Home Blog Page 1681

ਹਿਮਾਚਲ ‘ਚ ਸਿਆਸੀ ਭੂਚਾਲ, ਮੰਤਰੀ ਵਿਕਰਮਾਦਿਤਿਯ ਨੇ ਦਿੱਤਾ ਅਸਤੀਫਾ

0
ਹਿਮਾਚਲ 'ਚ ਸਿਆਸੀ ਭੂਚਾਲ, ਮੰਤਰੀ ਵਿਕਰਮਾਦਿਤਿਯ ਨੇ ਦਿੱਤਾ ਅਸਤੀਫਾ

ਹਿਮਾਚਲ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਹਲਚਲ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿਤਿਯ ਨੇ ਬਤੌਰ ਮੰਤਰੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ।

ਵਿਧਾਨ ਸਭਾ ਸਪੀਕਰ ਨੇ 14 BJP ਵਿਧਾਇਕਾਂ ਨੂੰ ਕੀਤਾ ਸਸਪੈਂਡ, ਜੈ ਰਾਮ ਠਾਕੁਰ ਨੂੰ ਵੀ ਕੀਤਾ ਸਸਪੈਂਡ

0
ਵਿਧਾਨ ਸਭਾ ਸਪੀਕਰ ਨੇ 14 BJP ਵਿਧਾਇਕਾਂ ਨੂੰ ਕੀਤਾ ਸਸਪੈਂਡ, ਜੈ ਰਾਮ ਠਾਕੁਰ ਨੂੰ ਵੀ ਕੀਤਾ ਸਸਪੈਂਡ

ਹਿਮਾਚਲ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਵਿਧਾਨ ਸਭਾ ਸਪੀਕਰ ਨੇ 14 BJP ਵਿਧਾਇਕਾਂ ਨੂੰ ਸਸਪੈਂਡ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਜੈ ਰਾਮ ਠਾਕੁਰ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।

ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਸੀਟ ਜਿੱਤ ਲਈ ਹੈ। ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੇ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾਇਆ। ਕਰਾਸ ਵੋਟਿੰਗ ਤੋਂ ਬਾਅਦ ਵੀ ਦੋਵਾਂ ਨੂੰ 34-34 ਵੋਟਾਂ ਮਿਲੀਆਂ। ਜਿਸ ਤੋਂ ਬਾਅਦ ਟਾਸ ਰਾਹੀਂ ਜੇਤੂ ਦਾ ਫੈਸਲਾ ਕੀਤਾ ਗਿਆ। ਹਿਮਾਚਲ ‘ਚ ਕਾਂਗਰਸ ਦੇ 6 ਵਿਧਾਇਕਾਂ ਨੇ ਭਾਜਪਾ ਨੂੰ ਕਰਾਸ ਵੋਟਿੰਗ ਕੀਤੀ ਸੀ।

3 ਆਜ਼ਾਦ ਵਿਧਾਇਕਾਂ ਨੇ ਵੀ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਈ। ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ‘ਚ ਕਾਂਗਰਸ ਸਰਕਾਰ ਦੇ ਡਿੱਗਣ ਦਾ ਖਤਰਾ ਹੈ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਦੋਸ਼ ਲਾਇਆ ਕਿ ਹਰਿਆਣਾ ਪੁਲਿਸ 5-6 ਕਾਂਗਰਸੀ ਵਿਧਾਇਕਾਂ ਨੂੰ ਚੁੱਕ ਕੇ ਲੈ ਗਈ ਹੈ।

ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਰਹੇਗਾ ਜਾਰੀ

0
ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਰਹੇਗਾ ਜਾਰੀ

ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਅੱਜ 16ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨ ਵੀ ਸ਼ਹੀਦ ਹੋ ਗਏ ਹਨ।

ਇਸ ਅੰਦੋਲਨ ਸੰਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸਾਡਾ ਅੰਦੋਲਨ ਜਾਰੀ ਰਹੇਗਾ।

ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਤੋਂ ਮੀਡੀਆ ਦਾ ਧਿਆਨ ਖਿੱਚਣ ਲਈ ਹਿਮਾਚਲ ਘਟਨਾਕ੍ਰਮ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ 1992 ਵਿਚ ਜਿਹੜੀ ਨੀਤੀ ਕਾਂਗਰਸ ਲੈ ਕੇ ਆਈ ਸੀ ਉਹ ਵੀ ਕੋਈ ਚੰਗੀ ਨਹੀਂ ਸੀ। ਕੇਂਦਰ ਸਰਕਾਰ ਦਾ ਵੀ ਸਾਡੇ ਵੱਲ ਕੋਈ ਧਿਆਨ ਨਹੀਂ ਹੈ। ਉੱਥੇ ਹੀ ਆਰ.ਐੱਸ.ਐੱਸ. ਕਿਸਾਨਾਂ ਦੇ ਅੰਦੋਲਨ ਨੂੰ ਸਿੱਖਾਂ ਦਾ ਅੰਦੋਲਨ ਦੱਸ ਰਹੀ ਹੈ। ਇਹ ਦੇਸ਼ ਦੀ ਏਕਤਾ ਅਖੰਡਤਾ ਲਈ ਠੀਕ ਨਹੀਂ ਹੈ।

ਪੰਧੇਰ ਨੇ ਅੱਗੇ ਕਿਹਾ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ, ਗੁਜਰਾਤ ਤੋਂ ਲੈ ਕੇ ਮਹਾਰਾਸ਼ਟਰ ਤੱਕ ਕਿਸਾਨਾਂ ਦੀ ਇੱਕੋ ਆਵਾਜ਼ ਹੈ ਕਿ ਐੱਮ.ਐੱਸ.ਪੀ. ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਨਰੇਗਾ 200 ਦਿਨ ਚਲਾਈ ਜਾਵੇ ਅਤੇ ਇਸ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਕਿਸਾਨ ਅਤੇ ਖੇਤ ਮਜ਼ਦੂਰ ਦਾ ਕਰਜ਼ਾ ਖ਼ਤਮ ਕੀਤਾ ਜਾਵੇ। ਲਖੀਮਪੁਰ ਖੀਰੀ ਦਾ ਇਨਸਾਫ਼ ਮਿਲੇ।

ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0
ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਦਾਖਾ ਵਿਖੇ ਤਾਇਨਾਤ ਰਿਹਾ ਇੱਕ ਪਟਵਾਰੀ ਜਸਬੀਰ ਸਿੰਘ, ਜੋ ਹੁਣ ਕਾਨੂੰਗੋ ਹੈ ਅਤੇ ਉਸ ਦੇ ਸਹਾਇਕ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਿਰੁੱਧ 15,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਸ ਕੇਸ ਵਿੱਚ ਜਸਵੀਰ ਸਿੰਘ ਕਾਨੂੰਗੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸਦੇ ਕਰਿੰਦੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪਿੰਡ ਛਪਾਰ, ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਹਰਨੇਕ ਸਿੰਘ ਸੇਖੋਂ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ। ਪੜਤਾਲ ਦੌਰਾਨ ਪਤਾ ਲੱਗਾ ਕਿ ਪਟਵਾਰੀ ਦੇ ਕਰਿੰਦੇ ਗੁਰਪ੍ਰੀਤ ਸਿੰਘ ਨੇ 20,000 ਰੁਪਏ ਦੀ ਮੰਗ ਕੀਤੀ ਸੀ ਪਰ ਜਦੋਂ ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਰਿਸ਼ਵਤ ਦੀ ਰਕਮ ਘਟਾ ਕੇ 15,000 ਰੁਪਏ ਕਰ ਦਿੱਤੀ।
ਸ਼ਿਕਾਇਤਕਰਤਾ ਨੇ ਆਪਣੀ, ਗੁਰਪ੍ਰੀਤ ਸਿੰਘ ਅਤੇ ਪਟਵਾਰੀ ਜਸਵੀਰ ਸਿੰਘ ਦਰਮਿਆਨ ਹੋਈ ਸਾਰੀ ਗੱਲਬਾਤ ਨੂੰ ਆਪਣੇ ਮੋਬਾਈਲ ਫੋਨ ‘ਚ ਰਿਕਾਰਡ ਕਰ ਲਿਆ ਅਤੇ ਬਿਓਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ। ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਉਣ ਤੋਂ ਪਹਿਲਾਂ ਪਟਵਾਰੀ ਅਤੇ ਉਸ ਦੇ ਕਰਿੰਦੇ ਗੁਰਪ੍ਰੀਤ ਸਿੰਘ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਗੱਲਬਾਤ ਦੀ ਰਿਕਾਰਡਿੰਗ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਕਰ ਦਿੱਤੀ ਸੀ ਤਾਂ ਜੋ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ।
ਬੁਲਾਰੇ ਨੇ ਦੱਸਿਆ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਇਹ ਸ਼ਿਕਾਇਤ ਦਰਜ ਕਰਵਾਈ। ਇਸ ਕੇਸ ਦੀ ਜਾਂਚ ਦੌਰਾਨ, ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫ.ਐਸ.ਐਲ.) ਤੋਂ ਸ਼ੱਕੀ ਅਤੇ ਸ਼ਿਕਾਇਤਕਰਤਾ ਦੋਵਾਂ ਦੀ ਆਵਾਜ਼ ਦੀ ਰਿਕਾਰਡਿੰਗ ਦੀ ਤੁਲਨਾ ਕੀਤੀ ਗਈ, ਜੋ ਮੇਲ ਖਾਂਦੀ ਪਾਈ ਗਈ ਅਤੇ ਸ਼ਿਕਾਇਤ ਵਿੱਚ ਲਾਏ ਦੋਸ਼ ਸਹੀ ਸਾਬਤ ਹੋਏ।
ਇਸ ਤਫਤੀਸ਼ ਦੇ ਆਧਾਰ ‘ਤੇ ਕਾਨੂੰਗੋ ਅਤੇ ਉਸ ਦੇ ਕਰਿੰਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 27.02. 2024 ਨੂੰ ਐਫ.ਆਈ.ਆਰ. ਨੰ. 09 ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜਸਵੀਰ ਸਿੰਘ ਕਾਨੂੰਗੋ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਅੱਜ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਚੇਤਨ ਸਿੰਘ ਜੌੜਾਮਾਜਰਾ

0
ਅੱਜ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਚੇਤਨ ਸਿੰਘ ਜੌੜਾਮਾਜਰਾ

ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ।

ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ ‘ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।

ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

ਅੱਜ ਹੈ ਰਾਸ਼ਟਰੀ ਵਿਗਿਆਨ ਦਿਵਸ, ਜਾਣੋ ਇਸਦਾ ਇਤਿਹਾਸ

0

ਰਾਸ਼ਟਰੀ ਵਿਗਿਆਨ ਦਿਵਸ ਦਾ ਇਤਿਹਾਸ
ਅੱਜ ਰਾਸ਼ਟਰੀ ਵਿਗਿਆਨ ਦਿਵਸ ਹੈ। 1986 ਵਿੱਚ ਨੈਸ਼ਨਲ ਕੌਂਸਲ ਸਾਇੰਸ ਅਤੇ ਟੈਕਨਾਲੋਜੀ ਕਮਿਊਨੀਕੇਸ਼ਨ ਨੇ ਭਾਰਤ ਸਰਕਾਰ ਨੂੰ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਵਜੋਂ ਮਨਾਉਣ ਲਈ ਕਿਹਾ। ਇਹ ਸਮਾਗਮ ਹੁਣ ਪੂਰੇ ਭਾਰਤ ਵਿੱਚ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਅਕਾਦਮਿਕ, ਵਿਗਿਆਨਕ, ਤਕਨੀਕੀ, ਮੈਡੀਕਲ ਅਤੇ ਖੋਜ ਸੰਸਥਾਵਾਂ ਵਿੱਚ ਮਨਾਇਆ ਜਾਂਦਾ ਹੈ।

ਪਹਿਲੇ ਰਾਸ਼ਟਰੀ ਵਿਗਿਆਨ ਦਿਵਸ (26 ਫਰਵਰੀ 2020) ਦੇ ਮੌਕੇ ‘ਤੇ ਨੈਸ਼ਨਲ ਕੌਂਸਲ ਨੇ ਵਿਗਿਆਨ ਅਤੇ ਸੰਚਾਰ ਦੇ ਖੇਤਰ ਵਿੱਚ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਲਈ ਰਾਸ਼ਟਰੀ ਵਿਗਿਆਨ ਪ੍ਰਸਿੱਧੀ ਪੁਰਸਕਾਰਾਂ ਦੀ ਸੰਸਥਾ ਦਾ ਐਲਾਨ ਕੀਤਾ। ਇਹ ਨਵੀਂ ਪੀੜ੍ਹੀ ਦੀ ਸਵੇਰ ਵਜੋਂ ਚਿੰਨ੍ਹਿਤ ਹੈ।

28 ਫਰਵਰੀ 1928 ਨੂੰ ਭਾਰਤੀ ਭੌਤਿਕ ਵਿਗਿਆਨੀ ਚੰਦਰਸ਼ੇਖਰ ਵੈਂਕਟ ਰਾਮਨ ਦੁਆਰਾ ਰਮਨ ਪ੍ਰਭਾਵ ਦੀ ਖੋਜ ਨੂੰ ਦਰਸਾਉਣ ਲਈ ਹਰ ਸਾਲ 28 ਫਰਵਰੀ ਨੂੰ ਭਾਰਤ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਜਾਂਦਾ ਹੈ।

ਉਸਦੀ ਖੋਜ ਲਈ, ਸਰ ਸੀਵੀ ਰਮਨ ਨੂੰ 1930 ਵਿੱਚ ਭੌਤਿਕ ਵਿਗਿਆਨ ਵਿੱਚ ਨੋਬਲ ਪੁਰਸਕਾਰ ਦਿੱਤਾ ਗਿਆ ਸੀ।

ਉਦੇਸ਼
ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਵਰਤੇ ਜਾਣ ਵਾਲੇ ਵਿਗਿਆਨ ਦੀ ਮਹੱਤਤਾ ਬਾਰੇ ਇੱਕ ਸੰਦੇਸ਼ ਫੈਲਾਉਣ ਲਈ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਜਾਂਦਾ ਹੈ। ਮਨੁੱਖੀ ਭਲਾਈ ਲਈ ਵਿਗਿਆਨ ਦੇ ਖੇਤਰ ਵਿੱਚ ਸਾਰੀਆਂ ਗਤੀਵਿਧੀਆਂ, ਯਤਨਾਂ ਅਤੇ ਪ੍ਰਾਪਤੀਆਂ ਨੂੰ ਪ੍ਰਦਰਸ਼ਿਤ ਕਰਨਾ।

ਇਹ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਅਤੇ ਵਿਗਿਆਨ ਦੇ ਖੇਤਰ ਵਿੱਚ ਵਿਕਾਸ ਲਈ ਨਵੀਆਂ ਤਕਨੀਕਾਂ ਨੂੰ ਲਾਗੂ ਕਰਨ ਲਈ ਮਨਾਇਆ ਜਾਂਦਾ ਹੈ। ਭਾਰਤ ਵਿੱਚ ਵਿਗਿਆਨਕ ਸੋਚ ਰੱਖਣ ਵਾਲੇ ਨਾਗਰਿਕਾਂ ਨੂੰ ਮੌਕਾ ਦੇਣ ਲਈ। ਲੋਕਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵਿਗਿਆਨ ਅਤੇ ਤਕਨਾਲੋਜੀ ਨੂੰ ਹਰਮਨ ਪਿਆਰਾ ਬਣਾਉਣਾ।

ਦੁਬਈ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ

0

ਆਏ ਦਿਨ ਵਿਦੇਸ਼ ‘ਚ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌ.ਤ ਹੋ ਜਾਣ ਦੀ ਖਬਰ ਸਾਹਮਣੇ ਆ ਜਾਂਦੀ ਹੈ। ਇੱਕ ਹੋਰ ਪੰਜਾਬੀ ਨੌਜਵਾਨ ਜੋ ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਸੀ। ਜਿਸਦੀ ਕਿ ਹੁਣ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੁਬਈ ‘ਚ ਜ਼ਿਲ੍ਹਾ ਤਰਨਤਾਰਨ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ 38 ਪੁੱਤਰ ਕਸ਼ਮੀਰ ਸਿੰਘ ਪਿੰਡ ਰਾਣੀ ਵਲਾਹ ਵਜੋਂ ਹੋਈ ਹੈ। ਨੌਜਵਾਨ ਦੇ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਬਾਥਰੂਮ ਵਿੱਚ ਨਹਾਉਣ ਗਿਆ ਸੀ। ਇਸ ਦੌਰਾਨ ਉਸ ਨੂੰ ਹਾਰਟ ਅਟੈਕ ਆ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਹਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਹੁਣ ਪਰਿਵਾਰ ਵੱਲੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਸਰਕਾਰ ਅਤੇ ਸਮਾਜ ਸੇਵੀ ਲੋਕਾਂ ਪਾਸੋਂ ਮਦਦ ਦੀ ਮੰਗ ਕੀਤੀ ਗਈ ਹੈ।

ਮੁਹਾਲੀ ‘ਚ ਢਾਬੇ ‘ਤੇ ਹੋਈ ਅੰਨ੍ਹੇਵਾਹ ਗੋਲੀਬਾਰੀ

0

ਮੁਹਾਲੀ ‘ਚ ਬੀਤੇ ਦੇਰ ਰਾਤ ਫਾਈਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਨੌਜਵਾਨਾਂ ਵੱਲੋਂ ਇੱਕ ਢਾਬੇ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸਥਾਨਕ ਸੈਕਟਰ 79 ਵਿੱਚ ਕਟਾਣੀ ਪ੍ਰੀਮੀਅਮ ਢਾਬੇ ਉਤੇ ਗੋਲੀਬਾਰੀ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗ ਦੇ ਬੰਦਿਆਂ ਵੱਲੋਂ ਪੰਜਾਬੀ ਗਾਇਕ ਬੰਟੀ ਬੈਂਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਜਿਸ ਸਮੇਂ ਗੋਲੀਬਾਰੀ ਕੀਤੀ ਗਈ ਉਸ ਸਮੇਂ ਬੰਟੀ ਬੈਂਸ ਢਾਬੇ ਅੰਦਰ ਸੀ।

ਇਸ ਮੌਕੇ ਪੰਜ ਦੇ ਕਰੀਬ ਫਾਈਰਿੰਗ ਕੀਤੀ ਗਈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਚੰਡੀਗੜ੍ਹ ‘ਚ ਇਸ ਦਿਨ ਹੋਣਗੀਆਂ ਮੁੜ ਤੋਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ

0

ਚੰਡੀਗੜ੍ਹ ਚੋਣਾਂ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਨੋਟੀਫਿਕੇਸ਼ਨ ਮੁਤਾਬਕ ਹੁਣ ਚੋਣਾਂ 4 ਮਾਰਚ ਨੂੰ ਹੋਣਗੀਆਂ। ਨੋਟੀਫਿਕੇਸ਼ਨ ਮੁਤਾਬਕ 28 ਅਤੇ 29 ਫਰਵਰੀ ਨੂੰ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ। ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ਵਿੱਚ ਇੱਕ ਪ੍ਰਸਤਾਵ ਦਿੱਤਾ ਹੈ, ਜਿਸ ਅਨੁਸਾਰ ਚੋਣ ਨੋਟੀਫਿਕੇਸ਼ਨ, ਨਾਮਜ਼ਦਗੀ ਅਤੇ ਵੋਟਿੰਗ ਦੀ ਪੂਰੀ ਪ੍ਰਕਿਰਿਆ ਨਵੇਂ ਸਿਰੇ ਤੋਂ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਨਵੇਂ ਬਣੇ ਮੇਅਰ ਕੁਲਦੀਪ ਕੁਮਾਰ ਭਲਕੇ ਕਾਰਜਭਾਰ ਸਾਂਭਣਗੇ ।