Home Blog Page 1683

ਕਿਸਾਨਾਂ ਵੱਲੋਂ ਵਿਸ਼ਵ ਵਪਾਰ ਸੰਗਠਨ ਤੇ ਕਾਰਪੋਰੇਟ ਘਰਾਣਿਆਂ ਦਾ ਦੇਸ਼ ਭਰ ‘ਚ ਕੀਤਾ ਗਿਆ ਵਿਰੋਧ

0

ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ (ਗੈਰ-ਸਿਆਸੀ) ਵੱਲੋਂ ਦੇਸ਼ ਭਰ ਵਿੱਚ ਡਬਲਯੂ.ਟੀ.ਓ., ਕਾਰਪੋਰੇਟ ਘਰਾਣਿਆਂ ਅਤੇ ਮੋਦੀ-ਖੱਟਰ ਦਾ ਸਸਕਾਰ ਤੇ ਜਲੂਸ ਕੱਢਿਆ ਗਿਆ ਅਤੇ ਪੁਤਲੇ ਫੂਕੇ ਗਏ। ਇਸ ਪ੍ਰੈਸ ਨੋਟ ਦੇ ਲਿਖੇ ਜਾਣ ਤੱਕ 13 ਰਾਜਾਂ ਦੇ ਹਜ਼ਾਰਾਂ ਪਿੰਡਾਂ ਵਿੱਚ ਇਨ੍ਹਾਂ ਧਰਨਿਆਂ ਦੀਆਂ ਖ਼ਬਰਾਂ ਆ ਚੁੱਕੀਆਂ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਹੁਣ ਕਿਸਾਨ ਅੰਦੋਲਨ 2.0 ਪੰਜਾਬ-ਹਰਿਆਣਾ ਦੀਆਂ ਸਰਹੱਦਾਂ ‘ਤੇ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ। ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਵਿਸ਼ਵ ਵਪਾਰ ਸੰਗਠਨ, ਕਾਰਪੋਰੇਟ ਘਰਾਣਿਆਂ, ਮੋਦੀ-ਖੱਟਰ ਅਤੇ ਅੰਬਾਨੀ-ਅਡਾਨੀ ਦੇ ਪੁਤਲੇ ਸਾੜੇ ਗਏ, ਜਿਸ ਦੌਰਾਨ ਹਜ਼ਾਰਾਂ ਕਿਸਾਨਾਂ ਦੇ ਨਾਅਰੇ ਅਸਮਾਨ ‘ਚ ਗੂੰਜਦੇ ਰਹੇ। ਦਿਨ ਭਰ ਕਿਸਾਨ ਆਗੂਆਂ ਨੇ ਡਬਲਯੂ.ਟੀ.ਓ ਦੀਆਂ ਸਾਜ਼ਿਸ਼ਾਂ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਨੂੰ ਲੈ ਕੇ ਦੋਵਾਂ ਮੋਰਚਿਆਂ ‘ਤੇ ਆਪਣੀ ਆਵਾਜ਼ ਬੁਲੰਦ ਕੀਤੀ।

ਮੋਰਚੇ ਨੇ ਇੱਕ ਵਾਰ ਫਿਰ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਕਾਤਲਾਂ ‘ਤੇ ਜਲਦ ਤੋਂ ਜਲਦ ਕੇਸ ਦਰਜ ਕਰੇ ਅੱਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਪੰਜਾਬ ਸਰਕਾਰ ਨੇ ਫਿਰ ਵੀ ਅਜਿਹਾ ਨਾ ਕੀਤਾ ਤਾਂ ਕਿਸਾਨ ਇਸ ਵਾਅਦਾ ਖਿਲਾਫੀ ਵਿਰੁੱਧ ਡਟਣਗੇ। ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਬਿਨਾਂ ਡਰਾਈਵਰ ਦੇ ਟ੍ਰੇਨ ਚੱਲਣ ਵਾਲੇ ਮਾਮਲੇ ‘ਚ ਵਿਭਾਗ ਨੇ 6 ਰੇਲ ਕਰਮਚਾਰੀਆਂ ਨੂੰ ਕੀਤਾ ਸਸਪੈਂਡ

0
ਬਿਨਾਂ ਡਰਾਈਵਰ ਦੇ ਟ੍ਰੇਨ ਚੱਲਣ ਵਾਲੇ ਮਾਮਲੇ 'ਚ ਵਿਭਾਗ ਨੇ 6 ਰੇਲ ਕਰਮਚਾਰੀਆਂ ਨੂੰ ਕੀਤਾ ਸਸਪੈਂਡ

 

ਬੀਤੇ ਦਿਨੀ ਬਿਨਾਂ ਡਰਾਈਵਰ ਅਤੇ ਬਿਨਾਂ ਗਾਰਡ ਦੇ ਟਰੇਨ ਚੱਲਣ ਦੀ ਵੀਡੀਓ ਸਾਹਮਣੇ ਆਈ। ਦੱਸ ਦਈਏ ਕਿ ਇਹ ਟਰੇਨ ਜੰਮੂ ਤੋਂ ਚੱਲ ਕੇ ਪੰਜਾਬ ਪਹੁੰਚ ਗਈ। ਟਰੇਨ ਦੇ ਇਸ ਤਰ੍ਹਾਂ ਚੱਲਣ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਮਾਮਲੇ ‘ਚ ਰੇਲਵੇ ਵਿਭਾਗ ਨੇ ਵੱਡਾ ਐਕਸ਼ਨ ਲਿਆ ਹੈ।

ਦਰਅਸਲ ਰੇਲਵੇ ਵਿਭਾਗ ਨੇ ਬਿਨਾਂ ਡਰਾਈਵਰ ਅਤੇ ਗਾਰਡ ਦੇ ਰੇਲ ਗੱਡੀ ਚੱਲਣ ਦੇ ਮਾਮਲੇ ‘ਚ 6 ਰੇਲ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਰੇਲਵੇ ਕਰਮਚਾਰੀਆਂ ‘ਚ ਸਟੇਸ਼ਨ ਮਾਸਟਰ ਕਠੂਆ, ਲੋਕੋ ਪਾਇਲਟ, ਅਸਿਸਟੈਂਟ ਲੋਕੋ ਪਾਇਲਟ, ਪੁਆਇੰਟ ਮੈਨ, ਟਰੈਫਿਕ ਇੰਸਪੈਕਟਰ ਅਤੇ ਲੋਕੋ ਇੰਸਪੈਕਟਰ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਰੇਲ ਹਾਦਸਿਆਂ ਤੋਂ ਸਬਕ ਨਾ ਲੈਂਦੇ ਹੋਏ ਐਤਵਾਰ ਨੂੰ ਮੁੜ ਰੇਲ ਵਿਭਾਗ ਦੀ ਨਾਲਾਇਕੀ ਉਸ ਸਮੇਂ ਸਾਹਮਣੇ ਆਈ, ਜਦੋਂ ਇਕ ਮਾਲ ਗੱਡੀ ਬਿਨ੍ਹਾਂ ਡਰਾਈਵਰ ਅਤੇ ਬਿਨ੍ਹਾਂ ਗਾਰਡ ਦੇ ਕਰੀਬ 80 ਦੀ ਸਪੀਡ ਨਾਲ ਦੌੜਦੀ ਹੋਈ ਲਗਭਗ 78 ਕਿਲੋਮੀਟਰ ਦਾ ਸਫ਼ਰ ਤੈਅ ਕਰ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਐਤਵਾਰ ਤੜਕਸਾਰ ਡੀ. ਐੱਮ. ਟੀ. ਮਾਲ ਗੱਡੀ ਕਠੂਆ ਤੋਂ ਬਿਨ੍ਹਾਂ ਡਰਾਈਵਰ ਅਤੇ ਗਾਰਡ ਦੇ ਟਰੈਕ ’ਤੇ ਦੌੜ ਪਈ ਸੀ।

ਇਸ ਰੇਲ ਗੱਡੀ ਦੇ ਚੱਲਣ ਤੋਂ ਬਾਅਦ ਰੇਲਵੇ ਵਿਭਾਗ ਵਿਚ ਹੜਕੰਪ ਮਚ ਗਿਆ ਸੀ ਅਤੇ ਵਿਭਾਗ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਐਮਰਜੈਂਸੀ ਡਿਕਲੇਅਰ ਕਰਦੇ ਹੋਏ ਪਠਾਨਕੋਟ ਕੈਂਟ, ਮੀਰਥਲ, ਭੰਗਾਲਾ, ਮਕੇਰੀਆਂ, ਜਲੰਧਰ ਅਤੇ ਲੁਧਿਆਣਾ ਆਦਿ ਰੇਲਵੇ ਸਟੇਸ਼ਨਾਂ ’ਤੇ ਜਿੱਥੇ ਰੇਲਵੇ ਟਰੈਕ ਤੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ, ਉੱਥੇ ਇਨ੍ਹਾਂ ਸਟੇਸ਼ਨਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਰੇਲ ਗੱਡੀ ਦੀ ਸਪੀਡ ਨੂੰ ਘੱਟ ਕਰਨ ਲਈ ਇਨ੍ਹਾਂ ਰੇਲਵੇ ਸਟੇਸ਼ਨਾਂ ’ਤੇ ਅਧਿਕਾਰੀਆਂ ਅਤੇ ਜੀ. ਆਰ. ਪੀ. ਦੇ ਮੁਲਾਜ਼ਮਾਂ ਨੇ ਗੱਡੀ ਨੂੰ ਰੋਕਣ ਲਈ ਵੱਡੇ ਪੱਥਰ ਅਤੇ ਲੱਕੜ ਦੇ ਵੱਡੇ ਗੁੱਲੇ ਰੱਖਣੇ ਸ਼ੁਰੂ ਕੀਤੇ ਸਨ। ਆਖਿਰ ਬਹੁਤ ਹੀ ਜੱਦੋ-ਜਹਿਦ ਉਪਰੰਤ ਉੱਚੀ ਬੱਸੀ ਵਿਖੇ ਇਸ ਗੱਡੀ ਨੂੰ ਹੌਲੀ ਕਰਕੇ ਰੋਕਿਆ ਗਿਆ ਸੀ।

ਇਸ ਗੱਡੀ ਦੇ ਆਪ ਮੁਹਾਰੇ ਟਰੈਕ ’ਤੇ ਦੌੜਨ ਕਾਰਨ ਜੰਮੂ ਤਵੀ ਐਕਸਪ੍ਰੈੱਸ ਨੂੰ ਢਾਈ ਘੰਟੇ ਲੇਟ ਕਰ ਦਿੱਤਾ ਗਿਆ, ਜਦਕਿ ‘ਵੰਦੇ ਭਾਰਤ’ ਰੇਲ ਗੱਡੀ ਅਤੇ ਹੋਰ ਗੱਡੀਆਂ ਵੀ ਪ੍ਰਭਾਵਿਤ ਹੋਈਆਂ। ਇਸ ਹਾਦਸੇ ਦੀ ਜਾਂਚ ਰੇਲਵੇ ਵਿਭਾਗ ਦੇ ਉੱਪ ਮੰਡਲ ਮੁਕੇਰੀਆਂ ਵੱਲੋਂ ਕੀਤੀ ਜਾ ਰਹੀ ਹੈ।

ਰੇਲਵੇ ਵਿਭਾਗ ਨੇ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦੇ ਦਿੱਤੇ ਸਨ, ਜਿਸ ਤੋਂ ਬਾਅਦ ਅੱਜ 6 ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਮਸ਼ਹੂਰ ਗ਼ਜ਼ਲ ਗਾਇਕ Pankaj Udhas ਦਾ ਹੋਇਆ ਦਿਹਾਂਤ

0

ਸੰਗੀਤ ਜਗਤ ਤੋਂ ਇੱਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ।ਪੰਕਜ ਉਧਾਸ ਇਸ ਦੁਨੀਆਂ ਨੂੰ ਅਲ਼ਵਿਦਾ ਕਹਿ ਗਏ ਹਨ। ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦਿਹਾਂਤ ਹੋ ਗਿਆ ਹੈ।

ਉਨ੍ਹਾਂ ਨੇ 72 ਸਾਲ ਦੀ ਉਮਰ ’ਚ ਆਖਰੀ ਸਾਹ ਲਿਆ। ਪੰਕਜ ਦੀ ਧੀ ਨਿਆਬ ਉਧਾਸ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਸਾਂਝੀ ਕੀਤੀ ਹੈ।

ਇਸ ਖ਼ਬਰ ਤੋਂ ਬਾਅਦ ਸੰਗੀਤ ਜਗਤ ’ਚ ਸੋਗ ਦੀ ਲਹਿਰ ਹੈ। ਪੰਕਜ ਵਰਗੇ ਗ਼ਜ਼ਲ ਗਾਇਕ ਦੇ ਜਾਣ ਨਾਲ ਪ੍ਰਸ਼ੰਸਕ ਉਦਾਸ ਹੋ ਗਏ ਹਨ। ਉਨ੍ਹਾਂ ਦੀ ਗਜ਼ਲ ਚਿੱਠੀ ਆਈ ਹੈ ਵਤਨ ਸੇ ਚਿੱਠੀ ਆਈ ਹੈ ਪ੍ਰਸ਼ੰਸਕਾਂ ਵੱਲੋਂ ਬਹੁਤ ਹੀ ਪਸੰਦ ਕੀਤੀ ਜਾਂਦੀ ਰਹੀ ਹੈ।

ਸੋਸ਼ਲ ਮੀਡੀਆ ’ਤੇ ਹਰ ਕੋਈ ਆਪਣੀਆਂ ਅੱਖਾਂ ’ਚ ਹੰਝੂਆਂ ਨਾਲ ਗਾਇਕ ਨੂੰ ਅੰਤਿਮ ਸ਼ਰਧਾਂਜਲੀ ਦੇ ਰਿਹਾ ਹੈ।ਉਨ੍ਹਾਂ ਦੀ ਮੌਤ ਨਾਲ ਸੰਗੀਤ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

ਅੱਜ ਪੂਰੇ ਪੰਜਾਬ ਭਰ ‘ਚ ਕਿਸਾਨਾਂ ਵੱਲੋਂ ਰੋਡ ‘ਤੇ ਟਰੈਕਟਰ ਮਾਰਚ ਕੱਢ ਕੇ ਸਰਕਾਰ ਪ੍ਰਤੀ ਕੀਤਾ ਗਿਆ ਰੋਸ ਪ੍ਰਦਰਸ਼ਨ

0
ਅੱਜ ਪੂਰੇ ਪੰਜਾਬ ਭਰ 'ਚ ਕਿਸਾਨਾਂ ਵੱਲੋਂ ਰੋਡ 'ਤੇ ਟਰੈਕਟਰ ਮਾਰਚ ਕੱਢ ਕੇ ਸਰਕਾਰ ਪ੍ਰਤੀ ਕੀਤਾ ਗਿਆ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਅੱਜ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੋਡ ਉੱਤੇ ਟਰੈਕਟਰ ਮਾਰਚ ਕੱਢ ਕੇ ਸਰਕਾਰ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਆਪਣੇ ਟਰੈਕਟਰਾਂ ਨੂੰ ਰੋਡ ਦੇ ਕਿਨਾਰੇ ਉੱਤੇ ਖੜੇ ਕਰ ਦਿੱਤਾ। ਜਿਸ ਨਾਲ ਤਕਰੀਬਨ ਕਈ ਕਿਲੋਮੀਟਰ ਦੂਰ ਤੱਕ ਇਹ ਟਰੈਕਟਰ ਹੀ ਟਰੈਕਟਰ ਦਿਖਾਈ ਦਿੱਤੇ।

ਕਿਸਾਨਾਂ ਨਾਲ ਜਦੋਂ ਪੱਤਰਕਾਰਾਂ ਨੇ ਗੱਲਬਾਤ ਕੀਤੀ ਕਿ ਇਹ ਟਰੈਕਟਰ ਮਾਰਚ ਹੀ ਕਿਉਂ ਕੱਢਿਆ ਜਾ ਰਿਹਾ ਹੈ ਤਾਂ ਉਹਨਾਂ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਹਲੇ ਤਾਂ ਸਿਰਫ ਇਹ ਟਰੇਲਰ ਹੈ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੱਡੇ ਤੌਰ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ।

ਦਿੱਲੀ-ਅੰਮ੍ਰਿਤਸਰ ਵਿਚਾਲੇ IndiGo Airlines ਨੇ ਇੱਕ ਹੋਰ ਘਰੇਲੂ ਉਡਾਣ ਕੀਤੀ ਸ਼ੁਰੂ

0
ਦਿੱਲੀ-ਅੰਮ੍ਰਿਤਸਰ ਵਿਚਾਲੇ IndiGo Airlines ਨੇ ਇੱਕ ਹੋਰ ਘਰੇਲੂ ਉਡਾਣ ਕੀਤੀ ਸ਼ੁਰੂ

ਇੰਡੀਗੋ ਏਅਰਲਾਈਨਜ਼ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖੁਸ਼ਖਬਰੀ ਹੈ। ਇੰਡੀਗੋ ਏਅਰਲਾਈਨਜ਼ ਨੇ ਇੱਕ ਹੋਰ ਘਰੇਲੂ ਉਡਾਣ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਇੰਡੀਗੋ ਏਅਰਲਾਈਨਜ਼ ਜੋ ਵਰਤਮਾਨ ਵਿੱਚ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਚਾਰ ਉਡਾਣਾਂ ਚਲਾਉਂਦੀ ਹੈ ਨੇ 29 ਫਰਵਰੀ ਤੱਕ ਇਸ ਰੂਟ ‘ਤੇ ਇੱਕ ਵਾਧੂ ਉਡਾਣ ਸ਼ਾਮਲ ਕੀਤੀ ਹੈ। ਦਿੱਲੀ ਲਈ ਉਡਾਣਾਂ ਦੀ ਮੰਗ ਵਿੱਚ ਵਾਧਾ ਹੋਇਆ ਹੈ, ਖਾਸ ਤੌਰ ‘ਤੇ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਦੇ ਸਭ ਤੋਂ ਵੱਡੇ ਅਤੇ ਵਿਅਸਤ ਕਿਰਾਏ ਵਿੱਚ ਭਾਰੀ ਵਾਧਾ ਹੋਇਆ ਹੈ।

ਇੰਡੀਗੋ ਦੀ ਇਹ ਨਵੀਂ ਉਡਾਣ, 6E2324, ਦਿੱਲੀ ਹਵਾਈ ਅੱਡੇ ਤੋਂ ਦੁਪਹਿਰ 12:45 ਵਜੇ ਰਵਾਨਾ ਹੁੰਦੀ ਹੈ ਅਤੇ ਦੁਪਹਿਰ 2 ਵਜੇ ਅੰਮ੍ਰਿਤਸਰ ਪਹੁੰਚਦੀ ਹੈ। ਵਾਪਸੀ ਦੀ ਉਡਾਣ, 6E2325, ਅੰਮ੍ਰਿਤਸਰ ਤੋਂ ਦੁਪਹਿਰ 2:45 ਵਜੇ ਰਵਾਨਾ ਹੁੰਦੀ ਹੈ ਅਤੇ ਸ਼ਾਮ 4 ਵਜੇ ਦਿੱਲੀ ਪਹੁੰਚਦੀ ਹੈ। ਇਸ ਫਲਾਈਟ ਲਈ ਬੁਕਿੰਗ ਇੰਡੀਗੋ ਦੀ ਵੈੱਬਸਾਈਟ ‘ਤੇ ਉਪਲਬਧ ਹੈ।

ਇਸ ਫਲਾਈਟ ਨੂੰ ਸ਼ਾਮਲ ਕੀਤੇ ਜਾਣ ਦੇ ਬਾਵਜੂਦ ਕਿਸਾਨਾਂ ਦੇ ਚੱਲ ਰਹੇ ਵਿਰੋਧ ਕਾਰਨ ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਉਡਾਣਾਂ ਦੀ ਮੰਗ ਅਤੇ ਕਿਰਾਏ ਉੱਚੇ ਹਨ। ਪੰਜਾਬ ਤੋਂ ਜਾਂ ਪੰਜਾਬ ਤੋਂ ਆਉਣ ਵਾਲੇ ਬਹੁਤ ਸਾਰੇ ਯਾਤਰੀ, ਖਾਸ ਤੌਰ ‘ਤੇ ਜੋ ਅੰਤਰਰਾਸ਼ਟਰੀ ਉਡਾਣਾਂ ‘ਤੇ ਦਿੱਲੀ ਪਹੁੰਚਦੇ ਹਨ, ਰਸਤੇ ਅਤੇ ਟ੍ਰੈਫਿਕ ਜਾਮ ਤੋਂ ਬਚਣ ਲਈ ਬੱਸਾਂ ਜਾਂ ਟੈਕਸੀਆਂ ਰਾਹੀਂ ਸੜਕੀ ਯਾਤਰਾ ਤੋਂ ਬਚਣ ਦੀ ਚੋਣ ਕਰ ਰਹੇ ਹਨ।

ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕੋਆਰਡੀਨੇਟਰ ਸਮੀਪ ਸਿੰਘ ਗੁਮਟਾਲਾ ਨੇ ਇਸ ਫਲਾਈਟ ਦੇ ਜੋੜਨ ਦਾ ਸਵਾਗਤ ਕਰਦਿਆਂ ਕਿਹਾ ਕਿ 29 ਫਰਵਰੀ ਤੱਕ ਇਸ ਫਲਾਈਟ ਦੇ ਸ਼ਾਮਲ ਹੋਣ ਨਾਲ ਇੰਡੀਗੋ ਸਮੇਤ ਦਿੱਲੀ ਅਤੇ ਅੰਮ੍ਰਿਤਸਰ ਵਿਚਾਲੇ ਸਿੱਧੀਆਂ ਉਡਾਣਾਂ ਦੀ ਕੁੱਲ ਗਿਣਤੀ 11 ਰੋਜ਼ਾਨਾ ਹੋ ਗਈ ਹੈ।

ਪੰਜਾਬ ਦੀ ਧੀ ਨੇ ਖੇਡ ਜਗਤ ‘ਚ ਕੀਤਾ ਨਾਂ ਰੋਸ਼ਨ, ਏਸ਼ੀਆ ਕੱਪ ਤੀਰਅੰਦਾਜ਼ੀ ਖੇਡ ‘ਚ ਜਿੱਤਿਆ ਗੋਲਡ ਮੈਡਲ

0

ਪੰਜਾਬ ਦੀ ਧੀ ਨੇ ਖੇਡ ਜਗਤ ‘ਚ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਦੱਸ ਦਈਏ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਖਿਡਾਰਨ ਨੇ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ।

ਦੱਸ ਦਈਏ ਕਿ ਪ੍ਰਨੀਤ ਕੌਰ ਤੀਰਅੰਦਾਜ਼ੀ ਖੇਡ ‘ਚ ਏਸ਼ੀਅਨ ਖੇਡਾਂ-2023 ਦੀ ਗੋਡਲ ਮੈਡਲਿਸਟ ਅਤੇ ਵਿਸ਼ਵ ਚੈਪੀਂਅਨ ਬਣਨ ਸਮੇਤ ਲਗਾਤਾਰ ਪ੍ਰਾਪਤੀਆਂ ਹਾਸਿਲ ਕਰ ਰਹੀ ਹੈ।

ਪ੍ਰਨੀਤ ਕੌਰ ਨੇ ਇੱਕ ਵਾਰ ਫਿਰ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਨੀਤ ਕੌਰ ਨੇ ਇਰਾਕ ਦੇ ਬਗਦਾਦ ਵਿਖੇ ਚੱਲ ਰਹੇ ਏਸ਼ੀਆ ਕੱਪ ਤੀਰਅੰਦਾਜੀ ਸਟੇਜ-1 ਵੂਮੈਨ ਦੇ ਵਿਅਕਤੀਗਤ ਮੁਕਾਬਲਿਆਂ ‘ਚ ਗੋਲਡ ਮੈਡਲ ਜਿੱਤਿਆ ਹੈ।

ਭਾਰਤ ਵੱਲੋਂ ਖੇਡਦਿਆਂ ਪ੍ਰਨੀਤ ਕੌਰ ਨੇ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਦੇ ਸੋਨ ਤਗਮੇ ਦੇ ਮੁਕਾਬਲੇ ਲਈ ਈਰਾਨ ਦੀ ਫਾਤੇਮੇਹ ਹੇਮਤੀ ਨੂੰ ਮਾਤ ਦਿੱਤੀ। ਪ੍ਰਨੀਤ ਕੌਰ ਨੇ ਫਾਤੇਮੇਹ ਨੂੰ 138-135 ਨਾਲ ਹਰਾਇਆ ਜਦਕਿ ਪੁਰਸ਼ਾਂ ਦੇ ਖਿਤਾਬ ਲਈ ਪ੍ਰਥਮੇਸ਼ ਜੌਕਰ ਨੇ ਹਮਵਤਨ ਕੁਸ਼ਲ ਦਲਾਲ ਨੂੰ 146-144 ਨਾਲ ਹਰਾਇਆ।

ਇਹ ਖੁਸ਼ੀ ਸਾਂਝੀ ਕਰਦਿਆਂ ਖਿਡਾਰਣ ਦੇ ਪਿਤਾ ਮਾ: ਅਵਤਾਰ ਸਿੰਘ ਮੰਢਾਲੀ ਨੇ ਦੱਸਿਆ ਕਿ ਬੇਟੀ ਪ੍ਰਨੀਤ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੋਚ ਸੁਰਿੰਦਰ ਸਿੰਘ ਰੰਧਾਵਾਂ ਦੀ ਅਗਵਾਈ ਹੇਠ ਅਨੇਕਾਂ ਪ੍ਰਾਪਤੀਆਂ ਕੀਤੀਆਂ ਹਨ।

CM ਮਾਨ ਨੇ ਬੋਰਡ, ਕਾਰਪੋਰੇਸ਼ਨ ਦੇ ਚੇਅਰਮੈਨ ਤੇ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

0

CM ਮਾਨ ਨੇ ਅੱਜ 28 ਬੋਰਡ ਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। CM ਭਗਵੰਤ ਮਾਨ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਆਉਣ ਵਾਲਿਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਦੱਸ ਦੇਈਏ ਕਿ ਇਸ ਸਬੰਧੀ CM ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਟੀਮ ਰੰਗਲਾ ਪੰਜਾਬ ਵਿੱਚ ਸ਼ਾਮਿਲ ਹੋਏ ਨਵੇਂ ਸਾਥੀਆਂ ਨੂੰ ਵਧਾਈ। ਆਓ ਮਿਲ ਕੇ ਪੰਜਾਬ ਦੀ ਤਰੱਕੀ ਦੇ ਲਈ ਕੰਮ ਕਰੀਏ।”

 

ਪਟਿਆਲਾ ਦੇ ਇੱਕ ਘਰ ‘ਚ ਹੋਇਆ ਵੱਡਾ ਧਮਾਕਾ, ਸਿਲੰਡਰ ਨੂੂੰ ਲੱਗੀ ਅੱਗ

0
ਪਟਿਆਲਾ ਦੇ ਇੱਕ ਘਰ 'ਚ ਹੋਇਆ ਵੱਡਾ ਧਮਾਕਾ, ਸਿਲੰਡਰ ਨੂੂੰ ਲੱਗੀ ਅੱਗ

ਇਸ ਵੇਲੇ ਦੀ ਵੱਡੀ ਖਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਇੱਕ ਘਰ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਦੱਸ ਦਈਏ ਕਿ ਪਟਿਆਲਾ ਦੇ ਹੀਰਾ ਵਾਗ ਵਿਖੇ ਇੱਕ ਘਰ ਦੇ ਵਿੱਚ ਸਿਲੰਡਰ ਨੂੰ ਅੱਗ ਲੱਗਣ ਦੇ ਕਾਰਨ ਵੱਡਾ ਧਮਾਕਾ ਹੋ ਗਿਆ। ਜਿਸ ਦੇ ਕਰਕੇ ਪੂਰਾ ਅੱਗ ਘਰ ਦੀ ਚਪੇਟ ਦੇ ਵਿੱਚ ਆ ਗਿਆ।ਇਸ ਘਟਨਾ ਨਾਲ ਲੋਕਾਂ ਵਿੱਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਇਹ ਘਟਨਾ ਦੇ ਦੇਰ ਰਾਤ ਵਾਪਰੀ।

ਗਨੀਮਤ ਰਹੀ ਕਿ ਇਸ ਘਟਨਾ ਦੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਦੱਸ ਦਈਏ ਕਿ ਨੇੜੇ ਖੜੇ ਵਾਹਨ ਵੀ ਬੜੀ ਮੁਸ਼ਕਿਲ ਦੇ ਨਾਲ ਬਚਾਏ ਗਏ

ਪੰਜਾਬ ‘ਚ ਅੱਜ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

0

ਅੱਜ ਵੀ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਦੱਸ ਦਈਏ ਕਿ ਅੱਜ ਰਾਤ 12 ਵਜੇ ਤੱਕ ਇਹ ਸੇਵਾਵਾਂ ਬੰਦ ਰਹਿਣਗੀਆਂ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਸੋਮਵਾਰ 26 ਫਰਵਰੀ ਤੱਕ ਇੰਟਰਨੈੱਟ ਬੰਦ ਕਰਨ ਦੇ ਪਹਿਲੇ ਹੁਕਮ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਹੁਕਮ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਕੇਂਦਰ ਸਰਕਾਰ ਨੇ ਇਹ ਹੁਕਮ ਇੰਡੀਅਨ ਟੈਲੀਗ੍ਰਾਫ ਐਕਟ 1985 ਦੀ ਧਾਰਾ 7 ਤਹਿਤ ਜਾਰੀ ਕੀਤਾ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੋਣ ਦਾ ਮੁੱਦਾ ਉਠਾਇਆ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰਦਿਆਂ ਕੇਂਦਰ ਨੇ ਆਪਣੇ ਹੁਕਮਾਂ ਨੂੰ ਅੱਗੇ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਚਾਲੂ ਕਰਨ ਲਈ ਕਿਹਾ ਸੀ ਅਤੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਵਿੱਚ ਵੀ ਇਹ ਮੁੱਦਾ ਉਠਾਇਆ ਸੀ।

ਪਟਿਆਲਾ ਜ਼ਿਲ੍ਹੇ ਦੇ ਥਾਣਾ ਸ਼ੰਭੂ, ਜੁਲਕਾਂ, ਪਸਿਆਣਾ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇੜਾ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ। ਇਸ ਤੋਂ ਇਲਾਵਾ ਮੁਹਾਲੀ ਦੇ ਥਾਣਾ ਲਾਲੜੂ, ਬਠਿੰਡਾ ਦੇ ਥਾਣਾ ਸੰਗਤ, ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਖਿਆਲਾਂਵਾਲੀ, ਮਾਨਸਾ ਦੇ ਥਾਣਾ ਸਰਦੂਲਗੜ੍ਹ, ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਝੱਜੀ ਅਤੇ ਫਤਿਹਗੜ੍ਹ ਸਾਹਿਬ ਦੇ ਥਾਣਾ ਸਦਰ ਫਤਹਿਗੜ੍ਹ ਸਾਹਿਬ ਇਲਾਕੇ ਵਿੱਚ ਇੰਟਰਨੈੱਟ ਸੇਵਾ ਠੱਪ ਰਹੇਗੀ।