Home Blog Page 1679

ਲੋਕ ਸਭਾ ਚੋਣਾਂ: ਪੰਜਾਬ BJP ਦੀ ਸਟੇਟ ਇਲੈਕਸ਼ਨ ਕਮੇਟੀ ਦਾ ਗਠਨ

0

ਪੰਜਾਬ ਵਿਚ ਲੋਕ ਸਭਾ ਚੋਣ ਲਈ ਪੰਜਾਬ ਭਾਜਪਾ ਦੀ ਸਟੇਟ ਇਲੈਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕੈਪਟਨ ਅਮਰਿੰਦਰ, ਸੁਨੀਲ ਜਾਖੜ ਸਣੇ ਦਿਗੱਜ ਆਗੂ ਕਮੇਟੀ ‘ਚ ਸ਼ਾਮਲ ਹਨ।

CM ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲੀਵਰ ਇੰਸਟੀਚਿਊਟ ਦਾ ਕੀਤਾ ਉਦਘਾਟਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁਹਾਲੀ ਵਿਖੇ ਪਹੁੰਚੇ। CM ਮਾਨ ਨੇ ਅੱਜ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਕੀਤਾ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ।

ਇੱਥੇ ਲੀਵਰ ਨਾਲ ਸਬੰਧਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਰਹੇ।

ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇਸ ਦਾ ਐਲਾਨ ਕੀਤਾ ਸੀ। ਪੀਜੀਆਈ ਚੰਡੀਗੜ੍ਹ ਦੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਮੁਖੀ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਸੰਸਥਾ ਵੱਲੋਂ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ. ਮਿਲ ਰਹੀ ਹੈ। ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਦੇਖਭਾਲ, ਸਿਖਲਾਈ, ਖੋਜ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਸੂਬੇ ਵਿੱਚ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਇਸ ਤੋਂ ਬਾਅਦ ਇਸ ਦਿਸ਼ਾ ‘ਚ ਫੈਸਲਾ ਲਿਆ ਗਿਆ।

ਹਿਮਾਚਲ ਵਿਧਾਨਸਭਾ ਸਪੀਕਰ ਦੀ ਵੱਡੀ ਕਾਰਵਾਈ, ਕਾਂਗਰਸ ਦੇ 6 ਬਾਗੀ ਵਿਧਾਇਕਾਂ ਦੀ ਮੈਂਬਰਸ਼ਿਪ ਕੀਤੀ ਰੱਦ

0

ਹਿਮਾਚਲ ਪ੍ਰਦੇਸ਼ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਦੱਸ ਦਈਏ ਕਿ ਵਿਧਾਨਸਭਾ ਸਪੀਕਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।ਸਪੀਕਰ ਨੇ ਕਾਂਗਰਸ ਦੇ 6 ਬਾਗੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਖਿਲਾਫ ਇਹ ਕਾਰਵਾਈ ਵਿਪ੍ਹ ਤੋਂ ਬਾਅਦ ਵੀ ਗੈਰਹਾਜ਼ਿਰ ਰਹਿਣ ‘ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਐੱਮ ਸੁੱਖੂ ਨੇ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਅਸਤੀਫਾ ਦਿੱਤਾ ਹੈ ਤੇ ਨਾ ਹੀ ਉਨ੍ਹਾਂ ਕੋਲੋਂ ਅਜੇ ਤੱਕ ਅਸਤੀਫਾ ਮੰਗਿਆ ਗਿਆ ਹੈ।

ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ FIR ਕੀਤੀ ਦਰਜ

0

ਰਵਨੀਤ ਬਿੱਟੂ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਤੋਂ ਇਲਾਵਾ ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਜ਼ਿਲ੍ਹਾ ਕਾਂਗਰਸ ਦੇ ਡਿਪਟੀ ਪ੍ਰਧਾਨ ਸ਼ਿਆਮ ਸੁੰਦਰ ਮਲਹੋਤਰਾ ਸਮੇਤ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਫ਼ਤਰੀ ਡਿਊਟੀ ਵਿੱਚ ਵਿਘਨ ਪਾਉਣ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਦਰ ਵਿੱਚ ਦਰਜ ਕਰ ਲਿਆ ਗਿਆ ਹੈ।

ਲੁਧਿਆਣਾ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਕਾਂਗਰਸੀਆਂ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਮੰਗਲਵਾਰ ਨੂੰ ਨਗਰ ਨਿਗਮ ਦੇ ਮੁੱਖ ਦਫ਼ਤਰ ਜ਼ੋਨ ਏ ਨੂੰ ਤਾਲਾ ਲਗਾ ਦਿੱਤਾ।

ਜਿਸ ਸਮੇਂ ਨਗਰ ਨਿਗਮ ਨੂੰ ਤਾਲਾ ਲੱਗਿਆ ਹੋਇਆ ਸੀ, ਉਸ ਸਮੇਂ ਸਾਰੇ ਕਰਮਚਾਰੀ ਅਤੇ ਅਧਿਕਾਰੀ ਆਪਣੀਆਂ ਸੀਟਾਂ ‘ਤੇ ਬੈਠੇ ਸਨ। ਸਖ਼ਤ ਸੁਰੱਖਿਆ ਦੇ ਬਾਵਜੂਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਆਸ਼ੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਬੈਰੀਕੇਡਿੰਗ ਟੱਪ ਕੇ ਮੁੱਖ ਗੇਟ ਤੱਕ ਪੁੱਜੇ। ਇਸ ਦੌਰਾਨ ਤਿੰਨਾਂ ਆਗੂਆਂ ਦੀ ਪੁਲੀਸ ਮੁਲਾਜ਼ਮਾਂ ਨਾਲ ਝੜਪ ਅਤੇ ਹੱਥੋਪਾਈ ਹੋ ਗਈ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ 27 ਫਰਵਰੀ ਨੂੰ ਹੀ ਨਿਗਮ ਨੂੰ ਤਾਲਾ ਲਾਉਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਸੈਂਕੜੇ ਵਰਕਰ ਉਥੇ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੇ ਮੁੱਖ ਗੇਟ ‘ਤੇ ਬੈਰੀਕੇਡ ਲਗਾ ਦਿੱਤੇ ਅਤੇ ਸੁਰੱਖਿਆ ਵੀ ਸਖ਼ਤ ਕਰ ਦਿੱਤੀ। ਬਿੱਟੂ ਨੇ ਕਿਹਾ ਕਿ ਨਗਰ ਨਿਗਮ ਵਿੱਚ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇੱਕ ਪਾਸੇ ਸਰਕਾਰ ਕਹਿੰਦੀ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਪਰ ਮੌਜੂਦਾ ਸਮੇਂ ਵਿੱਚ ਨਗਰ ਨਿਗਮ ਵਿੱਚ ਹਰ ਕੰਮ ਲਈ ਪੈਸਾ ਖਰਚ ਹੁੰਦਾ ਹੈ। ਭ੍ਰਿਸ਼ਟਾਚਾਰ ਆਪਣੇ ਸਿਖਰ ‘ਤੇ ਹੈ।

ਸ਼ਹੀਦ ਸ਼ੁਭਕਰਨ ਦੀ ਭੈਣ ਨੂੰ ਮਿਲੇਗੀ ਪੰਜਾਬ ਪੁਲਿਸ ‘ਚ ਨੌਕਰੀ

0
ਸ਼ਹੀਦ ਸ਼ੁਭਕਰਨ ਦੀ ਭੈਣ ਨੂੰ ਮਿਲੇਗੀ ਪੰਜਾਬ ਪੁਲਿਸ 'ਚ ਨੌਕਰੀ

ਕਿਸਾਨੀ ਅੰਦੋਲਨ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਦੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਐਲਾਨ ਤਾਂ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰ ਦਿੱਤਾ ਗਿਆ ਸੀ।

ਹੁਣ ਇਸ ਮਾਮਲੇ ‘ਚ ਨਵੀ ਜਾਣਕਾਰੀ ਸਾਹਮਣੇ ਆਈ ਹੈ। ਇਹ ਜਾਣਕਾਰੀ ਆਈਜੀ ਸੁਖਚੈਨ ਗਿੱਲ ਵੱਲੋਂ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹੀਦ ਸ਼ੁਭਕਰਨ ਦੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ‘ਚ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਸ਼ੁਭਕਰਨ ਦੀ ਭੈਣ ਨੂੰ ਪੁਲਿਸ ਕਾਂਸਟੇਬਲ ਵਜੋਂ ਭਰਤੀ ਕੀਤਾ ਜਾਵੇਗਾ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਦੀ ਵਿੱਤੀ ਮਦਦ ਵੀ ਦਿੱਤੀ ਜਾਵੇਗੀ।

ਮੁਹਾਲੀ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਹੋਈ ਮੁੱਠਭੇੜ, ਗੈਂਗਸਟਰ ਕੀਤਾ ਕਾਬੂ

0

ਇਸ ਵੇਲੇ ਦੀ ਵੱਡੀ ਖਬਰ ਮੁਹਾਲੀ ਤੋਂ ਸਾਹਮਣੇ ਆ ਰਹੀ ਹੈ। ਮੁਹਾਲੀ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਈ। ਜਾਣਕਾਰੀ ਅਨੁਸਾਰ ਮੁਹਾਲੀ ਵਿਚ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਨਵਾਰੀ ਨਾਂ ਦਾ ਗੈਂਗਸਟਰ ਕਾਬੂ ਕਰ ਲਿਆ ਗਿਆ।

ਇਹ ਗੈਂਗਸਟਰ ਯੂਪੀ ਤੋਂ ਆਇਆ ਸੀ। ਇਹ ਗੈਂਗਸਟਰ ਹੁਸ਼ਿਆਰਪੁਰ ਵਿਚ ਐਕਸਟਾਰਸ਼ਨ ਅਤੇ ਫਾਇਰਿੰਗ ਮਾਮਲੇ ਵਿਚ ਪੁਲਿਸ ਨੂੰ ਲੋੜੀਂਦਾ ਸੀ।ਗੈਂਗਸਟਰ ਬਨਵਾਰੀ ਦੇ ਗੋਡੇ ਵਿਚ ਤਿੰਨ ਗੋਲੀਆਂ ਲੱਗੀਆਂ ਹਨ।

 

ਸ਼ੁਭਕਰਨ ਦੀ ਮੌਤ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ, ਜੱਦੀ ਪਿੰਡ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

0

ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਸ਼ੁਭਕਰਨ ਦੀ ਮ੍ਰਿਤਕ ਦੇਹ ਹਸਪਤਾਲ ਤੋਂ ਪਿੰਡ ਲਈ ਰਵਾਨਾ ਹੋ ਗਈ ਹੈ।

ਸ਼ੁਭਕਰਨ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਸਰਵਣ ਸਿੰਘ ਪੰਧੇਰ ਨੇ ਸ਼ੁਭਕਰਨ ਦੇ ਪੋਸਟਮਾਰਟਮ ਤੇ ਅੱਜ ਅੰਤਿਮ ਸਸਕਾਰ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ। ਲਾਸ਼ ਨੂੰ ਸਵੇਰੇ ਖਨੌਰੀ ਬਾਰਡਰ ‘ਤੇ ਲਿਜਾਇਆ ਜਾਵੇਗਾ।

ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਜੱਦੀ ਪਿੰਡ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ ਉਦੋਂ ਤੱਕ ਨਾ ਕਰਨ ‘ਤੇ ਅੜੇ ਰਹੇ ਜਦੋਂ ਤੱਕ ਹਰਿਆਣਾ ਪੁਲਿਸ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ ਐਫਆਈਆਰ ਦਰਜ ਨਹੀਂ ਕੀਤੀ ਜਾਂਦੀ।

ਪੰਜਾਬ ਪੁਲਿਸ ਤੇ BSF ਨੇ ਖੇਤ ’ਚੋਂ ਬਰਾਮਦ ਕੀਤਾ ਡਰੋਨ

0

ਸਰਹੱਦੋਂ ਪਾਰ ਨਸ਼ਾ ਤਸਕਰਾਂ ਵੱਲੋਂ ਆਏ ਦਿਨ ਭਾਰਤੀ ਸਰਹੱਦ ਅੰਦਰ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਦੱਸ ਦਈਏ ਕਿ ਪਰ ਪਾਕਿ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਇਸੇ ਤਹਿਤ ਤਰਨਤਾਰਨ ਦੇ ਪਿੰਡ ਕਲਸ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ ਡਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਜਾਣਕਾਰੀ ਅਨੁਸਾਰ BSF ਦੀ 101 ਬਟਾਲੀਅਨ ਤੇ ਪੁਲਿਸ ਨੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਸੀ। ਇਸ ਦੌਰਾਨ ਪਿੰਡ ਕਲਸ ਇਲਾਕੇ ’ਚੋਂ ਕਿਸਾਨ ਹਰਜਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਰਾਜੋਕੇ ਦੇ ਖੇਤ ’ਚੋਂ ਇੱਕ Quadcopter DJI Matrice ਡਰੋਨ ਬਰਾਮਦ ਕੀਤਾ ਗਿਆ। ਫਿਲਹਾਲ ਹੋਰ ਕੋਈ ਇਤਰਾਜ਼ ਯੋਗ ਚੀਜ਼ ਨਹੀਂ ਮਿਲੀ। ਜਵਾਨਾਂ ਵਲੋਂ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸ ਸੰਬੰਧੀ ਥਾਣਾ ਖੇਮਕਰਨ ’ਚ ਕੇਸ ਦਰਜ ਕੀਤਾ ਗਿਆ ਹੈ।

ਸਮਰਾਲਾ ‘ਚ ਹੋਈ ਵੱਡੀ ਵਾਰਦਾਤ! ਭਰਾ ਵਲੋਂ ਆਪਣੇ ਹੀ ਭਰਾ ਦਾ ਕ.ਤਲ

0

ਸਮਰਾਲਾ ‘ਚ ਭਰਾ ਵਲੋਂ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਸਮਰਾਲਾ ਨੇੜਲੇ ਪਿੰਡ ਪੂਨੀਆ ਵਿੱਚ ਬੀਤੀ ਰਾਤ ਰਿਸ਼ਤੇ ਉਸ ਸਮੇਂ ਤਾਰ ਤਾਰ ਹੋ ਗਏ ਜਦੋਂ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤਾ। ਜ਼ਮੀਨੀ ਵਿਵਾਦ ਕਰਕੇ ਦਲਬੀਰ ਸਿੰਘ ਨੇ ਆਪਣੇ ਵੱਡੇ ਭਰਾ ਜਗਦੀਪ ਸਿੰਘ ਨੂੰ ਸੱਬਲ ਮਾਰ-ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਉਸਨੇ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ।

ਜਖਮੀ ਪਿਤਾ ਰਾਮ ਸਿੰਘ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਚ ਰੈਫਰ ਕੀਤਾ ਗਿਆ ਹੈ। ਸਮਰਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਦੇ ਵਿੱਚ ਲੈ ਲਿਆ ਹੈ।

ਮ੍ਰਿਤਕ ਜਗਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਅਤੇ ਚਾਰ ਮਹੀਨੇ ਪਹਿਲਾਂ ਇਹ ਜੇਲ ਚੋਂ ਵਾਪਸ ਆਇਆ ਸੀ।

ਜ਼ਖਮੀ ਰਾਮ ਸਿੰਘ ਨੇ ਦੱਸਿਆ ਮੈਂ ਤੇ ਮੇਰਾ ਵੱਡਾ ਬੇਟਾ ਜਗਦੀਪ ਸਿੰਘ ਕਾਫੀ ਸਮੇਂ ਤੋਂ ਅਸੀਂ ਅਲੱਗ ਰਹਿੰਦੇ ਸੀ। ਮੇਰਾ ਛੋਟਾ ਬੇਟਾ ਪਿੰਡ ਚ ਅਲੱਗ ਘਰ ਚ ਰਹਿੰਦਾ ਸੀ। ਬੀਤੀ ਰਾਤ ਮੇਰਾ ਮੁੰਡਾ ਨਸ਼ੇ ਵਿੱਚ ਘਰੇ ਆਇਆ ਅਤੇ ਉਸਨੇ ਆ ਕੇ ਸਾਡੇ ਨਾਲ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੀ ਜਮੀਨ ਨੂੰ ਲੈਣ ਵਾਸਤੇ ਵਾਰ ਵਾਰ ਕਹਿਣ ਲੱਗ ਗਏ। ਉਸਤੋਂ ਬਾਅਦ ਛੋਟੇ ਬੇਟੇ ਨੇ ਸੱਬਲ ਮਾਰ ਕੇ ਵੱਡੇ ਬੇਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੇਰੇ ਉਪਰ ਵੀ ਜਾਨਲੇਵਾ ਹਮਲਾ ਕੀਤਾ।

ਸਮਰਾਲਾ ਪੁਲਿਸ ਦੇ SHO ਰਾਉ ਵਰਿੰਦਰ ਸਿੰਘ ਨੇ ਦੱਸਿਆ ਕਿ ਸਮਰਾਲਾ ਦੇ ਨਜ਼ਦੀਕੀ ਪਿੰਡ ਪੁੰਨੀਆ ਵਿੱਚ ਇੱਕ ਪਰਿਵਾਰਕ ਲੜਾਈ ਹੋਈ ਜਿਸ ਵਿੱਚ ਦੋ ਭਰਾ ਅਤੇ ਪਿਓ ਦੀ ਖੂਨੀ ਝੜਪ ਹੋਈ। ਜਿਸ ਵਿੱਚ ਇੱਕ ਭਰਾ ਦੀ ਮੌਤ ਹੋ ਗਈ। ਜਦੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਤਿੰਨੋ ਜਾਣੇ ਨਸ਼ੇ ਦੇ ਆਦੀ ਸਨ ਆਏ ਦਿਨ ਇਹਨਾਂ ਦਾ ਆਪਸ ਵਿੱਚ ਜਮੀਨ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ।

ਬੀਤੀ ਰਾਤ ਇਸ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ ਜਿਸ ਵਿੱਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਸੱਬਲ ਨਾਲ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਵਿੱਚ ਬਜ਼ੁਰਗ ਪਿਓ ਵੀ ਗੰਭੀਰ ਜਖਮੀ ਹੋ ਗਿਆ। SHO ਦਾ ਕਹਿਣਾ ਸੀ ਕਿ ਦੋਸ਼ੀ ਦਲਵੀਰ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮੁਕਦਮਾ ਦਰਜ ਕਰ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਿਵਲ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਦਾ ਕਹਿਣਾ ਸੀ ਕਿ ਬੀਤੀ ਰਾਤ ਹਸਪਤਾਲ ਦੇ ਵਿੱਚ ਇੱਕ ਲੜਾਈ ਦਾ ਮਾਮਲਾ ਆਇਆ ਜਿਸ ਦੇ ਵਿੱਚ ਦੋ ਵਿਅਕਤੀ ਹਸਪਤਾਲ ਚ ਆਏ। ਰਾਮ ਸਿੰਘ ਉਮਰ 68 ਸਾਲ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਅਤੇ ਇੱਕ ਮ੍ਰਿਤਕ ਦੀ ਲਾਸ਼ ਹਸਪਤਾਲ ਦੇ ਵਿੱਚ ਆਈ ਜਿਸ ਦਾ ਨਾਮ ਜਗਦੀਪ ਸਿੰਘ ਉਮਰ 35 ਸਾਲ ਹੈ। ਡਾਕਟਰ ਦਾ ਕਹਿਣਾ ਸੀ ਕਿ ਬੁਰੀ ਤਰ੍ਹਾਂ ਜ਼ਖਮੀ ਰਾਮ ਸਿੰਘ ਨੂੰ ਇਹਦੇ ਵੱਡੇ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ ਅੱਗੇ ਦੀ ਜਾਂਚ ਸਮਰਾਲਾ ਪੁਲਿਸ ਕਰ ਰਹੀ ਹੈ।