀਤੀ ਗਈ ਹੈ ਅਤੇ 21 ਅਤੇ 10 ਕਿਲੋਮੀਟਰ ਮੈਰਾਥਨ ਵਿੱਚ ਦੌੜਨ ਵਾਲਾ ਕੋਈ ਵੀ ਵਿਅਕਤੀ ਮੈਰਾਥਨ ਪੂਰੀ ਹੋਣ ਤੋਂ ਤਿੰਨ ਘੰਟੇ ਬਾਅਦ ਆਪਣਾ ਰੀਅਲ ਟਾਈਮ ਡਿਜੀਟਲ ਸਰਟੀਫਿਕੇਟ ਡਾਊਨਲੋਡ ਕਰ ਸਕਦਾ ਹੈ। ਇਹ ਸਰਟੀਫਿਕੇਟ ਦੁਨੀਆ ਭਰ ਵਿੱਚ ਕਿਸੇ ਵੀ ਮੈਰਾਥਨ ਵਿੱਚ ਭਾਗ ਲੈਣ ਲਈ ਯੋਗ ਹੋਵੇਗਾ।

ਫਰੀਦਾਬਾਦ ਦੇ ਡੀਸੀ ਵਿਕਰਮ ਸਿੰਘ ਨੇ ਦੱਸਿਆ ਕਿ ਮੈਰੀਕਾਮ, ਮਨੂ ਭਾਕਰ, ਲੋਕੇਸ਼ ਰਾਜਪੂਤ ਵਰਗੇ ਮਸ਼ਹੂਰ ਖਿਡਾਰੀਆਂ ਤੋਂ ਇਲਾਵਾ ਕਈ ਫਿਲਮੀ ਕਲਾਕਾਰ ਵੀ ਫਰੀਦਾਬਾਦ ਹਾਫ ਮੈਰਾਥਨ ‘ਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਡੀਸੀ ਵਿਕਰਮ ਸਿੰਘ ਨੇ ਦੱਸਿਆ ਕਿ ਫਰੀਦਾਬਾਦ ਹਾਫ ਮੈਰਾਥਨ ਲਈ ਰੂਟ ਤੈਅ ਕਰ ਲਿਆ ਗਿਆ ਹੈ। ਇਹ ਮੈਰਾਥਨ ਸੂਰਜਕੁੰਡ ਕੰਪਲੈਕਸ ਸਥਿਤ ਦਿੱਲੀ ਗੇਟ ਤੋਂ ਸ਼ੁਰੂ ਹੋਈ।

ਇਸ ਤੋਂ ਬਾਅਦ ਇਹ ਐਨਐਚਪੀਸੀ ਕਲੋਨੀ, ਮਾਨਵ ਰਚਨਾ ਇੰਸਟੀਚਿਊਟ, ਸ਼੍ਰੀ ਸਿੱਧਦਾਤਾ ਆਸ਼ਰਮ, ਜਿਮਖਾਨਾ ਕਲੱਬ, ਸੈਕਟਰ 21 ਡੀ ਮਾਰਕੀਟ ਤੋਂ ਹੁੰਦਾ ਹੋਇਆ ਵਾਪਸ ਸੂਰਜਕੁੰਡ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਸਮੁੱਚੇ ਰੂਟ ‘ਤੇ ਵੱਖ-ਵੱਖ ਥਾਵਾਂ ‘ਤੇ ਸਟੇਜਾਂ ਲਗਾਈਆਂ ਜਾਣਗੀਆਂ ਅਤੇ ਉਤਸ਼ਾਹ ਵਧਾਉਣ ਲਈ ਸੱਭਿਆਚਾਰਕ ਝਾਕੀਆਂ ਵੀ ਹਾਜ਼ਰ ਰਹਿਣਗੀਆਂ।

ਇਸ ਤੋਂ ਬਾਅਦ ਹੀ ਮੈਡੀਕਲ ਅਤੇ ਐਮਰਜੈਂਸੀ ਮਦਦ ਵੀ ਉਪਲਬਧ ਹੋਵੇਗੀ। ਪ੍ਰੋਗਰਾਮ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਮੈਰਾਥਨ ਦੌਰਾਨ ਪੂਰੇ ਰੂਟ ‘ਤੇ ਆਵਾਜਾਈ ਬੰਦ ਰਹੇਗੀ।

 

ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਜਲਦ ਕੀਤਾ ਜਾਵੇਗਾ : ਦਿੱਲੀ CM ਅਰਵਿੰਦ ਕੇਜਰੀਵਾਲ

0

ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਜਲੰਧਰ ਵਿਖੇ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਅਜਿਹਾ ਇਨਕਲਾਬ ਦੇਖਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਅਜਿਹੇ ਹੋਰ ਫੈਸਲੇ ਵੀ ਲਏ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਹੋਣ ਦੇ ਨਾਤੇ ਉਹ ਆਮ ਆਦਮੀ ਦੀਆਂ ਤਕਲੀਫਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਸਰਕਾਰ ਵੱਲੋਂ ਅਜਿਹੀਆਂ ਪਹਿਲਕਦਮੀਆਂ ਕੀਤੇ ਜਾਣ ਨਾਲ ਹੀ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਵਿੱਚ ਇਹ ਕ੍ਰਾਂਤੀ ਦੇਖਣ ਨੂੰ ਮਿਲੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਘਟੀਆ ਦਰਜੇ ਦੀ ਰਾਜਨੀਤੀ ਨਹੀਂ ਚਾਹੁੰਦੇ ਸਗੋਂ ਉਹ ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਕਾਸ ਅਤੇ ਕ੍ਰਾਂਤੀ ਦੇ ਇਸ ਦੌਰ ਨੂੰ ਜਾਰੀ ਰੱਖਣ ਲਈ ਸਾਰੀਆਂ 13 ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣੀਆਂ ਚਾਹੀਦੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੂੰ ਰੋਕਣ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਬੇਇਨਸਾਫ਼ੀ ਕਰਨ ਲਈ ਪੰਜਾਬ ਵਾਸੀ ਕੇਂਦਰ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਕਈ ਲੋਕ ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਥੋਂ ਦੇ ਲੋਕ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਭਗਵੰਤ ਸਿੰਘ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਅੱਜਕੱਲ੍ਹ ਅਜਿਹੇ ਇਮਾਨਦਾਰ ਲੀਡਰ ਬਹੁਤ ਘੱਟ ਮਿਲਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ 12 DSPs ਦਾ ਕੀਤਾ ਗਿਆ ਤਬਾਦਲਾ

0
ਪੰਜਾਬ ਸਰਕਾਰ ਵੱਲੋਂ 12 DSPs ਦਾ ਕੀਤਾ ਗਿਆ ਤਬਾਦਲਾ

ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਸਰਕਾਰ ਵੱਲੋਂ 12 DSPs ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਸਿੱਖ ਨੌਜਵਾਨ ਨੇ ਜਰਮਨ ‘ਚ ਪੰਜਾਬ ਦਾ ਨਾਂ ਕੀਤਾ ਰੋਸ਼ਨ, ਜਿੱਤਿਆ ਸਿਲਵਰ ਮੈਡਲ

0
ਸਿੱਖ ਨੌਜਵਾਨ ਨੇ ਜਰਮਨ 'ਚ ਪੰਜਾਬ ਦਾ ਨਾਂ ਕੀਤਾ ਰੋਸ਼ਨ, ਜਿੱਤਿਆ ਸਿਲਵਰ ਮੈਡਲ

ਪੰਜਾਬ ਦੇ ਸਿੱਖ ਨੌਜਵਾਨ ਨੇ ਜਰਮਨ ‘ਚ ਪੰਜਾਬ ਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਸ਼੍ਰੀ ਅਨੰਦਪੁਰ ਸਾਹਿਬ ਦੇ ਜੰਮਪਲ ਸਿੱਖ ਨੌਜਵਾਨ ਹਰਪ੍ਰੀਤ ਸਿੰਘ ਜੋ ਕਿ ਹਮੇਸ਼ਾ ਸਿੱਖੀ ਬਾਣੇ ਵਿੱਚ ਰਹਿੰਦੇ ਹਨ। ਵੱਲੋਂ ਜਰਮਨ ਦੀ ਪੋਟਸਡੰਪ ਵਿਖੇ ਹੋਈ ਦੋ ਰੋਜਾ ਓਪਨ ਭਾਰ ਤੋਲਨ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਕੌਮਾਂਤਰੀ ਪੱਧਰ ਤੇ ਚਾਂਦੀ ਦਾ ਤਗਮਾ ਜਿੱਤ ਕੇ ਸਮੁੱਚੀ ਸਿੱਖ ਕੌਮ ਦਾ ਅੰਤਰਰਾਸ਼ਟਰੀ ਪੱਧਰ ਤੇ ਨਾਮ ਰੋਸ਼ਨ ਕੀਤਾ ਹੈ।

ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਪਹੁੰਚਣ ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ, ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ,ਵਧੀਕ ਮੈਨੇਜਰ ਹਰਦੇਵ ਸਿੰਘ ਵੱਲੋਂ ਸਿਰਪਾਓ, ਸਿਰੀ ਸਾਹਿਬ ਅਤੇ ਤਖ਼ਤ ਸਾਹਿਬ ਜੀ ਦੀ ਤਸਵੀਰ ਦੇ ਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਸਿੰਘ ਸਾਹਿਬ ਨੇ ਕਿਹਾ ਹਰਪ੍ਰੀਤ ਸਿੰਘ ਤੋਂ ਸੇਧ ਲੈ ਕੇ ਨੌਜਵਾਨਾਂ ਨੂੰ ਆਪਣੇ ਸਿੱਖੀ ਸਰੂਪ ਵਿੱਚ ਹੀ ਖੇਡ ਮੁਕਾਬਲਿਆਂ ਚ ਭਾਗ ਲੈਣਾ ਚਾਹੀਦਾ ਹੈ ਅਤੇ ਸਿੱਖ ਕੌਮ ਦਾ ਅੰਤਰਰਾਸ਼ਟਰੀ ਪੱਧਰ ਪ੍ਰਚਾਰ ਤੇ ਪ੍ਰਸਾਰ ਕਰਨਾ ਚਾਹੀਦਾ ਹੈ।