ਹਰਭਜਨ ਸਿੰਘ ETO ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕੀਤੀ ਗਈ ਕਰੜੀ ਨਿੰਦਾ
ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ
ਪੰਜਾਬ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਤੋਂ 15 ਮਾਰਚ ਤੱਕ ਚੱਲੇਗਾ। ਇਹ ਫੈਸਲਾ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਰਾਜਪਾਲ 1 ਮਾਰਚ ਨੂੰ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। 4 ਮਾਰਚ ਨੂੰ ਉਨ੍ਹਾਂ ਦੇ ਸੰਬੋਧਨ ‘ਤੇ ਬਹਿਸ ਹੋਵੇਗੀ। ਵਿੱਤ ਮੰਤਰੀ ਹਰਪਾਲ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ। ਪੰਜਾਬ ਦਾ ਬਜਟ 1 ਤੋਂ 15 ਮਾਰਚ ਤੱਕ ਚੱਲੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਹੈ।
ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ :-
1ਸੁਲਤਾਨਪੁਰ ਲੋਧੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਜੰਗੀ ਵਿਧਵਾਵਾਂ ਨੂੰ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਪੈਨਸ਼ਨ ਦਿੱਤੀ ਜਾਵੇਗੀ।
2 ਅਧਿਆਪਕਾਂ ਦੀ ਬਦਲੀ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਨਵੀਂ ਤਬਾਦਲਾ ਨੀਤੀ ਵਿੱਚ ਕੁਝ ਹੋਰ ਬਿਮਾਰੀਆਂ ਨੂੰ ਜੋੜਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮਾਹਿਰ ਅਤੇ ਚੰਗੇ ਅਧਿਕਾਰੀ ਹੁਣ ਹੋਰ ਰਾਜਾਂ ਅਤੇ ਏਜੰਸੀਆਂ ਨੂੰ ਵੀ ਸਲਾਹਕਾਰ ਸੇਵਾਵਾਂ ਪ੍ਰਦਾਨ ਕਰ ਸਕਣਗੇ।
3 ਪੰਜਾਬ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ MSME ਨੂੰ ਬਿਹਤਰ ਢੰਗ ਨਾਲ ਚਲਾਉਣ ਲਈ MSME ਵਿੰਗ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਹ ਵਿੰਗ MSME ਦੀਆਂ ਸਮੱਸਿਆਵਾਂ ਨੂੰ ਦੇਖੇਗਾ।
4 ਪੰਜਾਬ ਵਿੱਚ ਲੰਬੇ ਸਮੇਂ ਤੋਂ ਪ੍ਰੋਫੈਸਰਾਂ ਦੀ ਭਰਤੀ ਨਹੀਂ ਕੀਤੀ ਗਈ। 612 ਅਸਾਮੀਆਂ ਖਾਲੀ ਪਈਆਂ ਸਨ। ਪ੍ਰੋਫੈਸਰ ਇੱਥੇ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਠੇਕੇ ਦੇ ਆਧਾਰ ‘ਤੇ ਪੜ੍ਹਾਉਂਦੇ ਸਨ। ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ਪ੍ਰੋਫੈਸਰਾਂ ਨੂੰ ਉਮਰ ਵਿੱਚ ਛੋਟ ਦਿੱਤੀ ਜਾਵੇਗੀ। ਇਹ ਛੋਟ 37 ਤੋਂ 6 ਵਧਾ ਕੇ 45 ਸਾਲ ਕਰ ਦਿੱਤੀ ਗਈ ਹੈ।
ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ 612 ਅਸਾਮੀਆਂ ਭਰੀਆਂ ਜਾਣਗੀਆਂ।
7 ਮਲੇਰਕੋਟਲਾ ਅਤੇ ਫਰੀਦਕੋਟ ਵਿੱਚ ਨਵੀਆਂ ਅਸਾਮੀਆਂ ਬਣਾਈਆਂ ਗਈਆਂ ਹਨ।
8 ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦੀ ਮਦਦ ਲਈ ਚਮਕੌਰ ਦੇ ਵਿਧਾਇਕ ਡਾ: ਚਰਨਜੀਤ ਸਿੰਘ, ਡਾ: ਬਲਬੀਰ ਸਿੰਘ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਸਾਰੇ ਬਾਰਡਰਾਂ ‘ਤੇ ਕੈਂਪ ਲਗਾਉਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਵੱਲੋਂ ਮੁੜ ਤੋਂ ਸੰਮਨ ਜਾਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਈਡੀ ਨੇ ਮੁੜ ਤੋਂ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ।ਦੱਸ ਦਈਏ ਇਸ ਤੋਂ ਪਹਿਲਾਂ ਵੀ ਕਈ ਸੰਮਨ ਜਾਰੀ ਹੋਏ ਸਨ। ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲਾ ਮਾਮਲੇ ਵਿਚ ਹੁਣ 7ਵਾਂ ਸੰਮਨ ਜਾਰੀ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਤਾਰੀਖ ਦਾ ਹੋਇਆ ਐਲਾਨ
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਇਸ ਮੀਟਿੰਗ ‘ਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਤੇ ਵੀ ਚਰਚਾ ਹੋਈ। ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਲੈ ਕੇ 15 ਤੱਕ ਚੱਲੇਗਾ।
ਉਨ੍ਹਾਂ ਦੱਸਿਆ ਕਿ ਇਕ ਮਾਰਚ ਨੂੰ ਰਾਜਪਾਲ ਵਲੋਂ ਭਾਸ਼ਣ ਦਿੱਤਾ ਜਾਵੇਗਾ। 4 ਮਾਰਚ ਨੂੰ ਇਸ ਭਾਸ਼ਣ ‘ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 5 ਮਾਰਚ ਨੂੰ ਪੰਜਾਬ ਦੇ ਅਗਲੇ ਵਰ੍ਹੇ ਦਾ ਬਜਟ ਪੇਸ਼ ਕੀਤਾ ਜਾਵੇਗਾ।
ਲੋਕ ਸਭਾ ਚੋਣਾਂ: ਦਿੱਲੀ ‘ਚ ਸੀਟ ਸ਼ੇਅਰਿੰਗ ਸੰਬੰਧੀ ਕਾਂਗਰਸ ਤੇ ‘ਆਪ’ ਵਿਚਾਲੇ ਹੋਇਆ ਗਠਜੋੜ!
ਲੋਕ ਸਭਾ ਚੋਣਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਤਹਿਤ ਦਿੱਲੀ ਵਿੱਚ ਚੋਣਾਂ ਲੜਨ ਲਈ ਰਾਜ਼ੀ ਹੋ ਗਈ ਹੈ।
ਜਾਣਕਾਰੀ ਅਨੁਸਾਰ ‘ਆਪ’ 4 ਸੀਟਾਂ ‘ਤੇ ਚੋਣ ਲੜ ਸਕਦੀ ਹੈ। ਜਦਕਿ ਕਾਂਗਰਸ ਪਾਰਟੀ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰ ਸਕਦੀ ਹੈ।
ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੱਖਣੀ ਦਿੱਲੀ, ਉੱਤਰੀ-ਪੱਛਮੀ ਦਿੱਲੀ, ਨਵੀਂ ਦਿੱਲੀ ਅਤੇ ਪੱਛਮੀ ਦਿੱਲੀ ਦੀਆਂ ਸੀਟਾਂ ‘ਤੇ ਚੋਣ ਲੜ ਸਕਦੀ ਹੈ। ਬਾਕੀ ਤਿੰਨ ਸੀਟਾਂ ਨਾਰਥ ਈਸਟ, ਚਾਂਦਨੀ ਚੌਕ ਅਤੇ ਪੂਰਬੀ ਦਿੱਲੀ ਕਾਂਗਰਸ ਨੂੰ ਮਿਲ ਸਕਦੀਆਂ ਹਨ।
ਸੂਤਰਾਂ ਅਨੁਸਾਰ ਇਸ ਤੋਂ ਇਲਾਵਾ ਦੋ ਹੋਰ ਰਾਜਾਂ ਵਿੱਚ ਵੀ ‘ਆਪ’ ਅਤੇ ਕਾਂਗਰਸ ਦਰਮਿਆਨ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਵੰਡ ਦੇ ਜੋ ਫਾਰਮੂਲੇ ‘ਤੇ ਕੰਮ ਕੀਤਾ ਗਿਆ ਹੈ, ਉਸ ਮੁਤਾਬਕ ‘ਆਪ’ ਦਿੱਲੀ ‘ਚ 4 ਸੀਟਾਂ ‘ਤੇ ਚੋਣ ਲੜੇਗੀ, ਜਦਕਿ ਕਾਂਗਰਸ ਨੂੰ 3 ਸੀਟਾਂ ਦਿੱਤੀਆਂ ਜਾਣਗੀਆਂ। ਜਦਕਿ ਹਰਿਆਣਾ ਵਿੱਚ ਕਾਂਗਰਸ ਇੱਕ ਸੀਟ ਤੇ 2 ਸੀਟਾਂ ਆਮ ਆਦਮੀ ਪਾਰਟੀ ਨੂੰ ਗੁਜਰਾਤ ਵਿੱਚ ਦੇਵੇਗੀ। ਇਸ ਦਾ ਅਧਿਕਾਰਤ ਐਲਾਨ ਜਲਦੀ ਹੀ ਕੀਤਾ ਜਾਵੇਗਾ।
ਹਰਿਆਣਾ ‘ਚ ਇੰਟਰਨੈੱਟ ਸੇਵਾਵਾਂ ‘ਤੇ ਰੋਕ ‘ਚ ਕੀਤਾ ਗਿਆ ਵਾਧਾ
ਕਿਸਾਨ ਅੰਦੋਲਨ ਜਾਰੀ ਹੈ।ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ।ਹਰਿਆਣਾ ਸਰਕਾਰ ਵਲੋਂ ਲਗਾਤਾਰ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਲਈ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਦੀ ਮਿਆਦ ਲਗਾਤਾਰ ਵਧਾਈ ਜਾ ਰਹੀ ਹੈ। ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਸਰਕਾਰ ਨੇ ਹੁਣ ਨਵਾਂ ਹੁਕਮ ਜਾਰੀ ਕੀਤਾ ਹੈ।

ਦੱਸ ਦਈਏ ਕਿ ਹਰਿਆਣਾ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ 23 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ।
ਜ਼ਿਕਰਯੋਗ ਹੈ ਕਿ ਹੁਣ ਗ੍ਰਹਿ ਵਿਭਾਗ ਨੇ ਹਰਿਆਣਾ ਵਿੱਚ 5ਵੀਂ ਵਾਰ ਇੰਟਰਨੈੱਟ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ’ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਅੰਬਾਲਾ ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਮੋਬਾਈਲ ਇੰਟਰਨੈਟ ਅਤੇ ਬਲਕ ਮੈਸੇਜਿੰਗ ‘ਤੇ ਪਾਬੰਦੀ ਲਾਗੂ ਹੈ।
ਇੰਟਰਨੈੱਟ ਸੇਵਾਵਾਂ ਬੰਦ ਕਰਨ ‘ਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਭੜਕਾਊ ਜਾਣਕਾਰੀ ਫੈਲਾਉਣ ਲਈ ਇੰਟਰਨੈੱਟ ਸੇਵਾਵਾਂ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ। ਇਸ ਕਾਰਨ ਜਨਤਕ ਜਾਇਦਾਦਾਂ ਨੂੰ ਨੁਕਸਾਨ ਹੋਣ ਦੀ ਸਪੱਸ਼ਟ ਸੰਭਾਵਨਾ ਹੈ।
ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਕੇਂਦਰ ਸਰਕਾਰ ਨੇ ਗੰਨੇ ਦੀ ਖਰੀਦ ਕੀਮਤ ਵਧਾਉਣ ਦਾ ਲਿਆ ਫੈਸਲਾ
ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ।ਇਸ ਅੰਦੋਲਨ ਦੌਰਾਨ ਕਈ ਕਿਸਾਨ ਸ਼ਹੀਦ ਵੀ ਹੋ ਗਏ ਹਨ। ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਗੰਨੇ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਖੰਡ ਮਿੱਲਾਂ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਉਚਿਤ ਕੀਮਤ ਯਕੀਨੀ ਬਣਾਉਣ ਲਈ 1 ਅਕਤੂਬਰ, 2024 ਤੋਂ 30 ਸਤੰਬਰ, 2025 ਦੀ ਮਿਆਦ ਵਿੱਚ ਆਉਣ ਵਾਲੇ ਸੀਜ਼ਨ ਲਈ ਕੀਮਤ ਤੈਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ 2024-25 ਲਈ ਗੰਨੇ ਦੀ ਕੀਮਤ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ। ਪਿਛਲੇ ਸਾਲ ਇਹ 315 ਰੁਪਏ ਪ੍ਰਤੀ ਕੁਇੰਟਲ ਸੀ।ਇਸ ਲਈ ਹੁਣ ਕਿਸਾਨਾਂ ਨੂੰ 25 ਰੁਪਏ ਦੀ ਵੱਧ ਅਦਾਇਗੀ ਹੋਵੇਗੀ।
ਦੱਸ ਦਈਏ ਕਿ ਗੰਨੇ ਦੀ ਘੱਟੋ-ਘੱਟ ਕੀਮਤ ਵਧਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ‘ਚ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੰਨਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 10.25 ਫੀਸਦੀ ਦੀ ਮੁੱਢਲੀ ਰਿਕਵਰੀ ਦਰ ‘ਤੇ 340 ਰੁਪਏ ਪ੍ਰਤੀ ਕੁਇੰਟਲ ਐੱਫ.ਆਰ.ਪੀ. ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦੂਜੇ ਪਾਸੇ ਕੇਂਦਰ ਸਰਕਾਰ ਨੇ ਬੀਤੇ ਦਿਨੀ ਇਹ ਵੀ ਕਿਹਾ ਕਿ ਕੱਚੇ ਚੌਲਾਂ ਦੀ ਬਰਾਮਦ ‘ਤੇ 20 ਫੀਸਦੀ ਡਿਊਟੀ 31 ਮਾਰਚ ਤੋਂ ਬਾਅਦ ਵੀ ਜਾਰੀ ਰਹੇਗੀ। ਸਥਾਨਕ ਪੱਧਰ ‘ਤੇ ਢੁਕਵੀਂ ਸਟੋਰੇਜ ਬਣਾਈ ਰੱਖਣ ਅਤੇ ਘਰੇਲੂ ਕੀਮਤਾਂ ਨੂੰ ਕੰਟਰੋਲ ਕਰਨ ਲਈ, 25 ਅਗਸਤ, 2023 ਤੋਂ 16 ਅਕਤੂਬਰ, 2023 ਤੱਕ ਕੱਚੇ ਚੌਲਾਂ ‘ਤੇ 20 ਪ੍ਰਤੀਸ਼ਤ ਨਿਰਯਾਤ ਡਿਊਟੀ ਲਗਾਈ ਗਈ ਸੀ। ਹਾਲਾਂਕਿ ਬਾਅਦ ‘ਚ ਇਸ ਨੂੰ 31 ਮਾਰਚ 2024 ਤੱਕ ਵਧਾ ਦਿੱਤਾ ਗਿਆ।
ਰਿਪੋਰਟਾਂ ਮੁਤਾਬਿਕ ਵਿੱਤ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ 20 ਪ੍ਰਤੀਸ਼ਤ ਨਿਰਯਾਤ ਡਿਊਟੀ 31 ਮਾਰਚ ਤੋਂ ਬਾਅਦ ਬਿਨਾਂ ਕਿਸੇ ਅੰਤਮ ਤਾਰੀਖ ਦੇ ਜਾਰੀ ਰਹੇਗੀ। ਇਸ ਤੋਂ ਇਲਾਵਾ, ਪੀਲੇ ਮਟਰਾਂ ਦੀ ਡਿਊਟੀ ਮੁਕਤ ਦਰਾਮਦ 31 ਮਾਰਚ ਤੋਂ ਬਾਅਦ ਵੀ ਜਾਰੀ ਰਹੇਗੀ, ਬਸ਼ਰਤੇ ਕਿ ਬਿੱਲ 30 ਅਪ੍ਰੈਲ, 2024 ਨੂੰ ਜਾਂ ਇਸ ਤੋਂ ਪਹਿਲਾਂ ਜਾਰੀ ਕੀਤਾ ਗਿਆ ਹੋਵੇ।
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਖ਼ਿਲਾਫ਼ CBI ਦੀ ਵੱਡੀ ਕਾਰਵਾਈ
ਇਸ ਵੇਲੇ ਦੀ ਵੱਡੀ ਖਬਰ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨਾਲ ਜੁੜੀ ਸਾਹਮਣੇ ਆ ਰਹੀ ਹੈ।ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਹੈ।
ਸੀਬੀਆਈ ਨੇ ਮਲਿਕ ਦੇ ਠਿਕਾਣਿਆਂ ਸਮੇਤ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਮੀਡੀਆ ਰਿਪੋਰਟ ਅਨੁਸਾਰ ਅੱਜ ਸਵੇਰ ਤੋਂ ਦਿੱਲੀ ਵਿੱਚ ਮਲਿਕ ਦੇ ਠਿਕਾਣੇ ‘ਤੇ ਸੀਬੀਆਈ ਵੱਲੋਂ ਵੱਡੀ ਕਾਰਵਾਈ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ ਹੈ।
ਦਰਅਸਲ ਸੀਬੀਆਈ ਨੇ ਇਹ ਛਾਪੇਮਾਰੀ ਹਾਈਡਰੋ ਪਾਵਰ ਪ੍ਰੋਜੈਕਟ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੇ ਬੀਮਾ ਘੁਟਾਲਾ ਮਾਮਲੇ ਵਿੱਚ ਮਲਿਕ ਖ਼ਿਲਾਫ਼ ਕਾਰਵਾਈ ਕੀਤੀ ਹੈ।
ਸੀਬੀਆਈ ਨੇ ਬੀਮਾ ਘੁਟਾਲੇ ਮਾਮਲੇ ‘ਚ ਸੱਤਿਆਪਾਲ ਮਲਿਕ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
ਸਾਲ 2019 ਵਿੱਚ, ਕਿਸ਼ਤਵਾੜ ਵਿੱਚ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਲਈ 2,200 ਕਰੋੜ ਰੁਪਏ ਦੇ ਸਿਵਲ ਕੰਮ ਦਾ ਠੇਕਾ ਦੇਣ ਵਿੱਚ ਕਥਿਤ ਭ੍ਰਿਸ਼ਟਾਚਾਰ ਹੋਇਆ ਸੀ। ਸਤਿਆਪਾਲ ਮਲਿਕ, ਜੋ 23 ਅਗਸਤ, 2018 ਤੋਂ 30 ਅਕਤੂਬਰ, 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਸਨ। ਮਲਿਕ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਪ੍ਰਾਜੈਕਟ ਨਾਲ ਸਬੰਧਤ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ।
ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਇਹ ਮੀਟਿੰਗ ਅੱਜ ਚੰਡੀਗੜ੍ਹ ‘ਚ ਹੋਣ ਜਾ ਰਹੀ ਹੈ।ਇਹ ਮੀਟਿੰਗ ਅੱਜ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।ਇਸ ਮੀਟਿੰਗ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਦੱਸ ਦੇਈਏ ਕਿ ਪਹਿਲਾਂ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ (ਕੋਠੀ ਨੰਬਰ 45, ਸੈਕਟਰ-2) ਚੰਡੀਗੜ੍ਹ ਵਿਖੇ ਹੋਣੀ ਸੀ ਪਰ ਹੁਣ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ।
ਕਿਸਾਨਾਂ ਵਲੋਂ ਦਿੱਲੀ ਕੂਚ 2 ਦਿਨਾਂ ਲਈ ਮੁਲਤਵੀ
ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਹਨ।ਬੀਤੇ ਕੱਲ੍ਹ ਵੀ ਇੱਕ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।ਇਸ ਲਈ ਹੁਣ ਕਿਸਾਨਾਂ ਨੇ ਇੱਕ ਵੱਡਾ ਫੈਸਲਾ ਲਿਆ ਹੈ।ਪੰਜਾਬ ਦੇ ਕਿਸਾਨਾਂ ਨੇ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਦਿੱਲੀ ਜਾਣ ਦੀ ਆਪਣੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ।
ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਅਸੀਂ ਅਗਲੇ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਖਨੌਰੀ ਸਰਹੱਦ ‘ਤੇ ਕਿਸਾਨ ਦੀ ਮੌਤ ਅਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਕਿਸਾਨਾਂ ਨੇ ਇਹ ਫੈਸਲਾ ਲਿਆ ਹੈ।ਇਸ ਦੇ ਨਾਲ ਹੀ ਖਨੌਰੀ-ਦਾਤਾਸਿੰਘਵਾਲਾ ਸਰਹੱਦ ‘ਤੇ ਕਿਸਾਨਾਂ ਵੱਲੋਂ ਚਿੱਟਾ ਝੰਡਾ ਲਹਿਰਾਇਆ ਗਿਆ, ਜਿਸ ਦੇ ਜਵਾਬ ‘ਚ ਪ੍ਰਸ਼ਾਸਨ ਨੇ ਵੀ ਚਿੱਟਾ ਝੰਡਾ ਲਹਿਰਾਇਆ।
ਫਿਲਹਾਲ ਦੋਵਾਂ ਪਾਸਿਆਂ ਤੋਂ ਸ਼ਾਂਤੀ ਬਣੀ ਹੋਈ ਹੈ। ਇਸ ਤੋਂ ਪਹਿਲਾਂ ਦਿਨ ਭਰ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨਾਂ ਅਤੇ ਪੁਲੀਸ ਵਿਚਾਲੇ ਟਕਰਾਅ ਹੁੰਦਾ ਰਿਹਾ। ਪੁਲਿਸ ਨੇ ਦਿਨ ਭਰ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਕਿਸਾਨਾਂ ਨੂੰ ਰੋਕਿਆ।















