ਸੰਯੁਕਤ ਕਿਸਾਨ ਮੋਰਚੇ ਦੀ ਅਪੀਲ 26 ਫਰਵਰੀ ਨੂੰ ਸੜਕਾਂ ‘ਤੇ ਖੜੇ ਕਰੋ ਟਰੈਕਟਰ
ਸੰਯੁਕਤ ਕਿਸਾਨ ਮੋਰਚਾ:
WTO ਦੀ ਮੀਟਿੰਗ 26 ਤੋਂ 29 ਫਰਵਰੀ ਤੱਕ ਅਬੂਧਾਬੀ ਵਿਖੇ ਹੋ ਰਹੀ ਹੈ। ਇੱਥੇ ਕੁੱਲ ਦੁਨੀਆਂ ਦੀ ਕਾਰਪੋਰੇਟ ਕਤ੍ਹੀੜ ਇਕੱਠੀ ਹੋ ਕੇ ਲੋਕਾਂ ਦਾ ਖੂਨ ਚੂਸਣ ਲਈ ਨਹੁੰਦਰਾਂ ਮਾਰਨ ਦੀਆਂ ਸਕੀਮਾਂ ਘੜੂਗੀ।
ਗੁਰੂ ਨਾਨਕ ਦੇਵ ਜੀ ਨੇ ਐਵੇਂ ਨਹੀਂ ਕਿਹਾ,
ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨ੍ਹ੍ਹਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨ੍ਹ੍ਹਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥
ਅਰਥਾਤ: ਕਾਰਪੋਰੇਟ ਇਕੱਠੇ ਹੋਏ ਇਹ ਕੁੱਤੇ ਅਰਾਮ ਨਾਲ ਆਪਣਾ ਕੰਮ ਕਰ ਰਹੇ ਲੋਕਾਂ ਉੱਤੇ ਟੁੱਟ ਪੈਂਦੇ ਹਨ। ਨਹੁੰਦਰਾਂ ਮਾਰ ਕੇ ਜ਼ਖ਼ਮੀ ਕਰ ਦਿੰਦੇ ਹਨ ਅਤੇ ਫੇਰ ਉਹਨਾਂ ਦਾ ਖੂਨ ਅਤੇ ਮਿੱਝ ਜੀਭਾਂ ਨਾਲ ਚਟਦੇ ਹਨ।
ਇਹਨਾਂ ਦੀਆਂ ਸ਼ਰਤਾਂ ਹਨ ਕਿ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਬਸਿਡੀਆਂ ਨੂੰ ਖਤਮ ਕਰੋ, ਮੰਡੀਆਂ ਤੱਕ ਟੈਕਸ ਮੁਕਤ ਰਸਾਈ ਅਤੇ ਅਜ਼ਾਦ ਮੁਕਾਬਲੇਬਾਜ਼ੀ ਦੀ ਖੁੱਲ੍ਹ ਦਿਉ। ਉਹ ਇਹ ਵੀ ਕਹਿੰਦੇ ਹਨ ਕਿ ਭਾਰਤ ਵਰਗੇ ਅਣਵਿਕਸਤ ਦੇਸ਼ਾਂ ਵਿੱਚ, ਸਬਸਿਡੀ ਕੁੱਲ ਕੀਮਤ ਦੇ 10% ਤੋਂ ਵੱਧ ਨਹੀਂ ਹੋਣੀ ਚਾਹੀਦੀ।
ਜਦੋਂ ਕਿ ਵੱਖ ਵੱਖ ਦੇਸ਼ਾਂ ਵਿੱਚ ਸਬਸਿਡੀਆਂ ਹੇਠ ਲਿਖੇ ਅਨੁਸਾਰ ਮਿਲ ਰਹੀਆਂ ਹਨ।
ਅਮਰੀਕਾ ਵਿੱਚ ਪ੍ਰਤੀ ਕਿਸਾਨ 7253 ਡਾਲਰ
ਕੈਨੇਡਾ ਵਿੱਚ 7414 ਡਾਲਰ ਪ੍ਰਤੀ ਕਿਸਾਨ
ਯੂਰਪੀ ਯੂਨੀਅਨ ਵਿੱਚ 1068 ਡਾਲਰ ਪ੍ਰਤੀ ਕਿਸਾਨ
ਭਾਰਤ ਵਿੱਚ ਸਿਰਫ 49 ਡਾਲਰ ਪ੍ਰਤੀ ਕਿਸਾਨ
ਇਸ ਤਰ੍ਹਾਂ ਐਨੀਆਂ ਸਬਸਿਡੀਆਂ ਦੇ ਕੇ ਉਹ ਆਪਣੇ ਦੇਸ਼ ਵਿੱਚ ਅਨਾਜ ਦੀਆਂ ਕੀਮਤਾਂ ਘੱਟ ਰੱਖਦੇ ਹਨ ਅਤੇ ਹੁਣ ਚਾਹੁੰਦੇ ਹਨ ਕਿ ਘੱਟ ਕੀਮਤ ਵਾਲਾ ਇਹ ਅਨਾਜ ਦੂਜੇ ਦੇਸ਼ਾਂ ਨੂੰ ਭੇਜਣ ਲਈ ਕਾਨੂੰਨੀ ਰੋਕਾਂ ਹਟਾਈਆਂ ਜਾਣ। ਉਹ ਸਾਰੀ ਦੁਨੀਆਂ ਦੀਆਂ ਮੰਡੀਆਂ ਤੱਕ ਬਿਨਾਂ ਕਿਸੇ ਰੋਕ ਟੋਕ ਤੋਂ ਪਹੁੰਚ ਅਤੇ ਖੇਤੀ ਜਿਨਸਾਂ ਦੂਜੇ ਦੇਸ਼ਾਂ ਨੂੰ ਭੇਜਣ ਲਈ ਖੁੱਲ੍ਹੀ ਮੁਕਾਬਲੇਬਾਜ਼ੀ ਦੀ ਮੰਗ ਕਰਦੇ ਹਨ।
ਜਦੋਂ ਉੱਪਰ ਲਿਖੇ ਅਨੁਸਾਰ ਸਬਸਿਡੀਆਂ ਵਿੱਚ ਇਨਾ ਅੰਤਰ ਹੋਵੇ ਤਾਂ ਇਸ ਨੂੰ ਅਸਲੀ ਤੇ ਸਹੀ ਮੁਕਾਬਲੇਬਾਜੀ ਕਿਵੇਂ ਕਿਹਾ ਜਾ ਸਕਦਾ ਹੈ।
ਜੇ ਕੋਈ ਇੱਕ ਖੇਤ ਮਜ਼ਦੂਰ ਨੂੰ, ਉਸ ਪਹਿਲਵਾਨ ਨਾਲ ਕੁਸ਼ਤੀ ਲੜਨ ਨੂੰ ਕਹੇ, ਜਿਸ ਦਾ ਪੂਰਾ ਇੱਕ ਕੁਇੰਟਲ ਭਾਰ ਹੋਵੇ ਅਤੇ ਜਿਸ ਨੂੰ ਬਦਾਮ, ਦੇਸੀ ਘਿਓ ਅਤੇ ਹੋਰ ਖੁਲ੍ਹੀ ਖੁਰਾਕ ਮਿਲਦੀ ਹੋਵੇ ਤਾਂ ਇਹ ਸਹੀ ਮੁਕਾਬਲੇਬਾਜੀ ਕਿਵੇਂ ਹੋਈ?
ਵਿਕਸਤ ਦੇਸਾਂ ਵਿੱਚ ਹਜ਼ਾਰਾਂ ਏਕੜ ਦੇ ਫਾਰਮ ਹਨ ਅਤੇ ਉਹਨਾਂ ਕੋਲ ਬਹੁਤ ਵਧੀਆ ਭਾਰੀ ਮਸ਼ੀਨਰੀ ਅਤੇ ਹੋਰ ਸਹੂਲਤਾਂ ਹੁੰਦੀਆਂ ਹਨ। ਇਸ ਦੇ ਨਾਲ ਹੀ ਉਪਰ ਦੱਸੇ ਅਨੁਸਾਰ ਸਾਡੇ ਨਾਲੋਂ ਸੈਂਕੜੇ ਗੁਣਾਂ ਵੱਧ ਸਬਸਿਡੀਆਂ ਮਿਲਦੀਆਂ ਹਨ ਤਾਂ ਸਾਡਾ ਇੱਕ ਗਰੀਬ ਕਿਸਾਨ ਮੰਡੀ ਵਿੱਚ ਉਸ ਦਾ ਮੁਕਾਬਲਾ ਕਿਵੇਂ ਕਰ ਸਕੇਗਾ?
ਉਹ ਇਨਾ ਸਮਝੌਤਿਆਂ ਰਾਹੀਂ ਆਪਣੀ ਜਿਨਸ, ਦੁੱਧ ਅਤੇ ਦੁੱਧ ਤੋਂ ਬਣੇ ਹੋਰ ਪਦਾਰਥ ਸਸਤੇ ਭਾਅ ਤੇ ਸਾਡੀਆਂ ਮੰਡੀਆਂ ਵਿੱਚ ਵੇਚਣ ਨੂੰ ਫਿਰਦੇ ਹਨ। ਜੇ ਕਰ ਇਵੇਂ ਹੋਇਆ ਤਾਂ ਸਾਡਾ ਦੁੱਧ ਅਤੇ ਜਿਨਸਾਂ ਕਿਸ ਨੇ ਖਰੀਦਣੀਆਂ ਹਨ? ਇਸੇ ਕਰਕੇ ਉਹ ਜ਼ੋਰ ਪਾ ਰਹੇ ਹਨ ਕਿ ਭਾਰਤ ਅੰਨ ਸੁਰੱਖਿਆ ਵਜੋਂ ਆਪਣੇ ਕਿਸਾਨਾਂ ਤੋਂ ਫਸਲਾਂ ਦੀ ਖਰੀਦ ਕਰਨੀ ਬੰਦ ਕਰੇ। ਸਰਕਾਰ ਖਰੀਦ ਬੰਦ ਕਰਨ ਲਈ ਮੀਟਿੰਗ ਹੈ।
ਜਿਹੜੇ ਤਿੰਨ ਬਿੱਲ ਰੱਦ ਕਰਵਾਏ ਹਨ ਦਿੱਲੀ ਅੰਦੋਲਨ ਦੌਰਾਨ ਉਹਨਾ ਦਾ ਕੋਈ ਨਵੀ ਰੂਪ ਲਿਆਉਣ ਲਈ ਵਿਸ਼ਵ ਵਪਾਰ ਸੰਗਠਨ ਦੀ ਮੀਟਿੰਗ ਹੈ ।
ਜਦੋਂ 1967 ਵਿੱਚ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਣਕ ਖਰੀਦਣ ਲਈ ਅਮਰੀਕਾ ਗਈ ਤਾਂ ਉਦੋਂ ਅਮਰੀਕਾ ਅਤੇ ਵੀਅਤਨਾਮ ਦੀ ਜੰਗ ਲੱਗੇ ਹੋਈ ਸੀ। ਅਮਰੀਕਾ ਵਾਲਿਆਂ ਨੇ ਕਿਹਾ ਕਿ ਜੇਕਰ ਭਾਰਤ ਇਸ ਜੰਗ ਵਿੱਚ ਅਮਰੀਕਾ ਦਾ ਪੱਖ ਕਰੇਗਾ ਤਾਂ ਹੀ ਉਹ ਭਾਰਤ ਨੂੰ ਕਣਕ ਦੇਣਗੇ। ਇੰਦਰਾ ਗਾਂਧੀ ਜਦੋਂ ਇਸ ਲਈ ਰਾਜ਼ੀ ਨਾ ਹੋਈ ਤਾਂ ਉਸ ਨੂੰ ਖਾਲੀ ਹੱਥੀ ਦੇਸ਼ ਪਰਤਣਾ ਪਿਆ।
ਫੇਰ ਹੀ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਕਰਨ ਲਈ ਖੇਤੀ ਵਿਗਿਆਨੀ ਸਵਾਮੀਨਾਥਨ ਨੂੰ ਹਰੀ ਕ੍ਰਾਂਤੀ ਲਿਆਉਣ ਅਤੇ ਅੰਨ ਸੰਕਟ ਦੂਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਵਾਸਤੇ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ ਦੇਣਾ ਯਕੀਨੀ ਬਣਾਇਆ ਗਿਆ। ਹੁਣ ਜਦੋਂ ਦੇਸ਼ ਦੇ ਲੋਕਾਂ ਨੂੰ ਢਿੱਡ ਭਰਨ ਜੋਗਾ ਅਨਾਜ ਮਿਲਣ ਲੱਗ ਗਿਆ ਹੈ ਤਾਂ ਉਹਨਾਂ ਹੀ ਕਿਸਾਨਾਂ ਨੂੰ ਬਘਿਆੜਾਂ ਅੱਗੇ ਸੁੱਟਣ ਦੀਆਂ ਯੋਜਨਾਵਾਂ ਬਣ ਰਹੀਆਂ ਹਨ।
ਦੁਨੀਆਂ ਦੇ ਕਾਰਪੋਰੇਟ ਲੁਟੇਰੇ WTO ਰਾਹੀਂ ਕਹਿੰਦੇ ਹਨ ਕਿ ਭਾਰਤ ਸਰਕਾਰ, ਰਾਸ਼ਨ ਵੰਡ ਪ੍ਰਣਾਲੀ ਵਾਸਤੇ ਜੋ ਅਨਾਜ ਖਰੀਦਦੀ ਹੈ, ਉਹ ਬੰਦ ਕਰੇ ਅਤੇ ਵਪਾਰ ਤੋਂ ਕਾਨੂੰਨੀ ਰੋਕਾਂ ਹਟਾ ਕੇ ਖੁੱਲ੍ਹੀ ਮੁਕਾਬਲੇਬਾਜ਼ੀ ਹੋਣ ਦੇਵੇ। ਐਮਐਸ ਪੀ ਵਾਸਤੇ ਇਹੋ ਸ਼ਰਤਾਂ ਅੜਿੱਕਾ ਬਣਦੀਆਂ ਹਨ। ਇਸ ਤਰਾਂ ਕਾਰਪੋਰੇਟ ਲੁਟੇਰੇ ਚਾਹੁੰਦੇ ਹਨ ਕਿ ਸਬਸਿਡੀਆਂ ਬੰਦ ਕਰ ਕੇ ਸਾਡਾ ਰਹਿੰਦਾ ਖੂੰਹਦਾ ਲਹੂ ਵੀ ਚੂਸ ਜਾਣ।
ਕੁਲਦੀਪ ਕੁਮਾਰ ਅੱਜ ਚੰਡੀਗੜ੍ਹ ਮੇਅਰ ਵਜੋਂ ਸੰਭਾਲਣਗੇ ਅਹੁਦਾ
ਚੰਡੀਗੜ੍ਹ ਮੇਅਰ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿੱਚ I.N.D.I.A ਗਠਜੋੜ ਦੇ ਤਹਿਤ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਅੱਜ ਮੇਅਰ ਦਾ ਅਹੁਦਾ ਸੰਭਾਲਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਾਜਪੋਸ਼ੀ ਪ੍ਰੋਗਰਾਮ ‘ਚ ਹਿੱਸਾ ਲੈ ਸਕਦੇ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਪੂਰੀ ਤਿਆਰੀ ਕਰ ਲਈ ਹੈ। ਉਨ੍ਹਾਂ ਆਪਣੇ ਵਰਕਰਾਂ ਨੂੰ ਹੋਟਲ ਸ਼ਿਵਾਲਿਕ ਵਿਊ ਦੇ ਬਾਹਰ ਇਕੱਠੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ। ਉਥੋਂ ਕੁਲਦੀਪ ਕੁਮਾਰ ਵਰਕਰਾਂ ਸਮੇਤ ਨਗਰ ਨਿਗਮ ਦਫ਼ਤਰ ਜਾਣਗੇ।
ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਵੱਲੋਂ ਕੁਲਦੀਪ ਕੁਮਾਰ ਦੀਆਂ 12 ਵੋਟਾਂ ਅਤੇ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ।ਪਰ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਐਲਾਨ ਦਿੱਤਾ।
ਅੱਖਾਂ ਦੇ ਮੈਡੀਕਲ ਕੈਂਪ ‘ਚ ਪਹੁੰਚੇ ਡਾ ਬਲਜੀਤ ਕੌਰ, ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਕੀਤੀ ਜਾਂਚ
ਪਟਿਆਲਾ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਜ਼ਖ਼ਮੀ ਕਿਸਾਨਾਂ ਦਾ ਪੁੱਛਿਅ ਹਾਲ-ਚਾਲ
ਪ੍ਰਤਾਪ ਸਿੰਘ ਬਾਜਵਾ ਅੱਜ ਪਟਿਆਲਾ ਵਿਖੇ ਪਹੁੰਚੇ। ਉਨ੍ਹਾਂ ਨੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਜ਼ਖ਼ਮੀ ਹੋਏ ਕਿਸਾਨਾਂ ਦਾ ਰਜਿੰਦਰਾ ਹਸਪਤਾਲ ਪਟਿਆਲਾ ਪਹੁੰਚ ਕੇ ਹਾਲ-ਚਾਲ ਪੁੱਛਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਕਾਂਗਰਸੀ ਲੀਡਰਸ਼ਿਪ ਵੀ ਮੌਜੂਦ ਸੀ। ਹਸਪਤਾਲ ਦਾਖਲ ਕਿਸਾਨਾਂ ਦਾ ਹਾਲ ਪੂੱਛਿਆ ਬਾਜਵਾ ਨੇ ਕਈ ਕਿਸਾਨਾਂ ਕੋਲੋਂ ਸਾਰੀਆਂ ਘਟਨਾਵਾਂ ਦਾ ਪੂਰਾ ਵੇਰਵਾ ਜਾਣਿਆ ਤੇ ਅਜਿਹੀ ਘੜੀ ‘ਚ ਉਨ੍ਹਾਂ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਵਿਸ਼ਵਾਸ ਦਿਵਾਇਆ।
ਪ੍ਰਤਾਪ ਸਿੰਘ ਬਾਜਵਾ ਨੇ ਰਜਿੰਦਰਾ ਹਸਪਤਾਲ ‘ਚ ਕਿਸਾਨਾਂ ਦਾ ਹਾਲ ਜਾਣਿਆ, ਕਿਹਾ- ਮੋਦੀ ਹਕੂਮਤ ਅੱਤਿਆਚਾਰ ‘ਤੇ ਉਤਰੀਪ੍ਰਤਾਪ ਸਿੰਘ ਬਾਜਵਾ ਨੇ ਰਜਿੰਦਰਾ ਹਸਪਤਾਲ ‘ਚ ਕਿਸਾਨਾਂ ਦਾ ਹਾਲ ਜਾਣਿਆ, ਕਿਹਾ- ਮੋਦੀ ਹਕੂਮਤ ਅੱਤਿਆਚਾਰ ‘ਤੇ ਉਤਰੀ
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਕੇਂਦਰ ਦੀ ਮੋਦੀ ਹਕੁਮਤ ਦੀ ਸਹਿ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉਪਰ ਢਾਹਿਆ ਜ਼ੁਲਮ ਅਣ-ਮਨੁੱਖੀ ਵਰਤਾਰਾ ਹੈ ਜੋ ਕਿ ਅਤਿ ਨਿੰਦਣਯੋਗ ਹੈ।
ਪੰਜਾਬ ਸਰਕਾਰ ਵੱਲੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਸੂਬੇ ਦੇ ਸਾਰੇ ਗਊਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਟੀਕਾਕਰਨ ਲਈ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਝਾਂਮਪੁਰ ਵਿਖੇ ਬਣੀ ਧਰਮਸ਼ਾਲਾ ਦਾ ਕੀਤਾ ਰਸਮੀ ਉਦਘਾਟਨ
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਸਹਿਯੋਗ ਨਾਲ ਇਸ ਧਰਮਸ਼ਾਲਾ ਦਾ ਨਿਰਮਾਣ ਕੀਤਾ ਗਿਆ।
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਹਾਜ਼ਰੀਨ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ -ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਸਾਨੂੰ ਸਭਨਾਂ ਨੂੰ ਬਰਾਬਰਤਾ ਦਾ ਦਰਜਾ ਦੇਣ ਵਾਲੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਜੀਵਨ ਜਾਂਚ ਦੱਸੀ ਅਤੇ ਸਾਨੂੰ ਵੀ ਗੁਰੂ ਰਵਿਦਾਸ ਜੀ ਦੇ ਦੁਆਰਾ ਦੱਸੀ ਜੀਵਨ ਜਾਂਚ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਢਾਲਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਇਮਾਨਦਾਰੀ, ਸੱਚ ਅਤੇ ਕਿਰਤ ਕਰਨ ਕਰਕੇ ਆਪਣਾ ਜੀਵਨ ਨਿਰਵਾਹ ਕਰਨਾ ਕਰਨ ਨੂੰ ਹੀ ਸਾਨੂੰ ਸਬਰ ਨੂੰ ਪ੍ਰਾਥਮਿਕਤਾ ਦੇਣੀ ਚਾਹੀਦਾ ਹੈ ਅਤੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਹੀ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਕਿਸੇ ਵੀ ਸਾਂਝੀ ਥਾਂ ਦਾ ਬਣ ਜਾਣਾ ਸੁਭਾਵਿਕ ਹੁੰਦਾ ਹੈ, ਪ੍ਰੰਤੂ ਉਸ ਦੀ ਸਾਂਭ- ਸੰਭਾਲ ਕਰਨ ਸਾਡਾ ਸਭ ਦਾ ਮੁੱਢਲਾ ਫਰਜ਼ ਬਣਦਾ ਹੈ। ਇਸ ਨਵੀਂ ਬਣ ਚੁੱਕੀ ਧਰਮਸ਼ਾਲਾ ਦੇ ਵਿੱਚ ਸਾਂਝੇ ਸਮਾਗਮ ਹੁੰਦੇ ਰਹਿਣਗੇ ਅਤੇ ਲੋਕਾਂ ਨੂੰ ਇਸ ਦਾ ਫਾਇਦਾ ਪੁੱਜੇਗਾ।
ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਲਗਾਤਾਰ ਸਿਹਤ ਅਤੇ ਸਿੱਖਿਆ ਵਿਭਾਗ ਦੇ ਵਿੱਚ ਜਰੂਰੀ ਲੋੜੀਂਦੇ ਕੰਮ ਕੀਤੇ ਜਾ ਰਹੇ ਹਨ, ਅਤੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ।
ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਰਕਾਰ ਦੇ ਸਾਰੇ ਹੀ ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦਾ ਹਰ ਅਹੁਦੇਦਾਰ, ਵਰਕਰ ਲੋਕਾਂ ਦੀ ਕਚਹਿਰੀ ਵਿੱਚ ਹੈ ਅਤੇ ਲੋਕਾਂ ਦੇ ਲੰਮੇ ਸਮੇਂ ਤੋਂ ਲਮਕਦੇ ਮਸਲਿਆਂ ਨੂੰ ਮੌਕੇ ਤੇ ਹੱਲ ਕੀਤਾ ਜਾ ਰਿਹਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਾਲੇ ਸਰਕਾਰ ਨੂੰ ਦੋ ਸਾਲ ਦੇ ਕਰੀਬ ਕਰੀਬ ਹੀ ਸਮਾਂ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਹੋਰ ਵਿਕਾਸ ਮੁਖੀ ਸਕੀਮਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਤੇ ਅਵਤਾਰ ਸਿੰਘ ਝਾਮਪੁਰ, ਮਲਕੀਤ ਸਿੰਘ ਰਾਏਪੁਰ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਡਾਕਟਰ ਕੁਲਦੀਪ ਸਿੰਘ,
ਸਾਬਕਾ ਕੌਂਸਲਰ ਆਰ ਪੀ ਸ਼ਰਮਾ, ਹਰਸੰਗਤ ਸਿੰਘ ਨੰਬਰਦਾਰ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਕੌਂਸਲਰ ਗੁਰਮੀਤ ਕੌਰ, ਸੁਰਮੁਖ ਸਿੰਘ, ਮਨਪ੍ਰੀਤ ਸਿੰਘ ਮਨੀ ਵੀ ਹਾਜ਼ਰ ਸਨ।
ਸਮਾਣਾ ਹਲਕੇ ‘ਚ ਕਰੀਬ 70 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ: ਚੇਤਨ ਸਿੰਘ ਜੌੜਾਮਾਜਰਾ
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ‘ਚ ਅੱਧੀ ਦਰਜ਼ ਦੇ ਕਰੀਬ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਕਰੀਬ 70 ਲੱਖ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਪਿੰਡ ਰੇਤਗੜ੍ਹ-ਸਾਧੂਗੜ੍ਹ ਵਿਖੇ 9 ਲੱਖ ਰੁਪਏ, ਪਿੰਡ ਖਾਨਪੁਰ-ਦਾਨਪੁਰ ਵਿਖੇ 22 ਲੱਖ ਰੁਪਏ, ਮਿਆਲ ਕਲਾ ਤੇ ਖੁਰਦ ਵਿਖੇ 20 ਲੱਖ ਰੁਪਏ ਅਤੇ ਬਾਦਸ਼ਾਹਪੁਰ ਵਿਖੇ 15 ਲੱਖ ਰੁਪਏ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬੇ ਦਾ ਚਹੁੰਤਰਫ਼ਾਂ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਹੀ ਰੋਜ਼ਾਨਾ ਲੋਕ ਭਲਾਈਆਂ ਲਈ ਪੰਜਾਬ ਸਰਕਾਰ ਵੱਲੋਂ ਨਵੀਂਆਂ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਹਰੇਕ ਸਰਕਾਰੀ ਸਕੀਮ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਖਾਨਪੁਰ ਗਾੜੀਆਂ ਤੋਂ ਦਾਨੀਪੁਰ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਕਲਾਂ ਵਿਖੇ ਗਲੀਆਂ ਨਾਲੀਆਂ ਤੇ ਪਾਇਪ ਲਾਈਨਾਂ ਦੇ ਕੰਮ ਦੀ ਸ਼ੁਰੂ ਕਰਵਾਉਣ ਸਮੇਤ ਪਿੰਡ ਬਾਦਸ਼ਾਹਪੁਰ ਕਾਲੇਕੀ ਤੋਂ ਢੈਂਠਲ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ, ਪਿੰਡ ਮਿਆਲ ਖੁਰਦ ਤੋਂ ਮਿਆਲ ਕਲਾਂ ਵਿਖੇ ਖੜਵੰਦੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਬਲਜੀਤ ਸਿੰਘ ਸੋਹੀ, ਜੋਗਾ ਸਿੰਘ, ਜਸਮੀਤ ਕੌਰ, ਜਸਵਿੰਦਰ ਕੌਰ, ਬਲਜਿੰਦਰ ਕੌਰ ਸਮੇਤ ਹੋਰ ਪਤਵੰਤੇ ਤੇ ਪਿੰਡ ਵਾਸੀ ਵੀ ਮੌਜੂਦ ਸਨ।
ਕੁੱਲੂ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕੀਤਾ ਕਾਬੂ
ਕੁੱਲੂ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕੁੱਲੂ ਪੁਲਿਸ ਨੇ ਚੈਕਿੰਗ ਅਭਿਆਨ ਦੌਰਾਨ ਇੱਕ ਦੋਸ਼ੀ ਨੂੰ ਸਾਢੇ ਪੰਜ ਕਿੱਲੋ ਚਰਸ ਪੋਸਤ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਚਰਸ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਦੋਸ਼ੀਆਂ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਕੁੱਲੂ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜ਼ਿਲ੍ਹਾ ਕੁੱਲੂ ਵਿੱਚ ਜਾਰੀ ਹੈ। ਇਸੇ ਲੜੀ ‘ਚ ਕੁੱਲੂ ਪੁਲਿਸ ਦੀ ਟੀਮ ਨੇ ਬੰਜਰ ਦੇ ਤੀਰਥ ‘ਚ ਇਕ ਵਿਅਕਤੀ ਨੂੰ 5 ਕਿਲੋ 500 ਗ੍ਰਾਮ ਚਰਸ ਸਮੇਤ ਕਾਬੂ ਕੀਤਾ ਹੈ, ਪੁਲਿਸ ਨੇ ਚਰਸ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਬੰਜਰ ਪੁਲਿਸ ਟੀਮ ਬਠੌੜ ਰੋਡ ‘ਤੇ ਨਾਕੇਬੰਦੀ ‘ਤੇ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆਇਆ , ਜਦੋਂ ਵਿਅਕਤੀ ਨੇ ਪੁਲਿਸ ਟੀਮ ਨੂੰ ਆਪਣੇ ਸਾਹਮਣੇ ਦੇਖਿਆ ਤਾਂ ਉਹ ਡਰ ਗਿਆ। ਅਜਿਹੇ ‘ਚ ਪੁਲਸ ਨੂੰ ਵੀ ਉਸ ਦੀਆਂ ਗਤੀਵਿਧੀਆਂ ‘ਤੇ ਸ਼ੱਕ ਹੋ ਗਿਆ ਅਤੇ ਜਦੋਂ ਸ਼ੱਕ ਦੇ ਆਧਾਰ ‘ਤੇ ਦੋਸ਼ੀ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ‘ਚੋਂ 5 ਕਿਲੋ 500 ਗ੍ਰਾਮ ਹਸ਼ੀਸ਼ ਬਰਾਮਦ ਹੋਈ।
ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 8 ਲੋਕਾਂ ਦੀ ਮੌ.ਤ
ਉੱਤਰ ਪ੍ਰਦੇਸ਼ ‘ਚ ਇੱਕ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ।
ਇਸ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ।ਇਸ ਅੱਗ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਰੂਪ ‘ਚ ਝੁਲਸ ਗਏ ਹਨ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਜ਼ਿਲਾ ਹਸਪਤਾਲ ਮੰਝਨਪੁਰ ਭੇਜਿਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਪੁਲਿਸ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਮਾਮਲਾ ਕੋਖਰਾਜ ਥਾਣਾ ਖੇਤਰ ਦੇ ਭਰਵਰੀ ਦਾ ਹੈ, ਜਿੱਥੇ ਪਟਾਕਾ ਫੈਕਟਰੀ ‘ਚ ਭਿਆਨਕ ਧਮਾਕੇ ਤੋਂ ਬਾਅਦ ਲੱਗੀ ਅੱਗ ‘ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 10 ਲੋਕਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਧਮਾਕਾ ਇੰਨਾ ਭਿਆਨਕ ਸੀ ਕਿ ਪਟਾਕਿਆਂ ਦੇ ਟੁਕੜੇ ਕਿਲੋਮੀਟਰ ਦੂਰ ਤੱਕ ਉੱਡਦੇ ਦੇਖੇ ਗਏ। ਫਿਲਹਾਲ ਪੁਲਸ ਟੀਮ ਰਾਹਤ ਕਾਰਜਾਂ ‘ਚ ਲੱਗੀ ਹੋਈ ਹੈ।















