Home Blog Page 1682

ਲੋਕ ਸਭਾ ਚੋਣਾਂ: ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦਾ ਕੀਤਾ ਐਲਾਨ

0

ਲੋਕ ਸਭਾ ਚੋਣਾਂ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਉਮੀਦਵਾਰ ਹੋਣਗੇ।

ਜਾਣਕਾਰੀ ਅਨੁਸਾਰ ਇਸਤੋਂ ਇਲਾਵਾ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਸਾਬਕਾ ਰਾਜ ਸਭਾ ਮੈਂਬਰ ਅਤੇ ਹਰਿਆਣਾ ਪ੍ਰਦੇਸ਼ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਉਤੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਉਤੇ ਚਰਚਾ ਕਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇਮਰਾਨ ਹੁਸੈਨ, ਦੁਰਗੇਸ਼ ਪਾਠਕ, ਪੰਕਜ ਗੁਪਤਾ, ਗੋਪਾਲ ਰਾਏ, ਰਾਖੀ ਬਿਡਲਾਨ ਅਤੇ ਆਤਿਸ਼ੀ ਨੇ ਸ਼ਾਮਲ ਸਨ।

SGPC ਨੇ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਰਹੇ ਜਰਨੈਲ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਕੀਤਾ ਸਨਮਾਨਿਤ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਰਹੇ ਸ. ਜਰਨੈਲ ਸਿੰਘ ਨੂੰ ਅੱਜ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਸ. ਜਰਨੈਲ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਕੇਵਲ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਕਰਤਾਰ ਸਿੰਘ, ਸ. ਬਲਦੇਵ ਸਿੰਘ, ਡਾ. ਅਮਰਜੀਤ ਕੌਰ ਆਦਿ ਮੌਜੂਦ ਸਨ।

ਸਿੱਖਿਆ ਵਿਭਾਗ ਦੇ ਡਾਇਰੈਕਟਰ ਦਾ ਵਾਧੂ ਚਾਰਜ PCS ਅਧਿਕਾਰੀ ਅਮਨਿੰਦਰ ਕੌਰ ਨੂੰ ਦਿੱਤਾ

0

ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਟਰੀ) ਦਾ ਵਾਧੂ ਚਾਰਜ ਅਮਨਿੰਦਰ ਕੌਰ ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਨੂੰ ਦਿੱਤਾ ਗਿਆ ਹੈ।

ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ Neil Wagner ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

0
ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ Neil Wagner ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ

ਨੀਲ ਵੈਗਨਰ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨੀਲ ਵੈਗਨਰ ਨਿਊਜ਼ੀਲੈਂਡ ਦਾ ਗੇਂਦਬਾਜ਼ ਹੈ।ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਨੀਲ ਵੈਗਨਰ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਵੈਗਨਰ ਨੇ ਇਹ ਫੈਸਲਾ ਚੋਣਕਾਰਾਂ ਵੱਲੋਂ ਆਸਟ੍ਰੇਲੀਆ ਖਿਲਾਫ਼ ਦੋ ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਉਨ੍ਹਾਂ ਨੂੰ ਨਾ ਚੁਣੇ ਜਾਣ ਦੀ ਜਾਣਕਾਰੀ ਦਿੱਤੇ ਜਾਣ ਦੇ ਬਾਅਦ ਲਿਆ ਹੈ।

ਵੈਗਨਰ ਨੇ ਆਪਣੇ ਸੰਨਿਆਸ ਦਾ ਐਲਾਨ ਨਿਊਜ਼ੀਲੈਂਡ ਟੀਮ ਦੇ ਚੀਫ ਗੈਰੀ ਸਟੀਡ ਦੇ ਨਾਲ ਪ੍ਰੈਸ ਕਾਨਫਰੰਸ ਵਿੱਚ ਕੀਤਾ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਫਰਸਟ ਕਲਾਸ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਉੱਥੇ ਹੀ ਟੀਮ ਮੈਨੇਜਮੈਂਟ ਨੇ ਉਨ੍ਹਾਂ ਨੂੰ ਪਹਿਲਾਂ ਟੈਸਟ ਵਿੱਚ ਟੀਮ ਦੇ ਨਾਲ ਬਣੇ ਰਹਿਣ ਦੀ ਬੇਨਤੀ ਕੀਤੀ ਸੀ।

ਵੈਗਨਰ ਮੂਲ ਰੂਪ ਨਾਲ ਦੱਖਣੀ ਅਫਰੀਕਾ ਦੇ ਰਹਿਣ ਵਾਲੇ ਹਨ। ਉਹ ਨਿਊਜ਼ੀਲੈਂਡ ਸ਼ਿਫਟ ਹੋ ਗਏ ਸਨ। ਉਨ੍ਹਾਂ ਨੇ ਨਿਊਜ਼ੀਲੈਂਡ ਦੇ ਲਈ 64 ਮੈਚ ਖੇਡੇ ਹਨ। ਜਿਸ ਵਿੱਚ 3.13 ਦੀ ਇਕਾਨਮੀ ਰੇਟ ਨਾਲ 260 ਵਿਕਟਾਂ ਲੈ ਚੁੱਕੇ ਹਨ। ਉਨ੍ਹਾਂ ਨੇ 2012 ਵੈਸਟਇੰਡੀਜ਼ ਦੇ ਖਿਲਾਫ਼ ਆਪਣਾ ਟੈਸਟ ਡੈਬਿਊ ਕੀਤਾ ਸੀ। ਉਨ੍ਹਾਂ ਨੇ ਆਪਣਾ ਆਖਰੀ ਟੈਸਟ ਦੱਖਣੀ ਅਫਰੀਕਾ ਦੇ ਖਿਲਾਫ਼ 13 ਤੋਂ 16 ਫਰਵਰੀ ਤੱਕ ਹੋਏ ਮੈਚ ਵਿੱਚ ਖੇਡਿਆ ਸੀ।

ਸੰਨਿਆਸ ਦਾ ਐਲਾਨ ਕਰਨ ਤੋਂ ਬਾਅਦ ਵੈਗਨਰ ਨੇ ਮੀਡੀਆ ਨਾਲ ਕੁਝ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਉਸ ਨੇ ਕਿਹਾ ਕਿ ਉਹ 2014 ‘ਚ ਭਾਰਤ ਖਿਲਾਫ ਪਹਿਲੀ ਟੈਸਟ ਜਿੱਤ, ਬਾਰਬਾਡੋਸ ‘ਚ ਵੈਸਟਇੰਡੀਜ਼ ‘ਤੇ ਨਿਊਜ਼ੀਲੈਂਡ ਦੀ ਪਹਿਲੀ ਟੈਸਟ ਸੀਰੀਜ਼ ਜਿੱਤ ਅਤੇ 2018 ‘ਚ ਇੰਗਲੈਂਡ ‘ਚ ਟੈਸਟ ਸੀਰੀਜ਼ ਜਿੱਤ ਨੂੰ ਕਦੇ ਨਹੀਂ ਭੁੱਲੇਗਾ। ਇਸ ਦੇ ਨਾਲ ਹੀ ਅਸੀਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਅਤੇ ਪਿਛਲੇ ਸਾਲ ਭਾਰਤ ਅਤੇ ਇੰਗਲੈਂਡ ਖਿਲਾਫ ਟੈਸਟ ‘ਚ ਮਿਲੀ ਇਕ ਦੌੜ ਦੀ ਜਿੱਤ ਨੂੰ ਕਦੇ ਨਹੀਂ ਭੁੱਲਾਂਗੇ।

 

ਚਾਇਨਾ ਡੋਰ ਨੇ 6 ਸਾਲ ਦੀ ਮਾਸੂਮ ਬੱਚੀ ਦੀ ਲਈ ਜਾਨ

0

ਅੰਮ੍ਰਿਤਸਰ ‘ਚ ਚਾਇਨਾ ਡੋਰ ਦਾ ਕਹਿਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ‘ਚ ਚਾਇਨਾ ਡੋਰ ਨਾਲ ਇੱਕ ਬੱਚੀ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਹੈ ਕਿ ਗਲਾ ਵੱਢਣ ਕਾਰਨ 6 ਸਾਲਾ ਬੱਚੀ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਲੜਕੀ ਆਪਣੇ ਪਿਤਾ ਨਾਲ ਬਾਈਕ ‘ਤੇ ਬੈਠੀ ਸੀ ਕਿ ਚਾਈਨਾ ਡੋਰ ਦੀ ਲਪੇਟ ‘ਚ ਆ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਲੜਕੀ ਦੇ ਪਰਿਵਾਰਕ ਮੈਂਬਰ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕਰ ਰਹੇ ਹਨ। ਛੇ ਸਾਲਾ ਬੱਚੀ ਖੁਸ਼ੀ ਦੇ ਪਿਤਾ ਮਨੀ ਨੇ ਦੱਸਿਆ ਕਿ ਸਵੇਰੇ ਜਿਉਂ ਹੀ ਉਹ ਬਟਾਲਾ ਰੋਡ ‘ਤੇ ਸੈਲੀਬ੍ਰੇਸ਼ਨ ਮਾਲ ਨੇੜੇ ਪੁਲ ‘ਤੇ ਚੜ੍ਹਿਆ ਤਾਂ ਬਾਈਕ ‘ਤੇ ਅੱਗੇ ਬੈਠੀ ਉਸ ਦੀ ਬੇਟੀ ਦੇ ਗਲੇ ‘ਚ ਚਾਈਨਾ ਡੋਰ ਲਿਪਟ ਗਈ, ਜਿਸ ਨਾਲ ਲੜਕੀ ਸਖ਼ਤ ਜ਼ਖਮੀ ਹੋ ਗਈ।

ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੀ ਖੁਸ਼ੀ ਦੇ ਪਿਤਾ ਨੇ ਦੱਸਿਆ ਕਿ ਅਚਾਨਕ ਚਾਇਨਾ ਡੋਰ ਦੀ ਲਪੇਟ ‘ਚ ਆਉਣ ਕਾਰਨ ਉਸ ਦੀ ਲੜਕੀ ਦੇ ਗਲੇ ਦੀਆਂ ਨਾੜਾਂ ਕੱਟੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਖਨੌਰੀ ਬਾਰਡਰ ਧਰਨੇ ‘ਤੇ ਬੈਠੇ ਕਿਸਾਨ ਕਰਨੈਲ ਸਿੰਘ ਦੀ ਹੋਈ ਮੌ.ਤ

0

ਖਨੌਰੀ ਬਾਰਡਰ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। 13 ਫਰਵਰੀ ਤੋਂ ਧਰਨੇ ਤੇ ਬੈਠੇ ਕਿਸਾਨ ਕਰਨੈਲ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਖਨੌਰੀ ਬਾਰਡਰ ਦੇ ਉੱਤੇ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਦੇ ਕਰਕੇ ਮੌਤ ਹੋ ਚੁੱਕੀ ਸੀ। ਇੱਕ ਨੌਜਵਾਨ ਦੀ 21 ਤਰੀਕ ਨੂੰ ਗੋਲੀ ਲੱਗਣ ਦੇ ਕਰਕੇ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਦੇ ਉੱਤੇ ਜਿਲਾ ਗੁਰਦਾਸਪੁਰ ਦੇ ਕਿਸਾਨ ਗਿਆਨ ਸਿੰਘ ਦੀ ਵੀ ਦਿਲ ਦਾ ਦੌਰਾ ਪੈਣ ਦੇ ਕਰਕੇ ਮੌਤ ਹੋ ਚੁੱਕੀ ਹੈ।

ਪਟਿਆਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਦੀ ਵੀ ਮੌਤ ਹੋ ਚੁੱਕੀ ਹੈ। ਜੋ ਕਿ ਪਿੰਡ ਬਠੋਈ ਦਾ ਰਹਿਣ ਵਾਲਾ ਸੀ ਤੇ ਅੱਜ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। 13 ਤਰੀਕ ਤੋਂ ਧਰਨੇ ਤੇ ਬੈਠੇ ਕਿਸਾਨ ਕਰਨੈਲ ਸਿੰਘ ਜਿਸ ਦੀ ਉਮਰ 62 ਸਾਲ ਦੱਸੀ ਜਾ ਰਹੀ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਜਾਂਦੀ ਹੈ।

ਜਿਸ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਜਾਂਦਾ ਪਰ ਤੜਕਸਾਰ ਉਸ ਨੂੰ ਡਾਕਟਰਾਂ ਦੇ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਜ਼ਿਕਰਯੋਗ ਹੈ ਕਿ 13 ਫਰਵਰੀ ਤੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਦੇ ਉੱਤੇ ਕਿਸਾਨ ਧਰਨੇ ਤੇ ਬੈਠੇ ਹਨ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

0

ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 1 ਮਾਰਚ ਨੂੰ ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਜਾਰੀ ਅਲਰਟ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। ਵਿਭਾਗ ਨੇ 2 ਅਤੇ 3 ਮਾਰਚ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਨਾਲ ਮੌਸਮ ਦੀ ਸਥਿਤੀ ਵੀ ਵਿਗੜ ਜਾਵੇਗੀ।

ਦੂਜੇ ਪਾਸੇ ਸੋਮਵਾਰ ਨੂੰ ਭਾਵੇਂ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.8 ਡਿਗਰੀ ਦਾ ਵਾਧਾ ਹੋਇਆ ਹੈ ਪਰ ਅੰਮ੍ਰਿਤਸਰ ਸਮੇਤ ਚਾਰ ਸ਼ਹਿਰਾਂ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਹੇਠਾਂ ਹੈ। ਪਠਾਨਕੋਟ ਤੇ ਗੁਰਦਾਸਪੁਰ 5.1 ਡਿਗਰੀ ਨਾਲ ਸਭ ਤੋਂ ਠੰਢੇ ਰਹੇ। ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 6.0 ਡਿਗਰੀ (ਆਮ ਨਾਲੋਂ 2.3 ​​ਡਿਗਰੀ ਘੱਟ), ਲੁਧਿਆਣਾ ਵਿੱਚ 9.1 ਡਿਗਰੀ (ਆਮ ਨਾਲੋਂ 0.9 ਡਿਗਰੀ ਘੱਟ), ਪਟਿਆਲਾ ਵਿੱਚ 9.0 ਡਿਗਰੀ (ਆਮ ਨਾਲੋਂ 2.1 ਡਿਗਰੀ ਘੱਟ), ਬਠਿੰਡਾ ਵਿੱਚ 9.4 ਡਿਗਰੀ (ਆਮ ਨਾਲੋਂ 0.1 ਡਿਗਰੀ ਘੱਟ), ਐਸਬੀਐਸ ਨਗਰ ਵਿੱਚ 7.8 ਡਿਗਰੀ, , ਬਰਨਾਲਾ 8.2 ਅਤੇ ਜਲੰਧਰ 7.0 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਅਜੇ ਵੀ ਆਮ ਦੇ ਨੇੜੇ ਹੈ। ਸਮਰਾਲਾ ਦਾ ਸਭ ਤੋਂ ਵੱਧ ਤਾਪਮਾਨ 26.5 ਡਿਗਰੀ ਰਿਹਾ। ਅੰਮ੍ਰਿਤਸਰ ਵਿੱਚ 19.9 ਡਿਗਰੀ (ਆਮ ਨਾਲੋਂ 3.5 ਡਿਗਰੀ ਘੱਟ), ਲੁਧਿਆਣਾ ਵਿੱਚ 24.2, ਪਟਿਆਲਾ ਵਿੱਚ 24.5, ਪਠਾਨਕੋਟ ਵਿੱਚ 22.9, ਬਠਿੰਡਾ ਵਿੱਚ 23.6 ਡਿਗਰੀ (ਆਮ ਨਾਲੋਂ 0.5 ਡਿਗਰੀ ਘੱਟ), ਐਸਬੀਐਸ ਨਗਰ ਵਿੱਚ 24.0 ਅਤੇ ਜਲੰਧਰ ਵਿੱਚ 23.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਨੇ MSP ਤੇ ਕਰਜ਼ਾ ਮੁਕਤੀ ਸਮੇਤ ਹੋਰ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਕੀਤਾ ਪ੍ਰਣ

0

ਸੰਯੁਕਤ ਕਿਸਾਨ ਮੋਰਚਾ ਵਲੋਂ ਵਿਸ਼ਵ ਵਪਾਰ ਸੰਸਥਾ ਛੱਡੋਂ ਦਿਨ ਮਨਾਉਣ ਦੇ ਦਿੱਤੇ ਸੱਦੇ ਤਹਿਤ ਸੂਬੇ ਦੀਆ ਸਾਰੀਆ ਪ੍ਰਮੁੱਖ ਜਰਨੈਲੀ ਸੜਕਾਂ ਉੱਤੇ 12 ਤੋਂ ਚਾਰ ਵਜੇ ਤੱਕ ਚਾਰ ਘੰਟਿਆਂ ਲਈ ਕਿਸਾਨਾਂ ਨੇ ਟ੍ਰੈਫਿਕ ਜਾਮ ਕੀਤੇ ਬਗੈਰ ਇੱਕ ਲਾਈਨ ਵਿੱਚ ਟਰੈਕਟਰਾਂ ਦੀ ਕੜੀ ਬਣਾਕੇ ਖੇਤੀਬਾੜੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਉਭਾਰਿਆ।

ਇਸ ਮੌਕੇ ਕਿਸਾਨਾਂ ਨੇ ਇੱਕਠੇ ਹੋ ਕੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਵੀ ਫੂਕੇ। ਸੂਬਾ ਪੱਧਰ ਤੇ ਪੁੱਜੀਆਂ ਰਿਪੋਰਟਾਂ ਮੁਤਾਬਕ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਤਹਿਸੀਲਾਂ ਅੰਦਰ ਸੈਕੜੇ ਤੋਂ ਉੱਪਰ ਸਥਾਨਾਂ ਤੇ ਇਹ ਕੜੀਆਂ ਬਣਾਈਆਂ ਗਈਆਂ।

ਵਰਨਣਯੋਗ ਹੈ ਕਿ ਮੋਰਚੇ ਨੇ ਇਹ ਸੱਦਾ ਆਬੂ ਧਾਬੀ ਵਿਖੇ ਵਿਸ਼ਵ ਵਪਾਰ ਸੰਸਥਾ ਦੀ ਮੰਤਰੀ ਪੱਧਰ ਦੀ ਹੋਣ ਜਾ ਰਹੀ ਚਾਰ ਰੋਜ਼ਾ ਕਾਨਫਰੰਸ ਦੇ ਮੌਕੇ ਦਿੱਤਾ ਸੀ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਵਿਸ਼ਵ ਵਪਾਰ ਸੰਸਥਾ ਨੂੰ ਸਬਸਿਡੀ ਵਾਲੇ ਭੋਜਨ ਪ੍ਰੋਗਰਾਮਾਂ ਜਿਵੇਂ ਕਿ MSP, ਸਰਕਾਰੀ ਖਰੀਦ, PDS ‘ਤੇ ਪਾਬੰਦੀ ਲਗਾਉਣ ਤੋਂ ਰੋਕਣ ਲਈ ਜੋਰਦਾਰ ਆਵਾਜ਼ ਬੁਲੰਦ ਕਰੇ, ਨਾਲ ਹੀ ਘਰੇਲੂ ਉਤਪਾਦਕਾਂ ਦੀ ਸੁਰੱਖਿਆ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਪਾਰਕ ਪਾਬੰਦੀਆਂ ਦੀ ਵਰਤੋਂ ਕਰਨ ਦੇ ਸਾਡੇ ਅਧਿਕਾਰਾਂ ਦੀ ਮਜ਼ਬੂਤੀ ਨਾਲ ਰੱਖਿਆ ਕਰੇ।

ਖੇਤੀ ਨੂੰ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਰੱਖਣ ਲਈ ਵਿਕਸਤ ਦੇਸ਼ਾਂ ਉੱਤੇ ਦਬਾਅ ਬਣਾਉਣ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਦੀ ਖੁਰਾਕ ਸੁਰੱਖਿਆ ਅਤੇ ਐਮ ਐਸ ਪੀ ਵਿਸ਼ਵ ਵਪਾਰ ਸੰਗਠਨ ਵਿੱਚ ਵਾਰ-ਵਾਰ ਵਿਵਾਦਾਂ ਦਾ ਵਿਸ਼ਾ ਰਹੇ ਹਨ। ਪ੍ਰਮੁੱਖ ਖੇਤੀਬਾੜੀ ਨਿਰਯਾਤ ਕਰਨ ਵਾਲੇ ਦੇਸ਼ਾਂ ਨੇ 2034 ਦੇ ਅੰਤ ਤੱਕ ਖੇਤੀਬਾੜੀ ਨੂੰ ਸਮਰਥਨ ਦੇਣ ਲਈ WTO ਮੈਂਬਰਾਂ ਦੇ ਅਧਿਕਾਰਾਂ ਵਿੱਚ ਵਿਸ਼ਵਵਿਆਪੀ 50% ਕਟੌਤੀ ਦਾ ਪ੍ਰਸਤਾਵ ਕੀਤਾ ਹੈ।

ਜਨਤਕ ਸਟਾਕ ਹੋਲਡਿੰਗ ਦਾ ਮੁੱਦਾ ਭਾਰਤ ਲਈ ਬਹੁਤ ਮਹੱਤਵਪੂਰਨ ਹੈ, ਖਾਸ ਤੌਰ ‘ਤੇ ਸੀ-2+50% ਪੱਧਰ ‘ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਅਤੇ ਸਾਰੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕਿਸਾਨਾਂ ਅਤੇ ਮਜ਼ਦੂਰਾਂ ਦੇ ਚੱਲ ਰਹੇ ਦੇਸ਼ ਵਿਆਪੀ ਸੰਘਰਸ਼ ਦੇ ਮੱਦੇਨਜ਼ਰ ਇਹ ਹੋਰ ਵੀ ਮਹੱਤਵਪੂਰਨ ਬਣ ਗਿਆ ਹੈ। ਅਸਲ ਵਿੱਚ, ਭਾਰਤ ਵਿੱਚ 90% ਕਿਸਾਨ A-2+FL+50% ‘ਤੇ ਆਧਾਰਿਤ MSP ਦੀ ਮੌਜੂਦਾ ਪ੍ਰਣਾਲੀ ਦੇ ਦਾਇਰੇ ਤੋਂ ਬਾਹਰ ਹਨ ਅਤੇ ਗੰਭੀਰ ਖੇਤੀਬਾੜੀ ਸੰਕਟ ਅਤੇ ਕਰਜ਼ੇ ਦਾ ਸਾਹਮਣਾ ਕਰ ਰਹੇ ਹਨ।

ਮੋਦੀ ਸ਼ਾਸਨ ਦੇ 10 ਸਾਲਾਂ ਦੌਰਾਨ ਵਧਦੀ ਬੇਰੁਜ਼ਗਾਰੀ, ਗਰੀਬੀ ਅਤੇ ਪਿੰਡਾਂ ਤੋਂ ਸ਼ਹਿਰਾਂ ਵੱਲ ਪਰਵਾਸ ਨੇ ਪੇਂਡੂ ਖੇਤਰਾਂ ਵਿੱਚ ਸੰਕਟ ਅਤੇ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਕਰ ਦਿੱਤੀ ਹੈ। ਭਾਰਤ ਸਰਕਾਰ ਨੂੰ ਆਪਣੇ ਕਿਸਾਨਾਂ ਦੀ ਸੁਰੱਖਿਆ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਅਧਿਕਾਰਾਂ ਦੀ ਮਜ਼ਬੂਤੀ ਨਾਲ ਰਾਖੀ ਕਰਨੀ ਚਾਹੀਦੀ ਹੈ। ਕਿਸੇ ਵੀ ਅੰਤਰਰਾਸ਼ਟਰੀ ਸੰਸਥਾ ਜਾਂ ਸਮਝੌਤੇ ਨੂੰ ਉਨ੍ਹਾਂ ਦੇ ਰਾਹ ਵਿੱਚ ਰੋੜਾ ਨਹੀਂ ਬਣਨ ਦਿੱਤਾ ਜਾ ਸਕਦਾ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ, ਇੱਕ ਅਪਵਾਦ ਵਜੋਂ, 2014 ਵਿੱਚ 5 ਸਾਲਾਂ ਲਈ ਛੋਟ ਦਿੱਤੀ ਗਈ ਸੀ, ਜਿਸ ਨਾਲ ਇਹ ਜਨਤਕ ਵੰਡ ਪ੍ਰਣਾਲੀ ਨੂੰ ਨਕਦ ਟ੍ਰਾਂਸਫਰ ਵਿੱਚ ਤਬਦੀਲ ਨਹੀਂ ਕਰ ਸਕਦੀ ਸੀ। ਪੀਡੀਐਸ ਲਈ ਭਾਰਤ ਦੇ ਭੋਜਨ ਭੰਡਾਰਨ ਪ੍ਰੋਗਰਾਮ ਨੂੰ ਅਸਥਾਈ ਸ਼ਾਂਤੀ ਧਾਰਾ ਦੇ ਤਹਿਤ WTO ਮੈਂਬਰਾਂ ਦੁਆਰਾ ਚੁਣੌਤੀ ਤੋਂ ਛੋਟ ਦਿੱਤੀ ਗਈ ਹੈ। ਇਸ ਦੇ ਉਲਟ ਹੋਣ ਦੀ ਸੰਭਾਵਨਾ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ, ਤਾਂ ਭਾਰਤ ਨੂੰ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਦੀ ਲੋੜ ਪਵੇਗੀ ਤਾਂ ਜੋ ਵਿਸ਼ਵ ਵਪਾਰ ਸੰਗਠਨ ਦੇ ਨਿਯਮਾਂ ਨੂੰ ਉਸਦੇ ਖੁਰਾਕ ਸੁਰੱਖਿਆ ਪ੍ਰੋਗਰਾਮਾਂ ਅਤੇ ਖੇਤੀਬਾੜੀ ਉਤਪਾਦਨ ਵਿੱਚ ਦਖਲ ਦੇਣ ਤੋਂ ਰੋਕਿਆ ਜਾ ਸਕੇ।

ਭਾਰਤ ਸਰਕਾਰ ਨੂੰ ਇਨ੍ਹਾਂ ਮੁੱਦਿਆਂ ਦੇ ਸਥਾਈ ਹੱਲ ਲਈ ਸਮੂਹਿਕ ਤੌਰ ‘ਤੇ ਲੜਨ ਲਈ ਹੋਰ ਘੱਟ ਵਿਕਸਤ ਦੇਸ਼ਾਂ ਦੇ ਨਾਲ ਸਹਿਯੋਗ ਜੁਟਾਉਣਾ ਚਾਹੀਦਾ ਹੈ, ਤਾਂ ਜੋ ਵਿਕਾਸਸ਼ੀਲ ਦੇਸ਼ਾਂ ਨੂੰ ਨਾ ਸਿਰਫ਼ ਆਪਣੇ ਮੌਜੂਦਾ ਪ੍ਰੋਗਰਾਮਾਂ ਨੂੰ ਕਾਇਮ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ, ਸਗੋਂ ਉਹਨਾਂ ਨੂੰ ਉਹਨਾਂ ਦਾ ਵਿਸਥਾਰ ਕਰਨ ਦੀ ਵੀ ਇਜਾਜ਼ਤ ਦਿੱਤੀ ਜਾਵੇ।

ਚੱਲ ਰਹੇ ਦੇਸ਼ ਵਿਆਪੀ ਸੰਘਰਸ਼ ਦੇ ਹਿੱਸੇ ਵਜੋਂ, ਅੱਜ ਦਾ ਐਕਸ਼ਨ ਮੋਦੀ ਸਰਕਾਰ ਤੋਂ ਕਿਸਾਨਾਂ ਦੇ ਸੰਘਰਸ਼ ‘ਤੇ ਸਰਕਾਰੀ ਜਬਰ ਬੰਦ ਕਰਨ ਅਤੇ 9 ਦਸੰਬਰ 2021 ਨੂੰ SKM ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰਨ ਦੀ ਮੰਗ ਲਈ ਵੀ ਕੀਤਾ ਗਿਆ।ਜਿਸ ਵਿੱਚ ਸਾਰੀਆਂ ਫਸਲਾਂ ਲਈ ਕਾਨੂੰਨੀ ਤੌਰ ‘ਤੇ MSP @ C2+50% ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਅਤੇ ਵਿਆਪਕ ਕਰਜ਼ਾ ਮੁਕਤੀ ਸ਼ਾਮਲ ਹਨ।

ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਚ ਮੁੜ ਲੱਗਣੀਆਂ ਰੌਣਕਾਂ, ਮਾਰਚ ਮਹੀਨੇ ਆਵੇਗੀ ਖੁਸ਼ੀ!

0
ਸਿੱਧੂ ਮੂਸੇਵਾਲਾ ਦੇ ਪਰਿਵਾਰ 'ਚ ਮੁੜ ਲੱਗਣੀਆਂ ਰੌਣਕਾਂ, ਮਾਰਚ ਮਹੀਨੇ ਆਵੇਗੀ ਖੁਸ਼ੀ!

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੂੰਜਣ ਦੀ ਉਮੀਦ ਜਤਾਈ ਜਾ ਰਹੀ ਹੈ। ਮੀਡੀਆ ‘ਚ ਆਈਆਂ ਖ਼ਬਰਾਂ ਅਨੁਸਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਫਿਰ ਤੋਂ ਗਰਭਵਤੀ ਹੋਣ ਦਾ ਫੈਸਲਾ ਕੀਤਾ ਹੈ। ਇਸਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. ਦਾ ਪ੍ਰਯੋਗ ਕਰ ਰਹੀ ਹੈ। ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਪਰਿਵਾਰ ‘ਚ ਇੱਕ ਨਵੇਂ ਮਹਿਮਾਨ ਦੇ ਆਉਣ ਦੀ ਉਮੀਦ ਹੈ।  ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਵੱਲੋਂ ਇੱਕ ਨਿੱਜੀ ਚੈੱਨਲ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਈਵੀਐਫ ਤਕਨੀਕ ਅਪਣਾਈ ਹੈ। ਇਹੀ ਕਾਰਨ ਹੈ ਕਿ ਮਾਤਾ ਚਰਨ ਕੌਰ ਪਿਛਲੇ ਕੁਝ ਦਿਨਾਂ ਤੋਂ ਆਮ ਲੋਕਾਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਤੋਂ ਦੂਰੀ ਬਣਾਏ ਹੋਏ ਹਨ। ਸੂਤਰਾਂ ਅਨੁਸਾਰ ਇਸ ਸਮੇਂ ਦੌਰਾਨ ਉਹ ਪੂਰੀ ਤਰ੍ਹਾਂ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ ਅਤੇ ਹੁਣ ਤੱਕ ਸਿਰਫ਼ ਹਾਂ-ਪੱਖੀ ਹੁੰਗਾਰਾ ਹੀ ਦੇਖਣ ਨੂੰ ਮਿਲ ਰਿਹਾ ਹੈ।