Home Blog Page 1680

ਸ਼ੁਭਕਰਨ ਦੀ ਮੌਤ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR ਦਰਜ, ਜੱਦੀ ਪਿੰਡ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

0

ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਸ਼ੁਭਕਰਨ ਦੀ ਮ੍ਰਿਤਕ ਦੇਹ ਹਸਪਤਾਲ ਤੋਂ ਪਿੰਡ ਲਈ ਰਵਾਨਾ ਹੋ ਗਈ ਹੈ।

ਸ਼ੁਭਕਰਨ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਸਰਵਣ ਸਿੰਘ ਪੰਧੇਰ ਨੇ ਸ਼ੁਭਕਰਨ ਦੇ ਪੋਸਟਮਾਰਟਮ ਤੇ ਅੱਜ ਅੰਤਿਮ ਸਸਕਾਰ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਕਿਸਾਨਾਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਰਾਤ 11 ਵਜੇ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ। ਲਾਸ਼ ਨੂੰ ਸਵੇਰੇ ਖਨੌਰੀ ਬਾਰਡਰ ‘ਤੇ ਲਿਜਾਇਆ ਜਾਵੇਗਾ।

ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਜੱਦੀ ਪਿੰਡ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ ਉਦੋਂ ਤੱਕ ਨਾ ਕਰਨ ‘ਤੇ ਅੜੇ ਰਹੇ ਜਦੋਂ ਤੱਕ ਹਰਿਆਣਾ ਪੁਲਿਸ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ ਐਫਆਈਆਰ ਦਰਜ ਨਹੀਂ ਕੀਤੀ ਜਾਂਦੀ।

ਪੰਜਾਬ ਪੁਲਿਸ ਤੇ BSF ਨੇ ਖੇਤ ’ਚੋਂ ਬਰਾਮਦ ਕੀਤਾ ਡਰੋਨ

0

ਸਰਹੱਦੋਂ ਪਾਰ ਨਸ਼ਾ ਤਸਕਰਾਂ ਵੱਲੋਂ ਆਏ ਦਿਨ ਭਾਰਤੀ ਸਰਹੱਦ ਅੰਦਰ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਦੱਸ ਦਈਏ ਕਿ ਪਰ ਪਾਕਿ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਇਸੇ ਤਹਿਤ ਤਰਨਤਾਰਨ ਦੇ ਪਿੰਡ ਕਲਸ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ ਡਰੋਨ ਨੂੰ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਜਾਣਕਾਰੀ ਅਨੁਸਾਰ BSF ਦੀ 101 ਬਟਾਲੀਅਨ ਤੇ ਪੁਲਿਸ ਨੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਸੀ। ਇਸ ਦੌਰਾਨ ਪਿੰਡ ਕਲਸ ਇਲਾਕੇ ’ਚੋਂ ਕਿਸਾਨ ਹਰਜਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਰਾਜੋਕੇ ਦੇ ਖੇਤ ’ਚੋਂ ਇੱਕ Quadcopter DJI Matrice ਡਰੋਨ ਬਰਾਮਦ ਕੀਤਾ ਗਿਆ। ਫਿਲਹਾਲ ਹੋਰ ਕੋਈ ਇਤਰਾਜ਼ ਯੋਗ ਚੀਜ਼ ਨਹੀਂ ਮਿਲੀ। ਜਵਾਨਾਂ ਵਲੋਂ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਇਸ ਸੰਬੰਧੀ ਥਾਣਾ ਖੇਮਕਰਨ ’ਚ ਕੇਸ ਦਰਜ ਕੀਤਾ ਗਿਆ ਹੈ।

ਸਮਰਾਲਾ ‘ਚ ਹੋਈ ਵੱਡੀ ਵਾਰਦਾਤ! ਭਰਾ ਵਲੋਂ ਆਪਣੇ ਹੀ ਭਰਾ ਦਾ ਕ.ਤਲ

0

ਸਮਰਾਲਾ ‘ਚ ਭਰਾ ਵਲੋਂ ਆਪਣੇ ਹੀ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਸਮਰਾਲਾ ਨੇੜਲੇ ਪਿੰਡ ਪੂਨੀਆ ਵਿੱਚ ਬੀਤੀ ਰਾਤ ਰਿਸ਼ਤੇ ਉਸ ਸਮੇਂ ਤਾਰ ਤਾਰ ਹੋ ਗਏ ਜਦੋਂ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤਾ। ਜ਼ਮੀਨੀ ਵਿਵਾਦ ਕਰਕੇ ਦਲਬੀਰ ਸਿੰਘ ਨੇ ਆਪਣੇ ਵੱਡੇ ਭਰਾ ਜਗਦੀਪ ਸਿੰਘ ਨੂੰ ਸੱਬਲ ਮਾਰ-ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਉਸਨੇ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ।

ਜਖਮੀ ਪਿਤਾ ਰਾਮ ਸਿੰਘ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਚ ਰੈਫਰ ਕੀਤਾ ਗਿਆ ਹੈ। ਸਮਰਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਦੇ ਵਿੱਚ ਲੈ ਲਿਆ ਹੈ।

ਮ੍ਰਿਤਕ ਜਗਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਅਤੇ ਚਾਰ ਮਹੀਨੇ ਪਹਿਲਾਂ ਇਹ ਜੇਲ ਚੋਂ ਵਾਪਸ ਆਇਆ ਸੀ।

ਜ਼ਖਮੀ ਰਾਮ ਸਿੰਘ ਨੇ ਦੱਸਿਆ ਮੈਂ ਤੇ ਮੇਰਾ ਵੱਡਾ ਬੇਟਾ ਜਗਦੀਪ ਸਿੰਘ ਕਾਫੀ ਸਮੇਂ ਤੋਂ ਅਸੀਂ ਅਲੱਗ ਰਹਿੰਦੇ ਸੀ। ਮੇਰਾ ਛੋਟਾ ਬੇਟਾ ਪਿੰਡ ਚ ਅਲੱਗ ਘਰ ਚ ਰਹਿੰਦਾ ਸੀ। ਬੀਤੀ ਰਾਤ ਮੇਰਾ ਮੁੰਡਾ ਨਸ਼ੇ ਵਿੱਚ ਘਰੇ ਆਇਆ ਅਤੇ ਉਸਨੇ ਆ ਕੇ ਸਾਡੇ ਨਾਲ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੀ ਜਮੀਨ ਨੂੰ ਲੈਣ ਵਾਸਤੇ ਵਾਰ ਵਾਰ ਕਹਿਣ ਲੱਗ ਗਏ। ਉਸਤੋਂ ਬਾਅਦ ਛੋਟੇ ਬੇਟੇ ਨੇ ਸੱਬਲ ਮਾਰ ਕੇ ਵੱਡੇ ਬੇਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੇਰੇ ਉਪਰ ਵੀ ਜਾਨਲੇਵਾ ਹਮਲਾ ਕੀਤਾ।

ਸਮਰਾਲਾ ਪੁਲਿਸ ਦੇ SHO ਰਾਉ ਵਰਿੰਦਰ ਸਿੰਘ ਨੇ ਦੱਸਿਆ ਕਿ ਸਮਰਾਲਾ ਦੇ ਨਜ਼ਦੀਕੀ ਪਿੰਡ ਪੁੰਨੀਆ ਵਿੱਚ ਇੱਕ ਪਰਿਵਾਰਕ ਲੜਾਈ ਹੋਈ ਜਿਸ ਵਿੱਚ ਦੋ ਭਰਾ ਅਤੇ ਪਿਓ ਦੀ ਖੂਨੀ ਝੜਪ ਹੋਈ। ਜਿਸ ਵਿੱਚ ਇੱਕ ਭਰਾ ਦੀ ਮੌਤ ਹੋ ਗਈ। ਜਦੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਤਿੰਨੋ ਜਾਣੇ ਨਸ਼ੇ ਦੇ ਆਦੀ ਸਨ ਆਏ ਦਿਨ ਇਹਨਾਂ ਦਾ ਆਪਸ ਵਿੱਚ ਜਮੀਨ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ।

ਬੀਤੀ ਰਾਤ ਇਸ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ ਜਿਸ ਵਿੱਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਸੱਬਲ ਨਾਲ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਵਿੱਚ ਬਜ਼ੁਰਗ ਪਿਓ ਵੀ ਗੰਭੀਰ ਜਖਮੀ ਹੋ ਗਿਆ। SHO ਦਾ ਕਹਿਣਾ ਸੀ ਕਿ ਦੋਸ਼ੀ ਦਲਵੀਰ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮੁਕਦਮਾ ਦਰਜ ਕਰ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਿਵਲ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਦਾ ਕਹਿਣਾ ਸੀ ਕਿ ਬੀਤੀ ਰਾਤ ਹਸਪਤਾਲ ਦੇ ਵਿੱਚ ਇੱਕ ਲੜਾਈ ਦਾ ਮਾਮਲਾ ਆਇਆ ਜਿਸ ਦੇ ਵਿੱਚ ਦੋ ਵਿਅਕਤੀ ਹਸਪਤਾਲ ਚ ਆਏ। ਰਾਮ ਸਿੰਘ ਉਮਰ 68 ਸਾਲ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਅਤੇ ਇੱਕ ਮ੍ਰਿਤਕ ਦੀ ਲਾਸ਼ ਹਸਪਤਾਲ ਦੇ ਵਿੱਚ ਆਈ ਜਿਸ ਦਾ ਨਾਮ ਜਗਦੀਪ ਸਿੰਘ ਉਮਰ 35 ਸਾਲ ਹੈ। ਡਾਕਟਰ ਦਾ ਕਹਿਣਾ ਸੀ ਕਿ ਬੁਰੀ ਤਰ੍ਹਾਂ ਜ਼ਖਮੀ ਰਾਮ ਸਿੰਘ ਨੂੰ ਇਹਦੇ ਵੱਡੇ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ ਅੱਗੇ ਦੀ ਜਾਂਚ ਸਮਰਾਲਾ ਪੁਲਿਸ ਕਰ ਰਹੀ ਹੈ।

ਨਕੋਦਰ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, CM ਮਾਨ ਨੇ ਜੱਚਾ-ਬੱਚਾ ਹਸਪਤਾਲ ਦਾ ਕੀਤਾ ਉਦਘਾਟਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਕੋਦਰ ਵਾਸੀਆਂ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਹੈ।  CM ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇੱਥੇ ਉਨ੍ਹਾਂ ਨੇ ਜੱਚਾ-ਬੱਚਾ ਦੇਖਭਾਲ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਰਹੇ। CM ਮਾਨ ਕੇਂਦਰ ਦੇ ਅੰਦਰ ਪੁੱਜੇ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮਰੀਜ਼ਾਂ ਨੂੰ ਵੀ ਮਿਲੇ। ਇਸ ਦੌਰਾਨ CM ਮਾਨ ਨੇ ਬੱਚਿਆਂ ਨੂੰ ਬੂੰਦਾਂ ਵੀ ਪਿਲਾਈਆਂ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (ਪੀਪੀਏ) ਪਹੁੰਚੇ ਅਤੇ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ।

ਇਸ ਦੌਰਾਨ CM ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੁੱਲ 410 ਹਾਈਟੈੱਕ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਥਾਣਿਆਂ ਦੇ SHO ਨੂੰ 315 ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ 274 ਮਹਿੰਦਰਾ ਸਕਾਰਪੀਓ ਅਤੇ 41 ਇਸ਼ੂ ਹਾਈ ਲੈਂਡਰ ਸ਼ਾਮਲ ਹਨ। ਨਾਲ ਹੀ ਔਰਤਾਂ ਦੀ ਸੁਰੱਖਿਆ ਲਈ 71 ਕਿਆ ਕੇਰੇਂਸ ਅਤੇ 24 ਟਾਟਾ ਟਿਆਗੋ ਈਵੀ ਵੀ ਦਿੱਤੀਆਂ ਜਾ ਰਹੀਆਂ ਹਨ।

CM ਮਾਨ ਨੇ ਕਿਹਾ ਕਿ ਰਾਜ ਦੀਆਂ ਸੜਕਾਂ ‘ਤੇ ਸੁਰੱਖਿਆ ਲਈ ਸੜਕ ਸੁਰੱਖਿਆ ਬਲ (SSF) ਦੀ ਸ਼ੁਰੂਆਤ ਕੀਤੀ ਗਈ ਸੀ। SSF ਦੇ ਸ਼ੁਰੂ ਹੋਣ ਨਾਲ ਥਾਣਾ ਇੰਚਾਰਜ ਦਾ ਭਾਰ ਵੀ ਘਟ ਗਿਆ ਹੈ। ਕਿਉਂਕਿ ਸੜਕ ਸੁਰੱਖਿਆ ਬਲ ਨੂੰ ਇਸ ਪੈਰਾਮੀਟਰ ‘ਤੇ ਕੰਮ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਦਿਨ ਵਿੱਚ ਹੀ ਸੜਕ ਹਾਦਸਿਆਂ ਕਾਰਨ 18 ਮੌਤਾਂ ਹੋਈਆਂ ਸਨ। ਮਤਲਬ ਇੱਕ ਮਹੀਨੇ ਵਿੱਚ 500 ਤੋਂ ਵੱਧ ਮੌਤਾਂ।

ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ।ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿੱਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਯਾਦਵ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ। ਜੋ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।

ਡਿਬਰੂਗੜ੍ਹ ਜੇਲ੍ਹ ‘ਚ ਬੰਦ ਬੰਦੀ ਸਿੰਘਾਂ ਲਈ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਵੱਡਾ ਬਿਆਨ

0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਦੇ ਵਿਰੁੱਧ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਰੱਖੀ ਭੁੱਖ ਹੜਤਾਲ ਪ੍ਰਤੀ ਸਰਕਾਰ ਦੇ ਘੋਰ ਅਣਦੇਖੀ ਭਰੇ ਰਵੱਈਏ ਦੀ ਸਖਤ ਨਿਖੇਧੀ ਕੀਤੀ ਹੈ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪਰਿਵਾਰਾਂ ਵਲੋਂ ਭੁੱਖ ਹੜਤਾਲ ਸ਼ੁਰੂ ਕੀਤਿਆਂ ਇਕ ਹਫਤਾ ਹੋ ਚੱਲਿਆ ਹੈ ਪਰ ਅਜੇ ਤੱਕ ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਗੱਲ ਸੁਣਨ ਤੱਕ ਨਹੀਂ ਆਇਆ ਜਦੋਂਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਵਲੋਂ ਡਿਬਰੂਗੜ੍ਹ ਜੇਲ੍ਹ ਵਿਚ 16 ਫਰਵਰੀ ਤੋਂ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਅਣਗੌਲਿਆ ਵਤੀਰਾ ਸਹੀ ਨਹੀਂ ਹੈ ਅਤੇ ਇਸ ਦੇ ਨਾਲ ਸਿੱਖਾਂ ਦੇ ਮਨਾਂ ਵਿਚ ਇਸ ਦੇਸ਼ ਅੰਦਰ ਬੇਗਾਨੇਪਨ ਅਤੇ ਵਿਤਕਰੇ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕੋਈ ਜ਼ੁਰਮ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਛੁਡਵਾ ਕੇ ਅੰਮ੍ਰਿਤਧਾਰੀ ਬਣਨ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਹੀ ਚਲਾਈ ਸੀ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਫੜ ਕੇ ਪੰਜਾਬ ਤੋਂ ਸੈਂਕੜੇ ਮੀਲਾਂ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਕਰਨਾ ਹੀ ਇਕ ਵੱਡਾ ਧੱਕਾ ਸੀ ਪਰ ਹੁਣ ਜੇਲ੍ਹ ਵਿਚ ਵੀ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨਾਲ ਹਿੰਸਾ ਕਰਨ ਦੀਆਂ ਘਟਨਾਵਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ਤੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਬੀਤੇ ਕੱਲ੍ਹ ਦਲਜੀਤ ਸਿੰਘ ਕਲਸੀ, ਜੋ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਹਨ, ਦੀ ਜੋ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਉਸ ਦੇ ਅਨੁਸਾਰ ਆਸ ਦੇ ਜੇਲ੍ਹ ਵਿਭਾਗ ਨੇ ਪੰਜਾਬ ਸਰਕਾਰ ਨੂੰ ਲਿਖਤੀ ਪੱਤਰ ਭੇਜਿਆ ਹੈ ਕਿ ਤੁਹਾਡੇ ਬੰਦੀਆਂ ਦੀ ਰੱਖੀ ਭੁੱਖ ਹੜਤਾਲ ਨਾਲ ਸਿਹਤ ਖ਼ਰਾਬ ਹੋ ਰਹੀ ਹੈ, ਇਸ ਵਾਸਤੇ ਇਨ੍ਹਾਂ ਦੀ ਮੰਗ ਅਨੁਸਾਰ ਇਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਫੈਸਲਾ ਲਿਆ ਜਾਵੇ।

ਸੋ ਪੰਜਾਬ ਸਰਕਾਰ ਨੂੰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇ ਕੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਭੁੱਖ ਹੜਤਾਲ ‘ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੋਈ ਵੀ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ, ਜਿਸ ਕਾਰਨ ਸਰਕਾਰ ਨੂੰ ਤੁਰੰਤ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਪੰਜਾਬ ਪੁਲਿਸ ਨੂੰ ਮਿਲੀਆਂ ਨਵੀਆਂ ਗੱਡੀਆਂ, CM ਮਾਨ ਨੇ 410 ਹਾਈਟੈੱਕ ਗੱਡੀਆਂ ਨੂੰ ਦਿੱਤੀ ਹਰੀ ਚੰਡੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ। ਉਹ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਉਨ੍ਹਾਂ ਨੇ 410 ਹਾਈਟੈੱਕ ਗੱਡੀਆਂ ਨੂੰ ਹਰੀ ਚੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਬਾਅਦ ਉਹ ਨਕੋਦਰ ਵਿੱਚ ਇੱਕ ਪ੍ਰੋਗਰਾਮ ਦੌਰਾਨ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ। ਉਕਤ ਪ੍ਰੋਗਰਾਮ ਦੁਪਹਿਰ 1.30 ਵਜੇ ਨਕੋਦਰ ਵਿਖੇ ਸ਼ੁਰੂ ਹੋਵੇਗਾ।

ਡੀਸੀ ਸਾਰੰਗਲ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਨਾਲ-ਨਾਲ ਮੁੱਖ ਮੰਤਰੀ ਨਕੋਦਰ ਵਿੱਚ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦਾ ਉਦਘਾਟਨ ਵੀ ਕਰਨਗੇ।ਪੰਜਾਬ ਦੇ ਮੁੱਖ ਮੰਤਰੀ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਜਿਸ ਵਿੱਚ ਡੀਜੀਪੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ 315 ਐਸਐਚਓ ਇੱਕ ਛੱਤ ਹੇਠਾਂ ਇਕੱਠੇ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ‘ਤੇ ਅਸੀਂ ਥਾਣਿਆਂ ਨੂੰ ਮਜ਼ਬੂਤ ​​ਕਰਨ ‘ਚ ਲੱਗੇ ਹੋਏ ਹਾਂ। ਥਾਣਿਆਂ ਵਿੱਚ ਨਵੀਆਂ ਗੱਡੀਆਂ ਦਿੱਤੀਆਂ ਜਾ ਰਹੀਆਂ ਹਨ। ਡੀਜੀਪੀ ਯਾਦਵ ਨੇ ਦੱਸਿਆ ਕਿ ਅਗਲੇ ਸਾਲ 800 ਤੋਂ ਵੱਧ ਹੋਰ ਵਾਹਨ ਸਾਡੇ ਕੋਲ ਆ ਰਹੇ ਹਨ। ਜੋ ਪੰਜਾਬ ਦੀ ਸੁਰੱਖਿਆ ‘ਚ ਤਾਇਨਾਤ ਹੋਣਗੇ।

 

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ

0

ਚੰਡੀਗੜ੍ਹ ਵਿਚ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ। ਮੇਅਰ ਕੁਲਦੀਪ ਕੁਮਾਰ ਨੇਉਹਨਾਂ ਦੇ ਅਹੁਦਾ ਸਾਂਭਣ ਵੇਲੇ ਸਾਬਕਾ ਐਮ ਪੀ ਪਵਨ ਬਾਂਸਲ, ਕਾਂਗਰਸ ਦੇ ਹੋਰ ਆਗੂ ਤੇ ਕੌਂਸਲਰ ਅਤੇ ਆਪ ਦੇ ਕੌਂਸਲਰ ਹਾਜ਼ਰ ਸਨ।

ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਹੁਕਮ ਦਿੱਤਾ ਸੀ ਕਿ ਕੁਲਦੀਪ 28 ਫਰਵਰੀ ਨੂੰ ਸਵੇਰੇ 10 ਵਜੇ ਆਪਣਾ ਅਹੁਦਾ ਸੰਭਾਲਣਗੇ ਅਤੇ 28 ਤੇ 29 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਅਹੁਦੇ ਲਈ ਨਾਮਜ਼ਦਗੀ ਦਰਜ ਕੀਤੀ ਜਾਏਗੀ। ਇਸ ਤੋਂ ਬਾਅਦ ਇਹ ਯਕੀਨੀ ਕਰਨਗੇ ਕਿ 4 ਮਾਰਚ ਨੂੰ ਦੋਵਾਂ ਅਹੁਦਿਆਂ ਲਈ ਚੋਣ ਸੰਪੰਨ ਕਰਾਈ ਜਾਵੇ।

ਹਿਮਾਚਲ ‘ਚ ਸਿਆਸੀ ਭੂਚਾਲ, ਮੰਤਰੀ ਵਿਕਰਮਾਦਿਤਿਯ ਨੇ ਦਿੱਤਾ ਅਸਤੀਫਾ

0
ਹਿਮਾਚਲ 'ਚ ਸਿਆਸੀ ਭੂਚਾਲ, ਮੰਤਰੀ ਵਿਕਰਮਾਦਿਤਿਯ ਨੇ ਦਿੱਤਾ ਅਸਤੀਫਾ

ਹਿਮਾਚਲ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਹਲਚਲ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਯ ਨੇ ਬਤੌਰ ਮੰਤਰੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ।

ਵਿਧਾਨ ਸਭਾ ਸਪੀਕਰ ਨੇ 14 BJP ਵਿਧਾਇਕਾਂ ਨੂੰ ਕੀਤਾ ਸਸਪੈਂਡ, ਜੈ ਰਾਮ ਠਾਕੁਰ ਨੂੰ ਵੀ ਕੀਤਾ ਸਸਪੈਂਡ

0
ਵਿਧਾਨ ਸਭਾ ਸਪੀਕਰ ਨੇ 14 BJP ਵਿਧਾਇਕਾਂ ਨੂੰ ਕੀਤਾ ਸਸਪੈਂਡ, ਜੈ ਰਾਮ ਠਾਕੁਰ ਨੂੰ ਵੀ ਕੀਤਾ ਸਸਪੈਂਡ

ਹਿਮਾਚਲ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਵਿਧਾਨ ਸਭਾ ਸਪੀਕਰ ਨੇ 14 BJP ਵਿਧਾਇਕਾਂ ਨੂੰ ਸਸਪੈਂਡ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਜੈ ਰਾਮ ਠਾਕੁਰ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।

ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਸੀਟ ਜਿੱਤ ਲਈ ਹੈ। ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੇ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾਇਆ। ਕਰਾਸ ਵੋਟਿੰਗ ਤੋਂ ਬਾਅਦ ਵੀ ਦੋਵਾਂ ਨੂੰ 34-34 ਵੋਟਾਂ ਮਿਲੀਆਂ। ਜਿਸ ਤੋਂ ਬਾਅਦ ਟਾਸ ਰਾਹੀਂ ਜੇਤੂ ਦਾ ਫੈਸਲਾ ਕੀਤਾ ਗਿਆ। ਹਿਮਾਚਲ ‘ਚ ਕਾਂਗਰਸ ਦੇ 6 ਵਿਧਾਇਕਾਂ ਨੇ ਭਾਜਪਾ ਨੂੰ ਕਰਾਸ ਵੋਟਿੰਗ ਕੀਤੀ ਸੀ।

3 ਆਜ਼ਾਦ ਵਿਧਾਇਕਾਂ ਨੇ ਵੀ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਈ। ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ‘ਚ ਕਾਂਗਰਸ ਸਰਕਾਰ ਦੇ ਡਿੱਗਣ ਦਾ ਖਤਰਾ ਹੈ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਦੋਸ਼ ਲਾਇਆ ਕਿ ਹਰਿਆਣਾ ਪੁਲਿਸ 5-6 ਕਾਂਗਰਸੀ ਵਿਧਾਇਕਾਂ ਨੂੰ ਚੁੱਕ ਕੇ ਲੈ ਗਈ ਹੈ।